ਤਾਜਾ ਖ਼ਬਰਾਂ


ਗੁਜਰਾਤ: 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ ਵਿਚ ਹਿੱਸਾ ਲੈ ਰਹੇ
. . .  29 minutes ago
ਅਹਿਮਦਾਬਾਦ, 3 ਦਸੰਬਰ - ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ.ਭਾਰਤੀ ਨੇ ਦੱਸਿਆ ਕਿ 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ 'ਚ ਹਿੱਸਾ ਲੈ ਰਹੇ ਹਨ । ਕੁੱਲ ਵੋਟਰ 2,51,58,730 ...
ਅਰਵਿੰਦ ਕੇਜਰੀਵਾਲ ਨੇ ਸ਼ਰਾਬ, ਸਿੱਖਿਆ, ਡੀਟੀਸੀ ਬੱਸ ਘੁਟਾਲਿਆਂ ‘ਚ ਪੇਸ਼ ਕੀਤਾ ਭ੍ਰਿਸ਼ਟਾਚਾਰ ਦਾ ਨਵਾਂ ਮਾਡਲ - ਕੇਂਦਰੀ ਮੰਤਰੀ ਅਨੁਰਾਗ ਠਾਕੁਰ
. . .  about 1 hour ago
ਲਾਰੈਂਸ ਬਿਸ਼ਨੋਈ ਗਰੋਹ ਨੇ ਲਈ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਦੀ ਜ਼ਿੰਮੇਵਾਰੀ
. . .  about 1 hour ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਚ ਗੈਂਗਵਾਰ ਦੌਰਾਨ ਹੋਈ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਗੋਲੀਬਾਰੀ ਦੀ ਘਟਨਾ ਵਿਚ ਮਾਰੇ ਗਏ ਲੋਕਾਂ ਵਿਚ ਗੈਂਗਸਟਰ ਰਾਜੂ ਠੇਠ ਵੀ ਸ਼ਾਮਿਲ ਹੈ ਜੋ ਕਿ ਵੀਰ ਤਾਜ ਸੈਨਾ ਗਰੋਹ ਨਾਲ...
ਸੀਕਰ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਇਕ ਹੋਰ ਵਿਅਕਤੀ ਦੀ ਮੌਤ
. . .  about 1 hour ago
ਸੀਕਰ, 3 ਦਸੰਬਰ-ਸੀਕਰ ਗੋਲੀਬਾਰੀ ਦੌਰਾਨ ਇਕ ਹੋਰ ਵਿਅਕਤੀ ਤਾਰਾਚੰਦ ਜਾਟ ਜੋ ਕਿ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਸੀ, ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਤਾਰਾਚੰਦ...
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ ਦਾ ਵਾਧਾ
. . .  about 2 hours ago
ਨਵੀਂ ਦਿੱਲੀ, 3 ਦਸੰਬਰ-ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨ ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਦਿੱਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ...
ਦਾਮਨ ਬਾਜਵਾ ਬਣੇ ਭਾਜਪਾ ਦੇ ਸੂਬਾ ਸਕੱਤਰ
. . .  about 2 hours ago
ਲੌਂਗੋਵਾਲ/ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਵਿਨੋਦ, ਖੰਨਾ, ਭੁੱਲਰ) - ਸੁਨਾਮ ਹਲਕੇ ਤੋਂ ਸੀਨੀਅਰ ਆਗੂ ਦਾਮਨ ਥਿੰਦ ਬਾਜਵਾ ਨੂੰ ਭਾਜਪਾ ਹਾਈ ਕਮਾਨ ਨੇ ਪੰਜਾਬ ਰਾਜ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਹੈ। ਮੈਡਮ...
ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 3 hours ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)- ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਇੰਜ.ਕੰਵਰਵੀਰ ਸਿੰਘ ਟੌਹੜਾ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਨਿਯੁਕਤ
. . .  about 3 hours ago
ਅਮਲੋਹ, 3 ਦਸੰਬਰ (ਕੇਵਲ ਸਿੰਘ)- ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਹਲਕਾ ਅਮਲੋਹ ਤੋਂ ਸੀਨੀਅਰ ਆਗੂ ਇੰਜੀਨੀਅਰ ਕੰਵਰਵੀਰ...
ਨੌਜਵਾਨ ਨਜਾਇਜ਼ ਅਸਲੇ ਤੇ ਕਾਰਤੂਸਾਂ ਸਮੇਤ ਕਾਬੂ
. . .  about 3 hours ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਇਕ ਵਿਅਕਤੀ ਨੂੰ ਥਾਣਾ ਛਾਜਲੀ ਦੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ ’ਤੇ ਨਜਾਇਜ਼ ਅਸਲਾ ਅਤੇ ਕਾਰਤੂਸਾਂ ਸਮੇਤ...
ਨੌਜਵਾਨ ਨੇ ਆਪਣੇ ਘਰ ਵਿਚ ਫ਼ਾਹਾ ਲੈ ਕੇ ਕੀਤੀ ਖੁਦਕੁਸ਼ੀ
. . .  about 3 hours ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਵਿਖੇ ਇਕ ਨੌਜਵਾਨ ਵਲੋਂ ਆਪਣੇ ਘਰ ’ਚ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਕਰਮਜੀਤ ਸਿੰਘ ਕਾਲੂ (20)...
ਕਿਸੇ ਵੀ ਸ਼ਹਿਰ ਨੂੰ ਭੋਪਾਲ ਨਹੀਂ ਬਣਨ ਦੇਣਾ - ਸ਼ਿਵਰਾਜ ਸਿੰਘ ਚੌਹਾਨ
. . .  about 3 hours ago
ਭੋਪਾਲ, 3 ਦਸੰਬਰ- ਭੋਪਾਲ ਗੈਸ ਤ੍ਰਾਸਦੀ ਦੀ 38ਵੀਂ ਬਰਸੀ ’ਤੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਸਰਵਧਰਮ ਪ੍ਰਾਰਥਨਾ ਸਭਾ ’ਚ ਸ਼ਿਰਕਤ ਕੀਤੀ ਗਈ। ਇੱਥੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੈਂ ਵਿਛੜੀਆਂ ਰੂਹਾਂ ਲਈ...
ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ’ਚ ਪੂਰੀ ਤਰ੍ਹਾਂ ਸ਼ਾਮਿਲ- ਸੰਬਿਤ ਪਾਤਰਾ
. . .  about 4 hours ago
ਨਵੀਂ ਦਿੱਲੀ, 3 ਦਸੰਬਰ- ਅੱਜ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੇ ਜਾਰੀ ਇਕ ਬਿਆਨ ’ਚ ਕਿਹਾ ਕਿ ਦਿੱਲੀ ਦੀ ਆਬਕਾਰੀ ਨੀਤੀ ਵਿਚ ਮਨੀਸ਼ ਸਿਸੋਦੀਆ ਦੀ ਵੱਡੀ ਭੂਮਿਕਾ ਹੈ, ਉਹ...
ਅਸ਼ਵਨੀ ਸ਼ਰਮਾ ਵਲੋਂ ਪੰਜਾਬ ਭਾਜਪਾ ਦੇ ਅਹੁਦੇਦਾਰਾਂ ਦਾ ਐਲਾਨ
. . .  about 4 hours ago
ਚੰਡੀਗੜ੍ਹ, 3 ਦਸੰਬਰ-ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਪ੍ਰਵਾਨਗੀ ਤੋਂ ਬਾਅਦ ਭਾਜਪਾ ਪੰਜਾਬ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ...
ਤਾਮਿਲਨਾਡੂ:ਮਦਰਾਸ ਹਾਈ ਕੋਰਟ ਨੇ ਮੰਦਰ 'ਚ ਮੋਬਾਈਲ ਫੋਨ 'ਤੇ ਲਗਾਈ ਪਾਬੰਦੀ
. . .  about 4 hours ago
ਚੇਨਈ, 3 ਦਸੰਬਰ- ਮਦਰਾਸ ਹਾਈ ਕੋਰਟ ਨੇ ਮੰਦਰ ਦੇ ਅੰਦਰ ਮੋਬਾਈਲ ਫੋਨ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ...
ਰਾਜਸਥਾਨ:ਗੈਂਗਸਟਰ ਰਾਜੂ ਠੇਠ ਦੀ ਗੋਲੀਆਂ ਮਾਰ ਕੇ ਹੱਤਿਆ
. . .  about 3 hours ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਖੇ ਗੈਂਗਸਟਰ ਰਾਜੂ ਠੇਠ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸੀਕਰ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਾਜੂ ਠੇਠ ਲੰਬੇ ਸਮੇਂ ਤੋਂ ਅਪਰਾਧ...
ਚੀਫ ਖ਼ਾਲਸਾ ਦੀਵਾਨ ਵਲੋਂ ਅੰਮ੍ਰਿਤਸਰ ਵਿਖੇ 67ਵੀਂ ਤਿੰਨ ਦਿਨਾਂ ਵਿਸ਼ਵ ਸਿੱਖ ਵਿਦਿਅਕ ਕਾਨਫ਼ਰੰਸ ਦੀ ਨਗਰ ਕੀਰਤਨ ਨਾਲ ਅਰੰਭਤਾ
. . .  about 5 hours ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਹਾੜੇ ਨੂੰ ਸਮਰਪਿਤ 67ਵੀਂ ਤਿੰਨ ਦਿਨਾ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਅੱਜ ਅਰੰਭਤਾ ਜੀ.ਟੀ. ਰੋਡ ਸਕੂਲ ਤੋਂ ਵਿਸ਼ਾਲ ਨਗਰ ਕੀਰਤਨ ਨਾਲ ਹੋਈ। ਇਸ...।
ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  about 6 hours ago
ਡੇਰਾਬੱਸੀ, 3 ਦਸੰਬਰ (ਗੁਰਮੀਤ ਸਿੰਘ)-ਬੀਤੇ ਦਿਨ ਡੇਰਾਬੱਸੀ ਵਿਖੇ ਕਿਰਾਏ 'ਤੇ ਟੈਕਸੀ ਮੰਗਵਾ 4 ਲੁਟੇਰਿਆਂ ਵਲੋਂ ਪਿਸਤੌਲ ਵਿਖਾ ਕੇ ਗੱਡੀ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਗੱਡੀ ਚਾਲਕ ਦਸ਼ਰਥ ਪੁੱਤਰ ਰਾਜ ਕੁਮਾਰ ਵਾਸੀ ਪੰਚਕੂਲਾ ਦੀ ਸ਼ਿਕਾਇਤ ਤੇ ਡੇਰਾਬੱਸੀ ਪੁਲਿਸ...
ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਪਹਿਲੇ ਰਾਸ਼ਟਰਪਤੀ ਡਾਕਟਰ ਰਾਜੇਂਦਰ ਪ੍ਰਸਾਦ ਨੂੰ ਜਨਮਦਿਨ 'ਤੇ ਦਿੱਤੀ ਸ਼ਰਧਾਂਜਲੀ
. . .  about 5 hours ago
ਨਵੀਂ ਦਿੱਲੀ, 3 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾਕਟਰ ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਯਾਦ...
ਮੁਹੰਮਦ ਸ਼ਮੀ ਦੀ ਜਗ੍ਹਾ ਉਮਰਾਨ ਮਲਿਕ ਭਾਰਤੀ ਕ੍ਰਿਕਟ ਟੀਮ 'ਚ ਸ਼ਾਮਿਲ
. . .  about 6 hours ago
ਮੁੰਬਈ, 3 ਦਸੰਬਰ-ਮੁਹੰਮਦ ਸ਼ਮੀ ਦੀ ਜਗ੍ਹਾ ਉਮਰਾਨ ਮਲਿਕ ਨੂੰ ਭਾਰਤੀ ਕ੍ਰਿਕਟ ਟੀਮ 'ਚ ਚੁਣਿਆ ਗਿਆ ਹੈ। ਸ਼ਮੀ ਨੂੰ ਬੰਗਲਾਦੇਸ਼ ਦੇ ਖ਼ਿਲਾਫ਼ ਇਕ ਦਿਨਾਂ ਲੜੀ ਦੀ ਲੀਡ-ਅਪ ਵਿਚ ਇਕ ਟਰੇਨਿੰਗ ਸੈਸ਼ਨ ਦੌਰਾਨ ਮੋਢੇ ਦੀ ਸੱਟ ਲੱਗ ਗਈ ਸੀ। ਉਹ ਬੀ.ਸੀ.ਸੀ.ਆਈ. ਮੈਡੀਕਲ ਟੀਮ...
ਸਕੂਲ ਬੱਸ ਤੇ ਟਰੱਕ ਦੀ ਟੱਕਰ 'ਚ ਇਕ ਵਿਦਿਆਰਥੀ ਅਤੇ ਡਰਾਈਵਰ ਦੀ ਮੌਤ
. . .  about 6 hours ago
ਤਰਨਤਾਰਨ, 3 ਦਸੰਬਰ (ਹਰਿੰਦਰ ਸਿੰਘ)-ਤਰਨਤਾਰਨ ਦੇ ਪਿੰਡ ਸ਼ੇਖਚੱਕ ਨੇੜੇ ਇਕ ਨਿੱਜੀ ਸਕੂਲ ਦੀ ਬੱਸ ਅਤੇ ਟਰੱਕ ਦੀ ਆਹਮੋ ਸਾਹਮਣੇ ਹੋਈ ਟੱਕਰ 'ਚ ਇਕ ਵਿਦਿਆਰਥੀ ਅਤੇ ਬੱਸ ਡਰਾਈਵਰ ਦੀ ਮੌਤ ਹੋ ਗਈ। ਹਾਦਸੇ 'ਚ ਕੁੱਝ ਬੱਚੇ ਜ਼ਖ਼ਮੀ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ...
ਲਗਾਤਾਰ ਤੀਜੇ ਹਫ਼ਤੇ ਵਧਿਆ ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ
. . .  about 7 hours ago
ਮੁੰਬਈ, 3 ਦਸੰਬਰ-ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ ਲਗਾਤਾਰ ਤੀਜੇ ਹਫ਼ਤੇ ਵਧਿਆ...
ਮੁਹੰਮਦ ਸ਼ਮੀ ਬੰਗਲਾਦੇਸ਼ ਵਿਰੁੱਧ ਇਕ ਦਿਨਾਂ ਮੈਚਾਂ ਦੀ ਲੜੀ ਤੋਂ ਹੋਏ ਬਾਹਰ
. . .  about 6 hours ago
ਢਾਕਾ, 3 ਦਸੰਬਰ-ਸੂਤਰਾਂ ਅਨੁਸਾਰ ਭਾਰਤ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਕਥਿਤ ਤੌਰ 'ਤੇ ਹੱਥ ਦੀ ਸੱਟ ਕਾਰਨ ਬੰਗਲਾਦੇਸ਼ ਵਿਰੁੱਧ 4 ਦਸੰਬਰ ਤੋਂ ਸ਼ੁਰੂ ਹੋ ਰਹੀ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਤੋਂ ਬਾਹਰ...
ਪਾਕਿਸਤਾਨ ਦੇ ਮੰਤਰੀ ਇਸ਼ਾਕ ਡਾਰ ਵਲੋਂ ਵਿੱਤ ਪ੍ਰਬੰਧਨ 'ਤੇ ਆਈ.ਐਮ.ਐਫ. ਤੋਂ ਨਿਰਦੇਸ਼ ਲੈਣ ਤੋਂ ਇਨਕਾਰ
. . .  about 7 hours ago
ਇਸਲਾਮਾਬਾਦ, 3 ਦਸੰਬਰ - ਅੰਤਰਰਾਸ਼ਟਰੀ ਮੁਦਰਾ ਕੋਸ਼ (ਆਈ. ਐੱਮ. ਐੱਫ.) ਨੇ ਪਾਕਿਸਤਾਨ ਸਰਕਾਰ ਤੋਂ ਹੜ੍ਹਾਂ ਦੇ ਬਾਅਦ ਖ਼ਾਸ ਤੌਰ 'ਤੇ ਸਿੰਧ ਅਤੇ ਬਲੋਚਿਸਤਾਨ ਦੇ ਸੂਬਿਆਂ ਦੁਆਰਾ ਸੰਭਾਵਿਤ...
ਜੰਗਲਾਤ ਸੰਭਾਲ ਦੇ ਨਵੇਂ ਨਿਯਮ ਆਦਿਵਾਸੀਆਂ ਦੇ ਅਧਿਕਾਰਾਂ ਨੂੰ ਉਖਾੜ ਦੇਣਗੇ-ਪ੍ਰਧਾਨ ਮੰਤਰੀ ਮੋਦੀ ਨੂੰ ਹੇਮੰਤ ਸੋਰੇਨ
. . .  about 8 hours ago
ਰਾਂਚੀ, 3 ਦਸੰਬਰ- ਕੇਂਦਰ ਦੇ ਜੰਗਲਾਤ ਸੰਭਾਲ ਨਿਯਮਾਂ 2022 ਬਾਰੇ ਆਪਣੇ ਰਾਖਵੇਂਕਰਨ ਦਾ ਪ੍ਰਗਟਾਵਾ ਕਰਦੇ ਹੋਏ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਥਾਨਕ ਗ੍ਰਾਮ ਸਭਾ ਦੀਆਂ ਸ਼ਕਤੀਆਂ ਨੂੰ "ਬੇਸ਼ਰਮੀ ਨਾਲ ਕਮਜ਼ੋਰ" ਕਰਨ ਅਤੇ ਜੰਗਲਾਂ ਵਿਚ ਰਹਿਣ ਵਾਲੇ ਭਾਈਚਾਰਿਆਂ...
ਅਮਰੀਕਾ 'ਚ ਭਾਰਤ ਦੇ ਰਾਜਦੂਤ ਨੇ ਸੁੰਦਰ ਪਿਚਾਈ ਨੂੰ ਸੌਂਪਿਆ ਪਦਮ ਭੂਸ਼ਣ
. . .  about 8 hours ago
ਵਾਸ਼ਿੰਗਟਨ, 3 ਦਸੰਬਰ-ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸਾਨ ਫਰਾਂਸਿਸਕੋ ਵਿਚ ਗੂਗਲ ਅਤੇ ਅਲਫਾਬੇਟ ਦੇ ਸੀ.ਈ.ਓ. ਸੁੰਦਰ ਪਿਚਾਈ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰਾਂ ਵਿਚੋਂ ਇੱਕ ਪਦਮ ਭੂਸ਼ਣ ਪ੍ਰਦਾਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 17 ਮੱਘਰ ਸੰਮਤ 553

ਅੰਮ੍ਰਿਤਸਰ / ਦਿਹਾਤੀ

ਬਿਜਲੀ ਘਰ ਮਜੀਠਾ ਵਿਖੇ ਬਿਜਲੀ ਕਾਮਿਆਂ ਵਲੋਂ ਰੋਸ ਰੈਲੀ

ਮਜੀਠਾ, 1 ਦਸੰਬਰ (ਜਗਤਾਰ ਸਿੰਘ ਸਹਿਮੀ)-ਪਾਵਰਕਾਮ ਅੰਦਰ ਕੰਮ ਕਰਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਪੇ ਬੈਂਡ ਦਾ ਸਰਕੂਲਰ ਤੇ ਤਨਖ਼ਾਹਾਂ ਜਾਰੀ ਨਾ ਕਰਨ ਦੇ ਵਿਰੋਧ ਵਿਚ ਬਿਜਲੀ ਘਰ ਮਜੀਠਾ ਵਿਖੇ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮੁੱਚੇ ਬਿਜਲੀ ਕਾਮੇ ਪੇ ਬੈਂਡ ਦੀ ਮੰਗ ਨੂੰ ਲੈ ਕੇ 15 ਨਵੰਬਰ 2021 ਤੋਂ ਸਮੂਹਿਕ ਛੁੱਟੀ 'ਤੇ ਗਏ ਸਨ | ਜਿਸ 'ਤੇ ਜਥੇਬੰਦੀਆਂ ਨਾਲ ਮੈਨੇਜਮੈਂਟ ਨੇ 27 ਨਵੰਬਰ ਨੂੰ ਮੀਟਿੰਗ ਕਰਕੇ 30 ਨਵੰਬਰ ਨੂੰ ਪੇ ਬੈਂਡ ਦਾ ਸਰਕੂਲਰ ਜਾਰੀ ਕਰਨ ਦਾ ਭਰੋਸਾ ਦਿੱਤਾ ਸੀ | ਪ੍ਰੰਤੂ ਪਾਵਰਕਾਮ ਮੈਨੇਜਮੈਂਟ ਨੇ ਆਪਣੇ ਭਰੋਸੇ ਨੂੰ ਤੋੜਦਿਆਂ ਸਰਕੂਲਰ ਜਾਰੀ ਨਹੀਂ ਕੀਤਾ ਅਤੇ ਨਵੰਬਰ ਮਹੀਨੇ ਦੀ ਤਨਖ਼ਾਹ ਵੀ ਅਜੇ ਤੱਕ ਜਾਰੀ ਕੀਤੀ ਗਈ ਹੈ | ਬੁਲਾਰਿਆਂ ਨੇ ਮੈਨੇਜਮੈਂਟ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਨਵੰਬਰ ਮਹੀਨੇ ਦੀ ਤਨਖਾਹ ਤੇ ਪੇ ਬੈਂਡ ਦਾ ਸਰਕੂਲਰ ਜਾਰੀ ਨਾ ਕੀਤਾ ਤਾਂ ਕਾਮੇ ਪਹਿਲਾਂ ਦੀ ਤਰ੍ਹਾਂ ਛੁੱਟੀ ਤੇ ਜਾ ਕੇ ਸੰਘਰਸ਼ ਨੂੰ ਹੋ ਤਿੱਖਾ ਕੀਤਾ ਜਾਵੇਗਾ | ਇਸ ਰੈਲੀ ਨੂੰ ਕ੍ਰਿਸ਼ਨ ਸਿੰਘ ਜੇਠੂਵਾਲ, ਰਕੇਸ਼ ਕੁਮਾਰ ਤਰਗੜ੍ਹ, ਸੁਖਪਾਲ ਸਿੰਘ ਮਜੀਠਾ, ਬਿਕਰਮਜੀਤ ਸਿੰਘ ਜਲਾਲਪੁਰਾ, ਸੰਦੀਪ ਸਿੰਘ, ਗੁਰਮੀਤ ਸਿੰਘ ਬੱਗਾ, ਗੁਰਮੀਤ ਸਿੰਘ ਕੋਟਲਾ, ਗੁਲਜਿੰਦਰ ਸਿੰਘ ਲਹਿਰਕਾ, ਸੰਦੀਪ, ਗੁਰਮੀਤ ਸਿੰਘ ਫਤਿਹਗੜ੍ਹ ਚੂੜੀਆਂ, ਅਮਰੀਕ ਸਿੰਘ ਲੁਹਾਰਕਾ ਆਦਿ ਆਗੂਆਂ ਨੇ ਸੰਬੋਧਨ ਕੀਤਾ |

ਕੈਂਸਰ ਰੋਗ ਤੋਂ ਪੀੜਤ ਅਫ਼ਗਾਨੀ ਨਾਗਰਿਕ ਦੀ ਹਾਲਤ ਨਾਜ਼ੁਕ-ਭਾਰਤੀ ਡਾਕਟਰਾਂ ਨੇ ਕੀਤਾ ਵਾਪਸ

ਅਟਾਰੀ, 1 ਦਸੰਬਰ (ਗੁਰਦੀਪ ਸਿੰਘ ਅਟਾਰੀ)-ਅਫ਼ਗਾਨਿਸਤਾਨ ਵਿਚ ਫੇਫੜੇ ਦੇ ਕੈਂਸਰ ਰੋਗ ਨੇ ਬੁਰੀ ਤਰ੍ਹਾਂ ਪੈਰ ਪਸਾਰੇ ਹੋਏ ਹਨ | ਇਸ ਰੋਗ ਦੀ ਜਕੜ ਵਿਚ ਆਏ ਲੋਕ ਵੱਡੀ ਗਿਣਤੀ ਵਿਚ ਭਾਰਤ ਵਿਖੇ ਇਲਾਜ ਕਰਵਾਉਣ ਆ ਰਹੇ ਹਨ | ਪਿਛਲੇ ਦਿਨੀਂ ਅਫ਼ਗਾਨਿਸਤਾਨ ਦੇ ਕਾਬਲ ਕੰਧਾਰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਖੇਤੀ ਸੰਦਾ ਦੀ ਜਾਂਚ ਸਬੰਧੀ ਕੈਂਪ ਲਗਾਇਆ

ਚੋਗਾਵਾਂ, 1 ਦਸੰਬਰ (ਗੁਰਬਿੰਦਰ ਸਿੰਘ ਬਾਗੀ)-ਮੁੱਖ ਖੇਤੀਬਾੜੀ ਅਫਸਰ ਅੰਮਿ੍ਤਸਰ ਡਾ: ਜਤਿੰਦਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾ: ਕੁਲਵੰਤ ਸਿੰਘ ਖੇਤੀਬਾੜੀ ਅਫਸਰ ਚੋਗਾਵਾਂ ਦੀ ਅਗਵਾਈ ਹੇਠ ਖੇਤੀ ਸੰਦਾ ਦੀ ਜਾਂਚ ਸਬੰਧੀ ਕਸਬਾ ਚੋਗਾਵਾਂ/ਲੋਪੋਕੇ ਵਿਖੇ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਕੱਪ ਤਰਸਿੱਕਾ ਦੀ ਟੀਮ ਨੇ ਜਿੱਤਿਆ

ਤਰਸਿੱਕਾ, 1 ਦਸੰਬਰ (ਅਤਰ ਸਿੰਘ ਤਰਸਿੱਕਾ)-ਵਿਧਾਇਕ ਤੇ ਕਾਰਜਕਾਰੀ ਪ੍ਰਧਾਨ ਪ੍ਰਦੇਸ਼ ਕਾਂਗਰਸ ਪੰਜਾਬ ਵਲੋਂ ਬੀਤੇ ਦਿਨੀਂ ਸੰਤ ਬਾਬਾ ਗੁਰਬਚਨ ਸਿੰਘ ਸਪੋਰਟਸ ਕਲੱਬ ਤਰਸਿੱਕਾ ਦੇ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ ਸਦਕਾ ਸਤਿੰਦਰ ਸਿੰਘ ਬਬਲੂ ਕੋਚ ਦੀ ਅਗਵਾਈ ...

ਪੂਰੀ ਖ਼ਬਰ »

ਪੰਜਗਰਾਂਈਆਂ ਨਿੱਝਰਾਂ ਵਿਖੇ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ

ਅਜਨਾਲਾ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿੰਡ ਪੰਜਗਰਾਂਈ ਨਿੱਝਰਾਂ ਵਿਖੇ ਸੰਤਾਂ ਮਹਾਂਪੁਰਖਾਂ ਦੀ ਯਾਦ 'ਚ ਸਰਬੱਤ ਦੇ ਭਲੇ ਲਈ ਬੀਬੀ ਰਜਿੰਦਰ ਕੌਰ ਦੇ ਉੱਦਮ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੀ ਲੜੀ ਦੇ ...

ਪੂਰੀ ਖ਼ਬਰ »

'ਆਪ' ਵਿਧਾਇਕਾ ਵੰਦਨਾ ਕੁਮਾਰੀ ਦੀ ਅਗਵਾਈ ਹੇਠ ਟੀਮ ਗੁਰਨਾਮ ਕੌਰ ਚੀਮਾ ਦੇ ਘਰ ਪੁੱਜੀ

ਬਾਬਾ ਬਕਾਲਾ ਸਾਹਿਬ, 1 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਬਣਾਈ ਗਈ ਟੀਮ ਵਿਧਾਇਕਾ ਵੰਦਨਾ ਕੁਮਾਰੀ ਹਲਕਾ ਸ਼ਾਲੀਮਾਰ ਬਾਗ਼ ਦਿੱਲੀ ਦੀ ਅਗਵਾਈ ਵਿਚ ਮੈਡਮ ਗੁਰਨਾਮ ਕੌਰ ਚੀਮਾ ਦੇ ਘਰ ਬਾਬਾ ਬਕਾਲਾ ਸਾਹਿਬ ...

ਪੂਰੀ ਖ਼ਬਰ »

ਠੱਠੀਆਂ ਦੇ ਰਸਤੇ ਨੂੰ ਪੱਕਾ ਕਰਨ ਦੀ ਰਸਮੀ ਸ਼ੁਰੂਆਤ

ਬਾਬਾ ਬਕਾਲਾ ਸਾਹਿਬ, 1 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਜਿੱਥੇ ਪੰਜਾਬ ਵਿਚ ਸਰਬਪੱਖੀ ਵਿਕਾਸ ਦੀ ਲਹਿਰ ਚੱਲ ਰਹੀ ਹੈ, ਉਥੇੇ ਹਲਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਵਲੋਂ ਹਲਕਾ ਬਾਬਾ ਬਕਾਲਾ ...

ਪੂਰੀ ਖ਼ਬਰ »

ਜੋਧ ਸਿੰਘ ਸਮਰਾ ਨੂੰ ਸ਼੍ਰੋਮਣੀ ਕਮੇਟੀ ਦਾ ਐਗਜੈਕਟਿਵ ਮੈਂਬਰ ਬਣਨ 'ਤੇ ਵੱਖ-ਵੱਖ ਅਕਾਲੀ ਆਗੂਆਂ ਨੇ ਕੀਤਾ ਸਨਮਾਨਿਤ

ਮਜੀਠਾ, 1 ਦਸੰਬਰ (ਜਗਤਾਰ ਸਿੰਘ ਸਹਿਮੀ)-ਪਿਛਲੇ ਦਿਨੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਚੋਣ 'ਚ ਗੁਰੂ ਕੇ ਬਾਗ ਤੋਂ ਮੈਂਬਰ ਸ਼੍ਰੋਮਣੀ ਕਮੇਟੀ ਜੋਧ ਸਿੰਘ ਸਮਰਾ ਨੂੰ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਕਮੇਟੀ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਸੰਸਥਾ ਵਲੋਂ ਇਨਾਮ ਵੰਡ ਸਮਾਗਮ

ਅਟਾਰੀ, 1 ਦਸੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਗੁਰਮਤਿ ਪ੍ਰਚਾਰ ਵਿਚ ਨਿਵੇਕਲੀਆਂ ਪੈੜਾਂ ਛੱਡਦੀ ਲੰਗਰੁ ਚਲੈ ਗੁਰ ਸ਼ਬਦਿ ਸੰਸਥਾ (ਰਜਿ:) ਚੀਚਾ, ਅੰਮਿ੍ਤਸਰ ਵਲੋਂ ਲਗਾਏ ਗਏ ਗੁਰਮਤਿ ਟ੍ਰੇਨਿੰਗ ਕੈਂਪ ਦੇ ਆਖ਼ਰੀ ਦਿਨ ਛੇਵੀਂ ਪਾਤਸ਼ਾਹੀ ਗੁਰੂ ਹਰਗੋਬਿੰਦ ਸਾਹਿਬ ...

ਪੂਰੀ ਖ਼ਬਰ »

ਪੰਜਾਬ ਲੋਕ ਹਿਤ ਪਾਰਟੀ ਵਲੋਂ ਚੋਣ ਲੜਨ ਵਾਲੇ ਸੰਭਾਵੀ ਉਮੀਦਵਾਰਾਂ ਦੀ ਸਕ੍ਰੀਨਿੰਗ ਜਾਰੀ-ਡਾ: ਮਠਾੜੂ

ਅਜਨਾਲਾ, 1 ਦਸੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਪੰਜਾਬ ਲੋਕਹਿੱਤ ਪਾਰਟੀ ਦੇ ਸੂਬਾ ਜਨਰਲ ਸਕੱਤਰ ਡਾ: ਗੁਰਮੇਜ ਸਿੰਘ ਮਠਾੜੂ ਨੇ ਅਗਾਮੀ ਚੋਣਾਂ ਦੌਰਾਨ ਅਜਨਾਲਾ ਹਲਕੇ 'ਚ ਪਾਰਟੀ ਦਾ ਉਮੀਦਵਾਰ ਉਤਾਰਣ ਲਈ ਸੰਭਾਵਿਤ ਉਮੀਦਵਾਰਾਂ, ਪਾਰਟੀ ਕਾਰਕੁੰਨਾਂ ਨਾਲ ਵੱਖ-ਵੱਖ ...

ਪੂਰੀ ਖ਼ਬਰ »

ਅੱਜ ਹਲਕੇ ਤੋਂ ਕੇਜਰੀਵਾਲ ਦੀ ਪਠਾਨਕੋਟ ਵਿਖੇ ਤਿਰੰਗਾ ਯਾਤਰਾ 'ਚ 500 ਵਲੰਟੀਅਰਾਂ ਦਾ ਕਾਫ਼ਲਾ ਪੁੱਜੇਗਾ-ਧਾਲੀਵਾਲ

ਅਜਨਾਲਾ, 1 ਦਸੰਬਰ (ਐਸ. ਪ੍ਰਸ਼ੋਤਮ)-ਹਲਕਾ ਅਜਨਾਲਾ 'ਚ ਆਮ ਆਦਮੀ ਪਾਰਟੀ ਦੀ ਚੜਤ ਬਣਾਉਣ ਤੇ ਅਗਾਮੀ ਚੋਣਾਂ 'ਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਹਲਕਾ ਇੰਚਾਰਜ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਿੰਡ ਗੁਰਾਲਾ, ਬੂੜੇਵਾਲੀ, ਖਾਨਵਾਲ, ਸਾਰੰਗਦੇਵ ਛੰਨਾ, ਬਰਲਾਸ, ...

ਪੂਰੀ ਖ਼ਬਰ »

ਹਲਕਾ ਮਜੀਠਾ ਤੋਂ ਮਜੀਠੀਆ ਨੂੰ ਉਮੀਦਵਾਰ ਬਣਾਉਣ ਨਾਲ ਅਕਾਲੀ ਵਰਕਰਾਂ ਦੇ ਹੌਂਸਲੇ ਹੋਏ ਬੁਲੰਦ-ਸੋਨਾ ਭੋਆ

ਜੇਠੂਵਾਲ, 1 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਉਂਦੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਐਲਾਨੇ ਅਕਾਲੀ ਉਮੀਦਵਾਰਾਂ 'ਚ ਵਿਧਾਨ ਸਭਾ ਹਲਕਾ ਮਜੀਠਾ ਤੋਂ ਬਿਕਰਮ ਸਿੰਘ ਮਜੀਠੀਆ ਨੂੰ ਅਕਾਲੀ ...

ਪੂਰੀ ਖ਼ਬਰ »

'ਆਪ' ਦੇ ਵਲੰਟੀਅਰ ਤੇ ਅਕਾਲੀ ਕਾਰਕੁੰਨ ਧੜਾਧੜ ਹੋ ਰਹੇ ਕਾਂਗਰਸ 'ਚ ਸ਼ਾਮਿਲ- ਵਿਧਾਇਕ ਹਰਪ੍ਰਤਾਪ

ਅਜਨਾਲਾ, 1 ਦਸੰਬਰ (ਐਸ. ਪ੍ਰਸ਼ੋਤਮ)- ਹਲਕੇ ਦੇ ਪਿੰਡਾਂ ਤੇ ਕਸਬਿਆਂ 'ਚ ਮੀਟਿੰਗਾਂ ਕਰਕੇ ਅਤੇ ਵਰਕਰਾਂ ਦੇ ਸਮਾਜਿਕ ਸਮਾਗਮਾਂ 'ਚ ਸ਼ਾਮਲ ਹੋਣ ਮੌਕੇ ਵੀ ਅਗਾਮੀ ਪੰਜਾਬ ਚੋਣਾਂ ਦੌਰਾਨ ਹਲਕੇ ਤੋਂ ਕਾਂਗਰਸ ਦੀ ਜਿੱਤ ਇਸ ਵੇਰਾਂ ਵੀ ਮੁੜ ਬਹਾਲ ਰੱਖਣ ਦਾ ਇਤਿਹਾਸ ਸਿਰਜਣ ...

ਪੂਰੀ ਖ਼ਬਰ »

ਧਾਰਮਿਕ ਮੁਕਾਬਲਿਆਂ 'ਚ ਦਸਮੇਸ਼ ਸਕੂਲ ਦੇ ਬੱਚਿਆਂ ਮਾਰੀਆਂ ਮੱਲ੍ਹਾਂ

ਬਾਬਾ ਬਕਾਲਾ ਸਾਹਿਬ, 1 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਕਮੇਟੀ ਤੇ ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਵਿਚ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਦੇ ਹੋਣਹਾਰ ਵਿਦਿਆਰਥੀਆਂ ਵਲੋਂ ਭਾਗ ...

ਪੂਰੀ ਖ਼ਬਰ »

ਨੰਗਲ ਵੰਝਾਂਵਾਲਾ ਦੇ ਦਰਜਨਾਂ ਪਰਿਵਾਰ ਅਕਾਲੀ ਦਲ ਨੂੰ ਛੱਡ ਕਾਂਗਰਸ ਵਿਚ ਸ਼ਾਮਿਲ

ਅਜਨਾਲਾ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਨੰਗਲ ਵੰਝਾਂਵਾਲਾ 'ਚ ਅੱਜ ਕਾਂਗਰਸ ਪਾਰਟੀ ਨੂੰ ਉਸ ਵਕਤ ਤਕੜਾ ਝਟਕਾ ਲੱਗਾ ਜਦ ਸਾਬਕਾ ਸਰਪੰਚ ਕਾਬਲ ਸਿੰਘ ਨੰਗਲ ਦੇ ਉੱਦਮ ਨਾਲ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ...

ਪੂਰੀ ਖ਼ਬਰ »

'ਆਪ' ਨੇ 'ਇਕ ਮੌਕਾ ਕੇਜਰੀਵਾਲ ਨੂੰ ' ਮੁਹਿੰਮ ਤਹਿਤ ਪਾਰਟੀ ਦੇ ਦਫ਼ਤਰ ਦਾਖ਼ਲਾ ਵਿਖੇ ਜਨ ਸਭਾ ਕਰਵਾਈ

ਜੰਡਿਆਲਾ ਗੁਰੂ, 1 ਦਸੰਬਰ (ਪ੍ਰਮਿੰਦਰ ਸਿੰਘ ਜੋਸਨ)-ਆਮ ਆਦਮੀ ਪਾਰਟੀ ਵਲੋਂ ਇਕ ਮੌਕਾ ਕੇਜਰੀਵਾਲ ਨੂੰ ਮੁਹਿੰਮ ਤਹਿਤ ਪਾਰਟੀ ਦੇ ਦਫਤਰ ਦਾਖਲਾ ਵਿਖੇ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਹਰਭਜਨ ਸਿੰਘ ਈ. ਟੀ. ਓ. ਦੀ ਅਗਵਾਈ ਹੇਠ ਜਨ ਸਭਾ ਕਰਵਾਈ ਗਈ, ਜਿਸ 'ਚ ਨਿਹਾਲ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਵਲੋਂ 2 ਦਿਨਾਂ ਰੇਲ ਰੋੋਕੋ ਅੰਦੋਲਨ ਦੀਆਂ ਤਿਆਰੀਆਂ ਤੇਜ਼

ਚੱਬਾ, 1 ਦਸੰਬਰ (ਜੱਸਾ ਅਨਜਾਣ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਕਿਸਾਨ ਜਥੇਬੰਦੀ ਵਲੋਂ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ, ਗੰਨੇ ...

ਪੂਰੀ ਖ਼ਬਰ »

ਬਿਜਲੀ ਕਰਮੀਆਂ ਵਲੋਂ ਉੱਪ-ਦਫ਼ਤਰ ਪਾਵਰਕਾਮ ਫ਼ਤਹਿਪੁਰ ਰਾਜਪੂਤਾਂ ਵਿਖੇ ਰੋਸ ਮੁਜ਼ਾਹਰਾ

ਨਵਾਂ ਪਿੰਡ, 1 ਦਸੰਬਰ (ਜਸਪਾਲ ਸਿੰਘ)-ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਪਾਵਰਕਾਮ ਮੈਨੇਜਮੈਂਟ ਨਾਲ ਪੰਜਾਬ ਏਕਤਾ ਮੰਚ ਆਗੂਆਂ ਨਾਲ ਇਕ ਇਤਿਹਾਸਕ ਸਮਝੌਤੇ ਤਹਿਤ ਬਿਜਲੀ ਮੁਲਾਜ਼ਮਾਂ ਨੂੰ ਤੁਰੰਤ ਪੇ-ਬੈਂਡ ਦਿੱਤੇ ਜਾਣ ਦੇ ਹੋਏ ਫ਼ੈਸਲੇ ਨੂੰ ਲਾਗੂ ਨਾ ਕੀਤੇ ਜਾਣ ਦੇ ...

ਪੂਰੀ ਖ਼ਬਰ »

ਜਵਾਨ ਦੇਸ਼ ਵਿਰੋਧੀ ਗਤੀਵਿਧੀ ਨੂੰ ਰੋਕਣ ਲਈ ਪੂਰੀ ਤਰ੍ਹਾਂ ਮੁਸਤੈਦ-ਕਮਾਡੈਂਟ ਭੱਟੀ

ਅਜਨਾਲਾ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ 'ਚ ਸਥਿਤ ਬੀ.ਐੱਸ.ਐੱਫ. ਹੈੱਡ ਕੁਆਰਟਰ ਵਿਖੇ 73 ਤੇ 183 ਬਟਾਲੀਅਨ ਵਲੋਂ ਬੀ.ਐੱਸ.ਐੱਫ ਦਾ 57ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਵਿਸ਼ੇਸ਼ ਸਮਾਗਮ ਵਿਚ ਬੀ.ਐੱਸ.ਐੱਫ. 73 ...

ਪੂਰੀ ਖ਼ਬਰ »

ਮਜੀਠਾ ਹਲਕੇ ਤੋਂ ਗੱਠਜੋੜ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਮਜੀਠੀਆ ਦਾ ਮਜੀਠਾ ਪੁੱਜਣ 'ਤੇ ਵਰਕਰਾਂ ਨੇ ਕੀਤਾ ਭਰਵਾਂ ਸਵਾਗਤ

ਮਜੀਠਾ, 1 ਦਸੰਬਰ (ਮਨਿੰਦਰ ਸਿੰਘ ਸੋਖੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਉਮੀਦਵਾਰਾਂ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਰਾਣਾ ਸ਼ੁਗਰ ਮਿੱਲ ਬੁੱਟਰ ਸਿਵੀਆਂ ਵਿਖੇ ਗੰਨੇ ਦੀ ਪਿੜਾਈ ਆਰੰਭ

ਚੌਕ ਮਹਿਤਾ/ਬਾਬਾ ਬਕਾਲਾ ਸਾਹਿਬ, 1 ਦਸੰਬਰ (ਜਗਦੀਸ਼ ਸਿੰਘ ਬਮਰਾਹ/ਸ਼ੈਲਿੰਦਰਜੀਤ ਸਿੰਘ ਰਾਜਨ)-ਨੇੜਲੇ ਪਿੰਡ ਬੁੱਟਰ ਸਿਵੀਆਂ ਵਿਖੇ ਸਥਿਤ ਰਾਣਾ ਸ਼ੁਗਰ ਮਿੱਲ ਨੇ ਅੱਜ ਤੋਂ ਗੰਨੇ ਦੀ ਪਿੜਾਈ ਆਰੰਭ ਕਰ ਦਿੱਤੀ ਹੈ | ਸ਼ੂਗਰ ਮਿੱਲ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉੱਪ ਕੁਲਪਤੀ ਡਾ: ਅਰਵਿੰਦ ਦਾ ਸਨਮਾਨ

ਜੰਡਿਆਲਾ ਗੁਰੂ, 1 ਦਸੰਬਰ (ਰਣਜੀਤ ਸਿੰਘ ਜੋਸਨ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਏਕਲਗੱਡਾ ਵਿਖੇ ਆਨਰੇਬਲ ਡਾ: ਅਰਵਿੰਦ ਉਪ ਕੁਲਪਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਤਨਾਮ ਸਿੰਘ ਬਾਠ ਡੀ. ਈ. ਓ. ...

ਪੂਰੀ ਖ਼ਬਰ »

ਪਿ੍ੰਸੀਪਲ ਮਨਜੀਤ ਕੌਰ ਗਿੱਲ ਨੂੰ ਸੇਵਾ ਮੁਕਤ ਹੋਣ 'ਤੇ ਨਿੱਘੀ ਵਿਦਾਇਗੀ

ਰਈਆ, 1 ਦਸੰਬਰ (ਸ਼ਰਨਬੀਰ ਸਿੰਘ ਕੰਗ)-ਪਿ੍ੰਸੀਪਲ ਮਨਜੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ (ਲੜਕਿਆਂ) ਰਈਆ ਤੋਂ ਬੇਦਾਗ ਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਣ 'ਤੇ ਸਕੂਲ ਸਟਾਫ ਵਲੋਂ ਉਨ੍ਹਾਂ ਨੂੰ ਸ਼ਾਨਦਾਰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ...

ਪੂਰੀ ਖ਼ਬਰ »

ਕਾਂਗਰਸ ਤੇ 'ਆਪ' ਵਲੋਂ ਲੋਕਾਂ ਨੂੰ ਸਹੂਲਤਾਂ ਦੇਣ ਬਾਰੇ ਕੀਤੇ ਗਏ ਐਲਾਨ ਸਿਰਫ਼ ਚੋਣ ਸਟੰਟਬਾਜ਼ੀ : ਮਜੀਠੀਆ

ਜੇਠੂਵਾਲ, 1 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)-ਮੌਜੂਦਾ ਪੰਜਾਬ ਵਿਚਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸੀ ਸਰਕਾਰ ਤੇ ਆਪ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ...

ਪੂਰੀ ਖ਼ਬਰ »

ਹਲਕਾ ਮਜੀਠਾ 'ਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਲੀਡ ਮਿਲੇਗੀ : ਪਹਿਲਵਾਨ ਚੋਗਾਵਾਂ

ਜੈਂਤੀਪੁਰ, 1 ਦਸੰਬਰ (ਭੁਪਿੰਦਰ ਸਿੰਘ ਗਿੱਲ)-ਪੰਜਾਬ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਜਿਉਂ ਜਿਉਂ ਨੇੜੇ ਆ ਰਹੀਆਂ ਹਨ ਉਵੇਂ ਉਵੇਂ ਪੰਜਾਬ ਵਿਚ ਅਕਾਲੀ ਬਸਪਾ ਦੇ ਗੱਠਜੋੜ ਦੇ ਆਗੂਆ ਵਲੋਂ ਚੋਣ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਇਸੇ ...

ਪੂਰੀ ਖ਼ਬਰ »

ਸਟੇਟ ਕਾਂਗਰਸ ਆਬਜ਼ਰਵਰ ਚੇਤਨ ਚੌਹਾਨ ਦੀ ਅਗਵਾਈ ਹੇਠ ਚੋਗਾਵਾਂ 'ਚ ਵਿਸ਼ਾਲ ਰੈਲੀ

ਚੋਗਾਵਾਂ, 1 ਦਸੰਬਰ (ਗੁਰਬਿੰਦਰ ਸਿੰਘ ਬਾਗੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਕਾਂਗਰਸੀ ਪੰਚਾਂ ਸਰਪੰਚਾਂ ਬਲਾਕ ਸੰਮਤੀ ਚੇਅਰਮੈਨ ਦੇ ਮੋਹਤਬਰਾਂ ਦੀ ਇਕ ਵਿਸ਼ਾਲ ਰੈਲੀ ਕਸਬਾ ਚੋਗਾਵਾ ਦੇ ਨਿੱਜੀ ਪੈਲੇਸ ਵਿਚ ਹੋਈ | ਜਿਸ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਪੰਜਾਬ ...

ਪੂਰੀ ਖ਼ਬਰ »

ਬਖ਼ਸ਼ੀਸ਼ ਸਿੰਘ ਉਦੋਕੇ ਬਣੇ ਹਲਕਾ ਮਜੀਠਾ ਐੱਸ. ਸੀ. ਵਿੰਗ ਦੇ ਇੰਚਾਰਜ

ਕੱਥੂਨੰਗਲ, 1 ਦਸੰਬਰ (ਦਲਵਿੰਦਰ ਸਿੰਘ ਰੰਧਾਵਾ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਐੱਸ. ਸੀ. ਵਿੰਗ ਕਾਂਗਰਸ ਦੇ ਚੇਅਰਮੈਨ ਇੰਦਰਜੀਤ ਸਿੰਘ ਰਾਏਪੁਰ ਵਲੋਂ ਵਿਧਾਨ ਸਭਾ ਹਲਕਾ ਮਜੀਠਾ ਦੇ ਪੜ੍ਹੇ ਲਿਖੇ ਟਕਸਾਲੀ ਕਾਂਗਰਸੀ ਆਗੂ ਤੇ ਸੇਵਾ ਮੁਕਤ ਅਧਿਆਪਕ ਬਖ਼ਸ਼ੀਸ਼ ਸਿੰਘ ...

ਪੂਰੀ ਖ਼ਬਰ »

ਖ਼ਿਆਲਾ ਚੌੰਕ ਵਿਖੇ ਦਲ ਪੰਥ ਵਲੋਂ ਮਨਾਇਆ ਗਿਆ ਸਾਲਾਨਾ ਜੋੜ ਮੇਲਾ

ਰਾਮ ਤੀਰਥ, 1 ਦਸੰਬਰ (ਧਰਵਿੰਦਰ ਸਿੰਘ ਔਲਖ)-ਮਿਸਲ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਤਰਨਾ ਦਲ ਦੇ ਮੁਖੀ ਜਥੇ. ਬਾਬਾ ਰਘਬੀਰ ਸਿੰਘ ਖਿਆਲੇ ਵਾਲਿਆਂ ਦੀ ਰਹਿਨੁਮਾਈ ਹੇਠ ਗੁਰਦੁਆਰਾ ਸ੍ਰੀ ਗੁਰੂ ਹਰਿਕਿ੍ਸ਼ਨ ਜੀ, ਖਿਆਲਾ ਚੌਂਕ ਵਿਖੇ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ...

ਪੂਰੀ ਖ਼ਬਰ »

ਚੰਨੀ ਸਰਕਾਰ ਦੀ ਮਹੱਤਵਪੂਰਨ ਮਾਮਲਿਆਂ ਵਿਚ ਪਹਿਲਕਦਮੀ ਨਾਲ ਲੋਕਾਂ ਨੂੰ ਮਿਲ ਰਹੀ ਵੱਡੀ ਰਾਹਤ-ਕੰਵਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਪੰਜਾਬ ਵਾਸੀਆਂ ਦੇ ਹਿੱਤਾਂ ਨੂੰ ਪਹਿਲ ਦਿੰਦੇ ਹੋਏ ਲਗਾਤਾਰ ਕੀਤੇ ਜਾ ਰਹੇ ਫ਼ੈਸਲਿਆਂ ਦੀ ਸ਼ਲਾਘਾ ਕਰਦਿਆਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ਜ਼ਿਲ੍ਹਾ ...

ਪੂਰੀ ਖ਼ਬਰ »

ਗਲੀ 'ਚ ਜਬਰੀ ਲਾਂਘਾ ਕੱਢਣ 'ਤੇ ਔਰਤ ਦੇ ਘਰ ਵੜ ਕੇ ਕੀਤਾ ਜ਼ਖ਼ਮੀ

ਲੋਪੋਕੇ, 1 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਖਿਆਲਾ ਖੁਰਦ ਦੀ ਰਾਧਾ ਦੇਵੀ ਦੇ ਘਰ ਪਿੰਡ ਦੇ ਹੀ ਗੁਆਂਢ ਰਹਿੰਦੇ ਵਿਅਕਤੀਆਂ ਵਲੋਂ ਦਾਖ਼ਲ ਹੋ ਕੇ ਜ਼ਖਮੀ ਕਰ ਦਿੱਤਾ | ਇਸ ਸਬੰਧੀ ਸਰਕਾਰੀ ਹਸਪਤਾਲ ਲੋਪੋਕੇ ਵਿਖੇ ਜ਼ੇਰੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX