ਝਬਾਲ, 3 ਦਸੰਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਕਿਸਾਨ ਵਲੋਂ ਕਰਜ਼ਾ ਲੈਣ ਲਈ ਭਾਰਤੀ ਸਟੇਟ ਬੈਂਕ ਆਫ਼ ਇੰਡੀਆ ਦੀ ਬ੍ਰਾਂਚ ਝਬਾਲ ਵਿਖੇ ਗਹਿਣੇ ਰੱਖਿਆ ਸੋਨਾ ਬੈਂਕ ਅਧਿਕਾਰੀਆਂ ਵਲੋਂ ਵੇਚ ਦਿੱਤੇ ਜਾਣ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਬੈਂਕ ਦੇ ਬਾਹਰ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਮਲਕੀਅਤ ਸਿੰਘ ਵਾਸੀ ਬਘਿਆੜੀ ਨੇ ਦੱਸਿਆ ਕਿ 2016 ਵਿਚ ਭਾਰਤੀ ਸਟੇਟ ਬੈਂਕ ਆਫ ਇੰਡੀਆ ਦੀ ਬ੍ਰਾਂਚ ਝਬਾਲ ਵਿਚ 250 ਗ੍ਰਾਮ ਸੋਨਾ ਗਹਿਣੇ ਰੱਖ ਕੇ ਤਿੰਨ ਲੱਖ ਰੁਪਏ ਦਾ ਕਰਜ਼ਾ ਲਿਆ ਸੀ | ਕੈਪਟਨ ਸਰਕਾਰ ਵਲੋਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੇ ਕੀਤੇ ਗਏ ਐਲਾਨ ਤੋਂ ਬਾਅਦ ਉਸ ਨੇ ਕਿਸ਼ਤ ਦੇਣੀ ਬੰਦ ਕਰ ਦਿੱਤੀ, ਪਰ ਕਰਜ਼ਾ ਮੁਆਫ਼ ਨਾ ਹੋਣ ਅਤੇ ਕਿਸ਼ਤ ਨਾ ਦੇਣ ਕਾਰਨ ਉਸ ਦਾ ਕਰਜ਼ਾ ਵਿਆਜ਼ ਪੈਣ ਕਰਕੇ ਲਗਪਗ ਪੌਣੇ ਪੰਜ ਲੱਖ ਰੁਪਏ ਹੋ ਗਿਆ, ਜਿਸ ਕਰਕੇ ਉਹ ਕਰਜ਼ਾ ਵਾਪਸ ਕਰਨ ਤੋਂ ਅਸਮਰੱਥ ਹੋ ਗਿਆ | ਬੈਂਕ ਅਧਿਕਾਰੀਆਂ ਨੇ ਉਸ ਨੂੰ ਦੱਸਣ ਤੋਂ ਬਿਨਾਂ ਹੀ ਉਸ ਦਾ ਸੋਨਾ ਵੇਚ ਦਿੱਤਾ | ਪਤਾ ਲੱਗਣ 'ਤੇ ਜਦੋਂ ਉਸ ਨੇ ਬੈਂਕ ਮੈਨੇਜ਼ਰ ਨਾਲ ਸੰਪਰਕ ਕੀਤਾ ਤਾਂ ਉਹ ਉਸ ਨੂੰ ਕੋਈ ਤਸੱਲੀਬਖ਼ਸ਼ ਜਵਾਬ ਨਾ ਸਕਿਆ | ਇਸ ਮੌਕੇ ਹਾਜ਼ਰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕਿਸਾਨ ਨੂੰ ਬੈਂਕ ਅਧਿਕਾਰੀਆਂ ਵਲੋਂ ਕੋਈ ਇਨਸਾਫ਼ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਧਰਨਾ ਜਾਰੀ ਰੱਖਿਆ ਜਾਵੇਗਾ | ਇਸ ਸਬੰਧੀ ਜਦ ਬੈਂਕ ਮੈਨੇਜ਼ਰ ਵਿਪਨ ਕੁਮਾਰ ਗੁਪਤਾ ਨਾਲ ਸੰਪਰਕ ਕੀਤਾ ਗਿਆ ਤਾਂ ਉਸ ਨੇ ਦੱਸਿਆ ਕਿ ਉਕਤ ਕਿਸਾਨ ਮਲਕੀਤ ਸਿੰਘ ਨੇ ਬੈਂਕ ਕੋਲ ਸੋਨਾ ਗਹਿਣੇ ਰੱਖ ਕੇ ਕਰਜ਼ਾ ਲਿਆ ਸੀ, ਪਰ ਉਸ ਵਲੋਂ ਸਮੇਂ ਸਿਰ ਕਿਸ਼ਤਾਂ ਨਾ ਦੇਣ ਕਾਰਨ ਵਿਆਜ਼ ਪੈਣ ਕਰਕੇ ਰਕਮ ਵਧ ਗਈ | ਬੈਂਕ ਵਲੋਂ ਕਿਸਾਨ ਨੂੰ 20 ਦੇ ਕਰੀਬ ਨੋਟਿਸ ਵੀ ਭੇਜੇ ਗਏ, ਪਰ ਕਿਸਾਨ ਵਲੋਂ ਕਿਸ਼ਤ ਨਾ ਦਿੱਤੀ ਗਈ | ਬੈਂਕ ਦੇ ਨਿਯਮਾਂ ਅਨੁਸਾਰ ਉਨ੍ਹਾਂ ਨੇ ਕਰਜ਼ੇ ਦੀ ਬਣਦੀ ਰਕਮ ਦੇ ਬਰਾਬਰ ਗਹਿਣੇ ਰੱਖੇ ਗਏ ਗਹਿਣੇ ਦੀ ਮਿਆਦੀ ਕਰਵਾ ਦਿੱਤੀ | ਜਦੋਂ ਕਿ ਕਿਸਾਨ ਦਾ ਬਾਕੀ ਗਹਿਣਾ ਬੈਂਕ ਵਿਚ ਹੀ ਪਿਆ ਹੈ | ਬੈਂਕ ਮੈਨੇਜ਼ਰ ਨੇ ਦੱਸਿਆ ਕਿ ਸਾਰਾ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਦਿੱਤਾ ਗਿਆ ਹੈ | ਮੈਨੇਜ਼ਰ ਵਲੋਂ ਕਿਸਾਨ ਨੂੰ ਇਨਸਾਫ਼ ਦੇਣ ਦੇ ਦਿੱਤੇ ਗਏ ਭਰੋਸੇ ਤੋਂ ਬਾਅਦ ਧਰਨਾ ਖਤਮ ਕਰ ਦਿੱਤਾ ਗਿਆ | ਇਸ ਮੌਕੇ ਪ੍ਰਧਾਨ ਗੁਰਬਾਜ ਸਿੰਘ ਸਿੱਧਵਾਂ, ਬਾਬਾ ਕਾਲਾ ਸਿੰਘ, ਗੁਰਦਰਸ਼ਨ ਸਿੰਘ ਬਘਿਆੜੀ, ਦਿਲਬਾਗ ਸਿੰਘ, ਗੁਰਨਾਮ ਸਿੰਘ, ਲਖਬੀਰ ਸਿੰਘ, ਪ੍ਰਧਾਨ ਗੁਰਜੀਤ ਸਿੰਘ ਗੰਡੀਵਿੰਡ, ਸੂਬੇਦਾਰ ਗੁਰਬਚਨ ਸਿੰਘ, ਬਿਕਰਮਜੀਤ ਸਿੰਘ ਤੇ ਹੋਰ ਹਾਜ਼ਰ ਸਨ |
ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਰਹਾਲੀ ਦੇ ਏ. ਐੱਸ. ਆਈ. ਦਿਲਬਾਗ ਸਿੰਘ ਨੇ ਦੱਸਿਆ ...
ਹਰੀਕੇ ਪੱਤਣ, 3 ਦਸੰਬਰ (ਸੰਜੀਵ ਕੁੰਦਰਾ)-ਖੇਤੀ ਕਾਨੂੰਨਾਂ ਦਾ ਰੱਦ ਹੋਣਾ ਦੇਸ਼ ਦੇ ਕਿਸਾਨਾਂ ਦੀ ਇਤਿਹਾਸਕ ਜਿੱਤ ਤੇ ਮੋਦੀ ਸਰਕਾਰ ਦੀ ਕਰਾਰੀ ਹਾਰ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਾਈਸ ਚੇਅਰਮੈਨ ਗੁਰਦਿਆਲ ਸਿੰਘ ਮੱਤਾ ਨੇ 'ਅਜੀਤ' ਨਾਲ ਗੱਲਬਾਤ ...
ਹਰੀਕੇ ਪੱਤਣ, 3 ਦਸੰਬਰ (ਸੰਜੀਵ ਕੁੰਦਰਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ ਨੇ ਖੇਤੀ ਕਾਨੂੰਨ ਰੱਦ ਹੋਣ 'ਤੇ ਭਾਰਤ ਦੇ ਲੋਕ ਏਕੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਭਾਰਤ ਦੇ ਲੋਕਾਂ ਦੀ ਸਿਆਣਪ 'ਤੇ ਸੂਝ ਬੂਝ ਦੀ ...
ਫਤਿਆਬਾਦ, 3 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ਗ ਕਮੇਟੀ ਮੈਂਬਰ ਜਥੇ. ਬਲਵਿੰਦਰ ਸਿੰਘ ਵੇਈਪੂਈਾ ਨੂੰ ਗੁਰੂ ਗੋਬਿੰਦ ਸਿੰਘ ਧਰਮ ਪ੍ਰਚਾਰ ਕਵੀਸ਼ਰ ਸਭਾ ਦੇ ਚੇਅਰਮੈਨ ਅੰਤਰਰਾਸ਼ਟਰੀ ...
ਪੱਟੀ, 3 ਦਸੰਬਰ (ਕੁਲਵਿੰਦਰਪਾਲ ਕਾਲੇਕੇ, ਅਵਤਾਰ ਖਹਿਰਾ)-ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 1200 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਡੀ.ਐੱਸ.ਪੀ. ਪੱਟੀ ਕੁਲਜਿੰਦਰ ਸਿੰਘ ਨੇ ਦੱਸਿਆ ਕਿ ਐੱਸ.ਆਈ. ...
ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)-ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਦੇਸੀ ਕੱਟੇ ਤੇ ਕਾਰਤੂਸ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਸੀ. ਆਈ. ਏ. ਸਟਾਫ਼ ਤਰਨ ਤਾਰਨ ਦੇ ਏ. ਐੱਸ. ਆਈ. ਪ੍ਰਭਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ...
ਭਿੱਖੀਵਿੰਡ, 3 ਦਸੰਬਰ (ਬੌਬੀ)-ਭਿੱਖੀਵਿੰਡ ਪੱਟੀ ਰੋਡ 'ਤੇ ਹੋਏ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਇਸ ਸਬੰਧੀ ਘਟਨਾ ਸਥਾਨ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਜੈਮਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਮਾੜੀਮੇਘਾ ਆਪਣੇ ਪਿੰਡ ਮਾੜੀਮੇਘਾ ਤੋਂ ...
ਤਰਨ ਤਾਰਨ, 3 ਦਸੰਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀ ਨਾਲ ਕੁੱਟਮਾਰ ਕਰ ਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਤੋਂ ਇਲਾਵਾ 3 ਅਣਪਛਾਤੇ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ...
ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)-ਅੰਮਿ੍ਤਸਰ ਦੀ ਕੇਂਦਰੀ ਜੇਲ੍ਹ 'ਚ ਉਮਰ ਕੈਦ ਦੀ ਸਜਾ ਕੱਟ ਰਿਹਾ ਇਕ ਵਿਅਕਤੀ ਜੋ ਕਿ ਜੇਲ੍ਹ ਵਿਚੋਂ ਪੈਰੋਲ 'ਤੇ ਘਰ ਆਇਆ ਸੀ ਅਤੇ ਪੈਰੋਲ ਖਤਮ ਹੋਣ ਤੋਂ ਉਹ ਫ਼ਰਾਰ ਹੋ ਗਿਆ ਦੇ ਮਾਮਲੇ ਵਿਚ ਪੁਲਿਸ ਨੇ ਕੈਦੀ ਖਿਲਾਫ਼ ਥਾਣਾ ਹਰੀਕੇ ...
ਹਰੀਕੇ ਪੱਤਣ, 3 ਦਸੰਬਰ (ਸੰਜੀਵ ਕੁੰਦਰਾ)-ਪੱਟੀ ਹਲਕੇ ਨੂੰ ਵਿਕਾਸ ਪੱਖੋਂ ਨਵੀਂ ਦਿੱਖ ਮਿਲੀ ਹੈ ਤੇ ਹਲਕੇ ਦੇ ਸਮੁੱਚੇ ਪਿੰਡਾਂ ਦਾ ਸਰਵਪੱਖੀ ਵਿਕਾਸ ਬਿਨਾਂ ਕਿਸੇ ਭੇਦ-ਭਾਵ ਦੇ ਕਰਵਾਇਆ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ...
ਤਰਨ ਤਾਰਨ, 3 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਵਾਲੇ ਇਕ ਵਿਅਕਤੀ ਤੋਂ ਇਲਾਵਾ ਇਸ ਕੰਮ ਵਿਚ ਉਸ ਦਾ ਸਾਥ ਦੇਣ 'ਤੇ ਚਾਰ ਹੋਰ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ ...
ਪੱਟੀ, 3 ਦਸੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੂਰੇ ਪੰਜਾਬ ਦੇ ਬੱਸ ਅੱਡਿਆਂ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਪੱਟੀ ਬੱਸ ਅੱਡਾ ਵਿਖੇ ਬੋਲਦਿਆਂ ...
ਚੋਹਲਾ ਸਾਹਿਬ, 3 ਦਸੰਬਰ (ਬਲਵਿੰਦਰ ਸਿੰਘ)-ਪਿੰਡ ਬ੍ਰਹਮਪੁਰਾ ਦੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ, ਜਿਸ ਵਿਚ ਸਕੂਲੀ ਵਿਦਿਆਰਥੀਆਂ ਵਲੋਂ ਵੱਧ ਚੜ੍ਹ ਕੇ ਭਾਗ ਲਿਆ ਗਿਆ | ਇਸ ਦੌਰਾਨ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ...
ਚੋਹਲਾ ਸਾਹਿਬ, 3 ਦਸੰਬਰ (ਬਲਵਿੰਦਰ ਸਿੰਘ)-ਸਿਹਤ ਵਿਭਾਗ ਵਿਚ ਕੰਮ ਕਰਦੇ ਐੱਨ.ਐੱਚ.ਐੱਮ. ਕਾਮਿਆਂ ਵਲੋਂ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਲਗਾਤਾਰ ਸ਼ੰਘਰਸ਼ ਕੀਤਾ ਜਾ ਰਿਹਾ ਹੈ, ਪਰ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲਾਰੇ ਲੱਪਿਆਂ ਵਿਚ ...
ਫਤਿਆਬਾਦ, 3 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਫਤਿਆਬਾਦ ਦੇ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਦੇ ਆਗੂ ਸਾਹਿਬ ਸਿੰਘ ਭਗਤ ਖੁਵਾਸਪੁਰ ਨੇ ਕਿਹਾ ਕਿ ਆ ਰਹੀਆਂ ਵਿਧਾਨ ਸਭਾ-2022 ਦੀਆਂ ਚੋਣਾਂ ਵਿਚ ਸ਼੍ਰੋਮਣੀ ...
ਝਬਾਲ, 3 ਦਸੰਬਰ (ਸੁਖਦੇਵ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੋਏ | ਉਨ੍ਹਾਂ ਨੇ ਇੱਥੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਗੁਰਦੁਆਰਾ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ...
ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)-ਮੁਲਾਜ਼ਮ ਵਿੰਗ ਪੰਜਾਬ ਦੀ ਮੀਟਿੰਗ ਇੰਜ. ਹਰਜਿੰਦਰ ਸਿੰਘ ਕੋਹਲੀ ਜਨਰਲ ਸਕੱਤਰ ਪੰਜਾਬ ਮੁਲਾਜ਼ਮ ਵਿੰਗ ਦੀ ਪ੍ਰਧਾਨਗੀ 'ਚ ਹੋਈ, ਜਿਸ ਵਿਚ ਜਿੱਥੇ ਮੁਲਾਜ਼ਮ ਵਿੰਗ ਤੇ ਸੇਵਾ ਮੁਕਤ ਮੁਲਾਜ਼ਮਾਂ ਵਲੋ ਬਿਜਲੀ ਮੁਲਾਜ਼ਮਾਂ ਦੇ ਘੋਲ ...
ਖਡੂਰ ਸਾਹਿਬ, 3 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਯੂਨੀਕ ਡਿਅਸਬਲਿਟੀ ਅਡੈਂਟੀ ਕਾਰਡ ਬਣਾਉਣ ਲਈ ਸਬ ਡਵੀਜ਼ਨਲ ਹਸਪਤਾਲ ਖਡੂਰ ਸਾਹਿਬ ਵਿਖੇ ਲਗਾਏ ਕੈਂਪ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ ਧੂਰੀ ਵਿਸ਼ੇਸ਼ ਤੌਰ 'ਤੇ ਪੁੱਜੇ | ਇਸ ਮੌਕੇ ...
ਤਰਨ ਤਾਰਨ, 3 ਦਸੰਬਰ (ਵਿਕਾਸ ਮਰਵਾਹਾ)-ਕੱੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਜਨਰਲ ਸਕੱਤਰ ਕਾਮਰੇਡ ਸੁਖਦੇਵ ਸਿੰਘ ਗੋਹਲਵੜ ਤੇ ਅੰਮਿ੍ਤਸਰ ਦੇ ਜਨਰਲ ਸਕੱਤਰ ਕਾਮਰੇਡ ਜਸਬੀਰ ਸਿੰਘ ਝਬਾਲ ਨੇ ਕਿਹਾ ਕਿ ਕੁੱਲ ਹਿੰਦ ਖੇਤ ਮਜ਼ਦੂਰ ...
ਫਤਿਆਬਾਦ, 3 ਦਸੰਬਰ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਆਬਾਦ ਦੇ ਮੇਨ ਬਾਜ਼ਾਰ ਵਿਚ ਜਾਮ ਲੱਗਣਾ ਆਮ ਜਿਹੀ ਗੱਲ ਹੋ ਗਈ ਹੈ ਜਿਸ ਦੇ ਹੱਲ ਲਈ ਜਿਥੇ ਟ੍ਰੈਫਿਕ ਪੁਲਿਸ ਨੂੰ ਸੁਚੇਤ ਹੋਣ ਦੀ ਲੋੜ ਹੈ, ਉਥੇ ਲੋਕਾਂ ਨੂੰ ਵੀ ਸੜਕ ਤੇ ਵਾਹਨ ਖੜੇ ਕਰਨ 'ਚ ਸਿਆਣਪ ਵਰਤਣ ਦੀ ਲੋੜ ...
--ਬਲਵਿੰਦਰ ਸਿੰਘ-- ਚੋਹਲਾ ਸਾਹਿਬ-ਇਤਿਹਾਸਕ ਨਗਰ ਚੋਹਲਾ ਸਾਹਿਬ ਆਸ-ਪਾਸ ਦੇ ਲਗਪਗ 20 ਪਿੰਡਾਂ ਲਈ ਨਿੱਝੀ ਜ਼ਰੂਰਤਾਂ ਦੀ ਪੂਰਤੀ ਕਰਦਾ ਹੈ | ਜੇਕਰ ਇਤਿਹਾਸਿਕ ਨਜ਼ਰੀਏ ਤੋਂ ਵੇਖਿਆ ਜਾਏ ਤਾਂ ਇਹ ਨਗਰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਹੈ, ਆਸ ਪਾਸ ਤੇ ...
ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਦੇ ਸੀਨੀਅਰ ਕਾਗਰਸੀ ਆਗੂ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਵਲੋਂ ਬਹੁਤ ਹੀ ਸ਼ਲਾਘਾਯੋਗ ਕੰਮ ਕੀਤੇ ਜਾ ਰਹੇ ਹਨ, ਜਿਸ ਦੀ ਹਰ ਪਾਸੇ ਪ੍ਰਸੰਸਾ ਹੋ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ...
ਤਰਨ ਤਾਰਨ, 3 ਦਸੰਬਰ (ਪਰਮਜੀਤ ਜੋਸ਼ੀ)-ਸੈਂਟਰ ਆਫ਼ ਟਰੇਡ ਯੂਨੀਅਨਜ਼ (ਸੀ. ਟੀ. ਯੂ.) ਪੰਜਾਬ ਦੇ ਸੱਦੇ 'ਤੇ ਤਰਨ ਤਾਰਨ ਗਾਂਧੀ ਪਾਰਕ 'ਚ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਰੋਸ ਜਾਹਰ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਪੰਜਾਬ ਨਿਰਮਾਣ ...
ਝਬਾਲ, 3 ਦਸੰਬਰ (ਸੁਖਦੇਵ ਸਿੰਘ)-ਪੰਜਾਬ 'ਚ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਝਬਾਲ ਵਿਖੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਤੇ ਵਲੰਟੀਅਰਾਂ ਦੀ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ. ਕਸ਼ਮੀਰ ਸਿੰਘ ਸੋਹਲ ...
ਤਰਨ ਤਾਰਨ, 3 ਦਸੰਬਰ (ਵਿਕਾਸ ਮਰਵਾਹਾ)-ਅੰਗਹੀਣ ਤੇ ਬਲਾੲੀਂਡ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਕੰਪਲੈਕਸ ਤਰਨ ਤਾਰਨ ਵਿਖੇ ਪਹੁੰਚ ਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ਮੰਗ ਪੱਤਰ ਸੌਂਪਿਆ | ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵਲੋਂ ਜ਼ਿਲ੍ਹਾ ...
ਤਰਨ ਤਾਰਨ, 3 ਦਸੰਬਰ (ਵਿਕਾਸ ਮਰਵਾਹਾ)-ਐੱਸ. ਡੀ. ਐੱਮ. ਰਜਨੀਸ਼ ਅਰੋੜਾ ਵਲੋਂ ਹਲਕਾ 021 ਤਰਨ ਤਾਰਨ ਦੇ ਲੋਕਾਂ ਨੂੰ ਈ. ਵੀ. ਐੱਮ. ਤੇ ਵੀ. ਵੀ. ਪੀ. ਏ. ਟੀ. ਮਸ਼ੀਨਾਂ ਸੰਬੰਧੀ ਜਾਗਰੂਕ ਕਰਨ ਲਈ ਇਕ ਮੋਬਾਈਲ ਵੈਨ ਨੂੰ ਵੱਖ-ਵੱਖ ਬੂਥਾਂ ਲਈ ਐੱਸ. ਡੀ. ਐੱਮ. ਕੋਰਟ ਤਰਨ ਤਾਰਨ ਤੋਂ ...
ਖਡੂਰ ਸਾਹਿਬ, 3 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਜ਼ਿਲ੍ਹੇ 'ਚ ਦਿਵਿਆਂਗਜਨਾਂ ਦੇ 'ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ' (ਯੂ.ਡੀ.ਆਈ.ਡੀ.) ਬਣਾਉਣ ਲਈ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ ਵਿਸ਼ੇਸ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ...
ਫਤਿਆਬਾਦ, 3 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਦੀ ਅਗਵਾਈ 'ਚ ਗੁਰਚਰਨ ਸਿੰਘ ਭੋਲਾ ਨਾਰਵੇ ਦੀ ਪ੍ਰੇਰਨਾ ਸਦਕਾ ਪਿੰਡ ਫਤਿਹਾਬਾਦ ਤੋਂ ਕਰਨਜੀਤ ਸਿੰਘ ਕੰਨੂ ਕਾਂਗਰਸੀ ਦੇ ਮੌਜੂਦਾ ਪੰਚਾਇਤ ਮੈਂਬਰ ਵਾਰਡ ਨੰਬਰ-1 ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX