ਬਾਘਾ ਪੁਰਾਣਾ, 30 ਨਵੰਬਰ (ਕਿ੍ਸ਼ਨ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋਣ 'ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਸ ਨੂੰ ਸ਼ਤਾਬਦੀ ਦੇ ਰੂਪ ਵਿਚ ਮਨਾਉਂਦਿਆਂ ਪਿੰਡ ਕਿਲੀ ਚਾਹਲਾਂ ਵਿਖੇ 14 ਦਸੰਬਰ ਨੂੰ ਸੂਬਾ ਪੱਧਰੀ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਰਿਕਾਰਡਤੋੜ ਇਕੱਠ ਹੋਵੇਗਾ | ਇਸ ਰੈਲੀ ਨੂੰ ਲੈ ਕੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਹਲਕਾ ਬਾਘਾ ਪੁਰਾਣਾ ਤੋਂ ਪਾਰਟੀ ਦੇ ਉਮੀਦਵਾਰ ਜਥੇਦਾਰ ਤੀਰਥ ਸਿੰਘ ਮਾਹਲਾ ਹਲਕਾ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ ਨੇ ਰੈਲੀ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ | ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਆਗੂਆਂ ਅਤੇ ਵਰਕਰਾਂ ਵਲੋਂ ਨੁੱਕੜ ਮੀਟਿੰਗਾਂ ਰਾਹੀਂ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਰੈਲੀ ਵਿਚ ਪੁੱਜਣ | ਮਾਹਲਾ ਨੇ ਇਸ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਅਤੇ ਕਿਹਾ ਕਿ ਹਲਕਾ ਬਾਘਾ ਪੁਰਾਣਾ ਤੋਂ ਅਕਾਲੀ ਆਗੂਆਂ ਅਤੇ ਵਰਕਰਾਂ ਦਾ ਵੱਡੇ ਪੱਧਰ ਦਾ ਕਾਫਲਾ ਕਿਲੀ ਚਾਹਲਾਂ ਰੈਲੀ ਵਿਚ ਪੁੱਜੇਗਾ | ਮਾਹਲਾ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਪਹਿਲਾਂ ਕੈਪਟਨ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਉਨ੍ਹਾਂ ਨੂੰ ਮੂਰਖ ਬਣਾਇਆ ਅਤੇ ਹੁਣ ਮੁੱਖ ਮੰਤਰੀ ਚੰਨੀ ਵੀ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ | ਇਸ ਮੌਕੇ ਯੂਥ ਆਗੂ ਗੁਰਪ੍ਰੀਤ ਸਿੰਘ ਗੋਪੀ ਕੋਟਲਾ ਨੇ ਕਿਹਾ ਕਿ ਯੂਥ ਵਿੰਗ ਦਾ ਵੱਡਾ ਕਾਫ਼ਲਾ ਲਾਮਿਸਾਲ ਇਕੱਠ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ | ਇਸ ਮੌਕੇ ਸਰਬਜੀਤ ਸਿੰਘ ਮਾਹਲਾ ਤੇ ਹੋਰ ਵਰਕਰ ਵੀ ਹਾਜ਼ਰ ਸਨ |
ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਪੁਲਿਸ ਦੀ ਭਰਤੀ 'ਚ ਹੋਏ ਘਪਲੇ ਨੂੰ ਲੈ ਮੋਗਾ ਵਿਖੇ ਨੌਜਵਾਨ ਭਾਰਤ ਸਭਾ ਦੀ ਅਗਵਾਈ ਹੇਠ ਨੌਜਵਾਨ ਲੜਕੇ ਤੇ ਲੜਕੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਮੋਗਾ ਸ਼ਹਿਰ ਵਿਚ ਰੋਸ ਮਾਰਚ ਕਰ ਕੇ ਪ੍ਰਦਰਸ਼ਨ ਕੀਤਾ ...
ਨਿਹਾਲ ਸਿੰਘ ਵਾਲਾ, 30 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਪਿੰਡ ਮਾਛੀਕੇ ਵਿਖੇ ਮੋਗਾ-ਬਰਨਾਲਾ ਨੈਸ਼ਨਲ ਹਾਈਵੇ ਦੀ ਉਸਾਰੀ ਅਧੀਨ ਗਰੀਬ ਬਸਤੀ ਦੇ ਵਾਟਰ ਵਰਕਸ ਦੇ ਪਾਈਪ ਪੁੱਟੇ ਜਾਣ ਕਾਰਨ ਬਸਤੀ ਅੰਦਰ ਭਾਰੀ ਰੋਹ ਪਾਇਆ ਜਾ ਰਿਹਾ ਹੈ | ਅੱਜ ਬਸਤੀ ਵਾਸੀਆਂ ਵਲੋਂ ਪੇਂਡੂ ...
ਧਰਮਕੋਟ, 30 ਨਵੰਬਰ (ਪਰਮਜੀਤ ਸਿੰਘ)-ਪੰਜਾਬ ਕਾਂਗਰਸ ਦੇ ਲੰਬੇ ਸਮੇਂ ਤੋਂ ਚੱਲ ਗ੍ਰਹਿ ਕਲੇਸ਼ ਦੌਰਾਨ ਜਿਵੇਂ ਹੀ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦੀ ਕੁਰਸੀ ਮਿਲੀ ਹੈ ਉਸ ਤੋਂ ਬਾਅਦ ਉਨ੍ਹਾਂ ਵਲੋਂ ਲਗਾਤਾਰ ਐਲਾਨ 'ਤੇ ਐਲਾਨ ਕੀਤੇ ਜਾ ਰਹੇ ਹਨ ਅਤੇ ਮੁੱਖ ...
ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਚੋਣ ਅਫ਼ਸਰ ਹਰੀਸ਼ ਨਈਅਰ ਨੇ ਜ਼ਿਲ੍ਹਾ ਮੋਗਾ ਦੀਆਂ ਵੱਖ-ਵੱਖ ਵੋਟਰ ਧਿਰਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ-2022 ਵਿਚ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ...
ਅਜੀਤਵਾਲ, 30 ਨਵੰਬਰ (ਹਰਦੇਵ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਉਮੀਦਵਾਰ ਬਲਦੇਵ ਸਿੰਘ ਮਾਣੂੰਕੇ ਦੇ ਹੱਕ ਵਿਚ ਜਥੇਦਾਰ ਗਿਆਨੀ ਭਜਨ ਸਿੰਘ ਯਾਦਗਾਰੀ ਲਾਇਬ੍ਰੇਰੀ ਪਿੰਡ ਚੂਹੜਚੱਕ ਵਿਖੇ ਪਾਰਟੀ ਆਗੂਆਂ ਵਰਕਰਾਂ ...
ਸਮਾਲਸਰ, 30 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਗੁਰੂ ਨਾਨਕ ਸਰਕਾਰੀ ਕਾਲਜ ਰੋਡੇ ਵਿਚ ਖੇਤੀ ਕਾਨੂੰਨ ਰੱਦ ਹੋਣ 'ਤੇ ਜੇਤੂ ਰੈਲੀ ਕੀਤੀ ਗਈ ਅਤੇ ਸਮੂਹ ਲੋਕਾਂ ਨੂੰ ਮੁਬਾਰਕਬਾਦ ਦਿੱਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ...
ਧਰਮਕੋਟ, 30 ਨਵੰਬਰ (ਪਰਮਜੀਤ ਸਿੰਘ)-ਧਰਮਕੋਟ ਫੂਡ ਗਰੇਨ ਐਂਡ ਅਲਾਈਡ ਵਰਕਰ ਯੂਨੀਅਨ ਵਲੋਂ ਅੱਜ ਠੇਕੇਦਾਰੀ ਸਿਸਟਮ ਬੰਦ ਕਰਕੇ ਪੱਲੇਦਾਰਾਂ ਨੂੰ ਸਿੱਧੀ ਅਦਾਇਗੀ ਕਰਨ ਲਈ ਮੰਗ ਪੱਤਰ ਐਸ. ਡੀ. ਐਮ. ਧਰਮਕੋਟ ਮੈਡਮ ਚਾਰੂਮਿਤਾ ਨੂੰ ਦਿੱਤਾ ਗਿਆ | ਇਸ ਮੌਕੇ ਹਾਜ਼ਰ ਆਗੂਆਂ ...
ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ)-ਐਸ.ਐਫ.ਸੀ. ਕਾਨਵੈਂਟ ਸਕੂਲ ਵਿਚ ਵੁਸੂ ਮਾਰਸ਼ਲ ਆਰਟਸ ਬੇਸਿਕ ਟਰੇਨਿੰਗ ਕੈਂਪ ਆਯੋਜਿਤ ਕੀਤਾ ਗਿਆ | ਕੈਂਪ ਦਾ ਉਦਘਾਟਨ ਐਸ.ਐਫ.ਸੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਪ੍ਰੈਜ਼ੀਡੈਂਟ ਮਨਮੋਹਨ ਕਿ੍ਸ਼ਨ ਜਿੰਦਲ ਨੇ ਕੀਤਾ | ਇਸ ਮੌਕੇ ...
ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ)-ਸੰਤ ਬਾਬਾ ਕਾਰਜ ਸਿੰਘ ਜੀ ਦੀ ਰਹਿਨੁਮਾਈ ਹੇਠ ਚਲਾਈ ਗਈ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀ. ਸੈਕੰ. ਸਕੂਲ ਜੀਂਦੜਾ ਵਲੋਂ ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਕਰਵਾਏ ਗਏ ਗੁਰਮਤਿ ਪ੍ਰੋਗਰਾਮ ...
ਕੋਟ ਈਸੇ ਖਾਂ, 30 ਨਵੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਜ਼ਿਲ੍ਹਾ ਮੋਗਾ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ ਪੰਜਾਬੀ ਮਾਹ ਸਮਾਗਮ, ...
ਬਾਘਾ ਪੁਰਾਣਾ, 30 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਨਾਮਵਰ ਸੰਸਥਾ ਐਲ.ਏ. ਆਇਲਟਸ ਗਰੁੱਪ ਆਫ਼ ਇੰਸਟੀਚਿਊਟ ਦੇ ਵਿਦਿਆਰਥੀ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ...
ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੀ ਮੰਨੀ ਪ੍ਰਮੰਨੀ ਸੰਸਥਾ ਐਂਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ ਤੇ ਢਿੱਲੋਂ ਕਲੀਨਿਕ ਦੇ ਬਿਲਕੁਲ ਨਾਲ ਸਥਿਤ ਹੈ, ਸੰਸਥਾ ਵਲੋਂ ਬਹੁਤ ਸਾਰੇ ਵਿਦਿਆਰਥੀਆਂ ਦੇ ਵੱਖ-ਵੱਖ ਦੇਸ਼ਾਂ ਵਿਚ ਪੜ੍ਹਾਈ ਕਰਨ ਦੇ ...
ਕੋਟ ਈਸੇ ਖਾਂ, 30 ਨਵੰਬਰ (ਨਿਰਮਲ ਸਿੰਘ ਕਾਲੜਾ)-ਅਕਾਲੀ ਦਲ ਅਤੇ ਬਸਪਾ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਪਿੰਡ ਪਿੰਡ ਮੀਟਿੰਗਾਂ ਕਰਕੇ ਬੂਥ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ | ਇਸੇ ਤਹਿਤ ਪਿੰਡ ਮਸਤੇਵਾਲਾ ਵਿਖੇ ਅਕਾਲੀ ਆਗੂ ਮਨਫੂਲ ਸਿੰਘ ਲਾਡੀ ਪ੍ਰਧਾਨ ਯੂਥ ਅਕਾਲੀ ...
ਕੋਟ ਈਸੇ ਖਾਂ, 30 ਨਵੰਬਰ (ਨਿਰਮਲ ਸਿੰਘ ਕਾਲੜਾ)-ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਰਹਿਨੁਮਾਈ ਹੇਠ ਪਿੰਡਾਂ ਵਿਚ ਪਾਰਟੀ ਦੀ ਮਜ਼ਬੂਤੀ ਦੇ ਲਈ ਬੂਥ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ | ਜਿਸ ਤਹਿਤ ਅਕਾਲੀ ਦਲ ਵਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਇਸ ...
ਮੋਗਾ, 30 ਨਵੰਬਰ (ਅਸ਼ੋਕ ਬਾਂਸਲ)-ਸ਼ਮਸ਼ਾਨਘਾਟ ਮੋਗਾ ਮਹਿਲਾ ਸਿੰਘ ਨਿਗਾਹਾ ਰੋਡ ਮੋਗਾ ਦੀ ਉਸਾਰੀ ਦਾ ਕੰਮ ਪ੍ਰਵੀਨ ਸ਼ਰਮਾ ਡਿਪਟੀ ਮੇਅਰ ਦੇ ਉਦਮ ਸਦਕਾ ਨਗਰ ਨਿਗਮ ਮੋਗਾ ਵਲੋਂ ਜਾਰੀ ਗਰਾਂਟ ਨਾਲ ਸ਼ੁਰੂ ਕੀਤਾ ਗਿਆ | ਕੰਮ ਦੀ ਸ਼ੁਰੂਆਤ ਸੰਤ ਬਾਬਾ ਮਹਿੰਦਰ ਸਿੰਘ ...
ਕਿਸ਼ਨਪੁਰਾ ਕਲਾਂ, 30 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪਿੰਡ ਕਿਸ਼ਨਪੁਰਾ ਕਲਾਂ ਦੇ ਬਹੁਤ ਸਾਰੇ ਕਿਸਾਨਾਂ ਵਲੋਂ ਆਲੂ, ਸਬਜ਼ੀਆਂ, ਲਸਣ ਦੀ ਫਸਲ ਦੀ ਕਾਸ਼ਤ ਕੀਤੀ ਗਈ ਹੈ ਪਰ ਆਲੂਆਂ ਦੀ ਫ਼ਸਲ ਨੂੰ ਬਿਜਲੀ ਦੀ ਘਾਟ ਹੋਣ ਕਰਕੇ ਪਾਣੀ ਪੂਰੀ ਤਰ੍ਹਾਂ ...
ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ ਪਿੰਡ ਡਰੋਲੀ ਭਾਈ ਵਿਖੇ ਡਾ. ਪਰਮਜੀਤ ਸਿੰਘ ਵੱਡਾ ਘਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਚੇਅਰਮੈਨ ਡਾ. ਬਲਦੇਵ ਸਿੰਘ ਧੂੜਕੋਟ, ਡਾ. ...
ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ)-ਸੇਵਾ ਮੁਕਤ ਹੈੱਡਮਾਸਟਰ ਹਰਬੰਸ ਸਿੰਘ ਮਾਹਲਾ ਵਾਲਿਆਂ ਦੀ ਯਾਦ ਵਿਚ ਨਵੇ ਉਸਾਰੇ ਗਏ ਸਰਕਾਰੀ ਹਾਈ ਸਕੂਲ ਝੰਡੇਆਣਾ ਪੱਛਮੀ ਦੇ ਗੇਟ ਦਾ ਉਦਘਾਟਨ ਹਰਬੰਸ ਸਿੰਘ ਦੇ ਭਰਾ ਹਰਚੰਦ ਸਿੰਘ ਤੇ ਪਿੰਡ ਵਾਸੀਆਂ ਵਲੋਂ ਕੀਤਾ ਗਿਆ | ਮਾਸਟਰ ...
ਬਾਘਾ ਪੁਰਾਣਾ, 30 ਨਵੰਬਰ (ਕਿ੍ਸ਼ਨ ਸਿੰਗਲਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਬੱਚਿਆਂ ਤੇ ਨੌਜਵਾਨਾਂ ਨੂੰ ਆਪਣੇ ਵਿਰਸੇ ਨਾਲ ਜੋੜਨ ਹਿਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਟੱਡੀ ਸਰਕਲ ਖੇਤਰ ਬਾਘਾ ਪੁਰਾਣਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਘਾ ...
ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਕਾਂਗਰਸ ਦੇ ਸਾਬਕਾ ਸ਼ਹਿਰੀ ਪ੍ਰਧਾਨ ਉਪਿੰਦਰ ਸਿੰਘ ਗਿੱਲ ਨੂੰ 'ਦੀ ਮੋਗਾ ਕੋ ਆਪਰੇਟਿਵ ਮਾਰਕੀਟਿੰਗ ਕਮ ਪ੍ਰੋਸੈਸਿੰਗ ਲਿਮਟਿਡ' ਦੇ ਚੇਅਰਮੈਨ ਜਦ ਕਿ ਮਾਸਟਰ ...
ਮੋਗਾ, 30 ਨਵੰਬਰ (ਅਸ਼ੋਕ ਬਾਂਸਲ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਮੋਗਾ ਦੇ ਬਲਾਕ ਸਿਟੀ ਦੀ ਮੀਟਿੰਗ ਸ਼ਹੀਦ ਕਾਮਰੇਡ ਨਛੱਤਰ ਸਿੰਘ ਯਾਦਗਾਰੀ ਹਾਲ ਵਿਚ ਡਾ. ਦਰਸ਼ਨ ਲਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਸੰਬੋਧਨ ਕਰਦਿਆਂ ਹੋਇਆਂ ...
ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ)-ਕਿਸਾਨੀ ਸੰਘਰਸ਼ ਦੌਰਾਨ ਸਿੰਘੂ ਬਾਰਡਰ 'ਤੇ ਬਿਮਾਰ ਹੋਏ ਪਿੰਡ ਬਘੇਲੇ ਵਾਲਾ ਦੇ ਕਿਸਾਨ ਭਾਈ ਨੈਬ ਸਿੰਘ ਪੁੱਤਰ ਸੰਪੂਰਨ ਸਿੰਘ ਦਾ ਦਿਹਾਂਤ ਹੋ ਗਿਆ | ਨੈਬ ਸਿੰਘ ਕਿਸਾਨੀ ਸੰਘਰਸ਼ ਦੀ ਸ਼ੁਰੂਆਤ ਵਿਚ ਆਪਣੇ ਪਿੰਡ ਦੇ ਕਿਸਾਨਾਂ ...
ਫ਼ਤਿਹਗੜ੍ਹ ਪੰਜਤੂਰ, 30 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵਲੋਂ ਪਿੰਡਾਂ ਅੰਦਰ ਕੀਤੇ ਜਾ ਰਹੇ ਸਰਬਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਹੋਇਆਂ ਪਿੰਡ ਮੁੰਡੀ ਜਮਾਲ ਵਿਖੇ ਕਾਂਗਰਸੀ ਆਗੂ ਗੁਰਜੰਟ ਸਿੰਘ ਭੈਲ ਤੇ ਗਰਾਮ ਪੰਚਾਇਤ ...
ਮੋਗਾ, 30 ਨਵੰਬਰ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਦੱਤ ਰੋਡ ਮੋਗਾ ਵਿਖੇ ਲੋਕਲ ਗੁਰਪੁਰਬ ਕਮੇਟੀ ਮੋਗਾ ਵਲੋਂ ਮੁੱਖ ਸੇਵਾਦਾਰ ਬਲਜੀਤ ਸਿੰਘ ਵਿਕੀ, ਗੁਰਪ੍ਰੀਤਮ ਸਿੰਘ ਚੀਮਾ ਦੀ ਅਗਵਾਈ ਹੇਠ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...
ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਆਪਣੀ ਜਵਾਨੀ ਦੇ ਕੀਮਤੀ ਸਾਲ ਸਿੱਖਿਆ ਵਿਭਾਗ ਵਿਚ ਲਗਾਉਣ ਦੇ ਬਾਵਜੂਦ ਹਜ਼ਾਰਾਂ ਕੰਪਿਊਟਰ ਅਧਿਆਪਕ ਸਿੱਖਿਆ ਵਿਭਾਗ ਵਿਚ ਪੂਰੇ ਭੱਤਿਆਂ ਸਮੇਤ ਮਰਜ਼ ਹੋਣ ਲਈ ਸੰਘਰਸ਼ ਲੜ ਰਹੇ ਹਨ | ਪੰਜਾਬ ਦੀ ਹੈਂਕੜਬਾਜ਼ ...
ਨਿਹਾਲ ਸਿੰਘ ਵਾਲਾ, 30 ਨਵੰਬਰ (ਸੁਖਦੇਵ ਸਿੰਘ ਖਾਲਸਾ)-ਸ੍ਰੀਮਾਨ ਸੰਤ ਸੁਆਮੀ ਮਿੱਤ ਸਿੰਘ ਲੋਪੋ ਵਾਲਿਆਂ ਦੀ 71ਵੀਂ ਅਤੇ ਸੁਆਮੀ ਸੰਤ ਜ਼ੋਰਾ ਸਿੰਘ ਦੀ 16ਵੀਂ ਬਰਸੀ 6 ਦਸੰਬਰ ਨੂੰ ਦਰਬਾਰ ਸੰਪਰਦਾਇ ਸੰਤ ਆਸ਼ਰਮ ਲੋਪੋ ਵਿਖੇ ਮੌਜੂਦਾ ਮੁਖੀ ਸੁਆਮੀ ਸੰਤ ਬਾਬਾ ਜਗਜੀਤ ...
ਬਾਘਾ ਪੁਰਾਣਾ, 30 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੀ ਨਾਮਵਰ ਸ਼ਖ਼ਸੀਅਤ ਸਾਬਕਾ ਚੇਅਰਮੈਨ ਮੋਹਰ ਸਿੰਘ ਕੈਨੇਡੀਅਨ ਜਿਨ੍ਹਾਂ ਦੀ ਮਾਤਾ ਮੁਖਤਿਆਰ ਕੌਰ ਧਰਮ-ਪਤਨੀ ਸਾਬਕਾ ਸਰਪੰਚ ਸਵ: ਬੂਟਾ ਸਿੰਘ ਗਿੱਲ ਜੋ ਬੀਤੇ ਦਿਨੀਂ ਗੁਰੂ ਚਰਨਾ 'ਚ ਜਾ ਬਿਰਾਜੇ ...
ਬਾਘਾ ਪੁਰਾਣਾ, 30 ਨਵੰਬਰ (ਕ੍ਰਿਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੇ ਉੱਘੇ ਗਰੇਵਾਲ ਪਰਿਵਾਰ ਦੇ ਐਡਵੋਕੇਟ ਅਮਨਪ੍ਰੀਤ ਸਿੰਘ ਗਰੇਵਾਲ ਦੇ ਪਿਤਾ ਇੰਦਰਜੀਤ ਸਿੰਘ ਗਰੇਵਾਲ (ਗਰੇਵਾਲ ਮੈਡੀਕਲ ਸਟੋਰ ਵਾਲੇ) ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਨਮਿਤ ਪਰਿਵਾਰ ਵਲੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX