ਗੁਰੂਹਰਸਹਾਏ, 27 ਨਵੰਬਰ (ਹਰਚਰਨ ਸਿੰਘ ਸੰਧੂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਲੰਮੇ ਸਮੇਂ ਤੋਂ ਮੰਨੀਆਂ ਮੰਗਾਂ 'ਤੇ ਕਾਰਵਾਈ ਨਾ ਕਰਨ ਕਰਕੇ 30 ਨਵੰਬਰ ਨੂੰ ਥਾਣਾ ਗੁਰੂਹਰਸਹਾਏ ਅੱਗੇ ਪੱਕਾ ਮੋਰਚੇ ਦਾ ਐਲਾਨ ਕੀਤਾ ਹੋਇਆ ਹੈ | ਇਸ ਦੀਆਂ ਮੁਕੰਮਲ ਤਿਆਰੀਆਂ 'ਤੇ ਆਗੂਆਂ ਦੀ ਡਿਊਟੀ ਸਬੰਧੀ ਵਿਉਂਤਬੰਦੀ ਬਾਰੇ ਮੀਟਿੰਗ ਧਰਮ ਸਿੰਘ ਸਿੱਧੂ ਜ਼ੋਨ ਪ੍ਰਧਾਨ ਦੀ ਅਗਵਾਈ 'ਚ ਗੁਰਦੁਆਰਾ ਸੰਗਤਸਰ ਮਾਦੀ ਕੇ ਵਿਖੇ ਹੋਈ, ਜਿਸ ਵਿਚ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਅਤੇ ਰਣਬੀਰ ਸਿੰਘ ਰਾਣਾ ਉਚੇਚੇ ਤੌਰ 'ਤੇ ਪੱੁਜੇ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਮੰਗਲ ਸਿੰਘ ਅਤੇ ਗੁਰਬਖ਼ਸ਼ ਸਿੰਘ ਨੇ ਕਿਹਾ ਕਿ ਪਿਛਲੇ ਇਕ-ਡੇਢ ਸਾਲ ਤੋਂ ਥਾਣਾ ਗੁਰੂਹਰਸਹਾਏ ਅਤੇ ਲੱਖੋਂ ਕੇ ਬਹਿਰਾਮ ਨਾਲ ਸਬੰਧਿਤ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਐੱਸ.ਐੱਸ.ਪੀ. ਅਤੇ ਡੀ.ਐੱਸ.ਪੀ. ਨਾਲ ਅਨੇਕਾਂ ਮੀਟਿੰਗਾਂ ਦੌਰਾਨ ਸਹਿਮਤੀ ਬਣੀ ਸੀ ਅਤੇ ਜਥੇਬੰਦੀ ਦੇ ਆਗੂਆਂ ਨੂੰ ਇਹ ਮਸਲੇ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ ਸੀ, ਪਰ ਅੱਜ ਤੱਕ ਮਿਤੀ 8/11/21 ਨੂੰ ਯਾਦ ਪੱਤਰ ਦੇਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਕਰਕੇ 30/11/21 ਨੂੰ ਥਾਣੇ ਮੂਹਰੇ ਪੱਕਾ ਮੋਰਚਾ ਮਸਲੇ ਹੱਲ ਤੱਕ ਜਾਰੀ ਰਹੇਗਾ | ਇਸ ਮੌਕੇ ਮੇਜਰ ਸਿੰਘ, ਗੁਰਮੇਲ ਸਿੰਘ, ਪ੍ਰੀਤਮ ਸਿੰਘ, ਅਵਤਾ ਸਿੰਘ, ਦਰਬਾਰਾ ਸਿੰਘ, ਬੋਹੜ ਸਿੰਘ, ਦਰਸ਼ਨ ਸਿੰਘ, ਸਤਨਾਮ ਸੰਧਾ, ਫੱੁਮਣ ਸਿੰਘ, ਮਹਿੰਦਰ ਸਿੰਘ, ਅੰਗਰੇਜ਼ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ |
ਜ਼ੀਰਾ, 27 ਨਵੰਬਰ (ਮਨਜੀਤ ਸਿੰਘ ਢਿੱਲੋਂ)-ਆਪਣੀਆਂ ਮਹੀਨਾਵਾਰ ਤਨਖ਼ਾਹਾਂ ਨਾ ਮਿਲਣ ਕਾਰਨ ਆਦਰਸ਼ ਸਕੂਲ ਹਰਦਾਸਾ ਦੇ ਅਧਿਆਪਕਾਂ ਨੇ ਸੰਘਰਸ਼ ਵਿੱਢਦਿਆਂ ਕਲਮਛੋੜ ਹੜਤਾਲ ਕਰਕੇ ਸੂਬਾ ਸਰਕਾਰ ਵਿਰੁੱਧ ਧਰਨਾ ਦੇ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ...
ਫ਼ਿਰੋਜ਼ਪੁਰ, 27 ਨਵੰਬਰ (ਗੁਰਿੰਦਰ ਸਿੰਘ)- ਨਜਾਇਜ਼ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਵੱਖ-ਵੱਖ ਮਾਰਕਾ ਦੀਆਂ ਸੈਂਕੜੇ ਬੋਤਲਾਂ ਸਮੇਤ ਕਾਬੂ ਕਰਕੇ ਉਸ ਦੀ ਐਕਟਿਵਾ ਸਕੂਟਰੀ ਕਬਜ਼ੇ ਵਿਚ ਲੈ ਲਿਆ ਹੈ | ...
ਗੁਰੂਹਰਸਹਾਏ, 27 ਨਵੰਬਰ (ਹਰਚਰਨ ਸਿੰਘ ਸੰਧੂ)- ਬੀਤੇ ਦਿਨੀਂ ਹਲਕਾ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੀ ਕੋਠੀ ਰਾਜਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਆਮਦ ਮੌਕੇ ਵੱਖ-ਵੱਖ ਮੁਲਾਜ਼ਮ ਅਤੇ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਵਲੋਂ ਰੋਸ ...
ਫ਼ਿਰੋਜ਼ਪੁਰ, 27 ਨਵੰਬਰ (ਗੁਰਿੰਦਰ ਸਿੰਘ)- ਕੇਂਦਰੀ ਜੇਲ੍ਹ ਅੰਦਰੋਂ ਤਲਾਸ਼ੀ ਦੌਰਾਨ ਕੈਦੀ ਕੋਲੋਂ ਤਲਾਸ਼ੀ ਦੌਰਾਨ ਇਕ ਮੋਬਾਈਲ ਫ਼ੋਨ ਬਰਾਮਦ ਹੋਣ 'ਤੇ ਥਾਣਾ ਸਿਟੀ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਨੂੰ ਭੇਜੇ ਪੱਤਰ ਨੰਬਰ 9177 ਵਿਚ ਕੇਂਦਰੀ ਜੇਲ੍ਹ ...
ਫ਼ਿਰੋਜ਼ਪੁਰ, 27 ਨਵੰਬਰ (ਗੁਰਿੰਦਰ ਸਿੰਘ)- ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀ ਦੇ ਘਰੋਂ ਆਏ ਕੱਪੜਿਆਂ ਵਿਚੋਂ ਨਸ਼ੀਲੀਆਂ ਗੋਲੀਆਂ ਅਤੇ ਤੰਬਾਕੂ ਬਰਾਮਦ ਹੋਣ 'ਤੇ ਜੇਲ੍ਹ ਅਧਿਕਾਰੀਆਂ ਦੀ ਸੂਚਨਾ ਦੇ ਆਧਾਰ 'ਤੇ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਹਵਾਲਾਤੀ ਤੇ ਉਸ ਦੀ ...
ਫ਼ਿਰੋਜ਼ਪੁਰ, 27 ਨਵੰਬਰ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਖੇਤਰ ਬੈਂਕ ਕਾਲੋਨੀ ਵਿਖੇ ਚੋਰਾਂ ਵਲੋਂ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਜ਼ਾਰਾਂ ਰੁਪਏ ਦੇ ਨਗਦੀ ਤੇ ਚਾਂਦੀ ਦੇ ਗਹਿਣੇ ਚੋਰੀ ਕੀਤੇ ਜਾਣ ਦਾ ਸਮਾਚਾਰ ਹੈ | ਥਾਣਾ ਸਦਰ ...
ਫ਼ਿਰੋਜ਼ਪੁਰ, 27 ਨਵੰਬਰ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਦੇ ਵਪਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਸੁਣਨ ਲਈ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਆਪ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਵਿਸ਼ੇਸ਼ ਤੌਰ 'ਤੇ 30 ਨਵੰਬਰ ਨੂੰ ਫ਼ਿਰੋਜ਼ਪੁਰ ਆ ਰਹੇ ਹਨ, ਜਿਸ ...
ਫ਼ਿਰੋਜ਼ਪੁਰ, 27 ਨਵੰਬਰ (ਰਾਕੇਸ਼ ਚਾਵਲਾ)- ਸਰਕਾਰ ਵਲੋਂ ਬੱਚਿਆਂ ਦੀ ਭਲਾਈ ਲਈ ਬਣਾਈ ਗਈ ਬਾਲ ਭਲਾਈ ਕਮੇਟੀ ਦੇ ਚੇਅਰਪਰਸਨ ਸੀਨੀਅਰ ਐਡਵੋਕੇਟ ਹਰੀਸ਼ ਢੀਂਗਰਾ ਦੀ ਅਗਵਾਈ ਵਿਚ ਵੱਖ-ਵੱਖ ਸਕੂਲਾਂ ਅੰਦਰ ਬਾਲ ਦਿਵਸ ਮਨਾਇਆ ਗਿਆ, ਜਿਸ ਵਿਚ ਬੱਚਿਆਂ ਨੂੰ ਵੱਖ-ਵੱਖ ...
ਫ਼ਿਰੋਜ਼ਪੁਰ, 27 ਨਵੰਬਰ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਉਸ ਸਮੇਂ ਕੀਤਾ ਗਿਆ, ਜਦੋਂ ਉਹ ...
ਤਲਵੰਡੀ ਭਾਈ, 27 ਨਵੰਬਰ (ਰਵਿੰਦਰ ਸਿੰਘ ਬਜਾਜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਜਾ ਰਹੇ ਯੂਥ ਐਂਡ ਹੈਰੀਟੇਜ ...
ਗੁਰੂਹਰਸਹਾਏ, 27 ਨਵੰਬਰ (ਹਰਚਰਨ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਸੁਰਜੀਤ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਵਿਖੇ ਹੋਈ, ਜਿਸ ਵਿਚ ਕਿਸਾਨ ਆਗੂਆਂ ਵਲੋਂ ਵਿਚਾਰ-ਚਰਚਾ ਕਰਦੇ ਹੋਏ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ...
ਫ਼ਿਰੋਜ਼ਪੁਰ, 27 ਨਵੰਬਰ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ ਦੇ ਐਨ.ਸੀ.ਸੀ ਵਿੰਗ ਵਲੋਂ ਐਨ.ਸੀ.ਸੀ ਦਿਵਸ ਮੌਕੇ 'ਸੇ ਨੋ ਟੂ ਪਲਾਸਟਿਕ' ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲੇ ਅਤੇ ਜਾਗਰੂਕਤਾ ਰੈਲੀ ਕੱਢੀ ਗਈ | ਆਜ਼ਾਦੀ ਦੀ 75ਵੀਂ ...
ਗੁਰੂਹਰਸਹਾਏ, 27 ਨਵੰਬਰ (ਹਰਚਰਨ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਸੁਰਜੀਤ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਵਿਖੇ ਹੋਈ, ਜਿਸ ਵਿਚ ਕਿਸਾਨ ਆਗੂਆਂ ਵਲੋਂ ਵਿਚਾਰ-ਚਰਚਾ ਕਰਦੇ ਹੋਏ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ...
ਤਲਵੰਡੀ ਭਾਈ, 27 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਵਿਦਿਆਰਥੀਆਂ ਨੂੰ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਵੱਲ ਰੁਚਿਤ ਕਰਨ ਦੇ ਮਕਸਦ ਨਾਲ ਤਲਵੰਡੀ ਭਾਈ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ, ਜੋ ਵਿਦਿਆਰਥੀਆਂ ਦੇ ਉਤਸ਼ਾਹ ...
ਗੁਰੂਹਰਸਹਾਏ, 27 ਨਵੰਬਰ (ਹਰਚਰਨ ਸਿੰਘ ਸੰਧੂ)- ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਅਫ਼ਸਰ ਟ੍ਰੇਨਰ ਰਮਨ ਸੇਠੀ, ਰਮਨ ਬੱਬਰ, ਸੈਂਟਰ ਮੁਖੀ ਬਲਦੇਵ ਸਿੰਘ, ਮਨਪ੍ਰੀਤ ਕੌਰ, ਰਾਜ ਕੁਮਾਰ, ਸੁਖਦੇਵ ਸਿੰਘ ਅਤੇ ਵਿਨੈ ...
ਫ਼ਿਰੋਜ਼ਪੁਰ, 27 ਨਵੰਬਰ (ਤਪਿੰਦਰ ਸਿੰਘ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿਚ ਚੱਲ ਰਹੇ ਸੰਘਰਸ਼ 'ਚ ਬਹੁਤ ਸਾਰੇ ਲੋਕਾਂ ਨੇ ਯੋਗਦਾਨ ਪਾਇਆ | ਦੇਸ਼ ਭਰ ਕਿਸਾਨਾਂ ਮਜ਼ਦੂਰਾਂ ਦੇ ਨਾਲ-ਨਾਲ ਕਿਸਾਨ ਹਿਤੈਸ਼ੀ ਵਪਾਰੀਆਂ ਨੇ ਵੀ ...
ਗੁਰੂਹਰਸਹਾਏ, 27 ਨਵੰਬਰ (ਹਰਚਰਨ ਸਿੰਘ ਸੰਧੂ)- ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਛਾਬੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰਮੀਤ ਸਿੰਘ ਦੀ ਅਗਵਾਈ ਵਿਚ ਬਲਾਕ ਪੱਧਰੀ ...
ਫ਼ਿਰੋਜ਼ਸ਼ਾਹ, 27 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)- ਸਕੂਲ ਸਿੱਖਿਆ ਵਿਭਾਗ ਵਲੋਂ ਮਨਾਏ ਜਾ ਰਹੇ ਪੰਜਾਬੀ ਮਾਹ ਦੇ ਬਲਾਕ ਪੱਧਰੀ ਭਾਸ਼ਣ ਮੁਕਾਬਲੇ ਵਿਚ ਸ.ਸ.ਸ.ਸ. ਫ਼ਿਰੋਜ਼ਸ਼ਾਹ ਨੇ ਉੱਚ ਵਰਗ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਬਲਾਕ ਘੱਲ ਖ਼ੁਰਦ ਦੇ ਮੁਕਾਬਲਿਆਂ ...
ਬੱਲੂਆਣਾ, 27 ਨਵੰਬਰ (ਜਸਮੇਲ ਸਿੰਘ ਢਿੱਲੋਂ)- ਹਲਕੇ ਦੇ ਪਿੰਡ ਕੇਰਾ ਖੇੜਾ ਦੇ ਸਰਕਾਰੀ ਹਾਈ ਸਕੂਲ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਹਿਮਾਨ ਦਿਵਸ ਮਨਾਇਆ ਗਿਆ | ਜਿਸ ਤਹਿਤ ਹੋਰਟੀ ਕਲਚਰ ਵਿਭਾਗ ਵਿਖੇ ਕੰਮ ਕਰ ਰਹੇ ਰਾਹੁਲ ਕੰਬੋਜ ਅਤੇ ਭੀਮ ਚੰਦ ਵਲੋਂ ...
ਅਬੋਹਰ, 27 ਨਵੰਬਰ (ਵਿਵੇਕ ਹੂੜੀਆ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਵਰਮਾ ਨੂੰ ਸੂਬਾ ਪੱਧਰ 'ਤੇ ਸਨਮਾਨਿਤ ਕੀਤਾ ਗਿਆ | ਜਾਣਕਾਰੀ ਦਿੰਦਿਆਂÐਸਕੂਲ ਦੇ ਮੀਡੀਆ ਇੰਚਾਰਜ ਅਧਿਆਪਕ ਅਮਿੱਤ ਬਤਰਾ ਨੇ ਦੱਸਿਆ ਕਿ ਸਿੱਖਿਆ ...
ਕੁੱਲਗੜ੍ਹੀ, 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਹਲਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਨੇ ਬਲਾਕ ਘੱਲ ਖੁਰਦ ਦੇ ਅਧੀਨ ਪਿੰਡ ਚੰਗਾਲੀ ਕਦੀਮ ਵਿਖੇ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ ਹੈ | ਇਹ ਸੜਕ ਚੰਗਾਲੀ ਕਦੀਮ ਤੋਂ ਬਸਤੀ ਗੁਰਦਿਆਲ ਸਿੰਘ ਵਾਲੀ ਨੂੰ ਜੋੜਦੀ ਹੈ | ਇਹ ...
ਜ਼ੀਰਾ, 27 ਨਵੰਬਰ (ਮਨਜੀਤ ਸਿੰਘ ਢਿੱਲੋਂ)- ਬਿਜਲੀ ਬੋਰਡ ਵਿਭਾਗ ਅੰਦਰ ਨੌਕਰੀ ਕਰਦੇ ਮਿ੍ਤਕ ਮੁਲਾਜ਼ਮਾਂ ਦੇ ਆਸ਼ਰਿਤਾਂ (ਵਾਰਿਸਾਂ) ਨੂੰ ਸਰਕਾਰੀ ਨੌਕਰੀ ਦੇਣ ਦਿੱਤੇ ਜਾਣ ਦੀ ਮੰਗ ਸਬੰਧੀ ਮਿ੍ਤਕ ਆਸ਼ਰਿਤ ਸੰਘਰਸ਼ ਕਮੇਟੀ ਦੇ ਆਗੂਆਂ ਦੇ ਇਕ ਵਫ਼ਦ ਵਲੋਂ ਹਲਕਾ ...
ਮੁੱਦਕੀ, 27 ਨਵੰਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਬਲਾਕ ਘੱਲ ਖ਼ੁਰਦ ਦੇ ਵਿੱਦਿਅਕ ਅਤੇ ਸਹਿ-ਵਿੱਦਿਅਕ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੇ ਮੁੱਖ ਪ੍ਰਬੰਧਕ ਅਤੇ ਸਕੂਲ ਮੁਖੀ ਵਿਵੇਕਾਨੰਦ ਨੇ ਜਾਣਕਾਰੀ ਦਿੰਦਿਆਂ ...
ਫ਼ਿਰੋਜ਼ਪੁਰ, 27 ਨਵੰਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਦੀਆਂ ਰਵਾਇਤੀ ਪਾਰਟੀਆਂ ਦੀਆਂ ਲੋਕ ਮਾਰੂ ਨੀਤੀਆਂ ਤੋਂ ਪ੍ਰੇਸ਼ਾਨ ਹੋਣ ਕਾਰਨ ਸੂਬਾ ਵਾਸੀ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਤੋਂ ਕਿਨਾਰਾ ਕਰਦੇ ਹੋਏ ਸੂਬੇ ਵਿਚ ਸਿਆਸੀ ਬਦਲਾਅ ਚਾਹੁੰਦੇ ਹਨ, ਜਿਸ ...
ਫ਼ਿਰੋਜ਼ਪੁਰ, 27 ਨਵੰਬਰ (ਕੁਲਬੀਰ ਸਿੰਘ ਸੋਢੀ)- ਸੂਬੇ ਅੰਦਰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ ਵਲੋਂ ਸਰਗਰਮੀਆਂ ਦੀ ਰਫ਼ਤਾਰ ਤੇਜ਼ ਕਰ ਦਿੱਤੀ ਹੈ, ਜਿਸ ਤਹਿਤ ਪਾਰਟੀ ਆਗੂਆਂ ਵਲੋਂ ਪਾਰਟੀ ਵਰਕਰ ਮਿਲਣੀਆਂ, ਸਿਆਸੀ ਰੈਲੀਆਂ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX