ਲੁਧਿਆਣਾ, 30 ਨਵੰਬਰ (ਪੁਨੀਤ ਬਾਵਾ/ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਚਤ ਭਵਨ ਵਿਖੇ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਨਿਰਪੱਖ ਮਤਦਾਨ ਨੂੰ ਯਕੀਨੀ ਬਣਾਉਣ ਲਈ ਇਕ ਉੱਚ ਪੱਧਰੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਵਰਿੰਦਰ ਕੁਮਾਰ ਸ਼ਰਮਾ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਗੁਰਪ੍ਰੀਤ ਸਿੰਘ ਭੁੱਲਰ ਦੀ ਹਾਜ਼ਰੀ ਵਿਚ ਕੀਤੀ | ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸ਼ਰਮਾ ਅਤੇ ਸ.ਭੁੱਲਰ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਗਾਮੀ ਵਿਧਾਨ ਸਭਾ ਚੋਣਾਂ-2022 ਦੌਰਾਨ ਹੁਣ ਤੋਂ ਹੀ ਕੀਤੇ ਜਾਣ ਵਾਲੇ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ | ਉਨ੍ਹਾਂ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਰਾਰਤੀ ਅਨਸਰਾਂ ਦੀਆਂ ਤਿਆਰ ਸੂਚੀਆਂ 'ਤੇ ਨਿਗਰਾਨੀ ਰੱਖਣ ਲਈ ਆਖਿਆ | ਇਸ ਤੋਂ ਇਲਾਵਾ ਜਲਦ ਅਸਲ੍ਹਾ ਧਾਰਕਾਂ, ਸੰਵੇਦਨਸ਼ੀਲ ਹਲਕਿਆਂ ਅਤੇ ਹੋਰਾਂ ਬਾਰੇ ਕੀਤੇ ਤਿਆਰ ਵੇਰਵੇ ਸਬੰਧੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਜ਼ਿਲ੍ਹਾ ਚੋਣ ਅਧਿਕਾਰੀ ਨੇ ਅਧਿਕਾਰੀਆਂ ਨੂੰ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਕਮਰ ਕੱਸਣ ਅਤੇ ਸੰਵੇਦਨਸ਼ੀਲ ਮੈਪਿੰਗ ਪ੍ਰਕਿਰਿਆ ਨੂੰ ਚੰਗੀ ਤਰ੍ਹਾਂ ਮੁਕੰਮਲ ਕਰਨ ਲਈ ਕਿਹਾ | ਜ਼ਿਲ੍ਹਾ ਚੋਣ ਅਧਿਕਾਰੀ ਵਲੋਂ ਅੱਜ ਦੀ ਚੋਣਾਂ ਸਬੰਧੀ ਮੀਟਿੰਗ ਵਿਚ ਨਿੱਜੀ ਤੌਰ 'ਤੇ ਹਾਜ਼ਰ ਨਾ ਹੋਣ ਵਾਲੇ ਅਧਿਕਾਰੀਆਂ ਖਿਲਾਫ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਚਾਬਾ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਅਧਿਕਾਰੀਆਂ ਖਿਲਾਫ਼ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਸ੍ਰੀ ਸ਼ਰਮਾ ਨੇ ਪੁਲਿਸ ਵਿਭਾਗ ਨੂੰ ਇਹ ਵੀ ਕਿਹਾ ਕਿ ਉਨ੍ਹਾ ਵਲੋਂ ਅਸਲ੍ਹਾ ਜਮ੍ਹਾਂ ਕਰਵਾਉਣ ਸੰਬੰਧੀ ਅੱਜ ਲਿਖਤੀ ਹੁਕਮ ਜਾਰੀ ਕਰ ਦਿੱਤੇ ਜਾਣਗੇ ਅਤੇ ਅਸਲ੍ਹਾ ਧਾਰਕਾਂ ਦੀਆਂ ਮੁਕੰਮਲ ਸੂਚੀਆਂ ਅਨੁਸਾਰ ਅਸਲ੍ਹਾ ਧਾਰਕਾਂ ਨੂੰ ਹਥਿਆਰ ਜਮ੍ਹਾਂ ਕਰਾਉਣ ਲਈ ਪ੍ਰੇਰਿਤ ਕੀਤਾ ਜਾਵੇ | ਸ੍ਰੀ ਸ਼ਰਮਾ ਨੇ ਏ.ਆਰ.ਓਜ਼ ਨੂੰ ਕਿਹਾ ਕਿ ਉਹ ਗਿਣਤੀ ਕੇਂਦਰਾਂ ਦੀਆਂ ਸੂਚੀਆਂ ਮੁਕੰਮਲ ਕਰਨ ਤਾਂ ਜੋ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ | ਇਸ ਮੌਕੇ ਮੀਟਿੰਗ ਵਿਚ ਸੀਨੀਅਰ ਪੁਲਿਸ ਕਪਤਾਨ ਲੁਧਿਆਣਾ(ਦਿਹਾਤੀ) ਰਾਜ ਬਚਨ ਸਿੰਘ ਸੰਧੂ, ਸੀਨੀਅਰ ਪੁਲਿਸ ਕਪਤਾਨ ਖੰਨਾ ਗੁਰਸ਼ਰਨਦੀਪ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜ)-ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਚਾਬਾ, ਸੰਯੁਕਤ ਪੁਲਿਸ ਕਮਿਸ਼ਨਰ ਜੇ. ਐਲਨਚੇਜੀਅਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਕੁਮਾਰ ਪੰਚਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸੰਦੀਪ ਕੁਮਾਰ, ਏ.ਸੀ.ਏ. ਗਲਾਡਾ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਖੰਨਾ ਸਕੱਤਰ ਸਿੰਘ ਬੱਲ, ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਡਾ. ਨਯਨ ਜੱਸਲ, ਐਸ.ਡੀ.ਐਮ. ਡਾ. ਵਨੀਤ ਕੁਮਾਰ, ਵਿਕਾਸ ਹੀਰਾ, ਗੁਰਬੀਰ ਸਿੰਘ ਕੋਹਲੀ, ਦੀਪਜੋਤ ਕੌਰ, ਮਨਜੀਤ ਕੌਰ, ਸਕੱਤਰ ਆਰ.ਟੀ.ਏ. ਨਰਿੰਦਰ ਸਿੰਘ ਧਾਲੀਵਾਲ, ਸੰਯੁਕਤ ਨਗਰ ਨਿਗਮ ਕਮਿਸ਼ਨਰ ਪੂਨਮਪ੍ਰੀਤ ਕੌਰ, ਚੋਣ ਤਹਿਸੀਲਦਾਰ ਅੰਜੂ ਬਾਲਾ ਅਤੇ ਹੋਰ ਹਾਜ਼ਰ ਸਨ |
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਆਟੋ ਰਿਕਸ਼ਾ ਲੁਟੇਰਾ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਆਟੋ ਰਿਕਸ਼ਾ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਡਿਵੀਜ਼ਨ ਨੰਬਰ 6 ਦੀ ...
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਆਉਣ 'ਤੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਅੱਜ ਦੇਰ ਸ਼ਾਮ ਸਥਾਨਕ ਸਰਕਟ ...
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਮੰਗ ਕੀਤੀ ਹੈ ਕਿ ਵਿਧਾਨ ਸਭਾ ਚੋਣਾਂ ਵਿਚ ਸ਼ਹਿਰੀ ...
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਭਰਤੀ ਵਿਚ ਘਪਲੇਬਾਜ਼ੀ ਦੇ ਗੰਭੀਰ ਦੋਸ਼ ਲਗਾ ਕੇ ਨੌਜਵਾਨਾਂ ਨੇ ਅੱਜ ਭਾਰਤ ਨਗਰ ਚੌਕ ਵਿਚ ਧਰਨਾ ਦੇ ਕੇ ਆਵਾਜਾਈ ਠੱਪ ਕਰ ਦਿੱਤੀ, ਜਿਸ ਕਾਰਨ ਉੱਥੇ ਸਥਿਤੀ ਤਣਾਅਪੂਰਨ ਬਣ ਗਈ | ਜਾਣਕਾਰੀ ਅਨੁਸਾਰ ਭਰਤੀ ਦਾ ...
ਲੁਧਿਆਣਾ, 30 ਨਵੰਬਰ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਯੂਨਾਨੀ ਅਤੇ ਆਯੂਰਵੈਦਿਕ ਵਿਭਾਗ ਦੇ ਬੋਰਡ ਵਿਚ ਅੱਜ 5 ਮੈਂਬਰਾਂ ਦੀਆਂ ਨਵੀਆਂ ਨਿਯੁਕਤੀਆਂ ਕਰਨ ਲਈ ਹੁਕਮ ਜਾਰੀ ਕੀਤੇ ਗਏ ਹਨ | ਪੰਜਾਬ ਸਰਕਾਰ ਦੇ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਪਿ੍ੰਸੀਪਲ ਸਕੱਤਰ ...
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਮਾਲਕਾਂ ਦੇ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਨ ਵਾਲੇ ਨੌਕਰ ਖ਼ਿਲਾਫ਼ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਲਾਂਬਾ ਇੰਟਰਪ੍ਰਾਈਜਿਜ਼ ਦੇ ਮਾਲਕ ...
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰਿਸ਼ੀ ਨਗਰ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਇਕ ਨੌਜਵਾਨ ਜ਼ਖਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸੰਬੰਧੀ ਰਮਨ ਕੁਮਾਰ ਪਾਸੀ ਪੀ.ਏ.ਯੂ. ਕੈਂਪਸ ਦੀ ਸ਼ਿਕਾਇਤ 'ਤੇ ਸੰਦੀਪ ਸਿੰਘ ...
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰਾ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀਆਂ ਵਿਚ ਸੌਰਭ ਪੁੱਤਰ ਮਨਜੀਤ ਸਿੰਘ, ਸਾਹਿਲ ਸਿੰਘ ਪੁੱਤਰ ਕਾਲਾ ਸਿੰਘ, ਮੁਕੇਸ਼ ...
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਅਹੂਜਾ)-ਵਿਧਾਇਕ ਸਿਮਰਜੀਤ ਸਿੰਘ ਬੈਂਸ ਉੱਤੇ ਜਬਰ ਜਨਾਹ ਦੇ ਗੰਭੀਰ ਦੋਸ਼ ਲਗਾਉਣ ਵਾਲੀ ਔਰਤ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਆਮਦ ਸਮੇਂ ਸਰਕਟ ਹਾਊਸ ਵਿਚ ਪਹੁੰਚੀ ਹੋਈ ਸੀ ਅਤੇ ਸਿੱਧੂ ਨੂੰ ...
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰਣਜੀਤ ਪਾਰਕ ਇਲਾਕੇ ਵਿਚ ਇਕ ਧਾਰਮਿਕ ਸਥਾਨ ਦੀਆਂ ਪੌੜੀਆਂ ਤੋੜਨ ਦੇ ਮਾਮਲੇ ਨੂੰ ਲੈ ਕੇ ਸਥਿਤੀ ਤਣਾਅਪੂਰਨ ਬਣ ਗਈ, ਪਰ ਪੁਲਿਸ ਦੀ ਦਖ਼ਲਅੰਦਾਜ਼ੀ ਕਾਰਨ ਇਕ ਵੱਡਾ ਟਕਰਾਅ ਹੋਣੋਂ ਟਲ ਗਿਆ | ਜਾਣਕਾਰੀ ਅਨੁਸਾਰ ...
ਲੁਧਿਆਣਾ, 30 ਨਵੰਬਰ (ਸਲੇਮਪੁਰੀ)-ਮਾਹਿਲਪੁਰ 'ਚ ਤਾਇਨਾਤ ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ਅਤੇ ਰਜਿਸਟਰੀ ਕਲਰਕ ਮਨਜੀਤ ਸਿੰਘ ਵਿਰੁੱਧ ਚੌਕਸੀ ਵਿਭਾਗ ਵਲੋਂ ਕੀਤੀ ਗਈ ਪੁਲਿਸ ਕਾਰਵਾਈ ਨੂੰ ਲੈ ਕੇ ਪੰਜਾਬ ਸਰਕਾਰ ਦੇ ਮਾਲ ਵਿਭਾਗ ਦੇ ਸਮੂਹ ਮਾਲ ਅਧਿਕਾਰੀ ਅਤੇ ਡੀ. ...
ਲੁਧਿਆਣਾ/ਭਾਮੀਆਂ ਕਲਾਂ, 30 ਨਵੰਬਰ (ਕਵਿਤਾ ਖੁੱਲਰ/ਜਤਿੰਦਰ ਭੰਬੀ)-ਸ਼੍ਰੋਮਣੀ ਅਕਾਲੀ ਦਲ ਪੂਰਵਾਂਚਲ ਵਿੰਗ ਵਲੋਂ ਜਤਿੰਦਰ ਕੁਮਾਰ ਸਰਪੰਚ ਦੀ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦੇ ਸ਼੍ਰੋਮਣੀ ਅਕਾਲੀ ਦਲ ਪੂਰਵਾਂਚਲ ਵਿੰਗ ਜ਼ਿਲ੍ਹਾ ਖੰਨਾ ਦਾ ਪ੍ਰਧਾਨ ਨਿਯੁਕਤ ...
ਲੁਧਿਆਣਾ, 30 ਨਵੰਬਰ (ਕਵਿਤਾ ਖੁੱਲਰ)-ਸੀਨੀਅਰ ਅਕਾਲੀ ਆਗੂ ਧਰਮ ਸਿੰਘ ਬਾਜਵਾ ਵਲੋਂ ਹਲਕਾ ਸੈਂਟਰਲ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਜਥੇਦਾਰ ਪਿ੍ਤਪਾਲ ਸਿੰਘ ਦੇ ਹੱਕ 'ਚ ਬਾਜਵਾ ਨਗਰ ਵਿਖੇ ਭਰਵੀਂ ਮੀਟਿੰਗ ਕਰਵਾਈ ਗਈ ਜਿਸ ...
ਲੁਧਿਆਣਾ, 30 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਖਪਤਕਾਰਾਂ ਵਾਸਤੇ ਰਾਹਤ ਵਾਲੀ ਗੱਲ ਹੈ ਕਿ ਹੁਣ ਉਨ੍ਹਾਂ ਨੂੰ 2 ਕਿਲੋ ਵਾਲਾ ਛੋਟਾ ਰਸੋਈ ਗੈਸ ਸਿਲੰਡਰ ਆਸਾਨੀ ਨਾਲ ਮਿਲ ਸਕੇਗਾ | ਪਿਛਲੇ ਦਿਨੀਂ ਇਸ ਸਬੰਧ ਵਿੱਚ ਇੱਕ ਵਿਸ਼ੇਸ ਸਮਾਗਮ ਦੌਰਾਨ 2 ਕਿਲੋ ਵਾਲਾ ਛੋਟਾ ਰਸੋਈ ...
ਲੁਧਿਆਣਾ, 30 ਨਵੰਬਰ (ਅਮਰੀਕ ਸਿੰਘ ਬੱਤਰਾ)-ਏਡਿਡ ਸਕੂਲ ਮੈਨੇਜਮੈਂਟ ਐਸੋਸੀਏਸ਼ਨ ਪੰਜਾਬ ਨੇ ਰਾਜ ਸਰਕਾਰ ਤੋਂ ਮੰਗ ਕੀਤੀ ਹੈ ਕਿ ਏਡਿਡ ਸਕੂਲਾਂ 'ਚ ਕੰਮ ਕਰਦੇ ਕਰਮਚਾਰੀਆਂ ਅਤੇ ਪੈਨਸ਼ਨਰਜ਼ ਤੇ ਵੀ ਸਰਕਾਰੀ ਕਰਮਚਾਰੀਆਂ ਵਾਂਗ ਛੇਵੇਂ ਤਨਖਾਹ ਕਮਿਸ਼ਨ ਦੀਆਂ ...
ਲੁਧਿਆਣਾ, 30 ਨਵੰਬਰ (ਪੁਨੀਤ ਬਾਵਾ)-ਭਾਸ਼ਾ ਵਿਭਾਗ ਪੰਜਾਬ ਵਲੋਂ ਮਨਾਏ ਜਾ ਰਹੇ ਪੰਜਾਬੀ ਮਾਹ-2021 ਦੇ ਸਮਾਗਮਾਂ ਦੀ ਲੜੀ ਤਹਿਤ ਐੱਸ.ਸੀ.ਡੀ. ਕਾਲਜ ਲੁਧਿਆਣਾ ਵਿਚ ਕਵੀ ਦਰਬਾਰ ਕਰਵਾਇਆ ਗਿਆ | ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਉੱਘੇ ਸ਼ਾਇਰ ਜਸਵੰਤ ਜ਼ਫ਼ਰ ਸ਼ਾਮਿਲ ਹੋਏ ...
ਲੁਧਿਆਣਾ, 30 ਨਵੰਬਰ (ਸਲੇਮਪੁਰੀ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰਕੇ ਅੱਜ 4 ਮਰੀਜ਼ ਹੋਰ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 2 ਮਰੀਜ਼ਾਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ, ਜਦਕਿ ਬਾਹਰਲੇ ਜ਼ਿਲਿ੍ਹਆਂ ...
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੀ ਪੁਲਿਸ ਨੇ ਵਪਾਰੀ ਦੀ ਕੁੱਟਮਾਰ ਕਰਨ ਵਾਲੇ 16 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਨਰੇਸ਼ ਪੁੱਤਰ ਦੇਵਨਾਥ ਵਾਸੀ ਨੂਰਵਾਲਾ ...
ਲੁਧਿਆਣਾ, 30 ਨਵੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਹਲਕਾ ਆਤਮ ਨਗਰ ਦੇ ਆਈ.ਟੀ. ਵਿੰਗ ਦੇ ਇੰਚਾਰਜ ਬਲਜਿੰਦਰ ਸਿੰਘ ਭੰਗੂ ਨੇ ਸ਼੍ਰੋਮਣੀ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਹੈ ਕਿ ਲਾਹੌਰ ਦੇ ਮੰਨਤ ਆਨਲਾਈਨ ਫੈਸ਼ਨ ਸਟੋਰ ...
ਲੁਧਿਆਣਾ, 30 ਨਵੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹੋਈਆਂ ਚੋਣਾਂ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਭਾਰੀ ਬਹੁਮਤ ਨਾਲ ਪ੍ਰਧਾਨ ਚੁਣੇ ਗਏ | ਉਨ੍ਹਾਂ ਦੇ ਪ੍ਰਧਾਨ ਚੁਣੇ ਜਾਣ 'ਤੇ ਇਸਤਰੀ ਅਕਾਲੀ ਦਲ ਦੀ ਕੌਮੀ ਮੀਤ ਪ੍ਰਧਾਨ ...
ਹੰਬੜਾਂ, 30 ਨਵੰਬਰ (ਮੇਜਰ ਹੰਬੜਾਂ)-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਇਕਬਾਲ ਸਿੰਘ ਗਿੱਲ ਵਲੋਂ ਵਿਧਾਨ ਸਭਾ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਦੇ ਹੱਕ 'ਚ ਹਲਕੇ ਦੇ ਵੱਖੋ-ਵੱਖ ਪਿੰਡਾਂ 'ਚ ...
ਲੁਧਿਆਣਾ, 30 ਨਵੰਬਰ (ਕਵਿਤਾ ਖੁੱਲਰ)-ਸਿੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਵਿਖੇ 30ਵਾਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ 2 ਤੋਂ 5 ਦਸੰਬਰ ਨੂੰ ਸੰਤ ਬਾਬਾ ਅਮੀਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਸੰਤ ਬਾਬਾ ਅਮੀਰ ਸਿੰਘ ਨੇ ...
ਲੁਧਿਆਣਾ, 30 ਨਵੰਬਰ (ਕਵਿਤਾ ਖੁੱਲਰ)-ਲੁਧਿਆਣਾ ਵੱਸਦੇ ਗੁਰਬਾਣੀ ਸੰਗੀਤ ਮਾਰਤੰਡ ਪ੍ਰੋ. ਕਰਤਾਰ ਸਿੰਘ ਨੂੰ ਭਾਰਤ ਸਰਕਾਰ ਵਲੋਂ ਇਸ ਸਾਲ ਪਦਮਸ਼੍ਰੀ ਪੁਰਸਕਾਰ ਦਿੱਤੇ ਜਾਣ 'ਤੇ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਵਲੋਂ ਚੇਅਰਮੈਨ ਪ੍ਰੋ. ਗੁਰਭਜਨ ਗਿੱਲ ਦੀ ਅਗਵਾਈ ਹੇਠ ...
ਲੁਧਿਆਣਾ, 30 ਨਵੰਬਰ (ਸਲੇਮਪੁਰੀ)-ਪਿਛਲੇ 2 ਮਹੀਨਿਆਂ ਤੋਂ ਨਾਮੁਰਾਦ ਡੇਂਗੂ ਬੁਖਾਰ ਨੇ ਲੋਕਾਂ ਦੇ ਨੱਕ ਵਿਚ ਦਮ ਕਰਕੇ ਰੱਖਿਆ ਹੋਇਆ ਹੈ ਅਤੇ ਇਹ ਬੁਖਾਰ ਹੁਣ ਤੱਕ ਕਈ ਮਰੀਜ਼ਾਂ ਦੀ ਜਾਨ ਵੀ ਲੈ ਚੁੱਕਿਆ ਹੈ ਪਰ ਪਿਛਲੇ 2 ਦਿਨਾਂ ਤੋਂ ਡੇਂਗੂ ਪੀੜ੍ਹਤ ਮਰੀਜ਼ਾਂ ਦੀ ਗਿਣਤੀ ...
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲਾ ਅਤੇ ਸੈਸ਼ਨ ਜੱਜ ਵਲੋਂ ਅੱਜ ਸਵੇਰੇ ਕੇਂਦਰੀ ਜੇਲ੍ਹ ਦੀ ਅਚਨਚੇਤ ਚੈਕਿੰਗ ਕੀਤੀ ਗਈ, ਜਿਸ ਨਾਲ ਜੇਲ੍ਹ ਅਧਿਕਾਰੀਆਂ ਵਿਚ ਅਫ਼ਰਾ-ਤਫ਼ਰੀ ਫੈਲ ਗਈ | ਜਾਣਕਾਰੀ ਅਨੁਸਾਰ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਮਨੀਸ਼ ...
ਫੁੱਲਾਂਵਾਲ, 30 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਪੈਂਦੇ ਪਿੰਡ ਲਲਤੋਂ ਕਲਾਂ ਦੇ ਸਵ. ਪਰਮਜੀਤ ਕੌਰ ਗਰੇਵਾਲ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਵੱਡਾ ਗੁਰਦੁਆਰਾ ਸਾਹਿਬ ...
ਲੁਧਿਆਣਾ, 30 ਨਵੰਬਰ (ਕਵਿਤਾ ਖੁੱਲਰ)-ਬੀਤੇ ਦਿਨੀਂ ਮਹਾਂਨਗਰ ਵਿਚ ਢਾਈ ਸਾਲ ਦੀ ਬੱਚੀ ਨੂੰ ਨਿੱਜੀ ਰੰਜਿਸ਼ ਕਾਰਨ ਗੁਆਂਢ ਵਿਚ ਰਹਿੰਦੀ ਮਹਿਲਾ ਵਲੋਂ ਜ਼ਮੀਨ ਵਿਚ ਦੱਬ ਕੇ ਮਾਰ ਦੇਣ ਦੀ ਘਟਨਾ ਨੇ ਜਿੱਥੇ ਮਾਨਵਤਾ ਨੂੰ ਸ਼ਰਮਸਾਰ ਕੀਤਾ ਹੈ, ਉੱਥੇ ਹੀ ਹਰੇਕ ਇਨਸਾਨ ਦੇ ...
ਲੁਧਿਆਣਾ, 30 ਨਵੰਬਰ (ਕਵਿਤਾ ਖੁੱਲਰ)-ਬੀਤੇ ਦਿਨੀਂ ਮਹਾਂਨਗਰ ਵਿਚ ਢਾਈ ਸਾਲ ਦੀ ਬੱਚੀ ਨੂੰ ਨਿੱਜੀ ਰੰਜਿਸ਼ ਕਾਰਨ ਗੁਆਂਢ ਵਿਚ ਰਹਿੰਦੀ ਮਹਿਲਾ ਵਲੋਂ ਜ਼ਮੀਨ ਵਿਚ ਦੱਬ ਕੇ ਮਾਰ ਦੇਣ ਦੀ ਘਟਨਾ ਨੇ ਜਿੱਥੇ ਮਾਨਵਤਾ ਨੂੰ ਸ਼ਰਮਸਾਰ ਕੀਤਾ ਹੈ, ਉੱਥੇ ਹੀ ਹਰੇਕ ਇਨਸਾਨ ਦੇ ...
ਲੁਧਿਆਣਾ, 30 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਖਾਸ ਤੌਰ 'ਤੇ ਵਪਾਰਕ ਇਲਾਕਿਆਂ 'ਚ ਕਾਫੀ ਹੇਠਾਂ ਤੱਕ ਲਟਕ ਰਹੀਆਂ ਅਤੇ ਆਪਸ ਵਿਚ ਗੱੁਛਮਗੁੱਛਾ ਹੋਈਆਂ ਤਾਰਾਂ ਕਾਰਨ ਕਾਰੋਬਾਰੀਆਂ ਅਤੇ ਦੁਕਾਨਦਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ...
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁਰੂ ਨਾਨਕ ਪਬਲਿਕ ਸਕੂਲ ਚ ਅੱਠਵੀਂ ਜਮਾਤ 'ਚ ਪੜ੍ਹਦੇ ਮਨਟੇਕ ਵੀਰ ਸਿੰਘ ਸਿੱਧੂ ਨੇ ਬੀਤੇ ਦਿਨ ਹੋਈ ਸੂਬਾ ਪੱਧਰੀ ਸਾਫਟਬਾਲ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਗ਼ਮਾ ਹਾਸਲ ਕੀਤਾ ਹੈ | ਇਸ ਤੋਂ ਪਹਿਲਾਂ ਵੀ ਸਿੱਧੂ ...
ਲੁਧਿਆਣਾ, 30 ਨਵੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬੰਟੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਬਸਪਾ ਗਠਜੋੜ ਦੀ ਸਰਕਾਰ ਬਣਨ 'ਤੇ ਸਨਅਤੀ ਖੇਤਰ ਅਤੇ ਵਪਾਰੀਆਂ ਲਈ ਜੋ ਸੌਗਾਤ ਦੇਣ ਦੀ ਗੱਲ ਕੀਤੀ ...
ਲੁਧਿਆਣਾ, 30 ਨਵੰਬਰ (ਪੁਨੀਤ ਬਾਵਾ)-ਸਕੂਲ ਆਫ਼ ਬਿਜ਼ਨਸ ਮੈਨੇਜਮੈਂਟ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ. ਖੁਸ਼ਦੀਪ ਧਰਨੀ ਨੂੰ ਬੈਸਟ ਐਬਸਟ੍ਰੈਕਟ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ | ਇਹ ਪੁਰਸਕਾਰ ਬ੍ਰਾਜ਼ੀਲ-ਰੂਸ-ਭਾਰਤ-ਚੀਨ-ਦੱਖਣੀ ਅਫਰੀਕਾ ...
ਲੁਧਿਆਣਾ, 30 ਨਵੰਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਹਲਕਾ ਆਤਮ ਨਗਰ ਦੇ ਵਾਰਡ ਨੰਬਰ 45 ਅਰਬਨ ਅਸਟੇਟ ਦੁੱਗਰੀ ਫੇਸ 3 ਵਿਚ 1 ਕਰੋੜ 83 ਲੱਖ ਦੀ ਲਾਗਤ ਨਾਲ ਨਵੀਆਂ ਐਲ.ਈ.ਡੀ. ਲਾਈਟਾਂ ਦੇ ਕੰਮ ਦਾ ...
ਡਾਬਾ/ਲੁਹਾਰਾ, 30 ਨਵੰਬਰ (ਕੁਲਵੰਤ ਸਿੰਘ ਸੱਪਲ)-ਗੁਲਜ਼ਾਰ ਸਿੰਘ ਰਣੀਕੇ ਪ੍ਰਧਾਨ ਐੱਸ.ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਰੰਘਰੇਟਾ ਹਰੀ ਸਿੰਘ ਨਲੂਆ ਫੈੱਡਰੇਸ਼ਨ ਦੇ ਪ੍ਰਧਾਨ ਹਰਭਜਨ ਸਿੰਘ ਖਾਲਸਾ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ | ਇਸ ਮੌਕੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX