ਤਾਜਾ ਖ਼ਬਰਾਂ


ਮਹਾਰਾਸ਼ਟਰ : ਫ਼ਰਨੀਚਰ ਗੁਦਾਮ ਵਿਚ ਲੱਗੀ ਭਿਆਨਕ ਅੱਗ, 3 ਹੋਰ ਗੁਦਾਮਾਂ ਵਿਚ ਫੈਲੀ
. . .  4 minutes ago
ਠਾਣੇ (ਮਹਾਰਾਸ਼ਟਰ), 28 ਜਨਵਰੀ - ਮਹਾਰਾਸ਼ਟਰ ਦੇ ਠਾਣੇ ਵਿਚ ਭਿਵੰਡੀ ਖੇਤਰ ਵਿਚ ਸੁਮਰਸ ਚਾਮੁੰਡਾ ਕੰਪਲੈਕਸ ਵਿਚ ਇਕ ਫ਼ਰਨੀਚਰ ਗੋਦਾਮ ਵਿਚ ਲੱਗੀ ਅੱਗ ਹੁਣ 3 ਹੋਰ ਗੁਦਾਮਾਂ ਵਿਚ ਫੈਲ...
⭐ਮਾਣਕ - ਮੋਤੀ⭐
. . .  21 minutes ago
⭐ਮਾਣਕ - ਮੋਤੀ⭐
ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ
. . .  1 day ago
ਚੰਡੀਗੜ੍ਹ 27 ਜਨਵਰੀ (ਅੰਕੁਰ ਤਾਂਗੜੀ)- ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ। ਸੂਚੀ ਅਨੁਸਾਰ ਅੰਮ੍ਰਿਤਸਰ ਸੈਂਟਰਲ ਤੋਂ ਡਾ. ਰਾਮ ਚਾਵਲਾ, ਅੰਮ੍ਰਿਤਸਰ ਈਸਟ ਤੋਂ ਡਾ. ਜਗਮੋਹਨ ਸਿੰਘ ...
ਦਿਨੇਸ਼ ਬਾਂਸਲ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਾਮਿਲ
. . .  1 day ago
ਸੰਗਰੂਰ ,27 ਜਨਵਰੀ (ਧੀਰਜ ਪਸ਼ੌਰੀਆ )- ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਅਤੇ 2017 ’ਚ ਸੰਗਰੂਰ ਤੋਂ ਪਾਰਟੀ ਦੀ ਟਿਕਟ ਤੇ ਚੋਣ ਲੜ ਚੁੱਕੇ ਦਿਨੇਸ਼ ਬਾਂਸਲ ਅੱਜ ਅਮ੍ਰਿਤਸਰ ਵਿਖੇ ਪੰਜਾਬ ...
ਜਲਦੀ ਹੀ ਮੁੱਖ ਮੰਤਰੀ ਚਿਹਰੇ ਲਈ ਇਕ ਨਾਮ ਹੋਵੇਗਾ ਤੁਹਾਡੇ ਸਾਹਮਣੇ - ਰਾਹੁਲ ਗਾਂਧੀ
. . .  1 day ago
ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਵਿੰਨ੍ਹਿਆ ਨਿਸ਼ਾਨਾ
. . .  1 day ago
ਅੰਮ੍ਰਿਤਸਰ, 27 ਜਨਵਰੀ-ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਚੋਣਾਂ ਦਾ ਮਾਹੌਲ ਕਾਫੀ ਦੇਰ ਤੋਂ ਚੱਲ ਰਿਹਾ...
ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 27 ਜਨਵਰੀ- ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਮੇਰੇ ਸੰਪਰਕ 'ਚ ਆਏ ਹਨ ਉਹ ਵੀ ਢੁਕਵੀਂਆਂ ਸਾਵਧਾਨੀਆਂ..
ਚੋਣਾਂ ਤੋਂ ਪਹਿਲਾਂ ਸੀ.ਐੱਮ. ਦਾ ਚਿਹਰਾ ਕਰਾਂਗੇ ਐਲਾਨ- ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ - ਜਲੰਧਰ 'ਚ ਵਰਚੂਅਲ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਕਾਂਗਰਸ ਵਲੋਂ ਪੰਜਾਬ ਚੋਣਾਂ ਲਈ ਸੀ.ਐੱਮ. ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਇਹ ਫ਼ੈਸਲਾ ਵਰਕਰਾਂ ਦੀ ਰਾਏ ਤੋਂ ਬਾਅਦ ਲਿਆ...
ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ-ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ...
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 82.62 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ
. . .  1 day ago
ਚੰਡੀਗੜ੍ਹ, 27 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ 'ਚੋਂ 26 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸੰਬੰਧ ਵਿਚ 82.62 ਕਰੋੜ ਰੁਪਏ ਦੀ ਕੀਮਤ ਦੀਆਂ...
ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ-ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ
. . .  1 day ago
ਜਲੰਧਰ, 27 ਜਨਵਰੀ-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ..
ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ..
ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ- ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ..
3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ...
ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ...
ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ
. . .  1 day ago
ਜਲੰਧਰ, 27 ਜਨਵਰੀ- ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ...
ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ
. . .  1 day ago
ਜਲੰਧਰ, 27 ਜਨਵਰੀ-ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ..
ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ
. . .  1 day ago
ਜਲੰਧਰ, 27 ਜਨਵਰੀ- ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ...
ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਚੰਡੀਗੜ੍ਹ, 27 ਜਨਵਰੀ- ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ....
ਗੜ੍ਹਸ਼ੰਕਰ ਹਲਕੇ ਤੋਂ 'ਆਪ' ਆਗੂ ਸੁਨੀਲ ਚੌਹਾਨ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ ਹਲਕੇ ਦੇ ਬੀਤ ਖੇਤਰ 'ਚ ਚੰਗਾ ਆਧਾਰ ਰੱਖਦੇ ਗੁੱਜਰ ਭਾਈਚਾਰੇ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਚੌਹਾਨ ਵਲੋਂ ਗੜ੍ਹਸ਼ੰਕਰ ਹਲਕੇ ਤੋਂ ...
ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਪੁੱਜੇ ਜਲੰਧਰ
. . .  1 day ago
ਜਲੰਧਰ, 27 ਜਨਵਰੀ (ਸ਼ਿਵ)-ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਜਲੰਧਰ ਪੁੱਜੇ ਹਨ ਅਤੇ ਵਾਈਟ ਡਾਇਮੰਡ 'ਚ ਸੰਬੋਧਨ ਕਰਨਗੇ...
ਮੋਗਾ ਹਲਕੇ ਤੋਂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਭਰੇ ਕਾਗਜ਼
. . .  1 day ago
ਮੋਗਾ, 27 ਜਨਵਰੀ (ਗੁਰਤੇਜ ਸਿੰਘ ਬੱਬੀ) - ਮੋਗਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਅੱਜ ਰਿਟਰਨਿੰਗ ਅਫ਼ਸਰ ਸਤਵੰਤ ਸਿੰਘ ਦੇ ਦਫ਼ਤਰ ਵਿਖੇ ਆਪਣੇ ਨਾਮਜ਼ਦਗੀ...
ਹਾਕੀ ਇੰਡੀਆ ਨੇ ਕੀਤਾ ਹਾਕੀ ਪੰਜਾਬ ਨੂੰ ਸਸਪੈਂਡ, ਬਣਾਈ ਤਿੰਨ ਮੈਂਬਰੀ ਐਡਹਾਕ ਕਮੇਟੀ
. . .  1 day ago
ਜਲੰਧਰ, 27 ਜਨਵਰੀ- ਭਾਰਤ ਵਿਚ ਹਾਕੀ ਦੀ ਖੇਡ ਦੀ ਸਿਰਮੌਰ ਸੰਸਥਾ ਹਾਕੀ ਇੰਡੀਆ ਨੇ ਹਾਕੀ ਪੰਜਾਬ ਦੀਆਂ ਚੋਣਾਂ ਵਿਚ ਕੀਤੀ ਘਪਲੇਬਾਜ਼ੀ ਦਾ ਸਖ਼ਤ ਨੋਟਿਸ ਲੈਂਦੇ ਹੋਏ ਪੰਜਾਬ ਹਾਕੀ ਦੇ ਪ੍ਰਧਾਨ ਤੇ ਪੰਜਾਬ ਦੇ ਖੇਡ ਮੰਤਰੀ ਓਲੰਪੀਅਨ ਪ੍ਰਗਟ ਸਿੰਘ ਨੂੰ ਵੱਡਾ ਝਟਕਾ..
ਅਸੀਂ ਸਾਰੇ ਅਫ਼ਗਾਨਿਸਤਾਨ ਦੇ ਵਿਕਾਸ ਨੂੰ ਲੈ ਕੇ ਚਿੰਤਤ ਹਾਂ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 27 ਜਨਵਰੀ - ਭਾਰਤ-ਮੱਧ ਏਸ਼ੀਆ ਸਿਖਰ ਸੰਮੇਲਨ ਦੀ ਪਹਿਲੀ ਬੈਠਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਸੀ ਕੀ ਖੇਤਰੀ ਸੁਰੱਖਿਆ ਦੇ ਸਬੰਧ ਵਿਚ ਸਾਡੇ ਸਾਰਿਆਂ ਦੀਆਂ ਇਕੋ ਜਿਹੀਆਂ ਚਿੰਤਾਵਾਂ ਅਤੇ ਟੀਚੇ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮੱਘਰ ਸੰਮਤ 553
ਿਵਚਾਰ ਪ੍ਰਵਾਹ: ਸਮਾਜ ਅਤੇ ਰਾਸ਼ਟਰ ਦਾ ਵਿਕਾਸ, ਮਿਹਨਤ ਤੇ ਲਗਨ ਦੀ ਭਾਵਨਾ ਨਾਲ ਹੀ ਸੰਭਵ ਹੈ। -ਅਚਾਰੀਆ ਸ੍ਰੀ ਮਹਾਪ੍ਰਯਗਿਆ

ਸ੍ਰੀ ਮੁਕਤਸਰ ਸਾਹਿਬ

ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ, ਰਣਧੀਰ ਸਿੰਘ ਸਾਗੂ)-ਪੰਜਾਬ ਰੋਡਵੇਜ਼ ਪਨਬੱਸ/ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਪੰਜਾਬ ਦੇ 27 ਡੀਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ | ਇਸ ਤਹਿਤ ਸ੍ਰੀ ਮੁਕਤਸਰ ਸਾਹਿਬ ਡੀਪੂ ਦੇ ਗੇਟ 'ਤੇ ਭਰਵੀਂ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਸਰਪ੍ਰਸਤ ਕਮਲ ਕੁਮਾਰ, ਡੀਪੂ ਪ੍ਰਧਾਨ ਹਰਜਿੰਦਰ ਸਿੰਘ, ਸਕੱਤਰ ਤਰਸੇਮ ਸਿੰਘ ਨੇ ਕਿਹਾ ਕਿ ਸੱਤਾ ਹਾਸਿਲ ਕਰਨ ਤੋਂ ਪਹਿਲਾਂ ਕਾਂਗਰਸ ਸਰਕਾਰ ਵਲੋਂ ਸਰਕਾਰ ਬਣਨ 'ਤੇ ਪਹਿਲੀ ਕੈਬਨਿਟ ਮੀਟਿੰਗ ਵਿਚ ਠੇਕੇ 'ਤੇ ਕੰਮ ਕਰ ਰਹੇ ਮੁਲਾਜ਼ਮ ਪੱਕੇ ਕਰਨ ਦੇ ਖੋਖਲੇ ਦਾਅਵੇ ਕੀਤੇ ਗਏ ਸਨ | ਪਿਛਲੇ ਪੌਣੇ ਪੰਜ ਸਾਲਾਂ ਦੌਰਾਨ ਕਿਸੇ ਵੀ ਕੱਚੇ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ ਅਤੇ ਦੂਜੇ ਪਾਸੇ ਨਵੇਂ ਬਣੇ ਮੁੱਖ ਮੰਤਰੀ ਵਲੋਂ ਕੱਚਾ-ਪਿੱਲਾ ਐਕਟ ਠੇਕਾ ਮੁਲਾਜ਼ਮਾਂ 'ਤੇ ਥੋਪਿਆ ਜਾ ਰਿਹਾ ਹੈ, ਜਿਸ ਕਰਕੇ ਪੂਰੇ ਪੰਜਾਬ ਦੇ ਕੱਚੇ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ ਅਤੇ ਥਾਂ-ਥਾਂ ਸਰਕਾਰ ਦਾ ਵਿਰੋਧ ਹੋ ਰਿਹਾ ਹੈ | ਸਰਕਾਰ ਵਲੋਂ ਐਕਟ ਵਿਚ ਸੋਧ ਕਰਨ ਦੀ ਥਾਂ ਮੁਲਾਜ਼ਮਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਦੀ ਯੂਨੀਅਨ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਜਾਂਦੀ ਕਿ ਤੁਰੰਤ ਪੂਰੇ ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਮੰਗਾਂ ਦਾ ਸਾਰਥਿਕ ਹੱਲ ਕੱਢਿਆ ਜਾਵੇ | ਉਨ੍ਹਾਂ ਕਿਹਾ ਕਿ ਜੋ ਐਕਟ ਸਰਕਾਰ ਨੇ ਬਣਾਇਆ ਹੈ, ਇਸ ਐਕਟ ਵਿਚ ਪੰਜਾਬ ਦਾ ਕੋਈ ਵੀ ਕੱਚਾ ਮੁਲਾਜ਼ਮ ਪੱਕਾ ਨਹੀਂ ਹੁੰਦਾ ਅਤੇ ਟਰਾਂਸਪੋਰਟ ਵਿਭਾਗ ਦੇ ਇਕ ਵੀ ਮੁਲਾਜ਼ਮ ਨੂੰ ਇਸ ਐਕਟ ਦਾ ਲਾਭ ਨਹੀਂ ਹੈ | ਟਰਾਂਸਪੋਰਟ ਮਾਫ਼ੀਆ ਖ਼ਤਮ ਕਰਨ ਵਾਲੀ ਸਰਕਾਰ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਨੂੰ ਹੀ ਖ਼ਤਮ ਕਰਨ ਵਿਚ ਲੱਗੀ ਹੈ | ਪਿਛਲੀ ਸਰਕਾਰ ਦੇ ਬਣਾਏ ਐਕਟ ਨੂੰ ਲਾਗੂ ਕਰਨ ਜਾਂ ਉਸ ਤੋਂ ਵੱਧ ਰਾਹਤ ਦੇਣ ਵਾਲਾ ਐਕਟ ਬਣਾਉਣ ਦੀ ਥਾਂ ਮੁਲਾਜ਼ਮ ਮਾਰੂ ਐਕਟ ਕਾਂਗਰਸ ਸਰਕਾਰ ਦੁਆਰਾ ਬਣਾਉਣ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ | ਭਾਵੇਂ ਸਰਕਾਰ ਆਪਣੇ ਕੰਮਾਂ ਨੂੰ ਸਲਾਹ ਰਹੀ ਹੈ, ਪਰ ਜ਼ਮੀਨੀ ਪੱਧਰ 'ਤੇ ਲੋਕਾਂ ਵਿਚ ਭਾਰੀ ਰੋਸ ਹੈ ਅਤੇ ਹਕੀਕਤ ਕੁਝ ਹੋਰ ਹੈ, ਜਿਵੇਂ ਕਿ ਟਰਾਂਸਪੋਰਟ ਵਿਭਾਗ ਵਿਚ ਸੁਧਾਰ ਕਰਨ ਲਈ ਟਾਈਮ ਟੇਬਲ 'ਚ ਸੁਧਾਰ ਕਰਨ ਦੀ ਗੱਲ ਹੈ, ਜਿਸ ਵਿਚ ਵੀ ਕਾਫ਼ੀ ਖ਼ਾਮੀਆਂ ਹਨ | ਪ੍ਰਾਈਵੇਟ ਅਤੇ ਸਰਕਾਰੀ ਬੱਸਾਂ ਦੀਆਂ ਸ਼ਿਫ਼ਟਾਂ ਅਨੁਸਾਰ ਟਾਈਮ ਟੇਬਲ ਨਹੀਂ ਬਣਿਆ ਅਤੇ ਨਾ ਹੀ ਇਸ ਵਿਚ 70-30 ਜਾਂ 60-40 ਦੀ ਰੇਸ਼ੋ ਨਜ਼ਰ ਆਉਂਦੀ ਹੈ | ਭਾਵੇਂ ਕਿ ਟਰਾਂਸਪੋਰਟ ਮੰਤਰੀ ਵਲੋਂ ਕੁਝ ਕੰਮ ਚੰਗੇ ਕੀਤੇ ਜਾ ਰਹੇ ਹਨ, ਪ੍ਰੰਤੂ ਸਰਕਾਰੀ ਤੰਤਰ ਪੂਰੀ ਤਰ੍ਹਾਂ ਫ਼ੇਲ੍ਹ ਹੋਇਆ ਨਜ਼ਰ ਆਉਂਦਾ ਹੈ ਅਤੇ ਅਧਿਕਾਰੀਆਂ ਵਲੋਂ ਵਿਭਾਗਾਂ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ ਅਤੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਿਚ ਵੀ ਸਰਕਾਰ ਦੇ ਨਾਲ-ਨਾਲ ਅਧਿਕਾਰੀ ਬਰਾਬਰ ਦਾ ਅੜਿੱਕਾ ਬਣ ਰਹੇ ਹਨ, ਜਿਸ ਕਰਕੇ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਵਲੋਂ 23 ਨਵੰਬਰ ਨੂੰ ਅਣਮਿੱਥੇ ਸਮੇਂ ਦੀ ਹੜਤਾਲ ਰੱਖੀ ਗਈ ਸੀ, ਪੰ੍ਰਤੂ ਟਰਾਂਸਪੋਰਟ ਮੰਤਰੀ ਪੰਜਾਬ ਨੇ 22 ਨਵੰਬਰ ਨੂੰ ਪਨਬੱਸ/ਪੀ.ਆਰ.ਟੀ.ਸੀ. ਦੇ ਨੁਮਾਇੰਦਿਆਂ ਨੂੰ ਮੀਟਿੰਗ ਕਰਕੇ ਪੱਕਾ ਕਰਨ ਲਈ ਸਾਰੀ ਪਾਲਸੀ ਬਣਾਉਣ ਅਤੇ ਆਉਣ ਵਾਲੀ ਪਹਿਲੀ ਕੈਬਨਿਟ ਮੀਟਿੰਗ ਜੋ ਹੁਣ 29 ਨਵੰਬਰ ਨੂੰ ਹੈ, ਵਿਚ ਪੱਕਾ ਕਰਨ ਦਾ ਭਰੋਸਾ ਦਿੱਤਾ ਗਿਆ, ਜਿਸ ਵਿਚ ਕੰਟਰੈਕਟ ਅਤੇ ਆਊਟ ਸੋਰਸਿੰਗ ਮੁਲਾਜ਼ਮਾਂ ਨੂੰ ਸਿੱਧਾ ਪੱਕਾ ਕਰਨ 'ਤੇ ਸਹਿਮਤੀ ਹੋਈ ਹੈ | ਆਗੂਆਂ ਨੇ ਕਿਹਾ ਕਿ ਪੰਜਾਬ ਦੀ ਤਰਜ਼ 'ਤੇ ਹੁਣ ਚੰਡੀਗੜ੍ਹ ਟਰਾਂਸਪੋਰਟ ਵਿਚ ਵੀ ਨਿੱਜੀਕਰਨ ਦਾ ਕੁਹਾੜਾ ਕਿੱਲੋਮੀਟਰ ਸਕੀਮ ਬੱਸਾਂ ਪਾਉਣ ਦੀ ਤਿਆਰੀ ਹੈ, ਚੰਡੀਗੜ੍ਹ ਦੀ ਟਰਾਂਸਪੋਰਟ ਯੂਨੀਅਨ ਵਲੋਂ ਜਨਗਣਨਾ ਇਸ ਖ਼ਿਲਾਫ਼ 29 ਨਵੰਬਰ ਨੂੰ ਧਰਨਾ ਰੱਖਿਆ ਗਿਆ ਹੈ, ਜਿਸ ਦਾ ਯੂਨੀਅਨ ਵਲੋਂ ਸਮਰਥਨ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕੈਬਨਿਟ ਮੀਟਿੰਗ ਵਿਚ ਮੰਗਾਂ ਦਾ ਹੱਲ ਨਾ ਹੋਇਆ ਤਾਂ 30 ਨਵੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਸਮੇਤ ਤਿੱਖੇ ਸੰਘਰਸ਼ ਕਰਨ ਲਈ ਯੂਨੀਅਨ ਮਜਬੂਰ ਹੋਵੇਗੀ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਵਿਭਾਗ ਦੀ ਹੋਵੇਗੀ | ਇਸ ਮੌਕੇ ਰਮਨਦੀਪ ਸਿੰਘ, ਗੁਰਵਿੰਦਰ ਸਿੰਘ, ਬਚਿੱਤਰ ਸਿੰਘ, ਬੇਅੰਤ ਸਿੰਘ, ਰਿੰਕੂ ਕੁਮਾਰ, ਪ੍ਰਦੀਪ ਸਿੰਘ ਆਦਿ ਹਾਜ਼ਰ ਸਨ |

ਚੱਕ ਸ਼ੇਰੇਵਾਲਾ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਮੰਡੀ ਲੱਖੇਵਾਲੀ, 27 ਨਵੰਬਰ (ਮਿਲਖ ਰਾਜ)-ਇੱਥੋਂ ਨਜ਼ਦੀਕੀ ਪਿੰਡ ਚੱਕ ਸ਼ੇਰੇਵਾਲਾ ਵਿਖੇ ਬੀਤੀ ਰਾਤ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਇਸ ਪਿੰਡ ਦੇ ਹੋਣਹਾਰ ਨੌਜਵਾਨ ਜਸਕੀਰਤ ਸਿੰਘ (24) ਪੁੱਤਰ ਦਿਲਬਾਗ ਸਿੰਘ ਦੀ ਸੜਕ ਹਾਦਸੇ 'ਚ ਮੌਤ ਹੋ ਗਈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਜਲੰਧਰ 'ਚ ਮਨਰੇਗਾ ਵਰਕਰ ਪੂਰੇ ਉਤਸ਼ਾਹ ਨਾਲ ਪੁੱਜਣ-ਗੁਰਚਰਨ ਸਿੰਘ

ਮਲੋਟ, 27 ਨਵੰਬਰ (ਅਜਮੇਰ ਸਿੰਘ ਬਰਾੜ)-ਨਰੇਗਾ ਵਰਕਰ ਯੂਨੀਅਨ ਬਲਾਕ ਮਲੋਟ ਦੇ ਪ੍ਰਧਾਨ ਗੁਰਚਰਨ ਸਿੰਘ ਸਰਾਵਾਂ ਬੋਦਲਾ ਅਤੇ ਸਰਕਲ ਪ੍ਰਧਾਨ ਆਰਤੀ ਪਿੰਡ ਮਲੋਟ ਨੇ ਕਿਹਾ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ 2 ਦਸੰਬਰ ਨੂੰ ਪੰਜਾਬ ਭਰ ਤੋਂ ...

ਪੂਰੀ ਖ਼ਬਰ »

ਮਾਤਾ ਚਿੰਤਪੂਰਨੀ ਦੇ ਦਰਸ਼ਨਾਂ ਲਈ ਸ਼ਰਧਾਲੂ ਰਵਾਨਾ

ਗਿੱਦੜਬਾਹਾ, 27 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੀ ਧਾਰਮਿਕ ਸੰਸਥਾ ਮਾਤਾ ਚਿੰਤਪੁਰਨੀ ਬੱਸ ਸੇਵਾ ਦਲ ਗਿੱਦੜਬਾਹਾ ਵਲੋਂ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਇਕ ਬੱਸ ਨੂੰ ਰਿੰਕੂ ਬੁੱਟਰ ਅਤੇ ਓਮ ਪ੍ਰਕਾਸ਼ ਸਿੰਗਲਾ ਦੀ ਅਗਵਾਈ ਵਿਚ ਸਥਾਨਕ ਸ੍ਰੀ ...

ਪੂਰੀ ਖ਼ਬਰ »

ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਭਾਸ਼ਨ ਮੁਕਾਬਲੇ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਡੀ.ਐੱਮ. ਪੰਜਾਬੀ ਗੁਰਪ੍ਰੀਤ ਸਿੰਘ, ਬਲਾਕ ਮੈਂਟਰ ਸੁਨੀਲ ਕੁਮਾਰ ਦੀ ਅਗਵਾਈ ਅਧੀਨ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਗੋਨਿਆਣਾ ਬਲਾਕ ਦੇ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਪੰਜਾਬ, ਉੱਪ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਰੰਗੋਲੀ ਮੁਕਾਬਲਾ ਕਰਵਾਇਆ

ਮਲੋਟ, 27 ਨਵੰਬਰ (ਪਾਟਿਲ)-ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਪਿ੍ੰਸੀਪਲ ਸ੍ਰੀਮਤੀ ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਨੂੰ ਦਰਸਾਉਂਦੀ ਰੰਗੋਲੀ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਸਕੂਲ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ...

ਪੂਰੀ ਖ਼ਬਰ »

ਬਾਬਾ ਮਾਨ ਸਿੰਘ 47ਵੇਂ ਖੇਡ ਮੇਲੇ ਦਾ ਕਬੱਡੀ ਆਲ ਓਪਨ ਫਾਈਨਲ ਮੁਕਾਬਲਾ ਕੜਿਆਲ ਦੀ ਟੀਮ ਨੇ ਜਿੱਤਿਆ

ਲੰਬੀ, 27 ਨਵੰਬਰ (ਮੇਵਾ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਲੰਘੇ ਗੁਰਪੁਰਬ ਮੌਕੇ ਬਾਬਾ ਮਾਨ ਸਿੰਘ 47ਵਾਂ ਸਾਲਾਨਾ ਤਿੰਨ ਦਿਨਾ ਖੇਡ ਮੇਲਾ 24-25 ਅਤੇ 26 ਨਵੰਬਰ ਨੂੰ ਬਾਬਾ ਮਾਨ ਸਿੰਘ ਸਪੋਰਟਸ ਕਲੱਬ ਲੰਬੀ, ਸਮੂਹ ਨਗਰ ਨਿਵਾਸੀਆਂ ਪਿੰਡ ਲੰਬੀ ਅਤੇ ਐੱਨ.ਆਈ.ਆਰ. ਵੀਰਾਂ ਦੇ ...

ਪੂਰੀ ਖ਼ਬਰ »

ਉੱਪ ਮੁੱਖ ਮੰਤਰੀ ਰੰਧਾਵਾ ਤੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਭਾਈ ਦਵਿੰਦਰ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਸ੍ਰੀ ਮੁਕਤਸਰ ਸਾਹਿਬ ਦੇ ਦੌਰੇ ਦੌਰਾਨ ਸੀਨੀਅਰ ਕਾਂਗਰਸੀ ਆਗੂ ਭਾਈ ਦਵਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਚੇਅਰਪਰਸਨ ਗੁਰਵਿੰਦਰ ਕੌਰ ਸੰਧੂ ਨੂੰ ਦਿੱਤਾ ਅਸ਼ੀਰਵਾਦ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਮਗਰੋਂ ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ ਦੀ ਨਵ-ਨਿਯੁਕਤ ਚੇਅਰਪਰਸਨ ਗੁਰਵਿੰਦਰ ਕੌਰ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਵਿਚ ਕੋਰੋਨਾ ਵੈਕਸੀਨੇਸ਼ਨ ਕੈਂਪ ਲਾਏ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਨਿਰਦੇਸ਼ਾਂ ਅਤੇ ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਸੁਨੀਲ ਕੁਮਾਰ ਬਾਂਸਲ ਦੀ ਅਗਵਾਈ ਵਿਚ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਕੋਰੋਨਾ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਮਲੋਟ ਵਿਖੇ ਸਰਕਾਰ ਦੇ ਪੁਤਲੇ ਫੂਕੇ

ਮਲੋਟ, 27 ਨਵੰਬਰ (ਪਾਟਿਲ)-ਬੀਤੇ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨਾਲ ਸਰਕਾਰ ਦੇ ਮੁੱਖ ਨੁਮਾਇੰਦਿਆਂ ਵਲੋਂ ਕੀਤੀ ਗਈ ਬਦਸਲੂਕੀ ਦੇ ਖ਼ਿਲਾਫ਼ ਅੱਜ ਮਲੋਟ ਵਿਖੇ 66 ਕੇ.ਵੀ. ਗਰਿੱਡ ਵਿਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਬਲਾਕ ਮੁਕਤਸਰ-2 ਦੇ ਵਿੱਦਿਅਕ ਮੁਕਾਬਲੇ ਹੋਏ ਸਮਾਪਤ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਹਰਮਹਿੰਦਰ ਪਾਲ)-ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਾਜਵਿੰਦਰ ਸਿੰਘ ਬਰਾੜ ਸੁਖਨਾ ਦੇ ਬੀ.ਪੀ.ਈ.ਓ. ਲੱਗਣ ਤੋਂ ਬਾਅਦ ਪਹਿਲੀ ਵਾਰ ਕਰਵਾਏ ਗਏ ਬਲਾਕ ਪੱਧਰੀ ਵਿਦਿਅਕ ਮੁਕਾਬਲੇ ਆਪਣੀ ਅਮਿੱਟ ਛਾਪ ਛੱਡਦੇ ਹੋਏ ਸਮਾਪਤ ਹੋਏ | ਸਰਕਾਰੀ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਮਲੋਟ ਵਲੋਂ ਲਾਏ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਮਲੋਟ, 27 ਨਵੰਬਰ (ਪਾਟਿਲ)-ਭਾਰਤ ਵਿਕਾਸ ਪਰਿਸ਼ਦ ਮਲੋਟ ਵਲੋਂ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਸਰਕਾਰੀ ਹਸਪਤਾਲ ਮਲੋਟ ਵਿਖੇ ਅੱਖਾਂ ਦਾ ਵਿਸ਼ਾਲ ਮੁਫ਼ਤ ਚੈੱਕਅਪ ਅਤੇ ਫੈਕੋ ਆਪ੍ਰੇਸ਼ਨ ਕੈਂਪ ਲਗਾਇਆ ਗਿਆ, ਜਿਸ ਵਿਚ ਸੈਂਕੜਿਆਂ ਦੀ ਗਿਣਤੀ ਵਿਚ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਕੰਗਣ ਖੇੜਾ ਵਿਖੇ ਸਾਲਾਨਾ ਖੇਡ ਸਮਾਗਮ ਕਰਵਾਇਆ

ਮਲੋਟ, 27 ਨਵੰਬਰ (ਪਾਟਿਲ)-ਸਰਕਾਰੀ ਮਿਡਲ ਸਕੂਲ ਕੰਗਣ ਖੇੜਾ ਵਿਖੇ ਸਾਲਾਨਾ ਖੇਡ ਸਮਾਗਮ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦਾ ਉਦਘਾਟਨ ਸਰਪੰਚ ਸੁਖਮੰਦਰ ਸਿੰਘ ਅਤੇ ਪੰਚਾਇਤ ਮੈਂਬਰਾਂ ਵਲੋਂ ਕੀਤਾ ਗਿਆ | ਖੇਡ ਸਮਾਗਮ ਵਿਚ ਵਿਦਿਆਰਥੀਆਂ ਵਲੋਂ ਵੱਖ ਵੱਖ ਖੇਡਾਂ ਵਿਚ ...

ਪੂਰੀ ਖ਼ਬਰ »

ਸ੍ਰੀ ਸਹਿਜ ਪਾਠ ਸੰਪੂਰਨ ਕਰਨ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਤੇ ਤਗ਼ਮੇ ਦੇ ਕੇ ਕੀਤਾ ਸਨਮਾਨਿਤ

ਗਿੱਦੜਬਾਹਾ, 27 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ ਪਟਿਆਲਾ ਦੇ ਅਧੀਨ ਚੱਲ ਰਹੇ ਮਾਤਾ ਗੁਜਰੀ ਪਬਲਿਕ ਸਕੂਲ ਥੇਹੜੀ ਸਾਹਿਬ ਵਿਖੇ ਭਾਈ ਰਤਨ ਸਿੰਘ ਅਤੇ ਭਾਈ ਧਰਮਿੰਦਰ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX