ਤਾਜਾ ਖ਼ਬਰਾਂ


ਨਵੇਂ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਨੇਤਾ ਦੀ ਚੋਣ ਤੱਕ ਜੇਸਨ ਕੈਨੀ ਹੀ ਨੇਤਾ ਵਜੋਂ ਨਿਭਾਉਣਗੇ ਸੇਵਾਵਾਂ
. . .  22 minutes ago
ਕੈਲਗਰੀ, 20 ਮਈ (ਜਸਜੀਤ ਸਿੰਘ ਧਾਮੀ) - ਜੇਸਨ ਕੈਨੀ ਉਦੋਂ ਤੱਕ ਅਲਬਰਟਾ ਦੇ ਪ੍ਰੀਮੀਅਰ ਬਣੇ ਰਹਿਣਗੇ ਜਦੋਂ ਤੱਕ ਦੁਆਰਾ ਨਵੇਂ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਨੇਤਾ ਦੀ ਚੋਣ...
ਪੁਣੇ 'ਚ ਡੁੱਬਣ ਦੀਆਂ ਦੋ ਘਟਨਾਵਾਂ 'ਚ 8 ਮੌਤਾਂ
. . .  33 minutes ago
ਪੁਣੇ (ਮਹਾਰਾਸ਼ਟਰ) 20 ਮਈ - ਪੁਣੇ ਜ਼ਿਲ੍ਹੇ ਵਿਚ ਵੀਰਵਾਰ ਨੂੰ ਦੋ ਵੱਖ-ਵੱਖ ਘਟਨਾਵਾਂ ਵਿਚ ਡੁੱਬਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਅੱਠ ...
ਕੈਨੇਡਾ 5ਜੀ, 4ਜੀ ਨੈੱਟਵਰਕ ਰਾਹੀਂ ਹੁਆਵੇਈ, ਜ਼ੈਡ.ਟੀ.ਈ. 'ਤੇ ਲਗਾਵੇਗਾ ਪਾਬੰਦੀ
. . .  51 minutes ago
ਟੋਰਾਂਟੋ [ਕੈਨੇਡਾ], 20 ਮਈ - ਕੈਨੇਡੀਅਨ ਸਰਕਾਰ ਚੀਨੀ ਦੂਰਸੰਚਾਰ ਦਿੱਗਜ ਕੰਪਨੀਆਂ ਹੁਆਵੇਈ ਅਤੇ ਜ਼ੈਡ.ਟੀ.ਈ. ਨੂੰ ਇਸਦੇ 5ਜੀ ਅਤੇ 4ਜੀ ਵਾਇਰਲੈਸ ਨੈਟਵਰਕਸ 'ਤੇ ਪਾਬੰਦੀ ਲਗਾਵੇਗੀ...
ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੁਰੰਗ ਡਿੱਗਣ ਕਾਰਨ 10 ਮਜ਼ਦੂਰ ਲਾਪਤਾ
. . .  29 minutes ago
ਸ੍ਰੀਨਗਰ, 20 ਮਈ - ਰਾਮਬਨ ਦੇ ਮੇਕਰਕੋਟ ਖੇਤਰ ਵਿਚ ਖੂਨੀ ਨਾਲਾ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੁਰੰਗ ਦੇ ਡਿੱਗਣ ਕਾਰਨ 10 ਮਜ਼ਦੂਰ ਲਾਪਤਾ ਹੋ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਆਈ.ਪੀ.ਐੱਲ.2022 : ਬੈਂਗਲੌਰ ਨੇ ਗੁਜਰਾਤ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਫਰਾਂਸ : ਅਨੁਰਾਗ ਠਾਕੁਰ ਨੇ ਭਾਰਤ-ਬੰਗਲਾਦੇਸ਼ ਸਹਿ-ਨਿਰਮਿਤ ਬਾਇਓਪਿਕ 'ਮੁਜੀਬ: ਦਿ ਮੇਕਿੰਗ ਆਫ਼ ਏ ਨੇਸ਼ਨ' ਦੇ ਟ੍ਰੇਲਰ ਕੀਤਾ ਲਾਂਚ
. . .  1 day ago
ਦਿੱਲੀ ਪੁਲਿਸ ਨੇ 3 ਸ਼ਾਰਪਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 19 ਮਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੱਸਿਆ ਕਿ ਦਿੱਲੀ 'ਚ ਹੋਈ ਗੋਲੀਬਾਰੀ ਤੋਂ ਬਾਅਦ 3 ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੋਂ ਨੀਰਜ ਬਵਾਨਾ, ਟਿੱਲੂ ਤਾਜਪੁਰੀ ਅਤੇ ਪਰਵੇਸ਼ ਮਾਨ ...
ਆਈ.ਪੀ.ਐੱਲ.2022 : ਗੁਜਰਾਤ ਨੇ ਬੈਂਗਲੌਰ ਨੂੰ 169 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਾਂਗਰਸ ਨੇ ਮੇਰਾ ਦਿਲ ਤੋੜਿਆ - ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬੀਅਤ ਦੇ ਜਜ਼ਬਾਤ ਨੂੰ ਸਮਝਿਆ ਤੇ ਸਤਿਕਾਰਿਆ - ਸੁਨੀਲ ਜਾਖੜ
. . .  1 day ago
ਅਫਗਾਨਿਸਤਾਨ : ਚਿਹਰਾ ਢੱਕ ਕੇ ਪੜ੍ਹੇਗੀ ਟੀ.ਵੀ. ਐਂਕਰ, ਤਾਲਿਬਾਨ ਦਾ ਨਵਾਂ ਫ਼ਰਮਾਨ
. . .  1 day ago
ਸਤਲੁਜ ਦਰਿਆ 'ਚ ਤਿੰਨ ਮੁੰਡੇ ਡੁੱਬੇ, 2 ਦੀਆਂ ਲਾਸ਼ਾਂ ਬਰਾਮਦ
. . .  1 day ago
ਸਿਧਵਾਂ ਬੇਟ, 19 ਮਈ (ਜਸਵੰਤ ਸਿੰਘ ਸਲੇਮਪੁਰੀ)- ਅੱਜ ਬਾਅਦ ਦੁਪਹਿਰ ਸਤਲੁਜ ਲਾਗਲੇ ਪਿੰਡ ਖ਼ੁਰਸਦਪੁਰ ਦੇ ਤਿੰਨ ਮੁੰਡਿਆਂ ਦੀ ਸਤਲੁਜ ਦਰਿਆ 'ਚ ਡੁੱਬ ਜਾਣ ਦੀ ਖ਼ਬਰ ਹੈ, ਜਿਨ੍ਹਾਂ 'ਚੋਂ 2 ਮੁੰਡਿਆਂ ਦੀਆਂ ਲਾਸ਼ਾਂ ਤਾਂ ਬਰਾਮਦ ਹੋ ਗਈਆਂ ਹਨ ਪਰ ਇਕ ਦੀ ਭਾਲ ਜਾਰੀ ਹੈ। ਤਿੰਨੇ ਮੁੰਡੇ 13 ਤੋਂ 14 ਸਾਲ ਦੀ ਉਮਰ ਦੇ ਦੱਸੇ ਜਾ ਰਹੇ ਹਨ।
ਆਈ.ਪੀ.ਐੱਲ. 2022: ਗੁਜਰਾਤ ਨੇ ਜਿੱਤਿਆ ਟਾਸ, ਲਿਆ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 19 ਮਈ-ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਇਟਨਸ ਦਰਮਿਆਨ ਆਈ.ਪੀ.ਐੱਲ. 2022 ਦਾ 67ਵਾਂ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਹੋਈ ਗੋਲੀਬਾਰੀ
. . .  1 day ago
ਤਲਵੰਡੀ ਭਾਈ, 19 ਮਈ (ਕੁਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਠੇਠਰ ਕਲਾਂ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਕੁਝ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੇ ਜਾਣ ਦੀ ਸੂਚਨਾ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਜਾਂਚ ਪੜਤਾਲ ਆਰੰਭ ਕਰ ਦਿੱਤੀ ਗਈ ਹੈ।
ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਹੋਈ ਬੈਠਕ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ 'ਚ ਡੇਅਰੀ ਫਾਰਮਿੰਗ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਅਤੇ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਲਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕੀਤਾ ਜਾਵੇਗਾ।
ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸੁਨੀਲ ਜਾਖੜ ਭਾਜਪਾ 'ਚ ਗਏ- ਵਿਧਾਇਕ ਸੰਦੀਪ ਜਾਖੜ
. . .  1 day ago
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੁਨੀਲ ਕੁਮਾਰ ਜਾਖੜ...
ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਈ ਅਹਿਮ ਮੁੱਦਿਆਂ...
ਸਰਬ ਉੱਚ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪਟਿਆਲਾ ਤੋਂ ਅਣਦੱਸੀ ਥਾਂ ਵੱਲ ਗਏ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਸਰਵ ਉੱਚ ਅਦਾਲਤ ਵਲੋਂ ਆਏ ਇਕ ਫ਼ੈਸਲੇ ਮੁਤਾਬਿਕ ਮੁਸੀਬਤਾਂ ਵਧ ਗਈਆਂ ਹਨ। ਉਨ੍ਹਾਂ ਨੂੰ ਤਿੰਨ ਦਹਾਕੇ ਪਹਿਲਾਂ ਹੋਏ ਇਕ ਕਤਲ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ...
ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 19 ਮਈ-ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਉਨ੍ਹਾਂ ਦੇ ਦਿੱਲੀ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਬਹੁਤ...
ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ, ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ: ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 19 ਮਈ-ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ 'ਤੇ ਫ਼ੈਸਲਾ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਹਾ ਗਿਆ ਕਿ ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ। ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਗ੍ਰਹਿ ਮੰਤਰਾਲੇ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਗ੍ਰਹਿ ਮੰਤਰਾਲੇ ਪਹੁੰਚੇ ਹਨ।ਉਨ੍ਹਾਂ ਵੱਲੋਂ ਸਰਹੱਦੀ ਸੁਰੱਖਿਆ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਕਿਸਾਨਾਂ ਦੇ ਧਰਨੇ ਦੇ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।
ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ 'ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਨਵਜੋਤ ਸਿੰਘ ਸਿੱਧੂ ਨੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕੋਈ ਵੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਨਹੀਂ ਦੇ ਸਕਦਾ...ਸਿੱਧੂ ਨੇ ਕਾਂਗਰਸ ਪਾਰਟੀ...
ਖ਼ਬਰ ਦਾ ਅਸਰ, ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਵੈੱਬਸਾਈਟ ਤੋਂ ਹਟਾਇਆ
. . .  1 day ago
ਗੁਰਾਇਆ, 19 ਮਈ ( ਚਰਨਜੀਤ ਸਿੰਘ ਦੁਸਾਂਝ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੀ ਪਹਿਲੀ ਟਰਮ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਸੀ। ਇਸ 'ਚ ਪੰਜਾਬੀ ਵਿਸ਼ੇ ਦੇ ਅੰਕ 60 ਅੰਕਾਂ 'ਚੋਂ ਦੇਣ ਦੀ ਬਜਾਏ 30 ਅੰਕਾਂ 'ਚੋਂ ਦਿੱਤੇ ਗਏ ਲੱਗਦੇ ਸੀ ਅਤੇ ਕਿਸੇ...
ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਨਵਜੋਤ ਸਿੰਘ ਸਿੱਧੂ ਦਾ ਟਵੀਟ, ‘ਅਦਾਲਤ ਦਾ ਫ਼ੈਸਲਾ ਸਿਰ ਮੱਥੇ’
. . .  1 day ago
ਚੰਡੀਗੜ੍ਹ, 19 ਮਈ- ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਖ਼ਿਲਾਫ਼ ਪੁਰਾਣੇ ਰੋਡ ਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ 'ਅਦਾਲਤ ਦਾ ਫ਼ੈਸਲਾ ਸਿਰ ਮੱਥੇ'
ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਿਆ ਜਾਵੇਗਾ: ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ,19 ਮਈ (ਜਸਵੰਤ ਸਿੰਘ ਜੱਸ )-ਸ਼੍ਰੋਮਣੀ ਕਮੇਟੀ ਵਲੋਂ ਗਠਿਤ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 11 ਮੈਂਬਰੀ ਕਮੇਟੀ ਵਲੋਂ ਆਉਂਦੇ ਦੋ ਹਫ਼ਤਿਆਂ ਤੱਕ ਪ੍ਰਧਾਨ ਮੰਤਰੀ ਕੇਂਦਰੀ ਗ੍ਰਹਿ ਤੋਂ ਇਲਾਵਾ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਮਿਲਣ ਦਾ ਫ਼ੈਸਲਾ ਕੀਤਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮੱਘਰ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਪੰਜਾਬ ਰੋਡਵੇਜ਼ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਬੱਸ ਅੱਡੇ ਵਿਖੇ ਰੋਸ ਮੁਜ਼ਾਹਰਾ

ਹੁਸ਼ਿਆਰਪੁਰ, 3 ਦਸੰਬਰ (ਹਰਪ੍ਰੀਤ ਕੌਰ)-ਪੰਜਾਬ ਰੋਡਵੇਜ਼ ਪਨਬਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਪੰਜਾਬ ਭਰ 'ਚ ਬੱਸ ਅੱਡਿਆਂ 'ਤੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕੀਤੇ | ਇਸੇ ਕੜੀ 'ਚ ਸਥਾਨਕ ਬੱਸ ਸਟੈਂਡ ਵਿਖੇ ਵੀ ਮੁਲਾਜ਼ਮਾਂ ਨੇ ਰੋਸ ਮੁਜ਼ਾਹਰਾ ਕੀਤਾ | ਇਸ ਮੌਕੇ ਮੁਲਾਜ਼ਮ ਆਗੂ ਰਮਿੰਦਰ ਸਿੰਘ ਤੇ ਨਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਲੰਬੇ ਸਮੇਂ ਤੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਪਣਾਈਆਂ ਜਾ ਰਹੀਆਂ ਨੀਤੀਆਂ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ 'ਚ ਸੰਜੀਦਾ ਨਹੀਂ | ਉਨ੍ਹਾਂ ਕਿਹਾ ਕਿ ਸਰਕਾਰ ਤੇ ਟਰਾਂਸਪੋਰਟ ਮੰਤਰੀ ਵਲੋਂ ਉਨ੍ਹਾਂ ਨੂੰ ਕਈ ਵਾਰ ਭਰੋਸਾ ਦਿੱਤਾ ਜਾ ਚੁੱਕਿਆ ਹੈ ਪਰ ਇਸ 'ਤੇ ਅਮਲ ਨਹੀਂ ਹੁੰਦਾ | ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਪੱਕਾ ਕਰਨ ਦੇ ਨਾਲ-ਨਾਲ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਨੂੰ ਵੀ ਲਗਾਤਾਰ ਅਣਗੋਲਿਆਂ ਕੀਤਾ ਜਾ ਰਿਹਾ ਹੈ ਜਿਸ ਕਰਕੇ ਮੁਲਾਜ਼ਮ ਵਰਗ ਅੰਦਰ ਭਾਰੀ ਰੋਸ ਹੈ | ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀ ਜਨਤਾ ਨਾਲ ਕੀਤੇ ਜਾ ਰਹੇ ਵਾਅਦੇ ਤੇ ਐਲਾਨ, ਸਿਵਾਏ ਲਾਅਰਿਆਂ ਦੇ ਹੋਰ ਕੁੱਝ ਨਹੀਂ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਸਰਕਾਰ ਦੀਆਂ ਡੰਗ ਟਪਾਊ ਨੀਤੀਆਂ ਨੂੰ ਹੋਰ ਸਹਿਣ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 6 ਦਸੰਬਰ ਤੱਕ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੀਤਾ ਤਾਂ 7 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ ਟਰਾਂਸਪੋਰਟ ਮੰਤਰੀ ਤੇ ਮੁੱਖ ਮੰਤਤਰੀ ਦੇ ਹਲਕਿਆਂ 'ਚ ਰੋਸ ਧਰਨੇ ਅਤੇ ਝੰਡਾ ਮਾਰਚ ਕੀਤੇ ਜਾਣਗੇ |

ਡਾ: ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ 6 ਨੂੰ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਡਾ: ਅੰਬੇਡਕਰ ਮਿਸ਼ਨ ਐਂਡ ਵੈੱਲਫੇਅਰ ਸੁਸਾਇਟੀ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਭਾਰਤ ਰਤਨ ਬਾਬਾ ਸਾਹਿਬ ਡਾ: ਬੀ. ਆਰ. ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ 6 ਦਸੰਬਰ ਨੂੰ ਸ਼ਾਮ 3:30 ਵਜੇ ਡਾ: ਅੰਬੇਡਕਰ ਭਵਨ ਸ਼ਾਂਤੀ ਨਗਰ, ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਸਰਕਲ ਬਾਗਪੁਰ ਵਲੋਂ ਐਡਵੋਕੇਟ ਧਾਮੀ ਦਾ ਸਨਮਾਨ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਬਾਗਪੁਰ ਦੇ ਆਗੂਆਂ ਤੇ ਵਰਕਰਾਂ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਆਗਆਂ ਨੇ ...

ਪੂਰੀ ਖ਼ਬਰ »

ਰਾਜਪੂਤ ਵੈੱਲਫੇਅਰ ਸੁਸਾਇਟੀ ਵਲੋਂ ਸਮਾਜ ਸੇਵੀ ਜਤਿੰਦਰ ਜੇ. ਮਿਨਹਾਸ ਦਾ ਸਨਮਾਨ

ਹੁਸ਼ਿਆਰਪੁਰ, 3 ਦਸੰਬਰ (ਨਰਿੰਦਰ ਸਿੰਘ ਬੱਡਲਾ)-ਰਾਜਪੂਤ ਵੈੱਲਫੇਅਰ ਸੁਸਾਇਟੀ ਪੰਜਾਬ ਵਲੋਂ ਸਰਪ੍ਰਸਤ ਗੁਰਮੀਤ ਸਿੰਘ ਫੁਗਲਾਣਾ ਪ੍ਰਧਾਨ ਮੰਡੀਕਰਨ ਸਭਾ ਤੇ ਬਹੁਮੰਤਵੀ ਸੁਸਾਇਟੀ ਫੁਗਲਾਣਾ ਦੀ ਅਗਵਾਈ 'ਚ ਕਰਵਾਏ ਸਮਾਗਮ ਦੌਰਾਨ ਪ੍ਰਵਾਸੀ ਭਾਰਤੀ ਤੇ ਉੱਘੇ ਸਮਾਜ ...

ਪੂਰੀ ਖ਼ਬਰ »

ਮਾਡਰਨ ਕਾਲਜ ਵਿਖੇ ਐਸ. ਬੀ. ਆਈ. ਮਿਊਚਲ ਫ਼ੰਡ ਵਲੋਂ ਗੈਸਟ ਲੈਕਚਰ

ਭੰਗਾਲਾ, 3 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)- ਮਾਡਰਨ ਗਰੁੱਪ ਆਫ਼ ਕਾਲਜਿਜ਼ ਪੰਡੋਰੀ ਭਗਤ (ਮੁਕੇਰੀਆਂ) ਵਿਖੇ ਪਿੰ੍ਰਸੀਪਲ ਡਾਕਟਰ ਵਿਜੇਤਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਕਾਊਾਟ ਅਤੇ ਮੈਨੇਜਮੈਂਟ ਵਿਭਾਗ ਵੱਲੋਂ ਐੱਸ. ਬੀ.ਆਈ ਮਿਊਚਅਲ ਫ਼ੰਡ ਨਾਲ ਮਿਲ ...

ਪੂਰੀ ਖ਼ਬਰ »

ਵਿਧਾਇਕਾ ਇੰਦੂ ਬਾਲਾ ਨੇ ਸੰਪਰਕ ਸੜਕਾਂ ਦਾ ਨੀਂਹ ਪੱਥਰ ਰੱਖਿਆ

ਹਾਜੀਪੁਰ, 3 ਦਸੰਬਰ (ਜੋਗਿੰਦਰ ਸਿੰਘ)-ਵਿਧਾਨ ਸਭਾ ਹਲਕਾ ਮੁਕੇਰੀਆਂ ਦੀ ਵਿਧਾਇਕਾ ਇੰਦੂ ਬਾਲਾ ਨੇ ਬਲਾਕ ਹਾਜੀਪੁਰ ਦੇ ਪਿੰਡ ਸਰਿਆਣਾ ਵਿਖੇ ਦੋ ਸੰਪਰਕ ਸੜਕਾਂ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਪਿ੍ੰਸੀਪਲ ਗੁਰਦਿਆਲ ਸਿੰਘ ਡਾਇਰੈਕਟਰ ਸਮਾਲ ਸਕੇਲ ਤੇ ਐਕਸਪੋਰਟ ...

ਪੂਰੀ ਖ਼ਬਰ »

ਜੀ.ਟੀ.ਯੂ. ਕੱਲ੍ਹ ਦੇ ਘਿਰਾਓ 'ਚ ਵੱਡੀ ਗਿਣਤੀ 'ਚ ਲਵੇਗੀ ਭਾਗ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵਲੋਂ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਦੀ ਮੰਗ ਨੂੰ ਲੈ ਕੇ ਕੀਤੀ ਜਾ ਰਹੀ ਮਹਾਂ ਰੈਲੀ 'ਚ ਗÏਰਮਿੰਟ ਟੀਚਰ ਯੂਨੀਅਨ ਵਲੋਂ ਭਾਰੀ ਗਿਣਤੀ 'ਚ ਭਾਗ ਲਿਆ ਜਾਵੇਗਾ | ਇਹ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਭੰਗਾਲਾ, 3 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)-ਪੁਲਿਸ ਚੌਕੀ ਭੰਗਾਲਾ ਅਧੀਨ ਪੈਂਦੇ ਪਿੰਡ ਹਰਸਾ ਮਾਨਸਰ ਵਿਖੇ ਸੜਕ ਕਿਨਾਰੇ ਤੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਇਸ ਮੌਕੇ ਚੌਕੀ ਇੰਚਾਰਜ ਏ. ਐੱਸ. ਆਈ. ਰਵਿੰਦਰ ਸਿੰਘ ਨੇ ਦੱਸਿਆ ਕਿ ਹਰਸਾ ਮਾਨਸਰ ਤੋਂ ਚੱਕ ...

ਪੂਰੀ ਖ਼ਬਰ »

ਭਾਜਪਾ ਦਾ ਪਰਿਵਾਰ ਹੋ ਰਿਹੈ ਵੱਡਾ, ਵਿਚਾਰਧਾਰਾ ਨਾਲ ਜੁੜਨ ਵਾਲਿਆਂ ਦਾ ਸਵਾਗਤ-ਅਸ਼ਵਨੀ ਸ਼ਰਮਾ

ਗੜ੍ਹਸ਼ੰਕਰ, 3 ਦਸੰਬਰ (ਧਾਲੀਵਾਲ)-ਗੜ੍ਹਸ਼ੰਕਰ ਵਿਖੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਹੁਦੇਦਾਰਾਂ ਨਾਲ ਮੀਟਿੰਗ ਕਰਨ ਪਹੁੰਚੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਭਾਜਪਾ ਦਾ ਪਰਿਵਾਰ ਵੱਡਾ ਹੋ ਰਿਹਾ ਹੈ ...

ਪੂਰੀ ਖ਼ਬਰ »

ਪੰਜਾਬੀ ਅਧਿਆਪਕ ਸ਼ਿਵ ਕੁਮਾਰ ਨੇ ਜ਼ਿਲ੍ਹਾ ਪੱਧਰੀ ਸੁੰਦਰ ਲਿਖਾਈ ਮੁਕਾਬਲਾ ਜਿੱਤਿਆ

ਹਾਜੀਪੁਰ, 3 ਦਸੰਬਰ (ਜੋਗਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ 23 ਨਵੰਬਰ ਤੋਂ ਲੈ ਕੇ 30 ਨਵੰਬਰ ਤੱਕ ਸਾਰੇ ਪੰਜਾਬ 'ਚ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਹਫ਼ਤਾ ਮਨਾਇਆ ਗਿਆ | ਜਿਸ 'ਚ 6ਵੀਂ ਤੋਂ 8ਵੀਂ ਅਤੇ 9ਵੀਂ ਤੋਂ 12ਵੀਂ ਜਮਾਤਾਂ ਦੇ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਓਪਨ ਅਥਲੈਟਿਕ ਟੂਰਨਾਮੈਂਟ ਕਰਵਾਇਆ

ਦਸੂਹਾ, 3 ਦਸੰਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਖੇਡ ਵਿਭਾਗ ਵਲੋਂ ਕਾਲਜ 'ਚ ਅਥਲੈਟਿਕ ਟੂਰਨਾਮੈਂਟ ਪਿ੍ੰ. ਨਰਿੰਦਰ ਕੌਰ ਘੁੰਮਣ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਖੇਡ ਵਿਭਾਗ ਦੇ ਮੁਖੀ ਮੈਡਮ ਪਰਮਿੰਦਰ ਕੌਰ ਢਿੱਲੋਂ ਦੀ ਅਗਵਾਈ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਡੇਂਗੂ ਦੇ 1 ਨਵੇਂ ਮਰੀਜ਼ ਦੀ ਪੁਸ਼ਟੀ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ ਡੇਂਗੂ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ: ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਡੇਂਗੂ ਦੇ 7 ਸ਼ੱਕੀ ਮਰੀਜ਼ਾਂ ਦੇ ਸੈਂਪਲ ਲੈਣ ਉਪਰੰਤ 1 ਨਵੇਂ ਕੇਸ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ...

ਪੂਰੀ ਖ਼ਬਰ »

ਜਲੰਧਰ-ਜੇਜੋਂ ਰੇਲ ਗੱਡੀ ਚਲਾਉਣ ਦੀ ਮੰਗ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ

ਗੜ੍ਹਸ਼ੰਕਰ, 3 ਦਸੰਬਰ (ਧਾਲੀਵਾਲ)-ਕੁਲ ਹਿੰਦ ਕਿਸਾਨ ਸਭਾ ਦੇ ਮੀਤ ਪ੍ਰਧਾਨ ਦਰਸ਼ਨ ਸਿੰਘ ਮੱਟੂ, ਜਨਵਾਦੀ ਇਸਤਰੀ ਸਭਾ ਦੀ ਸੂਬਾਈ ਆਗੂ ਸੁਭਾਸ਼ ਮੱਟੂ ਦੀ ਅਗਵਾਈ ਹੇਠ ਰੇਲਵੇ ਸਟੇਸ਼ਨ ਗੜ੍ਹਸ਼ੰਕਰ ਵਿਖੇ ਜਲੰਧਰ-ਜੇਜੋਂ ਰੇਲ ਗੱਡੀ ਚਲਾਉਣ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਘਰ 'ਚੋਂ ਨਕਦੀ, ਗਹਿਣੇ ਤੇ ਹੋਰ ਸਾਮਾਨ ਚੋਰੀ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਚੋਰਾਂ ਵਲੋਂ ਸਥਾਨਕ ਮੁਹੱਲਾ ਹਰੀ ਨਗਰ ਵਿਖੇ ਘਰ 'ਚੋਂ ਨਕਦੀ, ਸੋਨੇ-ਚਾਂਦੀ ਦੇ ਗਹਿਣੇ ਤੇ ਹੋਰ ਸਾਮਾਨ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਪੀੜਤ ਅਵਤਾਰ ਤਾਰੀ ਨੇ ਦੱਸਿਆ ਕਿ ਉਹ ਮੁਹੱਲਾ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਿਖੇ ਮਨਾਇਆ ਏਡਜ਼ ਦਿਵਸ

ਮੁਕੇਰੀਆਂ, 3 ਦਸੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਵਿਖੇ ਯੁਵਕ ਸੇਵਾਵਾਂ ਫ਼ਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ 'ਚ ਵਿਸ਼ਵ ਏਡਜ਼ ਦਿਵਸ ਨੂੰ ਮਨਾਉਂਦਿਆਂ ਲੈਕਚਰ ...

ਪੂਰੀ ਖ਼ਬਰ »

ਸਹੁਰਾ ਪਰਿਵਾਰ ਤੋਂ ਤੰਗ ਹੋ ਕੇ ਵਿਆਹੁਤਾ ਨੇ ਖ਼ੁਦ ਨੂੰ ਲਗਾਈ ਅੱਗ, ਮੌਤ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਸਹੁਰਾ ਪਰਿਵਾਰ ਤੋਂ ਤੰਗ-ਪ੍ਰੇਸ਼ਾਨ ਹੋ ਕੇ ਵਿਆਹੁਤਾ ਨੇ ਖ਼ੁਦ ਨੂੰ ਜਿੰਦਾ ਜਲਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਥਾਣਾ ਗੜ੍ਹਦੀਵਾਲਾ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਜ਼ਿਲ੍ਹਾ ਮਾਨਸਾ ਦੇ ਪਿੰਡ ...

ਪੂਰੀ ਖ਼ਬਰ »

ਅਰੋੜਾ ਵਲੋਂ 24.11 ਲੱਖ ਨਾਲ ਬਣਨ ਵਾਲੀ ਸੜਕ ਦੇ ਕੰਮ ਦਾ ਉਦਘਾਟਨ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ 'ਚ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕਮੀ ਨਹੀਂ ਆਉਣ ਦਿੱਤੀ, ਜਿਸ ਦੇ ਚੱਲਦਿਆਂ ...

ਪੂਰੀ ਖ਼ਬਰ »

ਕਾਰ 'ਚੋਂ 12 ਪੇਟੀਆਂ ਸ਼ਰਾਬ ਬਰਾਮਦ, 2 ਫਰਾਰ

ਗੜ੍ਹਸ਼ੰਕਰ, 3 ਦਸੰਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਸਵਿੱਫਟ ਕਾਰ 'ਚੋਂ 12 ਪੇਟੀਆਂ ਸ਼ਰਾਬ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਦ ਕਿ ਕਾਰ ਚਾਲਕ ਤੇ ਨਾਲ ਸਵਾਰ ਇਕ ਵਿਅਕਤੀ ਕਾਰ ਛੱਡ ਕੇ ਫ਼ਰਾਰ ਹੋਣ ਵਿਚ ਸਫਲ ਹੋ ਗਿਆ | ਇਕੱਤਰ ਜਾਣਕਾਰੀ ਅਨੁਸਾਰ ਏ. ਐੱਸ. ਆਈ. ...

ਪੂਰੀ ਖ਼ਬਰ »

ਐਨ. ਐਚ. ਐਮ. ਕੋਰੋਨਾ ਯੋਧਿਆਂ ਨੇ ਰੋਸ 'ਚ ਡੀ. ਸੀ. ਨੂੰ ਸਨਮਾਨ/ਪ੍ਰਸੰਸਾ ਪੱਤਰ ਕੀਤੇ ਵਾਪਸ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਵਿਭਾਗ 'ਚ ਐਨ. ਐਚ. ਐਮ. ਅਧੀਨ ਕੰਮ ਕਰ ਰਹੇ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਕੀਤੀ ਜਾ ਰਹੀ ਹੜਤਾਲ ਨੂੰ ਜਾਰੀ ਰੱਖਿਆ ਗਿਆ | ਇਸ ਮੌਕੇ ਕਰਮਚਾਰੀਆਂ ਨੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੂੰ ...

ਪੂਰੀ ਖ਼ਬਰ »

ਕੌਂਸਲ ਆਫ ਡਿਪਲੋਮਾ ਇੰਜੀਨੀਅਰਿੰਗ ਹੁਸ਼ਿਆਰੁਪਰ ਵਲੋਂ ਰੋਸ ਧਰਨਾ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਕੌਂਸਲ ਆਫ ਡਿਪਲੋਮਾ ਇੰਜੀਨੀਅਰਿੰਗ ਹੁਸ਼ਿਆਰੁਪਰ ਨੇ ਸਟੇਟ ਜਥੇਬੰਦੀ ਦੀ ਕਾਲ 'ਤੇ ਪੀ. ਡਬਲਿਊ. ਡੀ., ਬੀ. ਐਂਡ ਆਰ. ਦੇ ਉਸਾਰੀ ਸਰਕਲ ਦਫਤਰ ਵਿਖੇ ਰੋਸ ਧਰਨਾ ਦਿੱਤਾ ਗਿਆ | ਜਿਸ 'ਚ ਰਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਹੁਸ਼ਿਆਰਪੁਰ 'ਚ ਜ਼ਿਲ੍ਹਾ ਪੱਧਰੀ ਸਮਾਗਮ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ 'ਤੇ ਡਾ. ਅੰਬੇਡਕਰ ਭਵਨ ਰਾਮ ਕਾਲੋਨੀ ਕੈਂਪ 'ਚ ਜ਼ਿਲ੍ਹਾ ਪੱਧਰੀ ਸਮਾਰੋਹ ਦਾ ਆਯੋਜਨ ਕੀਤਾ ਗਿਆ | ਸਮਾਗਮ 'ਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਕੋਟਫ਼ਤੂਹੀ-ਮੇਹਟੀਆਣਾ ਸੜਕ ਦੇ ਉਦਘਾਟਨ 'ਤੇ ਅਕਾਲੀ ਤੇ ਭਾਜਪਾ ਆਗੂਆਂ ਵਲੋਂ ਉਲਟਾ ਪ੍ਰਤੀਕਰਮ

ਕੋਟਫ਼ਤੂਹੀ, 3 ਦਸੰਬਰ (ਅਵਤਾਰ ਸਿੰਘ ਅਟਵਾਲ)-ਬੀਤੇ ਦਿਨ ਡਾ: ਰਾਜ ਕੁਮਾਰ ਹਲਕਾ ਵਿਧਾਇਕ ਚੱਬੇਵਾਲ ਵਲੋਂ ਕੋਟਫ਼ਤੂਹੀ ਤੋਂ ਮੇਹਟੀਆਣਾ ਬਿਸਤ ਦੁਆਬ ਨਹਿਰ ਵਾਲੀ ਨਵੀਂ ਬਣ ਰਹੀ ਸੜਕ ਦਾ ਉਦਘਾਟਨ ਕੀਤਾ ਗਿਆ | ਜਿਸ 'ਤੇ ਸਥਾਨਕ ਇਲਾਕੇ ਦੇ ਅਕਾਲੀ ਤੇ ਭਾਜਪਾ ਆਗੂਆਂ ਨੇ ...

ਪੂਰੀ ਖ਼ਬਰ »

ਐਡ. ਧਾਮੀ ਦੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ 'ਤੇ ਲੱਡੂ ਵੰਡੇ

ਦਸੂਹਾ, 3 ਦਸੰਬਰ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ | ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੁਰਜੀਤ ...

ਪੂਰੀ ਖ਼ਬਰ »

ਸ਼ਿੰਗਾਰੀ ਵਲੋਂ ਸਿਰਸਾ ਦੇ ਭਾਜਪਾ 'ਚ ਸ਼ਾਮਿਲ ਹੋਣ ਦਾ ਸਵਾਗਤ

ਦਸੂਹਾ, 3 ਦਸੰਬਰ (ਕੌਸ਼ਲ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕ ਪੱਖੀ ਨੀਤੀਆਂ ਨੂੰ ਅਤੇ ਉਨ੍ਹਾਂ ਦਾ ਸਿੱਖਾਂ ਦੇ ਪ੍ਰਤੀ ਖ਼ਾਸ ਰਿਸ਼ਤੇ ਨੂੰ ਵੇਖਦੇ ਹੋਏ ਮਨਜਿੰਦਰ ਸਿੰਘ ਸਿਰਸਾ ਭਾਜਪਾ 'ਚ ਸ਼ਾਮਿਲ ਹੋਏ ਹਨ | ਇਸ ਨਾਲ ਭਾਰਤੀ ਜਨਤਾ ਪਾਰਟੀ 'ਚ ਵੀ ...

ਪੂਰੀ ਖ਼ਬਰ »

ਬਾਬਾ ਬੁੱਧ ਸਿੰਘ ਢਾਹਾਂ ਦੇ ਜਨਮ ਦਿਨ ਮੌਕੇ ਮੈਡੀਕਲ ਕੈਂਪ ਕੱਲ੍ਹ

ਗੜ੍ਹਸ਼ੰਕਰ, 3 ਦਸੰਬਰ (ਧਾਲੀਵਾਲ)-ਗੁਰੂ ਨਾਨਕ ਮਿਸ਼ਨ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ ਨਵਾਂਗਰਾਂ ਕੁੱਲਪੁਰ ਦੇ ਪ੍ਰਬੰਧਕਾਂ ਵਲੋਂ ਟਰੱਸਟ ਦੇ ਸੰਸਥਾਪਕ ਬਾਬਾ ਬੁੱਧ ਸਿੰਘ ਢਾਹਾਂ ਦੇ 96ਵੇਂ ਜਨ ਦਿਨ ਮੌਕੇ ਟਰੱਸਟ ਵਲੋਂ ਚਲਾਏ ਜਾ ਰਹੇ ਗੁਰੂ ਨਾਨਕ ਮਿਸ਼ਨ ...

ਪੂਰੀ ਖ਼ਬਰ »

ਟਿੱਪਰ ਨੂੰ ਅੱਗ ਲਗਾਉਣ ਦੇ ਦੋਸ਼ 'ਚ 3 ਨਾਮਜ਼ਦ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਹਵੇਲੀ 'ਚ ਖੜ੍ਹੇ ਟਿੱਪਰ ਨੂੰ ਅੱਗ ਲਗਾਉਣ ਦੇ ਦੋਸ਼ 'ਚ ਥਾਣਾ ਹਰਿਆਣਾ ਪੁਲਿਸ ਨੇ ਤਿੰਨ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਦਸੂਹਾ ਰੋਡ 'ਤੇ ਸਥਿਤ ਹਰਿਆਣਾ ਦੇ ਵਾਸੀ ਜਸਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 1 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 1 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28862 ਹੋ ਗਈ ਹੈ | ਇਸ ਸੰਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 1656 ਸੈਂਪਲਾਂ ਦੀ ਪ੍ਰਾਪਤ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਸਕੂਲ ਤਲਵੰਡੀ ਡੱਡੀਆਂ ਵਿਖੇ ਸਪੋਰਟਸ ਮੀਟ ਸ਼ੁਰੂ

ਟਾਂਡਾ ਉੜਮੜ, 3 ਦਸੰਬਰ (ਕੁਲਬੀਰ ਸਿੰਘ ਗੁਰਾਇਆ)-ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਹਾਈ ਸਕੂਲ ਤਲਵੰਡੀ ਡੱਡੀਆ ਵਿਖੇ ਸਕੂਲ ਪਿ੍ੰਸੀਪਲ ਸ਼ਾਰਦਾ ਦੱਤ ਦੀ ਅਗਵਾਈ ਹੇਠ ਦੋ ਦਿਨਾ ਖੇਡ ਮੇਲਾ ਆਰੰਭ ਕਰਵਾਇਆ ਗਿਆ | ਖੇਡ ਮੇਲੇ ਦਾ ਉਦਘਾਟਨ ਸਹਾਰਾ ਵੈੱਲਫੇਅਰ ਕਲੱਬ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੀ ਜਿੱਤ ਦੀ ਖੁਸ਼ੀ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ

ਭੰਗਾਲਾ, 3 ਦਸੰਬਰ (ਬਲਵਿਦਰਜੀਤ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਸੇਵਾ ਸੁਸਾਇਟੀ (ਪੰਜਾਬ) ਦੇ ਮੁੱਖ ਸੇਵਾਦਾਰ ਜਥੇਦਾਰ ਕਿਰਪਾਲ ਸਿੰਘ ਗੇਰਾ ਵਲੋਂ ਗੁਰਦੁਆਰਾ ਬਾਹਠ ਸਾਹਿਬ (ਦੀਨਾਨਗਰ) ਪਠਾਨਕੋਟ ਵਿਖੇ ਕਿਸਾਨ ਸੰਘਰਸ਼ ਦੀ ਜਿੱਤ ਦੀ ਖੁਸ਼ੀ 'ਚ ਸ੍ਰੀ ਆਖੰਡ ਪਾਠ ...

ਪੂਰੀ ਖ਼ਬਰ »

ਵੁੱਡਬਰੀ ਵਰਲਡ ਸਕੂਲ 'ਚ 'ਵਿਸ਼ਵ ਅਪੰਗਤਾ ਦਿਵਸ' ਮਨਾਇਆ

ਮੁਕੇਰੀਆਂ, 3 ਦਸੰਬਰ (ਰਾਮਗੜ੍ਹੀਆ)-ਵੁੱਡਬਰੀ ਵਰਲਡ ਸਕੂਲ ਵਿਖੇ 'ਵਿਸ਼ਵ ਅਪੰਗ ਦਿਵਸ' ਮਨਾਇਆ ਗਿਆ | ਇਸ ਮੌਕੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਪ੍ਰਸਿੱਧ ਸ਼ਖ਼ਸੀਅਤਾਂ ਤੇ ਉਨ੍ਹਾਂ ਵਲੋਂ ਕੀਤੇ ਮਹਾਨ ...

ਪੂਰੀ ਖ਼ਬਰ »

ਘੁੰਮਣ ਦੀ ਅਗਵਾਈ 'ਚ ਦਸੂਹਾ ਤੋਂ ਵੱਡੀ ਗਿਣਤੀ 'ਚ ਵਰਕਰ ਤਿਰੰਗਾ ਯਾਤਰਾ ਹੋਏ ਸ਼ਾਮਿਲ

ਦਸੂਹਾ, 3 ਦਸੰਬਰ (ਕੌਸ਼ਲ)-ਪਠਾਨਕੋਟ ਵਿਖੇ ਆਮ ਆਦਮੀ ਪਾਰਟੀ ਵਲੋਂ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਤਿਰੰਗਾ ਯਾਤਰਾ ਦੀ ਸ਼ੁਰੂ ਕੀਤੀ, ਜਿਸ 'ਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਦਿੱਲੀ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ...

ਪੂਰੀ ਖ਼ਬਰ »

ਮੋਬਾਈਲ ਹਸਪਤਾਲ ਦੀ ਟੀਮ ਨੇ ਬੱਸੀ ਜਲਾਲ 'ਚ ਦਿੱਤੀ ਡਾਕਟਰੀ ਸੇਵਾਵਾਂ

ਅੱਡਾ ਸਰਾਂ, 3 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਜੰਗਲਾਤ, ਜੰਗਲੀ ਜੀਵ ਤੇ ਕਿਰਤ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਦੇ ਪਰਿਵਾਰ ਵਲੋਂ ਸ਼ੁਰੂ ਕੀਤੇ ਮੋਬਾਈਲ ਹਸਪਤਾਲ ਦੀ ਟੀਮ ਨੇ ਪਿੰਡ ਬੱਸੀ ਜਲਾਲ ਪਹੁੰਚ ਕੇ ਲੋਕਾਂ ਨੂੰ ਮੈਡੀਕਲ ਸੇਵਾਵਾਂ ਦਿੱਤੀਆਂ | ਇਸ ਮੌਕੇ ...

ਪੂਰੀ ਖ਼ਬਰ »

ਕੰਧਾਲਾ ਜੱਟਾਂ ਵਿਖੇ ਦਸੂਹਾ ਦੇ ਹੱਕ 'ਚ ਇਕੱਤਰਤਾ

ਅੱਡਾ ਸਰਾਂ, 3 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕੰਧਾਲਾ ਜੱਟਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ ਮਨਜੀਤ ਸਿੰਘ ਦਸੂਹਾ ਦੇ ਹੱਕ 'ਚ ਭਰਵੀਂ ਇਕੱਤਰਤਾ ਹੋਈ | ਸਾਬਕਾ ਸੰਮਤੀ ਮੈਂਬਰ ਅਮਰੀਕ ਸਿੰਘ ਕੰਧਾਲਾ ਜੱਟਾਂ ਦੀ ਅਗਵਾਈ 'ਚ ਹੋਈ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੋਟਲਾ ਨੌਧ ਸਿੰਘ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ

ਬੁੱਲ੍ਹੋਵਾਲ, 3 ਦਸੰਬਰ (ਲੁਗਾਣਾ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਜ਼ਿਲ੍ਹਾ ਪੱਧਰੀ ਸਨਮਾਨ ...

ਪੂਰੀ ਖ਼ਬਰ »

ਸਿਸੋਦੀਆ ਦਾ ਬਿਆਨ ਝੂਠ ਦਾ ਪਲੰਦਾ-ਮੰਝਪੁਰ

ਭੰਗਾਲਾ, 3 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)-ਪਿਛਲੇ ਦਿਨੀਂ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਕੂਲ ਦੇ ਦੌਰੇ ਦੌਰਾਨ ਸਿੱਖਿਆ ਪ੍ਰਵਾਸੀ 'ਤੇ ਦਿੱਤੇ ਬਿਆਨ 'ਤੇ ਤੰਜ ਕੱਸਦੇ ਹੋਏ ਅਧਿਆਪਕ ਦਲ ਪੰਜਾਬ ਦੇ ਸਰਪ੍ਰਸਤ ਤੇ ਮੁਲਾਜ਼ਮ ਵਿੰਗ ...

ਪੂਰੀ ਖ਼ਬਰ »

ਨਰਸਿੰਗ ਕੋਰਸਾਂ 'ਚ ਦਾਖ਼ਲਾ ਲੈਣ ਲਈ ਅੰਤਿਮ ਮੌਕਾ ਕੱਲ੍ਹ ਤੱਕ-ਪ੍ਰਧਾਨ ਪਰਮਿੰਦਰ ਸਿੰਘ

ਅੱਡਾ ਸਰਾਂ, 3 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵਿਮੈਨ ਕੰਧਾਲਾ ਜੱਟਾਂ ਅਧੀਨ ਚੱਲਦੇ ਵਿੱਦਿਅਕ ਅਦਾਰੇ ਕਾਲਜ ਆਫ਼ ਨਰਸਿੰਗ ਵਿਚ ਦਾਖਲਾ ਲੈਣ ਲਈ ਅੰਤਿਮ ਮੌਕਾ 5 ਦਸੰਬਰ ਤੱਕ ਹੈ | ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ...

ਪੂਰੀ ਖ਼ਬਰ »

ਡੇਰਾ ਭਰੋਮਜਾਰਾ ਵਿਖੇ ਸੰਗਤਾਂ ਨੇ ਬੂਟੇ ਲਗਾ ਕੇ ਜਨਮ ਦਿਨ ਮਨਾਇਆ

ਬਹਿਰਾਮ, 3 ਦਸੰਬਰ (ਨਛੱਤਰ ਸਿੰਘ ਬਹਿਰਾਮ)-ਬੂਟੇ ਲਗਾਉਣੇ ਹਰੇਕ ਜੀਵ ਲਈ ਬਹੁਤ ਜ਼ਰੂਰੀ ਹਨ ਜਿਥੇ ਬੂਟੇ ਸਾਨੂੰ ਸ਼ੁੱਧ ਵਾਤਾਵਰਨ ਤੇ ਸਾਫ਼ ਹਵਾ ਪ੍ਰਦਾਨ ਕਰਦੇ ਹਨ, ਉੱਥੇ ਸਾਨੂੰ ਲੰਮੀ ਉਮਰ ਭੋਗਣ 'ਚ ਵੀ ਸਹਾਈ ਹੁੰਦੇ ਹਨ | ਇਹ ਸ਼ਬਦ ਸ੍ਰੀ ਗੁਰੂ ਰਵਿਦਾਸ ਸਾਧੂ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵਲੋਂ ਪਿੰਡ ਨਾਨੋਵਾਲ, ਜੀਤਪੁਰ ਤੇ ਸਹਿਬਾਜ਼ਪੁਰ ਨੂੰ ਗਰਾਂਟਾਂ ਜਾਰੀ

ਭੱਦੀ, 3 ਦਸੰਬਰ (ਨਰੇਸ਼ ਧੌਲ)-ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਵੰਡੀਆਂ ਜਾ ਰਹੀਆਂ ਗਰਾਂਟਾਂ ਦੀ ਲੜੀ ਅੱਗੇ ਤੋਰਦਿਆਂ ਹੋਇਆਂ ਪਿੰਡ ਨਾਨੋਵਾਲ ਲਈ 6 ਲੱਖ ਰੁਪਏ ਤੇ ਸਰਕਾਰੀ ਸਕੂਲ ਲਈ 1 ਲੱਖ ਰੁਪਏ ਦਾ ਚੈੱਕ, ਪਿੰਡ ...

ਪੂਰੀ ਖ਼ਬਰ »

ਡੰਗ ਟਪਾਊ ਨੀਤੀਆਂ ਨਹੀਂ ਇਕ ਚੰਗਾ ਸਿਸਟਮ ਚਾਹੁੰਦੇ ਹਨ ਪੰਜਾਬ ਦੇ ਲੋਕ-ਸਤਵੰਤ ਸਿੰਘ

ਟਾਂਡਾ ਉੜਮੁੜ, 3 ਦਸੰਬਰ (ਭਗਵਾਨ ਸਿੰਘ ਸੈਣੀ)-ਸੂਬੇ ਅੰਦਰ ਲੰਬਾ ਸਮਾਂ ਰਾਜ ਕਰ ਰਹੀਆਂ ਰਵਾਇਤੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ ਸੱਤਾ ਹਾਸਲ ਕਰਨ ਲਈ ਲੋਕਾਂ ਨਾਲ ਝੂਠੇ ਵਾਅਦੇ ਤੇ ਲਾਰੇ ਲਗਾਉਣ ਤੋਂ ਸਿਵਾ ਸੂਬੇ ਦੇ ਵਿਕਾਸ ਲਈ ਕੁੱਝ ਨਹੀਂ ਕੀਤਾ | ...

ਪੂਰੀ ਖ਼ਬਰ »

ਆਸ਼ਾਦੀਪ ਗਰੁੱਪ ਆਫ਼ ਐਜੂਕੇਸ਼ਨ ਵਲੋਂ ਸੈਮੀਨਾਰ

ਮੁਕੇਰੀਆਂ, 3 ਦਸੰਬਰ (ਰਾਮਗੜ੍ਹੀਆ)-ਆਸ਼ਾਦੀਪ ਗਰੁੱਪ ਆਫ਼ ਐਜੂਕੇਸ਼ਨ ਮੁਕੇਰੀਆਂ ਵਿਖੇ ਚੇਅਰਮੈਨ ਲਾਲਾ ਰਾਜਿੰਦਰ ਪ੍ਰਸ਼ਾਦ ਦੀ ਅਗਵਾਈ ਹੇਠ 'ਸੋਸ਼ਲ ਮੀਡੀਆ ਮਨੋਰੰਜਨ ਦੇ ਨਾਲ-ਨਾਲ ਕਮਾਈ ਵੀ' ਨਾਮੀ ਸੈਮੀਨਾਰ ਦਾ ਆਯੋਜਨ ਕੀਤਾ, ਜਿਸ ਦੌਰਾਨ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਸਾਲ ਪੁਰਾਣੇ ਟੈਂਡਰ ਦਾ ਕੰਮ ਸ਼ੁਰੂ

ਮੁਕੇਰੀਆਂ, 3 ਦਸੰਬਰ (ਰਾਮਗੜ੍ਹੀਆ)-ਸ਼ਹਿਰ ਦੇ ਵਾਰਡ ਨੰਬਰ 11 'ਚ ਪੈਂਡਿੰਗ ਨਿਕਾਸੀ ਪਾਈਪ ਲਾਈਨ ਦੇ ਟੈਂਡਰ ਦਾ ਕੰਮ ਅਕਾਲੀ ਕੌਂਸਲਰ ਪੂਨਮ ਰੱਤੂ ਦੇ ਯਤਨਾਂ ਨਾਲ ਇਕ ਸਾਲ ਬਾਅਦ ਸ਼ੁਰੂ ਹੋਇਆ | ਦੱਸ ਦੇਈਏ ਕਿ ਅਕਾਲੀ ਕੌਂਸਲਰ ਪੂਨਮ ਰੱਤੂ ਨੇ ਸ਼ਹਿਰ ਦੀ ਤਲਵਾੜਾ ਰੋਡ ...

ਪੂਰੀ ਖ਼ਬਰ »

ਸਿਰਸਾ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਅਕਾਲ ਤਖਤ ਦੇ ਜਥੇਦਾਰ ਵਲੋਂ ਚਿੰਤਾ ਦਾ ਪ੍ਰਗਟਾਵਾ ਕਰਨਾ ਮੰਦਭਾਗਾ-ਸਿੰਗੜੀਵਾਲਾ

ਹੁਸ਼ਿਆਰਪੁਰ, 3 ਦਸੰਬਰ (ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਨਾਮ ਸਿੰਘ ਸਿੰਗੜੀਵਾਲਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋਣ 'ਤੇ ...

ਪੂਰੀ ਖ਼ਬਰ »

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਪ੍ਰਧਾਨ ਬਣਨ 'ਤੇ ਇਲਾਕੇ 'ਚ ਖ਼ੁਸ਼ੀ ਦੀ ਲਹਿਰ

ਨੰਗਲ ਬਿਹਾਲਾਂ, 3 ਦਸੰਬਰ (ਵਿਨੋਦ ਮਹਾਜਨ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਮਾਂ ਮਾਂਗਟ ਤੋਂ ਸਰਕਲ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕੌਲਪੁਰ, ਬੀ. ਸੀ. ਵਿੰਗ ਮੁਕੇਰੀਆਂ ਦੇ ਇੰਚਾਰਜ ਮਨਜੀਤ ਸਿੰਘ ਕੌਲਪੁਰ ਤੇ ਵਾਰਡ ਨੰਬਰ ਦਸ ਮੁਕੇਰੀਆਂ ਦੇ ਸਰਕਲ ਪ੍ਰਧਾਨ ਮਾਸਟਰ ...

ਪੂਰੀ ਖ਼ਬਰ »

ਯੁਵਕ ਤੇ ਵਿਰਾਸਤੀ ਮੇਲੇ ਦੇ ਮੁਕਾਬਲਿਆਂ 'ਚ ਐਸ. ਡੀ. ਕਾਲਜ ਵਲੋਂ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਚੱਲ ਰਹੇ ਪੰਜਾਬ ਯੂਨੀਵਰਸਿਟੀ ਯੁਵਕ ਤੇ ਵਿਰਾਸਤੀ ਮੇਲੇ ਦੇ ਦੂਜੇ ਦਿਨ ਹੋਏ ਮੁਕਾਬਲਿਆਂ 'ਚ ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਸੁਖਬੀਰ ਟਾਂਡਾ ਹਲਕੇ 'ਚ ਵੱਖ-ਵੱਖ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ-ਲੱਖੀ

ਟਾਂਡਾ ਉੜਮੁੜ, 3 ਦਸੰਬਰ (ਦੀਪਕ ਬਹਿਲ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਆਗੂਆਂ ਦੀ ਇਕ ਅਹਿਮ ਮੀਟਿੰਗ ਸ. ਲਖਵਿੰਦਰ ਸਿੰਘ ਲੱਖੀ ਹਲਕਾ ਇੰਚਾਰਜ ਤੇ ਉਮੀਦਵਾਰ ਗੱਠਜੋੜ ਦੀ ਅਗਵਾਈ ਹੇਠ ਟਾਂਡਾ ਵਿਖੇ ਹੋਈ | ਜਿਸ 'ਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ...

ਪੂਰੀ ਖ਼ਬਰ »

ਕੇ. ਐਮ. ਐਸ. ਕਾਲਜ ਵਿਖੇ ਸਪੋਰਟਸ ਮੀਟ 2021 ਕਰਵਾਈ

ਦਸੂਹਾ, 3 ਦਸੰਬਰ (ਭੁੱਲਰ)-ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਿਤ ਕੇ. ਐਮ. ਐਸ. ਕਾਲਜ ਆਫ਼ ਆਈ. ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸਪੋਰਟਸ ਮੀਟ ਕਰਵਾਈ ਗਈ ...

ਪੂਰੀ ਖ਼ਬਰ »

ਅਕਾਲੀ ਦਲ ਦੇ ਮੁਲਾਜ਼ਮ ਵਿੰਗ ਵਲੋਂ ਪਰਹਾਰ ਨੂੰ ਵੱਡੇ ਫ਼ਰਕ ਨਾਲ ਜਿਤਾਇਆ ਜਾਵੇਗਾ-ਮੰਝਪੁਰ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ ਮੁਲਾਜ਼ਮ ਵਿੰਗ ਦੇ ਆਗੂਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੁਸ਼ਿਆਰਪੁਰ ਵਿਖੇ ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਹੁਸ਼ਿਆਰਪੁਰ ਤੇ ਹਕੀਕਤ ਸਿੰਘ ਟੇਰਕਿਆਣਾ ਦੀ ਪ੍ਰਧਾਨਗੀ 'ਚ ...

ਪੂਰੀ ਖ਼ਬਰ »

ਗਿਲਜੀਆਂ ਨੇ ਪੰਡੋਰੀ 'ਚ ਸੜਕ ਨਿਰਮਾਣ ਦਾ ਨੀਂਹ ਪੱਥਰ ਰੱਖਿਆ

ਅੱਡਾ ਸਰਾਂ, 3 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਦੀ ਪੰਡੋਰੀ (ਮੱਲੀਆਂ) ਵਿਚ ਕਰਵਾਏ ਸਮਾਗਮ ਦੌਰਾਨ ਜੰਗਲਾਤ, ਜੰਗਲੀ ਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਸੜਕ ਦੀ ਉਸਾਰੀ ਲਈ ਨੀਂਹ ਪੱਥਰ ਰੱਖਿਆ | ਇਸ ਮੌਕੇ ਐਕਸੀਅਨ ਮਨਜੀਤ ਸਿੰਘ, ਸਰਪੰਚ ਪਲਵਿੰਦਰ ਸਿੰਘ ...

ਪੂਰੀ ਖ਼ਬਰ »

ਸਰਬ ਧਰਮ ਸਦਭਾਵਨਾ ਕਮੇਟੀ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਨਮਾਨ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਸਰਬ ਧਰਮ ਸਦਭਾਵਨਾ ਕਮੇਟੀ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਅਨੁਰਾਗ ਸੂਦ ਨੇ ਕਿਹਾ ਕਿ ਐਡਵੋਕੇਟ ਧਾਮੀ ਦੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਸਕੂਲ ਤਲਵੰਡੀ ਡੱਡੀਆਂ ਵਿਖੇ ਹੈੱਡ ਬੁਆਏ ਤੇ ਹੈੱਡ ਗਰਲ ਦੀ ਚੋਣ

ਟਾਂਡਾ ਉੜਮੁੜ, 3 ਦਸੰਬਰ (ਕੁਲਬੀਰ ਸਿੰਘ ਗੁਰਾਇਆ)-ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਹਾਈ ਸਕੂਲ ਤਲਵੰਡੀ ਡੱਡੀਆ ਵਿਖੇ ਲੋਕਤੰਤਰਿਕ ਪ੍ਰਣਾਲੀ ਦੁਆਰਾ ਹੈੱਡ ਬੁਆਏ ਤੇ ਹੈੱਡ ਗਰਲ ਦੀ ਚੋਣ ਕੀਤੀ ਗਈ | ਇਸ ਸੰਬੰਧੀ ਸਕੂਲ ਦੇ ਵਾਈਸ ਪਿ੍ੰਸੀਪਲ ਪਰਮਜੀਤ ਕੌਰ ਤੇ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ ਵਿਸ਼ਵ ਏਡਜ਼ ਦਿਵਸ ਮਨਾਇਆ

ਟਾਂਡਾ ਉੜਮੁੜ, 3 ਦਸੰਬਰ (ਭਗਵਾਨ ਸਿੰਘ ਸੈਣੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ 'ਚ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਸਤਵਿੰਦਰ ਕੌਰ ਦੀ ਅਗਵਾਈ 'ਚ ਕਰਵਾਏ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਏਡਜ਼ ਦੇ ਪ੍ਰਤੀ ਜਾਗਰੂਕ ਕਰਨ ...

ਪੂਰੀ ਖ਼ਬਰ »

ਰਿਪੋਰਟ ਕਾਰਡ ਪੇਸ਼ ਕਰਕੇ ਚੰਨੀ ਸਰਕਾਰ ਨੇ ਰਚਿਆ ਇਤਿਹਾਸ-ਮਹਿਤਾ

ਬੀਣੇਵਾਲ, 3 ਦਸੰਬਰ (ਬੈਜ ਚੌਧਰੀ)-ਸੂਬਾ ਕਾਂਗਰਸ ਦੀ ਬੁਲਾਰਾ ਤੇ ਸੀਨੀਅਰ ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਨੇ ਬੀਤ ਇਲਾਕੇ ਦੇ ਪਿੰਡ ਗੜਮਾਨਸੋਵਾਲ ਵਿਚ ਕਾਂਗਰਸੀ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ...

ਪੂਰੀ ਖ਼ਬਰ »

ਨੈਸ਼ਨਲ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ 'ਚ ਹੁਸ਼ਿਆਰਪੁਰ ਦੇ ਅਥਲੀਟਾਂ ਦਾ ਰਿਹਾ ਦਬਦਬਾ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਵਾਰਾਨਸੀ (ਯੂ. ਪੀ.) ਵਿਖੇ 4 ਦਿਨਾਂ ਹੋਈ ਤੀਜੀ ਨੈਸ਼ਨਲ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ 'ਚ ਪੰਜਾਬ ਸਮੇਤ ਖ਼ਾਸਕਰ ਹੁਸ਼ਿਆਰਪੁਰ ਦੇ ਅਥਲੀਟਾਂ ਨੇ ਜਿੱਤਾਂ ਪ੍ਰਾਪਤ ਕਰਕੇ ਆਪਣਾ ਦਬਦਬਾ ਕਾਇਮ ਰੱਖਿਆ | ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਕੋਵਿਡ ਮੈਗਾ ਟੀਕਾਕਰਨ ਕੈਂਪ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਐਸ. ਡੀ. ਐਮ. ਸ਼ਿਵਰਾਜ ਸਿੰਘ ਬੱਲ ਨੇ 4 ਤੇ 5 ਦਸੰਬਰ ਨੂੰ ਲੱਗਣ ਵਾਲੇ ਮੈਗਾ ਟੀਕਾਕਰਨ ਕੈਂਪ ਦੀਆਂ ਤਿਆਰੀਆਂ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਅਪਨੀਤ ...

ਪੂਰੀ ਖ਼ਬਰ »

ਲਾਵਾਰਸ ਮਿਲੀ ਬੱਚੀ ਨੂੰ ਭੇਜਿਆ ਯੂਨੀਕ ਹੋਮ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਬਾਲ ਭਲਾਈ ਕਮੇਟੀ, ਰਾਮ ਕਾਲੋਨੀ ਕੈਂਪ ਹੁਸ਼ਿਆਰਪੁਰ ਸਾਹਮਣੇ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਮੈਂਬਰ ਜਸਵਿੰਦਰ ਸਿੰਘ ਵਲੋਂ ਇਕ ਲਾਵਾਰਸ ਬੱਚੀ, ਜਿਸ ਦੀ ਉਮਰ ਕਰੀਬ 1 ...

ਪੂਰੀ ਖ਼ਬਰ »

ਭਾਈ ਜਸਪਿੰਦਰ ਸਿੰਘ ਵਲੋਂ ਐਡਵੋਕੇਟ ਧਾਮੀ ਨੰੂ ਵਧਾਈ

ਹੁਸ਼ਿਆਰਪੁਰ, 3 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੁਣੇ ਗਏ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵਧਾਈ ਦਿੰਦਿਆਂ ਭਾਈ ਜਸਪਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਕਿਹਾ ਕਿ ਉਹ ਇਕ ਸਿੱਖਿਅਤ ਤੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪੱਟੀ ਵਿਖੇ ਖੇਡ ਮੇਲਾ ਕਰਵਾਇਆ

ਚੱਬੇਵਾਲ, 3 ਦਸੰਬਰ (ਥਿਆੜਾ)-ਸਰਕਾਰੀ ਹਾਈ ਸਕੂਲ ਪੱਟੀ ਵਿਖੇ ਪਿ੍ੰਸੀਪਲ ਮੈਡਮ ਮੇਨਕਾ ਭੱਟੀ ਦੀ ਅਗਵਾਈ ਹੇਠ ਇਕ ਦਿਨਾਂ ਖੇਡ ਮੇਲਾ ਕਰਵਾਇਆ ਗਿਆ | ਖੇਡ ਮੇਲੇ ਦੌਰਾਨ ਵੱਖ-ਵੱਖ ਟੀਮਾਂ ਵਿਚਕਾਰ ਫੁੱਟਬਾਲ ਦੇ ਮੈਚ ਕਰਵਾਏ ਗਏ | ਇਸ ਮੌਕੇ ਟੀਮਾਂ ਦੇ ਖਿਡਾਰੀਆਂ ਨਾਲ ...

ਪੂਰੀ ਖ਼ਬਰ »

ਐਮ. ਆਰ. ਪੀ. ਡੀ. ਸਰਕਾਰੀ ਕਾਲਜ ਵਿਖੇ ਵੋਟਾਂ ਪ੍ਰਤੀ ਜਾਗਰੂਕਤਾ ਸੈਮੀਨਾਰ

ਤਲਵਾੜਾ, 3 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਤਲਵਾੜਾ ਦੇ ਮਹੰਤ ਰਾਮ ਪ੍ਰਕਾਸ਼ ਦਾਸ ਸਰਕਾਰੀ ਕਾਲਜ ਵਿਖੇ ਇਲੈੱਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ 18 ਤੋਂ 19 ਸਾਲ ਦੀ ਉਮਰ ਦੇ ਅਤੇ ਇਸ ਤੋਂ ਵੱਧ ਉਮਰ ਵਾਲੇ ਵਿਦਿਆਰਥੀਆਂ ਦੀਆਂ ਸੌ ਫੀਸਦੀ ਵੋਟਾਂ ਬਣਾਉਣ ਦੇ ਮਨੋਰਥ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜੀਏਟ ਸਕੂਲ ਚੱਬੇਵਾਲ ਵਲੋਂ ਵਿੱਦਿਅਕ ਟੂਰ

ਚੱਬੇਵਾਲ, 3 ਦਸੰਬਰ (ਥਿਆੜਾ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜੀਏਟ ਸਕੂਲ ਚੱਬੇਵਾਲ ਵਲੋਂ ਪਿ੍ੰਸੀਪਲ ਡਾ. ਅਨੀਤਾ ਸਿੰਘ ਦੀ ਨਿਗਰਾਨੀ ਹੇਠ ਵਿਦਿਆਰਥਣਾਂ ਦਾ ਵਿਦਿਅਕ ਟੂਰ ਲਗਾਇਆ ਗਿਆ | ਟੂਰ ਦੌਰਾਨ ਵਿਦਿਆਰਥਣਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਧਾਰਮਿਕ ...

ਪੂਰੀ ਖ਼ਬਰ »

ਗੁਰਜੀਤ ਕੌਰ ਪੜ੍ਹਨ ਤੇ ਸਿਮਰ ਸਿੱਧੂ ਕਵਿਤਾ ਮੁਕਾਬਲੇ 'ਚ ਰਹੀਆਂ ਅੱਵਲ

ਮਿਆਣੀ, 3 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)-ਸਰਕਾਰੀ ਐਲੀਮੈਂਟਰੀ ਸਕੂਲ ਡਾਲਾ ਬਲਾਕ ਟਾਂਡਾ ਵਿਚ ਬਲਾਕ ਪੱਧਰੀ ਸਹਿ ਵਿਦਿਅਕ ਮੁਕਾਬਲਿਆਂ 'ਚੋਂ ਸਰਕਾਰੀ ਐਲੀਮੈਂਟਰੀ ਸਕੂਲ ਫਿਰੋਜ ਰੋਲੀਆ (ਮਾਨਪੁਰ ਪਸਵਾਲ) ਦੀਆਂ ਵਿਦਿਆਰਥਣਾਂ ਐਂਜਲਜੀਤ ਕੌਰ ਪੁੱਤਰੀ ਗੁਰਜੀਤ ...

ਪੂਰੀ ਖ਼ਬਰ »

ਮੋਬਾਈਲ ਹਸਪਤਾਲ ਦੀ ਟੀਮ ਨੇ ਦਿੱਤੀਆਂ ਮੈਡੀਕਲ ਸੇਵਾਵਾਂ

ਖੁੱਡਾ, 3 ਦਸੰਬਰ (ਸਰਬਜੀਤ ਸਿੰਘ)-ਪੰਜਾਬ ਦੇ ਜੰਗਲਾਤ, ਜੰਗਲੀ ਜੀਵ ਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਪਰਿਵਾਰ ਵਲੋਂ ਚਲਾਈ ਮੋਬਾਈਲ ਹਸਪਤਾਲ ਦੀ ਟੀਮ ਨੇ ਖੁੱਡਾ ਵਿਖੇ ਮੈਡੀਕਲ ਜਾਂਚ ਕੈਪ ਲਗਾਇਆ | ਇਸ ਮੌਕੇ ਡਾ. ਆਰ. ਐੱਸ. ਰਾਠੌਰ, ਡਾ. ਜਸਪ੍ਰੀਤ ਸਿੰਘ, ਡਾ. ...

ਪੂਰੀ ਖ਼ਬਰ »

ਵਿਸ਼ਵ ਏਡਜ਼ ਦਿਵਸ ਮਨਾਇਆ

ਭੰਗਾਲਾ, 3 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)- ਸਿਵਲ ਸਰਜਨ ਡਾ. ਪਰਮਿੰਦਰ ਕੌਰ ਅਤੇ ਐੱਸ.ਐੱਮ.ਓ ਡਾ. ਹਰਜੀਤ ਸਿੰਘ ਦੀ ਅਗਵਾਈ ਹੇਠ ਅੱਜ ਸੀ.ਐੱਚ.ਸੀ ਬੁੱਢਾਬੜ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਦਵਿੰਦਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਾਲਜ 'ਚ ਸੰਵਿਧਾਨ ਦਿਵਸ ਮਨਾਇਆ

ਦਸੂਹਾ, 3 ਦਸੰਬਰ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਭਾਰਤੀ ਸੰਵਿਧਾਨ ਦਿਵਸ ਮਨਾਇਆ ਗਿਆ | ਪਿ੍ੰਸੀਪਲ ਡਾ. ਵਰਿੰਦਰ ਕੌਰ ਨੇ ਸਭ ਨੂੰ ਸੰਵਿਧਾਨ ਦਿਵਸ ਦੀ ਵਧਾਈ ਦਿੱਤੀ | ਇਸ ਦਿਵਸ ਦੀ ਪ੍ਰਸੰਗਿਕ ਮਹੱਤਤਾ ਬਾਰੇ ਵਿਸਥਾਰ ...

ਪੂਰੀ ਖ਼ਬਰ »

ਐਡਵੋਕੇਟ ਧਾਮੀ ਦੇ ਪ੍ਰਧਾਨ ਬਣਨ ਨਾਲ ਸਿੱਖ ਪੰਥ 'ਚ ਖੁਸ਼ੀ ਦੀ ਲਹਿਰ

ਖੁੱਡਾ, 3 ਦਸੰਬਰ (ਸਰਬਜੀਤ ਸਿੰਘ)-ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਐਡਵੋਕੇਟ ਜਥੇਦਾਰ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਬਣਾਉਣ ਨਾਲ ਸਿੱਖ ਪੰਥ ਵਿਚ ਖੁਸ਼ੀ ਦੀ ਲਹਿਰ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਯੂਥ ਦਲ ਦੇ ਕੌਮੀ ਮੀਤ ਪ੍ਰਧਾਨ ...

ਪੂਰੀ ਖ਼ਬਰ »

ਸਾਈਕਲਿਸਟ ਬਲਰਾਜ ਚੌਹਾਨ 8ਵੀਂ ਵਾਰ ਬਣੇ ਸੁਪਰ ਰੈਂਡੋਨਿਊਰਜ਼

ਹੁਸ਼ਿਆਰਪੁਰ, 3 ਦਸੰਬਰ (ਨਰਿੰਦਰ ਸਿੰਘ ਬੱਡਲਾ)-ਹੁਸ਼ਿਆਰਪੁਰ ਦੇ ਮਸ਼ਹੂਰ ਸਾਈਕਲਿਸਟ ਤੇ ਮਿਊਾਸੀਪਲ ਕਾਰਪੋਰੇਸ਼ਨ ਹੁਸ਼ਿਆਰਪੁਰ ਦੇ ਸਵੱਛ ਭਾਰਤ ਮਿਸ਼ਨ ਦੇ ਬਰਾਂਡ ਅੰਬੈਸਡਰ ਬਲਰਾਜ ਸਿੰਘ ਚੌਹਾਨ 8ਵੀਂ ਵਾਰ ਸੁਪਰ ਰੈਂਡਨਰਨਰਜ਼ ਬਣੇ | ਇਸ ਸੰਬੰਧੀ ਚੌਹਾਨ ਨੇ ...

ਪੂਰੀ ਖ਼ਬਰ »

ਵਿਧਾਇਕਾ ਇੰਦੂ ਬਾਲਾ ਨੇ ਪਿੰਡ ਮੌਲੀ ਵਿਖੇ 77 ਲਾਭਪਾਤਰੀਆਂ ਨੂੰ ਵੰਡੇ ਸਮਾਰਟ ਕਾਰਡ

ਮੁਕੇਰੀਆਂ, 3 ਦਸੰਬਰ (ਰਾਮਗੜ੍ਹੀਆ)-ਪੰਜਾਬ ਸਰਕਾਰ ਵਲੋਂ ਗ਼ਰੀਬਾਂ ਨੂੰ ਸਸਤਾ ਰਾਸ਼ਨ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਵਿਧਾਇਕਾ ਇੰਦੂ ਬਾਲਾ ਵਲੋਂ ਪਿੰਡ ਮੌਲੀ ਵਿਖੇ 77 ਗ਼ਰੀਬ ਪਰਿਵਾਰਾਂ ਨੂੰ ਸਮਾਰਟ ਕਾਰਡ ਤਕਸੀਮ ਕੀਤੇ ਗਏ | ਸਮਾਰਟ ਕਾਰਡ ਵੰਡ ਸਮਾਰੋਹ ...

ਪੂਰੀ ਖ਼ਬਰ »

ਚੇਲਾ ਸੁਸਾਇਟੀ 'ਚ ਤਰਲ ਯੂਰੀਏ ਸੰਬੰਧੀ ਕਿਸਾਨ ਸਭਾ ਲਗਾਈ

ਕੋਟਫ਼ਤੂਹੀ, 3 ਦਸੰਬਰ (ਅਟਵਾਲ)-ਪਿੰਡ ਚੇਲਾ ਦੀ ਬਹੁਮੰਤਵੀ ਸੁਸਾਇਟੀ ਖੇਤੀਬਾੜੀ ਸਭਾ ਵਿਖੇ ਵਿਸ਼ਵ ਦੀ ਖਾਦ ਬਣਾਉਣ ਵਾਲੀ ਨਾਮਵਰ ਸਹਿਕਾਰੀ ਸੰਸਥਾ ਇਫਕੋ ਵਲੋਂ ਕਿਸਾਨ ਸਭਾ ਦਾ ਆਯੋਜਨ ਕੀਤਾ ਗਿਆ | ਜਿਸ 'ਚ ਮੁੱਖ ਮਹਿਮਾਨ ਅਮਰੀਕ ਸਿੰਘ ਪ੍ਰਧਾਨ ਚੇਲਾ ਸਹਿਕਾਰੀ ਸਭਾ ...

ਪੂਰੀ ਖ਼ਬਰ »

ਅਥਲੈਟਿਕਸ ਚੈਂਪੀਅਨਸ਼ਿਪ 'ਚ ਸ਼ਾਨਦੀਪ ਬੈਂਸ ਨੇ 600 ਮੀਟਰ ਦੌੜ ਜਿੱਤੀ

ਹੁਸ਼ਿਆਰਪੁਰ, 3 ਦਸੰਬਰ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹਾ ਅਥਲੈਟਿਕਸ ਅਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਓਪਨ ਜੂਨੀਅਰ ਅਥਲੈਟਿਕ ਚੈਂਪੀਅਨਸ਼ਿਪ ਅੰਡਰ-14, ਅੰਡਰ-16, ਅੰਡਰ-18 ਤੇ ਅੰਡਰ-20 ਲੜਕੇ ਤੇ ਲੜਕੀਆਂ ਦੇ ਅਥਲੈ ਟਿਕ ਦੇ ਸਾਰੇ ਈਵੇਂਟ ਪ੍ਰਧਾਨ ਰਾਕੇਸ਼ ਆਹੀਰ ਤੇ ...

ਪੂਰੀ ਖ਼ਬਰ »

ਪ੍ਰੋ: ਸੁਨੇਤ ਦੀ ਅਗਵਾਈ 'ਚ ਸਮਾਜ ਸੇਵੀਆਂ ਵਲੋਂ ਐਡਵੋਕੇਟ ਧਾਮੀ ਦਾ ਸਨਮਾਨ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਸਮਾਜ ਸੇਵੀ ਸੰਸਥਾਵਾਂ ਵਲੋਂ ਬਣਾਈ ਗਈ ਭਾਈ ਘਨੱ੍ਹਈਆ ਜੀ ਚੈਰੀਟੀ ਤੇ ਪੀਸ ਇੰਟਰਨੈਸ਼ਨਲ ਫਾਊਾਡੇਸਨ ਦੇ ਕੋਆਰਡੀਨੇਟਰ ਪ੍ਰੋ: ਬਹਾਦਰ ਸਿੰਘ ਸੁਨੇਤ ਦੀ ਅਗਵਾਈ 'ਚ ਸਮਾਜ ਸੇਵੀ ਜਸਬੀਰ ਸਿੰਘ, ਬਲਜੀਤ ਸਿੰਘ ਪਨੇਸਰ ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX