ਤਾਜਾ ਖ਼ਬਰਾਂ


ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  1 day ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  1 day ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  1 day ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  1 day ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  1 day ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  1 day ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  1 day ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  1 day ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  1 day ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  1 day ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  1 day ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  1 day ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  1 day ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਮੱਘਰ ਸੰਮਤ 553

ਬਠਿੰਡਾ

ਆਂਗਣਵਾੜੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਬਠਿੰਡਾ, 28 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੱਜ 'ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਬਠਿੰਡਾ ਵਿਖੇ ਪੰਜਾਬ ਸਰਕਾਰ ਤੇ ਵਿੱਤ ਮੰਤਰੀ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਆਂਗਣਵਾੜੀ ਮੁਲਾਜ਼ਮਾਂ ਨੂੰ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਨਜ਼ਦੀਕ ਇਕੱਤਰ ਹੁੰਦੀਆਂ ਦੇਖ ਬਠਿੰਡਾ ਪੁਲਿਸ ਵਲੋਂ ਮਿੰਨੀ ਸਕੱਤਰੇਤ ਅਤੇ ਵਿੱਤ ਮੰਤਰੀ ਦੇ ਸਥਾਨਕ ਦਫ਼ਤਰ ਸਾਹਮਣੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ | ਇਸ ਦੌਰਾਨ ਆਂਗਣਵਾੜੀ ਮੁਲਾਜ਼ਮਾਂ ਵਲੋਂ ਸ਼ਹਿਰ 'ਚ ਰੋਸ ਮਾਰਚ ਵੀ ਕੀਤਾ ਗਿਆ | ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਵਰ੍ਹਦੇ ਹੋਏ ਕਿਹਾ ਕਿ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਪੰਜਾਬ ਭਰ ਦੀਆਂ ਆਂਗਣਵਾੜੀ ਮੁਲਾਜ਼ਮਾਂ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਹਨ ਪਰ ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਇੱਕ ਵੀ ਮੰਗ ਪੂਰੀ ਨਹੀਂ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਮੁੱਖ ਮੰਤਰੀ ਦੇ ਨਾਂਅ ਆਪਣੇ ਲਹੂ ਨਾਲ ਲਿਖੇ ਮੰਗ-ਪੱਤਰ ਦੀ ਸੌਂਪ ਚੁੱਕੀਆਂ ਹਨ ਪਰ ਪੰਜਾਬ ਸਰਕਾਰ ਦੇ ਕੰਨਾਂ 'ਤੇ ਜੂੰ ਨਹੀਂ ਸਰਕ ਰਹੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਹੋਰ ਤਿੱਖਾ ਕਰਨਗੀਆਂ | ਇਸ ਮੌਕੇ ਛਿੰਦਰਪਾਲ ਕੌਰ ਥਾਂਦੇਵਾਲਾ, ਗੁਰਮੀਤ ਕੌਰ ਗੋਨਿਆਣਾ, ਅੰਮਿ੍ਤਪਾਲ ਕੌਰ ਬੱਲੂਆਣਾ, ਜਸਵੀਰ ਕੌਰ ਬਠਿੰਡਾ, ਲਾਭ ਕੌਰ ਪਥਰਾਲਾ, ਸਤਵੰਤ ਕੌਰ ਤਲਵੰਡੀ, ਜਸਵਿੰਦਰ ਕੌਰ ਭਗਤਾ, ਜਸਵਿੰਦਰ ਕੌਰ ਬੱਬੂ ਦੋਦਾ, ਕਿਰਨਜੀਤ ਕੌਰ ਭੰਗਚੜ੍ਹੀ, ਪਰਮਜੀਤ ਕੌਰ ਰੁਲਦੂਵਾਲਾ, ਸੋਮਾ ਰਾਣੀ ਬਠਿੰਡਾ, ਕਿਰਪਾਲ ਕੌਰ ਰਾਮਪੁਰਾ, ਸੁਖਪਾਲ ਕੌਰ ਫੂਲ, ਰੀਟਾ ਰਾਣੀ ਮੌੜ, ਕੰਵਲਜੀਤ ਕੌਰ ਸ਼ੇਰਾਂਵਾਲੀ, ਗਗਨ ਮੱਲਣ ਤੇ ਮਨਮੀਤ ਕੌਰ ਨਥਾਣਾ ਸਮੇਤ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਮੌਜੂਦ ਸਨ |

ਚੰਨੀ ਸਰਕਾਰ ਫੋਕੇ ਐਲਾਨ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਦੁਬਾਰਾ ਫਿਰ ਕੋਸ਼ਿਸ਼ ਕਰ ਰਹੀ-ਗੁਰਬਾਜ਼ ਸਿੱਧੂ

ਰਾਮਾਂ ਮੰਡੀ, 28 ਨਵੰਬਰ (ਅਮਰਜੀਤ ਸਿੰਘ ਲਹਿਰੀ)-ਕਾਂਗਰਸ ਸਰਕਾਰ ਨੇ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਸਿਵਾਏ ਕੁਝ ਨਹੀਂ ਕੀਤਾ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਤਲਵੰਡੀ ਸਾਬੋ ਤੋਂ ਸ਼ੋ੍ਰਮਣੀ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਦੇ ਸਪੁੱਤਰ ...

ਪੂਰੀ ਖ਼ਬਰ »

ਨਸ਼ੇ ਵਾਲੀਆਂ ਸ਼ੀਸ਼ੀਆਂ ਸਮੇਤ ਇਕ ਗਿ੍ਫ਼ਤਾਰ, ਮੁਕੱਦਮਾ ਦਰਜ

ਬਠਿੰਡਾ, 28 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਸੀ.ਆਈ.ਏ ਸਟਾਫ-1 ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਇਕ ਦਰਜਨ ਤੋਂ ਵੱਧ ਨਸ਼ੀਲੀਆਂ ਸ਼ੀਸ਼ੀਆਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਖ਼ਿਲਾਫ਼ ਪੁਲਿਸ ਥਾਣਾ ਕੈਨਾਲ ਕਾਲੋਨੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਸਟਾਫ਼ ਦੇ ...

ਪੂਰੀ ਖ਼ਬਰ »

ਬਠਿੰਡਾ ਦੇ ਮਸ਼ਹੂਰ ਮਾਲ 'ਚ ਬਣੇ ਹੋਟਲ 'ਚ ਦੇਹ-ਵਪਾਰ ਦਾ ਧੰਦਾ ਕਰਨ ਵਾਲੇ ਕਾਬੂ

ਬਠਿੰਡਾ, 28 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਸ਼ਹਿਰ ਦੇ ਇਕ ਮਸ਼ਹੂਰ ਮਾਲ 'ਚ ਬਣੇ ਇਕ ਹੋਟਲ 'ਚ ਚੱਲਦੇ ਦੇਹ-ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰਦੇ ਹੋਏ ਬਠਿੰਡਾ ਪੁਲਿਸ ਵਲੋਂ ਤਿੰਨ ਵਿਅਕਤੀਆਂ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਗਿਆ, ਜਿਨ੍ਹਾਂ ਖ਼ਿਲਾਫ਼ ਥਾਣਾ ...

ਪੂਰੀ ਖ਼ਬਰ »

ਸੂਬਾ ਪੱਧਰੀ ਕਰਾਟੇ ਮੁਕਾਬਲਿਆਂ 'ਚ ਪਿ੍ਸਾ ਬਾਂਸਲ ਨੇ ਮਾਰੀ ਬਾਜ਼ੀ

ਰਾਮਾਂ ਮੰਡੀ, 28 ਨਵੰਬਰ (ਤਰਸੇਮ ਸਿੰਗਲਾ)-ਬਠਿੰਡਾ ਵਿਖੇ ਕਰਵਾਏ ਗਏ ਪੰਜਾਬ ਪੱਧਰੀ ਕਰਾਟੇ ਦੇ ਮੁਕਾਬਲਿਆਂ 'ਚੋਂ ਰਾਮਾਂ ਮੰਡੀ ਦੀ ਲੜਕੀ ਅਤੇ ਚੌਥੀ ਜਮਾਤ ਦੀ ਵਿਦਿਆਰਥਣ ਪਿ੍ਸਾ ਬਾਂਸਲ (10) ਸਾਲ ਪੁੱਤਰੀ ਰਾਹੁਲ ਬਾਂਸਲ ਇੰਸਪੈਕਟਰ ਫੂਡ ਸਪਲਾਈ ਪੁੱਤਰ ਹਰਬੰਸ ਲਾਲ ...

ਪੂਰੀ ਖ਼ਬਰ »

ਡੇਰਾ ਪ੍ਰੇਮੀਆਂ ਦੇ ਵੱਡੇ ਇਕੱਠ ਨੇ ਰਾਜਨੀਤਕ ਪਾਰਟੀਆਂ 'ਚ ਮਚਾਈ ਹਲਚਲ

ਸੰਗਤ ਮੰਡੀ, 29 ਨਵੰਬਰ (ਅੰਮਿ੍ਤਪਾਲ ਸ਼ਰਮਾ)-ਬਠਿੰਡਾ-ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਗੁਰੂਸਰ ਸੈਣੇਵਾਲਾ ਵਿਖੇ ਐਤਵਾਰ ਨੂੰ ਹੋਏ ਜ਼ਿਲੇ੍ਹ ਦੇ ਡੇਰਾ ਪ੍ਰੇਮੀਆਂ ਦੇ ਵੱਡੇ ਇਕੱਠ ਨੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਵਲੋਂ ਅੱਧੀ ਦਰਜਨ ਪਿੰਡਾਂ 'ਚ ਵਰਕਰ ਮੀਟਿੰਗਾਂ

ਰਾਮਾਂ ਮੰਡੀ, 28 ਨਵੰਬਰ (ਅਮਰਜੀਤ ਸਿੰਘ ਲਹਿਰੀ)-ਸ਼ੋ੍ਰਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣਨ 'ਤੇ ਕਾਂਗਰਸ ਸਰਕਾਰ ਵਲੋਂ ਕੱਟੇ ਗਏ ਆਟਾ ਦਾਲ ਦੇ ਸਾਰੇ ਕਾਰਡ ਮੁੜ ਚਾਲੂ ਕੀਤੇ ਜਾਣਗੇ ਅਤੇ ਹਰੇਕ ਲਾਭਪਾਤਰੀ ਔਰਤ ਨੂੰ 2 ਹਜ਼ਾਰ ਰੁਪਏ ਦਿੱਤੇ ਜਾਣਗੇ, ਇਨ੍ਹਾਂ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਸੰਬੰਧੀ ਸੈਮੀਨਾਰ ਕਰਵਾਇਆ

ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਗਾਮੀ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਨਵੇਂ ਵੋਟਰਾਂ ਨੂੰ ਰਜਿਸਟਰ ਕਰਨ 'ਤੇ 100 ਫ਼ੀਸਦੀ ਵੋਟ ਪਾਉਣ 'ਤੇ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਅਰਵਿੰਦ ਪਾਲ ਸਿੰਘ ਸੰਧੂ ਦੇ ...

ਪੂਰੀ ਖ਼ਬਰ »

ਟਰਾਂਸਪੋਰਟ ਵਿਭਾਗ ਦੀ ਸਖ਼ਤੀ ਮਗਰੋਂ ਨਿਊ ਦੀਪ ਕੰਪਨੀ ਦੀਆਂ 65 ਬੱਸਾਂ ਸੜਕਾਂ ਤੋਂ ਹੋਈਆਂ ਗਾਇਬ

ਬਠਿੰਡਾ, 28 ਨਵੰਬਰ (ਵੀਰਪਾਲ ਸਿੰਘ)-ਟਰਾਂਸਪੋਰਟ ਵਿਭਾਗ ਪੰਜਾਬ ਵਲੋਂ ਟੈਕਸ ਦੇ ਮਾਮਲੇ ਨੂੰ ਲੈ ਕੇ ਨਿਊ ਦੀਪ ਕੰਪਨੀਆਂ ਦੀਆਂ 65 ਦੇ ਕਰੀਬ ਬੱਸਾਂ ਦੇ ਪਰਮਿਟਾਂ ਨੂੰ ਰੱਦ ਕਰਕੇ ਪੰਜਾਬ ਦੀਆਂ ਸੜਕਾਂ ਤੇ ਵੱਖ-ਵੱਖ ਰੂਟਾਂ 'ਤੇ ਦੌੜਨ ਤੇ ਰੋਕ ਲਗਾ ਕੇ ਸ਼ਿਕੰਜਾ ਕਸ ...

ਪੂਰੀ ਖ਼ਬਰ »

ਵਿੱਤ ਮੰਤਰੀ ਨੇ 5 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਰੱਖਿਆ ਨੀਂਹ ਪੱਥਰ

ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਬਠਿੰਡਾ ਸ਼ਹਿਰ ਦੇ ਪਰਸਰਾਮ ਨਗਰ ਵਿਚ 5 ਕਰੋੜ 7 ਲੱਖ ਦੀ ਲਾਗਤ ਨਾਲ 2 ਏਕੜ ਤੋਂ ਵੱਧ ਜਗ੍ਹਾ 'ਤੇ ਬਣਾਏ ਜਾ ਰਹੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਨੀਂਹ ਪੱਥਰ ਰੱਖਿਆ | ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਤੇ ਸੰਬੰਧਿਤ ਆਰ.ਓਜ਼ ਨਾਲ ਬੈਠਕ

ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਗਾਮੀ ਵਿਧਾਨ ਸਭਾ ਚੋਣਾਂ 2022 ਸ਼ਾਂਤੀਪੂਰਵਕ ਢੰਗ ਨਾਲ ਕਰਵਾਈਆਂ ਜਾਣਗੀਆਂ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲ੍ਹੇ ਨਾਲ ਸਬੰਧਤ ਆਰਓਜ਼ ਅਤੇ ਵੱਖ-ਵੱਖ ...

ਪੂਰੀ ਖ਼ਬਰ »

ਕੋਵਿਡ ਕਾਰਨ ਹੋਈਆਂ ਮੌਤਾਂ ਦੇ ਵਾਰਿਸਾਂ ਨੂੰ ਦਿੱਤੇ ਜਾਣਗੇ 50 ਹਜ਼ਾਰ ਰੁਪਏ-ਡਿਪਟੀ ਕਮਿਸ਼ਨਰ

ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਯੋਗ ਅਗਵਾਈ ਹੇਠ ਸੂਬਾ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਕੋਵਿਡ-19 ਕਾਰਣ ਮੌਤ ਹੋ ਜਾਣ ਕਾਰਨ ਐਸ.ਡੀ.ਆਰ.ਐਫ਼. ਫ਼ੰਡਾਂ ਵਿਚੋਂ 50 ਹਜ਼ਾਰ ਰੁਪਏ ਐਕਸ ...

ਪੂਰੀ ਖ਼ਬਰ »

ਰਾਮੂਵਾਲੀਆ ਵਲੋਂ ਬੀਬੀ ਕਿਰਨਜੋਤ ਕੌਰ ਨੂੰ ਐਸ.ਜੀ.ਪੀ.ਸੀ. ਦਾ ਪ੍ਰਧਾਨ ਬਣਾਉਣ ਦੀ ਅਪੀਲ

ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)-ਲੋਕ ਭਲਾਈ ਪਾਰਟੀ ਦੇ ਪ੍ਰਧਾਨ, ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਬਠਿੰਡਾ ਦੀ ਚੋਣ ਮੁਹਿੰਮ ਤਹਿਤ ਸਰੂਪ ਚੰਦ ਸਿੰਗਲਾ ਨੇ ਵਾਰਡ ਵਾਸੀਆਂ ਨਾਲ ਕੀਤੀ ਮੀਟਿੰਗ

ਬਠਿੰਡਾ, 28 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਵਿਧਾਨ ਸਭਾ ਹਲਕਾ ਬਠਿੰਡਾ ਤੋਂ ਸ਼ੋ੍ਰਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ ਵਲੋਂ 2022 ਦੀਆ ਚੋਣਾਂ ਵਿਚ ਵਰਕਰਾਂ ਨੂੰ ਲਾਮਬੰਦ ਕਰਨ ਦੇ ਲਈ ਵਾਰਡ ਨੰਬਰ 23 ਦਲਜੀਤ ਸਿੰਘ ਰੋਮਾਣਾ ਦੇ ਗ੍ਰਹਿ ...

ਪੂਰੀ ਖ਼ਬਰ »

ਭੱਲਾ ਤੇ ਮਾਨ ਵਲੋਂ ਹਲਕੇ ਦੇ ਪਿੰਡਾਂ ਦੇ ਤੂਫ਼ਾਨੀ ਦੌਰੇ

ਮਹਿਰਾਜ/ਭਾਈਰੂਪਾ, 28 ਨਵੰਬਰ (ਸੁਖਪਾਲ ਮਹਿਰਾਜ/ਵਰਿੰਦਰ ਲੱਕੀ)-ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ, ਕਿਉਂਕਿ ਰਵਾਇਤੀ ਪਾਰਟੀਆਂ ਨੇ ਸਿਰਫ਼ ਵਾਅਦੇ ਹੀ ਕੀਤੇ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ...

ਪੂਰੀ ਖ਼ਬਰ »

ਬਲਾਕ ਪੱਧਰੀ ਸਹਿ-ਵਿੱਦਿਅਕ ਮੁਕਾਬਲਿਆਂ 'ਚ ਸ.ਸ.ਸ.ਸ. ਜੈ ਸਿੰਘ ਵਾਲਾ ਦਾ ਸ਼ਾਨਦਾਰ ਪ੍ਰਦਰਸ਼ਨ

ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਕੂਲ ਸਿੱਖਿਆ ਵਿਭਾਗ, ਪੰਜਾਬ ਵਲੋਂ ਮਾਂ-ਬੋਲੀ ਨੂੰ ਸਮਰਪਿਤ ਸਹਿ-ਵਿੱਦਿਅਕ ਮੁਕਾਬਲਿਆਂ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਭਾਸ਼ਣ ਤੇ ਸੁਲੇਖ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਦੇ ਅੰਤਰਗਤ ਬਲਾਕ ਪੱਧਰ 'ਤੇ ...

ਪੂਰੀ ਖ਼ਬਰ »

ਨਰਮੇ ਦੇ ਖ਼ਰਾਬੇ ਦਾ ਮੁਆਵਜ਼ਾ ਜਲਦ ਨਾ ਦਿੱਤਾ ਤਾਂ ਸਰਕਾਰੀ ਨੁਮਾਇੰਦਿਆਂ ਨੂੰ ਪਿੰਡਾਂ 'ਚ ਨਹੀਂ ਵੜਨ ਦੇਵਾਂਗੇ-ਭਾਕਿਯੂ ਆਗੂ

ਤਲਵੰਡੀ ਸਾਬੋ, 28 ਨਵੰਬਰ (ਰਣਜੀਤ ਸਿੰਘ ਰਾਜੂ)-ਮਾਲਵੇ ਦੀ ਨਰਮਾ ਪੱਟੀ ਵਜੋਂ ਜਾਣੇ ਜਾਂਦੇ ਉਕਤ ਖ਼ਿੱਤੇ ਵਿਚ ਗੁਲਾਬੀ ਸੁੰਡੀ ਕਾਰਣ ਬੀਤੇ ਸਮੇਂ ਵਿਚ ਨਰਮੇ ਦੀ ਫ਼ਸਲ ਦੇ ਵੱਡੀ ਪੱਧਰ ਤੇ ਹੋਏ ਖ਼ਰਾਬੇ ਦੇ ਮੁਆਵਜ਼ੇ ਦੇ ਪੰਜਾਬ ਸਰਕਾਰ ਦੇ ਐਲਾਨ ਅਜੇ ਤੱਕ ਸਿਰਫ਼ ਮੀਡੀਆ ...

ਪੂਰੀ ਖ਼ਬਰ »

ਭਾਈ ਭੋਡੀਪੁਰਾ ਦੇ ਗ੍ਰਹਿ ਵਿਖੇ ਪੁੱਜੇ ਅਕਾਲੀ ਦਲ (ਸੰਯੁਕਤ) ਦੇ ਬੁਲਾਰੇ ਸੋਢੀ ਦਾ ਸਨਮਾਨ

ਬਠਿੰਡਾ, 28 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਬੁਲਾਰੇ ਤੇ ਬਠਿੰਡਾ ਦਿਹਾਤੀ ਦੇ ਕੋਆਰਡੀਨੇਟਰ ਭਾਈ ਦਵਿੰਦਰ ਸਿੰਘ ਸੋਢੀ ਨੇ ਆਪਣੇ ਬਠਿੰਡਾ ਦੌਰੇ ਦੌਰਾਨ ਦਸਤਾਰ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਪਰਗਟ ਸਿੰਘ ਭੋਡੀਪੁਰਾ ਦੇ ...

ਪੂਰੀ ਖ਼ਬਰ »

ਸੁਰਜੀਤ ਸਿੰਘ (ਡੀ.ਪੀ.ਈ.) ਹਾਕੀ ਟੂਰਨਾਮੈਂਟ ਦੌਰਾਨ ਬਠਿੰਡਾ ਦੀ ਟੀਮ ਦੀ ਰਹੀ ਹਰੀ ਝੰਡੀ, ਦੂਸਰੇ ਸਥਾਨ 'ਤੇ ਰਹੀ ਮੋਗਾ ਦੀ ਟੀਮ

ਗੋਨਿਆਣਾ, 28 ਨਵੰਬਰ (ਲਛਮਣ ਦਾਸ ਗਰਗ)-ਸੁਰਜੀਤ ਸਿੰਘ (ਡੀ.ਪੀ.ਈ) ਹਾਕੀ ਕਲੱਬ (ਰਜਿ) ਗੋਨਿਆਣਾ ਮੰਡੀ ਵਲੋਂ ਪਹਿਲਾ ਸਬ-ਜੂਨੀਅਰ (6 ਖਿਡਾਰੀ) ਇਕ ਰੋਜ਼ਾ ਹਾਕੀ ਟੂਰਨਾਮੈਂਟ ਅੱਜ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਕਲੱਬ ਪ੍ਰਧਾਨ ਗੋਨੀ ਸਰਾਂ ਅਤੇ ...

ਪੂਰੀ ਖ਼ਬਰ »

ਸ਼ਹੀਦ ਨਾਇਬ ਸੂਬੇਦਾਰ ਕਰਨੈਲ ਸਿੰਘ ਸ.ਸ.ਸ. ਸਕੂਲ ਜੰਡਾਂਵਾਲਾ ਦੇ ਵਿਦਿਆਰਥੀਆਂ ਨੇ ਕੀਤੀ ਵਿੱਦਿਅਕ ਯਾਤਰਾ

ਗੋਨਿਆਣਾ, 28 ਨਵੰਬਰ (ਲਛਮਣ ਦਾਸ ਗਰਗ)-ਸ਼ਹੀਦ ਨਾਇਬ ਸੂਬੇਦਾਰ ਕਰਨੈਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਾਂਵਾਲਾ ਦੇ 11ਵੀ ਅਤੇ 12ਵੀ ਜਮਾਤ ਦੇ ਵਿਦਿਆਰਥੀਆਂ ਦਾ ਵਿੱਦਿਅਕ ਯਾਤਰਾ ਸ੍ਰੀ ਮੁਕਤਸਰ ਸਾਹਿਬ ਅਤੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ...

ਪੂਰੀ ਖ਼ਬਰ »

ਸੰਗਤ ਮੰਡੀ ਦੇ ਕਈ ਪਰਿਵਾਰ ਕਾਂਗਰਸ ਪਾਰਟੀ 'ਚ ਸ਼ਾਮਿਲ

ਸੰਗਤ ਮੰਡੀ, 28 ਨਵੰਬਰ (ਅੰਮਿ੍ਤਪਾਲ ਸ਼ਰਮਾ)-ਸੰਗਤ ਮੰਡੀ ਦੇ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ ਹਨ | ਕਾਂਗਰਸੀ ਆਗੂ ਬਲਵੀਰ ਸਿੰਘ ਬੀਰਾ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਹਲਕਾ ਸੇਵਕ ਹਰਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮਜ਼ਦੂਰਾਂ ਦੇ ਸਾਂਝੇ ਮੋਰਚੇ ਵਲੋਂ 12 ਦਸੰਬਰ ਨੂੰ ਰੇਲ ਆਵਾਜਾਈ ਠੱਪ ਕਰਨ ਦਾ ਐਲਾਨ

ਬਠਿੰਡਾ, 28 ਨਵੰਬਰ (ਸੱਤਪਾਲ ਸਿੰਘ ਸਿਵੀਆਂ)-'ਪੇਂਡੂ ਤੇ ਖੇਤ-ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ' ਵਲੋਂ 12 ਦਸੰਬਰ ਨੂੰ ਪੰਜਾਬ ਭਰ ਵਿਚ 8 ਥਾਵਾਂ 'ਤੇ ਰੇਲ ਆਵਾਜਾਈ ਠੱਪ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਦੀ ਕਾਮਯਾਬੀ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ...

ਪੂਰੀ ਖ਼ਬਰ »

ਅਕਾਲੀ ਦਲ ਵਰਕਰਾਂ ਦੀ ਸ਼ਕਤੀ ਪੰਜਾਬ ਲਈ ਨਹੀਂ ਬਲਕਿ ਨਿੱਜੀ ਹਿੱਤਾਂ ਲਈ ਵਰਤ ਰਿਹੈ-ਗਿੱਲਪੱਤੀ

ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪੰਜਾਬੀ ਸੂਬੇ ਦੀ ਪ੍ਰਾਪਤੀ ਲਈ, ਪਾਣੀਆਂ ਲਈ, ਸਰਕਾਰੀ ਜਬਰ ਦੇ ਵਿਰੁੱਧ, ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕਿਆਂ ਦੀ ਪ੍ਰਾਪਤੀ ਲਈ, ਦੇਸ਼ ਅਤੇ ਕੌਮ ਦੇ ਹਿੱਤਾਂ ਲਈ ਮੋਰਚਿਆਂ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗਾਂ ਲਾਗੂ ਕਰਵਾਉਣ ਲਈ ਕੀਤੀ ਮੀਟਿੰਗ

ਬਠਿੰਡਾ, 28 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਮੁਲਾਜ਼ਮਾਂ ਦੀਆ ਬੁਨਿਆਦੀ ਮੰਗਾਂ ਲਾਗੂ ਕਰਵਾਉਣ ਅਤੇ ਡਿਸਮਿਸ ਆਗੂਆਂ ਨੂੰ ਬਹਾਲੀ ਕਰਵਾਉਣ ਲਈ ਟੈਕਨੀਕਲ ਸਰਵਿਸਜ਼ ਯੂਨੀਅਨ ਭੰਗਲ ਸਰਕਲ ਵਰਕਿੰਗ ਕਮੇਟੀ ਬਠਿੰਡਾ ਦੀ ਮੀਟਿੰਗ ਸਰਕਲ ਪ੍ਰਧਾਨ ਸਤਵਿੰਦਰ ਸਿੰਘ ਦੀ ...

ਪੂਰੀ ਖ਼ਬਰ »

ਕਾਂਗਰਸ ਅਤੇ 'ਆਪ' ਦੇ ਕਈ ਸਰਗਰਮ ਮੈਂਬਰ ਅਕਾਲੀ ਦਲ 'ਚ ਸ਼ਾਮਿਲ

ਭਗਤਾ ਭਾਈਕਾ, 28 ਨਵੰਬਰ (ਸੁਖਪਾਲ ਸਿੰਘ ਸੋਨੀ)-ਕਾਂਗਰਸ ਅਤੇ ਆਮ ਆਦਮੀ ਪਾਰਟੀ ਦੋਨੋਂ ਹੀ ਦਿੱਲੀ ਤੋਂ ਰਿਮੋਟ ਨਾਲ ਚੱਲਣ ਵਾਲੀਆਂ ਪਾਰਟੀਆਂ ਹਨ | ਇਹ ਨਾ ਤਾਂ ਪੰਜਾਬੀਆਂ ਦੀ ਹਮਦਰਦ ਹੋ ਸਕਦੀਆਂ ਹਨ ਅਤੇ ਨਾ ਹੀ ਸੂਬੇ ਦੇ ਮੁੱਦਿਆਂ ਦੀ ਪੈਰਵਾਈ ਕਰ ਸਕਦੀਆਂ ਹਨ | ...

ਪੂਰੀ ਖ਼ਬਰ »

ਕਲੇਰ ਇੰਟਰਨੈਸ਼ਨਲ ਸਕੂਲ ਵਿਖੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ

ਭਗਤਾ ਭਾਈਕਾ, 28 ਨਵੰਬਰ (ਸੁਖਪਾਲ ਸਿੰਘ ਸੋਨੀ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਚੇਅਰਪਰਸਨ ਮੈਡਮ ਰਣਧੀਰ ਕੌਰ ਕਲੇਰ, ਕੋਹਿਨੂਰ ਸਿੱਧੂ ਸਪੋਰਟਸ ਮੈਨੇਜਰ ਦੀ ਅਗਵਾਈ ਹੇਠ ਨੰਨ੍ਹੇ-ਮੁੰਨ੍ਹੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਹਰਰਾਏਪੁਰ ਵਿਖੇ ਵਿੱਦਿਅਕ ਅਤੇ ਸਹਿ ਵਿੱਦਿਅਕ ਬਲਾਕ ਪੱਧਰੀ ਮੁਕਾਬਲੇ ਕਰਵਾਏ

ਗੋਨਿਆਣਾ, 28 ਨਵੰਬਰ (ਲਛਮਣ ਦਾਸ ਗਰਗ)-ਸਿੱਖਿਆ ਵਿਭਾਗ ਪੰਜਾਬ ਦੁਆਰਾ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸ ਲੜੀ ਤਹਿਤ ਇਲਾਕੇ ਦੇ ਬਲਾਕ ਪੱਧਰੀ ਮੁਕਾਬਲਿਆਂ ਦੇ ਅਹਿਦ ਵਿਚ ਬਲਾਕ ਗੋਨਿਆਣਾ ਮੰਡੀ ਦੇ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਕਰਵਾਏ

ਭਗਤਾ ਭਾਈਕਾ, 28 ਨਵੰਬਰ (ਸੁਖਪਾਲ ਸਿੰਘ ਸੋਨੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਠਾ ਗੁਰੂ ਵਿਖੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਲਾਲ ਦੀ ਬਾਰ੍ਹਵੀਂ ਜਮਾਤ ਦੀ ...

ਪੂਰੀ ਖ਼ਬਰ »

ਮਹਿਮਾ ਸਰਜਾ ਸਕੂਲ ਦੇ ਵਿਦਿਆਰਥੀਆਂ ਵਲੋਂ ਇਕ ਰੋਜ਼ਾ ਵਿੱਦਿਅਕ ਟੂਰ

ਮਹਿਮਾ ਸਰਜਾ, 28 ਨਵੰਬਰ (ਰਾਮਜੀਤ ਸ਼ਰਮਾ)-ਪਿ੍ੰਸੀਪਲ ਆਸ਼ੂ ਸਿੰਘ ਦੀ ਅਗਵਾਹੀ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮਾ ਸਰਜਾ (ਬਠਿੰਡਾ) ਦੇ ਮੈਡੀਕਲ ਤੇ ਨਾਨ ਮੈਡੀਕਲ ਦੇ ਵਿਦਿਆਰਥੀਆਂ ਨੇ ਰਾਕੇਸ਼ ਕੁਮਾਰ ਲੈਕਚਰਾਰ ਕੈਮਿਸਟਰੀ, ਬਲਜਿੰਦਰ ਸਿੰਘ ਲੈਕਚਰਾਰ ...

ਪੂਰੀ ਖ਼ਬਰ »

ਆਲ ਇੰਡੀਆ ਮਜ਼੍ਹਬੀ ਸਿੱਖ ਵੈੱਲਫੇਅਰ ਐਸੋਸੀਏਸ਼ਨ ਨੇ ਸਾਲਾਨਾ ਚੇਤਨਾ ਸੰਮੇਲਨ ਕਰਵਾਇਆ

ਬਠਿੰਡਾ, 28 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਆਲ ਇੰਡੀਆ ਮਜ਼ਬ੍ਹੀ ਸਿੱਖ ਵੈਲਫੇਅਰ ਐਸ਼ੋਸੀਏਸ਼ਨ ਵਲੋਂ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਰਿਆੜ ਦੀ ਰਹਿਨੁਮਾਈ ਤੇ ਪ੍ਰੋਗਰਾਮ ਇੰਚਾਰਜ਼ ਗੁਰਬਚਨ ਸਿੰਘ ਸਿਵੀਆਂ ਦੀ ਅਗਵਾਈ ਹੇਠ ਸਥਾਨਕ ਟੀਚਰ ਹੋਮ ਵਿਖੇ ਪਦਮਸ਼੍ਰੀ ...

ਪੂਰੀ ਖ਼ਬਰ »

ਚੇਅਰਮੈਨ ਕੇ.ਕੇ. ਅਗਰਵਾਲ ਦੀ ਪਤਨੀ ਸਵ: ਰਵਿੰਦਰ ਅਗਰਵਾਲ ਨੂੰ ਸ਼ਰਧਾਂਜਲੀਆਂ ਭੇਟ

ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਕੇ.ਕੇ. ਅਗਰਵਾਲ ਦੀ ਪਤਨੀ ਸਵ: ਰਵਿੰਦਰ ਅਗਰਵਾਲ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਸਥਾਨਕ ਵੀਰ ਭਵਨ ਵਿਖੇ ਹੋਇਆ, ਜਿੱਥੇ ਪਹੁੰਚੀਆਂ ਵੱਖ-ਵੱਖ ਰਾਜਨੀਤਿਕ, ...

ਪੂਰੀ ਖ਼ਬਰ »

ਉਪ ਮੁੱਖ ਮੰਤਰੀ ਰੰਧਾਵਾ ਨੂੰ ਨਗਰ ਪੰਚਾਇਤ ਦੇ ਪ੍ਰਧਾਨ ਗੁਰਸੇਵਕ ਸਿੰਘ ਸਿੱਧੂ ਕੌਂਸਲਰ ਤੇ ਕਾਂਗਰਸੀ ਆਗੂ ਮਿਲੇ

ਲਹਿਰਾ ਮੁਹੱਬਤ, 28 ਨਵੰਬਰ (ਸੁਖਪਾਲ ਸਿੰਘ ਸੁੱਖੀ)-ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੇ ਗ੍ਰਹਿ ਰੱਖੇ ਸਮਾਗਮ ਦੌਰਾਨ ਪੁੱਜੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਸਥਾਨਕ ਨਗਰ ਪੰਚਾਇਤ ਦੇ ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ ...

ਪੂਰੀ ਖ਼ਬਰ »

ਸਿਲਵਰ ਓਕਸ ਸਕੂਲ ਬਠਿੰਡਾ ਦੇ ਵਿਦਿਆਰਥੀਆਂ ਨੇ ਇੰਟਰ ਸਕੂਲ ਮੁਕਾਬਲੇ 'ਚ ਮਾਰੀਆਂ ਮੱਲਾਂ

ਬਠਿੰਡਾ, 28 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਸੇਂਟ ਜ਼ੇਵੀਅਰ ਸਕੂਲ ਵਲੋਂ ਕਰਵਾਏ ਇੰਟਰ ਸਕੂਲ ਮੁਕਾਬਲੇ ਵਿਚ ਕਈ ਸਕੂਲਾਂ ਨੇ ਭਾਗ ਲਿਆ | ਇਸ ਮੌਕੇ ਸਿਲਵਰ ਓਕਸ ਸਕੂਲ ਬਠਿੰਡਾ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸ਼੍ਰੇਣੀਆਂ ਵਿਚ ਭਾਗ ਲੈਂਦੇ ਹੋਏ ਪਹਿਲਾ, ਦੂਜਾ ਅਤੇ ...

ਪੂਰੀ ਖ਼ਬਰ »

ਗੁਰਬਾਜ਼ ਸਿੱਧੂ ਨੇ ਪਿੰਡਾਂ ਦਾ ਦੌਰਾ ਕਰ ਕੇ ਅਕਾਲੀ-ਬਸਪਾ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ

ਰਾਮਾਂ ਮੰਡੀ, 28 ਨਵੰਬਰ (ਅਮਰਜੀਤ ਸਿੰਘ ਲਹਿਰੀ) - ਹਲਕਾ ਤਲਵੰਡੀ ਸਾਬੋ ਤੋਂ ਸ਼ੋ੍ਰਮਣੀ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਦੇ ਸਪੁੱਤਰ ਗੁਰਬਾਜ਼ ਸਿੰਘ ਸਿੱਧੂ ਨੇ ਪਿੰਡਾਂ ਦਾ ਦੌਰਾ ਕਰਕੇ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਵਰਕਰਾਂ ਨਾਲ ਮੀਟਿੰਗਾਂ ...

ਪੂਰੀ ਖ਼ਬਰ »

ਬਗੈਰ ਲਾਇਸੰਸ ਹੱੁਕਾ-ਤੰਬਾਕੂ ਦਾ ਸੇਵਨ ਕਰਵਾਉਣ ਵਾਲੇ ਨਾਮਜ਼ਦ

ਬਠਿੰਡਾ, 28 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਸਥਾਨਕ ਸ਼ਹਿਰ ਦੇ ਇਕ ਰੈਸਤਰਾਂ ਵਿਚ ਬਗੈਰ ਲਾਇਸੰਸ ਹੁੱਕਾ-ਤੰਬਾਕੂ ਦਾ ਸੇਵਨ ਕਰਵਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਪੁਲਿਸ ਥਾਣਾ ਸਿਵਲ ਲਾਇਨ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਨੂੰ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਵਲੋਂ ਨਥੇਹਾ ਤੋਂ ਦਿੱਲੀ ਵੱਲ ਕਿਸਾਨ ਕਾਫ਼ਲਾ ਰਵਾਨਾ

ਤਲਵੰਡੀ ਸਾਬੋ, 28 ਨਵੰਬਰ (ਲਕਵਿੰਦਰ ਸ਼ਰਮਾ)- ਕਿਸਾਨ ਸੰਯੁਕਤੀ ਮੋਰਚੇ ਵਲੋਂ 26 ਨਵੰਬਰ ਨੂੰ ਕਿਸਾਨ ਅੰਦੋਲਨ ਦਾ ਇਕ ਸਾਲ ਪੂਰਾ ਹੋਣ 'ਤੇ ਮਨਾਏ ਜਾ ਰਹੇ ਸਮਾਗਮ 'ਚ ਦੇਸ਼ ਭਰ ਤੋਂ ਵੱਡੀ ਗਿਣਤੀ ਕਿਸਾਨ ਮਜ਼ਦੂਰ ਪਹੁੰਚਣੇ ਸ਼ੁਰੂ ਹੋ ਗਏ ਹਨ | ਇਸੇ ਦੇ ਚੱਲਦਿਆਂ ਖੇਤਰ ਦੇ ...

ਪੂਰੀ ਖ਼ਬਰ »

ਸਮਰ ਹਿੱਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਭਾਈਰੂਪਾ, 28 ਨਵੰਬਰ (ਵਰਿੰਦਰ ਲੱਕੀ)-ਇਸ ਇਲਾਕੇ ਦੀ ਨਾਮਵਾਰ ਤੇ ਪੁਰਾਣੀ ਸਿੱਖਿਆ ਸੰਸਥਾ ਸਮਰ ਹਿਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਾਈਰੂਪਾ ਦੇ ਵਿਦਿਆਰਥੀਆਂ ਵਲੋਂ ਸਕੂਲ ਦੇ ਪਿ੍ੰਸੀਪਲ ਹਰਬੰਸ ਸਿੰਘ ਬਰਾੜ ਦੀ ਅਗਵਾਈ 'ਚ 2 ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ | ...

ਪੂਰੀ ਖ਼ਬਰ »

ਸਟੇਡੀਅਮ 'ਚ ਖਿਡਾਰੀਆਂ ਲਈ ਖੁਸ਼ਬਾਜ਼ ਜਟਾਣਾ ਵਲੋਂ ਵਾਟਰ ਕੂਲਰ ਤੇ ਆਰ.ਓ. ਭੇਟ

ਤਲਵੰਡੀ ਸਾਬੋ, 28 ਨਵੰਬਰ (ਰਣਜੀਤ ਸਿੰਘ ਰਾਜੂ)- ਸਥਾਨਕ ਗੁਰੂ ਕਾਸ਼ੀ ਕੈਂਪਸ ਦੇ ਸਟੇਡੀਅਮ 'ਚ ਸਵੇਰੇ ਸ਼ਾਮ ਪ੍ਰੈਕਟਿਸ ਕਰਨ ਆਉਣ ਵਾਲੇ ਖਿਡਾਰੀਆਂ ਅਤੇ ਵਿਦਿਆਰਥੀਆਂ ਨੂੰ ਪੀਣ ਦੇ ਪਾਣੀ ਦੀ ਪੇਸ਼ ਆ ਰਹੀ ਦਿੱਕਤ ਨੂੰ ਦੇਖਦਿਆਂ ਕਾਂਗਰਸ ਦੇ ਹਲਕਾ ਸੇਵਾਦਾਰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ 'ਚ ਪ੍ਰੀ-ਪ੍ਰਾਇਮਰੀ ਦਾ ਬਾਲ ਮੇਲਾ ਕਰਵਾਇਆ

ਲਹਿਰਾ ਮੁਹੱਬਤ, 28 ਨਵੰਬਰ (ਭੀਮ ਸੈਨ ਹਦਵਾਰੀਆ)-ਸਰਕਾਰੀ ਪ੍ਰਾਇਮਰੀ ਸਕੂਲ ਲਹਿਰਾ ਮੁਹੱਬਤ ਵਿਖੇ ਪ੍ਰੀ-ਪ੍ਰਾਇਮਰੀ ਦਾ ਬਾਲ ਮੇਲਾ ਕਰਵਾਇਆ ਗਿਆ, ਜਿਸ 'ਚ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ, ਬੱਚਿਆਂ ਦੇ ਮਾਪਿਆਂ ਅਤੇ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ | ਇਸ ਦੌਰਾਨ ...

ਪੂਰੀ ਖ਼ਬਰ »

ਮੋਦੀ ਸਰਕਾਰ ਸੰਘਰਸ਼ੀ ਕਿਸਾਨਾਂ 'ਤੇ ਦਰਜ ਸਾਰੇ ਝੂਠੇ ਪਰਚੇ ਕਰੇ ਰੱਦ-ਮਾਨ, ਆਕਲੀਆ

ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ, ਕਿਸਾਨ ਵਿੰਗ ਜ਼ਿਲ੍ਹਾ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਚਮਕੌਰ ਸਿੰਘ ਮਾਨ ਅਤੇ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਸਵਰਨ ਸਿੰਘ ਆਕਲੀਆ ਨੇ ਸਾਂਝੇ ਬਿਆਨ ਰਾਹੀਂ ਜਿਥੇ ਕੇਂਦਰ ਸਰਕਾਰ ...

ਪੂਰੀ ਖ਼ਬਰ »

ਬਖਸ਼ੀਵਾਲਾ ਤੋਂ ਨਦਾਮਪੁਰ ਤੱਕ 48 ਕਰੋੜ ਦੀ ਲਾਗਤ ਨਾਲ ਬਣੇਗੀ ਸੜਕ-ਸਿੰਗਲਾ

ਬਰੇਟਾ, 28 ਨਵੰਬਰ (ਪਾਲ ਸਿੰਘ ਮੰਡੇਰ)-ਪੰਜਾਬ ਸਰਕਾਰ ਵਲੋਂ ਬਰੇਟਾ (ਬਖਸ਼ੀਵਾਲਾ) ਤੋਂ ਨਦਾਮਪੁਰ (ਪਟਿਆਲਾ) ਤੱਕ 57 ਕਿੱਲੋਮੀਟਰ ਦੀ ਲੰਬਾਈ ਵਾਲੀ ਸੜਕ ਮਨਜ਼ੂਰ ਕੀਤੀ ਗਈ ਹੈ | ਕਾਂਗਰਸ ਦੇ ਸੀਨੀਅਰ ਆਗੂ ਕੁਲਵੰਤ ਰਾਏ ਸਿੰਗਲਾ ਨੇ ਦੱਸਿਆ ਕਿ ਇਹ ਸੜਕ 48 ਕਰੋੜ ਰੁਪਏ ਦੀ ...

ਪੂਰੀ ਖ਼ਬਰ »

ਬਠਿੰਡਾ 'ਚ ਮੁਫ਼ਤ ਕੈਂਸਰ ਚੈੱਕਅੱਪ ਕੈਂਪ ਅੱਜ

ਬਠਿੰਡਾ, 28 ਨਵੰਬਰ (ਅਵਤਾਰ ਸਿੰਘ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਵਰਲਡ ਕੈਂਸਰ ਕੇਅਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਕੈਂਸਰ ਚੈੱਕਅੱਪ ਕੈਂਪ 29 ਨਵੰਬਰ ਨੂੰ ਸਥਾਨਕ 100 ਫੁੱਟੀ ਰੋਡ ਸਥਿਤ ਪੁੱਡਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੂੰ ਬਠਿੰਡਾ ਦਿਹਾਤੀ ਹਲਕੇ ਲਈ ਨਹੀਂ ਮਿਲ ਰਿਹਾ ਯੋਗ ਉਮੀਦਵਾਰ

ਸੰਗਤ ਮੰਡੀ, 28 ਨਵੰਬਰ (ਅੰਮਿ੍ਤਪਾਲ ਸ਼ਰਮਾ) - ਬਠਿੰਡਾ ਦਿਹਾਤੀ ਹਲਕੇ ਦੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਦੇ ਪਾਰਟੀ ਛੱਡਣ ਤੋਂ ਬਾਅਦ ਪਾਰਟੀ ਨੂੰ ਕੋਈ ਯੋਗ ਉਮੀਦਵਾਰ ਨਹੀਂ ਮਿਲ ਰਿਹਾ ਹੈ, ਜੋ ਹਲਕੇ 'ਚ ਪਾਰਟੀ ਦੀ ਖ਼ਰਾਬ ਹੋਈ ਸਥਿਤੀ ਨੂੰ ...

ਪੂਰੀ ਖ਼ਬਰ »

ਲੈਕਚਰਾਰਾਂ 'ਤੇ ਥੋਪੇ ਜਾ ਰਹੇ ਟੈਸਟ ਨੂੰ ਖ਼ਤਮ ਕਰਨ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਦਿੱਤਾ ਮੰਗ ਪੱਤਰ

ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ, ਇਕਾਈ ਬਠਿੰਡਾ ਵੱਲੋਂ ਸਕੂਲ ਸਿੱਖਿਆ ਵਿਭਾਗ ਪੰਜਾਬ 'ਚੋਂ 2018 ਤੋਂ ਬਾਅਦ ਪਦਉੱਨਤ ਲੈਕਚਰਾਰਾਂ 'ਤੇ ਥੋਪੇ ਜਾ ਰਹੇ ਟੈਸਟ ਨੂੰ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ...

ਪੂਰੀ ਖ਼ਬਰ »

ਅੰਤਰ ਕਾਲਜ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਮਾਤਾ ਸੁੰਦਰੀ ਗਰਲਜ਼ ਕਾਲਜ, ਢੱਡੇ ਦੀ ਝੰਡੀ

ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਵਿੱਦਿਅਕ ਖੇਤਰ ਦੇ ਨਾਲ ਸਮਾਜਿਕ ਗਤੀਵਿਧੀਆਂ ਵਿਚ ਨੈਸ਼ਨਲ ਪੱਧਰ 'ਤੇ ਨਾਮਣਾ ਖੱਟਣ ਵਾਲੀ ਸੰਸਥਾ ਮਾਤਾ ਸੁੰਦਰੀ ਗਰਲਜ਼ ਕਾਲਜ, ਢੱਡੇ ਨੇ ਹੁਣ ਸਪੋਰਟਸ ਖੇਤਰ ਵਿਚ ਅਹਿਮ ਪ੍ਰਾਪਤੀਆਂ ਹਾਸਲ ਕਰਦਿਆਂ ਪੰਜਾਬੀ ...

ਪੂਰੀ ਖ਼ਬਰ »

ਕੌਮੀ ਸਿਹਤ ਮਿਸ਼ਨ ਕਰਮਚਾਰੀਆਂ ਦੀ ਖਰੜ ਰੋਸ ਰੈਲੀ ਕੱਲ੍ਹ

ਮਾਨਸਾ, 28 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਐਨ.ਐਚ.ਐਮ. ਮੁਲਾਜ਼ਮ ਯੂਨੀਅਨ ਵਲੋਂ ਹੱਕੀ ਮੰਗਾਂ ਮਨਵਾਉਣ ਲਈ 30 ਨਵੰਬਰ ਨੂੰ ਮੁੱਖ ਮੰਤਰੀ ਦੇ ਹਲਕੇ ਖਰੜ ਵਿਚ 30 ਨਵੰਬਰ ਨੂੰ ਕੀਤੀ ਜਾ ਰਹੀ ਰੈਲੀ ਇਤਿਹਾਸਕ ਹੋਵੇਗੀ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ, ...

ਪੂਰੀ ਖ਼ਬਰ »

ਆਈਲਟਸ ਪੁਆਇੰਟ ਦੇ ਵਿਦਿਆਰਥੀ ਨੇ ਲਏ 6.5 ਬੈਂਡ

ਮਾਨਸਾ, 28 ਨਵੰਬਰ (ਧਾਲੀਵਾਲ)-ਸਥਾਨਕ ਆਈਲੈਟਸ ਪੁਆਇੰਟ ਦੇ ਵਿਦਿਆਰਥੀ ਦਿਲਪ੍ਰੀਤ ਸਿੰਘ ਚਹਿਲ ਪੁੱਤਰ ਸੋਹਣ ਸਿੰਘ ਦਰੋਗਾ ਵਾਸੀ ਮਾਨਸਾ ਨੇ ਆਈਲੈਟਸ ਦੀ ਪ੍ਰੀਖਿਆ 'ਚੋਂ ਓਵਰਆਲ 6.5 ਬੈਂਡ ਹਾਸਲ ਕੀਤੇ ਹਨ | ਸੰਸਥਾ ਦੇ ਐਮ.ਡੀ. ਭੁਪਿੰਦਰ ਸਿੰਘ ਚਹਿਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹੀਰਕੇ ਅਕੈਡਮੀ ਵਿਖੇ ਅਥਲੈਟਿਕ ਮੀਟ ਕਰਵਾਈ

ਝੁਨੀਰ, 28 ਨਵੰਬਰ (ਸੰਧੂ)-ਭਗਤ ਸਿੰਘ ਮੈਮੋਰੀਅਲ ਅਕੈਡਮੀ ਪਿੰਡ ਹੀਰਕੇ ਵਿਖੇ ਅਥਲੈਟਿਕ ਮੀਟ ਕਰਵਾਈ ਗਈ | ਮੁੱਖ ਮਹਿਮਾਨ ਸਰਪੰਚ ਐਡਵੋਕੇਟ ਗੁਰਸੇਵਕ ਸਿੰਘ ਫੱਤਾ ਮਾਲੋਕਾ ਨੇ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਬੱਚਿਆਂ ਨੂੰ ਖੇਡਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ | 100 ...

ਪੂਰੀ ਖ਼ਬਰ »

ਭਗਤ ਪੂਰਨ ਸਿੰਘ ਸੇਵਾ ਸੰਸਥਾ ਵਲੋਂ ਅੱਖਾਂ ਦਾ ਆਪ੍ਰੇਸ਼ਨ ਕੈਂਪ

ਜੋਗਾ, 28 ਨਵੰਬਰ (ਚਹਿਲ)-ਭਗਤ ਪੂਰਨ ਸਿੰਘ ਸੇਵਾ ਸੰਸਥਾ, ਨਗਰ ਪੰਚਾਇਤ ਜੋਗਾ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਥਾਨਕ ਹਸਪਤਾਲ ਵਿਖੇ ਅੱਖਾਂ ਦਾ 23ਵਾਂ ਮੁਫ਼ਤ ਆਪ੍ਰੇਸ਼ਨ ਅਤੇ ਜਾਂਚ ਕੈਂਪ ਲਗਾਇਆ ਗਿਆ | ਉਦਘਾਟਨ ਸਭ ਤੋਂ ਪਹਿਲਾਂ ਆਏ ਮਰੀਜ਼ ਤੋਂ ਕਰਵਾਇਆ ਗਿਆ | ...

ਪੂਰੀ ਖ਼ਬਰ »

ਆਲ ਇੰਡੀਆ ਜਾਟ ਮਹਾਂ ਸਭਾ ਦੇ ਅਹੁਦੇਦਾਰ ਐਲਾਨੇ

ਸਰਦੂਲਗੜ੍ਹ, 28 ਨਵੰਬਰ (ਜੀ.ਐਮ.ਅਰੋੜਾ)-ਆਲ ਇੰਡੀਆ ਜਾਟ ਮਹਾਂ ਸਭਾ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਇੱਥੇ ਹੋਈ | ਇਕੱਤਰਤਾ ਦੌਰਾਨ ਸਭਾ ਨੂੰ ਜ਼ਿਲ੍ਹੇ ਅੰਦਰ ਹੋਰ ਮਜ਼ਬੂਤ ਕਰਨ ਲਈ ਵਿਚਾਰ ਚਰਚਾ ਕੀਤੀ ਗਈ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX