ਤਾਜਾ ਖ਼ਬਰਾਂ


ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  36 minutes ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  41 minutes ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  about 1 hour ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  about 2 hours ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  about 3 hours ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  about 3 hours ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  about 3 hours ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 4 hours ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  about 4 hours ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  about 5 hours ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  about 5 hours ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  about 5 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  about 5 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  about 4 hours ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  about 6 hours ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  about 5 hours ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 6 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  about 7 hours ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 7 hours ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  about 7 hours ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  about 7 hours ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  about 8 hours ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  about 8 hours ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  about 7 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮੱਘਰ ਸੰਮਤ 553

ਪਹਿਲਾ ਸਫ਼ਾ

ਕੋਰੋਨਾ ਦੇ ਨਵੇਂ ਰੂਪ ਦੇ ਮੱਦੇਨਜ਼ਰ ਵਧੇਰੇ ਸਾਵਧਾਨੀ ਵਰਤਣ ਦੀ ਲੋੜ-ਮੋਦੀ

ਕੌਮਾਂਤਰੀ ਯਾਤਰਾ ਪਾਬੰਦੀਆਂ 'ਚ ਢਿੱਲ ਦੇਣ ਦੀ ਪ੍ਰਕਿਰਿਆ ਦੀ ਸਮੀਖਿਆ ਕਰਨ ਲਈ ਵੀ ਕਿਹਾ
ਨਵੀਂ ਦਿੱਲੀ, 27 ਨਵੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਦੇ ਨਵੇਂ ਖ਼ਤਰਨਾਕ ਰੂਪ ਦੇ ਸਾਹਮਣੇ ਆਉਣ ਦੇ ਮੱਦੇਨਜ਼ਰ ਦੇਸ਼ ਵਾਸੀਆਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਵਰਗੀਆਂ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ | ਪ੍ਰਧਾਨ ਮੰਤਰੀ ਨੇ ਉਕਤ ਪ੍ਰਗਟਾਵਾ ਕੋਰੋਨਾ ਵਾਇਰਸ ਦੇ ਨਵੇਂ ਰੂਪ 'ਓਮੀਕਰੋਨ' ਬਾਰੇ ਜਾਣਕਾਰੀ ਹਾਸਿਲ ਕਰਨ ਉਪਰੰਤ ਕੀਤਾ | ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਉਭਰ ਰਹੇ ਨਵੇਂ ਖ਼ਤਰੇ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਯਾਤਰਾ ਪਾਬੰਦੀਆਂ ਨੂੰ ਸੌਖਾ ਬਣਾਉਣ ਦੀ ਪ੍ਰਕਿਰਿਆ ਦੀ ਸਮੀਖਿਆ ਕਰਨ ਦੇ ਨਿਰਦੇਸ਼ ਵੀ ਦਿੱਤੇ | ਪ੍ਰਧਾਨ ਮੰਤਰੀ ਦਫ਼ਤਰ (ਪੀ.ਐਮ.ਓ.) ਅਨੁਸਾਰ ਕੋਵਿਡ-19 ਸਥਿਤੀ ਦੀ ਸਮੀਖਿਆ ਕਰਨ ਲਈ ਸੱਦੀ ਇਕ ਮੀਟਿੰਗ 'ਚ ਮੋਦੀ ਨੂੰ ਕੋਰੋਨਾ ਵਾਇਰਸ ਮਾਮਲਿਆਂ ਦੇ ਵਿਸ਼ਵਵਿਆਪੀ ਰੁਝਾਨਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਵਿਸ਼ਵ ਭਰ ਦੇ ਦੇਸ਼ਾਂ ਨੇ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਇਕ ਵਾਰ ਫਿਰ ਕੋਵਿਡ-19 ਮਰੀਜ਼ਾਂ ਦੇ ਵਾਧੇ ਦਾ ਅਨੁਭਵ ਕੀਤਾ ਹੈ | ਪੀ.ਐਮ.ਓ. ਨੇ ਕਿਹਾ ਕਿ ਮੀਟਿੰਗ ਦੌਰਾਨ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨੂੰ ਚਿੰਤਾ ਦੇ ਨਵੇਂ ਰੂਪ 'ਓਮੀਕਰੋਨ' ਦੇ ਨਾਲ-ਨਾਲ ਇਸ ਦੀ ਲਾਗ ਦੀ ਦਰ ਤੇ ਵੱਖ-ਵੱਖ ਦੇਸ਼ਾਂ 'ਚ ਦੇਖੇ ਗਏ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ, ਜਦੋਂਕਿ ਭਾਰਤ ਲਈ ਇਸ ਦੇ ਪ੍ਰਭਾਵਾਂ ਬਾਰੇ ਵੀ ਚਰਚਾ ਕੀਤੀ ਗਈ | ਮੀਟਿੰਗ 'ਚ ਕੈਬਨਿਟ ਸਕੱਤਰ ਰਾਜੀਵ ਗਾਬਾ, ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਅਤੇ ਨੀਤੀ ਆਯੋਗ ਦੇ ਮੈਂਬਰ (ਸਿਹਤ) ਡਾਕਟਰ ਵੀ. ਕੇ. ਪਾਲ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ |

ਦੱਖਣ-ਪੂਰਬੀ ਏਸ਼ੀਆ ਦੇ ਦੇਸ਼ ਸੁਚੇਤ ਰਹਿਣ-ਡਬਲਯੂ.ਐਚ.ਓ.

ਨਵੀਂ ਦਿੱਲੀ, 27 ਨਵੰਬਰ (ਪੀ. ਟੀ. ਆਈ.)-ਕੋਰੋਨਾ ਵਾਇਰਸ ਦਾ ਨਵਾਂ ਰੂਪ ਸਾਹਮਣੇ ਆਉਣ ਤੇ ਹੋਰਨਾਂ ਥਾਵਾਂ 'ਤੇ ਮਾਮਲਿਆਂ 'ਚ ਵਾਧੇ ਦੇ ਵਿਚਕਾਰ ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਨੇ ਦੱਖਣ-ਪੂਰਬੀ ਏਸ਼ੀਆ ਖੇਤਰ ਦੇ ਦੇਸ਼ਾਂ ਨੂੰ ਨਿਗਰਾਨੀ ਵਧਾਉਣ, ਜਨਤਕ ਸਿਹਤ ਤੇ ਸਮਾਜਿਕ ਉਪਾਵਾਂ ਨੂੰ ਮਜ਼ਬੂਤ ਕਰਨ ਤੇ ਟੀਕਾਕਰਨ ਨੂੰ ਵਧਾਉਣ ਲਈ ਕਿਹਾ ਹੈ | ਵਿਸ਼ਵ ਸਿਹਤ ਸੰਗਠਨ ਨੇ ਕਿਹਾ ਕਿ ਤਿਉਹਾਰਾਂ ਤੇ ਜਸ਼ਨਾਂ ਦੇ ਸੀਜ਼ਨ 'ਚ ਸਾਰੇ ਸਾਵਧਾਨੀ ਦੇ ਉਪਾਅ ਵਰਤਣੇ ਚਾਹੀਦੇ ਹਨ ਤੇ ਵੱਡੇ ਇਕੱਠਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ | ਖੇਤਰੀ ਨਿਰਦੇਸ਼ਕ ਡਬਲਯੂ.ਐਚ.ਓ. ਦੱਖਣ-ਪੂਰਬੀ ਏਸ਼ੀਆ ਡਾ: ਪੂਨਮ ਖੇਤਰਪਾਲ ਸਿੰਘ ਨੇ ਕਿਹਾ ਕਿ ਹਾਲਾਂਕਿ ਸਾਡੇ ਖੇਤਰ ਦੇ ਜ਼ਿਆਦਾਤਰ ਦੇਸ਼ਾਂ 'ਚ ਕੋਵਿਡ-19 ਦੇ ਕੇਸਾਂ 'ਚ ਗਿਰਾਵਟ ਆ ਰਹੀ ਹੈ ਪਰ ਦੁਨੀਆ 'ਚ ਹੋਰ ਕਿਤੇ ਵੀ ਮਾਮਲਿਆਂ 'ਚ ਵਾਧਾ ਅਤੇ ਕੋਰੋਨਾ ਦੇ ਇਕ ਨਵੇਂ ਰੂਪ ਦੀ ਪੁਸ਼ਟੀ ਸਾਡੇ ਲਈ ਖ਼ਤਰੇ ਦੀ ਘੰਟੀ ਹੈ, ਜਿਸ ਲਈ ਦੇਸ਼ਾਂ ਨੂੰ ਨਿਗਰਾਨੀ ਨੂੰ ਵਧਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜਿੰਨਾ ਜ਼ਿਆਦਾ ਕੋਵਿਡ-19 ਫੈਲੇਗਾ, ਵਾਇਰਸ ਨੂੰ ਆਪਣੇ ਆਪ ਨੂੰ ਬਦਲਣ ਤੇ ਪਰਿਵਰਤਨ ਕਰਨ ਦੇ ਜ਼ਿਆਦਾ ਮੌਕੇ ਹੋਣਗੇ ਅਤੇ ਮਹਾਂਮਾਰੀ ਓਨਾ ਲੰਬੇ ਸਮੇਂ ਤੱਕ ਚੱਲੇਗੀ |

ਹੁਣ ਪਰਾਲੀ ਸਾੜਨਾ ਅਪਰਾਧ ਨਹੀਂ-ਤੋਮਰ

ਕਿਹਾ, ਸਰਕਾਰ ਨੇ ਕਿਸਾਨਾਂ ਦੀ ਮੰਗ ਮੰਨੀ
ਨਵੀਂ ਦਿੱਲੀ, 27 ਨਵੰਬਰ (ਉਪਮਾ ਡਾਗਾ ਪਾਰਥ)-ਸੰਸਦ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਸਾਨਾਂ ਦੇ ਗੁੱਸੇ-ਗਿਲੇ ਖ਼ਤਮ ਕਰਨ ਦੀ ਕਵਾਇਦ 'ਚ ਲੱਗੀ ਕੇਂਦਰ ਸਰਕਾਰ ਨੇ ਇਕ ਹੋਰ ਅਹਿਮ ਐਲਾਨ ਕਰਦਿਆਂ ਕਿਹਾ ਕਿ ਕਿਸਾਨਾਂ ਵਲੋਂ ਪਰਾਲੀ ਸਾੜਨ ਨੂੰ ਹੁਣ ਜੁਰਮ ਦੀ ਸ਼੍ਰੇਣੀ ਤੋਂ ਬਾਹਰ ਕਰ ਦਿੱਤਾ ਗਿਆ ਹੈ | ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਉਕਤ ਐਲਾਨ ਕਰਦਿਆਂ ਕਿਹਾ ਕਿ ਹੁਣ ਕਿਸਾਨਾਂ ਵਲੋਂ ਕੀਤੀਆਂ ਜ਼ਿਆਦਾਤਰ ਮੰਗਾਂ ਪ੍ਰਵਾਨ ਕਰ ਲਈਆਂ ਗਈਆਂ ਹਨ | ਹੁਣ ਕਿਸਾਨ ਅੰਦੋਲਨ ਦਾ ਕੋਈ ਅਰਥ ਨਹੀਂ ਰਹਿ ਜਾਂਦਾ | ਉਨ੍ਹਾਂ ਕਿਹਾ ਕਿ ਵੱਡੇ ਦਿਲ ਦਾ ਵਿਖਾਵਾ ਕਰਨ ਅਤੇ ਘਰਾਂ ਨੂੰ ਵਾਪਸ ਪਰਤ ਜਾਣ | ਖੇਤੀਬਾੜੀ ਮੰਤਰੀ ਨੇ ਇਹ ਵੀ ਕਿਹਾ ਕਿ ਕਿਸਾਨ ਅੰਦੋਲਨ ਦੀ ਸ਼ੁਰੂਆਤ ਤਿੰਨਾਂ ਖੇਤੀ ਸੁਧਾਰ ਕਾਨੂੰਨਾਂ ਨੂੰ ਵਾਪਸ ਕਰਨ ਦੀ ਮੰਗ ਨੂੰ ਲੈ ਕੇ ਹੋਈ ਸੀ | ਉਨ੍ਹਾਂ ਖੇਤੀ ਕਾਨੂੰਨ ਵਾਪਸ ਕਰਨ ਦੇ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਰਤੇ ਰੁਖ਼ ਨੂੰ ਅਪਣਾਉਂਦਿਆਂ ਕਿਹਾ ਕਿ ਭਾਵੇਂ ਇਹ ਖੇਤੀ ਕਾਨੂੰਨ ਕਿਸਾਨਾਂ ਦੀ ਭਲਾਈ ਲਈ ਬਣਾਏ ਗਏ ਸਨ ਪਰ ਅੰਦੋਲਨਕਾਰੀ ਕਿਸਾਨ ਸੰਗਠਨਾਂ ਨਾਲ ਚਰਚਾ ਤੋਂ ਬਾਅਦ ਵੀ ਉਹ ਕਿਸਾਨਾਂ ਨੂੰ ਇਸ ਦੇ ਫਾਇਦੇ ਸਮਝਾਅ ਨਹੀਂ ਸਕੇ |
ਐੱਮ.ਐੱਸ.ਪੀ. ਨੂੰ ਲੈ ਕੇ ਬਣੇਗੀ ਕਮੇਟੀ
ਖੇਤੀ ਮੰਤਰੀ ਨੇ ਕਿਸਾਨਾਂ ਦੇ ਬਕਾਇਆ ਮੁੱਦੇ ਐੱਮ.ਐੱਸ.ਪੀ. ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਕਮੇਟੀ ਬਣਾਉਣ ਦੇ ਐਲਾਨ ਬਾਰੇ ਬੋਲਦਿਆਂ ਕਿਹਾ ਕਿ ਇਸ ਕਮੇਟੀ 'ਚ ਕਿਸਾਨਾਂ ਦੇ ਨੁਮਾਇੰਦੇ ਵੀ ਹੋਣਗੇ ਅਤੇ ਇਸ ਨਾਲ ਕਿਸਾਨਾਂ ਦੀ ਇਕ ਹੋਰ ਮੰਗ ਵੀ ਪੂਰੀ ਹੁੰਦੀ ਹੈ | ਕਿਸਾਨਾਂ ਵਲੋਂ ਅੰਦੋਲਨ ਦੌਰਾਨ ਲੋਕਾਂ 'ਤੇ ਹੋਏ ਕੇਸ ਵਾਪਸ ਲੈਣ ਦੇ ਮਾਮਲੇ ਨੂੰ ਤੋਮਰ ਨੇ ਰਾਜਾਂ ਦਾ ਵਿਸ਼ਾ ਦੱਸਦਿਆਂ ਕਿਹਾ ਕਿ ਰਾਜ ਸਰਕਾਰਾਂ ਹੀ ਕੇਸਾਂ ਦੀ ਗੰਭੀਰਤਾ ਨੂੰ ਵੇਖਦਿਆਂ ਇਸ 'ਤੇ ਫ਼ੈਸਲਾ ਲੈਣਗੀਆਂ | ਉਨ੍ਹਾਂ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੇ ਮੁਆਵਜ਼ੇ ਨੂੰ ਵੀ ਰਾਜਾਂ ਦਾ ਵਿਸ਼ਾ ਦੱਸਦਿਆਂ ਕਿਹਾ ਕਿ ਹਰ ਰਾਜ ਆਪਣੀ ਨੀਤੀ ਮੁਤਾਬਿਕ ਹੀ ਇਸ 'ਤੇ ਫ਼ੈਸਲਾ ਕਰੇਗਾ |

ਕਿਸਾਨ ਮੋਰਚੇ ਵਲੋਂ ਸੰਸਦ ਵੱਲ ਟਰੈਕਟਰ ਮਾਰਚ ਮੁਲਤਵੀ

ਅਗਲੀ ਰਣਨੀਤੀ ਲਈ ਬੈਠਕ 4 ਨੂੰ
ਨਵੀਂ ਦਿੱਲੀ, 27 ਨਵੰਬਰ (ਉਪਮਾ ਡਾਗਾ ਪਾਰਥ)-ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ) ਨੇ 29 ਨਵੰਬਰ ਨੂੰ ਕੀਤਾ ਜਾਣ ਵਾਲਾ ਸੰਸਦ ਮਾਰਚ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ | ਮੋਰਚੇ ਵਲੋਂ ਇਹ ਐਲਾਨ ਸਨਿਚਰਵਾਰ ਨੂੰ ਸਿੰਘੂ ਬਾਰਡਰ 'ਤੇ ਹੋਈ 40 ਕਿਸਾਨ ਜਥੇਬੰਦੀਆਂ ਦੀ ਬੈਠਕ ਤੋਂ ਬਾਅਦ ਕੀਤਾ ਗਿਆ | ਐੱਸ. ਕੇ. ਐੱਮ. ਵਲੋਂ ਇਹ ਐਲਾਨ ਉਸ ਵੇਲੇ ਆਇਆ ਹੈ ਜਦੋਂ ਸਰਕਾਰ ਵਲੋਂ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਲਈ ਮੰਤਰੀ ਮੰਡਲ 'ਚ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਸਰਕਾਰ ਵਲੋਂ ਇਹ ਭਰੋਸਾ ਦੁਆਇਆ ਗਿਆ ਹੈ ਕਿ ਸੰਸਦ 'ਚ ਇਹ ਬਿੱਲ 29 ਨਵੰਬਰ ਨੂੰ ਹੀ ਪੇਸ਼ ਕੀਤਾ ਜਾਵੇਗਾ | ਜ਼ਿਕਰਯੋਗ ਹੈ ਕਿ ਭਾਜਪਾ ਨੇ ਆਪਣੇ ਸਾਰੇ (ਸੰਸਦ ਮੈਂਬਰਾਂ) ਨੂੰ ਵਿਪ੍ਹ ਜਾਰੀ ਕਰਕੇ ਸੋਮਵਾਰ ਨੂੰ ਸਦਨ 'ਚ ਮੌਜੂਦ ਰਹਿਣ ਨੂੰ ਕਿਹਾ ਹੈ | ਸਰਕਾਰੀ ਹਲਕਿਆਂ ਮੁਤਾਬਿਕ ਸਰਕਾਰ 29 ਨਵੰਬਰ ਨੂੰ ਹੀ ਬਿੱਲ ਦੋਹਾਂ ਸਦਨਾਂ 'ਚ ਪੇਸ਼ ਕਰ ਸਕਦੀ ਹੈ | ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਪ੍ਰੈੱਸ ਕਾਨਫ਼ਰੰਸ 'ਚ ਵਾਰ-ਵਾਰ ਦੁਹਰਾਉਂਦਿਆਂ ਕਿਹਾ ਕਿ ਮੋਰਚਾ ਸੰਸਦ ਮਾਰਚ ਮੁਲਤਵੀ ਕਰ ਰਿਹਾ ਹੈ, ਰੱਦ ਨਹੀਂ | ਮੋਰਚੇ ਨੇ ਇਹ ਵੀ ਕਿਹਾ ਕਿ ਕਿਸਾਨ ਆਪਣੀ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ 4 ਦਸੰਬਰ ਨੂੰ ਅਗਲੀ ਬੈਠਕ ਕਰਨਗੇ | ਮੋਰਚਾ ਆਗੂਆਂ ਨੇ ਕਿਹਾ ਕਿ ਇਸ ਸਮੇਂ ਦੌਰਾਨ ਉਹ ਸਰਕਾਰ ਦੇ ਰੁਖ ਦੀ ਸਮੀਖਿਆ ਕਰਨਗੇ ਅਤੇ ਸਰਕਾਰ ਨੂੰ ਭੇਜੀ ਗਈ ਚਿੱਠੀ ਦੇ ਜਵਾਬ ਦੀ ਵੀ ਉਡੀਕ ਕਰਨਗੇ | ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 19 ਨਵੰਬਰ ਨੂੰ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਨਾਂਅ ਖੁੱਲ੍ਹੀ ਚਿੱਠੀ ਲਿਖੀ ਸੀ, ਜਿਸ 'ਚ ਉਨ੍ਹਾਂ ਕਈ ਮੰਗਾਂ ਰੱਖੀਆਂ ਸਨ, ਜਿਨ੍ਹਾਂ 'ਚ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਲਈ ਕਾਨੂੰਨੀ ਢਾਂਚਾ, ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ, ਪਰਾਲੀ ਅਤੇ ਬਿਜਲੀ ਬਿੱਲਾਂ ਨੂੰ ਰੱਦ ਕਰਨਾ ਅਤੇ ਕਿਸਾਨਾਂ ਦੇ ਖ਼ਿਲਾਫ਼ ਦਰਜ ਕੀਤੇ ਸਾਰੇ ਕੇਸ ਵਾਪਸ ਲੈਣਾ ਹਨ |

ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸਰਕਾਰ ਕੱਲ੍ਹ ਲੋਕ ਸਭਾ 'ਚ ਪੇਸ਼ ਕਰੇਗੀ ਬਿੱਲ

ਨਵੀਂ ਦਿੱਲੀ, 27 ਨਵੰਬਰ (ਪੀ. ਟੀ. ਆਈ.)-ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸਰਕਾਰ ਸੋਮਵਾਰ ਨੂੰ ਲੋਕ ਸਭਾ 'ਚ ਇਕ ਨਵਾਂ ਬਿੱਲ ਪੇਸ਼ ਕਰੇਗੀ | ਖੇਤੀ ਕਾਨੂੰਨ ਰੱਦ ਬਿੱਲ, 2021 ਨੂੰ ਸੋਮਵਾਰ ਨੂੰ ਸੰਸਦ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਲੋਕ ਸਭਾ 'ਚ ਪੇਸ਼ ਕਰਨ ਅਤੇ ਪਾਸ ਕਰਨ ਲਈ ਸੂਚੀਬੱਧ ਕੀਤਾ ਗਿਆ ਹੈ | ਸੱਤਾਧਾਰੀ ਭਾਜਪਾ ਤੇ ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਆਪਣੇ ਸੰਸਦ ਮੈਂਬਰਾਂ ਨੂੰ ਇਸ ਦਿਨ ਹਾਜ਼ਰ ਰਹਿਣ ਲਈ ਵਿ੍ਹੱਪ ਜਾਰੀ ਕੀਤਾ ਹੈ | ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਇਸ ਬਿੱਲ ਨੂੰ ਸਦਨ 'ਚ ਪੇਸ਼ ਕਰਨਗੇ |
ਮਨੀਸ਼ ਤਿਵਾੜੀ ਵਲੋਂ ਬਿੱਲ 'ਚ ਵਰਤੇ ਸ਼ਬਦਾਂ ਲਈ ਸਰਕਾਰ ਦੀ ਆਲੋਚਨਾ
ਦੂਜੇ ਪਾਸੇ, ਕਾਂਗਰਸ ਦੇ ਸੀਨੀਅਰ ਨੇਤਾ ਮਨੀਸ਼ ਤਿਵਾੜੀ ਨੇ ਰੱਦ ਬਿੱਲ ਦੇ ਵਿਸ਼ੇ ਤੇ ਕਾਰਨਾਂ ਲਈ ਵਰਤੇ ਸ਼ਬਦਾਂ ਲਈ ਸਰਕਾਰ ਦੀ ਆਲੋਚਨਾ ਕਰਦੇ ਹੋਏ ਦੋਸ਼ ਲਗਾਇਆ ਕਿ ਜਦੋਂ ਪ੍ਰਧਾਨ ਮੰਤਰੀ ਨੇ ਕਿਸਾਨਾਂ ਤੋਂ ਮੁਆਫੀ ਮੰਗ ਲਈ ਹੈ ਤਾਂ ਖੇਤੀ ਕਾਨੂੰਨ ਰੱਦ ਬਿੱਲ-2021 'ਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਇਕ ਛੋਟਾ ਸਮੂਹ ਲਿਖਣਾ ਪ੍ਰਦਰਸ਼ਨ ਦੌਰਾਨ ਮਰਨ ਵਾਲੇ ਲਗਪਗ 700 ਕਿਸਾਨਾਂ ਦੀ ਕੁਰਬਾਨੀ ਨੂੰ ਅਪਮਾਨਿਤ ਕਰਨਾ ਹੈ |

ਕਈ ਕਾਨੂੰਨਾਂ ਕਾਰਨ ਖੜ੍ਹੇ ਹੋ ਜਾਂਦੇ ਹਨ ਵੱਡੇ ਮਸਲੇ-ਚੀਫ ਜਸਟਿਸ

ਬਣਾਉਣ ਸਮੇਂ ਪ੍ਰਭਾਵਾਂ ਬਾਰੇ ਨਹੀਂ ਸੋਚਦੇ ਕਾਨੂੰਨਸਾਜ਼
ਨਵੀਂ ਦਿੱਲੀ, 27 ਨਵੰਬਰ (ਏਜੰਸੀ)-ਭਾਰਤ ਦੇ ਚੀਫ ਜਸਟਿਸ ਐਨ.ਵੀ. ਰਮੰਨਾ ਨੇ ਕਿਹਾ ਕਿ ਕਾਨੂੰਨਸਾਜ਼ ਕੋਈ ਵੀ ਕਾਨੂੰਨ ਬਣਾਉਣ ਤੋਂ ਪਹਿਲਾਂ ਇਸ ਨਾਲ ਪੈਣ ਵਾਲੇ ਪ੍ਰਭਾਵਾਂ ਦਾ ਮੁਲਾਂਕਣ ਜਾ ਅਧਿਐਨ ਨਹੀਂ ਕਰਦੇ, ਜਿਸ ਨਾਲ ਕਦੇ-ਕਦੇ ਵੱਡੇ ਮਸਲੇ ਖੜ੍ਹੇ ਹੋ ਜਾਂਦੇ ਹਨ ਅਤੇ ਇਸ ਦੇ ਨਤੀਜੇ ਵਜੋਂ ਨਿਆਂਪਾਲਿਕਾ 'ਤੇ ਕੇਸਾਂ ਦਾ ਬੋਝ ਵੱਧ ਜਾਂਦਾ ਹੈ | ਉਨ੍ਹਾਂ ਇਸ ਗੱਲ 'ਤੇ ਵੀ ਚਾਨਣਾ ਪਾਇਆ ਕਿ ਵਿਸ਼ੇਸ਼ ਬੁਨਿਆਦੀ ਢਾਂਚਾ ਮੁਹੱਈਆ ਕਰਵਾਏ ਜਾਣ ਤੋਂ ਬਿਨਾਂ ਮੌਜੂਦਾ ਅਦਾਲਤਾਂ ਸਾਹਮਣੇ ਕਾਫੀ ਸਮੇਂ ਤੋਂ ਲਟਕਦੇ ਕੇਸਾਂ ਦਾ ਨਿਬੇੜਾ ਨਹੀਂ ਹੋਵੇਗਾ | ਚੀਫ ਜਸਟਿਸ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜੀਜੂ ਦੀ ਹਾਜ਼ਰੀ 'ਚ ਸੰਵਿਧਾਨ ਦਿਵਸ ਸਮਾਰੋਹ ਦੇ ਸਮਾਪਤੀ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਨੂੰਨਘਾੜੇ ਆਪਣੇ ਵਲੋਂ ਪਾਸ ਕੀਤੇ ਕਾਨੂੰਨਾਂ ਦੇ ਪ੍ਰਭਾਵ ਦਾ ਮੁਲਾਂਕਣ ਜਾਂ ਅਧਿਐਨ ਨਹੀਂ ਕਰਦੇ ਹਨ | ਜੋ ਕਦੇ-ਕਦੇ ਵੱਡੇ ਵੱਡੇ ਮੁੱਦਿਆਂ ਦਾ ਕਾਰਨ ਬਣ ਜਾਂਦਾ ਹੈ | ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੀ ਸ਼ੁਰੂਆਤ ਇਸ ਦੀ ਹੀ ਇਕ ਉਦਾਹਰਨ ਹੈ | ਪਹਿਲਾਂ ਤੋਂ ਕੇਸਾਂ ਦਾ ਬੋਝ ਝੱਲ ਰਹੇ ਮੈਜਿਸਟ੍ਰੇਟ ਇਨ੍ਹਾਂ ਹਜ਼ਾਰਾਂ ਮਾਮਲਿਆਂ ਦੇ ਬੋਝ ਹੇਠ ਦੱਬ ਗਏ ਹਨ |

ਸੁਖਬੀਰ ਤੇ ਮਜੀਠੀਆ 'ਤੇ ਵਰ੍ਹੇ ਸਿੱਧੂ

ਅੰਮਿ੍ਤਸਰ, 27 ਨਵੰਬਰ (ਰੇਸ਼ਮ ਸਿੰਘ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਸਾਬਕਾ ਡੀ. ਜੀ. ਪੀ. ਸੁਮੈਧ ਸੈਣੀ ਨਾਲ ਮੀਟਿੰਗਾਂ ਦੇ ਦੋਸ਼ਾਂ ਨੂੰ ਸਿਰੇ ਤੋਂ ਰੱਦ ਕਰਦਿਆਂ ਸਿੱਧੂ ਨੇ ਕਿਹਾ ਕਿ ਜੇਕਰ ਉਸ ਦੀ ਸੈਣੀ ਨਾਲ ਇਕ ਵੀ ਮੀਟਿੰਗ ਸਾਬਤ ਹੋ ਜਾਵੇ ਤਾਂ ਉਹ ਹਮੇਸ਼ਾ ਲਈ ਰਾਜਨੀਤੀ ਛੱਡ ਦੇਣਗੇ | ਉਨ੍ਹਾਂ ਹਲਕਾ ਪੂਰਬੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਕਿਹਾ ਕਿ ਉਹ ਨਾ ਸਹੁੰ ਖਾਂਦੇ ਹਨ ਤੇ ਨਾ ਹੀ ਉਨ੍ਹਾਂ ਵਾਅਦੇ ਕੀਤੇ, ਸਗੋਂ ਜ਼ੁਬਾਨ ਦਿੰਦੇ ਹਨ ਕਿ ਜੇ ਸੁਖਬੀਰ ਨੂੰ ਕਲੀਨ ਚਿੱਟ ਦੇਣ ਵਾਲੇ ਡੀ.ਜੀ.ਪੀ. ਨੂੰ ਕੇਵਲ ਮਿਲਿਆ ਹੀ ਹੋਵੇ ਤਾਂ ਸਿਆਸਤ ਨੂੰ ਅਲਵਿਦਾ ਕਹਿ ਦੇਣਗੇ | ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨ ਰੁਪਿੰਦਰ ਸਿੰਘ, ਜਿਨ੍ਹਾਂ ਕੋਲ ਉਨ੍ਹਾਂ ਸਣੇ ਪੰਜ ਮੰਤਰੀ ਗਏ ਸਨ ਉਸ ਮਾਮਲੇ 'ਚ ਸੁਖਬੀਰ ਦੇ ਲਾਡਲੇ ਡੀ.ਜੀ.ਪੀ. ਨਾਲ ਮੀਟਿੰਗ ਸੰਬੰਧੀ ਕੇਵਲ ਗੱਲਾਂ ਨਾ ਕਰਨ ਸਗੋਂ ਸਬੂਤ ਪੇਸ਼ ਕਰੇ | ਉਨ੍ਹਾਂ ਕਿਹਾ ਕਿ ਨਾ ਤਾਂ ਮੇਰੀ ਕੋਈ ਬੱਸ ਚੱਲਦੀ ਹੈ ਤੇ ਨਾ ਹੀ ਮੇਰੀ ਕੋਈ ਰੇਤ ਦੀ ਖੱਡ ਹੈ, ਨਾ ਹੋਟਲ ਤੇ ਨਾ ਹੋਰ ਕੋਈ ਧੰਦਾ ਹੈ ਤੇ ਇਸੇ ਲਈ ਉਸ ਨੂੰ ਕਿਸੇ ਗਿ੍ਫ਼ਤਾਰੀ ਦਾ ਡਰ ਨਹੀਂ | ਦੱਸਣਯੋਗ ਹੈ ਕਿ ਸਿੱਧੂ 'ਤੇੇ ਸੁਖਬੀਰ ਨੇ ਦੋਸ਼ ਲਗਾਉਂਦੇ ਹੋਏ ਕਿਹਾ ਸੀ ਕਿ ਸਿੱਧੂ ਵਲੋਂ ਡੀ. ਜੀ. ਪੀ. ਨਾਲ ਮੁਲਾਕਾਤ ਕਰਕੇ ਬਿਕਰਮ ਸਿੰਘ ਮਜੀਠੀਆ 'ਤੇ ਪਰਚਾ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ | ਉਨ੍ਹਾਂ ਸੁਖਬੀਰ 'ਤੇ ਇਹ ਵੀ ਦੋਸ਼ ਲਾਏ ਕਿ ਪਿਛਲੀਆਂ ਅਕਾਲੀ ਸਰਕਾਰਾਂ ਕੇਂਦਰ ਦੀ ਕਠਪੁਤਲੀ ਬਣ ਕੇ ਹੀ ਕੰਮ ਕਰਦੀਆਂ ਰਹੀਆਂ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸੁਮੇਧ ਸੈਣੀ ਦੀ ਜ਼ਮਾਨਤ ਦੀ ਵਿਰੋਧਤਾ ਕਿਉਂ ਨਹੀਂ ਕੀਤੀ | ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਸਰਕਾਰਾਂ ਬਾਹਾਂ ਮਰੋੜ ਕੇ ਅਕਾਲੀ ਦਲ ਤੋਂ ਕੰਮ ਕਰਵਾਉਂਦੀਆਂ ਰਹੀਆਂ ਹਨ | ਹੁਣ ਫਾਸਟਵੇਅ 'ਤੇ ਈ. ਡੀ. ਦੇ ਛਾਪੇ ਪੈਣ ਤੋਂ ਬਾਅਦ ਅਕਾਲੀ ਦਲ ਭੜਕ ਉੱਠਿਆ ਹੈ | ਸ਼ੁਰੂ ਤੋਂ ਹੀ ਸੁਖਬੀਰ ਅਤੇ ਫਾਸਟਵੇਅ ਦੀ ਮਿਲੀਭੁਗਤ ਰਹੀ ਹੈ | ਫਾਸਟਵੇਅ ਦੇ ਨਾਂਅ 'ਤੇ ਸਰਕਾਰ ਦਾ ਪੈਸਾ ਖਾਧਾ ਗਿਆ ਹੈ | ਸੁਰਿੰਦਰ ਭਲਵਾਨ ਤੇ ਜੁਝਾਰ ਸਿੰਘ 'ਚ ਪੈਸਿਆਂ ਦਾ ਲੈਣ-ਦੇਣ ਸਾਹਮਣੇ ਆਇਆ ਹੈ ਪਰ ਹੁਣ ਸਮਾਂ ਬਦਲ ਗਿਆ ਤੇ ਹੁਣ ਕੋਈ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਹੁਣ ਲੋਕਾਂ ਦੀ ਸਰਕਾਰ ਬਣੇਗੀ ਤੇ ਲੋਕ ਹੀ ਫਾਇਦੇ ਲੈਣਗੇ | ਉਨ੍ਹਾਂ ਕਿਹਾ ਕਿ ਉਹ ਪੰਜਾਬ ਮਾਡਲ ਦੀ ਮਨਜ਼ੂਰੀ ਲੈ ਕੇ ਕੰਮ ਕਰਨਗੇ | ਸਿੱਧੂ ਨੇ ਦੋਸ਼ ਲਗਾਇਆ ਕਿ ਅਕਾਲੀ ਦਲ ਨੇ ਲੋਕਾਂ ਨੂੰ ਸਿਰਫ ਲੁੱਟਿਆ ਹੈ | ਲੋਕਾਂ ਨੂੰ ਡਰਾ ਕੇ ਬੱਸਾਂ, ਢਾਬੇ ਤੇ ਹੋਰ ਜਾਇਦਾਦਾਂ 'ਤੇ ਕਬਜ਼ੇ ਕੀਤੇ | ਉਨ੍ਹਾਂ ਮਜੀਠੀਆ ਵਲੋਂ ਸਿੱਧੂ 'ਤੇ ਨਾਜਾਇਜ਼ ਫਸਾਉਣ ਦੀ ਸਾਜਿਸ਼ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕਿਵੇਂ ਪਤਾ ਕਿ ਉਹ ਉਨ੍ਹਾਂ ਦਾ ਨਾਂਅ ਲੈ ਰਹੇ ਹਨ |

ਸੱਤਾ 'ਚ ਆਉਣ ਤੋਂ ਬਾਅਦ ਇਕ ਵੀ ਕਿਸਾਨ ਖੁਦਕੁਸ਼ੀ ਕਰਨ ਲਈ ਮਜਬੂਰ ਨਹੀਂ ਹੋਵੇਗਾ-ਕੇਜਰੀਵਾਲ

ਔਰਤਾਂ ਨੂੰ 1000 ਰੁਪਏ ਦੇਣ ਨਾਲ ਖਜ਼ਾਨੇ 'ਚ ਹੋਵੇਗੀ ਬਰਕਤ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 27 ਨਵੰਬਰ-ਪੰਜਾਬ 'ਚ ਸੱਤਾ 'ਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਮਕਸਦ ਹੋਵੇਗਾ ਕਿ ਸਾਡੇ ਰਾਜ 'ਚ ਇਕ ਵੀ ਕਿਸਾਨ ਖੁਦਕੁਸ਼ੀ ਨਾ ਕਰੇ | ਇਸ ਸੰਬੰਧ 'ਚ ਆਮ ਆਦਮੀ ਪਾਰਟੀ ਆਉਣ ...

ਪੂਰੀ ਖ਼ਬਰ »

ਚੰਨੀ ਸਰਕਾਰ ਮਜੀਠੀਆ ਨੂੰ ਝੂਠੇ ਕੇਸ 'ਚ ਫਸਾਉਣ ਦੀ ਰਚ ਰਹੀ ਹੈ ਸਾਜਿਸ਼-ਸੁਖਬੀਰ

ਅਕਾਲੀ ਦਲ ਦੇ ਸੀਨੀਅਰ ਆਗੂਆਂ ਸਮੇਤ ਦਿੱਤੀ ਗਿ੍ਫ਼ਤਾਰੀ ਚੰਡੀਗੜ੍ਹ, 27 ਨਵੰਬਰ (ਪ੍ਰੋ. ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਝੂਠੇ ਕੇਸ ਵਿਚ ਫਸਾਉਣ ਦੀ ਇਕ ਸਾਜਿਸ਼ ਵਿਰੁੱਧ ਸ਼੍ਰੋਮਣੀ ...

ਪੂਰੀ ਖ਼ਬਰ »

ਨੋਇਡਾ ਹਵਾਈ ਅੱਡੇ ਦੇ ਨਾਂਅ 'ਤੇ ਸਾਂਝੀ ਕੀਤੀ ਬੀਜਿੰਗ ਦੇ ਹਵਾਈ ਅੱਡੇ ਦੀ ਤਸਵੀਰ

ਵਿਰੋਧੀ ਦਲਾਂ ਸਮੇਤ ਚੀਨੀ ਪੱਤਰਕਾਰ ਵਲੋਂ ਆਲੋਚਨਾ ਨਵੀਂ ਦਿੱਲੀ, 27 ਨਵੰਬਰ (ਇੰਟ:)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨੀਂ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ (ਜੇਵਰ ਹਵਾਈ ਅੱਡੇ) ਦਾ ਨੀਂਹ ਪੱਥਰ ਰੱਖਿਆ ਸੀ | ਇਸ ਤੋਂ ਬਾਅਦ ਕਈ ਭਾਜਪਾ ਨੇਤਾਵਾਂ ਨੇ ਜੇਵਰ ...

ਪੂਰੀ ਖ਼ਬਰ »

ਟਿਕਰੀ ਬਾਰਡਰ 'ਤੇ ਕਿਸਾਨਾਂ 'ਚ ਖ਼ੁਸ਼ੀ ਦਾ ਮਾਹੌਲ

ਨਵੀਂ ਦਿੱਲੀ, 27 ਨਵੰਬਰ (ਬਲਵਿੰਦਰ ਸਿੰਘ ਸੋਢੀ)-ਟਿਕਰੀ ਬਾਰਡਰ 'ਤੇ ਕਿਸਾਨਾਂ ਦੀ ਗਿਣਤੀ ਬਹੁਤ ਵਧ ਗਈ ਹੈ ਅਤੇ ਟੈਂਟਾਂ ਵਿਚ ਖੂਬ ਰੌਣਕਾਂ ਲੱਗੀਆਂ ਹੋਈਆਂ ਹਨ ਅਤੇ ਕਿਸਾਨ ਖੇਤੀ ਕਾਨੂੰਨਾਂ ਦੇ ਰੱਦ ਹੋਣ ਦੀ ਖੂਬ ਖ਼ੁਸ਼ੀ ਮਨਾ ਰਹੇ ਹਨ | ਪੰਜਾਬ ਦੇ ਸੁਨਾਮ ਬਲਾਕ ਦੇ 50 ...

ਪੂਰੀ ਖ਼ਬਰ »

ਆਵੰਤੀਪੋਰਾ ਵਿਖੇ ਦੋ ਅੱਤਵਾਦੀ ਮਦਦਗਾਰ ਅਸਲੇ੍ਹ ਸਮੇਤ ਗਿ੍ਫ਼ਤਾਰ

ਸ੍ਰੀਨਗਰ, 27 ਨਵੰਬਰ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਪੁਲਿਸ ਜ਼ਿਲ੍ਹਾ ਆਵੰਤੀਪੇਰਾ ਵਿਖੇ ਸੁਰੱਖਿਆ ਬਲਾਂ ਨੇ ਹਿਜ਼ਬੁਲ ਮੁਜ਼ਾਹਦੀਨ ਦੇ 2 ਮਦਦਗਾਰਾਂ ਨੂੰ ਅਸਲੇ ਸਮੇਤ ਗਿ੍ਫ਼ਤਾਰ ਕਰ ਲਿਆ | ਪੁਲਿਸ ਮੁਤਾਬਿਕ 42 ਆਰ.ਆਰ. 130 ਬਟਾਲੀਅਨ ਅਤੇ ਪੁਲਿਸ ਨੇ ਇਕ ਸਾਂਝੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕੋਲ 8 ਹਜ਼ਾਰ ਕਰੋੜ ਦਾ ਜਹਾਜ਼ ਪਰ ਕਿਸਾਨਾਂ ਲਈ ਪੈਸੇ ਨਹੀਂ-ਪਿ੍ਅੰਕਾ

ਮਹੋਬਾ (ਯੂ.ਪੀ.), 27 ਨਵੰਬਰ (ਪੀ. ਟੀ. ਆਈ.)-ਕਾਂਗਰਸ ਦੀ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਵਾਡਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦੇ ਹੋਏ ਕਿਹਾ ਕਿ ਉਹ ਰੈਲੀ ਨੂੰ ਸੰਬੋਧਨ ਕਰਨ ਲਈ 8000 ਕਰੋੜ ਰੁਪਏ ਦੇ ਜਹਾਜ਼ 'ਚ ਉਡਾਣ ਭਰਦੇ ਹਨ ਪਰ ਕਿਸਾਨਾਂ ਦਾ ਕਰਜ਼ਾ ...

ਪੂਰੀ ਖ਼ਬਰ »

ਯੂ.ਪੀ. 'ਚ ਕਿਸਾਨ ਆਗੂ ਦੀ ਗੋਲੀ ਮਾਰ ਕੇ ਹੱਤਿਆ

ਸੁਲਤਾਨਪੁਰ (ਯੂ. ਪੀ.), 27 ਨਵੰਬਰ (ਪੀ. ਟੀ. ਆਈ.)-ਇਥੋਂ ਦੇ ਕਾਦੀਪੁਰ ਖੇਤਰ ਦੇ ਇਕ ਬਾਜ਼ਾਰ 'ਚ 55 ਸਾਲਾ ਕਿਸਾਨ ਆਗੂ ਦੀ ਅਣਪਛਾਤੇ ਵਿਅਕਤੀ ਵਲੋਂ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਬਾਂਕੇ ਦਾ ਰਹਿਣ ਵਾਲਾ ਰਾਮ ਆਸ਼ੀਸ਼ ਵਰਮਾ ਆਪਣੇ ...

ਪੂਰੀ ਖ਼ਬਰ »

ਮੁੰਬਈ 'ਚ ਔਰਤ ਦੀ ਜਬਰ ਜਨਾਹ ਬਾਅਦ ਹੱਤਿਆ

ਮੁੰਬਈ, 27 ਨਵੰਬਰ (ਏਜੰਸੀ)-ਕੇਂਦਰੀ ਮੁੰਬਈ ਦੇ ਕੁਰਲਾ 'ਚ ਇਕ 20 ਸਾਲਾ ਔਰਤ ਦੀ ਜਬਰ ਜਨਾਹ ਦੇ ਬਾਅਦ ਹੱਤਿਆ ਕਰ ਦਿੱਤੀ ਗਈ | ਉਸ ਦੀ ਲਾਸ਼ ਇਕ ਖਾਲੀ ਰਿਹਾਇਸ਼ੀ ਇਮਾਰਤ 'ਚੋਂ ਮਿਲੀ | ਪੁਲਿਸ ਅਨੁਸਾਰ ਵੀਰਵਾਰ ਨੂੰ ਇਕ 13 ਮੰਜ਼ਿਲਾ ਇਮਾਰਤ ਦੇ ਟੈਰਸ ਤੋਂ ਇਕ ਔਰਤ ਦੀ ਗਲੀ ਸੜੀ ...

ਪੂਰੀ ਖ਼ਬਰ »

ਜੈਪੁਰ ਦੇ ਪੰਜ ਤਾਰਾ ਹੋਟਲ 'ਚੋਂ ਵਿਆਹ ਦੌਰਾਨ 2 ਕਰੋੜ ਦੇ ਗਹਿਣੇ ਚੋਰੀ

ਜੈਪੁਰ, 27 ਨਵੰਬਰ (ਏਸੰਸੀ)-ਇਥੇ ਵਿਆਹ 'ਚ ਸ਼ਾਮਿਲ ਹੋਣ ਆਏ ਪਰਿਵਾਰ ਦੇ ਉਦੋਂ ਹੋਸ਼ ਉੱਡ ਗਏ ਜਦੋਂ ਇਥੇ ਪੰਜ-ਸਿਤਾਰਾ ਹੋਟਲ ਦੇ ਕਮਰੇ 'ਚੋਂ ਉਸ ਦੇ 2 ਕਰੋੜ ਰੁਪਏ ਤੋਂ ਵੱਧ ਦੇ ਗਹਿਣੇ ਤੇ ਨਕਦੀ ਚੋਰੀ ਹੋ ਗਏ | ਹੋਟਲ ਕਲਾਰਕਸ ਅਮੇਰ ਦੀ ਹੈ, ਜਿਥੇ ਮੁੰਬਈ ਦੇ ਕਾਰੋਬਾਰੀ ...

ਪੂਰੀ ਖ਼ਬਰ »

ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਸਰਬਸੰਮਤੀ ਨਾਲ ਮਤਾ ਪਾਸ ਕਰੇ ਸਰਕਾਰ-ਚੌਧਰੀ

ਨਵੀਂ ਦਿੱਲੀ, 27 ਨਵੰਬਰ (ਯੂ. ਐਨ. ਆਈ.)-ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਨੇ ਲੋਕ ਸਭਾ ਸਪੀਕਰ ਨੂੰ ਪੱਤਰ ਲਿਖ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਸਰਬਸੰਮਤੀ ਨਾਲ ਮਤਾ ਪਾਸ ਕਰਨ ਲਈ ਵੀ ਕਿਹਾ ...

ਪੂਰੀ ਖ਼ਬਰ »

ਯੂ.ਕੇ. 'ਚ ਵੀ ਕੋਰੋਨਾ ਦੇ ਨਵੇਂ ਰੂਪ ਦੇ ਦੋ ਮਾਮਲੇ

ਲੰਡਨ, 27 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. 'ਚ ਵੀ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਦੇ ਦੋ ਮਾਮਲੇ ਸਾਹਮਣੇ ਆਏ ਹਨ | ਹਾਲਾਂਕਿ ਬਿ੍ਟੇਨ ਦੇ ਚੋਟੀ ਦੇ ਵਿਗਿਆਨੀਆਂ ਨੇ ਕਿਹਾ ਕਿ ਹੈ ਕਿ ਕੋਰੋਨਾ ਦਾ ਇਹ ਨਵਾਂ ਰੂਪ ਕੋਈ ਆਫ਼ਤ ਨਹੀਂ ਹੈ | ਵੈਕਸੀਨ ਇਸ 'ਤੇ ...

ਪੂਰੀ ਖ਼ਬਰ »

ਸਰਬ ਪਾਰਟੀ ਮੀਟਿੰਗ ਅੱਜ

ਨਵੀਂ ਦਿੱਲੀ, 27 ਨਵੰਬਰ (ਏਜੰਸੀ)-ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਐਤਵਾਰ ਨੂੰ ਸੰਸਦ 'ਚ ਸਾਰੀਆਂ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ 11 ਵਜੇ ਬੁਲਾਈ ਹੈ, ਜਿਥੇ ਸਰਕਾਰ ਸੰਸਦ ਦੇ ਆਗਾਮੀ ਇਜਲਾਸ 'ਤੇ ਚਰਚਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX