ਤਾਜਾ ਖ਼ਬਰਾਂ


ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਹੋਏ ਰਵਾਨਾ
. . .  3 minutes ago
ਪਟਿਆਲਾ, 20 ਮਈ-ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਕਈ ਆਗੂ ਵੀ ਮੌਜੂਦ ਹਨ।
ਗੁਜਰਾਤ ਤੋਂ ਆਏ ਕੋਲੇ ਦੇ ਟਰੱਕ 'ਚੋਂ 140 ਕਿੱਲੋ ਡੋਡੇ, 50 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ , 2 ਕਾਬੂ
. . .  11 minutes ago
ਫਿਰੋਜ਼ਪੁਰ, 20 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਮੁਹਿੰਮ ਵਿਚ ਪੰਜਾਬ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਲੱਗੀ ਜਦੋਂ ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਨੇ ਗੁਜਰਾਤ ਤੋਂ ਕੋਲੇ ਦੇ ਟਰੱਕ 'ਚੋਂ ਨਸ਼ੀਲੇ ਪਦਾਰਥ ਲਿਆ ਰਹੇ 2 ਵਿਅਕਤੀਆਂ...
ਵੱਡੀ ਖ਼ਬਰ: ਨਹੀਂ ਮਿਲੀ ਨਵਜੋਤ ਸਿੰਘ ਸਿੱਧੂ ਨੂੰ ਕੋਈ ਰਾਹਤ, ਅੱਜ ਹੀ ਕਰਨਾ ਪਵੇਗਾ ਸਰੰਡਰ
. . .  20 minutes ago
ਚੰਡੀਗੜ੍ਹ, 20 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਨੂੰ ਲੈ ਕੇ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਕੋਰਟ ਵਲੋਂ ਕੋਈ ਵੀ ਰਾਹਤ ਨਹੀਂ ਮਿਲਣ ਕਰਕੇ ਅੱਜ ਹੀ ਸਰੰਡਰ ਕਰਨਾ...
ਬਠਿੰਡਾ: ਤੇਜ਼ਧਾਰ ਹਥਿਆਰਾਂ ਨਾਲ ਭੱਠਾ ਮਜ਼ਦੂਰਾਂ 'ਤੇ ਹਮਲਾ, ਇਕ ਦੀ ਮੌਤ
. . .  about 1 hour ago
ਬਠਿੰਡਾ, 20 ਮਈ-ਬਠਿੰਡਾ ਦੇ ਪਿੰਡ ਗਿੱਲਪੱਤੀ ਦੇ ਭੱਠੇ 'ਤੇ ਕੁੱਝ ਵਿਅਕਤੀਆਂ ਨੇ ਦੇਰ ਰਾਤ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਤਿੰਨ ਭੱਠਾ ਮਜ਼ਦੂਰਾਂ ਨੂੰ ਗਭੀਰ ਜ਼ਖ਼ਮੀ ਕਰ ਦਿੱਤਾ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ...
ਪੰਜਾਬ 'ਚ ਦਿੱਲੀ ਦੀ ਤਰਜ਼ 'ਤੇ ਛੇਤੀ ਬਣਨਗੇ ਮੁਹੱਲਾ ਕਲੀਨਿਕ: ਭਗਵੰਤ ਮਾਨ
. . .  24 minutes ago
ਚੰਡੀਗੜ੍ਹ, 20 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ, ਪੰਜਾਬ ਦੇ ਅੰਦਰ ਬਹੁਤ ਜਲਦ...
ਬਲਾਕ ਚੋਗਾਵਾਂ ਦੇ ਪਿੰਡ ਪੰਡੋਰੀ ਦੀ 9 ਏਕੜ ਜ਼ਮੀਨ ਦਾ ਛੁਡਾਇਆ ਕਬਜ਼ਾ
. . .  about 1 hour ago
ਲੋਪੋਕੇ, 20 ਮਈ (ਗੁਰਵਿੰਦਰ ਸਿੰਘ ਕਲਸੀ)-ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਪੰਡੋਰੀ ਵਿਖੇ 9 ਏਕੜ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਛੁਡਾਇਆ ਗਿਆ। ਇਸ ਸੰਬੰਧੀ ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਗੁਰਪ੍ਰੀਤ ਗਿੱਲ, ਬੀ.ਡੀ.ਪੀ.ਓ. ਚੋਗਾਵਾਂ ਸਿਤਾਰਾ...
ਮਹਾਰਾਸ਼ਟਰ 'ਚ ਟੈਂਕਰ ਅਤੇ ਟਰੱਕ ਵਿਚਾਲੇ ਟੱਕਰ ਤੋਂ ਬਾਅਦ ਲੱਗੀ ਅੱਗ, 9 ਲੋਕਾਂ ਦੀ ਮੌਤ
. . .  about 2 hours ago
ਪੁਣੇ, 20 ਮਈ-ਮਹਾਰਾਸ਼ਟਰ ਦੇ ਚੰਦਰਪੁਰ 'ਚ ਡੀਜ਼ਲ ਨਾਲ ਭਰੇ ਟੈਂਕਰ ਅਤੇ ਲੱਕੜੀ ਲਿਜਾ ਰਹੇ ਟਰੱਕ ਵਿਚਾਲੇ ਭਿਆਨਕ ਟੱਕਰ ਹੋਣ ਤੋਂ ਬਾਅਦ ਅੱਗ ਲੱਗ ਗਈ। ਹਾਦਸੇ 'ਚ 9 ਲੋਕਾਂ ਦੀ ਝੁਲਸ ਕੇ ਮੌਤ ਹੋ ਗਈ।
'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਆਪਣੀ ਹੀ ਪਾਰਟੀ 'ਤੇ ਚੁੱਕੇ ਸਵਾਲ
. . .  about 2 hours ago
ਚੰਡੀਗੜ੍ਹ, 20 ਮਈ-ਅੰਮ੍ਰਿਤਸਰ ਜ਼ਿਲ੍ਹੇ ਦੇ ਉੱਤਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ ਹੈ। ਪੱਤਰ 'ਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ...
ਗਡਵਾਸੂ ਦੇ ਵਿਦਿਆਰਥੀਆਂ ਵਲੋਂ ਕੈਬਨਿਟ ਮੰਤਰੀ ਧਾਲੀਵਾਲ ਦਾ ਘਿਰਾਓ
. . .  about 2 hours ago
ਲੁਧਿਆਣਾ, 20 ਮਈ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਯੂਨੀਵਰਸਿਟੀ ਪੁੱਜਣ 'ਤੇ ਘਿਰਾਓ...
ਰਜਨੀਸ਼ ਮਿੱਤਲ ਸ਼ੈਂਟੀ ਨੇ ਨਗਰ ਕੌਂਸਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਨਾਭਾ, 20 ਮਈ (ਕਰਮਜੀਤ ਸਿੰਘ)- ਨਗਰ ਕੌਂਸਲ ਦੇ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ ਨੇ ਅੱਜ ਆਪਣੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਅਸਤੀਫ਼ੇ ਦਾ ਕਾਰਨ ਆਪਣੀਆਂ ਪਰਿਵਾਰਕ ਸੰਬੰਧੀ ਰੁਝੇਵਿਆਂ ਨੂੰ ਦੱਸਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਅਤੇ ਕੌਂਸਲ ਦੇ ਕੌਂਸਲਰ ਹਾਜ਼ਰ ਸਨ।
ਪੰਚਾਇਤੀ ਜ਼ਮੀਨਾਂ 'ਤੇ ਬਣੇ ਘਰਾਂ ਨੂੰ ਤੋੜਨ ਦੀ ਬਜਾਏ ਪੈਸੇ ਵਸੂਲੇ ਜਾਣਗੇ-ਧਾਲੀਵਾਲ
. . .  about 3 hours ago
ਲੁਧਿਆਣਾ, 20 ਮਈ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਜਿਹੜੇ ਪਿੰਡਾਂ 'ਚ ਪੰਚਾਇਤੀ ਜ਼ਮੀਨਾਂ 'ਤੇ ਕਬਜ਼ੇ ਹੋਏ ਹਨ, ਉਨ੍ਹਾਂ ਕਬਜ਼ਿਆਂ ਨੂੰ ਛੁਡਾਉਣ ਲਈ...
ਪੰਜਾਬ ਦੇ ਪਿੰਡ-ਪਿੰਡ ਡੇਅਰੀ ਧੰਦੇ ਨੂੰ ਪ੍ਰਫੁੱਲਿਤ ਕਰਾਂਗੇ-ਧਾਲੀਵਾਲ
. . .  about 3 hours ago
ਲੁਧਿਆਣਾ, 20 ਮਈ (ਪੁਨੀਤ ਬਾਵਾ)ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸ ਯੂਨੀਵਰਸਿਟੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਹਰ ਪਿੰਡ ਵਿਚ ਡੇਅਰੀ ਫਾਰਮ ਧੰਦੇ ਨੂੰ ਪ੍ਰਫੁੱਲਿਤ...
ਸੁੰਡਰਾ ਅਗਨੀ ਕਾਂਡ ਦੇ ਭੇਟ ਚੜ੍ਹੀ ਬੱਚੀ ਨੂੰ ਇਨਸਾਫ਼ ਦਿਵਾਉਣ ਲਈ ਬਸਪਾ ਨੇ ਲਾਇਆ ਧਰਨਾ
. . .  about 3 hours ago
ਡੇਰਾਬਸੀ, 20 ਮਈ (ਗੁਰਮੀਤ ਸਿੰਘ)-ਡੇਰਾਬਸੀ ਦੇ ਪਿੰਡ ਸੁੰਡਰਾ ਵਿਖੇ ਖੇਤਾਂ 'ਚ ਨਾੜ ਨੂੰ ਲਾਈ ਅੱਗ ਦੀ ਲਪੇਟ 'ਚ ਆ ਕੇ ਸੜ ਕੇ ਮਰੀ ਡੇਢ ਸਾਲ ਦੀ ਬੱਚੀ ਦੀ ਮੌਤ ਦਾ ਮਾਮਲਾ ਠੰਢਾ ਹੋਣ ਦਾ ਨਾਂਅ ਨਹੀਂ ਲੈ ਰਿਹਾ। ਇਸ ਮਾਮਲੇ 'ਚ ਇਕ ਆਗੂ ਖ਼ਿਲਾਫ਼ ਕਾਰਵਾਈ ਨੂੰ...
ਪੈਗਾਸਸ ਮਾਮਲੇ ਵਿਚ ਰਿਪੋਰਟ ਪੇਸ਼ ਕਰਨ ਲਈ ਮੰਗਿਆ ਗਿਆ ਹੋਰ ਸਮਾਂ
. . .  about 4 hours ago
ਨਵੀਂ ਦਿੱਲੀ, 20 ਮਈ - ਪੈਗਾਸਸ ਮਾਮਲੇ ਵਿਚ ਸੁਪਰੀਮ ਕੋਰਟ ਦੁਆਰਾ ਨਿਯੁਕਤ ਤਕਨੀਕੀ ਕਮੇਟੀ ਨੇ ਪੈਗਾਸਸ ਜਾਂਚ 'ਤੇ ਰਿਪੋਰਟ ਪੇਸ਼ ਕਰਨ ਲਈ ਸੁਪਰੀਮ ਕੋਰਟ ਤੋਂ ਹੋਰ ਸਮਾਂ...
ਸਕੂਟਰੀ ਤੇ ਤੂੜੀ ਵਾਲੇ ਟਰੈਕਟਰ ਦੀ ਟੱਕਰ 'ਚ ਨੌਜਵਾਨ ਦੀ ਮੌਤ
. . .  about 4 hours ago
ਕੋਟਫ਼ਤੂਹੀ, 20 ਮਈ (ਅਵਤਾਰ ਸਿੰਘ ਅਟਵਾਲ) - ਬੀਤੀ ਦੇਰ ਰਾਤ ਸਥਾਨਕ ਪਟਰੋਲ ਪੰਪ ਦੇ ਕਰੀਬ ਇਕ ਸਕੂਟਰੀ ਤੇ ਤੂੜੀ ਵਾਲੇ ਟਰੈਕਟਰ ਦੀ ਟੱਕਰ 'ਚ ਇਕ ਨੌਜਵਾਨ ਦੀ ਮੌਤ ...
ਭਾਸ਼ਾਵਾਂ ਦੇ ਆਧਾਰ 'ਤੇ ਵਿਵਾਦ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਵੀਂ ਦਿੱਲੀ, 20 ਮਈ - ਪ੍ਰਧਾਨ ਮੰਤਰੀ ਮੋਦੀ ਵਲੋਂ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਗਿਆ ਕਿ ਪਿਛਲੇ ਕੁਝ ਦਿਨਾਂ ਵਿਚ ਅਸੀਂ ਦੇਖਿਆ ਹੈ ਕਿ ਭਾਸ਼ਾਵਾਂ ਦੇ ਆਧਾਰ 'ਤੇ...
1988 ਰੋਡ ਰੇਜ ਮਾਮਲਾ : ਨਵਜੋਤ ਸਿੰਘ ਸਿੱਧੂ ਨੇ ਸਰੰਡਰ ਕਰਨ ਲਈ ਮਾਣਯੋਗ ਅਦਾਲਤ ਕੋਲੋਂ ਇਕ ਹਫ਼ਤੇ ਦਾ ਸਮਾਂ ਮੰਗਿਆ
. . .  about 4 hours ago
ਚੰਡੀਗੜ੍ਹ, 20 ਮਈ -1988 ਰੋਡ ਰੇਜ ਮਾਮਲੇ ਵਿਚ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੇ ਵਕੀਲ ਸੀਨੀਅਰ ਐਡਵੋਕੇਟ ਅਭਿਸ਼ੇਕ ਮਨੂ ਸਿੰਘਵੀ ਨੇ ਕੁਝ "ਮੈਡੀਕਲ ਹਾਲਤ " ਦਾ ਹਵਾਲਾ...
ਜਲੰਧਰ - ਇਕ ਘਰ ਦੇ ਅੰਦਰ ਅਚਾਨਕ ਲੱਗੀ ਅੱਗ,ਦੋ ਦੀ ਮੌਤ
. . .  about 5 hours ago
ਜਲੰਧਰ, 20 ਮਈ - ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਸਥਿਤ ਸਰਕਾਰੀ ਸਕੂਲ ਦੇ ਕੋਲ ਅੱਗ ਲੱਗਣ ਕਾਰਨ ਇਕ ਬੱਚੇ ਸਮੇਤ ਇਕ ਵਿਅਕਤੀ ਦੀ ਮੌਤ ਹੋ,...
ਦਿੱਲੀ - ਕੱਟੜਾ ਐਕਸਪ੍ਰੈਸ ਵੇਅ ਲਈ ਧੱਕੇ ਨਾਲ ਕਬਜ਼ਾ ਕਰਨ ਪਹੁੰਚੇ ਅਧਿਕਾਰੀਆਂ ਨੂੰ ਕਿਸਾਨਾਂ ਨੇ ਬੇਰੰਗ ਮੋੜਿਆ
. . .  about 5 hours ago
ਘੁਮਾਣ, 20 ਮਈ (ਬੰਮਰਾਹ) - ਘੁਮਾਣ ਦੇ ਨਜ਼ਦੀਕ ਪਿੰਡ ਪੁਰਾਣਾ ਬੱਲੜਵਾਲ ਵਿਖੇ ਦਿੱਲੀ ਕੱਟੜਾ ਐਕਸਪ੍ਰੈਸ ਵੇਅ ਲਈ ਧੱਕੇ ਨਾਲ ਕਬਜ਼ਾ ਕਰਨ ਤੋਂ ਰੋਕਣ ਲਈ ਕਿਸਾਨ...
328 ਸਰੂਪਾਂ ਦੇ ਸੰਬੰਧੀ ਸਿੱਖ ਜਥੇਬੰਦੀਆਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਨੂੰ ਹੋਇਆ ਰਵਾਨਾ
. . .  about 3 hours ago
ਸੁਲਤਾਨਵਿੰਡ, 20 ਮਈ (ਗੁਰਨਾਮ ਸਿੰਘ ਬੁੱਟਰ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ, ਅਤੇ ਚੋਰੀ ਹੋਏ ਸਰੂਪ ਬਾਰੇ ਅੱਜ ਦਮਦਮੀ ਟਕਸਾਲ ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਦੀ ਅਗਵਾਈ ਹੇਠ ਸੈਕੜਿਆਂ ਦੀ ਗਿਣਤੀ 'ਚ ਵੱਖ-ਵੱਖ ਸਿੱਖ ਜਥੇਬੰਦੀਆਂ...
ਹੁਣ ਜੇਲ੍ਹ ਜਾਣਗੇ ਨਵਜੋਤ ਸਿੰਘ ਸਿੱਧੂ
. . .  about 6 hours ago
ਪਟਿਆਲਾ, 20 ਮਈ - ਨਵਜੋਤ ਸਿੰਘ ਸਿੱਧੂ ਨੂੰ ਮਿਲਣ ਲਈ ਕਈ ਸਾਬਕਾ ਵਿਧਾਇਕ ਪਹੁੰਚ ਰਹੇ ਹਨ | ਨਵਜੋਤ ਸਿੰਘ ਸਿੱਧੂ ਹੁਣ ਜੇਲ੍ਹ ਜਾਣਗੇ...
ਵਿਦਿਆਰਥੀਆਂ ਅਤੇ ਮੁਲਾਜ਼ਮਾਂ ਦੀ ਮੰਗ ਨੂੰ ਦੇਖਦਿਆਂ ਨਵੀਂ ਸੰਗਰੂਰ -ਪਟਿਆਲਾ ਬੱਸ ਸਰਵਿਸ ਸ਼ੁਰੂ
. . .  about 3 hours ago
ਸੰਗਰੂਰ, 20 ਮਈ (ਧੀਰਜ ਪਸ਼ੋਰੀਆ) - ਰੋਜ਼ਾਨਾ ਸੰਗਰੂਰ ਤੋਂ ਪਟਿਆਲਾ ਜਾਣ ਵਾਲੇ ਵਿਦਿਆਰਥੀਆਂ ਅਤੇ ਮੁਲਾਜਮਾਂ ਦੀ ਮੰਗ ਨੂੰ ਪੂਰਾ ਕਰਦਿਆਂ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੇ...
ਨਵੇਂ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਨੇਤਾ ਦੀ ਚੋਣ ਤੱਕ ਜੇਸਨ ਕੈਨੀ ਹੀ ਨੇਤਾ ਵਜੋਂ ਨਿਭਾਉਣਗੇ ਸੇਵਾਵਾਂ
. . .  about 6 hours ago
ਕੈਲਗਰੀ, 20 ਮਈ (ਜਸਜੀਤ ਸਿੰਘ ਧਾਮੀ) - ਜੇਸਨ ਕੈਨੀ ਉਦੋਂ ਤੱਕ ਅਲਬਰਟਾ ਦੇ ਪ੍ਰੀਮੀਅਰ ਬਣੇ ਰਹਿਣਗੇ ਜਦੋਂ ਤੱਕ ਦੁਆਰਾ ਨਵੇਂ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਨੇਤਾ ਦੀ ਚੋਣ...
ਪੁਣੇ 'ਚ ਡੁੱਬਣ ਦੀਆਂ ਦੋ ਘਟਨਾਵਾਂ 'ਚ 8 ਮੌਤਾਂ
. . .  about 7 hours ago
ਪੁਣੇ (ਮਹਾਰਾਸ਼ਟਰ) 20 ਮਈ - ਪੁਣੇ ਜ਼ਿਲ੍ਹੇ ਵਿਚ ਵੀਰਵਾਰ ਨੂੰ ਦੋ ਵੱਖ-ਵੱਖ ਘਟਨਾਵਾਂ ਵਿਚ ਡੁੱਬਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਅੱਠ ...
ਕੈਨੇਡਾ 5ਜੀ, 4ਜੀ ਨੈੱਟਵਰਕ ਰਾਹੀਂ ਹੁਆਵੇਈ, ਜ਼ੈਡ.ਟੀ.ਈ. 'ਤੇ ਲਗਾਵੇਗਾ ਪਾਬੰਦੀ
. . .  about 7 hours ago
ਟੋਰਾਂਟੋ [ਕੈਨੇਡਾ], 20 ਮਈ - ਕੈਨੇਡੀਅਨ ਸਰਕਾਰ ਚੀਨੀ ਦੂਰਸੰਚਾਰ ਦਿੱਗਜ ਕੰਪਨੀਆਂ ਹੁਆਵੇਈ ਅਤੇ ਜ਼ੈਡ.ਟੀ.ਈ. ਨੂੰ ਇਸਦੇ 5ਜੀ ਅਤੇ 4ਜੀ ਵਾਇਰਲੈਸ ਨੈਟਵਰਕਸ 'ਤੇ ਪਾਬੰਦੀ ਲਗਾਵੇਗੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਮੱਘਰ ਸੰਮਤ 553

ਖੇਡ ਸੰਸਾਰ

ਮੈਸੀ 7ਵੀਂ ਵਾਰ ਸਰਬੋਤਮ ਫੁੱਟਬਾਲਰ 8 ਪੁਤੇਲਾਸ ਸਰਬੋਤਮ ਮਹਿਲਾ ਖਿਡਾਰੀ

ਪੈਰਿਸ, 30 ਨਵੰਬਰ (ਏਜੰਸੀ)-ਲਿਓਨਲ ਮੈਸੀ ਨੇ ਰਿਕਾਰਡ 7ਵੀਂ ਵਾਰ ਸਾਲ ਦੇ ਸਰਬੋਤਮ ਫੁੱਟਬਾਲਰ ਦਾ 'ਬਲੋਨ ਡੀ ਓਰ' ਪੁਰਸਕਾਰ ਆਪਣੇ ਨਾਂਅ ਕੀਤਾ ਹੈ ਜਿਨ੍ਹਾਂ ਨੇ ਬਾਰਸੀਲੋਨਾ ਨਾਲ ਆਖਰੀ ਸੈਸ਼ਨ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਅਰਜਨਟੀਨਾ ਨਾਲ ਪਹਿਲਾ ਅੰਤਰਰਾਸ਼ਟਰੀ ਖਿਤਾਬ ਜਿੱਤਿਆ | ਦੂਜੇ ਪਾਸੇ ਮਹਿਲਾ ਵਰਗ ਵਿਚ ਓਲੇਕਸਿਆ ਨੇ ਬਾਰਸੀਲੋਨਾ ਅਤੇ ਸਪੇਨ ਲਈ ਆਪਣੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ 'ਤੇ ਪੁਰਸਾਕਰ ਜਿੱਤਿਆ | 34 ਸਾਲਾ ਦੇ ਮੈਸੀ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ 'ਤੇ ਹੀ ਅਰਜਨਟੀਨਾ ਨੇ ਜੁਲਾਈ ਵਿਚ ਕੋਪਾ ਅਮਰੀਕਾ ਖਿਤਾਬ ਜਿੱਤਿਆ ਸੀ | ਮੈਸੀ ਨੇ ਪੁਰਸਕਾਰ ਜਿੱਤਣ ਤੋਂ ਬਾਅਦ ਨੇ ਕਿਹਾ ਕਿ ਮੈਂ ਬਹੁਤ ਖੁਸ਼ ਹਾਂ | ਨਵੇਂ ਖਿਡਾਰੀਆਂ ਲਈ ਲੜਦੇ ਰਹਿਣਾ ਵਧੀਆ ਲੱਗਦਾ ਹੈ | ਮੈਸੀ ਦੇ 613 ਅੰਕ ਰਹੇ ਜਦੋਂ ਕਿ ਪੋਲੈਂਡ ਦੇ ਸਟ੍ਰਾਇਕਰ ਰਾਬਰਟ ਲੇਵਾਂਟੋਵਸਕੀ 580 ਅੰਕ ਲੈ ਕੇ ਦੂਸਰੇ ਸਥਾਨ 'ਤੇ ਰਹੇ | ਦੱਸਣਯੋਗ ਹੈ ਕਿ ਇਹ ਪੁਰਸਕਾਰ ਫਰਾਂਸ ਦੀ ਫੁੱਟਬਾਲ ਮੈਗਜ਼ੀਨ ਬਲੋਨ ਡੀ ਡੀਓਰ ਵਲੋਂ 1956 ਤੋਂ ਹਰ ਸਾਲ ਸਰਬੋਤਮ ਪੁਰਸ਼ ਫੁੱਟਬਾਲਰ ਨੂੰ ਦਿੱਤਾ ਜਾਂਦਾ ਹੈ | ਇਹ 2018 ਤੋਂ ਮਹਿਲਾ ਵਰਗ ਨੂੰ ਵੀ ਦਿੱਤਾ ਜਾ ਰਿਹਾ ਹੈ | ਦੋਵੇਂ ਪੁਰਸਕਾਰ 2020 ਵਿਚ ਕੋਰੋਨਾ ਕਾਰਨ ਨਹੀਂ ਦਿੱਤੇ ਗਏ ਸਨ | ਜੇਕਰ ਕ੍ਰਿਸਟੀਯਾਨੋ ਰੋਨਾਲਡੋ ਦੀ ਗੱਲ ਕੀਤੀ ਜਾਵੇ ਤਾਂ ਮੈਸੀ ਦੇ ਨਾਂਅ ਰੋਨਾਲਡੋ ਤੋਂ 2 ਵੱਧ ਪੁਰਸਕਾਰ ਹਨ | ਰੋਨਾਲਡੋ ਇਸ ਵਾਰ ਛੇਵੇਂ ਸਥਾਨ 'ਤੇ ਰਹੇ | ਮੈਸੀ ਨੇ ਬਾਰਸੀਲੋਨਾ ਲਈ ਕੁੱਲ 672 ਗੋਲ ਕੀਤੇ ਹਨ | ਆਪਣੇ ਆਖਰੀ ਸੈਸ਼ਨ ਵਿਚ ਮੈਸੀ ਨੇ 38 ਗੋਲ ਕੀਤੇ ਸਨ ਅਤੇ ਕੋਪਾ ਡੇਲ ਰੇ ਫਾਈਨਲ ਵੀ ਜਿੱਤਿਆ |

ਪੰਜਾਬ ਨੇ ਕੇ.ਐਲ. ਰਾਹੁਲ ਨੂੰ ਛੱਡਿਆ

ਕੋਹਲੀ, ਧੋਨੀ, ਰੋਹਿਤ, ਬੁਮਰਾਹ ਜੁੜੇ ਰਹਿਣਗੇ ਆਪਣੀਆਂ ਟੀਮਾਂ ਨਾਲ ਨਵੀਂ ਦਿੱਲੀ, 30 ਨਵੰਬਰ (ਏਜੰਸੀ)-ਆਈ.ਪੀ.ਐਲ. ਦੀਆਂ 8 ਟੀਮਾਂ ਨੇ ਆਪਣੇ ਖਿਡਾਰੀਆਂ ਨੂੰ ਨਵੇਂ ਸੀਜ਼ਨ ਲਈ ਫਿਰ ਤੋਂ ਰੱਖ ਲਿਆ ਹੈ | ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਧੋਨੀ, ਵਿਰਾਟ ਕੋਹਲੀ ਅਤੇ ...

ਪੂਰੀ ਖ਼ਬਰ »

ਫਿਲਹਾਲ ਦੱਖਣੀ ਅਫ਼ਰੀਕਾ ਦੌਰੇ ਨੂੰ ਕੋਈ ਖ਼ਤਰਾ ਨਹੀਂ-ਬੀ.ਸੀ.ਸੀ.ਆਈ. ਖ਼ਜ਼ਾਨਚੀ

ਨਵੀਂ ਦਿੱਲੀ, 30 ਨਵੰਬਰ (ਏਜੰਸੀ)-ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਖ਼ਜ਼ਾਨਚੀ ਅਰੁਣ ਧੂਮਲ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਦਾ ਦੱਖਣੀ ਅਫ਼ਰੀਕਾ ਦੌਰਾ ਪਹਿਲਾਂ ਦੀ ਤਰ੍ਹਾਂ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਹੋਵੇਗਾ ਪਰ ਇਹ ਵੀ ਸ਼ਰਤ ਹੈ ਕਿ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਖਿਡਾਰਨਾਂ ਨੂੰ ਕੀਤਾ ਸਨਮਾਨਿਤ

ਮੋਰਿੰਡਾ, 30 ਨਵੰਬਰ (ਕੰਗ)- ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਪੈਨ ਚੈਕ ਸਿਲਾਟ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਸਦਕਾ ਖਿਡਾਰਨਾਂ ਨੂੰ ਮੈਡਲ ਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

- ਜੂਨੀਅਰ ਹਾਕੀ ਵਿਸ਼ਵ ਕੱਪ - ਬੈਲਜੀਅਮ ਨੂੰ ਹਰਾਉਣ ਲਈ ਭਾਰਤ ਦਾ ਭਰੋਸਾ ਡ੍ਰੈਗ ਫਲਿਕਰਾਂ 'ਤੇ

ਭੁਵਨੇਸ਼ਵਰ, 30 ਨਵੰਬਰ (ਏਜੰਸੀ)-ਦੋ ਧਮਾਕੇਦਾਰ ਜਿੱਤਾਂ ਤੋਂ ਬਾਅਦ ਲੈਅ ਹਾਸਲ ਕਰ ਚੁੱਕੀ ਪਿਛਲੀ ਵਾਰ ਦੀ ਚੈਂਪੀਅਨ ਭਾਰਤੀ ਟੀਮ ਐਫ.ਆਈ.ਐਚ. ਪੁਰਸ਼ ਜੂਨੀਅਰ ਹਾਕੀ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿਚ ਬੁੱਧਵਾਰ ਨੂੰ ਯੂਰਪ ਦੀ ਦਿੱਗਜ਼ ਟੀਮ ਬੈਲਜੀਅਮ ਖ਼ਿਲਾਫ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX