ਤਾਜਾ ਖ਼ਬਰਾਂ


ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  5 minutes ago
ਫਗਵਾੜਾ, 25 ਮਈ (ਹਰਜੋਤ ਸਿੰਘ ਚਾਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦਾ ਬਕਾਇਆ ਲੈਣ ਲਈ ਕਿਸਾਨ ਜਥੇਬੰਦੀਆਂ ਨੇ 26 ਮਈ ਨੂੰ ਫਗਵਾੜਾ ਜੀ.ਟੀ.ਰੋਡ 'ਤੇ ਚਾਰ ਘੰਟੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ...
ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਨੂੰ ਸਦਮਾ- ਬਾਪੂ ਸਾਧੂ ਸਿੰਘ ਦਾ ਦਿਹਾਂਤ
. . .  9 minutes ago
ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਦੇ ਪਿਤਾ ਸਾਧੂ ਸਿੰਘ ਅਕਾਲ ਚਲਾਣਾ ਕਰ ਗਏ ਹਨ। ਇਸ ਦੁਖ ਦੀ ਘੜੀ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ...
ਟੈਰਰ ਫੰਡਿੰਗ ਮਾਮਲੇ 'ਚ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ
. . .  about 1 hour ago
ਨਵੀਂ ਦਿੱਲੀ, 25 ਮਈ-ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੱਤਵਾਦੀ ਫੰਡਿੰਗ ਮਾਮਲੇ ’ਚ ਦੋਸ਼ੀ ਪਾਏ ਗਏ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਯਾਸੀਨ ਮਲਿਕ ’ਤੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ...
ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼
. . .  about 1 hour ago
ਨਵੀਂ ਦਿੱਲੀ, 25 ਮਈ-ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਨੂੰ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼ ਕੀਤਾ ਗਿਆ ਹੈ।
ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ
. . .  about 2 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ 'ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਲਈ...
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਇਸ ਵਾਰ ਕਾਗ਼ਜ਼ ਰਹਿਤ ਹੋਵੇਗਾ ਪੰਜਾਬ ਦਾ ਬਜਟ
. . .  about 2 hours ago
ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਪੰਜਾਬੀਆਂ ਦੀ ਤੰਦਰੁਸਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ 2022 ਕਾਗ਼ਜ਼ ਰਹਿਤ ਹੋਵੇਗਾ...
ਸ੍ਰੀ ਹਰਿਮੰਦਰ ਸਾਹਿਬ 'ਚ ਤੰਤੀ ਸਾਜ਼ਾਂ ਨਾਲ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਸੰਜੀਦਾ
. . .  about 3 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸੰਬੰਧੀ ਯਤਨ ਆਰੰਭੇ ਗਏ ਹਨ। ਇਸ ਨੂੰ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 25 ਮਈ-ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰਨਾਂ ਸੀਨੀਅਰ ਲੀਡਰ ਸਹਿਬਾਨਾਂ ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ। ਇਸ ਸੰਬੰਧੀ ਉਨ੍ਹਾਂ ਨੇ ਆਪਣੀ ਫੇਸਬੁੱਕ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
ਦੋ ਧਿਰਾਂ ਦੀ ਲੜਾਈ 'ਚ ਨੌਜਵਾਨ ਦੀ ਮੌਤ
. . .  about 3 hours ago
ਦਿੜ੍ਹਬਾ ਮੰਡੀ, 25 ਮਈ (ਹਰਬੰਸ ਸਿੰਘ ਛਾਜਲੀ)- ਪਿੰਡ ਦੀਵਾਨਗੜ੍ਹ ਕੈਂਪਸ ਵਿਖੇ ਰੰਜ਼ਿਸ਼ ਕਾਰਨ ਦੋ ਗੁੱਟਾਂ 'ਚ ਹੋਈ ਲੜਾਈ 'ਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਲੜਾਈ 'ਚ ਪਿੰਡ ਮੁਨਸ਼ੀਵਾਲਾ, ਰਤਨਗੜ੍ਹ ਸਿੰਧੜਾਂ, ਦੀਵਾਨਗੜ੍ਹ ਕੈਂਪਸ ਅਤੇ ਕੜਿਆਲ ਦੇ...
ਸਕੂਲ ਅਧਿਆਪਕਾਂ ਵਲੋਂ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਕਕਾਰ ਪਹਿਨਣ ਤੋਂ ਰੋਕਣ 'ਤੇ ਸਿੱਖ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਮਾਹਿਲਪੁਰ, 25 ਮਈ (ਰਜਿੰਦਰ ਸਿੰਘ)-ਪਹਾੜੀ ਖਿੱਤੇ 'ਚ ਵਸੇ ਪਿੰਡ ਜੇਜੋਂ ਦੁਆਬਾ ਵਿਖੇ ਚੱਲ ਰਹੇ ਸਰਕਾਰੀ ਸੀਨੀਅਰ ਸਮਾਰਟ ਸਕੂਲ 'ਚ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ਸਕੂਲ ਦੇ ਕੁਝ ਅਧਿਆਪਕ ਵਲੋਂ ਇਕ...
ਸੁਨਾਮ 'ਚ ਨਸ਼ਿਆਂ ਖ਼ਿਲਾਫ਼ ਪੁਲਿਸ ਅਤੇ ਨੀਮ ਫ਼ੌਜੀ ਬਲਾਂ ਵਲੋਂ ਫਲੈਗ ਮਾਰਚ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 25 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜਿੱਥੇ ਸੁਨਾਮ ਪੁਲਿਸ ਵਲੋਂ ਅੱਜ ਸਵੇਰੇ ਹੀ ਸ਼ਹਿਰ ਦੀ ਇਕ ਬਸਤੀ ਵਿਚ ਨਸ਼ਿਆਂ ਦੇ ਧੰਦੇ 'ਚ ਲਿਪਤ ਕੁਝ ਸ਼ੱਕੀ ਵਿਅਕਤੀਆਂ ਦੇ ਘਰਾਂ...
ਦਿਨ-ਦਿਹਾੜੇ ਕਾਪਾ ਦਿਖਾ ਕੇ ਔਰਤ ਤੇ ਉਸ ਦੇ ਬੱਚੇ ਸਮੇਤ ਕਾਰ ਨੂੰ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  about 4 hours ago
ਜਲਾਲਾਬਾਦ, 25 ਮਈ (ਕਰਨ ਚੁਚਰਾ)-ਇਲਾਕੇ ਅੰਦਰ ਲੁੱਟਖੋਹ ਦੀਆਂ ਵਾਰਦਾਤਾਂ ਨੇ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਨੂੰ ਪੂਰੀ ਤਰ੍ਹਾਂ ਉਜਾਗਰ ਕਰਕੇ ਰੱਖ ਦਿੱਤਾ ਹੈ। ਅਜਿਹਾ ਸ਼ਾਇਦ ਹੀ ਕੋਈ ਦਿਨ ਹੋਵੇਗਾ ਜਦ ਕਿਧਰੇ ਚੋਰੀ ਜਾਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਨਾ ਦਿੱਤਾ ਗਿਆ ਹੋਵੇ...
ਗਿਆਨਵਾਪੀ ਮਸਜਿਦ ਕੇਸ ਸਿਵਿਲ ਜੱਜ ਤੋਂ ਫਾਸਟ ਟਰੈਕ ਕੋਰਟ ਟਰਾਂਸਫ਼ਰ, 30 ਮਈ ਨੂੰ ਹੋਵੇਗੀ ਅਗਲੀ ਸੁਣਵਾਈ
. . .  about 4 hours ago
ਨਵੀਂ ਦਿੱਲੀ, 25 ਮਈ-ਗਿਆਨਵਾਪੀ ਮਾਮਲੇ 'ਚ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਅਦਾਲਤ ਨੇ ਬਿਨਾਂ ਸਮਾਂ ਗਵਾਏ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਇਸ ਪੂਰੇ ਮਾਮਲੇ ਨੂੰ ਫਾਸਟ ਟਰੈਕ 'ਤੇ ਤਬਦੀਲ ਕਰ ਦਿੱਤਾ। ਹੁਣ ਗਿਆਨਵਾਪੀ ਮਸਜਿਦ ਦਾ ਮਾਮਲਾ ਤੇਜ਼ੀ ਨਾਲ ਅੱਗੇ ਵਧੇਗਾ, ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਹੋ ਸਕਦੀ ਹੈ ਅਤੇ ਜਲਦ ਤੋਂ ਜਲਦ ਫੈਸਲਾ ਸੁਣਾਇਆ ਜਾ ਸਕਦਾ ਹੈ...
ਕੋਪਰੇਟਿਵ ਬੈਂਕਾਂ ਦੇ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਫ਼ੰਡ ਜਾਰੀ
. . .  about 4 hours ago
ਚੰਡੀਗੜ੍ਹ, 25 ਮਈ-ਕੋਪਰੇਟਿਵ ਬੈਂਕਾਂ ਦੇ ਲਈ ਮਾਨ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਮਾਨ ਸਰਕਾਰ ਦਾ ਕਹਿਣਾ ਹੈ ਕਿ ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਫ਼ੰਡ ਜਾਰੀ ਕੀਤਾ ਗਿਆ। ਜਾਣਕਾਰੀ ਮੁਤਾਬਿਕ 425 ਕਰੋੜ ਰੁਪਏ ਦਾ ਫ਼ੰਡ ਜਾਰੀ ਕੀਤਾ...
ਖੁੱਲ੍ਹੇ ਬੋਰਵੈੱਲ ਨੂੰ ਲੈ ਕੇ ਮਾਨ ਸਰਕਾਰ ਸਖ਼ਤ, ਬੋਰਵੈੱਲ ਬੰਦ ਨਾ ਹੋਣ 'ਤੇ ਹੋਵੇਗੀ ਅਪਰਾਧਿਕ ਕਾਰਵਾਈ
. . .  about 4 hours ago
ਚੰਡੀਗੜ੍ਹ, 25 ਮਈ-ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਇਸ ਸੰਬੰਧੀ ਸਰਕਾਰ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ। ਐਡਵਾਇਜ਼ਰੀ ਜਾਰੀ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਬੋਰਵੈੱਲ ਬੰਦ ਨਾ ਹੋਣ 'ਤੇ ਅਪਰਾਧਿਕ ਕਾਰਵਾਈ ਹੋਵੇਗੀ...
ਸੀ.ਟੀ.ਯੂ. ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਅਜਨਾਲਾ ਅੰਮ੍ਰਿਤਸਰ ਮਾਰਗ ਜਾਮ
. . .  about 5 hours ago
ਹਰਸ਼ ਛੀਨਾ, 25 ਮਈ (ਕੜਿਆਲ)-ਮਹਾਤਮਾ ਗਾਂਧੀ ਰੁਜ਼ਗਾਰ ਗਾਰੰਟੀ ਯੋਜਨਾ ਤਹਿਤ ਕੰਮ ਕਰਦੇ ਕਾਮਿਆਂ ਵਲੋਂ ਮਿਹਨਤਾਨਾ ਨਾ ਮਿਲਣ ਕਾਰਨ ਸੈਂਟਰਲ ਟਰੇਡ ਯੂਨੀਅਨ ਦੇ ਝੰਡੇ ਹੇਠ ਮਗਨਰੇਗਾ ਕਾਮਿਆਂ ਵਲੋਂ ਅਜਨਾਲਾ ਅੰਮ੍ਰਿਤਸਰ...
ਉੱਘੇ ਸਾਹਿਤਕਾਰ ਹਰਬੰਸ ਸਿੰਘ ਢਿੱਲੋਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
. . .  about 5 hours ago
ਧੂਰੀ, 25 ਮਈ (ਦੀਪਕ)-ਪੰਜਾਬੀ ਫ਼ਿਲਮਾਂ ਦੇ ਉੱਘੇ ਅਦਾਕਾਰ ਬੀਨੂੰ ਢਿੱਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਪਿਤਾ ਹਰਬੰਸ ਸਿੰਘ ਢਿੱਲੋਂ ਸੰਖੇਪ ਬਿਮਾਰੀ ਪਿੱਛੋਂ ਸਦੀਵੀ ਵਿਛੋੜਾ ਦੇ ਗਏ। ਉੱਘੇ ਸਾਹਿਤਕਾਰ ਤੇ ਚਿੱਤਰਕਾਰ ਹਰਬੰਸ ਸਿੰਘ ਢਿੱਲੋਂ ਦਾ ਅੱਜ ਰਾਮਬਾਗ ਧੂਰੀ ਵਿਖੇ ਸੇਜ਼ਲ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ।
ਆਦਮਪੁਰ: ਸਰਕਾਰੀ ਸਕੂਲ ਸਾਹਮਣੇ ਨਵੀਂ ਆਬਾਦੀ 'ਚ ਚੱਲੀਆਂ ਗੋਲੀਆਂ
. . .  about 5 hours ago
ਆਦਮਪੁਰ, 25 ਮਈ (ਹਰਪ੍ਰੀਤ ਸਿੰਘ)- ਆਦਮਪੁਰ ਦੇ ਮੁਹੱਲਾ ਗਾਜ਼ੀਪੁਰ ਵਿਖੇ ਸਰਕਾਰੀ ਸਕੂਲ ਦੇ ਸਾਹਮਣੇ ਨਵੀਂ ਕਾਲੋਨੀ 'ਚ ਪੰਜ ਦੇ ਕਰੀਬ ਅਣਪਛਾਤਿਆਂ ਵਲੋਂ ਇਕ ਨੌਜਵਾਨ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ...
ਮਨਜਿੰਦਰ ਸਿੰਘ ਸਿਰਸਾ ਨੇ ਕਾਂਗਰਸ ਸਰਕਾਰ 'ਤੇ ਕੱਸਿਆ ਤਨਜ਼
. . .  about 5 hours ago
ਨਵੀਂ ਦਿੱਲੀ, 25 ਮਈ-ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵਲੋਂ ਅੱਜ ਕਾਂਗਰਸ ਸਰਕਾਰ 'ਤੇ ਤਨਜ਼ ਕੱਸਿਆ ਗਿਆ ਹੈ। ਉਨ੍ਹਾਂ ਨੇ ਤਨਜ਼ ਕਸਦਿਆਂ ਕਿਹਾ ਕਿ ਸਾਰੇ ਕਾਂਗਰਸ ਛੱਡ ਜਾਣਗੇ ਕਾਂਗਰਸ 'ਚ ਸਿਰਫ਼ ਮਾਂ, ਧੀ ਅਤੇ ਪੁੱਤਰ ਤਿੰਨ ਜਾਣੇ ਹੀ ਰਹਿ ਜਾਣਗੇ ਅਤੇ ਕਾਂਗਰਸ...
ਚਿੱਟੇ ਦਿਨ ਬਲਾਕ ਬੰਗਾ ਦੇ ਪਿੰਡ ਸੱਲ ਕਲਾਂ ਵਿਖੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 5 hours ago
ਕਟਾਰੀਆਂ, 25 ਮਈ (ਨਵਜੋਤ ਸਿੰਘ ਜੱਖੂ)- ਬਲਾਕ ਬੰਗਾ ਦੇ ਪਿੰਡ ਸੱਲ ਕਲਾਂ ਵਿਖੇ ਇਕ ਨੌਜਵਾਨ ਦੀ ਚਿੱਟੇ ਦਿਨ ਗੋਲੀ ਮਾਰ ਕੇ ਹੱਤਿਆ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਅਮਰਜੀਤ ਸਿੰਘ ਦੀ ਲੜਕੀ ਮਹਿਕਪ੍ਰੀਤ ਕੌਰ ਨੇ ਦੱਸਿਆ...
ਬੈਰਕ 'ਚ ਨਜ਼ਰਬੰਦ ਹਵਾਲਾਤੀ ਨੇ ਜੇਲ੍ਹ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪਾਈ, ਮਚੀ ਹਫੜਾ-ਦਫ਼ੜੀ
. . .  about 6 hours ago
ਫਰੀਦਕੋਟ, 25 ਮਈ (ਜਸਵੰਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਨਜ਼ਰਬੰਦ ਇਕ ਹਵਾਲਾਤੀ ਨੇ ਸਮੁੱਚੀ ਜੇਲ੍ਹ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪਾ ਕੇ ਜੇਲ੍ਹ ਪ੍ਰਬੰਧਾਂ ਦੀ ਫੂਕ ਕੱਢੀ ਹੈ। ਜੇਲ੍ਹ 'ਚ ਗੰਭੀਰ ਅਪਰਾਧਾਂ ਵਾਲੇ ਕੈਦੀਆਂ ਤੇ ਹਵਾਲਾਤੀਆਂ...
ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਕੀਤਾ ਜਾਰੀ
. . .  about 3 hours ago
ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਜਾਰੀ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਇਸ ਪੋਰਟਲ ਤੇ ਰਜਿਸਟਰੇਸ਼ਨ...
ਬੇਭਰੋਸਗੀ ਮਤਾ ਪਾ ਕੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਨੂੰ ਕੀਤਾ ਲਾਂਭੇ
. . .  about 6 hours ago
ਅਜਨਾਲਾ, 25 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਅੱਜ 12 ਕੌਂਸਲਰਾਂ ਵਲੋਂ ਬੇਭਰੋਸਗੀ ਦਾ ਮਤਾ ਪਾ ਕੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਨੂੰ...
ਪਤੀ ਪਤਨੀ ਨੇ ਕੀਤੀ ਖ਼ੁਦਕੁਸ਼ੀ ਪੁਲਿਸ ਵਲੋਂ ਪੜਤਾਲ ਜਾਰੀ
. . .  about 6 hours ago
ਰਨਾਲਾ/ਰੂੜੇਕੇ ਕਲਾਂ, 25 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਰੂੜੇਕੇ ਕਲਾਂ ਦੇ ਵਸਨੀਕ ਸੁਖਵਿੰਦਰ ਰਾਮ 35 ਸਾਲ ਪੁੱਤਰ ਸ਼ਿੰਗਾਰਾ ਰਾਮ ਅਤੇ ਭੋਲੀ ਦੇਵੀ ਪਤਨੀ ਸੁਖਵਿੰਦਰ ਰਾਮ ਵਲੋਂ ਆਪਣੇ ਘਰ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ...
ਵੱਡੀ ਖ਼ਬਰ: ਹੁਣ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਸੰਭਾਲਣਗੇ ਸਿਹਤ ਮੰਤਰੀ ਦਾ ਮਹਿਕਮਾ
. . .  about 6 hours ago
ਚੰਡੀਗੜ੍ਹ, 25 ਮਈ (ਗੁਰਪ੍ਰੀਤ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖਾਲ੍ਹੀ ਹੋਇਆ ਸਿਹਤ ਵਿਭਾਗ ਦਾ ਕੰਮਕਾਜ ਖ਼ੁਦ ਹੀ ਸੰਭਾਲਣ ਦਾ ਐਲਾਨ ਕੀਤਾ ਹੈ। ਭਗਵੰਤ ਮਾਨ ਇਹ ਮੰਤਰਾਲਾ ਕਿਸੇ ਹੋਰ ਮੰਤਰੀ ਨੂੰ ਦੇਣ ਦੀ ਬਜਾਏ ਖ਼ੁਦ ਹੀ ਸੰਭਾਲਣਗੇ। ਹੁਣ ਸਿਹਤ ਵਿਭਾਗ ਦਾ ਕੰਮਕਾਜ ਮੁੱਖ ਮੰਤਰੀ ਦੀ ਨਿਗਰਾਨੀ ਹੇਠ ਹੀ ਹੋਵੇਗਾ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮੱਘਰ ਸੰਮਤ 553

ਪਟਿਆਲਾ

ਮੰਗਾਂ ਨੂੰ ਲੈ ਕੇ ਪੀ.ਆਰ.ਟੀ.ਸੀ ਕੱਚੇ ਮੁਲਾਜ਼ਮਾਂ ਨੇ ਬੱਸ ਸਟੈਂਡ ਬੰਦ ਕਰਕੇ ਕੀਤਾ ਰੋਸ ਪ੍ਰਦਰਸ਼ਨ

ਪਟਿਆਲਾ, 3 ਦਸੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਇੱਥੇ ਬੱਸ ਸਟੈਂਡ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜਥੇਬੰਦੀ ਦੇ ਸੂਬਾ ਉਪਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਡਿਪੂ ਪ੍ਰਧਾਨ ਸਹਿਜਪਾਲ ਸਿੰਘ ਸੰਧੂ, ਸੈਕਟਰੀ ਜਸਦੀਪ ਸਿੰਘ ਲਾਲੀ ਵਾਇਸ ਪ੍ਰਧਾਨ ਹਰਜਿੰਦਰ ਸਿੰਘ ਗੋਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਲੰਮੇ ਸਮੇਂ ਤੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ, ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਕਾ ਕਰਨ ਦਾ ਭਰੋਸਾ ਦਿੱਤਾ ਫੇਰ ਨਵੇਂ ਟਰਾਂਸਪੋਰਟ ਮੰਤਰੀ ਰਾਜਾ ਅਮਰਿੰਦਰ ਸਿੰਘ ਵੜਿੰਗ ਨੇ ਭਰੋਸਾ ਦਿੱਤਾ ਤੇ ਉਨ੍ਹਾਂ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਕਿ ਤੁਹਾਨੂੰ 20 ਦਿਨ ਵਿਚ ਪੱਕੇ ਕੀਤਾ ਜਾਵੇਗਾ ਪ੍ਰੰਤੂ ਨਵਾਂ ਐਕਟ ਆਉਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਕਿ ਟਰਾਂਸਪੋਰਟ ਵਿਭਾਗ ਦਾ ਇਕ ਵੀ ਮੁਲਾਜ਼ਮ ਪੱਕਾ ਨਹੀਂ ਹੁੰਦਾ ਅਤੇ ਬੋਰਡ ਕਾਰਪੋਰੇਸ਼ਨਾਂ ਐਕਟ ਤੋਂ ਬਾਹਰ ਰੱਖ ਕੇ ਸਰਕਾਰੀ ਵਿਭਾਗਾਂ ਨਾਲੋਂ ਸਿੱਧਾ ਕੱਚੇ ਮੁਲਾਜ਼ਮਾਂ ਦਾ ਨਾਤਾ ਤੋੜਨ ਦੀ ਨੀਤੀ ਨਜ਼ਰ ਆਉਂਦੀ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਟਰਾਂਸਪੋਰਟ ਖ਼ਤਮ ਕਰਨ ਨੂੰ ਸਰਕਾਰ ਤਿਆਰ ਹੈ | ਇਸ ਲਈ ਸੰਘਰਸ਼ ਕਰਨਾ ਦਾ ਯੂਨੀਅਨ ਨੇ ਫ਼ੈਸਲਾ ਕੀਤਾ ਤੇ ਮਿਤੀ 22/11021 ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਮੀਟਿੰਗ ਵਿਚ 3 ਸਾਲ ਵਾਲੇ ਠੇਕੇ ਤੇ ਰੱਖੇ ਮੁਲਾਜ਼ਮ ਜੋ ਪੰਜਾਬ ਸਰਕਾਰ ਅਤੇ ਵੱਖ-ਵੱਖ ਰਾਜਾਂ ਨੇ ਪੱਕੇ ਕੀਤੇ ਦੇ ਸਬੂਤਾਂ ਸਮੇਤ ਗੱਲ ਰੱਖਣ ਤੇ ਮੰਤਰੀ ਵਲੋਂ ਪਨਬੱਸ ਅਤੇ ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਫੇਰ ਭਰੋਸਾ ਦਿੱਤਾ ਕਿ ਆਉਣ ਵਾਲੀ ਪਹਿਲੀ ਕੈਬਨਿਟ ਮੀਟਿੰਗ ਵਿਚ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫ਼ੈਸਲਾ ਲਿਆ ਜਾਵੇਗਾ ਪ੍ਰੰਤੂ 1 ਦਸੰਬਰ ਦੀ ਕੈਬਨਿਟ ਮੀਟਿੰਗ ਵਿਚ ਕੋਈ ਹੱਲ ਨਹੀਂ ਕੱਢਿਆ ਗਿਆ | ਜਿਸ ਕਾਰਨ ਮੁਲਾਜ਼ਮਾਂ ਨੂੰ ਇਹ ਸਪਸ਼ਟ ਹੋ ਗਿਆ ਹੈ ਕਿ ਸਰਕਾਰ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ ਅਤੇ ਟਰਾਂਸਪੋਰਟ ਵਿਭਾਗ ਲਈ ਸੰਜੀਦਾ ਨਹੀਂ ਹੈ | ਉਨ੍ਹਾਂ ਕਿਹਾ ਕਿ ਯੂਨੀਅਨ ਦੀ ਮੰਗ ਹੈ ਕਿ 10 ਹਜਾਰ ਸਰਕਾਰੀ ਬੱਸਾਂ ਕੀਤੀਆਂ ਜਾਣ ਪਰ ਪੰਜਾਬ ਸਰਕਾਰ ਵਲੋਂ ਕੋਈ ਵੀ ਬੱਸ ਸਰਕਾਰੀ ਖਜਾਨੇ 'ਚੋਂ ਨਹੀਂ ਪਾਈ ਜਾਂਦੀ ਪਨਬੱਸ ਅਤੇ ਬੈਂਕਾਂ ਤੋਂ ਕਰਜ਼ਾ ਲੈ ਕੇ ਬੱਸਾਂ ਪਾਉਂਦੀ ਹੈ ਮੁਲਾਜ਼ਮ ਕਰਜ਼ਾ ਆਪਣੀ ਮਿਹਨਤ ਨਾਲ ਉਤਾਰਦੇ ਹਨ ਅਤੇ ਲੋਕਾਂ ਨੂੰ ਟਰਾਂਸਪੋਰਟ ਦੀ ਸਹੂਲਤ ਦਿੰਦੇ ਹਨ ਖਜਾਨੇ ਦਾ ਇਸ ਨਾਲ ਦੂਰ-ਦੂਰ ਸਬੰਧ ਨਹੀਂ ਹੈ ਸਰਕਾਰ ਆਪਣੀ ਫੋਕੀ ਵਾਹ-ਵਾਹ ਖੱਟ ਰਹੀ ਹੈ | ਹਰਮਨ ਸਿੰਘ, ਅਤਿੰਦਰਪਾਲ ਸਿੰਘ, ਸੁਲਤਾਨ ਸਿੰਘ ਆਗੂ ਨੇ ਕਿਹਾ ਕਿ ਸਰਕਾਰੀ ਟਰਾਂਸਪੋਰਟ ਬਚਾਉਣ, 10 ਹਜਾਰ ਸਰਕਾਰੀ ਬੱਸਾਂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ, ਐਡਵਾਂਸ ਬੁੱਕਰ, ਡਾਟਾ ਐਂਟਰੀ ਅਪਰੇਟਰਾਂ ਦੀ ਤਨਖ਼ਾਹ ਵਿਚ ਵਾਧਾ ਕਰਨ, ਨਜਾਇਜ਼ ਕੰਡੀਸ਼ਨਾਂ ਤਹਿਤ ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਨ ਦੀ ਮੰਗ ਤੇ ਅੱਜ ਬੱਸ ਸਟੈਂਡਾਂ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ ਜੇਕਰ ਆਉਣ ਵਾਲੇ ਦਿਨਾਂ ਵਿਚ 6 ਦਸੰਬਰ ਤੱਕ ਪੰਜਾਬ ਸਰਕਾਰ ਨੇ ਹੱਲ ਨਾ ਕੱਢਿਆ ਤਾਂ 7 ਦਸੰਬਰ ਤੋਂ ਸੰਘਰਸ਼ ਤਿਖਾ ਕੀਤਾ ਜਾਵੇਗਾ |

-ਮਾਮਲਾ ਥਾਣਾ ਸਦਰ ਪੁਲਿਸ ਵਲੋਂ ਅਲਕੋਹਲ ਖ਼ੁਰਦ ਬੁਰਦ ਕਰਨ ਦਾ- ਸਹਾਇਕ ਥਾਣੇਦਾਰ ਖ਼ਿਲਾਫ਼ ਕੇਸ ਦਰਜ, ਜੇਲ੍ਹ ਭੇਜਿਆ ਅਤੇ ਥਾਣਾ ਮੁਖੀ ਲਾਈਨ ਹਾਜ਼ਰ

ਰਾਜਪੁਰਾ, 3 ਦਸੰਬਰ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਥਾਣਾ ਸਦਰ ਵਿਖੇ ਅਲਕੋਹਲ ਖ਼ੁਰਦ-ਬੁਰਦ ਕਰਨ ਦੇ ਮਾਮਲੇ 'ਚ ਥਾਣਾ ਸਦਰ ਦੇ ਮੁਨਸ਼ੀ ਖ਼ਿਲਾਫ਼ ਕੇਸ ਦਰਜ ਕਰਕ ਉਸ ਨੂੰ ਗਿ੍ਫ਼ਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ ਗਿਆ | ਜਿੱਥੇ ਅਦਾਲਤ ਨੇ ਉਸ ਨੂੰ ...

ਪੂਰੀ ਖ਼ਬਰ »

ਟਰੱਕ ਮਾਲਕਾਂ ਅਤੇ ਡਰਾਈਵਰਾਂ ਨੇ ਸੜਕ 'ਤੇ ਧਰਨਾ ਦੇ ਕੇ ਕੀਤਾ ਰੋਸ ਵਿਖਾਵਾ

ਪਾਤੜਾਂ, 3 ਦਸੰਬਰ (ਕੰਬੋਜ,ਖ਼ਾਲਸਾ)-ਟਰੱਕ ਯੂਨੀਅਨ ਪੰਜਾਬ ਏਕਤਾ ਦੇ ਸੱਦੇ 'ਤੇ ਭੰਗ ਕੀਤੀਆਂ ਗਈਆਂ ਪੰਜਾਬ ਦੀਆਂ ਯੂਨੀਅਨਾਂ ਨੂੰ ਬਹਾਲ ਕਰਵਾਉਣ ਦੀ ਮੰਗ ਨੂੰ ਲੈ ਕੇ ਧਰਨਾ ਦੇ ਕੇ ਸੜਕ ਜਾਮ ਕਰਨ ਦੇ ਦਿੱਤੇ ਗਏ ਸੱਦੇ 'ਤੇ ਪਾਤੜਾਂ ਦੇ ਟਰੱਕ ਮਾਲਕਾਂ ਅਤੇ ਡਰਾਈਵਰਾਂ ...

ਪੂਰੀ ਖ਼ਬਰ »

ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਅਹਿਮ ਹਿੱਸਾ : ਡਿਪਟੀ ਕਮਿਸ਼ਨਰ

ਪਟਿਆਲਾ, 3 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਅੱਜ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਪੰਜਾਬੀ ...

ਪੂਰੀ ਖ਼ਬਰ »

ਰੈਡੀਮੇਡ ਕਪੜਿਆਂ ਦੀ ਦੁਕਾਨ 'ਚੋਂ ਲੱਖਾਂ ਦਾ ਸਾਮਾਨ ਚੋਰੀ

ਬਨੂੜ, 3 ਦਸੰਬਰ (ਭੁਪਿੰਦਰ ਸਿੰਘ)-ਲੰਘੀ ਰਾਤ ਸ਼ਹਿਰ ਵਿਚੋਂ ਲੰਘਦੇ ਕÏਮੀ ਮਾਰਗ 'ਤੇ ਸਥਿਤ ਫਰੈੱਸ਼ ਕਲੈਕਸ਼ਨ ਨਾਮੀ ਰੈਡੀਮੇਡ ਕੱਪੜਿਆਂ ਦੀ ਦੁਕਾਨ ਦਾ ਸ਼ਟਰ ਤੋੜ ਕੇ ਅਣਪਛਾਤੇ ਚੋਰ ਲੱਖਾਂ ਰੁਪਏ ਦੀ ਕੀਮਤ ਦੇ ਰੈਡੀਮੇਡ ਕੱਪੜੇ ਚੋਰੀ ਕਰਕੇ ਲੈ ਗਏ | ਜਾਣਕਾਰੀ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਕਾਰ ਚੋਰੀ

ਪਟਿਆਲਾ, 3 ਦਸੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਬਾਰਾਂਦਰੀ ਪਾਰਕ ਦੇ ਬਾਹਰ ਖੜ੍ਹਾ ਕੀਤਾ ਮੋਟਰਸਾਈਕਲ ਚੋਰੀ ਹੋਣ ਦੀ ਸ਼ਿਕਾਇਤ ਇੰਸਮਾਈਲ ਮਲਿਕ ਨੇ ਥਾਣਾ ਲਹੌਰੀ ਗੇਟ 'ਚ ਦਰਜ ਕਰਵਾਈ | ਜਿਸ ਅਧਾਰ 'ਤੇ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਚੋਰੀ ਦਾ ਕੇਸ ਦਰਜ ਕਰ ...

ਪੂਰੀ ਖ਼ਬਰ »

ਈ.ਵੀ.ਐਮ. ਅਤੇ ਵੀ.ਵੀ. ਪੈਟ ਮਸ਼ੀਨਾਂ ਪ੍ਰਤੀ ਜਾਗਰੂਕ ਕਰਨ ਲਈ ਸਹਾਇਕ ਰਿਟਰਨਿੰਗ ਅਫ਼ਸਰ ਵਲੋਂ ਮੋਬਾਈਲ ਵੈਨ ਰਵਾਨਾ

ਰਾਜਪੁਰਾ, 3 ਦਸੰਬਰ (ਜੀ.ਪੀ. ਸਿੰਘ)-ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਆਗਾਮੀ ਚੋਣਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਹਾਇਕ ਰਿਟਰਨਿੰਗ ਅਫ਼ਸਰ ਘਨੌਰ ਕਮ ਬੀ.ਡੀ.ਪੀ.ਓ. ਰਾਜਪੁਰਾ ਰਮੇਸ਼ ਕੁਮਾਰ ਨੇ ਇਕ ਮੋਬਾਈਲ ਵੈਨ ਹਲਕਾ ਘਨੌਰ ਦੇ ਸ਼ੰਭੂ ਬਲਾਕ ਲਈ ਹਰੀ ...

ਪੂਰੀ ਖ਼ਬਰ »

ਪ੍ਰੋਫੈਸਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਵਿਦਿਆਰਥੀ ਜਥੇਬੰਦੀਆਂ ਸਮੇਤ ਲਾਇਆ ਧਰਨਾ

ਪਾਤੜਾਂ, 3 ਦਸੰਬਰ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖ਼ਾਲਸਾ)-ਕਿਰਤੀ ਕਾਲਜ ਨਿਆਲ ਦੇ ਪ੍ਰੋਫੈਸਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਦਿਆਰਥੀ ਜਥੇਬੰਦੀਆਂ ਸਮੇਤ ਧਰਨਾ ਦੇ ਕੇ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਸਰਕਾਰੀ ਕਿਰਤੀ ...

ਪੂਰੀ ਖ਼ਬਰ »

ਡਾ. ਸਵਰਨ ਸਿੰਘ ਮਾਨ ਉੱਪ ਡਾਇਰੈਕਟਰ ਬਾਗ਼ਬਾਨੀ ਪਟਿਆਲਾ ਹੋਏ ਸੇਵਾ ਮੁਕਤ

ਪਟਿਆਲਾ, 3 ਦਸੰਬਰ(ਭਗਵਾਨ ਦਾਸ)- ਬਾਗ਼ਬਾਨੀ ਵਿਭਾਗ 'ਚ ਵੱਖ-ਵੱਖ ਅਹੁਦਿਆਂ 'ਤੇ 34 ਸਾਲ ਕੰਮ ਕਰ ਕੇ ਸੇਵਾ ਮੁਕਤ ਹੋਏ ਡਾ. ਸਵਰਨ ਸਿੰਘ ਮਾਨ ਨੇ ਕੁੱਝ ਅਰਸਾ ਇਲਾਹਾਬਾਦ ਬੈਂਕ ਵਿੱਚ ਖੇਤੀਬਾੜੀ ਫੀਲਡ ਅਫਸਰ ਦੇ ਤੌਰ 'ਤੇ ਵੀ ਕੰਮ ਕੀਤਾ | ਆਪਣੇ ਸੇਵਾ ਕਾਲ ਦੌਰਾਨ ਡਾ. ਮਾਨ ਨੇ ...

ਪੂਰੀ ਖ਼ਬਰ »

ਨਹਿਰੀ ਪਾਣੀ ਸਬੰਧੀ ਲਾਇਆ ਕੈਂਪ

ਰਾਜਪੁਰਾ, 3 ਦਸੰਬਰ (ਰਣਜੀਤ ਸਿੰਘ)-ਨੇੜਲੇ ਪਿੰਡ ਪਬਰੀ ਦੇ ਸੀਨੀਅਰ ਸੈਕੰਡਰੀ ਸਕੂਲ ਵਿਚ ਇੰਪੈਕਟ ਨੇ ਬੱਚਿਆਂ ਨੂੰ ਨਹਿਰੀ ਪਾਣੀ ਦੇ ਫ਼ਾਇਦੇ ਦੱਸੇ ਅਤੇ ਕਾਮਿਕ ਬੁੱਕ ਵੀ ਰੀਲੀਜ਼ ਕੀਤੀ ਗਈ | ਇਸ ਮੌਕੇ 'ਤੇ ਸਕੂਲ ਦੇ 500 ਦੇ ਕਰੀਬ ਬੱਚਿਆਂ ਨੇ ਭਾਗ ਲਿਆ | ਇਸ ਸਬੰਧੀ ...

ਪੂਰੀ ਖ਼ਬਰ »

ਕੇਜਰੀਵਾਲ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪ ਦੀ ਜ਼ਿਲ੍ਹਾ ਲੀਡਰਸ਼ਿਪ ਹੋਈ ਇਕ ਮੰਚ 'ਤੇ ਇਕੱਠੀ

ਪਟਿਆਲਾ, 3 ਦਸੰਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਹਲਕਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਜਸਦੀਪ ਸਿੰਘ ਨਿੱਕੂ ਦੀ ਅਗਵਾਈ 'ਚ ਆਪ ਦੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਣ ਲਈ ਰੱਖੇ ਗਏ ਪ੍ਰੋਗਰਾਮ 'ਚ ਆਮ ਆਦਮੀ ਪਾਰਟੀ ਦੇ ਜ਼ਿਲੇ੍ਹ ਦੇ ਸਾਰੇ ਹਲਕਿਆਂ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਸਲਾਨਾ ਖੇਡ ਸਮਾਗਮ ਕਰਵਾਇਆ

ਨਾਭਾ, 3 ਦਸੰਬਰ (ਕਰਮਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੌਰ ਵਿਖੇ ਮਾਨਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਪਟਿਆਲਾ ਹਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂ ਉਤਸਵ ਨੂੰ ਸਮਰਪਿਤ ਖੇਡ ਸਮਾਰੋਹ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਰਾਜਪੁਰਾ ਨੂੰ ਮੁੜ ਇੰਡਸਟਰੀ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ-ਚਰਨਜੀਤ ਬਰਾੜ

ਰਾਜਪੁਰਾ, 3 ਦਸੰਬਰ (ਜੀ.ਪੀ. ਸਿੰਘ)-ਹਲਕਾ ਰਾਜਪੁਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੈਣੀ ਭਾਈਚਾਰੇ ਨਾਲ ਸਬੰਧਿਤ ਆਗੂਆਂ ਪਿ੍ੰਸੀਪਲ ਕੁਲਵੰਤ ਸਿੰਘ ਸਰਦਾਰਗੜ੍ਹ, ਕੁਲਵਿੰਦਰ ਸਿੰਘ ਬੀਟਾ, ਜਤਿੰਦਰ ਸਿੰਘ ਰੋਮੀ, ਜਸਵਿੰਦਰ ਸਿੰਘ ਜ਼ੈਲਦਾਰ, ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਕਰਵਾਈ ਸਾਲਾਨਾ ਅਥਲੈਟਿਕ ਮੀਟ

ਨਾਭਾ, 3 ਦਸੰਬਰ (ਕਰਮਜੀਤ ਸਿੰਘ)-ਨਾਭਾ ਮਲੇਰਕੋਟਲਾ ਰੋਡ 'ਤੇ ਸਥਿਤ ਪਿੰਡ ਲੱਧਾਹੇੜੀ ਦੇ ਸਰਕਾਰੀ ਮਿਡਲ ਸਕੂਲ ਵਿਖੇ ਇੰਚਾਰਜ ਸੱਤਪਾਲ ਕੌਰ ਦੀ ਅਗਵਾਈ ਤੇ ਮਾਸਟਰ ਨਵੀਨ ਸ਼ਰਮਾ (ਪੀ.ਟੀ.ਆਈ) ਦੀ ਦੇਖਰੇਖ ਹੇਠ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ | ਅਥਲੈਟਿਕ ...

ਪੂਰੀ ਖ਼ਬਰ »

ਸਲਾਨਾ ਪਰਿਵਾਰ ਮਿਲਣ ਸਮਾਰੋਹ ਅਤੇ ਖ਼ੂਨਦਾਨ ਕੈਂਪ 19 ਨੂੰ

ਨਾਭਾ, 03 ਦਸੰਬਰ (ਕਰਮਜੀਤ ਸਿੰਘ)-ਆਲ ਇੰਡੀਆ ਮੀਆਂਵਾਲੀ ਬਿਰਾਦਰੀ ਨਿਊ ਦਿੱਲੀ ਬਰਾਂਚ ਨਾਭਾ ਦੇ ਪ੍ਰਧਾਨ ਜਸਪਾਲ ਜੁਨੇਜਾ ਦੀ ਅਗਵਾਈ ਵਿਚ 23ਵਾਂ ਪਰਿਵਾਰ ਮਿਲਣ ਸਮਾਰੋਹ ਅਤੇ ਖੂਨਦਾਨ ਕੈਂਪ ਦਾ ਆਯੋਜਨ 19 ਦਸੰਬਰ ਨੂੰ ਕੀਤਾ ਜਾ ਰਿਹਾ ਹੈ | ਇਸ ਦੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਨਵੀਂ ਸਿੱਖਿਆ ਨੀਤੀ ਲਾਗੂ ਹੋਣ 'ਤੇ ਸਿੱਖਿਆ ਮਹਿੰਗੀ ਹੋ ਜਾਵੇਗੀ : ਜੇ.ਪੀ. ਸਿੰਘ

ਪਟਿਆਲਾ, 3 ਦਸੰਬਰ (ਮਨਦੀਪ ਸਿੰਘ ਖਰੌੜ)-ਨਵੀਂ ਸਿੱਖਿਆ ਨੀਤੀ 2020 ਲਾਗੂ ਹੋਣ 'ਤੇ ਸਿੱਖਿਆ ਦਾ ਨਿੱਜੀਕਰਨ ਹੋ ਜਾਵੇਗਾ, ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਥਾਂ ਵਲੰਟੀਅਰ ਪੜ੍ਹਾਉਣਗੇ, ਸਿੱਖਿਆ ਮਹਿੰਗੀ ਹੋ ਜਾਵੇਗੀ ਅਤੇ ਗਰੀਬ ਵਿਦਿਆਰਥੀਆਂ ਨੂੰ ਸਿੱਖਿਆ ਦੇ ...

ਪੂਰੀ ਖ਼ਬਰ »

ਸੱਟੇ ਦੇ 6200 ਰੁਪਏ ਸਮੇਤ ਇਕ ਕਾਬੂ

ਪਟਿਆਲਾ, 3 ਦਸੰਬਰ (ਮਨਦੀਪ ਸਿੰਘ ਖਰੌੜ)-ਥਾਣਾ ਸਦਰ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਪਿੰਡ ਕੌਲੀ ਲਾਗੇ ਤੁਰ ਫਿਰ ਕੇ ਸੱਟਾ ਲਗਾ ਰਹੇ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਹੈ | ਇਸ ਦੌਰਾਨ ਪੁਲਿਸ ਨੂੰ ਉਕਤ ਨਰਿੰਦਰ ਕੁਮਾਰ ਦੀ ਤਲਾਸ਼ੀ ਦੌਰਾਨ ਸੱਟੇ ਦੇ 6200 ਰੁਪਏ ਵੀ ...

ਪੂਰੀ ਖ਼ਬਰ »

ਬਾਬਾ ਅਜਾਪਾਲ ਸਿੰਘ ਖ਼ਾਲਸਾ ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ

ਨਾਭਾ, 3 ਦਸੰਬਰ (ਕਰਮਜੀਤ ਸਿੰਘ)-ਸਕੂਲ ਦੇ ਨਵੇਂ ਦਾਖ਼ਲਿਆਂ ਦੇ ਸਬੰਧ 'ਚ ਬਾਬਾ ਅਜਾਪਾਲ ਸਿੰਘ ਖ਼ਾਲਸਾ ਪਬਲਿਕ ਸਕੂਲ ਨਾਭਾ ਵਿਖੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਜਿਸ ਵਿਚ ਲਗਭਗ 150 ਦੇ ਕਰੀਬ ਵਿਦਿਆਰਥੀਆਂ ਅਤੇ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੀਤੀ ਦਰਸ਼ਨ ਸਿੰਘ ਸਿੱਧੂ ਨੂੰ ਟਿਕਟ ਦੇਣ ਦੀ ਮੰਗ

ਪਾਤੜਾਂ, 3 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਕਾਂਗਰਸ ਪਾਰਟੀ ਵਲੋਂ ਨਿਯੁਕਤ ਕੀਤੇ ਗਏ ਅਬਜ਼ਰਵਰ ਹਰਪ੍ਰੀਤ ਸਿੰਘ ਚੀਮਾ ਵਲੋਂ ਹਲਕਾ ਸ਼ੁਤਰਾਣਾ ਦੇ ਟਿਕਟ ਦੇ ਦਾਅਵੇਦਾਰਾਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਤਹਿਤ ਸਾਬਕਾ ਤਹਿਸੀਲਦਾਰ ਦਰਸ਼ਨ ਸਿੰਘ ਸਿੱਧੂ ਵਲੋਂ ...

ਪੂਰੀ ਖ਼ਬਰ »

ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਨੇ ਲੋਕ ਰੋਣ ਹਾਕੇ ਕੀਤੇ-ਵਿਕੀ ਘਨੌਰ

ਰਾਜਪੁਰਾ/ਘਨੌਰ, 3 ਦਸੰਬਰ (ਰਣਜੀਤ ਸਿੰਘ)-ਕਸਬਾ ਘਨੌਰ ਦੇ ਲੋਕ ਸੀਵਰੇਜ ਦੀ ਸਮੱਸਿਆ ਅਤੇ ਪੀਣ ਵਾਲੇ ਪਾਣੀ ਦੀ ਕਿੱਲਤ ਨੇ ਰੋਣ ਹਾਕੇ ਕੀਤੇ ਹੋਏ ਹਨ | ਇੱਥੇ ਜਿਹੜਾ ਵੀ ਰਾਜਨੀਤਕ ਆਗੂ ਆਉਂਦਾ ਹੈ ਲੋਕਾਂ ਨੂੰ ਮਿੱਠੀਆਂ ਗੋਲੀਆਂ ਦੇ ਪੰਜ ਸਾਲ ਕੱਟ ਕੇ ਤੁਰਦਾ ਬਣਦਾ ਹੈ ...

ਪੂਰੀ ਖ਼ਬਰ »

750 ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ

ਰਾਜਪੁਰਾ, 3 ਦਸੰਬਰ (ਜੀ.ਪੀ. ਸਿੰਘ)-ਥਾਣਾ ਸਦਰ ਦੀ ਜਨਸੂਆ ਚੌਂਕੀ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ 750 ਨਸ਼ੀਲੀਆਂ (ਪਾਬੰਦੀਸ਼ੁਦਾ) ਗੋਲੀਆਂ ਸਣੇ ਕਾਬੂ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਜਨਸੂਆ ਚੌਂਕੀ ਦੇ ਇੰਚਾਰਜ ਥਾਣੇਦਾਰ ਨਿਸ਼ਾਨ ਸਿੰਘ ...

ਪੂਰੀ ਖ਼ਬਰ »

ਗੈਸਟ-ਫੈਕਲਟੀ ਸਹਾਇਕ ਪੋ੍ਰਫ਼ੈਸਰਾਂ ਨੇ ਮੰਗਾਂ ਨੂੰ ਲੈ ਕਿ ਕੱਢੀ ਰੋਸ ਰੈਲੀ

ਪਟਿਆਲਾ, 3 ਦਸੰਬਰ (ਗੁਰਵਿੰਦਰ ਸਿੰਘ ਔਲਖ)-ਪਿਛਲੇ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਉਚੇਰੀ ਸਿੱਖਿਆ ਵਿਭਾਗ ਦੀਆਂ ਗੈਸਟ-ਫੈਕਲਟੀ/ਪਾਰਟ ਟਾਈਮ/ਕੰਟਰੈਕਟ ਤੇ ਸਰਕਾਰੀ ਕਾਲਜਾਂ ਵਿਚ ਸੇਵਾ ਨਿਭਾ ਰਹੇ ਕੱਚੇ ਪੋ੍ਰਫੈਸਰਾਂ ਵਿਰੁੱਧ ਆਪਣੀਆਂ ਮੰਗਾਂ ਨੂੰ ਲੈ ਕੇ 32 ਦਿਨਾਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕਾਂ ਕੀਤਾ ਕਲਾਸਾਂ ਦਾ ਬਾਈਕਾਟ

ਪਟਿਆਲਾ, 3 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਸੱਤਵੇਂ ਪੇ-ਸਕੇਲ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਫੈਡਰੇਸ਼ਨ ਆਫ਼ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ (ਪੀਫੱਕਟੋ) ਵਲੋਂ ਦਿੱਤੇ ਗਏ ਸੱਦੇ ਮੁਤਾਬਿਕ ਅੱਜ ਪੰਜਾਬੀ ਯੂਨੀਵਰਸਿਟੀ ਵਿਚ ਪੰਜਾਬੀ ਯੂਨੀਵਰਸਿਟੀ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ 'ਚ ਪ੍ਰਧਾਨਗੀ ਲਈ ਤਿੰਨ ਉਮੀਦਵਾਰ ਆਏ ਸਾਹਮਣੇ

ਪਟਿਆਲਾ, 3 ਦਸੰਬਰ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਇਸ ਵਾਰ ਤਿੰਨ ਉਮੀਦਵਾਰਾਂ ਨੇ ਕਾਗ਼ਜ਼ ਭਰਨ ਨਾਲ ਮੁਕਾਬਲਾ ਤਿਕੌਣਾ ਹੋਣ ਦੇ ਅਸਾਰ ਬਣੇ ਗਏ ਹਨ | ਬਾਰ ਐਸੋਸੀਏਸ਼ਨ ਪਟਿਆਲਾ ਦੀਆਂ 17 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਭੁੱਲਰ ...

ਪੂਰੀ ਖ਼ਬਰ »

ਸਾਧੂ ਸਿੰਘ ਧਰਮਸੋਤ ਨੇ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਵੰਡੀਆਂ ਪੈਨਸ਼ਨਾਂ

ਨਾਭਾ, 3 ਦਸੰਬਰ (ਕਰਮਜੀਤ ਸਿੰਘ)-ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਨਾਭਾ ਸਾਧੂ ਸਿੰਘ ਧਰਮਸੋਤ ਨੇ ਆਪਣੇ ਨਿਵਾਸ ਸਥਾਨ 'ਤੇ ਅੱਜ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਦੀਆਂ ਪੈਨਸ਼ਨਾਂ ਵੰਡੀਆਂ | ਇਸ ਮੌਕੇ ਸ. ਧਰਮਸੋਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ...

ਪੂਰੀ ਖ਼ਬਰ »

ਹਲਕਾ ਘਨੌਰ ਵਾਸੀ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਕਾਰਜ ਤੋਂ ਅਸੰਤੁਸ਼ਟ- ਚੰਦੂਮਾਜਰਾ

ਪਟਿਆਲਾ, 3 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪਿੰਡ ਸੇਹਰਾ ਵਿਖੇ ਸਰਕਲ ਪ੍ਰਧਾਨ ਦਵਿੰਦਰ ਸਿੰਘ ਟਹਿਲਪੁਰਾ ਅਤੇ ਅਕਾਲੀ ਆਗੂ ਮਲਕੀਤ ਸਿੰਘ ਦੀ ਅਗਵਾਈ ਹੇਠ ਨੇੜਲੇ ਵੱਖ-ਵੱਖ ਪਿੰਡਾਂ ਤੋਂ ਕਰਮ ਸਿੰਘ, ਸੁਖਚੈਨ ਸਿੰਘ, ਮਨਪ੍ਰੀਤ ਕੌਰ, ਮੁਕੰਦ ਸਿੰਘ, ਮਾਸਟਰ ਨਸੀਬ ...

ਪੂਰੀ ਖ਼ਬਰ »

ਜਥੇਦਾਰ ਪੰਜਰਥ ਵਲੋਂ ਚੋਣਾਂ ਸਬੰਧੀ ਬੈਠਕ

ਸਮਾਣਾ, 3 ਦਸੰਬਰ (ਸਾਹਿਬ ਸਿੰਘ)-ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਪੰਜਰਥ ਵਲੋਂ ਚੋਣ ਬੈਠਕਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸ ਸਬੰਧੀ ਉਨ੍ਹਾਂ ਨੇ ਸ਼ਹਿਰ ਦੇ ਵਸਨੀਕ ਜਸਵੰਤ ਸਿੰਘ ਦੇ ਘਰ ਇਕ ਭਰਵੀਂ ਬੈਠਕ ਕੀਤੀ | ਜਥੇਦਾਰ ਪੰਜਰਥ ਨੇ ਕਿਹਾ ਕਿ ਚੋਣਾਂ ਦਾ ...

ਪੂਰੀ ਖ਼ਬਰ »

ਖਪਤਕਾਰਾਂ ਨੂੰ ਸਸਤੀ ਅਤੇ ਨਿਰਵਿਘਨ ਬਿਜਲੀ ਸਪਲਾਈ ਕਰਵਾਉਣ ਲਈ ਹਮੇਸ਼ਾ ਯਤਨਸ਼ੀਲ ਰਹਾਂਗਾ : ਜਲਾਲਪੁਰ

ਪਟਿਆਲਾ, 3 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਪੀ.ਐੱਸ.ਪੀ.ਸੀ.ਐਲ. ਦੇ ਡਾਇਰੈਕਟਰ ਪ੍ਰਬੰਧਕੀ ਗਗਨਦੀਪ ਸਿੰਘ ਜਲਾਲਪੁਰ ਨੇ ਕੱਲ੍ਹ ਚੰਡੀਗੜ੍ਹ ਵਿਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀ.ਐਮ.ਡੀ. ਸ੍ਰੀ ਏ. ਵੇਣੂ ਪ੍ਰਸਾਦ ਨਾਲ ਮੁਲਾਕਾਤ ਕੀਤੀ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਮੰਗਾਂ ਸਬੰਧੀ ਐੱਸ.ਐਮ.ਓ. ਨੂੰ ਮੰਗ ਪੱਤਰ ਦਿੱਤਾ

ਸ਼ੁਤਰਾਣਾ, 3 ਦਸੰਬਰ (ਬਲਦੇਵ ਸਿੰਘ ਮਹਿਰੋਕ)-ਸਿਹਤ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਦੌਰਾਨ ਅੱਜ ਸਰਕਾਰੀ ਹਸਪਤਾਲ ਸ਼ੁਤਰਾਣਾ ਵਿਖੇ ਸਿਹਤ ਮੰਤਰੀ ਪੰਜਾਬ ਦੇ ਨਾਂਅ ਸੀਨੀਅਰ ਮੈਡੀਕਲ ਅਫ਼ਸਰ ਡਾ. ਦਰਸ਼ਨ ਕੁਮਾਰ ਨੂੰ ਮੰਗ ਪੱਤਰ ਦਿੱਤਾ ...

ਪੂਰੀ ਖ਼ਬਰ »

ਪਹਿਰ ਕਲਾਂ 'ਚ ਦਰਜਨਾਂ ਪਰਿਵਾਰ ਕਾਂਗਰਸ ਛੱਡ ਹੋਏ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਰਾਜਪੁਰਾ, 3 ਦਸੰਬਰ (ਜੀ.ਪੀ. ਸਿੰਘ)-ਨੇੜਲੇ ਪਿੰਡ ਪਹਿਰ ਕਲਾਂ ਦੇ 4 ਦਰਜਨ ਤੋਂ ਵੱਧ ਪਰਿਵਾਰ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ | ਇਸ ਮੌਕੇ ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਘਨੌਰ ਤੋਂ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ...

ਪੂਰੀ ਖ਼ਬਰ »

ਸਾਬਕਾ ਡੀਨ ਡਾ. ਕੁਲਬੀਰ ਸਿੰਘ ਢਿੱਲੋਂ ਦੇ ਅਕਾਲ ਚਲਾਣੇ 'ਤੇ ਸ਼ੋਕ ਸਭਾ ਕਰਵਾਈ

ਪਟਿਆਲਾ, 3 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)- ਇਤਿਹਾਸ ਵਿਭਾਗ ਦੇ ਅਧਿਆਪਕਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਵਲੋਂ ਡਾ. ਕੁਲਬੀਰ ਸਿੰਘ ਢਿੱਲੋਂ ਦੇ ਅਕਾਲ ਚਲਾਣੇ ਨਮਿਤ ਸੋਕ ਸਭਾ ਕੀਤੀ ਗਈ | ਇਸ ਮੌਕੇ ਵਿਭਾਗ ਦੇ ਅਧਿਆਪਕਾਂ ਵਲੋਂ ਦੱਸਿਆ ਗਿਆ ਕਿ ਡਾ. (ਪ੍ਰੋਫੈਸਰ) ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਵਰਗ ਦੀਆਂ ਪਦ-ਉੱਨਤੀਆਂ 'ਚ ਕੀਤੀ ਜਾ ਰਹੀ ਹੈ ਦੇਰੀ-ਬੰਗੜ

ਪਟਿਆਲਾ, 3 ਦਸੰਬਰ (ਅ.ਸ. ਆਹਲੂਵਾਲੀਆ)-ਆਲ ਇੰਡੀਆ ਅੰਬੇਡਕਰ ਮਹਾਂਸਭਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਰਾਕੇਸ਼ ਬਹਾਦਰ ਤੇ ਕੌਮੀ ਜਨਰਲ ਸਕੱਤਰ ਅਮਰੀਕ ਸਿੰਘ ਬੰਗੜ ਦੀ ਪ੍ਰਧਾਨਗੀ ਵਿਚ ਮੀਟਿੰਗ ਹੋਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਆਬਕਾਰੀ ਤੇ ...

ਪੂਰੀ ਖ਼ਬਰ »

6.50 ਲੱਖ ਦੀ ਠੱਗੀ ਦੇ ਮਾਮਲੇ 'ਚ ਇਟਲੀ ਰਹਿੰਦੇ ਵਿਅਕਤੀ ਖ਼ਿਲਾਫ਼ ਕੇਸ ਦਰਜ

ਪਟਿਆਲਾ, 3 ਦਸੰਬਰ (ਮਨਦੀਪ ਸਿੰਘ ਖਰੌੜ)-ਇਥੋਂ ਦੇ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 6.50 ਲੱਖ ਰੁਪਏ ਲੈਣ ਤੋਂ ਬਾਅਦ ਵੀ ਵਿਦੇਸ਼ ਨਾ ਭੇਜਣ ਦੇ ਮਾਮਲੇ 'ਚ ਥਾਣਾ ਪਸਿਆਣਾ ਦੀ ਪੁਲਿਸ ਨੇ ਇਟਲੀ ਰਹਿੰਦੇ ਧਰਮ ਸਿੰਘ ਵਾਸੀ ਇਟਲੀ ਖ਼ਿਲਾਫ਼ ਮਨੁੱਖੀ ਤਸਕਰੀ ...

ਪੂਰੀ ਖ਼ਬਰ »

ਬੌੜਾ ਕਲਾਂ ਦੇ ਗਰੀਬ ਲੋਕਾਂ ਨਾਲ ਧੱਕਾ ਕਰਨ ਵਾਲਿਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇਗੀ-ਦੇਵ ਮਾਨ

ਨਾਭਾ, 3 ਦਸੰਬਰ (ਅਮਨਦੀਪ ਸਿੰਘ ਲਵਲੀ)-ਪਿਛਲੇ ਲੰਮੇ ਸਮੇਂ ਤੋਂ ਪਿੰਡ ਬੌੜਾਂ ਤੋਂ ਬਾਹਰ ਰਹਿ ਰਹੇ ਗਰੀਬ ਲੋਕਾਂ ਨੂੰ ਸਰਪੰਚ ਹਾਕਮ ਸਿੰਘ ਵਲੋਂ ਕਾਫੀ ਲੰਮੇ ਸਮੇਂ ਤੋਂ ਤੰਗ ਪੇ੍ਰਸ਼ਾਨ ਅਤੇ ਨਾਜਾਇਜ਼ ਤੌਰ ਤੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਜੋ ਕਿ ਨਹੀਂ ਹੋਣ ਦਿੱਤੀ ...

ਪੂਰੀ ਖ਼ਬਰ »

ਉਰਦੂ ਭਾਸ਼ਾ ਦੀ ਮੁਫ਼ਤ ਸਿਖਲਾਈ 1 ਜਨਵਰੀ ਹੋਵੇਗੀ ਸ਼ੁਰੂ-ਚੰਦਨਦੀਪ ਕੌਰ

ਪਟਿਆਲਾ, 3 ਦਸੰਬਰ (ਗੁਰਵਿੰਦਰ ਸਿੰਘ ਔਲਖ)-ਜ਼ਿਲ੍ਹਾ ਭਾਸ਼ਾ ਅਫ਼ਸਰ ਪਟਿਆਲਾ ਚੰਦਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਰਦੂ ਭਾਸ਼ਾ ਦੀ ਮੁਫ਼ਤ ਸਿਖਲਾਈ 1 ਜਨਵਰੀ 2022 ਤੋਂ ਸ਼ੁਰੂ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਛੇ ਮਹੀਨੇ ਦੇ ਕੋਰਸ ਲਈ ਕਲਾਸਾਂ ...

ਪੂਰੀ ਖ਼ਬਰ »

ਮਜੀਠੀਆ ਦੀ ਮੌਜੂਦਗੀ 'ਚ ਭਾਜਪਾ ਅਤੇ ਕਾਂਗਰਸੀ ਆਗੂ ਸਾਥੀਆਂ ਸਮੇਤ ਅਕਾਲੀ ਦਲ 'ਚ ਹੋਏ ਸ਼ਾਮਿਲ

ਪਾਤੜਾਂ, 3 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਅਤੇ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੀ ਵਧੀਆ ਕਾਰਗੁਜ਼ਾਰੀ ਨੂੰ ਦੇਖਦਿਆਂ ਹਲਕੇ ...

ਪੂਰੀ ਖ਼ਬਰ »

ਜਨਰਲ ਫੈਡਰੇਸ਼ਨ ਵਲੋਂ ਪੀ.ਐੱਸ.ਟੀ.ਸੀ.ਐਲ ਦੇ ਡਾਇਰੈਕਟਰ/ਪ੍ਰਬੰਧਕੀ ਕਰਨਵੀਰ ਸਿੰਘ ਢਿੱਲੋਂ ਸਨਮਾਨਿਤ

ਪਟਿਆਲਾ, 3 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਜਸਵੰਤ ਸਿੰਘ ਧਾਲੀਵਾਲ, ਗੁਰਦੀਪ ਸਿੰਘ ਟਿਵਾਣਾ ਪ੍ਰਧਾਨ ਫ਼ਤਿਹਗੜ੍ਹ ਸਾਹਿਬ, ਪੀ.ਐੱਸ.ਈ.ਬੀ ਯੂਨਿਟ ਦੇ ਪ੍ਰਧਾਨ ਕੁਲਜੀਤ ਸਿੰਘ ਰਟੌਲ, ਸੁਖਪ੍ਰੀਤ ਸਿੰਘ, ...

ਪੂਰੀ ਖ਼ਬਰ »

ਵਣ ਮੰਡਲ ਅਫ਼ਸਰ ਦੇ ਦਫ਼ਤਰ ਵਿਖੇ ਮੁਲਾਜ਼ਮਾਂ ਵਲੋਂ ਰੋਸ ਧਰਨਾ

ਪਟਿਆਲਾ, 3 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਵਣ ਮੰਡਲ ਅਫ਼ਸਰ ਪਟਿਆਲਾ ਦੇ ਦਫ਼ਤਰ ਵਿਖੇ ਪੰਜਾਬ ਨਾਨ ਗਜ਼ਟਿਡ ਫਾਰੈਸਟ ਆਫ਼ੀਸਰਜ਼ ਯੂਨੀਅਨ ਵਲੋਂ ਵਿਭਾਗੀ ਅਧਿਕਾਰੀਆਂ ਦੀ ਆਪਸੀ ਰੰਜਿਸ਼ ਕਾਰਨ ਹੇਠਲੇ ਮੁਲਾਜ਼ਮਾਂ ਨੂੰ ਤੰਗ ਪੇ੍ਰਸ਼ਾਨ ਕਰਨ, ਬੇਲੋੜੀਆਂ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਪਟਿਆਲਾ 'ਚ 'ਜੇਲ੍ਹ ਉਲੰਪਿਕ-2021' ਖੇਡਾਂ ਦੀ ਸਮਾਪਤੀ ਮੌਕੇ 6 ਦਸੰਬਰ ਨੂੰ ਪੁੱਜਣਗੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ

ਪਟਿਆਲਾ, 3 ਦਸੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਵਲੋਂ ਕੈਦੀਆਂ ਦੇ ਮਨਾਂ 'ਚ ਖੇਡ ਭਾਵਨਾ ਪੈਦਾ ਕਰਕੇ ਉਨ੍ਹਾਂ ਦੇ ਆਚਰਣ 'ਚ ਸੁਧਾਰ ਲਿਆਉਣ ਲਈ ਸ਼ੁਰੂ ਕਰਵਾਈਆਂ ਗਈਆਂ 'ਪੰਜਾਬ ਜੇਲ੍ਹ ਉਲੰਪਿਕ-2021' ਖੇਡਾਂ ਦੀ ਸਮਾਪਤੀ ਕੇਂਦਰੀ ਜੇਲ੍ਹ ਪਟਿਆਲਾ ਵਿਖੇ 6 ਦਸੰਬਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX