ਤਾਜਾ ਖ਼ਬਰਾਂ


ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  1 day ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  1 day ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  1 day ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  1 day ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  1 day ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  1 day ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  1 day ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  1 day ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  1 day ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  1 day ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  1 day ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  1 day ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  1 day ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਮੱਘਰ ਸੰਮਤ 553

ਮੋਗਾ

ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ 'ਤੇ ਇਤਿਹਾਸਕ ਰੈਲੀ 14 ਨੂੰ -ਜਥੇਦਾਰ ਤੋਤਾ ਸਿੰਘ

ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਜਿਉਂ ਹੀ ਹੋਂਦ ਵਿਚ ਆਇਆ ਉਸ ਦੀਆਂ ਪੰਜਾਬ ਪ੍ਰਤੀ ਕੁਰਬਾਨੀਆਂ ਹਮੇਸ਼ਾ ਯਾਦ ਰਹਿਣਗੀਆਂ ਤੇ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ, ਪੰਜਾਬੀ ਤੇ ਪੰਜਾਬੀਅਤ 'ਤੇ ਠੋਕ ਕੇ ਪਹਿਰਾ ਦਿੱਤਾ | ਚਾਹੇ ਪਾਣੀਆਂ ਦਾ ਮਸਲਾ ਹੋਵੇ, ਚਾਹੇ ਪੰਜਾਬੀ ਸੂਬੇ ਦੀ ਗੱਲ ਹੋਵੇ, ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂਆਂ ਨੇ ਆਪਣੀਆਂ ਹੱਕੀ ਲੜਾਈਆਂ ਲੜਦਿਆਂ ਕੁਰਬਾਨੀਆਂ ਵੀ ਦਿੱਤੀਆਂ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਆਪਣੇ ਗ੍ਰਹਿ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ, ਹਲਕਾ ਇੰਚਾਰਜ ਮੋਗਾ ਤੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਉਨ੍ਹਾਂ ਕਿਹਾ ਕਿ ਅੱਜ ਤੋਂ ਸੌ ਸਾਲ ਪਹਿਲਾਂ 1920 ਵਿਚ ਹੋਂਦ ਵਿਚ ਆਇਆ ਸੀ ਤੇ ਹੁਣ ਸੌ ਸਾਲ ਪੂਰੇ ਹੋਣ ਉਪਰੰਤ ਇਸ ਨੂੰ ਸ਼ਤਾਬਦੀ ਦੇ ਰੂਪ ਵਿਚ 14 ਦਸੰਬਰ ਨੂੰ ਪਿੰਡ ਕਿਲੀ ਚਾਹਲਾਂ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਕੌਮਾਂਤਰੀ ਡੈਲੀਗੇਟ ਵੀ ਸ਼ਾਮਿਲ ਹੋਣਗੇ | ਇਸ ਰੈਲੀ ਸਬੰਧੀ ਹੁਣੇ ਤੋਂ ਹੀ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ ਹਨ ਤੇ 14 ਦਸੰਬਰ ਸ਼੍ਰੋਮਣੀ ਅਕਾਲੀ ਦਲ ਲਈ ਇਤਿਹਾਸਕ ਦਿਨ ਹੋਵੇਗਾ ਜਿਸ ਦਿਨ ਦੇਸ਼ ਦੇ ਕੋਨੇ-ਕੋਨੇ ਤੋਂ ਲੱਖਾਂ ਲੋਕ ਪਹੁੰਚ ਕੇ ਇਸ ਰੈਲੀ ਵਿਚ ਸ਼ਮੂਲੀਅਤ ਕਰਨਗੇ | ਕਾਂਗਰਸ 'ਤੇ ਵਰ੍ਹਦਿਆਂ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਜੋ ਲੋਕਾਂ ਨੂੰ ਧੜਾਧੜ ਰਾਹਤ ਵੰਡ ਰਹੀ ਹੈ ਉਹ ਸਿਵਾਏ ਲਾਰਿਆਂ ਤੋਂ ਕੁਝ ਵੀ ਨਹੀਂ ਅਤੇ ਜੋ ਵਾਅਦੇ ਲੋਕਾਂ ਨਾਲ ਕੀਤੇ ਜਾ ਰਹੇ ਹਨ ਉਹ ਪਿਛਲੀਆਂ ਚੋਣਾਂ ਵਾਂਗ ਚੋਣ ਸਟੰਟ ਹੀ ਹਨ | ਉਨ੍ਹਾਂ ਉਦਾਹਰਨ ਦਿੰਦਿਆਂ ਕਿਹਾ ਕਿ ਜੋ ਚੰਨੀ ਸਰਕਾਰ ਨੇ ਹੁਣ ਐਲਾਨ ਕੀਤਾ ਹੈ ਕਿ ਪੰਜਾਬ ਰਾਜ ਦੇ ਅੰਦਰ ਪਿੰਡਾਂ ਵਿਚ ਲਾਲ ਲਕੀਰ ਦੇ ਅੰਡਰ ਰਹਿ ਰਹੇ ਨਿਵਾਸੀਆਂ ਨੂੰ ਉਨ੍ਹਾਂ ਦੀ ਮਾਲਕੀ ਦੇ ਹੱਕ ਦਿੱਤੇ ਜਾਣਗੇ, ਇਹ ਵੀ ਝੂਠ ਦਾ ਪੁਲੰਦਾ ਹੈ ਜਦ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ 16 ਦਸੰਬਰ 2016 ਨੂੰ ਇਹ ਫ਼ੈਸਲਾ ਲਿਆ ਸੀ ਤੇ ਇਸ ਸਬੰਧੀ ਸਬੰਧਿਤ ਗਰਾਮ ਪੰਚਾਇਤਾਂ ਤੇ ਮਾਲ ਵਿਭਾਗ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਸਨ ਤੇ ਇਸ ਪ੍ਰਕਿਰਿਆ ਨੂੰ ਪੂਰਾ ਕਰਨ ਵਾਸਤੇ ਸਾਲ ਤੋਂ ਵੱਧ ਸਮਾਂ ਲੱਗਣਾ ਸੀ ਪਰ ਜਿਉਂ ਹੀ ਸਾਲ 2018 ਵਿਚ ਕਾਂਗਰਸ ਸਰਕਾਰ ਹੋਂਦ ਵਿਚ ਆਈ ਤਾਂ ਉਸ ਨੇ ਮਾਲਕੀ ਦੇ ਹੱਕ ਦੇਣ ਦੀ ਤਜਵੀਜ਼ ਮੁੱਢੋਂ ਰੱਦ ਕਰ ਦਿੱਤੀ ਜਿਸ ਤੋਂ ਜਾਪਦਾ ਹੈ ਕਿ ਕਾਂਗਰਸ ਸਰਕਾਰ ਪੰਜਾਬ ਦੇ ਹਿਤਾਂ ਦੀ ਪਹਿਰੇਦਾਰ ਨਹੀਂ ਸਗੋਂ ਲੋਕਾਂ ਨੂੰ ਭਰਮਾ ਕੇ ਚੋਣ ਸਟੰਟ ਕਰਦੀ ਨਜ਼ਰ ਆ ਰਹੀ ਹੈ | ਉਨ੍ਹਾਂ ਕਿਹਾ ਕਿ ਜੋ ਸੂਬੇ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਉਹ ਕਿਸੇ ਤੋਂ ਲੁਕਿਆ ਛੁਪਿਆ ਨਹੀਂ ਤੇ ਅਕਾਲੀ ਦਲ ਦੀ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸੀ ਉਹ ਇੰਨ-ਬਿੰਨ ਪੂਰੇ ਕੀਤੇ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਵਿਕਾਸ ਦੇ ਨਾਂਅ 'ਤੇ 2022 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਗੇ |

ਵਿਧਾਇਕ ਡਾ. ਹਰਜੋਤ ਕਮਲ ਨੇ ਸਕੂਲ ਦੇ ਨਵੇਂ ਕਮਰਿਆਂ ਦਾ ਕੀਤਾ ਉਦਘਾਟਨ

ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸੂਬੇ ਦੇ ਸਾਰੇ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕਰਨ ਦੀ ਪ੍ਰਕਿਰਿਆ ਤਹਿਤ ਮੋਗਾ ਦੇ ਸਰਕਾਰੀ ...

ਪੂਰੀ ਖ਼ਬਰ »

ਗਊਆਂ ਦੀ ਮੌਤ ਕੁਦਰਤੀ ਨਹੀਂ ਸਗੋਂ ਪਸ਼ੂ ਹੱਤਿਆ ਦਾ ਮਾਮਲਾ-ਨੌਜਵਾਨ ਭਾਰਤ ਸਭਾ

ਨਿਹਾਲ ਸਿੰਘ ਵਾਲਾ, 28 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕੇ ਵਿਖੇ ਇਕ ਧਾਰਮਿਕ ਸੰਸਥਾ ਵਲੋਂ ਚਲਾਈ ਜਾ ਰਹੀ ਗਊਸ਼ਾਲਾ ਵਿਚ ਭੁੱਖਮਰੀ ਨਾਲ ਪਿਛਲੇ 2 ਮਹੀਨਿਆਂ ਤੋਂ ਗਊਆਂ ਦੀਆਂ ਹੋ ਰਹੀਆਂ ਮੌਤਾਂ ਨੂੰ ਲੈ ਕੇ ਨੌਜਵਾਨ ...

ਪੂਰੀ ਖ਼ਬਰ »

ਪਿਛਲੇ ਤਿੰਨ ਸਾਲ ਤੋਂ ਬੰਦੀ ਬਣਾ ਕੇ ਕਮਰੇ 'ਚ ਡੱਕੀ ਲੜਕੀ ਨੂੰ ਏਕਜੋਤ ਸੇਵਾ ਸੁਸਾਇਟੀ ਨੇ ਛੁਡਵਾਇਆ

ਮੋਗਾ, 28 ਨਵੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਏਕਜੋਤ ਸੇਵਾ ਸੁਸਾਇਟੀ ਦੇ ਸੰਚਾਲਕਾਂ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਮੋਗਾ ਨਿਵਾਸੀਆਂ ਦੀ ਮੰਗ 'ਤੇ ਸਥਾਨਕ ਸ਼ਹਿਰ ਦੀ ਬੈਂਕ ਕਾਲੋਨੀ ਵਿਚ ਇਕ 30 ਸਾਲਾ ਲੜਕੀ ਰਿੰਪੀ ਗੋਇਲ ਜੋ ਕਿ ਦਿਮਾਗ਼ੀ ਤੌਰ 'ਤੇ ...

ਪੂਰੀ ਖ਼ਬਰ »

ਚੂਹੜਚੱਕ ਵਿਖੇ 'ਆਪ' ਆਗੂਆਂ ਤੇ ਵਲੰਟੀਅਰਾਂ ਦੀ ਇਕੱਤਰਤਾ

ਅਜੀਤਵਾਲ, 28 ਨਵੰਬਰ (ਹਰਦੇਵ ਸਿੰਘ ਮਾਨ, ਸ਼ਮਸ਼ੇਰ ਸਿੰਘ ਗ਼ਾਲਿਬ)-ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਚੂਹੜਚੱਕ ਵਿਖੇ ਆਉਂਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਆਗੂਆਂ ਅਤੇ ਪਾਰਟੀ ਵਲੰਟੀਅਰਾਂ ਦੀ ਇਕੱਤਰਤਾ ਪਾਰਟੀ ਆਗੂ ...

ਪੂਰੀ ਖ਼ਬਰ »

ਨਵੀਨ ਸਿੰਗਲਾ ਨੇ ਵਿਧਾਇਕ ਡਾ. ਹਰਜੋਤ ਕਮਲ ਨੂੰ ਆਵਾਜ਼-ਏ-ਮੋਗਾ ਦਾ ਦਿੱਤਾ ਖ਼ਿਤਾਬ

ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਿਰਤੀਆਂ, ਕਰਮਚਾਰੀਆਂ ਅਤੇ ਦੁਕਾਨਦਾਰਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਅਤੇ ਧਾੜਵੀਆਂ ਖ਼ਿਲਾਫ਼ ਹਿੱਕ ਡਾਹ ਕੇ ਖੜ੍ਹੇ ਹੋਣ ਵਾਲੇ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੂੰ ਮੋਗਾ ਵਾਸੀਆਂ ਨੇ ਹੁਣ ਆਵਾਜ਼- ...

ਪੂਰੀ ਖ਼ਬਰ »

ਗਊਆਂ ਦੀ ਭੁੱਖਮਰੀ ਨਾਲ ਮੌਤ ਚਿੰਤਾ ਦਾ ਵਿਸ਼ਾ-ਬਰਜਿੰਦਰ ਬਰਾੜ

ਨਿਹਾਲ ਸਿੰਘ ਵਾਲਾ, 28 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੋਗਾ ਤੋਂ ਉਮੀਦਵਾਰ ਐਡਵੋਕੇਟ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕੇ ਵਿਖੇ ਗਊਸ਼ਾਲਾ ਦਾ ਦੌਰਾ ਕੀਤਾ ਅਤੇ ਪਿਛਲੇ ਦੋ ਮਹੀਨੇ ਤੋਂ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ ਚਾਰ ਕਾਬੂ

ਮੋਗਾ, 28 ਨਵੰਬਰ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 20 ਗ੍ਰਾਮ ਹੈਰੋਇਨ ਅਤੇ 1400 ਨਸ਼ੀਲੀਆਂ ਗੋਲੀਆਂ ਸਮੇਤ ਚਾਰ ਜਣਿਆਂ ਨੂੰ ਗਿ੍ਫ਼ਤਾਰ ਕਰ ਕੇ ...

ਪੂਰੀ ਖ਼ਬਰ »

ਚੇਅਰਮੈਨ ਖਣਮੁੱਖ ਭਾਰਤੀ ਵਲੋਂ ਮਾਛੀਕੇ ਗਊਸ਼ਾਲਾ ਲਈ ਫੀਡ ਤੇ ਗੁੜ ਭੇਟ

ਨਿਹਾਲ ਸਿੰਘ ਵਾਲਾ, 28 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕੇ ਦੇ ਗਊਸ਼ਾਲਾ ਜਿੱਥੇ ਪਿਛਲੇ ਦੋ ਮਹੀਨਿਆਂ ਦੌਰਾਨ ਵੱਡੀ ਪੱਧਰ 'ਤੇ ਗਊਆਂ ਦੀ ਭੁੱਖ ਨਾਲ ਮੌਤ ਹੋ ਗਈ ਸੀ | ਇਸ ਗਊਸ਼ਾਲਾ ਵਿਚ ਗਊਆਂ ਦੀ ਸੇਵਾ ਲਈ ਭਗਵਾਨ ਪਰਸੂਰਾਮ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬੀੜ ਬੱਧਨੀ ਦੀ ਵਿਦਿਆਰਥਣ ਸਾਇੰਸ ਮੁਕਾਬਲੇ 'ਚ ਅੱਵਲ

ਬੱਧਨੀ ਕਲਾਂ, 28 ਨਵੰਬਰ (ਸੰਜੀਵ ਕੋਛੜ)-ਰਾਸ਼ਟਰੀ ਆਵਿਸ਼ਕਾਰ ਅਭਿਆਨ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੁਸ਼ੀਲ ਨਾਥ, ਡੀ.ਐਮ. ਸਾਇੰਸ ਮੋਗਾ ਕੁਲਦੀਪ ਸਿੰਘ ਦੀ ਅਗਵਾਈ ਹੇਠ ਸਾਇੰਸ ਪ੍ਰਦਰਸ਼ਨੀ ਦਾ ਆਯੋਜਨ ਸਕੂਲ ਪੱਧਰ, ਬਲਾਕ ਪੱਧਰ ਅਤੇ ਜ਼ਿਲ੍ਹਾ ਪੱਧਰ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਕੈਂਪ 'ਚ ਲਾਡੀ ਢੋਸ ਨੇ ਪੁੱਜ ਕੇ ਕੀਤੀ ਹੌਸਲਾ-ਅਫ਼ਜ਼ਾਈ

ਕੋਟ ਈਸੇ ਖਾਂ, 28 ਨਵੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਆਮ ਆਦਮੀ ਪਾਰਟੀ ਹਲਕਾ ਧਰਮਕੋਟ ਦੇ ਇੰਚਾਰਜ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਸਥਾਨਕ ਵਾਰਡ ਨੰਬਰ 11 'ਚ ਕੌਂਸਲਰ ਸਿਮਰਨਜੀਤ ਕੌਰ ਦੀ ਦੇਖ-ਰੇਖ ਹੇਠ ਲਗਵਾਏ ਕੋਰੋਨਾ ਵੈਕਸੀਨ ਕੈਂਪ 'ਚ ਵਿਸ਼ੇਸ਼ ...

ਪੂਰੀ ਖ਼ਬਰ »

ਵਿਸ਼ਾਲ ਭਗਵਤੀ ਜਾਗਰਣ ਸ਼ਰਧਾ ਭਾਵਨਾ ਨਾਲ ਕਰਵਾਇਆ

ਮੋਗਾ, 28 ਨਵੰਬਰ (ਅਸ਼ੋਕ ਬਾਂਸਲ)-ਜੈ ਮਾਂ ਭਗਵਤੀ ਜਾਗਰਣ ਕਲੱਬ ਵੱਲੋਂ ਸਥਾਨਕ 3 ਨਿਊ ਟਾਊਨ ਮੋਗਾ ਵਿਖੇ 19ਵਾਂ ਵਿਸ਼ਾਲ ਭਗਵਤੀ ਜਾਗਰਣ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਜਾਗਰਣ ਦੀ ਸ਼ੁਰੂਆਤ ਡਾ. ਨਵੀਨ ਸੂਦ ਅਤੇ ਕੌਂਸਲਰ ਡਾ. ਰੀਮਾ ਸੂਦ ਦੇ ਪਰਿਵਾਰ ਵਲੋਂ ਗਣੇਸ਼ ...

ਪੂਰੀ ਖ਼ਬਰ »

ਗੁਰਮੀਤ ਬਾਵਾ, ਕੁਲਵੰਤ ਸਿੰਘ ਸੂਰੀ ਤੇ ਮੋਹਨ ਭੰਡਾਰੀ ਦੇ ਤੁਰ ਜਾਣ ਕਰਕੇ ਸਾਹਿਤ ਜਗਤ ਨੂੰ ਨਾ ਪੂਰਾ ਹੋਣ ਵਾਲਾ ਪਿਆ ਘਾਟਾ

ਕੋਟ ਈਸੇ ਖਾਂ, 28 ਨਵੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਲੰਮੀ ਹੇਕ ਦੀ ਮਲਿਕਾ ਲੋਕ ਗਾਇਕ ਗੁਰਮੀਤ ਬਾਵਾ, ਨਾਵਲਕਾਰ ਨਾਨਕ ਸਿੰਘ ਦੇ ਹੋਣਹਾਰ ਫ਼ਰਜ਼ੰਦ ਪੰਜਾਬੀ ਪੁਸਤਕ ਪ੍ਰਕਾਸ਼ਨ ਦੇ ਖੇਤਰ 'ਚ ਨਵੀਆਂ ਪੈੜਾਂ ਪਾਉਣ ਵਾਲੇ ਕੁਲਵੰਤ ਸਿੰਘ ਸੂਰੀ ਅਤੇ ...

ਪੂਰੀ ਖ਼ਬਰ »

ਭੁਪਿੰਦਰਾ ਖ਼ਾਲਸਾ ਸਕੂਲ ਖਿਡਾਰੀਆਂ ਨੂੰ ਟਰੈਕ ਸੂਟ ਤੇ ਹਾਕੀਆਂ ਵੰਡੀਆਂ

ਮੋਗਾ, 28 ਨਵੰਬਰ (ਜਸਪਾਲ ਸਿੰਘ ਬੱਬੀ)-ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਵਿਦਿਆਰਥੀਆਂ ਨੂੰ ਵਿੱਦਿਆ ਦੇ ਨਾਲ-ਨਾਲ ਖੇਡਾਂ ਪ੍ਰਤੀ ਜੋੜਨ ਲਈ ਸਕੂਲ ਵਿਖੇ ਪ੍ਰਵਾਸੀ ਭਾਰਤੀ ਦਾਨੀ ਸੱਜਣ ਅਵਤਾਰ ਸਿੰਘ ਬਿੱਟੂ ਅਮਰੀਕਾ ਵਾਲੇ ਵਲੋਂ ਭੇਜੇ 18 ...

ਪੂਰੀ ਖ਼ਬਰ »

ਸੰਤ ਮਹੇਸ਼ ਮੁਨੀ ਜੀ ਮੈਮੋਰੀਅਲ ਸਕੂਲ 'ਚ ਦਸਤਾਰ ਮੁਕਾਬਲੇ ਕਰਵਾਏ

ਬੱਧਨੀ ਕਲਾਂ, 28 ਨਵੰਬਰ (ਸੰਜੀਵ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਸੰਤ ਮਹੇਸ਼ ਮੁੰਨੀ ਜੀ ਮੈਮੋਰੀਅਲ ਸਕੂਲ ਬੱਧਨੀ ਕਲਾਂ ਵਿਖੇ ਦਸਤਾਰ ਮੁਕਾਬਲੇ ਕਰਵਾਏ ਗਏ | ਜਿਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਿਕਾਸ ਦੇ ਨਾਂਅ 'ਤੇ ਲੜੇਗਾ ਚੋਣਾਂ-ਡੱਲਾ

ਕੋਟ ਈਸੇ ਖਾਂ, 28 ਨਵੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਕਾਸ ਦੇ ਮੁੱਦੇ 'ਤੇ ਲੜੀਆਂ ਜਾਣਗੀਆਂ ਤੇ ਦੂਜੇ ਪਾਸੇ ਲੋਕਾਂ ਦੀਆਂ ਆਸਾਂ ਪੂਰੀਆਂ ਕਰਨ ਦੀ ਬਜਾਏ ਕੁਰਸੀ ਮੋਹ ਵਿਚ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਸੰਮਤੀ ਵਲੋਂ ਕਿਸਾਨ ਅੰਦੋਲਨ ਦੀ ਵਰ੍ਹੇਗੰਢ ਤੇ ਸੰਵਿਧਾਨ ਦਿਵਸ ਸੰਬੰਧੀ ਸਮਾਗਮ

ਮੋਗਾ, 28 ਨਵੰਬਰ (ਜਸਪਾਲ ਸਿੰਘ ਬੱਬੀ)-ਮੁੱਖ ਚੌਕ ਮੋਗਾ ਵਿਖੇ ਕਿਸਾਨ ਸੰਘਰਸ਼ ਸੰਮਤੀ ਵਲੋਂ ਡਾਕਟਰ ਕੁਲਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਕਿਸਾਨ ਅੰਦੋਲਨ ਦੀ ਵਰ੍ਹੇਗੰਢ ਅਤੇ ਸੰਵਿਧਾਨ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਹੋਇਆ | ਇਸ ਮੌਕੇ ਡਾਕਟਰ ਕੁਲਦੀਪ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਿਕਾਸ ਦੇ ਨਾਂਅ 'ਤੇ ਲੜੇਗਾ ਚੋਣਾਂ-ਡੱਲਾ

ਕੋਟ ਈਸੇ ਖਾਂ, 28 ਨਵੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਕਾਸ ਦੇ ਮੁੱਦੇ 'ਤੇ ਲੜੀਆਂ ਜਾਣਗੀਆਂ ਤੇ ਦੂਜੇ ਪਾਸੇ ਲੋਕਾਂ ਦੀਆਂ ਆਸਾਂ ਪੂਰੀਆਂ ਕਰਨ ਦੀ ਬਜਾਏ ਕੁਰਸੀ ਮੋਹ ਵਿਚ ...

ਪੂਰੀ ਖ਼ਬਰ »

ਪੰਜਾਬ ਅੰਦਰ ਤੀਜੇ ਮੋਰਚੇ ਦੀ ਸਰਕਾਰ ਬਣਨੀ ਤੈਅ-ਜਥੇਦਾਰ ਬੂਟਾ ਸਿੰਘ ਰਣਸੀਂਹ

ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਕਿਰਤੀ ਅਤੇ ਜਨਤਾ ਦਲ (ਸੈਕੂਲਰ) ਦੀ ਸਾਂਝੀ ਮੀਟਿੰਗ ਮੋਗਾ ਵਿਚ ਕੀਤੀ ਗਈ | ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ ਕਿਰਤੀ ਦੇ ਪ੍ਰਧਾਨ ਜਥੇਦਾਰ ਬੂਟਾ ਸਿੰਘ ਰਣਸੀਂਹ ਤੇ ਬੌਰੀਆ ਸਮਾਜ ਦੇ ਆਗੂ ...

ਪੂਰੀ ਖ਼ਬਰ »

ਮਾਸਟਰ ਸੋਹਨ ਸਿੰਘ ਖੋਸਾ ਰੰਡਿਆਲਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਕੋਟ ਈਸੇ ਖਾਂ, 28 ਨਵੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਹਰਮਨ ਪਿਆਰੀ, ਮਿਲਾਪੜੇ ਸ਼ਖ਼ਸੀਅਤ ਮਾਸਟਰ ਸੋਹਨ ਸਿੰਘ ਖੋਸਾ ਜੋ ਕਿ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਅੰਤਿਮ ਅਰਦਾਸ, ਸ਼ਰਧਾਂਜਲੀ ਸਮਾਗਮ ਪਿੰਡ ਰੰਡਿਆਲਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ | ...

ਪੂਰੀ ਖ਼ਬਰ »

ਜ਼ਿਲ੍ਹਾ ਸਵੀਪ ਕਮੇਟੀ ਵਲੋਂ ਵਿਕਲਾਂਗ ਵੋਟਰਾਂ ਲਈ ਮੀਟਿੰਗ

ਮੋਗਾ, 28 ਨਵੰਬਰ (ਅਸ਼ੋਕ ਬਾਂਸਲ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਜ਼ਿਲੇ੍ਹ ਦੇ ਵੱਖ-ਵੱਖ ਹਿੱਸਿਆਂ ਵਿਚ ਵਿਕਲਾਂਗ ਵਿਅਕਤੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ | ਜਿਸ ਵਿਚ ਉਨ੍ਹਾਂ ਨੂੰ ਆਪਣੀ ਵੋਟ ਬਣਵਾਉਣ ਅਤੇ ...

ਪੂਰੀ ਖ਼ਬਰ »

ਭਲੂਰ ਦੇ ਗੁਰਦੁਆਰਾ ਸਾਹਿਬ ਬਾਬਾ ਰਣੀਆ ਜੀ ਵਿਖੇ ਦਸਤਾਰ ਸਜਾਓ ਮੁਕਾਬਲਾ ਕਰਵਾਇਆ

ਨੱਥੂਵਾਲਾ ਗਰਬੀ, 28 ਨਵੰਬਰ (ਸਾਧੂ ਰਾਮ ਲੰਗੇਆਣਾ)-ਪਿੰਡ ਭਲੂਰ ਗੁਰਦੁਆਰਾ ਬਾਬਾ ਰਣੀਆ ਜੀ ਵਿਖੇ ਸੱਚਖੰਡ ਵਾਸੀ ਬਾਬਾ ਸੰਤੋਖ ਸਿੰਘ ਦੇ ਸਾਲਾਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਸ਼ਰਨ ਸਿੰਘ ਦੀ ਅਗਵਾਈ ਵਿਚ ਦਸਤਾਰ ਸਜਾਓ ...

ਪੂਰੀ ਖ਼ਬਰ »

ਦੋ ਵਾਰ ਮੂੰਹ ਦੀ ਖਾ ਚੁੱਕੇ ਉਮੀਦਵਾਰ ਦਾ ਟਕਸਾਲੀ ਕਾਂਗਰਸੀ ਕਰਨਗੇ ਵਿਰੋਧ-ਕਰਨਲ ਬਾਬੂ ਸਿੰਘ

ਅਜੀਤਵਾਲ, 28 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਕੀ ਕਾਂਗਰਸ ਤੀਸਰੀ ਵਾਰ ਦਲ ਬਦਲੂ ਉਮੀਦਵਾਰ ਨਿਹਾਲ ਸਿੰਘ ਵਾਲਾ ਰਿਜ਼ਰਵ ਹਲਕੇ ਤੋਂ ਉਤਾਰੇਗੀ?, ਇਸ ਦੀ ਚਰਚਾ ਉਸ ਦਿਨ ਹੀ ਸ਼ੁਰੂ ਹੋ ਗਈ ਸੀ ਜਿਸ ਦਿਨ ਅਕਾਲੀ ਦਲ ਦੀ ਟਿਕਟ ਕੱਟੇ ਜਾਣ 'ਤੇ ਕਾਂਗਰਸ 'ਚ ਮੁੱਖ ਮੰਤਰੀ ਪਾਰਟੀ ...

ਪੂਰੀ ਖ਼ਬਰ »

ਪਿੰਡ ਖੋਸਾ ਰਣਧੀਰ ਵਿਖੇ ਜਥੇਦਾਰ ਤੋਤਾ ਸਿੰਘ ਦੇ ਹੱਕ 'ਚ ਮੀਟਿੰਗ

ਕੋਟ ਈਸੇ ਖਾਂ, 28 ਨਵੰਬਰ (ਨਿਰਮਲ ਸਿੰਘ ਕਾਲੜਾ)-ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਰਹਿਨੁਮਾਈ ਹੇਠ ਪਿੰਡਾਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਬੂਥ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ | ਜਿਸ ਤਹਿਤ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਾਘਾ ਪੁਰਾਣਾ ਦੀ ਮਹੀਨਾਵਾਰ ਮੀਟਿੰਗ

ਬਾਘਾ ਪੁਰਾਣਾ, 28 ਨਵੰਬਰ (ਕਿ੍ਸ਼ਨ ਸਿੰਗਲਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਘਾ ਪੁਰਾਣਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਕੇਵਲ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਰਾਜਾਪੀਰ ਰਾਜੇਆਣਾ ਵਿਖੇ ਹੋਈ | ਇਸ ਮੌਕੇ ਡਾ. ਗੁਰਚਰਨ ਸਿੰਘ ਸਾਹੋਕੇ, ...

ਪੂਰੀ ਖ਼ਬਰ »

ਬਲਦੇਵ ਸਿੰਘ ਮਾਣੂੰਕੇ ਦੇ ਹੱਕ 'ਚ ਵੱਡੀ ਗਿਣਤੀ ਨਿੱਤਰੇ ਪੱਤੋ ਹੀਰਾ ਸਿੰਘ ਨਿਵਾਸੀ

ਨਿਹਾਲ ਸਿੰਘ ਵਾਲਾ, 28 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਪਿੰਡ ਪੱਤੋ ਹੀਰਾ ਸਿੰਘ ਵਿਖੇ ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਦੇ ਸੂਬਾ ਚੇਅਰਮੈਨ ਖਣਮੁਖ ਭਾਰਤੀ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਬਸਪਾ ਵਲੋਂ ਸਾਂਝੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਚੋਣ ਮੈਦਾਨ 'ਚ ...

ਪੂਰੀ ਖ਼ਬਰ »

ਰਾਈਟ ਵੇ ਏਅਰਲਿੰਕਸ ਦੇ ਵਿਦਿਆਰਥੀ ਆਈਲਟਸ 'ਚ ਮਾਰ ਰਹੇ ਨੇ ਮੱਲਾਂ

ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਮਸ਼ਹੂਰ ਸੰਸਥਾ ਰਾਈਟ-ਵੇ ਏਅਰਲਿੰਕਸ ਜੋ ਕਈ ਸਾਲਾਂ ਤੋਂ ਆਈਲਟਸ ਅਤੇ ਇਮੀਗੇ੍ਰਸ਼ਨ ਦੇ ਖੇਤਰ ਵਿਚ ਚੰਗੀ ਭੂਮਿਕਾ ਨਿਭਾ ਰਹੀ ਹੈ | ਇਸੇ ਲੜੀ ਤਹਿਤ ਰਾਈਟ-ਵੇ ਏਅਰਲਿੰਕਸ ਦੇ ਵਿਦਿਆਰਥੀ ਸੰਦੀਪ ਸਿੰਘ ਪੁੱਤਰ ...

ਪੂਰੀ ਖ਼ਬਰ »

ਅਰਵਿੰਦ ਕੇਜਰੀਵਾਲ ਦੀ ਤੀਜੀ ਗਾਰੰਟੀ ਨੂੰ ਲੈ ਕੇ ਧਰਮਕੋਟ 'ਚ ਜਨ ਸੰਵਾਦ ਨੇ ਧਾਰਿਆ ਰੈਲੀ ਦਾ ਰੂਪ

ਧਰਮਕੋਟ, 28 ਨਵੰਬਰ (ਪਰਮਜੀਤ ਸਿੰਘ)-ਧਰਮਕੋਟ ਵਿਖੇ ਆਮ ਆਦਮੀ ਪਾਰਟੀ ਹਲਕਾ ਧਰਮਕੋਟ ਦੇ ਹਲਕਾ ਇੰਚਾਰਜ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਵਿਚ ਜਨ ਸੰਵਾਦ ਕੀਤਾ ਗਿਆ | ਇਸ ਜਨ ਸੰਵਾਦ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਹਲਕਾ ਕਰਤਾਰਪੁਰ ਤੋਂ ਸਾਬਕਾ ਡੀ.ਸੀ.ਪੀ. ...

ਪੂਰੀ ਖ਼ਬਰ »

ਰਾਮੂਵਾਲੀਆ ਵਲੋਂ ਬੀਬੀ ਕਿਰਨਜੋਤ ਕੌਰ ਨੂੰ ਐਸ.ਜੀ.ਪੀ.ਸੀ. ਦਾ ਪ੍ਰਧਾਨ ਬਣਾਉਣ ਦੀ ਅਪੀਲ

ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)-ਲੋਕ ਭਲਾਈ ਪਾਰਟੀ ਦੇ ਪ੍ਰਧਾਨ, ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ...

ਪੂਰੀ ਖ਼ਬਰ »

ਬਾਬੇ ਕੇ ਮਲਟੀ ਸਪੈਸ਼ਲਿਟੀ ਹਸਪਤਾਲ ਦੌਧਰ ਵਿਖੇ ਲਗਾਇਆ ਮੁਫ਼ਤ ਮੈਡੀਕਲ ਜਾਂਚ ਕੈਂਪ

ਬੱਧਨੀ ਕਲਾਂ, 28 ਨਵੰਬਰ (ਸੰਜੀਵ ਕੋਛੜ)-ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਧੰਨ-ਧੰਨ ਸੰਤ ਬਾਬਾ ਨਾਹਰ ਸਿੰਘ ਜੀ ਸਨ੍ਹੇਰਾਂ ਵਾਲਿਆਂ ਦੀ ਅਪਾਰ ਕਿਰਪਾ ਸਦਕਾ ਸੰਤ ਬਾਬਾ ਕਪੂਰ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਬਾਬੇ ਕੇ ਮਲਟੀ ...

ਪੂਰੀ ਖ਼ਬਰ »

ਸਰਦੂਲ ਸਿੰਘ ਗਿੱਲ, ਸੁਰਿੰਦਰ ਸਿੰਘ ਗਿੱਲ ਤੇ ਅਜੀਤਪਾਲ ਸਿੰਘ ਰਣੀਆਂ ਨਾਲ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤਾ ਦੁੱਖ ਸਾਂਝਾ

ਬੱਧਨੀ ਕਲਾਂ, 28 ਨਵੰਬਰ (ਸੰਜੀਵ ਕੋਛੜ)-ਸਰਦੂਲ ਸਿੰਘ ਗਿੱਲ, ਸੁਰਿੰਦਰ ਸਿੰਘ ਗਿੱਲ ਨੂੰ ਉਸ ਵਕਤ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਬਹੁਤ ਹੀ ਸਤਿਕਾਰਯੋਗ ਪਿਤਾ ਅਤੇ ਅਜੀਤਪਾਲ ਸਿੰਘ ਰਣੀਆਂ ਸਰਕਲ ਪ੍ਰਧਾਨ ਸ਼੍ਰੋ. ਅਕਾਲੀ ਦਲ (ਬ) ਦੇ ਚਾਚਾ ਜੀ ਫਤਿਹ ਸਿੰਘ ਗਿੱਲ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਦਾ ਕਾਫ਼ਲਾ ਲੁਧਿਆਣਾ ਰੈਲੀ ਲਈ ਰਵਾਨਾ

ਬਾਘਾ ਪੁਰਾਣਾ, 28 ਨਵੰਬਰ (ਕਿ੍ਸ਼ਨ ਸਿੰਗਲਾ)-ਜਨਤਕ ਜਥੇਬੰਦੀਆਂ, ਟਰੇਡ ਯੂਨੀਅਨ ਅਤੇ ਖੱਬੀਆਂ ਪਾਰਟੀਆਂ ਵਲੋਂ ਲੁਧਿਆਣਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿਚ ਸ਼ਾਮਿਲ ਹੋਣ ਲਈ ਅੱਜ ਸਥਾਨਕ ਸ਼ਹਿਰ ਦੀ ਨਿਹਾਲ ਸਿੰਘ ਵਾਲਾ ਸੜਕ ਉੱਪਰੋਂ ਇਕ ਜਥਾ ਗੁਰਮੀਤ ...

ਪੂਰੀ ਖ਼ਬਰ »

ਪੀਪਲ ਬਲੱਡ ਸੇਵਾ ਵਲੋਂ ਖ਼ੂਨਦਾਨ ਕੈਂਪ

ਕੋਟ ਈਸੇ ਖਾਂ, 28 ਨਵੰਬਰ (ਨਿਰਮਲ ਸਿੰਘ ਕਾਲੜਾ)-ਸਥਾਨਕ ਕਸਬੇ ਦੇ ਚੀਮਾ ਰੋਡ 'ਤੇ ਸ੍ਰੀ ਗੁਰੂ ਅਰਜਨ ਦੇਵ ਜੀ ਗੁਰਦੁਆਰਾ ਸਾਹਿਬ ਵਿਖੇ 'ਪੀਪਲ ਬਲੱਡ ਸੇਵਾ' ਕੋਟ ਈਸੇ ਖਾਂ ਵਲੋਂ ਬਲੱਡ ਕੈਂਪ ਲਗਾਇਆ ਗਿਆ | ਜਿਸ 'ਚ ਕਸਬਾ ਕੋਟ ਈਸੇ ਖਾਂ ਦੇ ਵਾਰਡ ਨੰਬਰ 4 ਦੇ ਕੌਂਸਲਰ ...

ਪੂਰੀ ਖ਼ਬਰ »

ਸਮਾਲਸਰ-ਬਾਜਾਖਾਨਾ ਰੋਡ ਨੂੰ ਮੇਜਰ ਡਿਸਟਿ੍ਕਟ ਰੋਡ ਬਣਾਉਣ ਲਈ ਸਰਕਾਰ ਨੂੰ ਭੇਜਿਆ ਪੱਤਰ

ਠੱਠੀ ਭਾਈ, 28 ਨਵੰਬਰ (ਜਗਰੂਪ ਸਿੰਘ ਮਠਾੜੂ)-ਮੋਗਾ ਤੋਂ ਬਠਿੰਡਾ ਨੂੰ ਜਾਣ ਲਈ ਕਸਬਾ ਸਮਾਲਸਰ ਤੋਂ ਬਰਗਾੜੀ ਅਤੇ ਬਾਜਾਖਾਨਾ ਨੂੰ ਜੋੜਨ ਵਾਲੇ ਸਮਾਲਸਰ-ਬਾਜਾਖਾਨਾ ਜੀ.ਟੀ. ਰੋਡ ਜੋ ਕਿ ਪ੍ਰਧਾਨ ਮੰਤਰੀ ਯੋਜਨਾ ਅਧੀਨ ਬਣਿਆ ਹੈ ਤੇ ਆਵਾਜਾਈ ਏਨੀ ਵੱਧ ਗਈ ਹੈ ਕਿ ਇਹ ਰੋਡ ...

ਪੂਰੀ ਖ਼ਬਰ »

ਸੁਆਮੀ ਸੰਤ ਮਿੱਤ ਸਿੰਘ ਤੇ ਸੁਆਮੀ ਸੰਤ ਬਾਬਾ ਜ਼ੋਰਾ ਸਿੰਘ ਲੋਪੋ ਵਾਲਿਆਂ ਦੀ ਬਰਸੀ ਸੰਬੰਧੀ ਪੰਜਵੀਂ ਲੜੀ ਦੇ 22 ਅਖੰਡ ਪਾਠ ਪ੍ਰਕਾਸ਼

ਨਿਹਾਲ ਸਿੰਘ ਵਾਲਾ, 28 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਸ੍ਰੀਮਾਨ ਸੰਤ ਸੁਆਮੀ ਮਿੱਤ ਸਿੰਘ ਜੀ ਲੋਪੋ ਵਾਲਿਆਂ ਦੀ 71ਵੀਂ ਅਤੇ ਸੁਆਮੀ ਸੰਤ ਜ਼ੋਰਾ ਸਿੰਘ ਦੀ 16ਵੀਂ ਬਰਸੀ 6 ਦਸੰਬਰ ਨੂੰ ਦਰਬਾਰ ਸੰਪਰਦਾਇ ਸੰਤ ਆਸ਼ਰਮ ਲੋਪੋ ਵਿਖੇ (ਮੋਗਾ) ਮੌਜੂਦਾ ਮੁਖੀ ਸੁਆਮੀ ਸੰਤ ਬਾਬਾ ...

ਪੂਰੀ ਖ਼ਬਰ »

ਅਨੰਦ ਸਾਗਰ ਅਕੈਡਮੀ ਕੋਇਰ ਸਿੰਘ ਵਾਲਾ 'ਚ ਮਨਾਇਆ ਸੰਵਿਧਾਨ ਦਿਵਸ

ਬਾਘਾਪੁਰਾਣਾ, 28 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਸੰਤ ਬਾਬਾ ਭਜਨ ਸਿੰਘ ਜੀ ਪਟਿਆਲਾ ਵਾਲੇ ਅਤੇ ਚੇਅਰਪਰਸਨ ਬੀਬੀ ਕਰਤਾਰ ਕੌਰ ਦੀ ਅਗਵਾਈ 'ਚ ਚੱਲ ਰਹੀ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਅਨੰਦ ਸਾਗਰ ਅਕੈਡਮੀ (ਕੋਇਰ ਸਿੰਘ ਵਾਲਾ) ਵਿਖੇ ਭਾਰਤੀ ਸੰਵਿਧਾਨ ਦਿਵਸ ...

ਪੂਰੀ ਖ਼ਬਰ »

ਬਾਬਾ ਸੀਕਰੀ ਦੇ ਦਿਹਾਂਤ 'ਤੇ ਸ਼ਹਿਰ ਅੰਦਰ ਸੋਗ ਦੀ ਲਹਿਰ

ਕੋਟ ਈਸੇ ਖਾਂ, 28 ਨਵੰਬਰ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਸਥਾਨਕ ਸ਼ਹਿਰ ਦੇ ਨਾਮਵਰ ਸੀਕਰੀ ਪਰਿਵਾਰ ਦੇ ਸ਼ੁਕਲ ਬਾਵਾ ਸੀਕਰੀ (39) ਪੁੱਤਰ ਦਰਸ਼ਨ ਲਾਲ ਸੀਕਰੀ ਦਾ ਬੀਤੇ ਸਨਿੱਚਰਵਾਰ ਦੀ ਸ਼ਾਮ ਦਿਹਾਂਤ ਹੋ ਜਾਣ 'ਤੇ ਇਲਾਕੇ ਅੰਦਰ ਸੋਗ ਦੀ ਲਹਿਰ ਦੌੜ ਗਈ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX