ਅਜੀਤਵਾਲ, 3 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-14 ਦਸੰਬਰ ਨੂੰ ਹੋਣ ਵਾਲੀ ਅਕਾਲੀ-ਬਸਪਾ ਦੀ ਵਿਸ਼ਾਲ ਰੈਲੀ 2022 ਦੀ ਅਕਾਲੀ ਸਰਕਾਰ ਬਣਾਉਣ ਦਾ ਨੀਂਹ ਮਜ਼ਬੂਤ ਕਰੇਗੀ | ਇਸ ਦਿਨ 117 ਹਲਕਿਆਂ 'ਚੋਂ 5 ਲੱਖ ਦਾ ਇਕੱਠ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਲੀ ਚਾਹਲਾਂ ਰੈਲੀ ਵਾਲੀ ਥਾਂ ਮਾਲਵਾ ਦੇ 29 ਵਿਧਾਨ ਸਭਾ ਹਲਕਿਆਂ ਦੇ ਆਗੂਆਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਦਾ ਚੰਨੀ-ਸਿੱਧੂ ਆਪਸੀ ਕਾਟੋ ਕਲੇਸ਼, 'ਆਪ' ਦਾ ਕੇਜਰੀਵਾਲ-ਭਗਵੰਤ ਮਾਨ ਦਾ ਡਿਡੰਕਸ਼ਨ ਦਾ 100 ਪ੍ਰਤੀਸ਼ਤ ਫ਼ਾਇਦਾ ਅਕਾਲੀ ਦਲ ਨੂੰ ਹੋਵੇਗਾ | ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ 'ਚ ਅਕਾਲੀਆਂ ਪ੍ਰਤੀ ਵੱਡਾ ਉਤਸ਼ਾਹ ਪਾਰਟੀ ਦੀ ਜਿੱਤ ਦਾ ਕਾਰਨ ਬਣੇਗਾ | ਅੱਜ ਵੀ ਸੈਂਕੜੇ ਨੌਜਵਾਨਾਂ ਦੇ ਇਕੱਠ 'ਚ ਸ਼ਾਮਲ ਹੋਣ 'ਤੇ ਉਹ ਬਾਗ਼ੋਬਾਗ਼ ਸਨ | ਉਨ੍ਹਾਂ ਮਜ਼ਬੂਤੀ ਨਾਲ ਦਾਅਵਾ ਪੇਸ਼ ਕਰਦਿਆਂ ਕਿਹਾ ਕਿ ਅਕਾਲੀ ਦਲ 90 ਤੋਂ 95 ਸੀਟਾਂ 'ਤੇ ਜਿੱਤ ਹਾਸਲ ਕਰੇਗਾ | ਖ਼ੁਸ਼ ਮਿਜ਼ਾਜ 'ਚ ਆਪਣੇ ਸੰਖੇਪ ਭਾਸ਼ਨ ਉਨ੍ਹਾਂ ਅਫ਼ਸਰਸ਼ਾਹੀ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਬਣਨ 'ਤੇ ਵਧੀਕੀਆਂ ਕਰਨ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਹੋਵੇਗੀ | ਜਿਹੜਾ ਅਕਾਲੀ ਆਗੂ ਇਨ੍ਹਾਂ ਅਫ਼ਸਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰੇਗਾ, ਉਸ ਨੂੰ ਪਾਰਟੀ 'ਚੋਂ ਬਾਹਰ ਦਾ ਰਸਤਾ ਵਿਖਾਇਆ ਜਾਵੇਗਾ | ਜ਼ਿਆਦਤੀਆਂ ਕਰਨ ਵਾਲੇ ਕਿਸੇ ਅਧਿਕਾਰੀ ਨਾਲ ਢਿੱਲ ਨਹੀ ਵਰਤੀ ਜਾਵੇਗੀ | ਅੱਜ ਸੈਂਕੜੇ ਨੌਜਵਾਨਾਂ ਦੇ ਇਕੱਠ ਨੂੰ ਵਾਰ-ਵਾਰ ਹੌਸਲਾ ਅਫਜਾਈ ਦਿੰਦੇ ਰਹੇ | ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਦੁਆਬੇ 'ਚ 27 ਵਿਚੋਂ 23 ਸੀਟਾਂ 'ਤੇ ਅਕਾਲੀ ਬਸਪਾ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤਣਗੇ | ਉਨ੍ਹਾਂ ਇਹ ਵੀ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਵਿਸ਼ਾਲ ਸਮੁੰਦਰ ਵਾਂਗ ਹੈ | ਇਸ 'ਚੋਂ ਇਕ ਦੋ ਦੇ ਖਿਸਕਣ ਨਾਲ ਕੋਈ ਫ਼ਰਕ ਨਹੀ ਪੈਣਾ | ਵੱਡੀਆਂ ਪਾਰਟੀਆਂ ਜੋ ਮਰਜ਼ੀ ਕਰੀ ਜਾਣ, ਅਸੀ ਔਖੇ ਸਮਿਆਂ 'ਚੋਂ ਹਮੇਸ਼ਾ ਜਿੱਤ ਹਾਸਲ ਕੀਤੀ ਹੈ | ਹੁਣ ਵੀ ਅਸੀ ਵੱਡੀਆਂ ਪਾਰਟੀਆਂ ਦੇ ਡਰਾਵਿਆਂ ਨਾਲ ਕੁਝ ਨਹੀ ਹੋਣਾ | ਉਹ ਡਰੇ ਹੋਏ ਹੱਥ ਪੱਲੇ ਮਾਰ ਰਹੇ ਹਨ | ਉਨ੍ਹਾਂ ਇਸ ਸਮੇਂ ਸਾਰੇ ਆਗੂਆਂ ਨੂੰ ਵੱਡੇ ਕਾਫ਼ਲਿਆਂ ਦੇ ਰੂਪ 'ਚ ਰੈਲੀ 'ਚ ਸ਼ਾਮਲ ਹੋਣ ਲਈ ਕਿਹਾ | ਇਸ ਸਮੇਂ ਉਨ੍ਹਾਂ ਚੱਲ ਰਹੇ ਪ੍ਰਬੰਧਾਂ ਤੇ ਸਟੇਜ ਦਾ ਦੌਰਾ ਕੀਤਾ ਅਤੇ ਸਭ ਦੀਆਂ ਡਿਊਟੀਆਂ ਲਗਾਈਆਂ | ਇਸ ਸਮੇਂ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਡਾ. ਦਲਜੀਤ ਸਿੰਘ ਚੀਮਾ, ਫੈਡਰੇਸ਼ਨ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ, ਮਹੇਸ਼ਇੰਦਰ ਸਿੰਘ ਗਰੇਵਾਲ ਨੇ ਸੰਬੋਧਨ 'ਚ ਸਾਰੇ ਅਕਾਲੀ ਵਰਕਰਾਂ, ਨੌਜਵਾਨਾਂ 'ਚ ਜੋਸ਼ ਭਰਦਿਆਂ ਜੈਕਾਰੇ ਲਗਾਏ ਅਤੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਪਾਰਟੀ ਦੇ ਆਗੂ ਤੇ ਵਰਕਰ ਪਹਿਲਾਂ ਵੀ ਜੁਝਾਰੂ ਸਨ ਤੇ ਹੁਣ ਵੀ ਸਾਡੇ 'ਚ ਖ਼ਾਮੀਆਂ ਬਹੁਤ ਹੋ ਸਕਦੀਆਂ, ਪਰ ਹੌਸਲੇ ਨਹੀ ਘੱਟ | ਪਾਰਟੀ ਦਾ ਹਰ ਕੇਡਰ ਅੱਜ ਵੀ ਹਰ ਕੁਰਬਾਨੀ ਲਈ ਤਿਆਰ ਹੈ | ਉਨ੍ਹਾਂ ਕਿਹਾ ਕਿ ਇਸ ਵਾਰ ਸਾਡੀ ਵਿਧਾਨ ਸਭਾ ਚੋਣਾਂ 'ਚ ਵੱਡੀ ਜਿੱਤ ਹੋਵੇਗੀ | ਇਸ ਸਮੇਂ ਜਥੇਦਾਰ ਤੋਤਾ ਸਿੰਘ, ਜਨਮੇਜਾ ਸਿੰਘ ਸੇਖੋਂ, ਤੀਰਥ ਸਿੰਘ ਮਾਹਲਾ, ਐਸ.ਆਰ. ਕਲੇਰ, ਮਨਪ੍ਰੀਤ ਸਿੰਘ ਇਯਾਲੀ, ਐਡਵੋਕੇਟ ਬਰਜਿੰਦਰ ਸਿੰਘ ਮੱਖਣ, ਖਣਮੁੱਖ ਭਾਰਤੀ, ਡਾ. ਕੁਲਦੀਪ ਸਿੰਘ ਬੁੱਟਰ, ਚਰਨਪ੍ਰੀਤ ਸਿੰਘ ਅੰਟੂ, ਕਮਲਜੀਤ ਸਿੰਘ ਮੱਲਾ, ਰਣਧੀਰ ਸਿੰਘ ਧੀਰਾ, ਰਣਵਿੰਦਰ ਸਿੰਘ ਪੱਪੂ, ਇੰਦਰਜੀਤ ਸਿੰਘ ਰਾਜਾ, ਬਲਦੇਵ ਸਿੰਘ ਮਾਣੂੰਕੇ, ਦਰਸ਼ਨ ਸਿੰਘ ਸ਼ਿਵਾਲਿਕ, ਬੰਟੀ ਰੋਮਾਣਾ, ਅਰਵਿੰਦਰ ਸਿੰਘ ਸੰਗਤਪੁਰਾ ਅਤੇ ਮਾਲਵੇ ਜ਼ਿਲਿ੍ਹਆਂ ਦੇ ਪ੍ਰਧਾਨ, ਸ਼ੋ੍ਰਮਣੀ ਕਮੇਟੀ ਮੈਂਬਰ, ਹਲਕਾ ਇੰਚਾਰਜ ਹਾਜ਼ਰ ਸਨ |
ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਕਿਰਤੀ ਕਿਸਾਨ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਦੇ ਸਾਂਝੇ ਵਫ਼ਦ ਵਲੋਂ ਜਥੇਬੰਦੀ ਦੇ ਦਫ਼ਤਰ ਵਿਚ ਨਜਾਇਜ਼ ਢੰਗ ਨਾਲ ਰਾਤ ਨੂੰ ਚੋਰਾਂ ਵਾਂਗ ਕੰਧਾਂ ਟੱਪ ਕੀਤੀ ਛਾਪੇਮਾਰੀ ਅਤੇ ...
• 'ਆਪ' ਤੇ ਕਾਂਗਰਸ ਨੂੰ ਅੰਦਰੂਨੀ ਫੁੱਟ ਦਾ ਝੱਲਣਾ ਪੈ ਸਕਦੈ ਨੁਕਸਾਨ • ਅੰਮਿ੍ਤਪਾਲ ਸਿੰਘ ਸੁਖਾਨੰਦ ਨੂੰ 'ਆਪ' ਦੀ ਟਿਕਟ ਮਿਲਣੀ ਲਗਪਗ ਤੈਅ
ਠੱਠੀ ਭਾਈ, 3 ਦਸੰਬਰ (ਜਗਰੂਪ ਸਿੰਘ ਮਠਾੜੂ)-2022 ਦੀਆਂ ਵਿਧਾਨ ਸਭਾ ਚੋਣਾਂ ਜਿਵੇਂ ਜਿਵੇਂ ਨੇੜੇ ਆ ਰਹੀਆਂ ਹਨ ਜਿੱਥੇ ...
ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਸਮੁੱਚੇ ਪੰਜਾਬ ਵਿਚ ਰੁਜ਼ਗਾਰ ਮੇਲੇ ਚੱਲ ਰਹੇ ਹਨ | ਇਸ ਤਹਿਤ 7 ਦਸੰਬਰ ਨੂੰ ਸਵੇਰੇ 10:30 ਵਜੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ...
ਬਾਘਾ ਪੁਰਾਣਾ, 3 ਦਸੰਬਰ (ਕਿ੍ਸ਼ਨ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਦੇ ਸੌ ਸਾਲ ਪੂਰੇ ਹੋਣ 'ਤੇ ਪਾਰਟੀ ਵਲੋਂ ਵਰ੍ਹੇਗੰਢ ਮਨਾਈ ਜਾ ਰਹੀ ਹੈ | ਇਸ ਸਬੰਧੀ ਕਿਲੀ ਚਾਹਲਾਂ (ਮੋਗਾ) ਵਿਖੇ 14 ਦਸੰਬਰ ਦਿਨ ਮੰਗਲਵਾਰ ਨੂੰ ਕਰਵਾਏ ਜਾ ਰਹੇ ਸੂਬਾ ਪੱਧਰੀ ਸ਼ਤਾਬਦੀ ਸਮਾਗਮ ਵਿਚ ...
ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਿਧਾਨ ਸਭਾ ਹਲਕਾ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਸ਼ੁਰੂ ਕੀਤੀ ਗਈ ਚੋਣ ਮੁਹਿੰਮ ਦਿਨੋਂ-ਬ-ਦਿਨ ਮਜ਼ਬੂਤ ਹੁੰਦੀ ਜਾ ਰਹੀ ਹੈ, ਲੜੀਵਾਰ ਕੀਤੀਆਂ ਜਾ ...
ਅਜੀਤਵਾਲ, 3 ਦਸੰਬਰ (ਸ਼ਮਸ਼ੇਰ ਸਿੰਘ ਗ਼ਾਲਿਬ)-ਸਰਕਾਰੀ ਹਸਪਤਾਲ ਢੁੱਡੀਕੇ ਵਿਖੇ ਡਾ. ਸੁਰਿੰਦਰ ਸਿੰਘ ਨੇ ਬਤੌਰ ਐਸ.ਐਮ.ਓ. ਦਾ ਅਹੁਦਾ ਸੰਭਾਲ ਲਿਆ | ਸੀਨੀਅਰ ਮੈਡੀਕਲ ਅਫ਼ਸਰ ਢੁੱਡੀਕੇ ਡਾ. ਸੁਰਿੰਦਰ ਸਿੰਘ ਵਲੋਂ ਅਹੁਦਾ ਸੰਭਾਲਣ ਉਪਰੰਤ ਸਟਾਫ਼ ਨਾਲ ਕੀਤੀ ਰਸਮੀ ...
ਨਿਹਾਲ ਸਿੰਘ ਵਾਲਾ, 3 ਦਸੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੱਦੇ 'ਤੇ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਮੁੱਖ ਮੰਤਰੀ ਚੰਨੀ ਦੇ ਸ਼ਹਿਰ ਮੋਰਿੰਡਾ ਵਿਖੇ ਹੋ ਰਹੀ ਸੂਬਾ ਪੱਧਰੀ ਰੈਲੀ ਵਿਚ ਭਰਵੀਂ ...
ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਡਿਪਟੀ ਕਮਿਸ਼ਨਰ ਮੋਗਾ ਹਰੀਸ਼ ਨਈਅਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਅੱਜ ਦਿਵਿਆਂਗ ਵੋਟਰਾਂ ਅਤੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਘਰ-ਘਰ ਜਾ ...
ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ. ਟੀ. ਰੋਡ 'ਤੇ ਜੀ. ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵਲੋਂ ਸਿਮਰਨਜੀਤ ਸਿੰਘ ਪੁੱਤਰ ਅਮਰੀਕ ਸਿੰਘ ਨਿਵਾਸੀ ਪਟਿਆਲਾ ਦਾ ਸੈਸਕੈਟਵਨ ਪਾਲੀਟੈਕਨਿਕ ...
ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਾ. ਪਿ੍ਤਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਨੇ ਹਾੜੀ ਦੀਆਂ ਫ਼ਸਲਾਂ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਤਕਨੀਕੀ ਸਲਾਹ ਜਾਰੀ ਕਰਦਿਆਂ ਕਿਹਾ ਕਿ 15 ਨਵੰਬਰ ਤੱਕ ਬੀਜੀ ...
ਧਰਮਕੋਟ, 3 ਦਸੰਬਰ (ਪਰਮਜੀਤ ਸਿੰਘ)-ਹਲਕਾ ਧਰਮਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਚੋਣ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਿਆ ਹੋਇਆ ਹੈ | ਜਿਸ ਨੂੰ ਲੈ ਕੇ ਨੇੜਲੇ ਪਿੰਡ ਜਲਾਲਾਬਾਦ ਪੂਰਬੀ ਵਿਖੇ ...
ਮੋਗਾ, 3 ਦਸੰਬਰ (ਅਸ਼ੋਕ ਬਾਂਸਲ)-ਅੱਜ ਸਥਾਨਕ ਪੁਰਾਣੀ ਦਾਣਾ ਮੰਡੀ ਮੋਗਾ ਵਿਖੇ ਅਗਰਵਾਲ ਸਭਾ ਮੋਗਾ ਦੇ ਅਹੁਦੇਦਾਰਾਂ ਪੁਰਸ਼ੋਤਮ ਅਗਰਵਾਲ, ਰਿਸ਼ੀ ਰਾਜ ਗਰਗ, ਭਾਰਤ ਗੁਪਤਾ, ਪ੍ਰਵੀਨ ਗੋਇਲ, ਪਵਨ ਗਰਗ, ਵਿਕਾਸ ਗਰਗ ਦੀ ਮੌਜੂਦਗੀ ਵਿਚ ਪ੍ਰਸਿੱਧ ਸਮਾਜਸੇਵੀ ਅਤੇ ਉੱਦਮੀ ...
ਫ਼ਤਿਹਗੜ੍ਹ ਪੰਜਤੂਰ, 3 ਦਸੰਬਰ (ਜਸਵਿੰਦਰ ਸਿੰਘ ਪੋਪਲੀ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਵੋਟਰਾਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਨ ਅਤੇ ਵੋਟ ਮਸ਼ੀਨ ਦੀ ਵਰਤੋਂ ਕਰਨ ਸਬੰਧੀ ਰਿਟਰਨਿੰਗ ਅਫ਼ਸਰ ਮੈਡਮ ਚਾਰੂਮਿਤਾ ਐਸ.ਡੀ.ਐਮ. ਧਰਮਕੋਟ ਵਲੋਂ ...
ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮਨਾਉਣ ਦਾ ਮੁੱਖ ਉਦੇਸ਼ ਦਿਵਿਆਂਗਤਾ ਦੇ ਮੁੱ ਦਆਂ ਦੀ ਸਮਝ ਨੂੰ ਉਤਸ਼ਾਹਿਤ ਕਰਨਾ ਅਤੇ ਦਿਵਿਆਂਗ ਵਿਅਕਤੀਆਂ ਦੇ ਸਨਮਾਨ, ਅਧਿਕਾਰਾਂ ਅਤੇ ਤੰਦਰੁਸਤੀ ਲਈ ਸਮਰਥਨ ...
ਨੱਥੂਵਾਲਾ ਗਰਬੀ, 3 ਦਸੰਬਰ (ਸਾਧੂ ਰਾਮ ਲੰਗੇਆਣਾ)-ਮਾਹਲਾ ਕਲਾਂ ਦੇ ਜੰਮਪਲ ਆਜ਼ਾਦੀ ਘੁਲਾਟੀਏ ਕਾਮਰੇਡ ਮਰਹੂਮ ਦੇਵਾ ਸਿੰਘ ਦੇ ਸਪੁੱਤਰ ਉੱਘੇ ਸਮਾਜ ਸੇਵੀ ਸੇਵਾ-ਮੁਕਤ ਹੈੱਡਮਾਸਟਰ ਹਰਬੰਸ ਸਿੰਘ ਦੀ ਨਿੱਘੀ ਯਾਦ ਵਿਚ ਨੇੜਲੇ ਪਿੰਡ ਝੰਡੇਆਣਾ ਦੇ ਸਰਕਾਰੀ ਹਾਈ ਸਕੂਲ ...
• ਰਣਜੀਤ ਸਿੰਘ ਧੰਨੇ ਦੇ ਘਰ ਹੋਇਆ ਸੈਂਕੜੇ ਅਕਾਲੀਆਂ ਦਾ ਇਕੱਠ ਅਜੀਤਵਾਲ, 3 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-ਦੇਸ਼ ਅੰਦਰ ਜਿਹੜੇ ਸੂਬਿਆਂ ਨੇ ਤਰੱਕੀ ਕੀਤੀ ਹੈ ਉਨ੍ਹਾਂ ਨੂੰ ਉੱਪਰ ਚੁੱਕਣ ਲਈ ਖੇਤਰੀ ਪਾਰਟੀਆਂ ਦਾ ਹੀ ਅਹਿਮ ਯੋਗਦਾਨ ਹੈ | ਭਾਵੇਂ ਕੇਰਲਾ, ਪੱਛਮ ...
ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਟੇਟ ਐਵਾਰਡੀ ਸਾਇੰਸ ਅਧਿਆਪਕਾ ਸ੍ਰੀਮਤੀ ਰੁਪਿੰਦਰਜੀਤ ਕੌਰ ਦਾ ਪਿੰਡ ਸਾਫ਼ੂਵਾਲਾ ਵਿਖੇ ਗੁਰਦੁਆਰਾ ਅਨੰਦ ਭਵਨ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦਰਸ਼ਨ ਸਿੰਘ ਢਿੱਲੋਂ ਦੀ ਅਗਵਾਈ ਵਿਚ ਵਿਸ਼ੇਸ਼ ਸਨਮਾਨ ...
• ਅੱਜ ਨਗਰ ਕੀਰਤਨ ਸਜਾਇਆ ਜਾਵੇਗਾ-ਭਾਈ ਅਵਤਾਰ ਸਿੰਘ ਫ਼ੌਜੀ ਕੋਟ ਈਸੇ ਖਾਂ, 3 ਦਸੰਬਰ (ਨਿਰਮਲ ਸਿੰਘ ਕਾਲੜਾ)-ਧੰਨ ਧੰਨ ਸੰਤ ਮਹਾਂਪੁਰਸ਼ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਿਆਂ ਦੀ 48ਵੀ ਬਰਸੀ ਇਲਾਕੇ ਦੀਆਂ ਅਤੇ ਵਿਦੇਸ਼ੀ ਭਰਾਵਾਂ ਦੇ ਸਹਿਯੋਗ ਨਾਲ ਉਨ੍ਹਾਂ ਦੇ ਤਪ ...
ਮੋਗਾ, 3 ਦਸੰਬਰ (ਜਸਪਾਲ ਸਿੰਘ ਬੱਬੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੇਨ ਬਾਜ਼ਾਰ ਮੋਗਾ ਵਿਖੇ ਪਿ੍ੰਸੀਪਲ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਅੰਗਰੇਜ਼ੀ ਬੂਸਟਰ ਕਲੱਬ ਦੇ ਜ਼ਿਲ੍ਹਾ ਅਤੇ ਰਾਜ ਪੱਧਰੀ ਜੇਤੂ ਵਿਦਿਆਰਥੀਆਂ ਦੇ ਸਨਮਾਨ ਹਿਤ ਸਨਮਾਨ ਸਮਾਰੋਹ ...
ਬਾਘਾਪੁਰਾਣਾ, 3 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਲਾਰੈਂਸ ਇੰਟਰਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ 'ਚ ਮਾਪੇ-ਅਧਿਆਪਕ ਮਿਲਣੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਤਰਸੇਮ ਲਾਲ ਗਰਗ, ਮੈਨੇਜਰ ਮੈਡਮ ਜੀਨਮ ਗਰਗ, ਪਿ੍ੰਸੀਪਲ ...
ਨਿਹਾਲ ਸਿੰਘ ਵਾਲਾ, 3 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਪਿੰਡ ਸੈਦੋਕੇ ਵਿਖੇ ਬਿਜਲੀ ਸਪਲਾਈ ਦੀਆਂ ਪਿੰਡ ਅਤੇ ਖੇਤਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਪੱਕਾ ਹੱਲ ਹੋਣ 'ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਤੇ ਪਿੰਡ ਵਾਸੀਆਂ ਵਲੋਂ ਜੇ.ਈ. ਗੁਰਮੀਤ ਸਿੰਘ ਸਿੱਧੂ ...
ਕੋਟ ਈਸੇ ਖਾਂ, 3 ਦਸੰਬਰ (ਨਿਰਮਲ ਸਿੰਘ ਕਾਲੜਾ)-ਪਿਛਲੇ 18 ਦਿਨਾਂ ਤੋਂ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਕਮਿਊਨਿਟੀ ਹੈਲਥ ਸੈਂਟਰ ਕੋਟ ਈਸੇ ਖਾਂ 'ਚ ਹੜਤਾਲ 'ਤੇ ਬੈਠੇ ਐਨ.ਐਚ.ਐਮ. ਮੁਲਾਜ਼ਮਾਂ ਨੇ ਕੋਰੋਨਾ ਕਾਲ 'ਚ ਚੰਗੀਆਂ ਸੇਵਾਵਾਂ ਦੇਣ ਬਦਲੇ ਐਸ.ਐਮ.ਓ. ਅਤੇ ਪ੍ਰਸ਼ਾਸਨ ...
ਬਾਘਾਪੁਰਾਣਾ, 3 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਬਾਘਾਪੁਰਾਣਾ ਦੀ ਕੋਟਕਪੂਰਾ ਰੋਡ 'ਤੇ ਸਥਿਤ ਪ੍ਰਸਿੱਧ ਸੰਸਥਾ ਪ੍ਰਫੈਕਟ ਆਈਲਟਸ ਐਂਡ ਇਮੀਗੇ੍ਰਸ਼ਨ ਸੰਸਥਾ 'ਚ ਆਏ ਦਿਨ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਬਹੁਤ ਘੱਟ ਸਮੇਂ ਵਿਚ ਵਧੀਆ ਬੈਂਡ ਪ੍ਰਾਪਤ ਕਰ ਰਹੇ ...
ਬਾਘਾਪੁਰਾਣਾ, 3 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਦੇ ਮੁੱਖ ਬੱਸ ਸਟੈਂਡ 'ਚ ਸਥਿਤ ਨਾਮਵਰ ਸੰਸਥਾ ਵੀਜ਼ਨ ਐਜੂਕੇਸ਼ਨ ਬਾਘਾਪੁਰਾਣਾ ਦੇ ਵਿਦਿਆਰਥੀ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ...
ਧਰਮਕੋਟ/ਮੋਗਾ, 3 ਦਸੰਬਰ (ਪਰਮਜੀਤ ਸਿੰਘ, ਅਸ਼ੋਕ ਬਾਂਸਲ)-ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੋਗਾ ਸੁਸ਼ੀਲ ਨਾਥ ਦੀ ਯੋਗ ਅਗਵਾਈ ਹੇਠ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਪੰਜਾਬੀ ਮਾਹ ਸਮਾਗਮ ਅਧੀਨ ਛੇਵੀਂ ...
ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਰੋਡਵੇਜ਼ ਪਨਬੱਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੂਰੇ ਪੰਜਾਬ ਦੇ ਬੱਸ ਸਟੈਂਡਾਂ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਮੋਗਾ ਬੱਸ ਸਟੈਂਡ ਵਿਖੇ ਬੋਲਦਿਆਂ ਸੂਬਾ ਕੈਸ਼ੀਅਰ ...
ਕੋਟ ਈਸੇ ਖਾਂ, 3 ਦਸੰਬਰ (ਨਿਰਮਲ ਸਿੰਘ ਕਾਲੜਾ)-ਅਕਾਲੀ ਦਲ-ਬਸਪਾ ਦੀ ਬਿਹਤਰੀ ਲਈ ਪਿੰਡ ਪਿੰਡ ਬੂਥ ਕਮੇਟੀਆਂ ਬਣਾਉਣ ਸਬੰਧੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਤਹਿਤ ਪਿੰਡ ਦੌਲੇਵਾਲਾ ਮਾਇਰ ਵਿਖੇ ਵਿਸ਼ਾਲ ਮੀਟਿੰਗ ਕੀਤੀ | ਜਿਸ ਵਿਚ ਜਥੇਦਾਰ ਤੋਤਾ ਸਿੰਘ ਦੇ ...
ਮੋਗਾ, 3 ਦਸੰਬਰ (ਗੁਰਤੇਜ ਸਿੰਘ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪਿੰਡ ਚੜਿੱਕ ਦੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੀ ਸਮੂਹ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਜਾਇਆ ਗਿਆ | ਇਸ ਨਗਰ ਕੀਰਤਨ ਦੀ ...
ਨੱਥੂਵਾਲਾ ਗਰਬੀ, 3 ਦਸੰਬਰ (ਸਾਧੂ ਰਾਮ ਲੰਗੇਆਣਾ)-ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਵਿਖੇ ਵਿਸ਼ਵ ਏਡਜ਼ ਦਿਵਸ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸਕੂਲ ਵਿਦਿਆਰਥੀਆਂ ਵਲੋਂ ਲੋਕਾਂ ਨੂੰ ਵਿਸ਼ਵ ਏਡਜ਼ ਦਿਵਸ ਸਬੰਧੀ ...
ਨਿਹਾਲ ਸਿੰਘ ਵਾਲਾ, 3 ਦਸੰਬਰ (ਸੁਖਦੇਵ ਸਿੰਘ ਖ਼ਾਲਸਾ)-ਡੀਪੂ ਹੋਲਡਰ ਯੂਨੀਅਨ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਬਲਵੰਤ ਰਾਇ ਗਰਗ ਦੀ ਅਗਵਾਈ ਹੇਠ ਡੀਪੂ ਹੋਲਡਰ ਯੂਨੀਅਨ ਨਿਹਾਲ ਸਿੰਘ ਵਾਲਾ ਨੇ ਸੂਬਾ ਸਰਕਾਰ ਪਾਸੋਂ ਮੰਗ ਕਰਦਿਆਂ ਕਿਹਾ ਕਿ ਸੂਬੇ ਦੇ ਸਮੁੱਚੇ ਡੀਪੂ ...
ਬਾਘਾ ਪੁਰਾਣਾ, 3 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਮੋਗਾ ਨੇੜਲੇ ਪਿੰਡ ਕਿਲੀ ਚਾਹਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਵਿਸ਼ਾਲ ਰੈਲੀ 2022 ਦੀਆਂ ਚੋਣਾਂ ਵਿਚ ਜਿੱਤ ਦਾ ਮੁੱਢ ਬੰਨ੍ਹੇਗੀ ਅਤੇ ਇਕੱਠ ਪੱਖੋਂ ਇਹ ਨਵੇਂ ਮੀਲ ਪੱਥਰ ਗੱਡੇਗੀ | ਇਨ੍ਹਾਂ ...
• ਅਬਜ਼ਰਵਰ ਚੌਹਾਨ ਅਤੇ ਵਰੂਣ ਨੇ ਕੀਤੀ ਸ਼ਿਰਕਤ ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਮੋਗਾ ਵਿਧਾਨ ਸਭਾ ਤੋਂ ਕਾਂਗਰਸ ਪਾਰਟੀ ਦੇ ਮਜ਼ਬੂਤ ਦਾਅਵੇਦਾਰ ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਮਾਨ ਸੂਬਾ ਸਕੱਤਰ ਦੇ ਘਰ ਵਿਧਾਨ ਸਭਾ ਹਲਕਾ ਮੋਗਾ ...
ਅਜੀਤਵਾਲ, 3 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵਲੋਂ ਿਲੰਕ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਗਿਆ ਹੈ | ਅੱਜ ਇਸੇ ਤਹਿਤ ਢੁੱਡੀਕੇ-ਦੌਧਰ ਿਲੰਕ ਸੜਕ ਤੇ ਵਧੀਆ ਬਣੀ ਿਲੰਕ ਸੜਕ ਦੀ ਦੁਬਾਰਾ ਮੁਰੰਮਤ ਦੀ ਆੜ ਹੇਠ ਬਣਾਈ ਜਾ ਰਹੀ ਹੈ ਦਾ ਕੰਮ ਢੁੱਡੀਕੇ ...
ਮੋਗਾ, 3 ਦਸੰਬਰ (ਜਸਪਾਲ ਸਿੰਘ ਬੱਬੀ)-ਸਰਕਾਰੀ ਹਾਈ ਸਕੂਲ ਡਗਰੂ (ਮੋਗਾ) ਵਿਖੇ ਮੁੱਖ ਅਧਿਆਪਕਾ ਨਵਪ੍ਰੀਤ ਕੌਰ ਦੀ ਅਗਵਾਈ ਹੇਠ ਕਿਸ਼ੋਰ ਸਿੱਖਿਆ ਤਹਿਤ ਏਡਜ਼ ਦਿਵਸ ਮਨਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਦੇ ਭਾਸ਼ਣ, ਚਾਰਟ ਮੇਕਿੰਗ ਅਤੇ ਸਲੋਗਨ ਰਾਈਟਿੰਗ ਦੇ ਮੁਕਾਬਲੇ ...
ਸਮਾਲਸਰ, 3 ਦਸੰਬਰ (ਕਿਰਨਦੀਪ ਸਿੰਘ ਬੰਬੀਹਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਸ/ਡ ਸਮਾਲਸਰ ਦੇ ਬਿਜਲੀ ਕਾਮਿਆਂ ਨੇ ਸ/ਡ ਸਮਾਲਸਰ ਦੇ ਪ੍ਰਧਾਨ ਜਲੌਰ ਸਿੰਘ ਦੀ ਅਗਵਾਈ ਹੇਠ ਪਾਵਰਕਾਮ ਮੈਨੇਜਮੈਂਟ ਦੀ ਅਰਥੀ ਸਾੜੀ ਗਈ ਅਤੇ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ...
ਕੋਟ ਈਸੇ ਖਾਂ, 3 ਦਸੰਬਰ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਦਿੱਲੀ ਦੀਆਂ ਸਰਹੱਦਾਂ 'ਤੇ ਕਰੀਬ ਇਕ ਸਾਲ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਅੱਗੇ ਝੁਕਦਿਆਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ 'ਤੇ ਕਿਸਾਨਾਂ ਵਿਚ ਭਾਰੀ ...
ਅਜੀਤਵਾਲ, 3 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-ਨਿਹਾਲ ਸਿੰਘ ਵਾਲਾ ਰਿਜ਼ਰਵ ਹਲਕੇ ਤੋਂ ਕਾਂਗਰਸ ਪਾਰਟੀ 'ਚ ਪਿਛਲੇ 15 ਸਾਲਾਂ ਤੋਂ ਨੌਜਵਾਨਾਂ 'ਚ ਮਾਣੇ ਸਨਮਾਨੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਲਾਲੀ ਬੁੱਟਰ ਜੋ ਸੰਭਾਵੀ ਉਮੀਦਵਾਰ ਵੀ ਹਨ ਹਲਕੇ ਤੋਂ, ਨੇ ਗ਼ਦਰੀ ਰੂੜ ...
• ਭਲਕੇ ਸ੍ਰੀ ਸਾਲਾਸਰ ਧਾਮ ਤੋਂ ਪਵਿੱਤਰ ਜੋਤ ਲਿਆਂਦੀ ਜਾਵੇਗੀ-ਪ੍ਰਧਾਨ ਗੁਪਤਾ ਬਾਘਾ ਪੁਰਾਣਾ, 3 ਦਸੰਬਰ (ਕਿ੍ਸ਼ਨ ਸਿੰਗਲਾ)-ਸ੍ਰੀ ਸਾਲਾਸਰ ਬਾਲਾ ਜੀ ਸੇਵਾ ਮੰਡਲ ਬਾਘਾ ਪੁਰਾਣਾ ਵਲੋਂ ਸਥਾਨਕ ਸ਼ਹਿਰ ਦੀ ਸੁਭਾਸ਼ ਦਾਣਾ ਮੰਡੀ ਵਿਖੇ 4 ਦਸੰਬਰ ਦਿਨ ਸਨਿੱਚਰਵਾਰ ...
ਧਰਮਕੋਟ, 3 ਦਸੰਬਰ (ਪਰਮਜੀਤ ਸਿੰਘ)-ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ, ਸੀ.ਆਈ.ਏ.ਬੀ. ਅਤੇ ਐਨ.ਏ.ਬੀ.ਆਈ. ਸਾਇੰਸ ਅਤੇ ਤਕਨਾਲੋਜੀ ਮੰਤਰਾਲਾ ਭਾਰਤ ਸਰਕਾਰ ਵਲੋਂ ਵਿਗਿਆਨੀਆਂ ਦੀ ਟੀਮ ਨੇ ਸਰਕਾਰੀ ਕੰਨਿਆ ਸਮਾਰਟ ਸਕੂਲ ਧਰਮਕੋਟ ਦਾ ਦੌਰਾ ...
ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਗਿਆਰ੍ਹਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਬ੍ਰਹਮ ਰਾਜ ਸਿੰਘ ਨੇ ਬੀਤੇ ਦਿਨੀਂ ਰਾਸ਼ਟਰੀ ਪੱਧਰ 'ਤੇ ਹੋਏ ਤੀਰ ਅੰਦਾਜ਼ੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ...
ਕੋਟ ਈਸੇ ਖਾਂ, 3 ਦਸੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਫੂਡ ਗਰੇਨ ਐਂਡ ਅਲਾਇਡ ਵਰਕਰਜ਼ ਯੂਨੀਅਨ ਇਕਾਈ ਕੋਟ ਈਸੇ ਖਾਂ ਦੀ ਮੀਟਿੰਗ ਦਾਣਾ ਮੰਡੀ ਮੂਹਰਲੇ ਦਫ਼ਤਰ ਕੋਟ ਈਸੇ ਖਾਂ ਵਿਖੇ ਪ੍ਰਧਾਨ ਬੱਗੜ ਸਿੰਘ ਦੀ ਅਗਵਾਈ ਹੇਠ ਹੋਈ | ਇਸ ਸਮੇਂ ਸਕੱਤਰ ਬਲਵਿੰਦਰ ...
ਕੋਟ ਈਸੇ ਖਾਂ, 3 ਦਸੰਬਰ (ਨਿਰਮਲ ਸਿੰਘ ਕਾਲੜਾ)-ਸਿਹਤ ਵਿਭਾਗ ਪੰਜਾਬ, ਸਿਵਲ ਸਰਜਨ ਮੋਗਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਮੈਡਮ ਕਿ੍ਸ਼ਨਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਕੋਟ ਈਸੇ ਖਾਂ ਡਾ. ਰਾਕੇਸ਼ ਕੁਮਾਰ ਬਾਲੀ ਦੀ ਅਗਵਾਈ ...
ਕਿਸ਼ਨਪੁਰਾ ਕਲਾਂ, 3 ਦਸੰਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਸਮਾਜ ਵਿਚ ਸੁਧਾਰ ਲੈ ਕੇ ਆਉਣ ਲਈ ਸਲੋਗਨ ਲਿਖਣ ਗਤੀਵਿਧੀ ਕੀਤੀ | ਜਿਸ ਵਿਚ ਦੋ ਅਧਿਆਪਕਾਂ ਮਿਸਿਜ਼ ਅਨੂ ਗਰਗ ਅਤੇ ਮਿਸਿਜ਼ ...
ਕਿਸ਼ਨਪੁਰਾ ਕਲਾਂ, 3 ਦਸੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਬਸਪਾ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਗੁਰਦੀਪ ਸਿੰਘ ਰਾਜੂ ਮੈਟਰੋ ਡੇਅਰੀ ਵਾਲਿਆਂ ਦੇ ਗ੍ਰਹਿ ਕਿਸ਼ਨਪੁਰਾ ਕਲਾਂ ਵਿਖੇ ਹੋਈ | ਇਸ ਅਹਿਮ ਮੀਟਿੰਗ ਦੌਰਾਨ ਸਾਬਕਾ ...
• ਦਸਮੇਸ਼ ਸਕੂਲ ਬਿਲਾਸਪੁਰ 'ਚ ਮਨਾਇਆ ਵਿਸ਼ਵ ਏਡਜ਼ ਦਿਵਸ ਨਿਹਾਲ ਸਿੰਘ ਵਾਲਾ, 3 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਮਵਰ ਸੰਸਥਾ ਦਸਮੇਸ਼ ਪਬਲਿਕ ...
ਕੋਟ ਈਸੇ ਖਾਂ, 3 ਦਸੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਜਥੇਦਾਰ ਤੋਤਾ ਸਿੰਘ ਦੁਆਰਾ ਪਿਛਲੀ ਅਕਾਲੀ ਭਾਜਪਾ ਸਰਕਾਰ ਸਮੇਂ ਕੀਤੇ ਲਾਮਿਸਾਲ ਵਿਕਾਸ ਕਾਰਜਾਂ ਸਦਕਾ ਹੀ ਹਲਕਾ ਧਰਮਕੋਟ ਨਾਲੋਂ ਪਛੜਿਆ ਸ਼ਬਦ ਲੱਥਿਆ ਸੀ ਪਰ ਪਿਛਲੀਆਂ ਚੋਣਾਂ ਸਮੇਂ ਕੈਪਟਨ ...
ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਵਿਦਿਆਰਥੀਆਂ ਨੂੰ ਏਡਜ਼ ਦੀ ਨਾਮੁਰਾਦ ਬਿਮਾਰੀ ਤੋਂ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਸਕੂਲ ਦੀ ਪ੍ਰਾਰਥਨਾ ਸਭਾ ਵਿਚ ਵਿਦਿਆਰਥੀਆਂ ਨੇ ਇਸ ਦਿਵਸ ਮੌਕੇ ...
ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਹਲਕੇ ਦੇ ਚਹੰੁਮੁਖੀ ਵਿਕਾਸ ਲਈ ਮਸੀਹਾ ਬਣ ਕੇ ਬਹੁੜੇ ਵਿਧਾਇਕ ਡਾ. ਹਰਜੋਤ ਕਮਲ ਵਲੋਂ ਸਮੁੱਚੇ ਹਲਕੇ ਦੀ ਨਕਸ਼ ਨੁਹਾਰ ਬਦਲਣ ਲਈ ਤਨਦੇਹੀ ਨਾਲ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ...
ਨਿਹਾਲ ਸਿੰਘ ਵਾਲਾ, 3 ਦਸੰਬਰ (ਸੁਖਦੇਵ ਸਿੰਘ ਖ਼ਾਲਸਾ)-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ ਮੰਡਲ ਮੈਜਿਸਟਰੇਟ ਕਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਅਮਰੀਕ ਸਿੰਘ ਨਿਹਾਲ ਸਿੰਘ ਵਾਲਾ ਦੀਆਂ ਹਦਾਇਤਾਂ ਅਨੁਸਾਰ ਸਵੀਪ ਐਕਟੀਵਿਟੀ ਦਾ ਕਲੰਡਰ ...
ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਾਗੂ ਕਰਾਏ ਜਾਣ, ਮਜ਼ਦੂਰਾਂ ਸਿਰ ਚੜੇ ਸਰਕਾਰੀ ਤੇ ਮਾਈਕਰੋ ਫਾਈਨਾਂਸ ਕੰਪਨੀਆਂ ਦੇ ਕਰਜ਼ੇ ਮੁਆਫ਼ ਕਰਾਏ ਜਾਣ, ਮਜ਼ਦੂਰਾਂ ਲਈ ਰਿਹਾਇਸ਼ੀ ਪਲਾਟ ਦਿੱਤੇ ਜਾਣ, ਮਨਰੇਗਾ ਤਹਿਤ ...
ਧਰਮਕੋਟ, 3 ਦਸੰਬਰ (ਪਰਮਜੀਤ ਸਿੰਘ)-ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੋਗਾ ਸੁਸ਼ੀਲ ਨਾਥ ਦੀ ਯੋਗ ਅਗਵਾਈ ਹੇਠ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਪੰਜਾਬੀ ਮਾਹ ਸਮਾਗਮ ਅਧੀਨ ਛੇਵੀਂ ਤੋਂ ਅੱਠਵੀਂ ਮਿਡਲ ...
ਮੋਗਾ, 3 ਦਸੰਬਰ (ਜਸਪਾਲ ਸਿੰਘ ਬੱਬੀ)-ਰਾਜਪੂਤ ਭਲਾਈ ਸੰਸਥਾ ਰਜਿ. ਮੋਗਾ ਦੀ ਮੀਟਿੰਗ ਚੇਅਰਮੈਨ ਸ਼ਵਿੰਦਰ ਸਿੰਘ ਜੇ.ਈ. ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ | ਮੀਟਿੰਗ ਦੌਰਾਨ ਕਾਂਗਰਸ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਸਮਾਜ ਸੇਵੀ ਸੁਰਿੰਦਰ ਬਾਵਾ ਅਤੇ ਸ਼੍ਰੋਮਣੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX