ਤਾਜਾ ਖ਼ਬਰਾਂ


ਨਵੀਂ ਦਿੱਲੀ : ਆਈ.ਏ.ਐਸ. ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ
. . .  1 day ago
ਪੁਲਿਸ ਕਮਿਸ਼ਨਰ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਮੰਗੇ ਪੈਸੇ
. . .  1 day ago
ਲੁਧਿਆਣਾ ,18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਇਕ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਾਮਲੇ ਦੀ ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
. . .  1 day ago
ਬੁਢਲਾਡਾ ,18 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਹੈ ...
ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਸਟਾਫ਼ ਦੀਆਂ ਛੁੱਟੀਆਂ ਬੰਦ
. . .  1 day ago
ਮਲੇਰਕੋਟਲਾ,18 ਅਗਸਤ (ਪਰਮਜੀਤ ਸਿੰਘ ਕੂਠਾਲਾ)- ਪਸ਼ੂਆਂ ਅੰਦਰ ਫੈਲੇ ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਆਪਣੇ ਸਾਰੇ ਸਟਾਫ਼ ਨੂੰ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਦੌਰਾਨ ਵੀ ...
ਵਿਜੀਲੈਂਸ ਬਿਊਰੋ ਵਲੋਂ ਗ੍ਰਾਮ ਪੰਚਾਇਤ ਧੀਰੇਕੋਟ ਦਾ ਸਾਬਕਾ ਸਰਪੰਚ, ਪੰਚਾਇਤ ਵਿਭਾਗ ਦੇ ਜੇ.ਈ.ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 18 ਅਗਸਤ(ਰਣਜੀਤ ਸਿੰਘ ਜੋਸਨ)- ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗ੍ਰਾਮ ਪੰਚਾਇਤ ਧੀਰੇਕੋਟ, ਬਲਾਕ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪੰਚਾਇਤੀ ਫੰਡਾਂ, ਵਿਕਾਸ ਗ੍ਰਾਂਟਾਂ ...
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਮੈਟਰੋ ਰੇਲ ਪ੍ਰੋਜੈਕਟ ਦੇ ਜ਼ਮੀਨਦੋਜ਼ ਨਿਰਮਾਣ ਕਾਰਜ ਦਾ ਰੱਖਿਆ
. . .  1 day ago
ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੂੰ ਵੱਡੀ ਰਾਹਤ,ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਖ਼ਾਰਜ
. . .  1 day ago
ਭਾਰਤ- ਜ਼ਿੰਬਾਬਵੇ ਪਹਿਲਾ ਇਕ ਦਿਨਾ ਮੈਚ : ਭਾਰਤ ਦੀ 10 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਦੇਸ਼ ਦਾ ਮਾਣ ਹੈ ਇਹ ਧੀ ਸਾਨਵੀ ਸੂਦ -ਸਿਰਫ਼ 7 ਸਾਲਾ ਦੀ ਉਮਰ ਵਿਚ ਕਿਲੀਮੰਜਾਰੋ ਦੀ ਚੋਟੀ ਨੂੰ ਕੀਤਾ ਸਰ ,ਉਹ ਵੀ ਤਿੰਨ ਵਾਰ - ਭਗਵੰਤ ਮਾਨ
. . .  1 day ago
ਐਸ.ਏ.ਐਸ. ਨਗਰ ਅਤੇ ਤਰਨਤਾਰਨ ਵਿਚ ਐਨ.ਆਈ.ਏ. ਵਲੋਂ ਛਾਪੇਮਾਰੀ
. . .  1 day ago
ਚੰਡੀਗੜ੍ਹ : ਵੇਰਕਾ ਨੇ ਵੀ ਵਧਾਇਆ ਦੁੱਧ ਦਾ ਭਾਅ
. . .  1 day ago
ਇਕ ਵਿਅਕਤੀ ਨੂੰ ਅੱਜ ਜੰਮੂ ਦੇ ਬੱਸ ਸਟੈਂਡ ਖੇਤਰ ਤੋਂ ਅੱਤਵਾਦੀ ਫੰਡਿੰਗ ਦੇ ਸ਼ੱਕ ਵਿਚ ਹਿਰਾਸਤ ਵਿਚ ਲਿਆ - ਜੰਮੂ-ਕਸ਼ਮੀਰ ਪੁਲਿਸ
. . .  1 day ago
ਆਦਮਪੁਰ ਤੋਂ ਦਿੱਲੀ ਫਲਾਈਟ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਜੇ ਸਾਂਪਲਾ ਨੇ ਜੋਤੀਰਾਦਿਤਿਆ ਸਿੰਧੀਆ ਨਾਲ ਕੀਤੀ ਮੁਲਾਕਾਤ
. . .  1 day ago
ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਖੁਰਦਾ, ਪੁਰੀ, ਕਟਕ ਜਗਤ ਸਿੰਘ ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਕੀਤਾ ਸਰਵੇਖਣ
. . .  1 day ago
ਹਰੀਹਰੇਸ਼ਵਰ ਬੀਚ ਨੇੜੇ ਹਥਿਆਰਾਂ ਵਾਲੀ ਕਿਸ਼ਤੀ ਬਰਾਮਦ ਹੋਣ ਤੋਂ ਬਾਅਦ ਫੜਨਵੀਸ ਨੇ ਕਿਹਾ, ''ਅੱਤਵਾਦੀ ਕੋਣ ਦੀ ਕੋਈ ਪੁਸ਼ਟੀ ਨਹੀਂ ''
. . .  1 day ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  1 day ago
ਚੰਡੀਗੜ੍ਹ , 18 ਅਗਸਤ (ਤਰੁਣ ਭਜਨੀ)- ਐਡਵੋਕੇਟ ਐੱਚ.ਸੀ.ਅਰੋੜਾ ਅਰੋੜਾ ਨੇ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਸੰਬੰਧੀ ਜਨਹਿਤ ਪਟੀਸ਼ਨ ਪਾਈ ਗਈ ਹੈ । ਪਟੀਸ਼ਨ ਵਿਚ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ ਕਿ ਇਹ ਬਿਮਾਰੀ ਕਿਤੇ ...
ਨਜ਼ਦੀਕੀ ਪਿੰਡ ਢਿਲਵਾਂ ਵਿਖੇ ਭਾਣਜੇ ਵਲੋਂ ਮਾਮੇ ਦਾ ਬੇਰਹਿਮੀ ਨਾਲ ਕਤਲ,ਮਾਮਲਾ ਦਰਜ
. . .  1 day ago
ਤਪਾ ਮੰਡੀ,18 ਅਗਸਤ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਭਾਣਜੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਮਾਮੇ ਦਾ ਗੰਡਾਸਿਆਂ ਨਾਲ ਬੇਰਹਿਮੀ ਨਾਲ ...
ਮੁੱਖ ਮੰਤਰੀ ਯੋਗੀ ਨੇ ਕਮਹਰੀਆ ਘਾਟ ਪੁਲ ਦਾ ਕੀਤਾ ਉਦਘਾਟਨ
. . .  1 day ago
ਗੋਰਖਪੁਰ, 18 ਜੁਲਾਈ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਮਹਰੀਆ ਘਾਟ ਪੁਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ, "ਜੇਕਰ ਅਸੀਂ ਸਵੈ-ਨਿਰਭਰਤਾ ਦਾ ਟੀਚਾ ਹਾਸਿਲ ਕਰਨਾ ਹੈ ਤਾਂ ਸਾਨੂੰ ...
ਰਾਸ਼ਟਰਮੰਡਲ ਤਗਮਾ ਜੇਤੂ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਨਾਭਾ ਸੀਨੀਅਰ ਸੈਕੰਡਰੀ ਸਕੂਲ 'ਚ ਕੀਤਾ ਗਿਆ ਸਨਮਾਨ
. . .  1 day ago
ਨਾਭਾ 18 ਅਗਸਤ( ਕਰਮਜੀਤ ਸਿੰਘ )-ਕਾਮਨਵੈਲਥ ਅੰਤਰਰਾਸ਼ਟਰੀ ਖੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਮੁਖੀ ਮੈਡਮ ਰੋਮਿਲ ਮਹਿਤਾ ਦੀ ਅਗਵਾਈ...
ਪੇਂਡੂ ਵਿਕਾਸ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਫ਼ਤਰ ਬਾਹਰ ਬਦਲੀਆਂ ਬੰਦ ਹਨ ਦਾ ਲੱਗਾ ਨੋਟਿਸ
. . .  1 day ago
ਚੰਡੀਗੜ੍ਹ, 18 ਅਗਸਤ-ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਦੇ ਬਾਹਰ ਬਦਲੀਆਂ ਬੰਦ ਹਨ ਦਾ ਨੋਟਿਸ ਲਗਾਇਆ ਗਿਆ ਹੈ।
ਵੱਡੀ ਖ਼ਬਰ: ਰੂਪਨਗਰ ਦੇ ਇਕ ਮੁਹੱਲਾ ਕਲੀਨਿਕ 'ਚ ਦੋ ਦਿਨ ਬਾਅਦ ਹੀ ਡਾਕਟਰ ਨੇ ਦਿੱਤਾ ਅਸਤੀਫ਼ਾ
. . .  1 day ago
ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ 'ਚ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਆਮ ਆਦਮੀ ਪਾਰਟੀ ਵਲੋਂ ਸ਼ਹਿਰਾਂ ਅਤੇ ਪਿੰਡਾਂ 'ਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ ਪਰ ਇਸ ਵਾਅਦੇ ਦੀ ਹਵਾ ਰੂਪਨਗਰ ਦੇ ਪੀ.ਡਬਲਿਊ...
ਮੁੰਬਈ: ਰਾਏਗੜ੍ਹ 'ਚ ਸ਼ੱਕੀ ਹਾਲਾਤ 'ਚ ਮਿਲੀ ਕਿਸ਼ਤੀ 'ਚੋਂ ਏਕੇ-47 ਰਾਈਫਲਾਂ ਹੋਈਆਂ ਬਰਾਮਦ, ਅਲਰਟ ਜਾਰੀ
. . .  1 day ago
ਮੁੰਬਈ, 18 ਅਗਸਤ-ਮੁੰਬਈ ਦੇ ਰਾਏਗੜ੍ਹ ਜ਼ਿਲ੍ਹੇ ਦੇ ਸ਼੍ਰੀਵਰਧਨ 'ਚ ਇਕ ਕਿਸ਼ਤੀ ਦੇ ਸ਼ੱਕੀ ਹਾਲਾਤ 'ਚ ਮਿਲਣ ਤੋਂ ਬਾਅਦ ਰਾਏਗੜ੍ਹ ਜ਼ਿਲ੍ਹੇ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸ਼ਤੀ 'ਚੋਂ ਏਕੇ-47 ਰਾਈਫਲਾਂ...
ਲੁਧਿਆਣਾ 'ਚ ਡੇਢ ਸਾਲਾ ਬੱਚਾ ਅਗਵਾ
. . .  1 day ago
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ਹੀਦ ਭਗਤ ਸਿੰਘ ਨਗਰ 'ਚ ਅੱਜ ਬਾਅਦ ਦੁਪਹਿਰ ਇਕ ਡੇਢ ਸਾਲ ਦੇ ਬੱਚੇ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ...
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ
. . .  1 day ago
ਸ਼੍ਰੀਨਗਰ, 18 ਅਗਸਤ-ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ।
ਰਿਸ਼ਵਤ ਲੈਂਦੇ ਹੌਲਦਾਰ ਦੀ ਵੀਡੀਓ ਵਾਇਰਲ, ਕੀਤਾ ਮੁਅੱਤਲ
. . .  1 day ago
ਬਠਿੰਡਾ, 18 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਥਾਣਾ ਕੈਨਾਲ ਕਾਲੋਨੀ ਅਧੀਨ ਪੈਂਦੀ ਵਰਧਮਾਨ ਪੁਲਿਸ ਚੌਕੀ ਦੇ ਹੌਲਦਾਰ ਵਿਨੋਦ ਕੁਮਾਰ ਦੀ ਜੂਏ ਦੇ ਮਾਮਲੇ ਸੰਬੰਧੀ ਫੜ੍ਹੇ ਗਏ ਇਕ ਵਿਅਕਤੀ ਤੋਂ ਰਿਸ਼ਵਤ ਲੈਂਦੇ ਦੀ ਵੀਡੀਓ ਵਾਇਰਲ ਹੋਈ ਸੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮੱਘਰ ਸੰਮਤ 553

ਮਾਨਸਾ

ਪਾਵਰਕਾਮ ਦੇ ਕਰਮਚਾਰੀਆਂ ਵਲੋਂ 11ਵੇਂ ਦਿਨ ਵੀ ਰੋਸ ਧਰਨੇ ਜਾਰੀ

ਮਾਨਸਾ, 25 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪਾਵਰਕਾਮ ਦੇ ਕਰਮਚਾਰੀਆਂ ਨੇ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ 'ਤੇ ਹੱਕੀ ਮੰਗਾਂ ਨਾ ਮੰਨਣ ਦੇ ਰੋਸ 'ਚ ਸਮੂਹਿਕ ਛੁੱਟੀ ਲੈ ਕੇ ਸਥਾਨਕ ਦਫ਼ਤਰ ਵਿਖੇ 11ਵੇਂ ਦਿਨ ਵੀ ਰੋਸ ਧਰਨਾ ਜਾਰੀ ਰੱਖਿਆ | ਸੰਬੋਧਨ ਕਰਦਿਆਂ ਅਸ਼ੋਕ ਕੁਮਾਰ ਟੀ.ਐਸ.ਯੂ., ਇੰਪਲਾਈਜ ਫੈਡਰੇਸ਼ਨ ਮੰਡਲ ਪ੍ਰਧਾਨ ਗੁਰਦਰਸ਼ਨ ਸਿੰਘ ਟਾਹਲੀਆਂ ਨੇ ਕਿਹਾ ਕਿ ਸੂਬਾ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਨਾਲ ਜੋ ਸਮਝੌਤੇ ਹੋਏ ਸਨ, ਨੂੰ ਲਾਗੂ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਮੰਗ ਕੀਤੀ ਕਿ ਸਾਰੀਆਂ ਜਾਇਜ਼ ਮੰਗਾਂ ਮੰਨੀਆਂ ਜਾਣ | ਦੂਜੇ ਪਾਸੇ ਕਰਮਚਾਰੀਆਂ ਦੀ ਸਮੂਹਿਕ ਛੁੱਟੀ ਕਾਰਨ ਦਫ਼ਤਰੀ ਕੰਮਕਾਜ ਤੇ ਬਿਜਲੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ | ਧਰਨੇ ਮੌਕੇ ਚਤਿੰਨ ਸਿੰਘ, ਕਰਤਾਰ ਸਿੰਘ, ਧਰਮਿੰਦਰ ਸਿੰਘ, ਗੁਰਵਿੰਦਰ ਸਿੰਘ, ਕੁਲਵਿੰਦਰ ਸਿੰਘ ਮਾਖਾ, ਬਿਕਰ ਸਿੰਘ ਮਾਖਾ, ਗੁਰਵਿੰਦਰ ਸਿੰਘ, ਸਤਨਾਮ ਸਿੰਘ ਮਾਖਾ, ਸੁਖਪ੍ਰੀਤ ਸਿੰਘ, ਭਗਵਾਨ ਸਿੰਘ ਭਾਟੀਆ, ਮਨਿੰਦਰ ਸਿੰਘ ਸਕੱਤਰ, ਬਿੱਕਰ ਸਿੰਘ ਮੰਘਾਣੀਆ, ਹਰਜੀਤ ਸਿੰਘ ਆਦਿ ਹਾਜ਼ਰ ਸਨ |
ਬਿਜਲੀ ਬੋਰਡ ਦੀਆਂ ਜੁਝਾਰੂ ਜਥੇਬੰਦੀਆਂ ਦਾ ਸੰਘਰਸ਼ 11ਵੇਂ ਦਿਨ ਵੀ ਜਾਰੀ
ਭੀਖੀ ਤੋਂ ਬਲਦੇਵ ਸਿੰਘ ਸਿੱਧੂ ਅਨੁਸਾਰ- ਬਿਜਲੀ ਬੋਰਡ ਦੀਆਂ ਜੁਝਾਰੂ ਜਥੇਬੰਦੀਆਂ ਦਾ 11ਵੇਂ ਦਿਨ ਵੀ ਸੰਘਰਸ਼ ਜਾਰੀ ਰਿਹਾ | ਆਗੂਆਂ ਨੇ ਦੱਸਿਆ ਕਿ ਮੈਨੇਜਮੈਂਟ ਜੁਆਇੰਟ ਫੋਰਮ ਨਾਲ ਕੱਲ੍ਹ ਮੀਟਿੰਗ 'ਚ ਵੀ ਮੰਗਾਂ ਹੱਲ ਕਰਨ ਦੀ ਬਜਾਏ ਭੱਜਦੀ ਨਜ਼ਰ ਆਈ | ਮੈਨੇਜਮੈਂਟ ਵਲੋਂ ਗਰਿੱਡਾਂ 'ਚ ਤਾਇਨਾਤ ਕੀਤੇ ਗਏ ਅਧਿਕਾਰੀਆਂ ਨੂੰ ਗਰਿੱਡਾਂ ਉੱਪਰ ਲੱਗੇ ਹੋਏ ਯੰਤਰਾਂ ਬਾਰੇ ਕੋਈ ਜਾਣਕਾਰੀ ਨਹੀਂ, ਜਿਸ ਕਾਰਨ ਬਿਜਲੀ ਬੋਰਡ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ | ਇਸ ਮੌਕੇ ਜਗਤਾਰ ਸਿੰਘ ਬੱਪੀਆਣਾ, ਸਤਵਿੰਦਰ ਸਿੰਘ, ਗੁਰਜੰਟ ਸਿੰਘ ਭੀਖੀ, ਬਿੱਕਰ ਸਿੰਘ, ਨਾਜਰ ਸਿੰਘ, ਉੱਗਰ ਸਿੰਘ ਦਲੇਲਵਾਲਾ, ਜਸਪਾਲ ਸਿੰਘ ਅਤਲਾ ਆਦਿ ਹਾਜ਼ਰ ਸਨ |
ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਧਰਨਾ ਜਾਰੀ
ਬੋਹਾ ਤੋਂ ਰਮੇਸ਼ ਤਾਂਗੜੀ ਅਨੁਸਾਰ- ਸਥਾਨਕ ਸਬ ਡਵੀਜ਼ਨ ਵਿਖੇ ਸਮੂਹਿਕ ਛੁੱਟੀ ਲੈ ਕੇ ਬਿਜਲੀ ਮੁਲਾਜ਼ਮ ਧਰਨੇ 'ਤੇ ਹਨ | ਮੁਲਾਜ਼ਮ ਆਗੂ ਮਹਾਂ ਸਿੰਘ ਰਾਏਪੁਰੀ, ਰਜਿੰਦਰ ਸਿੰਘ ਰਿਉਂਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਚੰਨੀ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਤਨਖ਼ਾਹ ਬੈਂਡ ਸਹੀ ਕਰਨ 'ਚ ਨਾਕਾਮ ਰਹੀ ਹੈ | ਧਰਨੇ ਨੂੰ ਗੁਰਜੰਟ ਸਿੰਘ ਜੇ.ਈ., ਬਿਕਰਮਜੀਤ ਸਿੰਘ, ਕਪਤਾਨ ਸਿੰਘ, ਤੇਜਿੰਦਰ ਸਿੰਘ, ਪਵਨ ਕੁਮਾਰ ਨੇ ਵੀ ਸੰਬੋਧਨ ਕੀਤਾ |
ਬਰੇਟਾ 'ਚ ਬਿਜਲੀ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਕੀਤੀ ਰੋਸ ਰੈਲੀ
ਬਰੇਟਾ ਤੋਂ ਪਾਲ ਸਿੰਘ ਮੰਡੇਰ ਅਨੁਸਾਰ- ਪਾਵਰਕਾਮ ਦੇ ਮੁਲਾਜ਼ਮਾਂ ਨੇ ਸੰਯੁਕਤ ਤਾਲਮੇਲ ਕਮੇਟੀ ਦੇ ਸੱਦੇ 'ਤੇ ਹੱਕੀ ਮੰਗਾਂ ਲਾਗੂ ਨਾ ਕਰਨ ਦੇ ਵਿਰੋਧ 'ਚ ਡਵੀਜ਼ਨ ਬਰੇਟਾ ਵਿਖੇ ਰੋਸ ਰੈਲੀ ਕੀਤੀ | ਆਗੂ ਰਣਜੀਤ ਕੁਮਾਰ ਤੇ ਭਾਨਾ ਸਿੰਘ ਨੇ ਕਿਹਾ ਕਿ ਪਾਵਰਕਾਮ ਅਤੇ ਪੰਜਾਬ ਸਰਕਾਰ ਵਲੋਂ ਜੋ ਮੰਗਾਂ ਮੰਨੀਆਂ ਗਈਆਂ ਸਨ, ਹੁਣ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ | ਇਸ ਮੌਕੇ ਜਗਜੀਤ ਸਿੰਘ, ਤਰਸੇਮ ਸਿੰਘ, ਜਤਿੰਦਰ ਸਿੰਘ, ਗੁਰਬਾਜ਼ ਸਿੰਘ ਨੇ ਸੰਬੋਧਨ ਕੀਤਾ |

ਅਨੇਕਾਂ ਸਮੱਸਿਆਵਾਂ ਨਾਲ ਘਿਰੇ ਪਿੰਡ ਝੰਡੂਕਾ ਵੱਲ ਪੰਜਾਬ ਸਰਕਾਰ ਫ਼ੌਰੀ ਧਿਆਨ ਦੇਵੇ

ਰਮਨਦੀਪ ਸਿੰਘ ਸੰਧੂ ਝੁਨੀਰ, 25 ਨਵੰਬਰ-ਇੱਥੋਂ 7 ਕਿੱਲੋਮੀਟਰ ਦੂਰੀ 'ਤੇ ਸਥਿਤ ਪਿੰਡ ਝੰਡੂਕਾ ਅਨੇਕਾਂ ਸਮੱਸਿਆਵਾਂ ਨਾਲ ਘਿਰਿਆ ਪਿਆ ਹੈ | ਪਿਛਲੇ ਕਈ ਸਾਲਾਂ ਤੋਂ ਇਸ ਪਿੰਡ 'ਚ ਵਿਕਾਸ ਕਾਰਜ ਨਾ ਮਾਤਰ ਹੀ ਹੋਇਆ ਹੈ | ਵੱਡੀ ਆਬਾਦੀ ਵਾਲਾ ਪਿੰਡ ਹੋਣ ਕਾਰਨ ਪਿੰਡ ਦੀ ਸਭ ...

ਪੂਰੀ ਖ਼ਬਰ »

ਕੌਮੀ ਸਿਹਤ ਮਿਸ਼ਨ ਦੇ ਮੁਲਾਜ਼ਮਾਂ ਵਲੋਂ 30 ਦੀ ਖਰੜ ਰੋਸ ਰੈਲੀ ਲਈ ਲਾਮਬੰਦੀ

ਮਾਨਸਾ, 25 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਕੌਮੀ ਸਿਹਤ ਮਿਸ਼ਨ ਦੇ ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਮਨਵਾਉਣ ਲਈ ਕੰਮ ਛੱਡੋ ਹੜਤਾਲ ਦੇ 10ਵੇਂ ਦਿਨ ਵੀ ਧਰਨੇ ਜਾਰੀ ਰੱਖੇ | ਉਨ੍ਹਾਂ 30 ਨਵੰਬਰ ਨੂੰ ਮੁੱਖ ਮੰਤਰੀ ਦੇ ਹਲਕੇ ਖਰੜ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਦੀ ...

ਪੂਰੀ ਖ਼ਬਰ »

ਅਕਾਲੀ ਦਲ ਦੇ ਉਮੀਦਵਾਰ ਡਾ. ਨਿਸ਼ਾਨ ਸਿੰਘ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ

ਬਰੇਟਾ, 25 ਨਵੰਬਰ (ਜੀਵਨ ਸ਼ਰਮਾ)-ਹਲਕਾ ਬੁਢਲਾਡਾ ਦੇ ਸ਼ੋ੍ਰਮਣੀ ਅਕਾਲੀ ਦਲ (Ðਬਾਦਲ) ਅਤੇ ਬਸਪਾ ਦੇ ਸਾਂਝੇ ਉਮੀਦਵਾਰ ਡਾ. ਨਿਸ਼ਾਨ ਸਿੰਘ ਵਲੋਂ ਪਿੰਡ ਰੰਘੜਿਆਲ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਡਟ ਕੇ ...

ਪੂਰੀ ਖ਼ਬਰ »

ਸ਼ਹੀਦ ਗੁਰਤੇਜ ਸਿੰਘ ਬੀਰੇਵਾਲਾ ਡੋਗਰਾ ਨੂੰ ਮਰਨ ਉਪਰੰਤ ਵੀਰ ਚੱਕਰ

ਬੋਹਾ, 25 ਨਵੰਬਰ (ਰਮੇਸ਼ ਤਾਂਗੜੀ)-ਜੂਨ-2020 ਵਿਚ ਭਾਰਤ-ਚੀਨ ਜੰਗੀ ਝੜਪਾਂ ਸਮੇਂ ਹੋਈ ਗਹਿਗੱਚ ਲੜਾਈ ਦੌਰਾਨ ਇਸ ਖੇਤਰ ਦੇ ਪਿੰਡ ਬੀਰੇਵਾਲਾ ਡੋਗਰਾ ਦਾ 21 ਸਾਲਾਂ ਨੌਜਵਾਨ ਸੈਨਿਕ ਗੁਰਤੇਜ ਸਿੰਘ ਚੀਨ ਦੇ ਕਈ ਸੈਨਿਕਾਂ ਨੂੰ ਮਾਰ ਮੁਕਾ ਕੇ ਬਾਅਦ 'ਚ ਖ਼ੁਦ ਵੀ ਸ਼ਹੀਦੀ ਦਾ ...

ਪੂਰੀ ਖ਼ਬਰ »

ਕੋਵਿਡ ਕਾਰਨ ਜਾਨ ਗਵਾਉਣ ਵਾਲਿਆਂ ਦੇ ਵਾਰਸ ਮੁਆਵਜ਼ੇ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ-ਡੀ.ਸੀ.

ਮਾਨਸਾ, 25 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਮਹਿੰਦਰਪਾਲ ਡਿਪਟੀ ਕਮਿਸ਼ਨਰ ਮਾਨਸਾ ਨੇ ਦੱਸਿਆ ਕਿ ਕੋਵਿਡ-19 ਕਾਰਨ ਜਾਨ ਗਵਾਉਣ ਵਾਲਿਆਂ ਦੇ ਕਾਨੂੰਨੀ ਵਾਰਸਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਣਾ ਹੈ | ਉਨ੍ਹਾਂ ਕਿਹਾ ਕਿ ਇਸ ਸਬੰਧੀ ਮਿ੍ਤਕ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਐਸੋਸੀਏਸ਼ਨ ਗਾਲਿਬ ਦੀ ਹੋਈ ਇਕੱਤਰਤਾ

ਮਾਨਸਾ, 25 ਨਵੰਬਰ (ਸਟਾਫ਼ ਰਿਪੋਰਟਰ)-ਪੰਜਾਬ ਨੰਬਰਦਾਰਾ ਐਸੋਸੀਏਸ਼ਨ ਗਾਲਿਬ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਸਥਾਨਕ ਬਾਲ ਭਵਨ ਵਿਖੇ ਹੋਈ, ਜਿਸ ਵਿਚ ਨੰਬਰਦਾਰਾਂ ਦੀਆਂ ਮੰਗਾਂ ਅਤੇ ਭਖਦੇ ਮਸਲਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਸੰਬੋਧਨ ਕਰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੀ ਵਰੇ੍ਹਗੰਢ ਮਨਾਉਣ ਲਈ ਕਿਰਤੀਆਂ 'ਚ ਵੱਡਾ ਉਤਸ਼ਾਹ

ਮਾਨਸਾ, 25 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ ਦੀ ਵਰੇ੍ਹਗੰਢ ਮਨਾਉਣ ਲਈ ਕਿਰਤੀਆਂ 'ਚ ਵੱਡਾ ਉਤਸ਼ਾਹ ਹੈ | 26 ਨਵੰਬਰ ਨੂੰ ਇਨ੍ਹਾਂ ਸਮਾਗਮਾਂ 'ਚ ਸ਼ਾਮਿਲ ਹੋਣ ਲਈ ਜ਼ਿਲੇ੍ਹ 'ਚੋਂ ਵੱਖ-ਵੱਖ ...

ਪੂਰੀ ਖ਼ਬਰ »

ਹਰੀਸ਼ ਚੌਧਰੀ, ਮਨਪ੍ਰੀਤ ਬਾਦਲ ਅਤੇ ਰਾਜਾ ਵੜਿੰਗ ਦਾ ਬਠਿੰਡਾ 'ਚ ਹੋਇਆ ਜ਼ਬਰਦਸਤ ਵਿਰੋਧ

ਬਠਿੰਡਾ, 25 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਵਿਭਾਗਾਂ ਦੇ ਆਊਟਸੋਰਸ ਠੇਕਾ ਮੁਲਾਜ਼ਮਾਂ ਵਲੋਂ ਕਾਂਗਰਸ ਇੰਚਾਰਜ ਹਰੀਸ਼ ਚੌਧਰੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਟਰਾਂਸਪੋਰਟ ਮੰਤਰੀ ...

ਪੂਰੀ ਖ਼ਬਰ »

ਰਣਜੀਤ ਸਿੰਘ ਪਥਰਾਲਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 'ਚ ਸ਼ਾਮਿਲ

ਬਠਿੰਡਾ, 25 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਅੱਜ ਉਸ ਵੇਲੇ ਹੋਰ ਬਲ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਪਥਰਾਲਾ ਵਾਈਸ ਚੇਅਰਮੈਨ ਲੈਂਡ ਮਾਰਗੇਜ਼ ਬੈਂਕ ਜ਼ਿਲ੍ਹਾ ਬਠਿੰਡਾ ਅੱਜ ...

ਪੂਰੀ ਖ਼ਬਰ »

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਉਦਯੋਗਿਕ-ਅਕਾਦਮਿਕ ਕਮਿਊਨਿਟੀ ਇੰਟਰੈਕਸ਼ਨ ਪ੍ਰੋਗਰਾਮ ਕਰਵਾਇਆ

ਬਠਿੰਡਾ, 25 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਉਦਯੋਗਿਕ ਅਤੇ ਅਕਾਦਮਿਕ ਕਮਿਊਨਿਟੀ ਵਿਚ ਮਜਬੂਤ ਸਾਂਝੇਦਾਰੀ ਵਿਕਸਿਤ ਕਰਨ ਅਤੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸੰਕਲਪਿਤ, ਆਤਮ-ਨਿਰਭਰ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਕੇਂਦਰੀ ...

ਪੂਰੀ ਖ਼ਬਰ »

ਪੀ.ਟੀ.ਯੂ. ਬਠਿੰਡਾ ਦਾ 6ਵਾਂ ਅੰਤਰ ਜ਼ੋਨਲ ਯੁਵਕ ਮੇਲਾ 'ਮਾਣ ਵਤਨਾਂ ਦਾ' ਦਾ ਆਗਾਜ਼

ਬਠਿੰਡਾ, 25 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.) ਬਠਿੰਡਾ ਦਾ 6ਵਾਂ ਅੰਤਰ-ਜੋਨਲ ਯੁਵਕ ਮੇਲਾ-2021 'ਮਾਣ ਵਤਨਾਂ ਦਾ' ਦੇ ਸਿਰਲੇਖ ਨਾਲ ਅੱਜ ਯੂਨੀਵਰਸਿਟੀ ਕੈਂਪਸ ਵਿਖੇ ਧੂਮ-ਧਾਮ ਨਾਲ ...

ਪੂਰੀ ਖ਼ਬਰ »

11 ਦਸੰਬਰ ਦੀ ਕੌਮੀ ਲੋਕ ਅਦਾਲਤ ਸੰਬੰਧੀ ਇਕੱਤਰਤਾ

ਮਾਨਸਾ, 25 ਨਵੰਬਰ (ਸਟਾਫ਼ ਰਿਪੋਰਟਰ)-11 ਦਸੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦੇ ਸਬੰਧੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ਼ਿਲਪਾ ਵਰਮਾ ਵਲੋਂ ਬੁਢਲਾਡਾ ਤੇ ਸਰਦੂਲਗੜ੍ਹ ਦੇ ਪੈਨਲ ਵਕੀਲਾਂ ਨਾਲ ਇਕੱਤਰਤਾ ਕੀਤੀ ਗਈ | ਉਨ੍ਹਾਂ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਲੋਂ ਨਰਮੇ ਦੇ ਮੁਆਵਜ਼ੇ ਸੰਬੰਧੀ ਐੱਸ.ਡੀ ਐੱਮ ਮੌੜ ਨੂੰ ਮੰਗ-ਪੱਤਰ

ਮੌੜ ਮੰਡੀ, 25 ਨਵੰਬਰ (ਗੁਰਜੀਤ ਸਿੰਘ ਕਮਾਲੂ)-ਨਰਮਾ ਪੱਟੀ ਵਿਚ ਗੁਲਾਬੀ ਸੁੰਡੀ ਕਾਰਨ ਹੋਏ ਨਰਮੇਂ ਦਾ ਮੁਆਵਜ਼ਾ ਲੈਣ ਲਈ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਪੰਜਾਬ ਸਰਕਾਰ ਦੇ ਨਾਮ ਐੱਸ.ਡੀ.ਐਮ ਮੌੜ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਪਾਰਟੀ ਦੇ ਵਰਕਰਾਂ ਵਲੋਂ ...

ਪੂਰੀ ਖ਼ਬਰ »

ਕੁਲਬੀਰ ਸਿੰਘ ਮੱਤਾ ਡਿਪਟੀ ਜਰਨਲ ਮੈਨੇਜਰ ਪੰਜਾਬ ਮੰਡੀ ਬੋਰਡ ਬਣੇ

ਬਠਿੰਡਾ, 25 ਨਵੰਬਰ (ਵੀਰਪਾਲ ਸਿੰਘ)-ਪੰਜਾਬ ਮੰਡੀ ਬੋਰਡ ਮੋਹਾਲੀ ਵਿਖੇ ਡਿਪਾਰਟਮੈਂਟਲ ਪ੍ਰਮੋਸ਼ਨ ਕਮੇਟੀ ਡੀ. ਪੀ. ਸੀ. ਦੀ ਮੀਟਿੰਗ ਵਿਚ ਜ਼ਿਲ੍ਹਾ ਮੰਡੀ ਅਫ਼ਸਰ ਕੁਲਬੀਰ ਸਿੰਘ ਮੱਤਾ ਨੂੰ ਆਪਣੀਆਂ ਸ਼ਾਨਦਾਰ ਸੇਵਾਵਾਂ ਬਦਲੇ ਪਦਉੱਨਤ ਕਰਕੇ ਡਿਪਟੀ ਮੈਨੇਜਰ ਜਨਰਲ ...

ਪੂਰੀ ਖ਼ਬਰ »

ਸੂਬੇ ਦੀ ਕਾਂਗਰਸ ਸਰਕਾਰ ਹਰ ਮੁਹਾਜ਼ 'ਤੇ ਬੁਰੀ ਤਰਾਂ ਫੇਲ੍ਹ-ਜਗਮੀਤ ਸਿੰਘ ਬਰਾੜ

ਚਾਉਕੇ, 25 ਨਵੰਬਰ (ਮਨਜੀਤ ਸਿੰਘ ਘੜੈਲੀ)-ਹਲਕਾ ਮੌੜ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਨੇ ਪਿੰਡ ਗਿੱਲ ਕਲਾਂ ਵਿਖੇ ਜਥੇਦਾਰ ਕੁਲਵੰਤ ਸਿੰਘ ਗਿੱਲ ਸਰਕਲ ਪ੍ਰਧਾਨ ਦੇ ਘਰ ਅਕਾਲੀ ਵਰਕਰਾਂ ਦੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਜਿਉਂਦ ਦੇ 2 ਵਿਦਿਆਰਥਣਾਂ ਦੀ ਮੈਰੇਟੋਰੀਅਸ ਸਕੂਲ ਲਈ ਚੋਣ

ਚਾਉਕੇ, 25 ਨਵੰਬਰ (ਮਨਜੀਤ ਸਿੰਘ ਘੜੈਲੀ)-ਮੈਰੇਟੋਰੀਅਸ ਸਕੂਲਾਂ 'ਚ ਦਾਖ਼ਲੇ ਸਬੰਧੀ ਪਿਛਲੇ ਦਿਨਾਂ ਦੌਰਾਨ ਹੋਈ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਹਾਈ ਸਕੂਲ ਜਿਉਂਦ ਦੀਆਂ ਦੋ ਵਿਦਿਆਰਥਣਾਂ ਕੇਦੀਪ ਕੌਰ ਅਤੇ ਪਲਕਪ੍ਰੀਤ ਕੌਰ ਨੇ ਸਫਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਦਿੱਲੀ ਮੋਰਚਿਆਂ ਦੀ ਵਰ੍ਹੇਗੰਢ ਮਨਾਉਣ ਲਈ ਕਿਸਾਨੀ ਜਥੇ ਦਿੱਲੀ ਰਵਾਨਾ

ਭੁੱਚੋ ਮੰਡੀ, 25 ਨਵੰਬਰ (ਪਰਵਿੰਦਰ ਸਿੰਘ ਜੌੜਾ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ 3 ਖੇਤੀ ਕਾਨੂੰਨਾਂ ਖ਼ਿਲਾਫ਼ ਲਾਏ ਹੋਏ ਦਿੱਲੀ ਮੋਰਚਿਆਂ ਦੀ ਵਰ੍ਹੇਗੰਢ ਮਨਾਉਣ ਲਈ ਵੱਖ-ਵੱਖ ਕਿਸਾਨੀ ਜੱਥੇ ਦਿੱਲੀ ਰਵਾਨਾ ਹੋਏ | ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਪਿੰਡ ...

ਪੂਰੀ ਖ਼ਬਰ »

ਲੋਕ ਅਧਿਕਾਰ ਲਹਿਰ ਦੀ ਕੋਰ ਕਮੇਟੀ ਵਲੋਂ ਲੋਕ ਮਸਲਿਆਂ ਨੂੰ ਲੈ ਕੇ ਮੀਟਿੰਗ

ਰਾਮਾਂ ਮੰਡੀ, 25 ਨਵੰਬਰ (ਤਰਸੇਮ ਸਿੰਗਲਾ)-ਲੋਕ ਅਧਿਕਾਰ ਲਹਿਰ ਹਲਕਾ ਤਲਵੰਡੀ ਸਾਬੋ ਦੀ ਕੌਰ ਕਮੇਟੀ ਵਲੋਂ ਲੋਕ ਮਸਲਿਆਂ ਨੂੰ ਲੈ ਕੇ ਰਾਮਾਂ ਮੰਡੀ 'ਚ ਇੱਕ ਮੀਟਿੰਗ ਕਨਵੀਨਰ ਵੈਦ ਮੁਖਤਿਆਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ | ਜਿਸ 'ਚ ਪੰਜਾਬ ਦੇ ਮੁੱਖ ਲੋਕ ਮਸਲੇ ...

ਪੂਰੀ ਖ਼ਬਰ »

ਹਰੀਸ਼ ਚੌਧਰੀ, ਮਨਪ੍ਰੀਤ ਬਾਦਲ ਅਤੇ ਰਾਜਾ ਵੜਿੰਗ ਦਾ ਬਠਿੰਡਾ 'ਚ ਹੋਇਆ ਜ਼ਬਰਦਸਤ ਵਿਰੋਧ

ਬਠਿੰਡਾ, 25 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਵਿਭਾਗਾਂ ਦੇ ਆਊਟਸੋਰਸ ਠੇਕਾ ਮੁਲਾਜ਼ਮਾਂ ਵਲੋਂ ਕਾਂਗਰਸ ਇੰਚਾਰਜ ਹਰੀਸ਼ ਚੌਧਰੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਟਰਾਂਸਪੋਰਟ ਮੰਤਰੀ ...

ਪੂਰੀ ਖ਼ਬਰ »

ਚੰਨੀ ਸਰਕਾਰ ਵਲੋਂ ਧੜਾਧੜ ਕੀਤੇ ਜਾ ਰਹੇ ਐਲਾਨ ਝੂਠ ਦੀ ਪੰਡ ਤੋਂ ਸਿਵਾਏ ਕੁਝ ਵੀ ਨਹੀਂ-ਸ਼ਰਮਾ

ਭਾਈਰੂਪਾ, 25 ਨਵੰਬਰ (ਵਰਿੰਦਰ ਲੱਕੀ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਰਕਾਰ ਪਾਸ ਇਕ ਮਹੀਨੇ ਤੋਂ ਵੀ ਘੱਟ ਸਮਾਂ ਹੋਣ ਕਾਰਨ ਉਨ੍ਹਾਂ ਵਲੋਂ ਧੜਾ ਧੜ ਕੀਤੇ ਜਾ ਰਹੇ ਐਲਾਨ ਝੂਠ ਦੀ ਪੰਡ ਤੋਂ ਸਿਵਾਏ ਕੁੱਝ ਵੀ ਨਹੀਂ ਤੇ ਉਕਤ ਝੂਠ ਦੀ ਪੰਡ ਦਿਨੋਂ ਦਿਨ ਭਾਰੀ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਘੁੱਦਾ ਦੇ ਵਿਦਿਆਰਥੀ ਨੇ ਸਕੇਟਿੰਗ ਮੁਕਾਬਲਿਆਂ 'ਚ ਜਿੱਤੇ ਕਾਂਸੀ ਦੇ ਤਗਮੇ

ਸੰਗਤ ਮੰਡੀ, 25 ਨਵੰਬਰ (ਅੰਮਿ੍ਤਪਾਲ ਸ਼ਰਮਾ)-ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਦੇ ਵਿਦਿਆਰਥੀ ਰੋਹਿਤ ਕੁਮਾਰ ਨੇ ਸਕੇਟਿੰਗ ਦੇ ਦੋ ਵੱਖ-ਵੱਖ ਮੁਕਾਬਲਿਆਂ 'ਚ ਕਾਂਸੀ ਦੇ ਤਗਮੇ ਹਾਸਲ ਕੀਤੇ ਹਨ | ਕਾਲਜ ਦੇ ਪਿ੍ੰਸੀਪਲ ਡਾ. ਜਸਪਾਲ ਸਿੰਘ ਬਰਾੜ ਨੇ ਦੱਸਿਆ ਕਿ ਕਾਲਜ 'ਚ ...

ਪੂਰੀ ਖ਼ਬਰ »

ਨੌਜਵਾਨ ਅਕਾਲੀ ਆਗੂ ਗੁਰਬਾਜ਼ ਸਿੰਘ ਸਿੱਧੂ ਵਲੋਂ ਹਲਕੇ ਦਾ ਦੌਰਾ, ਸੁਣੀਆਂ ਲੋਕ ਮੁਸ਼ਕਿਲਾਂ

ਤਲਵੰਡੀ ਸਾਬੋ, 25 ਨਵੰਬਰ (ਰਣਜੀਤ ਸਿੰਘ ਰਾਜੂ)-ਹਲਕਾ ਤਲਵੰਡੀ ਸਾਬੋ ਤੋਂ ਅਕਾਲੀ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਦੇ ਹੱਕ ਵਿਚ ਪਿਛਲੇ ਸਮੇਂ ਤੋਂ ਹਲਕੇ ਅੰਦਰ ਸਰਗਰਮ ਨੌਜਵਾਨ ਅਕਾਲੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਪਿੰਡਾਂ ਦੇ ਦੌਰੇ ਦੌਰਾਨ ਜਿੱਥੇ ਅਕਾਲੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX