ਤਾਜਾ ਖ਼ਬਰਾਂ


ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
. . .  3 minutes ago
ਪਟਿਆਲਾ, 20 ਮਈ-ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
ਮੈਰੀਟੋਰੀਅਸ ਸਕੂਲਾਂ 'ਚ ਸੈਸ਼ਨ 2022-23 ਦੇ ਦਾਖ਼ਲਿਆਂ ਲਈ ਮੁਕਾਬਲਾ ਪ੍ਰੀਖਿਆ 29 ਮਈ ਨੂੰ ਹੋਵੇਗੀ
. . .  7 minutes ago
ਐੱਸ.ਏ.ਐੱਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)- ਸੁਸਾਇਟੀ ਫਾਰ ਪ੍ਰੋਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫਾਰ ਪੁਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ ਤਹਿਤ ਚਲਾਏ ਜਾ ਰਹੇ 10 ਮੈਰੀਟੋਰੀਅਸ ਸਕੂਲਾਂ 'ਚ 9ਵੀਂ...
ਲੁਧਿਆਣਾ ਬੰਬ ਕਾਂਡ ਦੀ ਸੁਲਝੀ ਗੁੱਥੀ, ਚਾਰ ਤਸਕਰ ਗ੍ਰਿਫ਼ਤਾਰ
. . .  25 minutes ago
ਅੰਮ੍ਰਿਤਸਰ, 20 ਮਈ (ਰੇਸ਼ਮ ਸਿੰਘ)-ਦਸੰਬਰ 2020 'ਚ ਲੁਧਿਆਣਾ ਵਿਖੇ ਵਾਪਰੇ ਬੰਬ ਕਾਂਡ ਦੀ ਗੁੱਥੀ ਸੁਲਝ ਗਈ ਹੈ, ਇਸ 'ਚ ਵਰਤੀ ਗਈ ਆਈ. ਡੀ. ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ। ਇਸ ਦਾ ਖ਼ੁਲਾਸਾ ਹੈਰੋਇਨ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ...
ਵੱਡੀ ਖ਼ਬਰ :ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਅਦਾਲਤ 'ਚ ਕੀਤਾ ਸਰੰਡਰ
. . .  52 minutes ago
ਪਟਿਆਲਾ, 20 ਮਈ-ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਦਸ ਦੇਈਏ ਕਿ ਹੁਣ ਤੋਂ ਥੋੜ੍ਹੀ ਦੇਰ ਬਾਅਦ ਉਨ੍ਹਾਂ ਦਾ ਮੈਡੀਕਲ ਕਰਵਾ ਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ।
ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਹੋਏ ਰਵਾਨਾ
. . .  1 minute ago
ਪਟਿਆਲਾ, 20 ਮਈ-ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਕਈ ਆਗੂ ਵੀ ਮੌਜੂਦ ਹਨ।
ਗੁਜਰਾਤ ਤੋਂ ਆਏ ਕੋਲੇ ਦੇ ਟਰੱਕ 'ਚੋਂ 140 ਕਿੱਲੋ ਡੋਡੇ, 50 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ , 2 ਕਾਬੂ
. . .  about 1 hour ago
ਫਿਰੋਜ਼ਪੁਰ, 20 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਮੁਹਿੰਮ ਵਿਚ ਪੰਜਾਬ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਲੱਗੀ ਜਦੋਂ ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਨੇ ਗੁਜਰਾਤ ਤੋਂ ਕੋਲੇ ਦੇ ਟਰੱਕ 'ਚੋਂ ਨਸ਼ੀਲੇ ਪਦਾਰਥ ਲਿਆ ਰਹੇ 2 ਵਿਅਕਤੀਆਂ...
ਵੱਡੀ ਖ਼ਬਰ: ਨਹੀਂ ਮਿਲੀ ਨਵਜੋਤ ਸਿੰਘ ਸਿੱਧੂ ਨੂੰ ਕੋਈ ਰਾਹਤ, ਅੱਜ ਹੀ ਕਰਨਾ ਪਵੇਗਾ ਸਰੰਡਰ
. . .  about 1 hour ago
ਚੰਡੀਗੜ੍ਹ, 20 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਨੂੰ ਲੈ ਕੇ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਕੋਰਟ ਵਲੋਂ ਕੋਈ ਵੀ ਰਾਹਤ ਨਹੀਂ ਮਿਲਣ ਕਰਕੇ ਅੱਜ ਹੀ ਸਰੰਡਰ ਕਰਨਾ...
ਬਠਿੰਡਾ: ਤੇਜ਼ਧਾਰ ਹਥਿਆਰਾਂ ਨਾਲ ਭੱਠਾ ਮਜ਼ਦੂਰਾਂ 'ਤੇ ਹਮਲਾ, ਇਕ ਦੀ ਮੌਤ
. . .  about 2 hours ago
ਬਠਿੰਡਾ, 20 ਮਈ-ਬਠਿੰਡਾ ਦੇ ਪਿੰਡ ਗਿੱਲਪੱਤੀ ਦੇ ਭੱਠੇ 'ਤੇ ਕੁੱਝ ਵਿਅਕਤੀਆਂ ਨੇ ਦੇਰ ਰਾਤ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਤਿੰਨ ਭੱਠਾ ਮਜ਼ਦੂਰਾਂ ਨੂੰ ਗਭੀਰ ਜ਼ਖ਼ਮੀ ਕਰ ਦਿੱਤਾ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ...
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, 15 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ
. . .  22 minutes ago
ਚੰਡੀਗੜ੍ਹ, 20 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ, ਪੰਜਾਬ ਦੇ ਅੰਦਰ ਬਹੁਤ ਜਲਦ...
ਬਲਾਕ ਚੋਗਾਵਾਂ ਦੇ ਪਿੰਡ ਪੰਡੋਰੀ ਦੀ 9 ਏਕੜ ਜ਼ਮੀਨ ਦਾ ਛੁਡਾਇਆ ਕਬਜ਼ਾ
. . .  about 2 hours ago
ਲੋਪੋਕੇ, 20 ਮਈ (ਗੁਰਵਿੰਦਰ ਸਿੰਘ ਕਲਸੀ)-ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਪੰਡੋਰੀ ਵਿਖੇ 9 ਏਕੜ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਛੁਡਾਇਆ ਗਿਆ। ਇਸ ਸੰਬੰਧੀ ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਗੁਰਪ੍ਰੀਤ ਗਿੱਲ, ਬੀ.ਡੀ.ਪੀ.ਓ. ਚੋਗਾਵਾਂ ਸਿਤਾਰਾ...
ਮਹਾਰਾਸ਼ਟਰ 'ਚ ਟੈਂਕਰ ਅਤੇ ਟਰੱਕ ਵਿਚਾਲੇ ਟੱਕਰ ਤੋਂ ਬਾਅਦ ਲੱਗੀ ਅੱਗ, 9 ਲੋਕਾਂ ਦੀ ਮੌਤ
. . .  about 3 hours ago
ਪੁਣੇ, 20 ਮਈ-ਮਹਾਰਾਸ਼ਟਰ ਦੇ ਚੰਦਰਪੁਰ 'ਚ ਡੀਜ਼ਲ ਨਾਲ ਭਰੇ ਟੈਂਕਰ ਅਤੇ ਲੱਕੜੀ ਲਿਜਾ ਰਹੇ ਟਰੱਕ ਵਿਚਾਲੇ ਭਿਆਨਕ ਟੱਕਰ ਹੋਣ ਤੋਂ ਬਾਅਦ ਅੱਗ ਲੱਗ ਗਈ। ਹਾਦਸੇ 'ਚ 9 ਲੋਕਾਂ ਦੀ ਝੁਲਸ ਕੇ ਮੌਤ ਹੋ ਗਈ।
'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਆਪਣੀ ਹੀ ਪਾਰਟੀ 'ਤੇ ਚੁੱਕੇ ਸਵਾਲ
. . .  about 3 hours ago
ਚੰਡੀਗੜ੍ਹ, 20 ਮਈ-ਅੰਮ੍ਰਿਤਸਰ ਜ਼ਿਲ੍ਹੇ ਦੇ ਉੱਤਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ ਹੈ। ਪੱਤਰ 'ਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ...
ਗਡਵਾਸੂ ਦੇ ਵਿਦਿਆਰਥੀਆਂ ਵਲੋਂ ਕੈਬਨਿਟ ਮੰਤਰੀ ਧਾਲੀਵਾਲ ਦਾ ਘਿਰਾਓ
. . .  about 3 hours ago
ਲੁਧਿਆਣਾ, 20 ਮਈ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਯੂਨੀਵਰਸਿਟੀ ਪੁੱਜਣ 'ਤੇ ਘਿਰਾਓ...
ਰਜਨੀਸ਼ ਮਿੱਤਲ ਸ਼ੈਂਟੀ ਨੇ ਨਗਰ ਕੌਂਸਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਨਾਭਾ, 20 ਮਈ (ਕਰਮਜੀਤ ਸਿੰਘ)- ਨਗਰ ਕੌਂਸਲ ਦੇ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ ਨੇ ਅੱਜ ਆਪਣੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਅਸਤੀਫ਼ੇ ਦਾ ਕਾਰਨ ਆਪਣੀਆਂ ਪਰਿਵਾਰਕ ਸੰਬੰਧੀ ਰੁਝੇਵਿਆਂ ਨੂੰ ਦੱਸਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਅਤੇ ਕੌਂਸਲ ਦੇ ਕੌਂਸਲਰ ਹਾਜ਼ਰ ਸਨ।
ਪੰਚਾਇਤੀ ਜ਼ਮੀਨਾਂ 'ਤੇ ਬਣੇ ਘਰਾਂ ਨੂੰ ਤੋੜਨ ਦੀ ਬਜਾਏ ਪੈਸੇ ਵਸੂਲੇ ਜਾਣਗੇ-ਧਾਲੀਵਾਲ
. . .  about 4 hours ago
ਲੁਧਿਆਣਾ, 20 ਮਈ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਜਿਹੜੇ ਪਿੰਡਾਂ 'ਚ ਪੰਚਾਇਤੀ ਜ਼ਮੀਨਾਂ 'ਤੇ ਕਬਜ਼ੇ ਹੋਏ ਹਨ, ਉਨ੍ਹਾਂ ਕਬਜ਼ਿਆਂ ਨੂੰ ਛੁਡਾਉਣ ਲਈ...
ਪੰਜਾਬ ਦੇ ਪਿੰਡ-ਪਿੰਡ ਡੇਅਰੀ ਧੰਦੇ ਨੂੰ ਪ੍ਰਫੁੱਲਿਤ ਕਰਾਂਗੇ-ਧਾਲੀਵਾਲ
. . .  about 4 hours ago
ਲੁਧਿਆਣਾ, 20 ਮਈ (ਪੁਨੀਤ ਬਾਵਾ)ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸ ਯੂਨੀਵਰਸਿਟੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਹਰ ਪਿੰਡ ਵਿਚ ਡੇਅਰੀ ਫਾਰਮ ਧੰਦੇ ਨੂੰ ਪ੍ਰਫੁੱਲਿਤ...
ਸੁੰਡਰਾ ਅਗਨੀ ਕਾਂਡ ਦੇ ਭੇਟ ਚੜ੍ਹੀ ਬੱਚੀ ਨੂੰ ਇਨਸਾਫ਼ ਦਿਵਾਉਣ ਲਈ ਬਸਪਾ ਨੇ ਲਾਇਆ ਧਰਨਾ
. . .  about 4 hours ago
ਡੇਰਾਬਸੀ, 20 ਮਈ (ਗੁਰਮੀਤ ਸਿੰਘ)-ਡੇਰਾਬਸੀ ਦੇ ਪਿੰਡ ਸੁੰਡਰਾ ਵਿਖੇ ਖੇਤਾਂ 'ਚ ਨਾੜ ਨੂੰ ਲਾਈ ਅੱਗ ਦੀ ਲਪੇਟ 'ਚ ਆ ਕੇ ਸੜ ਕੇ ਮਰੀ ਡੇਢ ਸਾਲ ਦੀ ਬੱਚੀ ਦੀ ਮੌਤ ਦਾ ਮਾਮਲਾ ਠੰਢਾ ਹੋਣ ਦਾ ਨਾਂਅ ਨਹੀਂ ਲੈ ਰਿਹਾ। ਇਸ ਮਾਮਲੇ 'ਚ ਇਕ ਆਗੂ ਖ਼ਿਲਾਫ਼ ਕਾਰਵਾਈ ਨੂੰ...
ਪੈਗਾਸਸ ਮਾਮਲੇ ਵਿਚ ਰਿਪੋਰਟ ਪੇਸ਼ ਕਰਨ ਲਈ ਮੰਗਿਆ ਗਿਆ ਹੋਰ ਸਮਾਂ
. . .  about 5 hours ago
ਨਵੀਂ ਦਿੱਲੀ, 20 ਮਈ - ਪੈਗਾਸਸ ਮਾਮਲੇ ਵਿਚ ਸੁਪਰੀਮ ਕੋਰਟ ਦੁਆਰਾ ਨਿਯੁਕਤ ਤਕਨੀਕੀ ਕਮੇਟੀ ਨੇ ਪੈਗਾਸਸ ਜਾਂਚ 'ਤੇ ਰਿਪੋਰਟ ਪੇਸ਼ ਕਰਨ ਲਈ ਸੁਪਰੀਮ ਕੋਰਟ ਤੋਂ ਹੋਰ ਸਮਾਂ...
ਸਕੂਟਰੀ ਤੇ ਤੂੜੀ ਵਾਲੇ ਟਰੈਕਟਰ ਦੀ ਟੱਕਰ 'ਚ ਨੌਜਵਾਨ ਦੀ ਮੌਤ
. . .  about 5 hours ago
ਕੋਟਫ਼ਤੂਹੀ, 20 ਮਈ (ਅਵਤਾਰ ਸਿੰਘ ਅਟਵਾਲ) - ਬੀਤੀ ਦੇਰ ਰਾਤ ਸਥਾਨਕ ਪਟਰੋਲ ਪੰਪ ਦੇ ਕਰੀਬ ਇਕ ਸਕੂਟਰੀ ਤੇ ਤੂੜੀ ਵਾਲੇ ਟਰੈਕਟਰ ਦੀ ਟੱਕਰ 'ਚ ਇਕ ਨੌਜਵਾਨ ਦੀ ਮੌਤ ...
ਭਾਸ਼ਾਵਾਂ ਦੇ ਆਧਾਰ 'ਤੇ ਵਿਵਾਦ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 5 hours ago
ਨਵੀਂ ਦਿੱਲੀ, 20 ਮਈ - ਪ੍ਰਧਾਨ ਮੰਤਰੀ ਮੋਦੀ ਵਲੋਂ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਗਿਆ ਕਿ ਪਿਛਲੇ ਕੁਝ ਦਿਨਾਂ ਵਿਚ ਅਸੀਂ ਦੇਖਿਆ ਹੈ ਕਿ ਭਾਸ਼ਾਵਾਂ ਦੇ ਆਧਾਰ 'ਤੇ...
1988 ਰੋਡ ਰੇਜ ਮਾਮਲਾ : ਨਵਜੋਤ ਸਿੰਘ ਸਿੱਧੂ ਨੇ ਸਰੰਡਰ ਕਰਨ ਲਈ ਮਾਣਯੋਗ ਅਦਾਲਤ ਕੋਲੋਂ ਇਕ ਹਫ਼ਤੇ ਦਾ ਸਮਾਂ ਮੰਗਿਆ
. . .  about 5 hours ago
ਚੰਡੀਗੜ੍ਹ, 20 ਮਈ -1988 ਰੋਡ ਰੇਜ ਮਾਮਲੇ ਵਿਚ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੇ ਵਕੀਲ ਸੀਨੀਅਰ ਐਡਵੋਕੇਟ ਅਭਿਸ਼ੇਕ ਮਨੂ ਸਿੰਘਵੀ ਨੇ ਕੁਝ "ਮੈਡੀਕਲ ਹਾਲਤ " ਦਾ ਹਵਾਲਾ...
ਜਲੰਧਰ - ਇਕ ਘਰ ਦੇ ਅੰਦਰ ਅਚਾਨਕ ਲੱਗੀ ਅੱਗ,ਦੋ ਦੀ ਮੌਤ
. . .  about 6 hours ago
ਜਲੰਧਰ, 20 ਮਈ - ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਸਥਿਤ ਸਰਕਾਰੀ ਸਕੂਲ ਦੇ ਕੋਲ ਅੱਗ ਲੱਗਣ ਕਾਰਨ ਇਕ ਬੱਚੇ ਸਮੇਤ ਇਕ ਵਿਅਕਤੀ ਦੀ ਮੌਤ ਹੋ,...
ਦਿੱਲੀ - ਕੱਟੜਾ ਐਕਸਪ੍ਰੈਸ ਵੇਅ ਲਈ ਧੱਕੇ ਨਾਲ ਕਬਜ਼ਾ ਕਰਨ ਪਹੁੰਚੇ ਅਧਿਕਾਰੀਆਂ ਨੂੰ ਕਿਸਾਨਾਂ ਨੇ ਬੇਰੰਗ ਮੋੜਿਆ
. . .  about 6 hours ago
ਘੁਮਾਣ, 20 ਮਈ (ਬੰਮਰਾਹ) - ਘੁਮਾਣ ਦੇ ਨਜ਼ਦੀਕ ਪਿੰਡ ਪੁਰਾਣਾ ਬੱਲੜਵਾਲ ਵਿਖੇ ਦਿੱਲੀ ਕੱਟੜਾ ਐਕਸਪ੍ਰੈਸ ਵੇਅ ਲਈ ਧੱਕੇ ਨਾਲ ਕਬਜ਼ਾ ਕਰਨ ਤੋਂ ਰੋਕਣ ਲਈ ਕਿਸਾਨ...
328 ਸਰੂਪਾਂ ਦੇ ਸੰਬੰਧੀ ਸਿੱਖ ਜਥੇਬੰਦੀਆਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਨੂੰ ਹੋਇਆ ਰਵਾਨਾ
. . .  1 minute ago
ਸੁਲਤਾਨਵਿੰਡ, 20 ਮਈ (ਗੁਰਨਾਮ ਸਿੰਘ ਬੁੱਟਰ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ, ਅਤੇ ਚੋਰੀ ਹੋਏ ਸਰੂਪ ਬਾਰੇ ਅੱਜ ਦਮਦਮੀ ਟਕਸਾਲ ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਦੀ ਅਗਵਾਈ ਹੇਠ ਸੈਕੜਿਆਂ ਦੀ ਗਿਣਤੀ 'ਚ ਵੱਖ-ਵੱਖ ਸਿੱਖ ਜਥੇਬੰਦੀਆਂ...
ਹੁਣ ਜੇਲ੍ਹ ਜਾਣਗੇ ਨਵਜੋਤ ਸਿੰਘ ਸਿੱਧੂ
. . .  about 7 hours ago
ਪਟਿਆਲਾ, 20 ਮਈ - ਨਵਜੋਤ ਸਿੰਘ ਸਿੱਧੂ ਨੂੰ ਮਿਲਣ ਲਈ ਕਈ ਸਾਬਕਾ ਵਿਧਾਇਕ ਪਹੁੰਚ ਰਹੇ ਹਨ | ਨਵਜੋਤ ਸਿੰਘ ਸਿੱਧੂ ਹੁਣ ਜੇਲ੍ਹ ਜਾਣਗੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਮੱਘਰ ਸੰਮਤ 553

ਬਠਿੰਡਾ

ਠੇਕਾ ਮੁਲਾਜ਼ਮਾਂ ਨੇ ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹ-ਮਾਰਗ 'ਤੇ ਜਾਮ ਲਗਾ ਕੇ ਆਵਾਜਾਈ ਕੀਤੀ ਠੱਪ

ਬਠਿੰਡਾ, 30 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਝੰਡੇ ਹੇਠ ਸੱਤ ਜ਼ਿਲਿ੍ਹਆਂ ਦੇ ਸੈਂਕੜੇ ਆਊਟਸੋਰਸ ਠੇਕਾ ਮੁਲਾਜ਼ਮਾਂ ਵਲੋਂ ਅੱਜ ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹ ਮਾਰਗ ਜਾਮ ਕਰਕੇ ਆਵਾਜ਼ਾਈ ਠੱੱਪ ਕੀਤੀ ਗਈ | ਇਸ ਕਾਰਨ ਕੌਮੀ ਸ਼ਾਹ ਮਾਰਗ ਦਾ ਟ੍ਰੈਫਿਕ ਪੂਰੀ ਤਰਾਂ ਜਾਮ ਹੋ ਰਿਹਾ ਤੇ ਸ਼ਹਿਰ 'ਚ ਵੀ ਵਾਹਨਾਂ ਦੇ ਵੱਡੇ-ਵਾਡੇ ਜਾਮ ਲੱਗੇ ਰਹੇ, ਜਿਸ ਕਾਰਨ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਮੋਰਚੇ ਸੂਬਾ ਆਗੂ ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂ, ਵਰਿੰਦਰ ਸਿੰਘ ਬੀਬੀਵਾਲਾ, ਰਾਜੇਸ਼ ਕੁਮਾਰ, ਰੁਪਿੰਦਰ ਸਿੰਘ, ਬਲਵੰਤ ਸਿੰਘ ਤੇ ਜਸਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਮਹਿਕਮਿਆਂ ਵਿਚ ਠੇਕਾ ਪ੍ਰਣਾਲੀ ਤਹਿਤ ਕੰਮ ਕਰਦੇ ਹਜ਼ਾਰਾਂ ਕੱਚੇ ਮੁਲਾਜ਼ਮਾਂ ਪੱਕੇ ਹੋਣ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਤੇ ਹੁਣ ਜਦੋਂ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ 'ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜੇਸ਼ਨ ਆਫ਼ ਕੰਟਰੈਕਚੁਅਲ ਬਿੱਲ 2021' ਪਾਸ ਕੀਤਾ ਗਿਆ ਹੈ ਤਾਂ ਇਸ ਵਿਚ ਸਰਕਾਰ ਨੇ ਬਹੁ-ਗਿਣਤੀ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕੀਤੀ ਜਾਣ ਦੀ ਨੀਤੀ 'ਚ ਸ਼ਾਮਲ ਨਹੀਂ ਕੀਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਿਰਫ ਉਨ੍ਹਾਂ ਠੇਕਾ ਮੁਲਾਜ਼ਮਾਂ ਨੂੰ ਹੀ ਪੱਕਾ ਕੀਤਾ ਜਾਵੇਗਾ ਜੋ ਸੰਕਸ਼ਨ ਪੋਸਟਾਂ ਦੇ ਅਧੀਨ ਪਿਛਲੇ ਦਸ ਸਾਲਾਂ ਤੋਂ ਕੰਮ ਕਰਦੇ ਆ ਰਹੇ ਹਨ, ਜਿਸ ਕਾਰਨ ਆਊਟਸੋਰਸ ਮੁਲਾਜ਼ਮਾਂ 'ਚ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ ਤੇ ਅੱਜ ਸੱਤ ਜ਼ਿਲਿ੍ਹਆਂ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਪਰਿਵਾਰਾਂ ਸਮੇਤ ਬਠਿੰਡਾ 'ਚ ਕੌਮੀ ਸ਼ਾਹ ਮਾਰਗ ਜਾਮ ਕਰਨ ਲਈ ਮਜ਼ਬੂਰ ਹੋਣਾ ਪਿਆ ਹੈ | ਪ੍ਰਦਰਸ਼ਨਕਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ 'ਚ ਕੰਮ ਕਰਦੇ ਆਊਟਸੋਰਸ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਕੈਟਾਗਰੀਆਂ ਨੂੰ ਨਵੇਂ ਐਕਟ 'ਚ ਸ਼ਾਮਲ ਕਰਕੇ ਰੈਗੂਲਰ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਦਿਨਾਂ 'ਚ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ੳੇੁਗਰਾਹਾਂ) ਤੇ ਟੈਕਨੀਕਲ ਸਰਵਿਸ ਯੂਨੀਅਨ (ਭੰਗਲ) ਸਮੇਤ ਹੋਰਨਾਂ ਭਰਾਤਰੀ ਜਥੇਬੰਦੀਆਂ ਵਲੋਂ ਡੱਟਵਾਂ ਸਮਰਥਨ ਦਿੱਤਾ ਗਿਆ | ਠੇਕਾ ਮੁਲਾਜ਼ਮਾਂ ਦੇ ਰੋਹ ਨੂੰ ਦੇਖਦੇ ਹੋਏ ਪ੍ਰਸ਼ਾਸ਼ਨ ਵਲੋਂ ਅੱਜ (1 ਦਸੰਬਰ) ਨੂੰ ਮੋਰਚੇ ਦੇ ਵਫ਼ਦ ਦੀ ਮੀਟਿੰਗ ਮੁੱਖ ਮੰਤਰੀ ਦੇ ਪਿੰ੍ਰਸੀਪਲ ਸਕੱਤਰ ਹੁਸਲ ਲਾਲ ਤੇ ਵਿਸ਼ੇਸ਼ ਪਿੰ੍ਰਸੀਪਲ ਸਕੱਤਰ ਜਤਿੰਦਰ ਜੋੜਵਾਲ ਨਾਲ ਚੰਡੀਗੜ੍ਹ ਵਿਖੇ ਕਰਵਾਉਣ ਦਾ ਲਿਖਤੀ ਭਰੋਸਾ ਦਿੱਤਾ ਗਿਆ ਤੇ ਇਸ ਭਰੋਸੇ ਬਾਅਦ ਠੇਕਾ ਮੁਲਾਜ਼ਮਾਂ ਨੇ ਚੱਕਾ ਜਾਮ ਖੋਲਿਆ ਤੇ ਲਗਭਗ ਪੰਜ ਘੰਟਿਆਂ ਦੇ ਲੰਬੇ ਜਾਮ ਬਾਅਦ ਬਠਿੰਡਾ-ਚੰਡੀਗੜ੍ਹ ਕੌਮੀ-ਸ਼ਾਹ ਮਾਰਗ ਦੀ ਆਵਾਜ਼ਾਈ ਬਹਾਲ ਹੋ ਸਕੀ | ਠੇਕਾ ਮੁਲਾਜ਼ਮਾਂ ਨੇ ਚੇਤਾਵਨੀ ਦਿੰਦੇ ਕਿਹਾ ਕਿ ਜੇਕਰ ਉਕਤ ਮੀਟਿੰਗ 'ਚ ਮਸਲੇ ਦਾ ਪੁਖ਼ਤਾ ਹੱਲ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ |

ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਮੁਕੱਦਮੇ 'ਚੋਂ ਦੋ ਬਾ-ਇੱਜ਼ਤ ਬਰੀ

ਬਠਿੰਡਾ, 30 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੀ ਇਕ ਅਦਾਲਤ ਨੇ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਚੱਲ ਰਹੇ ਮੁਕੱਦਮੇ 'ਚੋਂ ਦੋ ਵਿਅਕਤੀਆਂ ਨੂੰ ਬਾ-ਇੱਜ਼ਤ ਬਰੀ ਕੀਤਾ ਹੈ, ਜਦਕਿ ਇਕ ਵਿਅਕਤੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ | ਜ਼ਿਕਰਯੋਗ ਹੈ ਕਿ ਬਠਿੰਡਾ ਦੇ ...

ਪੂਰੀ ਖ਼ਬਰ »

ਨਸ਼ਾ ਕਰਨ ਵਾਲੀਆਂ ਮੁੱਖ ਥਾਵਾਂ ਦਾ ਪਤਾ ਕਰਕੇ ਕੀਤੀ ਜਾਵੇ ਕਾਰਵਾਈ-ਡੀ. ਸੀ.

ਬਠਿੰਡਾ, 30 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਨਸ਼ਾ ਮੁਕਤ ਅਭਿਆਨ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਨਸ਼ਾ ਕਰਨ ਵਾਲੀਆਂ ਮੁੱਖ ਥਾਵਾਂ ਦਾ ਪਤਾ ਕਰਕੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮਤਸੱਯਾ ਸੰਪਦਾ ਯੋਜਨਾ ਸੰਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਹੋਈ ਬੈਠਕ

ਬਠਿੰਡਾ, 30 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ 'ਚ ਪ੍ਰਧਾਨ ਮੰਤਰੀ ਮਤਸੱਯਾ ਸੰਪਦਾ ਯੋਜਨਾ ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਹੋਈ, ਜਿਸ ਦੌਰਾਨ ਪ੍ਰਧਾਨ ਮੰਤਰੀ ਮਤਸੱਯਾ ਸੰਪਦਾ ਯੋਜਨਾ ਅਧੀਨ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ | ...

ਪੂਰੀ ਖ਼ਬਰ »

ਜੁਆਇੰਟ ਐਕਸ਼ਨ ਕਮੇਟੀ ਅਕਾਊਾਟਸ ਕੇਡਰ ਦਾ ਰੋਸ ਧਰਨਾ ਲਗਾਤਾਰ ਜਾਰੀ

ਬਠਿੰਡਾ, 30 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਜੁਆਇੰਟ ਐਕਸ਼ਨ ਕਮੇਟੀ ਅਕਾਊਾਟਸ ਕੇਡਰ ਵਲੋਂ ਆਪਣੀਆਂ ਮੰਗਾਂ ਦੇ ਹੱਲ ਲਈ ਪਾਵਰਕਾਮ ਦੇ ਮੁੱਖ ਇੰਜੀਨੀਅਰ ਵੰਡ (ਪੱਛਮ) ਜ਼ੋਨ ਬਠਿੰਡਾ ਦੇ ਦਫ਼ਤਰ ਸਾਹਮਣੇ ਲਗਾਇਆ ਗਿਆ ਰੋਸ ਧਰਨਾ ਲਗਾਤਾਰ ਜਾਰੀ ਹੈ | ਅੱਜ ਦੇ ਧਰਨੇ ਵਿਚ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਵਲੋਂ ਬਠਿੰਡਾ ਦੇ ਦੋ ਸਰਕਾਰੀ ਸਕੂਲਾਂ 'ਚ ਨਵੇਂ ਵਿੰਗਾਂ ਦਾ ਉਦਘਾਟਨ

ਬਠਿੰਡਾ, 30 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਦੇ ਸ਼ਹੀਦ ਸੰਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ, ਪਰਸਰਾਮ ਨਗਰ ਅਤੇ ਘਨੱਈਆ ਨਗਰ ਦੇ ਹਾਈ ਸਕੂਲ ਵਿਚ ਦੋ ਨਵੇਂ ਵਿੰਗਾਂ ਦਾ ਉਦਘਾਟਨ ਕੀਤਾ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਵਲੋਂ ਕੀਤਾ ਗਿਆ ਲੌਲੀਪੌਪ ਵੰਡ ਪ੍ਰਦਰਸ਼ਨ

ਬਠਿੰਡਾ, 30 ਨਵੰਬਰ (ਅਵਤਾਰ ਸਿੰਘ)-ਬਠਿੰਡਾ ਰਾਜਿੰਦਰਾ ਸਰਕਾਰੀ ਕਾਲਜ ਵਿਖੇ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਖ਼ਿਲਾਫ਼ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਪੰਜਾਬ ਸਰਕਾਰ ਦੇ ਵਾਰ-ਵਾਰ ਦਿੱਤੇ ਜਾ ਰਹੇ ਲਾਰਿਆਂ ਤੋਂ ...

ਪੂਰੀ ਖ਼ਬਰ »

ਅੰਤਰ ਸਕੂਲ ਮੁਕਾਬਲਿਆਂ 'ਚ ਸਟਾਰ ਪਲੱਸ ਸਕੂਲ ਰਾਮਾਂ ਦਾ ਸ਼ਾਨਦਾਰ ਪ੍ਰਦਰਸ਼ਨ

ਰਾਮਾਂ ਮੰਡੀ, 30 ਨਵੰਬਰ (ਅਮਰਜੀਤ ਸਿੰਘ ਲਹਿਰੀ)-ਬੰਗੀ ਰੋਡ 'ਤੇ ਸਥਿਤ ਸਟਾਰ ਪਲੱਸ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਅੰਤਰ ਸਕੂਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੁਜ਼ੀਸਨਾਂ ਹਾਸਿਲ ਕਰਕੇ ਇਲਾਕੇ ਵਿੱਚ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਬੀ. ਐੱਫ. ਸੀ. ਐੱਮ. ਟੀ. ਦੇ ਬਿਜ਼ਨਸ ਸਟੱਡੀਜ਼ ਵਿਭਾਗ ਨੇ ਸੰਵਿਧਾਨ ਦਿਵਸ ਮਨਾਇਆ

ਬਠਿੰਡਾ, 30 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਇਕ ਮੋਹਰੀ ਬੀ-ਸਕੂਲ) ਦੇ ਬਿਜ਼ਨਸ ਸਟੱਡੀਜ਼ ਵਿਭਾਗ ਵਲੋਂ ਸੰਵਿਧਾਨ ਦਿਵਸ 'ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ' ਮਨਾਇਆ ਗਿਆ | ਆਜ਼ਾਦੀ ਦੇ 75ਵੇਂ ਸਾਲ ਦੇ ਜਸ਼ਨ ...

ਪੂਰੀ ਖ਼ਬਰ »

'ਆਪ' ਦੀਆਂ ਗਾਰੰਟੀਆਂ ਸਰਕਾਰ ਬਣਨ ਤੋਂ ਬਾਅਦ ਇੰਨ-ਬਿੰਨ ਲਾਗੂ ਹੋਣਗੀਆਂ-ਬਲਦੇਵ ਸਿੰਘ

ਬਠਿੰਡਾ, 30 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ 'ਚ ਪੁੱਜ ਕੇ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੀਆਂ ਗ੍ਰੰਟੀਆਂ ਦਿੱਤੀਆਂ ਜਾ ਰਹੀ ਹਨ ਤੇ ...

ਪੂਰੀ ਖ਼ਬਰ »

ਦ ਸੰਸਕਾਰ ਸਕੂਲ ਵਿਖੇ ਇਕ ਰਾਤ ਦਾ ਕੈਂਪ ''ਅੰਡਰ ਦਿ ਸਟਾਰਸ'' ਲਗਾਇਆ

ਤਲਵੰਡੀ ਸਾਬੋ, 30 ਨਵੰਬਰ (ਰਣਜੀਤ ਸਿੰਘ ਰਾਜੂ)-ਬੱਚਿਆਂ ਦੀ ਜੀਵਨ ਸ਼ੈਲੀ ਨੂੰ ਵਿਕਸਿਤ ਕਰਨ ਲਈ ਵੱਖਰਾ ਉਪਰਾਲਾ ਕਰਦੇ ਹੋਏ 'ਦ ਸੰਸਕਾਰ ਸਕੂਲ' ਤਲਵੰਡੀ ਸਾਬੋ ਵਲੋਂ ''ਅੰਡਰ ਦਿ ਸਟਾਰਸ'' ਸਿਰਲੇਖ ਹੇਠ ਇਕ ਰਾਤ ਦਾ ਕੈਂਪ ਲਗਾਇਆ ਗਿਆ, ਜਿਸ ਵਿਚ ਬੱਚਿਆਂ ਨੇ ਬੜੇ ਉਤਸ਼ਾਹ ...

ਪੂਰੀ ਖ਼ਬਰ »

ਕੰਟਰੈਕਟ ਮਲਟੀਪਰਪਜ਼ ਹੈੱਲਥ ਵਰਕਰ (ਫੀਮੇਲ) ਸੰਘਰਸ਼ ਕਮੇਟੀ ਪੰਜਾਬ ਦਾ ਧਰਨਾ 16ਵੇਂ ਦਿਨ 'ਚ ਸ਼ਾਮਿਲ

ਬਠਿੰਡਾ, 30 ਨਵੰਬਰ (ਅਵਤਾਰ ਸਿੰਘ)-ਸਥਾਨਕ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿਚ ੰਕੰਟਰੈੱਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਸੰਘਰਸ਼ ਕਮੇਟੀ ਪੰਜਾਬ ਦਾ ਧਰਨਾ ਅੱਜ 16ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ | ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਵਲੋਂ ਪਿਛਲੇ 15 ...

ਪੂਰੀ ਖ਼ਬਰ »

ਹਰਫੂਲ ਸਿੰਘ ਬੰਗੀ ਕਾਂਗਰਸ ਹਲਕਾ ਤਲਵੰਡੀ ਦੇ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ

ਰਾਮਾਂ ਮੰਡੀ, 30 ਨਵੰਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਬੰਗੀ ਦੀਪਾ ਦੇ ਸੀਨੀਅਰ ਯੂਥ ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਰਾਮਾਂ ਦੇ ਉਪ ਚੇਅਰਪਰਸਨ ਦੇ ਸਪੁੱਤਰ ਹਰਫੂਲ ਸਿੰਘ ਦੀਪਾ ਬੰਗੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਹਲਕਾ ਤਲਵੰਡੀ ਸਾਬੋ ...

ਪੂਰੀ ਖ਼ਬਰ »

ਪੈਨਸ਼ਨ ਸਕੀਮ ਦੀ ਬਹਾਲੀ ਲਈ ਸੀ. ਪੀ. ਐੱਫ਼. ਕਰਮਚਾਰੀ ਯੂਨੀਅਨ ਵਲੋਂ 9 ਨੂੰ ਸਿੱਧੂ ਦੀ ਰਿਹਾਇਸ਼ ਦਾ ਘਿਰਾਓ-ਮਾਨ

ਬਠਿੰਡਾ, 30 ਨਵੰਬਰ (ਅਵਤਾਰ ਸਿੰਘ)-ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲੰਬੇ ਸਮੇਂ ਤੋਂ ਜੱਦੋ-ਜਹਿਦ ਕਰ ਰਹੀ ਸੀ. ਪੀ. ਐਫ. ਕਰਮਚਾਰੀ ਯੂਨੀਅਨ ਪੰਜਾਬ ਵਲੋਂ 9 ਦਸੰਬਰ ਨੂੰ ਪਟਿਆਲੇ ਵਿਖੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ | ਸੀ ...

ਪੂਰੀ ਖ਼ਬਰ »

ਵਾਰ-ਵਾਰ ਟੁੱਟ ਰਹੇ ਖ਼ਸਤਾ ਮਾਈਨਰ ਦੇ ਨਵੀਨੀਕਰਨ ਦੀ ਮੰਗ

ਭਾਗੀਵਾਂਦਰ, 30 ਨਵੰਬਰ (ਮਹਿੰਦਰ ਸਿੰਘ ਰੂਪ)-ਕੋਟਲਾ ਬ੍ਰਾਂਚ ਨਹਿਰ 'ਚੋਂ ਨਿਕਲਦਾ ਮਾਹੀ ਨੰਗਲ-ਬੰਗੀ ਕਲਾਂ ਮਾਈਨਰ ਪਿਛਲੇ ਪੰਜਾਹ ਸਾਲਾਂ ਤੋਂ ਬਣਿਆ ਖ਼ਸਤਾ ਹੋਣ ਕਰਕੇ ਅਕਸਰ ਹੀ ਟੁੱਟਦਾ ਰਹਿੰਦਾ ਹੈ, ਜੋ ਪਿਛਲੇ ਦਿਨੀਂ ਪਿੰਡ ਬੰਗੀ ਕਲਾਂ ਦੇ ਖੇਤੀ ਰਕਬੇ 'ਚ ਟੁੱਟਣ ...

ਪੂਰੀ ਖ਼ਬਰ »

ਜੱਸੀ ਵਲੋਂ ਪਿੰਡ ਬੰਗੀ ਦੀਪਾ ਸਿੰਘ ਦਾ ਦੌਰਾ

ਰਾਮਾਂ ਮੰਡੀ, 30 ਨਵੰਬਰ (ਤਰਸੇਮ ਸਿੰਗਲਾ)-2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਬਕਾ ਮੰਤਰੀ ਹਰਮਿੰਦਰ ਸਿੰਘ ਜੱਸੀ ਵਲੋਂ ਅੱਜ ਤੋਂ ਪਿੰਡਾਂ ਦੇ ਤੂਫ਼ਾਨੀ ਦੌਰੇ ਸ਼ੁਰੂ ਕਰ ਦਿੱਤੇ ਗਏ ਹਨ | ਇਸ ਦੌਰਾਨ ਉਨ੍ਹਾਂ ਅੱਜ ਨੇੜਲੇ ਪਿੰਡ ਬੰਗੀ ਦੀਪਾ ਸਿੰਘ ਵਿਖੇ ਦੌਰੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਕਰਵਾਏ ਮਾਂ-ਬੋਲੀ ਪੰਜਾਬੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਹਿ ਵਿੱਦਿਅਕ ਮੁਕਾਬਲੇ

ਬਠਿੰਡਾ, 30 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ਼ਿਵਪਾਲ ਗੋਇਲ ਅਤੇ ਬਲਜੀਤ ਸਿੰਘ ਸੰਦੋਹਾ ਦੀ ਅਗਵਾਈ ਵਿਚ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਹਿ ਵਿੱਦਿਅਕ ਮੁਕਾਬਲੇ ਸਥਾਨਕ ਟੀਚਰਜ਼ ਹੋਮ ਵਿਖੇ ...

ਪੂਰੀ ਖ਼ਬਰ »

ਚਾਰ ਜ਼ਿਲਿ੍ਹਆਂ ਦੀਆਂ ਬੈਂਕ ਸਖੀਆਂ ਦੀ 3 ਦਿਨਾਂ ਟ੍ਰੇਨਿੰਗ ਸਮਾਪਤ

ਬਠਿੰਡਾ, 30 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਰਾਜ ਦਿਹਾਤੀ ਪੇਂਡੂ ਆਜੀਵਿਕਾ ਮਿਸ਼ਨ (ਪੀ. ਐਸ. ਆਰ. ਐਲ. ਐਮ) ਅਧੀਨ ਕੰਮ ਕਰ ਰਹੀਆਂ ਵੱਖ-ਵੱਖ ਬੈਂਕਾਂ ਵਿਚ ਤਾਇਨਾਤ ਚਾਰ ਜ਼ਿਲਿ੍ਹਆਂ ਦੀਆਂ 64 ਬੈਂਕ ਸਖੀਆਂ ਦੀ ਇਕ ਵਿਸ਼ੇਸ਼ 3 ਦਿਨਾਂ ਟ੍ਰੇਨਿੰਗ ਜ਼ਿਲ੍ਹਾ ...

ਪੂਰੀ ਖ਼ਬਰ »

ਭਾਜਪਾ ਨਾਲ ਮਿਲ ਕੇ ਸਰਕਾਰ ਬਣਾਉਣ ਦਾ ਸੁਪਨਾ ਵੀ ਨਾ ਵੇਖਣ ਕੈਪਟਨ-ਯੋਧਾ ਸਿੰਘ ਨੰਗਲਾ

ਰਾਮਾਂ ਮੰਡੀ, 30 ਨਵੰਬਰ (ਤਰਸੇਮ ਸਿੰਗਲਾ)-ਭਾਜਪਾ ਨਾਲ ਮਿਲ ਕੇ ਪੰਜਾਬ ਵਿਚ ਸਰਕਾਰ ਬਣਾਉਣ ਦਾ ਸੁਪਨਾ ਵੀ ਨਾ ਵੇਖਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ | ਇਹ ਗੱਲ ਭਾਰਤੀ ਕਿਸਾਨ ਯੂਨੀਅਨ ਏਕਤਾ/ਸਿੱਧੂਪੁਰ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਯੋਧਾ ਸਿੰਘ ...

ਪੂਰੀ ਖ਼ਬਰ »

ਅਕਲੀਆਂ ਖੁਰਦ ਵਿਖੇ ਪੂਰਨ ਸਿੰਘ ਨੂੰ ਅਧਿਕਾਰਤ ਪੰਚ ਚੁਣਿਆ

ਮਹਿਮਾ ਸਰਜਾ, 30 ਨਵੰਬਰ (ਰਾਮਜੀਤ ਸ਼ਰਮਾ)-ਪਿੰਡ ਆਕਲੀਆ ਖੁਰਦ ਦੀ ਪੰਚਾਇਤ ਦੇ ਸਰਪੰਚ ਲਛਮਣ ਸਿੰਘ ਕਾਫ਼ੀ ਲੰਮੇ ਸਮੇਂ ਤੋਂ ਸਸਪੈਂਡ ਚੱਲ ਰਹੇ ਸਨ | ਜਿਸ ਕਰਕੇ ਪਿੰਡ ਦੇ ਤੇ ਪਿੰਡ ਦੇ ਲੋਕਾਂ ਦੇ ਕੰਮ ਨਹੀਂ ਹੋ ਰਹੇ ਸਨ, ਜਿਸ ਦੇ ਕਾਰਨ ਪਿੰਡ ਦੇ ਲੋਕਾਂ ਨੂੰ ਕਾਫ਼ੀ ...

ਪੂਰੀ ਖ਼ਬਰ »

3 ਨੂੰ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਲੱਗੇਗਾ ਰੋਜ਼ਗਾਰ ਮੇਲਾ

ਬਠਿੰਡਾ, 30 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਲ ਬਣਾਉਣ ...

ਪੂਰੀ ਖ਼ਬਰ »

ਗੁਰਮਤਿ ਪ੍ਰਚਾਰ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਆਰੰਭੇ ਜਾਣਗੇ ਵੱਡੇ ਯਤਨ-ਮੁਖੀ ਗੁਰਮਤਿ ਪ੍ਰਚਾਰ ਵਹੀਰ

ਤਲਵੰਡੀ ਸਾਬੋ, 30 ਨਵੰਬਰ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਹਰਜਿੰਦਰ ਸਿੰਘ ਧਾਮੀ ਨੂੰ ਚੁਣ ਲਏ ਜਾਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੀ ਗੁਰਮਤਿ ਪ੍ਰਚਾਰ ਵਹੀਰ ਦੇ ਮੁਖੀ ਬਾਬਾ ਬੂਟਾ ਸਿੰਘ ਗੁੜਥੜੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX