ਤਾਜਾ ਖ਼ਬਰਾਂ


ਪੁਣੇ 'ਚ ਡੁੱਬਣ ਦੀਆਂ ਦੋ ਘਟਨਾਵਾਂ 'ਚ 8 ਮੌਤਾਂ
. . .  0 minutes ago
ਪੁਣੇ (ਮਹਾਰਾਸ਼ਟਰ) 20 ਮਈ - ਪੁਣੇ ਜ਼ਿਲ੍ਹੇ ਵਿਚ ਵੀਰਵਾਰ ਨੂੰ ਦੋ ਵੱਖ-ਵੱਖ ਘਟਨਾਵਾਂ ਵਿਚ ਡੁੱਬਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਅੱਠ ...
ਕੈਨੇਡਾ 5ਜੀ, 4ਜੀ ਨੈੱਟਵਰਕ ਰਾਹੀਂ ਹੁਆਵੇਈ, ਜ਼ੈਡ.ਟੀ.ਈ. 'ਤੇ ਲਗਾਵੇਗਾ ਪਾਬੰਦੀ
. . .  17 minutes ago
ਟੋਰਾਂਟੋ [ਕੈਨੇਡਾ], 20 ਮਈ - ਕੈਨੇਡੀਅਨ ਸਰਕਾਰ ਚੀਨੀ ਦੂਰਸੰਚਾਰ ਦਿੱਗਜ ਕੰਪਨੀਆਂ ਹੁਆਵੇਈ ਅਤੇ ਜ਼ੈਡ.ਟੀ.ਈ. ਨੂੰ ਇਸਦੇ 5ਜੀ ਅਤੇ 4ਜੀ ਵਾਇਰਲੈਸ ਨੈਟਵਰਕਸ 'ਤੇ ਪਾਬੰਦੀ ਲਗਾਵੇਗੀ...
ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੁਰੰਗ ਡਿੱਗਣ ਕਾਰਨ 10 ਮਜ਼ਦੂਰ ਲਾਪਤਾ
. . .  29 minutes ago
ਸ੍ਰੀਨਗਰ, 20 ਮਈ - ਰਾਮਬਨ ਦੇ ਮੇਕਰਕੋਟ ਖੇਤਰ ਵਿਚ ਖੂਨੀ ਨਾਲਾ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੁਰੰਗ ਦੇ ਡਿੱਗਣ ਕਾਰਨ 10 ਮਜ਼ਦੂਰ ਲਾਪਤਾ ਹੋ...
⭐ਮਾਣਕ - ਮੋਤੀ⭐
. . .  46 minutes ago
⭐ਮਾਣਕ - ਮੋਤੀ⭐
ਆਈ.ਪੀ.ਐੱਲ.2022 : ਬੈਂਗਲੌਰ ਨੇ ਗੁਜਰਾਤ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਫਰਾਂਸ : ਅਨੁਰਾਗ ਠਾਕੁਰ ਨੇ ਭਾਰਤ-ਬੰਗਲਾਦੇਸ਼ ਸਹਿ-ਨਿਰਮਿਤ ਬਾਇਓਪਿਕ 'ਮੁਜੀਬ: ਦਿ ਮੇਕਿੰਗ ਆਫ਼ ਏ ਨੇਸ਼ਨ' ਦੇ ਟ੍ਰੇਲਰ ਕੀਤਾ ਲਾਂਚ
. . .  1 day ago
ਦਿੱਲੀ ਪੁਲਿਸ ਨੇ 3 ਸ਼ਾਰਪਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 19 ਮਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੱਸਿਆ ਕਿ ਦਿੱਲੀ 'ਚ ਹੋਈ ਗੋਲੀਬਾਰੀ ਤੋਂ ਬਾਅਦ 3 ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੋਂ ਨੀਰਜ ਬਵਾਨਾ, ਟਿੱਲੂ ਤਾਜਪੁਰੀ ਅਤੇ ਪਰਵੇਸ਼ ਮਾਨ ...
ਆਈ.ਪੀ.ਐੱਲ.2022 : ਗੁਜਰਾਤ ਨੇ ਬੈਂਗਲੌਰ ਨੂੰ 169 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਾਂਗਰਸ ਨੇ ਮੇਰਾ ਦਿਲ ਤੋੜਿਆ - ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬੀਅਤ ਦੇ ਜਜ਼ਬਾਤ ਨੂੰ ਸਮਝਿਆ ਤੇ ਸਤਿਕਾਰਿਆ - ਸੁਨੀਲ ਜਾਖੜ
. . .  1 day ago
ਅਫਗਾਨਿਸਤਾਨ : ਚਿਹਰਾ ਢੱਕ ਕੇ ਪੜ੍ਹੇਗੀ ਟੀ.ਵੀ. ਐਂਕਰ, ਤਾਲਿਬਾਨ ਦਾ ਨਵਾਂ ਫ਼ਰਮਾਨ
. . .  1 day ago
ਸਤਲੁਜ ਦਰਿਆ 'ਚ ਤਿੰਨ ਮੁੰਡੇ ਡੁੱਬੇ, 2 ਦੀਆਂ ਲਾਸ਼ਾਂ ਬਰਾਮਦ
. . .  1 day ago
ਸਿਧਵਾਂ ਬੇਟ, 19 ਮਈ (ਜਸਵੰਤ ਸਿੰਘ ਸਲੇਮਪੁਰੀ)- ਅੱਜ ਬਾਅਦ ਦੁਪਹਿਰ ਸਤਲੁਜ ਲਾਗਲੇ ਪਿੰਡ ਖ਼ੁਰਸਦਪੁਰ ਦੇ ਤਿੰਨ ਮੁੰਡਿਆਂ ਦੀ ਸਤਲੁਜ ਦਰਿਆ 'ਚ ਡੁੱਬ ਜਾਣ ਦੀ ਖ਼ਬਰ ਹੈ, ਜਿਨ੍ਹਾਂ 'ਚੋਂ 2 ਮੁੰਡਿਆਂ ਦੀਆਂ ਲਾਸ਼ਾਂ ਤਾਂ ਬਰਾਮਦ ਹੋ ਗਈਆਂ ਹਨ ਪਰ ਇਕ ਦੀ ਭਾਲ ਜਾਰੀ ਹੈ। ਤਿੰਨੇ ਮੁੰਡੇ 13 ਤੋਂ 14 ਸਾਲ ਦੀ ਉਮਰ ਦੇ ਦੱਸੇ ਜਾ ਰਹੇ ਹਨ।
ਆਈ.ਪੀ.ਐੱਲ. 2022: ਗੁਜਰਾਤ ਨੇ ਜਿੱਤਿਆ ਟਾਸ, ਲਿਆ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 19 ਮਈ-ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਇਟਨਸ ਦਰਮਿਆਨ ਆਈ.ਪੀ.ਐੱਲ. 2022 ਦਾ 67ਵਾਂ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਹੋਈ ਗੋਲੀਬਾਰੀ
. . .  1 day ago
ਤਲਵੰਡੀ ਭਾਈ, 19 ਮਈ (ਕੁਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਠੇਠਰ ਕਲਾਂ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਕੁਝ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੇ ਜਾਣ ਦੀ ਸੂਚਨਾ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਜਾਂਚ ਪੜਤਾਲ ਆਰੰਭ ਕਰ ਦਿੱਤੀ ਗਈ ਹੈ।
ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਹੋਈ ਬੈਠਕ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ 'ਚ ਡੇਅਰੀ ਫਾਰਮਿੰਗ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਅਤੇ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਲਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕੀਤਾ ਜਾਵੇਗਾ।
ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸੁਨੀਲ ਜਾਖੜ ਭਾਜਪਾ 'ਚ ਗਏ- ਵਿਧਾਇਕ ਸੰਦੀਪ ਜਾਖੜ
. . .  1 day ago
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੁਨੀਲ ਕੁਮਾਰ ਜਾਖੜ...
ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਈ ਅਹਿਮ ਮੁੱਦਿਆਂ...
ਸਰਬ ਉੱਚ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪਟਿਆਲਾ ਤੋਂ ਅਣਦੱਸੀ ਥਾਂ ਵੱਲ ਗਏ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਸਰਵ ਉੱਚ ਅਦਾਲਤ ਵਲੋਂ ਆਏ ਇਕ ਫ਼ੈਸਲੇ ਮੁਤਾਬਿਕ ਮੁਸੀਬਤਾਂ ਵਧ ਗਈਆਂ ਹਨ। ਉਨ੍ਹਾਂ ਨੂੰ ਤਿੰਨ ਦਹਾਕੇ ਪਹਿਲਾਂ ਹੋਏ ਇਕ ਕਤਲ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ...
ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 19 ਮਈ-ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਉਨ੍ਹਾਂ ਦੇ ਦਿੱਲੀ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਬਹੁਤ...
ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ, ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ: ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 19 ਮਈ-ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ 'ਤੇ ਫ਼ੈਸਲਾ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਹਾ ਗਿਆ ਕਿ ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ। ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਗ੍ਰਹਿ ਮੰਤਰਾਲੇ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਗ੍ਰਹਿ ਮੰਤਰਾਲੇ ਪਹੁੰਚੇ ਹਨ।ਉਨ੍ਹਾਂ ਵੱਲੋਂ ਸਰਹੱਦੀ ਸੁਰੱਖਿਆ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਕਿਸਾਨਾਂ ਦੇ ਧਰਨੇ ਦੇ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।
ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ 'ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਨਵਜੋਤ ਸਿੰਘ ਸਿੱਧੂ ਨੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕੋਈ ਵੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਨਹੀਂ ਦੇ ਸਕਦਾ...ਸਿੱਧੂ ਨੇ ਕਾਂਗਰਸ ਪਾਰਟੀ...
ਖ਼ਬਰ ਦਾ ਅਸਰ, ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਵੈੱਬਸਾਈਟ ਤੋਂ ਹਟਾਇਆ
. . .  1 day ago
ਗੁਰਾਇਆ, 19 ਮਈ ( ਚਰਨਜੀਤ ਸਿੰਘ ਦੁਸਾਂਝ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੀ ਪਹਿਲੀ ਟਰਮ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਸੀ। ਇਸ 'ਚ ਪੰਜਾਬੀ ਵਿਸ਼ੇ ਦੇ ਅੰਕ 60 ਅੰਕਾਂ 'ਚੋਂ ਦੇਣ ਦੀ ਬਜਾਏ 30 ਅੰਕਾਂ 'ਚੋਂ ਦਿੱਤੇ ਗਏ ਲੱਗਦੇ ਸੀ ਅਤੇ ਕਿਸੇ...
ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਨਵਜੋਤ ਸਿੰਘ ਸਿੱਧੂ ਦਾ ਟਵੀਟ, ‘ਅਦਾਲਤ ਦਾ ਫ਼ੈਸਲਾ ਸਿਰ ਮੱਥੇ’
. . .  1 day ago
ਚੰਡੀਗੜ੍ਹ, 19 ਮਈ- ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਖ਼ਿਲਾਫ਼ ਪੁਰਾਣੇ ਰੋਡ ਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ 'ਅਦਾਲਤ ਦਾ ਫ਼ੈਸਲਾ ਸਿਰ ਮੱਥੇ'
ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਿਆ ਜਾਵੇਗਾ: ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ,19 ਮਈ (ਜਸਵੰਤ ਸਿੰਘ ਜੱਸ )-ਸ਼੍ਰੋਮਣੀ ਕਮੇਟੀ ਵਲੋਂ ਗਠਿਤ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 11 ਮੈਂਬਰੀ ਕਮੇਟੀ ਵਲੋਂ ਆਉਂਦੇ ਦੋ ਹਫ਼ਤਿਆਂ ਤੱਕ ਪ੍ਰਧਾਨ ਮੰਤਰੀ ਕੇਂਦਰੀ ਗ੍ਰਹਿ ਤੋਂ ਇਲਾਵਾ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਮਿਲਣ ਦਾ ਫ਼ੈਸਲਾ ਕੀਤਾ...
ਸਮਰਾਲਾ 'ਚ ਵੱਡੀ ਵਾਰਦਾਤ, ਲੁਟੇਰਿਆਂ ਵਲੋਂ ਕਰਿੰਦੇ ਦਾ ਕਤਲ ਕਰਕੇ ਲਾਸ਼ ਖੇਤਾਂ 'ਚ ਸੁੱਟੀ
. . .  1 day ago
ਸਮਰਾਲਾ, 19 ਮਈ (ਕੁਲਵਿੰਦਰ ਸਿੰਘ)- ਬੀਤੇ ਕਈ ਮਹੀਨਿਆਂ ਤੋਂ ਹਲਕਾ ਸਮਰਾਲਾ 'ਚ ਜੁਰਮ ਦੀਆਂ ਹੋ ਰਹੀਆਂ ਵਾਰਦਾਤਾਂ 'ਚ ਦਿਨੋਂ-ਦਿਨ ਵਾਧਾ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਥਾਨਕ ਪੁਲਿਸ ਦੇ ਮੁਸਤੈਦੀ ਦਿਖਾਉਣ ਦੇ ਬਾਵਜੂਦ ਵੀ ਜੁਰਮ ਦੀਆਂ ਘਟਨਾਵਾਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮੱਘਰ ਸੰਮਤ 553

ਲੁਧਿਆਣਾ

ਪੀ. ਏ. ਯੂ., ਗਡਵਾਸੂ ਦੇ ਅਧਿਆਪਕਾਂ ਵਲੋਂ ਮਰਨ ਵਰਤ ਤੇ ਪੀ. ਏ. ਯੂ. ਦੇ ਕੱਚੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਜਾਰੀ

ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਟੀਚਰਜ਼ ਯੂਨੀਅਨ, ਗੂਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਈਸਿਜ਼ ਯੂਨੀਵਰਸਿਟੀ ਟੀਚਰਜ਼ ਯੂਨੀਅਨ ਦੇ ਝੰਡੇ ਹੇਠਾਂ ਦੋਵੇਂ ਯੂਨੀਵਰਸਿਟੀਆਂ ਦੇ ਅਧਿਆਪਕਾਂ ਅਤੇ ਪੀ.ਏ.ਯੂ. ਡੀ.ਪੀ.ਐਲ. ਤੇ ਕੰਨਟੈਕਟਰ ਮੁਲਾਜ਼ਮ ਯੂਨੀਅਨ, ਚੌਕੀਦਾਰ ਡੀ.ਪੀ.ਐਲ. ਤੇ ਪੀ.ਏ.ਯੂ. ਵੈਲਫੇਅਰ ਐਸੋਸੀਏਸ਼ਨ ਵਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸੰਘਰਸ਼ ਜਾਰੀ ਰੱਖਿਆ ਗਿਆ ਹੈ |
ਪੀ.ਏ.ਯੂ. ਟੀਚਰਜ਼ ਯੂਨੀਅਨ ਦੇ ਪ੍ਰਧਾਨ ਡਾ.ਹਰਮੀਤ ਸਿੰਘ ਕਿੰਗਰਾ ਆਪਣੇ ਸਾਥੀਆਂ ਨਾਲ ਮੰਗਾਂ ਮਨਵਾਉਣ ਲਈ ਮਰਨ ਵਰਤ 'ਤੇ ਬੈਠੇ ਹਨ | ਡਾ.ਕਿੰਗਰਾ ਵਲੋਂ 7ਵੇਂ ਪੇਅ ਕਮਿਸ਼ਨ ਤਹਿਤ ਅਧਿਆਪਕਾਂ ਨੂੰ ਤਨਖਾਹ ਸਕੇਲ ਮਿਲਣ ਅਤੇ ਹੋਰ ਮੰਗਾਂ ਮੰਨਣ ਤੱਕ ਮਰਨ ਵਰਤ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਚਾਹੇ ਜਾਨ ਚਲੀ ਜਾਵੇ, ਪਰ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਉਹ ਆਖਰੀ ਸਾਹ ਤੱਕ ਕਰਨਗੇ | ਪੀ.ਏ.ਯੂ. ਤੇ ਗਡਵਾਸੂ ਦੇ ਅਧਿਆਕਾਂ ਵਲੋਂ ਆਪਣਾ ਕੰਮ ਠੱਪ ਰੱਖ ਕੇ ਰੋਸ ਪ੍ਰਗਟਾਇਆ ਗਿਆ | ਰੋਸ ਧਰਨੇ ਨੂੰ ਪੀ.ਏ.ਯੂ. ਅਧਿਆਪਕ ਯੂਨੀਅਨ ਦੇ ਜਨਰਲ ਸਕੱਤਰ ਡਾ. ਕੇ.ਐਸ. ਸੰਘਾ, ਡਾ.ਜੀ.ਪੀ. ਐਸ. ਢਿੱਲੋਂ, ਡਾ.ਜੈਪਾਲ ਸਿੰਘ, ਸੁਰਿੰਦਰ ਕੁਮਾਰ, ਡਾ.ਸ਼ਿਵ ਕੁਮਾਰ, ਡਾ.ਨਿਲੇਸ਼ ਬਿਵਾਲਕਰ, ਡਾ.ਸੁਖਪ੍ਰੀਤ ਸਿੰਘ ਵੀ ਹਾਜ਼ਰ ਸਨ | ਦੂਸਰੇ ਪਾਸੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੁਲਾਜ਼ਮ ਦੀ ਯੂਨੀਅਨ ਪੀ.ਏ.ਯੂ. ਡੀ.ਪੀ.ਐਲ. ਤੇ ਕੰਨਟੈਕਟਰ ਮੁਲਾਜ਼ਮ ਯੂਨੀਅਨ, ਚੌਕੀਦਾਰ ਡੀ.ਪੀ.ਐਲ. ਤੇ ਪੀ.ਏ.ਯੂ. ਵੈਲਫੇਅਰ ਐਸੋਸੀਏਸ਼ਨ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਕਰਕੇ ਕੰਮ ਠੱਪ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ | ਕੱਚੇ ਮੁਲਾਜ਼ਮਾਂ ਨੇ ਛੇਤੀ ਮੰਗਾਂ ਨਾ ਮੰਨੇ ਜਾਣ 'ਤੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਵੀ ਐਲਾਨ ਕੀਤਾ | ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਪੀ.ਏ.ਯੂ. ਡੀ.ਪੀ.ਐਲ. ਤੇ ਕੰਨਟੈਕਟਰ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਜਗਵਿੰਦਰ ਸਿੰਘ ਗਰੇਵਾਲ, ਜਨਰਲ ਸਕੱਤਰ ਇੰਦਰਪਾਲ ਸਿੰਘ, ਜਤਿੰਦਰ ਕੁਮਾਰ ਪ੍ਰਧਾਨ ਸਫ਼ਾਈ ਸੇਵਾ ਐਸੋਸੀਏਸ਼ਨ ਨੇ ਵੀ ਸੰਬੋਧਨ ਕੀਤਾ ਅਤੇ ਰੋਸ ਰੈਲੀ ਦੌਰਾਨ ਹਾਜ਼ਰ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਉਨ੍ਹਾਂ ਕਿਹਾ ਕਿ ਸਾਰੇ ਇਕਜੁਟ ਹੋ ਕੇ ਆਪਣੀਆਂ ਹੱਕੀ ਮੰਗਾਂ ਮਨਵਾਉਣ ਤੱਕ ਇਸੇ ਤਰ੍ਹਾਂ ਡਟੇ ਰਹਿਣ | ਉਨ੍ਹਾਂ ਕਿਹਾ ਕਿ ਇਕ ਨਾ ਇਕ ਦਿਨ ਸਰਕਾਰ ਨੂੰ ਸਾਡੀਆਂ ਜਾਇਜ਼ ਮੰਗਾਂ ਮੰਨਣੀਆਂ ਹੀ ਪੈਣਗੀਆਂ |

ਫੋਕਲ ਪੁਆਇੰਟ ਦੀਆਂ ਸਾਰੀਆਂ ਸੜਕਾਂ ਦਾ ਕੀਤਾ ਜਾ ਰਿਹਾ ਨਵੀਨੀਕਰਨ-ਆਸ਼ੂ

ਲੁਧਿਆਣਾ, 3 ਦਸੰਬਰ (ਕਵਿਤਾ ਖੁੱਲਰ, ਪੁਨੀਤ ਬਾਵਾ)-ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੋਕਲ ਪੁਆਇੰਟ ਖੇਤਰ ਦੀਆਂ ਸਾਰੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਇਲਾਕੇ ਵਿਚ ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਣਾ ਲਈ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ-ਮਿੱਢਾ

ਲੁਧਿਆਣਾ, 3 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਮਿੱਢਾ ਚੌਕ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਿੱਢਾ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਨਰੋਏ ਸਮਾਜ ਦੀ ਸਿਰਜਣਾ ਲਈ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ | ਇਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ

ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਮਾਲਪੁਰ ਇਲਾਕੇ ਵਿਚ ਹੋਏ ਇਕ ਸੜਕ ਹਾਦਸੇ ਵਿਚ ਔਰਤ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਸ਼ਨਾਖਤ ਪੂਜਾ ਵਰਮਾ ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਪੂਜਾ ਵਰਮਾ ਆਪਣੇ ਪਤੀ ਵਿਨੋਦ ਵਰਮਾ ਨਾਲ ...

ਪੂਰੀ ਖ਼ਬਰ »

ਖਾਸੀ ਕਲਾਂ ਟੂਰਨਾਮੈਂਟ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਅਤੇ ਐਸ.ਜੀ.ਪੀ.ਸੀ. ਪ੍ਰਧਾਨ ਧਾਮੀ ਦਾ ਹੋਵੇਗਾ ਵਿਸ਼ੇਸ਼ ਸਨਮਾਨ

ਭਾਮੀਆਂ ਕਲਾਂ, 3 ਦਸੰਬਰ (ਜਤਿੰਦਰ ਭੰਬੀ)-ਕਿਸਾਨੀ ਅੰਦੋਲਨ ਦੀ ਜਿੱਤ ਨੂੰ ਸਮਰਪਿਤ 5 ਰੋਜ਼ਾ ਫੁੱਟਬਾਲ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ 4 ਦਸੰਬਰ ਸ਼ਨੀਵਾਰ ਨੂੰ ਪਿੰਡ ਖਾਸੀ ਕਲਾਂ ਵਿਖੇ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਮਜੀਤ ਸਿੰਘ ਗਰੇਵਾਲ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ 30ਵੇਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀ ਆਰੰਭਤਾ

ਲੁਧਿਆਣਾ, 3 ਦਸੰਬਰ (ਕਵਿਤਾ ਖੁੱਲਰ)-ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਨਿਰਧਾਰਿਤ ਰਾਗਾਂ 'ਚ ਕੀਰਤਨ ਦੀਆਂ ਛਹਿਬਰਾਂ ਲਾਉਣ ਵਾਲਾ 30ਵਾਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ ਰੇਖ ਹੇਠ ਆਰੰਭ ...

ਪੂਰੀ ਖ਼ਬਰ »

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੂਨਮ ਤਿਵਾੜੀ ਵਾਸੀ ਦਸਮੇਸ਼ ਕਾਲੋਨੀ ਦੀ ...

ਪੂਰੀ ਖ਼ਬਰ »

ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਇਕ ਨੌਜਵਾਨ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਿ੍ੰਸ ਸ਼ਾਰਦਾ ਵਾਸੀ ਰਾਹੋਂ ਰੋਡ ਦੀ ...

ਪੂਰੀ ਖ਼ਬਰ »

ਟੈਂਪੂ ਨੂੰ ਖੁਰਦ-ਬੁਰਦ ਕਰਨ ਦੇ ਮਾਮਲੇ 'ਚ ਦੋ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਟੈਂਪੂ ਨੂੰ ਖੁਰਦ ਬੁਰਦ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਜਿੰਦਰਪਾਲ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਦੀ ਸ਼ਿਕਾਇਤ ...

ਪੂਰੀ ਖ਼ਬਰ »

ਪੀਤਾ ਆਲਮਗੀਰ ਐਸ.ਓ.ਆਈ. ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਆਲਮਗੀਰ, 3 ਦਸੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਵਿਦਿਆਰਥੀ ਵਿੰਗ ਐਸ.ਓ.ਆਈ ਦੇ ਸਰਪ੍ਰਸਤ ਭੀਮ ਸਿੰਘ ਵੜੈਚ ਅਤੇ ਪ੍ਰਧਾਨ ਅਰਸ਼ਦੀਪ ਸਿੰਘ ਰੌਬਿਨ ਬਰਾੜ ਨਾਲ ਸਲਾਹ ਮਸ਼ਵਰਾ ਕਰਨ ਤੋਂ ਉਪ੍ਰੰਤ ਐਸ.ਓ.ਆਈ ਦੇ ਜਥੇਬੰਦਕ ...

ਪੂਰੀ ਖ਼ਬਰ »

ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਡਾਕਖਾਨੇ ਦੀ ਏਜੰਟ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਡਾਕਖਾਨੇ ਦੀ ਮਹਿਲਾ ਏਜੰਟ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਦਸਮੇਸ਼ ਨਗਰ ਦੇ ਰਹਿਣ ਵਾਲੇ ਪ੍ਰੇਮਜੀਤ ਪਾਸੀ ਦੀ ਸ਼ਿਕਾਇਤ 'ਤੇ ਮਹਿਲਾ ਏਜੰਟ ...

ਪੂਰੀ ਖ਼ਬਰ »

ਇਨਰ ਵਹੀਲ ਕਲੱਬ ਮੈਂਬਰਾਨ ਨੇ ਕੀਤਾ ਨਿਰਦੋਸ਼ ਸਕੂਲ ਦਾ ਦੌਰਾ

ਲੁਧਿਆਣਾ, 3 ਦਸੰਬਰ (ਕਵਿਤਾ ਖੁੱਲਰ)-ਇਨਰ ਵਹੀਲ ਕਲੱਬ ਲਈ ਇਹ ਇਕ ਮਹੱਤਵਪੂਰਣ ਦਿਨ ਸੀ, ਜਦੋਂ ਸਤਲੁਜ ਕਲੱਬ ਵਿਚ ਹੋਈ ਰਣਬੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਵਿਚ ਗੁਨਿੰਦਰ ਕੌਰ ਜ਼ਿਲ੍ਹਾ ਪ੍ਰਧਾਨ ਵਿਸ਼ੇਸ਼ ਤੌਰ 'ਤੇ ਪੁੱਜੇ | ਇਸਤੋਂ ਪਹਿਲਾਂ ਉਨ੍ਹਾਂ ਨੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਨੇ ਲੰਗਰਾਂ ਵਾਲੇ ਜਥੇਦਾਰ ਭਿੰਦਾ ਆਲਮਗੀਰ ਨੂੰ ਕੀਤਾ ਸਨਮਾਨਿਤ

ਆਲਮਗੀਰ, 3 ਦਸੰਬਰ (ਜਰਨੈਲ ਸਿੰਘ ਪੱਟੀ)-ਕਿਸਾਨ ਸੰਘਰਸ਼ ਦੇ ਮੁੱਢਲੇ ਦਿਨ ਤੋਂ ਹੀ ਦਿੱਲੀ ਦੇ ਵੱਖ ਵੱਖ ਬਾਰਡਰਾਂ ਤੇ ਕਾਰਸੇਵਾ ਸੰਪਰਦਾਇ ਮੁਖੀ ਸੰਤ ਅਮਰੀਕ ਸਿੰਘ ਪਟਿਆਲੇ ਵਾਲਿਆਂ ਦੇ ਸਥਾਨਕ ਜਥੇਦਾਰ ਹਰਭਿੰਦਰ ਸਿੰਘ ਭਿੰਦਾ ਮੁਖੀ ਡੇਰਾ ਕਾਰ ਸੇਵਾ ਆਲਮਗੀਰ ...

ਪੂਰੀ ਖ਼ਬਰ »

ਵਿਧਾਇਕ ਬੈਂਸ ਵਲੋਂ ਏ.ਟੀ.ਟਾਈ. ਸੜਕ ਦੇ ਪ੍ਰੋਜੈਕਟ ਦੀ ਗੁਣਵੱਤਾ ਦੀ ਜਾਂਚ

ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਆਤਮ ਨਗਰ ਵਿਖੇ ਏ.ਟੀ.ਆਈ. ਰੋਡ ਦੀ ਨਿਰਮਾਣ ਕਾਰਜ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਉਨ੍ਹਾਂ ਨੇ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਹਲਕਾ ਆਤਮ ਨਗਰ ਦੇ ਲੋੜਵੰਦ ਪਰਿਵਾਰਾਂ ਨੂੰ ਮਾਲੀ ਮਦਦ ਵੰਡਣ ਦੀ ਕੜਵਲ ਵਲੋਂ ਸ਼ੁਰੂਆਤ

d ਕਾਂਗਰਸ ਸਰਕਾਰ ਨੇ ਹਮੇਸ਼ਾ ਲੋੜਵੰਦਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ-ਕੜਵਲ d ਹਾਈਕਮਾਂਡ ਵਲੋਂ ਕੜਵਲ ਨੂੰ ਦਿੱਤੇ ਥਾਪੜੇ ਨੇ ਹਲਕਾ ਆਤਮ ਨਗਰ ਦੇ ਕਾਂਗਰਸੀਆਂ 'ਚ ਭਰਿਆ ਨਵਾਂ ਜੋਸ਼-ਨੋਨੀ ਲੁਧਿਆਣਾ, 3 ਦਸੰਬਰ (ਕਵਿਤਾ ਖੁੱਲਰ)-ਪੰਜਾਬ 'ਚ ਚਰਨਜੀਤ ਸਿੰਘ ...

ਪੂਰੀ ਖ਼ਬਰ »

ਮਿਆਦ ਖ਼ਤਮ ਹੋ ਚੁੱਕੇ ਰਸੋਈ ਗੈਸ ਸਿਲੰਡਰ ਦੀ ਵਰਤੋਂ ਕਰਨਾ ਹੋ ਸਕਦਾ ਹੈ ਖਤਰਨਾਕ

ਲੁਧਿਆਣਾ, 3 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਜਿਸ ਰਸੋਈ ਗੈਸ ਸਿਲੈਂਡਰ ਦੀ ਮਿਆਦ ਖਤਮ ਹੋ ਚੁੱਕੀ ਹੋਵੇ, ਉਸਦੀ ਵਰਤੋਂ ਕਰਨਾ ਖਤਰਨਾਕ ਹੋ ਸਕਦਾ ਹੈ, ਪਰ ਬਹੁਤੇ ਖਪਤਕਾਰਾਂ ਨੂੰ ਇਸ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਹੈ | ਗੱਲਬਾਤ ਦੌਰਾਨ ਇਕ ਗੈਸ ਕੰਪਨੀ ਦੇ ਅਧਿਕਾਰੀ ...

ਪੂਰੀ ਖ਼ਬਰ »

ਠੱਕਰਵਾਲ ਵਿਖੇ ਕੂੜੇ ਦੀ ਸਾਂਭ ਸੰਭਾਲ ਤੇ ਇਸ ਤੋਂ ਖਾਦ ਬਣਾਉਣ ਲਈ ਲੋਕਾਂ ਨੂੰ ਕੀਤਾ ਜਾਗਰੂਕ

ਫੁੱਲਾਂਵਾਲ, 3 ਦਸੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡ ਠੱਕਰਵਾਲ ਵਿਖੇ ਅੱਜ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਗ੍ਰਾਮ ਪੰਚਾਇਤ ਅਤੇ ਸਰਪੰਚ ...

ਪੂਰੀ ਖ਼ਬਰ »

ਪੰਜਾਬ ਗੰਭੀਰ ਬਿਜਲੀ ਸੰਕਟ ਹੇਠ ਚੰਨੀ ਸਰਕਾਰ ਖਾਮੋਸ਼- ਵਿਧਾਇਕ ਇਯਾਲੀ

ਮੁੱਲਾਂਪੁਰ-ਦਾਖਾ, 3 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਦਾਣਾ ਮੰਡੀਆਂ 'ਚ ਝੋਨੇ ਦਾ ਸੀਜਨ ਅਤੇ ਤਿਉਹਾਰਾਂ ਦੇ ਦਿਨ ਪਿੱਛੇ ਲੰਘ ਗਏ ਫਿਰ ਵੀ ਪੰਜਾਬ ਪਿਛਲੇ ਕਈ ਦਿਨਾਂ ਤੋਂ ਗੰਭੀਰ ਬਿਜਲੀ ਸੰਕਟ 'ਚੋਂ ਗੁਜ਼ਰ ਰਿਹਾ | ਪਾਵਰਕਮ ਦੇ ਘਰੇਲੂ ਖ਼ਪਤਕਾਰ ਅਤੇ ਟਿਊਬਵੈੱਲ ...

ਪੂਰੀ ਖ਼ਬਰ »

ਕਾਮਨ ਸਰਵਿਸ ਸੈਂਟਰ ਵਲੋਂ 60 ਲੱਖ ਆਯੁਸ਼ਮਾਨ ਕਾਰਡ ਅਤੇ 22 ਲੱਖ ਈ-ਸ਼੍ਰਮ ਕਾਰਡ ਬਣਾਏ ਗਏ- ਮਮਤਾ ਆਸ਼ੂ

ਲੁਧਿਆਣਾ, 3 ਦਸੰਬਰ (ਕਵਿਤਾ ਖੁੱਲਰ)-ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਮਨਿਸਟਰੀ ਆਫ ਇਲੈਕਟ੍ਰੋਨਿਕਸ ਕਮਿਸ਼ਨ ਵਲੋਂ ਬੱਚਤ ਭਵਨ ਲੁਧਿਆਣਾ ਵਿਖੇ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਕੁਮਾਰ ਪੰਚਾਲ ਦੀ ਅਗਵਾਈ ਹੇਠ ਆਜ਼ਾਦੀ ...

ਪੂਰੀ ਖ਼ਬਰ »

ਸਰਕਾਰ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ 'ਤੇ ਰਿਹਾਅ ਕਰੇ-ਅਕਾਲ ਯੂਥ

ਲੁਧਿਆਣਾ, 3 ਦਸੰਬਰ (ਅਮਰੀਕ ਸਿੰਘ ਬੱਤਰਾ)-ਅਕਾਲ ਯੂਥ ਨੇ ਸਰਕਾਰ ਤੋਂ ਮੰਗ ਕੀਤੀ ਕਿ ਦਿੱਲੀ ਦੇ ਤਿਹਾੜ ਜੇਲ੍ਹ ਵਿਚ ਬੰਦ ਜਥੇਦਾਰ ਜਗਤਾਰ ਸਿੰਘ ਹਵਾਰਾ ਜੋ ਕਾਫੀ ਬਿਮਾਰ ਹਨ ਦਾ ਇਲਾਜ ਕਰਾਇਆ ਜਾਵੇਗਾ ਕਿਉਂਕਿ ਉਨ੍ਹਾਂ ਸੈਲ ਕਾਫੀ ਘੱਟ ਗਏ ਹਨ | ਸਥਾਨਕ ਸਰਕਟ ਹਾਊਸ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 3 ਮਰੀਜ਼ ਹੋਰ ਸਾਹਮਣੇ ਆਏ

ਲੁਧਿਆਣਾ, 3 ਦਸੰਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ ਤੱਕ 2903997 ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੈਟਰੋਲ ਡੀਜ਼ਲ 'ਤੇ ਵੈਟ ਦੀ ਦਰ ਹੋਰ ਘਟਾਵੇ-ਪੱਪੂ

ਲੁਧਿਆਣਾ, 3 ਦਸੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਪੱਪੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੀ ਦਿੱਲੀ ਸਰਕਾਰ ਦੀ ਤਰਜ਼ 'ਤੇ ਪੈਟਰੋਲ ਡੀਜਲ ਉਪਰ ਵੈਟ ਦੀ ਦਰ ਘੱਟ ਕਰੇ ਤਾਂ ਜੋ ਸੂਬੇ ਦੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 3 ਦਸੰਬਰ (ਕਵਿਤਾ ਖੁੱਲਰ)-ਬੀਤੀ ਸ਼ਾਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ

ਲੁਧਿਆਣਾ, 3 ਦਸੰਬਰ (ਕਵਿਤਾ ਖੁਲਰ)-ਨਾਨਕ ਨਾਮ ਲੇਵਾ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਨ ਦੇ ਉਦੇਸ਼ ਤਹਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ | ਭਾਈ ਗੁਰਪ੍ਰੀਤ ਸਿੰਘ ਕਾਨਪੁਰੀ ਅਤੇ ਬੀਬੀ ਜਸਪ੍ਰੀਤ ਕੌਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਲੜਕੀਆਂ ਵਿਖੇ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਬਾਰੇ ਜਾਗਰੂਕਤਾ ਮੁਹਿੰਮ ਵਿੱਢੀ

ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)-ਖ਼ਾਲਸਾ ਕਾਲਜ ਲੜਕੀਆਂ ਸਿਵਲ ਲਾਈਨਜ਼ ਲੁਧਿਆਣਾ ਦੇ ਰੈੱਡ ਰਿਬਨ ਕਲੱਬ ਨੇ ਯੁਵਕ ਸੇਵਾਵਾਂ ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬ ਦੇ ਸੱਭਿਆਚਾਰਕ ਵਿਰਸੇ ਬਾਰੇ ਜਾਗਰੂਕਤਾ ਮੁਹਿੰਮ ਵਿੱਢੀ ਗਈ | ਪੰਜਾਬੀ ਸੱਭਿਆਚਾਰ ਤੇ ਵਿਰਸੇ ਨੂੰ ...

ਪੂਰੀ ਖ਼ਬਰ »

ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਮੁਫ਼ਤ ਕਣਕ ਵੰਡਣ ਦੇ ਕੰਮ ਦਾ ਹੋਵੇਗਾ ਵਿਸਥਾਰ

ਲੁਧਿਆਣਾ, 3 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੋੜਵੰਦਾਂ ਨੂੰ ਮੁਫਤ ਕਣਕ ਵੰਡਣ ਦਾ ਕੰਮ ਪਿਛਲੇ ਦਿਨੀਂ ਆਰੰਭ ਕੀਤਾ ਗਿਆ ਸੀ ਜੋ ਕਿ ਬੜੀ ਤੇਜੀ ਨਾਲ ਚੱਲਦਾ ਰਿਹਾ ਅਤੇ ਇਹ ਕੰਮ ਮੁੰਕਮਲ ਹੋ ...

ਪੂਰੀ ਖ਼ਬਰ »

ਫਿਕੋ ਵਲੋਂ ਘੱਟੋ-ਘੱਟ ਮਜ਼ਦੂਰੀ ਦਰਾਂ ਵਿਚ ਮਾਰਚ 2020 ਤੋਂ ਵਾਧੇ ਦੇ ਕਰੜਾ ਵਿਰੋਧ

ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਦੀ ਇਕ ਅਹਿਮ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਦੀ ਅਗਵਾਈ ਵਿਚ ਹੋਈ, ਜਿਸ ਵਿਚ ਹਾਜ਼ਰ ਆਹੁਦੇਦਾਰਾਂ ਤੇ ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਬੇਅਦਬੀ ਦੇ ਮਾਮਲੇ 'ਚ ਡੇਰਾ ਸੱਚਾ ਸੌਦਾ ਦੇ ਪ੍ਰਬੰਧਕ ਜਾਂਚ ਟੀਮ ਅੱਗੇ ਪੇਸ਼ ਨਹੀਂ ਹੋਏ

ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਅਤੇ ਬੇਅਦਬੀ ਕਰਨ ਦੇ ਮਾਮਲੇ ਵਿਚ ਜਾਂਚ ਕਰ ਰਹੀ ਸਪੈਸ਼ਲ ਜਾਂਚ ਟੀਮ ਵਲੋਂ ਸੰਮਨ ਭੇਜੇ ਜਾਣ ਦੇ ਬਾਵਜੂਦ ਡੇਰਾ ਸੱਚਾ ਸੌਦਾ ਦੇ ਪ੍ਰਬੰਧਕ ਜਾਂਚ ਟੀਮ ਸਾਹਮਣੇ ਪੇਸ਼ ਨਹੀਂ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨਾਬਾਲਗ ਲੜਕੀ ਦੀ ਮੌਤ

ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੱਸੀਆਂ ਰੋਡ 'ਤੇ ਰਹਿੰਦੀ ਇਕ ਨਾਬਾਲਗ ਲੜਕੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਚਾਂਦਨੀ ਵਜੋਂ ਕੀਤੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵਿਸ਼ੇਸ਼ ਟੀਕਾਕਰਨ ਕੈਂਪ

ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕਚਹਿਰੀ ਕੰਪਲੈਕਸ ਵਿਚ ਇਕ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਵੱਖ ਵੱਖ ਨਿਆਂਇਕ ਅਦਾਲਤਾਂ ਵਿਚ ਕੰਮ ਕਰਦੇ ਸਟਾਫ਼ ਮੈਂਬਰਾਂ ਨੂੰ ਕੋਰੋਨਾ ਵਾਇਰਸ ...

ਪੂਰੀ ਖ਼ਬਰ »

ਕਰੋੜਾਂ ਦੀ ਜ਼ਮੀਨ 'ਤੇ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਇਕ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੀ ਪੁਲਿਸ ਨੇ ਕਰੋੜਾਂ ਰੁਪਏ ਮੁੱਲ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਦੇ ਦੋਸ਼ ਤਹਿਤ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸ਼ਹਿਰ ਦੇ ਉੱਘੇ ਕਲੋਨਾਈਜ਼ਰ ...

ਪੂਰੀ ਖ਼ਬਰ »

ਮਾਸੂਮ ਬਾਲੜੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਮਾਸੂਮ ਬਾਲੜੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜ੍ਹਤ ਬੱਚੀ ਦੀ ਮਾਤਾ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਮਾਮਲਾ ਚੇਅਰਮੈਨ ਵਲੋਂ ਪਪੀਤਾ ਮਾਰਕੀਟ 'ਚ ਫੜੇ ਬਿਜਲੀ ਦੇ ਕੁੰਡੀ ਕੁਨੈਕਸ਼ਨਾਂ ਦਾ 15 ਦੁਕਾਨਦਾਰਾਂ ਨੂੰ ਨੋਟਿਸ ਭੇਜ ਕੇ ਦੋ ਦਿਨ 'ਚ ਮੰਗਿਆ ਸਪੱਸ਼ਟੀਕਰਨ-ਸਕੱਤਰ

ਲੁਧਿਆਣਾ, 3 ਦਸੰਬਰ (ਅਮਰੀਕ ਸਿੰਘ ਬੱਤਰਾ)-ਬੁੱਧਵਾਰ ਦੇਰ ਰਾਤ ਨੂੰ ਨਵੀਂ ਸਬਜ਼ੀ ਮੰਡੀ ਦੀ ਪਪੀਤਾ ਮਾਰਕੀਟ ਵਿਚ ਕੁੰਡੀ ਲਗਾਕੇ ਬਿਜਲੀ ਚੋਰੀ ਕਰ ਰਹੇ ਆੜ੍ਹਤੀਆਂ ਨੂੰ ਚੇਅਰਮੈਨ ਦਰਸ਼ਨ ਲਾਲ ਬਵੇਜਾ ਵਲੋਂ ਰੰਗੇ ਹੱਥੀਂ ਫੜੇ ਜਾਣ ਤੋਂ ਬਾਅਦ ਸ਼ੁੱਕਰਵਾਰ ਨੂੰ ...

ਪੂਰੀ ਖ਼ਬਰ »

ਰਾਜ ਪੱਧਰੀ ਵੱਖ-ਵੱਖ ਆਸ਼ਾ ਵਰਕਰ ਜਥੇਬੰਦੀਆਂ ਦਾ ਹੋਇਆ ਰਲੇਵਾਂ

ਲੁਧਿਆਣਾ, 3 ਦਸੰਬਰ (ਸਲੇਮਪੁਰੀ)-ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਜ ਨਾਲ ਸਬੰਧਿਤ ਵੱਖ ਵੱਖ ਜਥੇਬੰਦੀਆਂ ਨੇ ਮੰਗ ਦੀ ਪੂਰਤੀ ਲਈ ਇਕ ਮੰਚ ਉਪਰ ਇਕੱਠੇ ਹੋ ਕੇ ਕੰਮ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਤਹਿਤ ਆਲ ਇੰਡੀਆ ਆਸ਼ਾ ਵਰਕਰ ਯੂਨੀਅਨ ਦੇ ਦੋਵਾਂ ਗਰੁੱਪਾਂ ਦੀ ...

ਪੂਰੀ ਖ਼ਬਰ »

ਰੇਲਵੇ ਓਵਰਬਿ੍ਜ ਦੇ ਨਿਰਮਾਣ ਦੌਰਾਨ ਟਰੈਫਿਕ ਸੁਚਾਰੂ ਢੰਗ ਨਾਲ ਚਲਾਉਣ ਲਈ ਸੜਕ ਨਾ ਬਣਾਉਣ ਵਿਰੁੱਧ ਮੁੱਖ ਮੰਤਰੀ ਨੂੰ ਭੇਜੀ ਸ਼ਿਕਾਇਤ

ਲੁਧਿਆਣਾ, 3 ਦਸੰਬਰ (ਅਮਰੀਕ ਸਿੰਘ ਬੱਤਰਾ)-ਕੌਂਸਲ ਆਫ ਆਰ. ਟੀ. ਆਈ. ਐਕਟਵਿਸਟ ਦੇ ਪ੍ਰਧਾਨ ਰੋਹਿਤ ਸਭਰਵਾਲ ਨੇ ਮੁੱਖ ਮੰਤਰੀ ਪੰਜਾਬ, ਸਥਾਨਕ ਸਰਕਾਰਾਂ ਵਿਭਾਗ ਦੇ ਪਿ੍ੰਸੀਪਲ ਸਕੱਤਰ ਨੂੰ ਪੱਤਰ ਭੇਜਕੇ ਮੰਗ ਕੀਤੀ ਹੈ ਕਿ ਪੱਖੋਵਾਲ ਰੋਡ ਤੇ ਬਣਾਏ ਜਾ ਰਹੇ ਰੇਲਵੇ ਉਵਰ ...

ਪੂਰੀ ਖ਼ਬਰ »

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਬਾਬਾ ਗੁਲਜ਼ਾਰ ਸਿੰਘ ਦੀ 20ਵੀਂ ਬਰਸੀ ਨੂੰ ਸਮਰਪਿਤ 13 ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ

ਇਯਾਲੀ/ਥਰੀਕੇ, 3 ਦਸੰਬਰ (ਮਨਜੀਤ ਸਿੰਘ ਦੁੱਗਰੀ)-ਲੁਧਿਆਣਾ ਦੇ ਫਿਰੋਜ਼ਪੁਰ ਮਾਰਗ ਸਥਿਤ ਗੁਰੂ ਨਾਨਕ ਦਰਬਾਰ ਝਾਂਡੇ ਦੇ ਮੁਖੀ ਸੰਤ ਰਾਮਪਾਲ ਸਿੰਘ ਦੇ ਪੂਜਨੀਕ ਪਿਤਾ ਬਾਬਾ ਗੁਲਜ਼ਾਰ ਸਿੰਘ ਜੀ ਦੀ ਸਾਲਾਨਾ 20ਵੀਂ ਬਰਸੀ ਜੋ 3 ਤੋਂ 5 ਦਸੰਬਰ ਤੱਕ ਮਨਾਈ ਜਾ ਰਹੀ ਹੈ ਨੂੰ ...

ਪੂਰੀ ਖ਼ਬਰ »

ਬਿੰਦਰਾ ਨੇ ਆਰੀਆ ਕਾਲਜ ਦੇ ਵਿਦਿਆਰਥੀਆਂ ਨੂੰ ਖੇਡ ਕਿੱਟਾਂ ਸੌਂਪੀਆਂ

ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)-ਸਥਾਨਕ ਆਰੀਆ ਕਾਲਜ ਵਿਖੇ ਅੱਜ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਪੰਜਾਬ ਯੁਵਕ ਭਲਾਈ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਪੁੱਜੇ | ਚੇਅਰਮੈਨ ਬਿੰਦਰਾ ਨੇ ਬੋਰਡ ਵਲੋਂ ਆਰੀਆ ਕਾਲਜ ...

ਪੂਰੀ ਖ਼ਬਰ »

ਸਮਾਜ ਨੂੰ ਲਾਲੀ ਵਰਗੇ ਇਮਾਨਦਾਰ ਅਤੇ ਮਿਹਨਤੀ ਲੋਕਾਂ ਦੀ ਲੋੜ ਹੈ-ਭਾਈ ਦਵਿੰਦਰ ਸੂਦ

ਲੁਧਿਆਣਾ, 3 ਦਸੰਬਰ (ਕਵਿਤਾ ਖੁੱਲਰ)-ਦੁਨੀਆ ਵਿਚ ਬਹੁਤ ਘੱਟ ਲੋਕ ਹੁੰਦੇ ਹਨ ਜੋ ਇਮਾਨਦਾਰੀ ਨਾਲ ਆਪਣੀਆਂ ਪਰਿਵਾਰਕ ਜ਼ਿੰਮੇਵਾਰੀਆਂ ਨਿਭਾਉਣ ਦੇ ਨਾਲ-ਨਾਲ ਸਮਾਜ ਲਈ ਵੀ ਕੁਝ ਅਜਿਹਾ ਕਰਦੇ ਹਨ, ਜਿਸ ਨਾਲ ਲੋਕਾਂ ਦਾ ਭਲਾ ਹੁੰਦਾ ਹੈ ਅਤੇ ਲੋਕਾਂ ਦੇ ਦੁੱਖ ਨੂੰ ਸੁੱਖ ਤੇ ...

ਪੂਰੀ ਖ਼ਬਰ »

ਮੰਗਲੀ ਖਾਸ ਵਿਖੇ ਕਾਂਗਰਸੀ ਆਗੂ ਗਰੇਵਾਲ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਭਾਮੀਆਂ ਕਲਾਂ, 3 ਦਸੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਮੰਗਲੀ ਖ਼ਾਸ ਦੇ ਸਰਪੰਚ ਸੁੱਚਾ ਰਾਮ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਪਾਲ ਸਿੰਘ ਗਰੇਵਾਲ ਵਿਸ਼ੇਸ਼ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਸਰਕਾਰ ਬਣਨ 'ਤੇ ਸੂਬੇ ਦਾ ਵਪਾਰ ਅਤੇ ਇੰਡਸਟਰੀ ਹੋਵੇਗੀ ਪ੍ਰਫੁੱਲਿਤ-ਮੱਕੜ

ਲੁਧਿਆਣਾ, 3 ਦਸੰਬਰ (ਕਵਿਤਾ ਖੁੱਲਰ)-ਪੰਜਾਬ ਦੀ ਇੰਡਸਟਰੀ, ਵਪਾਰ ਨੂੰ ਪ੍ਰਫੁਲਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਐਲਾਨੇ 13 ਸੂਤਰੀ ਪ੍ਰੋਗਰਾਮ ਦਾ ਸਵਾਗਤ ਕਰਦੇ ਹੋਏ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਸ. ਧਾਮੀ ਦੀ ਅਗਵਾਈ ਹੇਠ ਧਰਮ ਪ੍ਰਚਾਰ ਤੇਜ਼ੀ ਨਾਲ ਹੋਵੇਗਾ-ਨੱਤ, ਆਲਮਗੀਰ, ਰਣੀਆ

ਆਲਮਗੀਰ, 3 ਦਸੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਲੁਧਿਆਣਾ ਦਿਹਾਤੀ ਅਤੇ ਜਗਰਾਉਂ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਨੱਤ, ਯੂਥ ਅਕਾਲੀ ਦਲ ਸਰਕਲ ਆਲਮਗੀਰ ਦੇ ਪ੍ਰਧਾਨ ਤਲਵਿੰਦਰ ਸਿੰਘ ਆਲਮਗੀਰ, ਸ਼੍ਰੋਮਣੀ ਅਕਾਲੀ ਦਲ ਸਰਕਲ ਆਲਮਗੀਰ ...

ਪੂਰੀ ਖ਼ਬਰ »

ਜ਼ਿਲ੍ਹਾ ਟਾਸਕ ਫੋਰਸ ਨੇ ਬਾਲ ਮਜ਼ਦੂਰੀ ਵਿਰੋਧੀ ਹਫ਼ਤੇ ਦੇ ਆਖਰੀ ਦਿਨ 8 ਬਾਲ ਮਜ਼ਦੂਰ ਛੁਡਵਾਏ

ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)-ਬਾਲ ਮਜ਼ਦੂਰੀ ਦਾ ਖਾਤਮਾ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਦੇ ਕਿਰਤ ਵਿਭਾਗ ਵਲੋਂ ਬਾਲ ਮਜ਼ਦੂਰੀ ਵਿਰੋਧੀ ਹਫ਼ਤਾ ਮਨਾਇਆ ਗਿਆ ਅਤੇ ਹਫ਼ਤੇ ਨੂੰ 7 ਦੀ ਬਜਾਏ 5 ਦਿਨ ਕਰ ਦਿੱਤਾ ਗਿਆ | ਜਿਸ ਦੇ ਆਖਰੀ ਦਿਨ ਜ਼ਿਲ੍ਹਾ ਟਾਸਕ ਫੋਰਸ ਦੀ ...

ਪੂਰੀ ਖ਼ਬਰ »

ਰਾਜ ਪੱਧਰੀ ਵੱਖ-ਵੱਖ ਆਸ਼ਾ ਵਰਕਰ ਜਥੇਬੰਦੀਆਂ ਦਾ ਹੋਇਆ ਰਲੇਵਾਂ

ਲੁਧਿਆਣਾ, 3 ਦਸੰਬਰ (ਸਲੇਮਪੁਰੀ)-ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਜ ਨਾਲ ਸਬੰਧਿਤ ਵੱਖ ਵੱਖ ਜਥੇਬੰਦੀਆਂ ਨੇ ਮੰਗ ਦੀ ਪੂਰਤੀ ਲਈ ਇਕ ਮੰਚ ਉਪਰ ਇਕੱਠੇ ਹੋ ਕੇ ਕੰਮ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਤਹਿਤ ਆਲ ਇੰਡੀਆ ਆਸ਼ਾ ਵਰਕਰ ਯੂਨੀਅਨ ਦੇ ਦੋਵਾਂ ਗਰੁੱਪਾਂ ਦੀ ...

ਪੂਰੀ ਖ਼ਬਰ »

ਫਿਰੋਜ਼ ਗਾਂਧੀ ਮਾਰਕੀਟ 'ਚ ਗੁੰਡਾਗਰਦੀ

ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਫਿਰੋਜ਼ਗਾਂਧੀ ਮਾਰਕੀਟ ਵਿਚ ਪੰਡਿਤ ਪਰੌਂਠੇ ਰੈਸਟੋਰੈਂਟ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਮਾਲਕ ਜ਼ਖ਼ਮੀ ਹੋ ਗਿਆ, ਜਦਕਿ ਪੁਲਿਸ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX