ਤਾਜਾ ਖ਼ਬਰਾਂ


ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  8 minutes ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  about 1 hour ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  about 1 hour ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  about 2 hours ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  about 3 hours ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  about 4 hours ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  about 4 hours ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  about 4 hours ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 5 hours ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  about 6 hours ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  about 6 hours ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  about 6 hours ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  about 6 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  about 6 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  about 6 hours ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  about 7 hours ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  about 6 hours ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 7 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 minute ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  about 8 hours ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 8 hours ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  about 8 hours ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  about 8 hours ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  about 9 hours ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਮੱਘਰ ਸੰਮਤ 553

ਸੰਪਾਦਕੀ

ਰਾਜਨੀਤੀ 'ਤੇ ਪਰਿਵਾਰਵਾਦ ਦਾ ਪ੍ਰਭਾਵ

ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਇਸ ਦੇ ਹੰਗਾਮਿਆਂ ਭਰਪੂਰ ਰਹਿਣ ਦੀ ਵੀ ਵੱਡੀ ਸੰਭਾਵਨਾ ਹੈ, ਪਰ ਇਸ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੂਰੇ ਦੇਸ਼ 'ਚ ਹੋਣ ਵਾਲੀਆਂ ਚੋਣਾਂ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਰਾਜਨੀਤਕ ਸੰਗਰਾਮ ਲਈ ਮੈਦਾਨ ਤਿਆਰ ਹੋ ਗਿਆ ਹੈ ਅਤੇ ਇਸ ਦੀਆਂ ਤਿਆਰੀਆਂ ਵੀ ਤੇਜ਼ ਹੋ ਗਈਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਵਿਧਾਨ ਦਿਵਸ ਮੌਕੇ ਦਿੱਤੇ ਗਏ ਭਾਸ਼ਣ ਨਾਲ ਇਹ ਸੰਗਰਾਮ ਹੋਰ ਵੀ ਭਖ ਗਿਆ ਹੈ। ਪ੍ਰਧਾਨ ਮੰਤਰੀ ਨੇ ਮੌਕੇ ਦੀ ਨਜ਼ਾਕਤ ਦਾ ਲਾਭ ਉਠਾਉਂਦਿਆਂ ਵਿਰੋਧੀ ਧਿਰ 'ਤੇ ਪਰਿਵਾਰਵਾਦ ਦੀ ਰਾਜਨੀਤੀ ਕਰਨ ਦਾ ਸਿੱਧਾ ਹਮਲਾ ਬੋਲਦਿਆਂ ਸੰਵਿਧਾਨ ਤੋਂ ਬੇਮੁੱਖ ਹੋ ਕੇ ਕੰਮ ਕਰਨ ਦਾ ਦੋਸ਼ ਲਗਾਇਆ ਹੈ। ਦੱਸਣਯੋਗ ਹੈ ਕਿ ਕਾਂਗਰਸ ਸਮੇਤ ਕਈ ਵਿਰੋਧੀ ਦਲਾਂ ਨੇ ਸੰਸਦ ਦੇ ਕੇਂਦਰੀ ਹਾਲ 'ਚ ਕਰਵਾਏ ਸੰਵਿਧਾਨ ਦਿਵਸ ਸੰਬੰਧੀ ਪ੍ਰੋਗਰਾਮ ਦਾ ਬਾਈਕਾਟ ਕਰ ਦਿੱਤਾ ਸੀ। ਪ੍ਰਧਾਨ ਮੰਤਰੀ ਨੇ ਇਸ ਬਾਈਕਾਟ ਨੂੰ ਮੁੱਦਾ ਬਣਾ ਕੇ ਸਮੁੱਚੀ ਵਿਰੋਧੀ ਧਿਰ ਨੂੰ ਲੰਬੇ ਹੱਥੀਂ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਹਮਲੇ ਦਾ ਦੋਹਰਾ ਮਹੱਤਵ ਹੈ। ਲੋਕ ਸਭਾ ਦੀਆਂ ਆਉਣ ਵਾਲੀਆਂ ਚੋਣਾਂ ਦੇ ਮਿਸ਼ਨ-2024 ਲਈ ਇਨ੍ਹੀਂ ਦਿਨੀਂ ਦੇਸ਼ 'ਚ ਵਿਰੋਧੀ ਦਲਾਂ ਦੀ ਏਕਤਾ ਤੇ ਗੱਠਜੋੜ ਦੀਆਂ ਤਿਆਰੀਆਂ ਜ਼ੋਰ-ਸ਼ੋਰ ਨਾਲ ਜਾਰੀ ਹਨ, ਪਰ ਸੱਤਾਧਾਰੀ ਭਾਜਪਾ ਤੇ ਉਸ ਦੇ ਪ੍ਰਧਾਨ ਮੰਤਰੀ ਵਿਰੁੱਧ ਇਕ ਮਜ਼ਬੂਤ ਚਿਹਰੇ ਨੂੰ ਖੜ੍ਹਾ ਕਰਨ ਦੇ ਮਾਮਲੇ ਵਿਚ ਵਿਰੋਧੀ ਪਾਰਟੀਆਂ ਨੂੰ ਅਜੇ ਸਫਲਤਾ ਨਹੀਂ ਮਿਲੀ। ਪ੍ਰਧਾਨ ਮੰਤਰੀ ਨੇ ਵੀ ਲੱਗੇ ਹੱਥੀਂ ਮੌਕੇ ਦਾ ਲਾਭ ਉਠਾਉਂਦਿਆਂ ਵਿਰੋਧੀ ਦਲਾਂ ਦੇ ਇਨ੍ਹਾਂ ਏਕਤਾ ਯਤਨਾਂ 'ਤੇ ਤੇਜ਼ ਹਮਲੇ ਕੀਤੇ।
ਦੇਸ਼ ਵਿਚ ਕੁਝ ਕਮੀਆਂ ਕਮਜ਼ੋਰੀਆਂ ਦੇ ਬਾਵਜੂਦ ਵੀ ਸੰਵਿਧਾਨ ਅਨੁਸਾਰ ਲੋਕਤੰਤਰਿਕ ਵਿਵਸਥਾ ਚਲਦੀ ਆ ਰਹੀ ਹੈ ਤੇ ਜਮਹੂਰੀ ਢੰਗ ਨਾਲ ਹੀ ਸਰਕਾਰਾਂ ਬਦਲਦੀਆਂ ਰਹੀਆਂ ਹਨ। ਸੰਵਿਧਾਨ ਨੂੰ ਮਾਨਤਾ ਦੀ ਪੁਸ਼ਟੀ ਲਈ ਕਰਵਾਏ ਜਾਣ ਵਾਲੇ ਇਸ ਪ੍ਰੋਗਰਾਮ ਦਾ ਵਿਰੋਧੀ ਦਲਾਂ ਵਲੋਂ ਕੀਤੇ ਬਾਈਕਾਟ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਖਿਲਾਫ਼ ਆਲੋਚਨਾ ਕਰਨ ਦਾ ਅਵਸਰ ਦੇ ਦਿੱਤਾ ਹੈ। ਇਸ ਪ੍ਰੋਗਰਾਮ ਨੂੰ ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਉਪ ਸਭਾਪਤੀ ਨੇ ਵੀ ਸੰਬੋਧਿਤ ਕੀਤਾ, ਜਿਸ ਨਾਲ ਇਸ ਮੌਕੇ ਦੀ ਮਹੱਤਤਾ ਹੋਰ ਵੀ ਵਧ ਜਾਂਦੀ ਹੈ। ਇਸ ਮੌਕੇ ਨੂੰ ਮਨਾਉਣ ਦੀ ਸ਼ੁਰੂਆਤ 2015 'ਚ ਕੀਤੀ ਗਈ ਸੀ। ਵਿਰੋਧੀ ਦਲਾਂ ਵਲੋਂ ਕਾਂਗਰਸ ਦੇ ਸੀਨੀਅਰ ਨੇਤਾ ਆਨੰਦ ਸ਼ਰਮਾ ਨੇ ਕਿਹਾ ਹੈ ਕਿ ਇਸ ਪ੍ਰੋਗਰਾਮ ਦੇ ਬਾਈਕਾਟ ਲਈ ਬਿਨਾਂ ਸ਼ੱਕ ਵਿਰੋਧੀ ਨੇਤਾਵਾਂ ਨੂੰ ਸਿਰਫ਼ ਮੂਕ ਦਰਸ਼ਕ ਬਣਾਉਣ ਲਈ ਸੱਦਿਆ ਜਾਣਾ ਹੀ ਜ਼ਿੰਮੇਵਾਰ ਹੈ।
ਪ੍ਰਧਾਨ ਮੰਤਰੀ ਦੀ ਇਸ ਗੱਲ ਨੂੰ ਲੈ ਕੇ ਕੋਈ ਦੋ ਰਾਵਾਂ ਨਹੀਂ ਹੋ ਸਕਦੀਆਂ ਕਿ ਕਸ਼ਮੀਰ ਤੋਂ ਲੈ ਕੇ ਕੰਨਿਆ ਕੁਮਾਰੀ ਤੱਕ ਪਰਿਵਾਰਵਾਦ 'ਤੇ ਆਧਾਰਿਤ ਰਾਜਨੀਤਕ ਦਲਾਂ ਦੀ ਭਰਮਾਰ ਹੈ। ਭਾਰਤੀ ਸੰਵਿਧਾਨ ਨੇ ਦੇਸ਼ ਦੀ ਆਮ ਜਨਤਾ ਨੂੰ ਲਿਖਣ, ਬੋਲਣ ਅਤੇ ਕਿਸੇ ਵੀ ਰਾਜਨੀਤਕ ਵਿਚਾਰਧਾਰਾ ਦਾ ਸਮਰਥਨ ਕਰਨ ਦੀ ਸੁਤੰਤਰਤਾ ਦਿੱਤੀ ਹੈ, ਪਰ ਪਰਿਵਾਰਵਾਦ 'ਤੇ ਆਧਾਰਿਤ ਰਾਜਨੀਤਕ ਦਲਾਂ ਨੇ ਇਸ ਤਰ੍ਹਾਂ ਨਾਲ ਇਸ ਸੁਤੰਤਰਤਾ ਦੀ ਇਕ ਪੱਖੀ ਤੌਰ 'ਤੇ ਦੁਰਵਰਤੋਂ ਕੀਤੀ ਹੈ, ਉਸ ਨੇ ਦੇਸ਼ ਦੇ ਰਾਜਨੀਤਕ ਪੱਧਰ 'ਤੇ ਬੁਰੀ ਕਿਸਮ ਦੇ ਗੰਧਲੇਪਨ ਅਤੇ ਸਵਾਰਥ ਨੂੰ ਜਨਮ ਦਿੱਤਾ ਹੈ। ਦੇਸ਼ ਦੇ ਸਭ ਤੋਂ ਵੱਡੇ ਰਾਜਨੀਤਕ ਦਲ ਕਾਂਗਰਸ ਦੇ ਪਤਨ ਦੇ ਪਿੱਛੇ ਵੀ ਇਹੀ ਇਕ ਵੱਡਾ ਕਾਰਨ ਹੈ ਅਤੇ ਵਿਰੋਧੀ ਦਲਾਂ ਦੀ ਏਕਤਾ ਦੇ ਰਾਹ ਵਿਚ ਵੀ ਇਹ ਰੁਝਾਨ ਇਕ ਮੁੱਖ ਰੁਕਾਵਟ ਬਣਿਆ ਹੋਇਆ ਹੈ। ਪਰਿਵਾਰਵਾਦ ਦੀ ਇਸ ਧਾਰਨਾ ਤਹਿਤ ਕਾਂਗਰਸ ਪਾਰਟੀ 'ਚ ਬੜੀ ਤੇਜ਼ੀ ਨਾਲ ਫੁੱਟ ਪਈ ਹੈ। ਪਹਿਲਾਂ ਜੀ-23 ਦੇ ਬੈਨਰ ਵਾਲੇ ਕਾਂਗਰਸ ਦੇ ਕਈ ਵੱਡੇ ਨੇਤਾ ਪਾਰਟੀ ਤੋਂ ਬੇਮੁੱਖ ਹੋ ਗਏ। ਫਿਰ ਇਕ ਸਮੇਂ ਦੀ ਦੇਸ਼ ਵਿਆਪੀ ਰਹੀ ਇਸ ਪਾਰਟੀ ਦੀ ਸੱਤਾ 'ਤੇ ਰਾਜਸਥਾਨ ਅਤੇ ਪੰਜਾਬ 'ਚ ਪਾਰਟੀ ਦੇ ਅੰਦਰ ਅਜਿਹਾ ਅੰਦਰੂਨੀ ਕਲੇਸ਼ ਸ਼ੁਰੂ ਹੋਇਆ ਕਿ ਜਿਸ ਨੇ ਬਚੀ-ਖੁਚੀ ਸਾਖ ਵੀ ਦਾਅ 'ਤੇ ਲਗਾ ਦਿੱਤੀ। ਖ਼ਾਸ ਤੌਰ 'ਤੇ ਪੰਜਾਬ 'ਚ ਤਾਂ ਹਾਲਾਤ ਹੋਰ ਵੀ ਬਦਤਰ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਣ ਲਈ ਮਜਬੂਰ ਕੀਤਾ ਜਾਣਾ ਅਤੇ ਫਿਰ ਉਨ੍ਹਾਂ ਵਲੋਂ ਕਾਂਗਰਸ ਦੇ ਬਰਾਬਰ ਪੰਜਾਬ ਲੋਕ ਕਾਂਗਰਸ ਦਾ ਗਠਨ ਕਰਨਾ ਪਾਰਟੀ ਦੇ ਅੰਦਰੂਨੀ ਕਲੇਸ਼ ਨੂੰ ਹੋਰ ਵਧਾਉਣ ਲਈ ਕਾਫ਼ੀ ਹੈ।
ਦੇਸ਼ ਦੀਆਂ ਹੋਰ ਵਿਰੋਧੀ ਪਾਰਟੀਆਂ 'ਚ ਵੀ ਇਹੀ ਸਥਿਤੀ ਹੈ। ਜੰਮੂ-ਕਸ਼ਮੀਰ ਦੀ ਰਾਜਨੀਤੀ 'ਤੇ ਵੀ ਪਰਿਵਾਰਵਾਦ ਭਾਰੀ ਹੈ ਅਤੇ ਤਾਮਿਲਨਾਡੂ ਦੀ ਸੰਪੂਰਨ ਰਾਜਨੀਤੀ ਅਤੇ ਸੱਤਾ ਵਿਵਸਥਾ ਇਸੇ ਪਰਿਵਾਰਵਾਦ ਦੀ ਜ਼ਮੀਨ 'ਤੇ ਟਿਕੀ ਹੈ। ਸੰਭਾਵਿਤ ਇਹੀ ਵੱਡਾ ਕਾਰਨ ਹੈ ਕਿ ਪ੍ਰਧਾਨ ਮੰਤਰੀ ਨੇ ਸੰਵਿਧਾਨ ਦਿਵਸ ਪ੍ਰੋਗਰਾਮ ਮੌਕੇ ਵਿਰੋਧੀ ਦਲਾਂ 'ਤੇ ਹਮਲਾਵਰ ਹੋਣ ਲਈ ਇਸੇ ਪਰਿਵਾਰਵਾਦ ਦਾ ਸਹਾਰਾ ਲਿਆ। ਅਸੀਂ ਸਮਝਦੇ ਹਾਂ ਕਿ ਕਿਸੇ ਵੀ ਲੋਕਤੰਤਰ ਦੀ ਸਫਲਤਾ ਲਈ ਸੰਵਿਧਾਨ ਦੇ ਜ਼ਮੀਨੀ ਪੱਧਰ ਦੇ ਆਧਾਰ 'ਤੇ ਜਿੱਥੋਂ ਤੱਕ ਮਜ਼ਬੂਤ ਸਰਕਾਰ ਦਾ ਹੋਣਾ ਬਹੁਤ ਜ਼ਰੂਰੀ ਹੈ, ਉੱਥੇ ਹੀ ਇਕ ਮਜ਼ਬੂਤ ਵਿਰੋਧੀ ਧਿਰ ਦਾ ਹੋਣਾ ਵੀ ਓਨਾ ਹੀ ਲਾਜ਼ਮੀ ਹੁੰਦਾ ਹੈ। ਦੇਸ਼ ਦੀ ਰਾਜਨੀਤਕ ਵਿਵਸਥਾ ਦੀ ਇਹ ਇਕ ਵੱਡੀ ਤ੍ਰਾਸਦੀ ਰਹੀ ਹੈ ਕਿ ਜਿੱਥੇ ਕਾਂਗਰਸ ਦੀ ਕਈ ਦਹਾਕਿਆਂ ਦੀ ਸੱਤਾ ਦੌਰਾਨ ਵੀ ਕੋਈ ਮਜ਼ਬੂਤ ਵਿਰੋਧੀ ਧਿਰ ਨਹੀਂ ਸੀ, ਉੱਥੇ ਹੀ ਅੱਜ ਭਾਜਪਾ ਦਾ ਆਕਾਰ ਏਨਾ ਵਿਸ਼ਾਲ ਹੋ ਗਿਆ ਹੈ ਕਿ ਕੋਈ ਇਕ ਰਾਜਨੀਤਕ ਦਲ ਉਸ ਦੇ ਮੁਕਾਬਲੇ ਖੜ੍ਹਾ ਹੀ ਨਹੀਂ ਹੋ ਪਾ ਰਿਹਾ ਹੈ। ਇਸ ਲਈ ਦੇਸ਼ 'ਚ ਇਕ ਮਜ਼ਬੂਤ ਵਿਰੋਧੀ ਧਿਰ ਦੇ ਲਈ ਵਿਰੋਧੀ ਦਲਾਂ ਵਲੋਂ ਏਕਤਾ ਦੇ ਯਤਨ ਹੋ ਰਹੇ ਹਨ। ਇਹ ਯਤਨ ਇਸ ਲਈ ਸਫਲ ਨਹੀਂ ਹੋ ਪਾ ਰਹੇ ਕਿ ਇਕ ਤਾਂ ਰਾਜਨੀਤਕ ਦਲਾਂ ਦਾ ਨਿੱਜੀ ਹੰਕਾਰ ਰਸਤੇ 'ਚ ਆ ਰਿਹਾ ਸੀ, ਉੱਥੇ ਹੀ ਪਰਿਵਾਰਵਾਦ ਵੀ ਇਕ ਵੱਡੀ ਰੁਕਾਵਟ ਬਣ ਰਿਹਾ ਹੈ। ਹੁਣ ਪ੍ਰਧਾਨ ਮੰਤਰੀ ਵਲੋਂ ਪਰਿਵਾਰਵਾਦ ਦੇ ਨਾਂਅ 'ਤੇ ਵਿਰੋਧੀ ਦਲਾਂ 'ਤੇ ਕੀਤਾ ਗਿਆ ਹਮਲਾ ਇਨ੍ਹਾਂ ਵਿਰੋਧੀ ਦਲਾਂ ਦੀ ਏਕਤਾ ਦੇ ਯਤਨਾਂ ਨੂੰ ਬਿਨਾਂ ਸ਼ੱਕ ਨੁਕਸਾਨ ਪਹੁੰਚਾਏਗਾ। ਅਸੀਂ ਸਮਝਦੇ ਹਾਂ ਕਿ ਦੇਸ਼ ਦੇ ਲੋਕਤੰਤਰ ਨੂੰ ਇਕ ਸਿਹਤਮੰਦ ਆਧਾਰ ਦੇਣ ਲਈ ਦੇਸ਼ ਦੀ ਰਾਜਨੀਤਕ ਜ਼ਮੀਨ ਨੂੰ ਜਿਥੇ ਪਰਿਵਾਰਵਾਦ ਤੋਂ ਮੁਕਤ ਕਰਨਾ ਬਹੁਤ ਜ਼ਰੂਰੀ ਹੈ, ਉਥੇ ਹੀ ਭਾਜਪਾ ਦੀ ਰਾਜਨੀਤੀ ਵਿਚ ਜੋ ਸੰਘ ਪਰਿਵਾਰ ਦਾ ਦਖਲ ਵਧ ਰਿਹਾ ਹੈ, ਉਸ ਤੋਂ ਵੀ ਭਾਰਤੀ ਜਮਹੂਰੀਅਤ ਨੂੰ ਉਭਾਰਨਾ ਬੇਹੱਦ ਜ਼ਰੂਰੀ ਹੈ। ਇਹ ਕੰਮ ਜਿੰਨੀ ਜਲਦ ਹੋਵੇਗਾ, ਓਨਾ ਹੀ ਦੇਸ਼ ਦੇ ਲੋਕਤੰਤਰ ਅਤੇ ਆਮ ਜਨਤਾ ਦੇ ਹਿਤ 'ਚ ਸਿੱਧ ਹੋਵੇਗਾ।

ਹੰਗਾਮਿਆਂ ਭਰਪੂਰ ਰਹੇਗਾ ਸੰਸਦ ਦਾ ਸਰਦ ਰੁੱਤ ਦਾ ਇਜਲਾਸ

ਸੰਸਦ ਦਾ ਸਰਦ ਰੁੱਤ ਇਜਲਾਸ ਸੰਭਾਵਨਾਵਾਂ ਤੋਂ ਕਿਤੇ ਜ਼ਿਆਦਾ ਹੰਗਾਮੇਦਾਰ ਹੋਣ ਵਾਲਾ ਹੈ। ਅੱਜ ਭਾਵ ਸੋਮਵਾਰ 29 ਨਵੰਬਰ, 2021 ਤੋਂ ਸ਼ੁਰੂ ਹੋ ਕੇ ਹੁਣ ਤੱਕ ਦੇ ਪ੍ਰੋਗਰਾਮ ਮੁਤਾਬਿਕ 23 ਦਸੰਬਰ, 2021 ਤੱਕ ਚਲਣ ਵਾਲਾ ਸੰਸਦ ਦਾ ਇਹ ਇਜਲਾਸ, ਸਰਕਾਰ ਦੇ ਕਈ ਫ਼ੈਸਲਿਆਂ, ਪੇਸ਼ ਕੀਤੇ ...

ਪੂਰੀ ਖ਼ਬਰ »

ਪੰਜਾਬ ਦੇ ਇਤਿਹਾਸ ਵਿਚ ਦਰੱਖਤਾਂ ਦਾ ਮਹੱਤਵ (2)

(ਕੱਲ੍ਹ ਤੋਂ ਅੱਗੇ) ਸਿੱਖ ਧਰਮ ਦਾ ਜਨਮ ਅਤੇ ਵਿਕਾਸ ਪੰਜਾਬ ਦੀ ਧਰਤੀ 'ਤੇ ਹੀ ਹੋਇਆ ਹੈ। ਗੁਰੂ ਨਾਨਕ ਬਾਣੀ ਵਿਚ ਦਰੱਖਤਾਂ ਬਾਰੇ ਵਰਨਣ ਹੈ : ਪਵਣ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ॥ ਦਮਨਬੀਰ ਸਿੰਘ ਜਸਪਾਲ ਅਨੁਸਾਰ ਸਿੱਖ ਧਰਮ ਦੇ 58 ਧਾਰਮਿਕ ਸਥਾਨਾਂ ਅਤੇ ...

ਪੂਰੀ ਖ਼ਬਰ »

ਕਿਸਾਨਾਂ ਨਾਲ ਪਹਿਲਾਂ ਗੱਲ ਕਿਉਂ ਨਹੀਂ ਕੀਤੀ ਗਈ?

ਇਹ ਲੱਖ ਰੁਪਏ ਦਾ ਸਵਾਲ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨਾਂ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰਨ ਤੋਂ ਪਹਿਲਾਂ ਕਿਸਾਨਾਂ ਨਾਲ ਗੱਲਬਾਤ ਕਿਉਂ ਨਹੀਂ ਕੀਤੀ? ਜੇਕਰ ਉਹ ਖ਼ੁਦ ਗੱਲ ਨਹੀਂ ਕਰ ਸਕਦੇ ਸਨ ਤਾਂ ਵੀ ਉਨ੍ਹਾਂ ਵਲੋਂ ਕਿਸਾਨਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX