ਤਾਜਾ ਖ਼ਬਰਾਂ


ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  1 day ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  1 day ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  1 day ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  1 day ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  1 day ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  1 day ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  1 day ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  1 day ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  1 day ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  1 day ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  1 day ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  1 day ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  1 day ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਮੱਘਰ ਸੰਮਤ 553

ਅੰਮ੍ਰਿਤਸਰ / ਦਿਹਾਤੀ

ਮੁੱਖਾ ਸਰਪੰਚ ਏਅਰਪੋਰਟ ਆਪਣੇ ਦਰਜਨਾਂ ਸੀਨੀ: ਆਗੂਆਂ ਤੇ ਸੈਂਕੜੇ ਸਮਰਥਕਾਂ ਸਮੇਤ 'ਆਪ' ਵਿਚ ਸ਼ਾਮਿਲ

ਅਜਨਾਲਾ, 28 ਨਵੰਬਰ (ਐਸ. ਪ੍ਰਸ਼ੋਤਮ)-ਤਹਿਸੀਲ ਅਜਨਾਲਾ ਦੇ ਪ੍ਰਮੁੱਖ ਭਾਜਪਾ ਆਗੂ, ਕਰੀਬ ਅੱਧੀ ਸਦੀ ਪਿੰਡ ਬੱਲ ਸਚੰਦਰ ਦੀ ਸਰਪੰਚੀ ਕਰਦੇ ਰਹੇ ਪਰਿਵਾਰ ਦੇ ਮੁੱਖੀ ਅਤੇ 9 ਸਾਲ ਲਗਾਤਾਰ ਭਾਜਪਾ ਦੇ ਹਲਕਾ ਰਾਜਾਸਾਂਸੀ ਇੰਚਾਰਜ ਮੁੱਖਵਿੰਦਰ ਸਿੰਘ ਮਾਹਲ ਉਰਫ ਮੁੱਖਾ ਸਰਪੰਚ ਏਅਰਪੋਰਟ ਨੇ ਆਪਣੇ ਦਰਜਨਾਂ ਸੀਨੀਅਰ ਆਗੂਆਂ ਤੇ ਸੈਂਕੜੇ ਸਮਰਥਕਾਂ ਸਮੇਤ ਨਵਾਂ ਸ਼ਹਿਰ ਵਿਖੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ ਤੇ ਮੁੱਖਾ ਸਰਪੰਚ ਏਅਰਪੋਰਟ ਨੂੰ 'ਆਪ' ਦੇ ਸੀਨੀਅਰ ਆਗੂ ਤੇ ਦਿੱਲੀ ਦੇ ਉੱਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਜੈਕਾਰਿਆਂ ਤੇ ਜ਼ਿੰਦਾਬਾਦ ਨਾਅਰਿਆਂ ਦੀ ਗੂੰਜ 'ਚ ਸ਼ਾਮਿਲ ਕਰਕੇ ਨਿੱਘਾ ਸਵਾਗਤ ਕੀਤਾ | ਉਪਰੰਤ ਨਵਾਂ ਸ਼ਹਿਰ ਤੋਂ ਪਰਤ ਕੇ ਇੱਥੇ ਰੋਜ਼ਾਨਾ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸਰਪੰਚ ਮੁੱਖਾ ਏਅਰਪੋਰਟ ਨੇ ਕਿਹਾ ਕਿ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਭਾਜਪਾ ਤੇ ਅਕਾਲੀ ਦਲ (ਬ) ਨਾਲ ਜੁੜੇ ਹੋਣ ਦੇ ਸਮੇਂ ਦੌਰਾਨ ਲੋਕ ਫਤਵੇ ਨਾਲ ਮਿਲੀ ਸਰਪੰਚੀ ਤੇ ਕੌਂਸਲਰ ਦੀਆਂ ਸੇਵਾਵਾਂ ਨਿਭਾਉਣ ਤੋਂ ਇਲਾਵਾ ਕਾਂਗਰਸ ਨੂੰ ਵੀ ਨੇੜਿਓਾ ਪਰਖ ਕੇ ਕਾਰਗੁਜ਼ਾਰੀਆਂ ਦਾ ਲੇਖਾ-ਜੋਖਾ ਕਰਨ ਤੋਂ ਪ੍ਰਤੱਖ ਹੋ ਗਿਆ ਕਿ ਇਨ੍ਹਾਂ ਰਵਾਇਤੀ ਰਾਜਸੀ ਪਾਰਟੀਆਂ ਕੋਲ ਪੰਜਾਬ ਦੇ ਭਲੇ ਲਈ ਕੋਈ ਏਜੰਡਾ ਨਹੀ ਸਗੋਂ ਗੁੰਮਰਾਹਕੁੰਨ ਵਾਅਦਿਆਂ ਤੇ ਲਾਰਿਆਂ ਨਾਲ ਸੱਤਾ ਹਾਸਿਲ ਕਰਕੇ ਬੜੀ ਬੇਕਿਰਕੀ ਨਾਲ ਲੁੱਟ ਖਸੁੱਟ ਤੇ ਜਬਰ ਦਾ ਕੁਹਾੜਾ ਪੰਜਾਬ ਵਾਸੀਆਂ 'ਤੇ ਚਲਾਉਂਦੀਆਂ ਆ ਰਹੀਆਂ ਹਨ | ਜਦੋਂਕਿ ਦਿੱਲੀ 'ਚ ਆਮ ਆਦਮੀ ਪਾਰਟੀ ਦੀ ਕੇਜਰੀਵਾਲ ਸਰਕਾਰ ਵਲੋਂ ਲਾਗੂ ਕੀਤੀਆਂ ਗਈਆਂ ਸਮੂਹ ਵਰਗਾਂ ਦਾ ਜਨਜੀਵਨ ਖੁਸ਼ਹਾਲ ਕਰਨ ਵਾਲੀਆਂ ਨੀਤੀਆਂ ਤੋਂ ਇਲਾਵਾ ਸਰਬੱਤ ਦੇ ਭਲੇ ਤੇ ਪੰਜਾਬ ਨੂੰ ਮੁੱੜ ਖੁਸ਼ਹਾਲੀ ਦੀਆਂ ਲੀਹਾਂ 'ਤੇ ਲਿਆਉਣ ਵਾਲੇ ਆਮ ਆਦਮੀ ਪਾਰਟੀ ਦੇ ਏਜੰਡੇ ਦੇ ਮੱਦੇਨਜ਼ਰ ਉਨ੍ਹਾਂ (ਮੁੱਖਾ ਸਰਪੰਚ) ਵਲੋਂ ਆਪਣੇ ਸਾਥੀਆਂ ਨਾਲ ਵਿਚਾਰ ਵਟਾਂਦਰੇ ਨਾਲ 'ਆਪ' ਵਿਚ ਸ਼ਾਮਿਲ ਹੋਣ ਦਾ ਵੱਡਾ ਕਦਮ ਚੁੱਕਿਆ | ਉਨ੍ਹਾਂ ਕਿਹਾ ਕਿ ਉਹ ਹੁਣ ਆਪਣੀਆਂ ਸਮੁੱਚੀਆਂ ਸਮਾਜ ਸੇਵੀ ਤੇ ਆਪ ਪਾਰਟੀ ਦੀ ਮਜਬੂਤੀ ਲਈ ਸਰਗਰਮੀਆਂ ਦਾ ਕੇਂਦਰ ਬਿੰਦੂ ਵਿਧਾਨ ਸਭਾ ਹਲਕਾ ਰਾਜਾਸਾਂਸੀ ਨੂੰ ਰੱਖਣਗੇ | ਉਧਰ ਸੂਤਰ ਪ੍ਰਗਟਾਵਾ ਕਰ ਰਹੇ ਹਨ ਕਿ ਸਰਪੰਚ ਮੁੱਖਾ ਏਅਰਪੋਰਟ ਦੇ 'ਆਪ' ਵਿਚ ਸ਼ਾਮਿਲ ਹੋਣ ਨਾਲ ਜਿਥੇ ਕਾਂਗਰਸ, ਅਕਾਲੀ ਤੇ ਭਾਜਪਾ ਸਿਆਸੀ ਹਲਕਿਆਂ 'ਚ ਤਰਥਲੀ ਮੱਚ ਗਈ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿਰਮਲ ਸਿੰਘ ਕੋਹਾਲੀ ਜ਼ਿਲ੍ਹਾ ਪ੍ਰੀਸ਼ਦ, ਸਾਹਿਬ ਸਿੰਘ ਚੈਨਪੁਰ, ਇਕਬਾਲ ਸਿੰਘ ਬਲੱਗਣ, ਬਲਦੇਵ ਸਿੰਘ ਅਦਲੀਵਾਲਾ, ਕੌਂਸਲਰ ਬਲਜੀਤ ਕੌਰ ਆਦਿ ਆਗੂਆਂ ਨੇ ਸਵਾਗਤ ਕਰਦਿਆਂ ਮੁੱਖਾ ਸਰਪੰਚ ਏਅਰਪੋਰਟ ਵਲੋਂ ਆਪਣੀਆਂ ਸਮੁੱਚੀਆਂ ਸਰਗਰਮੀਆਂ ਦਾ ਕੇਂਦਰ ਬਿੰਦੂ ਬਣਾਉਣ ਲਈ ਧੰਨਵਾਦ ਕੀਤਾ |

ਰਾਇਲ ਨਰਸਿੰਗ ਕਾਲਜ ਜੈਤੋ ਸਰਜਾ ਦੇ ਸੰਚਾਲਕ ਸੁਖਜਿੰਦਰ ਸਿੰਘ ਰੰਧਾਵਾ ਨਹੀਂ ਰਹੇ

ਚੌਕ ਮਹਿਤਾ, 28 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਜਾਣਕਾਰ ਹਲਕਿਆਂ ਵਿਚ ਇਹ ਖਬਰ ਬੜੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਪਿੰਡ ਜੈਤੋ ਸਰਜਾ ਵਿਖੇ ਚੱਲ ਰਹੇ ਰਾਇਲ ਨਰਸਿੰਗ ਕਾਲਜ ਦੇ ਸੰਸਥਾਪਕ ਤੇ ਸੰਚਾਲਕ ਸੁਖਜਿੰਦਰ ਸਿੰਘ ਰੰਧਾਵਾ ਸਦੀਵੀਂ ਵਿਛੋੜਾ ਦੇ ਗਏ ਹਨ | ਪਰਿਵਾਰਕ ...

ਪੂਰੀ ਖ਼ਬਰ »

ਖੰਡ ਮਿੱਲ ਭਲਾ ਪਿੰਡ ਦਾ 32ਵਾਂ ਪਿੜਾਈ ਸੀਜ਼ਨ ਅੱਜ ਤੋਂ ਸ਼ੁਰੂ

ਹਰਸਾ ਛੀਨਾ, 28 ਨਵੰਬਰ (ਕੜਿਆਲ)-ਸਰਹੱਦੀ ਖੇਤਰ ਦੀ ਇਕਲੌਤੀ ਖੇਤੀ ਅਧਾਰਿਤ ਇੰਡਸਟਰੀ 'ਦੀ ਅਜਨਾਲਾ ਸਹਿਕਾਰੀ ਖੰਡ ਮਿੱਲ ਭਲਾ ਪਿੰਡ ਲਿਮ:' ਦਾ 32ਵਾਂ ਪਿੜਾਈ ਸੀਜ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਜਿਸ ਦਾ ਉਦਘਾਟਨ ਵਿਧਾਨ ਸਭਾ ਹਲਕਾ ਅਜਨਾਲਾ ਦੇ ਕਾਂਗਰਸੀ ਵਿਧਾਇਕ ...

ਪੂਰੀ ਖ਼ਬਰ »

ਬ੍ਰਹਮ ਝੰਡੇਰ ਵਲੋਂ 'ਆਪ' 'ਚ ਸ਼ਾਮਿਲ ਹੋਣ 'ਤੇ ਹਲਕੇ ਦੀ ਐਕਸ਼ਨ ਕਮੇਟੀ ਨੇ ਕੀਤਾ ਸਵਾਗਤ

ਅਜਨਾਲਾ, 28 ਨਵੰਬਰ (ਐਸ. ਪ੍ਰਸ਼ੋਤਮ)-ਅਕਾਲੀ ਦਲ (ਬ) ਵਿਰੋਧੀ ਐਕਸ਼ਨ ਕਮੇਟੀ ਦੇ ਪ੍ਰਮੁੱਖ ਆਗੂ, ਸਾਬਕਾ ਅਕਾਲੀ ਸਰਪੰਚ ਤੇ ਅਜਨਾਲਾ ਸਹਿਕਾਰੀ ਖੰਡ ਮਿੱਲ ਲਿਮ: ਦੇ ਸਾਬਕਾ ਡਾਇਰੈਕਟਰ ਬ੍ਰਹਮ ਸਿੰਘ ਝੰਡੇਰ ਵਲੋਂ ਅਕਾਲੀ ਦਲ ਨੂੰ ਆਖਰੀ ਫਤਿਹ ਬੁਲਾਉਣ ਤੇ 'ਆਪ' ਵਿਚ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਮਾਰੂ ਰਵੱਈਏ ਵਿਰੁੱਧ ਕੀਤਾ ਅਰਥੀ ਫੂਕ ਮੁਜ਼ਾਹਰਾ

ਅਜਨਾਲਾ, 28 ਨਵੰਬਰ (ਐਸ. ਪ੍ਰਸ਼ੋਤਮ)-ਸਥਾਨਕ ਬਾਹਰੀ ਪਿੰਡ ਗੁਜਰਪੁਰਾ ਵਿਖੇ ਵਾਟਰ ਸਪਲਾਈ ਵਿਭਾਗ ਵਲੋਂ ਸਥਾਪਤ ਪੀਣ ਵਾਲੇ ਪਾਣੀ ਦੀ ਟੈਂਕੀ ਦੇ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਕੰਮ ਕਰਦੇ ਠੇਕਾ ਮੁਲਾਜਮਾਂ ਵਲੋਂ ਮੁੱਖ ਮੰਤਰੀ ਪੰਜਾਬ, ਉਪ ਮੁੱਖ ...

ਪੂਰੀ ਖ਼ਬਰ »

ਸਾਬਕਾ 'ਆਪ' ਦਾ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਖਿਲਚੀਆਂ, 28 ਨਵੰਬਰ (ਕਰਮਜੀਤ ਸਿੰਘ ਮੁੱਛਲ)-ਆਮ ਆਦਮੀ ਪਾਰਟੀ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਿੰਡ ਜਸਪਾਲ ਵਿਖੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਪੂਰਨ ਸਿੰਘ ਗਿੱਲ ਦੇ ਯਤਨਾਂ ਸਦਕਾ ਆਪ ਬਲਾਕ ਪ੍ਰਧਾਨ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਜਲ ਸਪਲਾਈ ਠੇਕਾ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਤਰਸਿੱਕਾ, 28 ਨਵੰਬਰ (ਅਤਰ ਸਿੰਘ ਤਰਸਿੱਕਾ)-ਜਲ ਸਪਲਾਈ ਠੇਕਾ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਦੇ ਆਗੂਆਂ ਤੇ ਵਰਕਰਾਂ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਨਾ ਕਰਨ ਵਿਰੁੱਧ ਅੱਜ ਕਸਬਾ ਪੁਲ ਨਹਿਰ ਤਰਸਿੱਕਾ ਵਿਖੇ ਸੁਬਾਈ ਆਗੂ ਪ੍ਰਦੁਮਣ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਿਸਾਨਾਂ ਵਲੋਂ 29 ਨਵੰਬਰ ਸੰਸਦ ਕੂਚ ਮਾਰਚ ਰੱਦ ਕਰਨ ਵਾਲਾ ਸ਼ਲਾਘਾਯੋਗ ਫ਼ੈਸਲਾ-ਭਾਈ ਖ਼ਾਲਸਾ

ਖਿਲਚੀਆਂ, 28 ਨਵੰਬਰ (ਕਰਮਜੀਤ ਸਿੰਘ ਮੁੱਛਲ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖ਼ਾਲਸਾ ਸੰਯੁਕਤ ਮੋਰਚੇ ਦੇ ਆਗੂਆਂ ਵਲੋਂ 29 ਨਵੰਬਰ ਨੂੰ ਸੰਸਦ ਕੂਚ ਮਾਰਚ ਰੱਦ ਕਰਨ ਵਾਲਾ ਸ਼ਲਾਘਾਯੋਗ ਫ਼ੈਸਲਾ ਲਿਆ ਹੈ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਹਾਕੀ ਟੂਰਨਾਮੈਂਟ ਅਮਿਟ ਯਾਦਾਂ ਛੱਡਦਾ ਸਮਾਪਤ

ਬਾਬਾ ਬਕਾਲਾ ਸਾਹਿਬ, 28 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਹਾਕੀ ਸੁਸਾਇਟੀ ਬਾਬਾ ਬਕਾਲਾ ਸਾਹਿਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤਿੰਨ ਰੋਜ਼ਾ ਸ਼ਹੀਦੀ ਹਾਕੀ ਟੂਰਨਾਮੈਂਟ ਇਥੇ ...

ਪੂਰੀ ਖ਼ਬਰ »

ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਵੱਖ-ਵੱਖ ਥਾਵਾਂ 'ਚ ਉਦਘਾਟਨ

ਸਠਿਆਲਾ, 28 ਨਵੰਬਰ (ਸਫਰੀ)-ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਕਸਬਾ ਸਠਿਆਲਾ 'ਚ ਕਿਸਾਨਾਂ ਦੀਆਂ ਬਹਿਕਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ ਕਰਨ ਉਪਰੰਤ ਗ੍ਰਾਮ ਪੰਚਾਇਤ ਗੁਰੂ ਤੇਗ ਬਹਾਦਰ ਨਗਰ ਸਠਿਆਲਾ ਦੇ ਸਰਪੰਚ ਦਲਬੀਰ ਸਿੰਘ ਬੱਲ ਤੇ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਚੋਗਾਵਾਂ ਤੋਂ ਜਨਮ ਅਸਥਾਨ ਗੱਗੋਮਾਹਲ ਤੱਕ 32ਵਾਂ ਮਹਾਨ ਅਲੌਕਿਕ ਨਗਰ ਕੀਰਤਨ ਸਜਾਇਆ

ਚੋਗਾਵਾ, 28 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਰੰਗਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਸਬਾ ਚੋਗਾਵਾਂ ਤੋਂ ਜਨਮ ਅਸਥਾਨ ਬਾਬਾ ਜੀਵਨ ਸਿੰਘ ਪਿੰਡ ਗਗੋਮਾਹਲ ਤੱਕ 32ਵਾਂ ਮਹਾਨ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਗਿਆਨ ਸਾਗਰ ਬਾਬਾ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਾਹਦਰ ਕਾਲਜ 'ਚ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ

ਸਠਿਆਲਾ, 28 ਨਵੰਬਰ (ਸਫਰੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਅਧੀਨ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਐੱਨ. ਸੀ. ਸੀ. ਵਿਭਾਗ ਵਲੋਂ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਕਰਵਾਈ ਗਈ | ਇਸ ਮੌਕੇ ਤੇ ਡਾ: ਲੈਫਟੀਨੈਂਟ ਹਰਸਿਮਰਨ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਚੱਕ ਮੁਕੰਦ 'ਚ ਪ੍ਰਧਾਨ ਬਿੱਟੂ ਵਲੋਂ ਘਰ-ਘਰ ਜਾ ਕੇ 50 ਦੇ ਕਰੀਬ ਬਜ਼ੁਰਗਾਂ ਨੂੰ ਕੰਬਲ ਵੰਡੇ

ਅਟਾਰੀ, 28 ਨਵੰਬਰ (ਸੁਖਵਿੰਦਰਜਤਿ ਸਿੰਘ ਘਰਿੰਡਾ)-ਇੰਟਰਨੈਸ਼ਨਲ ਸਿੱਖ ਫੈੱਡਰੇਸ਼ਨ ਆਫ ਪੰਜਾਬ ਦੇ ਪ੍ਰਧਾਨ ਗੁਰਜੀਤ ਸਿੰਘ ਬਿੱਟੂ ਚੱਕ ਮੁਕੰਦ ਵਲੋਂ ਅਹਿਮ ਉਪਰਾਲਾ ਕਰਦਿਆਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆ ਰਹੀ ਸਰਦੀ ਦੇ ਮੱਦੇਨਜਰ ਬਜੁਰਗਾਂ ਨੂੰ ਬਾਬਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਰਕਾਰੀਆ ਵਲੋਂ ਦੋ ਪੁਲਾਂ ਦੇ ਰੱਖੇ ਨੀਂਹ ਪੱਥਰ

ਚੋਗਾਵਾਂ, 28 ਨਵੰਬਰ (ਗੁੁਰਬਿੰਦਰ ਸਿੰਘ ਬਾਗੀ)-ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਭਾਜਪਾ ਵਲੋਂ ਕਾਂਗਰਸ ਸਰਕਾਰ ਖ਼ਿਲਾਫ਼ ਕੀਤੇ ਜਾ ਰਹੇ ਝੂਠੇ ਭੰਡੀ ਪ੍ਰਚਾਰ ਦਾ ਜਵਾਬ ਲੋਕ ਵਿਧਾਨ ਸਭਾ ਦੀਆਂ ਚੋਣਾਂ ਵਿਚ ਇਨ੍ਹਾਂ ਨੂੰ ਹਰਾ ਕੇ ਦੇਣਗੇ ਜਦੋਂ ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਵਸ ਪਿੰਡ ਗੱਗੋਮਾਹਲ ਵਿਖੇ ਸ਼ਰਧਾ ਨਾਲ ਮਨਾਇਆ

ਗੱਗੋਮਾਹਲ, 28 ਨਵੰਬਰ (ਬਲਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕਸ਼ਮੀਰੀ ਪੰਡਤਾਂ ਦਾ ਧਰਮ ਬਚਾਉਣ ਖਾਤਿਰ ਦਿੱਲੀ ਦੇ ਚਧਨੀ ਚੌਕ ਵਿਚ ਹੋਈ ਸ਼ਹੀਦੀ ਉਪਰੰਤ ਉਨ੍ਹਾਂ ਦਾ ਪਵਿੱਤਰ ਸੀਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕੋਲ ...

ਪੂਰੀ ਖ਼ਬਰ »

ਰਾਮ ਤੀਰਥ ਮੇਲੇ ਦੇ ਆਖਰੀ ਦਿਨ ਕਰਵਾਈਆਂ ਕੁਸ਼ਤੀਆਂ

ਰਾਮ ਤੀਰਥ, 28 ਨਵੰਬਰ (ਧਰਵਿੰਦਰ ਸਿੰਘ ਔਲਖ)-ਰਾਮ ਦਾਸ ਬਾਵਾ ਪਹਿਲਵਾਨ, ਬਾਵਾ ਪਰਿਵਾਰ ਤੇ ਰਾਮ ਤੀਰਥ ਦੇ ਮਹੰਤਾਂ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਰਾਮ ਤੀਰਥ ਮੇਲੇ ਦੇ ਆਖਰੀ ਦਿਨ ਰਾਮ ਤੀਰਥ ਵਿਖੇ ਕੁਸ਼ਤੀ ਮੁਕਾਬਲੇ ਕਰਵਾਏ ਗਏ | ਕੁਸ਼ਤੀ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਰੈਲੀ ਨੁਮਾ ਵਰਕਰ ਮੀਟਿੰਗ ਕਰ ਕੇ ਵਜਾਇਆ ਚੋਣ ਬਿਗੁਲ

ਚਮਿਆਰੀ/ਅਜਨਾਲਾ, 28 ਨਵੰਬਰ (ਜਗਪ੍ਰੀਤ ਸਿੰਘ ਜੌਹਲ/ਗੁਰਪ੍ਰੀਤ ਸਿੰਘ ਢਿੱਲੋਂ)-2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਹਲਕੇ ਦੇ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਦੀ ਰੈਲੀ ਨੁਮਾ ਵਰਕਰ ਮੀਟਿੰਗ ...

ਪੂਰੀ ਖ਼ਬਰ »

ਪਿੰਡ ਬੁਟਾਰੀ ਸਟੇਸ਼ਨ ਤੋਂ ਸੈਂਕੜੇ ਕਿਸਾਨਾਂ ਦਾ ਜਥਾ ਲੁਧਿਆਣਾ ਵਿਖੇ ਵਿਸ਼ਾਲ ਰੈਲੀ 'ਚ ਸ਼ਾਮਿਲ ਹੋਣ ਲਈ ਹੋਇਆ ਰਵਾਨਾ

ਖਿਲਚੀਆਂ, 28 ਨਵੰਬਰ (ਕਰਮਜੀਤ ਸਿੰਘ ਮੁੱਛਲ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਅਧੀਨ ਪੈਂਦੇ ਪਿੰਡ ਬੁਟਾਰੀ ਸਟੇਸ਼ਨ ਤੋਂ ਸੈਂਕੜੇ ਕਿਸਾਨਾਂ ਮਜਦੂਰਾਂ ਨੌਜਵਾਨਾਂ ਦਾ ਜਥਾ ਪੰਜਾਬ ਬਚਾਓ ਸੰਯੁਕਤ ਮੋਰਚੇ ਵਲੋਂ ਲੁਧਿਆਣਾ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਵਿਚ ਸ਼ਾਮਿਲ ...

ਪੂਰੀ ਖ਼ਬਰ »

ਸਾਬਕਾ ਅਕਾਲੀ ਵਿਧਾਇਕ ਬੋਨੀ ਅਜਨਾਲਾ ਨੇ ਪਿੰਡਾਂ 'ਚ ਮੀਟਿੰਗਾਂ ਕਰਕੇ ਭਖਾਇਆ ਚੋਣ ਪ੍ਰਚਾਰ

ਅਜਨਾਲਾ, 28 ਨਵੰਬਰ (ਐਸ. ਪ੍ਰਸ਼ੋਤਮ)-ਅਕਾਲੀ ਦਲ (ਬ) ਕੌਮੀ ਮੀਤ ਪ੍ਰਧਾਨ ਅਤੇ ਹਲਕਾ ਅਜਨਾਲਾ ਤੋਂ ਅਕਾਲੀ-ਬਸਪਾ ਗੱਠਜੋੜ ਦੇ ਰਸਮੀ ਤੌਰ 'ਤੇ ਐਲਾਨੇ ਹੋਏ ਉਮੀਦਵਾਰ ਤੇ ਸਾਬਕਾ ਵਿਧਾਇਕ ਸ: ਬੋਨੀ ਅਮਰਪਾਲ ਸਿੰਘ ਅਜਨਾਲਾ, ਵਲੋਂ ਹਲਕੇ ਦੇ ਪਿੰਡਾਂ 'ਚ ਗੱਠਜੋੜ ਦਾ ਚੋਣ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਓਠੀਆਂ 'ਚ ਮੀਟਿੰਗ

ਓਠੀਆਂ, 28 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਤਾਂ ਕਰ ਦਿੱਤਾ | ਇਸ ਬਿੱਲ ਨੂੰ ਸੰਸਦ ਵਿਚ ਰੱਦ ਕਰਾਕੇ ਬਿੱਲ ਪਾਸ ਕਰਨ ਲਈ ਕਿਸਾਨ ਜਥੇਬੰਦੀਆ ਵਲੋਂ ਪਿੰਡਾਂ ਵਿਚ ਮੀਟਿੰਗਾਂ ...

ਪੂਰੀ ਖ਼ਬਰ »

ਡੈਨੀ ਬੰਡਾਲਾ ਵਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ 'ਚ ਕੀਤੇ ਰਿਕਾਰਡਤੋੜ ਵਿਕਾਸ ਸਦਕਾ ਲੋਕ ਬਾਗੋ-ਬਾਗ

ਤਰਸਿੱਕਾ, 28 ਨਵੰਬਰ (ਅਤਰ ਸਿੰਘ ਤਰਸਿੱਕਾ)-ਵਿਧਾਇਕ ਤੇ ਕਾਰਜਕਾਰੀ ਪ੍ਰਧਾਨ ਪ੍ਰਦੇਸ਼ ਕਾਂਗਰਸ ਪੰਜਾਬ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ 'ਚ ਕੀਤੇ ਰਿਕਾਰਡ ਤੋੜ ਵਿਕਾਸ ਸਦਕਾ ਲੋਕ ਬਾਗੋ-ਬਾਗ ਹਨ ਤੇ ਆ ਰਹੀਆਂ ਵਿਧਾਨ ਸਭਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX