ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  33 minutes ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  about 1 hour ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  about 2 hours ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  about 2 hours ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 minute ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 3 hours ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  about 4 hours ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  about 4 hours ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  about 4 hours ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  about 4 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  about 4 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  about 4 hours ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  about 5 hours ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  about 4 hours ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 5 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  about 6 hours ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 6 hours ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  about 6 hours ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 minute ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  about 7 hours ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  about 7 hours ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  about 7 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਰਿਸ਼ਵ ਪੰਤ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ
. . .  about 8 hours ago
ਮੁੰਬਈ, 4 ਦਸੰਬਰ-ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵਲੋਂ ਕੀਤੇ ਟਵੀਟ ਅਨੁਸਾਰ ਬੀ.ਸੀ.ਸੀ.ਆਈ. ਦੀ ਮੈਡੀਕਲ ਟੀਮ ਨਾਲ ਸਲਾਹ ਕਰਕੇ ਰਿਸ਼ਵ ਪੰਤ ਨੂੰ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ ਕਰ ਦਿੱਤਾ ਗਿਆ...
ਅਸੀਂ ਅਗਲੇ 5 ਸਾਲਾਂ 'ਚ ਦਿੱਲੀ ਨੂੰ ਕਰਨਾ ਹੈ ਸਾਫ਼-ਕੇਜਰੀਵਾਲ
. . .  about 8 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੋ ਰਹੀ ਵੋਟਿੰਗ ਦੌਰਾਨ ਵੋਟ ਪਾਉਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕਰਦਾ ਹਾਂ। ਅਸੀਂ ਦੇਖ ਸਕਦੇ ਹਾਂ ਕਿ ਹਰ ਪਾਸੇ ਕੂੜਾ ਪਿਆ ਹੈ। ਇਹ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਮੱਘਰ ਸੰਮਤ 553

ਰੂਪਨਗਰ

ਸਹਿਕਾਰੀ ਖੰਡ ਮਿੱਲ ਮੋਰਿੰਡਾ ਵਲੋਂ ਗੰਨੇ ਦੀ ਪਿੜਾਈ ਦੇ ਸੀਜ਼ਨ ਦੀ ਕੀਤੀ ਸ਼ੁਰੂਆਤ

ਮੋਰਿੰਡਾ, 28 ਨਵੰਬਰ (ਕੰਗ)-ਅੱਜ ਸਹਿਕਾਰੀ ਖੰਡ ਮਿੱਲ ਮੋਰਿੰਡਾ ਵਲੋਂ ਇਸ ਸਾਲ ਦੀ ਗੰਨੇ ਦੀ ਪਿੜਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਪੰਜ ਪਿਆਰਿਆਂ ਦੀ ਹਾਜ਼ਰੀ ਵਿੱਚ ਗੰਨੇ ਦੀ ਪਿੜਾਈ ਦੇ ਸੀਜ਼ਨ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ 'ਤੇ ਖੰਡ ਮਿੱਲ ਮੋਰਿੰਡਾ ਵਿਖੇ ਪਹੁੰਚੇ ਅਤੇ ਉਨ੍ਹਾਂ ਵਲੋਂ ਮਿੱਲ ਦੇ ਵਿਕਾਸ ਅਤੇ ਇਸ ਦੀ ਆਮਦਨ ਵਧਾਉਣ ਲਈ ਸੀ.ਐੱਨ.ਜੀ. ਗੈਸ ਦਾ ਪਲਾਂਟ ਅਤੇ ਈਥਾਨੋਲ ਬਣਾਉਣ ਦੇ ਪਲਾਂਟ ਦਾ ਵੀ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੂਰੇ ਦੇਸ਼ ਦੇ ਕਿਸਾਨਾਂ ਤੋਂ ਜ਼ਿਆਦਾ ਪੰਜਾਬ ਦੇ ਕਿਸਾਨਾਂ ਲਈ 50 ਰੁਪਏ ਵਧਾ ਕੇ ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਵਿੰਟਲ ਕਰਕੇ ਕਿਸਾਨਾਂ ਦੀ ਬਾਂਹ ਫੜੀ ਹੈ | ਜਿਸ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਵਿੱਚ ਸੁਧਾਰ ਆਵੇਗਾ | ਉਨ੍ਹਾਂ ਕਿਹਾ ਕਿ ਕਈ ਨਿੱਜੀ ਮਿੱਲਾਂ ਵਾਲਿਆਂ ਨੇ ਪਿੜਾਈ ਦਾ ਕੰਮ ਸ਼ੁਰੂ ਕਰਨ ਤੋਂ ਇਸ ਵਧੇ ਹੋਏ ਭਾਅ 'ਤੇ ਅਸਮਰਥਤਾ ਪ੍ਰਗਟਾਈ ਪ੍ਰੰਤੂ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿਤਾਂ ਨੂੰ ਵੇਖਦਿਆਂ ਨਿੱਜੀ ਮਿੱਲਾਂ ਦੇ ਮਾਲਕਾਂ ਨੂੰ ਪੰਜਾਬ ਸਰਕਾਰ ਵਲੋਂ ਵਧਾਏ ਗਏ 50 ਰੁਪਏ ਦੇਣ ਦਾ ਵੀ ਐਲਾਨ ਕੀਤਾ | ਇਸ ਮੌਕੇ ਚੰਨੀ ਵਲੋਂ ਗੰਨਾ ਵੇਚਣ ਆਏ ਕਿਸਾਨਾਂ ਲਈ ਮਿੱਲ ਦੀਆਂ ਸੜਕਾਂ ਅਤੇ ਵਿਸ਼ਰਾਮ ਘਰ ਬਣਾਉਣ ਲਈ ਇੱਕ ਕਰੋੜ ਰੁਪਏ ਦੇਣ ਦਾ ਵੀ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੰਨਾ ਕਾਸ਼ਤਕਾਰਾਂ ਦਾ ਪਿਛਲਾ ਸਾਰਾ ਬਕਾਇਆ ਦੇ ਦਿੱਤਾ ਗਿਆ ਹੈ | ਵਰਨਣਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੰਡ ਮਿੱਲ ਮੋਰਿੰਡਾ ਵਿੱਚ ਬਿਜਲੀ ਬਣਾਉਣ ਵਾਲਾ ਕੋ-ਜਨਰੇਸ਼ਨ ਪਲਾਂਟ ਜੋ ਕਈ ਸਾਲਾਂ ਤੋਂ ਬੇਕਾਰ ਖੜ੍ਹਾ ਹੈ ਤੇ ਇਸ ਪਲਾਂਟ ਨੇ ਮਿੱਲ ਦੀ ਪੰਜ ਏਕੜ ਜ਼ਮੀਨ ਖ਼ਰਾਬ ਕੀਤੀ ਹੋਈ ਹੈ | ਉਸ ਦੇ ਚਲਾਉਣ ਦੀ ਉਨ੍ਹਾਂ ਵਲੋਂ ਕੋਈ ਵੀ ਗੱਲ ਨਹੀਂ ਕੀਤੀ ਗਈ | ਜਦਕਿ ਇਸ ਪਲਾਂਟ ਦੇ ਚੱਲਣ ਨਾਲ ਇਲਾਕੇ ਦੇ ਕਿਸਾਨਾਂ ਦੀ ਪਰਾਲੀ ਦੀ ਸਮੱਸਿਆ ਦਾ ਵੀ ਹੱਲ ਹੋ ਜਾਵੇਗਾ ਤੇ ਕਿਸਾਨਾਂ ਨੂੰ ਪਰਾਲੀ ਦੀ ਕੀਮਤ ਵੀ ਮਿਲੇਗੀ | ਇਸੇ ਪ੍ਰੋਜੈਕਟ 'ਤੇ ਇੱਕ ਨਿੱਜੀ ਕੰਪਨੀ ਵਲੋਂ ਲਗਭਗ 80 ਕਰੋੜ ਦੀ ਰਾਸ਼ੀ ਖ਼ਰਚ ਕੀਤੀ ਜਾ ਚੁੱਕੀ ਹੈ | ਗੰਨੇ ਦੀ ਪਿੜਾਈ ਦੀ ਸ਼ੁਰੂਆਤ ਕਰਨ ਸਮੇਂ ਹੋਰਨਾਂ ਤੋਂ ਇਲਾਵਾ ਮਿੱਲ ਦੇ ਚੇਅਰਮੈਨ ਖ਼ੁਸ਼ਹਾਲ ਸਿੰਘ, ਸੁਖਵਿੰਦਰ ਸਿੰਘ ਮੁੰਡੀਆਂ, ਜਨਰਲ ਮੈਨੇਜਰ ਸੁਰਿੰਦਰ ਪਾਲ, ਰਣਧੀਰ ਸਿੰਘ ਮਾਜਰੀ, ਹਰਪਾਲ ਸਿੰਘ, ਗੁਰਮੁਖ ਸਿੰਘ, ਜਸਮੇਲ ਸਿੰਘ, ਗੁਰਮੇਲ ਸਿੰਘ, ਨਰਦੇਵ ਸਿੰਘ, ਜਗਦੀਸ਼ ਸਿੰਘ ਮੁੱਖ ਗੰਨਾ ਵਿਕਾਸ ਅਫ਼ਸਰ, ਅਮਿੰਦਰਪਾਲ ਸਿੰਘ ਮੁੱਖ ਇੰਜੀਨੀਅਰ, ਜਸਵੀਰ ਸਿੰਘ ਮੁੱਖ ਲੇਖਾ ਅਫ਼ਸਰ, ਪ੍ਰਮੋਦ ਕੁਮਾਰ, ਦਵਿੰਦਰ ਸਿੰਘ ਅਤੇ ਮਿੱਲ ਵਰਕਰ ਯੂਨੀਅਨ ਦੇ ਪ੍ਰਧਾਨ ਆਦਿ ਮੌਜੂਦ ਸਨ |

ਅੱਜ ਦੀ ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਜਨਰਲ ਵਰਗ ਦੀਆਂ ਮੰਗਾਂ ਮੰਨਣ ਦਾ ਐਲਾਨ ਕਰੇ-ਫੈਡਰੇਸ਼ਨ

ਸ੍ਰੀ ਚਮਕੌਰ ਸਾਹਿਬ, 28 ਨਵੰਬਰ (ਜਗਮੋਹਣ ਸਿੰਘ ਨਾਰੰਗ)-ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਹਲਕੇ ਸ੍ਰੀ ਚਮਕੌਰ ਸਾਹਿਬ ਵਿਖੇ ਸ਼ੁਰੂ ਕੀਤਾ ਸੰਘਰਸ਼ ਤੇਜ਼ ਹੁੰਦਾ ਜਾ ...

ਪੂਰੀ ਖ਼ਬਰ »

ਹਨ੍ਹੇਰਗਰਦੀ ਹੈ ਨਸ਼ਾ ਤਸਕਰੀ ਮਾਮਲੇ 'ਚ ਇਕ ਹੋਰ ਜਾਂਚ ਪੈਨਲ ਬਣਾਉਣਾ-ਭਗਵੰਤ ਮਾਨ

ਚੰਡੀਗੜ੍ਹ, 28 ਨਵੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਹੁਕਰੋੜੀ ਨਸ਼ਾ ਤਸਕਰੀ ਮਾਮਲੇ ਵਿਚ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਗਠਿਤ ਕੀਤੇ ਇਕ ਹੋਰ ਜਾਂਚ ਪੈਨਲ (ਕਮੇਟੀ) ਨੂੰ ਹਨ੍ਹੇਰਗਰਦੀ ...

ਪੂਰੀ ਖ਼ਬਰ »

ਪੰਜਾਬ ਦੇ ਮੁੱਖ ਮੰਤਰੀ ਬਿਜਲੀ ਦੇ ਬਿੱਲ ਮੁਆਫ਼ੀ ਸੰਬੰਧੀ ਲੋਕਾਂ ਨੂੰ ਗੰੁਮਰਾਹ ਨਾ ਕਰਨ-ਡਾ: ਚਰਨਜੀਤ ਸਿੰਘ

ਸ੍ਰੀ ਚਮਕੌਰ ਸਾਹਿਬ, 28 ਨਵੰਬਰ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਡਾ: ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਕੀਤੀ ਪੈੱ੍ਰਸ ਕਾਨਫ਼ਰੰਸ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੂਬੇ ...

ਪੂਰੀ ਖ਼ਬਰ »

'ਦਾਸਤਾਨ-ਏ-ਸ਼ਹਾਦਤ' ਦੇ ਉਦਘਾਟਨ ਤੋਂ ਬਾਅਦ ਸਫਲਤਾਪੂਰਵਕ ਮੁਕੰਮਲ ਹੋਇਆ ਪਹਿਲਾ ਹਫ਼ਤਾ

ਸ੍ਰੀ ਚਮਕੌਰ ਸਾਹਿਬ, 28 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੀ ਇਤਿਹਾਸਕ ਤੇ ਪਵਿੱਤਰ ਧਰਤੀ ਉੱਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਸੁਪਨਮਈ ਪ੍ਰਾਜੈਕਟ ਦਾਸਤਾਨ ਏ ਸ਼ਹਾਦਤ ਦੇ ਉਦਘਾਟਨ ਉਪਰੰਤ ਮਿਲ ਰਹੇ ਭਰਵੇਂ ਹੁੰਗਾਰੇ ...

ਪੂਰੀ ਖ਼ਬਰ »

ਕੱਚੇ ਅਧਿਆਪਕਾਂ ਦਾ ਧਰਨਾ 9ਵੇਂ ਦਿਨ ਵਿਚ ਦਾਖ਼ਲ

ਮੋਰਿੰਡਾ, 28 ਨਵੰਬਰ (ਕੰਗ)-ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਰਿਹਾਇਸ਼ ਅੱਗੇ ਬੈਠੇ ਕੱਚੇ ਅਧਿਆਪਕਾਂ ਦਾ ਧਰਨਾ 9ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗਗਨ ਅਬੋਹਰ ਅਤੇ ਵੀਰਪਾਲ ਕੌਰ ...

ਪੂਰੀ ਖ਼ਬਰ »

ਕਾਂਗਰਸੀਆਂ ਦੀ ਫੁੱਟ ਦਾ ਬੁਰੀ ਤਰ੍ਹਾਂ ਸ਼ਿਕਾਰ ਹੋਇਆ ਰੂਪਨਗਰ ਹਲਕਾ, ਐਲਾਨੇ ਕੰਮ ਵੀ ਰੁਕੇ

ਰੂਪਨਗਰ, 28 ਨਵੰਬਰ (ਸਤਨਾਮ ਸਿੰਘ ਸੱਤੀ)-ਵਿਧਾਨ ਸਭਾ ਹਲਕਾ ਰੂਪਨਗਰ ਕਾਂਗਰਸੀਆਂ ਦੀ ਆਪਸੀ ਫੁੱਟ ਕਾਰਨ ਅਣਗੋਲਣ ਦਾ ਬੁਰੀ ਤਰ੍ਹਾਂ ਸ਼ਿਕਾਰ ਹੋ ਗਿਆ ਹੈ | ਜਿੱਥੋਂ ਦੇ ਪਿੰਡਾਂ ਦੀ ਪੰਚਾਇਤਾਂ ਗ੍ਰਾਂਟਾਂ ਨੂੰ ਉਡੀਕ ਰਹੀਆਂ ਹਨ ਇੱਥੋਂ ਤੱਕ ਕਿ ਕੁਝ ਐਲਾਨੇ ਹੋਏ ...

ਪੂਰੀ ਖ਼ਬਰ »

ਦੋ ਸਾਲਾਂ ਦੇ ਸਹਿਬਾਜ਼ ਨੇ 'ਇੰਡੀਆ ਬੁੱਕ ਆਫ਼ ਰਿਕਾਰਡ' ਵਿਚ ਨਾਂਅ ਕਰਵਾਇਆ ਦਰਜ

ਕਾਹਨਪੁਰ ਖੂਹੀ, 28 ਨਵੰਬਰ (ਗੁਰਬੀਰ ਸਿੰਘ ਵਾਲੀਆ)-ਨਜ਼ਦੀਕੀ ਪਿੰਡ ਝੱਜ ਦੇ ਰਹਿਣ ਵਾਲੇ ਦੋ ਸਾਲਾਂ ਦੇ ਸਹਿਬਾਜ਼ ਨੇ ਨਿੱਕੀ ਉਮਰ ਵਿਚ ਹੀ 'ਇੰਡੀਆ ਬੁੱਕ ਆਫ਼ ਰਿਕਾਰਡਜ਼' ਵਿਚ ਨਾਮ ਦਰਜ ਕਰਵਾ ਕਿ ਆਪਣੇ ਮਾਪਿਆਂ, ਪਿੰਡ ਅਤੇ ਸਮੁੱਚੇ ਪ੍ਰਾਂਤ ਦਾ ਨਾਮ ਰੌਸ਼ਨ ਕੀਤਾ ਹੈ ...

ਪੂਰੀ ਖ਼ਬਰ »

'ਆਪ' ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ

ਸ੍ਰੀ ਆਨੰਦਪੁਰ ਸਾਹਿਬ, 28 ਨਵੰਬਰ (ਜੇ.ਐਸ. ਨਿੱਕੂਵਾਲ)-ਆਮ ਆਦਮੀ ਪਾਰਟੀ ਵਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ ਆਪਣੀਆਂ ਚੋਣ ਗਤੀਵਿਧੀਆਂ ਨੂੰ ਤੇਜ਼ ਕਰਦੇ ਉਨ੍ਹਾਂ ਨੇ ਪਾਰਟੀ ਦੇ ਮੁੱਖ ਵਿੰਗ ਦੀ ਹਲਕੇ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ ਕੀਤੀ ਹੈ | ...

ਪੂਰੀ ਖ਼ਬਰ »

ਪੰਜਾਬ ਵਿਚ ਅਗਲੀ ਵਾਰ ਫਿਰ ਕਾਂਗਰਸ ਦੀ ਸਰਕਾਰ ਹੀ ਬਣੇਗੀ-ਢਿੱਲੋਂ

ਨੂਰਪੁਰ ਬੇਦੀ, 28 ਨਵੰਬਰ (ਢੀਂਡਸਾ)-ਪੰਜਾਬ ਦੇ ਲੋਕ ਅਗਲੀ ਵਾਰ ਫੇਰ ਕਾਂਗਰਸ ਸਰਕਾਰ ਬਣਾ ਕੇ ਇਤਿਹਾਸ ਰਚਣਗੇ | ਵਿਧਾਨ ਸਭਾ ਹਲਕਾ ਰੋਪੜ ਦੇ ਲੋਕ ਪਿਛਲੇ ਦਸ ਸਾਲ ਤੋਂ ਅਕਾਲੀ ਦਲ ਅਤੇ ਆਪ ਵਲੋਂ ਕੀਤੇ ਮਤਰੇਈ ਮਾਂ ਵਾਲੇ ਸਲੂਕ ਕਰਕੇ ਵਿਕਾਸ ਪੱਖੋਂ ਕਾਫ਼ੀ ਪਛੜ ਗਿਆ ਹੈ | ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਕਰਵਾਏ

ਪੁਰਖਾਲੀ, 28 ਨਵੰਬਰ (ਬੰਟੀ)-ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੀਆਂਪੁਰ ਸਤਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਕਰਵਾਏ ਗਏ | ਜੇਤੂ ਵਿਦਿਆਰਥੀਆਂ ਨੂੰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਰਨਜੀਤ ਸਿੰਘ ਸੋਢੀ ਵਲੋਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਬਜੀਦਪੁਰ ਵਿਖੇ ਸਾਇੰਸ ਮੇਲਾ ਕਰਵਾਇਆ

ਬੇਲਾ, 28 ਨਵੰਬਰ (ਮਨਜੀਤ ਸਿੰਘ ਸੈਣੀ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਸਾਰੇ ਸਕੂਲਾਂ ਵਿਚ ਨੌਵੀਂ ਅਤੇ ਦਸਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਸਮੂਹ ਸਾਇੰਸ ਅਧਿਆਪਕਾਂ ਨੇ ਸਕੂਲ ਪੱਧਰ 'ਤੇ ਸਾਇੰਸ ਮੇਲਾ ...

ਪੂਰੀ ਖ਼ਬਰ »

ਸ.ਸੀ.ਸੈ.ਸਕੂਲ ਬੂਰਮਾਜਰਾ ਵਿਖੇ ਮਨਾਇਆ ਐਨ.ਸੀ.ਸੀ. ਦਿਵਸ

ਰੂਪਨਗਰ, 28 ਨਵੰਬਰ (ਸ.ਰ.)-23 ਪੰਜਾਬ ਬਟਾਲੀਅਨ ਐਨ.ਸੀ.ਸੀ. ਰੋਪੜ ਦੇ ਕਮਾਂਡਿੰਗ ਅਫ਼ਸਰ ਕਰਨਲ ਐਸ.ਬੀ. ਰਾਣਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਰਮਾਜਰਾ ਵਿਖੇ ਐਨ.ਸੀ.ਸੀ. ਦਿਵਸ ਮਨਾਇਆ ਗਿਆ | ਜਿਸ ਵਿਚ ਕੈਡਟਾਂ ਵਲੋਂ ਪੰਜ ਕਿੱਲੋਮੀਟਰ ...

ਪੂਰੀ ਖ਼ਬਰ »

ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਐਸੋ: ਜ਼ਿਲ੍ਹਾ ਰੂਪਨਗਰ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 28 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਕਰਮਚਾਰੀ ਐਸੋ: ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਹੋਈ | ਜਿਸ ਵਿਚ ਉਕਤ ਸਕੂਲਾਂ/ ...

ਪੂਰੀ ਖ਼ਬਰ »

ਜੌਲੀ ਇੰਟਰਪ੍ਰਾਈਜ਼ ਘਨੌਲੀ ਨੇ ਲੱਕੀ ਡਰਾਅ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ

ਘਨੌਲੀ, 28 ਨਵੰਬਰ (ਜਸਵੀਰ ਸਿੰਘ ਸੈਣੀ)-ਜੌਲੀ ਇੰਟਰਪ੍ਰਾਈਜ ਘਨੌਲੀ ਵਲੋਂ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਖ਼ਰੀਦਦਾਰ ਕਰਨ ਵਾਲੇ 480 ਦੇ ਕਰੀਬ ਗਾਹਕਾਂ ਦੇ ਲੱਕੀ ਡਰਾਅ ਵਿਚੋਂ 31 ਗਾਹਕਾਂ ਨੂੰ ਜੌਲੀ ਇੰਟਰਪ੍ਰਾਈਜ ਦੇ ਪ੍ਰਬੰਧਕਾਂ ਵਲੋਂ ਇਨਾਮ ਤਕਸੀਮ ਕੀਤੇ ਗਏ | ...

ਪੂਰੀ ਖ਼ਬਰ »

ਜ਼ਿਲ੍ਹਾ ਸਾਈਕਿਲੰਗ ਐਸੋ: ਰੂਪਨਗਰ ਨੂੰ ਮਿਲੀ ਸੂਬਾਈ ਐਸੋ: ਤੋਂ ਮਾਨਤਾ

ਰੂਪਨਗਰ, 28 ਨਵੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਸਾਈਕਲਿੰਗ ਐਸੋ: ਰੂਪਨਗਰ ਨੂੰ ਪੰਜਾਬ ਸਾਈਕਲ ਐਸੋ: ਵਲੋਂ ਮਾਨਤਾ ਪ੍ਰਾਪਤ ਹੋ ਗਈ ਹੈ | ਐਸੋ: ਦੇ ਸੂਬਾ ਪ੍ਰਧਾਨ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਜਨਰਲ ਸਕੱਤਰ ਕਰਨਵੀਰ ਸਿੰਘ ਸਿੱਧੂ ਵਲੋਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਵਿਖੇ ਦੋ ਰੋਜ਼ਾ ਵਿਗਿਆਨ ਮੇਲਾ ਕਰਵਾਇਆ

ਮੋਰਿੰਡਾ 28 ਨਵੰਬਰ (ਪਿ੍ਤਪਾਲ ਸਿੰਘ) ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਵਿਖੇ ਦੋ ਰੋਜ਼ਾ ਵਿਗਿਆਨ ਮੇਲੇ ਦਾ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਮੇਂਟਰ ਪ੍ਰਦੀਪ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਸ ਮੇਲੇ ਵਿਚ ਪਹਿਲੇ ਦਿਨ ਛੇਵੀਂ ਤੋ ਅੱਠਵੀਂ ਜਮਾਤ ...

ਪੂਰੀ ਖ਼ਬਰ »

ਬਾਬਾ ਸੇਵਾ ਸਿੰਘ ਸਰਕਾਰੀ ਕਾਲਜ ਮੁੰਨੇ ਵਿਖੇ ਸੰਵਿਧਾਨ ਦਿਵਸ ਮੌਕੇ ਸੈਮੀਨਾਰ

ਨੂਰਪੁਰ ਬੇਦੀ, 28 ਨਵੰਬਰ (ਹਰਦੀਪ ਸਿੰਘ ਢੀਂਡਸਾ)-ਬੀਤੇ ਦਿਨੀਂ ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ (ਲੜਕੀਆਂ) ਮੁੰਨੇ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਰਾਜਨੀਤੀ-ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋ. ਨਵਦੀਪ ਸਿੰਘ ਨੇ ਵਿਦਿਆਰਥੀਆਂ ਨੂੰ 26 ਨਵੰਬਰ ਜੋ ...

ਪੂਰੀ ਖ਼ਬਰ »

ਬੈਕਵਰਡ ਕਲਾਸਿਜ਼ ਵੈੱਲਫੇਅਰ ਫੈਡਰੇਸ਼ਨ ਦਾ ਹੋਇਆ ਗਠਨ

ਮੋਰਿੰਡਾ, 28 ਨਵੰਬਰ (ਕੰਗ)-ਬੈਕਵਰਡ ਕਲਾਸਿਜ਼ ਨਾਲ ਸਬੰਧਿਤ ਭਾਈਚਾਰੇ ਵਲੋਂ ਗੁਰਦੁਆਰਾ ਸ਼ਹੀਦਗੰਜ ਮੋਰਿੰਡਾ ਵਿਖੇ ਅਮਰਜੀਤ ਸਿੰਘ ਧੀਮਾਨ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ, ਜਿਸ ਵਿਚ ਬੈਕਵਰਡ ਕਲਾਸਿਜ਼ ਵੈੱਲਫੇਅਰ ਫੈਡਰੇਸ਼ਨ ਦਾ ਗਠਨ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਸੰਸਥਾ ਪਹਿਲਾਂ ਇਨਸਾਨੀਅਤ ਵਲੋਂ ਕਰੂਰਾ ਖ਼ੁਰਦ ਦੇ ਲੋੜਵੰਦ ਨੂੰ ਵ੍ਹੀਲ ਚੇਅਰ ਭੇਟ

ਨੂਰਪੁਰ ਬੇਦੀ, 28 ਨਵੰਬਰ (ਹਰਦੀਪ ਸਿੰਘ ਢੀਂਡਸਾ) - ਸਮਾਜ ਸੇਵੀ ਸੰਸਥਾ ਪਹਿਲਾਂ ਇਨਸਾਨੀਅਤ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਵਲੋਂ ਪਿੰਡ ਕਰੂਰਾ ਖ਼ੁਰਦ ਵਿਚ ਲੋੜਵੰਦ ਵਿਅਕਤੀ ਨੂੰ ਵ੍ਹੀਲ ਚੇਅਰ ਦਿੱਤੀ ਗਈ | ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਇਹ ਸੰਸਥਾ ...

ਪੂਰੀ ਖ਼ਬਰ »

ਐੱਸ. ਸੀ. ਕਮਿਸ਼ਨ ਵਲੋਂ ਨਾਜਾਇਜ਼ ਕਬਜ਼ੇ ਮਾਮਲੇ ਸੰਬੰਧੀ ਈ. ਓ. ਮੋਰਿੰਡਾ ਨੂੰ 10 ਦਸੰਬਰ ਤੱਕ ਰਿਪੋਰਟ ਪੇਸ਼ ਕਰਨ ਦੇ ਦਿੱਤੇ ਨਿਰਦੇਸ਼

ਮੋਰਿੰਡਾ, 28 ਨਵੰਬਰ (ਕੰਗ) - ਐੱਸ. ਸੀ. ਕਮਿਸ਼ਨ ਵਲੋਂ ਛਿੰਦਰ ਕੌਰ ਵਿਧਵਾ ਗੁਰਮੀਤ ਸਿੰਘ ਵਾਸੀ ਮੋਰਿੰਡਾ ਦੀ ਸ਼ਿਕਾਇਤ ਦੇ ਆਧਾਰ 'ਤੇ ਕਾਰਜ ਸਾਧਕ ਅਫ਼ਸਰ ਮੋਰਿੰਡਾ ਨੂੰ 10 ਦਸੰਬਰ ਤੱਕ ਰਿਪੋਰਟ ਪੇਸ਼ ਕਰਨ ਲਈ ਨਿਰਦੇਸ਼ ਦਿੱਤੇ ਹਨ | ਸ਼ਿੰਦਰ ਕੌਰ ਵਲੋਂ ਉਸਦੀ ਜ਼ਮੀਨ ...

ਪੂਰੀ ਖ਼ਬਰ »

ਇੰਦਰਾ ਸਟੇਡੀਅਮ ਊਨਾ (ਹਿ. ਪ੍ਰ.) ਵਿਖੇ ਖੋ-ਖੋ ਪ੍ਰਤੀਯੋਗਤਾ ਦਾ ਮਹਾਂਕੁੰਭ ਸ਼ੁਰੂ

ਸੰਤੋਖਗੜ੍ਹ, 28 ਨਵੰਬਰ (ਮਲਕੀਅਤ ਸਿੰਘ)-ਇੰਦਰਾ ਸਟੇਡੀਅਮ ਊਨਾ (ਹਿ. ਪ੍ਰ.) ਵਿਖੇ ਖੋ-ਖੋ ਪ੍ਰਤੀਯੋਗਤਾ ਦਾ ਸ਼ੁੱਭ ਅਰੰਭ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਸ੍ਰੀ ਰਜਿੰਦਰ ਵਿਸ਼ਵਨਾਥ ਅਲੈਂਕਰ ਦੁਆਰਾ ਕੀਤਾ ਗਿਆ | ਖੋ-ਖੋ ਦੀ 31ਵੀਂ ਜੂਨੀਅਰ ਨੈਸ਼ਨਲ ਪ੍ਰਤੀਯੋਗਤਾ ਦੇ ...

ਪੂਰੀ ਖ਼ਬਰ »

ਹਰਿਆਣਾ ਵਿਚ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤਾ ਜਾਏਗਾ- ਖੱਟਰ

ਚੰਡੀਗੜ੍ਹ, 28 ਨਵੰਬਰ (ਐਨ. ਐਸ. ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਹੈ ਕਿ ਰਾਜ ਵਿਚ ਬੇਰੁਜ਼ਗਾਰ ਨੌਜੁਆਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ | ਹਰ ਨੌਜਵਾਨ ਦੀ ਆਮਦਨ ਵੱਧ ਜਾਏਗੀ | ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ...

ਪੂਰੀ ਖ਼ਬਰ »

ਕੱਚੇ ਅਧਿਆਪਕਾਂ ਨੇ ਮੋਰਿੰਡਾ ਦੇ ਬਾਜ਼ਾਰਾਂ 'ਚ ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ

ਮੋਰਿੰਡਾ, 28 ਨਵੰਬਰ (ਕੰਗ)-ਹਲਕਾ ਸ੍ਰੀ ਚਮਕੌਰ ਸਾਹਿਬ ਦਾ ਮਹੱਤਵਪੂਰਨ ਸ਼ਹਿਰ ਮੋਰਿੰਡਾ, ਜਿੱਥੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਹੋਣ ਕਾਰਨ ਪੰਜਾਬ ਭਰ ਦੀਆਂ ਮਜ਼ਦੂਰ, ਮੁਲਾਜਮ ਅਤੇ ਅਧਿਆਪਕ ਜਥੇਬੰਦੀਆਂ ਨੇ ਆਪਣੇ-ਆਪਣੇ ਢੰਗ ਤਰੀਕਿਆਂ ...

ਪੂਰੀ ਖ਼ਬਰ »

ਕਲਵਾਂ ਸਕੂਲ ਵਿਖੇ ਸਾਲਾਨਾ ਸਪੋਰਟਸ ਮੀਟ

ਕਾਹਨਪੁਰ ਖੂਹੀ, 28 ਨਵੰਬਰ (ਗੁਰਬੀਰ ਸਿੰਘ ਵਾਲੀਆ)-ਸਰਕਾਰੀ ਹਾਈ ਸਕੂਲ ਕਲਵਾਂ ਵਿਖੇ ਬੀਤੇ ਦਿਨ ਸਕੂਲ ਮੁਖੀ ਜਸਵਿੰਦਰ ਸਿੰਘ ਦੀ ਦੇਖ-ਰੇਖ ਹੇਠ ਪੀ.ਟੀ.ਆਈ ਰਕੇਸ਼ ਕੁਮਾਰ ਦੀ ਅਗਵਾਈ ਵਿਚ ਸਲਾਨਾ ਸਪੋਰਟਸ ਮੀਟ ਆਯੋਜਿਤ ਕੀਤੀ ਗਈ | ਇਸ ਮੌਕੇ ਜਸਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰਾਂ ਦੇ ਨਿਰੀਖਣ ਦੌਰਾਨ ਲੋਕਾਂ ਨੂੰ ਵੋਟ ਦੇ ਅਧਿਕਾਰ ਤੋਂ ਕਰਵਾਇਆ ਜਾਣੂ

ਸ੍ਰੀ ਅਨੰਦਪੁਰ ਸਾਹਿਬ, 28 ਨਵੰਬਰ (ਜੇ. ਐਸ. ਨਿੱਕੂਵਾਲ)-ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਜਗਮੋਹਨ ਕੌਰ ਵਲੋਂ ਆਂਗਣਵਾੜੀ ਸੈਂਟਰਾਂ ਦੇ ਨਿਰੀਖਣ ਦੌਰਾਨ ਆਮ ਲੋਕਾਂ ਨੂੰ ਵੋਟ ਦੇ ਅਧਿਕਾਰ ਸਬੰਧੀ ਵੀ ਜਾਗਰੂਕ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜੋ ਨੌਜਵਾਨ 1 ਜਨਵਰੀ 2021 ਨੂੰ ...

ਪੂਰੀ ਖ਼ਬਰ »

ਦੋ ਰੋਜ਼ਾ ਜ਼ਿਲ੍ਹਾ ਪੱਧਰ ਵਿਗਿਆਨ ਪ੍ਰਦਰਸ਼ਨੀ ਹੋਈ ਸਮਾਪਤ

ਘਨੌਲੀ, 28 ਨਵੰਬਰ (ਜਸਵੀਰ ਸਿੰਘ ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਨੌਲੀ ਵਿਖੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਸਮਾਪਤ ਹੋ ਗਈ | ਇਹ ਪ੍ਰਦਰਸ਼ਨੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰੂਪਨਗਰ, ਰਾਜ ਕੁਮਾਰ ਖੋਸਲਾ, ...

ਪੂਰੀ ਖ਼ਬਰ »

ਮੋਰਿੰਡਾ ਪੁੱਜਣ 'ਤੇ ਨਗਰ ਕੀਰਤਨ ਦਾ ਕੀਤਾ ਭਰਵਾਂ ਸਵਾਗਤ

ਮੋਰਿੰਡਾ, 28 ਨਵੰਬਰ (ਕੰਗ)-ਸ੍ਰੀ ਚਮਕੌਰ ਸਾਹਿਬ ਦੀ ਜੰਗ ਦੇ ਮਹਾਨ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਚਮਕੌਰ ਸਾਹਿਬ ਤੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਤੱਕ ...

ਪੂਰੀ ਖ਼ਬਰ »

ਮੇਵਾ ਸਿੰਘ ਪੁਰਖਾਲੀ ਵਲੋਂ ਸ. ਸੀ.ਸੈਕੰ. ਸਕੂਲ ਪੁਰਖਾਲੀ ਨੂੰ 10 ਹਜ਼ਾਰ ਰੁਪਏ ਭੇਟ

ਪੁਰਖਾਲੀ, 28 ਨਵੰਬਰ (ਬੰਟੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਖਾਲੀ ਵਿਖੇ ਸਕੂਲ ਦੇ ਪੁਰਾਣੇ ਵਿਦਿਆਰਥੀ ਮੇਵਾ ਸਿੰਘ ਪੁਰਖਾਲੀ ਜੋ ਕਿ ਪੰਜਾਬ ਸਰਕਾਰ ਵਿਚੋਂ ਅੰਡਰ ਸੈਕਟਰੀ ਸੇਵਾਮੁਕਤ ਹੋਏ ਹਨ | ਉਨ੍ਹਾਂ ਨੇ ਸਕੂਲ ਦਾ ਦੌਰਾ ਕੀਤਾ ਅਤੇ ਪੁਰਾਣੀਆਂ ਯਾਦਾਂ ...

ਪੂਰੀ ਖ਼ਬਰ »

ਸੰਸਥਾ 'ਪਹਿਲਾਂ ਇਨਸਾਨੀਅਤ' ਵਲੋਂ ਰੂਪਨਗਰ 'ਚ ਕ੍ਰਿਕਟ ਕਿੱਟਾਂ ਭੇਂਟ

ਰੂਪਨਗਰ, 28 ਨਵੰਬਰ (ਸਤਨਾਮ ਸਿੰਘ ਸੱਤੀ)-ਇਲਾਕੇ ਦੀ ਉੱਘੀ ਸਮਾਜਸੇਵੀ ਸ਼ਖ਼ਸੀਅਤ ਅਜੇਵੀਰ ਸਿੰਘ ਲਾਲਪੁਰਾ ਪ੍ਰਧਾਨ ਸੰਸਥਾ ਪਹਿਲਾਂ ਇਨਸਾਨੀਅਤ ਵਲੋਂ ਕੁਝ ਦਿਨ ਪਹਿਲਾਂ ਪਿੰਡ ਲਾਲਪੁਰ ਵਿੱਚ ਐਲਾਨ ਕੀਤਾ ਗਿਆ ਸੀ ਕਿ ਇਲਾਕੇ ਦੇ ਨੌਜਵਾਨਾਂ ਲਈ ਸੰਸਥਾ ਵਲੋਂ ...

ਪੂਰੀ ਖ਼ਬਰ »

ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਸਹਿ ਵਿੱਦਿਅਕ ਮੁਕਾਬਲਿਆਂ 'ਚ ਚਮਕਿਆ ਹਾਫਿਜ਼ਾਬਾਦ 8ਮਕੜੌਨਾ ਕਲਾਂ ਵਿਖੇ ਕਰਵਾਏ ਗਏ ਮੁਕਾਬਲਿਆਂ 'ਚ 25 ਸਕੂਲਾਂ ਨੇ ਲਿਆ ਹਿੱਸਾ

ਸ੍ਰੀ ਚਮਕੌਰ ਸਾਹਿਬ, 28 ਨਵੰਬਰ (ਜਗਮੋਹਣ ਸਿੰਘ ਨਾਰੰਗ)-ਮਾਂ ਬੋਲੀ ਨੂੰ ਸਮਰਪਿਤ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਹਿ ਵਿੱਦਿਅਕ ਮੁਕਾਬਲੇ ਨਜ਼ਦੀਕੀ ਪਿੰਡ ਮਕੜੌਨਾ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਪਿ੍ੰਸੀਪਲ ਬਲਵੰਤ ਸਿੰਘ ਬਲਾਕ ਨੋਡਲ ਅਫ਼ਸਰ ...

ਪੂਰੀ ਖ਼ਬਰ »

ਗੜੀ੍ਹ ਚਮਕੌਰ ਦੇ ਸ਼ਹੀਦਾਂ ਦੀ ਯਾਦ 'ਚ ਸਜਾਇਆ ਨਗਰ ਕੀਰਤਨ 8ਜੈਕਾਰਿਆਂ ਦੀ ਗੂੰਜ 'ਚ ਸ੍ਰੀ ਚਮਕੌਰ ਸਾਹਿਬ ਤੋਂ ਗੁ: ਸ੍ਰੀ ਫ਼ਤਿਹਗੜ੍ਹ ਸਾਹਿਬ ਹੋਇਆ ਰਵਾਨਾ

ਸ੍ਰੀ ਚਮਕੌਰ ਸਾਹਿਬ, 28 ਨਵੰਬਰ (ਜਗਮੋਹਣ ਸਿੰਘ ਨਾਰੰਗ)-ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੇਵਾ ਦਲ ਮੰਡੀ ਗੋਬਿੰਦਗੜ੍ਹ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੜ੍ਹੀ ਚਮਕੌਰ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਇੱਥੋਂ ਦੇ ਇਤਿਹਾਸਕ ਗੁ: ...

ਪੂਰੀ ਖ਼ਬਰ »

ਚੰਨੀ ਸਰਕਾਰ ਹਰ ਵਰਗ ਦੀਆਂ ਆਸਾਂ ਉਮੀਦਾਂ 'ਤੇ ਖ਼ਰੀ ਉਤਰੀ-ਬੰਨੀ ਕੰਗ

ਮੁੱਲਾਂਪੁਰ ਗਰੀਬਦਾਸ, 28 ਨਵੰਬਰ (ਦਿਲਬਰ ਸਿੰਘ ਖੈਰਪੁਰ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਖੁਸ਼ਹਾਲੀ ਤੇ ਤਰੱਕੀ ਵੱਲ ਵਧ ਰਿਹਾ ਹੈ | ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਇੰਫੋਟੈਕ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਯਾਦਵਿੰਦਰ ਸਿੰਘ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਅਤੇ ਡੇਢ ਕਿੱਲੋ ਅਫ਼ੀਮ ਸਮੇਤ ਤਿੰਨ ਗਿ੍ਫ਼ਤਾਰ

ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਪੁਲਿਸ ਨੇ 5 ਗ੍ਰਾਮ ਹੈਰੋਇਨ ਅਤੇ ਡੇਢ ਕਿੱਲੋ ਅਫ਼ੀਮ ਬਰਾਮਦ ਕਰਕੇ ਤਿੰਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਹੈਰੋਇਨ ਦੀ ਸਪਲਾਈ ਲੈ ਜਾਣ ਵਾਲੇ ਦੋਸ਼ੀ ਦੀ ਪਛਾਣ ਅਜੈ ਰਾਣਾ ਪੁੱਤਰ ਬਿਸਨ ਰਾਣਾ ਵਾਸੀ ਸਾਸ਼ਤਰੀ ...

ਪੂਰੀ ਖ਼ਬਰ »

ਹਲਕਾ ਰੋਪੜ ਦੇ ਸਰਵਪੱਖੀ ਵਿਕਾਸ ਲਈ ਕਾਂਗਰਸ ਦੇ ਉਮੀਦਵਾਰ ਦਾ ਜਿੱਤਣਾ ਜ਼ਰੂਰੀ-ਪਰਮਾਰ

ਰੂਪਨਗਰ, 28 ਨਵੰਬਰ (ਸਤਨਾਮ ਸਿੰਘ ਸੱਤੀ)-ਵਿਧਾਨ ਸਭਾ ਹਲਕਾ ਰੋਪੜ ਦੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੋਆਰਡੀਨੇਟਰ ਗੁਰੂ ਸ਼ਰਨ ਪਰਮਾਰ ਨੇ ਕਿਹਾ ਕਿ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵਲੋਂ ਪਿਛਲੇ ਦਿਨੀਂ ਸ਼ੁਰੂ ਕੀਤੀ 'ਸਫ਼ਰ ਮਿੱਟੀ ਤੋਂ ...

ਪੂਰੀ ਖ਼ਬਰ »

ਸੱਚ ਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ਭੈਰੋਮਾਜਰਾ ਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ ਨਗਰ ਕੀਰਤਨ ਦਾ ਭੈਰੋਮਾਜਰਾ ਪੁੱਜਣ 'ਤੇ ਭਰਵਾਂ ਸਵਾਗਤ

ਸ੍ਰੀ ਚਮਕੌਰ ਸਾਹਿਬ, 28 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ਭੇਰੋਮਾਜਰੇ ਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜੇ ਨਗਰ ਕੀਰਤਨ ਦਾ ਦੇਰ ...

ਪੂਰੀ ਖ਼ਬਰ »

ਕਰਨੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਲੋਕੇਂਦਰ ਸਿੰਘ ਕਾਲਵੀ ਅਤੇ ਸਾਂਸਦ ਮੁਹੰਮਦ ਸਦੀਕ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੇ ਸਪੀਕਰ ਰਾਣਾ ਕੇ.ਪੀ. ਨਾਲ ਕੀਤਾ ਦੁੱਖ ਸਾਂਝਾ

ਰੂਪਨਗਰ, 28 ਨਵੰਬਰ (ਸਤਨਾਮ ਸਿੰਘ ਸੱਤੀ)-ਕਰਨੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਲੋਕੇਂਦਰ ਸਿੰਘ ਕਾਲਵੀ ਅਤੇ ਸੰਸਦ ਮੁਹੰਮਦ ਸਦੀਕ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਰਿਹਾਇਸ਼ 'ਤੇ ਪਹੁੰਚ ਕੇ ਉਨ੍ਹਾਂ ਦੀ ਮਾਤਾ ...

ਪੂਰੀ ਖ਼ਬਰ »

ਬੀ.ਸੀ. ਵੈੱਲਫੇਅਰ ਫੈਡਰੇਸ਼ਨ ਦੀ ਹੋਈ ਮੀਟਿੰਗ

ਮੋਰਿੰਡਾ, 28 ਨਵੰਬਰ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਮੜੌਲੀ ਖ਼ੁਰਦ ਵਿਖੇ ਬੀ.ਸੀ. ਵੈੱਲਫੇਅਰ ਫੈਡਰੇਸ਼ਨ ਦੀ ਮੀਟਿੰਗ ਅਮਰਜੀਤ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਸੰਬੰਧੀ ਫੈਡਰੇਸ਼ਨ ਦੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਗੋਗਾ ਅਤੇ ਇੰਦਰਜੀਤ ਸਿੰਘ ਰਤਨਗੜ੍ਹ ਨੇ ...

ਪੂਰੀ ਖ਼ਬਰ »

ਸਰਕਾਰੀ ਹਨ੍ਹੇਰੇ ਦਾ ਨਿਰੰਤਰ ਸ਼ਿਕਾਰ ਹੋ ਰਹੀ ਹੈ ਅੰਤਰਰਾਸ਼ਟਰੀ ਨੰਗਲ ਡੈਮ ਜਲਗਾਹ

ਨੰਗਲ, 28 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਦੋ ਵਰ੍ਹੇ ਪਹਿਲਾਂ ਰਾਮਸਰ (ਈਰਾਨ) ਸੰਧੀ ਅਧੀਨ ਨੰਗਲ ਡੈਮ ਜਲਗਾਹ ਨੂੰ ਅੰਤਰਰਾਸ਼ਟਰੀ ਦਰਜਾ ਮਿਲਿਆ ਸੀ | ਭਾਵੇਂ ਨੰਗਲ ਡੈਮ ਜਲਗਾਹ ਨੂੰ ਅੰਤਰਰਾਸ਼ਟਰੀ ਦਰਜਾ ਮਿਲਿਆ ਹੈ ਪਰ ਇਹ ਅਜੇ ਵੀ ਸਰਕਾਰੀ ਹਨੇਰ ਦਾ ਸ਼ਿਕਾਰ ਹੈ | ...

ਪੂਰੀ ਖ਼ਬਰ »

ਬੀ.ਬੀ.ਐਮ.ਬੀ. ਵਰਕਰ ਯੂਨੀਅਨ ਨੰਗਲ ਦੀ ਅਹਿਮ ਮੀਟਿੰਗ

ਨੰਗਲ, 28 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਬੀ.ਬੀ.ਐਮ.ਬੀ ਵਰਕਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਰਾਮ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਮੂਹ ਯੂਨੀਅਨ ਆਗੂਆਂ ਨੇ ਸ਼ਮੂਲੀਅਤ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX