ਤਾਜਾ ਖ਼ਬਰਾਂ


ਵਿਨੈ ਕੁਮਾਰ ਸਕਸੈਨਾ ਦਿੱਲੀ ਦੇ ਨਵੇਂ ਉਪ ਰਾਜਪਾਲ ਹੋਣਗੇ
. . .  1 day ago
ਨਵੀਂ ਦਿੱਲੀ, 23 ਮਈ - ਵਿਨੈ ਕੁਮਾਰ ਸਕਸੈਨਾ ਦਿੱਲੀ ਦੇ ਨਵੇਂ ਉਪ ਰਾਜਪਾਲ ਹੋਣਗੇ, ਇਹ ਰਾਸ਼ਟਰਪਤੀ ਦੇ ਪ੍ਰੈਸ ਸਕੱਤਰ ਦੁਆਰਾ ਇਕ ਬਿਆਨ ਵਿਚ ਸੂਚਿਤ ਕੀਤਾ ਗਿਆ ਹੈ।
ਇਲਾਹਾਬਾਦ ਹਾਈ ਕੋਰਟ ਨੂੰ ਮਿਲੇ 10 ਸਥਾਈ ਜੱਜ
. . .  1 day ago
ਪ੍ਰਯਾਗਰਾਜ ,23 ਮਈ - ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ 10 ਵਧੀਕ ਜੱਜਾਂ ਨੂੰ ਹਾਈ ਕੋਰਟ ਦੇ ਸਥਾਈ ਜੱਜਾਂ ਵਜੋਂ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਏ.ਟੀ.ਐਮ. ਰੂਮ ਦੇ ਤਾਲੇ ਤੋੜਦਿਆਂ ਲੋਕਾਂ ਨੇ ਲੁਟੇਰਿਆਂ ਨੂੰ ਕੀਤਾ ਕਾਬੂ
. . .  1 day ago
ਅਟਾਰੀ, 23 ਮਈ( ਗੁਰਦੀਪ ਸਿੰਘ )- ਬੀਤੀ ਰਾਤ ਤੇਜ਼ ਹਵਾਵਾਂ ਚੱਲਣ ਅਤੇ ਬਾਰਸ਼ ਹੋਣ ਕਾਰਨ ਅਟਾਰੀ ਕਸਬੇ ਵਿਚੋਂ ਬਿਜਲੀ ਗੁੱਲ ਹੋ ਗਈ ਸੀ । ਹਨੇਰੇ ਦਾ ਫ਼ਾਇਦਾ ਉਠਾਉਂਦੇ ਹੋਏ ਲੁਟੇਰੇ ਸਟੇਟ ਬੈਂਕ ਆਫ ਇੰਡੀਆ ਸਥਿੱਤ ਏ. ਟੀ. ਐੱਮ...
ਭੋਪਾਲ ਵਿਚ ਪਾਣੀ ਦੀ ਕਿੱਲਤ ਕਾਰਨ ਲੋਕ ਪ੍ਰੇਸ਼ਾਨ
. . .  1 day ago
ਭੋਪਾਲ, 23 ਮਈ - ਮੱਧ ਪ੍ਰਦੇਸ਼ ਦੇ ਭੋਪਾਲ ਦੇ ਗਣੇਸ਼ ਨਗਰ 'ਚ ਰਹਿਣ ਵਾਲੇ ਲੋਕਾਂ ਨੂੰ ਪਾਣੀ ਦੀ ਕਮੀ ਕਾਰਨ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕ ਸਥਾਨਕ ਨੇ ਕਿਹਾ, ਪਾਣੀ ਦਾ ਟੈਂਕਰ ਰੋਜ਼ਾਨਾ ...
ਫ਼ਿਰੋਜ਼ਪੁਰ 'ਚ ਸ਼ਰੇਆਮ ਮਾਰੀਆਂ ਗੋਲੀਆਂ, ਇਕ ਗੰਭੀਰ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,23 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੀ ਮੱਲਵਾਲ ਰੋਡ 'ਤੇ ਦਸਮੇਸ਼ ਨਗਰ ਨਜ਼ਦੀਕ ਤਿੰਨ ਮੋਟਰਸਾਈਕਲ ਸਵਾਰ ਹਮਲਾਵਰ ਇਕ ਵਿਅਕਤੀ ਦੇ ਸ਼ਰੇਆਮ ਗੋਲੀਆਂ ਮਾਰ ਕੇ ਫ਼ਰਾਰ ਹੋ ...
ਜਥੇਦਾਰ ਸਾਹਿਬ ਜੀ, ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 23 ਮਈ - ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹਰ ਸਿੱਖ ਨੂੰ ਕਾਨੂੰਨੀ ਤਰੀਕੇ ਨਾਲ ਹਥਿਆਰ ਰੱਖਣ ਦੀ ਕੀਤੀ ਗਈ ਅਪੀਲ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ...
ਦਿੱਲੀ ਸਰਕਾਰ ਦੀਆਂ 150 ਇਲੈਕਟ੍ਰਿਕ ਬੱਸਾਂ 'ਚ 3 ਦਿਨ ਮੁਫ਼ਤ ਸਫ਼ਰ ਕਰ ਸਕਣਗੇ ਦਿੱਲੀ ਵਾਸੀ
. . .  1 day ago
ਨਵੀਂ ਦਿੱਲੀ, 23 ਮਈ - ਦਿੱਲੀ ਦੇ ਲੋਕ 3 ਦਿਨ ਦਿੱਲੀ ਸਰਕਾਰ ਦੀਆਂ 150 ਇਲੈਕਟ੍ਰਿਕ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੇ। ਇਨ੍ਹਾਂ ਬੱਸਾਂ ਨੂੰ ਕੱਲ੍ਹ ਯਾਣਿ ਕਿ 24 ਮਈ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...।
ਭਾਰਤ ਵੱਲੋਂ ਪ੍ਰਮੁੱਖ ਖੇਤਰਾਂ 'ਚ ਅਮਰੀਕੀ ਨਿਵੇਸ਼ ਵਧਾਉਣ ਨੂੰ ਲੈ ਕੇ ਸਮਝੌਤੇ ਉੱਪਰ ਹਸਤਾਖ਼ਰ
. . .  1 day ago
ਨਵੀਂ ਦਿੱਲੀ, 23 ਮਈ - ਭਾਰਤ ਦੇ ਪ੍ਰਮੁੱਖ ਖੇਤਰਾਂ 'ਚ ਅਮਰੀਕੀ ਨਿਵੇਸ਼ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਭਾਰਤ ਨੇ ਸਮਝੌਤੇ 'ਤੇ ਹਸਤਾਖ਼ਰ ਕੀਤੇ...
ਭਾਰਤ ਨੇ 100 ਤੋਂ ਵੱਧ ਦੇਸ਼ਾਂ ਨੂੰ ਭੇਜੀ ਕੋਵਿਡ ਵੈਕਸੀਨ - ਪ੍ਰਧਾਨ ਮੰਤਰੀ
. . .  1 day ago
ਟੋਕੀਓ, 23 ਮਈ - ਜਪਾਨ ਪਹੁੰਚੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੋਕੀਓ ਵਿਖੇ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਭਾਰਤ ਖ਼ੁਸ਼ਕਿਸਮਤ ਹੈ ਕਿ ਗੌਤਮ ਬੁੱਧ ਦਾ ਆਸ਼ੀਰਵਾਦ ਪ੍ਰਾਪਤ ਹੈ। ਭਾਰਤ...
ਸਰਕਾਰ ਵੱਲੋਂ ਸੈਸ਼ਨ ਬੁਲਾਉਣ ਦੀ ਗੱਲ ਕਹਿਣਾ ਹੀ ਕਿਸਾਨ ਮੋਰਚੇ ਦੀ ਵੱਡੀ ਪ੍ਰਾਪਤੀ ਹੈ - ਜਗਜੀਤ ਡੱਲੇਵਾਲ
. . .  1 day ago
ਚੰਡੀਗੜ੍ਹ, 23 ਮਈ (ਲਲਿਤਾ) - ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕਿਸਾਨਾਂ ਦੀ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਨਾਲ ਕਾਰਵਾਈ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਕਿਸਾਨਾਂ ਨਾਲ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 23 ਮਈ (ਅਜੀਤ ਬਿਉਰੋ) - ਕਿਸਾਨਾਂ ਦੀ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਖ਼ਤਮ ਹੋ ਗਈ ਹੈ। ਇਸ ਮੌਕੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ...
'ਆਪ' ਵਿਧਾਇਕ ਡਾ. ਬਲਬੀਰ ਸਿੰਘ ਸਮੇਤ 4 ਨੂੰ 3 ਸਾਲ ਦੀ ਸਜ਼ਾ, ਮਿਲੀ ਜ਼ਮਾਨਤ
. . .  1 day ago
ਰੂਪਨਗਰ, 23 ਮਈ (ਸਤਨਾਮ ਸਿੰਘ ਸੱਤੀ) - ਪਟਿਆਲਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਬਲਬੀਰ ਸਿੰਘ ਸਮੇਤ 4 ਨੂੰ ਰੂਪਨਗਰ ਦੀ ਅਦਾਲਤ ਨੇ 3 ਸਾਲ ਦੀ ਸਜ਼ਾ ਤੇ 16 ਹਜ਼ਾਰ...
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 30 ਨੂੰ
. . .  1 day ago
ਬੁਢਲਾਡਾ, 23 ਮਈ (ਸਵਰਨ ਸਿੰਘ ਰਾਹੀ): ਸੂਬਾ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸਾਖਾ) ਵੱਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ...
ਅਮਰਨਾਥ ਯਾਤਰਾ : ਆਨਲਾਈਨ ਹੈਲੀਕਾਪਟਰ ਟਿਕਟ ਬੁਕਿੰਗ 'ਤੇ ਹਾਈਕੋਰਟ ਵੱਲੋਂ ਕੇਂਦਰ ਤੇ ਸ਼ਰਾਇਨ ਬੋਰਡ ਨੂੰ ਨੋਟਿਸ
. . .  1 day ago
ਨਵੀਂ ਦਿੱਲੀ, 23 ਮਈ - ਅਮਰਨਾਥ ਯਾਤਰਾ ਦੌਰਾਨ ਆਨਲਾਈਨ ਹੈਲੀਕਾਪਟਰ ਬੁਕਿੰਗ 'ਤੇ ਦਿੱਲੀ ਹਾਈਕੋਰਟ ਨੇ ਕੇਂਦਰ ਸਰਕਾਰ ਤੇ ਸ਼ਰਾਇਨ ਬੋਰਡ ਨੂੰ ਨੋਟਿਸ...
ਧੌਲਾਧਾਰ ਦੇ ਉਚਾਈ ਵਾਲੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ
. . .  1 day ago
ਧਰਮਸ਼ਾਲਾ, 23 ਮਈ - ਹਿਮਾਚਲ ਪ੍ਰਦੇਸ਼ ਦੇ ਧੌਲਾਧਾਰ ਦੇ ਉਚਾਈ ਵਾਲੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ...
ਭਾਰਤ ਸਰਕਾਰ ਨੇ 3 ਪਾਕਿਸਤਾਨੀ ਕੈਦੀ ਕੀਤੇ ਰਿਹਾਅ
. . .  1 day ago
ਅਟਾਰੀ,23 ਮਈ (ਗੁਰਦੀਪ ਸਿੰਘ ਅਟਾਰੀ) ਭਾਰਤ ਸਰਕਾਰ ਨੇ 3 ਪਾਕਿਸਤਾਨੀ ਨਾਗਰਿਕ ਕੈਦੀਆਂ ਨੂੰ ਰਿਹਾਅ ਕੀਤਾ ਹੈ। ਮੁਹੰਮਦ ਸੈਫ ਅਲੀ ਪੁੱਤਰ ਇਲਾਹੀ ਬਖ਼ਸ਼ ਅਤੇ ਮੁਹੰਮਦ ਲਤੀਫ ਪੁੱਤਰ ਮਸ਼ੂਕ ਅਲੀ ਓਕਾਰਾ....
ਪੰਜਾਬ ਦੇ ਕੈਮਿਸਟਾਂ ਨੇ ਥਰਮਾਮੀਟਰ ਆਦਿ ਦੀ ਕੀਤੀ ਵਿਕਰੀ ਬੰਦ
. . .  1 day ago
ਸੰਗਰੂਰ, 23 ਮਈ (ਧੀਰਜ ਪਸ਼ੋਰੀਆ) - ਦਵਾਈਆਂ ਦੇ ਕਾਰੋਬਾਰ 'ਤੇ ਨਾਪ ਤੋਲ ਵਿਭਾਗ ਦੇ ਨਿਯਮ ਥੋਪੇ ਜਾਣ ਦੇ ਖ਼ਿਲਾਫ਼ ਪੰਜਾਬ ਦੇ...
ਜਾਪਾਨ ਪਹੁੰਚੇ ਹੋਏ ਹਨ ਪ੍ਰਧਾਨ ਮੰਤਰੀ ਮੋਦੀ,ਜਾਪਾਨੀ ਕੰਪਨੀਆਂ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਟੋਕੀਓ (ਜਾਪਾਨ),23 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਵਿਚ ਜਾਪਾਨੀ ਵਪਾਰਕ ਨੇਤਾਵਾਂ ਨਾਲ ਮੁਲਾਕਾਤ ਕੀਤੀ | ਪ੍ਰਧਾਨ ਮੰਤਰੀ ਮੋਦੀ ਨੇ 30 ਤੋਂ ਵੱਧ ਜਾਪਾਨੀ ਕੰਪਨੀਆਂ ਦੇ ...
ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਰਹੇਗੀ - ਟਰਾਂਸਪੋਰਟ ਮੰਤਰੀ ਭੁੱਲਰ
. . .  1 day ago
ਹਰੀਕੇ ਪੱਤਣ, 23 ਮਈ( ਸੰਜੀਵ ਕੁੰਦਰਾ) - ਔਰਤਾਂ ਨੂੰ ਬੱਸਾਂ ਵਿਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸਰਕਾਰ ਵਲੋਂ ਬੰਦ ਨਹੀਂ ਕੀਤੀ ਜਾ ਰਹੀ ਅਤੇ ਪਹਿਲਾਂ ਦੀ ਤਰ੍ਹਾਂ ਹੀ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ....
ਮੁਹਾਲੀ ਤੋਂ ਕੈਨੇਡਾ-ਅਮਰੀਕਾ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ
. . .  1 day ago
ਚੰਡੀਗੜ੍ਹ, 23 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਦੇ ਸਿਵਲ ਐਵੀਏਸ਼ਨ ਵਿਭਾਗ ਨੂੰ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਖ਼ਾਸ ਕਰਕੇ ਕੈਨੇਡਾ, ਅਮਰੀਕਾ ਤੇ ਯੂ.ਕੇ. ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਲਈ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਤੇ ਏਅਰਪੋਰਟ ਅਥਾਰਟੀ ਆਫ਼ ...
ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਮੌਤ
. . .  1 day ago
ਮਾਨਸਾ, 23 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਪੀੜਤ ਮੱਖਣ ਸਿੰਘ ਸਰਕਾਰੀ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ....
ਉੱਚ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 23 ਮਈ - ਉੱਚ ਅਧਿਕਾਰੀਆਂ ਦੇ ਹੋਏ ...
ਹੱਜ ਨੂੰ ਲੈ ਕੇ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਸਾਹਮਣੇ
. . .  1 day ago
ਨਵੀਂ ਦਿੱਲੀ, 23 ਮਈ - ਸੁਪਰੀਮ ਕੋਰਟ ਨੇ ਸੋਮਵਾਰ ਨੂੰ ਅਲ ਇਸਲਾਮ ਟੂਰ ਕਾਰਪੋਰੇਸ਼ਨ ਦੁਆਰਾ ਸਾਲ 2022 ਵਿਚ ਹੱਜ ਲਈ ਪ੍ਰਾਈਵੇਟ ਟੂਰ ਆਪਰੇਟਰਾਂ ਵਜੋਂ ਵਿਚਾਰ ਕਰਨ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਗੈਂਗਸਟਰ ਤੇ ਅੱਤਵਾਦੀ ਕੋਲੋਂ ਮਿਲੇ ਮੋਬਾਈਲ ਫੋਨ
. . .  1 day ago
ਫ਼ਿਰੋਜ਼ਪੁਰ 23 ਮਈ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਚੱਕੀਆਂ 'ਚ ਬੰਦ ਅੱਤਵਾਦੀ ਤੇ ਗੈਂਗਸਟਰ ਕੋਲੋਂ ਦੋ ਮੋਬਾਈਲ ਫੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਏ ...
ਮੰਤਰੀਆਂ ਦੀ ਡੇਅਰੀ ਕਿਸਾਨਾਂ ਨਾਲ ਬੈਠਕ ਸਮਾਪਤ, ਕੱਲ੍ਹ ਦੀ ਬੈਠਕ 'ਤੇ ਟਿੱਕੀਆਂ ਨਜ਼ਰਾਂ
. . .  1 day ago
ਚੰਡੀਗੜ੍ਹ, 23 ਮਈ - ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੁਲਦੀਪ ਸਿੰਘ ਧਾਲੀਵਾਲ ਦੀ ਡੇਅਰੀ ਕਿਸਾਨਾਂ ਨਾਲ ਬੈਠਕ ਸਮਾਪਤ ਹੋ ਗਈ ਹੈ | ਡੇਅਰੀ ਕਿਸਾਨਾਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 18 ਮੱਘਰ ਸੰਮਤ 553

ਕਪੂਰਥਲਾ / ਫਗਵਾੜਾ

ਲੋਕ ਸੂਚਨਾ ਅਫ਼ਸਰ ਆਰ. ਟੀ. ਆਈ. ਰਾਹੀਂ ਮੰਗੀ ਜਾਣਕਾਰੀ 30 ਦਿਨਾਂ ਦੇ ਅੰਦਰ ਦੇਣੀ ਯਕੀਨੀ ਬਣਾਉਣ- ਖੁਸ਼ਵੰਤ ਸਿੰਘ

ਕਪੂਰਥਲਾ, 2 ਦਸੰਬਰ (ਅਮਰਜੀਤ ਕੋਮਲ)-ਲੋਕ ਸੂਚਨਾ ਅਫ਼ਸਰ ਆਪਣੇ ਵਿਭਾਗਾਂ ਸਬੰਧੀ ਬਿਨੈਕਾਰਾਂ ਵਲੋਂ ਆਰ.ਟੀ.ਆਈ. ਰਾਹੀਂ ਮੰਗੀ ਜਾਣਕਾਰੀ ਦੇਣ ਜਾਂ ਨਾ ਦੇਣ ਦਾ ਫ਼ੈਸਲਾ 30 ਦਿਨਾਂ ਦੇ ਅੰਦਰ-ਅੰਦਰ ਜ਼ਰੂਰ ਕਰਨ | ਇਹ ਗੱਲ ਖੁਸ਼ਵੰਤ ਸਿੰਘ ਸੂਚਨਾ ਕਮਿਸ਼ਨਰ ਪੰਜਾਬ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਡਿਪਟੀ ਕਮਿਸ਼ਨਰ ਤੇ ਹੋਰ ਵਿਭਾਗਾਂ ਦੇ ਮੁਖੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਵੱਖ-ਵੱਖ ਮਾਮਲਿਆਂ ਵਿਚ ਇਹ ਸਾਹਮਣੇ ਆਇਆ ਹੈ ਕਿ ਪਹਿਲੀ ਅਪੀਲੀ ਅਥਾਰਿਟੀ ਫ਼ੈਸਲੇ ਲੈਣ ਤੋਂ ਸੰਕੋਚ ਕਰਦੀ ਹੈ, ਜਿਸ ਕਾਰਨ ਸੂਚਨਾ ਤੇ ਅਧਿਕਾਰ ਐਕਟ ਦੀ ਭਾਵਨਾ ਨੂੰ ਸੱਟ ਵੱਜਦੀ ਹੈ | ਉਨ੍ਹਾਂ ਕਿਹਾ ਕਿ ਪਹਿਲੀ ਅਪੀਲੀ ਅਥਾਰਿਟੀ ਬਿਨੈਕਾਰ ਦੀ ਅਪੀਲ 'ਤੇ ਆਪਣਾ ਫ਼ੈਸਲਾ ਹਰ ਹਾਲਤ ਵਿਚ ਦੇਣਾ ਯਕੀਨੀ ਬਣਾਵੇ | ਸੂਚਨਾ ਕਮਿਸ਼ਨਰ ਨੇ ਕਿਹਾ ਕਿ ਸਮੂਹ ਵਿਭਾਗ ਆਪੋ ਆਪਣੀ ਵਿਭਾਗੀ ਵੈੱਬਸਾਈਟ 'ਤੇ ਪਹਿਲੀ ਅਪੀਲੀ ਅਥਾਰਿਟੀ ਤੇ ਹੋਰ ਵੇਰਵੇ ਜ਼ਰੂਰ ਦਰਜ ਕਰਨ ਤਾਂ ਜੋ ਲੋਕਾਂ ਨੂੰ ਜਾਣਕਾਰੀ ਪ੍ਰਾਪਤ ਕਰਨ ਵਿਚ ਆਸਾਨੀ ਹੋ ਸਕੇ | ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਕੋਲ ਮੌਜੂਦ ਜਾਣਕਾਰੀ ਨੂੰ ਆਪਣੇ ਆਪ ਜਨਤਕ ਕਰਨ ਦੀ ਮੱਦ ਤਹਿਤ ਵੱਧ ਤੋਂ ਵੱਧ ਜਾਣਕਾਰੀ ਖ਼ੁਦ ਜਨਤਕ ਕਰਨ | ਇਸ ਨਾਲ ਜਿੱਥੇ ਵਿਭਾਗੀ ਕੰਮ ਪੂਰੀ ਪਾਰਦਰਸ਼ਤਾ ਨਾਲ ਹੋਣਗੇ, ਉੱਥੇ ਸੂਚਨਾ ਅਧਿਕਾਰ ਐਕਟ ਤਹਿਤ ਲੋਕਾਂ ਵਲੋਂ ਸੂਚਨਾ ਮੰਗਣ ਦੇ ਰੁਝਾਨ ਵਿਚ ਵੀ ਕਮੀ ਆਵੇਗੀ | ਖੁਸ਼ਵੰਤ ਸਿੰਘ ਨੇ ਕਿਹਾ ਕਿ ਵਿਭਾਗ ਆਪਣੇ ਆਪ ਹੀ ਜਾਣਕਾਰੀ ਜਨਤਕ ਤੌਰ 'ਤੇ ਜਾਰੀ ਕਰਨ ਨੂੰ ਪਹਿਲ ਦੇਣ | ਸੂਚਨਾ ਕਮਿਸ਼ਨਰ ਨੇ ਕਿਹਾ ਕਿ ਆਰ. ਟੀ. ਆਈ. ਰਾਹੀਂ ਇਕੋ ਜਾਣਕਾਰੀ ਵਾਰ-ਵਾਰ ਮੰਗਣ ਦੇ ਮਾਮਲਿਆਂ ਸਬੰਧੀ ਕਮਿਸ਼ਨ ਤੱਕ ਪਹੁੰਚ ਕੀਤੀ ਜਾਵੇ ਤਾਂ ਜੋ ਸੂਚਨਾ ਦੇ ਅਧਿਕਾਰ ਐਕਟ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਕਪੂਰਥਲਾ ਨੇ ਸੂਚਨਾ ਕਮਿਸ਼ਨਰ ਨੂੰ ਦੱਸਿਆ ਕਿ ਜ਼ਿਲ੍ਹੇ ਅੰਦਰ ਸੂਚਨਾ ਦੇ ਅਧਿਕਾਰ ਐਕਟ ਨੂੰ ਉਸ ਦੀ ਮੂਲ ਭਾਵਨਾ ਅਨੁਸਾਰ ਲਾਗੂ ਕੀਤਾ ਜਾ ਰਿਹਾ ਹੈ ਤੇ ਹਰੇਕ ਦਫ਼ਤਰ ਵਿਚ ਲੋਕ ਸੂਚਨਾ ਅਫ਼ਸਰ ਦਾ ਨਾਂਅ ਪਤਾ ਤੇ ਸੰਪਰਕ ਨੰਬਰ ਸਬੰਧੀ ਬੋਰਡ ਵੀ ਲਗਾਏ ਗਏ ਹਨ | ਮੀਟਿੰਗ ਵਿਚ ਅਦਿੱਤਿਆ ਉੱਪਲ ਐਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ, ਐਸ.ਪੀ. ਆਂਗਰਾ ਐਡੀਸ਼ਨਲ ਡਿਪਟੀ ਕਮਿਸ਼ਨਰ ਵਿਕਾਸ, ਡਾ: ਜੈਇੰਦਰ ਸਿੰਘ ਐਸ.ਡੀ.ਐਮ. ਕਪੂਰਥਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਲੋਕ ਸੂਚਨਾ ਅਫ਼ਸਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਡੀ. ਸੀ. ਦਫ਼ਤਰ ਮੂਹਰੇ ਧਰਨਾ

ਕਪੂਰਥਲਾ, 2 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਨੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਮੂਹਰੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ | ਰੋਹ ਵਿਚ ਆਏ ਮੁਲਾਜ਼ਮਾਂ ਨੇ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ

ਕਪੂਰਥਲਾ, 2 ਦਸੰਬਰ (ਵਿ. ਪ੍ਰ.)-ਸਵੀਟ ਕਪੂਰਥਲਾ ਦੇ ਸਾਹਮਣੇ ਇਕ ਤੇਜ਼ ਰਫ਼ਤਾਰ ਬਲੈਰੋ ਗੱਡੀ ਵਲੋਂ ਟੱਕਰ ਮਾਰਨ ਨਾਲ ਸਕੂਟਰੀ 'ਤੇ ਸਵਾਰ ਇਕ ਔਰਤ ਸ਼ਰਨਜੀਤ ਕੌਰ ਦੀ ਸਿਰ ਵਿਚ ਸੱਟ ਲੱਗਣ ਨਾਲ ਮੌਤ ਹੋ ਗਈ, ਜਦਕਿ ਸਕੂਟਰੀ 'ਤੇ ਸਵਾਰ 7 ਸਾਲਾ ਬੱਚਾ ਵਾਲ-ਵਾਲ ਬੱਚ ਗਿਆ | ...

ਪੂਰੀ ਖ਼ਬਰ »

ਪੋ੍ਰਫੈਸਰਾਂ ਨੇ ਆਪਣੀਆਂ ਮੰਗਾਂ ਸੰਬੰਧੀ ਲਗਾਇਆ ਧਰਨਾ

ਫਗਵਾੜਾ, 2 ਦਸੰਬਰ (ਹਰਜੋਤ ਸਿੰਘ ਚਾਨਾ)-ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸੱਦੇ 'ਤੇ ਰਾਮਗੜ੍ਹੀਆਂ ਕਾਲਜ ਆਫ਼ ਐਜੂਕੇਸ਼ਨ ਦੇ ਪੋ੍ਰਫ਼ੈਸਰਾਂ ਵਲੋਂ ਆਪਣੀ ਮੰਗਾਂ ਦੇ ਸਬੰਧ 'ਚ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਗਿਆ | ਕਾਲਜ ਤੇ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਪਿੰਡ ਬੇਗਮਪੁਰ ਦੀ ਵਿਆਹੁਤਾ ਦੋ ਬੱਚਿਆਂ ਸਮੇਤ ਲਾਪਤਾ

ਖਲਵਾੜਾ, 2 ਦਸੰਬਰ (ਮਨਦੀਪ ਸਿੰਘ ਸੰਧੂ)-ਫਗਵਾੜਾ ਦੇ ਨਜ਼ਦੀਕੀ ਪਿੰਡ ਬੇਗਮਪੁਰ ਦੀ ਇਕ ਵਿਆਹੁਤਾ ਦੋ ਨਾਬਾਲਿਗ ਬੱਚਿਆਂ ਸਮੇਤ ਸ਼ੱਕੀ ਹਾਲਤ 'ਚ ਲਾਪਤਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਵਿਆਹੁਤਾ ਤਜਿੰਦਰ ਕੌਰ ਉਮਰ ਕਰੀਬ 33 ਸਾਲ ਦੇ ਪਤੀ ਦਵਿੰਦਰ ਕੁਮਾਰ ਪੁੱਤਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਭੁਲੱਥ, 2 ਦਸੰਬਰ (ਮਨਜੀਤ ਸਿੰਘ ਰਤਨ)-ਭੁਲੱਥ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਵੇਈਾ ਪੁਲ 'ਤੇ ਲਗਾਏ ਗਏ ਨਾਕੇ ਦੌਰਾਨ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ ਤਾਂ ਪਿੰਡ ਰਾਏਪੁਰ ...

ਪੂਰੀ ਖ਼ਬਰ »

ਫ਼ੇਟ ਮਾਰ ਕੇ ਜ਼ਖ਼ਮੀ ਕਰਨ ਸਬੰਧੀ ਕੇਸ ਦਰਜ

ਫਗਵਾੜਾ, 2 ਦਸੰਬਰ (ਹਰਜੋਤ ਸਿੰਘ ਚਾਨਾ)-ਇਕ ਮੋਟਰਸਾਈਕਲ ਚਾਲਕ ਨੂੰ ਫ਼ੇਟ ਮਾਰ ਕੇ ਜ਼ਖਮੀ ਕਰਨ ਦੇ ਸਬੰਧ 'ਚ ਸਤਨਾਮਪੁਰਾ ਪਿੁਲਸ ਨੇ ਅਣਪਛਾਤੇ ਗੱਡੀ ਚਾਲਕ ਖ਼ਿਲਾਫ਼ ਧਾਰਾ 279, 337, 338 ਆਈ.ਪੀ.ਸੀ. ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਰਾਜ ਕੁਮਾਰ ਪੁੱਤਰ ਹੰਸ ਰਾਜ ...

ਪੂਰੀ ਖ਼ਬਰ »

ਹਲਕਾ ਭਲੁੱਥ 'ਚ ਜਲਦ ਮਨੁੱਖੀ ਅਧਿਕਾਰ ਦਾ ਦਫ਼ਤਰ ਖੋਲਿ੍ਹਆ ਜਾਵੇਗਾ-ਬਿੱਟੂ, ਸ਼ੇਰਾ

ਬੇਗੋਵਾਲ, 2 ਦਸੰਬਰ (ਸੁਖਜਿੰਦਰ ਸਿੰਘ)-ਜੇਕਰ ਪੰਜਾਬ 'ਚ ਕਿਸੇ ਵੀ ਵਿਅਕਤੀ ਨੂੰ ਕੋਈ ਵੀ ਸਮੱਸਿਆ ਆਉਂਦੀ ਹੈ ਜਾਂ ਉਨ੍ਹਾਂ ਦੇ ਅਧਿਕਾਰਾਂ ਜਾਂ ਹਿਤਾਂ ਨੂੰ ਕੋਈ ਵੀ ਧਿਰ ਜਾਂ ਨੁਕਸਾਨ ਪਹੁੰਚਾਉਂਦੀ ਹੈ ਤਾਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਉਨ੍ਹਾਂ ਦੀ ਹਰ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 11 ਨੂੰ ਲਗਾਈ ਜਾਵੇਗੀ

ਕਪੂਰਥਲਾ, 2 ਦਸੰਬਰ (ਸਡਾਨਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ 11 ਦਸੰਬਰ ਨੂੰ ਦੇਸ਼ ਭਰ ਵਿਚ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ | ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਮਰਿੰਦਰ ਸਿੰਘ ਗਰੇਵਾਲ ਦੇ ...

ਪੂਰੀ ਖ਼ਬਰ »

ਅਕਾਲੀ ਵਰਕਰ 11 ਦੀ ਨਡਾਲਾ ਰੈਲੀ 'ਚ ਪੁੱਜਣ-ਬੀਬੀ ਜਗੀਰ ਕੌਰ

ਨਡਾਲਾ, 2 ਦਸੰਬਰ (ਮਾਨ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਭੁਲੱਥ ਦੇ ਕਸਬਾ ਨਡਾਲਾ 'ਚ ਪਾਰਟੀ ਵਲੋਂ 11 ਦਸੰਬਰ ਨੂੰ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ | ਦੂਜੇ ਪਾਸੇ ਪਾਰਟੀ ਟਿਕਟ ਮਿਲਣ ਦੇ ਬਾਅਦ ਆਗੂ ਬੀਬੀ ਜਗੀਰ ਕੌਰ ਹਲਕੇ ਵਿਚ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ | ਇਸ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਦੀ ਮੀਟਿੰਗ

ਫਗਵਾੜਾ, 2 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਜ਼ਿਲ੍ਹਾ ਕਪੂਰਥਲਾ ਦੀ ਮੀਟਿੰਗ ਸੂਬਾਈ ਆਗੂ ਸ਼ਕੁੰਤਲਾ ਸਰੋਏ, ਮਨਦੀਪ ਕੌਰ ਸੰਧੂ ਤੇ ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਆਗੂ ਹਰਿੰਦਰ ਦੁਸਾਂਝ ਤੇ ਜਲੰਧਰ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਕਰਵਾਉਣਾ ਕਿਸਾਨਾਂ ਦੀ ਵੱਡੀ ਜਿੱਤ-ਗੁਰਦਿਆਲ ਠੱਟਾ

ਹੁਸੈਨਪੁਰ, 2 ਦਸੰਬਰ (ਸੋਢੀ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਾਬਾ ਬੀਰ ਸਿੰਘ ਇੰਟਰਪ੍ਰਾਈਜ਼ ਆਰ. ਸੀ. ਐੱਫ ਦੇ ਐੱਮ. ਡੀ. ਗੁਰਦਿਆਲ ਸਿੰਘ ਠੱਟਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਤਿੰਨ ਖੇਤੀ ਕਾਨੰੂਨਾਂ ਨੂੰ ਲੋਕ ਸਭਾ ਤੇ ਰਾਜ ਸਭਾ 'ਚ ਰੱਦ ਕਰਨ ...

ਪੂਰੀ ਖ਼ਬਰ »

ਬਸਪਾ ਵਰਕਰਾਂ ਦੀ ਮੀਟਿੰਗ ਹੋਈ

ਭੁਲੱਥ, 2 ਦਸੰਬਰ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਜਗਤਾਰ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸਰਦਾਰ ਮਸੀਹ, ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਗਟ ਸੰਧੂ ਤੇ ਜ਼ਿਲ੍ਹਾ ਸਕੱਤਰ ...

ਪੂਰੀ ਖ਼ਬਰ »

ਵਿੱਤੀ ਸਾਖਰਤਾ ਕੈਂਪ ਲਗਾਇਆ

ਕਪੂਰਥਲਾ, 2 ਦਸੰਬਰ (ਵਿ. ਪ੍ਰ.)-ਨਬਾਰਡ ਦੇ ਸਹਿਯੋਗ ਨਾਲ ਸਹਿਕਾਰੀ ਬੈਂਕ ਦਿਆਲਪੁਰ 'ਚ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ, ਜਿਸ ਵਿਚ ਬੈਂਕ ਦੇ ਮੈਨੇਜਰ ਗੁਰਧਿਆਨ ਸਿੰਘ ਨੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਗੈਰ ਰਿਵਾਇਤੀ ਕਰਜ਼ਾ ਸਕੀਮਾਂ, ਰੁਪਏ ਕਾਰਡ ਦੀ ਵਰਤੋਂ, ਉਸ ...

ਪੂਰੀ ਖ਼ਬਰ »

ਸ੍ਰੀ ਬਾਲਾਜੀ ਦਾ 13ਵਾਂ ਅਰਧ-ਰਾਤਰੀ ਸੰਕੀਰਤਨ ਕਰਵਾਇਆ

ਸੁਲਤਾਨਪੁਰ ਲੋਧੀ, 2 ਦਸੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਹਨੂੰਮਾਨ ਬਾਲਾ ਜੀ ਦਾ 13ਵਾਂ ਅਰਧ-ਰਾਤਰੀ ਸੰਕੀਰਤਨ ਵਿਸ਼ਾਲ ਸੰਨੀ ਐਂਡ ਪਾਰਟੀ ਵਲੋਂ ਮਹੰਤ ਰੂਪ ਚੰਦ ਅਰੋੜਾ ਦੀ ਅਗਵਾਈ 'ਚ ਬੀਤੀ ਰਾਤ ਚੌਕ ਚੇਲਿਆਂ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਾਇੰਸ ਸਿਟੀ ਵਿਖੇ ਕੌਮੀ ਪ੍ਰਦੂਸ਼ਣ ਦਿਵਸ ਸਬੰਧੀ ਵੈਬੀਨਾਰ ਕਰਵਾਇਆ

ਕਪੂਰਥਲਾ, 2 ਦਸੰਬਰ (ਅਮਰਜੀਤ ਕੋਮਲ)-ਲੋਕਾਂ ਨੂੰ ਵੱਧ ਰਹੇ ਪ੍ਰਦੂਸ਼ਣ ਬਾਰੇ ਜਾਗਰੂਕ ਕਰਨ ਦੇ ਮਨੋਰਥ ਨਾਲ ਕੌਮੀ ਪ੍ਰਦੂਸ਼ਣ ਦਿਵਸ 'ਤੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਚ ਇਕ ਵੈਬੀਨਾਰ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੀਆਂ ਵੱਖ-ਵੱਖ ਵਿੱਦਿਅਕ ...

ਪੂਰੀ ਖ਼ਬਰ »

ਨੰਬਰਦਾਰ 4 ਦੀ ਲੁਧਿਆਣਾ ਰੈਲੀ 'ਚ ਸ਼ਾਮਿਲ ਹੋਣ- ਮਾਨ, ਖਲੀਲ

ਕਪੂਰਥਲਾ, 2 ਦਸੰਬਰ (ਵਿ.ਪ੍ਰ.)-ਪੰਜਾਬ ਨੰਬਰਦਾਰ ਯੂਨੀਅਨ ਰਜਿ: ਸਮਰਾ ਗਰੁੱਪ ਵਲੋਂ 4 ਦਸੰਬਰ ਨੂੰ ਲੁਧਿਆਣਾ ਵਿਚ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਦੀ ਅਗਵਾਈ ਵਿਚ ਰਾਜ ਪੱਧਰੀ ਰੋਸ ਰੈਲੀ ਕੀਤੀ ਜਾ ਰਹੀ ਹੈ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਰਾਮ ਸਿੰਘ ਮਾਨ ਤੇ ...

ਪੂਰੀ ਖ਼ਬਰ »

ਯੂਨੀਵਰਸਿਟੀ ਜ਼ੋਨਲ ਯੁਵਕ ਮੇਲੇ 'ਚ ਟਰਾਫ਼ੀ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਸੁਲਤਾਨਪੁਰ ਲੋਧੀ, 2 ਦਸੰਬਰ (ਨਰੇਸ਼ ਹੈਪੀ, ਥਿੰਦ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਡੀ-ਜ਼ੋਨ ਜ਼ੋਨਲ ਯੂਥ ਫ਼ੈਸਟੀਵਲ ਵਿਚ ਬੀ-ਡਵੀਜ਼ਨ ਵਿਚ ਓਵਰਆਲ ਸੈਕਿੰਡ ਰਨਰਜ਼ ਅੱਪ ਟਰਾਫ਼ੀ ਹਾਸਲ ਕਰਨ 'ਤੇ ਕਾਲਜ ਦੀ ...

ਪੂਰੀ ਖ਼ਬਰ »

16ਵੀਂ ਮਹਾਨ 'ਗੁਰੂ ਲਾਧੋ ਰੇ ਯਾਤਰਾ' 5 ਨੂੰ ਗੁਰਦੁਆਰਾ ਸਾਹਿਬ ਬਾਵਿਆਂ ਤੋਂ ਹੋਵੇਗੀ ਰਵਾਨਾ ਹੋਵੇਗੀ

ਕਪੂਰਥਲਾ, 2 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਤੇ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ਨੂੰ ਸਮਰਪਿਤ 16ਵੀਂ ਮਹਾਨ 'ਗੁਰੂ ਲਾਧੋ ਰੇ ਯਾਤਰਾ' ਗੁਰਦੁਆਰਾ ਸਾਹਿਬ ਬਾਵਿਆਂ ਸੇਵਾ ਸੁਸਾਇਟੀ ਰਜਿ:, ਬਾਬਾ ਲੱਖੀ ਸ਼ਾਹ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਕੈਂਪ ਲਗਾਇਆ

ਸੁਲਤਾਨਪੁਰ ਲੋਧੀ, 2 ਦਸੰਬਰ (ਨਰੇਸ਼ ਹੈਪੀ, ਥਿੰਦ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ਕਾਰਜਕਾਰੀ ਪਿ੍ੰਸੀਪਲ ਹਰਬੰਸ ਸਿੰਘ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਪਾਣੀ ਦੇ ਪੱਧਰ ਨੂੰ ਬਰਕਰਾਰ ਰੱਖਣ ਲਈ ਵਰਖਾ ਦਾ ਪਾਣੀ ਸੰਭਾਲਣ ਦੀ ਲੋੜ-ਪ੍ਰੋ. ਜੌਹਲ

ਕਪੂਰਥਲਾ, 2 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਪਾਣੀ ਦੀ ਸੰਭਾਲ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਦੀਪਮਾਲਾ ਠਾਕੁਰ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਮੁੱਖ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ

ਸੁਲਤਾਨਪੁਰ ਲੋਧੀ, 2 ਦਸੰਬਰ (ਥਿੰਦ, ਹੈਪੀ)-ਭਾਰਤ ਸਰਕਾਰ ਦੀਆਂ ਹਦਾਇਤਾਂ 'ਤੇ ਸਵੀਪ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਤੇ ਉਨ੍ਹਾਂ 'ਚ ਨਵੀਆਂ ਕੁਸ਼ਲਤਾਵਾਂ ਉਜਾਗਰ ਕਰਨ ਦੇ ਮਨੋਰਥ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਮੋਤੀਆ ਬਿੰਦ ਜਾਗਰੂਕਤਾ ਮੁਹਿੰਮ 31 ਤੱਕ ਚਲਾਈ ਜਾਵੇਗੀ-ਡਾ: ਗੁਰਿੰਦਰਬੀਰ ਕੌਰ

ਕਪੂਰਥਲਾ, 2 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿਮ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਸਰਕਾਰ ਵਲੋਂ ਭੇਜੀ ਗਈ ਜਾਗਰੂਕਤਾ ਵੈਨ ਨੂੰ ਡਾ: ਗੁਰਿੰਦਰਬੀਰ ਕੌਰ ਸਿਵਲ ਸਰਜਨ ਕਪੂਰਥਲਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਹ ਵੈਨ ...

ਪੂਰੀ ਖ਼ਬਰ »

ਵਿਧਾਇਕ ਧਾਲੀਵਾਲ ਵਲੋਂ ਲੱਖਪੁਰ ਸਕੂਲ ਦੇ ਨਵੇਂ ਉਸਾਰੇ ਕਮਰਿਆਂ ਦਾ ਉਦਘਾਟਨ

ਖਲਵਾੜਾ, 2 ਦਸੰਬਰ (ਮਨਦੀਪ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਪੁਰ ਵਿਖੇ ਪੰਜਾਬ ਸਰਕਾਰ ਵਲੋਂ ਭੇਜੀ 18 ਲੱਖ 78 ਹਜ਼ਾਰ ਰੁਪਏ ਦੀ ਗ੍ਰਾਂਟ ਨਾਲ ਕਰਵਾਈ ਗਈ ਤਿੰਨ ਕਮਰਿਆਂ ਦੀ ਉਸਾਰੀ ਦਾ ਕੰਮ ਮੁਕੰਮਲ ਹੋਣ 'ਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਡੁਮੇਲੀ ਵਿਖੇ 'ਸੰਵਿਧਾਨ ਦਿਵਸ' ਮਨਾਇਆ

ਪਾਸ਼ਟਾਂ/ਖਲਵਾੜਾ, 2 ਦਸੰਬਰ (ਸਤਵੰਤ ਸਿੰਘ/ਮਨਦੀਪ ਸਿੰਘ ਸੰਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਪਿ੍ੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਦੀ ਰਹਿਨੁਮਾਈ ...

ਪੂਰੀ ਖ਼ਬਰ »

ਰਾਣੀ ਸੋਢੀ ਨਿਰਮਲ ਕੁਟੀਆ ਪੰਡਵਾ ਵਿਖੇ ਬਰਸੀ ਸਮਾਗਮ 'ਚ ਸ਼ਾਮਿਲ ਹੋਈ

ਫਗਵਾੜਾ, 2 ਦਸੰਬਰ (ਹਰਜੋਤ ਸਿੰਘ ਚਾਨਾ)-ਬ੍ਰਹਮਲੀਨ ਸ਼ੋ੍ਰਮਣੀ ਵਿਰਕਤ 108 ਸੰਤ ਬਾਬਾ ਦਲੇਲ ਸਿੰਘ ਜੀ ਮਹਾਰਾਜ ਤੇ ਉਨ੍ਹਾਂ ਦੇ ਪਰਮ ਸ਼ਿਸ਼ ਬ੍ਰਹਮਲੀਨ ਸ਼ੋ੍ਰਮਣੀ ਵਿਰਕਤ ਸ੍ਰੀਮਾਨ 108 ਸੰਤ ਮੋਨੀ ਜੀ ਮਹਾਰਾਜ ਦੀ ਪਵਿੱਤਰ ਅਤੇ ਨਿੱਘੀ ਯਾਦ ਵਿਚ 22ਵਾਂ ਸਾਲਾਨਾ ਬਰਸੀ ...

ਪੂਰੀ ਖ਼ਬਰ »

ਨਸਬੰਦੀ ਪੰਦ੍ਹਰਵਾੜੇ ਸੰਬੰਧੀ ਸਿਵਲ ਸਰਜਨ ਵਲੋਂ ਨਵੇਂ ਨਿਰਦੇਸ਼ ਜਾਰੀ

ਕਪੂਰਥਲਾ, 2 ਦਸੰਬਰ (ਸਡਾਨਾ)-ਸਿਵਲ ਸਰਜਨ ਡਾ: ਗੁਰਿੰਦਰਬੀਰ ਕੌਰ ਵਲੋਂ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਕੋਰੋਨਾ ਦੇ ਨਵੇਂ ਰੂਪ ਓਮੀਕਰੋਨ ਨੂੰ ਲੈ ਕੇ ਚੱਲ ਰਹੇ ਨਸਬੰਦੀ ਪੰਦ੍ਹਰਵਾੜੇ ਤੇ ਮੋਤੀਆ ਮੁਕਤ ਅਭਿਆਨ ਸਬੰਧੀ ਨਵੀਆਂ ਹਦਾਇਤਾਂ ਜਾਰੀ ...

ਪੂਰੀ ਖ਼ਬਰ »

ਅਵੀ ਰਾਜਪੂਤ ਨੇ ਕੀਤੀ ਸੁਖਬੀਰ ਨਾਲ ਮੁਲਾਕਾਤ

ਕਪੂਰਥਲਾ, 2 ਦਸੰਬਰ (ਸਡਾਨਾ)-ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਵੀ ਰਾਜਪੂਤ ਵਲੋਂ ਬੀਤੇ ਦਿਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੋ ਕਿ ਕਪੂਰਥਲਾ ਫੇਰੀ 'ਤੇ ਸਨ, ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਗੁਲਦਸਤਾ ਭੇਟ ਕੀਤਾ ਗਿਆ ਤੇ ਆਉਂਦੀਆਂ ਵਿਧਾਨ ਸਭਾ ...

ਪੂਰੀ ਖ਼ਬਰ »

ਰਾਣੀਪੁਰ ਵਿਖੇ ਜਥੇ. ਸਰਵਣ ਸਿੰਘ ਕੁਲਾਰ ਤੇ ਰਜਿੰਦਰ ਸਿੰਘ ਚੰਦੀ ਨੂੰ ਕੀਤਾ ਸਨਮਾਨਿਤ

ਫਗਵਾੜਾ, 2 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸਰਵਣ ਸਿੰਘ ਕੁਲਾਰ ਹਲਕਾ ਇੰਚਾਰਜ ਫਗਵਾੜਾ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਦਾ ਮੈਂਬਰ ਤੇ ਰਜਿੰਦਰ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਵਲੋਂ ਅੱਜ ਤੇ ਕੱਲ੍ਹ ਹੜਤਾਲ ਕਰਨ ਦਾ ਫ਼ੈਸਲਾ

ਕਪੂਰਥਲਾ, 2 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ ਵਲੋਂ 3 ਤੇ 4 ਦਸੰਬਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਸਿਹਤ ਵਿਭਾਗ 'ਚ ਹਰ ਤਰ੍ਹਾਂ ਦੇ ਕੰਮਾਂ ਦਾ ਮੁਕੰਮਲ ਬਾਈਕਾਟ ਕਰਕੇ ਦੋ ਰੋਜ਼ਾ ਹੜਤਾਲ ਕੀਤੀ ਜਾ ਰਹੀ ਹੈ | ਇਹ ਫ਼ੈਸਲਾ ਯੂਨੀਅਨ ...

ਪੂਰੀ ਖ਼ਬਰ »

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਦੇ ਬੱਚਿਆਂ ਨੂੰ ਕੀਤਾ ਸਨਮਾਨਿਤ

ਨਡਾਲਾ, 2 ਦਸੰਬਰ (ਮਾਨ)-ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ 'ਚ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਜਿਵੇਂਕਿ ਮਹਿੰਦੀ ਲਗਾਉਣਾ, ਮੋਮਬੱਤੀ ਡੈਕੋਰੇਸ਼ਨ ਮੁਕਾਬਲਾ, ਰੰਗੋਲੀ ਮੁਕਾਬਲਾ ਆਦਿ ਕਰਵਾਏ ਗਏ ਸਨ, ਜਿਸ 'ਚ ਨਰਸਰੀ ਤੋਂ ਲੈ ਕੇ 12ਵੀਂ ਤੱਕ ਦੇ ...

ਪੂਰੀ ਖ਼ਬਰ »

ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਗੁਰਮਤਿ ਤੇ ਸੰਤ ਸਮਾਗਮ ਕਰਵਾਇਆ

ਫਗਵਾੜਾ, 2 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਬ੍ਰਹਮਲੀਨ ਸ਼ੋ੍ਰਮਣੀ ਵਿਰੱਕਤ ਸ੍ਰੀਮਾਨ 108 ਸੰਤ ਬਾਬਾ ਦਲੇਲ ਸਿੰਘ ਜੀ ਮਹਾਰਾਜ ਤੇ ਉਨ੍ਹਾਂ ਦੇ ਪਰਮ ਸ਼ਿਸ਼ ਬ੍ਰਹਮਲੀਨ ਸ੍ਰੀਮਾਨ 108 ਸੰਤ ਮੋਨੀ ਜੀ ਮਹਾਰਾਜ ਦੀ ਪਵਿੱਤਰ ਤੇ ਨਿੱਘੀ ਯਾਦ ਵਿਚ 22ਵੀਂ ਬਰਸੀ ਸਬੰਧੀ ਮਹਾਨ ...

ਪੂਰੀ ਖ਼ਬਰ »

ਅੱਜ ਬੱਸ ਸਟੈਂਡ ਬੰਦ ਕਰਕੇ ਸਰਕਾਰ ਵਿਰੁੱਧ ਕੀਤਾ ਜਾਵੇਗਾ ਰੋਸ ਵਿਖਾਵਾ- ਹੀਰਾ

ਕਪੂਰਥਲਾ, 2 ਦਸੰਬਰ (ਸਡਾਨਾ)-ਟਰਾਂਸਪੋਰਟ ਵਿਭਾਗ 'ਚ ਕੱਚੇ ਮੁਲਾਜ਼ਮਾਂ ਨੂੰ ਪਹਿਲੀ ਕੈਬਨਿਟ ਮੀਟਿੰਗ ਦੌਰਾਨ ਪੱਕੇ ਕਰਨ ਦਾ ਟਰਾਂਸਪੋਰਟ ਮੰਤਰੀ ਵਲੋਂ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤੱਕ ਉਨ੍ਹਾਂ ਦਾ ਕੋਈ ਹੱਲ ਨਹੀਂ ਨਿਕਲਿਆ ਤੇ ਸਰਕਾਰ ਟਾਲ ਮਟੋਲ ਵਾਲੀ ਨੀਤੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਅੱਜ ਕਰਨਗੇ ਸਰਕਾਰ ਵਿਰੁੱਧ ਰੋਸ ਮਾਰਚ

ਕਪੂਰਥਲਾ, 2 ਦਸੰਬਰ (ਸਡਾਨਾ)-ਸਰਕਾਰੀ ਕਾਲਜਾਂ 'ਚ ਕੰਮ ਕਰਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਆਪਣਾ ਭਵਿੱਖ ਸੁਰੱਖਿਅਤ ਕਰਨ ਦੀ ਮੰਗ ਨੂੰ ਲੈ ਕੇ ਬੀਤੇ ਕਰੀਬ ਇਕ ਮਹੀਨੇ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਹੋਈ ਹੈ | ਇਸ ਦੌਰਾਨ ਸੂਬਾ ਕਮੇਟੀ ਦੀਆਂ ਕਈ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ ਵੱਖ-ਵੱਖ ਕੰਪਨੀਆਂ ਵਲੋਂ 18 ਨੌਜਵਾਨਾਂ ਦੀ ਨੌਕਰੀ ਲਈ ਚੋਣ

ਕਪੂਰਥਲਾ, 2 ਦਸੰਬਰ (ਵਿ. ਪ੍ਰ.)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਰੁਜ਼ਗਾਰ ਮੇਲਿਆਂ ਦੀ ਲੜੀ ਤਹਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕਪੂਰਥਲਾ ਵਿਚ ਕਰਵਾਏ ਗਏ ਰੁਜ਼ਗਾਰ ਮੇਲੇ ਵਿਚ ਆਈ.ਡੀ.ਬੀ.ਆਈ. ਬੈਂਕ, ਫੈਡਰਲ ਬੈਂਕ, ਅਬਰੋਲ ਇੰਜੀਨੀਅਰਿੰਗ ...

ਪੂਰੀ ਖ਼ਬਰ »

ਮੁੱਖ ਮੰਤਰੀ ਨਾਲ ਬਲਾਕ ਪ੍ਰਧਾਨਾਂ ਦੀ ਮੀਟਿੰਗ 'ਚ ਦਲਜੀਤ ਰਾਜੂ ਸ਼ਾਮਿਲ ਹੋਏ

ਫਗਵਾੜਾ, 2 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚੰਡੀਗੜ੍ਹ ਵਿਖੇ ਆਪਣੇ ਸਰਕਾਰੀ ਨਿਵਾਸ 'ਚ ਦੋਆਬਾ ਜ਼ੋਨ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਫਗਵਾੜਾ ਤੋਂ ਬਲਾਕ ਦਿਹਾਤੀ ਕਾਂਗਰਸ ਦੇ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਿੱਦਿਅਕ ਤੇ ਸਹਿ ਵਿੱਦਿਅਕ ਮੁਕਾਬਲਿਆਂ 'ਚ ਜੇਤੂ ਵਿਦਿਆਰਥੀਆਂ ਦਾ ਸਨਮਾਨ

ਕਪੂਰਥਲਾ, 2 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੀ ਪ੍ਰਤਿਭਾ ਵਿਚ ਨਿਖਾਰ ਲਿਆਉਣ ਦੇ ਮਨੋਰਥ ਤੇ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਿੱਦਿਅਕ ਤੇ ਸਹਿ ਵਿੱਦਿਅਕ ਮੁਕਾਬਲੇ ਸਰਕਾਰੀ ਐਲੀਮੈਂਟਰੀ ਸਕੂਲ ...

ਪੂਰੀ ਖ਼ਬਰ »

ਦਲਜੀਤ ਸਿੰਘ ਰਾਜੂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੂੰ ਮਿਲੇ

ਫਗਵਾੜਾ, 2 ਦਸੰਬਰ (ਹਰਜੋਤ ਸਿੰਘ ਚਾਨਾ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਕੋਆਰਡੀਨੇਟਰ ਤੇ ਬਲਾਕ ਫਗਵਾੜਾ ਦਿਹਾਤੀ ਦੇ ਪ੍ਰਧਾਨ ਦਲਜੀਤ ਸਿੰਘ ਰਾਜੂ ਦਰਵੇਸ਼ ਪਿੰਡ ਨੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ | ਉਨ੍ਹਾਂ ਨਾਲ ...

ਪੂਰੀ ਖ਼ਬਰ »

ਕੇਂਦਰੀ ਅਬਜ਼ਰਵਰ ਵਲੋਂ ਜ਼ਿਲ•ੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੁਲਾਕਾਤ

ਕਪੂਰਥਲਾ, 2 ਦਸੰਬਰ (ਅਮਰਜੀਤ ਕੋਮਲ)-ਆਲ ਇੰਡੀਆ ਕਾਂਗਰਸ ਦੇ ਸਕੱਤਰ ਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਸਹਾਇਕ ਇੰਚਾਰਜ ਚੇਤਨ ਚੌਹਾਨ, ਜੋ ਕੇਂਦਰੀ ਅਬਜ਼ਰਵਰ ਹਨ, ਨੇ ਅੱਜ ਦੇ ਰਾਤ ਕਪੂਰਥਲਾ, ਸੁਲਤਾਨਪੁਰ ਲੋਧੀ, ਫਗਵਾੜਾ ਤੇ ਭੁਲੱਥ ਵਿਧਾਨ ਸਭਾ ਹਲਕੇ ਦੇ ਕਾਂਗਰਸੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX