ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਦਾਣਾ ਮੰਡੀ ਵਿਚ ਅੱਠ ਦਿਨ ਪਹਿਲਾਂ ਚਾਰ ਮਹੀਨੇ ਦੇ ਬੱਚੇ ਨੂੰ ਅਗਵਾ ਕਰਨ ਵਾਲੇ ਪਤੀ-ਪਤਨੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਾਬੂ ਕੀਤੇ ਗਏ ਦੋਸ਼ੀਆਂ ਵਿਚ ਅਵਦੇਸ਼ ਕੁਮਾਰ ਪੁੱਤਰ ਲੇਖ ਰਾਜ ਵਾਸੀ ਹੈਬੋਵਾਲ ਅਤੇ ਉਸ ਦੀ ਪਤਨੀ ਜੂਹੀ ਕੁਮਾਰੀ ਸ਼ਾਮਿਲ ਹਨ | ਅਵਦੇਸ਼ ਮੂਲ ਰੂਪ ਵਿਚ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ ਪਰ ਪਿਛਲੇ ਕੁਝ ਸਮੇਂ ਤੋਂ ਉਹ ਹੈਬੋਵਾਲ ਵਿਚ ਆਪਣੀ ਪਤਨੀ ਨਾਲ ਰਹਿ ਰਿਹਾ ਸੀ ਅਤੇ ਇੱਥੇ ਏਸੀ ਮੁਰੰਮਤ ਦਾ ਕੰਮ ਕਰਦਾ ਹੈ | ਘਟਨਾ ਵਾਲੇ ਦਿਨ ਪਿਛਲੇ ਸ਼ੁੱਕਰਵਾਰ ਅਵਦੇਸ਼ ਅਤੇ ਉਸ ਦੀ ਪਤਨੀ ਜੂਹੀ ਕੱਪੜੇ ਵੰਡਣ ਦਾ ਕਹਿ ਕੇ ਦਾਣਾ ਮੰਡੀ ਆਏ ਅਤੇ ਉਥੇ ਝੁੱਗੀ ਵਿਚ ਰਹਿਣ ਵਾਲੇ ਘਨੱਈਆ ਲਾਲ ਅਤੇ ਉਸਦੀ ਪਤਨੀ ਰੂਪਾ ਨੂੰ ਕੱਪੜੇ ਦੇਣ ਦਾ ਕਹਿ ਕੇ ਚਲੇ ਗਏ | ਉਸੇ ਹੀ ਦਿਨ ਰਾਤ ਨੂੰ ਇਹ ਦੋਵੇਂ ਆਪਣੀ ਆਲਟੋ ਕਾਰ ਵਿਚ ਮੁੜ ਤੋਂ ਦਾਣਾ ਮੰਡੀ ਆਏ ਅਤੇ ਕੱਪੜੇ ਦੇਣ ਦਾ ਕਹਿ ਕੇ ਝੁੱਗੀ ਝੌਂਪੜੀਆਂ ਵਿਚ ਰਹਿਣ ਵਾਲੇ ਕੁਝ ਵਿਅਕਤੀਆਂ ਨੂੰ ਇਕੱਠਾ ਕਰ ਲਿਆ, ਜਿਨ੍ਹਾਂ ਵਿਚ ਰੂਪਾ ਵੀ ਸ਼ਾਮਿਲ ਸੀ | ਰੂਪਾ ਨੇ ਆਪਣੀ ਗੋਦ ਵਿਚ ਚਾਰ ਮਹੀਨੇ ਦਾ ਬੱਚਾ ਚੁੱਕਿਆ ਹੋਇਆ ਸੀ | ਜਦੋਂ ਰੂਪਾ ਕਾਰ ਦੇ ਨੇੜੇ ਗਈ ਤਾਂ ਜੂਹੀ ਨੇ ਉਸ ਨੂੰ ਧੱਕਾ ਮਾਰ ਕੇ ਉਸ ਦੀ ਗੋਦ ਵਿਚ ਚੁੱਕੇ ਚਾਰ ਮਹੀਨਿਆਂ ਦੇ ਬੱਚੇ ਰਾਮ ਨੂੰ ਖੋਹ ਲਿਆ ਤੇ ਫ਼ਰਾਰ ਹੋ ਗਏ | ਰਾਤ ਸਮੇਂ ਹਨ੍ਹੇਰਾ ਹੋਣ ਕਾਰਨ ਕੋਈ ਵੀ ਵਿਅਕਤੀ ਉਥੇ ਕਾਰ ਦਾ ਨੰਬਰ ਨੋਟ ਨਹੀਂ ਕਰ ਸਕਿਆ | ਕਨ੍ਹਈਆ ਲਾਲ ਅਤੇ ਉਸ ਦੀ ਪਤਨੀ ਰੂਪਾ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਸੂਚਨਾ ਮਿਲਦਿਆਂ ਥਾਣਾ ਸਲੇਮ ਟਾਬਰੀ ਦੀ ਪੁਲਿਸ ਮੌਕੇ 'ਤੇ ਪਹੁੰਚੀ | ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਕਾਰ ਦਾ ਨੰਬਰ ਅਤੇ ਹੋਰ ਵੇਰਵੇ ਨਾ ਹੋਣ ਕਾਰਨ ਇਸ ਮਾਮਲੇ ਨੂੰ ਹੱਲ ਕਰਨ ਵਿਚ ਪੁਲਿਸ ਨੂੰ ਕਾਫ਼ੀ ਮੁਸ਼ੱਕਤ ਕਰਨੀ ਪਈ ਪਰ ਆਖਿਰ ਪੁਲਿਸ ਇਸ ਵਿਚ ਸਫ਼ਲ ਹੋਈ ਅਤੇ ਦੋਵਾਂ ਦੋਸ਼ੀਆਂ ਨੂੰ ਬੱਚੇ ਸਮੇਤ ਗਿ੍ਫ਼ਤਾਰ ਕਰ ਲਿਆ | ਉਨ੍ਹਾਂ ਦੱਸਿਆ ਕਿ ਲੜਕੇ ਦੀ ਲਾਲਸਾ ਕਾਰਨ ਇਨ੍ਹਾਂ ਦੋਵਾਂ ਵਲੋਂ ਬੱਚੇ ਨੂੰ ਅਗਵਾ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਇਹ ਦੋਵੇਂ ਪਤੀ-ਪਤਨੀ ਬੱਚੇ ਨੂੰ ਅਗਵਾ ਕਰਕੇ ਆਪਣੇ ਪਿੰਡ ਉੱਤਰ ਪ੍ਰਦੇਸ਼ ਲੈ ਗਏ | ਇਸ ਦੌਰਾਨ ਜਾਂਚ ਦੌਰਾਨ ਪੁਲਿਸ ਨੂੰ ਕਾਰ ਦੇ ਨੰਬਰ ਬਾਰੇ ਪਤਾ ਲੱਗਿਆ ਸੀ, ਜਦੋਂ ਪੁਲਿਸ ਨੇ ਨੰਬਰ ਦੇ ਆਧਾਰ 'ਤੇ ਕਾਰ ਦੇ ਮਾਲਕ ਜਸਪਾਲ ਸਿੰਘ ਵਾਸੀ ਦੁੱਗਰੀ ਤੋਂ ਪੁੱਛ ਪੜਤਾਲ ਕੀਤੀ ਤਾਂ ਉਸ ਦੱਸਿਆ ਕਿ ਉਸ ਨੇ ਲਾਕਡਾਊਨ ਦੌਰਾਨ ਇਹ ਕਾਰ ਅਵਦੇਸ਼ ਵਾਸੀ ਹੈਬੋਵਾਲ ਨੂੰ ਵੇਚ ਦਿੱਤੀ ਸੀ, ਜਿਸ ਤੋਂ ਬਾਅਦ ਪੁਲਿਸ ਵਲੋਂ ਇਨ੍ਹਾਂ ਦੀ ਭਾਲ ਲਈ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਉੱਤਰ ਪ੍ਰਦੇਸ਼ ਦੀ ਪੁਲਿਸ ਨਾਲ ਸੰਪਰਕ ਕੀਤਾ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਅੱਜ ਦੋਵਾਂ ਪਤੀ-ਪਤਨੀ ਨੂੰ ਗਿ੍ਫ਼ਤਾਰ ਕਰਕੇ ਬੱਚਾ ਬਰਾਮਦ ਕਰ ਲਿਆ ਹੈ ਅਤੇ ਬਰਾਮਦ ਕੀਤੇ ਬੱਚੇ ਨੂੰ ਉਸ ਦੇ ਮਾਪਿਆਂ ਹਵਾਲੇ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੀ ਗਈ ਔਰਤ ਜੂਹੀ ਦਾ ਅਵਦੇਸ਼ ਨਾਲ ਇਹ ਦੂਜਾ ਵਿਆਹ ਹੈ ਅਤੇ ਪਹਿਲੇ ਵਿਆਹ ਤੋਂ ਉਸ ਦੀ ਪੰਦਰਾਂ ਸਾਲ ਦੀ ਇਕ ਲੜਕੀ ਹੈ | ਪੁਲਿਸ ਵਲੋਂ ਇਨ੍ਹਾਂ ਦੋਵਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਜੇਕਰ ਇਸ ਮਾਮਲੇ ਵਿਚ ਕੋਈ ਹੋਰ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਏ.ਸੀ.ਪੀ. ਧਰਮਪਾਲ ਅਤੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ |
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ, ਅਮਰੀਕ ਸਿੰਘ ਬੱਤਰਾ)-ਟ੍ਰੈਫਿਕ ਪੁਲਿਸ ਅਤੇ ਨਗਰ ਨਿਗਮ ਵਲੋਂ ਅੱਜ ਸਾਂਝੇ ਤੌਰ 'ਤੇ ਸ਼ਹਿਰ ਦੇ ਬਾਜ਼ਾਰਾਂ ਵਿਚ ਦੁਕਾਨਦਾਰਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਖ਼ਤਮ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ...
ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਰੇਤ ਦਾ ਭਾਅ 5.50 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਵੇਚਣ ਦਾ ਐਲਾਨ ਕੀਤਾ ਗਿਆ ਸੀ ਪਰ ਇਸ ਭਾਅ 'ਤੇ ਰੇਤ ਨਾ ਮਿਲਣ ਦੀਆਂ ਸ਼ਿਕਾਇਤਾਂ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ...
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਨੂਰਵਾਲਾ ਰੋਡ 'ਤੇ ਅੱਜ ਰਾਤ ਮੋਟਰਸਾਈਕਲ ਸਵਾਰ ਲੁਟੇਰੇ ਇਕ ਨੌਜਵਾਨ ਤੋਂ 4 ਲੱਖ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਅੱਜ ਦੇਰ ਰਾਤ 9.00 ਵਜੇ ...
ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਲੋਕ ਭਲਾਈ ਪਾਰਟੀ ਦੇ ਪ੍ਰਧਾਨ, ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ...
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮ ਟਾਬਰੀ ਦੇ ਇਲਾਕੇ ਬਾਜ਼ੀਗਰ ਬਸਤੀ ਵਿਚ ਇਕ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਗਏ ਹਮਲੇ ਵਿਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਬਾਜ਼ੀਗਰ ਬਸਤੀ ...
ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ)-ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਬਖਸ਼ੀ ਰਵਾਇਤੀ ਗੁਰਮਤਿ ਸੰਗੀਤ ਵਿਦਿਆ 'ਤੇ ਗੁਰਬਾਣੀ ਦਾ ਕੀਰਤਨ ਨਿਰਧਾਰਿਤ ਰਾਗਾਂ ਵਿਚ ਕਰਨ ਦੀ ਵਿਰਾਸਤੀ ਪ੍ਰੰਪਰਾਂ ...
ਲਾਡੋਵਾਲ, 27 ਨਵੰਬਰ (ਬਲਵੀਰ ਸਿੰਘ ਰਾਣਾ)ਨੇੜਲੇ ਪਿੰਡ ਰਜੋਵਾਲ ਦੇ ਨੰਬਰਦਾਰ ਸੁਪਿੰਦਰ ਸਿੰਘ ਵਿਰਕ ਅਤੇ ਜਸਵਿੰਦਰ ਸਿੰਘ ਵਿਰਕ ਦੇ ਸਤਿਕਾਰਯੋਗ ਮਾਤਾ ਦਲਜੀਤ ਕੌਰ ਵਿਰਕ ਨਮਿੱਤ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰੂਦੁਆਰਾ ਸ਼ਹੀਦਾਂ ਮਾਡਲ ਟਾਊਨ ...
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜਾਇਦਾਦ ਦੇ ਮਾਮਲੇ ਵਿਚ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਰਿਸ਼ਭ ਬਾਂਸਲ ਪੁੱਤਰ ਸਤੀਸ਼ ਬਾਂਸਲ ਵਾਸੀ ਅਗਰ ਨਗਰ ...
ਲੁਧਿਆਣਾ, 27 ਨਵੰਬਰ (ਸਲੇਮਪੁਰੀ)-ਸੂਬੇ ਦੇ ਸਮੂਹ ਮਾਲ ਅਧਿਕਾਰੀਆਂ, ਡੀ. ਸੀ ਦਫ਼ਤਰਾਂ ਦੇ ਕਰਮਚਾਰੀਆਂ ਅਤੇ ਮਾਲ ਵਿਭਾਗ ਦੇ ਸਮੂਹ ਪਟਵਾਰੀਆਂ ਅਤੇ ਕਾਨੂੰਗੋਆਂ ਵਲੋਂ ਇਕ ਨਾਇਬ ਤਹਿਸੀਲਦਾਰ ਅਤੇ ਰਜਿਸਟਰੀ ਕਲਰਕ ਦੀ ਗਿਫ਼ਤਾਰੀ ਨੂੰ ਲੈ ਕੇ ਰੋਸ ਵਜੋਂ 24 ਨਵੰਬਰ ਤੋਂ ...
ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਜਵਾਹਰ ਨਗਰ ਕੈਂਪ ਵਿਖੇ ਅੱਜ ਕੇਂਦਰ ਸਰਕਾਰ ਦੀ ਲੇਬਰ ਕਾਰਡ ਯੋਜਨਾ ਤਹਿਤ ਕਿਰਤੀਆਂ ਦੇ ਲੇਬਰ ਕਾਰਡ ਬਣਾਉਣ ਦਾ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਪੰਜਾਬ ਭਾਜਪਾ ਦੀ ਕਾਰਜਕਾਰਨੀ ਦੇ ...
ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਖੇਤੀ ਇੰਜਨੀਅਰਿੰਗ ਕਾਲਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀਆਂ ਦੀ ਸਲਾਨਾ ਮਿਲਣੀ ਭਾਵੁਕ ਯਾਦਾਂ ਛੱਡਦੀ ਸਮਾਪਤ ਹੋ ਗਈ ਹੈ | ਸਲਾਨਾ ਮਿਲਣੀ ਵਿਚ ਦੇਸ਼ ਤੇ ਵਿਦੇਸ਼ ਵਿਚੋਂ ਪਿਛਲੇ ਸਾਲਾਂ ਵਿਚ ਕਾਲਜ ਤੋਂ ...
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਦੇ ਇਲਾਕੇ ਵਿਚ ਸ਼ੱਕੀ ਹਾਲਾਤਾਂ ਵਿਚ ਲਾਪਤਾ ਹੋਏ 2 ਨਾਬਾਲਗ ਲੜਕਿਆਂ ਨੂੰ ਪੁਲਿਸ ਨੇ ਬਰਾਮਦ ਕਰਕੇ ਵਾਰਸਾਂ ਹਵਾਲੇ ਕੀਤਾ ਹੈ | ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਮੈਡਮ ਰੁਪਿੰਦਰ ਕੌਰ ਸਰਾਂ ਨੇ ਦੱਸਿਆ ...
ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਕਿਸਾਨ ਆਗੂ, ਜਮਹੂਰੀ ਕਿਸਾਨ ਪੰਜਾਬ ਦੇ ਸੁਬਾਈ ਆਗੂ ਅਤੇ ਜ਼ਿਲ੍ਹਾ ਲੁਧਿਆਣਾ ਦੇ ਜਨਰਲ ਸਕੱਤਰ ਸਾਥੀ ਰਘਬੀਰ ਸਿੰਘ ਬੈਨੀਪਾਲ ਨੇ ਦੱਸਿਆ ਕਿ 28 ਨਵੰਬਰ ਨੂੰ ਲੁਧਿਆਣਾ ਦੀ ਗਿੱਲ ਰੋਡ ਦਾਣਾ ਮੰਡੀ ਵਿਖੇ 'ਪੰਜਾਬ ਬਚਾਓ ਸੰਯੁਕਤ ...
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਏ.ਟੀ.ਐਮ. 'ਤੇ ਲੋਕਾਂ ਨਾਲ ਠੱਗੀਆਂ ਕਰਨ ਵਾਲੇ ਨੂੰ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ ਜਦਕਿ ਉਸ ਨਾਲ ਦੇ ਦੋ ਵਿਅਕਤੀਆਂ ਦੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ | ਪੁਲਿਸ ਵਲੋਂ ਇਹ ਕਾਰਵਾਈ ਮਨੋਜ ਸਾਹਨੀ ਵਾਸੀ ...
ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ)-ਛੇਵੇਂ ਪਾਤਿਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਦਸਵੇਂ ਪਾਤਿਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਦੇਗਸਰ ਸਾਹਿਬ ਕਟਾਨਾਂ ਸਾਹਿਬ ਵਿਖੇ ਭਾਈ ਘੱਨ੍ਹਈਆ ਜੀ ਮਿਸ਼ਨ ...
ਭਾਮੀਆਂ ਕਲਾਂ, 27 ਨਵੰਬਰ (ਜਤਿੰਦਰ ਭੰਬੀ)-ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਖਾਸੀ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਾਲਾਨਾ ਧਾਰਮਿਕ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਪਾਉਣ ਉਪਰੰਤ ਸਕੂਲੀ ਬੱਚਿਆਂ ...
ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ)-ਸਿੱਖ ਕੌਮ ਦੇ ਮਹਾਨ ਜਰਨੈਲ ਅਤੇ ਪਹਿਲੇ ਖਾਲਸਾ ਰਾਜ ਦੇ ਬਾਨੀ ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਕੁਰਬਾਨੀ ਜਿੱਥੇ ਸਾਨੂੰ ਆਪਣੇ ਧਰਮ ਵਿਚ ਪ੍ਰਪੱਕ ਹੋਣ ਦੀ ਪ੍ਰੇਣਾ ਦਿੰਦੀ ਹੈ, ਉੱਥੇ ਨਾਲ ਹੀ ਜ਼ਬਰ ਤੇ ਜ਼ੁਲਮ ਦੇ ਖਿਲਾਫ ...
ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)- ਲੋਕ ਇਨਸਾਫ ਪਾਰਟੀ ਦੀਆਂ ਪੰਜਾਬ ਹਿਤੈਸ਼ੀ ਨੀਤੀਆਂ ਅਤੇ ਪਾਰਟੀ ਮੁੱਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਦੀ ਕਾਰਜਸ਼ੈਲੀ ਨੂੰ ਦੇਖਦੇ ਹੋਏ ਵੱਡੀ ਗਿਣਤੀ ਵਿਚ ਲੋਕ ...
ਆਲਮਗੀਰ, 27 ਨਵੰਬਰ (ਜਰਨੈਲ ਸਿੰਘ ਪੱਟੀ)-ਪਹਿਲੀ ਪਾਤਸ਼ਾਹੀ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਸਾਬਕਾ ਵਿਧਾਇਕ ਦਰਸ਼ਨ ...
ਲੁਧਿਆਣਾ, 27 ਨਵੰਬਰ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਪੰਜਾਬ ਫਰਨੀਚਰ ਐਸੋਸੀਏਸ਼ਨ ਦੇ ਚੇਅਰਮੈਨ ਪਾਲ ਖੁਰਾਣਾ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਲੜਕੀਆਂ ਅੱਜ ਕਿਸੇ ਵੀ ਖੇਤਰ ਵਿਚ ਪਿਛੇ ਨਹੀਂ ਹਨ ਅਤੇ ਅਨੇਕਾਂ ਹੀ ਖੇਤਰਾਂ ...
ਲੁਧਿਆਣਾ, 27 ਨਵੰਬਰ (ਖੁੱਲਰ, ਬੱਤਰਾ)-ਪੰਜਾਬ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਰਾਜ ਸਰਕਾਰ ਵਲੋਂ ਵਿਕਾਸ ਕਾਰਜ ਕਰਾਉਣ, ਬਿਜਲੀ ਬਿੱਲਾਂ 'ਚ ਕਮੀ ਲਿਆਉਣ, ਪਾਣੀ, ਸੀਵਰੇਜ਼ ਬਿੱਲ ਮੁਆਫ਼ ਕਰਨ ਦੇ ਨਾਲ ...
ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ | ਜਿਸ ਦੇ ਤਹਿਤ ਪਾਰਟੀ ਦੇ ਯੂਥ ਵਿੰਗ ਦੇ ਢਾਂਚੇ ਵਿਚ ਵਿਸਥਾਰ ਕਰਕੇ ...
ਲੁਧਿਆਣਾ, 27 ਨਵੰਬਰ (ਬੱਤਰਾ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਮਨ ਬਾਲਾ ਸੁਭਰਾਮਨੀਅਮ ਅਤੇ ਵਾਰਡ ਨੰਬਰ 68 ਤੋਂ ਕਾਂਗਰਸ ਦੇ ਕੌਂਸਲਰ ਬਲਜਿੰਦਰ ਸਿੰਘ ਬੰਟੀ ਦਰਮਿਆਨ ਅੱਜ ਦੁਪਹਿਰ ਨੂੰ ਵਿਵਾਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਵਿਵਾਦ ਦਾ ਕਾਰਨ ਰਾਜ ਸਰਕਾਰ ਵਲੋਂ ...
ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਵਲੋਂ ਹਲਕਾ ਲੁਧਿਆਣਾ ਪੂਰਬੀ ਵਿਖੇ ਹਲਕਾ ਇੰਚਾਰਜ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਵਿਚ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਨੇ ਹਲਕਾ ਇੰਚਾਰਜ ਭੋਲਾ ਗਰੇਵਾਲ ਦੀ ...
ਇਯਾਲੀ/ਥਰੀਕੇ, 27 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸੂਬੇ ਅੰਦਰ ਆਗਾਮੀ ਚੋਣਾਂ ਨੂੰ ਵੇਖਦੇ ਹੋਏ ਅੱਜ ਰਾਸ਼ਟਰੀ ਲੋਕ ਜਨ ਸ਼ਕਤੀ ਪਾਰਟੀ ਵਲੋਂ ਪੰਜਾਬ ਅੰਦਰ ਆਪਣੀਆਂ ਰਾਜਨੀਤਕ ਸਰਗਰਮੀਆਂ ਦਾ ਅਗਾਜ਼ ਕਰਦਿਆਂ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਸਿੰਘਪੁਰਾ ਦੀ ਅਗਵਾਈ ...
ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਅਕਾਲੀ-ਬਸਪਾ ਗਠਜੋੜ ਦੇ ਹਲਕਾ ਲੁਧਿਆਣਾ ਉਤਰੀ ਤੋਂ ਉਮੀਦਵਾਰ ਆਰ.ਡੀ. ਸ਼ਰਮਾ ਦੇ ਪ੍ਰਚਾਰ ਵਾਲੇ ਬੋਰਡਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਲੁਧਿਆਣਾ ਉਤਰੀ ਤੋਂ ਆਗੂ ਭੜਕ ਗਏ ਹਨ, ਇਸ ਕਾਰਵਾਈ ਨੂੰ ਉਨ੍ਹਾਂ ਨੇ ਵਿਰੋਧੀ ...
ਡੇਹਲੋਂ, 27 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਜੀ ਸਪੋਰਟਸ ਕਲੱਬ ਜਰਖੜ, ਗੁਰਦਵਾਰਾ ਮਾਤਾ ਸਾਹਿਬ ਕੌਰ ਜੀ ਮੰਜੀ ਸਾਹਿਬ ਜਰਖੜ ਪ੍ਰਬੰਧਕ ਕਮੇਟੀ ਮੈਂਬਰਾਂ, ਗ੍ਰਾਮ ਪੰਚਾਇਤ ਸਮੇਤ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਅੱਜ ਮਾਤਾ ਸਾਹਿਬ ਕੌਰ ਖੇਡ ...
ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜੱਥੇਬੰਦਕ ਸਕੱਤਰ ਅਤੇ ਲਵਕੁਸ਼ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਜਤਿੰਦਰ ਆਦਿਆ ਨੇ ਵਿਧਾਨ ਸਭਾ ਹਲਕਾ ਉਤਰੀ ਤੋਂ ਅਕਾਲੀ ਦਲ-ਬਸਪਾ ਗਠਜੋੜ ਲਈ ਆਰ.ਡੀ. ਸ਼ਰਮਾ ਨੂੰ ਉਮੀਦਵਾਰ ਐਲਾਨੇ ਜਾਣ ਦਾ ...
ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਬੀ.ਡੀ.ਪੀ.ੳ. ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਲੁਧਿਆਣਾ ਵਿਖੇ ਹੋਈ, ਵਿਚ ਪੰਜਾਬ ਭਰ ਤੋਂ ਬੀ.ਡੀ.ਪੀ.ਓਜ਼. ਤੇ ਐਸ.ਈ.ਪੀ.ਓਜ਼. ਨੇ ਹਿੱਸਾ ਲਿਆ ਮੀਟਿੰਗ ਦੀ ਪ੍ਰਧਾਨਗੀ ਬੀ.ਡੀ.ਪੀ.ਚ. ਨਵਦੀਪ ਕੌਰ ਨੇ ...
ਆਲਮਗੀਰ, 27 ਨਵੰਬਰ (ਜਰਨੈਲ ਸਿੰਘ ਪੱਟੀ)-ਭਾਰਤ ਦੇ ਨਾਮੀ ਹਸਪਤਾਲਾਂ ਵਿਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹੱਡੀਆਂ, ਗੋਡਿਆਂ ਜੋੜਾਂ ਦੇ ਮਾਹਿਰ ਸਰਜਨ ਡਾ. ਰਣਜੀਤ ਸਿੰਘ ਨੇ 120 ਕਿਲੋ ਭਾਰੀ ਵਜ਼ਨੀ ਔਰਤ ਮਰੀਜ਼ ਦੇ ਗੋਡਿਆਂ ਦਾ ਸਫਲਤਾ ਪੂਰਵਕ ਆਪ੍ਰੇਸ਼ਨ ਕਰਕੇ ਆਪਣੀ ...
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਪਤਨੀ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਉਸ ਦੇ ਪਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਹਰਮੀਤ ਕੌਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਅਤੇ ...
ਲੁਧਿਆਣਾ, 27 ਨਵੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਾਸੀਆਂ ਨੂੰ ਮੁੜ ਤੋਂ ਸਿਟੀ ਬੱਸ ਸਰਵਿਸ ਮੁਹੱਈਆ ਕਰਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਪ੍ਰਕਿਰਿਆ ਤਹਿਤ ਸ਼ੁੱਕਰਵਾਰ ਨੂੰ ਆਲ ਪਾਰਟੀ ਕੌਂਸਲਰਾਂ ਦੀ ਮੇਅਰ ਬਲਕਾਰ ਸਿੰਘ ਸੰਧੂ ਦੀ ਅਗਵਾਈ ਹੇਠ ...
ਢੰਡਾਰੀ ਕਲਾਂ, 27 ਨਵੰਬਰ (ਪਰਮਜੀਤ ਸਿੰਘ ਮਠਾੜੂ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬ ਅਤੇ ਪੰਜਾਬੀਅਤ ਦੀ ਬਿਹਤਰੀ ਲਈ ਲਗਾਤਾਰ ਸ਼ਲਾਘਾਯੋਗ ਕੰਮ ਕੀਤੇ ਜਾ ਰਹੇ ਹਨ | ਸਮਾਜ ਦੇ ਹਰ ਵਰਗ ਵਲੋਂ ਉਨ੍ਹਾਂ ਦੀ ਪ੍ਰਸੰਸਾ ਕੀਤੀ ਜਾ ਰਹੀ ਹੈ | ਇਸੇ ...
ਲੁਧਿਆਣਾ, 27 ਨਵੰਬਰ (ਅਮਰੀਕ ਸਿੰਘ ਬੱਤਰਾ)-ਸ਼ਹੀਦ ਸੁਖਦੇਵ ਥਾਪਰ ਦੇ ਨੋਘਰਾ ਸਥਿਤ ਜੱਦੀ ਘਰ ਨੂੰ ਚੌੜਾ ਬਾਜ਼ਾਰ ਤੋਂ ਸਿੱਧਾ ਰਸਤਾ ਦਿਵਾਉਣ ਲਈ ਪਿਛਲੇ ਕਰੀਬ ਇਸ ਸਾਲ ਤੋਂ ਪ੍ਰਕਿਰਿਆ ਚੱਲ ਰਹੀ ਹੈ ਪਰੰਤੂ ਮਾਮਲੇ ਦੇ ਹੱਲ ਲਈ ਕੁਝ ਤਕਨੀਕੀ ਅੜਚਨਾਂ ਆ ਰਹੀਆਂ ਹਨ ...
ਇਯਾਲੀ/ਥਰੀਕੇ, 27 ਨਵੰਬਰ (ਮਨਜੀਤ ਸਿੰਘ ਦੁੱਗਰੀ)-ਪੰਚਾਇਤ ਯੂਨੀਅਨ ਲੁਧਿਆਣਾ-1 ਦੀ ਮੀਟਿੰਗ ਚੇਅਰਮੈਨ ਬਲਜਿੰਦਰ ਸਿੰਘ ਮਲਕਪੁਰ, ਪ੍ਰਧਾਨ ਗੁਰਮੇਜ ਸਿੰਘ ਕਾਮਰੇਡ ਅਤੇ ਬਲਾਕ ਪ੍ਰਧਾਨ ਸਰਪੰਚ ਹਰਜੀਤ ਸਿੰਘ ਚੀਮਾ ਦੀ ਅਗਵਾਈ ਵਿਚ ਪ੍ਰਤਾਪ ਸਿੰਘ ਵਾਲਾ ਵਿਖੇ ਬੁਲਾਈ ...
ਲੁਧਿਆਣਾ, 27 ਨਵੰਬਰ (ਅਮਰੀਕ ਸਿੰਘ ਬੱਤਰਾ)-ਬੁੱਢੇ ਦਰਿਆ 'ਚ ਗੰਦਗੀ ਸੁੱਟਣ ਤੋਂ ਰੋਕਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਕਰੋੜਾਂ ਦੀ ਲਾਗਤ ਨਾਲ ਦਰਿਆ ਦੇ ਦੋਵੇਂ ਪਾਸੇ ਜਾਲੀਆਂ ਲਗਾਉਣ ਦਾ ਚੱਲ ਰਿਹਾ ਕੰਮ ਬੁੱਧਵਾਰ ਨੂੰ ਕੌਂਸਲਰ ਸ੍ਰੀਮਤੀ ਸੁਨੀਤਾ ਸ਼ਰਮਾ ਵਲੋਂ ...
ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਲੜਕੀਆਂ ਅਤੇ ਖਾਲਸਾ ਕਾਲਜ ਲੜਕੀਆਂ ਸਿਵਲ ਲਾਇਲਜ਼ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਕਾਲਜਾਂ ਦੀਆਂ ਵਿਦਿਆਰਥਣਾਂ ਨੇ ਸੰਵਿਧਾਨ ਨਿਰਮਾਤਾ ਡਾ.ਅੰਬੇਡਕਰ ਨੂੰ ਯਾਦ ਕਰਦਿਆਂ ਸੰਵਿਧਾਨ ...
ਲੁਧਿਆਣਾ, 27 ਨਵੰਬਰ (ਸਲੇਮਪੁਰੀ)-ਸਿਵਲ ਸਰਜਨ ਡਾ. ਐੱਸ.ਪੀ. ਸਿੰਘ ਵਲੋਂ ਅੱਜ ਸਿਵਲ ਹਸਪਤਾਲ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਜ਼ਿਲ੍ਹੇ ਭਰ ਵਿਚ ਅੱਜ 26 ਨਵੰਬਰ ਤੋਂ ਮੁੱਖ ...
ਭਾਮੀਆਂ ਕਲਾਂ, 27 ਨਵੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਨਗਰ ਨਿਗਮ ਦੇ ਵਾਰਡ ਨੰ: 24 ਅਤੇ 25 ਅਧੀਨ ਪੈੰਦੇ ਪਿੰਡ ਜਮਾਲਪੁਰ ਅਤੇ ਕੁਲੀਆਵਾਲ ਦੇ ਲਗਪਗ 400 ਦੇ ਕਰੀਬ ਘਰਾਂ ਦਾ ਸਰਵੇ ਆਫ ਇੰਡੀਆ ਦੇ ਅਧਿਕਾਰੀਆਂ ਵਲੋਂ ਡਰੋਨ ਨਾਲ ਸਰਵੇ ਕੀਤਾ ...
ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ)-ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਬੱਚਿਆਂ ਦੇ ਬਲਾਕ ਪੱਧਰੀ ਸਹਿ ਵਿੱਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਸਰਾਭਾ ਨਗਰ ਬਲਾਕ ਲੁਧਿਆਣਾ-2 ਵਿਖੇ ਕਰਵਾਏ ਗਏ | ਇਸ ਸਮਾਰੋਹ ਦੇ ਮੁੱਖ ਪ੍ਰਬੰਧਕ ਬਲਾਕ ਮਾਸਟਰ ਟ੍ਰੇਨਰ ਜਗਜੀਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX