ਤਾਜਾ ਖ਼ਬਰਾਂ


ਕੈਨੇਡਾ 5ਜੀ, 4ਜੀ ਨੈੱਟਵਰਕ ਰਾਹੀਂ ਹੁਆਵੇਈ, ਜ਼ੈਡ.ਟੀ.ਈ. 'ਤੇ ਲਗਾਵੇਗਾ ਪਾਬੰਦੀ
. . .  16 minutes ago
ਟੋਰਾਂਟੋ [ਕੈਨੇਡਾ], 20 ਮਈ - ਕੈਨੇਡੀਅਨ ਸਰਕਾਰ ਚੀਨੀ ਦੂਰਸੰਚਾਰ ਦਿੱਗਜ ਕੰਪਨੀਆਂ ਹੁਆਵੇਈ ਅਤੇ ਜ਼ੈਡ.ਟੀ.ਈ. ਨੂੰ ਇਸਦੇ 5ਜੀ ਅਤੇ 4ਜੀ ਵਾਇਰਲੈਸ ਨੈਟਵਰਕਸ 'ਤੇ ਪਾਬੰਦੀ ਲਗਾਵੇਗੀ...
ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੁਰੰਗ ਡਿੱਗਣ ਕਾਰਨ 10 ਮਜ਼ਦੂਰ ਲਾਪਤਾ
. . .  28 minutes ago
ਸ੍ਰੀਨਗਰ, 20 ਮਈ - ਰਾਮਬਨ ਦੇ ਮੇਕਰਕੋਟ ਖੇਤਰ ਵਿਚ ਖੂਨੀ ਨਾਲਾ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੁਰੰਗ ਦੇ ਡਿੱਗਣ ਕਾਰਨ 10 ਮਜ਼ਦੂਰ ਲਾਪਤਾ ਹੋ...
⭐ਮਾਣਕ - ਮੋਤੀ⭐
. . .  45 minutes ago
⭐ਮਾਣਕ - ਮੋਤੀ⭐
ਆਈ.ਪੀ.ਐੱਲ.2022 : ਬੈਂਗਲੌਰ ਨੇ ਗੁਜਰਾਤ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਫਰਾਂਸ : ਅਨੁਰਾਗ ਠਾਕੁਰ ਨੇ ਭਾਰਤ-ਬੰਗਲਾਦੇਸ਼ ਸਹਿ-ਨਿਰਮਿਤ ਬਾਇਓਪਿਕ 'ਮੁਜੀਬ: ਦਿ ਮੇਕਿੰਗ ਆਫ਼ ਏ ਨੇਸ਼ਨ' ਦੇ ਟ੍ਰੇਲਰ ਕੀਤਾ ਲਾਂਚ
. . .  1 day ago
ਦਿੱਲੀ ਪੁਲਿਸ ਨੇ 3 ਸ਼ਾਰਪਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 19 ਮਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੱਸਿਆ ਕਿ ਦਿੱਲੀ 'ਚ ਹੋਈ ਗੋਲੀਬਾਰੀ ਤੋਂ ਬਾਅਦ 3 ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੋਂ ਨੀਰਜ ਬਵਾਨਾ, ਟਿੱਲੂ ਤਾਜਪੁਰੀ ਅਤੇ ਪਰਵੇਸ਼ ਮਾਨ ...
ਆਈ.ਪੀ.ਐੱਲ.2022 : ਗੁਜਰਾਤ ਨੇ ਬੈਂਗਲੌਰ ਨੂੰ 169 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਾਂਗਰਸ ਨੇ ਮੇਰਾ ਦਿਲ ਤੋੜਿਆ - ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬੀਅਤ ਦੇ ਜਜ਼ਬਾਤ ਨੂੰ ਸਮਝਿਆ ਤੇ ਸਤਿਕਾਰਿਆ - ਸੁਨੀਲ ਜਾਖੜ
. . .  1 day ago
ਅਫਗਾਨਿਸਤਾਨ : ਚਿਹਰਾ ਢੱਕ ਕੇ ਪੜ੍ਹੇਗੀ ਟੀ.ਵੀ. ਐਂਕਰ, ਤਾਲਿਬਾਨ ਦਾ ਨਵਾਂ ਫ਼ਰਮਾਨ
. . .  1 day ago
ਸਤਲੁਜ ਦਰਿਆ 'ਚ ਤਿੰਨ ਮੁੰਡੇ ਡੁੱਬੇ, 2 ਦੀਆਂ ਲਾਸ਼ਾਂ ਬਰਾਮਦ
. . .  1 day ago
ਸਿਧਵਾਂ ਬੇਟ, 19 ਮਈ (ਜਸਵੰਤ ਸਿੰਘ ਸਲੇਮਪੁਰੀ)- ਅੱਜ ਬਾਅਦ ਦੁਪਹਿਰ ਸਤਲੁਜ ਲਾਗਲੇ ਪਿੰਡ ਖ਼ੁਰਸਦਪੁਰ ਦੇ ਤਿੰਨ ਮੁੰਡਿਆਂ ਦੀ ਸਤਲੁਜ ਦਰਿਆ 'ਚ ਡੁੱਬ ਜਾਣ ਦੀ ਖ਼ਬਰ ਹੈ, ਜਿਨ੍ਹਾਂ 'ਚੋਂ 2 ਮੁੰਡਿਆਂ ਦੀਆਂ ਲਾਸ਼ਾਂ ਤਾਂ ਬਰਾਮਦ ਹੋ ਗਈਆਂ ਹਨ ਪਰ ਇਕ ਦੀ ਭਾਲ ਜਾਰੀ ਹੈ। ਤਿੰਨੇ ਮੁੰਡੇ 13 ਤੋਂ 14 ਸਾਲ ਦੀ ਉਮਰ ਦੇ ਦੱਸੇ ਜਾ ਰਹੇ ਹਨ।
ਆਈ.ਪੀ.ਐੱਲ. 2022: ਗੁਜਰਾਤ ਨੇ ਜਿੱਤਿਆ ਟਾਸ, ਲਿਆ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 19 ਮਈ-ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਇਟਨਸ ਦਰਮਿਆਨ ਆਈ.ਪੀ.ਐੱਲ. 2022 ਦਾ 67ਵਾਂ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਹੋਈ ਗੋਲੀਬਾਰੀ
. . .  1 day ago
ਤਲਵੰਡੀ ਭਾਈ, 19 ਮਈ (ਕੁਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਠੇਠਰ ਕਲਾਂ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਕੁਝ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੇ ਜਾਣ ਦੀ ਸੂਚਨਾ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਜਾਂਚ ਪੜਤਾਲ ਆਰੰਭ ਕਰ ਦਿੱਤੀ ਗਈ ਹੈ।
ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਹੋਈ ਬੈਠਕ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ 'ਚ ਡੇਅਰੀ ਫਾਰਮਿੰਗ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਅਤੇ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਲਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕੀਤਾ ਜਾਵੇਗਾ।
ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸੁਨੀਲ ਜਾਖੜ ਭਾਜਪਾ 'ਚ ਗਏ- ਵਿਧਾਇਕ ਸੰਦੀਪ ਜਾਖੜ
. . .  1 day ago
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੁਨੀਲ ਕੁਮਾਰ ਜਾਖੜ...
ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਈ ਅਹਿਮ ਮੁੱਦਿਆਂ...
ਸਰਬ ਉੱਚ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪਟਿਆਲਾ ਤੋਂ ਅਣਦੱਸੀ ਥਾਂ ਵੱਲ ਗਏ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਸਰਵ ਉੱਚ ਅਦਾਲਤ ਵਲੋਂ ਆਏ ਇਕ ਫ਼ੈਸਲੇ ਮੁਤਾਬਿਕ ਮੁਸੀਬਤਾਂ ਵਧ ਗਈਆਂ ਹਨ। ਉਨ੍ਹਾਂ ਨੂੰ ਤਿੰਨ ਦਹਾਕੇ ਪਹਿਲਾਂ ਹੋਏ ਇਕ ਕਤਲ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ...
ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 19 ਮਈ-ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਉਨ੍ਹਾਂ ਦੇ ਦਿੱਲੀ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਬਹੁਤ...
ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ, ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ: ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 19 ਮਈ-ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ 'ਤੇ ਫ਼ੈਸਲਾ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਹਾ ਗਿਆ ਕਿ ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ। ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਗ੍ਰਹਿ ਮੰਤਰਾਲੇ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਗ੍ਰਹਿ ਮੰਤਰਾਲੇ ਪਹੁੰਚੇ ਹਨ।ਉਨ੍ਹਾਂ ਵੱਲੋਂ ਸਰਹੱਦੀ ਸੁਰੱਖਿਆ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਕਿਸਾਨਾਂ ਦੇ ਧਰਨੇ ਦੇ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।
ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ 'ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਨਵਜੋਤ ਸਿੰਘ ਸਿੱਧੂ ਨੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕੋਈ ਵੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਨਹੀਂ ਦੇ ਸਕਦਾ...ਸਿੱਧੂ ਨੇ ਕਾਂਗਰਸ ਪਾਰਟੀ...
ਖ਼ਬਰ ਦਾ ਅਸਰ, ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਵੈੱਬਸਾਈਟ ਤੋਂ ਹਟਾਇਆ
. . .  1 day ago
ਗੁਰਾਇਆ, 19 ਮਈ ( ਚਰਨਜੀਤ ਸਿੰਘ ਦੁਸਾਂਝ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੀ ਪਹਿਲੀ ਟਰਮ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਸੀ। ਇਸ 'ਚ ਪੰਜਾਬੀ ਵਿਸ਼ੇ ਦੇ ਅੰਕ 60 ਅੰਕਾਂ 'ਚੋਂ ਦੇਣ ਦੀ ਬਜਾਏ 30 ਅੰਕਾਂ 'ਚੋਂ ਦਿੱਤੇ ਗਏ ਲੱਗਦੇ ਸੀ ਅਤੇ ਕਿਸੇ...
ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਨਵਜੋਤ ਸਿੰਘ ਸਿੱਧੂ ਦਾ ਟਵੀਟ, ‘ਅਦਾਲਤ ਦਾ ਫ਼ੈਸਲਾ ਸਿਰ ਮੱਥੇ’
. . .  1 day ago
ਚੰਡੀਗੜ੍ਹ, 19 ਮਈ- ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਖ਼ਿਲਾਫ਼ ਪੁਰਾਣੇ ਰੋਡ ਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ 'ਅਦਾਲਤ ਦਾ ਫ਼ੈਸਲਾ ਸਿਰ ਮੱਥੇ'
ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਿਆ ਜਾਵੇਗਾ: ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ,19 ਮਈ (ਜਸਵੰਤ ਸਿੰਘ ਜੱਸ )-ਸ਼੍ਰੋਮਣੀ ਕਮੇਟੀ ਵਲੋਂ ਗਠਿਤ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 11 ਮੈਂਬਰੀ ਕਮੇਟੀ ਵਲੋਂ ਆਉਂਦੇ ਦੋ ਹਫ਼ਤਿਆਂ ਤੱਕ ਪ੍ਰਧਾਨ ਮੰਤਰੀ ਕੇਂਦਰੀ ਗ੍ਰਹਿ ਤੋਂ ਇਲਾਵਾ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਮਿਲਣ ਦਾ ਫ਼ੈਸਲਾ ਕੀਤਾ...
ਸਮਰਾਲਾ 'ਚ ਵੱਡੀ ਵਾਰਦਾਤ, ਲੁਟੇਰਿਆਂ ਵਲੋਂ ਕਰਿੰਦੇ ਦਾ ਕਤਲ ਕਰਕੇ ਲਾਸ਼ ਖੇਤਾਂ 'ਚ ਸੁੱਟੀ
. . .  1 day ago
ਸਮਰਾਲਾ, 19 ਮਈ (ਕੁਲਵਿੰਦਰ ਸਿੰਘ)- ਬੀਤੇ ਕਈ ਮਹੀਨਿਆਂ ਤੋਂ ਹਲਕਾ ਸਮਰਾਲਾ 'ਚ ਜੁਰਮ ਦੀਆਂ ਹੋ ਰਹੀਆਂ ਵਾਰਦਾਤਾਂ 'ਚ ਦਿਨੋਂ-ਦਿਨ ਵਾਧਾ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਥਾਨਕ ਪੁਲਿਸ ਦੇ ਮੁਸਤੈਦੀ ਦਿਖਾਉਣ ਦੇ ਬਾਵਜੂਦ ਵੀ ਜੁਰਮ ਦੀਆਂ ਘਟਨਾਵਾਂ...
ਐੱਸ.ਡੀ.ਐੱਮ. ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਸੰਗਰੂਰ 'ਚ ਦੁੱਧ ਪਦਾਰਥਾਂ ਦੀ ਸੈਂਪਲਿੰਗ
. . .  1 day ago
ਸੰਗਰੂਰ, 19 ਮਈ (ਧੀਰਜ ਪਸ਼ੋਰੀਆ)-ਖੁਰਾਕੀ ਵਸਤਾਂ 'ਚ ਮਿਲਾਵਟਖੋਰੀ ਵਿਰੁੱਧ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਸੰਗਰੂਰ ਸ਼ਹਿਰ 'ਚ ਵੱਖ-ਵੱਖ ਦੁਕਾਨਾਂ 'ਤੇ ਛਾਪੇਮਾਰੀ ਕਰਕੇ ਦੁੱਧ ਤੋਂ ਤਿਆਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮੱਘਰ ਸੰਮਤ 553

ਬਰਨਾਲਾ

ਸ਼ਹੀਦ ਭਗਤ ਸਿੰਘ ਰੋਡ 'ਤੇ ਲੱਗੀਆਂ ਇੰਟਰਲਾਕ ਟਾਇਲਾਂ ਲੱਗੀਆਂ ਟੁੱਟਣ ਅਤੇ ਸੜਕ ਲੱਗੀ ਦੱਬਣ

ਬਰਨਾਲਾ, 3 ਦਸੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਸਥਾਨਕ ਸ਼ਹੀਦ ਭਗਤ ਸਿੰਘ ਰੋਡ ਉੱਪਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤੋਂ ਲੈ ਕੇ ਪੱਕਾ ਕਾਲਜ ਰੋਡ ਤੱਕ ਵਿਚਾਲੋਂ ਕੁੱਝ ਹਿੱਸਾ ਛੱਡ ਕੇ ਨਗਰ ਕੌਂਸਲ ਬਰਨਾਲਾ ਵਲੋਂ ਕਰੀਬ ਡੇਢ ਤੋਂ ਦੋ ਕੁ ਮਹੀਨੇ ਪਹਿਲਾਂ ਇੰਟਰਲਾਕ ਟਾਈਲਾਂ ਲਾਉਣ ਦਾ ਕੰਮ ਕਰਵਾਇਆ ਗਿਆ ਸੀ | ਉਸ ਸਮੇਂ ਸਬੰਧਤ ਠੇਕੇਦਾਰ ਵਲੋਂ ਘਟੀਆ ਕਿਸਮ ਦੀਆਂ ਲਾਈਆਂ ਜਾ ਰਹੀਆਂ ਇੰਟਰਲਾਕ ਟਾਈਲਾਂ ਸੰਬੰਧੀ ਲੋਕਾਂ ਵਲੋਂ ਪਾਏ ਗਏ ਰੌਲੇ ਤੋਂ ਬਾਅਦ ਮੌਕੇ ਉੱਪਰ ਪਹੁੰਚ ਕੇ ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਮੀਤ ਪ੍ਰਧਾਨ ਨਰਿੰਦਰ ਨੀਟਾ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਅਤੇ ਈ.ਐਮ.ਈ. ਵਲੋਂ ਬੇਸ਼ੱਕ ਠੇਕੇਦਾਰ ਨੂੰ ਘਟੀਆ ਕਿਸਮ ਦੀਆਂ ਟਾਈਲਾਂ ਤੁਰੰਤ ਚੁੱਕਣ ਅਤੇ ਵਧੀਆ ਟਾਈਲਾਂ ਲਾਉਣ ਦੀ ਹਦਾਇਤ ਕੀਤੀ ਗਈ ਸੀ ਪਰ ਠੇਕੇਦਾਰ ਵਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਦੀਆਂ ਹਦਾਇਤਾਂ ਨੂੰ ਬਿਲਕੁਲ ਟਿੱਚ ਜਾਣਦਿਆਂ ਇਸ ਸੜਕ 'ਤੇ ਬੇਹੱਦ ਘਟੀਆ ਕਿਸਮ ਦੀਆਂ ਇੰਟਰਲਾਕ ਟਾਈਲਾਂ ਲਾਈਆਂ ਗਈਆਂ ਤੇ ਸੜਕ 'ਤੇ ਸਹੀ ਢੰਗ ਨਾਲ ਮਟੀਰੀਅਲ ਵੀ ਨਹੀਂ ਪਾਇਆ ਗਿਆ | ਜਿਸ ਕਾਰਨ ਦੋ ਮਹੀਨਿਆਂ ਬਾਅਦ ਹੀ ਇੰਟਰਲਾਕ ਟਾਈਲਾਂ ਕਈ ਥਾਵਾਂ ਤੋਂ ਟੁੱਟਣ ਲੱਗੀਆਂ ਹਨ ਅਤੇ ਸੜਕ ਬਣਾਉਣ 'ਤੇ ਸਹੀ ਢੰਗ ਨਾਲ ਮਟੀਰੀਅਲ ਨਾ ਲਾਉਣ ਕਾਰਨ ਸੜਕ ਥਾਂ-ਥਾਂ ਤੋਂ ਦਬਣ ਲੱਗ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੜਕ 'ਤੇ ਪਹਿਲਾਂ ਹੀ ਸਵਾ ਸਾਲ ਦੀ ਦੇਰੀ ਨਾਲ ਕੰਮ ਸ਼ੁਰੂ ਹੋਇਆ ਹੈ | ਇਸ ਕੰਮ ਸੰਬੰਧੀ ਨਗਰ ਕੌਂਸਲ ਵਲੋਂ 20 ਜੁਲਾਈ 2020 ਨੂੰ ਆਰ.ਐਸ. ਕੋਪਾਰੇਟਿਵ ਐਲ. ਐਂਡ ਸੀ. ਸੁਸਾਇਟੀ ਨੂੰ ਵਰਕ ਆਰਡਰ ਕੱਟੇ ਗਏ ਸਨ | ਇਹ 25.66 ਲੱਖ ਰੁਪਏ ਦਾ ਕੰਮ ਉਕਤ ਸੁਸਾਇਟੀ ਸਿਰਫ਼ 3 ਫ਼ੀਸਦੀ ਲੈੱਸ 'ਤੇ ਅਲਾਟ ਹੋਇਆ ਸੀ ਅਤੇ ਇਹ ਕੰਮ ਚਾਰ ਮਹੀਨਿਆਂ ਵਿਚ ਮੁਕੰਮਲ ਕਰਨਾ ਸੀ | ਲੇਕਿਨ ਇੰਨੀ ਘੱਟ ਲੈੱਸ ਦੇ ਬਾਵਜੂਦ ਉਕਤ ਸੁਸਾਇਟੀ ਵਲੋਂ ਸਵਾ ਸਾਲ ਇਹ ਕੰਮ ਸ਼ੁਰੂ ਹੀ ਨਹੀਂ ਕੀਤਾ ਗਿਆ ਸੀ ਪਰ ਨਗਰ ਕੌਂਸਲ ਪ੍ਰਬੰਧਕਾਂ ਅਤੇ ਅਧਿਕਾਰੀਆਂ ਦੀ ਮਿਹਰਬਾਨੀ ਸਦਕਾ ਸੰਬੰਧਿਤ ਸੁਸਾਇਟੀ ਉੱਪਰ ਕੋਈ ਕਾਰਵਾਈ ਨਹੀਂ ਕੀਤੀ ਗਈ | ਜਿਸ ਦਾ ਨਤੀਜਾ ਅੱਜ ਸ਼ਹਿਰ ਵਾਸੀਆਂ ਦੇ ਸਾਹਮਣੇ ਹੈ | ਇਹ ਵੀ ਪਤਾ ਲੱਗਾ ਹੈ ਕਿ ਨਗਰ ਕੌਂਸਲ ਵਲੋਂ ਉਕਤ ਠੇਕੇਦਾਰ ਵਲੋਂ ਕੀਤੇ ਗਏ ਘਟੀਆ ਕੰਮ ਨੂੰ ਲੁਕਾਉਣ ਲਈ ਸ਼ਹਿਰ ਦੇ ਇਕ ਠੇਕੇਦਾਰ ਤੋਂ ਕੁਝ ਦਿਨ ਪਹਿਲਾਂ ਇਸ ਸੜਕ ਦੀ ਮੁਰੰਮਤ ਵੀ ਕਰਵਾਈ ਜਾ ਚੁੱਕੀ ਹੈ | ਇਸ ਸੜਕ 'ਤੇ ਸਥਿਤ ਦੁਕਾਨਦਾਰਾਂ ਨੇ ਦੱਸਿਆ ਕਿ ਇੰਟਰਲਾਕ ਟਾਈਲਾਂ ਦੇ ਹੋਏ ਘਟੀਆ ਕੰਮ ਸਬੰਧੀ ਉਨ੍ਹਾਂ ਵਲੋਂ ਨਗਰ ਕੌਂਸਲ ਵਿਖੇ ਲਿਖਤੀ ਤੌਰ 'ਤੇ ਦਿੱਤਾ ਗਿਆ ਸੀ ਅਤੇ ਦੱਸਿਆ ਗਿਆ ਸੀ ਸੜਕ ਦੇ ਕਿਨਾਰੇ ਕੁਝ ਬਿਜਲੀ ਦੇ ਖੰਭੇ ਪਏ ਸਨ ਜੋ ਠੇਕੇਦਾਰ ਵਲੋਂ ਚੁੱਕਣ ਦੀ ਜਗ੍ਹਾ ਕੰਮ ਨੂੰ ਹੀ ਵਿਚਾਲੇ ਛੱਡ ਦਿੱਤਾ ਗਿਆ ਹੈ ਪਰ ਫਿਰ ਵੀ ਕੋਈ ਕਾਰਵਾਈ ਨਹੀਂ ਹੋਈ |
ਨਗਰ ਕੌਂਸਲ ਵਿਚ ਫੈਲੇ ਭਿ੍ਸ਼ਟਾਚਾਰ ਕਾਰਨ ਹੀ ਸ਼ਹਿਰ ਵਿਚ ਹੋ ਰਹੇ ਹਨ ਘਟੀਆ ਕਿਸਮ ਦੇ ਕੰਮ-ਲੋਟਾ
ਨਗਰ ਕੌਂਸਲ ਬਰਨਾਲਾ ਦੇ ਸਾਬਕਾ ਮੀਤ ਪ੍ਰਧਾਨ ਮਹੇਸ਼ ਕੁਮਾਰ ਲੋਟਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸ਼ਹਿਰ ਵਿਚ ਨਗਰ ਕੌਂਸਲ ਵਲੋਂ ਕਰਵਾਏ ਗਏ ਕੰਮਾਂ ਸੰਬੰਧੀ ਕਾਰਗੁਜ਼ਾਰੀ ਸ਼ਹਿਰ ਵਾਸੀਆਂ ਤੋਂ ਲੁਕੀ ਛੁਪੀ ਨਹੀਂ ਹੈ | ਇਸੇ ਤਰ੍ਹਾਂ ਹੀ ਸ਼ਹੀਦ ਭਗਤ ਸਿੰਘ ਰੋਡ ਉੱਪਰ ਹੋਇਆ ਹੈ | ਇੱਥੇ ਲੋਕਾਂ ਵਲੋਂ ਦੱਸਣ ਦੇ ਬਾਵਜੂਦ ਠੇਕੇਦਾਰ ਦੁਆਰਾ ਘਟੀਆ ਕਿਸਮ ਦੀਆਂ ਇੰਟਰਲਾਕ ਟਾਈਲਾਂ ਲਾਈਆਂ ਗਈਆਂ ਹਨ | ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਨਗਰ ਕੌਂਸਲ ਵਿਚ ਫੈਲੇ ਭਿ੍ਸ਼ਟਾਚਾਰ ਕਾਰਨ ਹੀ ਸ਼ਹਿਰ ਵਿਚ ਘਟੀਆ ਕਿਸਮ ਦੇ ਕੰਮ ਹੋ ਰਹੇ ਹਨ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਕੰਮ ਦੀ ਜਾਂਚ ਕਰਵਾਈ ਜਾਵੇ ਅਤੇ ਠੇਕੇਦਾਰ ਦੀ ਪੇਮੈਂਟ ਰੋਕੀ ਜਾਵੇ |

ਸ਼ਹਿਣਾ ਵਿਖੇ ਖੇਤੀ ਸੈਕਟਰ ਲਈ ਬਿਜਲੀ ਸਪਲਾਈ ਨਾ ਦੇਣ 'ਤੇ ਬਿਜਲੀ ਗਰਿੱਡ ਅੱਗੇ ਰੋਸ ਮੁਜ਼ਾਹਰਾ

ਸ਼ਹਿਣਾ, 3 ਦਸੰਬਰ (ਸੁਰੇਸ਼ ਗੋਗੀ)-ਸ਼ਹਿਣਾ ਦੇ ਕਿਸਾਨਾਂ ਨੇ ਖੇਤੀ ਸੈਕਟਰ ਲਈ ਬਿਜਲੀ ਸਪਲਾਈ ਨਾ ਮਾਤਰ ਦੇਣ 'ਤੇ ਰੋਸ ਮੁਜ਼ਾਹਰਾ ਕੀਤਾ | ਪੰਚ ਜਤਿੰਦਰ ਸਿੰਘ ਖਹਿਰਾ, ਟੇਕ ਸਿੰਘ ਸਾਬਕਾ ਪੰਚ ਤੇ ਮੇਜਰ ਸਿੰਘ ਮੌੜ ਨੇ ਦੱਸਿਆ ਕਿ ਖੇਤੀ ਸੈਕਟਰ ਲਈ ਸ਼ਹਿਣਾ ਗਰਿੱਡ ਤੋਂ ...

ਪੂਰੀ ਖ਼ਬਰ »

ਰੂੜੇਕੇ ਖ਼ੁਰਦ ਵਿਖੇ ਨਵੀਂ ਲੱਗ ਰਹੀ ਫ਼ੈਕਟਰੀ ਦੇ ਵਿਰੋਧ 'ਚ ਪਿਛਲੇ 15 ਦਿਨਾਂ ਤੋਂ ਲਗਾਤਾਰ ਧਰਨਾ ਜਾਰੀ

ਰੂੜੇਕੇ ਕਲਾਂ, 3 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਰੂੜੇਕੇ ਖ਼ੁਰਦ ਤੋਂ ਬੱਲੋ੍ਹ ਰੋਡ 'ਤੇ ਲੱਗ ਰਹੀ ਨਵੀਂ ਫ਼ੈਕਟਰੀ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਦੀ ਅਗਵਾਈ ਵਿਚ ਪਿੰਡ ਰੂੜੇਕੇ ਖ਼ੁਰਦ ਅਤੇ ਬੱਲੋ੍ਹ ਨਿਵਾਸੀਆਂ ਦਾ ਰੋਸ ਧਰਨਾ ...

ਪੂਰੀ ਖ਼ਬਰ »

ਕਾਲਾ ਢਿੱਲੋਂ ਦੀ ਅਗਵਾਈ 'ਚ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਹੋਇਆ ਵੱਡਾ ਇਕੱਠ

ਬਰਨਾਲਾ, 3 ਦਸੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਸੀਨੀਅਰ ਟਕਸਾਲੀ ਕਾਂਗਰਸੀ ਆਗੂ ਤੇ ਉੱਘੇ ਟਰਾਂਸਪੋਰਟਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ 'ਚ ਜ਼ਿਲ੍ਹੇ ਦੇ ਟਕਸਾਲੀ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਸਥਾਨਕ ਕੈਸਲ ਪੈਲੇਸ ਵਿਖੇ ਭਰਵਾਂ ਇਕੱਠ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਬੱਸ ਸਟੈਂਡ ਵਿਖੇ ਰੋਸ ਪ੍ਰਦਰਸ਼ਨ

ਬਰਨਾਲਾ, 3 ਨਵੰਬਰ (ਰਾਜ ਪਨੇਸਰ)-ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਬੱਸ ਸਟੈਂਡ ਦਾ ਗੇਟ ਬੰਦ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੂਬਾ ਪ੍ਰਧਾਨ ਰਣਧੀਰ ਰਾਣਾ, ਡੀਪੂ ਪ੍ਰਧਾਨ ਨਿਰਪਾਲ ਪੱਪੂ, ਸੈਕਟਰੀ ...

ਪੂਰੀ ਖ਼ਬਰ »

60 ਕਿੱਲੋ ਭੁੱਕੀ ਤੇ ਕਾਰ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਬਰਨਾਲਾ, 3 ਦਸੰਬਰ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਬਰਨਾਲਾ ਵਲੋਂ ਇਕ ਵਿਅਕਤੀ ਨੂੰ 60 ਕਿੱਲੋ ਭੁੱਕੀ ਚੂਰਾ ਪੋਸਤ ਅਤੇ ਕਾਰ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਗੁਰਬਚਨ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ...

ਪੂਰੀ ਖ਼ਬਰ »

ਟਰੱਕ ਓਪਰੇਟਰਾਂ ਵਲੋਂ ਟਰੱਕ ਯੂਨੀਅਨਾਂ ਬਹਾਲ ਨਾ ਕਰਨ ਕਰ ਕੇ ਲਗਾਇਆ ਜਾਮ

ਧਨੌਲਾ, 3 ਦਸੰਬਰ (ਜਤਿੰਦਰ ਸਿੰਘ ਧਨੌਲਾ)-ਧਨੌਲਾ ਮੰਡੀ ਦੇ ਟਰੱਕ ਓਪਰੇਟਰਾਂ ਵਲੋਂ ਸਥਾਨਕ ਟੀ-ਪੁਆਇੰਟ 'ਤੇ ਟਰੱਕ ਯੂਨੀਅਨਾਂ ਨਾ ਬਹਾਲ ਕੀਤੇ ਜਾਣ ਦੇ ਰੋਸ ਵਜੋਂ ਜਾਮ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਸਖ਼ਤ ਰੋਸ ਮੁਜ਼ਾਹਰਾ ਕੀਤਾ ਗਿਆ | ਗੱਲਬਾਤ ਕਰਦਿਆਂ ਗੁਰਜੰਟ ...

ਪੂਰੀ ਖ਼ਬਰ »

ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਬਰਨਾਲਾ ਤੇ ਸੰਗਰੂਰ ਦੀ ਮੀਟਿੰਗ

ਬਰਨਾਲਾ, 3 ਦਸੰਬਰ (ਅਸ਼ੋਕ ਭਾਰਤੀ)-ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਬਰਨਾਲਾ ਅਤੇ ਸੰਗਰੂਰ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਸੂਬਾਈ ਆਗੂ ਸਾਥੀ ਪ੍ਰਕਾਸ਼ ਸਿੰਘ ਹਿੱਸੋਵਾਲ ਤੇ ਚਰਨਜੀਤ ਸਿੰਘ ਲੁਧਿਆਣਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਪੰਜਾਬ ...

ਪੂਰੀ ਖ਼ਬਰ »

ਦਿਵਿਆਂਗਜਨਾਂ ਲਈ ਮੁਫ਼ਤ ਮੈਡੀਕਲ ਚੈੱਕਅਪ ਕੈਂਪ

ਬਰਨਾਲਾ, 3 ਦਸੰਬਰ (ਅਸ਼ੋਕ ਭਾਰਤੀ)-ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਸਕੂਲ ਫ਼ਾਰ ਡੈਫ ਐਂਡ ਡੈੱਮ, ਪਵਨ ਸੇਵਾ ਸੰਮਤੀ ਬਰਨਾਲਾ ਵਿਖੇ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਅਤੇ ਰੈੱਡ ਕਰਾਸ ਬਰਨਾਲਾ ਦੇ ਸਹਿਯੋਗ ਨਾਲ ਡਿਪਟੀ ਕਮਿਸ਼ਨਰ ਬਰਨਾਲਾ ...

ਪੂਰੀ ਖ਼ਬਰ »

ਐਮ.ਐਸ.ਪੀ. ਤੇ ਬਾਕੀ ਮੰਗਾਂ ਮੰਨੇ ਜਾਣ ਤੱਕ ਅੰਦੋਲਨ ਜਾਰੀ ਰਹੇਗਾ-ਜਗਜੀਤ ਸਿੰਘ ਡੱਲੇਵਾਲ

ਤਪਾ ਮੰਡੀ, 3 ਦਸੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਕਿਸਾਨੀ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦ ਤੱਕ ਸਰਕਾਰ ਐਮ.ਐਸ.ਪੀ. ਅਤੇ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਨਹੀਂ ਮੰਨ ਲੈਂਦੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਦੀਆਂ ਮੰਗਾਂ ਨਾ ਮੰਨਣ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜਿਤਾਇਆ

ਭਦੌੜ, 3 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਭਦੌੜ ਦੇ ਪ੍ਰਧਾਨ ਰਣਧੀਰ ਸਿੰਘ ਦੀ ਅਗਵਾਈ ਹੇਠ ਮਹੀਨਾਵਾਰ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੁੰਦੇ ਹੋਏ ਪੈਨਸ਼ਨਰਜ਼ ਨੇ ਪੰਜਾਬ ਸਰਕਾਰ ਦੁਆਰਾ ਲਟਕਦੀਆਂ ਮੰਗਾਂ ...

ਪੂਰੀ ਖ਼ਬਰ »

ਪੰਚਾਇਤੀ ਰਾਜ ਵਿਭਾਗ 'ਚ ਕੰਮ ਕਰਦੇ ਪੰਚਾਇਤ ਅਫ਼ਸਰਾਂ ਨੇ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਕੀਤੀ ਮੰਗ

ਬਰਨਾਲਾ, 3 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਚਾਇਤੀ ਰਾਜ ਵਿਭਾਗ ਬਰਨਾਲਾ ਵਿਖੇ ਕੰਮ ਕਰਦੇ ਪੰਚਾਇਤ ਅਫ਼ਸਰ ਐਸੋਸੀਏਸ਼ਨ ਨੇ ਈ.ਓ.ਪੀ.ਐਸ. ਤੇ ਪੰਚਾਇਤ ਅਫ਼ਸਰਾਂ ਦੀ ਤਾਇਨਾਤੀ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਸਰਕਾਰ ਪਾਸੋਂ ਮੰਗ ਕੀਤੀ | ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸੜਕ ਹਾਦਸਿਆਂ ਨੂੰ ਸੱਦਾ ਰਹੇ ਨੇ ਸੈਂਕੜਿਆਂ ਦੀ ਗਿਣਤੀ 'ਚ ਅਵਾਰਾ ਪਸ਼ੂਆਂ ਦੇ ਇਲਾਕੇ 'ਚ ਝੁੰਡ

ਰੂੜੇਕੇ ਕਲਾਂ, 3 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਮੁੱਖ ਮਾਰਗ 'ਤੇ ਅਤੇ ਸਥਾਨਕ ਇਲਾਕੇ ਦੇ ਪਿੰਡਾਂ ਦੀਆਂ ਸੜਕਾਂ 'ਤੇ ਦਿਨ ਰਾਤ ਘੰੁਮ ਰਹੇ ਸੈਂਕੜਿਆਂ ਦੀ ਵੱਡੀ ਗਿਣਤੀ 'ਚ ਆਵਾਰਾ ਪਸ਼ੂਆਂ ਦੇ ਝੁੰਡ ਸੜਕ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਪੰਜਾਬ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ : ਧਰਨੇ ਦਾ 429ਵਾਂ ਦਿਨ ਜਥੇਬੰਦਕ ਏਕੇ ਦੀ ਤਾਕਤ ਦਾ ਅਹਿਸਾਸ ਪੈਦਾ ਹੋਣਾ ਅੰਦੋਲਨ ਦੀ ਵੱਡੀ ਪ੍ਰਾਪਤੀ-ਆਗੂ

ਬਰਨਾਲਾ, 3 ਦਸੰਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ ਬਰਨਾਲਾ ਵਿਖੇ ਲਾਇਆ ਧਰਨਾ 429ਵੇਂ ਦਿਨ ਵੀ ਜਾਰੀ ਰਿਹਾ | ਅੱਜ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਪੁਰਾ ਵਿਖੇ ਅਥਲੈਟਿਕਸ ਮੀਟ ਕਰਵਾਈ

ਸ਼ਹਿਣਾ, 3 ਦਸੰਬਰ (ਸੁਰੇਸ਼ ਗੋਗੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਪੁਰਾ ਵਿਖੇ ਪਿ੍ੰਸੀਪਲ ਰਾਜਵੰਤ ਕੌਰ ਦੀ ਅਗਵਾਈ ਵਿਚ ਅਥਲੈਟਿਕਸ ਮੀਟ ਕਰਵਾਈ ਗਈ | ਜਿਸ ਵਿਚ ਸਰਪੰਚ ਗੁਰਦੇਵ ਸਿੰਘ, ਚੇਅਰਮੈਨ ਅੰਗਰੇਜ਼ ਸਿੰਘ, ਜਗਜੀਤ ਸਿੰਘ ਮੁੱਖ ਅਧਿਆਪਕ, ਚਾਨਣ ਸਿੰਘ ...

ਪੂਰੀ ਖ਼ਬਰ »

ਏਡਜ਼ ਦੀ ਬਿਮਾਰੀ ਤੋਂ ਬਚਾਅ ਸੰਬੰਧੀ ਸਾਵਧਾਨੀਆਂ ਦੀ ਸਖ਼ਤ ਲੋੜ-ਪਿ੍ੰਸੀਪਲ ਢਿੱਲੋਂ

ਭਦੌੜ, 3 ਦਸੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਭਾਈ ਘਨ੍ਹੱਈਆ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਵਲੋਂ ਵਿਸ਼ਵ ਏਡਜ਼ ...

ਪੂਰੀ ਖ਼ਬਰ »

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਆਮਦ ਨੂੰ ਲੈ ਕੇ ਵਰਕਰਾਂ 'ਚ ਭਾਰੀ ਉਤਸ਼ਾਹ-ਚੱਠਾ

ਤਪਾ ਮੰਡੀ, 3 ਦਸੰਬਰ (ਪ੍ਰਵੀਨ ਗਰਗ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੋ 7 ਦਸੰਬਰ ਨੂੰ ਸਬ-ਡਵੀਜ਼ਨ ਤਪਾ ਦੀ ਅੰਦਰਲੀ ਅਨਾਜ ਮੰਡੀ ਵਿਖੇ ਸ਼ਿਰਕਤ ਕਰ ਰਹੇ ਹਨ, ਜਿਸ ਨੂੰ ਲੈ ਕੇ ਵਰਕਰਾਂ 'ਚ ਭਾਰੀ ਉਤਸ਼ਾਹ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਹੋਣ ਪਿੱਛੋਂ ਦਿੱਲੀਓਾ ਪਰਤੇ ਨਾਮਧਾਰੀ ਦਾ ਸ਼ਹਿਣਾ ਵਿਖੇ ਕੀਤਾ ਸਨਮਾਨ

ਸ਼ਹਿਣਾ, 3 ਦਸੰਬਰ (ਸੁਰੇਸ਼ ਗੋਗੀ)-ਖੇਤੀ ਕਾਨੂੰਨ ਰੱਦ ਹੋਣ ਪਿੱਛੋਂ ਸਾਥੀਆਂ ਸਮੇਤ ਦਿੱਲੀਓ ਪਰਤੇ ਗੁਰਵਿੰਦਰ ਸਿੰਘ ਨਾਮਧਾਰੀ ਜ਼ਿਲ੍ਹਾ ਪ੍ਰਧਾਨ ਲੱਖੋਵਾਲ ਦਾ ਸਾਥੀਆਂ ਸਮੇਤ ਪਿੰਡ ਪਹੁੰਚਣ 'ਤੇ ਸਨਮਾਨ ਕੀਤਾ ਗਿਆ ਅਤੇ ਮਠਿਆਈ ਵੰਡੀ ਗਈ | ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਰੋਜ਼ਗਾਰ/ਲੋਨ ਮੇਲਾ 6 ਨੂੰ

ਬਰਨਾਲਾ, 3 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵਲੋਂ 6 ਦਸੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ...

ਪੂਰੀ ਖ਼ਬਰ »

ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਬਰਨਾਲਾ ਤੇ ਸੰਗਰੂਰ ਦੀ ਮੀਟਿੰਗ

ਬਰਨਾਲਾ, 3 ਦਸੰਬਰ (ਅਸ਼ੋਕ ਭਾਰਤੀ)-ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਬਰਨਾਲਾ ਅਤੇ ਸੰਗਰੂਰ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਸੂਬਾਈ ਆਗੂ ਸਾਥੀ ਪ੍ਰਕਾਸ਼ ਸਿੰਘ ਹਿੱਸੋਵਾਲ ਤੇ ਚਰਨਜੀਤ ਸਿੰਘ ਲੁਧਿਆਣਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਪੰਜਾਬ ...

ਪੂਰੀ ਖ਼ਬਰ »

ਨਿਊ ਬਾਬਾ ਸੁਖਾਨੰਦ ਸਪੋਰਟਸ ਕਲੱਬ ਵਲੋਂ 8ਵਾਂ ਸ਼ਾਨਦਾਰ ਕਬੱਡੀ ਟੂਰਨਾਮੈਂਟ ਕੱਲ੍ਹ

ਤਪਾ ਮੰਡੀ, 3 ਦਸੰਬਰ (ਪ੍ਰਵੀਨ ਗਰਗ)-ਨਿਊ ਬਾਬਾ ਸੁਖਾਨੰਦ ਸਪੋਰਟਸ ਕਲੱਬ ਰਜਿ: ਤਪਾ ਵਲੋਂ 8ਵਾਂ ਸ਼ਾਨਦਾਰ ਕਬੱਡੀ ਟੂਰਨਾਮੈਂਟ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ 5 ਦਸੰਬਰ ਨੂੰ ਕੱਸੀ ਵਾਲਾ ਗਰਾਊਾਡ, ਘੁੰਨਸ ਰੋਡ ਵਿਖੇ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਪਿੰਡ ਧੂਰਕੋਟ ਦੇ 300 ਵੋਟਰਾਂ ਦੀਆਂ ਵੋਟਾਂ ਦੂਜੇ ਪਿੰਡ ਦੇ ਬੂਥ 'ਤੇ ਪਾਉਣ ਦਾ ਵਿਰੋਧ

ਰੂੜੇਕੇ ਕਲਾਂ, 3 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਧੂਰਕੋਟ ਦੇ ਕਰੀਬ 300 ਵੋਟਰਾਂ ਦੀਆਂ ਵੋਟਾਂ ਧੂਰਕੋਟ ਤੋਂ ਕੱਟ ਕੇ ਪਿੰਡ ਪਿਰਥਾ ਪੱਤੀ ਧੂਰਕੋਟ ਵਿਖੇ ਪਾਉਣ ਦਾ ਪੀੜਤ ਵੋਟਰਾਂ ਵਲੋਂ ਵਿਰੋਧ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਖੇਡਾਂ ਨਾਲ ਜੋੜਨ ਲਈ ਪ੍ਰੇਰਿਆ

ਧਨੌਲਾ, 3 ਦਸੰਬਰ (ਜਤਿੰਦਰ ਸਿੰਘ ਧਨੌਲਾ)-ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਤੰਦਰੁਸਤੀ ਲਈ ਖੇਡਾਂ ਮਹੱਤਵਪੂਰਨ ਹੁੰਦੀਆਂ ਹਨ | ਖੇਡਾਂ ਦੀ ਅਹਿਮੀਅਤ ਨੂੰ ਮੁੱਖ ਰੱਖਦੇ ਹੋਏ ਅੱਜ ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਚੇਅਰਮੈਨ ਸ: ...

ਪੂਰੀ ਖ਼ਬਰ »

ਕਾਂਗਰਸ ਦੀ ਝੂਠੇ ਵਾਅਦਿਆਂ ਦੀ ਸਰਕਾਰ ਤੋਂ ਸਾਰੇ ਵਰਗ ਦੁਖੀ-ਐਡਵੋਕੇਟ ਰਾਹੀ

ਰੂੜੇਕੇ ਕਲਾਂ, 3 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਕਾਂਗਰਸ ਦੀ ਪੰਜਾਬ ਸਰਕਾਰ ਨੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਅਤੇ ਹੁਣ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਝੂਠ ਬੋਲ ਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕੀਤਾ ਹੈ ਪੰਜਾਬ ਸਰਕਾਰ ਨੇ ਪਿਛਲੇ ਪੰਜ ਸਾਲਾਂ ...

ਪੂਰੀ ਖ਼ਬਰ »

ਕਾਮਿਆਂ ਦਾ ਵਫ਼ਦ ਅਧਿਕਾਰੀ ਨੂੰ ਮਿਲਿਆ

ਲੌਂਗੋਵਾਲ, 3 ਦਸੰਬਰ (ਵਿਨੋਦ) - ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟਰ ਵਰਕਰਜ਼ ਲੇਬਰ ਯੂਨੀਅਨ ਦੇ ਵਫ਼ਦ ਨੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਦੀ ਅਗਵਾਈ ਹੇਠ ਸੀਵਰੇਜ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਸੰਜੇ ਪੋਪਲੀ (ਆਈ.ਏ.ਐਸ) ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਚੇਅਰਮੈਨ ਜੌਹਲ ਦਾ ਅੰਗੀਠਾ ਸੰਭਾਲਿਆ

ਮਹਿਲ ਕਲਾਂ, 3 ਦਸੰਬਰ (ਅਵਤਾਰ ਸਿੰਘ ਅਣਖੀ)-ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ, ਉੱਘੇ ਕਾਂਗਰਸੀ ਆਗੂ ਜਸਵੰਤ ਸਿੰਘ ਜੌਹਲ ਸਰਪੰਚ ਪੰਡੋਰੀ ਦੇ ਅੰਗੀਠਾ ਸੰਭਾਲਣ ਫੁੱਲ ਚੁਗਣ ਦੀ ਰਸਮ ਅੱਜ ਪਤਵੰਤੇ ਸੱਜਣਾਂ, ਰਿਸ਼ਤੇਦਾਰਾਂ ਦੀ ਹਾਜ਼ਰੀ 'ਚ ਪੂਰੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਐਗਰੋ ਇਨਪੁਟਸ ਡੀਲਰਜ਼ ਐਸੋਸੀਏਸ਼ਨ ਬਰਨਾਲਾ ਦੀ ਮੀਟਿੰਗ

ਬਰਨਾਲਾ, 3 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਐਗਰੋ ਇਨਪੁਟਸ ਡੀਲਰਜ਼ ਐਸੋਸੀਏਸ਼ਨ ਬਰਨਾਲਾ ਦੀ ਮੀਟਿੰਗ ਪ੍ਰਧਾਨ ਗੋਕਲ ਪ੍ਰਕਾਸ਼ ਗੁਪਤਾ ਦੀ ਪ੍ਰਧਾਨਗੀ ਵਿਚ ਨਵੀਂ ਅਨਾਜ ਮੰਡੀ ਬਰਨਾਲਾ ਵਿਖੇ ਹੋਈ | ਜਿਸ ਵਿਚ ਡੀਲਰਾਂ ਨੂੰ ਯੂਰੀਆ ਖਾਦ ਦੀ ਸਪਲਾਈ ਸੰਬੰਧੀ ਆ ਰਹੀਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਭਰੇ ਗਏ ਖਾਣ ਪੀਣ ਵਾਲੀਆਂ ਵਸਤਾਂ ਦੇ ਸੈਂਪਲ

ਬਰਨਾਲਾ, 3 ਦਸੰਬਰ (ਰਾਜ ਪਨੇਸਰ)-ਸਿਹਤ ਵਿਭਾਗ ਬਰਨਾਲਾ ਵਲੋਂ ਬਰਨਾਲਾ ਵਿਚ ਖਾਣ ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰੇ ਗਏ | ਜਾਣਕਾਰੀ ਦਿੰਦਿਆਂ ਐਫ.ਐਸ.ਓ. ਬਰਨਾਲਾ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਦੀਆਂ ਹਦਾਇਤਾਂ ਅਤੇ ...

ਪੂਰੀ ਖ਼ਬਰ »

ਬਰਨਾਲਾ ਸਪੋਰਟਸ ਐਂਡ ਸੋਸ਼ਲ ਵੈੱਲਫੇਅਰ ਕਲੱਬ ਦੀ ਮੀਟਿੰਗ ਹੋਈ

ਬਰਨਾਲਾ, 3 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਸਪੋਰਟਸ ਐਂਡ ਸੋਸ਼ਲ ਵੈੱਲਫੇਅਰ ਕਲੱਬ ਬਰਨਾਲਾ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ | ਜਿਸ ਵਿਚ ਹਰ ਸਾਲ ਕਰਵਾਏ ਜਾਂਦੇ ਸਾਲਾਨਾ ਸੂਬਾ ਪੱਧਰੀ ਸਮਾਰੋਹ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਕਲੱਬ ਦੇ ਚੇਅਰਮੈਨ ...

ਪੂਰੀ ਖ਼ਬਰ »

ਸੜਕ ਦਾ ਅਧੂਰਾ ਪਿਆ ਕੰਮ ਚਾਲੂ ਕਰਵਾਉਣ ਲਈ ਦਿੱਤਾ ਮੰਗ-ਪੱਤਰ

ਬਰਨਾਲਾ, 3 ਦਸੰਬਰ (ਰਾਜ ਪਨੇਸਰ)-ਸਥਾਨਕ ਐਸ.ਡੀ. ਕਾਲਜ ਵਾਲੇ ਪੁਲ ਦੇ ਨੀਚੇ ਵਾਲੀ ਮਾਰਕੀਟ ਦੇ ਦੁਕਾਨਦਾਰਾਂ ਨੇ ਸੜਕ ਦਾ ਅਧੂਰਾ ਪਿਆ ਕੰਮ ਚਾਲੂ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਤੇ ਈ.ਓ. ਬਰਨਾਲਾ ਨੂੰ ਮੰਗ-ਪੱਤਰ ਦਿੱਤਾ | ਜਾਣਕਾਰੀ ਦਿੰਦਿਆਂ ਰਮੇਸ਼ ...

ਪੂਰੀ ਖ਼ਬਰ »

ਪਿੰਡ ਫਰਵਾਹੀ 'ਚ ਖ਼ੂਨਦਾਨ ਕੈਂਪ ਲਗਾਇਆ

ਬਰਨਾਲਾ, 3 ਦਸੰਬਰ (ਅਸ਼ੋਕ ਭਾਰਤੀ)-ਯੁਵਕ ਸੇਵਾਵਾਂ ਵਿਭਾਗ ਬਰਨਾਲਾ, ਐਨ.ਐਸ.ਐਸ. ਯੂਨਿਟ ਵਲੋਂ ਵਿਸ਼ਵ ਏਡਜ਼ ਦਿਵਸ ਨੂੰ ਮੁੱਖ ਰੱਖਦਿਆਂ ਅਤੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਵਾਹੀ ਵਿਖੇ ਖ਼ੂਨਦਾਨ ਕੈਂਪ ਲਾਇਆ ਗਿਆ | ਇਸ ...

ਪੂਰੀ ਖ਼ਬਰ »

ਪਿੰਡ ਪੱਤੀ ਸੋਹਲ ਵਿਖੇ ਰੁਜ਼ਗਾਰ ਦਿਵਸ ਮਨਾਇਆ

ਹੰਡਿਆਇਆ, 3 ਦਸੰਬਰ (ਗੁਰਜੀਤ ਸਿੰਘ ਖੁੱਡੀ)-ਪਿੰਡ ਪੱਤੀ ਸੋਹਲ ਵਿਖੇ ਗ੍ਰਾਮ ਪੰਚਾਇਤ ਤੇ ਨਰੇਗਾ ਮਜ਼ਦੂਰਾਂ ਵਲੋਂ ਪੰਚਾਇਤ ਘਰ ਵਿਖੇ ਰੁਜ਼ਗਾਰ ਦਿਵਸ ਮਨਾਇਆ ਗਿਆ | ਇਸ ਸੰਬੰਧੀ ਪਿੰਡ ਦੇ ਸਰਪੰਚ ਬਲਵੰਤ ਸਿੰਘ ਨੇ ਦੱਸਿਆ ਕਿ ਪੰਚਾਇਤੀ ਵਿਭਾਗ ਵਲੋਂ ਨਰੇਗਾ ਸਕੀਮ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

ਸੰਗਰੂਰ, 3 ਦਸੰਬਰ (ਚੌਧਰੀ ਨੰਦ ਲਾਲ ਗਾਂਧੀ) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਵਲੋਂ ਇੱਕ ਅਹਿਮ ਮੀਟਿੰਗ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX