ਮਜੀਠਾ, 3 ਦਸੰਬਰ (ਮਨਿੰਦਰ ਸਿੰਘ ਸੋਖੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਾਸਤੇ 13 ਨੁਕਾਤੀ ਪ੍ਰੋਗਰਾਮ ਦਾ ਏਜੰਡਾ ਲੈਕੇ ਇਸ ਵਾਰ ਸ਼੍ਰੋਮਣੀ ਅਕਾਲੀ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਆਪਣੇ ਚੋਣ ਹਲਕਿਆਂ ਵਿਚ ਚੋਣ ਪ੍ਰਚਾਰ ਵਾਸਤੇ ਉਤਰਨਗੇ | ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਹਰਿਆਵਲ ਦਸਤਾ ਯੂਥ ਵਿੰਗ ਵੀ ਮੈਦਾਨ ਵਿਚ ਉਤਰ ਕੇ ਸ਼੍ਰੋਮਣੀ ਅਕਾਲੀ ਦੀ ਜਿੱਤ ਨੂੰ ਯਕੀਨੀ ਬਣਾਵੇਗਾ | ਇਹ ਪ੍ਰਗਟਾਵਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਕੱਤਰ ਮੇਜ਼ਰ ਸ਼ਿਵਚਰਨ ਸਿੰਘ ਬਰਾੜ ਨੇ ਇਥੋਂ ਨਾਲ ਲਗਦੇ ਪਿੰਡ ਆਬਾਦੀ ਵਰਪਾਲ ਸੋਹੀਆਂ ਕਲਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਅਤੇ ਯੂਥ ਆਗੂ ਜੋਬਨਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਨੌਜਵਾਨਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਨ ਉਪਰੰਤ ਗੱਲਬਤ ਦੌਰਾਨ ਕੀਤਾ | ਮੇਜਰ ਸ਼ਿਵੀ ਨੇ ਅੱਗੇ ਕਿਹਾ ਕਿ ਪਿਛਲੇ 60 ਸਾਲਾਂ ਤੋਂ ਵਿਕਾਸ ਪੱਖੋਂ ਪੱਛੜ੍ਹੇ ਹਲਕਾ ਮਜੀਠਾ ਦੀ ਨੁਹਾਰ ਬਿਕਰਮ ਸਿੰਘ ਮਜੀਠੀਆ ਨੇ 450 ਕਰੋੜ੍ਹ ਰੁਪਏ ਦੀ ਲਾਗਤ ਨਾਲ ਸਵਾਰ ਦਿੱਤੀ ਸੀ ਪਰ ਕਾਂਗਰਸ ਸਰਕਾਰ ਨੇ ਮਜੀਠੀਆ ਵਲੋਂ ਕਰਵਾਏ ਜਾ ਰਹੇ ਕੰਮ ਵੀ ਬੰਦ ਕਰਵਾ ਦਿੱਤੇ ਸਨ | ਇਸ ਵਾਰ ਇਸੇ ਏਜੰਡੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹਲਕੇ ਵਿਚ ਵੋਟਾਂ ਦੀ ਮੰਗ ਕਰਨਗੇ | ਇਸ ਮੌਕੇ ਨੌਜਵਾਨ ਆਗੂ ਜੋਬਨਪ੍ਰੀਤ ਸਿੰਘ, ਮੇਜ਼ਰ ਸ਼ਿਵਚਰਨ ਸਿੰਘ ਦੇ ਨਾਲ ਮਜੀਠੀਆ ਦੇ ਸਿਆਸੀ ਸਕੱਤਰ ਕੁਲਜੀਤ ਸਿੰਘ ਬਰਾੜ੍ਹ, ਜੋਬਨਪ੍ਰੀਤ ਸਿੰਘ ਗਿੱਲ, ਰਸ਼ਪਾਲ ਸਿੰਘ, ਮਾ: ਬਲਰਾਜ ਸਿੰਘ, ਮਾ: ਬਲਦੇਵ ਸਿੰਘ, ਰਸ਼ਪਾਲ ਸਿੰਘ ਪੰਚ, ਲਵਪ੍ਰੀਤ ਸਿੰਘ ਪੰਚ, ਉਂਕਾਰ ਸਿੰਘ ਪੰਚ, ਸਨੀ ਬੱਲ, ਅਜੀਤਪਾਲ ਸਿੰਘ, ਗੁਰਪ੍ਰੀਤ ਸਿੰਘ, ਸ਼ੰਦੀਪ ਕੈਰੋਂ, ਮਨਬੀਰ ਸਿੰਘ, ਲਵਪ੍ਰੀਤ ਸਿੰਘ, ਸੁੱਖ ਗਿੱਲ, ਅੰਮਿ੍ਤ ਗਿੱਲ, ਪਵਿੱਤਰਪਾਲ ਸਿੰਘ ਗਿੱਲ, ਕੁਲਦੀਪ ਸੋਹੀ, ਬੱਬੂ, ਮੰਨਾ, ਵਿਪਨ ਗਿੱਲ, ਬੌਬੀ ਕੰਬੋਜ਼, ਪਰਮਪਾਲ, ਬਿਕਰਮ ਸਿੰਘ ਮੱਲਾ, ਬਰਿੰਦਰ ਸਿੰਘ ਕੇਬੋਜ਼, ਗੁਰਮੇਜ ਸਿੰਘ, ਬਿਕਰਮ ਸਿੰਘ ਦਾਰਾ ਆਦਿ ਨੌਜਵਾਨ ਹਾਜ਼ਰ ਸਨ |
ਬਾਬਾ ਬਕਾਲਾ ਸਾਹਿਬ, 3 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿਛਲੇ 36 ਸਾਲਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ ਦੀ ਸੇਵਾ ਵਿਚ ਜੁਟੀ ਚਰਚਿੱਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਕਿਸਾਨ ...
ਗੱਗੋਮਾਹਲ, 3 ਦਸੰਬਰ (ਬਲਵਿੰਦਰ ਸਿੰਘ ਸੰਧੂ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਯਤਨਾਂ ਸਦਕਾ ਪੰਜਾਬ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ | ਉਨ੍ਹਾਂ ਆਪਣੇ ਸੀਮਤ ਕਾਰਜ ਕਾਲ 'ਚ ਪੰਜਾਬੀਆਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਦਾ ਯਤਨ ਕੀਤਾ ਹੈ | ਉਕਤ ...
ਲੋਪੋਕੇ, 3 ਦਸੰਬਰ (ਗੁੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾਂ ਦੇ ਉੱਘੇ ਆਜ਼ਾਦੀ ਘੁਲਾਟੀਏ ਦੇ ਪਿੰਡ ਟਪਿਆਲਾ ਦੀ ਗ਼ੈਰ ਕਾਂਗਰਸੀ ਪੰਚਾਇਤ ਦੀ ਮਹਿਲਾ ਸਰਪੰਚ ਰਾਜਿੰਦਰ ਕੌਰ ਨੂੰ ਬਹੁਮਤ ਹੋਣ 'ਤੇ ਵੀ ਮੁਅੱਤਲ ਕਰ ਦਿੱਤਾ ਗਿਆ ਹੈ | ਇਸ ਸਬੰਧੀ ਰੋਹ ਵਿਚ ਆਏ ਪਿੰਡ ਦੇ ...
ਹਰਸਾ ਛੀਨਾ, 3 ਦਸੰਬਰ (ਕੜਿਆਲ)-ਜ਼ਿਲ੍ਹਾ ਅੰਮਿ੍ਤਸਰ ਦੀ ਸਿਆਸਤ ਵਿਚ ਅਹਿਮ ਸਥਾਨ ਰੱਖਦੇ ਮਟੀਆ ਪਰਿਵਾਰ ਨਾਲ ਸਬੰਧਤ ਦਲਜੀਤ ਸਿੰਘ ਸੰਧੂ ਦੇ ਬੇਟੇ, ਕਾਂਗਰਸੀ ਆਗੂ ਰਣਬੀਰ ਸਿੰਘ ਲਾਡਾ ਮਟੀਆ ਦੇ ਭਤੀਜੇ, ਸਰਪੰਚ ਗੁਰਸ਼ਰਨ ਸਿੰਘ ਮਨੀ ਮਟੀਆ ਤੇ ਨੌਜੁਆਨ ਆਗੂ ਰਮਿੰਦਰ ...
ਅਜਨਾਲਾ, 3 ਦਸੰਬਰ (ਐਸ. ਪ੍ਰਸ਼ੋਤਮ)-ਅੱਜ ਕਾਂਗਰਸ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ 'ਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਹਲਕੇ 'ਚ ਬੂਥ ਪੱਧਰ 'ਤੇ ਅਗਾਮੀ ਪੰਜਾਬ ਚੋਣਾਂ 'ਚ ਕਾਂਗਰਸ ਦੀ ...
ਜੰਡਿਆਲਾ ਗੁਰੂ, 3 ਦਸੰਬਰ (ਰਣਜੀਤ ਸਿੰਘ ਜੋਸਨ)-ਹਲਕਾ ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਅਮਰਜੀਤ ਸਿੰਘ ਬੰਡਾਲਾ ਨੂੰ ਸ਼੍ਰੋਮਣੀ ਕਮੇਟੀ ਦਾ ਅਗਜ਼ੈਕਟਿਵ ਮੈਂਬਰ ਚੁਣੇ ਜਾਣ ਉਪਰੰਤ ਪਿੰਡ ਬੰਡਾਲਾ ਵਿਖੇ ਪੁੱਜਣ 'ਤੇ ...
ਚੋਗਾਵਾਂ, 3 ਦਸੰਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਦੇ ਬੀ. ਡੀ. ਪੀ. ਓ. ਗੁਰਮੀਤ ਸਿੰਘ ਚਾਹਲ ਨੂੰ ਬਲਾਕ ਚੋਗਾਵਾਂ ਦੇ ਪੰਚਾਂ ਸਰਪੰਚਾਂ ਨੂੰ ਖੱਜਲ ਖ਼ਰਾਬ ਕਰਨ ਅਤੇ ਚੇਅਰਮੈਨ ਹਰਭੇਜ ਸਿੰਘ ਵਣੀਏਕੇ ਨਾਲ ਮਾੜੇ ਵਤੀਰੇ ਬੋਲ-ਕਬੋਲ ਬੋਲੇ ਜਾਣ ਕਾਰਨ ਆਪਣੇ ...
ਜਗਦੇਵ ਕਲਾਂ, 3 ਦਸੰਬਰ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਅਰਜਨ ਦੇਵ ਜੀ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ...
ਲੋਪੋਕੇ, 3 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਕੇਂਦਰ ਸਰਕਾਰ ਵਲੋਂ ਨੀਲੇ ਕਾਰਡ ਹੋਲਡਰਾਂ ਨੂੰ ਮੁਫਤ ਦਿੱਤੀ ਜਾਣ ਵਾਲੀ ਕਣਕ ਦੀ ਵੰਡ ਪ੍ਰਣਾਲੀ ਤਹਿਸੀਲ ਲੋਪੋਕੇ ਦੇ ਕੁਝ ਪਿੰਡਾਂ ਵਿਚ ਠੀਕ ਢੰਗ ਨਾਲ ਨਾ ਦਿੱਤੇ ਜਾਣ 'ਤੇ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ...
ਅਟਾਰੀ, 3 ਦਸੰਬਰ (ਗੁਰਦੀਪ ਸਿੰਘ ਅਟਾਰੀ)-ਪੁਲਿਸ ਥਾਣਾ ਘਰਿੰਡਾ ਨੇ ਛਾਪੇਮਾਰੀ ਦੌਰਾਨ ਇਕ ਵਿਅਕਤੀ ਨੂੰ ਗਿ੍ਫਤਾਰ ਕਰਕੇ ਉਸ ਪਾਸੋਂ ਸਾਢੇ ਪੰਜ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਉਸ ਦੀ ਪਹਿਚਾਣ ਕਸਬਾ ਅਟਾਰੀ ਵਾਸੀ ਹਰਪਾਲ ਸਿੰਘ ਲੱਕੀ ਵਜੋਂ ਹੋਈ ਹੈ | ਏਐੱਸਆਈ ...
ਅਜਨਾਲਾ, 3 ਦਸੰਬਰ (ਐਸ. ਪ੍ਰਸ਼ੋਤਮ)-ਭਾਜਪਾ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ-ਮਜੀਠਾ ਦੇ ਪ੍ਰਧਾਨ ਸ: ਸਤਿੰਦਰ ਸਿੰਘ ਮਾਕੋਵਾਲ ਨੇ ਬੀਤੇ ਦਿਨ ਅੰਮਿ੍ਤਸਰ ਵਿਖੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਮੀਟਿੰਗ ਦੌਰਾਨ ਜ਼ਿਲ੍ਹਾ ਦਿਹਾਤੀ 'ਚ ਪੈਂਦੇ ਤਿੰਨੇ ਵਿਧਾਨ ...
ਅਜਨਾਲਾ, 3 ਦਸੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਟਰੱਕ ਟਰਾਂਸਪੋਰਟ ਧੰਦੇ ਨੂੰ ਬਚਾਉਣ ਲਈ ਪੰਜਾਬ ਸਰਕਾਰ ਕੋਲੋਂ ਟਰੱਕ ਯੂਨੀਅਨਾਂ ਬਹਾਲ ਕਰਵਾਉਣ ਅਤੇ ਕੇਂਦਰੀ ਮੋਦੀ ਸਰਕਾਰ ਦੀਆਂ ਮਾਰੂ ਨੀਤੀਆਂ ਵਿਰੁੱਧ ਆਲ ਪੰਜਾਬ ਟਰੱਕ ਏਕਤਾ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ...
ਰਈਆ, 3 ਦਸੰਬਰ (ਸ਼ਰਨਬੀਰ ਸਿੰਘ ਕੰਗ)-ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਵੱਡਾ ਚੌਂਕ ਰਈਆ ਵਿਖੇ ਸੇਵਾ ਸਮਾਗਮ ਹੋਇਆ | ਜਿਸ ਵਿਚ ਭਾਈ ਜਸਪਾਲ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਬਾਬਾ ...
ਚਵਿੰਡਾ ਦੇਵੀ, 3 ਦਸੰਬਰ (ਸਤਪਾਲ ਸਿੰਘ ਢੱਡੇ)-ਮਜੀਠਾ ਹਲਕੇ ਦੇ ਪੰਥਕ ਆਗੂ ਚੇਅਰਮੈਨ ਪ੍ਰਗਟ ਸਿੰਘ ਚੁਗਾਵਾਂ ਤੇ ਜਥੇ: ਜਗਤਾਰ ਸਿੰਘ ਹਵਾਰਾ ਕਮੇਟੀ ਦੇ ਆਗੂਆਂ ਵਲੋਂ ਅੱਜ ਪਿੰਡ ਚੁਗਾਵਾਂ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਜੇਲ੍ਹ ਵਿਚ ਬੰਦ ...
ਬਿਆਸ, 3 ਦਸੰਬਰ (ਪਰਮਜੀਤ ਸਿੰਘ ਰੱਖੜਾ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਹਲਕੇ ਦੇ ਪਿੰਡਾਂ ਵਿਚ ਚੇਅਰਮੈਨ, ਸਰਪੰਚ, ਪੰਚ ਅਤੇ ਕਾਂਗਰਸੀ ਆਗੂਆਂ, ਵਰਕਰਾਂ ਦੀ ਟੀਮ ਸਣੇ ਪਿੰਡਾਂ ਦੇ ਵਿਚ ਲੋਕਾਂ ਦੀਆਂ ਮੰਗਾਂ 'ਤੇ ਗੌਰ ਕਰਦਿਆਂ ...
ਬਾਬਾ ਬਕਾਲਾ ਸਾਹਿਬ, 3 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ, ਜਿਸਨੂੰ ਕਿ ਪੰਜਾਬ ਸਾਰਕਾਰ ਵਲੋਂ ਹਾਲ ਈ ਵਿਚ ਨਗਰ ਪੰਚਾਇਤ ਵਿਚ ਤਸਬਦੀਲ ਕੀਤਾ ਹੈ ਵਿਖੇ ਵਿਕਾਸ ਕਾਰਜ ਠੱਪ ਹੋਣ ਕਾਰਨ ਲੋਕਾਂ ਵਿਚ ਨਿਰਾਸ਼ਤਾ ਫੈਲ ਰਹੀ ਹੈ | ਇਸ ...
ਓਠੀਆਂ, 3 ਦਸੰਬਰ (ਗੁਰਵਿੰਦਰ ਸਿੰਘ ਛੀਨਾ)-ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਵਲੋਂ ਪਿੰਡ ਜੋਸ਼ ਵਿਖੇ ਪ੍ਰਧਾਨ ਬਾਬਾ ਮੋਹਨ ਸਿੰਘ ਦੀਆਂ ਅਗਵਾਈ ਹੇਠ ਮੀਟਿੰਗ ਕੀਤੀ ਗਈ | ਜਿਸ ਵਿਚ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਪਿਛਲੇ ਇਕ ਸਾਲ ਤੋਂ ਦਿੱਲੀ ...
ਤਰਸਿੱਕਾ, 3 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਪੰਜਾਬ ਲੈਂਡ ਰਿਕਾਰਡ ਸੁਸਾਇਟੀ (ਪੀ.ਐੱਲ.ਆਰ.ਐੱਸ.) ਦੇ ਕਾਮਿਆਂ ਦੀ ਯੂਨੀਅਨ ਕੰਪਿਊਟਰਾਈਜ਼ਡ ਲੈਂਡ ਰਿਕਾਰਡ ਇੰਪਲਾਇਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਸੰਘਰਸ਼ ...
ਅਜਨਾਲਾ, 3 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਚੋਣ ਰਜਿਸਟ੍ਰੇਸ਼ਨ ਅਫਸਰ ਕਮ ਜ਼ਿਲ੍ਹਾ ਮਾਲ ਅਫ਼ਸਰ ਰਵਿੰਦਰਪਾਲ ਸਿੰਘ ਦੀ ਯੋਗ ਅਗਵਾਈ ਤੇ ਇਲੈਕਸ਼ਨ ਕਾਨੂੰਗੋ ਜਸਬੀਰ ਸਿੰਘ ਦੀ ਦੇਖ-ਰੇਖ ਹੇਠ ਹਲਕਾ 012 ਰਾਜਾਸਾਂਸੀ ਦੇ ...
ਅਜਨਾਲਾ, 3 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਾਫ਼ ਸੁਥਰੀਆਂ ਖਾਣ ਪੀਣ ਵਾਲੀਆਂ ਚੀਜ਼ਾਂ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਅੱਜ ਸਿਹਤ ਵਿਭਾਗ ਦੀ ਟੀਮ ਵਲੋਂ ਫੂਡ ਸੇਫ਼ਟੀ ਅੰਮਿ੍ਤਸਰ ਦੇ ਸਹਾਇਕ ਕਮਿਸ਼ਨਰ ਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਥਾਨਿਕ ...
ਬਾਬਾ ਬਕਾਲਾ ਸਾਹਿਬ, 3 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਜ਼ਿਲ੍ਹਾ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਉਮਰਾਜ ਸਿੰਘ ਧਰਦਿਉ ਨੇ ਕਾਲੇ ਕਾਨੂੰਨ ਰੱਦ ਹੋਣ 'ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਹੈ ਤੇ ਕਿਸਾਨ ...
ਮੱਤੇਵਾਲ, 3 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਸਥਾਨਕ ਕਸਬਾ ਮੱਤੇਵਾਲ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੱਜਣ ਸਿੰਘ ਦੀ ਅਗਵਾਈ ਤੇ ਇਲਾਕੇ ਦੀਆਂ ਸੰਗਤਾਂ ...
ਮਜੀਠਾ, 3 ਦਸੰਬਰ (ਮਨਿੰਦਰ ਸਿੰਘ ਸੋਖੀ)-ਜਿਉਂ-ਜਿਉਂ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਤਿਉਂ ਤਿਉਂ ਸਾਰੀਆਂ ਰਾਜਨੀਤਕ ਪਾਰਟੀਆਂ ਵਿਚ ਟਿਕਟ ਪ੍ਰਾਪਤੀ ਦੇ ਦਾਅਵੇਦਾਰਾਂ ਵਿਚ ਭੱਜ ਦੌੜ੍ਹ ਸ਼ੁਰੂ ਹੋ ਗਈ ਹੈ ਤੇ ਆਪਣੇ-ਆਪਣੇ ਹਾਈਕਮਾਂਡ ਤੱਕ ਵੱਖ-ਵੱਖ ...
ਅਟਾਰੀ, 3 ਦਸੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਕਸਬਾ ਅਟਾਰੀ ਵਿਖੇ ਅੱਜ ਜਮਹੂਰੀ ਕਿਸਾਨ ਸਭਾ ਦੀ ਮੀਟਿੰਗ ਹੋਈ ਜਿਸ ਵਿਚ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨ-ਮਜ਼ਦੂਰ ਸ਼ਾਮਿਲ ਹੋਏ | ਮੀਟਿੰਗ ਦੀ ਪ੍ਰਧਾਨਗੀ ਬਾਬਾ ਅਰਜਨ ਸਿੰਘ ਹੁਸ਼ਿਆਰ ਨਗਰ, ਮੁਖਤਾਰ ਸਿੰਘ ...
ਤਰਸਿੱਕਾ, 3 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਸਥਾਨਕ ਕਸਬਾ ਤਰਸਿੱਕਾ ਤੋਂ ਮਹਾਨ ਧਾਰਮਿਕ ਸ਼ਖ਼ਸੀਅਤਾਂ ਸੱਚਖੰਡ ਵਾਸੀ ਸੰਤ ਬਾਬਾ ਗੁਰਬਚਨ ਸਿੰਘ ਅਤੇ ਸੱਚਖੰਡ ਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਦੀ ਯਾਦ ਵਿਚ ਗੁਰੂ ਘਰ ਦੇ ਸੇਵਕ ਜਗਤਾਰ ਸਿੰਘ ਨਿੱਜਰ ਤੇ ਉਨ੍ਹਾਂ ...
ਹਰਸਾ ਛੀਨਾ, 3 ਦਸੰਬਰ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਭਲਾ ਪਿੰਡ ਵਿਖੇ ਅਗਲੇ ਦਿਨੀਂ ਆ ਰਹੇ ਕਿ੍ਸਮਸ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ 11ਵੀਂ ਸਾਲਾਨਾ ਮਸੀਹੀ ਚੇਤਨਾ ਯਾਤਰਾ ਦਾ ਸ਼ੁਭ ਆਰੰਭ ਕੀਤਾ ਗਿਆ ਜਿਸਦਾ ਉਦਘਾਟਨ ਮਸੀਹ ਧਾਰਮਿਕ ਆਗੂ ਬਿਸ਼ਪ ਪ੍ਰਦੀਪ ...
ਤਰਸਿੱਕਾ, 3 ਦਸੰਬਰ (ਅਤਰ ਸਿੰਘ ਤਰਸਿੱਕਾ)-ਮੈਡਮ ਰਮਨਦੀਪ ਕੌਰ ਬੀ. ਪੀ. ਐੱਮ. ਮਾਲੋਵਾਲ ਵਿਖੇ ਡਾਕਘਰ 'ਚ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸ਼ਾਨਦਾਰ ਨਿੱਘੀ ਵਿਦਾਇਗੀ ਦਿੱਤੀ ਗਈ | ਡਾਕਘਰ ਤਰਸਿੱਕਾ 'ਚ ਕੀਤੀ ਗਈ ਸ਼ਾਨਦਾਰ ਪਾਰਟੀ 'ਚ ਬਲਵਿੰਦਰ ਸਿੰਘ ਐੱਸ. ਪੀ. ਐੱਮ. ...
ਹਰਸਾ ਛੀਨਾ, 3 ਦਸੰਬਰ (ਕੜਿਆਲ)-ਵਿਧਾਨ ਸਬਾ ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਜਿਥੇ ਸਮੁੱਚੇ ਪੰਜਾਬ ਰਾਜ ਅੰਦਰ ਵਿਕਾਸ ਕਾਰਜਾਂ ਦੀ ਹਨੇਰੀ ਆਈ ਹੋਈ ਹੈ ਉਥੇ ਹੀ ਸਰਹੱਦੀ ਵਿਧਾਨ ...
ਅਜਨਾਲਾ, 3 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਲੋਕ ਹਿੱਤਾਂ ਦੀ ਅਗਵਾਈ ਕਰਨ ਵਾਲੀ ਕਾਂਗਰਸ ਪਾਰਟੀ ਦੇ ਹੱਥਾਂ ਵਿਚ ਹੀ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦਾ ਭਵਿੱਖ ਸੁਰੱਖਿਅਤ ਹੈ ਅਤੇ ਕਾਂਗਰਸ ਵਲੋਂ ਹੀ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਕੇ ਦਮ ...
ਬੱਚੀਵਿੰਡ 3 ਦਸੰਬਰ (ਬਲਦੇਵ ਸਿੰਘ ਕੰਬੋ)-ਅੰਮਿ੍ਤਸਰ ਸੈਕਟਰ ਅਧੀਨ ਆਉਂਦੇ ਸਰਹੱਦੀ ਪਿੰਡ ਕੱਕੜ, ਸਾਰੰਗੜਾ, ਲੇਲੀਆਂ, ਕਾਵੇਂ, ਲੋਪੋਕੇ ਆਦਿ ਪਿੰਡਾਂ ਵਿਚ ਰਾਤ ਦੇ ਹਨ੍ਹੇਰੇ ਵਿਚ ਅਸਮਾਨ ਵਿਚ ਇੱਕ ਰੌਸ਼ਨੀਆਂ ਦੀ ਲੰਬੀ ਲੜੀ ਵੇਖੀ ਗਈ ਜੋ ਜਹਾਜ਼ ਦੀ ਤਰ੍ਹਾਂ ਇੱਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX