ਤਾਜਾ ਖ਼ਬਰਾਂ


ਆਈ.ਆਈ.ਟੀ. ਗੁਹਾਟੀ ਦੇ ਵਿਗਿਆਨੀਆਂ ਨੇ ਡਾਰਕ ਮੈਟਰ ਦਾ ਰਹਸਿਆ ਖੋਲ੍ਹਿਆ
. . .  1 day ago
ਗੁਹਾਟੀ, 28 ਜਨਵਰੀ - ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.) ਗੁਹਾਟੀ ਦੇ ਖੋਜਕਰਤਾਵਾਂ ਨੇ ਬ੍ਰਹਿਮੰਡ ਦੇ ਸਭ ਤੋਂ ਵੱਧ ਭਰਪੂਰ ਕਣਾਂ 'ਚੋਂ ਇਕ ਹਨੇਰੇ ਪਦਾਰਥ ਅਤੇ ਨਿਊਟ੍ਰੀਨੋ ਦੀ ਪ੍ਰਕਿਰਤੀ ਵਿਚਕਾਰ...
ਨਰਮੇ ਦਾ ਮੁਆਵਜ਼ਾ ਨਾ ਮਿਲਣ 'ਤੇ ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਕੀਟਨਾਸ਼ਕ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸੀਂਗੋ ਮੰਡੀ ,28 ਜਨਵਰੀ (ਲੱਕਵਿੰਦਰ ਸ਼ਰਮਾ) - ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀਆਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਤਹਿਤ ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਬਹਿਮਣ ਕੌਰ ਸਿੰਘ ਦੇ ਇਕ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਤੰਗ ...
ਭਾਰਤ ਮਿਜ਼ਾਈਲ ਸਪਲਾਈ ਕਰਨ ਵਾਲੇ ਦੇਸ਼ਾਂ ਦੇ ਵੱਕਾਰੀ ਕਲੱਬ 'ਚ ਸ਼ਾਮਿਲ, ਬ੍ਰਹਮੋਸ ਦੀ ਸਪਲਾਈ 'ਤੇ ਹੋਏ ਸਮਝੌਤੇ 'ਤੇ ਦਸਤਖ਼ਤ
. . .  1 day ago
ਪੰਜਾਬ ਯੂਥ ਕਾਂਗਰਸ ਦੇ ਸਕੱਤਰ ਬਲਪ੍ਰੀਤ ਸਿੰਘ ਰੋਜ਼ਰ ਨੇ ਦਿੱਤਾ ਅਸਤੀਫਾ
. . .  1 day ago
ਟੀਮ ਇੰਡੀਆ 'ਤੇ ਫ਼ਿਰ ਕੋਰੋਨਾ ਦਾ ਅਟੈਕ, ਨਿਸ਼ਾਂਤ ਸਿੰਧੂ ਆਏ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 28 ਜਨਵਰੀ- ਵੈਸਟਇੰਡੀਜ਼ 'ਚ ਚੱਲ ਰਹੇ ਅੰਡਰ-19 ਵਿਸ਼ਵ ਕੱਪ (ICC U-19 World Cup 2022) 'ਚ ਭਾਰਤੀ ਟੀਮ ਸ਼ਨੀਵਾਰ 29 ਜਨਵਰੀ ਨੂੰ ਕੁਆਰਟਰ ਫਾਈਨਲ 'ਚ ਬੰਗਲਾਦੇਸ਼ ਨਾਲ ਖੇਡੇਗੀ। ਹਾਲਾਂਕਿ ਇਸ ਤੋਂ ਪਹਿਲਾਂ ਟੀਮ ਇੰਡੀਆ ਲਈ...
ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਨੇ ਚੋਣਾਂ ਦੇ ਮੱਦੇਨਜ਼ਰ ਕੀਤੀ ਚੈਕਿੰਗ
. . .  1 day ago
ਅਮਲੋਹ, 28 ਜਨਵਰੀ (ਕੇਵਲ ਸਿੰਘ)-ਪੰਜਾਬ ਵਿਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਚੈਕਿੰਗ ਅਭਿਆਨ ਦੌਰਾਨ ਝੁੱਗੀਆਂ ਝੋਪੜੀਆਂ 'ਚ ਜਾ ਕੇ ਜਿੱਥੇ ਚੈਕਿੰਗ ਕੀਤੀ ਗਈ...
ਸਿਆਸਤ ਦੇ ਨਿਘਾਰ ਨੇ ਭੈਣ-ਭਰਾ ਦੇ ਰਿਸ਼ਤੇ ਨੂੰ ਵੀ ਨਹੀਂ ਬਖ਼ਸ਼ਿਆ: ਸੁਨੀਲ ਜਾਖੜ
. . .  1 day ago
ਚੰਡੀਗੜ੍ਹ, 28 ਜਨਵਰੀ- ਪੰਜਾਬ ਦੇ ਸਾਬਕਾ ਕਾਂਗਰਸ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਵਲੋਂ ਟਵੀਟ ਕਰਕੇ ਨਵਜੋਤ ਸਿੰਘ ਸਿੱਧੂ 'ਤੇ ਭੈਣ-ਭਰਾ ਦੇ ਰਿਸ਼ਤੇ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬੇਹੱਦ ਨਿੰਦਣਯੋਗ ਹੈ ਕਿ ਸਿਆਸਤ ਦੇ ਨਿਘਾਰ ਨੇ ਭੈਣ-ਭਰਾ ਦੇ ਰਿਸ਼ਤੇ...
ਡਾ. ਵੀ ਅਨੰਥਾ ਨਾਗੇਸਵਰਨ ਨੂੰ ਮੁੱਖ ਆਰਥਿਕ ਸਲਾਹਕਾਰ ਕੀਤਾ ਨਿਯੁਕਤ
. . .  1 day ago
ਨਵੀਂ ਦਿੱਲੀ, 28 ਜਨਵਰੀ-ਕੇਂਦਰੀ ਵਿੱਤ ਮੰਤਰਾਲੇ ਵਲੋਂ ਡਾਕਟਰ ਵੀ ਅਨੰਥਾ ਨਾਗੇਸਵਰਨ ਨੂੰ ਮੁੱਖ ਆਰਥਿਕ ਸਲਾਹਕਾਰ ਨਿਯੁਕਤ ਕੀਤਾ ਹੈ। ਨਾਗੇਸਵਰਨ, ਜੋ ਪਹਿਲਾਂ ਲੇਖਕ, ਅਧਿਆਪਕ ਅਤੇ ਸਲਾਹਕਾਰ ਵਜੋਂ ਕੰਮ ਕਰ ਚੁੱਕੇ ਹਨ, ਨੇ ਅੱਜ 28 ਜਨਵਰੀ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 13 ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਅੱਜ ਵੱਖ-ਵੱਖ ਪਾਰਟੀਆਂ ਦੇ 13 ਉਮੀਦਵਾਰਾਂ ਵਲੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਬੀਤਾ ਕਲੇਰ ਨੇ ...
ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
. . .  1 day ago
ਅਮਲੋਹ, 28 ਜਨਵਰੀ (ਕੇਵਲ ਸਿੰਘ)-ਹਲਕਾ ਅਮਲੋਹ ਤੋਂ ਅਕਾਲੀ ਦਲ ਬਸਪਾ ਗਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਅੱਜ ਵਿਧਾਨ ਸਭਾ ਚੋਣਾਂ ਲਈ ਰਿਟਰਨਿੰਗ ਅਫ਼ਸਰ ਜੀਵਨਜੋਤ ਕੌਰ ਕੋਲ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ...
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਲਹਿਰ ਤੂਫ਼ਾਨ ਦੇ ਰੂਪ ਵਿਚ ਤਬਦੀਲ ਹੋ ਰਹੀ ਹੈ- ਹਰਪਾਲ ਚੀਮਾ
. . .  1 day ago
ਅਮਲੋਹ, 28 ਜਨਵਰੀ (ਕੇਵਲ ਸਿੰਘ)- ਹਲਕਾ ਅਮਲੋਹ ਤੋਂ ਅੱਜ ਟਕਸਾਲੀ ਕਾਂਗਰਸੀ ਤਿੰਨ ਦਰਜਨ ਦੇ ਕਰੀਬ ਆਪਣੇ ਸਾਥੀਆਂ ਸਮੇਤ ਸ਼ਿੰਗਾਰਾ ਸਿੰਘ ਸਲਾਣਾ ਦੀ ਪ੍ਰੇਰਣਾ ਸਦਕਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ, ਜਿਸ ਨਾਲ ਆਮ ਆਦਮੀ ਪਾਰਟੀ...
ਬਿਹਾਰ: ਹਵਾਈ ਫ਼ੌਜ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ, ਦੋਵੇਂ ਪਾਇਲਟ ਸੁਰੱਖਿਅਤ
. . .  1 day ago
ਪਟਨਾ, 28 ਜਨਵਰੀ- ਭਾਰਤੀ ਹਵਾਈ ਫ਼ੌਜ ਦੇ ਇੱਕ ਹਲਕੇ ਜਹਾਜ਼ ਨੇ ਸ਼ੁੱਕਰਵਾਰ ਨੂੰ ਬਿਹਾਰ ਦੇ ਬੋਧ ਗਯਾ ਵਿਚ ਤਕਨੀਕੀ ਖ਼ਰਾਬੀ ਕਾਰਨ ਐਮਰਜੈਂਸੀ ਲੈਂਡਿੰਗ ਕੀਤੀ। ਇਕ ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਵਿਚ ਇਕ ਸਿਖਿਆਰਥੀ ਸਮੇਤ ਦੋ ਪਾਇਲਟ ਸੁਰੱਖਿਅਤ ਹਨ....
ਕਪੂਰਥਲਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਤੋਂ 9 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਕਪੂਰਥਲਾ, 28 ਜਨਵਰੀ (ਅਮਰਜੀਤ ਕੋਮਲ)- ਜ਼ਿਲ੍ਹਾ ਕਪੂਰਥਲਾ ਦੇ ਚਾਰ ਵਿਧਾਨ ਸਭਾ ਹਲਕਿਆਂ ਤੋਂ ਅੱਜ ਵੱਖ-ਵੱਖ ਰਾਜਸੀ ਪਾਰਟੀਆਂ ਨਾਲ ਸੰਬੰਧਿਤ 9 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਜ਼ਿਲ੍ਹਾ ਚੋਣ ਅਫ਼ਸਰ ਦੀਪਤੀ ਉੱਪਲ ਨੇ ਦੱਸਿਆ ਕਿ ਕਪੂਰਥਲਾ ...
ਡੇਰਾ ਸਿਰਸਾ ਮੁਖੀ ਦੇ ਕੁੜਮ ਹਰਮਿੰਦਰ ਸਿੰਘ ਜੱਸੀ ਸਾਬਕਾ ਮੰਤਰੀ ਲੜਨਗੇ ਆਜ਼ਾਦ ਚੋਣ
. . .  1 day ago
ਤਲਵੰਡੀ ਸਾਬੋ, 28 ਜਨਵਰੀ (ਰਣਜੀਤ ਸਿੰਘ ਰਾਜੂ)-ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸੀ ਟਿਕਟ ਦੇ ਪ੍ਰਬਲ ਦਾਅਵੇਦਾਰ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਕੁੜਮ ਹਰਮਿੰਦਰ ਸਿੰਘ ਜੱਸੀ ਸਾਬਕਾ ਮੰਤਰੀ ਪੰਜਾਬ ਨੇ ਆਖਿਰ ਆਜ਼ਾਦ ਚੋਣ ਲੜਨ ਦਾ ਫ਼ੈਸਲਾ ਲੈ ਲਿਆ ...
ਜਗਮੋਹਨ ਸਿੰਘ ਕੰਗ ਵਲੋਂ ਆਜ਼ਾਦ ਚੋਣ ਲੜਨ ਦਾ ਐਲਾਨ
. . .  1 day ago
ਮੁੱਲਾਂਪੁਰ ਗਰੀਬਦਾਸ/ਮੋਹਾਲੀ, 28 ਜਨਵਰੀ (ਦਿਲਬਰ ਸਿੰਘ ਖੈਰਪੁਰ)- ਪਿੰਡ ਮਾਜਰੀ ਵਿਖੇ ਆਪਣੇ ਸਮਰਥਕਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਕੰਗ ਨੇ ਆਜ਼ਾਦ ਚੋਣ ਲੜਨ ਦਾ ਐਲਾਨ...
ਜੇਲ੍ਹ ਵਿਚ ਮੇਰੇ ਵਰਗੇ ਬਹੁਤ ਸਾਰੇ ਬੇਗੁਨਾਹ ਲੋਕ ਬੈਠੇ: ਸੁਖਪਾਲ ਸਿੰਘ ਖਹਿਰਾ
. . .  1 day ago
ਚੰਡੀਗੜ੍ਹ, 28 ਜਨਵਰੀ-ਸੁਖਪਾਲ ਖਹਿਰਾ ਨੇ ਜੇਲ੍ਹ 'ਚੋਂ ਰਿਹਾ ਹੋ ਪ੍ਰੈੱਸ ਕਾਨਫ਼ਰੰਸ 'ਚ ਕਿਹਾ ਕੇ ਜੇਲ੍ਹ ਵਿਚ ਮੇਰੇ ਵਰਗੇ ਬਹੁਤ ਸਾਰੇ ਬੇਗੁਨਾਹ ਲੋਕ ਬੈਠੇ ਹਨ। ਕਾਂਗਰਸ ਪਾਰਟੀ ਨੇ ਮੈਨੂੰ ਜੇਲ੍ਹ ਵਿਚ ਬੈਠੇ ਨੂੰ ਉਮੀਦਵਾਰ ਐਲਾਨ ਦਿੱਤਾ। ਜਦੋਂ ਮੇਰੇ 'ਤੇ ਈ.ਡੀ. ਦੀ ਰੇਡ ਹੋਈ ਮੈਂ ਮੀਡੀਆ ਨਾਲ...
ਆਮ ਆਦਮੀ ਪਾਰਟੀ ਦੇ ਫ਼ਾਜ਼ਿਲਕਾ ਹਲਕਾ ਇੰਚਾਰਜ ਨੇ ਸਾਥੀਆਂ ਸਣੇ ਦਿੱਤੇ ਅਸਤੀਫ਼ੇ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਹਲਕਾ ਇੰਚਾਰਜ ਸਮਰਬੀਰ ਸਿੰਘ ਸਿੱਧੂ ਨੇ ਆਪਣੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਆਪਣੇ ਸਾਥੀਆਂ ਸਣੇ ਅਸਤੀਫ਼ਾ...
ਖਡੂਰ ਸਾਹਿਬ ਹਲਕੇ ਤੋਂ ਰਵਿੰਦਰ ਬ੍ਰਹਮਪੁਰਾ ਨੇ ਕੀਤੇ ਨਾਮਜ਼ਦਗੀ ਕਾਗਜ਼ ਦਾਖ਼ਲ
. . .  1 day ago
ਖਡੂਰ ਸਾਹਿਬ, 28 ਜਨਵਰੀ ( ਰਸ਼ਪਾਲ ਸਿੰਘ ਕੁਲਾਰ) - ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਫਰਜੰਦ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਜਥੇ. ਰਣਜੀਤ ਸਿੰਘ...
ਬੱਸੀ ਪਠਾਣਾਂ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਦੇ ਭਰਾ ਡਾ. ਮਨੋਹਰ ਵਲੋਂ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਨਾਮਜ਼ਦਗੀ ਪੱਤਰ ਦਾਖ਼ਲ
. . .  1 day ago
ਬੱਸੀ ਪਠਾਣਾਂ, 28 ਜਨਵਰੀ (ਰਵਿੰਦਰ ਮੌਦਗਿਲ)-ਬੱਸੀ ਪਠਾਣਾਂ ਤੋਂ ਮੁੱਖ ਮੰਤਰੀ ਚੰਨੀ ਦੇ ਭਰਾ ਡਾ.ਮਨੋਹਰ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਵਿਧਾਨ ਸਭਾ ਚੋਣਾਂ ਲੜਨਗੇ। ਉਨ੍ਹਾਂ ਵਲੋਂ ਅੱਜ ਚੋਣ ਅਫ਼ਸਰ ਕਮ ਐੱਸ.ਡੀ.ਐੱਮ. ਯਸ਼ਪਾਲ ਸ਼ਰਮਾ ਅੱਗੇ ਨਾਮਜ਼ਦਗੀ ਪੱਤਰ ਜਮ੍ਹਾ ਕਰਵਾਏ ਗਏ...
ਮਾਇਆਵਤੀ 8 ਫਰਵਰੀ ਨੂੰ ਪੰਜਾਬ ਦੌਰੇ 'ਤੇ ਨਵਾਂਸ਼ਹਿਰ 'ਚ ਕਰਨਗੇ ਵੱਡੀ ਚੋਣ ਰੈਲੀ
. . .  1 day ago
ਚੰਡੀਗੜ੍ਹ, 28 ਜਨਵਰੀ- ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਧਾਨ ਸਭਾ ਚੋਣਾਂ ਵਿਚ ਵਰਕਰਾਂ 'ਚ ਜੋਸ਼ ਭਰਨ ਲਈ ਭੈਣ ਮਾਇਆਵਤੀ ਪੰਜਾਬ ਦੌਰੇ ਤੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਉਹ 8 ਫਰਵਰੀ...
ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਸੁਖਪਾਲ ਸਿੰਘ ਖਹਿਰਾ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਫਤਹਿਗੜ੍ਹ ਸਾਹਿਬ, 28 ਜਨਵਰੀ-ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਸੁਖਪਾਲ ਸਿੰਘ ਖਹਿਰਾ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ...
ਆਮ ਆਦਮੀ ਪਾਰਟੀ ਦੀ ਉਮੀਦਵਾਰ ਨਰਿੰਦਰ ਕੌਰ ਭਰਾਜ ਨੇ ਦਾਖ਼ਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਸੰਗਰੂਰ, 28 ਜਨਵਰੀ (ਧੀਰਜ ਪਸ਼ੋਰੀਆ)- ਸੰਗਰੂਰ ਵਿਧਾਨ ਸਭਾ ਹਲਕਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਬੀ ਨਰਿੰਦਰ ਕੌਰ ਭਰਾਜ ਨੇ ਅੱਜ ਐੱਸ ਡੀ.ਐੱਮ ਕਮ ਰਿਟਰਨਿੰਗ ਅਫ਼ਸਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਦਿੱਤੇ ਹਨ। ਉਨ੍ਹਾਂ ਦੇ ਮਾਤਾ ਚਰਨਜੀਤ ਕੌਰ...
ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਤਪਾ ਮੰਡੀ, 28 ਜਨਵਰੀ (ਪ੍ਰਵੀਨ ਗਰਗ ) - ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਭਦੌੜ ਹਲਕੇ ਤੋਂ ਸਾਂਝੇ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਅੱਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੌਵਿਡ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ...
ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਕਈ ਆਗੂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਅੰਮ੍ਰਿਤਸਰ, 28 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ) - ਹਲਕਾ ਮਜੀਠਾ ਅਤੇ ਹਲਕਾ ਪੂਰਬੀ ਅੰਮ੍ਰਿਤਸਰ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਉਪਰੰਤ ਬਿਕਰਮ ਸਿੰਘ ਮਜੀਠੀਆ ਵਲੋਂ ਚੇਅਰਮੈਨ ਉਪਕਾਰ ਸਿੰਘ ਸੰਧੂ, ਕੌਂਸਲਰ ਲਾਡੋ ਪਹਿਲਵਾਨ...
ਆਪਣੀ ਭੈਣ ਤੋਂ ਜਨਤਕ ਮੁਆਫ਼ੀ ਮੰਗੇ ਸਿੱਧੂ: ਬਿਕਰਮ ਸਿੰਘ ਮਜੀਠੀਆ
. . .  1 day ago
ਚੰਡੀਗੜ੍ਹ, 28 ਜਨਵਰੀ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨੇ ਵਿੰਨ੍ਹੇ ਹਨ। ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਆਪਣੀ ਭੈਣ ਤੋਂ ਜਨਤਕ ਮੁਆਫ਼ੀ ਮੰਗੇ..
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮੱਘਰ ਸੰਮਤ 553
ਿਵਚਾਰ ਪ੍ਰਵਾਹ: ਜ਼ਰੂਰਤ ਸਭ ਤੋਂ ਵੱਡੀ ਮਜਬੂਰੀ ਹੈ। ਜ਼ਰੂਰਤ ਪੈਣ 'ਤੇ ਮਨੁੱਖ ਹਰ ਗੱਲ ਮੰਨਣ ਲਈ ਮਜਬੂਰ ਹੋ ਜਾਂਦਾ ਹੈ। -ਬੀਰਬਲ

ਜਗਰਾਓਂ

ਸੀ.ਆਈ.ਏ. ਸਟਾਫ਼ ਜਗਰਾਉਂ ਦੀ ਪੁਲਿਸ ਵਲੋਂ 11 ਗੱਟੂ ਭੁੱਕੀ ਚੂਰੇ ਸਮੇਤ 2 ਕਾਬੂ

ਜਗਰਾਉਂ, 29 ਨਵੰਬਰ (ਜੋਗਿੰਦਰ ਸਿੰਘ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਸ੍ਰੀ ਰਾਜਬਚਨ ਸਿੰਘ ਵਲੋਂ ਨਸ਼ੇ ਵੇਚਣ ਵਾਲੇ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਮੁਹਿੰਮ ਨੂੰ ਉਸ ਸਮੇਂ ਭਾਰੀ ਸਫ਼ਲਤਾ ਮਿਲੀ ਜਦੋਂ ਐੱਸ.ਪੀ. (ਡੀ) ਗੁਰਮੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡੀ.ਐੱਸ.ਪੀ. ਅਜੇ ਸਿੰਘ ਅਤੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਪ੍ਰੇਮ ਸਿੰਘ ਦੀ ਪੁਲਿਸ ਪਾਰਟੀ ਐੱਸ.ਆਈ. ਗੁਰਸੇਵਕ ਸਿੰਘ ਤੇ ਏ.ਐੱਸ.ਆਈ ਰਣਧੀਰ ਸਿੰਘ ਨੂੰ ਸੂਚਨਾ ਮਿਲੀ ਕਿ ਬਲਦੇਵ ਸਿੰਘ ਉਰਫ਼ ਭੁੱਲਾ ਅਤੇ ਸੁਖਦੇਵ ਸਿੰਘ ਉਰਫ਼ ਸੇਬੂ ਪੁੱਤਰਾਨ ਬਗੀਚਾ ਸਿੰਘ ਵਾਸੀ ਕੋਟ ਮੁਹੰਮਦ ਖਾਨ ਥਾਣਾ ਧਰਮਕੋਟ ਜ਼ਿਲ੍ਹਾ ਮੋਗਾ ਸਕਾਰਪੀਓ ਗੱਡੀ ਨੰਬਰ ਪੀ.ਬੀ. 02 ਬੀ.ਕਿਯੂ 8071 ਰੰਗ ਚਿੱਟਾ ਅਤੇ ਗੱਡੀ ਇਨੋਵਾ ਨੰਬਰ ਪੀ.ਬੀ. 11 ਏ.ਐੱਲ. 5555 ਰੰਗ ਸਿਲਵਰ 'ਤੇ ਭੁੱਕੀ ਚੂਰੇ ਦਾ ਧੰਦਾ ਵੱਡੀ ਪੱਧਰ 'ਤੇ ਕਰਦੇ ਹਨ | ਜੋ ਅੱਜ ਵੀ ਉਪਰੋਕਤ ਵਹੀਕਲਾਂ ਵਿਚ ਭੁੱਕੀ ਚੂਰਾ ਪੋਸਤ ਲੱਦ ਕੇ ਲੁਧਿਆਣਾ ਸਾਈਡ ਤੋਂ ਪਿੰਡ ਭੂੰਦੜੀ ਹੁੰਦੇ ਹੋਏ ਪਿੰਡ ਗੋਰਸੀਆਂ ਮੱਖਣ ਦੇ ਰਸਤੇ ਤੋਂ ਜਗਰਾਉਂ ਸਾਈਡ ਨੂੰ ਵੇਚਣ ਲਈ ਆ ਰਹੇ ਹਨ | ਪੁਲਿਸ ਨੇ ਪੁਲ ਨਹਿਰ ਗੋਰਸੀਆਂ ਮੱਖਣ 'ਤੇ ਨਾਕਾਬੰਦੀ ਕਰਕੇ ਉਪਰੋਕਤ ਦੋਵੇਂ ਵਿਅਕਤੀਆਂ ਨੂੰ ਉਕਤ ਵਹੀਕਲਾਂ 'ਤੇ 2 ਕੁਇੰਟਲ 20 ਕਿੱਲੋ ਭੁੱਕੀ ਚੂਰੇ ਸਮੇਤ ਕਾਬੂ ਕੀਤਾ ਗਿਆ | ਜਿਨ੍ਹਾਂ ਖ਼ਿਲਾਫ਼ ਮੁਕੱਦਮਾ ਨੰਬਰ 199, ਅ/ਧ 15, 25-61-85 ਐੱਨ.ਡੀ.ਪੀ.ਐੱਸ. ਐਕਟ ਥਾਣਾ ਸਿੱਧਵਾਂ ਬੇਟ ਦਰਜ ਵਿਖੇ ਰਜਿਸਟਰ ਕਰਕੇ ਤਫ਼ਤੀਸ਼ ਅਮਲ ਵਿਚ ਲਿਆਂਦੀ ਗਈ | ਦੌਰਾਨੇ ਤਫ਼ਤੀਸ਼ ਨਾਕਾਬੰਦੀ ਦੌਰਾਨ ਉਪਰੋਕਤ ਮੁਲਜ਼ਮਾਂ ਪਾਸੋਂ 8 ਗੱਟੂ ਪਲਾਸਟਿਕ ਭੁੱਕੀ ਚੂਰਾ ਪੋਸਤ (ਹਰੇਕ ਗੱਟੂ 20 ਕਿਲੋਗ੍ਰਾਮ), ਇਕ ਗੱਡੀ ਸਕਾਰਪੀਓ ਤੇ ਇਕ ਇਨੋਵਾ ਬਰਾਮਦ ਕੀਤੀਆਂ ਗਈਆਂ ਅਤੇ ਦੂਸਰੇ ਦੋਸ਼ੀ ਦੇ ਕਬਜ਼ੇ 'ਚੋਂ 3 ਗੱਟੂ ਪਲਾਸਟਿਕ ਭੁੱਕੀ ਚੂਰਾ ਪੋੋਸਤ (ਹਰੇਕ ਗੱਟੂ 20 ਕਿਲੋਗ੍ਰਾਮ) ਹੋਰ ਸਮੇਤ ਇਕ ਮਾਰਕਾ ਅਲਟੋ ਨੰਬਰ ਪੀ.ਬੀ. 10.ਈ.ਸੀ. 5766 ਰੰਗ ਸਿਲਵਰ ਅਤੇ ਇਕ ਕਾਰ ਮਾਰਕਾ ਅਲਟੋ ਨੰਬਰ ਪੀ.ਬੀ. 10 ਬੀ.ਆਰ. 6853 ਰੰਗ ਕਾਲਾ ਅਤੇ 31 ਹਜ਼ਾਰ 500 ਸੌ ਰੁਪਏ ਡਰੱਗ ਮਨੀ ਬਰਾਮਦ ਕਰਕੇ ਦੋਵਾਂ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਉਕਤ ਦੋਵੇਂ ਦੋਸ਼ੀਆਂ ਤੋਂ ਪੁੱਛਗਿੱਛ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਅਸੀਂ ਇਹ ਭੁੱਕੀ ਚੂਰਾ ਮੋਗੇ ਦੇ ਨਾਮਵਰ ਸਮੱਗਲਰ ਬਿੱਟੂ ਪੁੱਤਰ ਘੁੱਦੂ, ਲੱਭੂ ਪੁੱਤਰ ਪਿੱਪਲ ਸਿੰਘ ਵਾਸੀ ਦੌਲੇਵਾਲ ਪਾਸੋਂ ਖ਼ਰੀਦੀ ਹੈ | ਇਨ੍ਹਾਂ ਦੋਸ਼ੀਆਂ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ | ਪੁਲਿਸ ਨੇ ਦੱਸਿਆ ਕਿ ਦੋਸ਼ੀਆਂ ਪਾਸੋਂ ਪੁੱਛਗਿੱਛ ਜਾਰੀ ਹੈ ਅਤੇ ਉਕਤ ਦੋਸ਼ੀਆਂ ਦੀ ਜਾਇਦਾਦ ਦੇ ਵੇਰਵੇ ਹਾਸਲ ਕੀਤੇ ਜਾ ਰਹੇ ਹਨ, ਜੋ ਇਨ੍ਹਾਂ ਨੇ ਨਸ਼ਾ ਤਸਕਰਾਂ ਕਰਕੇ ਜਾਇਦਾਦਾਂ ਬਣਾਈਆਂ ਹਨ, ਜਿੰਨ੍ਹਾਂ ਦੀ ਪ੍ਰਾਪਰਟੀ ਕਾਨੂੰਨ ਮੁਤਾਬਿਕ ਜ਼ਬਤ ਕਰਵਾਈ ਜਾਵੇਗੀ |

ਮੈਡੀਕਲ ਪ੍ਰੈਕਟੀਸ਼ਨਰਜ਼ ਕੱਲ੍ਹ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰਨਗੇ

ਰਾਏਕੋਟ, 29 ਨਵੰਬਰ (ਸੁਸ਼ੀਲ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਰਾਏਕੋਟ ਦੀ ਮੀਟਿੰਗ ਬਲਾਕ ਪ੍ਰਧਾਨ ਤੇਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਜ਼ਿਲ੍ਹਾ ਚੇਅਰਮੈਨ ਡਾ. ਗੁਲਜੀਤ ਸਿੰਘ ਅਤੇ ...

ਪੂਰੀ ਖ਼ਬਰ »

ਕੈਪਟਨ ਸੰਧੂ ਵਲੋਂ ਪਿੰਡ ਬੰਗਸੀਪੁਰਾ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਸਿੱਧਵਾਂ ਬੇਟ, 29 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਰਹੇ ਅਤੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਨੇ ਅੱਜ ਲਾਗਲੇ ਪਿੰਡ ਬੰਗਸੀਪੁਰਾ ਵਿਖੇ ਪੰਚਾਇੰਤ ਵਲੋਂ ਕਰਵਾਏ ਗਏ ਵਿਕਾਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦਾ ਹਲਵਾਰਾ ਤੋਂ 54ਵਾਂ ਜਥਾ ਦਿੱਲੀ ਲਈ ਰਵਾਨਾ

ਹਲਵਾਰਾ, 29 ਨਵੰਬਰ (ਭਗਵਾਨ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਹਲਵਾਰਾ ਇਕਾਈ ਦਾ 54ਵਾਂ ਜਥਾ ਪ੍ਰਧਾਨ ਨੰਬਰਦਾਰ ਜਤਿੰਦਰ ਸਿੰਘ ਜੋਤੀ ਅਤੇ ਸਰਪ੍ਰਸਤ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਸਰਕਾਰੀ ਗਾਰੰਟੀ ...

ਪੂਰੀ ਖ਼ਬਰ »

ਵਿਧਾਇਕ ਜੱਗਾ ਹਿੱਸੋਵਾਲ ਵਲੋਂ ਜਗਰਾਉਂ 'ਚ ਸ਼ਕਤੀ ਪ੍ਰਦਰਸ਼ਨ

ਜਗਰਾਉਂ, 29 ਨਵੰਬਰ (ਜੋਗਿੰਦਰ ਸਿੰਘ)-ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਵਲੋਂ ਅੱਜ ਜਗਰਾਉਂ 'ਚ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ | ਇੱਥੇ ਜ਼ਿਕਰਯੋਗ ਹੈ ਕਿ ਵਿਧਾਇਕ ਜੱਗਾ ਹਿੱਸੋਵਾਲ 'ਆਪ' ਨੂੰ ਛੱਡ ਕੇ ਕਾਂਗਰਸ 'ਚ ...

ਪੂਰੀ ਖ਼ਬਰ »

ਰਾਏਕੋਟ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਅਤੇ ਚਿੱਟੇ ਮੋਤੀਏ ਦਾ ਅਪ੍ਰੇਸ਼ਨ ਕੈਂਪ ਅੱਜ

ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਮਾਨਵਤਾ ਦੀ ਭਲਾਈ ਲਈ ਲਾਇਨਜ਼ ਕਲੱਬ ਰਾਏਕੋਟ 321-ਐੱਫ ਵਲੋਂ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਅਤੇ ਚਿੱਟੇ ਮੋਤੀਏ ਦਾ ਆਪ੍ਰੇਸ਼ਨ ਕੈਂਪ 30 ਨਵੰਬਰ 2021, ਦਿਨ ਮੰਗਲਵਾਰ ਨੂੰ ਸਵੇਰੇ 10 ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਫੈੱਡਰੇਸ਼ਨ ਦਾ ਵਫ਼ਦ ਚੰਨੀ ਨੂੰ ਮਿਲਿਆ

ਚੌਂਕੀਮਾਨ, 29 ਨਵੰਬਰ (ਤੇਜਿੰਦਰ ਸਿੰਘ ਚੱਢਾ)-ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਦੀ ਅਗਵਾਈ 'ਚ ਸ੍ਰੀ ਗੁਰੂ ਰਵਿਦਾਸ ਫੈੱਡਰੇਸ਼ਨ ਦੇ ਅਹੁਦੇਦਾਰਾਂ ਡਾ. ਰੁਪਿੰਦਰ ਸਿੰਘ ਸੁਧਾਰ ਤੇ ਮਹਿੰਗਾ ਸਿੰਘ ਮੀਰਪੁਰ ਹਾਂਸ ਪ੍ਰਧਾਨ ਸਮੇਤ ਸਮੁੱਚੇ ਮੈਂਬਰਾਂ ਦਾ ਇਕ ...

ਪੂਰੀ ਖ਼ਬਰ »

ਕੈਪਟਨ ਸੰਧੂ ਵਲੋਂ ਬੇਟ ਇਲਾਕੇ ਦੇ ਸਰਗਰਮ ਵਰਕਰਾਂ ਨਾਲ ਮੀਟਿੰਗ

ਸਿੱਧਵਾਂ ਬੇਟ, 29 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਰਹੇ ਅਤੇ ਦਾਖਾ ਵਿਧਾਨ ਸਭਾ ਦੀ ਜ਼ਿਮਨੀ ਚੋਣ ਲੜਣ ਵਾਲੇ ਕੈਪਟਨ ਸੰਦੀਪ ਸਿੰਘ ਸੰਧੂ ਨੇ ਇਕ ਵਾਰ ਫਿਰ ਦਾਖਾ ਤੋਂ ਚੋਣ ਲੜਣ ਦੀ ਗੱਲ ਆਖਕੇ ...

ਪੂਰੀ ਖ਼ਬਰ »

ਹਲਕਾ ਦਾਖਾ 'ਚ ਕਾਂਗਰਸ ਪਾਰਟੀ ਬਾਹਰੀ ਉਮੀਦਵਾਰ ਸਹਿਣ ਨਹੀਂ ਹੋਵੇਗਾ-ਗੁਰਦੀਪ ਸਿੰਘ ਭੈਣੀ

ਮੁੱਲਾਂਪੁਰ-ਦਾਖਾ, ਸਿੱਧਵਾਂ ਬੇਟ 29 ਨਵੰਬਰ (ਨਿਰਮਲ ਸਿੰਘ ਧਾਲੀਵਾਲ/ਜਸਵੰਤ ਸਿੰਘ ਸਲੇਮਪੁਰੀ)-ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ ਵਲੋਂ ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲ ...

ਪੂਰੀ ਖ਼ਬਰ »

ਰੇਲਵੇ ਪਾਰਕ ਜਗਰਾਉਂ ਵਿਖੇ ਧਰਨੇ 'ਚ ਲੱਗੇ ਜਿੱਤ ਦੇ ਨਆਰੇ

ਜਗਰਾਉਂ, 29 ਨਵੰਬਰ (ਜੋਗਿੰਦਰ ਸਿੰਘ)-ਲੋਕ ਸਭਾ 'ਚ ਖੇਤੀ ਦੇ ਕਾਲੇ ਕਾਨੂੰਨਾਂ ਦੀ ਵਾਪਸੀ ਦੇ ਪਾਸ ਹੋਏ ਬਿੱਲ ਦੀ ਖੁਸ਼ੀ 'ਚ ਅੱਜ ਇੱਥੇ ਰੇਲਵੇ ਪਾਰਕ ਜਗਰਾਉਂ 'ਚ ਚੱਲ ਰਹੇ ਕਿਸਾਨ-ਮਜ਼ਦੂਰ ਧਰਨੇ 'ਚ ਬੋਲਦਿਆਂ ਕਿਸਾਨ ਆਗੂਆਂ ਹਰਚੰਦ ਸਿੰਘ ਢੌਲਣ, ਧਰਮ ਸਿੰਘ ਸੂਜਾਪੁਰ, ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਦੇ ਐੱਨ.ਸੀ.ਸੀ ਕੈਡਿਟਾਂ ਨੇ ਐੱਨ.ਸੀ.ਸੀ. ਦਿਵਸ ਮਨਾਇਆ

ਚੌਂਕੀਮਾਨ, 29 ਨਵੰਬਰ (ਤੇਜਿੰਦਰ ਸਿੰਘ ਚੱਢਾ)-5 ਪੰਜਾਬ ਗਰਲਜ਼ ਬਟਾਲੀਅਨ ਐੱਨ.ਸੀ.ਸੀ. ਮੋਗਾ ਦੇ ਕਮਾਂਡਿੰਗ ਅਫ਼ਸਰ ਕਰਨਲ ਰਾਜਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖ਼ਾਲਸਾ ਕਾਲਜ ਫਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਪਿ੍ੰ: ਡਾ. ਰਾਜਵਿੰਦਰ ਕੌਰ ਹੁੰਦਲ ਦੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਦੇ ਵਰਕਰਾਂ ਦੀ ਮੀਟਿੰਗ

ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਕਾਲਸਾਂ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜੁਝਾਰੂ ਵਰਕਰਾਂ ਦੀ ਮੀਟਿੰਗ ਜਥੇਦਾਰ ਚਮਕੌਰ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸ਼ਹੀਦ ਬਾਬਾ ਸੂਰਤੀਆ ਸਿੰਘ ਜੀ ਦੇ ਅਸਥਾਨਾਂ 'ਤੇ ਹੋਈ | ਇਸ ਮੌਕੇ ਜਥੇਦਾਰ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਚੇਅਰਮੈਨ ਸਿੱਧਵਾਂ ਦੀ ਅਗਵਾਈ ਹੇਠ ਅਹੁਦੇਦਾਰਾਂ ਦੀ ਮੀਟਿੰਗ

ਸਿੱਧਵਾਂ ਬੇਟ, 29 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਅਹੁਦੇਦਾਰਾਂ ਦੀ ਮੀਟਿੰਗ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ 'ਚ ਵਾਈਸ ਚੇਅਰਮੈਨ ਗੁਲਵੰਤ ਸਿੰਘ ਜੰਡੀ ਸਮੇਤ ਇੱਕ ਡਾਇ: ਵੀਰ ...

ਪੂਰੀ ਖ਼ਬਰ »

ਸੰਦੀਪ ਸੰਧੂ, ਕਿ੍ਸ਼ਨ ਬਾਵਾ ਵਲੋਂ ਭਵਨ ਰਕਬਾ ਵਿਖੇ ਰਾਮ ਸਿੰਘ ਰਾਣਾ ਦਾ ਸੋਨ ਤਗਮੇ ਨਾਲ ਸਨਮਾਨ

ਮੁੱਲਾਂਪੁਰ-ਦਾਖਾ, 29 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚਾ (ਭਾਰਤ) ਵਲੋਂ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨ ਦਰਮਿਆਨ ਧਰਨਾਕਾਰੀ ਕਿਸਾਨ-ਮਜ਼ਦੂਰਾਂ ਲਈ ਲੰਗਰ ਅਤੇ ਹੋਰ ਮੁਫ਼ਤ ਸੇਵਾਵਾਂ ਵਾਲੇ ਗੋਲਡਨ ਹੱਟ ...

ਪੂਰੀ ਖ਼ਬਰ »

ਰਣਜੀਤ ਸਿੰਘ ਗਿੱਲ ਅਮਰੀਕਾ ਦੀ ਪਲੇਠੀ ਕਾਵਿ ਰਚਨਾ 'ਉਡਾਰੀਆਂ' ਉੱਤੇ ਵਿਚਾਰ ਚਰਚਾ ਤੇ ਕਾਵਿ ਸੰਮੇਲਨ

ਗੁਰੂਸਰ ਸੁਧਾਰ, 29 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜੀ.ਐੱਚ.ਜੀ. ਖ਼ਾਲਸਾ ਸ:ਸ:ਸ: ਗੁਰੂਸਰ ਸੁਧਾਰ ਦੇ ਪੁਰਾਣੇ ਵਿਦਿਆਰਥੀ ਰਣਜੀਤ ਸਿੰਘ ਗਿੱਲ ਅਮਰੀਕਾ ਦੀ ਪਹਿਲੀ ਕਾਵਿ ਪੁਸਤਕ 'ਉਡਾਰੀਆਂ' ਸੰਬੰਧੀ ਸਕੂਲ ਕੈਂਪਸ ਵਿਖੇ ਕਾਵਿ ਗੋਸ਼ਟੀ ਤੇ ਕਾਵਿ ਸੰਮੇਲਨ ਕਰਵਾਇਆ ...

ਪੂਰੀ ਖ਼ਬਰ »

ਕੈਪਟਨ ਸੰਧੂ ਵਲੋਂ ਭੂੰਦੜੀ ਵਿਖੇ ਨਵੇਂ ਬਣੇ ਦਾਣਾ ਮੰਡੀ ਦੇ ਫੜ੍ਹ ਦਾ ਉਦਘਾਟਨ

ਭੂੰਦੜੀ, 29 ਨਵੰਬਰ (ਕੁਲਦੀਪ ਸਿੰਘ ਮਾਨ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਯੋਗ ਅਗਵਾਈ ਵਿਚ ਲਾਲ ਸਿੰਘ ਚੇਅਰਮੈਨ ਪੰਜਾਬ ਮੰਡੀ ਬੋਰਡ ਦੀ ਰਹਿਨੁਮਾਈ ਹੇਠ ਖ਼ਰੀਦ ਕੇਂਦਰ ਪਿੰਡ ਦੇ ਫੜ੍ਹ ਵਿਚ ਕੀਤੇ ਵਾਧੇ ਦਾ ਅਤੇ ਮੰਡੀ ਦੀਆਂ ਸੜਕਾਂ ਦੇ ਕੀਤੇ ...

ਪੂਰੀ ਖ਼ਬਰ »

ਰੇਨੇਸੈਂਸ ਕਾਨਵੈਂਟ ਸਕੂਲ ਚੌਕੀਮਾਨ ਵਿਖੇ ਪਹਿਲਾ ਸਾਲਾਨਾ ਸਮਾਗਮ ਕਰਵਾਇਆ

ਚੌਂਕੀਮਾਨ, 29 ਨਵੰਬਰ (ਤੇਜਿੰਦਰ ਸਿੰਘ ਚੱਢਾ)-ਰੇਨੇਸੈਂਸ ਕਾਨਵੈਂਟ ਸਕੂਲ ਚੌਂਕੀਮਾਨ (ਲੁਧਿਆਣਾ) ਵਿਖੇ ਪਹਿਲਾ ਸਾਲਾਨਾ ਸਮਾਗਮ ਸਕੂਲ ਦੇ ਪਿ੍ੰਸੀਪਲ ਐਨੀ ਬਜਾਜ ਦੀ ਅਗਵਾਈ ਵਿਚ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਕਰਵਾਇਆ ਗਿਆ | ਇਸ ਸਮਾਗਮ ਵਿਚ ਕਿਰਨ ਸਰਮਾ ਨੇ ...

ਪੂਰੀ ਖ਼ਬਰ »

ਸੰਤ ਚੰਨਣ ਸਿੰਘ, ਸੰਤ ਫਤਹਿ ਸਿੰਘ ਯਾਦਗਾਰੀ ਧਾਰਮਿਕ ਸਮਾਗਮ 11 ਤੋਂ

ਮੁੱਲਾਂਪੁਰ-ਦਾਖਾ, 29 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸੰਤ ਚੰਨਣ ਸਿੰਘ, ਸੰਤ ਫਤਹਿ ਸਿੰਘ, ਸੰਤ ਵਿਸਾਖਾ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਆਫ ਐਜੂਕੇਸ਼ਨ ਕਮਾਲਪੁਰਾ ਵਿਖੇ ਸੰਵਿਧਾਨ ਦਿਵਸ ਮਨਾਇਆ

ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਆਫ ਐਜੂਕੇਸ਼ਨ ਫਾਰ ਵਿਮੈਨ, ਕਮਾਲਪੁਰਾ ਵਿਖੇ ਕਾਲਜ ਕੈਂਪਸ ਵਿਚ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਬੀ.ਐੱਡ. ਦੀਆਂ ਵਿਦਿਆਰਥਣਾਂ ਵਲੋਂ ਪੂਰੇ ਉਤਸ਼ਾਹ ਨਾਲ ਪ੍ਰੋਗਰਾਮ ਵਿਚ ...

ਪੂਰੀ ਖ਼ਬਰ »

ਆਈ.ਟੀ.ਆਈ ਸਵੱਦੀ ਕਲਾਂ ਦਾ ਉਦਘਾਟਨ ਰਾਣਾ ਗੁਰਜੀਤ ਸਿੰਘ 4 ਦਸੰਬਰ ਨੂੰ ਕਰਨਗੇ-ਕੈਪਟਨ ਸੰਧੂ

ਚੌਂਕੀਮਾਨ, 29 ਨਵੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਸਵੱਦੀ ਕਲਾਂ ਵਿਖੇ ਨਵੀਂ ਬਣੀ ਸਿਖਲਾਈ ਉਦਯੋਗਿਕ ਸੰਸਥਾ ਦਾ ਉਦਘਾਟਨ ਪੰਜਾਬ ਸਰਕਾਰ ਦੇ ਉਦਯੋਗਿਕ ਤੇ ਤਕਨੀਕੀ ਸਿੱਖਿਆ ਵਿਭਾਗ ਦੇ ਮੰਤਰੀ ਰਾਣਾ ਗੁਰਜੀਤ ਸਿੰਘ ਮਿਤੀ 4 ਦਸੰਬਰ ਦਿਨ ਸਨਿਚਰਵਾਰ ਨੂੰ ਕਰਨਗੇ | ਇਹ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਨੇ ਧਾਰਮਿਕ ਮੁਕਾਬਲਿਆਂ 'ਚ ਜਿੱਤੀ ਓਵਰਆਲ ਟਰਾਫ਼ੀ

ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਸਤਿਨਾਮੁ ਸਰਬ ਕਲਿਆਣ ਟਰੱਸਟ ਕੈਨੇਡਾ ਵਲੋਂ ਬਰਨਾਲਾ ਜ਼ੋਨ ਦੇ ਲਗਭਗ 30 ਸਕੂਲਾਂ ਦੇ ਗੁਰਮਤਿ ਮੁਕਾਬਲੇ ਭਦੌੜ ਵਿਖੇ ਕਰਵਾਏ ਗਏ | ਜਿਸ ਵਿਚ ਬੱਚਿਆਂ ਦੇ ਪ੍ਰਸ਼ੋਨਤਰੀ, ਦਸਤਾਰ, ਗੁਰਬਾਣੀ ਕੰਠ ਅਤੇ ਸ਼ਬਦ ਗਾਇਨ ਮੁਕਾਬਲੇ ...

ਪੂਰੀ ਖ਼ਬਰ »

ਚੰਨੀ ਸਰਕਾਰ ਸੂਬੇ ਦੇ ਲੋਕਾਂ ਨੂੰ ਝੂਠੇ ਸਬਜ਼ਬਾਗ ਦਿਖਾ ਕੇ ਗੁੰਮਰਾਹ ਕਰ ਰਹੀ ਹੈ-ਵਿਧਾਇਕ ਇਯਾਲੀ

ਹੰਬੜਾਂ, 29 ਨਵੰਬਰ (ਮੇਜਰ ਹੰਬੜਾਂ)-ਸੂਬੇ ਦੀ ਚੰਨੀ ਸਰਕਾਰ ਮੁਲਾਜ਼ਮਾਂ ਅਤੇ ਸੂਬੇ ਦੇ ਲੋਕਾਂ ਨੂੰ ਝੂਠੇ ਸਬਜ਼ਬਾਗ ਦਿਖਾਕੇ ਗੁੰਮਰਾਹ ਕਰ ਰਹੀ ਹੈ | ਇਹ ਪ੍ਰਗਟਾਵਾ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪਾਵਰਕਾਮ ਮਹਿਕਮੇ ਦੇ ਮੁਲਾਜ਼ਮਾਂ ਸਮੇਤ ...

ਪੂਰੀ ਖ਼ਬਰ »

ਪਿੰਡ ਜਲਾਲਦੀਵਾਲ ਵਿਖੇ ਅੱਜ ਹੋਣ ਵਾਲਾ ਕੁਲਦੀਪ ਮਾਣਕ ਯਾਦਗਾਰੀ ਮੇਲਾ ਮੁਲਤਵੀ

ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦੀ ਯਾਦ ਨੂੰ ਸਮਰਪਿਤ 30 ਨਵੰਬਰ ਨੂੰ ਟਿੱਲਾ ਮਾਣਕ ਦਾ ਫਾਰਮ ਹਾਊਸ ਪਿੰਡ ਜਲਾਲਦੀਵਾਲ ਵਿਖੇ ਹੋਣ ਵਾਲਾ ਮੇਲਾ ਮੁਲਤਵੀ ਕਰ ਦਿੱਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਲੋਕ ਗਾਇਕ ...

ਪੂਰੀ ਖ਼ਬਰ »

ਤੁਗਲ ਵਿਖੇ ਸਸਤੇ ਅਨਾਜ ਵਾਲੇ ਲਾਭਪਾਤਰੀਆਂ ਨੂੰ 'ਰਾਸ਼ਨ ਕਾਰਡਾਂ' ਦੀ ਵੰਡ

ਗੁਰੂਸਰ ਸੁਧਾਰ, 29 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਤੁਗਲ ਦੀ ਗਰਾਮ ਪੰਚਾਇਤ ਅਤੇ ਸਰਪੰਚ ਮਨਜੀਤ ਸਿੰਘ ਬੁੱਟਰ ਦੀ ਦੇਖ-ਰੇਖ ਹੇਠ ਕਰਵਾਏ ਇਕ ਸਮਾਗਮ ਦੌਰਾਨ ਸੂਬਾ ਸਰਕਾਰ ਵਲੋਂ ਸਸਤਾ ਅਨਾਜ ਪ੍ਰਦਾਨ ਕਰਨ ਲਈ ਪਿੰਡ ਦੇ ਨਵੇਂ ਬਣੇ ਲਾਭਪਾਤਰੀਆਂ ਨੂੰ ਨੀਲੇ ...

ਪੂਰੀ ਖ਼ਬਰ »

ਡਾ. ਅਮਰ ਸਿੰਘ ਨੇ ਭੈਣੀ ਬੜਿੰਗਾ-ਸ਼ਹਿਬਾਜ਼ਪੁਰਾ ਸੜਕ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ

ਰਾਏਕੋਟ, 29 ਨਵੰਬਰ (ਸੁਸ਼ੀਲ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਸੂਬੇ ਨੂੰ ਖੁਸ਼ਹਾਲ ਬਣਾਉਣ ਲਈ ਪਿੰਡਾਂ ਨੂੰ ਆਪਸ 'ਚ ਪੱਕੀਆਂ ਸੜਕਾਂ ਨਾਲ ਜੋੜਿਆ ਜਾ ਰਿਹਾ ਹੈ ਤਾਂ ਜੋ ਸੂਬੇ ਦੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ...

ਪੂਰੀ ਖ਼ਬਰ »

ਕਾਂਗਰਸ ਦੀ ਚੰਨੀ ਸਰਕਾਰ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਵਚਨਬੱਧ-ਕੈਪਟਨ ਸੰਧੂ

ਹੰਬੜਾਂ, 29 ਨਵੰਬਰ (ਮੇਜਰ ਹੰਬੜਾਂ)-ਸੂਬੇ 'ਚ ਕਾਂਗਰਸ ਦੀ ਚੰਨੀ ਸਰਕਾਰ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ | ਇਹ ਪ੍ਰਗਟਾਵਾ ਕਾਂਗਰਸ ਦੇ ਹਲਕਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਵਲੋਂ ਮਾਰਕੀਟ ਕਮੇਟੀ ਮੁੱਲਾਂਪੁਰ ਦੇ ਡਾਇਰੈਕਟਰ ਸਰਪੰਚ ਸੁਖਮਿੰਦਰ ...

ਪੂਰੀ ਖ਼ਬਰ »

ਰੂਮੀ ਪਿੰਡ ਨੂੰ 24 ਘੰਟੇ ਬਿਜਲੀ ਸਪਲਾਈ, ਸੀਵਰੇਜ ਅਤੇ ਹੋਰਨਾਂ ਕੰਮਾਂ ਦਾ ਕੈਪਟਨ ਸੰਧੂ ਵਲੋਂ ਉਦਘਾਟਨ

ਜਗਰਾਉਂ, 29 ਨਵੰਬਰ (ਗੁਰਦੀਪ ਸਿੰਘ ਮਲਕ)-ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਰੂਮੀ 'ਚ ਅੱਜ ਕੈਪਟਨ ਸੰਦੀਪ ਸਿੰਘ ਸੰਧੂ ਵਲੋਂ ਵੱਖ-ਵੱਖ ਵਿਕਾਸ ਕਾਰਜਾਂ ਦੇ ਕਈ ਨੀਂਹ ਪੱਥਰ ਰੱਖੇ ਗਏ | ਜਿਨ੍ਹਾਂ ਜਿੱਥੇ ਪਿੰਡ ਵਾਸੀਆਂ ਨੂੰ 24 ਘੰਟੇ ਬਿਜਲੀ ਸਪਲਾਈ ਦਾ ਤੋਹਫ਼ਾ ਦਿੱਤਾ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX