ਬਠਿੰਡਾ, 3 ਦਸੰਬਰ (ਵੀਰਪਾਲ ਸਿੰਘ)-ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕਾਮਿਆਂ ਵਲੋਂ ਪੰਜਾਬ ਯੂਨੀਅਨ ਦੇ ਸੱਦੇ 'ਤੇ ਸਥਾਨਕ ਬੱਸ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਜਾਮ ਲਗਾਇਆ ਗਿਆ | ਜਥੇਬੰਦੀ ਆਗੂਆਂ ਕੁਲਵੰਤ ਸਿੰਘ ਮਨੇਸ਼, ਡੀਪੂ ਪ੍ਰਧਾਨ ਸੰਦੀਪ ਸਿੰਘ ਗਰੇਵਾਲ, ਮੀਤ ਪ੍ਰਧਾਨ ਗੁਰਦੀਪ ਸਿੰਘ ਝੁਨੀਰ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਲੰਮੇ ਸਮੇਂ ਤੋ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ, ਕੈਪਟਨ ਦੀ ਸਰਕਾਰ ਤੋਂ ਲੈ ਕੇ ਹੁਣ ਤੱਕ ਲਾਰਿਆਂ ਨਾਲ ਹੀ ਡੰਗ ਟਪਾਇਆ ਜਾ ਰਿਹਾ ਹੈ, ਨਵੇਂ ਟਰਾਂਸਪੋਰਟ ਮੰਤਰੀ ਰਾਜਾ ਅਮਰਿੰਦਰ ਸਿੰਘ ਵੜਿੰਗ ਵਲੋਂ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ | ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਕਿ ਤੁਹਾਨੂੰ 20 ਦਿਨ ਵਿਚ ਪੱਕੇ ਕੀਤਾ ਜਾਵੇਗਾ ਪ੍ਰੰਤੂ ਨਵਾਂ ਐਕਟ ਆਉਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਕਿ ਟਰਾਂਸਪੋਰਟ ਵਿਭਾਗ ਦਾ ਇਕ ਵੀ ਮੁਲਾਜ਼ਮ ਪੱਕਾ ਨਹੀਂ ਹੁੰਦਾ ਅਤੇ ਬੋਰਡ ਕਾਰਪੋਰੇਸ਼ਨਾਂ ਐਕਟ ਤੋਂ ਬਾਹਰ ਰੱਖਕੇ ਸਰਕਾਰੀ ਵਿਭਾਗਾਂ ਨਾਲੋਂ ਸਿੱਧਾ ਕੱਚੇ ਮੁਲਾਜ਼ਮਾਂ ਦਾ ਨਾਤਾ ਤੋੜਨ ਦੀ ਨੀਤੀਆਂ ਤੋਂ ਤੰਗ ਆਕੇ ਯੂਨੀਅਨ ਵਲੋਂ ਸੰਘਰਸ਼ ਵਿੱਢਣ ਦਾ ਫ਼ੈਸਲਾ ਲਿਆ ਗਿਆ 1 ਦਸੰਬਰ ਦੀ ਕੈਬਨਿਟ ਮੀਟਿੰਗ ਵਿਚ ਮੁਲਾਜ਼ਮਾਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਕੱਢਿਆ ਗਿਆ ਮੁਲਾਜ਼ਮਾਂ ਨੂੰ ਸਰਕਾਰ ਦੀਆਂ ਮੁਲਜ਼ਮ ਵਿਰੋਧੀ ਨੀਤੀਆਂ ਸਪੱਸ਼ਟ ਹੋ ਗਈਆਂ |
ਯੂਨੀਅਨ ਵਲੋਂ 10 ਹਜ਼ਾਰ ਸਰਕਾਰੀ ਬੱਸਾਂ ਪਾਉਣ ਦੀ ਮੰਗ-ਮੁਲਾਜ਼ਮਾਂ ਦੀ ਮਿਹਨਤ ਸਦਕਾ ਪੰਜਾਬ ਸਰਕਾਰ ਦੀਆਂ ਸਰਕਾਰੀ ਬੱਸਾਂ ਦੀ ਕਮਾਈ ਨਾਲ ਖ਼ਜ਼ਾਨੇ ਵਿਚ ਵੱਡਾ ਵਾਧਾ ਦਰਜ ਹੋ ਰਿਹਾ, ਕੋਈ ਵੀ ਬੱਸ ਸਰਕਾਰੀ ਖਜ਼ਾਨੇ 'ਚੋਂ ਨਹੀਂ ਪਾਈ ਜਾਂਦੀ ਪਨਬੱਸ ਅਤੇ ਪੀ ਆਰ ਟੀ ਸੀ ਬੈਂਕਾਂ ਤੋਂ ਕਰਜ਼ਾ ਲੈ ਕੇ ਨਵੀਂਆਂ ਬੱਸਾਂ ਪਾਉਂਦੀ ਹੈ, ਮੁਲਾਜ਼ਮ ਨੇ ਆਪਣੀ ਮਿਹਨਤ ਸਦਕਾ ਹਮੇਸ਼ਾ ਕਰਜ਼ ਉਤਾਰਿਆ | ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਰੋਡਵੇਜ਼ ਦੀਆਂ 2407 ਬੱਸਾਂ ਵਿਚੋਂ 399 ਬੱਸਾਂ ਰਹਿ ਗਈਆਂ ਹਨ | ਪੰਜਾਬ ਸਰਕਾਰ ਵਲੋਂ ਮੁਫ਼ਤ ਸਫ਼ਰ ਸਹੂਲਤਾਂ ਦੇਣ ਦੇ ਐਲਾਨ ਕਰ ਰਹੇ ਹਨ ਇਹ ਚੋਣਾਂਵੀ ਜੁਮਲਿਆਂ ਤੋਂ ਬਿਨ੍ਹਾਂ ਕੁਝ ਵੀ ਨਹੀਂ | ਮੁਲਾਜ਼ਮਾਂ ਵਲੋਂ ਸਟੂਡੈਂਟਸ ਯੂਨੀਅਨ, ਕਿਸਾਨ ਯੂਨੀਅਨਾਂ, ਮਜ਼ਦੂਰ ਜਥੇਬੰਦੀਆਂ, ਟ੍ਰੇਡ ਯੂਨੀਅਨਾਂ ਅਤੇ ਲੋਕਾਂ ਨੂੰ ਨਾਲ ਲੈਕੇ ਤਿੱਖਾ ਸੰਘਰਸ਼ ਤਿੱਖਾ ਕਰਨ ਦੀ ਚੇਤਾਵਨੀ ਦਿੱਤੀ | ਇਸ ਮੌਕੇ ਕੁਲਦੀਪ ਸਿੰਘ, ਹਰਤਾਰ ਸ਼ਰਮਾ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ, ਅਡਵਾਂਸ ਬੁੱਕਰ, ਡਾਟਾ ਐਂਟਰੀ ਆਪ੍ਰੇਟਰਾਂ ਦੀ ਤਨਖ਼ਾਹ ਵਿਚ ਵਾਧਾ ਕਰਨ, ਨਜਾਇਜ਼ ਕੰਡੀਸ਼ਨਾਂ ਤਹਿਤ ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਨ ਦੀ ਮੰਗ 'ਤੇ ਅੱਜ ਬੱਸ ਅੱਡਿਆਂ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ, ਜੇਕਰ ਆਉਣ ਵਾਲੇ ਦਿਨਾਂ ਵਿਚ 6 ਦਸੰਬਰ ਤੱਕ ਪੰਜਾਬ ਸਰਕਾਰ ਨੇ ਇਸ ਮਸਲੇ ਦਾ ਹੱਲ ਨਾ ਕੀਤਾ ਤਾਂ 7 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ ਟਰਾਂਸਪੋਰਟ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਦੇ ਹਲਕੇ ਵਿਚ ਰੋਸ ਧਰਨਾ, ਝੰਡਾ ਮਾਰਚ ਸਮੇਤ ਤਿੱਖੇ ਐਕਸ਼ਨ ਕੀਤੇ ਜਾਣਗੇ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ |
ਭਗਤਾ ਭਾਈਕਾ, 3 ਦਸੰਬਰ (ਸੁਖਪਾਲ ਸਿੰਘ ਸੋਨੀ)-ਇਲਾਕੇ ਦੇ ਨਾਮਵਰ ਡੇਰਾ ਸ੍ਰੀ ਰਾਮਟਿੱਲਾ ਮਲੂਕਾ ਦੇ ਮੁੱਖ ਸੇਵਾਦਾਰ ਬਾਵਾ ਯਸ਼ਪ੍ਰੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਬੀ ਬੀ ਐੱਸ ਆਈਲੈਟਸ ਇੰਸਟੀਚਿਊਟ ਭਗਤਾ ਭਾਈਕਾ ਦੇ ਵਿਦਿਆਰਥੀਆਂ ਨੇ ਆਈਲੈਟਸ ਦੇ ਨਤੀਜਿਆਂ ਚੋ ...
ਮੌੜ ਮੰਡੀ, 3 ਦਸੰਬਰ (ਗੁਰਜੀਤ ਸਿੰਘ ਕਮਾਲੂ)-ਟਰੱਕ ਆਪ੍ਰੇਟਰ ਵੈੱਲਫੇਅਰ ਸੁਸਾਇਟੀ ਮੌੜ ਦੇ ਟਰੱਕ ਆਪ੍ਰੇਟਰਾਂ ਵਲੋਂ ਅੱਜ ਮੌੜ ਮੰਡੀ ਦੇ ਰਾਮਨਗਰ ਚੌਕ ਵਿਚ ਚੱਕਾ ਜਾਮ ਕਰਕੇ 11 ਵਜੇ ਤੋਂ ਲੈ ਕੇ 2 ਵਜੇ ਤੱਕ ਧਰਨਾ ਦਿੱਤਾ ਗਿਆ | ਇਸ ਧਰਨੇ ਨੂੰ ਹੋਰ ਭਰਾਤਰੀ ਜਥੇਬੰਦੀਆਂ ...
ਬਠਿੰਡਾ, 3 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਮਾਲਵਾ ਪੱਟੀ ਵਿਚ ਗੁਲਾਬੀ ਸੁੰਡੀ ਦੇ ਨੁਕਸਾਨ ਕਾਰਨ ਖ਼ਰਾਬ ਹੋਏ ਨਰਮੇ ਦਾ ਮੁਆਵਜ਼ਾ ਲੈਣ ਲਈ ਕਿਸਾਨ-ਮਜ਼ਦੂਰ ਪੰਜਾਬ ਸਰਕਾਰ ਦੇ ਮੂੰਹ ਵੱਲ ਦੇਖ ਰਹੇ ਹਨ ਤੇ ਸਰਕਾਰ ਵਲੋਂ ਮੁਆਵਜ਼ੇ ਦੀ ਰਾਸ਼ੀ ਐਲਾਨੇ ਜਾਣ ਬਾਅਦ ਵੀ ...
ਬਠਿੰਡਾ, 3 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਫਿਜ਼ੀਕਲ ਹੈਂਡੀਕੈਪਡ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਬਠਿੰਡਾ ਵਲੋਂ ਸਥਾਨਕ ਡਾ. ਅੰਬੇਡਕਰ ਪਾਰਕ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਵਾ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਰਾਹੀਂ ਮੁੱਖ ਮੰਤਰੀ ਦੇ ਨਾਂਅ ...
ਬਠਿੰਡਾ, 3 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਰਵਿੰਦ ਪਾਲ ਸਿੰਘ ਸੰਧੂ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ 2022 ਦੀਆਂ ਅਗਾਊਾ ਤਿਆਰੀਆਂ ਸਬੰਧੀ ਇੱਕ ਵਿਸ਼ੇਸ਼ ਬੈਠਕ ਕੀਤੀ | ...
ਬਠਿੰਡਾ, 3 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੀ ਇਕ ਅਦਾਲਤ ਨੇ ਚੈੱਕ ਬਾਊਾਸ ਦੇ ਚੱਲ ਰਹੇ ਅਦਾਲਤੀ ਮੁਕੱਦਮੇ 'ਚੋਂ ਇਕ ਵਿਅਕਤੀ ਨੂੰ ਬਾਇੱਜ਼ਤ ਬਰੀ ਕੀਤਾ ਹੈ | ਜ਼ਿਕਰਯੋਗ ਹੈ ਕਿ ਬਠਿੰਡਾ ਸ਼ਹਿਰ ਨਾਲ ਸਬੰਧਿਤ ਰਾਕੇਸ਼ ਕੁਮਾਰ ਨਾਮੀ ਵਿਅਕਤੀ ਨੇ ਪਿੰਡ ...
ਰਾਮਪੁਰਾ ਫੂਲ, 3 ਦਸੰਬਰ (ਨਰਪਿੰਦਰ ਸਿੰਘ ਧਾਲੀਵਾਲ)-ਚੈਂਪੀਅਨਜ਼ ਗਰੁੱਪ ਚੰਡੀਗੜ੍ਹ ਵਲੋਂ ਕਰਵਾਏ ਗਏ ਇੰਟਰਨੈਸ਼ਨਲ ਅਬੈਕਸ ਮੁਕਾਬਲੇ ਵਿਚ ਜ਼ਿਲ੍ਹਾ ਬਠਿੰਡਾ ਦੇ 3 ਬੱਚਿਆਂ ਨੇ ਮੋਹਰੀ ਪੁਜ਼ੀਸ਼ਨਾਂ ਹਾਸਿਲ ਕਰ ਜ਼ਿਲੇ੍ਹ ਦਾ ਨਾਮ ਰੌਸ਼ਨ ਕੀਤਾ ਹੈ | ਸ਼ਾਰਪ ...
ਭਗਤਾ ਭਾਈਕਾ, 3 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਸਥਾਨਕ ਟਰੱਕ ਓਪਰੇਟਰ ਯੂਨੀਅਨ ਵਲੋਂ ਆਪਣੀ ਜਾਇਜ਼ ਮੰਗਾਂ ਦੀ ਪੂਰਤੀ ਲਈ ਰੋਸ ਮਾਰਚ ਕੱਢਦੇ ਹੋਏ ਭਾਈ ਬਹਿਲੋ ਚੌਕ ਵਿਖੇ ਧਰਨਾ ਦਿੱਤਾ ਗਿਆ | ਇਸ ਰੋਸ ਧਰਨੇ ਦੌਰਾਨ ਟਰੱਕ ਯੂਨੀਅਨ ਭਗਤਾ ਭਾਈਕਾ ਦੇ ਨਾਲ ਨਾਲ ...
ਤਲਵੰਡੀ ਸਾਬੋ, 3 ਦਸੰਬਰ (ਰਵਜੋਤ ਸਿੰਘ ਰਾਹੀ)-ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ਼ ਕੰਪਿਊਟਰ ਐਪਲੀਕੇਸ਼ਨ ਵਲੋਂ ਧੀਆਂ ਦੇ ਸਤਿਕਾਰ ਤੇ ਨਸ਼ਿਆ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਝੰਡਾ ਕਲਾਂ ਵਿਖੇ ਜਾਗਰੂਕਤਾ ਰੈਲੀ ਪ੍ਰੋਗਰਾਮ ਅਫ਼ਸਰ ਪ੍ਰੋ: ...
ਬਠਿੰਡਾ, 3 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦਿਵਿਆਂਗ ਵਿਅਕਤੀਆਂ ਲਈ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀਆਂ ਲੋਕ ਭਲਾਈ ਸਕੀਮਾਂ ਤੋਂ ਵਾਂਝਾ ਨਾ ਰਹਿਣ ਦਿੱਤਾ ...
ਰਾਮਪੁਰਾ ਫੂਲ, 3 ਦਸੰਬਰ (ਗੁਰਮੇਲ ਸਿੰਘ ਵਿਰਦੀ)-ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਸੇਵਾ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਵੱਡੇ ਗੁਰਦੁਆਰਾ ਸਾਹਿਬ ਤੋਂ ਪ੍ਰਭਾਤ ...
ਬਠਿੰਡਾ, 3 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ):-ਕਈ ਸਾਲਾਂ ਤੋਂ ਖਸਤਾ ਹੋਈ ਬਠਿੰਡਾ ਬਾਦਲ ਸੜਕ ਦੀ 'ਆਖਰ 10 ਸਾਲਾਂ ਬਾਅਦ ਸੁਣੀ ਗਈ ਹੈ, ਜਿਸ ਦੇ ਨਵੀਨੀਕਰਨ ਦਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਨੀਂਹ ਪੱਥਰ ਰੱਖਿਆ ਹੈ | ਇਸ ਸੜਕ ਦੀ ਰਿਪੇਅਰ ਪਹਿਲਾਂ ਸਾਲ ...
ਭਾਗੀਵਾਂਦਰ, 3 ਦਸੰਬਰ (ਮਹਿੰਦਰ ਸਿੰਘ ਰੂਪ)-ਸਥਾਨਕ ਪਿੰਡ ਭਾਗੀਵਾਂਦਰ ਦੇ ਵਾਸੀ ਇਕ ਖੇਤ ਮਜ਼ਦੂਰ ਕੁਲਦੀਪ ਸਿੰਘ 22 ਪੁੱਤਰ ਗੁਰਤੇਜ ਸਿੰਘ ਦੀ ਖੇਤ 'ਚ ਨਰਮੇ ਦੀਆਂ ਛਟੀਆਂ ਚੁੱਕਣ ਸਮੇਂ ਇਕ ਜ਼ਹਿਰੀਲੇ ਸੱਪ ਦੇ ਡੰਗਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ...
ਭਗਤਾ ਭਾਈਕਾ, 3 ਦਸੰਬਰ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਸਥਾਨਕ ਸ਼ਹਿਰ ਦੇ ਸੁਰਜੀਤ ਨਗਰ ਤੋਂ ਟਕਸਾਲੀ ਕਾਂਗਰਸੀਆਂ ਆਗੂਆਂ ਸਮੇਤ ਦਰਜਨਾਂ ਪਰਿਵਾਰਾਂ ਨੇ ਕਾਂਗਰਸ ਦਾ ...
ਤਲਵੰਡੀ ਸਾਬੋ, 3 ਦਸੰਬਰ (ਰਣਜੀਤ ਸਿੰਘ ਰਾਜੂ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 8 ਦਸੰਬਰ ਨੂੰ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਕੀਤੇ ਜਾ ਰਹੇ ਦੌਰੇ ਦੌਰਾਨ ਉਨ੍ਹਾਂ ਵਲੋਂ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ...
ਬਠਿੰਡਾ, 3 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਕੇਂਦਰ ਸਰਕਾਰ ਵਲੋਂ ਤਿੰਨ ਖੇਤੀ ਕਾਨੂੰਨ ਰੱਦ ਕੀਤੇ ਜਾਣ ਬਾਅਦ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ 'ਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ, ਜਿਸ ਦੇ ਚੱਲਦੇ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ...
ਰਾਮਪੁਰਾ ਫੂਲ, 3 ਦਸੰਬਰ (ਗੁਰਮੇਲ ਸਿੰਘ ਵਿਰਦੀ)-ਆਲ ਪੰਜਾਬ ਟਰੱਕ ਏਕਤਾ ਦੇ ਸੱਦੇ 'ਤੇ ਰਾਮਪੁਰਾ ਫੂਲ ਦੀ ਟਰੱਕ ਯੂਨੀਅਨ ਅਤੇ ਹੋਰਨਾਂ ਯੂਨੀਅਨਾਂ ਵਲੋਂ ਸਥਾਨਕ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ 'ਤੇ ਪੈਂਦੇ ਮੌੜ ਚੌਕ ਵਿਖੇ ਤਿੰਨ ਘੰਟਿਆਂ ਲਈ ਧਰਨਾ ਲਗਾਕੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX