ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅੱਜ ਆਪਣੇ ਕਾਰਜਕਾਲ ਦੇ 72 ਦਿਨ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਪੰਜਾਬ ਦੇ ਹਰੇਕ ਵਰਗ ਦੇ ਲੋਕਾਂ ਦੇ ਹਿੱਤਾਂ ਲਈ ਲਏ ਫ਼ੈਸਲਿਆਂ ਦਾ ਲੇਖਾ-ਜੋਖਾ ਸੂਬਾ ਵਾਸੀਆਂ ਸਾਹਮਣੇ ਲਿਆ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਸਰਕਾਰ ਹੀ ਆਮ ਆਦਮ ਦੀ ਅਸਲ ਸਰਕਾਰ ਹੈ | ਇਹ ਪ੍ਰਗਟਾਵਾ ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਅਤੇ ਕਾਂਗਰਸ ਜ਼ਿਲਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਸਥਾਨਕ ਚੋਗਾਵਾਂ ਰੋਡ ਵਿਖੇ ਚੇਅਰਮੈਨ ਵਿਜੇ ਤ੍ਰੇਹਨ ਅਤੇ ਸ਼ਹਿਰੀ ਪ੍ਰਧਾਨ ਪ੍ਰਵੀਨ ਕੁਕਰੇਜਾ ਦੀ ਸਾਂਝੀ ਅਗਵਾਈ 'ਚ ਹਲਕੇ ਦੇ ਵਰਕਰਾਂ ਨਾਲ ਕੀਤੀ ਇਕੱਤਰਤਾ ਉਪਰੰਤ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਲਗਾਤਾਰ 10 ਸਾਲ ਪੰਜਾਬ ਤੇ ਰਾਜ ਕਰਕੇ ਗਏ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਨੂੰ ਦੋਵੇਂ ਹੱਥੀਂ ਲੁੱਟਿਆ ਤੇ ਕੁੱਟਿਆ ਸੀ ਤੇ ਹੁਣ ਮੁੜ ਸੱਤਾ ਹਥਿਆਉਣ ਲਈ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨੂੰ ਕਈ ਤਰ੍ਹਾਂ ਦੇ ਸਬਜ਼ਬਾਗ਼ ਵਿਖਾਏ ਜਾ ਰਹੇ ਹਨ ਪਰ ਪੰਜਾਬ ਦੇ ਸੂਝਵਾਨ ਲੋਕ ਇਨ੍ਹਾਂ ਪਾਰਟੀਆਂ ਦੀਆਂ ਚਾਲਾਂ ਵਿਚ ਨਹੀਂ ਆਉਣਗੇ | ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਗਾਰੰਟੀਆਂ ਦੁਆਰਾ ਭਰਮਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਪੰਜਾਬ ਦੇ ਲੋਕ ਉਨ੍ਹਾਂ ਦੀਆਂ ਗੱਲਾਂ ਵਿਚ ਨਹੀਂ ਆਉਣਗੇ ਤੇ 2022 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਸਪਸ਼ਟ ਬਹੁਮਤ ਨਾਲ ਜਿਤਾ ਕੇ ਕਾਂਗਰਸ ਪਾਰਟੀ ਨੂੰ ਸੂਬੇ ਦੀ ਸੇਵਾ ਸੌਂਪਣਗੇ | ਇਸ ਮੌਕੇ ਕਾਂਗਰਸ ਪਾਰਟੀ ਦੇ ਸੂਬਾਈ ਆਗੂ ਐਡਵੋਕੇਟ ਬਿ੍ਜ ਮੋਹਨ ਔਲ, ਚੇਅਰਮੈਨ ਵਿਜੇ ਤ੍ਰੇਹਨ, ਕਾਂਗਰਸ ਸ਼ਹਿਰੀ ਪ੍ਰਧਾਨ ਪ੍ਰਵੀਨ ਕੁਕਰੇਜਾ, ਮਾਸਟਰ ਮਦਨ ਤ੍ਰੇਹਨ, ਬਾਬਾ ਮਹਿੰਦਰ ਸਿੰਘ ਸੂਰਾਪੁਰ, ਜੁਗਰਾਜ ਸਿੰਘ ਰਿਆੜ, ਹਰਮਨ ਢਿੱਲੋਂ ਫੁੱਲੇਚੱਕ, ਨਿੱਜੀ ਸਹਾਇਕ ਅਜੇਪਾਲ ਸਿੰਘ, ਹਰਵਿੰਦਰ ਸਿੰਘ ਹੈਵਰ ਭੋਏਵਾਲੀ, ਅਰੁਨਦੀਪ ਸਿੰਘ ਢਿੱਲੋਂ, ਅਮਰਬੀਰ ਸਿੰਘ ਢਿੱਲੋਂ, ਦਰਸ਼ਨ ਲਾਲ, ਪ੍ਰਧਾਨ ਭਗਵੰਤ ਸਿੰਘ ਪੰਜ ਗਰਾਈਆਂ ਵਾਹਲਾ, ਸਰਪੰਚ ਹਰਜਿੰਦਰ ਸਿੰਘ ਮਲਕਪੁਰ, ਹਰਦੀਪ ਸਿੰਘ, ਅੰਗਰੇਜ ਸਿੰਘ ਕਿਆਮਪੁਰ, ਸੁਖਦੀਪ ਸਿੰਘ ਕਿਆਮਪੁਰ, ਸਰਪੰਚ ਕੁਲਦੀਪ ਸਿੰਘ ਦਰਿਆ ਮੂਸਾ ਅਤੇ ਬਾਊ ਮੈਂਬਰ ਪੰਚਾਇਤ ਆਦਿ ਹਾਜ਼ਰ ਸਨ |
ਬਾਬਾ ਬਕਾਲਾ ਸਾਹਿਬ, 2 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸ਼ਿਵ ਮੰਦਰ ਕਮੇਟੀ ਦੇ ਸਾਬਕਾ ਖਜ਼ਾਨਚੀ ਸ੍ਰੀ ਰਮੇਸ਼ ਚੰਦਰ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਉਹ 65 ਵਰਿ੍ਹਆਂ ਦੇ ਸਨ ਅਤੇ ਆਪਣੇ ...
ਗੱਗੋਮਾਹਲ, 2 ਦਸੰਬਰ (ਬਲਵਿੰਦਰ ਸਿੰਘ ਸੰਧੂ)-ਕਸਬਾ ਗੱਗੋਮਾਹਲ ਦੇ ਵਸਨੀਕ ਨੰਬਰਦਾਰ ਦਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਸਨੇ ਮਾਸਟਰ ਸਰਬਜੀਤ ਸਿੰਘ ਪਾਸੋਂ ਠੇਕੇ 'ਤੇ ਜ਼ਮੀਨ ਖੇਤੀ ਕਰਨ ਵਾਸਤੇ ਲਈ ਹੋਈ ਹੈ ਜਿਸ ਵਿਚ ਤਿੰਨ ਮੋਟਰ ਕੁਨੈਕਸ਼ਨਾਂ ਹਨ ਰਾਤ ...
ਲੋਪੋਕੇ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਪ੍ਰਗਟ ਸਿੰਘ ਵਾਸੀ ਚੋਗਾਵਾਂ, ਸਤਨਾਮ ਸਿੰਘ ਲੋਪੋਕੇ ਅਤੇ ਕੁਲਵਿੰਦਰ ਸਿੰਘ ਵਾਸੀ ਭੁੱਲਰ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ, ਜ਼ਿਲ੍ਹੇ ਦੇ ਐੱਸ. ਐੱਸ. ਪੀ. ਦਿਹਾਤੀ, ਡੀ. ਆਈ. ਜੀ. ਬਾਰਡਰ ਰੇਂਜ ਦੇ ਅਧਿਕਾਰੀਆਂ ...
ਰਾਮ ਤੀਰਥ, 2 ਦਸੰਬਰ (ਧਰਵਿੰਦਰ ਸਿੰਘ ਔਲਖ)-ਪੁਲਿਸ ਚੌਂਕੀ ਰਾਮ ਤੀਰਥ ਅਧੀਨ ਆਉਂਦੇ ਪਿੰਡ ਖਿਆਲਾ ਖੁਰਦ ਵਿਖੇ ਸਾਂਝੀ ਗਲੀ ਨੂੰ ਲੈ ਕੇ ਹੋਏ ਟਕਰਾ ਵਿਚ ਇਕ ਧਿਰ ਦੇ ਪਿਓ ਪੁੱਤਰ ਗੰਭੀਰ ਫੱਟੜ ਹੋ ਗਏ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਭੁਪਿੰਦਰ ਸਿੰਘ ਪੁੱਤਰ ...
ਅਜਨਾਲਾ, 2 ਦਸੰਬਰ (ਐਸ. ਪ੍ਰਸ਼ੋਤਮ)-ਭਾਰਤੀ ਕਿਸਾਨ ਯੂਨੀਅਨ(ਚੜੂਨੀ) ਵਲੋਂ ਮਿਸ਼ਨ ਪੰਜਾਬ 2022 ਤਹਿਤ ਪੰਜਾਬ ਵਿਧਾਨ ਸਭਾ ਦੀਆਂ ਅਗਾਮੀ ਚੋਣਾਂ ਲੜਣ ਲਈ ਬਕਾਇਦਾ ਕਮਰਕੱਸੇ ਕਰਦਿਆਂ ਹਲਕਾ ਇੰਚਾਰਜਾਂ ਨੂੰ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਵਲੋਂ ਹਲਕਾ ...
ਹਰਸਾ ਛੀਨਾ : ਮਾਪਿਆਂ ਦੇ ਚਾਵਾਂ ਤੇ ਉਨ੍ਹਾਂ ਦੀਆਂ ਸੁਨਹਿਰੀ ਸੱਧਰਾਂ ਨੂੰ ਪੂਰੀਆਂ ਕਰਨ ਦਾ ਖ਼ੁਆਬ ਲੈ ਕੇ ਵਿਦੇਸ਼ੀ ਧਰਤੀ ਤੇ ਪੁੱਜੇ ਜੋਬਨਪ੍ਰੀਤ ਸਿੰਘ ਮਟੀਆ ਦਾ ਜਨਮ 6 ਮਈ 1996 ਨੂੰ ਪਿੰਡ ਮਟੀਆ ਵਿਖੇ ਪਿਤਾ ਦਲਜੀਤ ਸਿੰਘ ਸੰਧੂ ਮਟੀਆ ਦੇ ਗ੍ਰਹਿ ਮਾਤਾ ਬਲਜੀਤ ...
ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਦਾ ਰੱਦ ਹੋਣਾ ਦੇਸ਼ ਭਰ ਦੇ ਕਿਸਾਨਾਂ ਦੇ ਸ਼ਾਂਤਮਈ ...
ਬਾਬਾ ਬਕਾਲਾ ਸਾਹਿਬ, 2 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਪ੍ਰਾਪਤੀ ਲਈ ਹੋ ਰਹੀ ਜੱਦੋ-ਜਹਿਦ ਦੇ ਮੱਦੇ ਨਜ਼ਰ ਅੱਜ ਹਲਕੇ ਦੇ ਸੀਨੀਅਰ ਅਕਾਲੀ ਆਗੂ ਠੇਕੇਦਾਰ ਕੁਲਵਿੰਦਰ ਸਿੰਘ ਕਾਲੀ ਦੌਲੋ ਨੰਗਲ ...
ਅਜਨਾਲਾ, 2 ਦਸੰਬਰ (ਐਸ. ਪ੍ਰਸ਼ੋਤਮ)-ਅੱਜ ਪੰਜਾਬ ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਤੇ ਪੰਜਾਬ ਇਨਫੋਟੈਕ ਲਿਮ: ਚੰਡੀਗੜ੍ਹ ਦੇ ਸਾਬਕਾ ਉੱਪ ਚੇਅਰਮੈਨ ਬਾਊ ਰਾਮ ਸ਼ਰਨ ਪ੍ਰਾਸ਼ਰ ਨੇ ਪੰਜਾਬ ਭਾਜਪਾ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਕੋਲੋਂ ਹਲਕਾ ਅਜਨਾਲਾ ਪਾਰਟੀ ਦੇ ...
ਜੰਡਿਆਲਾ ਗੁਰੂ, 2 ਦਸੰਬਰ (ਰਣਜੀਤ ਸਿੰਘ ਜੋਸਨ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਇੰਟਰਨੈਸ਼ਨਲ ਫਤਿਹ ਐਕਡਮੀ ਜੰਡਿਆਲਾ ਗੁਰੂ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ...
ਮਜੀਠਾ, 2 ਦਸੰਬਰ (ਜਗਤਾਰ ਸਿੰਘ ਸਹਿਮੀ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਲੀਡਰਸ਼ਿਪ ਵਲੋਂ ਹਲਕਾ ਮਜੀਠਾ ਤੋਂ ਚੌਥੀ ਵਾਰ ...
ਅਟਾਰੀ, 2 ਦਸੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਪੁਲਿਸ ਥਾਣਾ ਘਰਿੰਡਾ ਤੋਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਨਾਲ ਜੋੜਦੀ ਸੰਪਰਕ ਸੜਕ ਦੀ ਹਾਲਤ ਤਰਸਯੋਗ ਬਣੀ ਹੋਈ ਹੈ ਪਰ ਕਿਸੇ ਨੇ ਇਸ ਦੀ ਮੁਰੰਮਤ ਵੱਲ ਕੋਈ ਧਿਆਨ ਨਹੀਂ ਦਿੱਤਾ | ਇਸ ਸੜਕ ਲਾਹੌਰੀਮੱਲ, ...
ਮਜੀਠਾ, 2 ਦਸੰਬਰ (ਸਹਿਮੀ, ਸੋਖੀ)-ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਇਕ ਵਿਸ਼ੇਸ਼ ਇਕੱਤਰਤਾ ਕਾਂਗਰਸ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਦੇ ਹੱਕ ਵਿਚ ਯੂਥ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ਅਕਾਸ਼ਦੀਪ ਸਿੰਘ ...
ਬਿਆਸ, 2 ਦਸੰਬਰ (ਪਰਮਜੀਤ ਸਿੰਘ ਰੱਖੜਾ)-ਅੱਜ ਸਬ-ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਸਮੂਹ ਕੈਮਿਸਟ ਐਸੋਸੀਏਸ਼ਨ ਡਾਕਟਰਾਂ ਦੀ ਭਰਵੀਂ ਮੀਟਿੰਗ ਡਰੱਗ ਇੰਸਪੈਕਟਰ ਅਮਰਪਾਲ ਸਿੰਘ ਮੱਲ੍ਹੀ ਹੋਰਾਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਉਨ੍ਹਾਂ ਲੋਕਾਂ ਨੂੰ ਅਵੇਅਰ ਕਰਨ ...
ਗੱਗੋਮਾਹਲ, 2 ਦਸੰਬਰ (ਬਲਵਿੰਦਰ ਸਿੰਘ ਸੰਧੂ)-ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਰਬਾਦ ਕਰਨ ਵਾਲੇ ਅਕਾਲੀ ਦਲ ਨੂੰ 2022 ਦੀਆਂ ਚੋਣਾਂ 'ਚ ਲੱਕ ਤੋੜਵੀਂ ਹਾਰ ਦਾ ਸਾਹਮਣਾ ਕਰਨਾ ਪਵੇਗਾ | ਜਿਸ ਤਰ੍ਹਾਂ ਪੰਜਾਬੀ ਅਕਾਲੀ ਆਗੂਆਂ ਨੂੰ ਪਿੰਡ ਵਿਚ ਵੜਣ ਨਹੀਂ ਦੇ ਰਹੇ ...
ਜੰਡਿਆਲਾ ਗੁਰੂ, 2 ਦਸੰਬਰ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਰਾਜ ਬਿਜਲੀ ਬੋਰਡ ਜੁਆਇੰਟ ਫੋਰਮ ਪੰਜਾਬ ਅਤੇ ਏਕਤਾ ਮੰਚ ਵੱਲੋ ਸਾਝੇ ਤੌਰ ਤੇ ਆਪਣੀਆਂ ਮੰਗਾਂ ਦੇ ਸਬੰਧ ਵਿਚ ਸਬ ਡਵੀਜ਼ਨ ਪੰਜਾਬ ਰਾਜ ਪਾਵਰਕਾਮ ਜੰਡਿਆਲਾ ਗੁਰੂ ਵਿਖੇ ਸਾਥੀ ਜੋਗਿੰਦਰ ਸਿੰਘ ਸੋਢੀ ਦੀ ...
ਕੱਥੂਨੰਗਲ, 2 ਦਸੰਬਰ (ਦਲਵਿੰਦਰ ਸਿੰਘ ਰੰਧਾਵਾ)-ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੈਕਟਰੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਮਾਮਲਿਆਂ ਦੇ ਕੋ-ਇੰਚਾਰਜ ਚੇਤਨ ਚੌਹਾਨ ਜਿਨ੍ਹਾਂ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਲਈ ਮਾਝਾ ਤੇ ਦੁਆਬਾ ਹਲਕਿਆਂ ਦੀ ਜ਼ਿੰਮੇਵਾਰੀ ਸੌਂਪੀ ...
ਚੌਕ ਮਹਿਤਾ, 2 ਦਸੰਬਰ (ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਅਗਵਾਈ ਹੇਠ ਚੱਲ ਰਹੀ 'ਸੰਤ ਗਿਆਨੀ ਗੁਰਬਚਨ ਸਿੰਘ ਜੀ ਖ਼ਾਲਸਾ ਅਕੈਡਮੀ' ...
ਅਜਨਾਲਾ, 2 ਦਸੰਬਰ (ਐਸ. ਪ੍ਰਸ਼ੋਤਮ)-ਅੱਜ ਪਠਾਨਕੋਟ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਵਾਸੀਆਂ ਦੀ ਸ਼ਮੂਲੀਅਤ ਨਾਲ ਠਾਠਾਂ ਮਾਰਦੀ ਕੱਢੀ ਗਈ ਦੇਸ਼ ਭਗਤੀ ਦੀ ਮਜਬੂਤੀ ਲਈ ਤਿਰੰਗਾ ਯਾਤਰਾ ਨੇ ...
ਬਾਬਾ ਬਕਾਲਾ ਸਾਹਿਬ, 2 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਨਗਰ ਵਿਖੇ ਆਮ ਆਦਮੀ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ਆਪ ਆਗੂ ਮੈਡਮ ਗੁਰਨਾਮ ਕੌਰ ਚੀਮਾ ਨੇ ਬਾਬਾ ਬਕਾਲਾ ਸਾਹਿਬ ਵਿਖੇ ਘਰ-ਘਰ ਪਾਰਟੀ ...
ਚੌਕ ਮਹਿਤਾ, 2 ਦਸੰਬਰ (ਧਰਮਿੰਦਰ ਸਿੰਘ ਭੰਮਰ੍ਹਾ)-ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਪਾਰਟੀ ਨੂੰ ਜ਼ਮੀਨੀ ਪੱਧਰ ਤੱਕ ਮਜਬੂਤ ਬਣਾਉਣ ਦੇ ਮੰਤਵ ਨਾਲ ਹਾਲ ਹੀ ਵਿਚ ਸੂਬੇ ਅੰਦਰ ਵਪਾਰ ਮੰਡਲ ਦੇ ਪ੍ਰਧਾਨ ਨਿਯੁਕਤ ਕੀਤੇ ਹਨ | ਜਿਸ ਤਹਿਤ 'ਆਪ' ਦੇ ...
ਬਿਆਸ, 2 ਦਸੰਬਰ (ਪਰਮਜੀਤ ਸਿੰਘ ਰੱਖੜਾ)-ਆਲ ਇੰਡੀਆ ਰਿਟਾਇਰਡ ਮੈਨਜ਼ ਫੈਡਰੇਸ਼ਨ ਬਿਆਸ ਬ੍ਰਾਂਚ ਦਾ ਜਨਰਲ ਇਜਲਾਸ ਬਿਆਸ ਵਿਖੇ ਸਾਥੀ ਬਿਆਸ ਦੇਵ ਦੀ ਪ੍ਰਧਾਨਗੀ ਹੇਠ ਹੋਇਆ | ਜਿਸ ਦੌਰਾਨ ਸਾਥੀ ਗੁਰਦਿਆਲ ਦਾਸ ਡਵੀਜ਼ਨ ਸੈਕਟਰੀ ਤੇ ਸਾਥੀ ਐੱਲ. ਡੀ. ਵਰਮਾ ਡਵੀਜਨ ...
ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਅਜਨਾਲਾ ਵਿਖੇ ਪਿ੍ੰਸੀਪਲ ਓਮ ਪ੍ਰਕਾਸ਼ ਦੀ ਅਗਵਾਈ ਹੇਠ ਪ੍ਰੋਫ਼ੈਸਰ ਅਜੇਪਾਲ ਕੌਰ ਰੰਧਾਵਾ ਦੇ ਉੱਦਮ ਨਾਲ ਵਰਲਡ ਏਡਜ਼ ਦਿਵਸ ਮੌਕੇ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਨੂੰ ਸੰਬੋਧਨ ਕਰਦਿਆਂ ...
ਮੱਤੇਵਾਲ, 2 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਸ਼੍ਰੋਮਣੀ ਯੂਥ ਅਕਾਲੀ ਦਲ ਦੇ ਸਾਬਕਾ ਸਰਕਲ ਪ੍ਰਧਾਨ ਤੇ ਸਾਬਕਾ ਸਰਪੰਚ ਸੁਰਿੰਦਰ ਸਿੰਘ ਅਰਜਣਮਾਂਗਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ਨੂੰ ...
ਕੱਥੂਨੰਗਲ, 2 ਦਸੰਬਰ (ਦਲਵਿੰਦਰ ਸਿੰਘ ਰੰਧਾਵਾ)-ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਦੁਧਾਲਾ ਵਿਖੇ ਅੱਜ ਬਹੁਤ ਹੀ ਸ਼ਰਮਨਾਕ ਕਾਰਨਾਮਾ ਕਰਨ ਵਾਲੇ ਕਲਯੁੱਗੀ ਪਿਓ ਵਲੋਂ ਆਪਣੀ ਮਤਰੇਈ ਲੜਕੀ ਨਾਲ ਜਬਰ ਜਨਾਹ ਕਰਨ ਉਪਰੰਤ ਗਰਭਵਤੀ ਕਰਨ ਦਾ ਮਾਮਲਾ ਸਾਹਮਣੇ ਆਇਆ ...
ਅਜਨਾਲਾ, 2 ਦਸੰਬਰ (ਐਸ. ਪ੍ਰਸ਼ੋਤਮ)-ਪੰਜਾਬ ਨੰਬਰਦਾਰ ਯੂਨੀਅਨ (ਸਮਰਾ) ਵਲੋਂ ਸੂਬਾ ਕਾਂਗਰਸ ਸਰਕਾਰ ਕੋਲੋਂ ਚੋਣ ਵਾਅਦੇ ਪੂਰੇ ਕਰਵਾਉਣ ਤੇ ਹੋਰ ਭਖਦੀਆਂ ਮੰਗਾਂ ਮਨਜ਼ੂਰ ਕਰਵਾਉਣ ਲਈ 4 ਦਸੰਬਰ ਨੂੰ ਲੁਧਿਆਣਾ ਵਿਖੇ ਸੂਬਾ ਪੱਧਰ ਦੀ ਵਿਸ਼ਾਲ ਰੋਸ ਰੈਲੀ ਕਰਕੇ ਸੂਬਾ ...
ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਸਰਕਾਰੀ ਪ੍ਰਾਇਮਰੀ ਸਕੂਲ ਮਕਬੂਲਪੁਰਾ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਕਿਆਮਪੁਰ ਵਿਚ ਪੜ੍ਹਦੀ ਪੰਜਵੀਂ ਜਮਾਤ ਦੀ ...
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)-ਪਾਵਰਕਾਮ ਵਿਚ ਬਤੌਰ ਐੱਸ. ਐੱਸ. ਏ. ਦੀ ਸੇਵਾ ਨਿਭਾਅ ਰਹੇ ਦਵਿੰਦਰਰਾਜ ਵਿਰਕ ਕੋਟਲੀ ਸੱਕਾ ਦੀ ਸੇਵਾ ਮੁਕਤੀ 'ਤੇ ਅੱਜ ਪਿੰਡ ਕੋਟਲੀ ਸੱਕਾ ਵਿਖੇ ਸਮੂੰਹ ਪਰਿਵਾਰ ਵੱਲੋਂ ਵਿਦਾਇਗੀ ਸਮਾਰੋਹ ਤੇ ਪਾਰਟੀ ਕੀਤੀ ਗਈ | ਪਾਵਰਕਾਮ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX