ਤਾਜਾ ਖ਼ਬਰਾਂ


ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  34 minutes ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  39 minutes ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  about 1 hour ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  about 2 hours ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  about 3 hours ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  about 3 hours ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  about 3 hours ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 4 hours ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  about 4 hours ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  about 5 hours ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  about 5 hours ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  about 5 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  about 5 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  about 4 hours ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  about 6 hours ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  about 5 hours ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 6 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  about 7 hours ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 7 hours ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  about 7 hours ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  about 7 hours ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  about 8 hours ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  about 8 hours ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  about 7 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਮੱਘਰ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਬਲਾਚੌਰ ਦੇ ਸਾਬਕਾ ਕਾਂਗਰਸੀ ਵਿਧਾਇਕ ਸਵ: ਮੂਲਾ ਸਿੰਘ ਦੇ ਪਰਿਵਾਰਕ ਮੈਂਬਰ ਦਿਹਾੜੀ ਕਰ ਕੇ ਕਰ ਰਹੇ ਗੁਜ਼ਾਰਾ

ਬਲਾਚੌਰ, 28 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਨਿੱਜੀ ਹਿਤਾਂ ਤੋਂ ਉੱਪਰ ਉੱਠ ਕੇ ਪਾਰਟੀ ਤੇ ਇਲਾਕੇ ਨੂੰ ਸਮਰਪਿਤ ਰਹੇ ਸਾਬਕਾ ਵਿਧਾਇਕ ਸਵ. ਮੂਲਾ ਸਿੰਘ ਬਲਾਚੌਰ ਦੇ ਪਰਿਵਾਰ ਦੀ ਕਾਂਗਰਸ ਪਾਰਟੀ ਤੇ ਕਾਂਗਰਸ ਦੀਆਂ ਸਰਕਾਰਾਂ ਵਲੋਂ ਅੱਜ ਤੱਕ ਕੋਈ ਸਾਰ ਨਹੀਂ ਲਈ ਗਈ | ਸਵ: ਮੂਲਾ ਸਿੰਘ ਦਾ ਪਰਿਵਾਰ ਨਗਰ ਕੌਂਸਲ ਬਲਾਚੌਰ ਦੇ ਵਾਰਡ ਨੰਬਰ 13 ਨੇੜੇ ਨਵਾਂ ਬੱਸ ਅੱਡਾ ਸਥਿਤ ਮੁਹੱਲੇ 'ਚ ਰਹਿੰਦਾ ਹੈ ਜਿਥੇ ਕੁੱਝ ਮਕਾਨਾਂ ਦੀਆਂ ਕੰਧਾਂ 'ਚ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਫੱਟ ਜਾਣ ਕਾਰਨ ਦਰਾਰਾਂ ਆ ਗਈਆਂ | ਪਰਿਵਾਰਕ ਮੈਂਬਰਾਂ ਅਨੁਸਾਰ ਸਵ. ਮੂਲਾ ਸਿੰਘ ਜੋ ਕਿ ਕਾਂਗਰਸ ਪਾਰਟੀ ਨੂੰ ਸਮਰਪਿਤ ਤੇ ਇਮਾਨਦਾਰ ਆਗੂ ਸਨ, ਨੇ 1937 'ਚ ਕਾਂਗਰਸ ਪਾਰਟੀ ਦੀ ਟਿਕਟ 'ਤੇ ਚੋਣ ਲੜੀ ਤੇ ਉਨ੍ਹਾਂ ਨੇ ਕਿਸੇ ਗੋਰੇ ਨੂੰ ਹਰਾਇਆ ਸੀ | ਸਾਬਕਾ ਵਿਧਾਇਕ ਸਵ: ਮੂਲਾ ਸਿੰਘ ਦੇ ਪੋਤਰਿਆਂ ਬਲਦੇਵ ਸਿੰਘ ਪੁੱਤਰ ਗੁਰਦਿਆਲ ਸਿੰਘ, ਦਵਿੰਦਰ ਸਿੰਘ ਪੁੱਤਰ ਹਰਦਿਆਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਦਾਦਾ ਜਿਹੜੇ ਆਜ਼ਾਦੀ ਘੁਲਾਟੀਏ ਵੀ ਰਹੇ ਤੇ ਵਿਧਾਇਕ ਵੀ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਪਾਰਟੀ ਤੇ ਲੋਕਾਂ ਦੇ ਲੇਖੇ ਲਾਇਆ ਅਤੇ ਆਪਣੇ ਲਈ ਕੁਝ ਨਹੀਂ ਲਿਆ, ਜਿਹੜਾ ਮੁਰੱਬਾ (ਜ਼ਮੀਨ) ਮਿਲਿਆ ਸੀ, ਉਹ ਵੀ ਲੋਕਾਂ ਦੇ ਕੰਮ ਕਾਰ ਕਰਵਾਉਣ ਦੇ ਲੇਖੇ ਲਾ ਦਿੱਤੀ | ਇਥੋਂ ਤੱਕ ਸਿਆਸੀ ਤੌਰ 'ਤੇ ਨਿੱਜੀ ਕੋਈ ਲਾਭ ਨਹੀਂ ਲਿਆ ਤੇ ਇਹ ਮਕਾਨ ਵੀ ਉਨ੍ਹਾਂ ਮਿਹਨਤ ਮਜ਼ਦੂਰੀ ਕਰ ਕੇ ਬਣਾਏ | ਉਨ੍ਹਾਂ ਦੱਸਿਆਂ ਕਿ ਜਿਸ ਤਰ੍ਹਾਂ ਅੱਜ ਪਾਣੀ ਦੀਆ ਪਾਈਪਾਂ ਫੱਟਣ ਕਾਰਨ ਮਕਾਨਾਂ ਦੀਆਂ ਕੰਧਾਂ 'ਚ ਦਰਾਰਾਂ ਪੈ ਗਈਆਂ, ਉਸੇ ਤਰ੍ਹਾਂ ਕੁੱਝ ਸਾਲ ਪਹਿਲਾਂ ਉਨ੍ਹਾਂ ਦੇ ਮਕਾਨ ਡਿਗ ਗਏ ਸਨ ਤੇ ਉਸ ਵਕਤ ਵੀ ਸਰਕਾਰ ਨੇ ਉਨ੍ਹਾਂ ਦੀ ਸਾਰ ਨਹੀਂ ਲਈ ਤੇ ਨਿੱਜੀ ਫਾਈਨੈਂਸ ਕੰਪਨੀ ਤੋਂ ਕਰਜ਼ਾ ਲੈ ਕੇ ਮਕਾਨ ਬਣਾਇਆ, ਪੈਸੇ ਘੱਟ ਜਾਣ 'ਤੇ ਟੀਨ ਦੀਆਂ ਚਾਦਰਾਂ ਦੀ ਛੱਤ ਪਾਈ ਸੀ | ਸਾਬਕਾ ਵਿਧਾਇਕ ਸਵ: ਮੂਲਾ ਸਿੰਘ ਦੀਆਂ ਬਜ਼ੁਰਗ ਨੂੰ ਹਾਂ ਨੇ ਦੱਸਿਆਂਂ ਕਿ ਉਨ੍ਹਾਂ ਦੇ ਸਹੁਰਾ ਸਾਬਕਾ ਵਿਧਾਇਕ ਮੂਲਾ ਸਿੰਘ ਕੋਲ ਰੋਜ਼ਾਨਾ ਭਾਰੀ ਗਿਣਤੀ 'ਚ ਲੋਕ ਕੰਮ ਕਾਰ ਕਰਾਉਣ ਲਈ ਆਉਂਦੇ ਹੁੰਦੇ ਸਨ, ਉਹ ਪਲਿਉ ਕਿਰਾਇਆ ਭਾੜਾ ਖਰਚ ਕੇ ਲੋਕਾਂ ਦੇ ਕੰਮਾਂ ਲਈ ਕਦੇ ਗੜ੍ਹਸ਼ੰਕਰ, ਕਦੇ ਹੁਸ਼ਿਆਰਪੁਰ ਤੇ ਕਦੇ ਚੰਡੀਗੜ੍ਹ ਵੱਲ ਚਾਲੇ ਪਾ ਦਿੰਦੇ ਪਰ ਪਰਿਵਾਰ ਲਈ ਸਰਕਾਰ ਤੋਂ ਕੁਝ ਨਾ ਲਿਆ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਕਿੰਨੀਆਂ ਸਰਕਾਰਾਂ ਆਈਆਂ ਤੇ ਗਈਆਂ, ਪਰ ਕਿਸੇ ਵੀ ਮੁੱਖ ਮੰਤਰੀ, ਕਿਸੇ ਵੀ ਕਾਂਗਰਸ ਦੇ ਪ੍ਰਧਾਨ ਤੇ ਹਲਕਾ ਵਿਧਾਇਕ ਨੇ ਪਰਿਵਾਰ ਦੀ ਸਾਰ ਨਾ ਲਈ | ਉਨ੍ਹਾਂ ਨੇ ਘਰ ਦੀ ਹਾਲਤ ਸੁਧਾਰਨ ਤੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕੀਤੀ | ਇਸ ਦੇ ਨਾਲ ਨਗਰ ਕੌਂਸਲ ਦੇ ਪ੍ਰਧਾਨ ਨੂੰ ਅਪੀਲ ਕੀਤੀ ਕਿ ਇਸ ਤੋਂ ਪਹਿਲਾਂ ਉਨ੍ਹਾਂ ਦਾ ਮਕਾਨ ਹੋਰ ਨੁਕਸਾਨਿਆਂ ਜਾਵੇ ਪਾਣੀ ਦੀਆਂ ਪਾਈਪਾਂ ਬਦਲੀਆਂ ਹਨ |

ਅਮਰਦੀਪ ਕਾਲਜ ਮੁਕੰਦਪੁਰ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਸ਼ਟਰੀ ਵੈਬੀਨਾਰ

ਮੁਕੰਦਪੁਰ, 28 ਨਵੰਬਰ (ਅਮਰੀਕ ਸਿੰਘ ਢੀਂਡਸਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਰਹਿਨੁਮਾਈ ਹੇਠ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਵਿਖੇ ਪਿ੍ੰਸੀਪਲ ...

ਪੂਰੀ ਖ਼ਬਰ »

ਗੁ: ਦੇਹਰਾ ਸਾਹਿਬ ਗੋਬਿੰਦਪੁਰ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ

ਬੰਗਾ, 28 ਨਵੰਬਰ (ਕਰਮ ਲਧਾਣਾ)-ਗੁਰਦੁਆਰਾ ਦੇਹਰਾ ਸਾਹਿਬ ਗੋਬਿੰਦਪੁਰ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਵਾਸੀ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ ਕਰਾਏ ਗਏ, ਜਿਨ੍ਹਾਂ ਦੀ ਆਰੰਭਤਾ ਅਖੰਡ ਪਾਠਾਂ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਵਿੱਦਿਅਕ ਮੁਕਾਬਲੇ ਕਰਵਾਏ

ਸੰਧਵਾਂ, 28 ਨਵੰਬਰ (ਪ੍ਰੇਮੀ ਸੰਧਵਾਂ)-ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਮਾਂ ਬੋਲੀ ਨੂੰ ਸਮਰਪਿਤ ਛੇਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪਿ੍ੰ. ਸਤਵਿੰਦਰ ਕੌਰ ਦੀ ਅਗਵਾਈ 'ਚ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਨੇ ਖ਼ਾਨਪੁਰ ਕੁੱਲੇਵਾਲ ਨੂੰ 4 ਲੱਖ 25 ਹਜ਼ਾਰ ਤੇ ਕੁੱਲੇਵਾਲ ਨੂੰ 3 ਲੱਖ 75 ਹਜ਼ਾਰ ਦਾ ਦਿੱਤਾ ਚੈੱਕ

ਬਲਾਚੌਰ, 28 ਨਵੰਬਰ (ਸ਼ਾਮ ਸੁੰਦਰ ਮੀਲੂ)-ਹਲਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਵਲੋਂ ਵਿਕਾਸ ਕਾਰਜਾਂ ਨੂੰ ਮੁੱਖ ਰੱਖ ਕੇ ਆਰੰਭੀ ਮੁਹਿੰਮ ਤਹਿਤ ਪਿੰਡ ਖ਼ਾਨਪੁਰ ਕੁੱਲੇਵਾਲ ਦੇ ਵਿਕਾਸ ਲਈ 4 ਲੱਖ 25 ਹਜ਼ਾਰ ਦਾ ਚੈੱਕ, ਪਿੰਡ ਕੁੱਲੇਵਾਲ ਦੇ ਵਿਕਾਸ ਲਈ 3 ਲੱਖ 75 ਹਜ਼ਾਰ ਦਾ ...

ਪੂਰੀ ਖ਼ਬਰ »

ਸਰਕਾਰ ਨੇ ਝੋਨੇ ਦੀ ਖਰੀਦ ਬੰਦ ਕਰ ਕੇ ਕਿਸਾਨਾਂ ਨਾਲ ਕੀਤਾ ਧੋਖਾ

ਬੰਗਾ, 28 ਨਵੰਬਰ (ਕਰਮ ਲਧਾਣਾ)-ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਕਮਲਜੀਤ ਸਿੰਘ ਰੱਕੜ ਤੇ ਨਿਰਮਲ ਸਿੰਘ ਰਾਏ ਨੇ ਇਥੇ ਕਿਹਾ ਕਿ ਝੋਨੇ ਦੀ ਖਰੀਦ ਸੰਬੰਧੀ ਪੰਜਾਬ ਸਰਕਾਰ ਦੇ ਵਾਅਦੇ ਖੋਖਲੇ ਸਿੱਧ ਹੋਏ ਹਨ | ਉਨ੍ਹਾਂ ਕਿਹਾ ਪੰਜਾਬ ਸਰਕਾਰ ਝੋਨੇ ਦੀ ਖਰੀਦ ਬੰਦ ਕਰ ਕੇ ...

ਪੂਰੀ ਖ਼ਬਰ »

ਕਿਸਾਨਾਂ ਦੀ ਚੜ੍ਹਦੀ ਕਲਾ ਲਈ ਸਮਾਗਮ ਪਹਿਲੀ ਨੂੰ

ਘੁੰਮਣਾਂ, 28 ਨਵੰਬਰ (ਮਹਿੰਦਰਪਾਲ ਸਿੰਘ)-ਪਿੰਡ ਘੁੰਮਣਾਂ ਦੇ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਪੰਜਾਬ ਰੇਡੀਓ ਲੰਡਨ ਤੇ ਘੁੰਮਣਾਂ ਵਾਸੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਤੇ ਪ੍ਰਮਾਤਮਾ ਦੇ ਸ਼ੁਕਰਾਨੇ ਲਈ 1 ਦਸੰਬਰ ਨੂੰ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਮਨਜੀਤ ਸਿੰਘ ਰੱਕੜ ਪਦ-ਉੱਨਤੀ ਹੋ ਕੇ ਇੰਸਪੈਕਟਰ ਬਣੇ

ਸਮੁੰਦੜਾ, 28 ਨਵੰਬਰ (ਤੀਰਥ ਸਿੰਘ ਰੱਕੜ)-ਸਬ-ਇੰਸਪੈਕਟਰ ਮਨਜੀਤ ਸਿੰਘ ਰੱਕੜ ਨੂੰ ਪੁਲਿਸ ਵਿਭਾਗ ਵਲੋਂ ਵਧੀਆਂ ਸੇਵਾਵਾਂ ਦੇਣ ਕਰ ਕੇ ਪੱਦਉਨਤ ਕਰਦਿਆਂ ਇੰਸਪੈਕਟਰ ਬਣਾ ਦਿੱਤਾ ਗਿਆ ਹੈ ਤੇ ਗੜ੍ਹਸ਼ੰਕਰ ਵਿਖੇ ਇੰਸਪੈਕਟਰ ਸੀ. ਆਈ. ਡੀ. ਵਲੋਂ ਤਾਇਨਾਤ ਕਰ ਦਿੱਤਾ ਗਿਆ ਹੈ ...

ਪੂਰੀ ਖ਼ਬਰ »

ਗੋਬਿੰਦਪੁਰ ਸਕੂਲ 'ਚ ਐਨ. ਸੀ. ਸੀ. ਸੰਬੰਧੀ ਸਮਾਗਮ

ਬੰਗਾ, 28 ਨਵੰਬਰ (ਕਰਮ ਲਧਾਣਾ)-ਦੇਸ਼ ਭਗਤ ਮਾਸਟਰ ਕਾਬਲ ਸਿੰਘ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਪੁਰ 'ਚ ਐਨ. ਸੀ. ਸੀ. ਸੰਬੰਧੀ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਉਦਘਾਟਨੀ ਭਾਸ਼ਣ ਦੀ ਸ਼ੁਰੂਆਤ ਕਰਦਿਆਂ ਨੈਸ਼ਨਲ ਕੈਡਿਟ ਕੋਰ ਕਮਾਂਡਿੰਗ ਅਫ਼ਸਰ ...

ਪੂਰੀ ਖ਼ਬਰ »

ਰਾਹੋਂ-ਮਾਛੀਵਾੜਾ ਸਤਲੁਜ ਪੁਲ ਦੀ ਮੁਰੰਮਤ ਕਾਰਨ ਸੜਕ ਆਵਾਜਾਈ ਮੁਕੰਮਲ ਬੰਦ

ਰਾਹੋਂ, 28 ਨਵੰਬਰ (ਬਲਬੀਰ ਸਿੰਘ ਰੂਬੀ)-ਰਾਹੋਂ-ਮਾਛੀਵਾੜਾ ਪੁਲ ਦੀ ਮਾਛੀਵਾੜਾ ਸਾਈਡ ਵਲੋਂ ਪੰਜਵੀਂ ਸਲੈਬ 'ਚ ਆਈਆਂ ਤਰੇੜਾਂ ਦੀ ਮੁਰੰਮਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਮਾਰਗ ਨੂੰ ਹਾਲ ਦੀ ਘੜੀ ਦਸੰਬਰ ਤੱਕ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ | ਡਿਪਟੀ ...

ਪੂਰੀ ਖ਼ਬਰ »

ਔੜ 'ਚ ਬਿਜਲੀ ਵਿਭਾਗ ਦੇ ਕਰਮਚਾਰੀਆਂ ਵਲੋਂ ਆਪਣੀ ਮੈਨੇਜਮੈਂਟ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਜਾਰੀ

ਔੜ, 28 ਨਵੰਬਰ (ਜਰਨੈਲ ਸਿੰਘ ਖੁਰਦ)-ਉਪ ਮੰਡਲ ਔੜ ਦੇ ਸਾਥੀ ਕਰਮਚਾਰੀਆਂ ਵਲੋਂ ਬਿਜਲੀ ਬੋਰਡ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਪਹਿਲਾਂ ਮੰਨੀਆਂ ਹੋਈਆਂ ਮੰਗਾਂ ਤੇ ਪੇਅ ਬੈਂਡ ਨੂੰ ਲਾਗੂ ਨਾ ਕਰਨ ਕਰ ਕੇ ਲਗਾਤਾਰ ਰੋਸ ਧਰਨਾ ਦਿੱਤਾ ਜਾ ਰਿਹਾ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀ ਜ਼ਿਲ੍ਹਾ ਕਮੇਟੀ ਦਾ ਗਠਨ

ਨਵਾਂਸ਼ਹਿਰ, 28 ਨਵੰਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਯੂਥ ਕਾਂਗਰਸ ਕਮੇਟੀ ਦੇ ਪ੍ਰਧਾਨ ਸ: ਬਰਿੰਦਰ ਸਿੰਘ ਢਿੱਲੋਂ ਤੇ ਹਲਕਾ ਵਿਧਾਇਕ ਸ: ਅੰਗਦ ਸਿੰਘ ਦੀ ਅਗਵਾਈ ਹੇਠ ਯੂਥ ਕਾਂਗਰਸ ਨਵਾਂਸ਼ਹਿਰ ਦਾ ਗਠਨ ਕੀਤਾ ਗਿਆ | ਨਵਾਂਸ਼ਹਿਰ ਹਲਕੇ ਦੇ ਵਿਧਾਇਕ ਅੰਗਦ ਸਿੰਘ ਦੀ ...

ਪੂਰੀ ਖ਼ਬਰ »

ਕਾਂਗਰਸ ਹਾਈਕਮਾਂਡ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਮਲਜੀਤ ਬੰਗਾ ਨੂੰ ਹਲਕਾ ਬੰਗਾ ਤੋਂ ਟਿਕਟ ਦੀ ਮੰਗ

ਘੁੰਮਣਾਂ, 28 ਨਵੰਬਰ (ਮਹਿੰਦਰਪਾਲ ਸਿੰਘ)-ਪਿੰਡ ਮਾਂਗਟ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਮਲਜੀਤ ਬੰਗਾ ਜਿਨ੍ਹਾਂ ਨੂੰ ਕਾਂਗਰਸ ਪਾਰਟੀ ਹਾਈਕਮਾਂਡ ਨੇ ਮਿਹਨਤੀ ਤੇ ਜੁਝਾਰੂ ਆਗੂ ਹੋਣ 'ਤੇ ਐਸ. ਸੀ. ਸਕੱਤਰ ਪੰਜਾਬ ਬਣਾਇਆ ਹੈ | ਪਹਿਲਾਂ ਉਨ੍ਹਾਂ ਦੇ ਪਿਤਾ ਦਾਸ ਰਾਮ ...

ਪੂਰੀ ਖ਼ਬਰ »

ਸੰਤ ਗੁਰਦਿਆਲ ਸਿੰਘ ਨੇ ਸੰਗਤਾਂ ਨੂੰ ਸਦਾ ਸੇਵਾ ਤੇ ਸਿਮਰਨ ਨਾਲ ਜੋੜਿਆ-ਸੰਤ ਸ਼ਿਪਰਾਗੀਰੀ

ਟਾਂਡਾ ਉੜਮੁੜ, 28 ਨਵੰਬਰ (ਦੀਪਕ ਬਹਿਲ)-ਸੰਤ ਬਾਬਾ ਗੁਰਦਿਆਲ ਸਿੰਘ ਹੁਰਾਂ ਨੇ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਦੇ ਨਾਲ-ਨਾਲ ਦੇਸ਼ ਵਿਦੇਸ਼ ਅੰਦਰ ਸਾਰੇ ਹੀ ਧਰਮਾਂ ਦੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਸਰਵ ਸਾਂਝੀ ਵਾਲਤਾ ਦੇ ਸੰਦੇਸ਼ ਨਾਲ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਦਸੂਹਾ, 28 ਨਵੰਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਐਜੂਕੇਸ਼ਨਲ ਟਰੱਸਟ ਦਸੂਹਾ ਅਧੀਨ ਚੱਲ ਰਹੀਆਂ ਚਾਰੇ ਸੰਸਥਾਵਾਂ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਗੁਰੂ ਤੇਗ਼ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਨੌਜਵਾਨਾਂ ਲਈ ਪ੍ਰੇਰਕ ਬਣੇ ਜਤਿੰਦਰ ਸਿੰਘ ਨੂੰ ਜਥੇ: ਖ਼ਾਲਸਾ ਨੇ ਦਿੱਤਾ 15 ਹਜ਼ਾਰ ਦਾ ਚੈੱਕ

ਨਵਾਂਸ਼ਹਿਰ, 28 ਨਵੰਬਰ (ਹਰਵਿੰਦਰ ਸਿੰਘ)-ਨੌਜਵਾਨ ਵਰਗ ਲਈ ਪ੍ਰੇਰਕ ਬਣੇ ਜਤਿੰਦਰ ਸਿੰਘ ਹਿਆਲਾ ਨੂੰ ਅੱਜ ਉਨ੍ਹਾਂ ਦਾ ਹੌਸਲਾ ਵਧਾਉਣ ਲਈ ਮੈਂਬਰ ਸ਼੍ਰੋਮਣੀ ਕਮੇਟੀ ਜਥੇ: ਗੁਰਬਖਸ਼ ਸਿੰਘ ਖ਼ਾਲਸਾ ਵਲੋਂ 15 ਹਜ਼ਾਰ ਦਾ ਚੈੱਕ ਭੇਟ ਕੀਤਾ ਗਿਆ | ਇਸ ਮੌਕੇ ਜਥੇ: ਖ਼ਾਲਸਾ ...

ਪੂਰੀ ਖ਼ਬਰ »

ਜਾਡਲੀ ਪਰਿਵਾਰ ਨੇ ਸਕੂਲ ਨੂੰ 21 ਹਜ਼ਾਰ ਦੀ ਮਦਦ

ਜਾਡਲਾ, 28 ਨਵੰਬਰ (ਬੱਲੀ)-ਇਥੋਂ ਦੇ ਪੀ. ਸੀ. ਜੀ. ਐਮ. ਐਨ. ਹਾਈ ਸਕੂਲ ਦੇ ਪੁਰਾਣੇ ਵਿਦਿਆਰਥੀ ਜਸਕਰਨ ਸਿੰਘ ਜਾਡਲੀ ਸਪੁੱਤਰ ਬਲਵੀਰ ਸਿੰਘ ਵਾਸੀ ਜਾਡਲੀ (ਬਲਾਚੌਰ) ਨੇ ਆਪਣੀ ਨੇਕ ਕਮਾਈ 'ਚੋਂ 21 ਹਜ਼ਾਰ ਰੁਪਏ ਸਕੂਲ ਦੀ ਬਿਹਤਰੀ ਲਈ ਯੋਗਦਾਨ ਪਾਇਆ | ਇਸ ਵਿਦਿਆਰਥੀ ਦੀ ਮਾਤਾ ...

ਪੂਰੀ ਖ਼ਬਰ »

ਕਲਾ ਉਤਸਵ ਵਿਦਿਆਰਥੀਆਂ ਦੀ ਪ੍ਰਤਿਭਾ ਨਿਖਾਰਨ 'ਚ ਰਿਹਾ ਕਾਮਯਾਬ-ਹਿਤੇਸ਼ ਸਹਿਗਲ

ਬੰਗਾ, 28 ਨਵੰਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹੇ ਭਰ 'ਚ ਆਨ ਲਾਈਨ ਕਰਵਾਏ ਜ਼ਿਲ੍ਹਾ ਪੱਧਰੀ ਕਲਾ ਉਤਸਵ ਪ੍ਰੋਗਰਾਮ ਦੇ ਦੌਰਾਨ ਜ਼ਿਲ੍ਹੇ ਭਰ 'ਚੋਂ ਵੱਖ-ਵੱਖ ਸਕੂਲਾਂ ਦੇ ਬਹੁਤ ਹੀ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਇਹ ਮੁਕਾਬਲੇ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਚਾਂਦਪੁਰ ਰੁੜਕੀ ਸਕੂਲ ਦੇ ਬੱਚਿਆਂ ਨੇ ਵੋਟਰ ਜਾਗਰੂਕਤਾ ਰੈਲੀ ਕੱਢੀ

ਪੋਜੇਵਾਲ ਸਰਾਂ, 28 ਨਵੰਬਰ (ਨਵਾਂਗਰਾਈਾ)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਸਰਕਾਰੀ ਹਾਈ ਸਕੂਲ ਚਾਂਦਪੁਰ ਰੁੜਕੀ ਦੇ ਬੱਚਿਆਂ ਤੇ ਸਟਾਫ਼ ਵਲੋਂ ਹੁਕਮ ਚੰਦ ਸੁਪਰਵਾਈਜ਼ਰ ਜੀ. ਓ. ਜੀ. ਤੇ ਓਮ ਪਾਲ ਜੀ. ਓ. ਜੀ. ਦੀ ਅਗਵਾਈ 'ਚ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ | ਇਸ ...

ਪੂਰੀ ਖ਼ਬਰ »

ਟਰਾਂਸਪੋਰਟ ਮੰਤਰੀ ਦੇ ਸਫ਼ਾਈ ਅਭਿਆਨ ਨੂੰ ਪੰਜਾਬ ਰੋਡਵੇਜ਼ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਪੰਜਵੇਂ ਪੰਦੜਵਾੜੇ ਵੀ ਜਾਰੀ ਰੱਖਿਆ

ਨਵਾਂਸ਼ਹਿਰ, 28 ਨਵੰਬਰ (ਗੁਰਬਖਸ਼ ਸਿੰਘ ਮਹੇ)-ਟਰਾਂਸਪੋਰਟ ਮੰਤਰੀ ਪੰਜਾਬ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਫ਼ਾਈ ਅਭਿਆਨ ਹਰ ਪੰਦਰਵਾੜੇ ਮਨਾਇਆ ਜਾ ਰਿਹਾ ਹੈ | ਉਨ੍ਹਾਂ ਵਲੋਂ ਪੰਜਾਬ ਰੋਡਵੇਜ਼ ਦੇ ਬੱਸ ਸਟੈਂਡ, ਦਫ਼ਤਰ ਤੇ ਵਰਕਸ਼ਾਪ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਔੜ/ਝਿੰਗੜਾਂ, 28 ਨਵੰਬਰ (ਕੁਲਦੀਪ ਸਿੰਘ ਝਿੰਗੜ)-ਬਾਬਾ ਖੜਕ ਸਿੰਘ ਦੇ ਅਸਥਾਨ ਗੁਰਦੁਆਰਾ ਚੌਂਕੀ ਸਾਹਿਬ ਪਿੰਡ ਝਿੰਗੜਾਂ ਵਿਖੇ ਪ੍ਰਬੰਧਕਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਧਾਰਮਿਕ ਸਮਾਗਮ ਕਰਵਾਇਆ ਗਿਆ | ਪਹਿਲੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਅਧਿਆਪਕਾਂ ਦੇ ਮਸਲੇ ਹੱਲ ਕਰੇ-ਕਰਨਾਣਾ

ਬੰਗਾ, 28 ਨਵੰਬਰ (ਕਰਮ ਲਧਾਣਾ)-ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈਲਫੇਅਰ ਐਂਡ ਕਲਚਰਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਅਮਰਜੀਤ ਸਿੰਘ ਕਰਨਾਣਾ ਨੇ ਇਥੇ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਧਿਆਪਕ ਵਰਗ ਨੂੰ ਕੌਮ ਦੇ ਨਿਰਮਾਤਾ ਹੋਣ ਦਾ ਮਾਣ ਪ੍ਰਾਪਤ ਹੈ ਪਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨੇ ਲੋੜਵੰਦਾਂ ਨੂੰ ਕੰਬਲ ਵੰਡੇ

ਨਵਾਂਸ਼ਹਿਰ, 28 ਨਵੰਬਰ (ਹਰਵਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਬਾਰਾਂਦਰੀ ਬਾਗ ਦੇ ਨਜ਼ਦੀਕ ਤੇਰਾ-ਤੇਰਾ ਸਟਾਲ 'ਚ ਲੋੜਵੰਦਾਂ ਨੂੰ ਹਰ ਸਾਮਾਨ ਸਿਰਫ਼ 13 ਰੁਪਏ 'ਚ ਦਿੱਤਾ ਜਾਂਦਾ ਹੈ | ਇਥੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਨੇ ਚਣਕੋਈ ਤੋਂ ਚਣਕੋਆ ਤੱਕ ਨਵੀਂ ਸੜਕ ਦਾ ਨੀਂਹ ਪੱਥਰ ਰੱਖਿਆ

ਮਜਾਰੀ/ਸਾਹਿਬਾ, 28 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਪਿੰਡ ਚਣਕੋਈ ਤੇ ਚਣਕੋਆ ਵਾਸੀਆਂ ਵਲੋਂ ਦੋਵਾਂ ਪਿੰਡਾਂ ਨੂੰ ਆਪਸ 'ਚ ਜੋੜਦੀ ਕੱਚੀ ਸੜਕ ਨੂੰ ਪੱਕੀ ਬਣਾਉਣ ਦੀ ਮੰਗ 'ਤੇ ਹਲਕਾ ਵਿਧਾਇਕ ਚੌ:ਦਰਸ਼ਨ ਲਾਲ ਮੰਗੂਪੁਰ ਵਲੋਂ ਪਿੰਡ ਚਣਕੋਈ ਵਿਖੇ ਨੀਂਹ ਪੱਥਰ ਰੱਖਿਆ ...

ਪੂਰੀ ਖ਼ਬਰ »

ਗੋਕੁਲਧਾਮ ਗਊਸ਼ਾਲਾ ਵਿਖੇ ਲਗਾਏ ਮੈਡੀਕਲ ਕੈਂਪ 'ਚ 130 ਮਰੀਜ਼ਾਂ ਦੀ ਜਾਂਚ

ਨਵਾਂਸ਼ਹਿਰ, 28 ਨਵੰਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਗੋਕੁਲਧਾਮ ਗਉਸ਼ਾਲਾ ਵਿਖੇ ਨਰੋਆ ਪੰਜਾਬ ਸੰਸਥਾ ਦੇ ਸਹਿਯੋਗ ਨਾਲ ਲਗਾਏ ਦੂਜੇ ਮੁਫ਼ਤ ਮੈਡੀਕਲ ਜਾਂਚ ਕੈਂਪ 'ਚ 130 ਮਰੀਜ਼ਾਂ ਦੀ ਜਾਂਚ ਕਰ ਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਕੈਂਪ ...

ਪੂਰੀ ਖ਼ਬਰ »

ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵਲੋਂ ਮਹੀਨਾਵਰ ਰਾਸ਼ਨ ਵੰਡਿਆ

ਨਵਾਂਸ਼ਹਿਰ, 28 ਨਵੰਬਰ (ਗੁਰਬਸ਼ਖਸ਼ ਸਿੰਘ ਮਹੇ)-ਸਥਾਨਕ ਰੇਲਵੇ ਰੋਡ 'ਤੇ ਸਥਿਤ ਜੈਨ ਉਪਾਸਰਾ ਵਿਖੇ ਸਮਾਜ ਸੇਵਾ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵਲੋਂ ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ | ਸੰਘ ਦੇ ਜਨਰਲ ਸਕੱਤਰ ਰਤਨ ਕੁਮਾਰ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਬੰਗਾ ਦੀ ਮੀਟਿੰਗ

ਬੰਗਾ, 28 ਨਵੰਬਰ (ਕਰਮ ਲਧਾਣਾ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਬੰਗਾ ਇਕਾਈ ਦੀ ਮੀਟਿੰਗ ਬਲਜੀਤ ਖਟਕੜ ਦੀ ਅਗਵਾਈ ਹੇਠ ਕੀਤੀ ਗਈ | ਜਿਸ 'ਚ ਹਾਜ਼ਰ ਅਹੁਦੇਦਾਰਾਂ ਵਲੋਂ ਚਲੰਤ ਮਾਮਲਿਆਂ ਤਿੰਨ ਖੇਤੀ ਕਾਨੂੰਨਾਂ ਤੇ ਸਿਆਸੀ ਪਾਰਟੀਆਂ ਵਲੋਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਾਇੰਸ ਮੇਲਾ ਵਿਗਿਆਨਕ ਦਿ੍ਸ਼ਟੀਕੋਣ ਨਾਲ ਜੁੜਨ ਦਾ ਸੁਨੇਹਾ ਦਿੰਦਾ ਸਮਾਪਤ

ਬੰਗਾ, 28 ਨਵੰਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਸਿੱਖਿਆ ਅਫ਼ਸਰ ਜਰਨੈਲ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰੀਕ ਸਿੰਘ ਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸਤਨਾਮ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਸਾਇੰਸ ਮੇਲਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਪੰਜਾਬ ਨੂੰ ਕਾਂਗਰਸ ਤੇ ਅਕਾਲੀ ਸਰਕਾਰਾਂ ਨੇ ਕਰਜ਼ੇ 'ਚ ਡੁਬੋਇਆ-ਸਤਨਾਮ ਜਲਾਲਪੁਰ

ਪੋਜੇਵਾਲ ਸਰਾਂ, 28 ਨਵੰਬਰ (ਰਮਨ ਭਾਟੀਆ)-ਪੰਜਾਬ ਨੂੰ ਕਰਜ਼ੇ 'ਚ ਡੋਬਣ ਲਈ ਕਾਂਗਰਸ ਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਕੋਈ ਕਸਰ ਨਹੀਂ ਛੱਡੀ | ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਨੇ ਆਪਣੇ 10 ਸਾਲ ਦੇ ਰਾਜ 'ਚੋਂ ਸਿਰਫ਼ ਆਖ਼ਰੀ ਚਾਰ ਸਾਲਾਂ 'ਚ ਪੰਜਾਬ ਦਾ ਕਰਜ਼ ਦੋਗੁਣਾਂ ਕਰ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਨੇ ਪਿੰਡ ਆਕਲਿਆਣਾ ਦੇ ਵਿਕਾਸ ਕਾਰਜਾਂ ਲਈ ਦਿੱਤਾ 4.50 ਲੱਖ ਦਾ ਚੈੱਕ

ਭੱਦੀ, 28 ਨਵੰਬਰ (ਨਰੇਸ਼ ਧੌਲ)-ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਜਿਥੇ ਹਲਕੇ ਦੇ ਸਮੁੱਚੇ ਪਿੰਡਾਂ ਦੇ ਸਰਵ ਪੱਖੀ ਵਿਕਾਸ ਹਿਤ ਖੁੱਲ੍ਹੀਆਂ ਗਰਾਂਟਾਂ ਵੰਡੀਆਂ ਜਾ ਰਹੀਆਂ ਹਨ ਉਥੇ ਪਿੰਡ ਆਕਲਿਆਣਾ ਦੇ ਵਿਕਾਸ ਕਾਰਜਾਂ ਲਈ 4.50 ਲੱਖ ਰੁਪਏ ਦਾ ਚੈੱਕ ਸਰਪੰਚ ਡਾ: ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵਲੋਂ ਵਿਕਾਸ ਕੰਮਾਂ ਦਾ ਉਦਘਾਟਨ

ਬਲਾਚੌਰ, 28 ਨਵੰਬਰ (ਸ਼ਾਮ ਸੁੰਦਰ ਮੀਲੂ)-ਸ਼ਹਿਰ ਦੇ ਵਾਰਡ ਨੰਬਰ 14 ਤੇ 15 ਦੀਆਂ ਕਈ ਸਮੱਸਿਆਵਾਂ ਨੂੰ ਹੱਲ ਕਰ ਕੇ ਫਿਰਨੀ ਲਈ ਤੇ ਵਿਕਾਸ ਕੰਮਾਂ ਲਈ ਤਕਰੀਬਨ ਇਕ ਕਰੋੜ ਦੀ ਲਾਗਤ ਨਾਲ ਕੀਤੇ ਵਿਕਾਸ ਕੰਮਾਂ ਦਾ ਹਲਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਵਲੋਂ ਉਦਘਾਟਨ ਕੀਤਾ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਜਾਡਲਾ ਨੇ ਵਿੱਤੀ ਜਾਗਰੂਕਤਾ ਕੈਂਪ ਲਾਇਆ

ਜਾਡਲਾ, 28 ਨਵੰਬਰ (ਬੱਲੀ)-ਦੀ ਨਵਾਂਸ਼ਹਿਰ ਸਹਿਕਾਰੀ ਬੈਂਕ ਦੀ ਸਥਾਨਕ ਸ਼ਾਖਾ ਵਲੋਂ ਜ਼ਿਲ੍ਹਾ ਪ੍ਰਬੰਧਕ ਤੇ ਨਾਬਾਰਡ ਦੇ ਅਦੇਸ਼ਾਂ 'ਤੇ ਵਿੱਤੀ ਜਾਗਰੂਕਤਾ ਕੈਂਪ ਲਾਇਆ ਗਿਆ | ਜਿਸ ਨੂੰ ਸੰਬੋਧਨ ਕਰਦਿਆਂ ਸ਼ਾਖਾ ਪ੍ਰਬੰਧਕ ਮਦਨ ਲਾਲ ਨੇ ਸਹਿਕਾਰੀ ਬੈਂਕਾਂ ਵਲੋਂ ਆਪਣੇ ...

ਪੂਰੀ ਖ਼ਬਰ »

ਵਿਧਾਇਕ ਦਰਸ਼ਨ ਲਾਲ ਮੰਗੂਪੁਰ ਦੀ ਟੀਮ ਵਲੋਂ ਪਿੰਡਾਂ ਦੇ ਵਿਕਾਸ ਲਈ 40 ਲੱਖ ਦੇ ਚੈੱਕ ਭੇਟ

ਪੋਜੇਵਾਲ ਸਰਾਂ, 28 ਨਵੰਬਰ (ਰਮਨ ਭਾਟੀਆ)-ਹਲਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਵਲੋਂ 'ਮੇਰਾ ਹਲਕਾ ਤੁਹਾਡਾ ਵਿਕਾਸ' ਤਹਿਤ ਮੁਹਿੰਮ ਚਲਾ ਕੇ ਵੱਖ-ਵੱਖ ਪਿੰਡਾਂ 'ਚ ਆਪਣੀਆਂ ਟੀਮਾਂ ਨੂੰ ਭੇਜ ਕੇ ਪਿੰਡਾਂ ਦੇ ਵਿਕਾਸ ਲਈ ਵੱਖ-ਵੱਖ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ | ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ 'ਚ ਖੇਡਣਗੇ 13 ਕਲੱਬਾਂ

ਬੰਗਾ, 28 ਨਵੰਬਰ (ਜਸਬੀਰ ਸਿੰਘ ਨੂਰਪੁਰ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਕਮੇਟੀ ਬੰਗਾ ਵਲੋਂ ਹਰਦੇਵ ਸਿੰਘ ਕਾਹਮਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ 23ਵੇਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ 'ਚ ਰਾਜ ਪੱਧਰੀ 13 ਫੁੱਟਬਾਲ ...

ਪੂਰੀ ਖ਼ਬਰ »

ਡੇਂਗੂ ਤੋਂ ਬਚਣ ਲਈ ਸਾਫ਼-ਸਫ਼ਾਈ ਤੇ ਸਾਵਧਾਨੀ ਵਰਤੋ-ਡਾ. ਨੇਹਾ ਸੋਨੀ

ਉੜਾਪੜ/ਲਸਾੜਾ, 28 ਨਵੰਬਰ (ਲਖਵੀਰ ਸਿੰਘ ਖੁਰਦ)-ਸੰਯੁਕਤ ਡਾਇਰੈਕਟਰ ਬਲਿਹਾਰ ਸਿੰਘ ਰੰਗੀ ਤੇ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ. ਮਧੂ ਦੱਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਖੁਰਦ ਵਿਖੇ ਡੇਂਗੂ ਵਿਰੋਧੀ ਦਿਵਸ ਮਨਾਇਆ ਗਿਆ | ਜਿਸ 'ਚ ...

ਪੂਰੀ ਖ਼ਬਰ »

ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਸਥਾਪਿਤ

ਘੁੰਮਣਾਂ, 28 ਨਵੰਬਰ (ਮਹਿੰਦਰਪਾਲ ਸਿੰਘ)-ਪਿੰਡ ਮਾਂਗਟ ਦੇ ਧਾਰਮਿਕ ਅਸਥਾਨ ਗੁੱਗਾ ਜਾਹਰ ਪੀਰ ਵਿਖੇ ਸੇਵਾਦਾਰ ਸੁਰਿੰਦਰ ਸਿੰਘ ਤੇ ਗੁਰਦੀਪ ਸਿੰਘ ਦੀ ਦੇਖ-ਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵੱਖ-ਵੱਖ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਨੂੰ ਸਥਾਪਿਤ ਕੀਤਾ ...

ਪੂਰੀ ਖ਼ਬਰ »

ਸੜਕ 'ਤੇ ਪ੍ਰੀਮਿਕਸ ਪੈਣ ਨਾਲ ਲੋਕਾਂ 'ਚ ਖੁਸ਼ੀ ਦੀ ਲਹਿਰ

ਸੰਧਵਾਂ, 28 ਨਵੰਬਰ (ਪ੍ਰੇਮੀ ਸੰਧਵਾਂ)-ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਡੰਡਾ ਸਾਹਿਬ ਦੀ ਯਾਦ 'ਚ ਬਹਿਰਾਮ-ਮਾਹਿਲਪੁਰ ਮੁੱਖ ਸੜਕ 'ਤੇ ਬਣੇ ਗੇਟ ਤੋਂ ਜਾਂਦੀ ਸੜਕ 'ਤੇ ਤਕਰੀਬਨ 13 ਮਹੀਨਿਆਂ ਤੋਂ ਪਾਏ ਪੱਥਰ ਕਾਰਨ ...

ਪੂਰੀ ਖ਼ਬਰ »

ਡਾ. ਅੰਬੇਡਕਰ ਨੇ ਗਰੀਬਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ-ਜਸਵੀਰ ਸਿੰਘ

ਸੰਧਵਾਂ, 28 ਨਵੰਬਰ (ਪ੍ਰੇਮੀ ਸੰਧਵਾਂ)-ਸਮਾਜ ਸੇਵੀ ਡਾ. ਜਸਵੀਰ ਸਿੰਘ ਤੇ ਰਮਨ ਹੀਰਾ ਸੰਧਵਾਂ ਨੇ ਕਿਹਾ ਕਿ ਡਾ. ਅੰਬੇਡਕਰ ਨੇ ਦੱਬੇ ਕੁਚਲੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਤੇ ਡਾ. ਅੰਬੇਡਕਰ ਦੀ ਬਦੌਲਤ ਹੀ ਅੱਜ ਅਸੀਂ ਅਣਖ ਭਰੀ ਜਿੰਦਗੀ ਜਿਉ ਰਹੇ ਹਾਂ | ਉਨ੍ਹਾਂ ...

ਪੂਰੀ ਖ਼ਬਰ »

ਵਿੱਦਿਅਕ ਮੁਕਾਬਲੇ ਕਰਵਾਏ

ਸੰਧਵਾਂ, 28 ਨਵੰਬਰ (ਪ੍ਰੇਮੀ ਸੰਧਵਾਂ)-ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਮਾਂ ਬੋਲੀ ਨੂੰ ਸਮਰਪਿਤ ਛੇਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪਿ੍ੰ. ਸਤਵਿੰਦਰ ਕੌਰ ਦੀ ਅਗਵਾਈ 'ਚ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਮਜਾਰੀ ਲੜਕੀਆਂ ਦੇ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਮਜਾਰੀ/ਸਾਹਿਬਾ, 28 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ (ਲੜਕੀਆਂ) ਮਜਾਰੀ ਦੇ ਬੀ. ਏ. ਪਹਿਲੇ ਭਾਗ ਦੇ ਦੂਜੇ ਸੈਸ਼ਨ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਬਾਰੇ ਕਾਲਜ ਦੇ ...

ਪੂਰੀ ਖ਼ਬਰ »

ਆਰੀਆ ਸਮਾਜ ਸਮਾਰੋਹ 'ਚ ਡੀ. ਏ. ਵੀ. ਨਵਾਂਸ਼ਹਿਰ ਦੇ ਵਿਦਿਆਰਥੀਆਂ ਨੇ ਸੁਣਾਈ ਰਿਸ਼ੀ ਗਾਥਾ

ਨਵਾਂਸ਼ਹਿਰ, 28 ਨਵੰਬਰ (ਗੁਰਬਖਸ਼ ਸਿੰਘ ਮਹੇ)-ਆਰ. ਐਮ. ਬੀ. ਡੀ. ਏ. ਵੀ. ਸੈਨਟੇਨਰੀ ਪਬਲਿਕ ਸਕੂਲ ਮੂਸਾਪੁਰ ਰੋਡ ਨਵਾਂਸ਼ਹਿਰ ਦੇ ਵਿਦਿਆਰਥੀਆਂ ਨੇ ਆਰੀਆਂ ਸਮਾਜ ਦੇ ਸਾਲਾਨਾ ਪ੍ਰੋਗਰਾਮ 'ਚ ਸੁਆਮੀ ਦਇਆਨੰਦ ਦੇ ਜੀਵਨ ਨਾਲ ਸੰਬੰਧਿਤ ਰਿਸ਼ੀ-ਗਾਥਾ ਗਾ ਕੇ ਖ਼ੂਬ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਸੰਵਿਧਾਨ ਦਿਵਸ ਮਨਾਇਆ

ਬੰਗਾ, 28 ਨਵੰਬਰ (ਜਸਬੀਰ ਸਿੰਘ ਨੂਰਪੁਰ)-ਵਿਦਿਆਰਥੀਆਂ ਨੂੰ ਸੰਵਿਧਾਨਿਕ ਮਹੱਤਤਾ ਦੱਸਣ ਲਈ ਸਿੱਖ ਨੈਸ਼ਨਲ ਕਾਲਜ ਚਰਨ ਕੰਵਲ ਬੰਗਾ ਵਿਖੇ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਇਆ ਗਿਆ | ਜਿਸ 'ਚ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX