ਤਾਜਾ ਖ਼ਬਰਾਂ


ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  1 day ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  1 day ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  1 day ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  1 day ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  1 day ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  1 day ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  1 day ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  1 day ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  1 day ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  1 day ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  1 day ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  1 day ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  1 day ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਮੱਘਰ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਅਗਰਵਾਲ ਸਮਾਜ ਦੇ ਹੋਣਹਾਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਓ. ਪੀ. ਜਿੰਦਲ ਪੁਰਸਕਾਰ ਨਾਲ ਨਿਵਾਜਿਆ

ਚੰਡੀਗੜ੍ਹ, 28 ਨਵੰਬਰ (ਅਜਾਇਬ ਸਿੰਘ ਔਜਲਾ)- ਅੰਤਰਰਾਸ਼ਟਰੀ ਵੈਸਯ ਮਹਾਂ ਸੰਮੇਲਨ ਹੱਸਦਾ ਪੰਜਾਬ ਪ੍ਰਦੇਸ ਵੱਲੋਂ ਵੈਸਯ ਸਮਾਜ 10 ਹੋਣਹਾਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਓ. ਪੀ ਜਿੰਦਲ ਪੁਰਸਕਾਰ ਤੋਂ ਨਿਵਾਜਿਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਆਉਣ ਵਾਲੀ ਨਵੀਂ ਪੀੜ੍ਹੀ ਦੇ ਬੱਚਿਆਂ ਨੂੰ ਸਿੱਖਿਆ ਦੇ ਪ੍ਰਤੀ ਜਾਗਰੂਕ ਕਰਨਾ ਹੈ। ਇਸ ਪ੍ਰੋਗਰਾਮ ਵਿਚ ਦਿੱਲੀ ਸਰਕਾਰ ਦੇ ਵਧੀਕ ਮੁੱਖ ਸਕੱਤਰ ਪ੍ਰਵੀਨ ਗੁਪਤਾ ਬਤੌਰ ਮੁੱਖ ਮਹਿਮਾਨ ਵਜੋਂ ਪੁੱਜੇ। ਅੰਤਰਰਾਸ਼ਟਰੀ ਵੈਸਯ ਮਹਾਂ ਸੰਮੇਲਨ ਹੱਸਦਾ ਪੰਜਾਬ ਪ੍ਰਦੇਸ਼ ਦੇ ਪ੍ਰਧਾਨ ਸੁਰਿੰਦਰ ਸਿੰਗਲਾ ਨੇ ਇਸ ਮੌਕੇ ਦੱਸਿਆ ਕਿ ਮਾਨਸਾ ਦੇ ਚੇਅਰਮੈਨ ਅਤੇ ਸਾਬਕਾ ਵਿਧਾਇਕ ਪ੍ਰੇਮ ਮਿੱਤਲ ਦੇ ਅਗਵਾਈ ਵਿਚ ਸੁਜਾਤਾ ਕੰਪਨੀ ਦੇ ਅਖਿਲ ਅਗਰਵਾਲ ਨੇ ਪ੍ਰਧਾਨਗੀ ਕੀਤੀ। ਇਸ ਸਨਮਾਨ ਸਮਾਰੋਹ ਵਿਚ ਪੰਜਾਬ ਪ੍ਰਦੇਸ਼ ਦੇ ਸਾਰੇ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ । ਸੰਸਥਾ ਦੇ ਪ੍ਰਧਾਨ ਸੁਰਿੰਦਰ ਸਿੰਗਲਾ ਨੇ ਦੱਸਿਆ ਕਿ ਇਸ ਅਵਸਰ ਤੇ ਲੋਕ ਸੇਵਾ ਆਯੋਗ 2020 ਦੀ ਪ੍ਰੀਖਿਆ 'ਚ ਪਾਸ ਵਾਲੇ ਹੋਣਹਾਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਓ. ਪੀ ਜਿੰਦਲ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ। ਸਿੰਗਲਾ ਨੇ ਦੱਸਿਆ ਕਿ ਹਿਮਾਚਲ ਪਰਦੇਸ ਤੋਂ ਆਈ.ਏ.ਐਸ ਰਿਤਿਕ ਜਿੰਦਲ ਚੰਡੀਗੜ੍ਹ ਸਾਊਥ ਦੇ ਉਪ ਮੰਡਲ ਅਧਿਕਾਰੀ ਰੂਪੋਸ ਅਗਰਵਾਲ ਅਤੇ ਭਾਰਤ ਸਰਕਾਰ ਦੇ ਨੈਸ਼ਨਲ ਯੂਥ ਐਵਾਰਡ ਤੋਂ ਸਨਮਾਨਤ ਯਸਵੀਰ ਗੋਇਲ ਨੂੰ ਵੀ ਓ. ਪੀ ਜਿੰਦਲ ਪੁਰਸਕਾਰ ਦਿੱਤਾ ਗਿਆ।
ਸੰਸਥਾ ਦੇ ਰਾਸ਼ਟਰੀ ਸਲਾਹਕਾਰ ਅਤੇ ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਮਦਨ ਮੋਹਨ ਮਿੱਤਲ, ਡਾਕਟਰ ਅੰਮ੍ਰਿਤ ਲਾਲ ਬਾਂਸਲ, ਘਨਸਾਮ ਕਾਂਸਲ, ਲੇਖਕ ਜੰਗ ਬਹਾਦਰ ਗੋਇਲ, ਡਾਕਟਰ ਬੀ. ਸੀ ਗੁਪਤਾ ਸਮੇਤ ਕਈ ਹੋਰ ਉੱਘੀਆਂ ਸ਼ਖ਼ਸੀਅਤਾਂ ਅਤੇ ਸਮਾਜ ਦੇ ਪ੍ਰਤੀਨਿਧੀ ਸ਼ਾਮਿਲ ਹੋਏ।

ਹਨ੍ਹੇਰਗਰਦੀ ਹੈ ਨਸ਼ਾ ਤਸਕਰੀ ਮਾਮਲੇ 'ਚ ਇਕ ਹੋਰ ਜਾਂਚ ਪੈਨਲ ਬਣਾਉਣਾ-ਭਗਵੰਤ ਮਾਨ

ਚੰਡੀਗੜ੍ਹ, 28 ਨਵੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਹੁਕਰੋੜੀ ਨਸ਼ਾ ਤਸਕਰੀ ਮਾਮਲੇ ਵਿਚ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਗਠਿਤ ਕੀਤੇ ਇਕ ਹੋਰ ਜਾਂਚ ਪੈਨਲ (ਕਮੇਟੀ) ਨੂੰ ਹਨ੍ਹੇਰਗਰਦੀ ਕਰਾਰ ...

ਪੂਰੀ ਖ਼ਬਰ »

ਹਰਿਆਣਾ ਵਿਚ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤਾ ਜਾਏਗਾ- ਖੱਟਰ

ਚੰਡੀਗੜ੍ਹ, 28 ਨਵੰਬਰ (ਐਨ. ਐਸ. ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਚੰਡੀਗੜ੍ਹ ਵਿਚ ਇਕ ਪੈ੍ਰੱਸ ਕਾਨਫਰੰਸ ਨੂੰ ਸੰਬੋਧਨ ਕਰਦਿਆ ਕਿਹਾ ਕਿ ਪਰਿਵਾਰ ਪਛਾਣ ਪੱਤਰ ਯੋਜਨਾ ਦੇ ਤਹਿਤ ਇਕ ਲੱਖ ਰੁਪਏ ਤੋਂ ਘੱਟ ਆਮਦਨ ਵਾਲੇ ਲਗਭਗ 1.50 ਲੱਖ ...

ਪੂਰੀ ਖ਼ਬਰ »

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵਲੋਂ ਬ੍ਰਹਮ ਕੁਮਾਰੀ ਸਮੁਦਾਇ ਦੇ ਸਮਾਗਮ 'ਚ ਕੀਤੇ ਵਿਚਾਰ ਸਾਂਝੇ

ਚੰਡੀਗੜ੍ਹ, 28 ਨਵੰਬਰ (ਅਜਾਇਬ ਸਿੰਘ ਔਜਲਾ) - ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਵਲੋ ਅੱਜ ਚੰਡੀਗੜ੍ਹ ਦੇ ਸੈਕਟਰ 18 ਵਿਖੇ ਬ੍ਰਹਮ ਕੁਮਾਰੀ ਸਮੁਦਾਇ ਦੇ ਸਮਾਗਮ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਬਨਵਾਰੀ ਲਾਲ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਦੇ ਦਫ਼ਤਰ ਦਾ ਬੁਟੇਰਲਾ ਨੇ ਕੀਤਾ ਉਦਘਾਟਨ

ਚੰਡੀਗੜ੍ਹ, 28 ਨਵੰਬਰ (ਅਜੀਤ ਬਿਊਰੋ)-ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਲਈ ਵਾਰਡ ਨੰਬਰ 25 (ਸੈਕਟਰ 37 ਅਤੇ 38) ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਗੁਰਪ੍ਰੀਤ ਸਿੰਘ ਵਲੋਂ ਆਪਣਾ ਚੋਣ ਦਫ਼ਤਰ ਸੈਕਟਰ 37-ਸੀ ਵਿਖੇ ਖੋਲ੍ਹ ਲਿਆ ਗਿਆ ...

ਪੂਰੀ ਖ਼ਬਰ »

ਕੱਚੇ ਅਧਿਆਪਕਾਂ ਦਾ ਧਰਨਾ 9ਵੇਂ ਦਿਨ ਵਿਚ ਦਾਖ਼ਲ

ਮੋਰਿੰਡਾ, 28 ਨਵੰਬਰ (ਕੰਗ)-ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਰਿਹਾਇਸ਼ ਅੱਗੇ ਬੈਠੇ ਕੱਚੇ ਅਧਿਆਪਕਾਂ ਦਾ ਧਰਨਾ 9ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗਗਨ ਅਬੋਹਰ ਅਤੇ ਵੀਰਪਾਲ ਕੌਰ ਨੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 5 ਨਵੇਂ ਮਾਮਲੇ

ਚੰਡੀਗੜ੍ਹ, 28 ਨਵੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ ਪੰਜ ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤਯਾਬ ਹੋਣ ਉਪਰੰਤ ਤਿੰਨ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ। ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 54 ਹੋ ਗਈ ਹੈ। ਅੱਜ ਆਏ ...

ਪੂਰੀ ਖ਼ਬਰ »

ਕੇਜਰੀਵਾਲ ਇਸੇ ਹਫ਼ਤੇ ਫਿਰ ਪੰਜਾਬ ਆਉਣਗੇ- ਸੰਧਵਾਂ

ਚੰਡੀਗੜ੍ਹ, 28 ਨਵੰਬਰ (ਐਨ. ਐਸ. ਪਰਵਾਨਾ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਦੌਰੇ ਵਧਾਉਣ ਦਾ ਅਚਾਨਕ ਫ਼ੈਸਲਾ ਕੀਤਾ ਹੈ। ਉਹ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਜਿੱਤਣ ਲਈ ਸਿਰ ਧੜ ਦੀ ਬਾਜ਼ੀ ਲਾਉਣ ਦੇ ਮੂੜ ...

ਪੂਰੀ ਖ਼ਬਰ »

ਸਵੱਛ ਸਰਵੇਖਣ 2022

ਨਗਰ ਨਿਗਮ ਵੱਲੋਂ ਸਵੱਛ ਸਰਵੇਖਣ 2022 ਤਹਿਤ ਸਮਰੱਥਾ ਨਿਰਮਾਣ ਵਰਕਸ਼ਾਪ

ਚੰਡੀਗੜ੍ਹ, 28 ਨਵੰਬਰ (ਮਨਜੋਤ ਸਿੰਘ ਜੋਤ)- ਨਗਰ ਨਿਗਮ ਚੰਡੀਗੜ੍ਹ ਵਲੋਂ ਅੱਜ ਰਾਣੀ ਲਕਸ਼ਮੀ ਬਾਈ ਮਹਿਲਾ ਭਵਨ, ਸੈਕਟਰ 38 ਵਿਖੇ ਸਵੱਛ ਸਰਵੇਖਣ 2022 ਤਹਿਤ ਇਕ ਸਮਰੱਥਾ ਨਿਰਮਾਣ ਵਰਕਸ਼ਾਪ ਕਰਵਾਈ ਗਈ। ਇਹ ਵਰਕਸ਼ਾਪ ਪ੍ਰੋਹਿਬਸ਼ਨ ਆਫ਼ ਇੰਪਲਾਇਮੈਂਟ ਐਜ ਮੈਨੂਅਲ ਸਕਾਵੇਂਜਰਜ਼ ...

ਪੂਰੀ ਖ਼ਬਰ »

ਯੂਨੀਵਰਸਿਟੀ ਨੇ ਸੰਵਿਧਾਨ ਦਿਵਸ ਮਨਾਇਆ

ਚੰਡੀਗੜ੍ਹ, 28 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ 'ਤੇ ਉਪ ਕੁਲਪਤੀ ਪ੍ਰੋ. ਰਾਜ ਕੁਮਾਰ ਵਲੋਂ ਸੰਵਿਧਾਨ ਦਾ ਪ੍ਰਸਤਾਵ ਪੜ੍ਹਿਆ ਅਤੇ ਸੰਵਿਧਾਨ ਦੀਆਂ ਕਦਰਾਂ ਕੀਮਤਾਂ ਅਤੇ ਸਿਧਾਂਤਾਂ 'ਤੇ ਚੱਲਣ ਦਾ ਪ੍ਰਣ ...

ਪੂਰੀ ਖ਼ਬਰ »

ਇਲੈਕਟ੍ਰੀਕਲ ਵਰਕਮੈਨ ਯੂਨੀਅਨ ਦੀ ਜਨਰਲ ਮੀਟਿੰਗ

ਚੰਡੀਗੜ੍ਹ, 28 ਨਵੰਬਰ (ਮਨਜੋਤ ਸਿੰਘ ਜੋਤ)- ਇਲੈਕਟ੍ਰੀਕਲ ਵਰਕਮੈਨ ਯੂਨੀਅਨ ਦੀ ਜਨਰਲ ਮੀਟਿੰਗ ਵਰਿੰਦਰ ਬਿਸ਼ਟ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਇਲੈਕਟ੍ਰੀਕਲ ਅਥਾਰਟੀ ਦੁਆਰਾ ਇਲੈਕਟਰੀਸ਼ੰਜ਼ ਦੀ ਤਨਖਾਹ ਘੱਟ ਕਰ ਕੇ ਜੂਨੀਅਰ ਟੈਕਨੀਸ਼ੰਜ ਦੀ ਰੇਟ ਸੈਲਰੀ ਦੇਣ ਦੇ ...

ਪੂਰੀ ਖ਼ਬਰ »

ਰਾਹ ਜਾਂਦੀ ਔਰਤ ਦਾ ਮੋਬਾਈਲ ਫ਼ੋਨ ਝਪਟਿਆ

ਚੰਡੀਗੜ੍ਹ, 28 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਝਪਟਮਾਰੀ ਦੇ ਮਾਮਲੇ ਬੰਦ ਹੋਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਅਜਿਹਾ ਹੀ ਇਕ ਮਾਮਲਾ ਸੈਕਟਰ 40 ਵਿਚ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 40 ਦੀ ਹੀ ਰਹਿਣ ਵਾਲੀ ...

ਪੂਰੀ ਖ਼ਬਰ »

ਲੋਕ-ਹਿੱਤ ਮਿਸ਼ਨ ਨੇ ਕਿਸਾਨੀ ਸੰਘਰਸ਼ ਦੀ ਵਰ੍ਹੇਗੰਢ ਮੌਕੇ ਬੜੌਦੀ ਟੋਲ ਪਲਾਜ਼ਾ 'ਤੇ ਸਮਾਗਮ ਕਰਵਾਇਆ

ਮਾਜਰੀ, 28 ਨਵੰਬਰ (ਕੁਲਵੰਤ ਸਿੰਘ ਧੀਮਾਨ)-ਲੋਕ-ਹਿੱਤ ਮਿਸ਼ਨ ਵਲੋਂ ਕਿਸਾਨੀ ਸੰਘਰਸ਼ ਦੀ ਵਰ੍ਹੇਗੰਢ ਮੌਕੇ ਬੜੌਦੀ ਟੋਲ ਪਲਾਜ਼ਾ 'ਤੇ ਸਮਾਗਮ ਕਰਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਮੀਤ ਸਿੰਘ ਸ਼ਾਂਟੂ, ਸੁਖਦੇਵ ਸਿੰਘ ਕੰਸਾਲਾ ਤੇ ਰਵਿੰਦਰ ਸਿੰਘ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ 'ਚ ਕੁਰਾਲੀ ਦੀ ਅਮਨਪ੍ਰੀਤ ਤੇ ਖਿਜ਼ਰਾਬਾਦ ਦੀ ਖੁਸ਼ੀ ਅੱਵਲ

ਕੁਰਾਲੀ, 28 ਨਵੰਬਰ (ਬਿੱਲਾ ਅਕਾਲਗੜ੍ਹੀਆ)-ਮਾਂ-ਬੋਲੀ ਨੂੰ ਸਮਰਪਿਤ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਅੱਜ ਨੇੜਲੇ ਪਿੰਡ ਸਿੰਘਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ | ਬੀ. ਐੱਮ ਹਰਪ੍ਰੀਤ ਸਿੰਘ ਦੀ ਦੇਖਰੇਖ ਹੇਠ ਹੋਏ ਇਨ੍ਹਾਂ ਮੁਕਾਬਲਿਆਂ ਦੇ ...

ਪੂਰੀ ਖ਼ਬਰ »

ਖਰੜ ਦੇ ਵਾ. ਨੰ: 6 ਦੇ ਕੌਂਸਲਰ ਰਾਜਿੰਦਰ ਸਿੰਘ ਨੰਬਰਦਾਰ ਨੇ ਨਵਾਂ ਅਭਿਆਨ ਕੀਤਾ ਸ਼ੁਰੂ

ਖਰੜ, 28 ਨਵੰਬਰ (ਮਾਨ)-ਸ਼ਹਿਰ ਦੇ ਵਾ. ਨੰ. 6 ਤੋਂ ਕੌਂਸਲਰ ਰਾਜਿੰਦਰ ਸਿੰਘ ਨੰਬਰਦਾਰ ਨੇ ਆਪਣੇ ਵਾਰਡ ਦੀ ਖੂਬਸੂਰਤੀ ਵਧਾਉਣ ਨਾਲ ਇਕ ਨਵਾਂ ਅਭਿਆਨ ਦੀ ਸ਼ੁਰੂ ਕੀਤਾ ਹੈ, ਜਿਸ ਤਹਿਤ ਵਾਰਡ ਦੀਆਂ ਸੜਕਾਂ ਤੇ ਗਲੀਆਂ ਵਿਚ ਗਮਲੇ ਰੱਖੇ ਜਾ ਰਹੇ ਹਨ, ਜਿਨ੍ਹਾਂ ਵਿਚ ਫੁੱਲਦਾਰ ...

ਪੂਰੀ ਖ਼ਬਰ »

100 ਮੀਟਰ ਦੌੜ 'ਚ ਰਿਸ਼ਮਨਦੀਪ ਸਿੰਘ ਰਿਸ਼ੀ ਨੇ ਜਿੱਤਿਆ ਸੋਨੇ ਦਾ ਤਗ਼ਮਾ

ਖਰੜ, 28 ਨਵੰਬਰ (ਮਾਨ)-ਡਿਸਟਿ੍ਕਟ ਮਾਸਟਰਜ਼ ਐਂਡ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਵਲੋਂ ਸਾਂਝੇ ਤੌਰ 'ਤੇ ਕਰਵਾਈ ਗਈ 16ਵੀਂ ਜਤਿੰਦਰ ਸਿੰਘ ਫ਼ੌਜੀ ਯਾਦਗਾਰੀ ਜ਼ਿਲ੍ਹਾ ਪੱਧਰੀ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਰਿਸ਼ਮਨਦੀਪ ਸਿੰਘ ਰਿਸ਼ੀ ਨੇ ਅੰਡਰ-16 ਤਹਿਤ 100 ਮੀਟਰ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਨਗਰ ਕੀਰਤਨ 6 ਨੂੰ

ਐੱਸ. ਏ. ਐੱਸ. ਨਗਰ, 28 ਨਵੰਬਰ (ਕੇ. ਐੱਸ. ਰਾਣਾ)-ਮੁਹਾਲੀ ਵਿਖੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ 8 ਦਸੰਬਰ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ | ਇਸ ਸੰਬੰਧ 'ਚ ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੀ ਇਕ ਮੀਟਿੰਗ ਗੁਰਦੁਆਰਾ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਅਤੇ ਡੇਢ ਕਿੱਲੋ ਅਫ਼ੀਮ ਸਮੇਤ ਤਿੰਨ ਗਿ੍ਫ਼ਤਾਰ

ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਪੁਲਿਸ ਨੇ 5 ਗ੍ਰਾਮ ਹੈਰੋਇਨ ਅਤੇ ਡੇਢ ਕਿੱਲੋ ਅਫ਼ੀਮ ਬਰਾਮਦ ਕਰਕੇ ਤਿੰਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਹੈਰੋਇਨ ਦੀ ਸਪਲਾਈ ਲੈ ਜਾਣ ਵਾਲੇ ਦੋਸ਼ੀ ਦੀ ਪਛਾਣ ਅਜੈ ਰਾਣਾ ਪੁੱਤਰ ਬਿਸਨ ਰਾਣਾ ਵਾਸੀ ਸਾਸ਼ਤਰੀ ...

ਪੂਰੀ ਖ਼ਬਰ »

ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਤਿੰਨ ਖ਼ਿਲਾਫ਼ ਮਾਮਲਾ ਦਰਜ

ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਪੁਲਿਸ ਨੇ ਅਦਾਲਤੀ ਹੁਕਮਾਂ ਤਹਿਤ ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਵਿਚ ਪਤੀ ਰਮਨਵੀਰ ਸਿੰਘ ਪੁੱਤਰ ਗੁਰਮੁੱਖ ਸਿੰਘ, ਸਹੁਰਾ ਗੁਰਮੁੱਖ ਸਿੰਘ ਪੁੱਤਰ ਪ੍ਰਕਾਸ਼ ਸਿੰਘ, ਸੱਸ ਸਤਵੀਰ ਕੌਰ ਅਤੇ ਦਿਓਰ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ ਸਿੱਖਿਆ ਵਿਭਾਗ 'ਚ ਮਰਜਿੰਗ ਦੀ ਮੰਗ ਨੂੰ ਲੈ ਕੇ ਖਰੜ 'ਚ ਕੀਤਾ ਰੋਸ ਪ੍ਰਦਰਸ਼ਨ

ਖਰੜ, 28 ਨਵੰਬਰ (ਗੁਰਮੁੱਖ ਸਿੰਘ ਮਾਨ)-ਕੰਪਿਊਟਰ ਅਧਿਆਪਕ ਆਪਣੀ ਸਿੱਖਿਆ ਵਿਭਾਗ ਵਿਚ ਮਰਜਿੰਗ ਦੀ ਮੰਗ ਨੂੰ ਲੈ ਕੇ ਪਿਛਲੇ ਕਾਫ਼ੀ ਸਮੇਂ ਸੰਘਰਸ਼ ਕਰ ਰਹੇ ਹਨ ਅੱਜ ਉਨ੍ਹਾਂ ਵਲੋਂ ਪੁਰਾਣੀ ਮੋਰਿੰਡਾ ਸੜਕ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਮੁੜਦੇ ਰਸਤੇ 'ਤੇ ਪੁੱਜ ...

ਪੂਰੀ ਖ਼ਬਰ »

ਹੋਮਲੈਂਡ ਦੇ ਪ੍ਰਬੰਧਕ ਨੂੰ ਬਲੈਕਮੇਲ ਕਰਨ ਦੇ ਦੋਸ਼ 'ਚ 2 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 28 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਦੀ ਪੁਲਿਸ ਨੇ ਹੋਮਲੈਂਡ ਪ੍ਰਬੰਧਕ ਨੂੰ ਬਲੈਕਮੇਲ ਕਰਨ ਦੇ ਦੋਸ਼ਾਂ ਤਹਿਤ 2 ਮੁਲਜ਼ਮਾਂ ਖ਼ਿਲਾਫ਼ ਧਾਰਾ-384, 506, 120ਬੀ ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਮੁਲਜ਼ਮਾਂ ਦੀ ਪਛਾਣ ਸ੍ਰੀ ਕ੍ਰਿਸ਼ਨ ਅਤੇ ਰਾਜੀਵ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਬਣਨ 'ਤੇ ਪਿੰਡਾਂ ਦਾ ਸ਼ਹਿਰ ਦੀ ਤਰਜ਼ 'ਤੇ ਵਿਕਾਸ ਕੀਤਾ ਜਾਵੇਗਾ-ਕੁਲਜੀਤ ਸਿੰਘ ਰੰਧਾਵਾ

ਲਾਲੜੂ, 28 ਨਵੰਬਰ (ਰਾਜਬੀਰ ਸਿੰਘ)-ਆਪ ਦੇ ਹਲਕਾ ਡੇਰਾਬੱਸੀ ਦੇ ਇੰਚਾਰਜ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਪਿੰਡ ਧੀਰੇ ਮਾਜਰਾ ਵਿਖੇ ਆਮ ਆਦਮੀ ਪਾਰਟੀ ਦੀ ਇਕ ਮੀਟਿੰਗ ਹੋਈ, ਜਿਸ ਵਿਚ ਪਾਰਟੀ ਸੰਯੋਜਕ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਖੇਤਰ 'ਚ ਚੱਲ ਰਹੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਮਾਈਨਿੰਗ ਵਿਭਾਗ ਸਰਗਰਮ ਹੋਇਆ ਹੈ | ਦੇਰ ਸਵੇਰ ਚੱਲ ਰਹੀ ਨਾਜਾਇਜ਼ ਮਾਈਨਿੰਗ ਰੋਕਣ ਲਈ ਮਾਈਨਿੰਗ ਕਮ-ਇੰਸਪੈਕਟਰ ਉਪ ਮੰਡਲ ਅਫ਼ਸਰ ਡੇਰਾਬੱਸੀ ਨੇ ...

ਪੂਰੀ ਖ਼ਬਰ »

ਰਾਣਾ ਗਿੱਲ ਨੇ ਨਵਾਂਗਰਾਓਾ ਵਿਖੇ ਕਮਾਊ ਸਭਾ ਅਤੇ ਵਾਰਡ ਨੰਬਰ 1 ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਮੁੱਲਾਂਪੁਰ ਗਰੀਬਦਾਸ, 28 ਨਵੰਬਰ (ਦਿਲਬਰ ਸਿੰਘ ਖੈਰਪੁਰ)-ਕਸਬਾ ਨਵਾਂਗਰਾਓਾ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੇ ਕਮਾਊ ਸਭਾ ਅਤੇ ਵਾਰਡ ਨੰਬਰ 1 ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ਉਨ੍ਹਾਂ ਲੋਕਾਂ ਨੂੰ ...

ਪੂਰੀ ਖ਼ਬਰ »

ਕੀ ਅਕਾਲੀ ਦਲ ਇਸ ਵਾਰ ਵੀ ਪੈਰਾਸ਼ੂਟ ਰਾਹੀਂ ਭੇਜੇਗਾ ਆਪਣਾ ਉਮੀਦਵਾਰ?

ਐੱਸ. ਏ. ਐੱਸ. ਨਗਰ, 28 ਨਵੰਬਰ (ਜਸਬੀਰ ਸਿੰਘ ਜੱਸੀ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਐੱਸ. ਏ. ਐੱਸ. ਨਗਰ ਤੋਂ ਸ਼ੋ੍ਰਮਣੀ ਅਕਾਲੀ ਦਲ-ਬਸਪਾ ਗਠਜੋੜ ਵਲੋਂ ਇਹ ਸੀਟ ਅਕਾਲੀ ਦਲ ਨੂੰ ਦੇਣ ਤੋਂ ਬਾਅਦ ਪਾਰਟੀ ਦੇ ਕਈ ਆਗੂ ਇਸ ਚੋਣ ਅਖਾੜੇ 'ਚ ਨਿਤਰਨ ਲਈ ਉਤਾਵਲੇ ਹੋ ਰਹੇ ...

ਪੂਰੀ ਖ਼ਬਰ »

ਪੁਆਧੀ ਪੰਜਾਬੀ ਸੱਥ ਵਲੋਂ 18ਵੇਂ ਸਾਲਾਨਾ ਸਮਾਗਮ 'ਚ ਪੁਆਧ ਦੀਆਂ ਸੱਤ ਸਖ਼ਸ਼ੀਅਤਾਂ ਦਾ ਸਨਮਾਨ

ਐੱਸ. ਏ. ਐੱਸ. ਨਗਰ, 28 ਨਵੰਬਰ (ਜਸਵੀਰ ਸਿੰਘ ਜੱਸੀ)-ਪੁਆਧੀ ਪੰਜਾਬੀ ਸੱਥ ਮੁਹਾਲੀ ਦਾ 18ਵਾਂ ਸਾਲਾਨਾ ਸਨਮਾਨ ਸਮਾਗਮ ਸ਼ਿਵਾਲਿਕ ਪਬਲਿਕ ਸਕੂਲ ਫੇਜ਼-6, ਮੁਹਾਲੀ ਵਿਖੇ ਹੋਇਆ | ਸਮਾਗਮ ਪੰਜਾਬ ਕਿਸਾਨ ਅੰਦੋਲਨ ਨੂੰ ਸਮਰਪਿਤ ਕਰਦਿਆਂ ਵਿਛੋੜਾ ਦੇ ਗਏ ਕਿਸਾਨਾਂ ਨੂੰ ...

ਪੂਰੀ ਖ਼ਬਰ »

ਹਾਕਮਾਂ ਦੀਆਂ ਗ਼ਲਤ ਨੀਤੀਆਂ ਕਰਕੇ ਪੜ੍ਹੇ-ਲਿਖੇ ਲੱਖਾਂ ਨੌਜਵਾਨ ਅੱਜ ਵੀ ਬੇਰੁਜ਼ਗਾਰ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 28 ਨਵੰਬਰ (ਕੇ. ਐਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਨੇਤਾ ਤੇ ਜਨਰਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਦੋਸ਼ ਲਾਇਆ ਕਿ ਪਰਖੀਆਂ ਪਾਰਟੀਆ ਦੀ ਸੌੜੀ ਸੋਚ ਕਾਰਨ, ਪੰਜਾਬ ਰਾਜਸੀ ਪੱਖੋਂ ਅਸਥਿਰ ਅਤੇ ਆਰਥਿਕ ਤੌਰ 'ਤੇ ਬੜੀ ...

ਪੂਰੀ ਖ਼ਬਰ »

-ਮਾਮਲਾ ਸੇਵਾਵਾਂ ਰੈਗੂਲਰ ਕਰਵਾਉਣ ਦਾ-

ਪੰਜਾਬ ਭਰ ਦੀਆਂ ਕੰਟਰੈਕਟ ਮਲਟੀਪਰਜ਼ ਹੈਲਥ ਵਰਕਰ (ਫੀਮੇਲ) ਵਲੋਂ ਪੁਰਾਣੀ ਮੋਰਿੰਡਾ ਸੜਕ ਜਾਮ

ਖਰੜ, 28 ਨਵੰਬਰ (ਗੁਰਮੁੱਖ ਸਿੰਘ ਮਾਨ)-ਕੰਟਰੈਕਟ ਮਲਟੀਪਰਜ਼ ਹੈਲਥ ਵਰਕਰ ਯੂਨੀਅਨ (ਫੀਮੇਲ) ਵਲੋਂ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਪੁਰਾਣੀ ਮੋਰਿੰਡਾ ਸੜਕ 'ਤੇ ਜਾਮ ਕਰਦੇ ਹੋਏ ਰੋਸ ਧਰਨਾ ਦਿੱਤਾ ਕਿਉਂਕਿ ਇਸ ਸੜਕ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ...

ਪੂਰੀ ਖ਼ਬਰ »

ਡੇਰਾਬੱਸੀ ਕੌਂਸਲ ਦੀ ਜ਼ਮੀਨ 'ਤੇ ਪ੍ਰਾਈਵੇਟ ਸਕੂਲ ਦੇ ਪ੍ਰਬੰਧਕਾਂ ਵਲੋਂ ਕਬਜ਼ਾ ਕਰਨ ਦਾ ਦੋਸ਼

ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਨਗਰ ਕੌਂਸਲ ਦੇ ਤਹਿਤ ਪੈਂਦੇ ਪਿੰਡ ਈਸਾਪੁਰ ਦੀ ਸ਼ਾਮਲਾਤ ਜ਼ਮੀਨ 'ਤੇ ਇਕ ਪ੍ਰਾਈਵੇਟ ਸਕੂਲ ਵਲੋਂ ਕਬਜ਼ਾ ਕਰਨ ਦੇ ਦੋਸ਼ ਲਗਾਏ ਹਨ, ਜਿਸ ਕਾਰਨ ਪਿੰਡ ਵਾਸੀਆ ਵਿਚ ਨਗਰ ਕੌਂਸਲ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ...

ਪੂਰੀ ਖ਼ਬਰ »

ਪੰਜਾਬ ਭਰ ਦੀਆਂ ਕੰਟਰੈਕਟ ਮਲਟੀਪਰਜ਼ ਹੈਲਥ ਵਰਕਰ (ਫੀਮੇਲ) ਵਲੋਂ ਪੁਰਾਣੀ ਮੋਰਿੰਡਾ ਸੜਕ ਜਾਮ

ਖਰੜ, 28 ਨਵੰਬਰ (ਗੁਰਮੁੱਖ ਸਿੰਘ ਮਾਨ)-ਕੰਟਰੈਕਟ ਮਲਟੀਪਰਜ਼ ਹੈਲਥ ਵਰਕਰ ਯੂਨੀਅਨ (ਫੀਮੇਲ) ਵਲੋਂ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਪੁਰਾਣੀ ਮੋਰਿੰਡਾ ਸੜਕ 'ਤੇ ਜਾਮ ਕਰਦੇ ਹੋਏ ਰੋਸ ਧਰਨਾ ਦਿੱਤਾ ਕਿਉਂਕਿ ਇਸ ਸੜਕ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 4 ਦਸੰਬਰ ਤੱਕ ਮਨਾਇਆ ਜਾ ਰਿਹੈ ਪੁਰਸ਼ ਨਸਬੰਦੀ ਪੰਦ੍ਹਰਵਾੜਾ-ਸਿਵਲ ਸਰਜਨ

ਐੱਸ. ਏ. ਐੱਸ. ਨਗਰ, 28 ਨਵੰਬਰ (ਕੇ. ਐੱਸ. ਰਾਣਾ)-ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨਿਧੀ ਕੌਸ਼ਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਵਲੋਂ 21 ਨਵੰਬਰ ਤੋਂ 4 ਦਸੰਬਰ ਤੱਕ ਚੀਰਾ ਰਹਿਤ ਪੁਰਸ਼ ਨਸਬੰਦੀ ਪੰਦ੍ਹਰਵਾੜਾ ਮਨਾਇਆ ...

ਪੂਰੀ ਖ਼ਬਰ »

ਰਾਜਪਾਲ ਦੀ ਬੁੱਧੀਜੀਵੀਆਂ ਨੂੰ ਨਵੇਕਲੀ ਅਪੀਲ

ਚੰਡੀਗੜ੍ਹ, 28 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤੇ੍ਰਅ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਪਿਛਲ ੇ ਸੱਤ ਸਾਲਾਂ ਦੌਰਾਨ ਸੂਬੇ ਵਿਚ ਵਿਕਾਸ ਨੂੰ ਨਵੀਂ ਦਿਸ਼ਾਵਾਂ ਦਿੱਤੀਆਂ ਹਨ | ਨਵੀਂ ਦਿੱਲੀ ਵਿਚ ਪ੍ਰਗਤੀ ਮੈਦਾਨ ਵਿਚ ਆਯੋਜਿਤ 40ਵੇਂ ...

ਪੂਰੀ ਖ਼ਬਰ »

ਤਰਕਸ਼ੀਲਾਂ ਨੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਭੇਟ ਕੀਤੇ ਸ਼ਰਧਾ ਦੇ ਫੁੱਲ

ਖਰੜ, 28 ਨਵੰਬਰ (ਗੁਰਮੁੱਖ ਸਿੰਘ ਮਾਨ)-ਤਰਕਸ਼ੀਲ ਇਕਾਈ ਖਰੜ ਦੀ ਮੀਟਿੰਗ ਦੌਰਾਨ 'ਕਿਸਾਨੀ ਅੰਦੋਲਨ ਦੀਆਂ ਪ੍ਰਾਪਤੀਆਂ' ਵਿਸ਼ੇ ਉੱਤੇ ਵਿਚਾਰ-ਚਰਚਾ ਕੀਤੀ ਗਈ | ਇਸ ਮੌਕੇ ਇਕਾਈ ਦੇ ਜਥੇਬੰਦਕ ਮੁਖੀ ਕੁਲਵਿੰਦਰ ਨਗਾਰੀ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੀਆਂ ਬਹੁਤ ...

ਪੂਰੀ ਖ਼ਬਰ »

ਪਿੰਡ ਮਸਤਗੜ੍ਹ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਮੁੱਲਾਂਪੁਰ ਗਰੀਬਦਾਸ, 28 ਨਵੰਬਰ (ਦਿਲਬਰ ਸਿੰਘ ਖੈਰਪੁਰ)-ਪਿੰਡ ਮਸਤਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸ਼ਹੀਦਾਂ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ ਅਤੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਗਏ ...

ਪੂਰੀ ਖ਼ਬਰ »

ਚੰਨੀ ਸਰਕਾਰ ਹਰ ਵਰਗ ਦੀਆਂ ਆਸਾਂ ਉਮੀਦਾਂ 'ਤੇ ਖ਼ਰੀ ਉਤਰੀ-ਬੰਨੀ ਕੰਗ

ਮੁੱਲਾਂਪੁਰ ਗਰੀਬਦਾਸ, 28 ਨਵੰਬਰ (ਦਿਲਬਰ ਸਿੰਘ ਖੈਰਪੁਰ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਖੁਸ਼ਹਾਲੀ ਤੇ ਤਰੱਕੀ ਵੱਲ ਵਧ ਰਿਹਾ ਹੈ | ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਇੰਫੋਟੈਕ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਯਾਦਵਿੰਦਰ ਸਿੰਘ ...

ਪੂਰੀ ਖ਼ਬਰ »

ਜੜੌਤ ਵਿਖੇ ਚਿੱਟੇ ਮੋਤੀਆਬਿੰਦ ਦੇ ਮਰੀਜ਼ਾਂ ਲਈ ਮੁਫ਼ਤ ਜਾਂਚ ਕੈਂਪ ਲਗਾਇਆ

ਲਾਲੜੂ, 28 ਨਵੰਬਰ (ਰਾਜਬੀਰ ਸਿੰਘ)-ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ 26 ਨਵੰਬਰ ਤੋਂ 31 ਦਸੰਬਰ ਤੱਕ ਚੱਲਣ ਵਾਲੇ 'ਮੁੱਖ ਮੰਤਰੀ ਪੰਜਾਬ ਮੋਤੀਆਬਿੰਦ ਮੁਕਤ' ਅਭਿਆਨ ਦੇ ਤਹਿਤ ਅੱਜ ਸੀ. ਐਚ. ਸੀ. ਲਾਲੜੂ ਵਲੋਂ ਐਸ. ਐਮ. ਓ. ਡਾ. ਨਵੀਨ ਕੌਸ਼ਿਕ ਦੀ ...

ਪੂਰੀ ਖ਼ਬਰ »

ਕਦੋਂ ਮਿਲੇਗੀ ਸ਼ਹਿਰ ਵਾਸੀਆਂ ਨੂੰ ਆਵਾਰਾ ਪਸ਼ੂਆਂ ਤੋਂ ਨਿਜਾਤ

ਡੇਰਾਬੱਸੀ, 28 ਨਵੰਬਰ (ਗੁਰਮੀਤ ਸਿੰਘ)- ਸ਼ਹਿਰ ਅੰਦਰ ਘੁੰਮਦੇ ਆਵਾਰਾ ਪਸ਼ੂਆਂ ਕਾਰਨ ਜਿਥੇ ਸ਼ਹਿਰ ਵਾਸੀ ਪ੍ਰੇਸ਼ਾਨ ਹਨ, ਉਥੇ ਹੀ ਦੁਕਾਨਦਾਰ ਵੀ ਇਨ੍ਹਾਂ ਪਸ਼ੂਆਂ ਕਰਕੇ ਬਹੁਤ ਪ੍ਰੇਸ਼ਾਨ ਹਨ | ਇਸ ਦੇ ਬਾਵਜੂਦ ਵਿਭਾਗ ਵਲੋਂ ਇਸ 'ਤੇ ਕੋਈ ਧਿਆਨ ਨਾ ਦਿੱਤੇ ਜਾਣ ਕਰਕੇ ...

ਪੂਰੀ ਖ਼ਬਰ »

ਰਾਮੂਵਾਲੀਆ ਵਲੋਂ ਬੀਬੀ ਕਿਰਨਜੋਤ ਕੌਰ ਨੂੰ ਐਸ.ਜੀ.ਪੀ.ਸੀ. ਦਾ ਪ੍ਰਧਾਨ ਬਣਾਉਣ ਦੀ ਅਪੀਲ

ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)-ਲੋਕ ਭਲਾਈ ਪਾਰਟੀ ਦੇ ਪ੍ਰਧਾਨ, ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ...

ਪੂਰੀ ਖ਼ਬਰ »

ਬਾਹਰਾ ਸੁਪਰ ਸਪੈਸ਼ਲਿਟੀ ਹਸਪਤਾਲ ਵਿਖੇ 3 ਦਸੰਬਰ ਨੂੰ ਮੁਫ਼ਤ ਹੀਅਰਿੰਗ ਏਡ ਕੈਂਪ

ਐੱਸ. ਏ. ਐੱਸ. ਨਗਰ, 28 ਨਵੰਬਰ (ਕੇ. ਐੱਸ. ਰਾਣਾ)-ਰਿਆਤ ਬਾਹਰਾ ਯੂਨੀਵਰਸਿਟੀ ਦੇ ਇਕ ਨਵੇਂ ਉੱਦਮ ਬਾਹਰਾ ਸੁਪਰ ਸਪੈਸ਼ਲਿਟੀ ਹਸਪਤਾਲ ਵਿਖੇ 3 ਦਸੰਬਰ ਨੂੰ ਅਪਾਹਜ ਵਿਅਕਤੀਆਂ ਦੇ ਅੰਤਰਾਸ਼ਟਰੀ ਦਿਵਸ ਦੇ ਮÏਕੇ 'ਤੇ ਬੋਲਣ ਅਤੇ ਸੁਣਨ ਅਸੈਸਮੈਂਟ ਕਮ ਹੀਅਰਿੰਗ ਏਡ ਵੰਡ”ਲਈ ...

ਪੂਰੀ ਖ਼ਬਰ »

'ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ' ਤਹਿਤ ਬੂਥਗੜ੍ਹ ਵਿਖੇ ਅੱਖਾਂ ਦਾ ਜਾਂਚ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 28 ਨਵੰਬਰ (ਕੇ. ਐੱਸ. ਰਾਣਾ)-'ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ' ਤਹਿਤ ਬੂਥਗੜ੍ਹ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਕਿਰਨਦੀਪ ਕੌਰ ਦੀ ਅਗਵਾਈ ਹੇਠ ਪਿੰਡ ਸਿਸਵਾਂ ਵਿਚ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਸਵੇਰ ਦੀ ਸਭਾ ਕਰਾਈ

ਐੱਸ. ਏ. ਐੱਸ. ਨਗਰ, 28 ਨਵੰਬਰ (ਕੇ. ਐੱਸ. ਰਾਣਾ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਮੁਹਾਲੀ ਵਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਸਰਕਾਰੀ ਹਾਈ ਸਕੂਲ ਲਾਂਡਰਾਂ ਵਿਖੇ ਸਵੇਰ ਦੀ ਸਭਾ ਮੌਕੇ ਸੰਬੋਧਨ ਕੀਤਾ ਗਿਆ | ਇਸ ਮੌਕੇ ਤਰਕਸ਼ੀਲ ਸੁਸਾਇਟੀ ...

ਪੂਰੀ ਖ਼ਬਰ »

ਵਿਧਾਇਕ ਨੇ ਪਿੰਡ ਰਾਏਪੁਰ ਕਲਾਂ ਦੀ ਪੰਚਾਇਤ ਨੂੰ 15 ਲੱਖ ਦੀ ਗਰਾਂਟ ਦਾ ਚੈੱਕ ਸੌਂਪਿਆ

ਐੱਸ. ਏ. ਐੱਸ. ਨਗਰ, 28 ਨਵੰਬਰ (ਕੇ. ਐੱਸ. ਰਾਣਾ)-ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਹਲਕੇ ਦੇ ਸਾਰੇ ਪਿੰਡਾਂ ਅੰਦਰ ਵਿਕਾਸ ਕਾਰਜ ਪੂਰੇ ਜ਼ੋਰਾਂ ਨਾਲ ਚੱਲ ਰਹੇ ਹਨ ਅਤੇ ਕੋਈ ਵੀ ਇਲਾਕਾ ਬੁਨਿਆਦੀ ਸਹੂਲਤਾਂ ਤੋਂ ...

ਪੂਰੀ ਖ਼ਬਰ »

ਮੁਬਾਰਕਪੁਰ ਰੇਲਵੇ ਅੰਡਰਪਾਥ ਦੀ ਸੰਭਾਲ ਦੋ ਘਰਾਂ ਦੇ ਪ੍ਰਹੁਣੇ ਵਾਂਗੂ 8ਅੰਡਰਪਾਥ 'ਚ ਉੱਡਦੀ ਮਿੱਟੀ ਕਾਰਨ ਲਾਈਟਾਂ ਜਗਾ ਕੇ ਲੰਘਦੇ ਹਨ ਵਾਹਨ

ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਨਗਰ ਕੌਂਸਲ ਦੇ ਤਹਿਤ ਪੈਂਦੇ ਪਿੰਡ ਮੁਬਾਰਕਪੁਰ ਵਿਖੇ ਚੰਡੀਗੜ੍ਹ ਜਾਣ ਲਈ ਰੇਲਵੇ ਫ਼ਾਟਕ ਦੀ ਸਮੱਸਿਆ ਤੋਂ ਨਿਜ਼ਾਤ ਦਿਵਾਉਣ ਲਈ ਬਣਾਇਆ ਅੰਡਰਪਾਸ ਰਾਹਗੀਰਾਂ ਲਈ ਸਰਾਪ ਬਣਦਾ ਜਾ ਰਿਹਾ ਹੈ | ਇੱਥੇ ਉੱਡਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX