ਰਈਆ, 30 ਨਵੰਬਰ (ਸ਼ਰਨਬੀਰ ਸਿੰਘ ਕੰਗ)-ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਅਜੇ ਤੱਕ ਉਮੀਦਵਾਰ ਨਾ ਐਲਾਨੇ ਜਾਣ ਨੂੰ ਲੈ ਕੇ ਹਲਕੇ ਦੇ ਸੀਨੀਅਰ ਅਕਾਲੀ ਆਗੂਆਂ ਵਲੋਂ ਅੱਜ ਦੁਸਹਿਰਾ ਗਰਾਊਾਡ ਮੱਧ (ਰਈਆ) ਵਿਖੇ ਵਿਸ਼ਾਲ ਇਕੱਠ ਕੀਤਾ ਗਿਆ ਜੋ ਰੈਲੀ ਦਾ ਰੂਪ ਧਾਰਨ ਕਰ ਗਿਆ | ਅਕਾਲੀ ਆਗੂਆਂ ਦੇ ਸੱਦੇ 'ਤੇ ਇਸ ਇਕੱਠ 'ਚ ਸਾਬਕਾ ਚੀਫ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਸਰਪੰਚਾਂ, ਸਾਬਕਾ ਸਰਪੰਚਾਂ, ਸਾਬਕਾ ਸੰਮਤੀ ਮੈਂਬਰਾਂ, ਮੁਹਤਬਰਾਂ ਅਤੇ ਵਰਕਰਾਂ ਦੇ ਇਕੱਠ ਦੀ ਹਾਜ਼ਰੀ 'ਚ ਸੰਬੋਧਨ ਕਰਦਿਆਂ ਗੁਰਵਿੰਦਰਪਾਲ ਸਿੰਘ ਰਈਆ, ਬਲਾਕ ਸੰਮਤੀ ਦੀ ਸਾਬਕਾ ਚੇਅਰਪਰਸਨ ਨਿਰਮਲਜੀਤ ਕੌਰ, ਜ਼ਿਲ੍ਹਾ ਪ੍ਰੀਸ਼ਦ ਤਰਨਤਾਰਨ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ, ਯੂਥ ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਮੀਆਂਵਿੰਡ, ਜਥੇਦਾਰ ਪ੍ਰਭਜੋਤ ਸਿੰਘ ਨਾਗੋਕੇ, ਰਈਆ ਸ਼ਹਿਰੀ ਦੇ ਪ੍ਰਧਾਨ ਕਿਰਪਾਲ ਸਿੰਘ ਖ਼ਾਲਸਾ, ਵਪਾਰ ਸੈੱਲ ਰਈਆ ਦੇ ਪ੍ਰਧਾਨ ਬਲਵਿੰਦਰ ਸਿੰਘ, ਬਾਬਾ ਬਕਾਲਾ ਸਾਹਿਬ ਵਪਾਰ ਸੈੱਲ ਦੇ ਪ੍ਰਧਾਨ ਹਰਜਿੰਦਰ ਸਿੰਘ ਗੋਲਣ, ਚੇਅਰਮੈਨ ਹਰਿੰਦਰ ਸਿੰਘ ਬੱਬੂ, ਸਰਪੰਚ ਮਨਜਿੰਦਰ ਸਿੰਘ ਕਾਜੀਵਾਲ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਪੰਚ ਦਲਵਿੰਦਰ ਸਿੰਘ ਸਠਿਆਲਾ, ਸਿੱਖ ਸਟੂਡੈਂਟ ਫੈੱਡਰੇਸ਼ਨ ਮਹਿਤਾ ਦੇ ਸਕੱਤਰ ਜਨਰਲ ਲਖਬੀਰ ਸਿੰਘ ਵਡਾਲਾ, ਸਰਪੰਚ ਉਂਕਾਰ ਸਿੰਘ ਖਾਸੀ, ਸਰਪੰਚ ਮੇਜਰ ਸਿੰਘ ਧਿਆਨਪੁਰ, ਜਥੇਦਾਰ ਗੁਰਚਰਨ ਸਿੰਘ ਵੈਰੋਵਾਲ, ਜਥੇਦਾਰ ਸੁਖਦੇਵ ਸਿੰਘ ਦਾਰਾਪੁਰ, ਸਰਪੰਚ ਅਵਤਾਰ ਸਿੰਘ ਨਰੋਤਮਪੁਰ, ਜਥੇਦਾਰ ਸੁਖਦੇਵ ਸਿੰਘ ਸਰਾਂ, ਜਥੇਦਾਰ ਪੂਰਨ ਸਿੰਘ ਸਠਿਆਲਾ ਆਦਿ ਵਲੋਂ ਪਾਰਟੀ ਹਾਈਕਮਾਨ ਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਬੇਨਤੀ ਕਰਦਿਆਂ ਕਿਹਾ ਕਿ ਤੁਸੀਂ 2 ਸਾਲ ਪਹਿਲਾਂ ਇਸ ਹਲਕੇ ਦੇ ਇੰਚਾਰਜ ਮਲਕੀਤ ਸਿੰਘ ਏ. ਆਰ. ਨੂੰ ਹਲਕਾ ਜੰਡਿਆਲਾ ਦੀ ਅਤੇ ਮਨਜੀਤ ਸਿੰਘ ਮੰਨਾ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਦੀ ਵਾਗਡੋਰ ਫੜਾਈ ਸੀ ਤੇ ਤੁਹਾਡੇ ਹੁਕਮਾਂ ਅਨੁਸਾਰ ਅਸੀਂ ਮੰਨਾ ਮੀਆਂਵਿੰਡ ਦੀ ਅਗਵਾਈ ਹੇਠ ਹਲਕੇ 'ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੋਈ ਕਸਰ ਨਹੀਂ ਛੱਡੀ | ਪਾਰਟੀ ਦੇ ਹੁਕਮਾਂ ਅਨੁਸਾਰ ਜਿੱਥੇ ਵੀ ਦੂਰ ਨੇੜੇ ਪਾਰਟੀ ਦੀ ਰੈਲੀ, ਰੋਸ ਮੁਜ਼ਾਹਰੇ ਜਾਂ ਵਿਰੋਧੀ ਪਾਰਟੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਾ ਹੁੰਦਾ ਸੀ, ਅਸੀਂ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ ਹੈ | ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਤੋਂ ਅਫ਼ਵਾਹਾਂ ਉੱਡ ਰਹੀਆਂ ਹਨ ਕਿ ਪਾਰਟੀ ਉਨ੍ਹਾਂ ਦਾ ਹਲਕਾ ਬਦਲਣ ਲਈ ਸੋਚ ਰਹੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਰਿਹਾ ਹੈ ਕਿ ਉਸ ਨੇ ਆਪਣੇ ਵਰਕਰਾਂ ਨਾਲ ਕਦੇ ਬੇਇਨਸਾਫ਼ੀ ਨਹੀਂ ਕੀਤੀ | ਉਨ੍ਹਾਂ ਪਾਰਟੀ ਦੇ ਸੁਪਰੀਮੋ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਮਨਜੀਤ ਸਿੰਘ ਮੀਆਂਵਿੰਡ ਨੂੰ ਇਸ ਹਲਕੇ ਤੋਂ ਉਮੀਦਵਾਰ ਐਲਾਨਿਆ ਜਾਵੇ ਤਾਂ ਜੋ ਵਰਕਰਾਂ 'ਚ ਮਿਹਨਤ ਕਰਨ ਦਾ ਹੌਂਸਲਾ ਬਣਿਆ ਰਹੇ | ਇਸ ਮੌਕੇ ਮੰਨਾ ਨੇ ਕਿਹਾ ਕਿ ਉਹ ਧੰਨਵਾਦੀ ਹਨ ਆਪਣੇ ਵਰਕਰਾਂ ਦੇ ਜੋ ਉਨ੍ਹਾਂ ਨੂੰ ਏਨਾ ਪਿਆਰ ਦੇ ਰਹੇ ਹਨ | ਇੱਥੇ ਦੱਸਣਯੋਗ ਹੈ ਕਿ ਮੰਨਾ ਮੀਆਂਵਿੰਡ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਮੌਜੂਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸਰਪੰਚ, 'ਆਪ' ਦੇ ਆਗੂ ਅਤੇ ਸੈਂਕੜਿਆਂ ਦੀ ਗਿਣਤੀ 'ਚ ਕਾਂਗਰਸੀ ਪਰਿਵਾਰ ਅਕਾਲੀ ਦਲ ਵਿਚ ਸ਼ਾਮਿਲ ਹੋ ਚੁੱਕੇ ਹਨ ਤੇ ਕਈ ਆਉਣ ਵਾਲੇ ਥੋੜੇ ਦਿਨਾਂ ਵਿਚ ਸ਼ਾਮਿਲ ਹੋਣ ਜਾ ਰਹੇ ਹਨ | ਇਸ ਮੌਕੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਕੌਰ, ਕੁਲਦੀਪ ਸਿੰਘ ਸਠਿਆਲਾ, ਹਰਪ੍ਰੀਤ ਕੌਰ ਵਡਾਲਾ, ਸੁਖਵਿੰਦਰ ਕੌਰ ਲਾਲੀ, ਪਲਵਿੰਦਰ ਸਿੰਘ ਮੀਆਂਵਿੰਡ, ਗੁਰਇਕਬਾਲ ਸਿੰਘ ਪਿੰਡੀਆਂ, ਦੀਪ ਸਿੰਘ ਤਖਤੂਚੱਕ, ਸਲਵਿੰਦਰ ਸਿੰਘ ਢੋਟਾ ਸਾਰੇ ਸੰਮਤੀ ਮੈਂਬਰ, ਸਰਤਾਜ ਸਿੰਘ ਸਠਿਆਲਾ, ਅੰਗਰੇਜ ਸਿੰਘ ਖਿਲਚੀਆਂ, ਕੁਲਦੀਪ ਸਿੰਘ ਕਾਕਾ ਤਿੰਨੇ ਯੂਥ ਸਰਕਲ ਪ੍ਰਧਾਨ, ਸਰਕਲ ਪ੍ਰਧਾਨ ਬਲਜੀਤ ਕੌਰ ਬੁਤਾਲਾ, ਐੱਸ. ਸੀ. ਵਿੰਗ ਦੇ ਸਰਕਲ ਪ੍ਰਧਾਨ ਗੁਰਮੀਤ ਸਿੰਘ ਵਡਾਲਾ, ਜ਼ਿਲ੍ਹਾ ਜਰਨਲ ਸਕੱਤਰ ਗੁਰਮੀਤ ਕੌਰ ਬੱਲ, ਸਰਪੰਚ ਸੁਰਜੀਤ ਸਿੰਘ ਭਲੋਜਲਾ, ਨੇਤਰਪਾਲ ਸਿੰਘ ਭਲਾਈਪੁਰ, ਮਨਜਿੰਦਰ ਸਿੰਘ ਏਕਲਗੱਡਾ, ਮੁਖਤਾਰ ਸਿੰਘ ਯੋਧੇ, ਗੁਰਨਾਮ ਸਿੰਘ ਬਦੇਸ਼ੇ, ਅਮਰੀਕ ਸਿੰਘ ਦੇਲਾਂਵਾਲ, ਤਰਲੋਕ ਸਿੰਘ ਜਵੰਦਪੁਰ, ਸਵਰਨ ਸਿੰਘ ਚੱਕ, ਅਜੈਬ ਸਿੰਘ ਸਰਲੀ, ਪਰਮਿੰਦਰ ਸਿੰਘ ਫਾਜਲਪੁਰ, ਦਲਬੀਰ ਸਿੰਘ ਨਾਗੋਕੇ, ਬਲਵਿੰਦਰ ਸਿੰਘ ਸੰਘਰ, ਹਰਜਿੰਦਰ ਸਿੰਘ ਖੱਖ, ਗੁਰਦੇਵ ਸਿੰਘ ਜਲਾਲਾਬਾਦ ਖੁਰਦ, ਬਲਜੀਤ ਸਿੰਘ ਬਿੱਟੂ ਅਨਾਇਤਪੁਰ, ਪੂਰਨ ਸਿੰਘ ਸੇਰੋਂ, ਜਗਤਾਰ ਸਿੰਘ ਥਾਣੇਵਾਲ, ਇੰਦਰਪਾਲ ਸਿੰਘ ਰਜਾਦੇਵਾਲ, ਪਰਮਜੀਤ ਸਿੰਘ ਸਰਾਂ, ਅਜੈਬ ਸਿੰਘ ਭੈੈੈਣੀ, ਅਵਤਾਰ ਸਿੰਘ ਵਜੀਰ ਭੁੱਲਰ, ਅੰਮਿ੍ਤਪਾਲ ਸਿੰਘ ਨਿੱਝਰ, ਸੁਖਬੀਰ ਸਿੰਘ ਨਰੋਤਮਪੁਰ, ਯੋਧ ਸਿੰਘ ਬਾਣੀਆਂ, ਮਨਜੀਤ ਕੌਰ ਲੋਹਗੜ੍ਹ, ਗੁਰਜਿੰਦਰ ਸਿੰਘ ਭੋਰਸ਼ੀ, ਜਸਪਾਲ ਸਿੰਘ ਨਿਰੰਜਨਪੁਰ ਸਾਰੇ ਸਾਬਕਾ ਸਰਪੰਚ, ਜਥੇਦਾਰ ਰਾਮ ਸਿੰਘ ਬੂਲੇਨੰਗਲ, ਬਲਦੇਵ ਸਿੰਘ ਬੱਬਾ ਭਲੋਜਲਾ, ਗੋਲਡੀ ਭੱਠੇਵਾਲਾ, ਯੋਧਾ ਛਾਪਿਆਂਵਾਲੀ, ਜੁਗਰਾਜ ਸਿੰਘ ਧੂਲਕਾ, ਬਾਊ ਧੂਲਕਾ, ਜਸਵਿੰਦਰ ਸਿੰਘ ਝਾੜੂਨੰਗਲ, ਰਈਆ ਦੇ ਸਮੂਹ ਸਾਬਕਾ ਕੌਂਸਲਰ, ਦਿਲਬਾਗ ਸਿੰਘ ਕੰਮੋਕੇ ਆਦਿ ਸਮੇਤ ਹਜ਼ਾਰਾਂ ਦੀ ਗਿਣਤੀ 'ਚ ਹਲਕੇ ਦੇ ਲੋਕ ਹਾਜ਼ਰ ਸਨ |
ਤਰਨ ਤਾਰਨ, 30 ਨਵੰਬਰ (ਹਰਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਵਲੋਂ ਕੁੰਵਰ ਵਿਜੇ ਪ੍ਰਤਾਪ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ ਤੇ ਹਲਕੇ ਦੇ ਮੁੱਦਿਆਂ ਬਾਰੇ ਚਰਚਾ ਕੀਤੀ ਕਿ ਜਿਸ ਤਰ੍ਹਾਂ ਅਸੀਂ ਪਿੰਡ-ਪਿੰਡ ਜਾਂਦੇ ਹਾਂ ਤਾ ਲੋਕ ...
ਤਰਨ ਤਾਰਨ, 30 ਨਵੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਰਾਜ ਦੇ ਕਿਸਾਨਾਂ ਨੂੰ 29,337 ਖੇਤੀ ਸੰਦਾਂ 'ਤੇ 342 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ | ਇਹ ਜਾਣਕਾਰੀ ਖੇਤੀਬਾੜੀ ਮੰਤਰੀ ਪੰਜਾਬ ਕਾਕਾ ਰਣਦੀਪ ਸਿੰਘ ...
ਤਰਨ ਤਾਰਨ, 30 ਨਵੰਬਰ (ਹਰਿੰਦਰ ਸਿੰਘ)-ਕੋਵਿਡ-19 ਮਹਾਂਮਾਰੀ ਦੌਰਾਨ ਜਿੰਨ੍ਹਾਂ ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ, ਉਨ੍ਹਾਂ ਦੇ ਵਾਰਿਸਾਂ ਨੂੰ ਸਰਕਾਰ ਵਲੋਂ 50 ਹਜ਼ਾਰ ਰੁਪਏ ਦਾ ਮੁਆਵਜਾ ਦੇਣ ਦਾ ਫੈਸਲਾ ਕੀਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ...
ਤਰਨ ਤਾਰਲ, 30 ਨਵੰਬਰ (ਵਿਕਾਸ ਮਰਵਾਹਾ)-ਤਰਨ ਤਾਰਨ ਦੇ ਟ੍ਰੈਫਿਕ ਸੈੱਲ 'ਚ ਤਾਇਨਾਤ ਸਬ ਇੰਸਪੈਕਟਰ ਵਿਨੋਦ ਕੁਮਾਰ ਦੀ ਡੇਂਗੂ ਕਾਰਨ ਮੌਤ ਹੋ ਗਈ | ਉਹ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ ਵਿਚ ਆਪਣਾ ਇਲਾਜ ਕਰਵਾ ਰਹੇ ਸਨ, ਜਿੱਥੇ ਉਨ੍ਹਾਂ ਨੇ ਆਖ਼ਰੀ ...
ਤਰਨ ਤਾਰਨ, 30 ਨਵੰਬਰ (ਹਰਿੰਦਰ ਸਿੰਘ)-ਇਕ ਕਾਰ ਚਾਲਕ ਵਲੋਂ ਲਾਪ੍ਰਵਾਹੀ ਨਾਲ ਕਾਰ ਨੂੰ ਚਲਾਉਂਦਿਆਂ ਰਸਤੇ ਵਿਚ ਜਾ ਰਹੇ ਇਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਤੋਂ ਬਾਅਦ ਇਲਾਜ ਅਧੀਨ ਹਸਪਤਾਲ 'ਚ ਮੌਤ ਹੋਣ ਦੇ ਮਾਮਲੇ ਵਿਚ ...
ਤਰਨ ਤਾਰਨ, 30 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਪੁਲਿਸ ਨੇ ਕਾਬੂ ਕੀਤੇ ਗਏ ਵਿਅਕਤੀਆਂ ਖਿਲਾਫ਼ ਐੱਨ. ...
ਚੋਹਲਾ ਸਾਹਿਬ, 30 ਨਵੰਬਰ (ਬਲਵਿੰਦਰ ਸਿੰਘ)-ਪੰਜਾਬ ਦੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਹਲਕਾ ਖਡੂਰ ਸਾਹਿਬ ਦੇ ਇਤਿਹਾਸਕ ਨਗਰ ਚੋਹਲਾ ਸਾਹਿਬ ਵਿਖੇ ਪਹੁੰਚੇ, ਜਿੱਥੇ ਸਵੇਰੇ ਉਹ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਪੰਜਵੀ ਵਿਖੇ ਨਤਮਸਤਕ ਹੋਏ, ਜਿੱਥੇ ਬਾਬਾ ...
ਜੀਓਬਾਲਾ, 30 ਨਵੰਬਰ (ਰਜਿੰਦਰ ਸਿੰਘ ਰਾਜੂ)-ਪਿੰਡ ਸ਼ੇਖ ਦੇ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਮੇਲਾ ਮਨਾਇਆ ਗਿਆ | ਇਸ ਮੌਕੇ ਅੱਠ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ...
ਖਡੂਰ ਸਾਹਿਬ, 30 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਦਿੱਲੀ ਦੀਆਂ ਬਰੂਹਾਂ 'ਤੇ ਲੰਮੇ ਸਮੇਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਦੇ ਸੰਘਰਸ਼ ਅੱਗੇ ਝੁਕਦੇ ਹੋਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੇਤੀ ਸੰਬੰਧੀ ਬਣਾਏ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਦੇ ਐਲਾਨ ...
ਸ਼ਾਹਬਾਜ਼ਪੁਰ, 30 ਨਵੰਬਰ (ਪਰਦੀਪ ਬੇਗੇਪੁਰ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਉਪਰੰਤ ਸੂਬਾ ਵਾਸੀਆਂ ਲਈ ਕੀਤੇ ਗਏ ਕੰਮਾਂ ਦੀ ਲੋਕਾਂ ਵਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ...
ਤਰਨ ਤਾਰਨ, 30 ਨਵੰਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਕਿਸੇ ਵੀ ਪਿੰਡ 'ਚ ਕੋਈ ਵੀ ਲੋੜਵੰਦ ਲੜਕੀ ਨੂੰ ਪੜ੍ਹਾਈ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਭੁਪਿੰਦਰ ...
ਤਰਨ ਤਾਰਨ, 30 ਨਵੰਬਰ (ਵਿਕਾਸ ਮਰਵਾਹਾ)-ਕਾਂਗਰਸ ਦੇ ਵਿਧਾਇਕ ਵਲੋਂ ਆਪਣੀ ਲੰਬੀ ਗੈਰ ਹਾਜ਼ਰੀ ਨੂੰ ਛਪਾਉਣ ਲਈ ਕਈ ਤਰ੍ਹਾਂ ਦੀਆਂ ਕੋਸਿਸਾਂ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ...
ਖੇਮਕਰਨ, 30 ਨਵੰਬਰ (ਰਾਕੇਸ਼ ਬਿੱਲਾ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਮੋਹਨ ਬਸਤੀ ਵਾਰਡ-5 ਦਾ ਦੌਰਾ ਕੀਤਾ ਤੇ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ ਕੀਤੀ | ਗੁਰਨਾਮ ਸਿੰਘ ਕੌਂਸਲਰ ਦੇ ਗ੍ਰਹਿ ਵਿਖੇ ਵਾਰਡ ਵਾਸੀਆਂ ਦੀਆਂ ਸ਼ਿਕਾਇਤਾਂ ...
ਪੱਟੀ, 30 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਗ਼ਰੀਬ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਪਲਾਟਾਂ ਦੀ ਵੰਡ ਤਹਿਤ ਵਿਧਾਨ ਸਭਾ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਹਲਕੇ ਦੇ ...
ਤਰਨ ਤਾਰਨ, 30 ਨਵੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਂ-ਬੋਲੀ ਪੰਜਾਬੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਿਦਿਆਰਥੀ ਦੇ ਭਾਸ਼ਣ ਮੁਕਾਬਲੇ ਤੇ ਅਧਿਆਪਕ ਵਰਗ ਦੇ ਸੁੰਦਰ ਲਿਖਾਈ ਮੁਕਾਬਲੇ ਤਰਨ ਤਾਰਨ ਵਿਖੇ ਕਰਵਾਏ ਗਏ, ਜਿਸ ਦੀ ਅਗਵਾਈ ...
ਤਰਨ ਤਾਰਨ, 30 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲੋਕਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਧੜਾਧੜ ਫੈਸਲੇ ਸ਼ਲਾਘਾਯੋਗ ਹਨ, ਕਿਉਂਕਿ ਇਨ੍ਹਾਂ ਫੈਸਲਿਆਂ ਨਾਲ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ | ਇਨ੍ਹਾਂ ...
ਤਰਨ ਤਾਰਨ, 30 ਨਵੰਬਰ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਪਾਸੋਂ ਲੁੱਟਖੋਹ ਕਰਨ ਤੇ ਉਸ ਦੀ ਪੱਗ ਲਾਹੁਣ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਤੋਂ ਇਲਾਵਾ 4 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ...
ਪੱਟੀ, 30 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਸਭਰਾ ਵਿਖੇ ਦਰਜਨਾਂ ਪਰਿਵਾਰ ਅਕਾਲੀ ਦਲ ਛੱਡ ਕੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ, ਜਿਨ੍ਹਾਂ ...
ਤਰਨ ਤਾਰਨ, 30 ਨਵੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਯੂ. ਡੀ. ਆਈ. ਡੀ. ਪ੍ਰਾਜੈਕਟ ਅਧੀਨ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿਹਤ ...
ਫਤਿਆਬਾਦ, 30 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਕਾਂਗਰਸ ਪਾਰਟੀ ਵਲੋਂ ਸ਼ੋਸਲ ਮੀਡੀਏ 'ਚ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਤਹਿਤ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਸੀਨੀ. ਆਗੂ ਤੇ ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਬਿੱਟੂ ਖੁਵਾਸਪੁਰ ਦੇ ...
ਅਮਰਕੋਟ, 30 ਨਵੰਬਰ (ਗੁਰਚਰਨ ਸਿੰਘ ਭੱਟੀ)-ਪੁਲਿਸ ਥਾਣਾ ਵਲਟੋਹਾ ਦੇ ਨਵ ਨਿਯੁਕਤ ਐੱਸ.ਐੱਚ.ਓ. ਇੰਸਪੈਕਟਰ ਪ੍ਰਭਜੀਤ ਸਿੰਘ ਵਲੋਂ ਅਹੁਦਾ ਸੰਭਾਲਿਆ ਗਿਆ | ਇੰਸ. ਪ੍ਰਭਜੀਤ ਸਿੰਘ ਵਲੋਂ ਸਭ ਤੋਂ ਪਹਿਲਾਂ ਵਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਗੁਰਦੁਆਰਾ ਬਾਬਾ ਭਾਈ ਝਾੜੂ ...
ਤਰਨ ਤਾਰਨ, 30 ਨਵੰਬਰ (ਹਰਿੰਦਰ ਸਿੰਘ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੀ ਵਲੰਟੀਅਰਜ਼ ਮੀਟਿੰਗ ਗੁਰਦੁਆਰਾ ਬਾਬਾ ਕਾਹਨ ਸਿੰਘ ਪਿੱਦੀ ਵਿਖੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਲ੍ਹ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ...
ਖਡੂਰ ਸਾਹਿਬ, 30 ਨਵੰਬਰ (ਰਸ਼ਪਾਲ ਸਿੰਘ ਕੁਲਾਰ) -ਅੱਠ ਗੁਰੂਆਂ ਦੀ ਇਤਿਹਾਸਕ ਨਗਰੀ ਤੇ ਸਬ-ਡਵੀਜਨ ਦਾ ਦਰਜਾ ਪ੍ਰਾਪਤ ਖਡੂਰ ਸਾਹਿਬ ਬਹੁਤ ਸਾਰੀਆਂ ਸਹੂਲਤਾਂ ਤੋਂ ਅਜੇ ਤੱਕ ਸੱਖਣਾ ਹੈ | ਇਥੋਂ ਤੱਕ ਕਿ ਖਡੂਰ ਸਾਹਿਬ ਨੂੰ ਲੋਕ ਸਭਾ ਤੇ ਵਿਧਾਨ ਸਭਾ ਹਲਕਾ ਹੋਣ ਦਾ ਵੀ ਮਾਣ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX