ਤਾਜਾ ਖ਼ਬਰਾਂ


ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  6 minutes ago
ਫਗਵਾੜਾ, 25 ਮਈ (ਹਰਜੋਤ ਸਿੰਘ ਚਾਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦਾ ਬਕਾਇਆ ਲੈਣ ਲਈ ਕਿਸਾਨ ਜਥੇਬੰਦੀਆਂ ਨੇ 26 ਮਈ ਨੂੰ ਫਗਵਾੜਾ ਜੀ.ਟੀ.ਰੋਡ 'ਤੇ ਚਾਰ ਘੰਟੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ...
ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਨੂੰ ਸਦਮਾ- ਬਾਪੂ ਸਾਧੂ ਸਿੰਘ ਦਾ ਦਿਹਾਂਤ
. . .  15 minutes ago
ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਦੇ ਪਿਤਾ ਸਾਧੂ ਸਿੰਘ ਅਕਾਲ ਚਲਾਣਾ ਕਰ ਗਏ ਹਨ। ਇਸ ਦੁਖ ਦੀ ਘੜੀ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ...
ਟੈਰਰ ਫੰਡਿੰਗ ਮਾਮਲੇ 'ਚ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ
. . .  about 1 hour ago
ਨਵੀਂ ਦਿੱਲੀ, 25 ਮਈ-ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੱਤਵਾਦੀ ਫੰਡਿੰਗ ਮਾਮਲੇ ’ਚ ਦੋਸ਼ੀ ਪਾਏ ਗਏ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਯਾਸੀਨ ਮਲਿਕ ’ਤੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ...
ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼
. . .  about 1 hour ago
ਨਵੀਂ ਦਿੱਲੀ, 25 ਮਈ-ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਨੂੰ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼ ਕੀਤਾ ਗਿਆ ਹੈ।
ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ
. . .  about 2 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ 'ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਲਈ...
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਇਸ ਵਾਰ ਕਾਗ਼ਜ਼ ਰਹਿਤ ਹੋਵੇਗਾ ਪੰਜਾਬ ਦਾ ਬਜਟ
. . .  about 2 hours ago
ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਪੰਜਾਬੀਆਂ ਦੀ ਤੰਦਰੁਸਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ 2022 ਕਾਗ਼ਜ਼ ਰਹਿਤ ਹੋਵੇਗਾ...
ਸ੍ਰੀ ਹਰਿਮੰਦਰ ਸਾਹਿਬ 'ਚ ਤੰਤੀ ਸਾਜ਼ਾਂ ਨਾਲ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਸੰਜੀਦਾ
. . .  about 3 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸੰਬੰਧੀ ਯਤਨ ਆਰੰਭੇ ਗਏ ਹਨ। ਇਸ ਨੂੰ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 25 ਮਈ-ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰਨਾਂ ਸੀਨੀਅਰ ਲੀਡਰ ਸਹਿਬਾਨਾਂ ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ। ਇਸ ਸੰਬੰਧੀ ਉਨ੍ਹਾਂ ਨੇ ਆਪਣੀ ਫੇਸਬੁੱਕ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
ਦੋ ਧਿਰਾਂ ਦੀ ਲੜਾਈ 'ਚ ਨੌਜਵਾਨ ਦੀ ਮੌਤ
. . .  about 3 hours ago
ਦਿੜ੍ਹਬਾ ਮੰਡੀ, 25 ਮਈ (ਹਰਬੰਸ ਸਿੰਘ ਛਾਜਲੀ)- ਪਿੰਡ ਦੀਵਾਨਗੜ੍ਹ ਕੈਂਪਸ ਵਿਖੇ ਰੰਜ਼ਿਸ਼ ਕਾਰਨ ਦੋ ਗੁੱਟਾਂ 'ਚ ਹੋਈ ਲੜਾਈ 'ਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਲੜਾਈ 'ਚ ਪਿੰਡ ਮੁਨਸ਼ੀਵਾਲਾ, ਰਤਨਗੜ੍ਹ ਸਿੰਧੜਾਂ, ਦੀਵਾਨਗੜ੍ਹ ਕੈਂਪਸ ਅਤੇ ਕੜਿਆਲ ਦੇ...
ਸਕੂਲ ਅਧਿਆਪਕਾਂ ਵਲੋਂ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਕਕਾਰ ਪਹਿਨਣ ਤੋਂ ਰੋਕਣ 'ਤੇ ਸਿੱਖ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਮਾਹਿਲਪੁਰ, 25 ਮਈ (ਰਜਿੰਦਰ ਸਿੰਘ)-ਪਹਾੜੀ ਖਿੱਤੇ 'ਚ ਵਸੇ ਪਿੰਡ ਜੇਜੋਂ ਦੁਆਬਾ ਵਿਖੇ ਚੱਲ ਰਹੇ ਸਰਕਾਰੀ ਸੀਨੀਅਰ ਸਮਾਰਟ ਸਕੂਲ 'ਚ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ਸਕੂਲ ਦੇ ਕੁਝ ਅਧਿਆਪਕ ਵਲੋਂ ਇਕ...
ਸੁਨਾਮ 'ਚ ਨਸ਼ਿਆਂ ਖ਼ਿਲਾਫ਼ ਪੁਲਿਸ ਅਤੇ ਨੀਮ ਫ਼ੌਜੀ ਬਲਾਂ ਵਲੋਂ ਫਲੈਗ ਮਾਰਚ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 25 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜਿੱਥੇ ਸੁਨਾਮ ਪੁਲਿਸ ਵਲੋਂ ਅੱਜ ਸਵੇਰੇ ਹੀ ਸ਼ਹਿਰ ਦੀ ਇਕ ਬਸਤੀ ਵਿਚ ਨਸ਼ਿਆਂ ਦੇ ਧੰਦੇ 'ਚ ਲਿਪਤ ਕੁਝ ਸ਼ੱਕੀ ਵਿਅਕਤੀਆਂ ਦੇ ਘਰਾਂ...
ਦਿਨ-ਦਿਹਾੜੇ ਕਾਪਾ ਦਿਖਾ ਕੇ ਔਰਤ ਤੇ ਉਸ ਦੇ ਬੱਚੇ ਸਮੇਤ ਕਾਰ ਨੂੰ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  about 4 hours ago
ਜਲਾਲਾਬਾਦ, 25 ਮਈ (ਕਰਨ ਚੁਚਰਾ)-ਇਲਾਕੇ ਅੰਦਰ ਲੁੱਟਖੋਹ ਦੀਆਂ ਵਾਰਦਾਤਾਂ ਨੇ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਨੂੰ ਪੂਰੀ ਤਰ੍ਹਾਂ ਉਜਾਗਰ ਕਰਕੇ ਰੱਖ ਦਿੱਤਾ ਹੈ। ਅਜਿਹਾ ਸ਼ਾਇਦ ਹੀ ਕੋਈ ਦਿਨ ਹੋਵੇਗਾ ਜਦ ਕਿਧਰੇ ਚੋਰੀ ਜਾਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਨਾ ਦਿੱਤਾ ਗਿਆ ਹੋਵੇ...
ਗਿਆਨਵਾਪੀ ਮਸਜਿਦ ਕੇਸ ਸਿਵਿਲ ਜੱਜ ਤੋਂ ਫਾਸਟ ਟਰੈਕ ਕੋਰਟ ਟਰਾਂਸਫ਼ਰ, 30 ਮਈ ਨੂੰ ਹੋਵੇਗੀ ਅਗਲੀ ਸੁਣਵਾਈ
. . .  about 4 hours ago
ਨਵੀਂ ਦਿੱਲੀ, 25 ਮਈ-ਗਿਆਨਵਾਪੀ ਮਾਮਲੇ 'ਚ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਅਦਾਲਤ ਨੇ ਬਿਨਾਂ ਸਮਾਂ ਗਵਾਏ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਇਸ ਪੂਰੇ ਮਾਮਲੇ ਨੂੰ ਫਾਸਟ ਟਰੈਕ 'ਤੇ ਤਬਦੀਲ ਕਰ ਦਿੱਤਾ। ਹੁਣ ਗਿਆਨਵਾਪੀ ਮਸਜਿਦ ਦਾ ਮਾਮਲਾ ਤੇਜ਼ੀ ਨਾਲ ਅੱਗੇ ਵਧੇਗਾ, ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਹੋ ਸਕਦੀ ਹੈ ਅਤੇ ਜਲਦ ਤੋਂ ਜਲਦ ਫੈਸਲਾ ਸੁਣਾਇਆ ਜਾ ਸਕਦਾ ਹੈ...
ਕੋਪਰੇਟਿਵ ਬੈਂਕਾਂ ਦੇ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਫ਼ੰਡ ਜਾਰੀ
. . .  about 4 hours ago
ਚੰਡੀਗੜ੍ਹ, 25 ਮਈ-ਕੋਪਰੇਟਿਵ ਬੈਂਕਾਂ ਦੇ ਲਈ ਮਾਨ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਮਾਨ ਸਰਕਾਰ ਦਾ ਕਹਿਣਾ ਹੈ ਕਿ ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਫ਼ੰਡ ਜਾਰੀ ਕੀਤਾ ਗਿਆ। ਜਾਣਕਾਰੀ ਮੁਤਾਬਿਕ 425 ਕਰੋੜ ਰੁਪਏ ਦਾ ਫ਼ੰਡ ਜਾਰੀ ਕੀਤਾ...
ਖੁੱਲ੍ਹੇ ਬੋਰਵੈੱਲ ਨੂੰ ਲੈ ਕੇ ਮਾਨ ਸਰਕਾਰ ਸਖ਼ਤ, ਬੋਰਵੈੱਲ ਬੰਦ ਨਾ ਹੋਣ 'ਤੇ ਹੋਵੇਗੀ ਅਪਰਾਧਿਕ ਕਾਰਵਾਈ
. . .  about 4 hours ago
ਚੰਡੀਗੜ੍ਹ, 25 ਮਈ-ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਇਸ ਸੰਬੰਧੀ ਸਰਕਾਰ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ। ਐਡਵਾਇਜ਼ਰੀ ਜਾਰੀ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਬੋਰਵੈੱਲ ਬੰਦ ਨਾ ਹੋਣ 'ਤੇ ਅਪਰਾਧਿਕ ਕਾਰਵਾਈ ਹੋਵੇਗੀ...
ਸੀ.ਟੀ.ਯੂ. ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਅਜਨਾਲਾ ਅੰਮ੍ਰਿਤਸਰ ਮਾਰਗ ਜਾਮ
. . .  about 5 hours ago
ਹਰਸ਼ ਛੀਨਾ, 25 ਮਈ (ਕੜਿਆਲ)-ਮਹਾਤਮਾ ਗਾਂਧੀ ਰੁਜ਼ਗਾਰ ਗਾਰੰਟੀ ਯੋਜਨਾ ਤਹਿਤ ਕੰਮ ਕਰਦੇ ਕਾਮਿਆਂ ਵਲੋਂ ਮਿਹਨਤਾਨਾ ਨਾ ਮਿਲਣ ਕਾਰਨ ਸੈਂਟਰਲ ਟਰੇਡ ਯੂਨੀਅਨ ਦੇ ਝੰਡੇ ਹੇਠ ਮਗਨਰੇਗਾ ਕਾਮਿਆਂ ਵਲੋਂ ਅਜਨਾਲਾ ਅੰਮ੍ਰਿਤਸਰ...
ਉੱਘੇ ਸਾਹਿਤਕਾਰ ਹਰਬੰਸ ਸਿੰਘ ਢਿੱਲੋਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
. . .  about 5 hours ago
ਧੂਰੀ, 25 ਮਈ (ਦੀਪਕ)-ਪੰਜਾਬੀ ਫ਼ਿਲਮਾਂ ਦੇ ਉੱਘੇ ਅਦਾਕਾਰ ਬੀਨੂੰ ਢਿੱਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਪਿਤਾ ਹਰਬੰਸ ਸਿੰਘ ਢਿੱਲੋਂ ਸੰਖੇਪ ਬਿਮਾਰੀ ਪਿੱਛੋਂ ਸਦੀਵੀ ਵਿਛੋੜਾ ਦੇ ਗਏ। ਉੱਘੇ ਸਾਹਿਤਕਾਰ ਤੇ ਚਿੱਤਰਕਾਰ ਹਰਬੰਸ ਸਿੰਘ ਢਿੱਲੋਂ ਦਾ ਅੱਜ ਰਾਮਬਾਗ ਧੂਰੀ ਵਿਖੇ ਸੇਜ਼ਲ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ।
ਆਦਮਪੁਰ: ਸਰਕਾਰੀ ਸਕੂਲ ਸਾਹਮਣੇ ਨਵੀਂ ਆਬਾਦੀ 'ਚ ਚੱਲੀਆਂ ਗੋਲੀਆਂ
. . .  about 5 hours ago
ਆਦਮਪੁਰ, 25 ਮਈ (ਹਰਪ੍ਰੀਤ ਸਿੰਘ)- ਆਦਮਪੁਰ ਦੇ ਮੁਹੱਲਾ ਗਾਜ਼ੀਪੁਰ ਵਿਖੇ ਸਰਕਾਰੀ ਸਕੂਲ ਦੇ ਸਾਹਮਣੇ ਨਵੀਂ ਕਾਲੋਨੀ 'ਚ ਪੰਜ ਦੇ ਕਰੀਬ ਅਣਪਛਾਤਿਆਂ ਵਲੋਂ ਇਕ ਨੌਜਵਾਨ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ...
ਮਨਜਿੰਦਰ ਸਿੰਘ ਸਿਰਸਾ ਨੇ ਕਾਂਗਰਸ ਸਰਕਾਰ 'ਤੇ ਕੱਸਿਆ ਤਨਜ਼
. . .  about 5 hours ago
ਨਵੀਂ ਦਿੱਲੀ, 25 ਮਈ-ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵਲੋਂ ਅੱਜ ਕਾਂਗਰਸ ਸਰਕਾਰ 'ਤੇ ਤਨਜ਼ ਕੱਸਿਆ ਗਿਆ ਹੈ। ਉਨ੍ਹਾਂ ਨੇ ਤਨਜ਼ ਕਸਦਿਆਂ ਕਿਹਾ ਕਿ ਸਾਰੇ ਕਾਂਗਰਸ ਛੱਡ ਜਾਣਗੇ ਕਾਂਗਰਸ 'ਚ ਸਿਰਫ਼ ਮਾਂ, ਧੀ ਅਤੇ ਪੁੱਤਰ ਤਿੰਨ ਜਾਣੇ ਹੀ ਰਹਿ ਜਾਣਗੇ ਅਤੇ ਕਾਂਗਰਸ...
ਚਿੱਟੇ ਦਿਨ ਬਲਾਕ ਬੰਗਾ ਦੇ ਪਿੰਡ ਸੱਲ ਕਲਾਂ ਵਿਖੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 6 hours ago
ਕਟਾਰੀਆਂ, 25 ਮਈ (ਨਵਜੋਤ ਸਿੰਘ ਜੱਖੂ)- ਬਲਾਕ ਬੰਗਾ ਦੇ ਪਿੰਡ ਸੱਲ ਕਲਾਂ ਵਿਖੇ ਇਕ ਨੌਜਵਾਨ ਦੀ ਚਿੱਟੇ ਦਿਨ ਗੋਲੀ ਮਾਰ ਕੇ ਹੱਤਿਆ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਅਮਰਜੀਤ ਸਿੰਘ ਦੀ ਲੜਕੀ ਮਹਿਕਪ੍ਰੀਤ ਕੌਰ ਨੇ ਦੱਸਿਆ...
ਬੈਰਕ 'ਚ ਨਜ਼ਰਬੰਦ ਹਵਾਲਾਤੀ ਨੇ ਜੇਲ੍ਹ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪਾਈ, ਮਚੀ ਹਫੜਾ-ਦਫ਼ੜੀ
. . .  about 6 hours ago
ਫਰੀਦਕੋਟ, 25 ਮਈ (ਜਸਵੰਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਨਜ਼ਰਬੰਦ ਇਕ ਹਵਾਲਾਤੀ ਨੇ ਸਮੁੱਚੀ ਜੇਲ੍ਹ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪਾ ਕੇ ਜੇਲ੍ਹ ਪ੍ਰਬੰਧਾਂ ਦੀ ਫੂਕ ਕੱਢੀ ਹੈ। ਜੇਲ੍ਹ 'ਚ ਗੰਭੀਰ ਅਪਰਾਧਾਂ ਵਾਲੇ ਕੈਦੀਆਂ ਤੇ ਹਵਾਲਾਤੀਆਂ...
ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਕੀਤਾ ਜਾਰੀ
. . .  about 3 hours ago
ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਜਾਰੀ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਇਸ ਪੋਰਟਲ ਤੇ ਰਜਿਸਟਰੇਸ਼ਨ...
ਬੇਭਰੋਸਗੀ ਮਤਾ ਪਾ ਕੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਨੂੰ ਕੀਤਾ ਲਾਂਭੇ
. . .  about 6 hours ago
ਅਜਨਾਲਾ, 25 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਅੱਜ 12 ਕੌਂਸਲਰਾਂ ਵਲੋਂ ਬੇਭਰੋਸਗੀ ਦਾ ਮਤਾ ਪਾ ਕੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਨੂੰ...
ਪਤੀ ਪਤਨੀ ਨੇ ਕੀਤੀ ਖ਼ੁਦਕੁਸ਼ੀ ਪੁਲਿਸ ਵਲੋਂ ਪੜਤਾਲ ਜਾਰੀ
. . .  about 6 hours ago
ਰਨਾਲਾ/ਰੂੜੇਕੇ ਕਲਾਂ, 25 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਰੂੜੇਕੇ ਕਲਾਂ ਦੇ ਵਸਨੀਕ ਸੁਖਵਿੰਦਰ ਰਾਮ 35 ਸਾਲ ਪੁੱਤਰ ਸ਼ਿੰਗਾਰਾ ਰਾਮ ਅਤੇ ਭੋਲੀ ਦੇਵੀ ਪਤਨੀ ਸੁਖਵਿੰਦਰ ਰਾਮ ਵਲੋਂ ਆਪਣੇ ਘਰ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ...
ਵੱਡੀ ਖ਼ਬਰ: ਹੁਣ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਸੰਭਾਲਣਗੇ ਸਿਹਤ ਮੰਤਰੀ ਦਾ ਮਹਿਕਮਾ
. . .  about 6 hours ago
ਚੰਡੀਗੜ੍ਹ, 25 ਮਈ (ਗੁਰਪ੍ਰੀਤ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖਾਲ੍ਹੀ ਹੋਇਆ ਸਿਹਤ ਵਿਭਾਗ ਦਾ ਕੰਮਕਾਜ ਖ਼ੁਦ ਹੀ ਸੰਭਾਲਣ ਦਾ ਐਲਾਨ ਕੀਤਾ ਹੈ। ਭਗਵੰਤ ਮਾਨ ਇਹ ਮੰਤਰਾਲਾ ਕਿਸੇ ਹੋਰ ਮੰਤਰੀ ਨੂੰ ਦੇਣ ਦੀ ਬਜਾਏ ਖ਼ੁਦ ਹੀ ਸੰਭਾਲਣਗੇ। ਹੁਣ ਸਿਹਤ ਵਿਭਾਗ ਦਾ ਕੰਮਕਾਜ ਮੁੱਖ ਮੰਤਰੀ ਦੀ ਨਿਗਰਾਨੀ ਹੇਠ ਹੀ ਹੋਵੇਗਾ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮੱਘਰ ਸੰਮਤ 553

ਰੂਪਨਗਰ

ਪਨਬੱਸ ਤੇ ਪੀ.ਆਰ.ਟੀ.ਸੀ. ਕਾਮੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਦੇ ਲਾਰਿਆਂ ਤੋਂ ਔਖੇ

ਰੂਪਨਗਰ, 3 ਦਸੰਬਰ (ਸਤਨਾਮ ਸਿੰਘ ਸੱਤੀ) - ਪੰਜਾਬ ਰੋਡਵੇਜ਼ ਪਨਬੱਸ/ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੂਰੇ ਪੰਜਾਬ ਦੇ ਬੱਸ ਸਟੈਂਡਾਂ ਉੱਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਰੂਪਨਗਰ ਬੱਸ ਸਟੈਂਡ ਵਿਖੇ ਬੋਲਦਿਆਂ ਸੂਬਾ ਕਮੇਟੀ ਮੈਂਬਰ ਸ਼ਿਵ ਕੁਮਾਰ, ਡੀਪੂ ਪ੍ਰਧਾਨ ਕੁਲਵੰਤ ਸਿੰਘ, ਸਕੱਤਰ ਜਤਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ | ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਕਾ ਕਰਨ ਦਾ ਭਰੋਸਾ ਦਿੱਤਾ ਫੇਰ 6 ਅਕਤੂਬਰ 2021 ਨੂੰ ਨਵੇਂ ਟਰਾਂਸਪੋਰਟ ਮੰਤਰੀ ਰਾਜਾ ਅਮਰਿੰਦਰ ਸਿੰਘ ਵੜਿੰਗ ਨੇ ਭਰੋਸਾ ਦਿੱਤਾ ਫੇਰ 12 ਅਕਤੂਬਰ 2021 ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਕਿ ਤੁਹਾਨੂੰ 20 ਦਿਨ ਵਿਚ ਪੱਕੇ ਕੀਤਾ ਜਾਵੇਗਾ ਪ੍ਰੰਤੂ ਨਵਾਂ ਐਕਟ ਆਉਣ ਤੋਂ ਬਾਅਦ ਇਹ ਸਪਸ਼ਟ ਹੋ ਗਿਆ ਕਿ ਟਰਾਂਸਪੋਰਟ ਵਿਭਾਗ ਦਾ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਹੁੰਦਾ ਅਤੇ ਬੋਰਡ ਕਾਰਪੋਰੇਸ਼ਨਾਂ ਐਕਟ ਤੋਂ ਬਾਹਰ ਰੱਖ ਕੇ ਸਰਕਾਰੀ ਵਿਭਾਗਾਂ ਨਾਲੋਂ ਸਿੱਧਾ ਕੱਚੇ ਮੁਲਾਜ਼ਮਾਂ ਦਾ ਨਾਤਾਂ ਤੋੜਨ ਦੀ ਨੀਤੀ ਨਜ਼ਰ ਆਉਂਦੀ ਦਿਖੀ ਰਹੀ ਹੈ | ਇਸ ਲਈ ਸੰਘਰਸ਼ ਕਰਨ ਦਾ ਯੂਨੀਅਨ ਨੇ ਫ਼ੈਸਲਾ ਕੀਤਾ ਹੈ | ਆਗੂਆਂ ਨੇ ਕਿਹਾ ਕਿ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਮੀਟਿੰਗ ਵਿਚ 3 ਸਾਲ ਵਾਲੇ ਠੇਕੇ 'ਤੇ ਰੱਖੇ ਮੁਲਾਜ਼ਮ ਜੋ ਪੰਜਾਬ ਸਰਕਾਰ ਅਤੇ ਵੱਖ-ਵੱਖ ਰਾਜਾਂ ਨੇ ਪੱਕੇ ਕੀਤੇ ਦੇ ਸਬੂਤਾਂ ਸਮੇਤ ਗੱਲ ਰੱਖੀ ਸੀ, ਜਿਸ 'ਤੇ ਮੰਤਰੀ ਜੀ ਨੇ ਪਨਬੱਸ ਅਤੇ ਪੀਆਰਟੀਸੀ ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਫੇਰ ਭਰੋਸਾ ਦਿੱਤਾ ਕਿ ਆਉਣ ਵਾਲੀ ਪਹਿਲੀ ਕੈਬਨਿਟ ਮੀਟਿੰਗ ਵਿਚ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫ਼ੈਸਲਾ ਲਿਆ ਜਾਵੇਗਾ ਪ੍ਰੰਤੂ 1 ਦਸੰਬਰ ਦੀ ਕੈਬਨਿਟ ਮੀਟਿੰਗ ਵਿਚ ਕੋਈ ਹੱਲ ਨਹੀਂ ਕੱਢਿਆ ਗਿਆ | ਜਿਸ ਕਾਰਨ ਮੁਲਾਜ਼ਮਾਂ ਨੂੰ ਇਹ ਸਾਫ਼ ਹੋ ਗਿਆ ਹੈ ਕਿ ਸਰਕਾਰ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ ਅਤੇ ਟਰਾਂਸਪੋਰਟ ਵਿਭਾਗ ਲਈ ਸੰਜੀਦਾ ਨਹੀਂ ਹੈ | ਵਾਈਸ ਪ੍ਰਧਾਨ ਕੁਲਵਿੰਦਰ ਸਿੰਘ, ਵਰਕਸ਼ਾਪ ਪ੍ਰਧਾਨ ਸਤਵਿੰਦਰ ਸਿੰਘ, ਕੈਸ਼ੀਅਰ ਸੁਖਵਿੰਦਰ ਸਿੰਘ ਰਾਜੇ ਮਾਜਰਾ ਕਿਹਾ ਕਿ ਯੂਨੀਅਨ ਦੀ ਮੰਗ ਹੈ ਕਿ 10 ਹਜ਼ਾਰ ਸਰਕਾਰੀ ਬੱਸਾਂ ਕੀਤੀਆਂ ਜਾਣ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਮੁਫ਼ਤ ਸਫ਼ਰ ਸਹੂਲਤਾਂ ਦੇਣ ਦੇ ਐਲਾਨ ਕਰ ਰਹੇ ਹਨ ਪਰ ਇਹ ਹਵਾ ਵਿਚ ਤਲਵਾਰਾਂ ਮਾਰਨ ਤੇ ਚੋਣਾਂਵੀ ਜੁਮਲਿਆਂ ਤੋਂ ਬਿਨਾਂ ਕੁੱਝ ਵੀ ਨਹੀਂ ਹੈ | ਇਸ ਮੌਕੇ ਸਰਪ੍ਰਸਤ ਜਸਵਿੰਦਰ ਸਿੰਘ, ਕੁਲਵਿੰਦਰ ਸਿੰਘ ਸੰਗਤਪੁਰਾ, ਬਹਾਦਰ ਸਿੰਘ ਵਰਕਸ਼ਾਪ, ਗਗਨ ਕੁਮਾਰ ਨੇ ਕਿਹਾ ਕਿ ਸਰਕਾਰੀ ਟਰਾਂਸਪੋਰਟ ਬਚਾਉਣ, 10 ਹਜ਼ਾਰ ਸਰਕਾਰੀ ਬੱਸਾਂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ, ਐਡਵਾਂਸ ਬੁੱਕਰ, ਡਾਟਾ ਐਂਟਰੀ ਓਪਰੇਟਰਾਂ ਦੀ ਤਨਖ਼ਾਹ ਵਿਚ ਵਾਧਾ ਕਰਨ, ਨਜਾਇਜ਼ ਕੰਡੀਸ਼ਨਾਂ ਤਹਿਤ ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਨ ਦੀ ਮੰਗ ਤੇ ਅੱਜ ਬੱਸ ਸਟੈਂਡਾਂ ਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ | ਜੇਕਰ ਆਉਣ ਵਾਲੇ ਦਿਨਾਂ ਵਿਚ 6 ਦਸੰਬਰ ਤੱਕ ਪੰਜਾਬ ਸਰਕਾਰ ਨੇ ਹੱਲ ਨਾ ਕੱਢਿਆ ਤਾਂ 7 ਦਸੰਬਰ ਤੋਂ ਅਣਮਿਥੇ ਸਮੇਂ ਲਈ ਹੜਤਾਲ ਕਰਕੇ ਟਰਾਂਸਪੋਰਟ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਦੇ ਹਲਕੇ ਵਿਚ ਰੋਸ ਧਰਨਾ, ਝੰਡਾ ਮਾਰਚ ਸਮੇਤ ਤਿੱਖੇ ਐਕਸ਼ਨ ਕੀਤੇ ਜਾਣਗੇ ਜਿਸ ਦੀ ਜ਼ੰੁਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਹਰਦੀਪ ਸਿੰਘ ਲੰਬੜ, ਪੁਸ਼ਪਿੰਦਰ ਸਿੰਘ, ਕੁਲਵਿੰਦਰ ਸਿੰਘ ਮੋਨੂੰ, ਦਰਸ਼ਨ ਸਿੰਘ ਆਦਿ ਮੈਂਬਰ ਮੌਜੂਦ ਸਨ |

ਸਮਾਜ ਸੇਵੀ ਸੰਸਥਾ 'ਪਹਿਲਾਂ ਇਨਸਾਨੀਅਤ' ਨੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਨੂੰ ਵੰਡੀਆਂ ਪਾਣੀ ਦੀਆਂ ਬੋਤਲਾਂ

ਰੂਪਨਗਰ, 3 ਦਸੰਬਰ (ਸਤਨਾਮ ਸਿੰਘ ਸੱਤੀ) - ਉੱਘੀ ਸਮਾਜ ਸੇਵੀ ਸੰਸਥਾ ਪਹਿਲਾਂ ਇਨਸਾਨੀਅਤ ਦੀ ਸਰਪ੍ਰਸਤ ਬੀਬੀ ਹਰਦੀਪ ਕੌਰ ਲਾਲਪੁਰਾ ਵਲੋਂ ਬੱਚਿਆਂ ਨੂੰ ਇਲਾਕੇ ਦੇ ਪਿੰਡਾਂ ਹਵੇਲੀ ਕਲਾਂ ਹਵੇਲੀ ਖ਼ੁਰਦ, ਗੜ੍ਹਬਾਗਾ, ਗਡ੍ਹਡੋਲੀਆਂ, ਬੱਕੋ ਮਾਜਰਾ, ਕੋਟਲੀ, ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਦੀ ਮੀਟਿੰਗ

ਰੂਪਨਗਰ, 3 ਦਸੰਬਰ (ਸਤਨਾਮ ਸਿੰਘ ਸੱਤੀ)-ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ) ਜ਼ੋਨਲ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਸਬੰਧੀ ਵਿਚਾਰ ਚਰਚਾ ਕੀਤੀ ਗਈ | ਜੌਨ ਦੇ ਮੀਡੀਆ ਮੁਖੀ ਅਜੀਤ ਪ੍ਰਦੇਸੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ ਵਿਚ ਭਗੌੜਾ ਪੁਲਿਸ ਵਲੋਂ ਕਾਬੂ

ਕਾਹਨਪੁਰ ਖੂਹੀ, 3 ਦਸੰਬਰ (ਗੁਰਬੀਰ ਸਿੰਘ ਵਾਲੀਆ) - 10 ਸਾਲਾਂ ਤੋਂ ਅਦਾਲਤ ਵਲੋਂ ਕਰਾਰ ਦਿੱਤੇ ਵਿਅਕਤੀ ਨੂੰ ਕਲਵਾਂ ਚੌਂਕੀ ਪੁਲੀਸ ਨੇ ਕਾਬੂ ਕਰ ਲਿਆ | ਪ੍ਰਾਪਤ ਜਾਣਕਾਰੀ ਮੁਤਾਬਿਕ ਸਤੀਸ਼ ਕੁਮਾਰ ਉਰਫ਼ ਸੁਖਵਿੰਦਰ ਸਿੰਘ ਪੁੱਤਰ ਰਤਨ ਕੁਮਾਰ ਵਾਸੀ ਪਿੰਡ ...

ਪੂਰੀ ਖ਼ਬਰ »

ਤੀਸਰੀ ਲਹਿਰ ਦੇ ਮੱਦੇਨਜ਼ਰ ਕੋਵਿਡ-19 ਤੋਂ ਬਚਣ ਲਈ ਸਾਵਧਾਨੀਆਂ ਵਰਤੀਆਂ ਜਾਣ - ਸਿਵਲ ਸਰਜਨ ਰੂਪਨਗਰ

ਰੂਪਨਗਰ, 3 ਦਸੰਬਰ (ਸਤਨਾਮ ਸਿੰਘ ਸੱਤੀ)-ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਨੇ ਆਮ ਪਬਲਿਕ ਨੂੰ ਅਪੀਲ ਕਰਦਿਆਂ ਕਿਹਾ ਕਿ ੳਮੀਕਰੋਨ ਨਵੇਂ ਵੈਰੀਏਾਟ ਦੇ ਆਉਣ ਕਾਰਨ ਕੋਵਿਡ ਦੀ ਤੀਸਰੀ ਲਹਿਰ ਦੇ ਆਉਣ ਦਾ ਖ਼ਤਰਾ ਵੱਧ ਗਿਆ ਹੈ | ਇਹ ਵਾਇਰਸ ਤੇਜ਼ੀ ਨਾਲ ਫੈਲਦਾ ਹੈ | ਇਸ ਦੇ ...

ਪੂਰੀ ਖ਼ਬਰ »

ਠੇਕੇ 'ਤੇ ਰੱਖੇ ਮੁਲਾਜ਼ਮਾਂ ਦੇ ਹੱਕ 'ਚ ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਤੇ ਸਾਂਝਾ ਮੋਰਚਾ ਵਲੋਂ ਗੇਟ ਰੈਲੀ

ਨੰਗਲ, 3 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ 2014-15 ਵਿਚ ਹੋਈ ਭਰਤੀ ਤਹਿਤ ਠੇਕੇ 'ਤੇ ਰੱਖੇ ਮੁਲਾਜ਼ਮਾਂ ਨੂੰ ਹਾਲੇ ਤੱਕ ਰੈਗੂਲਰ ਨਾ ਕਰਨ ਦੇ ਰੋਸ ਵਜੋਂ ਅੱਜ ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਅਤੇ ਸਾਂਝਾ ਮੋਰਚਾ ਵਲੋਂ ਠੇਕੇ 'ਤੇ ਰੱਖੇ ...

ਪੂਰੀ ਖ਼ਬਰ »

ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਰੋਸ ਰੈਲੀ ਕੱਢੀ

ਨੰਗਲ, 3 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਸਰਕਾਰੀ ਸ਼ਿਵਾਲਿਕ ਕਾਲਜ ਨਵਾਂ ਨੰਗਲ 'ਚ ਕੰਮ ਕਰਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਅੱਜ ਕਾਲਜ ਦੇ ਮੁੱਖ ਗੇਟ ਤੋਂ ਸ਼ਿਵ ਮੰਦਰ ਤੱਕ ਰੋਸ ਰੈਲੀ ਕੱਢੀ | ਪ੍ਰੋਫੈਸਰ ਸਾਹਿਬਾਨ ਨੇ ਪੰਜਾਬ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਸਪੁੱਤਰ ਨਵਜੀਤ ਸਿੰਘ ਨਵੀ ਨੇ ਫ਼ੀਲਡ ਮੁਲਾਜ਼ਮਾਂ ਨੂੰ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

ਸ੍ਰੀ ਚਮਕੌਰ ਸਾਹਿਬ , 3 ਦਸੰਬਰ (ਜਗਮੋਹਣ ਸਿੰਘ ਨਾਰੰਗ) - ਪੀ. ਡਬਲਿਊ. ਡੀ, ਭਵਨ ਤੇ ਮਾਰਗ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਿੰਚਾਈ ਤੇ ਸੀਵਰੇਜ ਬੋਰਡ ਦੇ ਫ਼ੀਲਡ ਮੁਲਾਜ਼ਮਾਂ ਦੀਆਂ 7 ਜਥੇਬੰਦੀਆਂ ਆਧਾਰਤ ਪੀ. ਡਬਲਿਊ. ਡੀ. ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੀ ...

ਪੂਰੀ ਖ਼ਬਰ »

ਮੋਬਾਈਲ ਖੋਹਣ ਵਾਲੇ ਗਰੋਹ ਦੇ ਤਿੰਨ ਮੈਂਬਰ ਕਾਬੂ

ਸ੍ਰੀ ਅਨੰਦਪੁਰ ਸਾਹਿਬ, 3 ਦਸੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ) - ਸਥਾਨਕ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਕਪਤਾਨ ਵਿਵੇਕ ਸ਼ੀਲ ਸੋਨੀ ਅਤੇ ਹਰਬੀਰ ਸਿੰਘ ਅਟਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਆਰੰਭੀ ਮੁਹਿੰਮ ਨੂੰ ਉਦੋਂ ਵੱਡੀ ...

ਪੂਰੀ ਖ਼ਬਰ »

'ਨਹੀਂ ਦੀਆ ਵੋਟ ਤੋ ਬੈਂਕ ਅਕਾਊਾਟ ਸੇ ਕਟੇਂਗੇ 350 ਰੁਪਏ' ਵਾਲੀ ਖ਼ਬਰ ਝੂਠੀ- ਮੁੱਖ ਚੋਣ ਅਫ਼ਸਰ

ਚੰਡੀਗੜ੍ਹ, 3 ਦਸੰਬਰ (ਅਜੀਤ ਬਿਊਰੋ)- ਸੋਸ਼ਲ ਮੀਡੀਆ 'ਤੇ ਵੱਡੇ ਪੱਧਰ 'ਤੇ ਵਾਇਰਲ ਕਿਸੇ ਬੇਨਾਮੀ ਹਿੰਦੀ ਅਖ਼ਬਾਰ ਦੀ ਕਟਿੰਗ ਜਿਸ ਅਨੁਸਾਰ 'ਨਹੀਂ ਦੀਆ ਵੋਟ ਤੋਂ ਬੈਂਕ ਅਕਾਊਾਟ ਸੇ ਕਟੇਗੇਂ 350 ਰੁਪਏ: ਆਯੋਗ' ਸਬੰਧੀ ਖ਼ਬਰ ਪੂਰੀ ਤਰ੍ਹਾਂ ਝੂਠੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪਿ੍ੰ: ਸੁਰਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦਾ ਜੂਨੀਅਰ ਮੀਤ ਪ੍ਰਧਾਨ ਬਣਾਉਣ 'ਤੇ ਪਾਰਟੀ ਦਾ ਧੰਨਵਾਦ

ਸ੍ਰੀ ਅਨੰਦਪੁਰ ਸਾਹਿਬ, 3 ਦਸੰਬਰ (ਕਰਨੈਲ ਸਿੰਘ)-ਸਿੱਖ ਪੰਥ ਦੇ ਵਿਦਵਾਨ ਪ੍ਰਚਾਰਕ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਸ਼੍ਰੋਮਣੀ ਕਮੇਟੀ ਪਿ੍ੰ: ਸੁਰਿੰਦਰ ਸਿੰਘ ਨੂੰ ਸਿੱਖ ਪੰਥ ਦੀ ਮਿੰਨੀ ਪਾਰਲੀਮੈਂਟ ਸਮਝੀ ਜਾਂਦੀ ਸੰਸਥਾ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਕੀਤੀ ਇਕੱਤਰਤਾ

ਮੋਰਿੰਡਾ, 3 ਦਸੰਬਰ (ਕੰਗ)-ਅੱਜ ਮੋਰਿੰਡਾ ਵਿਖੇ ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ, ਜਿਸ ਵਿਚ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਦਿੱਤੀਆਂ 4 ਗਰੰਟੀਆਂ ਸਬੰਧੀ ...

ਪੂਰੀ ਖ਼ਬਰ »

ਗੰਨਾ ਕਾਸ਼ਤਕਾਰਾਂ ਵਲੋਂ ਗੁਰਦੁਆਰਾ ਸ਼ਹੀਦਗੰਜ 'ਚ ਇਕੱਤਰਤਾ

ਮੋਰਿੰਡਾ, 3 ਦਸੰਬਰ (ਕੰਗ)-ਅੱਜ ਇਲਾਕੇ ਦੇ ਗੰਨਾ ਕਾਸ਼ਤਕਾਰਾਂ ਵਲੋਂ ਗੁਰਦੁਆਰਾ ਸ਼ਹੀਦਗੰਜ ਮੋਰਿੰਡਾ ਵਿਖੇ ਰੇਸ਼ਮ ਸਿੰਘ ਬਡਾਲੀ, ਪਰਮਜੀਤ ਸਿੰਘ ਅਮਰਾਲੀ ਅਤੇ ਬਹਾਦਰ ਸਿੰਘ ਢੰਗਰਾਲੀ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ | ਜਿਸ ਵਿਚ ਖੰਡ ਮਿੱਲ ਮੋਰਿੰਡਾ ਵਿਚ ਹੋ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਤਿੰਨ ਜ਼ੋਨਾਂ ਵਲੋਂ ਇਕੱਤਰਤਾ

ਮੋਰਿੰਡਾ, 3 ਦਸੰਬਰ (ਕੰਗ)-ਅੱਜ ਗੁਰਦੁਆਰਾ ਸ਼ਹੀਦਗੰਜ ਮੋਰਿੰਡਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਮੋਰਿੰਡਾ, ਲੁਠੇੜੀ ਅਤੇ ਕਾਈਨੌਰ ਦੇ ਤਿੰਨ ਜ਼ੋਨਾਂ ਦੀ ਸਾਂਝੀ ਇਕੱਤਰਤਾ ਹੋਈ | ਜਿਸ ਵਿਚ 10 ਦਸੰਬਰ ਨੂੰ ਰੂਪਨਗਰ ਵਿਖੇ ਹੋਣ ਵਾਲੀ ਕਾਨਫ਼ਰੰਸ ਦੇ ਵਿਚ ਹਾਜ਼ਰ ਹੋਣ ...

ਪੂਰੀ ਖ਼ਬਰ »

ਮਾਂ ਬੋਲੀ ਨੂੰ ਸਮਰਪਿਤ ਵਿੱਦਿਅਕ ਮੁਕਾਬਲਿਆਂ 'ਚ ਕਾਹਨਪੁਰ ਖੂਹੀ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਕਾਹਨਪੁਰ ਖੂਹੀ, 3 ਦਸੰਬਰ (ਗੁਰਬੀਰ ਸਿੰਘ ਵਾਲੀਆ) - ਪਿਛਲੇ ਦਿਨੀਂ ਸੰਪੰਨ ਹੋਏ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਵਿੱਦਿਅਕ ਮੁਕਾਬਲਿਆਂ ਵਿਚ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਵਧੀਆ ਕਾਰਗੁਜ਼ਾਰੀ ਦਿਖਾਈ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਐਸ.ਡੀ.ਐਮ. ਨੂੰ ਸੌਂਪਿਆ ਰੇਲਵੇ ਵਿਭਾਗ ਵਲੋਂ ਅੰਡਰਪਾਸ ਨਾ ਬਣਾਉਣ ਲਈ ਮੰਗ ਪੱਤਰ

ਨੰਗਲ, 3 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਰੇਲਵੇ ਵਿਭਾਗ ਵਲੋਂ ਬੱਸ ਸਟੈਂਡ ਨੰਗਲ ਨਜ਼ਦੀਕ ਪੈਂਦੇ ਰੇਲਵੇ ਕਰਾਸਿੰਗ ਨੰਬਰ 88 ਲਾਗੇ ਅੰਡਰਪਾਸ ਬਣਾਏ ਜਾਣ ਦੇ ਫ਼ੈਸਲੇ ਨੂੰ ਲੈ ਕੇ ਪਿਛਲੇ ਲੰਬੇ ਅਰਸੇ ਤੋਂ ਆਪਣਾ ਕਾਰੋਬਾਰ ਕਰ ਰਹੇ ਦੁਕਾਨਦਾਰਾਂ ਵਿਚ ਭਾਰੀ ਰੋਸ ਪਾਇਆ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਲੱਗਣ ਵਾਲਾ ਸਵੈ-ਇਛੁੱਕ ਖ਼ੂਨਦਾਨ ਕੈਂਪ ਮੁਲਤਵੀ

ਐੱਸ. ਏ. ਐੱਸ. ਨਗਰ, 3 ਦਸੰਬਰ (ਰਾਣਾ) - ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਦੀ ਅਗਵਾਈ ਹੇਠ ਰੈੱਡ ਕਰਾਸ ਸ਼ਾਖਾ ਵਲੋਂ ਯੂਨਾਈਟਿਡ ਸਿੱਖ ਸੰਸਥਾ ਸਮੇਤ ਹੋਰਨਾਂ ਐਨ. ਜੀ. ਓਜ਼. ਦੇੇ ਸਹਿਯੋਗ ਨਾਲ ਅੱਜ 4 ਦਸੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਮੁਹਾਲੀ ...

ਪੂਰੀ ਖ਼ਬਰ »

ਕੌਮਾਂਤਰੀ ਦਿਵਿਆਂਗਜਨ ਦਿਵਸ ਮੌਕੇ ਅੰਬੂਜਾ ਸਕੂਲ 'ਚ ਜ਼ਿਲ੍ਹਾ ਪੱਧਰੀ ਸਮਾਗਮ

ਰੂਪਨਗਰ, 3 ਦਸੰਬਰ (ਸਤਨਾਮ ਸਿੰਘ ਸੱਤੀ)-ਵਿਸ਼ੇਸ਼ ਲੋੜਾਂ ਵਾਲੇ ਬੱਚੇ (ਦਿਵਿਆਂਗਜਨ) ਸਾਡੇ ਸਮਾਜ ਦਾ ਅਹਿਮ ਹਿੱਸਾ ਹਨ, ਇਹਨਾਂ ਨਾਲ ਆਮ ਵਿਅਕਤੀਆਂ ਦੀ ਤਰ੍ਹਾਂ ਪੇਸ਼ ਆਉਣਾ ਚਾਹੀਦਾ ਹੈ ਅਤੇ ਆਦਰ ਸਤਿਕਾਰ ਦੇਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਸਰਕਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 3 ਦਸੰਬਰ (ਜਗਮੋਹਣ ਸਿੰਘ ਨਾਰੰਗ) - ਸ਼ੋ੍ਰਮਣੀ ਅਕਾਲੀ ਦਲ ਸਰਕਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਰਕਲ ਪ੍ਰਧਾਨ ਅਮਨਦੀਪ ਸਿੰਘ ਮਾਂਗਟ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੌਜੂਦਾ ਹਾਲਾਤਾਂ 'ਤੇ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਦੌਰਾਨ 10 ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 3 ਦਸੰਬਰ (ਜੇ.ਐਸ.ਨਿੱਕੂਵਾਲ)-ਪੈਨਸ਼ਨਰਜ਼ ਐਸੋਸੀਏਸ਼ਨ ਜਨਰੇਸ਼ਨ ਸਰਕਲ ਅਤੇ ਮੰਡਲ ਦੀ ਮੀਟਿੰਗ ਪ੍ਰਧਾਨ ਅਮਰਜੀਤ ਸਿੰਘ ਅਤੇ ਦੌਲਤ ਰਾਮ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਐਸੋਸੀਏਸ਼ਨ ਦੇ ਆਗੂ ਗੋਪਾਲ ਸ਼ਰਮਾ ਦੇ ਜੀਜਾ ਜੈ ਦੇਵ ਤਲਵਾੜਾ ਤੇ ...

ਪੂਰੀ ਖ਼ਬਰ »

ਬੈਂਸ ਵਿਖੇ ਸੁਖਬੀਰ ਸਿੰਘ ਬਾਦਲ ਦੀ ਰੈਲੀ ਦੀ ਲਾਮਬੰਦੀ ਸਬੰਧੀ ਬਸਪਾ ਵਰਕਰਾਂ ਦੀ ਮੀਟਿੰਗ

ਨੂਰਪੁਰ ਬੇਦੀ, 3 ਦਸੰਬਰ (ਵਿੰਦਰਪਾਲ ਝਾਂਡੀਆ) - ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਰਾਮ ਪਾਲ ਅਬਿਆਣਾ ਦੀ ਅਗਵਾਈ 'ਚ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਬੈਂਸ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਹਲਕਾ ਰੂਪਨਗਰ ਤੋਂ ਸਾਂਝੇ ਉਮੀਦਵਾਰ ਡਾ. ਦਲਜੀਤ ...

ਪੂਰੀ ਖ਼ਬਰ »

ਮਾਲ ਗੱਡੀ ਥੱਲੇ੍ਹ ਆਉਣ ਕਾਰਨ ਵਿਅਕਤੀ ਦੀ ਮੌਤ

ਖਰੜ, 3 ਦਸੰਬਰ (ਮਾਨ) - ਖਰੜ-ਮੋਰਿੰਡਾ ਰੇਲਵੇ ਲਾਈਨ 'ਤੇ ਭਾਗੂਮਾਜਰਾ ਨੇੜੇ ਵਾਪਰੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ | ਰੇਲਵੇ ਪੁਲਿਸ ਚੌਕੀ ਖਰੜ ਦੇ ਇੰਚਾਰਜ ਜਗਦੇਵ ਸਿੰਘ ਨੇ ਦੱਸਿਆ ਕਿ ਕੱਲ 4 ਵਜੇ ਦੇ ਕਰੀਬ ਮੋਰਿੰਡਾ ਤੋਂ ਅੰਬਾਲਾ ਨੂੰ ਜਾ ਰਹੀ ਮਾਲ ਗੱਡੀ ...

ਪੂਰੀ ਖ਼ਬਰ »

75ਵੇਂ ਆਜ਼ਾਦੀ ਦਿਹਾੜੇ 'ਤੇ ਨੇਵੀ ਡੇ ਨੂੰ ਸਮਰਪਿਤ ਐਨ.ਸੀ.ਸੀ. ਕੈਡਿਟਾਂ ਦਾ ਗੋਬਿੰਦ ਸਾਗਰ ਝੀਲ 'ਚ ਲਗਾਇਆ ਬੋਟਿੰਗ ਕੈਂਪ

ਰੂਪਨਗਰ, 3 ਦਸੰਬਰ (ਸਤਨਾਮ ਸਿੰਘ ਸੱਤੀ)-75ਵੇਂ ਆਜ਼ਾਦੀ ਦਿਹਾੜੇ ਅਤੇ ਨੇਵੀ ਡੇ ਨੂੰ ਸਮਰਪਿਤ ਐਨ ਸੀ.ਸੀ. ਕੈਡਿਟਾਂ ਦਾ ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ 'ਚ ਫ਼ਸਟ ਪੰਜਾਬ ਨੇਵਲ ਯੂਨਿਟ ਨਵਾਂ ਨੰਗਲ ਵਲੋਂ ਇੱਕ ਰੋਜ਼ਾ ਬੋਟਿੰਗ ਕੈਂਪ ਲਗਾਇਆ ਗਿਆ | ਉਕਤ ਯੂਨਿਟ ਦੇ ...

ਪੂਰੀ ਖ਼ਬਰ »

ਮੰਗਾਂ ਸਬੰਧੀ ਬੀ. ਡੀ. ਪੀ. ਓ. ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਨੂਰਪੁਰ ਬੇਦੀ, 3 ਦਸੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ) - ਸੈਂਟਰ ਆਫ਼ ਟਰੇਡ ਯੂਨੀਅਨ ਦੇ ਸੱਦੇ 'ਤੇ ਅੱਜ ਬਲਾਕ ਨੂਰਪੁਰ ਬੇਦੀ ਵਿਖੇ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੀਟੂ ਨੇ ਕਾਮਰੇਡ ਰਾਮ ਸਿੰਘ ਸੈਣੀਮਾਜਰਾ ਦੀ ਅਗਵਾਈ ਹੇਠ ਬੀ. ਡੀ. ਪੀ. ਓ. ਨੂਰਪੁਰ ਬੇਦੀ ...

ਪੂਰੀ ਖ਼ਬਰ »

ਵਾਲਮੀਕਿ ਸਭਾ ਦੀ ਅਹਿਮ ਮੀਟਿੰਗ

ਨੰਗਲ, 3 ਦਸੰਬਰ (ਪ੍ਰੀਤਮ ਸਿੰਘ ਬਰਾਰੀ) - ਬੀਤੀ ਰਾਤ ਭਗਵਾਨ ਬਾਲਮੀਕ ਮੰਦਰ ਨੰਗਲ ਵਿਖੇ ਪ੍ਰਧਾਨ ਤੁਲਸੀ ਰਾਮ ਮੱਟੂ ਦੀ ਅਗਵਾਈ ਹੇਠ ਬਾਲਮੀਕ ਸਭਾ ਨੰਗਲ ਦੀ ਇਕ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਤੁਲਸੀ ਰਾਮ ਮੱਟੂ ਨੇ ਕਿਹਾ ਕਿ ਪਿਛਲੇ ਦਿਨਾਂ ...

ਪੂਰੀ ਖ਼ਬਰ »

ਈ. ਵੀ. ਐਮ ਜਾਗਰੂਕਤਾ ਕੈਂਪ ਲਗਾਇਆ

ਸੁਖਸਾਲ, 3 ਦਸੰਬਰ (ਧਰਮ ਪਾਲ) - ਮਾਣਯੋਗ ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ ਕੇਸ਼ਵ ਗੋਇਲ ਦੀ ਅਗਵਾਈ ਹੇਠ ਸੁਪਰਵਾਈਜ਼ਰ ਸੋਹਣ ਸਿੰਘ ਚਾਹਲ ਦੁਆਰਾ ਵੱਖ-ਵੱਖ ਬੂਥਾਂ 'ਤੇ ਇਲੈਕਟੋਰਲ ਵੋਟ ਮਸ਼ੀਨ ...

ਪੂਰੀ ਖ਼ਬਰ »

'ਆਪ' ਵਲੋਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ

ਸ੍ਰੀ ਅਨੰਦਪੁਰ ਸਾਹਿਬ, 3 ਦਸੰਬਰ (ਜੇ.ਐਸ. ਨਿੱਕੂਵਾਲ) - ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਢਾਹੇ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਮ ਸਥਾਨਕ ਐੱਸ.ਡੀ.ਐੱਮ. ਨੂੰ ਇੱਕ ਮੰਗ ਪੱਤਰ ਦੇ ਕੇ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਨੋਧੇਮਾਜਰਾ ਵਿਖੇ ਯੂਥ ਸਪੋਰਟਸ ਕਲੱਬ ਵਲੋਂ ਕਰਵਾਇਆ ਜਾ ਰਿਹਾ 3 ਰੋਜ਼ਾ ਫੁੱਟਬਾਲ ਟੂਰਨਾਮੈਂਟ ਸ਼ੁਰੂ

ਨੂਰਪੁਰ ਬੇਦੀ, 3 ਦਸੰਬਰ (ਵਿੰਦਰਪਾਲ ਝਾਂਡੀਆਂ) - ਨੂਰਪੁਰ ਬੇਦੀ ਇਲਾਕੇ ਦੇ ਪਿੰਡ ਨੌਧੇਮਾਜਰਾ ਦੇ ਡਾਕਟਰ ਬੀ. ਆਰ. ਅੰਬੇਡਕਰ ਯੂਥ ਸਪੋਰਟਸ ਕਲੱਬ ਵਲੋਂ ਕਰਵਾਇਆ ਜਾ ਰਿਹਾ ਤਿੰਨ ਰੌਜ਼ਾ ਫੁੱਟਬਾਲ ਟੂਰਨਾਮੈਂਟ ਅੱਜ ਧੂਮ ਧੜੱਕੇ ਨਾਲ ਸ਼ੁਰੂ ਹੋ ਗਿਆ | ਜਿਸਦਾ ਪਹਿਲੇ ...

ਪੂਰੀ ਖ਼ਬਰ »

ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਤੇ ਨਵਾਂ ਪੇਅ-ਕਮਿਸ਼ਨ ਲਾਗੂ ਕਰਨ ਦੀ ਮੰਗ

ਨੂਰਪੁਰ ਬੇਦੀ, 3 ਦਸੰਬਰ (ਹਰਦੀਪ ਸਿੰਘ ਢੀਂਡਸਾ) - ਪੰਜਾਬ ਦੇ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਤੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਤੁਰੰਤ ਲਾਗੂ ਕੀਤੀਆਂ ਜਾਣ | ਇਹ ਪ੍ਰਗਟਾਵਾ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ...

ਪੂਰੀ ਖ਼ਬਰ »

ਪਿ੍ੰ. ਸੁਰਿੰਦਰ ਸਿੰਘ ਦੀ ਨਿਯੁਕਤੀ ਨਾਲ ਸੰਗਤਾਂ 'ਚ ਖ਼ੁਸ਼ੀ ਦੀ ਲਹਿਰ

ਢੇਰ, 3 ਦਸੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਉੱਘੇ ਸਿੱਖ ਵਿਦਵਾਨ ਮੈਂਬਰ ਸ਼੍ਰੋਮਣੀ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਪਿ੍ੰ. ਸੁਰਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਵਲੋਂ ਜੂਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਇਲਾਕੇ ਦੀਆਂ ਸੰਗਤਾਂ ਵਿਚ ਭਾਰੀ ...

ਪੂਰੀ ਖ਼ਬਰ »

ਪੰਜਾਬ ਮੋਤੀਆ ਮੁਕਤ ਅਭਿਆਨ ਤਹਿਤ ਬਲਾਕ ਨੂਰਪੁਰ ਬੇਦੀ ਵਿਖੇ ਘਰ-ਘਰ ਕੀਤਾ ਜਾ ਰਿਹਾ ਸਰਵੇ - ਡਾ. ਵਿਧਾਨ ਚੰਦਰ

ਨੂਰਪੁਰ ਬੇਦੀ, 3 ਦਸੰਬਰ (ਵਿੰਦਰ ਪਾਲ ਝਾਂਡੀਆ) - ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਵਿਧਾਨ ਚੰਦਰ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ 26 ਨਵੰਬਰ ਤੋਂ ਪੰਜਾਬ ਮੋਤੀਆ ਮੁਕਤ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਦੇ ...

ਪੂਰੀ ਖ਼ਬਰ »

ਸੇਂਟ ਕਾਰਮਲ ਸਕੂਲ ਰੂਪਨਗਰ 'ਚ ਸਾਈਬਰ ਸੁਰੱਖਿਆ ਦੇ ਸੰਬੰਧੀ ਵਿਸ਼ੇਸ਼ ਸੈਮੀਨਾਰ

ਰੂਪਨਗਰ, 3 ਦਸੰਬਰ (ਸਤਨਾਮ ਸਿੰਘ ਸੱਤੀ) - ਸੇਂਟ ਕਾਰਮਲ ਸਕੂਲ ਰੂਪਨਗਰ ਵਿਚ ਸਾਈਬਰ ਸੁਰੱਖਿਆ ਦੇ ਸਬੰਧ ਵਿਚ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਏ. ਐਸ. ਆਈ. ਅਮਨਦੀਪ ਸਿੰਘ (ਸਾਈਬਰ ਕ੍ਰਾਈਮ ਇੰਚਾਰਜ) ਰੋਪੜ ਦਾ ਸਕੂਲ ਪਹੁੰਚਣ 'ਤੇ ਸੇਂਟ ਕਾਰਮਲ ਸਕੂਲ ਪਰਿਵਾਰ ਵਲੋਂ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਂਸਲ (ਰਜਿ.) ਰੂਪਨਗਰ ਨੇ ਕਰਵਾਇਆ ਜੋੜਾਂ ਦੇ ਦਰਦ ਸੰਬੰਧੀ ਭਾਸ਼ਨ

ਰੂਪਨਗਰ, 3 ਦਸੰਬਰ (ਸਤਨਾਮ ਸਿੰਘ ਸੱਤੀ) - ਸੀਨੀਅਰ ਸਿਟੀਜ਼ਨ ਕੌਂਸਲ (ਰਜਿ.) ਰੂਪਨਗਰ ਨੇ ਗਾਂਧੀ ਮੈਮੋਰੀਅਲ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਵਿਖੇ ਮਹੀਨਾਵਾਰ ਮੀਟਿੰਗ ਕੀਤੀ ਜਿਸ 'ਚ ਬਜ਼ੁਰਗਾਂ ਨੂੰ ਸਰਦੀਆਂ ਵਿਚ ਹੋਣ ਵਾਲੇ ਜੋੜਾਂ ਦੇ ਦਰਦ ਅਤੇ ਸਰਦੀ ...

ਪੂਰੀ ਖ਼ਬਰ »

ਗ੍ਰੈਜ਼ੂਏਸ਼ਨ 'ਚੋਂ 60 ਫ਼ੀਸਦੀ ਅੰਕਾਂ ਵਾਲੀ ਸ਼ਰਤ ਹਟਾਈ ਜਾਵੇ- ਕੈਲਾਸ਼ ਠਾਕੁਰ

ਨੰਗਲ, 3 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ) - ਜ਼ਿਲ੍ਹਾ ਜੁਵੇਨਾਈਲ ਜਸਟਿਸ ਬੋਰਡ ਦੇ ਸਾਬਕਾ ਮੈਂਬਰ ਮੈਡਮ ਕੈਲਾਸ਼ ਠਾਕੁਰ, ਸਮਾਜ ਸੇਵਕ ਉਮੇਸ਼ ਠਾਕੁਰ, ਆਰ. ਟੀ. ਆਈ. ਕਾਰਕੁਨ ਯੋਗੇਸ਼ ਨੇ ਮੰਗ ਕੀਤੀ ਹੈ ਕਿ ਇੰਸਪੈਕਟਰ ਸਹਿਕਾਰੀ ਸਭਾਵਾਂ ਦੀ ਪੋਸਟ ਲਈ ਗਰੈਜੂਏਸ਼ਨ ...

ਪੂਰੀ ਖ਼ਬਰ »

1971 ਦੀ ਭਾਰਤ-ਪਾਕਿਸਤਾਨ ਜੰਗ 'ਚ ਭਾਰਤ ਦੀ ਜਿੱਤ ਦੀ ਗੋਲਡਨ ਜੁਬਲੀ ਮਨਾਈ

ਪੰਚਕੂਲਾ, 3 ਦਸੰਬਰ (ਕਪਿਲ) - 1971 ਦੀ ਭਾਰਤ-ਪਾਕਿਸਤਾਨ ਜੰਗ 'ਚ ਭਾਰਤ ਦੀ ਸ਼ਾਨਦਾਰ ਜਿੱਤ ਦੀ ਗੋਲਡਨ ਜੁਬਲੀ ਮੌਕੇ ਪੰਚਕੂਲਾ ਦੇ ਸੈਕਟਰ-12 ਸਥਿਤ ਸ਼ਹੀਦ ਸਮਾਰਕ ਵਿਖੇ 1971 ਦੀ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਭਾਰਤੀ ਫ਼ੌਜ ਦੇ ਸਾਬਕਾ ਸੈਨਿਕਾਂ ...

ਪੂਰੀ ਖ਼ਬਰ »

ਚੰਨੀ ਸਰਕਾਰ ਪੰਜਾਬੀਆਂ ਨੂੰ ਦੁਬਾਰਾ ਲੁੱਟਣ ਲਈ ਝੂਠੇ ਐਲਾਨ ਕਰਨੇ ਬੰਦ ਕਰੇ-'ਆਪ'

ਚੰਡੀਗੜ੍ਹ, 3 ਦਸੰਬਰ (ਪੋ੍ਰ: ਅਵਤਾਰ ਸਿੰਘ)- ਕਾਂਗਰਸ ਸਰਕਾਰ ਨੇ ਪਿਛਲੇ 5 ਸਾਲ ਪੰਜਾਬ ਦੇ ਲੋਕਾਂ ਨੂੰ ਰੱਜ ਦੇ ਲੁੱਟਿਆ ਤੇ ਕੁੱਟਿਆ ਹੈ, ਹੁਣ ਚੋਣਾਂ ਨੇੜੇ ਆਉਣ ਕਰਕੇ ਦੁਬਾਰਾ ਲੁੱਟਣ ਲਈ ਨਵੀਂ ਨੀਤੀ ਤਹਿਤ ਮੁੱਖ ਮੰਤਰੀ ਦਾ ਚਿਹਰਾ ਬਦਲ ਕੇ ਚੰਨੀ ਸਰਕਾਰ ਪੰਜਾਬੀਆਂ ...

ਪੂਰੀ ਖ਼ਬਰ »

ਝੂਠੇ ਵਾਅਦੇ ਕਰਕੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਕੇਜਰੀਵਾਲ- ਅਲਕਾ ਲਾਂਬਾ

ਚੰਡੀਗੜ੍ਹ, 3 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਬੁਲਾਰੇ ਅਤੇ ਸੀਨੀਅਰ ਲੀਡਰ ਅਲਕਾ ਲਾਂਬਾ ਨੇ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਿਆ | ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦੀਆਂ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤਾਂ ਦੇ ਅਧਿਕਾਰ ਖੇਤਰ 'ਚ ਆਉਂਦੇ ਦਰੱਖ਼ਤਾਂ 'ਤੇ ਸੰਖਿਆ ਨੰਬਰ ਦੀ ਮੰਗ ਵਾਲੇ ਜਨਹਿਤ ਪਟੀਸ਼ਨ 'ਚ ਆਦੇਸ਼ ਜਾਰੀ

ਚੰਡੀਗੜ੍ਹ, 3 ਦਸੰਬਰ (ਬਿ੍ਜੇਂਦਰ ਗੌੜ) - ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਐਡਵੋਕੇਟ ਅਤੇ ਸਮਾਜ ਸੇਵੀ ਐਚ.ਸੀ ਅਰੋੜਾ ਦੀ ਇਕ ਜਨਹਿਤ ਪਟੀਸ਼ਨ 'ਚ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ ਪਟੀਸ਼ਨਰ ਦੇ ਉਸ ਮੰਗ ਪੱਤਰ ਤੇ ਵਿਚਾਰ ਕਰਨ ਜਿਸ ਵਿਚ ...

ਪੂਰੀ ਖ਼ਬਰ »

ਕੌਮਾਂਤਰੀ ਗੀਤਾ ਮਹਾਂਉਤਸਵ 19 ਸੂਬਿਆਂ ਤੋਂ ਪਹੁੰਚੇ ਸ਼ਿਲਪਕਾਰ

ਚੰਡੀਗੜ੍ਹ, 3 ਦਸੰਬਰ (ਐਨ.ਐਸ.ਪਰਵਾਨਾ)- ਕੌਮਾਂਤਰੀ ਗੀਤਾ ਮਹਾ ਉਤਸਵ 2021 ਵਿਚ ਕੁਰੂਕਸ਼ੇਤਰ ਸਥਿਤ ਬ੍ਰਹਮ ਸਰੋਵਰ ਦੇ ਪਵਿੱਤਰ ਕਿਨਾਰੇ ਤੇ ਦੇਸ਼ ਦੇ 19 ਸੂਬਿਆ ਦੀ ਸ਼ਿਲਪਕਲਾ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸੈਲਾਨੀਆਂ ਦੇ ਲਈ ਸੱਜ ਚੁੱਕੀ ਹੈ | ਇਸ ਮਹਾ ਉਤਸਵ ਵਿਚ 19 ...

ਪੂਰੀ ਖ਼ਬਰ »

ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਧਾਰਮਿਕ ਸਮਾਗਮ ਕਰਵਾਇਆ 8ਵਿਸ਼ਾਲ ਖ਼ੂਨਦਾਨ ਕੈਂਪ ਦੌਰਾਨ 1274 ਯੂਨਿਟ ਖ਼ੂਨ ਇਕੱਤਰ

ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ) - ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਦਾ ਜਨਮ ਦਿਹਾੜਾ ਪੂਰਨ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਨਮ ਦਿਹਾੜੇ ਦੀ ਖੁਸ਼ੀ 'ਚ ਸਵੇਰੇ 9 ਵਜੇ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਵਲੋਂ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ) - ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਵੱਛ ਸਰਵੇਖਣ ਵਿਚ ਮੁਹਾਲੀ ਨੂੰ ਨੰਬਰ 1 'ਤੇ ਲਿਆਉਣ ਲਈ ਕਮਰਕੱਸੇ ਕਰਨ ਲਈ ਆਖਿਆ ਗਿਆ | ਇਸ ਮੌਕੇ ਡਿਪਟੀ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਵਲੋਂ 'ਬੈਰੀਏਟਿ੍ਕ ਸਰਜਰੀ' ਦੋ ਰੋਜ਼ਾ ਟ੍ਰੇਨਿੰਗ ਵਰਕਸ਼ਾਪ

ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ) - ਫੋਰਟਿਸ ਹਸਪਤਾਲ ਮੁੁਹਾਲੀ ਵਲੋਂ ਉੱਤਰ ਭਾਰਤ 'ਚ ਪਹਿਲੀ ਵਾਰ 'ਬੈਰੀਏਟਿ੍ਕ ਸਰਜਰੀ' 'ਤੇ ਦੋ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ, ਜਿਸ ਦੌਰਾਨ ਜੰਮੂ-ਕਸ਼ਮੀਰ, ਪੰਜਾਬ ਅਤੇ ਹਰਿਆਣਾ ਦੇ ਸਰਜਨਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਵਲੋਂ ਸ਼ੇਖਰ ਸ਼ੁਕਲਾ ਦਾ ਸਨਮਾਨ

ਐੱਸ. ਏ. ਐੱਸ. ਨਗਰ, 3 ਦਸੰਬਰ (ਜਸਬੀਰ ਸਿੰਘ ਜੱਸੀ)-ਐਡਵੋਕੇਅ ਸ਼ੇਖਰ ਸ਼ੁਕਲਾ ਦਾ ਸਰਵਿਸ ਸਿਲੈਕਸ਼ਨ ਬੋਰਡ ਪੰਜਾਬ ਦਾ ਚੇਅਰਮੈਨ ਬਣਨ 'ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਵਲੋਂ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਸ਼ੇਖਰ ਸ਼ੁਕਲਾ ਦਾ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਨਿੱਜੀ ਸਕੂਲ 'ਚ 2 ਅਧਿਆਪਕਾਂ ਸਮੇਤ 4 ਬੱਚਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਡੇਰਾਬੱਸੀ, 3 ਦਸੰਬਰ (ਰਣਬੀਰ ਸਿੰਘ ਪੜ੍ਹੀ) - ਡੇਰਾਬੱਸੀ ਦੇ ਇਕ ਨਿੱਜੀ ਸਕੂਲ ਦੇ ਪੰਜਵੀਂ ਜਮਾਤ ਦੇ ਵਿਦਿਆਰਥੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਸਕੂਲ ਦੇ ਦੋ ਅਧਿਆਪਕਾਂ ਸਮੇਤ ਚਾਰ ਹੋਰਨਾਂ ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX