ਤਾਜਾ ਖ਼ਬਰਾਂ


ਗੁਜਰਾਤ ਚੋਣਾਂ: ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ ਹੋਵੇਗੀ ਵੋਟਾਂ ਦੀ ਗਿਣਤੀ
. . .  15 minutes ago
ਅਹਿਮਦਾਬਾਦ, 7 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਘੋਸ਼ਿਤ ਕੀਤੇ ਜਾਣੇ ਹਨ। ਵੋਟਾਂ ਦੀ ਗਿਣਤੀ ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ...
ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
. . .  17 minutes ago
ਸ੍ਰੀਨਗਰ, 7 ਦਸੰਬਰ-ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ...
ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ 5 ਦੌੜਾਂ ਨਾਲ ਹਰਾਇਆ ਭਾਰਤ, ਜਿੱਤੀ ਲੜੀ
. . .  about 2 hours ago
ਢਾਕਾ, 7 ਦਸੰਬਰ-ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ ਵਿਚ ਭਾਰਤ ਨੂੰ 5 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 'ਤੇ 2-0 ਦੀ ਅਜੇਤੂ ਲੀਡ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ...
ਮੂਸੇਵਾਲਾ ਹੱਤਿਆ ਮਾਮਲੇ 'ਚ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਾਢੇ 4 ਘੰਟੇ ਪੁੱਛਗਿੱਛ
. . .  about 2 hours ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਐੱਸ.ਆਈ.ਟੀ. ਵਲੋਂ ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਥਾਨਕ ਸੀ.ਆਈ.ਏ. ਸਟਾਫ਼ ਵਿਖੇ ਸਾਢੇ 4 ਘੰਟੇ ਪੁੱਛਗਿੱਛ ਕੀਤੀ ਗਈ। ਦੋਹਾਂ...
ਭਾਜਪਾ ਐੱਸ.ਸੀ.ਮੋਰਚਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਲੱਧੜ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ
. . .  about 2 hours ago
ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਐੱਸ.ਸੀ.ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਸੁੱਚਾ ਰਾਮ ਲੱਧੜ (ਆਈ.ਏ.ਐੱਸ.) ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ । ਪੱਤਰਕਾਰਾਂ ਨਾਲ...
ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ 2 ਅਣਪਛਾਤੇ ਵਿਅਕਤੀ ਤਿੰਨ ਲੱਖ ਰੁਪਏ ਖੋਹ ਕੇ ਫ਼ਰਾਰ
. . .  about 2 hours ago
ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਬੁਰਜ ਰਾਜਗੜ ਵਿਖੇ ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਖੋਹੇ ਜਾਣ ਦੀ ਘਟਨਾ ਵਾਪਰੀ ਹੈ। ਘਟਨਾ ਨੂੰ ਅੰਜਾਮ ਮੋਟਰ ਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਦਿੱਤਾ ਗਿਆ। ਘਟਨਾ...
ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿਚ ਨਿਰਮਲਾ ਸੀਤਾਰਮਨ ਸਮੇਤ 6 ਭਾਰਤੀ ਔਰਤਾਂ ਦਾ ਨਾਂਅ
. . .  about 2 hours ago
ਨਿਊਯਾਰਕ, 7 ਦਸੰਬਰ-ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਉਨ੍ਹਾਂ 6 ਭਾਰਤੀਆਂ ਵਿਚ ਸ਼ਾਮਿਲ ਹਨ, ਜਿਨ੍ਹਾਂ ਨੇ ਫੋਰਬਸ ਦੀ ਵਿਸ਼ਵ ਦੀਆਂ 100 ਸਭ...
ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  about 4 hours ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  about 4 hours ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  about 2 hours ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  about 4 hours ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  about 2 hours ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  about 5 hours ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  about 4 hours ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  about 5 hours ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  about 6 hours ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  about 6 hours ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  about 6 hours ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ- ਐਡਵੋਕੇਟ ਧਾਮੀ
. . .  about 6 hours ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ...
ਕਿਸਾਨ ਜਥੇਬੰਦੀ ਨੇ ਡੀ. ਸੀ. ਦਫ਼ਤਰਾਂ ਦਾ ਕੀਤਾ ਕੰਮ ਠੱਪ
. . .  about 7 hours ago
ਅੰਮ੍ਰਿਤਸਰ, 7 ਦਸੰਬਰ (ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣਮਿੱਥੇ ਸਮੇਂ ਤੇ ਲਗਾਏ ਗਏ ਮੋਰਚੇ ਦੌਰਾਨ ਡੀ.ਸੀ. ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ...
ਹੁਣ ਨਹੀਂ ਚਲਾ ਸਕੋਗੇ ਸ਼ਰਾਬ ਪੀ ਕੇ ਗੱਡੀ, ਜਾਰੀ ਹੋਏ ਇਹ ਫ਼ਰਮਾਨ
. . .  about 7 hours ago
ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ 'ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ...
ਦਿੱਲੀ ਨਗਰ ਨਿਗਮ ਚੋਣਾਂ: ਜਿੱਤ ਨੂੰ ਲੈ ਕੇ ਚੰਡੀਗੜ੍ਹ 'ਚ ਖ਼ੁਸ਼ੀ ਮਨਾਉਂਦੇ ਨਜ਼ਰ ਆਏ 'ਆਪ' ਆਗੂ
. . .  about 8 hours ago
ਚੰਡੀਗੜ੍ਹ, 7 ਦਸੰਬਰ (ਗੁਰਿੰਦਰ)- ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਆਗੂ ਖ਼ੁਸ਼ੀ ਮਨਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਲਾਲ ਚੰਦ ਕਟਾਰੂਚੱਕ, ਮਾਲਵਿੰਦਰ ਸਿੰਘ ਕੰਗ, ਬ੍ਰਹਮ ਸ਼ੰਕਰ ਜਿੰਪਾ ਤੇ ਹੋਰ ਆਗੂ ਸ਼ਾਮਿਲ...
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ
. . .  about 8 hours ago
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ...
ਸਾਬਕਾ ਰਾਸ਼ਟਰਪਤੀ ਟਰੰਪ ਦੀਆਂ ਵਧੀਆਂ ਮੁਸ਼ਕਿਲਾਂ: 2 ਕੰਪਨੀਆਂ ਟੈਕਸ ਫ਼ਰਾਡ ਸਕੀਮ ਵਿਚ ਦੋਸ਼ੀ ਕਰਾਰ
. . .  about 8 hours ago
ਸੈਕਰਾਮੈਂਟੋ, 7 ਦਸੰਬਰ (ਹੁਸਨ ਲੜੋਆ ਬੰਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸ਼ਕਿਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੈਨਹਟਨ ਦੀ ਇਕ ਜਿਊਰੀ ਨੇ ਉਸ ਦੀਆਂ 2 ਕੰਪਨੀਆਂ ਨੂੰ ਕ੍ਰਿਮੀਨਲ ਟੈਕਸ ਫ਼ਰਾਡ ਸਕੀਮ ਵਿਚ ਉਸ ਵਿਰੁੱਧ ਲਾਏ ਗਏ ਸਾਰੇ ਦੋਸ਼ਾਂ ਵਿਚ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ। ਜਿਊਰੀ...
ਦਿੱਲੀ ਨਗਰ ਨਿਗਮ ਚੋਣ ਨਤੀਜੇ: ‘ਆਪ’ ਨੇ ਮਾਰੀ ਬਾਜ਼ੀ
. . .  about 8 hours ago
ਨਵੀਂ ਦਿੱਲੀ, 7 ਦਸੰਬਰ-ਰਾਸ਼ਟਰੀ ਰਾਜਧਾਨੀ ਦਿੱਲੀ ’ਚ ਨਗਰ ਨਿਗਮ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਸੀ। ਜਾਣਕਾਰੀ ਮੁਤਾਬਿਕ ਚੋਣ ਕਮਿਸ਼ਨ ਨੇ ਵੋਟਾਂ ਗਿਣਤੀ ਲਈ 42 ਵੋਟ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮੱਘਰ ਸੰਮਤ 553

ਪਹਿਲਾ ਸਫ਼ਾ

ਸੰਸਦ ਵਲੋਂ ਤਿੰਨੇ ਖੇਤੀ ਕਾਨੂੰਨ ਰੱਦ

* ਲੋਕ ਸਭਾ 'ਚ ਸਿਰਫ਼ 4 ਮਿੰਟਾਂ 'ਚ ਪਾਸ ਹੋਇਆ ਬਿੱਲ * ਚਰਚਾ ਦੀ ਮੰਗ ਨੂੰ ਲੈ ਕੇ ਵਿਰੋਧੀਆਂ ਵਲੋਂ ਭਾਰੀ ਹੰਗਾਮਾ

ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 29 ਨਵੰਬਰ-ਤਕਰੀਬਨ ਸਵਾ ਸਾਲ ਪਹਿਲਾਂ ਹੰਗਾਮੇਦਾਰ ਆਗਾਜ਼ ਕਰਨ ਅਤੇ ਰਾਸ਼ਟਰਵਿਆਪੀ ਪ੍ਰਦਰਸ਼ਨ ਦਾ ਕਾਰਨ ਬਣੇ ਤਿੰਨੋਂ ਖੇਤੀ ਕਾਨੂੰਨ ਓਨੇ ਹੀ ਹੰਗਾਮੇਦਾਰ ਢੰਗ ਨਾਲ ਰੱਦ ਕਰ ਦਿੱਤੇ ਗਏ, ਜਦੋਂ ਸੰਸਦ ਦੇ ਦੋਹਾਂ ਸਦਨਾਂ ਨੇ ਖੇਤੀ ਕਾਨੂੰਨ ਰੱਦ ਕਰਨ ਬਾਰੇ ਬਿੱਲ 'ਤੇ ਆਪਣੀ ਮੋਹਰ ਲਾ ਦਿੱਤੀ। ਮੋਦੀ ਸਰਕਾਰ ਨੇ ਸਰਦ ਰੁੱਤ ਦੇ ਇਜਲਾਸ ਦੇ ਪਹਿਲੇ ਹੀ ਦਿਨ ਕਾਨੂੰਨ ਰੱਦ ਕਰਨ ਸੰਬੰਧੀ ਬਿੱਲ ਨਾ ਸਿਰਫ਼ ਦੋਹਾਂ ਸਦਨਾਂ 'ਚ ਪੇਸ਼ ਕੀਤਾ, ਸਗੋਂ ਬਿਨਾਂ ਬਹਿਸ ਦੇ ਉਸ ਨੂੰ ਪਾਸ ਵੀ ਕਰਵਾ ਲਿਆ, ਜਦਕਿ ਸਮੁੱਚੀ ਵਿਰੋਧੀ ਧਿਰ ਸਦਨ ਦੇ ਵਿਚਕਾਰ ਨਾਅਰੇਬਾਜ਼ੀ ਕਰਦਿਆਂ ਇਸ 'ਤੇ ਚਰਚਾ ਦੀ ਮੰਗ ਕਰ ਰਹੀ ਸੀ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਾਨੂੰਨ ਰੱਦ ਕਰਨ ਬਾਰੇ ਬਿੱਲ ਪੇਸ਼ ਕਰਦਿਆਂ ਕਿਹਾ ਕਿ ਸੱਤਾ ਧਿਰ ਵੀ ਕਾਨੂੰਨਾਂ ਦੀ ਵਾਪਸੀ ਲਈ ਹੈ ਅਤੇ ਵਿਰੋਧੀ ਧਿਰਾਂ ਵੀ ਕਾਨੂੰਨਾਂ ਦੀ ਵਾਪਸੀ ਲਈ ਤਿਆਰ ਹੈ ਤਾਂ ਇਸ 'ਤੇ ਚਰਚਾ ਦੀ ਲੋੜ ਨਹੀਂ ਹੈ। ਸੰਸਦ ਦੇ ਦੋਹਾਂ ਸਦਨਾਂ 'ਚ ਲਗਾਤਾਰ ਹੋ ਰਹੇ ਹੰਗਾਮਿਆਂ ਕਾਰਨ ਸਦਨ ਦੀ ਕਾਰਵਾਈ ਕਈ ਵਾਰ ਮੁਲਤਵੀ ਕਰਨੀ ਪਈ। ਲੋਕ ਸਭਾ ਦੀ ਕਾਰਵਾਈ 3 ਵਾਰ ਮੁਲਤਵੀ ਕਰਨ ਤੋਂ ਬਾਅਦ ਦੁਪਹਿਰ ਦਿਨ ਭਰ ਲਈ ਉਠਾ ਦਿੱਤੀ ਗਈ, ਜਦਕਿ ਰਾਜ ਸਭਾ 'ਚ ਦੁਪਹਿਰ 2 ਵਜੇ ਬਿੱਲ ਪੇਸ਼ ਕਰਨ ਅਤੇ ਕੁਝ ਦੇਰ ਬਾਅਦ ਪਾਸ ਕਰਵਾਉਣ ਤੋਂ ਬਾਅਦ ਸਭਾ ਦੀ ਕਾਰਵਾਈ ਉਠਾ ਦਿੱਤੀ ਗਈ।
ਲੋਕ ਸਭਾ 'ਚ 4 ਮਿੰਟ 'ਚ ਪਾਸ ਹੋਇਆ ਬਿੱਲ
ਲੋਕ ਸਭਾ 'ਚ ਕਾਨੂੰਨ ਵਾਪਸੀ ਲਈ ਪੇਸ਼ ਕੀਤਾ ਬਿੱਲ ਸਿਰਫ਼ 4 ਮਿੰਟ 'ਚ ਪਾਸ ਹੋ ਗਿਆ। ਖੇਤੀਬਾੜੀ ਮੰਤਰੀ ਤੋਮਰ ਨੇ 12:06 ਵਜੇ ਹੇਠਲੇ ਸਦਨ 'ਚ ਬਿੱਲ ਪੇਸ਼ ਕੀਤਾ, ਜੋ ਕਿ 12:10 ਵਜੇ ਪਾਸ ਹੋ ਗਿਆ। ਇਸ ਦੌਰਾਨ ਵਿਰੋਧੀ ਧਿਰਾਂ ਵਿਸ਼ੇਸ਼ ਤੌਰ 'ਤੇ ਪੰਜਾਬ ਦੇ ਸੰਸਦ ਮੈਂਬਰ ਸਭਾ ਦੇ ਵਿਚਕਾਰ ਆ ਗਏ। ਵਿਰੋਧੀ ਧਿਰਾਂ ਨੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਅਹਿਮ ਮੰਗ ਐੱਮ.ਐੱਸ.ਪੀ. ਦਾ ਮੁੱਦਾ ਟਾਲਣ ਕਾਰਨ ਬਹਿਸ ਤੋਂ ਭੱਜ ਰਹੀ ਹੈ। ਸਰਕਾਰ ਦੇ ਇਸ ਰਵੱਈਏ ਦੀ ਨੁਕਤਾਚੀਨੀ ਕਰਦਿਆਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਵੀਰ ਸਿੰਘ ਗਿੱਲ ਡਿੰਪਾ ਨੇ ਕਿਹਾ ਕਿ ਬਿਨਾਂ ਚਰਚਾ ਤੋਂ ਬਿੱਲ ਪਾਸ ਕਰਵਾ ਕੇ ਸਰਕਾਰ ਲੋਕਤੰਤਰਿਕ ਰਵਾਇਤਾਂ ਦਾ ਘਾਣ ਕਰ ਰਹੀ ਹੈ। ਵਿਰੋਧੀ ਧਿਰਾਂ ਵਲੋਂ ਕੀਤੇ ਜਾ ਰਹੇ ਹੰਗਾਮਿਆਂ ਕਾਰਨ ਸਪੀਕਰ ਓਮ ਬਿਰਲਾ ਸਦਨ ਵਿਚਕਾਰ ਆਏ ਅਤੇ ਸੰਸਦ ਮੈਂਬਰਾਂ ਨੂੰ ਸੀਟਾਂ 'ਤੇ ਵਾਪਸ ਜਾਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਮਾਹੌਲ (ਹੰਗਾਮਿਆਂ) 'ਚ ਚਰਚਾ ਨਹੀਂ ਕਰਵਾਈ ਜਾ ਸਕਦੀ। ਲੋਕ ਸਭਾ 'ਚ ਕਾਂਗਰਸੀ ਨੇਤਾ ਅਧੀਰ ਰੰਜਨ ਚੌਧਰੀ ਨੇ ਅਤੀਤ 'ਚ ਕਾਨੂੰਨ ਵਾਪਸੀ ਦੇ ਅਮਲ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਹਿਲਾਂ ਵੀ ਚਰਚਾ ਤੋਂ ਬਾਅਦ ਹੀ ਕਾਨੂੰਨਾਂ ਦੀ ਵਾਪਸੀ ਕੀਤੀ ਗਈ ਹੈ ਤਾਂ ਹੁਣ ਸਰਕਾਰ ਚਰਚਾ ਤੋਂ ਕਿਉਂ ਭੱਜ ਰਹੀ ਹੈ?
ਰਾਜ ਸਭਾ 'ਚ ਵੀ ਹੋਇਆ ਹੰਗਾਮਾ
ਲੋਕ ਸਭਾ ਤੇ ਰਾਜ ਸਭਾ 'ਚ ਵੀ ਬਿੱਲ ਹੰਗਾਮਿਆਂ 'ਚ ਹੀ ਪਾਸ ਹੋਇਆ। ਦੁਪਹਿਰ 2 ਵਜੇ ਤੱਕ ਜਦ ਬਿੱਲ ਰਾਜ ਸਭਾ 'ਚ ਪੇਸ਼ ਕੀਤਾ ਗਿਆ ਤਾਂ ਖੇਤੀਬਾੜੀ ਮੰਤਰੀ ਤੋਮਰ ਨੇ ਕਿਹਾ ਕਿ ਵਿਰੋਧੀ ਧਿਰਾਂ ਲੰਮੇ ਚਿਰ ਤੋਂ ਇਸ ਦੀ ਮੰਗ ਕਰ ਰਹੀਆਂ ਸਨ ਅਤੇ ਹੁਣ ਸਰਕਾਰ ਵੀ ਇਸ ਲਈ ਤਿਆਰ ਹੈ। ਇਸ ਲਈ ਇਸ 'ਤੇ ਚਰਚਾ ਦੀ ਲੋੜ ਨਹੀਂ ਹੈ। ਖੇਤੀਬਾੜੀ ਮੰਤਰੀ ਨੇ ਇਕ ਵਾਰ ਫਿਰ ਦੁਹਰਾਉਂਦਿਆਂ ਕਿਹਾ ਕਿ ਸਰਕਾਰ ਇਹ ਬਿੱਲ ਕਿਸਾਨਾਂ ਦੀ ਭਲਾਈ ਲਈ ਲਿਆਈ ਸੀ ਪਰ ਕੁਝ ਕਿਸਾਨਾਂ ਨੂੰ ਸਮਝਾਉਣ 'ਚ ਨਾਕਾਮ ਰਹੀ। ਉਨ੍ਹਾਂ ਇਸ ਦੇ ਨਾਲ ਹੀ ਕਾਂਗਰਸ ਤੇ ਦੋਹਰਾ ਰੁਖ਼ ਅਪਣਾਉਣ ਦਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਕਾਂਗਰਸ ਨੇ ਵੀ ਆਪਣੇ ਮਨੋਰਥ ਪੱਤਰ 'ਚ ਇਨ੍ਹਾਂ ਖੇਤੀ ਸੁਧਾਰਾਂ ਦਾ ਜ਼ਿਕਰ ਕੀਤਾ ਸੀ। ਤੋਮਰ ਨੇ ਕਾਨੂੰਨਾਂ ਦੀ ਵਾਪਸੀ ਨੂੰ ਮੋਦੀ ਦਾ ਵੱਡਪਣ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਜਨਹਿਤ 'ਚ ਵੱਡੇ ਦਿਲ ਦਾ ਦਿਖਾਵਾ ਕਰਦਿਆਂ ਇਹ ਫ਼ੈਸਲਾ ਲਿਆ। ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰੀਵੰਸ਼ ਨੇ ਮੰਤਰੀ ਦੇ ਬਿਆਨ ਤੋਂ ਬਾਅਦ ਬਿੱਲ ਨੂੰ ਜ਼ਬਾਨੀ ਵੋਟਾਂ ਨਾਲ ਪਾਸ ਕਰਵਾ ਦਿੱਤਾ। ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਨੇ ਸਪੀਕਰ ਨੂੰ ਉਨ੍ਹਾਂ ਕਿਸਾਨਾਂ ਨੂੰ ਵੀ ਸ਼ਰਧਾਂਜਲੀ ਭੇਟ ਕਰਨ ਨੂੰ ਕਿਹਾ, ਜਿਨ੍ਹਾਂ ਦੀ ਕਿਸਾਨ ਅੰਦੋਲਨ ਦੌਰਾਨ ਮੌਤ ਹੋਈ ਹੈ।
ਕਾਂਗਰਸ ਅਤੇ ਟੀ.ਐੱਮ.ਸੀ. ਵਲੋਂ ਧਰਨਾ ਪ੍ਰਦਰਸ਼ਨ
ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਦੇ ਬਾਹਰ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਧਰਨਾ ਪ੍ਰਦਰਸ਼ਨ ਕਰਦਿਆਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਇਸ ਪ੍ਰਦਰਸ਼ਨ 'ਚ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸਮੇਤ ਪਾਰਟੀ ਦੇ ਲੋਕ ਸਭਾ ਅਤੇ ਰਾਜ ਸਭਾ ਸੰਸਦ ਮੈਂਬਰ ਸ਼ਾਮਿਲ ਹੋਏ। ਕਾਂਗਰਸ ਦੇ ਪ੍ਰਦਰਸ਼ਨ ਤੋਂ ਬਾਅਦ ਟੀ.ਐੱਮ.ਸੀ. ਨੇ ਵੀ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਐੱਮ.ਐੱਸ.ਪੀ. 'ਤੇ ਕਾਨੂੰਨੀ ਢਾਂਚਾ ਬਣਾਉਣ ਦੀ ਮੰਗ ਕੀਤੀ। ਪਾਰਟੀਆਂ ਦੇ ਵੱਖ-ਵੱਖ ਪ੍ਰਦਰਸ਼ਨਾਂ ਨੇ ਸੰਸਦ ਦੇ ਅੰਦਰ ਵਿਰੋਧੀ ਧਿਰਾਂ ਦੀ ਇਕਜੁੱਟਤਾ ਦੀਆਂ ਤਰੇੜਾਂ ਸਪੱਸ਼ਟ ਤੌਰ 'ਤੇ ਜ਼ਾਹਰ ਕੀਤੀਆਂ ਹਾਲਾਂਕਿ ਟੀ.ਐੱਮ.ਸੀ. ਵਲੋਂ ਇਸ ਬਾਰੇ 'ਚ ਪਹਿਲਾਂ ਹੀ ਸੰਕੇਤ ਦੇ ਦਿੱਤੇ ਸਨ ਜਦ ਪਾਰਟੀ ਆਗੂਆਂ ਨੇ ਕਿਹਾ ਸੀ ਕਿ ਉਹ ਕਾਂਗਰਸ ਵਲੋਂ ਸੱਦੀ ਵਿਰੋਧੀ ਧਿਰਾਂ ਦੀ ਮੀਟਿੰਗ 'ਚ ਸ਼ਾਮਿਲ ਨਹੀਂ ਹੋਣਗੇ। ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕ ਅਰਜੁਨ ਖੜਗੇ ਵਲੋਂ ਸੱਦੀ ਵਿਰੋਧੀ ਧਿਰਾਂ ਦੀ ਮੀਟਿੰਗ 'ਚ 11 ਪਾਰਟੀਆਂ ਸ਼ਾਮਿਲ ਹੋਈਆਂ।
ਸੰਸਦ 'ਚ ਸਵਾਲ ਵੀ ਹੋਣ ਅਤੇ ਸ਼ਾਂਤੀ ਵੀ-ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਜਲਾਸ ਦੌਰਾਨ ਬਹਿਸ ਹੋਣ ਦੇ ਨਾਲ-ਨਾਲ ਸਦਨ ਦੀ ਮਰਿਆਦਾ ਬਣਾਏ ਰੱਖਣ ਦੀ ਅਪੀਲ ਕੀਤੀ। ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਰ ਸਵਾਲ ਦਾ ਜਵਾਬ ਦੇਣ ਨੂੰ ਤਿਆਰ ਹੈ, ਪਰ ਵਿਰੋਧੀ ਧਿਰਾਂ ਨੂੰ ਸਦਨ ਅਤੇ ਸਪੀਕਰ ਦੀ ਮਰਿਆਦਾ ਬਣਾਏ ਰੱਖਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨੇ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਦਨ 'ਚ ਸਵਾਲ ਵੀ ਹੋਣ ਅਤੇ ਸ਼ਾਂਤੀ ਵੀ। ਉਨ੍ਹਾਂ ਕਿਹਾ ਕਿ ਸਰਕਾਰ ਜਾਂ ਉਸ ਦੀਆਂ ਨੀਤੀਆਂ ਦੇ ਖ਼ਿਲਾਫ਼ ਜੋ ਵੀ ਆਵਾਜ਼ਾਂ ਉਠਾਈਆਂ ਜਾਣ ਉਸ 'ਚ ਸੰਸਦ ਅਤੇ ਸਪੀਕਰ ਦੀ ਮਰਿਆਦਾ ਨੂੰ ਧਿਆਨ 'ਚ ਰੱਖਿਆ ਜਾਵੇ।

ਹਰਜਿੰਦਰ ਸਿੰਘ ਧਾਮੀ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

* 19 ਦੇ ਮੁਕਾਬਲੇ 122 ਵੋਟਾਂ ਮਿਲੀਆਂ * ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਪ੍ਰਿੰ: ਸੁਰਿੰਦਰ ਸਿੰਘ ਜੂਨੀਅਰ ਮੀਤ ਪ੍ਰਧਾਨ ਤੇ ਕਰਨੈਲ ਸਿੰਘ ਪੰਜੋਲੀ ਜਨਰਲ ਸਕੱਤਰ ਨਿਯੁਕਤ

ਜਸਵੰਤ ਸਿੰਘ ਜੱਸ/ ਹਰਮਿੰਦਰ ਸਿੰਘ
ਅੰਮ੍ਰਿਤਸਰ, 29 ਨਵੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅਹੁਦੇਦਾਰਾਂ ਦੀ ਚੋਣ ਲਈ ਹੋਏ ਸਾਲਾਨਾ ਜਨਰਲ ਇਜਲਾਸ ਦੌਰਾਨ ਮੌਜੂਦਾ ਆਨ: ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪਣੇ ਵਿਰੋਧੀ ਉਮੀਦਵਾਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ 103 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਪ੍ਰਧਾਨ ਬਣੇ। ਕੁੱੱਲ ਪਈਆਂ 142 ਵੋਟਾਂ 'ਚੋਂ ਸ: ਧਾਮੀ ਨੂੰ 122 ਅਤੇ ਵਿਰੋਧੀ ਧਿਰ ਦੇ ਆਗੂੁ ਸ: ਕਾਹਨੇਕੇ ਨੂੰ ਕੇਵਲ 19 ਵੋਟਾਂ ਪਈਆਂ ਅਤੇ ਇਕ ਵੋਟ ਰੱਦ ਕਰਾਰ ਦਿੱਤੀ ਗਈ। ਜੈਕਾਰਿਆਂ ਦੀ ਗੁੂੰਜ 'ਚ ਐਡਵੋਕੇਟ ਧਾਮੀ ਦੇ ਨਾਂਅ ਦਾ ਐਲਾਨ ਮੌਜੂਦਾ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਕੀਤਾ ਗਿਆ। ਪ੍ਰਧਾਨ ਦੀ ਚੋਣ ਉਪਰੰਤ ਸਰਬਸੰਮਤੀ ਨਾਲ ਰਘੂਜੀਤ ਸਿੰਘ ਵਿਰਕ ਹਰਿਆਣਾ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੂੰ ਜੂਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਜਦੋਂ ਕਿ ਜਨਰਲ ਸਕੱਤਰ ਦੇ ਅਹੁਦੇ ਲਈ ਵਿਰੋਧੀ ਧਿਰ ਦੀ ਮੰਗ 'ਤੇ ਵੋਟਾਂ ਪਵਾਈਆਂ ਗਈਆਂ, ਜਿਸ 'ਚੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਕਰਨੈਲ ਸਿੰੰਘ ਪੰਜੋਲੀ, ਵਿਰੋਧੀ ਧਿਰ ਵਲੋਂ ਮੁਕਾਬਲੇ ਲਈ ਉਤਾਰੇ ਗਏ ਉਮੀਦਵਾਰ ਗੁਰਪ੍ਰੀਤ ਸਿੰੰਘ ਰੰਧਾਵਾ ਨੂੰ ਪਈਆਂ 21 ਦੇ ਮੁਕਾਬਲੇ 112 ਵੋਟਾਂ ਪ੍ਰਾਪਤ ਕਰਕੇ ਜੇਤੁੂ ਰਹੇ। ਰਘੁੂਜੀਤ ਸਿੰਘ ਵਿਰਕ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਹਿ ਚੁੱਕੇ ਹਨ।
ਬਹਿਸਬਾਜ਼ੀ ਦੌਰਾਨ ਹੋਈ ਨਾਮਜ਼ਦਗੀ
ਸ਼੍ਰੋਮਣੀ ਕਮੇਟੀ ਦੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਵਿਰੋਧੀ ਧਿਰਾਂ ਦੇ ਮੈਂਬਰਾਂ ਦਰਮਿਆਨ ਕਾਫੀ ਬਹਿਸਬਾਜ਼ੀ ਤੇ ਨੋਕ-ਝੋਕ ਹੋਈ। ਪ੍ਰਧਾਨ ਧਾਮੀ ਵਿਰੋਧੀ ਧਿਰ ਦੇ ਇਕ ਮੈਂਬਰ ਨੂੰ ਅੰਤ੍ਰਿੰਗ ਕਮੇਟੀ ਮੈਂਬਰ ਵਜੋਂ ਨਾਮਜ਼ਦਗੀ ਲਈ ਨਾਂਅ ਦੇਣ ਬਾਰੇ ਕਹਿੰਦੇ ਰਹੇ ਪਰ ਵਿਰੋਧੀ ਧਿਰ ਦੇ ਆਗੂੁ ਆਪਣੇ 2 ਮੈਂਬਰ ਅੰਤ੍ਰਿੰਗ ਕਮੇਟੀ 'ਚ ਸ਼ਾਮਿਲ ਕਰਾਉਣ ਦੀ ਮੰਗ 'ਤੇ ਅੜੇ ਰਹੇ। ਇਸ ਦੌਰਾਨ ਇਜਲਾਸ ਵਿਚ ਕਾਫੀ ਸਮਾਂ ਬਹਿਸਬਾਜ਼ੀ ਤੇ ਰੌਲਾ-ਰੱਪਾ ਵੀ ਪੈਂਦਾ ਰਿਹਾ।
ਤਿੱਖੀ ਤਕਰਾਰਬਾਜ਼ੀ
ਇਜਲਾਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਦਰਮਿਆਨ ਉਸ ਵੇਲੇ ਤਿੱਖੀ ਨੋਕ ਝੋਕ ਹੋ ਗਈ ਜਦੋਂ ਅੰਤ੍ਰਿੰਗ ਕਮੇਟੀ ਵਿਚ ਆਪਣੇ 2 ਮੈਂਬਰਾਂ ਦੀ ਸ਼ਮੂਲੀਅਤ ਨੂੰ ਲੈ ਕੇ ਵਿਰੋਧੀ ਧਿਰ ਦੇ ਕੁਝ ਮੈਂਬਰ ਸਟੇਜ ਦੇ ਨੇੜੇ ਖੜ੍ਹੇ ਹੋ ਕੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਉੱਚੀ-ਉੱਚੀ ਬਹਿਸਬਾਜ਼ੀ ਕਰ ਰਹੇ ਸਨ। ਇਸ 'ਤੇ ਗਿਆਨੀ ਜਗਤਾਰ ਸਿੰਘ ਨੇ ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅਦਬ ਸਤਿਕਾਰ ਤੇ ਮਰਿਆਦਾ ਦਾ ਖਿਆਲ ਰੱਖਣ ਦੀ ਤਾਕੀਦ ਕਰਦਿਆਂ ਅਜਿਹਾ ਕਰਨ ਤੋਂ ਜਦੋਂ ਰੋਕਿਆ ਤਾਂ ਕੁਝ ਮੈਂਬਰਾਂ ਵਲੋਂ ਉਨ੍ਹਾਂ ਨਾਲ ਉੱਚੀ ਆਵਾਜ਼ ਵਿਚ ਬਹਿਸਬਾਜ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ 'ਤੇ ਸਿੰਘ ਸਾਹਿਬ ਨੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਉਸੇ ਵੇਲੇ ਹੀ ਸ੍ਰੀ ਅਨੰਦ ਸਾਹਿਬ ਦਾ ਪਾਠ ਆਰੰਭ ਕਰ ਦਿੱਤਾ।
ਵਿਰੋਧੀ ਧਿਰ ਦਾ ਦੋਸ਼
ਬਾਅਦ 'ਚ ਵਿਰੋਧੀ ਧਿਰ ਦੇ ਮੈਂਬਰਾਂ ਮਲਕੀਤ ਸਿੰਘ ਚੰਗਾਲ, ਸੁਖਬੰਸ ਸਿੰਘ ਤੇ ਨਿਰਮੈਲ ਸਿੰਘ ਜੌਲਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਉਹ ਅੰਤ੍ਰਿੰਗ ਕਮੇਟੀ ਮੈਂਬਰਾਂ ਲਈ ਚੋਣ ਕਰਵਾਏ ਜਾਣ ਦੀ ਮੰਗ ਕਰ ਰਹੇ ਸਨ ਪਰ ਉਨ੍ਹਾਂ ਨਾਲ ਧੱਕਾ ਕੀਤਾ ਗਿਆ ਤੇ ਹੱਕ ਮੰਗਣ ਤੋਂ ਰੋਕਿਆ ਗਿਆ।
ਅੰਤ੍ਰਿੰਗ ਕਮੇਟੀ ਮੈਂਬਰ
11 ਮੈਂਬਰੀ ਅੰਤ੍ਰਿੰਗ ਕਮੇਟੀ ਮੈਂਬਰਾਂ ਵਿਚ ਸੁਰਜੀਤ ਸਿੰਘ ਕੰਗ, ਸੁਰਜੀਤ ਸਿੰਘ ਗੜ੍ਹੀ, ਜਰਨੈਲ ਸਿੰੰਘ ਡੋਗਰਾਂਵਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਸਰਵਨ ਸਿੰਘ ਕੁਲਾਰ, ਹਰਜਾਪ ਸਿੰਘ ਸੁਲਤਾਨਵਿੰਡ, ਗੁਰਿੰਦਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਬੰਡਾਲਾ, ਜੋਧ ਸਿੰਘ ਸਮਰਾ, ਬੀਬੀ ਗੁਰਪ੍ਰੀਤ ਕੌਰ ਰੂਹੀ ਅਤੇ ਵਿਰੋਧੀ ਧਿਰ ਨਾਲ ਸੰਬੰਧਿਤ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਸ਼ਾਮਿਲ ਸਨ।
ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਪ੍ਰਧਾਨ ਚੁਣੇ ਜਾਣ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਹੋਰਨਾਂ ਚੁਣੇ ਗਏ ਅਹੁਦੇਦਾਰਾਂ ਤੇ ਮੈਂਬਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ।
ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਂਅ ਪ੍ਰਧਾਨਗੀ ਲਈ ਸੁਰਜੀਤ ਸਿੰਘ ਭਿੱਟੇਵੱਡ ਵਲੋਂ ਪੇਸ਼ ਕੀਤਾ ਗਿਆ, ਜਿਸ ਦੀ ਤਾਈਦ ਭਗਵੰਤ ਸਿੰਘ ਸਿਆਲਕਾ ਅਤੇ ਮਜੀਦ ਰਵਿੰਦਰ ਸਿੰਘ ਖ਼ਾਲਸਾ ਨੇ ਕੀਤੀ। ਇਸੇ ਦੌਰਾਨ ਵਿਰੋਧੀ ਧਿਰ ਦੇ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਨੇ ਮਿੱਠੂ ਸਿੰਘ ਕਾਹਨੇਕੇ ਦਾ ਨਾਂਅ ਪ੍ਰਧਾਨਗੀ ਅਹੁਦੇ ਲਈ ਪੇਸ਼ ਕੀਤਾ।
ਗ਼ੈਰ- ਹਾਜ਼ਰ ਰਹੇ ਜਥੇ: ਤੋਤਾ ਸਿੰਘ ਤੇ ਜਥੇ: ਭੌਰ
ਅੱਜ ਦੇ ਜਨਰਲ ਇਜਲਾਸ ਦੌਰਾਨ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਤੋਤਾ ਸਿੰਘ ਤੋਂ ਇਲਾਵਾ ਵਿਰੋਧੀ ਧਿਰ ਦੇ ਸੀਨੀਅਰ ਆਗੂ ਜਥੇ: ਸੁਖਦੇਵ ਸਿੰਘ ਭੌਰ ਗ਼ੈਰ-ਹਾਜ਼ਰ ਰਹੇ।
2 ਮੈਂਬਰਾਂ ਨੇ ਕੀਤਾ ਵਾਕਆਊਟ
ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਹੀ ਅੰਤ੍ਰਿੰਗ ਕਮੇਟੀ ਮੈਂਬਰ ਸੰਤ ਚਰਨਜੀਤ ਸਿੰਘ ਜੱਸੋਵਾਲ ਅਤੇ ਮੈਂਬਰ ਜਗਤਾਰ ਸਿੰਘ ਰੋਡੇ ਨੇ ਜਨਰਲ ਇਜਲਾਸ ਦਾ ਬਾਈਕਾਟ ਕਰਨ ਦਾ ਐਲਾਨ ਕਰਦਿਆਂ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਹੋਰਨਾਂ ਅਧਿਕਾਰੀਆਂ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦੇ ਬੋਰਡ ਅਤੇ ਪੁਸਤਕਾਂ ਨੂੰ ਚੁਕਵਾ ਦਿੱਤਾ ਹੈ ਤੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਵਲੋਂ ਕੀਤੀ ਜਾਂਦੀ ਸ੍ਰੀ ਮੰਜੀ ਸਾਹਿਬ ਵਿਖੇ ਕਥਾ ਵੀ ਬੰਦ ਕਰਵਾ ਦਿੱਤੀ ਹੈ।
ਕਿਹੜੇ-ਕਿਹੜੇ ਮੈਂਬਰ ਹੋਏ ਸ਼ਾਮਿਲ
ਇਜਲਾਸ ਦੌਰਾਨ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਸਮੇਂ ਸ਼੍ਰੋਮਣੀ ਕਮੇਟੀ ਦੇ 143 ਮੈਂਬਰ ਹਾਜ਼ਰ ਸਨ, ਜਿਨ੍ਹਾਂ 'ਚ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਬੀਬੀ ਜਗੀਰ ਕੌਰ, ਪ੍ਰੋ: ਕਿਰਪਾਲ ਸਿੰਘ ਬਡੂੰਗਰ, ਗੋਬਿੰਦ ਸਿੰਘ ਲੌਂਗੋਵਾਲ, ਗੁਰਿੰਦਰ ਸਿੰਘ ਬਾਵਾ ਮੁੰਬਈ, ਅਲਵਿੰਦਰਪਾਲ ਸਿੰਘ ਪੱਖੋਕੇ, ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਅਮਰੀਕ ਸਿੰਘ ਜਨੈਤਪੁਰ, ਹਰਪਾਲ ਸਿੰਘ ਪਾਲੀ, ਬਲਦੇਵ ਸਿੰਘ ਕਾਇਮਪੁਰ, ਹਰਭਜਨ ਸਿੰਘ ਮਸਾਣਾਂ, ਭੁਪਿੰਦਰ ਸਿੰਘ ਅਸੰਧ, ਬਲਦੇਵ ਸਿੰਘ ਖਾਲਸਾ, ਬੀਬੀ ਅਮਰਜੀਤ ਕੌਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਜਗਸੀਰ ਸਿੰਘ ਮਾਂਗੇਆਣਾ, ਗੁਰਪਾਲ ਸਿੰਘ ਗੋਰਾ, ਬੀਬੀ ਕਿਰਨਜੋਤ ਕੌਰ, ਨਵਤੇਜ ਸਿੰਘ ਕਾਉਣੀ, ਕੌਰ ਸਿੰਘ, ਬੀਬੀ ਪ੍ਰਮਿੰਦਰ ਕੌਰ, ਦਰਸ਼ਨ ਸਿੰਘ ਬਰਾੜ, ਪ੍ਰੀਤਮ ਸਿੰਘ ਮਨਸੀਹਾਂ, ਦਰਸ਼ਨ ਸਿੰਘ ਸ਼ੇਰਖਾ, ਬਲਵਿੰਦਰ ਸਿੰਘ ਭੰਮਾ ਲੰਡਾ, ਸਤਪਾਲ ਸਿੰਘ ਤਲਵੰਡੀ ਭਾਈ, ਬੀਬੀ ਜਸਵਿੰਦਰ ਕੌਰ ਜ਼ੀਰਾ, ਗੁਰਮੀਤ ਸਿੰਘ ਬੂਹ, ਸੁਖਜੀਤ ਸਿੰਘ ਲੋਹਗੜ੍ਹ, ਬੀਬੀ ਨਰਿੰਦਰ ਕੌਰ, ਗੁਰਮੇਲ ਸਿੰਘ ਸੰਗਤਪੁਰਾ, ਸੁਖਹਰਪ੍ਰੀਤ ਸਿੰਘ ਰੋਡੇ, ਤਰਸੇਮ ਸਿੰਘ ਰੱਤੀਆ, ਬੀਬੀ ਗੁਰਿੰਦਰ ਕੌਰ, ਸ਼ੇਰ ਸਿੰਘ ਮੰਡਵਾਲਾ, ਫੁੰਮਣ ਸਿੰਘ, ਮੇਜਰ ਸਿੰਘ ਮਹਿਰਾਜ, ਬੀਬੀ ਜਸਪਾਲ ਕੌਰ, ਅਮਰੀਕ ਸਿੰਘ ਕੋਟਸ਼ਮੀਰ, ਬੀਬੀ ਜੋਗਿੰਦਰ ਕੌਰ, ਮੋਹਨ ਸਿੰਘ ਬੰਗੀ, ਸੁਰਜੀਤ ਸਿੰਘ ਰਾਏਪੁਰ, ਮਾਸਟਰ ਮਿੱਠੂ ਸਿੰਘ ਕਾਹਨੇਕੇ, ਬਾਬਾ ਬੂਟਾ ਸਿੰਘ, ਬੀਬੀ ਜਸਵੀਰ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਜਸਪਾਲ ਕੌਰ, ਮਲਕੀਤ ਸਿੰਘ ਚੰਗਾਲ, ਪਰਮਜੀਤ ਸਿੰਘ ਖ਼ਾਲਸਾ, ਬਲਦੇਵ ਸਿੰਘ ਚੂੰਘਾ, ਸੰਤ ਬਲਬੀਰ ਸਿੰਘ ਘੁੰਨਸ, ਬੀਬੀ ਸ਼ਰਨਜੀਤ ਕੌਰ, ਜੈਪਾਲ ਸਿੰਘ ਮੰਡੀਆ, ਭੁਪਿੰਦਰ ਸਿੰਘ ਭਲਵਾਨ, ਹਰਦੇਵ ਸਿੰਘ ਰੋਗਲਾ, ਬੀਬੀ ਮਲਕੀਤ ਕੌਰ ਕਮਾਲਪੁਰ, ਨਿਰਮਲ ਸਿੰਘ ਹਰਿਆਓ, ਕੁਲਦੀਪ ਸਿੰਘ ਨੱਸੂਪੁਰ, ਬੀਬੀ ਹਰਦੀਪ ਕੌਰ, ਸਤਵਿੰਦਰ ਸਿੰਘ ਟੌਹੜਾ, ਜਰਨੈਲ ਸਿੰਘ, ਸਵਿੰਦਰ ਸਿੰਘ ਸਭਰਵਾਲ, ਜਸਮੇਲ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਜਥੇ: ਨਿਰਮੈਲ ਸਿੰਘ ਜੌਲਾਂ, ਸੁਰਜੀਤ ਸਿੰਘ ਗੜ੍ਹੀ, ਗੁਰਪ੍ਰੀਤ ਸਿੰਘ, ਰਣਧੀਰ ਸਿੰਘ ਚੀਮਾ, ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖ਼ਾਲਸਾ, ਦਵਿੰਦਰ ਸਿੰਘ ਖੱਟੜਾ, ਰਘਬੀਰ ਸਿੰਘ ਸਹਾਰਨ ਮਾਜਰਾ, ਚਰਨ ਸਿੰਘ ਆਲਮਗੀਰ, ਹਰਪਾਲ ਸਿੰਘ ਜੱਲਾ, ਹਰਪ੍ਰੀਤ ਸਿੰਘ ਗਰਚਾ, ਜਗਜੀਤ ਸਿੰਘ ਤਲਵੰਡੀ, ਭਾਈ ਗੁਰਚਰਨ ਸਿੰਘ ਗਰੇਵਾਲ, ਜਸਵੰਤ ਸਿੰਘ ਪੁੜੈਣ, ਕੇਵਲ ਸਿੰਘ ਬਾਦਲ, ਬਲਵਿੰਦਰ ਸਿੰਘ ਬੈਂਸ, ਬੀਬੀ ਰਜਿੰਦਰ ਕੌਰ, ਰਣਜੀਤ ਸਿੰਘ ਮੰਗਲੀ, ਸਰਬੰਸ ਸਿੰਘ ਮਾਣਕੀ, ਮਹਿੰਦਰ ਸਿੰਘ, ਮਹਿੰਦਰ ਸਿੰਘ ਹੁਸੈਨਪੁਰਾ, ਗੁਰਬਖ਼ਸ ਸਿੰਘ ਖ਼ਾਲਸਾ, ਬਲਦੇਵ ਸਿੰਘ ਕਲਿਆਣ, ਪਰਮਜੀਤ ਸਿੰਘ ਰਾਏਪੁਰ, ਬੀਬੀ ਦਵਿੰਦਰ ਕੌਰ ਕਾਲੜਾ, ਕੁਲਵੰਤ ਸਿੰਘ ਮੰਨਣ, ਰਣਜੀਤ ਸਿੰਘ ਕਾਹਲੋਂ, ਬੀਬੀ ਗੁਰਮੀਤ ਕੌਰ ਭੂੰਗਾ ਲੰਬਾਣਾ, ਸਰਵਣ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ ਰੂਹੀ, ਜਰਨੈਲ ਸਿੰਘ ਡੋਗਰਾਂਵਾਲਾ, ਬਲਜੀਤ ਸਿੰਘ ਜਲਾਲਉਸਮਾ, ਅਮਰਜੀਤ ਸਿੰਘ ਭਲਾਈਪੁਰ, ਬਲਵਿੰਦਰ ਸਿੰਘ ਵੇਈਂਪੂਈਂ, ਗੁਰਬਚਨ ਸਿੰਘ ਕਰਮੂੰਵਾਲਾ, ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ, ਭਾਈ ਮਨਜੀਤ ਸਿੰਘ, ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਮੰਗਵਿੰਦਰ ਸਿੰਘ ਖਾਪੜਖੇੜੀ, ਗੁਰਿੰਦਰਪਾਲ ਸਿੰਘ ਰਣੀਕੇ, ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਜਿੰਦਰ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਵੀਰ ਕੌਰ, ਸੁਰਜੀਤ ਸਿੰਘ ਭਿੱਟੇਵਡ, ਬੀਬੀ ਬਲਵਿੰਦਰ ਕੌਰ ਲੋਪੋਕੇ, ਅਮਰੀਕ ਸਿੰਘ ਵਿਛੋਆ, ਜੋਧ ਸਿੰਘ ਸਮਰਾ, ਬੀਬੀ ਸਵਰਨ ਕੌਰ ਤੇੜਾ, ਅਮਰਜੀਤ ਸਿੰਘ ਬੰਡਾਲਾ, ਬਿਕਰਮਜੀਤ ਸਿੰਘ ਕੋਟਲਾ, ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਤੁਗਲਵਾਲਾ, ਗੁਰਿੰਦਰਪਾਲ ਸਿੰਘ ਗੋਰਾ, ਗੁਰਨਾਮ ਸਿੰਘ ਜੱਸਲ, ਅਮਰੀਕ ਸਿੰਘ ਸ਼ਾਹਪੁਰ, ਬੀਬੀ ਜੋਗਿੰਦਰ ਕੌਰ, ਬੀਬੀ ਜਸਵੀਰ ਕੌਰ ਜ਼ੱਫਰਵਾਲ, ਰਵਿੰਦਰ ਸਿੰਘ ਚੱਕ, ਤਾਰਾ ਸਿੰਘ ਤਲਵੰਡੀ, ਸੁਰਿੰਦਰ ਸਿੰਘ ਠੇਕੇਦਾਰ, ਜੰਗਬਹਾਦਰ ਸਿੰਘ ਰਾਏ, ਬੀਬੀ ਰਣਜੀਤ ਕੌਰ, ਅਮਰਜੀਤ ਸਿੰਘ ਚਾਵਲਾ, ਪ੍ਰਿੰਸੀਪਲ ਸੁਰਿੰਦਰ ਸਿੰਘ, ਪਰਮਜੀਤ ਸਿੰਘ ਲੱਖੇਵਾਲ, ਅਜਮੇਰ ਸਿੰਘ ਖੇੜਾ, ਚਰਨਜੀਤ ਸਿੰਘ ਕਾਲੇਵਾਲ, ਬੀਬੀ ਪਰਮਜੀਤ ਕੌਰ ਲਾਂਡਰਾਂ, ਰਘੂਜੀਤ ਸਿੰਘ ਵਿਰਕ, ਕਰਨੈਲ ਸਿੰਘ ਪੰਜੋਲੀ, ਭਾਈ ਰਾਮ ਸਿੰਘ, ਸੁਰਜੀਤ ਸਿੰਘ ਕੰਗ, ਸੁਖਮੀਤ ਸਿੰਘ, ਹਰਮਨਜੀਤ ਸਿੰਘ, ਗੁਰਮਿੰਦਰ ਸਿੰਘ ਮਠਾਰੂ, ਬੀਬੀ ਸੁਖਵਿੰਦਰ ਕੌਰ ਆਦਿ ਸ਼ਾਮਿਲ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਪਰਮਜੀਤ ਸਿੰਘ ਸਰੋਆ, ਸੁਖਮਿੰਦਰ ਸਿੰਘ, ਕੁਲਵਿੰਦਰ ਸਿੰਘ ਰਮਦਾਸ ਅਤੇ ਮਲਕੀਤ ਸਿੰਘ ਬਹਿੜਵਾਲ ਆਦਿ ਵੀ ਮੌਜੂਦ ਸਨ।
ਪੇਸ਼ ਕੀਤੇ ਅਹਿਮ ਮਤੇ
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਕੁਝ ਅਹਿਮ ਮਤੇ ਪੇਸ਼ ਕੀਤੇ ਗਏ। ਇਨ੍ਹਾਂ ਮਤਿਆਂ ਰਾਹੀਂ ਸ਼੍ਰੋਮਣੀ ਕਮੇਟੀ ਵਲੋਂ ਗੁ: ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਮੁੜ ਤੋਂ ਖੋਲ੍ਹਣ 'ਤੇ ਦੋਹਾਂ ਸਰਕਾਰਾਂ ਦਾ ਧੰਨਵਾਦ ਕਰਦਿਆਂ ਮੰਗ ਕੀਤੀ ਲਾਂਘੇ ਰਾਹੀਂ ਗੁਰ-ਅਸਥਾਨ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਕੇ ਪ੍ਰਕਿਰਿਆ ਨੂੰ ਸੁਖਾਲਾ ਕੀਤਾ ਜਾਵੇ। ਇਸੇ ਤਰ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਸਵਾਗਤ ਕਰਦੇ ਹੋਏ ਕਿਸਾਨਾਂ ਦੀ ਫ਼ਸਲ ਦਾ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਲਈ ਤੁਰੰਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਗਈ। ਇਕ ਹੋਰ ਮਤੇ ਰਾਹੀਂ ਸਿੱਖ ਸੰਸਥਾਵਾਂ ਵਿਚ ਸਰਕਾਰੀ ਦਖ਼ਲ ਦੀ ਕਰੜੀ ਅਲੋਚਨਾ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵਿਚ ਸਰਕਾਰੀ ਦਖਲ ਦਾ ਹਵਾਲਾ ਦਿੰਦਿਆਂ ਇਨ੍ਹਾਂ ਸਿੱਖ ਸੰਸਥਾਵਾਂ ਵਿਚ ਸਰਕਾਰੀ ਦਖ਼ਲ ਤੁਰੰਤ ਬੰਦ ਕਰਨ ਦੀ ਮੰਗ ਕੀਤੀ ਅਤੇ ਦਿੱਲੀ ਕਮੇਟੀ ਦੀਆਂ ਜਨਰਲ ਚੋਣਾਂ ਉਪਰੰਤ ਵੀ ਅਹੁਦੇਦਾਰਾਂ ਦੀ ਚੋਣ ਦੌਰਾਨ ਸਿੱਖ ਸੰਸਥਾ ਵਿਚ ਸਿੱਧਾ ਸਰਕਾਰੀ ਦਖ਼ਲ ਦੱਸਿਆ। ਹੋਰ ਮਤੇ ਰਾਹੀਂ ਕਾਂਗਰਸ ਨੂੰ ਸਿੱਖ ਮਾਨਸਿਕਤਾ ਨੂੰ ਵਾਰ-ਵਾਰ ਪੀੜ ਦੇਣ ਵਾਲੀ ਜਮਾਤ ਕਰਾਰ ਦਿੰਦੇ ਹੋਏ ਜੂਨ ਅਤੇ ਨਵੰਬਰ 1984 'ਚ ਸਿੱਖਾਂ ਦਾ ਕਤਲੇਆਮ ਦਾ ਹਵਾਲਾ ਦਿੰਦੇ ਹੋਏ ਸਿੱਖ ਕਤਲੇਆਮ ਵਿਚ ਸ਼ਾਮਿਲ ਜਗਦੀਸ਼ ਟਾਈਟਲਰ ਨੂੰ ਵੱਡਾ ਅਹੁਦਾ ਦੇਣ ਦੀ ਨਿੰਦਾ ਕੀਤੀ ਅਤੇ ਉਸ ਨੂੰ ਵਿਸ਼ੇਸ਼ ਇਨਵਾਈਟੀ ਤੋਂ ਤੁਰੰਤ ਹਟਾ ਕੇ ਕਾਂਗਰਸ ਨੂੰ ਸਿੱਖ ਜਗਤ ਤੋਂ ਮੁਆਫ਼ੀ ਮੰਗਣ ਲਈ ਚਿਤਾਵਨੀ ਦਿੱਤੀ ਗਈ ਹੈ। ਇਕ ਮਤੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਵਾਪਰਦੀਆਂ ਘਟਨਾਵਾਂ 'ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਇਸ ਦੀ ਰੋਕਥਾਮ ਲਈ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਉਮਰ ਕੈਦ ਦੀ ਸਜ਼ਾ ਦਾ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਗਈ ਤੇ ਨਾਲ ਹੀ ਦੇਸ਼ ਵਿਦੇਸ਼ਾਂ ਵਿਚ ਸਿੱਖਾਂ 'ਤੇ ਹੁੰਦੇ ਨਸਲੀ ਹਮਲਿਆਂ 'ਤੇ ਗਹਿਰੀ ਚਿੰਤਾ ਪ੍ਰਗਟਾਉਂਦਿਆਂ ਭਾਰਤ ਸਰਕਾਰ ਪਾਸੋਂ ਅਜਿਹੀਆਂ ਘਟਨਾਵਾਂ ਰੋਕਣ ਲਈ ਕਦਮ ਉਠਾਉਣ ਅਤੇ ਵਿਦੇਸ਼ਾਂ ਦੀਆਂ ਸਰਕਾਰਾਂ ਪਾਸ ਕੂਟਨੀਤਕ ਪੱਧਰ 'ਤੇ ਪਹੁੰਚ ਕਰਨ ਦੀ ਮੰਗ ਕੀਤੀ। ਇਕ ਹੋਰ ਅਹਿਮ ਮਤੇ ਰਾਹੀ ਕੇਂਦਰੀ ਬੋਰਡ ਸੀ. ਬੀ. ਐਸ. ਈ. ਵਲੋਂ ਪੰਜਾਬੀ ਭਾਸ਼ਾ ਨੂੰ ਮੁੱਖ ਵਿਸ਼ਿਆਂ 'ਚੋਂ ਬਾਹਰ ਕਰਨ ਦੀ ਸਖ਼ਤ ਨਿੰਦਾ ਕਰਦੇ ਇਸ ਨੂੰ ਸੂਬੇ ਦੇ ਵਿਦਿਆਰਥੀਆਂ ਨਾਲ ਘੋਰ ਬੇਇਨਸਾਫ਼ੀ ਅਤੇ ਸੰਘੀ ਸੰਵਿਧਾਨ ਦੀ ਮੂਲ ਭਾਵਨਾ ਦੇ ਖ਼ਿਲਾਫ਼ ਦੱਸਿਆ ਗਿਆ ਅਤੇ ਕੇਂਦਰ ਸਰਕਾਰ ਤੋਂ ਸੀ. ਬੀ. ਐਸ. ਈ. ਵਲੋਂ ਪੰਜਾਬੀ ਭਾਸ਼ਾ ਨੂੰ ਮੁੱਖ ਵਿਸ਼ਿਆਂ ਵਿਚ ਮੁੜ ਸ਼ਾਮਿਲ ਕਰਵਾਉਣ ਦੀ ਮੰਗ ਕੀਤੀ। ਸੋਸ਼ਲ ਮੀਡੀਆ 'ਤੇ ਸਿੱਖ ਗੁਰੂ ਸਾਹਿਬਾਨ, ਸਿੱਖ ਸ਼ਹੀਦਾਂ ਅਤੇ ਸਿੱਖ ਇਤਿਹਾਸ ਦੇ ਸਿਧਾਂਤਾਂ ਵਿਰੁੱਧ ਪਾਈ ਜਾਂਦੀ ਸਮੱਗਰੀ ਦੇ ਰੁਝਾਨ ਮੰਦਭਾਗਾ ਦਸਦੇ ਹੋਏ ਇਸ ਰੋਕਣ ਲਈ ਸਖ਼ਤ ਕਦਮ ਉਠਾਉਣ ਲਈ ਵੀ ਇਕ ਮਤੇ ਰਾਹੀਂ ਕੇਂਦਰ ਸਰਕਾਰ ਤੋਂ ਮੰਗ ਕੀਤੀ।
ਬੀਬੀ ਜਗੀਰ ਕੌਰ ਵਲੋਂ ਧੰਨਵਾਦ
ਇਜਲਾਸ ਦੌਰਾਨ ਬੀਬੀ ਜਗੀਰ ਕੌਰ ਨੇ ਆਪਣੇ ਕਾਰਜਕਾਲ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਅਧਿਕਾਰੀਆਂ ਤੇ ਸਟਾਫ਼ ਵਲੋਂ ਮਿਲੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਪੰਥਕ ਰਵਾਇਤਾਂ 'ਤੇ ਪਹਿਰਾ ਦਿੰਦਿਆਂ ਸੇਵਾਵਾਂ ਨਿਭਾਈਆਂ ਹਨ।
ਧਰਮ ਪ੍ਰਚਾਰ, ਸਿਹਤ ਤੇ ਸਿੱਖਿਆ ਸੇਵਾਵਾਂ ਨੂੰ ਦ੍ਰਿੜ੍ਹਤਾ ਨਾਲ ਅੱਗੇ ਵਧਾਵਾਂਗੇ-ਐਡਵੋਕੇਟ ਧਾਮੀ
ਪ੍ਰਧਾਨ ਨਿਯੁਕਤ ਹੋਣ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਤੱਕ ਇਹ ਪਰੰਪਰਾ ਰਹੀ ਹੈ ਕਿ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਲਿਫ਼ਾਫ਼ੇ 'ਚੋਂ ਨਿਕਲਦਾ ਹੈ ਪਰ ਅੱਜ ਸਾਰੇ ਮੈਂਬਰਾਂ ਨੇ ਵੋਟਾਂ ਪਾਈਆਂ। ਉਨ੍ਹਾਂ ਨੂੰ 122 ਵੋਟਾਂ ਪਈਆਂ, ਜਿਸ ਨੇ ਇਸ ਗੱਲ ਨੂੰ ਗ਼ਲਤ ਸਾਬਤ ਕੀਤਾ ਕਿ ਪ੍ਰਧਾਨ ਲਿਫ਼ਾਫ਼ੇ 'ਚੋਂ ਨਿਕਲਦਾ ਹੈ। ਉਨ੍ਹਾਂ ਕਿਹਾ ਕਿ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਅਤੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦੀ ਚੋਣ ਸਰਬਸੰਮਤੀ ਨਾਲ ਹੋਈ ਅਤੇ ਜਨ: ਸਕੱਤਰ ਕਰਨੈਲ ਸਿੰਘ ਪੰਜੋਲੀ ਦੀ ਚੋਣ ਵੋਟਾਂ ਨਾਲ ਹੋਈ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਹੋਰ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦੇ ਕਿਹਾ ਕਿ ਜੋ ਭਰੋਸਾ ਪ੍ਰਗਟ ਕਰਕੇ ਉਨ੍ਹਾਂ ਨੂੰ ਇਹ ਸੇਵਾ ਸੌਂਪੀ ਗਈ ਹੈ ਉਸ 'ਤੇ ਉਹ ਪੂਰਾ ਉੱਤਰਣਗੇ। ਵਿਰੋਧੀ ਧਿਰ ਦੀ ਇਜਲਾਸ ਦੌਰਾਨ ਵਿਘਨ ਪਾਉਣ ਦੀ ਕਾਰਵਾਈ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਮੀਡੀਆ ਸਾਹਮਣੇ ਆਉਣਾ ਅਤੇ ਆਪਣੀ ਫ਼ੋਟੋ ਖਿਚਵਾਉਣਾ ਹੈ ਪਰ ਅੱਜ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ, ਸਿੰਘ ਸਾਹਿਬਾਨ ਦੇ ਸਾਹਮਣੇ ਹੁੱਲ੍ਹੜਬਾਜ਼ੀ ਕੀਤੀ ਹੈ ਜੋ ਗੁਰਮਤਿ ਦੇ ਅਨੁਕੂਲ ਨਹੀਂ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦਾ ਪਹਿਲਾ ਯਤਨ ਹੋਵੇਗਾ ਕਿ ਪੰਜਾਬੀ ਮਾਂ ਬੋਲੀ ਨੂੰ ਬਣਦਾ ਸਤਿਕਾਰ ਦਿਵਾਉਣਾ ਅਤੇ ਸ਼੍ਰੋਮਣੀ ਕਮੇਟੀ ਵਿਚ ਜੋ ਊਣਤਾਈਆਂ ਹਨ ਉਨ੍ਹਾਂ ਨੂੰ ਦੂਰ ਕਰਨਾ। ਉਨ੍ਹਾਂ ਅੱਗੇ ਕਿਹਾ ਕਿ ਧਰਮ ਪ੍ਰਚਾਰ, ਸਿਹਤ ਤੇ ਸਿੱਖਿਆ ਸੇਵਾਵਾਂ ਨੂੰ ਦ੍ਰਿੜ੍ਹਤਾ ਨਾਲ ਅੱਗੇ ਵਧਾਇਆ ਜਾਵੇਗਾ।
ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵਲੋਂ ਵਧਾਈ

ਚੌਕ ਮਹਿਤਾ, (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ 'ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਉਸ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਹੈ।

ਸੰਯੁਕਤ ਕਿਸਾਨ ਮੋਰਚੇ ਵਲੋਂ ਅਗਲੀ ਰਣਨੀਤੀ ਸੰਬੰਧੀ ਮੀਟਿੰਗ ਕੱਲ੍ਹ

ਨਵੀਂ ਦਿੱਲੀ, 29 ਨਵੰਬਰ (ਏਜੰਸੀ)- ਸੰਸਦ 'ਚ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਅੰਦੋਲਨਕਾਰੀ ਕਿਸਾਨਾਂ ਦੀ ਜਿੱਤ ਕਰਾਰ ਦਿੰਦੇ ਹੋਏ ਪੰਜਾਬ ਦੇ ਕਿਸਾਨ ਆਗੂਆਂ ਨੇ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਾਰੰਟੀ ਦੀ ਮੰਗ ਕੀਤੀ ਹੈ ਤੇ ਕਿਹਾ ਹੈ ਕਿ ਭਵਿੱਖ ਦੀ ਰਣਨੀਤੀ 'ਤੇ ਫ਼ੈਸਲਾ ਲੈਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ 1 ਦਸੰਬਰ ਨੂੰ ਹੰਗਾਮੀ ਮੀਟਿੰਗ ਕੀਤੀ ਜਾਵੇਗੀ। ਐਮ. ਐਸ. ਪੀ. ਦੀ ਕਾਨੂੰਨੀ ਗਾਰੰਟੀ, ਕਿਸਾਨਾਂ ਖ਼ਿਲਾਫ਼ ਦਰਜ ਮਾਮਲਿਆਂ ਨੂੰ ਰੱਦ ਕਰਨ ਤੇ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਲਈ ਮੁਆਵਜ਼ੇ ਸਮੇਤ 6 ਮੰਗਾਂ ਦਾ ਹਵਾਲਾ ਦਿੰਦੇ ਹੋਏ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸਿੰਘੂ ਬਾਰਡਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਸਰਕਾਰ ਕੋਲ ਕਿਸਾਨਾਂ ਦੀਆਂ ਮੰਗਾਂ ਦਾ ਜਵਾਬ ਦੇਣ ਲਈ ਮੰਗਲਵਾਰ ਤੱਕ ਦਾ ਸਮਾਂ ਹੈ। ਇਸ ਸੰਬੰਧੀ ਇਕ ਕਿਸਾਨ ਆਗੂ ਨੇ ਕਿਹਾ ਕਿ ਸੰਸਦ 'ਚ ਖੇਤੀ ਕਾਨੂੰਨਾਂ ਦਾ ਰੱਦ ਹੋਣਾ ਸਾਡੇ ਲਈ ਵੱਡੀ ਜਿੱਤ ਹੈ। ਕੇਂਦਰ ਕੋਲ ਸਾਡੀਆਂ ਮੰਗਾਂ ਦਾ ਜਵਾਬ ਦੇਣ ਲਈ ਮੰਗਲਵਾਰ ਤੱਕ ਦਾ ਸਮਾਂ ਹੈ। ਅਸੀਂ ਭਵਿੱਖ ਦੀ ਕਾਰਜ ਯੋਜਨਾ ਲਈ ਬੁੱਧਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਹੰਗਾਮੀ ਬੈਠਕ ਬੁਲਾਈ ਹੈ।

ਆਜ਼ਾਦੀ ਦੇ ਸੰਘਰਸ਼ ਦੇ ਇਤਿਹਾਸ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਇਆ ਜਾਵੇ-ਰਾਜਪਾਲ

ਦੇਸ਼ ਦੇ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਨੂੰ ਢੁਕਵੀਂ ਸ਼ਰਧਾਂਜਲੀ ਹੈ ਜੰਗ-ਏ-ਆਜ਼ਾਦੀ ਯਾਦਗਾਰ

ਕਰਤਾਰਪੁਰ, 29 ਨਵੰਬਰ (ਭਜਨ ਸਿੰਘ)-ਜੰਗ-ਏ-ਆਜ਼ਾਦੀ ਯਾਦਗਾਰ (ਕਰਤਾਰਪੁਰ) ਦੀ ਉਸਾਰੀ ਦੇਸ਼ ਦੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਇਕ ਢੁਕਵੀਂ ਸ਼ਰਧਾਂਜਲੀ ਹੈ। ਇਸ ਤੋਂ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬ ਦੇ ਲੋਕਾਂ ਵਲੋਂ ਪਾਏ ਸ਼ਾਨਦਾਰ ਯੋਗਦਾਨ ਦੀ ਬਾਖ਼ੂਬੀ ਜਾਣਕਾਰੀ ਮਿਲਦੀ ਹੈ। ਇਸ ਗੌਰਵਮਈ ਇਤਿਹਾਸ ਨੂੰ ਦੇਸ਼ ਭਰ ਦੇ ਲੋਕਾਂ, ਖ਼ਾਸ ਕਰ ਕੇ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦੀ ਲੋੜ ਹੈ, ਤਾਂ ਜੋ ਉਨ੍ਹ੍ਹਾਂ ਵਿਚ ਰਾਸ਼ਟਰਵਾਦ ਅਤੇ ਦੇਸ਼ ਭਗਤੀ ਦੇ ਜਜ਼ਬੇ ਨੂੰ ਹੋਰ ਪ੍ਰਬਲ ਕੀਤਾ ਜਾ ਸਕੇ। ਇਹ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਦੌਰੇ ਉਪਰੰਤ ਕੀਤਾ ਗਿਆ। ਦੱਸਣਯੋਗ ਹੈ ਕਿ ਦੇਸ਼ ਇਨ੍ਹਾਂ ਦਿਨਾਂ ਵਿਚ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ 'ਅੰਮ੍ਰਿਤ ਉਤਸਵ' ਦੇ ਰੂਪ ਵਿਚ ਮਨਾ ਰਿਹਾ ਹੈ ਅਤੇ ਦੇਸ਼ ਭਰ ਵਿਚ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਪੂਰੇ ਉਤਸ਼ਾਹ ਨਾਲ ਸ਼ਰਧਾਂਜਲੀਆਂ ਭੇਟ ਕੀਤੀਆਂ ਜਾ ਰਹੀਆਂ ਹਨ। ਇਸ ਪ੍ਰਸੰਗ ਵਿਚ ਹੀ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਉਚੇਚੇ ਤੌਰ 'ਤੇ ਅੱਜ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ ਕਰਨ ਆਏ। ਯਾਦਗਾਰ 'ਚ ਪਹੁੰਚਣ 'ਤੇ ਗੁਲਦਸਤੇ ਭੇਟ ਕਰਕੇ ਡਵੀਜ਼ਨਲ ਕਮਿਸ਼ਨਰ ਵੀ. ਕੇ. ਮੀਨਾ, ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ, ਆਈ. ਜੀ. ਜਲੰਧਰ ਰੇਂਜ ਗੁਰਿੰਦਰ ਸਿੰਘ ਢਿੱਲੋਂ, ਯਾਦਗਾਰ ਦੀ ਮੈਨੇਜਿੰਗ ਕਮੇਟੀ ਦੇ ਮੀਤ ਪ੍ਰਧਾਨ ਸਤਨਾਮ ਸਿੰਘ ਮਾਣਕ, ਜਨਰਲ ਸਕੱਤਰ ਡਾ. ਲਖਵਿੰਦਰ ਸਿੰਘ ਜੌਹਲ ਅਤੇ ਮੈਨੇਜਿੰਗ ਕਮੇਟੀ ਦੇ ਮੈਂਬਰ ਰਮੇਸ਼ ਮਿੱਤਲ, ਜਲੰਧਰ ਦੇ ਐਸ. ਐਸ. ਪੀ. ਸਤਿੰਦਰ ਸਿੰਘ ਅਤੇ ਨਗਰ ਕੌਂਸਲ ਕਰਤਾਰਪੁਰ ਦੇ ਪ੍ਰਧਾਨ ਪ੍ਰਿੰਸ ਅਰੋੜਾ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਉਪਰੰਤ ਉਨ੍ਹਾਂ ਨੇ ਸ਼ਹੀਦੀ ਮੀਨਾਰ ਵਿਚ ਸ਼ਹੀਦਾਂ ਦੀ ਯਾਦ ਵਿਚ ਪ੍ਰਜਲਵਿਤ ਜੋਤੀ 'ਤੇ ਰੀਥ ਚੜ੍ਹਾ ਕੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਆਜ਼ਾਦੀ ਦੇ ਸੰਘਰਸ਼ ਸਮੇਂ ਪੰਜਾਬ ਵਿਚ ਚੱਲੀਆਂ ਵੱਖ-ਵੱਖ ਲਹਿਰਾਂ ਨਾਲ ਸੰਬੰਧਿਤ ਬਣੀਆਂ ਵੱਖ-ਵੱਖ ਗੈਲਰੀਆਂ ਦਾ ਦੌਰਾ ਕੀਤਾ। ਹਰ ਲਹਿਰ ਅਤੇ ਉਸ ਨਾਲ ਸੰਬੰਧਿਤ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਬਾਰੇ ਉਨ੍ਹਾਂ ਨੇ ਬੜੀ ਉਤਸੁਕਤਾ ਨਾਲ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਜੰਗ-ਏ-ਆਜ਼ਾਦੀ ਯਾਦਗਾਰ ਵਿਚ ਡਿਜ਼ੀਟਲ ਤਕਨੀਕਾਂ, ਚਿੱਤਰਾਂ ਅਤੇ ਸ਼ਹੀਦਾਂ ਦੇ ਬੁੱਤ ਬਣਾ ਕੇ ਦਰਸ਼ਕਾਂ ਨੂੰ ਇਤਿਹਾਸ ਬਾਰੇ ਜਾਣਕਾਰੀ ਦੇਣ ਦੇ ਕੀਤੇ ਉਪਰਾਲਿਆਂ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ। ਆਜ਼ਾਦੀ ਸੰਘਰਸ਼ ਨਾਲ ਸੰਬੰਧਿਤ ਡੋਮ ਵਿਚ ਬੈਠ ਕੇ ਉਨ੍ਹਾਂ ਨੇ ਆਜ਼ਾਦੀ ਸੰਘਰਸ਼ ਸੰਬੰਧੀ ਸੰਖੇਪ ਫ਼ਿਲਮ ਦੇਖੀ ਅਤੇ ਆਪਣੇ ਦੌਰੇ ਦੇ ਅਖ਼ੀਰ ਵਿਚ ਸ਼ਿਆਮ ਬੇਨੇਗਲ ਵਲੋਂ ਬਣਾਈ ਫ਼ੀਚਰ ਫ਼ਿਲਮ ਦੇ ਕੁਝ ਦ੍ਰਿਸ਼ ਵੀ ਦਿਲਚਸਪੀ ਨਾਲ ਦੇਖੇ। ਵਿਸ਼ੇਸ਼ ਤੌਰ 'ਤੇ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀ ਸ਼ਹੀਦੀ ਵਾਲੇ ਦ੍ਰਿਸ਼ ਦੇਖ ਕੇ ਉਹ ਭਾਵੁਕ ਹੋਏ ਨਜ਼ਰ ਆਏ।
ਡਵੀਜ਼ਨ ਕਮਿਸ਼ਨਰ ਵੀ. ਕੇ. ਮੀਨਾ, ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ, ਡਾ. ਲਖਵਿੰਦਰ ਸਿੰਘ ਜੌਹਲ ਵਲੋਂ ਉਨ੍ਹਾਂ ਨੂੰ ਜੰਗ-ਏ-ਆਜ਼ਾਦੀ ਯਾਦਗਾਰ ਦੇ ਹਰ ਪਹਿਲੂ ਬਾਰੇ ਦੱਸਿਆ ਗਿਆ ਕਿ ਇਸ ਯਾਦਗਾਰ ਦਾ ਨੀਂਹ ਪੱਥਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ 2014 ਵਿਚ ਰੱਖਿਆ ਗਿਆ ਸੀ ਅਤੇ ਉਨ੍ਹਾਂ ਵਲੋਂ ਹੀ ਇਸ ਦੇ ਪਹਿਲੇ ਪੜਾਅ ਦਾ ਉਦਘਾਟਨ 2016 ਵਿਚ ਕੀਤਾ ਗਿਆ ਸੀ। ਯਾਦਗਾਰ ਦੀ ਉਸਾਰੀ ਦਾ ਦੂਜਾ ਪੜਾਅ 2018 ਵਿਚ ਮੁਕੰਮਲ ਹੋਇਆ ਸੀ ਅਤੇ ਇਸ ਦਾ ਉਦਘਾਟਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤਾ ਗਿਆ ਸੀ ਅਤੇ ਯਾਦਗਾਰ ਦੇ ਤੀਜੇ ਪੜਾਅ ਦੀ ਉਸਾਰੀ 2019 ਵਿਚ ਮੁਕੰਮਲ ਹੋਈ ਸੀ ਅਤੇ ਇਸ ਦਾ ਉਦਘਾਟਨ ਵੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤਾ ਗਿਆ ਸੀ। ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਕਿ ਇਸ ਯਾਦਗਾਰ ਦੀ ਉਸਾਰੀ ਵਿਚ 'ਅਜੀਤ ਪ੍ਰਕਾਸ਼ਨ ਸਮੂਹ' ਦੇ ਮੁੱਖ ਸੰਪਾਦਕ ਡਾ: ਬਰਜਿੰਦਰ ਸਿੰਘ ਹਮਦਰਦ ਵਲੋਂ ਵਿਸ਼ੇਸ਼ ਰੋਲ ਅਦਾ ਕੀਤਾ ਗਿਆ ਹੈ। ਉਨ੍ਹਾਂ ਨੇ ਪੰਜਾਬ ਦੇ ਪ੍ਰਸਿੱਧ ਇਤਿਹਾਸਕਾਰਾਂ ਦੀ ਇਕ ਕਮੇਟੀ ਬਣਾ ਕੇ ਪਹਿਲਾਂ ਇਸ ਦਾ ਸੰਕਲਪ ਪੇਪਰ ਤਿਆਰ ਕਰਵਾਇਆ ਸੀ ਅਤੇ ਫਿਰ ਇਸ ਕਮੇਟੀ ਦੇ ਮੈਂਬਰਾਂ ਨੇ ਅੰਡੇਮਾਨ-ਨਿਕੋਬਾਰ ਵਿਚ ਜਾ ਕੇ ਸੈਲੂਲਰ ਜੇਲ੍ਹ ਅਤੇ ਦੇਸ਼ ਦੇ ਕਈ ਹੋਰ ਅਹਿਮ ਸਮਾਰਕਾਂ ਨੂੰ ਦੇਖਿਆ ਸੀ। ਇਸ ਉਪਰੰਤ ਇਸ ਦੀ ਉਸਾਰੀ ਲਈ ਪ੍ਰਸਿੱਧ ਆਰਕੀਟੈਕਟ ਰਾਜ ਰਿਵਾਲ ਦੀਆਂ ਸੇਵਾਵਾਂ ਲਈਆਂ ਗਈਆਂ ਸਨ। ਇੱਥੇ ਹਰ ਰੋਜ਼ ਦਿਖਾਈ ਜਾਂਦੀ ਫ਼ੀਚਰ ਫ਼ਿਲਮ ਜੋ ਆਜ਼ਾਦੀ ਦੇ ਸੰਘਰਸ਼ ਸਬੰਧੀ ਰੌਸ਼ਨੀ ਪਾਉਂਦੀ ਹੈ, ਬਾਲੀਵੁੱਡ ਦੇ ਪ੍ਰਸਿੱਧ ਫ਼ਿਲਮ ਪ੍ਰੋਡਿਊਸਰ ਸ਼ਿਆਮ ਬੇਨੇਗਲ ਤੋਂ ਬਣਵਾਈ ਗਈ ਹੈ। ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਕਿ ਹੁਣ ਤੱਕ ਲੱਖਾਂ ਹੀ ਦਰਸ਼ਕ ਇਸ ਯਾਦਗਾਰ ਨੂੰ ਦੇਖ ਚੁੱਕੇ ਹਨ ਅਤੇ ਦੇਸ਼-ਵਿਦੇਸ਼ ਤੋਂ ਵੀ ਬਹੁਤ ਸਾਰੀਆਂ ਅਹਿਮ ਹਸਤੀਆਂ ਇਸ ਯਾਦਗਾਰ ਦਾ ਦੌਰਾ ਕਰ ਚੁੱਕੀਆਂ ਹਨ। ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਕਿ ਆਉਣ ਵਾਲੇ ਸਮੇਂ ਵਿਚ ਇਸ ਨੂੰ ਦਰਸ਼ਕਾਂ ਲਈ ਹੋਰ ਵਧੇਰੇ ਆਕਰਸ਼ਿਤ ਤੇ ਜਾਣਕਾਰੀ ਭਰਪੂਰ ਬਣਾਉਣ ਅਤੇ ਇੱਥੇ ਸੱਭਿਆਚਾਰਕ ਸਰਗਰਮੀਆਂ ਵਿਚ ਵਾਧਾ ਕਰਨ ਲਈ ਕਈ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੂੰ ਵੀ ਇਹ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਇਸ ਨੂੰ ਇਕ ਅਹਿਮ ਪ੍ਰਾਜੈਕਟ ਮੰਨਦਿਆਂ ਇਸ ਨੂੰ ਦੇਸ਼ ਦੇ ਅਹਿਮ ਸਮਾਰਕਾਂ ਅਤੇ ਯਾਦਗਾਰਾਂ ਵਿਚ ਸ਼ਾਮਿਲ ਕਰਨ ਲਈ ਚੁਣਿਆ ਗਿਆ ਹੈ ਅਤੇ ਇਸ ਚੋਣ ਨੂੰ ਅੰਤਿਮ ਰੂਪ ਦੇਣ ਦਾ ਅਮਲ ਜਾਰੀ ਹੈ ਅਤੇ ਕੇਂਦਰੀ ਟੀਮ ਵਲੋਂ ਵਿਸ਼ੇਸ਼ ਤੌਰ 'ਤੇ ਇਸ ਸਥਾਨ ਦਾ ਦੌਰਾ ਵੀ ਕੀਤਾ ਗਿਆ ਸੀ ਅਤੇ ਉਸ ਟੀਮ ਦੀ ਰਿਪੋਰਟ ਦੇ ਆਧਾਰ 'ਤੇ ਦੇਸ਼ ਦੇ ਅਹਿਮ ਸਥਾਨਾਂ ਵਿਚੋਂ ਇਸ ਨੂੰ ਹੁਣ ਤੱਕ ਛੇਵੇਂ ਨੰਬਰ 'ਤੇ ਅੰਕਿਤ ਗਿਆ ਹੈ। ਇਸ ਮੌਕੇ ਪ੍ਰਿੰਸੀਪਲ ਸਕੱਤਰ ਜੇ. ਐਮ. ਬਾਲਾਮੁਰੂਗਨ, ਗਵਰਨਰ ਪੰਜਾਬ ਦੇ ਏ. ਡੀ. ਸੀ. (ਐਮ.) ਅਮਿਤ ਤਿਵਾੜੀ, ਏ. ਡੀ. ਸੀ. ਪੀ. ਐਸ. ਪਰਮਾਰ ਅਤੇ ਜਲੰਧਰ ਦੇ ਏ. ਡੀ. ਸੀ. (ਜਨਰਲ) ਅਮਰਜੀਤ ਸਿੰਘ ਬੈਂਸ, ਬਲਦੇਵ ਰਾਜ ਸਿੰਘ ਐਸ. ਡੀ. ਐਮ., ਮਨਪ੍ਰੀਤ ਸਿੰਘ ਢਿੱਲੋਂ ਐਸ. ਪੀ., ਸੇਵਾ ਸਿੰਘ ਬੀ. ਡੀ. ਓ. ਅਤੇ ਸੁਖਪਾਲ ਸਿੰਘ ਡੀ. ਐਸ. ਪੀ. ਸਮੇਤ ਯਾਦਗਾਰ ਦਾ ਸਾਰਾ ਅਮਲਾ ਮੌਜੂਦ ਸੀ।

ਬੀਬੀ ਜਗੀਰ ਕੌਰ ਨੂੰ ਭੁਲੱਥ ਤੇ ਮਜੀਠੀਆ ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਚੰਡੀਗੜ੍ਹ, 29 ਨਵੰਬਰ (ਵਿਕਰਮਜੀਤ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਅੱਜ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਭੁਲੱਥ ਤੋਂ ਚੋਣ ਮੈਦਾਨ 'ਚ ਉਤਾਰੇ ਗਏ ਹਨ, ਜਦਕਿ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਝੇ ਦੇ ਜਰਨੈਲ ਕਹਾਏ ਜਾਣ ਵਾਲੇ ਸ. ਬਿਕਰਮ ਸਿੰਘ ਮਜੀਠੀਆ ਹਲਕਾ ਮਜੀਠਾ ਤੋਂ ਚੋਣ ਲੜਨਗੇ। ਸ਼੍ਰੋਮਣੀ ਅਕਾਲੀ ਦਲ ਵਲੋਂ ਹੁਣ ਤਕ 89 ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾ ਚੁੱਕਾ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜਿੱਥੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਕੀਤੇ ਵਿਕਾਸ ਦੇ ਕੰਮਾਂ ਨੂੰ ਲੈ ਕੇ ਚੋਣ ਮੈਦਾਨ 'ਚ ਉਤਰੇਗਾ, ਉੱਥੇ ਮੌਜੂਦਾ ਕਾਂਗਰਸ ਸਰਕਾਰ ਵਲੋਂ ਪੰਜ ਸਾਲ ਦੀ ਕੀਤੀ ਕਾਰਜਕਾਰੀ ਰਿਪੋਰਟ ਵੀ ਲੋਕਾਂ ਸਾਹਮਣੇ ਲਿਆਂਦੀ ਜਾਵੇਗੀ।

ਭਾਰਤ 'ਚ 'ਓਮੀਕਰੋਨ' ਦਾ ਕੋਈ ਮਾਮਲਾ ਨਹੀਂ

ਨਵੀਂ ਦਿੱਲੀ, 29 ਨਵੰਬਰ (ਏਜੰਸੀ)-ਭਾਰਤ 'ਚ ਅਜੇ ਤੱਕ ਕੋਵਿਡ ਦੇ ਨਵੇਂ ਰੂਪ ਓਮੀਕਰੋਨ ਦਾ ਕੋਈ ਵੀ ਮਾਮਲਾ ਨਹੀਂ ਮਿਲਿਆ ਹੈ। ਕੋਵਿਡ ਦੇ ਇਸ ਨਵੇਂ ਰੂਪ ਦਾ ਪਿਛਲੇ ਹਫ਼ਤੇ ਦੱਖਣੀ ਅਫਰੀਕਾ 'ਚ ਪਤਾ ਲੱਗਾ ਹੈ। ਅਧਿਕਾਰੀ ਨੇ ਦੱਸਿਆ ਕਿ ਭਾਰਤੀ ਸਾਰਸ-ਕੋਵ-2 ਜੀਨੋਮਿਕ ਕੰਸਓਰਟੀਆ ਆਈ. ਐਨ. ਐਸ. ਏ. ਸੀ. ਓ. ਜੀ. ਸਥਿਤੀ ਦੀ ਨੇੜਿਓ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਅੰਤਰਰਾਸ਼ਟਰੀ ਯਾਤਰੀਆਂ ਦੇ ਪਾਜ਼ੀਟਿਵ ਨਮੂਨਿਆਂ ਦਾ ਜੀਨੋਮਿਕ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ। ਕੇਂਦਰ ਵਲੋਂ ਸੂਬਿਆਂ ਨੂੰ ਟੈਸਟਿੰਗ ਨਿਗਰਾਨੀ ਉਪਾਵਾਂ ਤੇ ਸਿਹਤ ਸਹੂਲਤਤਾਂ ਵਧਾਉਣ ਲਈ ਕਿਹਾ ਗਿਆ ਹੈ।
ਦੱਖਣੀ ਅਫ਼ਰੀਕਾ ਤੋਂ ਪਰਤੇ ਚੰਡੀਗੜ੍ਹ ਦੇ ਨੌਜਵਾਨ ਨੂੰ ਕੋਰੋਨਾ
ਚੰਡੀਗੜ੍ਹ, (ਮਨਜੋਤ ਸਿੰਘ ਜੋਤ)-ਉਧਰ ਚੰਡੀਗੜ੍ਹ 'ਚ ਦੱਖਣੀ ਅਫ਼ਰੀਕਾ ਤੋਂ ਪਰਤਿਆ ਇਕ ਨੌਜਵਾਨ ਕੋਵਿਡ ਪਾਜ਼ੀਟਿਵ ਪਾਇਆ ਗਿਆ ਹੈ। ਨਾਲ ਹੀ ਉਸ ਦੇ ਇਕ ਪਰਿਵਾਰਕ ਮੈਂਬਰ ਤੇ ਨੌਕਰ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਪਾਜ਼ੀਟਿਵ ਆਏ ਸੈਂਪਲ ਦਿੱਲੀ ਭੇਜੇ ਗਏ ਹਨ।

ਮਾਸਟਰ ਕੇਡਰ 'ਚ 10 ਹਜ਼ਾਰ ਤੋਂ ਵੱਧ ਭਰਤੀਆਂ ਕਰਨ ਦਾ ਐਲਾਨ

ਚੰਡੀਗੜ੍ਹ, 29 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿੱਖਿਆ ਵਿਭਾਗ 'ਚ ਵੱਖ-ਵੱਖ ਕੇਡਰਾਂ ਨਾਲ ਸੰਬੰਧਿਤ ਖ਼ਾਲੀ ਪਈਆਂ 10,880 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਵੱਖ-ਵੱਖ ਵਿਭਾਗਾਂ ਦੀ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਨੇ ਪ੍ਰਾਇਮਰੀ ਸਕੂਲਾਂ 'ਚ 2000 ਸਰੀਰਕ ਸਿੱਖਿਆ ਅਧਿਆਪਕ ਭਰਤੀ ਕਰਨ ਦੇ ਵੀ ਨਿਰਦੇਸ਼ ਦਿੱਤੇ। ਇਕ ਹੋਰ ਅਹਿਮ ਫ਼ੈਸਲੇ 'ਚ ਮੁੱਖ ਮੰਤਰੀ ਨੇ ਸਿਹਤ ਵਿਭਾਗ 'ਚ ਲਗਭਗ 3400 ਵੱਖ-ਵੱਖ ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਹਰੇਕ ਪਿੰਡ 'ਚ ਕਲੱਸਟਰ ਬਣਾਉਣ ਦੀ ਵਕਾਲਤ ਕਰਦਿਆਂ, ਜਿਸ ਤਹਿਤ ਪ੍ਰਾਇਮਰੀ, ਮਿਡਲ ਤੇ ਹਾਈ ਸਕੂਲ ਵਾਲਾ ਪਿੰਡ ਹੀ ਇਕ ਸਰੀਰਕ ਸਿੱਖਿਆ ਟਰੇਨਰ ਦੀਆਂ ਸੇਵਾਵਾਂ ਲੈ ਸਕੇਗਾ, ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਇਸ ਪ੍ਰਸਤਾਵ 'ਤੇ ਸਰਗਰਮੀ ਨਾਲ ਵਿਚਾਰ ਕਰਨ ਲਈ ਆਖਿਆ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਵੱਖ-ਵੱਖ ਯੂਨੀਅਨਾਂ ਨਾਲ ਸੰਬੰਧਿਤ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਤੇ ਹਦਾਇਤ ਕੀਤੀ ਕਿ ਵਿਭਾਗ ਇਸ ਬਾਰੇ ਵਿਚਾਰ-ਵਟਾਂਦਰਾ ਕਰ ਸਕਦਾ ਹੈ ਤੇ ਉਨ੍ਹਾਂ ਦੀ ਮੰਗ ਨੂੰ ਘੋਖਣ ਤੋਂ ਬਾਅਦ ਵਿੱਤ ਵਿਭਾਗ ਕੋਲ ਮਾਮਲਾ ਉਠਾ ਸਕਦਾ ਹੈ। ਰਮਸਾ ਅਧੀਨ ਭਰਤੀ ਕੀਤੇ ਗਏ ਲਗਭਗ 1000 ਹੈੱਡਮਾਸਟਰਾਂ ਤੇ ਅਧਿਆਪਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਸਵੀਕਾਰ ਕਰਦੇ ਹੋਏ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਤਨਖ਼ਾਹਾਂ ਲਈ ਸੂਬੇ ਦਾ ਬਣਦਾ ਹਿੱਸਾ ਜਾਰੀ ਕਰਨ ਦੇ ਨਿਰਦੇਸ਼ ਦਿੱਤੇ, ਜਿਸ 'ਤੇ ਭਾਰਤ ਸਰਕਾਰ (2016 ਵਿੱਚ) ਦੁਆਰਾ ਲਗਾਈ ਗਈ ਉੱਪਰਲੀ ਸੀਮਾ ਕਰਕੇ ਕੱਟ ਲਗਾਇਆ ਗਿਆ ਸੀ। ਇਸ ਨਾਲ ਸਰਕਾਰੀ ਖ਼ਜ਼ਾਨੇ 'ਤੇ ਲਗਭਗ 3.2 ਕਰੋੜ ਰੁਪਏ ਦਾ ਬੋਝ ਪਵੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਆਯੂਸਮਾਨ ਭਾਰਤ ਸਕੀਮ ਅਧੀਨ ਆਂਗਣਵਾੜੀ/ਆਸ਼ਾ ਵਰਕਰਾਂ ਤੇ ਹੋਰ ਸਿਹਤ ਵਰਕਰਾਂ ਨੂੰ ਸ਼ਾਮਿਲ ਕਰਨ ਸੰਬੰਧੀ ਪ੍ਰਸਤਾਵ ਨੂੰ ਮੰਤਰੀ ਮੰਡਲ ਦੀ ਮੀਟਿੰਗ ਵਿਚ ਲਿਆਉਣ ਦੇ ਹੁਕਮ ਦਿੱਤੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਉਹ ਜਲਦ ਹੀ ਕਪੂਰਥਲਾ ਤੇ ਹੁਸ਼ਿਆਰਪੁਰ ਵਿਖੇ ਮੈਡੀਕਲ ਕਾਲਜਾਂ ਦਾ ਨੀਂਹ ਪੱਥਰ ਰੱਖਣਗੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੰਗਰੂਰ 'ਚ 100 ਫ਼ੀਸਦੀ ਸਰਕਾਰੀ ਫੰਡਿੰਗ ਨਾਲ ਨਵਾਂ ਮੈਡੀਕਲ ਕਾਲਜ ਬਣਾਇਆ ਜਾਵੇਗਾ। ਇਸ ਮੌਕੇ ਉਪ-ਮੁੱਖ ਮੰਤਰੀ ਓ.ਪੀ. ਸੋਨੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੈਡੀਕਲ ਸਿੱਖਿਆ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਸਿੱਖਿਆ ਮੰਤਰੀ ਪਰਗਟ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਹਾ, ਸਕੱਤਰ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਰਾਜ਼ੀ ਪੀ. ਸ੍ਰੀਵਾਸਤਵ ਤੇ ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਆਲੋਕ ਸ਼ੇਖਰ ਮੌਜੂਦ ਸਨ।

ਭਾਜਪਾ ਨਾਲ ਮਿਲ ਕੇ ਚੋਣ ਲੜਾਂਗੇ ਤੇ ਸਰਕਾਰ ਬਣਾਵਾਂਗੇ-ਕੈਪਟਨ

ਚੰਡੀਗੜ੍ਹ, 29 ਨਵੰਬਰ (ਹਰਕਵਲਜੀਤ ਸਿੰਘ)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 'ਅਜੀਤ' ਨਾਲ ਗੱਲ ਕਰਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਭਾਜਪਾ ਨਾਲ ਮਿਲ ਕੇ ਚੋਣ ਲੜੇਗੀ ਅਤੇ ਸਰਕਾਰ ਬਣਾਵੇਗੀ। ਕੈਪਟਨ ਜਿਨ੍ਹਾਂ ਅੱਜ ਇੱਥੇ ਮੁੱਖ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਪਰਾਗ ਅਗਰਵਾਲ ਬਣੇ ਟਵਿੱਟਰ ਦੇ ਸੀ.ਈ.ਓ.

ਨਿਊਯਾਰਕ, 29 ਨਵੰਬਰ (ਏਜੰਸੀ)-ਭਾਰਤੀ ਮੂਲ ਦੇ ਤਕਨੀਕੀ ਕਾਰਜਕਾਰੀ ਅਧਿਕਾਰੀ ਪਰਾਗ ਅਗਰਵਾਲ ਨੂੰ ਸੋਸ਼ਲ ਮੀਡੀਆ ਦਿੱਗਜ ਟਵਿੱਟਰ ਦੇ ਸਹਿ-ਸੰਸਥਾਪਕ ਜੈਕ ਡੋਰਸੀ ਵਲੋਂ ਸੋਮਵਾਰ ਨੂੰ ਅਹੁਦਾ ਛੱਡਣ ਤੋਂ ਬਾਅਦ ਟਵਿੱਟਰ ਦਾ ਨਵਾਂ ਸੀ.ਈ.ਓ. ਨਿਯੁਕਤ ਕੀਤਾ ਗਿਆ ਹੈ। ਪਰਾਗ ...

ਪੂਰੀ ਖ਼ਬਰ »

ਪ੍ਰਦੂਸ਼ਣ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਜਤਾਈ ਨਾਰਾਜ਼ਗੀ

ਨਵੀਂ ਦਿੱਲੀ, 29 ਨਵੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ 'ਚ ਪ੍ਰਦੂਸ਼ਣ ਦੇ ਮਾਮਲੇ 'ਤੇ ਅੱਜ ਹੋਈ ਸੁਣਵਾਈ ਦੌਰਾਨ ਚੀਫ ਜਸਟਿਸ ਐਨ. ਵੀ. ਰਮੰਨਾ ਨੇ ਕਿਹਾ ਹੈ ਕਿ ਜੇਕਰ ਅਜਿਹੇ ਹਾਲਾਤ ਰਹੇ ਤਾਂ ਅਸੀਂ ਟਾਸਕ ਫੋਰਸ ਦਾ ਗਠਨ ਕਰਾਂਗੇ। ਅਦਾਲਤ ਨੇ ਕਿਹਾ ਕਿ ਅਸੀਂ ਸੋਚ ਰਹੇ ਹਾਂ ...

ਪੂਰੀ ਖ਼ਬਰ »

ਬਹੁਪੱਖੀ ਸ਼ਖ਼ਸੀਅਤ ਹੀ ਨਹੀਂ ਇਕ ਸੰਸਥਾ ਬਣ ਚੁੱਕੇ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 44ਵੇਂ ਪ੍ਰਧਾਨ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇੱਕ ਸ਼ਖ਼ਸੀਅਤ ਹੀ ਨਹੀਂ, ਸਗੋਂ ਇੱਕ ਸੰਸਥਾ ਬਣ ਚੁੱਕੇ ਹਨ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਜਿੱਥੇ ਸਿੱਖੀ ਦੇ ਪ੍ਰਚਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX