ਤਾਜਾ ਖ਼ਬਰਾਂ


ਵੱਡੀ ਖ਼ਬਰ :ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਅਦਾਲਤ 'ਚ ਕੀਤਾ ਸਰੰਡਰ
. . .  18 minutes ago
ਪਟਿਆਲਾ, 20 ਮਈ-ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਦਸ ਦੇਈਏ ਕਿ ਹੁਣ ਤੋਂ ਥੋੜ੍ਹੀ ਦੇਰ ਬਾਅਦ ਉਨ੍ਹਾਂ ਦਾ ਮੈਡੀਕਲ ਕਰਵਾ ਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ।
ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਹੋਏ ਰਵਾਨਾ
. . .  27 minutes ago
ਪਟਿਆਲਾ, 20 ਮਈ-ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਕਈ ਆਗੂ ਵੀ ਮੌਜੂਦ ਹਨ।
ਗੁਜਰਾਤ ਤੋਂ ਆਏ ਕੋਲੇ ਦੇ ਟਰੱਕ 'ਚੋਂ 140 ਕਿੱਲੋ ਡੋਡੇ, 50 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ , 2 ਕਾਬੂ
. . .  35 minutes ago
ਫਿਰੋਜ਼ਪੁਰ, 20 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਮੁਹਿੰਮ ਵਿਚ ਪੰਜਾਬ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਲੱਗੀ ਜਦੋਂ ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਨੇ ਗੁਜਰਾਤ ਤੋਂ ਕੋਲੇ ਦੇ ਟਰੱਕ 'ਚੋਂ ਨਸ਼ੀਲੇ ਪਦਾਰਥ ਲਿਆ ਰਹੇ 2 ਵਿਅਕਤੀਆਂ...
ਵੱਡੀ ਖ਼ਬਰ: ਨਹੀਂ ਮਿਲੀ ਨਵਜੋਤ ਸਿੰਘ ਸਿੱਧੂ ਨੂੰ ਕੋਈ ਰਾਹਤ, ਅੱਜ ਹੀ ਕਰਨਾ ਪਵੇਗਾ ਸਰੰਡਰ
. . .  44 minutes ago
ਚੰਡੀਗੜ੍ਹ, 20 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਨੂੰ ਲੈ ਕੇ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਕੋਰਟ ਵਲੋਂ ਕੋਈ ਵੀ ਰਾਹਤ ਨਹੀਂ ਮਿਲਣ ਕਰਕੇ ਅੱਜ ਹੀ ਸਰੰਡਰ ਕਰਨਾ...
ਬਠਿੰਡਾ: ਤੇਜ਼ਧਾਰ ਹਥਿਆਰਾਂ ਨਾਲ ਭੱਠਾ ਮਜ਼ਦੂਰਾਂ 'ਤੇ ਹਮਲਾ, ਇਕ ਦੀ ਮੌਤ
. . .  about 1 hour ago
ਬਠਿੰਡਾ, 20 ਮਈ-ਬਠਿੰਡਾ ਦੇ ਪਿੰਡ ਗਿੱਲਪੱਤੀ ਦੇ ਭੱਠੇ 'ਤੇ ਕੁੱਝ ਵਿਅਕਤੀਆਂ ਨੇ ਦੇਰ ਰਾਤ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਤਿੰਨ ਭੱਠਾ ਮਜ਼ਦੂਰਾਂ ਨੂੰ ਗਭੀਰ ਜ਼ਖ਼ਮੀ ਕਰ ਦਿੱਤਾ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ...
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, 15 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ
. . .  11 minutes ago
ਚੰਡੀਗੜ੍ਹ, 20 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ, ਪੰਜਾਬ ਦੇ ਅੰਦਰ ਬਹੁਤ ਜਲਦ...
ਬਲਾਕ ਚੋਗਾਵਾਂ ਦੇ ਪਿੰਡ ਪੰਡੋਰੀ ਦੀ 9 ਏਕੜ ਜ਼ਮੀਨ ਦਾ ਛੁਡਾਇਆ ਕਬਜ਼ਾ
. . .  about 2 hours ago
ਲੋਪੋਕੇ, 20 ਮਈ (ਗੁਰਵਿੰਦਰ ਸਿੰਘ ਕਲਸੀ)-ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਪੰਡੋਰੀ ਵਿਖੇ 9 ਏਕੜ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਛੁਡਾਇਆ ਗਿਆ। ਇਸ ਸੰਬੰਧੀ ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਗੁਰਪ੍ਰੀਤ ਗਿੱਲ, ਬੀ.ਡੀ.ਪੀ.ਓ. ਚੋਗਾਵਾਂ ਸਿਤਾਰਾ...
ਮਹਾਰਾਸ਼ਟਰ 'ਚ ਟੈਂਕਰ ਅਤੇ ਟਰੱਕ ਵਿਚਾਲੇ ਟੱਕਰ ਤੋਂ ਬਾਅਦ ਲੱਗੀ ਅੱਗ, 9 ਲੋਕਾਂ ਦੀ ਮੌਤ
. . .  about 2 hours ago
ਪੁਣੇ, 20 ਮਈ-ਮਹਾਰਾਸ਼ਟਰ ਦੇ ਚੰਦਰਪੁਰ 'ਚ ਡੀਜ਼ਲ ਨਾਲ ਭਰੇ ਟੈਂਕਰ ਅਤੇ ਲੱਕੜੀ ਲਿਜਾ ਰਹੇ ਟਰੱਕ ਵਿਚਾਲੇ ਭਿਆਨਕ ਟੱਕਰ ਹੋਣ ਤੋਂ ਬਾਅਦ ਅੱਗ ਲੱਗ ਗਈ। ਹਾਦਸੇ 'ਚ 9 ਲੋਕਾਂ ਦੀ ਝੁਲਸ ਕੇ ਮੌਤ ਹੋ ਗਈ।
'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਆਪਣੀ ਹੀ ਪਾਰਟੀ 'ਤੇ ਚੁੱਕੇ ਸਵਾਲ
. . .  about 2 hours ago
ਚੰਡੀਗੜ੍ਹ, 20 ਮਈ-ਅੰਮ੍ਰਿਤਸਰ ਜ਼ਿਲ੍ਹੇ ਦੇ ਉੱਤਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ ਹੈ। ਪੱਤਰ 'ਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ...
ਗਡਵਾਸੂ ਦੇ ਵਿਦਿਆਰਥੀਆਂ ਵਲੋਂ ਕੈਬਨਿਟ ਮੰਤਰੀ ਧਾਲੀਵਾਲ ਦਾ ਘਿਰਾਓ
. . .  about 2 hours ago
ਲੁਧਿਆਣਾ, 20 ਮਈ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਯੂਨੀਵਰਸਿਟੀ ਪੁੱਜਣ 'ਤੇ ਘਿਰਾਓ...
ਰਜਨੀਸ਼ ਮਿੱਤਲ ਸ਼ੈਂਟੀ ਨੇ ਨਗਰ ਕੌਂਸਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਨਾਭਾ, 20 ਮਈ (ਕਰਮਜੀਤ ਸਿੰਘ)- ਨਗਰ ਕੌਂਸਲ ਦੇ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ ਨੇ ਅੱਜ ਆਪਣੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਅਸਤੀਫ਼ੇ ਦਾ ਕਾਰਨ ਆਪਣੀਆਂ ਪਰਿਵਾਰਕ ਸੰਬੰਧੀ ਰੁਝੇਵਿਆਂ ਨੂੰ ਦੱਸਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਅਤੇ ਕੌਂਸਲ ਦੇ ਕੌਂਸਲਰ ਹਾਜ਼ਰ ਸਨ।
ਪੰਚਾਇਤੀ ਜ਼ਮੀਨਾਂ 'ਤੇ ਬਣੇ ਘਰਾਂ ਨੂੰ ਤੋੜਨ ਦੀ ਬਜਾਏ ਪੈਸੇ ਵਸੂਲੇ ਜਾਣਗੇ-ਧਾਲੀਵਾਲ
. . .  about 3 hours ago
ਲੁਧਿਆਣਾ, 20 ਮਈ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਜਿਹੜੇ ਪਿੰਡਾਂ 'ਚ ਪੰਚਾਇਤੀ ਜ਼ਮੀਨਾਂ 'ਤੇ ਕਬਜ਼ੇ ਹੋਏ ਹਨ, ਉਨ੍ਹਾਂ ਕਬਜ਼ਿਆਂ ਨੂੰ ਛੁਡਾਉਣ ਲਈ...
ਪੰਜਾਬ ਦੇ ਪਿੰਡ-ਪਿੰਡ ਡੇਅਰੀ ਧੰਦੇ ਨੂੰ ਪ੍ਰਫੁੱਲਿਤ ਕਰਾਂਗੇ-ਧਾਲੀਵਾਲ
. . .  about 3 hours ago
ਲੁਧਿਆਣਾ, 20 ਮਈ (ਪੁਨੀਤ ਬਾਵਾ)ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸ ਯੂਨੀਵਰਸਿਟੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਹਰ ਪਿੰਡ ਵਿਚ ਡੇਅਰੀ ਫਾਰਮ ਧੰਦੇ ਨੂੰ ਪ੍ਰਫੁੱਲਿਤ...
ਸੁੰਡਰਾ ਅਗਨੀ ਕਾਂਡ ਦੇ ਭੇਟ ਚੜ੍ਹੀ ਬੱਚੀ ਨੂੰ ਇਨਸਾਫ਼ ਦਿਵਾਉਣ ਲਈ ਬਸਪਾ ਨੇ ਲਾਇਆ ਧਰਨਾ
. . .  about 4 hours ago
ਡੇਰਾਬਸੀ, 20 ਮਈ (ਗੁਰਮੀਤ ਸਿੰਘ)-ਡੇਰਾਬਸੀ ਦੇ ਪਿੰਡ ਸੁੰਡਰਾ ਵਿਖੇ ਖੇਤਾਂ 'ਚ ਨਾੜ ਨੂੰ ਲਾਈ ਅੱਗ ਦੀ ਲਪੇਟ 'ਚ ਆ ਕੇ ਸੜ ਕੇ ਮਰੀ ਡੇਢ ਸਾਲ ਦੀ ਬੱਚੀ ਦੀ ਮੌਤ ਦਾ ਮਾਮਲਾ ਠੰਢਾ ਹੋਣ ਦਾ ਨਾਂਅ ਨਹੀਂ ਲੈ ਰਿਹਾ। ਇਸ ਮਾਮਲੇ 'ਚ ਇਕ ਆਗੂ ਖ਼ਿਲਾਫ਼ ਕਾਰਵਾਈ ਨੂੰ...
ਪੈਗਾਸਸ ਮਾਮਲੇ ਵਿਚ ਰਿਪੋਰਟ ਪੇਸ਼ ਕਰਨ ਲਈ ਮੰਗਿਆ ਗਿਆ ਹੋਰ ਸਮਾਂ
. . .  about 4 hours ago
ਨਵੀਂ ਦਿੱਲੀ, 20 ਮਈ - ਪੈਗਾਸਸ ਮਾਮਲੇ ਵਿਚ ਸੁਪਰੀਮ ਕੋਰਟ ਦੁਆਰਾ ਨਿਯੁਕਤ ਤਕਨੀਕੀ ਕਮੇਟੀ ਨੇ ਪੈਗਾਸਸ ਜਾਂਚ 'ਤੇ ਰਿਪੋਰਟ ਪੇਸ਼ ਕਰਨ ਲਈ ਸੁਪਰੀਮ ਕੋਰਟ ਤੋਂ ਹੋਰ ਸਮਾਂ...
ਸਕੂਟਰੀ ਤੇ ਤੂੜੀ ਵਾਲੇ ਟਰੈਕਟਰ ਦੀ ਟੱਕਰ 'ਚ ਨੌਜਵਾਨ ਦੀ ਮੌਤ
. . .  about 4 hours ago
ਕੋਟਫ਼ਤੂਹੀ, 20 ਮਈ (ਅਵਤਾਰ ਸਿੰਘ ਅਟਵਾਲ) - ਬੀਤੀ ਦੇਰ ਰਾਤ ਸਥਾਨਕ ਪਟਰੋਲ ਪੰਪ ਦੇ ਕਰੀਬ ਇਕ ਸਕੂਟਰੀ ਤੇ ਤੂੜੀ ਵਾਲੇ ਟਰੈਕਟਰ ਦੀ ਟੱਕਰ 'ਚ ਇਕ ਨੌਜਵਾਨ ਦੀ ਮੌਤ ...
ਭਾਸ਼ਾਵਾਂ ਦੇ ਆਧਾਰ 'ਤੇ ਵਿਵਾਦ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 5 hours ago
ਨਵੀਂ ਦਿੱਲੀ, 20 ਮਈ - ਪ੍ਰਧਾਨ ਮੰਤਰੀ ਮੋਦੀ ਵਲੋਂ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਗਿਆ ਕਿ ਪਿਛਲੇ ਕੁਝ ਦਿਨਾਂ ਵਿਚ ਅਸੀਂ ਦੇਖਿਆ ਹੈ ਕਿ ਭਾਸ਼ਾਵਾਂ ਦੇ ਆਧਾਰ 'ਤੇ...
1988 ਰੋਡ ਰੇਜ ਮਾਮਲਾ : ਨਵਜੋਤ ਸਿੰਘ ਸਿੱਧੂ ਨੇ ਸਰੰਡਰ ਕਰਨ ਲਈ ਮਾਣਯੋਗ ਅਦਾਲਤ ਕੋਲੋਂ ਇਕ ਹਫ਼ਤੇ ਦਾ ਸਮਾਂ ਮੰਗਿਆ
. . .  about 5 hours ago
ਚੰਡੀਗੜ੍ਹ, 20 ਮਈ -1988 ਰੋਡ ਰੇਜ ਮਾਮਲੇ ਵਿਚ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੇ ਵਕੀਲ ਸੀਨੀਅਰ ਐਡਵੋਕੇਟ ਅਭਿਸ਼ੇਕ ਮਨੂ ਸਿੰਘਵੀ ਨੇ ਕੁਝ "ਮੈਡੀਕਲ ਹਾਲਤ " ਦਾ ਹਵਾਲਾ...
ਜਲੰਧਰ - ਇਕ ਘਰ ਦੇ ਅੰਦਰ ਅਚਾਨਕ ਲੱਗੀ ਅੱਗ,ਦੋ ਦੀ ਮੌਤ
. . .  about 5 hours ago
ਜਲੰਧਰ, 20 ਮਈ - ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਸਥਿਤ ਸਰਕਾਰੀ ਸਕੂਲ ਦੇ ਕੋਲ ਅੱਗ ਲੱਗਣ ਕਾਰਨ ਇਕ ਬੱਚੇ ਸਮੇਤ ਇਕ ਵਿਅਕਤੀ ਦੀ ਮੌਤ ਹੋ,...
ਦਿੱਲੀ - ਕੱਟੜਾ ਐਕਸਪ੍ਰੈਸ ਵੇਅ ਲਈ ਧੱਕੇ ਨਾਲ ਕਬਜ਼ਾ ਕਰਨ ਪਹੁੰਚੇ ਅਧਿਕਾਰੀਆਂ ਨੂੰ ਕਿਸਾਨਾਂ ਨੇ ਬੇਰੰਗ ਮੋੜਿਆ
. . .  about 6 hours ago
ਘੁਮਾਣ, 20 ਮਈ (ਬੰਮਰਾਹ) - ਘੁਮਾਣ ਦੇ ਨਜ਼ਦੀਕ ਪਿੰਡ ਪੁਰਾਣਾ ਬੱਲੜਵਾਲ ਵਿਖੇ ਦਿੱਲੀ ਕੱਟੜਾ ਐਕਸਪ੍ਰੈਸ ਵੇਅ ਲਈ ਧੱਕੇ ਨਾਲ ਕਬਜ਼ਾ ਕਰਨ ਤੋਂ ਰੋਕਣ ਲਈ ਕਿਸਾਨ...
328 ਸਰੂਪਾਂ ਦੇ ਸੰਬੰਧੀ ਸਿੱਖ ਜਥੇਬੰਦੀਆਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਨੂੰ ਹੋਇਆ ਰਵਾਨਾ
. . .  about 3 hours ago
ਸੁਲਤਾਨਵਿੰਡ, 20 ਮਈ (ਗੁਰਨਾਮ ਸਿੰਘ ਬੁੱਟਰ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ, ਅਤੇ ਚੋਰੀ ਹੋਏ ਸਰੂਪ ਬਾਰੇ ਅੱਜ ਦਮਦਮੀ ਟਕਸਾਲ ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਦੀ ਅਗਵਾਈ ਹੇਠ ਸੈਕੜਿਆਂ ਦੀ ਗਿਣਤੀ 'ਚ ਵੱਖ-ਵੱਖ ਸਿੱਖ ਜਥੇਬੰਦੀਆਂ...
ਹੁਣ ਜੇਲ੍ਹ ਜਾਣਗੇ ਨਵਜੋਤ ਸਿੰਘ ਸਿੱਧੂ
. . .  about 6 hours ago
ਪਟਿਆਲਾ, 20 ਮਈ - ਨਵਜੋਤ ਸਿੰਘ ਸਿੱਧੂ ਨੂੰ ਮਿਲਣ ਲਈ ਕਈ ਸਾਬਕਾ ਵਿਧਾਇਕ ਪਹੁੰਚ ਰਹੇ ਹਨ | ਨਵਜੋਤ ਸਿੰਘ ਸਿੱਧੂ ਹੁਣ ਜੇਲ੍ਹ ਜਾਣਗੇ...
ਵਿਦਿਆਰਥੀਆਂ ਅਤੇ ਮੁਲਾਜ਼ਮਾਂ ਦੀ ਮੰਗ ਨੂੰ ਦੇਖਦਿਆਂ ਨਵੀਂ ਸੰਗਰੂਰ -ਪਟਿਆਲਾ ਬੱਸ ਸਰਵਿਸ ਸ਼ੁਰੂ
. . .  about 3 hours ago
ਸੰਗਰੂਰ, 20 ਮਈ (ਧੀਰਜ ਪਸ਼ੋਰੀਆ) - ਰੋਜ਼ਾਨਾ ਸੰਗਰੂਰ ਤੋਂ ਪਟਿਆਲਾ ਜਾਣ ਵਾਲੇ ਵਿਦਿਆਰਥੀਆਂ ਅਤੇ ਮੁਲਾਜਮਾਂ ਦੀ ਮੰਗ ਨੂੰ ਪੂਰਾ ਕਰਦਿਆਂ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੇ...
ਨਵੇਂ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਨੇਤਾ ਦੀ ਚੋਣ ਤੱਕ ਜੇਸਨ ਕੈਨੀ ਹੀ ਨੇਤਾ ਵਜੋਂ ਨਿਭਾਉਣਗੇ ਸੇਵਾਵਾਂ
. . .  about 7 hours ago
ਕੈਲਗਰੀ, 20 ਮਈ (ਜਸਜੀਤ ਸਿੰਘ ਧਾਮੀ) - ਜੇਸਨ ਕੈਨੀ ਉਦੋਂ ਤੱਕ ਅਲਬਰਟਾ ਦੇ ਪ੍ਰੀਮੀਅਰ ਬਣੇ ਰਹਿਣਗੇ ਜਦੋਂ ਤੱਕ ਦੁਆਰਾ ਨਵੇਂ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਨੇਤਾ ਦੀ ਚੋਣ...
ਪੁਣੇ 'ਚ ਡੁੱਬਣ ਦੀਆਂ ਦੋ ਘਟਨਾਵਾਂ 'ਚ 8 ਮੌਤਾਂ
. . .  about 7 hours ago
ਪੁਣੇ (ਮਹਾਰਾਸ਼ਟਰ) 20 ਮਈ - ਪੁਣੇ ਜ਼ਿਲ੍ਹੇ ਵਿਚ ਵੀਰਵਾਰ ਨੂੰ ਦੋ ਵੱਖ-ਵੱਖ ਘਟਨਾਵਾਂ ਵਿਚ ਡੁੱਬਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਅੱਠ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਮੱਘਰ ਸੰਮਤ 553

ਪਟਿਆਲਾ

ਮੁਅੱਤਲ ਦੇ ਐਲਾਨ ਤੋਂ ਬਾਅਦ ਸੰਜੀਵ ਸ਼ਰਮਾ ਮੁੜ ਪਹੁੰਚੇ ਮੇਅਰ ਦਫ਼ਤਰ

ਪਟਿਆਲਾ, 30 ਨਵੰਬਰ (ਗੁਰਵਿੰਦਰ ਸਿੰਘ ਔਲਖ)-ਪਿਛਲੇ ਦਿਨਾਂ ਤੋਂ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੂੰ ਮੁਅੱਤਲ ਕਰਨ ਦੇ ਐਲਾਨ ਤੋਂ ਬਾਅਦ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ ਨੂੰ ਕਾਰਜਕਾਰੀ ਮੇਅਰ ਲਗਾਇਆ ਗਿਆ ਸੀ | ਪਰ ਅੱਜ ਨਿਗਮ 'ਚ ਸੰਜੀਵ ਸ਼ਰਮਾ ਬਿੱਟੂ ਆਪਣੇ ਸਾਥੀ ਕੌਂਸਲਰਾਂ ਸਮੇਤ ਮੇਅਰ ਦੇ ਦਫ਼ਤਰ 'ਚ ਪੁੱਜੇ ਤੇ ਉਨ੍ਹਾਂ ਨੇ ਸਵੱਛਤਾ 'ਚ ਪਟਿਆਲਾ ਦਾ ਰੈਂਕ ਆਉਣ ਦੀਆਂ ਵਧਾਈਆਂ ਦਿੱਤੀਆਂ, ਉੱਥੇ ਹੀ ਡੇਅਰੀਆਂ ਨੂੰ ਵੀ ਸ਼ਹਿਰ ਤੋਂ ਬਾਹਰ ਤਬਦੀਲ ਕਰਨ ਦੀ ਗੱਲ ਮੁੜ ਦੁਹਰਾਈ | ਸੰਜੀਵ ਸ਼ਰਮਾ ਬਿੱਟੂ ਨੇ ਇਕ ਵਾਰ ਫਿਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਭੇਜ ਕੇ ਸ਼ਹਿਰ ਵਿਚ ਸਾਫ਼-ਸਫ਼ਾਈ ਦੇ ਨਾਲ-ਨਾਲ ਸੀਵਰੇਜ ਸਿਸਟਮ ਨੂੰ ਬਿਹਤਰ ਬਣਾਉਣ ਲਈ ਡੇਅਰੀਆਂ ਨੂੰ ਸ਼ਿਫ਼ਟ ਕਰਨ ਬਾਰੇ ਬੇਨਤੀ ਕੀਤੀ ਹੈ | ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਮੇਅਰ ਨੇ ਕਿਹਾ ਕਿ ਉਹ ਉਦੋਂ ਤੱਕ ਮੇਅਰ ਬਣੇ ਰਹਿਣਗੇ ਜਦੋਂ ਤੱਕ ਨਿਗਮ ਵਲੋਂ ਭੇਜੀ ਗਈ ਕਾਰਵਾਈ 'ਤੇ ਉਨ੍ਹਾਂ ਵਿਰੁੱਧ ਕੋਈ ਫ਼ੈਸਲਾ ਨਹੀਂ ਆਉਂਦਾ | ਇਹੀ ਕਾਰਨ ਹੈ ਕਿ ਨਿਗਮ ਕਮਿਸ਼ਨਰ ਵਲੋਂ ਉਨ੍ਹਾਂ ਦੀ ਸਰਕਾਰੀ ਕਾਰ ਸਬੰਧੀ 26 ਨਵੰਬਰ ਨੂੰ ਜਾਰੀ ਕੀਤੇ ਹੁਕਮਾਂ ਨੂੰ 29 ਨਵੰਬਰ ਨੂੰ ਵਾਪਸ ਲੈ ਲਿਆ ਗਿਆ ਹੈ | ਮੇਅਰ ਨੇ ਕਿਹਾ ਕਿ ਨਿਗਮ ਵਲੋਂ ਲੋਕਲ ਬਾਡੀ ਨੂੰ ਭੇਜੀ ਗਈ ਕਾਰਵਾਈ ਤਕਨੀਕੀ ਤੌਰ 'ਤੇ ਸਹੀ ਨਹੀਂ ਹੈ, ਜਿਸ ਕਰਕੇ ਉਨ੍ਹਾਂ ਇਸ ਨੂੰ ਮਾਣਯੋਗ ਹਾਈਕੋਰਟ ਦੇ ਡਬਲ ਬੈਂਚ ਅੱਗੇ ਚੁਨੌਤੀ ਦਿੱਤੀ ਹੈ ਅਤੇ ਇਸ ਦੀ ਸੁਣਵਾਈ 1 ਦਸੰਬਰ ਨੂੰ ਹੋਣੀ ਹੈ | ਦੂਜੇ ਪਾਸੇ ਕਾਰਜਕਾਰੀ ਮੇਅਰ ਯੋਗਿੰਦਰ ਸਿੰਘ ਯੋਗੀ ਅੱਜ ਸਵੇਰ ਤੋਂ ਹੀ ਆਪਣੇ ਦਫ਼ਤਰ 'ਚ ਮੌਜੂਦ ਸਨ, ਜਿਨ੍ਹਾਂ ਨੇ ਗੱਲਬਾਤ ਕਰਦਿਆਂ ਆਖਿਆਂ ਕਿ ਸੰਜੀਵ ਸ਼ਰਮਾ ਬਿੱਟੂ ਜਰਨਲ ਇਜਲਾਸ 'ਚ ਆਪਣਾ ਬਹੁਮਤ ਨਹੀਂ ਵਿਖਾ ਸਕੇ ਜਿਸ ਕਾਰਨ ਉਨ੍ਹਾਂ ਨੂੰ ਅਹੁਦੇ ਤੋਂ ਪਾਸੇ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪਾਰਟੀ ਵਲੋਂ ਉਨ੍ਹਾਂ ਨੂੰ ਅਧਿਕਾਰ ਦਿੱਤੇ ਗਏ ਹਨ, ਇਸ ਕਾਰਨ ਹੀ ਉਹ ਇਸ ਕੁਰਸੀ 'ਤੇ ਬੈਠ ਕੇ ਕੰਮ ਕਰ ਰਹੇ ਹਨ |

ਮਿਰਚ ਮੰਡੀ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ

ਰਾਜਪੁਰਾ, 30 ਨਵੰਬਰ (ਰਣਜੀਤ ਸਿੰਘ)-ਅੱਜ ਸ਼ਾਮ ਵਕਤ ਇੱਥੋਂ ਦੀ ਮਿਰਚ ਮੰਡੀ ਵਾਰਡ ਨੰਬਰ 26 'ਚ ਉਸ ਵਕਤ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਦਰਜਨਾਂ ਦੇ ਹਿਸਾਬ ਨਾਲ ਆਏ ਗੁੰਡਿਆਂ ਨੇ ਮਿਸਤਰੀ ਦਾ ਸਮਾਨ ਚੁੱਕ ਕੇ ਦੁਕਾਨ ਤੋਂ ਬਾਹਰ ਵਗਾਹ ਵਗਾਹ ਮਾਰਿਆ | ਦੁਕਾਨ ਦੇ ...

ਪੂਰੀ ਖ਼ਬਰ »

ਨਗਰ ਕੌਂਸਲ ਦੀ ਮਾੜੀ ਕਾਰਗੁਜ਼ਾਰੀ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਅਣਦੇਖੀ ਖ਼ਿਲਾਫ਼ ਮੁੱਖ ਸੜਕ ਜਾਮ ਕਰ ਪ੍ਰਦਰਸ਼ਨ

ਨਾਭਾ, 30 ਨਵੰਬਰ (ਅਮਨਦੀਪ ਸਿੰਘ ਲਵਲੀ)-ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਨੇ ਪਾਰਟੀ ਨਾਲ ਸਬੰਧਿਤ ਆਗੂਆਂ ਵਰਕਰਾਂ ਨੂੰ ਨਾਲ ਲੈ ਨਾਭਾ-ਪਟਿਆਲਾ ਮੁੱਖ ਮਾਰਗ ਜਾਮ ਕਰ ਦੋ ਘੰਟੇ ਦੇ ਕਰੀਬ ਧਰਨਾ ਲਗਾ ਨਗਰ ਕੌਂਸਲ ਤੇ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਥ੍ਰੀਵੀਲਰ ਚਾਲਕ ਦੀ ਮੌਤ

ਬਨੂੜ, 30 ਨਵੰਬਰ (ਭੁਪਿੰਦਰ ਸਿੰਘ)-ਬਨੂੜ ਤੋਂ ਤੇਪਲਾ ਨੂੰ ਜਾਂਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਬਰੇਜ਼ਾ ਗੱਡੀ ਤੇ ਥ੍ਰੀਵੀਲਰ ਦਰਮਿਆਨ ਹੋਈ ਟੱਕਰ 'ਚ ਥ੍ਰੀਵੀਲਰ ਚਾਲਕ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਬਾਸਮਾਂ ਦਾ ਵਸਨੀਕ ਗੁਰਨਾਮ ਸਿੰਘ (46) ਪੁੱਤਰ ...

ਪੂਰੀ ਖ਼ਬਰ »

ਗੌਰਵ ਸੰਧੂ ਬਣੇ ਆਲ ਇੰਡੀਆ ਜੱਟ ਮਹਾਂ ਸਭਾ ਦੇ ਜ਼ਿਲ੍ਹਾ ਪ੍ਰਧਾਨ

ਪਟਿਆਲਾ, 30 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਅਤਿ ਨਜ਼ਦੀਕੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਧਾਕੜ ਆਗੂ ਗੌਰਵ ਸੰਧੂ ਨੂੰ ਆਲ ਇੰਡੀਆ ਜੱਟ ਮਹਾਂਸਭਾ ਦਾ ਪਟਿਆਲਾ ਜ਼ਿਲੇ੍ਹ ਦਾ ਪ੍ਰਧਾਨ ਨਿਯੁਕਤ ...

ਪੂਰੀ ਖ਼ਬਰ »

ਸੰਸਦ 'ਚ ਖੇਤੀ ਸੰਬੰਧੀ ਤਿੰਨ ਕਾਨੂੰਨ ਵਾਪਸ ਲੈਣ ਮਗਰੋਂ ਕਿਸਾਨਾਂ ਨੇ ਮਨਾਈ ਖ਼ੁਸ਼ੀ

ਪਿਹੋਵਾ, 30 ਨਵੰਬਰ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਕੇਂਦਰ ਸਰਕਾਰ ਵਲੋਂ ਸੰਸਦ 'ਚ ਤਿੰਨ ਖੇਤੀ ਕਾਨੂੰਨ ਵਾਪਸ ਲਏ ਜਾਣ 'ਤੇ ਪਿੰਡ ਬਗਥਲਾ ਵਿਖੇ ਕਿਸਾਨਾਂ ਨੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ | ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਆਈ.ਟੀ. ਸੈੱਲ ਦੇ ਜਨਰਲ ਸਕੱਤਰ ਦਵਿੰਦਰ ...

ਪੂਰੀ ਖ਼ਬਰ »

ਸਰਕਾਰੀ ਕਾਲਜਾਂ ਦੇ ਬਾਹਰ ਗੈਸਟ ਫੈਕਲਟੀ ਸਹਾਇਕ ਪੋ੍ਰਫੈਸਰਾਂ ਵਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਪਟਿਆਲਾ, 30 ਨਵੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਉਚੇਰੀ ਸਿੱਖਿਆਂ ਵਿਭਾਗ ਦੀਆਂ ਗੈਸਟ-ਫੈਕਲਟੀ, ਪਾਰਟ ਟਾਇਮ ਤੇ ਕੰਟਰੈਕਟ ਉੱਤੇ ਸਰਕਾਰੀ ਕਾਲਜਾਂ 'ਚ ਪਿਛਲੇ ਸਾਲਾ ਤੋਂ ਕੰਮ ਕਰਦੇ ਕੱਚੇ ਪੋ੍ਰਫੈਸਰਾਂ ਵਿਰੁੱਧ ਸਰਕਾਰੀ ਕਾਲਜਾਂ 'ਚ ਪਿਛਲੇ 29 ਦਿਨਾਂ ਤੋਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਸਵਾਰ ਕਾਬੂ

ਰਾਜਪੁਰਾ, 30 ਨਵੰਬਰ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ 1050 ਨਸ਼ੀਲੀਆਂ (ਪਾਬੰਦੀ ਸ਼ੁਦਾ) ਗੋਲੀਆਂ ਸਮੇਤ ਮੋਟਰਸਾਈਕਲ ਸਵਾਰ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਉਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਲੋਂ ਕਾਲਜਾਂ ਦੇ ਅਸਿਸਟੈਂਟ ਪ੍ਰੋਫੈਸਰਾਂ ਦੀ ਪ੍ਰੀਖਿਆ ਦਾ ਲਿਆ ਪੇਪਰ ਸਵਾਲਾਂ ਦੇ ਘੇਰੇ 'ਚ

ਪਟਿਆਲਾ, 30 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਕਾਲਜਾਂ ਦੇ ਅਸਿਸਟੈਂਟ ਪ੍ਰੋਫੈਸਰਾਂ ਦੀਆਂ ਅਸਾਮੀਆਂ ਲਈ ਪ੍ਰੀਖਿਆ ਲਈ ਗਈ ਹੈ | ਜਿਸ ਤਹਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਲਈ ਗਈ ਪੰਜਾਬੀ ਵਿਸ਼ੇ ਨਾਲ ਸੰਬੰਧਿਤ ਪ੍ਰੀਖਿਆ ...

ਪੂਰੀ ਖ਼ਬਰ »

ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਦੋ ਦੋਸਤਾਂ ਵਿਰੁੱਧ ਮੁਕੱਦਮਾ ਦਰਜ

ਸਮਾਣਾ, 30 ਨਵੰਬਰ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਉਸ ਦੇ ਦੋ ਦੋਸਤਾਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ | ਸੁਰਿੰਦਰ ਕੁਮਾਰ ਪੁੱਤਰ ਬਨਾਰਸੀ ਦਾਸ ਵਾਸੀ ਬਾਦਸ਼ਾਹਪੁਰ ਉਗੋਕੇ ਥਾਣਾ ...

ਪੂਰੀ ਖ਼ਬਰ »

ਮਲਟੀਪਰਪਜ਼ ਸਕੂਲ ਵਿਖੇ ਵੋਟਰ ਜਾਗਰੂਕਤਾ ਕੈਂਪ

ਪਟਿਆਲਾ 30 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸੰਦੀਪ ਹੰਸ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਵਿਖੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ...

ਪੂਰੀ ਖ਼ਬਰ »

ਕਸਬਾ ਸ਼ੁਤਰਾਣਾ ਵਿਖੇ ਚੀਮਾ ਵਲੋਂ ਲੋਕਾਂ ਨਾਲ ਬੈਠਕ

ਸ਼ੁਤਰਾਣਾ, 30 ਨਵੰਬਰ (ਬਲਦੇਵ ਸਿੰਘ ਮਹਿਰੋਕ)-ਪਟਿਆਲਾ ਜ਼ਿਲੇ੍ਹ ਦੇ 4 ਵਿਧਾਨ ਸਭਾ ਹਲਕਿਆਂ ਲਈ ਆਬਜ਼ਰਵਰ ਨਿਯੁਕਤ ਕੀਤੇ ਹਰਪ੍ਰੀਤ ਸਿੰਘ ਚੀਮਾ ਵਲੋਂ ਪਿਛਲੇ ਕਈ ਦਿਨਾਂ ਤੋਂ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਟਿਕਟ ਦੀ ਦਾਅਵੇਦਾਰੀ ਕਰ ਰਹੇ ਵੱਖ-ਵੱਖ ਆਗੂਆਂ ਦੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਜੁਆਇੰਟ ਐਕਸ਼ਨ ਕਮੇਟੀ ਵਲੋਂ ਧਰਨਾ

ਪਟਿਆਲਾ, 30 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੀ. ਐਸ. ਈ. ਬੀ. ਅਕਾਊਾਟਸ ਆਡਿਟ ਤੇ ਅਡਮਿਨਸਟ੍ਰੇਟਿਵ ਸਰਵਿਸਜ ਐਸੋਸੀਏਸ਼ਨ ਤੇ ਆਫੀਸਰਜ਼ (ਅਕਾਊਾਟਸ) ਐਸੋਸੀਏਸਨ ਦੀ ਜੁਆਇੰਟ ਐਕਸ਼ਨ ਕਮੇਟੀ ਵਲੋਂ ਲਗਾਤਾਰ 8ਵੇਂ ਦਿਨ ਵੀ ਆਪਣੀ ਮੰਗਾਂ ਨੂੰ ਲੈ ਕੇ ਪੀ.ਐਸ.ਪੀ.ਸੀ.ਐਲ ਹੈਡ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੀ ਕਨਵੋਕੇਸ਼ਨ 9, 10 ਨੂੰ

ਪਟਿਆਲਾ, 30 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਲੋਂ ਆਪਣੇ 2015 ਤੋਂ 2020 ਤੱਕ ਡਿਗਰੀ ਪ੍ਰਾਪਤ ਕਰ ਚੁੱਕੇ ਖੋਜਾਰਥੀਆਂ ਨੂੰ ਕਨਵੋਕੇਸ਼ਨ ਰਾਹੀਂ ਡਿਗਰੀ ਪ੍ਰਦਾਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਪਿਛਲੇ ਛੇ ਸਾਲਾਂ ਤੋਂ ਕਨਵੋਕੇਸ਼ਨ ਦਾ ਆਯੋਜਨ ...

ਪੂਰੀ ਖ਼ਬਰ »

ਧਰਮ ਅਧਿਐਨ ਦੇ ਵਿਸ਼ੇ ਨੂੰ ਸ਼੍ਰੋਮਣੀ ਕਮੇਟੀ ਦੇ ਸਮੂਹ ਸਕੂਲਾਂ ਤੇ ਕਾਲਜਾਂ 'ਚ ਲਾਗੂ ਕੀਤਾ ਜਾਵੇ-ਡਾ. ਤੇਜਿੰਦਰ ਪਾਲ ਸਿੰਘ

ਦੇਵੀਗੜ੍ਹ, 30 ਨਵੰਬਰ (ਰਾਜਿੰਦਰ ਸਿੰਘ ਮੌਜੀ)-ਪੰਜਾਬ ਦੀਆਂ ਯੂਨੀਵਰਸਿਟੀਆਂ, ਕਾਲਜਾਂ ਤੇ ਸਕੂਲਾਂ 'ਚ ਧਰਮ ਅਧਿਐਨ ਵਿਸ਼ੇ ਦਾ ਅਧਿਆਪਨ ਪਿਛਲੇ ਲੰਬੇ ਸਮੇਂ ਤੋਂ ਕਰਵਾਇਆ ਜਾ ਰਿਹਾ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੇਵਲ ਕੁਝ ਹੀ ਸਕੂਲ-ਕਾਲਜਾਂ 'ਚ ...

ਪੂਰੀ ਖ਼ਬਰ »

ਲੋਕ ਭਲਾਈ ਟਰੱਸਟ ਨੇ 800 ਪਰਿਵਾਰਾਂ ਨੂੰ ਵੰਡੀ ਮਹੀਨਾਵਾਰ ਪੈਨਸ਼ਨ

ਰਾਜਪੁਰਾ, 30 ਨਵਬੰਰ (ਜੀ.ਪੀ. ਸਿੰਘ)-ਸਥਾਨਕ ਬਹਾਵਲਪੁਰ ਭਵਨ ਵਿਖੇ ਅੱਜ ਲੋਕ ਭਲਾਈ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਜਗਦੀਸ ਜੱਗਾ ਵਲੋਂ ਆਪਣੇ ਜਨਮ ਦਿਨ ਦੇ ਮੌਕੇ ਬਜੁਰਗ ਔਰਤਾਂ ਨੂੰ ਦਿੱਤੀ ਜਾਂਦੀ ਮਾਸਿਕ ਪੈਨਸ਼ਨ ਦੇਣ ਲਈ ਸਮਾਗਮ ਕਰਵਾਇਆ ਗਿਆ | ਜਿਸ 'ਚ ਮੁੱਖ ...

ਪੂਰੀ ਖ਼ਬਰ »

ਏ.ਵੀ.ਐਮ ਤੇ ਵੀ.ਵੀ.ਪੈਟ ਮਸ਼ੀਨਾਂ ਦੀ ਸਿਖਲਾਈ ਮੁਹਿੰਮ ਦਾ ਵਧੀਕ ਡਿਪਟੀ ਕਮਿਸ਼ਨਰ ਵਲੋਂ ਉਦਘਾਟਨ

ਪਟਿਆਲਾ, 30 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਪਟਿਆਲਾ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਪ੍ਰੀਤ ਸਿੰਘ ਥਿੰਦ ਵਲੋਂ ਅੱਜ ਇੱਥੇ ਮਿੰਨੀ ...

ਪੂਰੀ ਖ਼ਬਰ »

ਮਜੀਠੀਆ ਦੀ ਪਾਤੜਾਂ ਫੇਰੀ ਨੂੰ ਲੈ ਕੇ ਅਕਾਲੀ ਦਲ ਵਲੋਂ ਤਿਆਰੀਆਂ ਜ਼ੋਰਾਂ 'ਤੇ

ਪਾਤੜਾਂ, 30 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ ਅਕਾਲੀ ਦਲ ਤੇ ਬਸਪਾ ਦੇ ਆਗੂਆਂ ਤੇ ਵਰਕਰਾਂ ਵਲੋਂ ਅਕਾਲੀ ਬਸਪਾ ਉਮੀਦਵਾਰ ਬੀਬੀ ਵਨਿੰਦਰ ਕੌਰ ਲੂੰਬਾ ਸਾਬਕਾ ਵਿਧਾਇਕਾ ਹਲਕਾ ਸ਼ੁਤਰਾਣਾ ਦੀ ਅਗਵਾਈ 'ਚ ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ...

ਪੂਰੀ ਖ਼ਬਰ »

ਸੰਸਦ 'ਚ ਖੇਤੀ ਕਾਨੂੰਨਾਂ ਦੀ ਵਾਪਸੀ 'ਤੇ ਮੋਹਰ ਲੱਗਣ ਤੋਂ ਬਾਅਦ ਜ਼ਿਲ੍ਹਾ ਭਾਜਪਾ ਸ਼ਹਿਰੀ ਨੇ ਕਿਸਾਨਾਂ ਨੂੰ ਦਿੱਤੀ ਵਧਾਈ

ਪਟਿਆਲਾ, 30 ਨਵੰਬਰ (ਅ.ਸ. ਆਹਲੂਵਾਲੀਆ)-ਜ਼ਿਲ੍ਹਾ ਭਾਜਪਾ ਸ਼ਹਿਰੀ ਨੇ ਸੋਮਵਾਰ ਨੂੰ ਸੰਸਦ ਵਿਚ ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ 'ਤੇ ਮੋਹਰ ਲਗਾ ਕੇ ਕਿਸਾਨਾਂ ਨੂੰ ਵਧਾਈ ਦਿੱਤੀ ਹੈ | ਜ਼ਿਲ੍ਹਾ ਭਾਜਪਾ ਸ਼ਹਿਰੀ ਪ੍ਰਧਾਨ ਹਰਿੰਦਰ ਕੋਹਲੀ ਨੇ ਕਿਹਾ ਕਿ ਪ੍ਰਧਾਨ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਵਲੋਂ 5 ਨੂੰ ਮੁੱਖ ਮੰਤਰੀ ਦੇ ਦਫ਼ਤਰ ਸਾਹਮਣੇ ਕੀਤੀ ਜਾਵੇਗੀ ਰੈਲੀ

ਦੇਵੀਗੜ੍ਹ, 30 ਨਵੰਬਰ (ਰਾਜਿੰਦਰ ਸਿੰਘ ਮੌਜੀ)-ਅੱਜ ਦੇਵੀਗੜ੍ਹ ਵਿਖੇ ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਦੁੱਧਨਸਾਧਾਂ ਦੀ ਅਹਿਮ ਬੈਠਕ ਤਹਿਸੀਲ ਪ੍ਰਧਾਨ ਨੰਬਰਦਾਰ ਕਰਮਜੀਤ ਸਿੰਘ ਦੀ ਅਗਵਾਈ ਹੇਠ ਹੋਈ | ਜਿਸ 'ਚ ਪਿੰਡਾਂ ਦੇ ਨੰਬਰਦਾਰਾਂ ਨੇ ਭਾਗ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਐਮ.ਜੀ. ਕਾਨਵੈਂਟ ਸਕੂਲ 'ਚ ਖੇਡ ਮੁਕਾਬਲੇ ਕਰਵਾਏ

ਭਾਦਸੋਂ, 30 ਨਵੰਬਰ (ਪ੍ਰਦੀਪ ਦੰਦਰਾਲਾ)-ਚੇਅਰਮੈਨ ਹਰਿੰਦਰ ਸਿੰਘ ਦੀ ਅਗਵਾਈ ਵਿਚ ਐਮ.ਜੀ. ਕਾਨਵੈਂਟ ਸਕੂਲ ਰੈਸਲ ਵਿਖੇ ਖੇਡ ਮੁਕਾਬਲੇ ਕਰਵਾਏ ਗਏ | ਜਿਸ 'ਚ 9 ਤੋਂ 25 ਸਾਲ ਤੱਕ ਦੇ ਲੜਕਿਆਂ ਤੇ 16 ਤੋਂ 22 ਸਾਲ ਤੱਕ ਦੀਆਂ ਲੜਕੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਜਿਸ 'ਚ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਦੇ ਵਿਹੜੇ 'ਚ ਪੰਜਾਬੀ ਮਾਹ-2021 ਦਾ ਵਿਦਾਇਗੀ ਸਮਾਗਮ

ਪਟਿਆਲਾ, 30 ਨਵੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਮਨਾਏ ਜਾ ਰਹੇ ਪੰਜਾਬੀ ਮਾਹ-2021 ਦਾ ਵਿਦਾਇਗੀ ਸਮਾਗਮ ਭਾਸ਼ਾ ਵਿਭਾਗ ਦੇ ਵਿਹੜੇ 'ਚ ਮਨਾਇਆ ਗਿਆ | ਇਸ ਮੌਕੇ ਕਰਮਜੀਤ ਕੌਰ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਵਲੋਂ ਪੰਜਾਬ ...

ਪੂਰੀ ਖ਼ਬਰ »

ਪੰਜੌਲੀ ਨੂੰ ਜਨਰਲ ਸਕੱਤਰ ਤੇ ਗੜੀ ਨੂੰ ਕਾਰਜਕਾਰੀ ਮੈਂਬਰ ਬਣਾਉਣ ਨਾਲ ਦੋ ਜ਼ਿਲਿ੍ਹਆਂ ਨੂੰ ਮਾਣ ਮਿਲਿਆ- ਅਬਲੋਵਾਲ

ਪਟਿਆਲਾ, 30 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਸਾਬਕਾ ਚੇਅਰਮੈਨ ਪੰਜਾਬ ਤੇ ਵਾਈਸ ਪ੍ਰਧਾਨ ਅਕਾਲੀ ਦਲ ਸੁਰਜੀਤ ਸਿੰਘ ਅਬਲੋਵਾਲ ਨੇ ਗੱਲਬਾਤ ਕਰਦਿਆਂ ਆਖਿਆ ਕਿ ਸੀਨੀਅਰ ਅਕਾਲੀ ਨੇਤਾ ਜਥੇਦਾਰ ਕਰਨੈਲ ਸਿੰਘ ਪੰਜੌਲੀ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਐਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਤੋਂ ਬਾਅਦ ਚੁੱਕਾਂਗੇ ਧਰਨਾ-ਦਦਹੇੜਾ

ਪਟਿਆਲਾ, 30 ਨਵੰਬਰ (ਅ.ਸ. ਆਹਲੂਵਾਲੀਆ)-ਸੰਸਦ 'ਚ ਖੇਤੀ ਕਾਨੂੰਨ ਰੱਦ ਕੀਤੇ ਜਾਣਾ ਅੰਦੋਲਨਕਾਰੀ ਕਿਸਾਨਾਂ ਦੀ ਜਿੱਤ ਹੈ | ਹੁਣ ਕੇਂਦਰ ਸਰਕਾਰ ਕਿਸਾਨਾਂ ਦੀ ਐਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਮੰਨੇ | ਇਸ ਉਪਰੰਤ ਹੀ ਦਿੱਲੀ ਦੇ ਬਾਰਡਰਾਂ ਤੋਂ ਧਰਨਾ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ

ਰਾਜਪੁਰਾ, 30 ਨਵੰਬਰ (ਜੀ.ਪੀ. ਸਿੰਘ)-ਥਾਣਾ ਸ਼ੰਭੂ ਅਧੀਨ ਪੈਂਦੇ ਪਿੰਡ ਗਦਾਪੁਰ ਵਿਖੇ ਸਹੁਰਿਆਂ ਵਲੋਂ ਇਕ ਵਿਆਹੁਤਾ ਨੂੰ ਦਾਜ ਹੋਰ ਲਿਆਉਣ ਲਈ ਤੰਗ ਪ੍ਰੇਸ਼ਾਨ ਕੀਤੇ ਜਾਣ 'ਤੇ ਉਸ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕੀਤੇ ਜਾਣ 'ਤੇ ਥਾਣਾ ਸ਼ੰਭੂ ਦੀ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਰਵਾਇਤੀ ਪਾਰਟੀਆਂ ਦੀ ਅੰਦਰੂਨੀ ਖਿੱਚੋਤਾਣ 'ਚ ਆਮ ਆਦਮੀ ਪਾਰਟੀ ਕਰ ਸਕਦੀ ਹੈ ਚੁੱਪ ਚੁਪੀਤੇ ਮਾਰ

ਪਟਿਆਲਾ, 30 ਨਵੰਬਰ (ਮਨਦੀਪ ਸਿੰਘ ਖਰੌੜ)-ਜ਼ਿਲੇ੍ਹ 'ਚ ਰਿਵਾਇਤੀ ਪਾਰਟੀਆਂ ਕਾਂਗਰਸ ਤੇ ਸ਼ੋ੍ਰਮਣੀ ਅਕਾਲੀ ਦਲ ਦੀ ਅੰਦਰੂਨੀ ਖਿੱਚੋਤਾਣ 'ਚ ਆਮ ਆਦਮੀ ਪਾਰਟੀ ਦਾ ਚੁੱਪ ਚੁਪੀਤੇ ਪਸਾਰ ਜ਼ਿਆਦਾ ਹੋਣ ਦੀ ਸੰਭਾਵਨਾ ਦੀਆਂ ਕਿਆਸ-ਆਰਾਈਆਂ ਰਾਜਸੀ ਮਾਹਿਰਾਂ ਵਲੋਂ ਲਗਾਇਆ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਜ਼ਿਲ੍ਹਾ ਪੱਧਰੀ ਵਿੱਦਿਅਕ ਤੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ

ਪਟਿਆਲਾ, 30 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸਿੱਖਿਆ ਵਿਭਾਗ ਵਲੋਂ ਪੰਜਾਬੀ ਮਾਹ ਮਨਾਉਂਦੇ ਹੋਏ ਮੈਰੀਟੋਰੀਅਸ ਸਕੂਲ ਵਿਖੇ ਵਿੱਦਿਅਕ ਤੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਵਧੀਕ ਡਿਪਟੀ ਕਮਿਸ਼ਨਰ ਗੌਤਮ ਜੈਨ ਨੇ ਕਿਹਾ ਕਿ ...

ਪੂਰੀ ਖ਼ਬਰ »

ਅਕਾਲੀ ਦਲ ਦੀ ਜਿੱਤ 'ਚ ਅਹਿਮ ਭੂਮਿਕਾ ਅਦਾ ਕਰੇਗੀ ਬਸਪਾ- ਮਾਲੀ

ਪਟਿਆਲਾ, 30 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਅੱਜ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਐਮ.ਸੀ. ਮਾਲਵਿੰਦਰ ਸਿੰਘ ਮਾਲੀ ਪਟਿਆਲਾ ਦੇ ਘਰ ਬਸਪਾ ਦੇ ਮੁਹਤਬਰ ਆਗੂਆਂ ਨਾਲ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਵਿਚਾਰ ...

ਪੂਰੀ ਖ਼ਬਰ »

ਸ਼ਹਿਰ ਦੀਆਂ ਵੱਖ-ਥਾਵਾਂ 'ਤੇ ਸੱਟਾ ਲਗਾਉਂਦੇ ਪੰਜ ਜਣੇ ਪੁਲਿਸ ਨੇ ਚੁੱਕੇ

ਪਟਿਆਲਾ, 30 ਨਵੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਸੱਟਾ ਲਗਾ ਰਹੇ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ 13 ਹਜ਼ਾਰ 360 ਰੁਪਏ ਸੱਟੇ ਦੇ ਬਰਾਮਦ ਹੋਏ ਹਨ | ਪਹਿਲੇ ਕੇਸ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ...

ਪੂਰੀ ਖ਼ਬਰ »

ਕੇਜਰੀਵਾਲ ਤੇ ਸੁਖਬੀਰ ਦੀਆਂ ਗਰੰਟੀਆਂ ਦਾ ਸੂਬੇ ਨੂੰ ਲਾਭ ਨਹੀਂ-ਵਿਧਾਇਕ ਰਜਿੰਦਰ ਸਿੰਘ

ਸਮਾਣਾ, 30 ਨਵੰਬਰ (ਪ੍ਰੀਤਮ ਸਿੰਘ ਨਾਗੀ)-ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ (ਬ) ਕੋਲ ਪੰਜਾਬ ਨੂੰ ਖ਼ੁਸ਼ਹਾਲ ਕਰਨ ਤੇ ਕਰਜ਼ਾ ਮੁਕਤ ਕਰਨ ਦਾ ਕੋਈ ਠੋਸ ਪ੍ਰੋਗਰਾਮ ਨਹੀਂ ਹੈ | ਉਹ ਸਿਰਫ਼ ਝੂਠੀਆਂ ਗਰੰਟੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX