ਤਾਜਾ ਖ਼ਬਰਾਂ


ਨਵੇਂ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਨੇਤਾ ਦੀ ਚੋਣ ਤੱਕ ਜੇਸਨ ਕੈਨੀ ਹੀ ਨੇਤਾ ਵਜੋਂ ਨਿਭਾਉਣਗੇ ਸੇਵਾਵਾਂ
. . .  15 minutes ago
ਕੈਲਗਰੀ, 20 ਮਈ (ਜਸਜੀਤ ਸਿੰਘ ਧਾਮੀ) - ਜੇਸਨ ਕੈਨੀ ਉਦੋਂ ਤੱਕ ਅਲਬਰਟਾ ਦੇ ਪ੍ਰੀਮੀਅਰ ਬਣੇ ਰਹਿਣਗੇ ਜਦੋਂ ਤੱਕ ਦੁਆਰਾ ਨਵੇਂ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਨੇਤਾ ਦੀ ਚੋਣ...
ਪੁਣੇ 'ਚ ਡੁੱਬਣ ਦੀਆਂ ਦੋ ਘਟਨਾਵਾਂ 'ਚ 8 ਮੌਤਾਂ
. . .  26 minutes ago
ਪੁਣੇ (ਮਹਾਰਾਸ਼ਟਰ) 20 ਮਈ - ਪੁਣੇ ਜ਼ਿਲ੍ਹੇ ਵਿਚ ਵੀਰਵਾਰ ਨੂੰ ਦੋ ਵੱਖ-ਵੱਖ ਘਟਨਾਵਾਂ ਵਿਚ ਡੁੱਬਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਅੱਠ ...
ਕੈਨੇਡਾ 5ਜੀ, 4ਜੀ ਨੈੱਟਵਰਕ ਰਾਹੀਂ ਹੁਆਵੇਈ, ਜ਼ੈਡ.ਟੀ.ਈ. 'ਤੇ ਲਗਾਵੇਗਾ ਪਾਬੰਦੀ
. . .  44 minutes ago
ਟੋਰਾਂਟੋ [ਕੈਨੇਡਾ], 20 ਮਈ - ਕੈਨੇਡੀਅਨ ਸਰਕਾਰ ਚੀਨੀ ਦੂਰਸੰਚਾਰ ਦਿੱਗਜ ਕੰਪਨੀਆਂ ਹੁਆਵੇਈ ਅਤੇ ਜ਼ੈਡ.ਟੀ.ਈ. ਨੂੰ ਇਸਦੇ 5ਜੀ ਅਤੇ 4ਜੀ ਵਾਇਰਲੈਸ ਨੈਟਵਰਕਸ 'ਤੇ ਪਾਬੰਦੀ ਲਗਾਵੇਗੀ...
ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੁਰੰਗ ਡਿੱਗਣ ਕਾਰਨ 10 ਮਜ਼ਦੂਰ ਲਾਪਤਾ
. . .  22 minutes ago
ਸ੍ਰੀਨਗਰ, 20 ਮਈ - ਰਾਮਬਨ ਦੇ ਮੇਕਰਕੋਟ ਖੇਤਰ ਵਿਚ ਖੂਨੀ ਨਾਲਾ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੁਰੰਗ ਦੇ ਡਿੱਗਣ ਕਾਰਨ 10 ਮਜ਼ਦੂਰ ਲਾਪਤਾ ਹੋ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਆਈ.ਪੀ.ਐੱਲ.2022 : ਬੈਂਗਲੌਰ ਨੇ ਗੁਜਰਾਤ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਫਰਾਂਸ : ਅਨੁਰਾਗ ਠਾਕੁਰ ਨੇ ਭਾਰਤ-ਬੰਗਲਾਦੇਸ਼ ਸਹਿ-ਨਿਰਮਿਤ ਬਾਇਓਪਿਕ 'ਮੁਜੀਬ: ਦਿ ਮੇਕਿੰਗ ਆਫ਼ ਏ ਨੇਸ਼ਨ' ਦੇ ਟ੍ਰੇਲਰ ਕੀਤਾ ਲਾਂਚ
. . .  1 day ago
ਦਿੱਲੀ ਪੁਲਿਸ ਨੇ 3 ਸ਼ਾਰਪਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 19 ਮਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੱਸਿਆ ਕਿ ਦਿੱਲੀ 'ਚ ਹੋਈ ਗੋਲੀਬਾਰੀ ਤੋਂ ਬਾਅਦ 3 ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੋਂ ਨੀਰਜ ਬਵਾਨਾ, ਟਿੱਲੂ ਤਾਜਪੁਰੀ ਅਤੇ ਪਰਵੇਸ਼ ਮਾਨ ...
ਆਈ.ਪੀ.ਐੱਲ.2022 : ਗੁਜਰਾਤ ਨੇ ਬੈਂਗਲੌਰ ਨੂੰ 169 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਾਂਗਰਸ ਨੇ ਮੇਰਾ ਦਿਲ ਤੋੜਿਆ - ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬੀਅਤ ਦੇ ਜਜ਼ਬਾਤ ਨੂੰ ਸਮਝਿਆ ਤੇ ਸਤਿਕਾਰਿਆ - ਸੁਨੀਲ ਜਾਖੜ
. . .  1 day ago
ਅਫਗਾਨਿਸਤਾਨ : ਚਿਹਰਾ ਢੱਕ ਕੇ ਪੜ੍ਹੇਗੀ ਟੀ.ਵੀ. ਐਂਕਰ, ਤਾਲਿਬਾਨ ਦਾ ਨਵਾਂ ਫ਼ਰਮਾਨ
. . .  1 day ago
ਸਤਲੁਜ ਦਰਿਆ 'ਚ ਤਿੰਨ ਮੁੰਡੇ ਡੁੱਬੇ, 2 ਦੀਆਂ ਲਾਸ਼ਾਂ ਬਰਾਮਦ
. . .  1 day ago
ਸਿਧਵਾਂ ਬੇਟ, 19 ਮਈ (ਜਸਵੰਤ ਸਿੰਘ ਸਲੇਮਪੁਰੀ)- ਅੱਜ ਬਾਅਦ ਦੁਪਹਿਰ ਸਤਲੁਜ ਲਾਗਲੇ ਪਿੰਡ ਖ਼ੁਰਸਦਪੁਰ ਦੇ ਤਿੰਨ ਮੁੰਡਿਆਂ ਦੀ ਸਤਲੁਜ ਦਰਿਆ 'ਚ ਡੁੱਬ ਜਾਣ ਦੀ ਖ਼ਬਰ ਹੈ, ਜਿਨ੍ਹਾਂ 'ਚੋਂ 2 ਮੁੰਡਿਆਂ ਦੀਆਂ ਲਾਸ਼ਾਂ ਤਾਂ ਬਰਾਮਦ ਹੋ ਗਈਆਂ ਹਨ ਪਰ ਇਕ ਦੀ ਭਾਲ ਜਾਰੀ ਹੈ। ਤਿੰਨੇ ਮੁੰਡੇ 13 ਤੋਂ 14 ਸਾਲ ਦੀ ਉਮਰ ਦੇ ਦੱਸੇ ਜਾ ਰਹੇ ਹਨ।
ਆਈ.ਪੀ.ਐੱਲ. 2022: ਗੁਜਰਾਤ ਨੇ ਜਿੱਤਿਆ ਟਾਸ, ਲਿਆ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 19 ਮਈ-ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਇਟਨਸ ਦਰਮਿਆਨ ਆਈ.ਪੀ.ਐੱਲ. 2022 ਦਾ 67ਵਾਂ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਹੋਈ ਗੋਲੀਬਾਰੀ
. . .  1 day ago
ਤਲਵੰਡੀ ਭਾਈ, 19 ਮਈ (ਕੁਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਠੇਠਰ ਕਲਾਂ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਕੁਝ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੇ ਜਾਣ ਦੀ ਸੂਚਨਾ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਜਾਂਚ ਪੜਤਾਲ ਆਰੰਭ ਕਰ ਦਿੱਤੀ ਗਈ ਹੈ।
ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਹੋਈ ਬੈਠਕ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ 'ਚ ਡੇਅਰੀ ਫਾਰਮਿੰਗ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਅਤੇ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਲਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕੀਤਾ ਜਾਵੇਗਾ।
ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸੁਨੀਲ ਜਾਖੜ ਭਾਜਪਾ 'ਚ ਗਏ- ਵਿਧਾਇਕ ਸੰਦੀਪ ਜਾਖੜ
. . .  1 day ago
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੁਨੀਲ ਕੁਮਾਰ ਜਾਖੜ...
ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਈ ਅਹਿਮ ਮੁੱਦਿਆਂ...
ਸਰਬ ਉੱਚ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪਟਿਆਲਾ ਤੋਂ ਅਣਦੱਸੀ ਥਾਂ ਵੱਲ ਗਏ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਸਰਵ ਉੱਚ ਅਦਾਲਤ ਵਲੋਂ ਆਏ ਇਕ ਫ਼ੈਸਲੇ ਮੁਤਾਬਿਕ ਮੁਸੀਬਤਾਂ ਵਧ ਗਈਆਂ ਹਨ। ਉਨ੍ਹਾਂ ਨੂੰ ਤਿੰਨ ਦਹਾਕੇ ਪਹਿਲਾਂ ਹੋਏ ਇਕ ਕਤਲ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ...
ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 19 ਮਈ-ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਉਨ੍ਹਾਂ ਦੇ ਦਿੱਲੀ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਬਹੁਤ...
ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ, ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ: ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 19 ਮਈ-ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ 'ਤੇ ਫ਼ੈਸਲਾ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਹਾ ਗਿਆ ਕਿ ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ। ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਗ੍ਰਹਿ ਮੰਤਰਾਲੇ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਗ੍ਰਹਿ ਮੰਤਰਾਲੇ ਪਹੁੰਚੇ ਹਨ।ਉਨ੍ਹਾਂ ਵੱਲੋਂ ਸਰਹੱਦੀ ਸੁਰੱਖਿਆ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਕਿਸਾਨਾਂ ਦੇ ਧਰਨੇ ਦੇ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।
ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ 'ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਨਵਜੋਤ ਸਿੰਘ ਸਿੱਧੂ ਨੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕੋਈ ਵੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਨਹੀਂ ਦੇ ਸਕਦਾ...ਸਿੱਧੂ ਨੇ ਕਾਂਗਰਸ ਪਾਰਟੀ...
ਖ਼ਬਰ ਦਾ ਅਸਰ, ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਵੈੱਬਸਾਈਟ ਤੋਂ ਹਟਾਇਆ
. . .  1 day ago
ਗੁਰਾਇਆ, 19 ਮਈ ( ਚਰਨਜੀਤ ਸਿੰਘ ਦੁਸਾਂਝ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੀ ਪਹਿਲੀ ਟਰਮ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਸੀ। ਇਸ 'ਚ ਪੰਜਾਬੀ ਵਿਸ਼ੇ ਦੇ ਅੰਕ 60 ਅੰਕਾਂ 'ਚੋਂ ਦੇਣ ਦੀ ਬਜਾਏ 30 ਅੰਕਾਂ 'ਚੋਂ ਦਿੱਤੇ ਗਏ ਲੱਗਦੇ ਸੀ ਅਤੇ ਕਿਸੇ...
ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਨਵਜੋਤ ਸਿੰਘ ਸਿੱਧੂ ਦਾ ਟਵੀਟ, ‘ਅਦਾਲਤ ਦਾ ਫ਼ੈਸਲਾ ਸਿਰ ਮੱਥੇ’
. . .  1 day ago
ਚੰਡੀਗੜ੍ਹ, 19 ਮਈ- ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਖ਼ਿਲਾਫ਼ ਪੁਰਾਣੇ ਰੋਡ ਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ 'ਅਦਾਲਤ ਦਾ ਫ਼ੈਸਲਾ ਸਿਰ ਮੱਥੇ'
ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਿਆ ਜਾਵੇਗਾ: ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ,19 ਮਈ (ਜਸਵੰਤ ਸਿੰਘ ਜੱਸ )-ਸ਼੍ਰੋਮਣੀ ਕਮੇਟੀ ਵਲੋਂ ਗਠਿਤ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 11 ਮੈਂਬਰੀ ਕਮੇਟੀ ਵਲੋਂ ਆਉਂਦੇ ਦੋ ਹਫ਼ਤਿਆਂ ਤੱਕ ਪ੍ਰਧਾਨ ਮੰਤਰੀ ਕੇਂਦਰੀ ਗ੍ਰਹਿ ਤੋਂ ਇਲਾਵਾ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਮਿਲਣ ਦਾ ਫ਼ੈਸਲਾ ਕੀਤਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮੱਘਰ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸਵੱਛ ਸਰਵੇਖਣ ਗ੍ਰਾਮੀਣ 2021 ਜ਼ਿਲ੍ਹੇ 'ਚ 10 ਦਸੰਬਰ ਤੋਂ 10 ਜਨਵਰੀ ਤੱਕ ਹੋਵੇਗਾ-ਡੀ. ਸੀ.

ਨਵਾਂਸ਼ਹਿਰ, 3 ਦਸੰਬਰ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ 'ਚ ਸਵੱਛ ਸਰਵੇਖਣ ਗਰਾਮੀਣ 10 ਦਸੰਬਰ 2021 ਤੋਂ 10 ਜਨਵਰੀ, 2022 ਤੱਕ ਕੀਤਾ ਜਾਵੇਗਾ | ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਜਲ ਤੇ ਸਵੱਛਤਾ ਮਿਸ਼ਨ ਨੂੰ ਲਾਗੂ ਕਰਨ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੱਛ ਸਰਵੇਖਣ ਗ੍ਰਾਮੀਣ-2021 ਭਾਰਤ ਭਰ ਦੇ ਸਾਰੇ ਜ਼ਿਲਿ੍ਹਆਂ ਅਤੇ ਰਾਜਾਂ ਦੀ ਸਫ਼ਾਈ ਤੇ ਹੋਰ ਮਾਪਦੰਡਾਂ ਦੇ ਆਧਾਰ 'ਤੇ ਦਰਜਾਬੰਦੀ ਕਰਨ ਲਈ ਇਕ ਸੁਤੰਤਰ ਸਰਵੇਖਣ ਏਜੰਸੀ ਦੁਆਰਾ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਸਰਵੇਖਣ ਏਜੰਸੀ ਪਲਾਸਟਿਕ ਵੇਸਟ ਪ੍ਰਬੰਧਨ, ਤਰਲ ਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਆਦਿ ਸਫ਼ਾਈ ਅਤੇ ਸਵੱਛਤਾ ਮਾਪਦੰਡਾਂ ਦਾ ਮੁਲਾਂਕਣ ਕਰੇਗੀ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਨਿੱਜੀ ਤੌਰ 'ਤੇ ਪ੍ਰੇਰਿਤ ਕਰਕੇ ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਤੇ ਖੁੱਲ੍ਹੇ ਵਿਚ ਸੋਚ ਮੁਕਤ ਬਣਾਉਣ ਲਈ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ | ਉਨ੍ਹਾਂ ਲੋਕਾਂ ਨੂੰ ਸਫ਼ਾਈ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਗੁਰਦੁਆਰਿਆਂ, ਮੰਦਰਾਂ ਤੇ ਹੋਰ ਤਰੀਕਿਆਂ ਰਾਹੀਂ ਜਨਤਕ ਘੋਸ਼ਣਾ ਕਰਨ ਲਈ ਵੀ ਕਿਹਾ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਚੰਗੇ ਕਾਰਜ ਲਈ ਕੋਈ ਕਸਰ ਬਾਕੀ ਨਾ ਛੱਡਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਰਦੀਪ ਸਿੰਘ ਬੈਂਸ, ਦਿਹਾਤੀ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਐੱਸ. ਡੀ. ਓਜ਼ ਮਨਜੀਤ ਸਿੰਘ ਤੇ ਹਰਦੀਪ ਸਿੰਘ, ਪੇਂਡੂ ਵਿਕਾਸ ਤੇ ਪੰਚਾਇਤ, ਸਿਹਤ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਸਮਾਜ ਸੇਵੀ ਨਈਅਰ ਵਲੋਂ ਸ਼ੂਗਰ ਜਾਂਚ ਕੈਂਪ

ਬੰਗਾ, 3 ਦਸੰਬਰ (ਕਰਮ ਲਧਾਣਾ)-ਉੱਘੇ ਸਮਾਜ ਸੇਵੀ ਸਵ: ਨਈਅਰ ਨੇ ਸ਼ੂਗਰ ਰੋਗ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਤੋਰਦਿਆਂ ਉਨ੍ਹਾਂ ਦੇ ਸਪੁੱਤਰ ਸੁਰਿੰਦਰ ਪ੍ਰਕਾਸ਼ ਨਈਅਰ ਵਲੋਂ ਮਹੀਨਾਵਾਰ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ | ਸਥਾਨਕ ਮੁਕੰਦਪੁਰ ਰੋਡ 'ਤੇ ...

ਪੂਰੀ ਖ਼ਬਰ »

ਫਰਾਲਾ ਸਕੂਲ 'ਚ ਸਮਾਜਿਕ ਬੁਰਾਈਆਂ ਖ਼ਿਲਾਫ਼ ਚੇਤਨਾ ਸਮਾਗਮ

ਸੰਧਵਾਂ, 3 ਦਸੰਬਰ (ਪ੍ਰੇਮੀ ਸੰਧਵਾਂ)-ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿ੍ੰ: ਸਤਵਿੰਦਰ ਕੌਰ ਦੀ ਅਗਵਾਈ ਹੇਠ ਸਮਾਜਿਕ ਬੁਰਾਈਆਂ ਖ਼ਿਲਾਫ਼ ਚੇਤਨਾ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੀਆਂ ਵਿਦਿਆਰਥਣਾਂ ਨੇ ...

ਪੂਰੀ ਖ਼ਬਰ »

ਕਿਸ਼ਨਪੁਰਾ ਦਾ ਮਹਾਨ ਗੁਰਮਤਿ ਸਮਾਗਮ 17 ਤੋਂ

ਜਾਡਲਾ, 3 ਦਸੰਬਰ (ਬਲਦੇਵ ਸਿੰਘ ਬੱਲੀ)-ਲਾਗਲੇ ਪਿੰਡ ਕਿਸ਼ਨਪੁਰਾ ਵਿਖੇ ਸੰਤ ਸੇਵਕ ਜਥਾ, ਨਗਰ ਵਾਸੀਆਂ, ਸਮੂਹ ਸੰਗਤਾਂ ਵਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ, ਸੰਤ ਬਾਬਾ ਬ੍ਰਹਮਾ ਨੰਦ ਦੀ 106ਵੀਂ ਮਿੱਠੀ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਸਕੂਲ ਨੂੰ ਦਿੱਤੀ ਵਿੱਤੀ ਸਹਾਇਤਾ

ਨਵਾਂਸ਼ਹਿਰ, 3 ਦਸੰਬਰ (ਗੁਰਬਖਸ਼ ਸਿੰਘ ਮਹੇ)-ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ 'ਚ ਪ੍ਰਵਾਸੀ ਭਾਰਤੀਆਂ ਦਾ ਵਡਮੁੱਲਾ ਯੋਗਦਾਨ ਰਿਹਾ ਹੈ | ਇਸੇ ਲੜੀ ਤਹਿਤ ਪ੍ਰਵਾਸੀ ਭਾਰਤੀ ਕੁਲਵਿੰਦਰ ਸਿੰਘ ਹਾਲ ਵਾਸੀ ਅਮਰੀਕਾ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੜਵਾ ਦੇ ...

ਪੂਰੀ ਖ਼ਬਰ »

ਚੰਨੀ ਸਰਕਾਰ ਵਲੋਂ ਕੀਤੇ ਕੰਮਾਂ ਕਾਰਨ ਦੂਜੀਆਂ ਪਾਰਟੀਆਂ ਪ੍ਰੇਸ਼ਾਨ-ਨਾਮਧਾਰੀ

ਬੰਗਾ, 3 ਦਸੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ 'ਚ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਪ੍ਰਸ਼ਾਸਨ ਤੇ ਪ੍ਰਬੰਧਕੀ ਕੰਮਾਂ 'ਚ ਵੱਡਾ ਸੁਧਾਰ ਹੋਇਆ | ਰੇਤ ਮਾਫੀਆ, ਕੇਵਲ ਮਾਫੀਆ, ਭਿ੍ਸ਼ਟਾਚਾਰ ਤੇ ਨਸ਼ਾਖੋਰੀ ਨੂੰ ਨੱਥ ਪਈ | ਇਹ ਪ੍ਰਗਟਾਵਾ ਬੰਗਾ ਹਲਕੇ ਦੇ ...

ਪੂਰੀ ਖ਼ਬਰ »

ਸੁਖਬੀਰ ਦੀ ਆਮਦ ਸੰਬੰਧੀ ਅਕਾਲੀ ਆਗੂਆਂ ਦੀ ਮੀਟਿੰਗ

ਮਜਾਰੀ/ਸਾਹਿਬਾ, 3 ਦਸੰਬਰ (ਨਿਰਮਲਜੀਤ ਸਿੰਘ ਚਾਹਲ)-2022 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਲਾਚੌਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਮੈਦਾਨ 'ਚ ਉੱਤਰੇ ਉਮੀਦਵਾਰ ਬੀਬੀ ਸੁਨੀਤਾ ਚੌਧਰੀ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਬਲਾਚੌਰ ਦੀ ਦਾਣਾ ਮੰਡੀ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਵਲੋਂ ਹੜਤਾਲ

ਪੱਲੀ ਝਿੱਕੀ, 3 ਦਸੰਬਰ (ਕੁਲਦੀਪ ਸਿੰਘ ਪਾਬਲਾ)-ਆਸ਼ਾ ਵਰਕਰ ਫੈਸੀਲੀਟੇਟਰ ਯੂਨੀਅਨ ਵਲੋਂ 3 ਤੇ 4 ਦਸੰਬਰ ਨੂੰ ਸਿਹਤ ਵਿਭਾਗ ਅੰਦਰ ਹਰੇਕ ਤਰ੍ਹਾਂ ਦੇ ਕੰਮਾਂ ਦਾ ਮੁਕੰਮਲ ਬਾਈਕਾਟ ਕਰਦਿਆਂ 2 ਦਿਨ ਦੀ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਸੰਬੰਧੀ ਸੂਬਾ ਕਮੇਟੀ ਦੀ ...

ਪੂਰੀ ਖ਼ਬਰ »

ਪਿੰਡ ਚਰਾਣ ਵਿਖੇ ਕਬੱਡੀ ਟੂਰਨਾਮੈਂਟ ਕਰਵਾਇਆ

ਉਸਮਾਨਪੁਰ, 3 ਦਸੰਬਰ (ਸੰਦੀਪ ਮਝੂਰ)-ਪਿੰਡ ਚਰਾਣ ਵਿਖੇ ਸਮੂਹ ਨਗਰ ਨਿਵਾਸੀਆਂ, ਗਰਾਮ ਪੰਚਾਇਤ ਵਲੋਂ ਨਰੋਆ ਪੰਜਾਬ ਸੰਸਥਾ ਦੇ ਸਹਿਯੋਗ ਨਾਲ ਪਿੰਡ ਪੱਧਰੀ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਕਬੱਡੀ ਕੱਪ 'ਚ 50 ਦੇ ਕਰੀਬ ਟੀਮਾਂ ਨੇ ਭਾਗ ਲਿਆ | ਫਾਈਨਲ ਮੁਕਾਬਲੇ 'ਚ ...

ਪੂਰੀ ਖ਼ਬਰ »

ਬਾਗੋਵਾਲ ਵਿਖੇ ਚੌ: ਰਾਮ ਸਰੂਪ ਖੇਪੜ ਨਮਿਤ ਪਾਠ ਦੇ ਭੋਗ ਪਾਏ

ਰੱਤੇਵਾਲ, 3 ਦਸੰਬਰ (ਆਰ. ਕੇ. ਸੂਰਾਪੁਰੀ)-ਇਲਾਕੇ ਦੀ ਉੱਘੀ ਸ਼ਖ਼ਸੀਅਤ ਬਾਬੂ ਰਾਮ ਸਰੂਪ ਖੇਪੜ ਬਾਗੋਵਾਲ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪਰਿਵਾਰ ਵਲੋਂ ਸੁਆਮੀ ਦਾਸਾ ਨੰਦ ਭੂਰੀ ਵਾਲਿਆਂ ਦੀ ਰਹਿਨੁਮਾਈ ਹੇਠ ਪਾਠ ਦੇ ਭੋਗ ...

ਪੂਰੀ ਖ਼ਬਰ »

ਆਰੀਆ ਸਕੂਲ 'ਚ ਮਨਾਇਆ ਵਿਸ਼ਵ ਅਪੰਗਤਾ ਦਿਵਸ

ਨਵਾਂਸ਼ਹਿਰ, 3 ਦਸੰਬਰ (ਗੁਰਬਖਸ਼ ਸਿੰਘ ਮਹੇ)-ਇਥੋਂ ਦੇ ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ 'ਨਰੋਆ ਪੰਜਾਬ' ਸੰਸਥਾ ਦੇ ਸਹਿਯੋਗ ਨਾਲ 'ਵਿਸ਼ਵ ਅਪੰਗਤਾ ਦਿਵਸ' ਮਨਾਇਆ ਗਿਆ | ਇਸ ਮੌਕੇ ਜ਼ਿਲ੍ਹੇ ਭਰ 'ਚ 'ਵਿਸ਼ੇਸ਼ ਬੱਚਿਆਂ' ਤੇ 'ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ' ...

ਪੂਰੀ ਖ਼ਬਰ »

ਸਿਹਤ ਵਿਭਾਗ ਲੋਕਾਂ ਨੂੰ ਮੋਤੀਆਬਿੰਦ ਤੋਂ ਨਿਜਾਤ ਦਿਵਾਉਣ ਲਈ ਵਚਨਬੱਧ-ਸਿਵਲ ਸਰਜਨ

ਨਵਾਂਸ਼ਹਿਰ, 3 ਦਸੰਬਰ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਡਾ: ਇੰਦਰਮੋਹਨ ਗੁਪਤਾ ਦੀ ਅਗਵਾਈ ਹੇਠ ਸਿਹਤ ਵਿਭਾਗ ਨੇ ਜ਼ਿਲ੍ਹੇ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ 'ਚ 'ਮੁੱਖ ਮੰਤਰੀ ਮੋਤੀਆਬਿੰਦ ਮੁਕਤ ਅਭਿਆਨ' ਪ੍ਰਤੀ ਲੋਕਾਂ 'ਚ ਜਾਗਰੂਕਤਾ ਫੈਲਾਉਣ ਲਈ ਮੁਹਿੰਮ ਆਰੰਭੀ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵਲੋਂ ਭੱਦੀ ਵਿਖੇ 19 ਲੱਖ ਦੀ ਲਾਗਤ ਨਾਲ ਬਣੀ ਸੜਕ ਦਾ ਉਦਘਾਟਨ

ਭੱਦੀ, 3 ਦਸੰਬਰ (ਨਰੇਸ਼ ਧੌਲ)-ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੇ ਵੱਖ-ਵੱਖ ਉਪਰਾਲਿਆਂ ਸਦਕਾ ਜਿਥੇ ਅੱਜ ਜਨਤਾ ਨੂੰ ਵਧੀਆ ਸੁਵਿਧਾਵਾਂ ਮਿਲ ਰਹੀਆਂ ਹਨ ਉੱਥੇ ਹੀ ਵੱਖ-ਵੱਖ ਮੁਹਿੰਮਾਂ ਤਹਿਤ ਹਰ ਪਿੰਡ ਨੂੰ ਸ਼ਹਿਰਾਂ ਦੀ ਤਰ੍ਹਾਂ ਸੁੰਦਰ ਤੇ ...

ਪੂਰੀ ਖ਼ਬਰ »

ਸੁਖਬੀਰ ਦੀ ਬੰਗਾ ਰੈਲੀ ਸੰਬੰਧੀ ਵਰਕਰਾਂ 'ਚ ਭਾਰੀ ਉਤਸ਼ਾਹ-ਡਾ: ਸੁੱਖੀ

ਬੰਗਾ, 3 ਦਸੰਬਰ (ਜਸਬੀਰ ਸਿੰਘ ਨੂਰਪੁਰ)-ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਲੋਂ ਬੰਗਾ ਵਿਖੇ 11 ਦਸੰਬਰ ਨੂੰ ਦਾਣਾ ਮੰਡੀ 'ਚ ਰੈਲੀ ਕੀਤੀ ਜਾ ਰਹੀ ਹੈ ਜਿਸ ਸੰਬੰਧੀ ਪਿੰਡਾਂ 'ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ...

ਪੂਰੀ ਖ਼ਬਰ »

ਕੱਲ੍ਹ ਦੀ ਮੋਰਿੰਡਾ ਰੈਲੀ ਲਈ ਐਨ. ਪੀ. ਐੱਸ. ਮੁਲਾਜ਼ਮ ਹੋਏ ਪੱਬਾਂ ਭਾਰ

ਨਵਾਂਸ਼ਹਿਰ, 3 ਦਸੰਬਰ (ਗੁਰਬਖਸ਼ ਸਿੰਘ ਮਹੇ)-ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ਸ਼ੀਲ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਨ. ਪੀ. ਐੱਸ. ਮੁਲਾਜ਼ਮ 5 ਦਸੰਬਰ ਦੀ ਮੋਰਿੰਡਾ ਪੈਨਸ਼ਨ ਅਧਿਕਾਰ ...

ਪੂਰੀ ਖ਼ਬਰ »

ਮੱੁਖ ਬਰਾਂਚ 'ਚ ਲਗਾਇਆ ਸਾਖਰਤਾ ਕੈਂਪ

ਨਵਾਂਸ਼ਹਿਰ, 3 ਦਸੰਬਰ (ਗੁਰਬਖਸ਼ ਸਿੰਘ ਮਹੇ)-ਦੀ ਨਵਾਂਸ਼ਹਿਰ ਸੈਂਟਰਲ ਕੋਆਪਰੇਟਿਵ ਬੈਂਕ, ਮੇਨ ਬਰਾਂਚ ਨਵਾਂਸ਼ਹਿਰ 'ਚ ਜ਼ਿਲ੍ਹਾ ਮੈਨੇਜਰ ਰਾਜੀਵ ਸ਼ਰਮਾ ਤੇ ਨਾਬਾਰਡ ਦੀਆਂ ਹਦਾਇਤਾਂ ਅਨੁਸਾਰ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ | ਬਲਵਿੰਦਰ ਬੰਗਾ ਬਰਾਂਚ ਮੈਨੇਜਰ, ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਤੇ ਫੈਸੀਲੀਟੇਟਰ ਯੂਨੀਅਨ ਵਲੋਂ ਹੜਤਾਲ

ਮੁਕੰਦਪੁਰ, 3 ਦਸੰਬਰ (ਦੇਸ ਰਾਜ ਬੰਗਾ, ਅਮਰੀਕ ਸਿੰਘ ਢੀਂਡਸਾ)-ਆਸ਼ਾ ਵਰਕਰਜ਼ ਤੇ ਫੈਸੀਲੀਟੇਟਰ ਯੂਨੀਅਨ ਵਲੋਂ 3 ਅਤੇ 4 ਦਸੰਬਰ ਨੂੰ ਸਿਹਤ ਵਿਭਾਗ ਅੰਦਰ ਹਰੇਕ ਤਰ੍ਹਾਂ ਦੇ ਕੰਮਾਂ ਦਾ ਮੁਕੰਮਲ ਬਾਈਕਾਟ ਕਰਦਿਆਂ ਦੋ ਦਿਨਾਂ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਹਾਦਸੇ ਦਾ ਸ਼ਿਕਾਰ ਹੋਏ ਅਣਪਛਾਤੇ ਦੀ ਲਾਸ਼ ਮਹਿਤਪੁਰ ਵਿਖੇ ਸੰਤਾਂ ਦੇ ਹਸਪਤਾਲ ਦੀ ਮੋਰਚਰੀ 'ਚ ਰਖਵਾਈ

ਬਲਾਚੌਰ, 3 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਸਿਟੀ ਪੁਲਿਸ ਨੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਨੂੰ ਸ਼ਨਾਖ਼ਤ ਲਈ ਸੰਤ ਉਅੰਕਾਰ ਸਿੰਘ ਮੈਮੋਰੀਅਲ ਹਸਪਤਾਲ ਮਹਿਤਪੁਰ (ਉਲੱਦਣੀ) ਵਿਖੇ ਰਖਵਾ ਦਿੱਤਾ ਗਿਆ ਹੈ | ਥਾਣਾ ਮੁਖੀ ਇੰਸਪੈਕਟਰ ਗੁਰਮੀਤ ਸਿੰਘ ਨੇ ...

ਪੂਰੀ ਖ਼ਬਰ »

ਬਲਾਚੌਰ ਦੇ ਖੇਤੀ ਭਵਨ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ

ਬਲਾਚੌਰ, 3 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-ਕਿਸਾਨ ਭਰਾ ਖੇਤੀ ਮਹਿਰਾਂ ਦੇ ਮਸ਼ਵਰੇ ਤੇ ਖੇਤੀਬਾੜੀ ਯੂਨੀਵਰਸਿਟੀ ਵਲੋਂ ਸੋਧੇ ਬੀਜਾਂ ਦੀ ਵਰਤੋਂ ਨਾਲ ਖੇਤੀ ਕਰਨ ਤੇ ਚੌਖੀ ਕਮਾਈ ਕਰਨ ਵੱਲ ਵਿਸ਼ੇਸ਼ ਤੌਰ 'ਤੇ ਧਿਆਨ ਦੇਣ | ਇਹ ਪ੍ਰਗਟਾਵਾ ਹਲਕਾ ਵਿਧਾਇਕ ਚੌਧਰੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਮੁਲਾਜ਼ਮਾਂ ਵਲੋਂ ਬੱਸਾਂ ਬੰਦ ਕਰ ਕੇ ਨਾਅਰੇਬਾਜ਼ੀ

ਨਵਾਂਸ਼ਹਿਰ, 3 ਦਸੰਬਰ (ਹਰਵਿੰਦਰ ਸਿੰਘ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਬੱਸ ਅੱਡਾ ਨਵਾਂਸ਼ਹਿਰ ਵਿਖੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਲੋਕ ਪੁਲਿਸ ਨੂੰ ਆਪਣੇ ਲਾਇਸੰਸੀ ਹਥਿਆਰ ਜਮ੍ਹਾਂ ਕਰਵਾਉਣ-ਡੀ. ਸੀ.

ਨਵਾਂਸ਼ਹਿਰ, 3 ਦਸੰਬਰ (ਗੁਰਬਖਸ਼ ਸਿੰਘ ਮਹੇ)-ਸੂਬੇ 'ਚ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਜ਼ਿਲ੍ਹੇ 'ਚ ਤਿਆਰੀਆਂ ਵਜੋਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਪੁਲਿਸ ਨੂੰ ਕਿਹਾ ਕਿ ਉਹ ਆਪਣੇ ਥਾਣਿਆਂ ਦੇ ...

ਪੂਰੀ ਖ਼ਬਰ »

ਨਵਾਂਸ਼ਹਿਰ ਦੇ ਕਿਸਾਨ ਪਰਿਵਾਰ ਦਾ ਫ਼ੈਸਲਾ 'ਕਿਸਾਨ ਅੰਦੋਲਨ ਦੀ ਯਾਦਗਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਬਣੇ, ਜ਼ਮੀਨ ਅਸੀਂ ਦਿਆਂਗੇ'

ਨਵਾਂਸ਼ਹਿਰ, 3 ਦਸੰਬਰ (ਗੁਰਬਖਸ਼ ਸਿੰਘ ਮਹੇ)-'ਨਰੋਆ ਪੰਜਾਬ' ਸੰਸਥਾ ਦੇ ਸਰਪ੍ਰਸਤ ਬਰਜਿੰਦਰ ਸਿੰਘ ਹੁਸੈਨਪੁਰ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਕਿਸਾਨ ਅੰਦੋਲਨ ਦੇ ਸੰਘਰਸ਼ ਤੇ ਇਸ ਦੌਰਾਨ ਸ਼ਹੀਦ ਹੋਏ ਕਿਸਾਨਾਂ ਮਜ਼ਦੂਰਾਂ ਨੂੰ ਸਮਰਪਿਤ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਦੇ ਸੰਬੰਧ 'ਚ ਮੀਟਿੰਗ

ਨਵਾਂਸ਼ਹਿਰ, 3 ਦਸੰਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ਼ਹੀਦ ਭਗਤ ਸਿੰਘ ਨਗਰ ਦੀ ਸਕੱਤਰ ਹਰਪ੍ਰੀਤ ਕੌਰ ਵਲੋਂ ਸਤਵਿੰਦਰ ਸਿੰਘ, ਚੇਅਰਮੈਨ, ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ), ਸ਼ਹੀਦ ਭਗਤ ਸਿੰਘ ਨਗਰ ਤੇ ਮੈਂਬਰਾਂ ਸਤਨਾਮ ...

ਪੂਰੀ ਖ਼ਬਰ »

ਸੰਧਵਾਂ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ

ਸੰਧਵਾਂ, 3 ਦਸੰਬਰ (ਪ੍ਰੇਮੀ ਸੰਧਵਾਂ)-ਸੈਂਟਰਲ ਕੋਆਪਰੇਟਿਵ ਬੈਂਕ ਨਵਾਂਸ਼ਹਿਰ ਦੀ ਬਰਾਂਚ ਸੰਧਵਾਂ ਵਿਖੇ ਐਮ. ਡੀ., ਐਚ. ਐਸ. ਢਿੱਲੋਂ, ਜ਼ਿਲ੍ਹਾ ਮੈਨੇਜਰ ਰਾਜੀਵ ਕੁਮਾਰ ਸ਼ਰਮਾ ਤੇ ਨਾਬਾਰਡ ਦੀਆਂ ਹਦਾਇਤਾਂ ਅਨੁਸਾਰ ਸ਼ਾਖਾ ਮੈਨੇਜਰ ਦਲਜੀਤ ਸਿੰਘ ਘੁੰਮਣ ਦੀ ਅਗਵਾਈ ...

ਪੂਰੀ ਖ਼ਬਰ »

ਸਰਕਾਰ ਵਲੋਂ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ-ਅਜੇ ਮੰਗੂਪੁਰ

ਮਜਾਰੀ/ਸਾਹਿਬਾ, 3 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਹਲਕਾ ਵਿਧਾਇਕ ਚੌ: ਦਰਸ਼ਨ ਲਾਲ ਮੰਗੂਪੁਰ ਵਲੋਂ ਜਿਥੇ ਹਲਕੇ ਦੇ ਵਿਕਾਸ ਲਈ ਵੱਖ-ਵੱਖ ਮੁਹਿੰਮਾਂ ਚਲਾ ਕੇ ਕੰਮ ਕੀਤੇ ਜਾ ਰਹੇ ਹਨ | ਉਥੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਤੇ ਸਰਕਾਰੀ ਸਕੂਲਾਂ 'ਚ ਪ੍ਰਾਈਵੇਟ ...

ਪੂਰੀ ਖ਼ਬਰ »

ਸੂਬਾ ਸਰਕਾਰ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰੇ-ਰਮੇਸ਼ ਬਾਲੀ

ਸੜੋਆ, 3 ਦਸੰਬਰ (ਨਾਨੋਵਾਲੀਆ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਇਕਾਈ ਸੜੋਆ ਦੀ ਮਹੀਨਾਵਾਰ ਇਕੱਤਰਤਾ ਬਲਾਕ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਸੜੋਆ ਵਿਖੇ ਹੋਈ | ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸੁਰਿੰਦਰ ਪਾਲ ਸਿੰਘ ਜੈਨਪੁਰੀ ...

ਪੂਰੀ ਖ਼ਬਰ »

ਮੁੱਖ ਮੰਤਰੀ ਦਫ਼ਤਰ ਨੇ ਲਾਇਬ੍ਰੇਰੀਆਂ ਸੰਬੰਧੀ ਹੁਸੈਨਪੁਰ ਦਾ ਪੱਤਰ ਸਕੱਤਰ ਪੇਂਡੂ ਵਿਕਾਸ ਨੂੰ ਭੇਜਿਆ

ਨਵਾਂਸ਼ਹਿਰ, 3 ਦਸੰਬਰ (ਗੁਰਬਖਸ਼ ਸਿੰਘ ਮਹੇ)-'ਨਰੋਆ ਪੰਜਾਬ' ਸੰਸਥਾ ਦੇ ਸੰਸਥਾਪਕ ਸ: ਬਰਜਿੰਦਰ ਸਿੰਘ ਹੁਸੈਨਪੁਰ ਵਲੋਂ 'ਪੜ੍ਹਦਾ ਪੰਜਾਬ' ਮੁਹਿੰਮ ਤਹਿਤ ਨੌਜਵਾਨਾਂ ਨੂੰ ਪੁਸਤਕਾਂ ਨਾਲ ਜੋੜਨ ਲਈ ਨਵਾਂਸ਼ਹਿਰ ਦੇ ਪਿੰਡਾਂ 'ਚ ਲਾਇਬ੍ਰੇਰੀਆਂ ਖੋਲ੍ਹਣ ਦੀ ਪੇਸ਼ਕਸ਼ ...

ਪੂਰੀ ਖ਼ਬਰ »

ਮਾਤਾ ਪ੍ਰਕਾਸ਼ ਕੌਰ ਦੀ ਮੌਤ 'ਤੇ ਦੁੱਖ ਪ੍ਰਗਟ

ਬੰਗਾ, 3 ਦਸੰਬਰ (ਕਰਮ ਲਧਾਣਾ)-ਬਾਬਾ ਗੋਲਾ ਪਾਰਕ ਬੰਗਾ ਵਿਖੇ ਗਜਟਿਡ ਤੇ ਨਾਨ ਗਜ਼ਟਿਡ ਐਸ. ਸੀ. ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਜ਼ਿਲ੍ਹਾ ਸ. ਭ. ਸ. ਨਗਰ ਇਕਾਈ ਦੀ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਖਟਕੜ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਬਲਾਕ ...

ਪੂਰੀ ਖ਼ਬਰ »

ਕਟਵਾਰਾ ਖ਼ੁਰਦ ਤੇ ਕਟਵਾਰਾ ਦੇ ਵਿਕਾਸ ਲਈ ਵਿਧਾਇਕ ਮੰਗੂਪੁਰ ਨੂੰ ਦਿੱਤੇ ਗਰਾਂਟਾਂ ਦੇ ਖੁੱਲ੍ਹੇ ਗੱਫੇ

ਬਲਾਚੌਰ, 3 ਦਸੰਬਰ (ਸ਼ਾਮ ਸੁੰਦਰ ਮੀਲੂ)-ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਹਲਕੇ ਦੇ ਪਿੰਡਾਂ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਤਹਿਤ ਪਿੰਡ ਕਟਵਾਰਾ ਕਲਾਂ ਵਿਖੇ ਤਕਰੀਬਨ 10.50 ਰੁਪਏ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਤੇ ਅਧੂਰੇ ਪਿੰਡ ਦੇ ...

ਪੂਰੀ ਖ਼ਬਰ »

ਬੱਬਰਾਂ ਦੇ ਪਿੰਡ ਦੌਲਤਪੁਰ ਤੋਂ ਕਿਸਾਨ ਜਥਾ ਸਿੰਘੂ ਬਾਰਡਰ ਲਈ ਰਵਾਨਾ

ਜਾਡਲਾ, 3 ਦਸੰਬਰ (ਬੱਲੀ)-ਇਥੇ ਕੁਲ ਹਿੰਦ ਕਿਸਾਨ ਸਭਾ ਦਾ ਇਕ ਜਥਾ ਰਣਜੀਤ ਸਿੰਘ ਰਾਣਾ ਦੀ ਅਗਵਾਈ ਹੇਠ ਸਿੰਘੂ ਬਾਰਡਰ ਲਈ ਰਵਾਨਾ ਹੋਇਆ | ਇਸ ਮੌਕੇ ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਾਮਰੇਡ ਚਰਨਜੀਤ ਸਿੰਘ ਦੌਲਤਪੁਰ ਨੇ ਕਿਹਾ ਕਿ ਭਾਵੇਂ ਭਾਰਤ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵਲੋਂ ਵੱਖ-ਵੱਖ ਪਿੰਡਾਂ ਤੇ ਸਕੂਲਾਂ ਦੇ ਵਿਕਾਸ ਲਈ ਚੈੱਕ ਭੇਟ ਤੇ ਕੰਮਾਂ ਦਾ ਉਦਘਾਟਨ

ਪੋਜੇਵਾਲ ਸਰਾਂ, 3 ਦਸੰਬਰ (ਰਮਨ ਭਾਟੀਆ)-ਹਲਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਵਲੋਂ ਮੇਰਾ ਹਲਕਾ ਤੁਹਾਡਾ ਵਿਕਾਸ ਤੇ ਹਰੇਕ ਪਿੰਡਾਂ 'ਚ ਹੋਵੇਗਾ ਵਿਕਾਸ, ਦੋਨੋਂ ਮੁਹਿੰਮਾਂ ਤਹਿਤ ਉਨ੍ਹਾਂ ਵਲੋਂ ਕੰਮ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਪਿੰਡ ਕਟਵਾਰਾ ਕਲਾਂ ਦਾ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਨੂੰ ਸਮਰਪਿਤ ਪੱਲੀ ਝਿੱਕੀ 'ਚ ਤੀਜੇ ਦਿਨ ਫੁੱਟਬਾਲ ਟੂਰਨਾਮੈਂਟ ਦੇ ਸ਼ਾਨਦਾਰ ਮੁਕਾਬਲੇ

ਪੱਲੀ ਝਿੱਕੀ, 3 ਦਸੰਬਰ (ਕੁਲਦੀਪ ਸਿੰਘ ਪਾਬਲਾ)-ਕਿਸਾਨੀ ਅੰਦੋਲਨ ਨੂੰ ਸਮਰਪਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਨਰੋਆ ਪੰਜਾਬ ਮਿਸ਼ਨ ਵਲੋਂ ਦਿਹਾਤੀ ਸਪੋਰਟਸ ਕਲੱਬ ਪੱਲੀ ਝਿੱਕੀ ਸਮੂਹ ਗਰਾਮ ਪੰਚਾਇਤ ਸਮੂਹ ਨਗਰ ਵਾਸੀ ਸਮੂਹ ਨੌਜਵਾਨ ਸਭਾ ਤੇ ਐਨ. ਆਰ. ਆਈ. ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਲੋਕਾਂ ਨੂੰ ਮੁੜ ਗੁੰਮਰਾਹ ਕਰਨ ਲੱਗੀ-ਕੁਲਜੀਤ ਸਰਹਾਲ

ਬੰਗਾ, 3 ਦਸੰਬਰ (ਜਸਬੀਰ ਸਿੰਘ ਨੂਰਪੁਰ)-ਕਾਂਗਰਸ ਪਾਰਟੀ ਨੇ ਪਹਿਲਾਂ ਲੋਕਾਂ ਨੂੰ ਸਬਜ਼ਬਾਗ ਦਿਖਾ ਕੇ ਸਰਕਾਰ ਬਣਾਈ ਤੇ ਹੁਣ ਮੁੜ ਲੋਕਾਂ ਨੂੰ ਝੂਠੇ ਲਾਰੇ ਲਾ ਕੇ ਗੁੰਮਰਾਹ ਕਰਨ ਲੱਗੀ | ਇਹ ਪ੍ਰਗਟਾਵਾ ਕੁਲਜੀਤ ਸਿੰਘ ਸਰਹਾਲ 'ਆਪ' ਆਗੂ ਚੇਅਰਮੈਨ ਪੰਚਾਇਤ ਸੰਮਤੀ ਨੇ ...

ਪੂਰੀ ਖ਼ਬਰ »

ਸੰਜੈ ਮਲਹੋਤਰਾ ਦੇ ਪਿਤਾ ਸ਼ਿਵ ਨੰਦ ਮਲਹੋਤਰਾ ਨਮਿਤ ਸ਼ਰਧਾਂਜਲੀ ਸਮਾਰੋਹ ਕੱਲ੍ਹ

ਸੜੋਆ, 3 ਦਸੰਬਰ (ਨਾਨੋਵਾਲੀਆ)-ਨਿਊ ਆਦਰਸ਼ ਸੈਕੰਡਰੀ ਸਕੂਲ ਸੜੋਆ ਦੇ ਸੰਸਥਾਪਕ ਤੇ ਸੰਜੈ ਮਲਹੋਤਰਾ ਮੈਨੇਜਿੰਗ ਡਾਇਰੈਕਟਰ ਦੇ ਪਿਤਾ ਸ਼ਿਵ ਨੰਦ ਮਲਹੋਤਰਾ ਦੀ ਬੇਵਕਤੀ ਮੌਤ 'ਤੇ ਇਲਾਕੇ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 6 ਤੋਂ

ਨਵਾਂਸ਼ਹਿਰ, 3 ਦਸੰਬਰ (ਹਰਵਿੰਦਰ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 6 ਤੋਂ 8 ਦਸੰਬਰ ਤੱਕ ਗੁਰਦੁਆਰਾ ਮੰਜੀ ਸਾਹਿਬ ਵਿਖੇ ਬਾਬਾ ਨਿਹਾਲ ਸਿੰਘ ਹਰੀਆਂ ਵੇਲਾ ਵਾਲਿਆਂ ਦੀ ਦੇਖ-ਰੇਖ ਹੇਠ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦਰਬਾਰ ਬਹਿਰਾਮ ਦੇ ਸੰਸਥਾਪਕ ਸੰਤ ਅਮਰ ਦਾਸ ਵੈਦ ਦੀ ਬਰਸੀ ਮਨਾਈ

ਬਹਿਰਾਮ, 3 ਦਸੰਬਰ (ਨਛੱਤਰ ਸਿੰਘ ਬਹਿਰਾਮ)-ਸ੍ਰੀ ਗੁਰੂ ਨਾਨਕ ਦਰਬਾਰ ਲੰਗਰ ਹੌਲਾ ਮੁਹੱਲਾ ਬਹਿਰਾਮ ਦੇ ਸੰਸਥਾਪਕ ਸੰਤ ਅਮਰ ਦਾਸ ਵੈਦ ਦੀ 14ਵੀਂ ਸਾਲਾਨਾ ਬਰਸੀ ਦਰਬਾਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਲੇਹਲ ਦੀ ਅਗਵਾਈ ਹੇਠ ਤੇ ਇਲਾਕੇ ਦੀਆਂ ਸੰਗਤਾਂ ...

ਪੂਰੀ ਖ਼ਬਰ »

ਪੰਜਾਬੀ ਗਾਇਕ ਦੁਰਗਾ ਰੰਗੀਲਾ ਵਲੋਂ ਸਾਈਾ ਲਖਵੀਰ ਸ਼ਾਹ ਦੇ ਪਰਿਵਾਰ ਨਾਲ ਦੁੱਖ ਪ੍ਰਗਟ

ਕਟਾਰੀਆਂ, 3 ਦਸੰਬਰ (ਨਵਜੋਤ ਸਿੰਘ ਜੱਖੂ)-ਗਾਇਕ ਦੁਰਗਾ ਰੰਗੀਲਾ ਵਲੋਂ ਪਿੰਡ ਕਟਾਰੀਆਂ ਵਿਖੇ ਸਾਈਾ ਲਖਵੀਰ ਸ਼ਾਹ ਕਾਦਰੀ ਗੱਦੀਨਸ਼ੀਨ ਪੀਰ ਸੁਲਤਾਨ ਲਖਦਾਤਾ ਕਾਦਰੀ ਦੇ ਪਿਤਾ ਸਵਰਨਾ ਰਾਮ ਚੋਪੜਾ ਦੇ ਅਕਾਲ ਚਲਾਣਾ ਕਰ ਜਾਣ 'ਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ...

ਪੂਰੀ ਖ਼ਬਰ »

ਪਤੀ ਵਲੋਂ ਪਤਨੀ 'ਤੇ ਲੱਖਾਂ ਦੀ ਧੋਖਾਧੜੀ ਕਰਨ ਦਾ ਦੋਸ਼

ਬੰਗਾ, 3 ਦਸੰਬਰ (ਜਸਬੀਰ ਸਿੰਘ ਨੂਰਪੁਰ)-ਪਿੰਡ ਗੁਣਾਚੌਰ ਦੇ ਕੁਲਵਿੰਦਰ ਪੁੱਤਰ ਰਾਮ ਕਿਸ਼ਨ ਨੇ ਅਜੀਤ ਉਪ ਦਫ਼ਤਰ ਬੰਗਾ ਵਿਖੇ ਹਲਫ਼ੀਆ ਬਿਆਨ ਰਾਹੀਂ ਆਪਣੀ ਪਤਨੀ ਸਿਮਰਜੀਤ 'ਤੇ ਦੋਸ਼ ਲਾਇਆ ਕਿ ਉਸ ਦੇ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਕੇ ਉਸ ਨੂੰ ਘਰੋਂ ਬੇਘਰ ਕਰ ...

ਪੂਰੀ ਖ਼ਬਰ »

ਢਾਹਾਂ ਕਲੇਰਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਬੰਗਾ, 3 ਦਸੰਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਸਜੇ ਪੰਡਾਲ 'ਚ ਭਾਈ ਮਨਿੰਦਰ ਸਿੰਘ ਹਜ਼ੂਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX