ਤਾਜਾ ਖ਼ਬਰਾਂ


ਦਿੱਲੀ - ਕੱਟੜਾ ਐਕਸਪ੍ਰੈਸ ਵੇਅ ਲਈ ਧੱਕੇ ਨਾਲ ਕਬਜ਼ਾ ਕਰਨ ਪਹੁੰਚੇ ਅਧਿਕਾਰੀਆਂ ਨੂੰ ਕਿਸਾਨਾਂ ਨੇ ਬੇਰੰਗ ਮੋੜਿਆ
. . .  34 minutes ago
ਘੁਮਾਣ, 20 ਮਈ (ਬੰਮਰਾਹ) - ਘੁਮਾਣ ਦੇ ਨਜ਼ਦੀਕ ਪਿੰਡ ਪੁਰਾਣਾ ਬੱਲੜਵਾਲ ਵਿਖੇ ਦਿੱਲੀ ਕੱਟੜਾ ਐਕਸਪ੍ਰੈਸ ਵੇਅ ਲਈ ਧੱਕੇ ਨਾਲ ਕਬਜ਼ਾ ਕਰਨ ਤੋਂ ਰੋਕਣ ਲਈ ਕਿਸਾਨ...
328 ਸਰੂਪਾ ਦੇ ਸੰਬੰਧੀ ਸਿੱਖ ਜਥੇਬੰਦੀਆ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਨੂੰ ਹੋਇਆ ਰਵਾਨਾ
. . .  53 minutes ago
ਸੁਲਤਾਨਵਿੰਡ, 20 (ਗੁਰਨਾਮ ਸਿੰਘ ਬੁੱਟਰ) - ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ, ਅਤੇ ਚੋਰੀ ਹੋਏ ਸਰੂਪ ਬਾਰੇ ਅੱਜ ਦਮਦਮੀ ਟਕਸਾਲ ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਦੀ...
ਹੁਣ ਜੇਲ੍ਹ ਜਾਣਗੇ ਨਵਜੋਤ ਸਿੰਘ ਸਿੱਧੂ
. . .  about 1 hour ago
ਪਟਿਆਲਾ, 20 ਮਈ - ਨਵਜੋਤ ਸਿੰਘ ਸਿੱਧੂ ਨੂੰ ਮਿਲਣ ਲਈ ਕਈ ਸਾਬਕਾ ਵਿਧਾਇਕ ਪਹੁੰਚ ਰਹੇ ਹਨ | ਨਵਜੋਤ ਸਿੰਘ ਸਿੱਧੂ ਹੁਣ ਜੇਲ੍ਹ ਜਾਣਗੇ...
ਵਿਦਿਆਰਥੀਆਂ ਅਤੇ ਮੁਲਾਜਮਾਂ ਦੀ ਮੰਗ ਨੂੰ ਦੇਖਦਿਆਂ ਨਵੀਂ ਸੰਗਰੂਰ -ਪਟਿਆਲਾ ਬੱਸ ਸਰਵਿਸ ਸ਼ੁਰੂ
. . .  about 1 hour ago
ਸੰਗਰੂਰ, 20 ਮਈ (ਧੀਰਜ ਪਸ਼ੋਰੀਆ) - ਰੋਜਾਨਾ ਸੰਗਰੂਰ ਤੋਂ ਪਟਿਆਲਾ ਜਾਣ ਵਾਲੇ ਵਿਦਿਆਰਥੀਆਂ ਅਤੇ ਮੁਲਾਜਮਾਂ ਦੀ ਮੰਗ ਨੂੰ ਪੂਰਾ ਕਰਦਿਆਂ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੇ...
ਨਵੇਂ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਨੇਤਾ ਦੀ ਚੋਣ ਤੱਕ ਜੇਸਨ ਕੈਨੀ ਹੀ ਨੇਤਾ ਵਜੋਂ ਨਿਭਾਉਣਗੇ ਸੇਵਾਵਾਂ
. . .  about 1 hour ago
ਕੈਲਗਰੀ, 20 ਮਈ (ਜਸਜੀਤ ਸਿੰਘ ਧਾਮੀ) - ਜੇਸਨ ਕੈਨੀ ਉਦੋਂ ਤੱਕ ਅਲਬਰਟਾ ਦੇ ਪ੍ਰੀਮੀਅਰ ਬਣੇ ਰਹਿਣਗੇ ਜਦੋਂ ਤੱਕ ਦੁਆਰਾ ਨਵੇਂ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਨੇਤਾ ਦੀ ਚੋਣ...
ਪੁਣੇ 'ਚ ਡੁੱਬਣ ਦੀਆਂ ਦੋ ਘਟਨਾਵਾਂ 'ਚ 8 ਮੌਤਾਂ
. . .  about 1 hour ago
ਪੁਣੇ (ਮਹਾਰਾਸ਼ਟਰ) 20 ਮਈ - ਪੁਣੇ ਜ਼ਿਲ੍ਹੇ ਵਿਚ ਵੀਰਵਾਰ ਨੂੰ ਦੋ ਵੱਖ-ਵੱਖ ਘਟਨਾਵਾਂ ਵਿਚ ਡੁੱਬਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਅੱਠ ...
ਕੈਨੇਡਾ 5ਜੀ, 4ਜੀ ਨੈੱਟਵਰਕ ਰਾਹੀਂ ਹੁਆਵੇਈ, ਜ਼ੈਡ.ਟੀ.ਈ. 'ਤੇ ਲਗਾਵੇਗਾ ਪਾਬੰਦੀ
. . .  about 2 hours ago
ਟੋਰਾਂਟੋ [ਕੈਨੇਡਾ], 20 ਮਈ - ਕੈਨੇਡੀਅਨ ਸਰਕਾਰ ਚੀਨੀ ਦੂਰਸੰਚਾਰ ਦਿੱਗਜ ਕੰਪਨੀਆਂ ਹੁਆਵੇਈ ਅਤੇ ਜ਼ੈਡ.ਟੀ.ਈ. ਨੂੰ ਇਸਦੇ 5ਜੀ ਅਤੇ 4ਜੀ ਵਾਇਰਲੈਸ ਨੈਟਵਰਕਸ 'ਤੇ ਪਾਬੰਦੀ ਲਗਾਵੇਗੀ...
ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੁਰੰਗ ਡਿੱਗਣ ਕਾਰਨ 10 ਮਜ਼ਦੂਰ ਲਾਪਤਾ
. . .  about 1 hour ago
ਸ੍ਰੀਨਗਰ, 20 ਮਈ - ਰਾਮਬਨ ਦੇ ਮੇਕਰਕੋਟ ਖੇਤਰ ਵਿਚ ਖੂਨੀ ਨਾਲਾ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੁਰੰਗ ਦੇ ਡਿੱਗਣ ਕਾਰਨ 10 ਮਜ਼ਦੂਰ ਲਾਪਤਾ ਹੋ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਆਈ.ਪੀ.ਐੱਲ.2022 : ਬੈਂਗਲੌਰ ਨੇ ਗੁਜਰਾਤ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਫਰਾਂਸ : ਅਨੁਰਾਗ ਠਾਕੁਰ ਨੇ ਭਾਰਤ-ਬੰਗਲਾਦੇਸ਼ ਸਹਿ-ਨਿਰਮਿਤ ਬਾਇਓਪਿਕ 'ਮੁਜੀਬ: ਦਿ ਮੇਕਿੰਗ ਆਫ਼ ਏ ਨੇਸ਼ਨ' ਦੇ ਟ੍ਰੇਲਰ ਕੀਤਾ ਲਾਂਚ
. . .  1 day ago
ਦਿੱਲੀ ਪੁਲਿਸ ਨੇ 3 ਸ਼ਾਰਪਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 19 ਮਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੱਸਿਆ ਕਿ ਦਿੱਲੀ 'ਚ ਹੋਈ ਗੋਲੀਬਾਰੀ ਤੋਂ ਬਾਅਦ 3 ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੋਂ ਨੀਰਜ ਬਵਾਨਾ, ਟਿੱਲੂ ਤਾਜਪੁਰੀ ਅਤੇ ਪਰਵੇਸ਼ ਮਾਨ ...
ਆਈ.ਪੀ.ਐੱਲ.2022 : ਗੁਜਰਾਤ ਨੇ ਬੈਂਗਲੌਰ ਨੂੰ 169 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਾਂਗਰਸ ਨੇ ਮੇਰਾ ਦਿਲ ਤੋੜਿਆ - ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬੀਅਤ ਦੇ ਜਜ਼ਬਾਤ ਨੂੰ ਸਮਝਿਆ ਤੇ ਸਤਿਕਾਰਿਆ - ਸੁਨੀਲ ਜਾਖੜ
. . .  1 day ago
ਅਫਗਾਨਿਸਤਾਨ : ਚਿਹਰਾ ਢੱਕ ਕੇ ਪੜ੍ਹੇਗੀ ਟੀ.ਵੀ. ਐਂਕਰ, ਤਾਲਿਬਾਨ ਦਾ ਨਵਾਂ ਫ਼ਰਮਾਨ
. . .  1 day ago
ਸਤਲੁਜ ਦਰਿਆ 'ਚ ਤਿੰਨ ਮੁੰਡੇ ਡੁੱਬੇ, 2 ਦੀਆਂ ਲਾਸ਼ਾਂ ਬਰਾਮਦ
. . .  1 day ago
ਸਿਧਵਾਂ ਬੇਟ, 19 ਮਈ (ਜਸਵੰਤ ਸਿੰਘ ਸਲੇਮਪੁਰੀ)- ਅੱਜ ਬਾਅਦ ਦੁਪਹਿਰ ਸਤਲੁਜ ਲਾਗਲੇ ਪਿੰਡ ਖ਼ੁਰਸਦਪੁਰ ਦੇ ਤਿੰਨ ਮੁੰਡਿਆਂ ਦੀ ਸਤਲੁਜ ਦਰਿਆ 'ਚ ਡੁੱਬ ਜਾਣ ਦੀ ਖ਼ਬਰ ਹੈ, ਜਿਨ੍ਹਾਂ 'ਚੋਂ 2 ਮੁੰਡਿਆਂ ਦੀਆਂ ਲਾਸ਼ਾਂ ਤਾਂ ਬਰਾਮਦ ਹੋ ਗਈਆਂ ਹਨ ਪਰ ਇਕ ਦੀ ਭਾਲ ਜਾਰੀ ਹੈ। ਤਿੰਨੇ ਮੁੰਡੇ 13 ਤੋਂ 14 ਸਾਲ ਦੀ ਉਮਰ ਦੇ ਦੱਸੇ ਜਾ ਰਹੇ ਹਨ।
ਆਈ.ਪੀ.ਐੱਲ. 2022: ਗੁਜਰਾਤ ਨੇ ਜਿੱਤਿਆ ਟਾਸ, ਲਿਆ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 19 ਮਈ-ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਇਟਨਸ ਦਰਮਿਆਨ ਆਈ.ਪੀ.ਐੱਲ. 2022 ਦਾ 67ਵਾਂ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਹੋਈ ਗੋਲੀਬਾਰੀ
. . .  1 day ago
ਤਲਵੰਡੀ ਭਾਈ, 19 ਮਈ (ਕੁਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਠੇਠਰ ਕਲਾਂ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਕੁਝ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੇ ਜਾਣ ਦੀ ਸੂਚਨਾ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਜਾਂਚ ਪੜਤਾਲ ਆਰੰਭ ਕਰ ਦਿੱਤੀ ਗਈ ਹੈ।
ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਹੋਈ ਬੈਠਕ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ 'ਚ ਡੇਅਰੀ ਫਾਰਮਿੰਗ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਅਤੇ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਲਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕੀਤਾ ਜਾਵੇਗਾ।
ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸੁਨੀਲ ਜਾਖੜ ਭਾਜਪਾ 'ਚ ਗਏ- ਵਿਧਾਇਕ ਸੰਦੀਪ ਜਾਖੜ
. . .  1 day ago
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੁਨੀਲ ਕੁਮਾਰ ਜਾਖੜ...
ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਈ ਅਹਿਮ ਮੁੱਦਿਆਂ...
ਸਰਬ ਉੱਚ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪਟਿਆਲਾ ਤੋਂ ਅਣਦੱਸੀ ਥਾਂ ਵੱਲ ਗਏ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਸਰਵ ਉੱਚ ਅਦਾਲਤ ਵਲੋਂ ਆਏ ਇਕ ਫ਼ੈਸਲੇ ਮੁਤਾਬਿਕ ਮੁਸੀਬਤਾਂ ਵਧ ਗਈਆਂ ਹਨ। ਉਨ੍ਹਾਂ ਨੂੰ ਤਿੰਨ ਦਹਾਕੇ ਪਹਿਲਾਂ ਹੋਏ ਇਕ ਕਤਲ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ...
ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 19 ਮਈ-ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਉਨ੍ਹਾਂ ਦੇ ਦਿੱਲੀ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਬਹੁਤ...
ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ, ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ: ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 19 ਮਈ-ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ 'ਤੇ ਫ਼ੈਸਲਾ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਹਾ ਗਿਆ ਕਿ ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ। ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਗ੍ਰਹਿ ਮੰਤਰਾਲੇ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਗ੍ਰਹਿ ਮੰਤਰਾਲੇ ਪਹੁੰਚੇ ਹਨ।ਉਨ੍ਹਾਂ ਵੱਲੋਂ ਸਰਹੱਦੀ ਸੁਰੱਖਿਆ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਕਿਸਾਨਾਂ ਦੇ ਧਰਨੇ ਦੇ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮੱਘਰ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਸੂਬੇ ਭਰ ਵਿਚ ਪਨਬੱਸ ਅਤੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਗਏ | ਇਸ ਦੌਰਾਨ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਜਨਰਲ ਬੱਸ ਸਟੈਂਡ ਵਿਖੇ ਵੀ ਰੋਸ ਪ੍ਰਦਰਸ਼ਨ ਕਰਦਿਆਂ ਕਾਮਿਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ 2 ਘੰਟੇ ਚੱਕਾ ਜਾਮ ਰੱਖਿਆ | ਇਸ ਦੌਰਾਨ ਸੰਬੋਧਨ ਕਰਦਿਆਂ ਡੀਪੂ ਪ੍ਰਧਾਨ ਹਰਜਿੰਦਰ ਸਿੰਘ, ਸਕੱਤਰ ਤਰਸੇਮ ਸਿੰਘ ਅਤੇ ਲਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਲੰਮੇ ਸਮੇਂ ਤੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ | ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਕਾ ਕਰਨ ਦਾ ਭਰੋਸਾ ਦਿੱਤਾ ਅਤੇ ਫ਼ਿਰ ਨਵੇਂ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਕਿ ਤੁਹਾਨੂੰ 20 ਦਿਨਾਂ ਵਿਚ ਪੱਕੇ ਕਰ ਦਿੱਤਾ ਜਾਵੇਗਾ, ਪ੍ਰੰਤੂ ਨਵਾਂ ਐਕਟ ਆਉਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਕਿ ਟਰਾਂਸਪੋਰਟ ਵਿਭਾਗ ਦਾ ਇਕ ਵੀ ਮੁਲਾਜ਼ਮ ਪੱਕਾ ਨਹੀਂ ਹੁੰਦਾ ਅਤੇ ਬੋਰਡ ਕਾਰਪੋਰੇਸ਼ਨਾਂ ਐਕਟ ਤੋਂ ਬਾਹਰ ਰੱਖ ਕੇ ਸਰਕਾਰੀ ਵਿਭਾਗਾਂ ਨਾਲੋਂ ਸਿੱਧਾ ਕੱਚੇ ਮੁਲਾਜ਼ਮਾਂ ਦਾ ਨਾਤਾ ਤੋੜਨ ਦੀ ਨੀਤੀ ਨਜ਼ਰ ਆਉਂਦੀ ਦਿਸੀ ਕਿ ਸਰਕਾਰੀ ਟਰਾਂਸਪੋਰਟ ਖ਼ਤਮ ਕਰਨ ਨੂੰ ਸਰਕਾਰ ਤਿਆਰ ਹੈ | ਉਨ੍ਹਾਂ ਆਖਿਆ ਕਿ ਸਰਕਾਰ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ ਅਤੇ ਟਰਾਂਸਪੋਰਟ ਵਿਭਾਗ ਲਈ ਸੰਜੀਦਾ ਨਹੀਂ ਹੈ | ਉਨ੍ਹਾਂ ਕਿਹਾ ਕਿ ਯੂਨੀਅਨ ਦੀ ਮੰਗ ਹੈ ਕਿ 10 ਹਜ਼ਾਰ ਸਰਕਾਰੀ ਬੱਸਾਂ ਕੀਤੀਆਂ ਜਾਣ, ਪਰ ਪੰਜਾਬ ਸਰਕਾਰ ਵਲੋਂ ਕੋਈ ਵੀ ਬੱਸ ਸਰਕਾਰੀ ਖ਼ਜ਼ਾਨੇ ਵਿਚੋਂ ਨਹੀਂ ਪਾਈ ਜਾਂਦੀ, ਜਦਕਿ ਪਨਬੱਸ ਅਤੇ ਬੈਂਕਾਂ ਤੋਂ ਕਰਜ਼ਾ ਲੈ ਕੇ ਬੱਸਾਂ ਪਾਈਆਂ ਜਾਂਦੀਆਂ ਹਨ ਅਤੇ ਮੁਲਾਜ਼ਮ ਕਰਜ਼ਾ ਆਪਣੀ ਮਿਹਨਤ ਨਾਲ ਉਤਾਰਦੇ ਹਨ ਅਤੇ ਲੋਕਾਂ ਨੂੰ ਟਰਾਂਸਪੋਰਟ ਦੀ ਸਹੂਲਤ ਦਿੰਦੇ ਹਨ, ਜਦਕਿ ਖ਼ਜ਼ਾਨੇ ਦਾ ਇਸ ਨਾਲ ਦੂਰ-ਦੂਰ ਤੱਕ ਸਬੰਧ ਨਹੀਂ ਹੈ, ਫ਼ਿਰ ਵੀ ਸਰਕਾਰ ਆਪਣੀ ਫੋਕੀ ਵਾਹ ਵਾਹ ਖੱਟ ਰਹੀ ਹੈ | ਪ੍ਰੰਤੂ ਸਰਕਾਰ ਦਾ ਇਨ੍ਹਾਂ ਬੱਸਾਂ ਨਾਲ ਕੋਈ ਸਬੰਧ ਨਹੀਂ ਹੈ | ਉਨ੍ਹਾਂ ਆਖਿਆ ਕਿ ਉਲਟਾ ਬੱਸਾਂ ਕਰਜ਼ੇ 'ਤੇ ਪਾਉਣ ਨੂੰ ਮਨਜ਼ੂਰੀ ਵੀ ਬਹੁਤ ਦੇਰੀ ਨਾਲ ਦਿੱਤੀ ਜਾਂਦੀ ਹੈ, ਜਿਸ ਕਾਰਨ ਪੰਜਾਬ ਰੋਡਵੇਜ਼ ਦੀਆਂ 2407 ਬੱਸਾਂ ਵਿਚੋਂ 399 ਬੱਸਾਂ ਹੀ ਰਹਿ ਗਈਆਂ ਹਨ | ਪੰਜਾਬ ਦੀ ਆਬਾਦੀ 2 ਕਰੋੜ ਹੈ ਅਤੇ ਮੁੱਖ ਮੰਤਰੀ ਤੇ ਟਰਾਂਸਪੋਰਟ ਮੰਤਰੀ ਪੰਜਾਬ 'ਚ ਮੁਫ਼ਤ ਸਫ਼ਰ ਸਹੂਲਤਾਂ ਦੇਣ ਦੇ ਐਲਾਨ ਕਰ ਰਹੇ ਹਨ, ਜਦਕਿ ਇਹ ਹਵਾ ਵਿਚ ਤਲਵਾਰਾਂ ਮਾਰਨ ਅਤੇ ਚੋਣ ਜੁਮਲੇ ਤੋਂ ਬਿਨਾਂ ਕੁਝ ਵੀ ਨਹੀਂ ਹੈ | ਹੁਣ ਵੀ ਸਰਕਾਰ ਮੀਟਿੰਗ ਕਰਕੇ ਸਾਰਥਿਕ ਹੱਲ ਕੱਢਣ ਦੀ ਥਾਂ 'ਤੇ ਉਲਟਾ ਡਰਾਉਣ-ਧਮਕਾਉਣ ਵਿਚ ਲੱਗੀ ਹੋਈ ਹੈ, ਜਿਸ ਨੂੰ ਟਰਾਂਸਪੋਰਟ ਕਾਮੇ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ ਅਤੇ ਆਮ ਜਨਤਾ, ਸਟੂਡੈਂਟਸ ਯੂਨੀਅਨ, ਕਿਸਾਨ ਯੂਨੀਅਨਾਂ, ਮਜ਼ਦੂਰ ਜਥੇਬੰਦੀਆਂ, ਟਰੇਡ ਯੂਨੀਅਨਾਂ ਆਦਿ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਕਰਨਗੇ | ਗੁਰਭੇਜ ਸਿੰਘ, ਅਮਰੀਕ ਸਿੰਘ, ਮਨਜੀਤ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਸਰਕਾਰੀ ਟਰਾਂਸਪੋਰਟ ਬਚਾਉਣ, 10 ਹਜ਼ਾਰ ਸਰਕਾਰੀ ਬੱਸਾਂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ, ਐਡਵਾਂਸ ਬੁੱਕਰ, ਡਾਟਾ ਐਂਟਰੀ ਆਪ੍ਰੇਟਰਾਂ ਦੀ ਤਨਖ਼ਾਹ ਵਿਚ ਵਾਧਾ ਕਰਨ, ਨਜਾਇਜ਼ ਕੰਡੀਸ਼ਨਾਂ ਤਹਿਤ ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਨ ਦੀ ਮੰਗ ਸਬੰਧੀ ਇਹ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਉਨ੍ਹਾਂ ਆਖਿਆ ਕਿ ਜੇਕਰ 6 ਦਸੰਬਰ ਤੱਕ ਪੰਜਾਬ ਸਰਕਾਰ ਨੇ ਹੱਲ ਨਾ ਕੱਢਿਆ, ਤਾਂ 7 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ ਟਰਾਂਸਪੋਰਟ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਦੇ ਹਲਕੇ ਵਿਚ ਰੋਸ ਧਰਨਾ, ਝੰਡਾ ਮਾਰਚ ਸਮੇਤ ਵੱਡੇ ਪ੍ਰੋਗਰਾਮ ਉਲੀਕੇ ਜਾਣਗੇ, ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ |

ਉਧਾਰੇ ਪੈਸੇ ਮੰਗਣ 'ਤੇ ਦੁਕਾਨਦਾਰ ਪਿਉ-ਪੁੱਤ 'ਤੇ ਕੀਤਾ ਜਾਨਲੇਵਾ ਹਮਲਾ

ਮਲੋਟ, 3 ਦਸੰਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਅੱਜ ਜੀ.ਟੀ ਰੋਡ ਮਲੋਟ ਸਥਿਤ ਟਾਇਰ ਮਾਰਕੀਟ ਵਿਖੇ ਦੁਕਾਨਦਾਰ ਪਿਉ-ਪੁੱਤ 'ਤੇ ਕਥਿਤ ਗੁੰਡਾਗਰਦੀ ਕਰਦਿਆਂ ਕੁਝ ਲੋਕਾਂ ਵਲੋਂ ਜਾਨਲੇਵਾ ਹਮਲਾ ਕਰ ਦਿੱਤਾ ਗਿਆ, ਜਿਸ ਨਾਲ਼ ਸ਼ਹਿਰ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ | ਘਟਨਾ ਦਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਬੱਸ ਸਟੈਂਡ ਸਾਹਮਣੇ ਲਾਇਆ ਜਾਮ

ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਹਰਮਹਿੰਦਰ ਪਾਲ)-ਬੱਸ ਸਟੈਂਡ ਤੋਂ ਕਾਲਜ ਜਾਣ ਲਈ ਪ੍ਰੇਸ਼ਾਨ ਹੁੰਦੇ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਸ੍ਰੀ ਮੁਕਤਸਰ ਸਾਹਿਬ ਦੇ ਬੱਸ ਸਟੈਂਡ ਸਾਹਮਣੇ ਰੋਡ ਜਾਮ ਕਰ ਦਿੱਤਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਗਾਹਕ ਬਣ ਕੇ ਆਇਆ ਸੋਨੇ ਦੀਆਂ ਚੇਨਾਂ ਲੈ ਹੋਇਆ ਫ਼ਰਾਰ

ਗਿੱਦੜਬਾਹਾ, 3 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਬੱਸ ਅੱਡੇ ਦੇ ਨਜ਼ਦੀਕ ਸਥਿਤ ਡੀ. ਡੀ. ਜਵੈਲਰਜ਼ ਦੀ ਦੁਕਾਨ ਤੋਂ ਦਿਨ-ਦਿਹਾੜੇ ਨੌਜਵਾਨ ਸੋਨੇ ਦੀਆਂ ਚੇਨਾਂ ਉਡਾ ਕੇ ਲੈ ਗਿਆ | ਇਸ ਸਬੰਧੀ ਦੁਕਾਨ ਦੇ ਮਾਲਕ ਜਗਜੀਤ ਸਿੰਘ ਨੇ ਦੱਸਿਆ ਕਿ ਦੁਪਹਿਰ ਸਮੇਂ ਉਹ ਦੁਕਾਨ ...

ਪੂਰੀ ਖ਼ਬਰ »

ਪੁਲਿਸ 'ਚ ਭਰਤੀ ਲਈ ਪੇਪਰ ਦੇਣ ਵਾਲੇ ਨੌਜਵਾਨਾਂ ਨੇ ਲਾਇਆ ਧਰਨਾ

ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ 'ਚ ਭਰਤੀ ਲਈ ਪੇਪਰ ਦੇ ਚੁੱਕੇ ਨੌਜਵਾਨਾਂ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਬੱਸ ਸਟੈਂਡ ਦੇ ਬਾਹਰ ਮੁੱਖ ਮਾਰਗ 'ਤੇ ਧਰਨਾ ਲਾ ਕੇ ਚੱਕਾ ਜਾਮ ਕੀਤਾ ਗਿਆ | ਨੌਜਵਾਨਾਂ ਵਲੋਂ ਪੰਜਾਬ ਸਰਕਾਰ ...

ਪੂਰੀ ਖ਼ਬਰ »

ਆਟੋ ਰਿਕਸ਼ਾ ਚਾਲਕਾਂ ਨੇ ਹਨੀ ਫ਼ੱਤਣਵਾਲਾ ਨੂੰ ਸੌਂਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਆਟੋ ਰਿਕਸ਼ਾ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ | ...

ਪੂਰੀ ਖ਼ਬਰ »

ਥਰੈਸ਼ਰ ਹਾਦਸਾ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ

ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਮਾਰਕਿਟ ਕਮੇਟੀ ਦਫ਼ਤਰ ਵਿਖੇ ਅੱਜ ਥਰੈਸ਼ਰ ਹਾਦਸਾ ਕੇਸਾਂ ਸਬੰਧੀ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ | ਵੱਖ-ਵੱਖ ਪਰਿਵਾਰਾਂ ਨੂੰ ਚੈੱਕ ਕਾਂਗਰਸ ਪਾਰਟੀ ਦੀ ਸਾਬਕਾ ਵਿਧਾਇਕਾ ਬੀਬੀ ...

ਪੂਰੀ ਖ਼ਬਰ »

ਚੌਧਰੀ ਛੱਜੂ ਰਾਮ ਗਹਿਰੀਵਾਲਾ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਸਕੱਤਰ, ਆਲ ਇੰਡੀਆ ਗ੍ਰਾਮ ਸਭਾ ਵਿਕਾਸ ਕਮੇਟੀ ਪੰਜਾਬ ਦੇ ਉੱਪ ਪ੍ਰਧਾਨ ਅਤੇ ਅਗਰਵਾਲ ਸਭਾ ਪੰਜਾਬ ਦੇ ਕੌਮੀ ਜਰਨਲ ਸਕੱਤਰ ਚੌਧਰੀ ਰਾਜੇਸ਼ ਗਹਿਰੀਵਾਲਾ ਦੇ ਪਿਤਾ ਅਤੇ ...

ਪੂਰੀ ਖ਼ਬਰ »

ਬੁੱਟਰ ਸ਼ਰੀਂਹ ਦੀਆਂ ਖੋ-ਖੋ ਖਿਡਾਰਨਾਂ ਨੇ ਨੈਸ਼ਨਲ ਪੱਧਰੀ ਮੱਲਾਂ ਮਾਰੀਆਂ

ਦੋਦਾ, 3 ਦਸੰਬਰ (ਰਵੀਪਾਲ)-ਹਿਮਾਚਲ ਪ੍ਰਦੇਸ਼ ਦੇ ਸ਼ਹਿਰ ਉਨ੍ਹਾਂ 'ਚ ਨੈਸ਼ਨਲ ਪੱਧਰੀ ਖੇਡਾਂ 'ਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬੁੱਟਰ ਸ਼ਰੀਂਹ ਸਕੂਲ ਦੀਆਂ ਖਿਡਾਰਨਾਂ ਨੇ ਖੇਡਦਿਆਂ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦੇ ਪੂਰੇ ਭਾਰਤ 'ਚੋਂ ਉਪ ਜੇਤੂ ਬਣ ਕੇ ...

ਪੂਰੀ ਖ਼ਬਰ »

ਵਣ ਰੇਂਜ ਅਫ਼ਸਰ ਰਣਜੀਤ ਸਿੰਘ ਬਰਾੜ ਨਮਿਤ ਅੰਤਿਮ ਅਰਦਾਸ ਭਲਕੇ

ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਬਠਿੰਡਾ ਵਿਖੇ ਵਣ ਵਿਭਾਗ ਵਿਚ ਬਤੌਰ ਰੇਂਜ ਅਫ਼ਸਰ ਵਜੋਂ ਸੇਵਾਵਾਂ ਨਿਭਾ ਰਹੇ ਰਣਜੀਤ ਸਿੰਘ ਬਰਾੜ ਪੁੱਤਰ ਸਵ: ਸ:ਕਰਤਾਰ ਸਿੰਘ ਬਰਾੜ ਵਾਸੀ ਕੋਠੇ ਦਸਮੇਸ਼ ਨਗਰ ਪਿੰਡ ਕੋਟਭਾਈ ਪਿਛਲੇ ਦਿਨੀਂ ਦਿਲ ਦਾ ਦੌਰਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਬਿਆਨ ਦੀ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਦੁਆਰਾ ਕੰਪਿਊਟਰ ਅਧਿਆਪਕਾਂ ਵਲੋਂ ਪੇਅ ਪ੍ਰੋਟੈਕਸ਼ਨ ਦੇ ਨਾਲ-ਨਾਲ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਕੀਤੀ ਜਾ ਰਹੀ ਮੰਗ ...

ਪੂਰੀ ਖ਼ਬਰ »

ਅਮਨਪ੍ਰੀਤ ਸਿੰਘ ਭੱਟੀ ਨੇ ਸਿਲਾਈ ਮਸ਼ੀਨਾਂ ਵੰਡੀਆਂ

ਮਲੋਟ, 3 ਦਸੰਬਰ (ਪਾਟਿਲ)-ਪੰਜਾਬ ਸਰਕਾਰ ਦੁਆਰਾ ਵਿਧਵਾ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਦੇ ਮਕਸਦ ਨਾਲ ਚਲਾਈ ਸਵੈ ਰੁਜ਼ਗਾਰ ਮੁਹਿੰਮ ਤਹਿਤ ਕਾਂਗਰਸ ਦੇ ਹਲਕਾ ਇੰਚਾਰਜ ਸ੍ਰੀ ਅਮਨਪ੍ਰੀਤ ਸਿੰਘ ਭੱਟੀ ਵਲੋਂ ਸਥਾਨਕ ਵਾਰਡ ਨੰਬਰ 14 ਵਿਖੇ 27 ਔਰਤਾਂ ਨੂੰ ਸਿਲਾਈ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦਿੱਤੀ

ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਸ੍ਰੀ ਮੁਕਤਸਰ ਸਾਹਿਬ ਟੀਮ ਵਲੋਂ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮੈਡੀਕਲ ਨਾਲ ਸਬੰਧਿਤ, ਅਪਾਹਜ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ...

ਪੂਰੀ ਖ਼ਬਰ »

ਔਰਤਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਦੇਣ ਦੀ ਗਾਰੰਟੀ ਬਾਰੇ ਦੱਸਿਆ

ਗਿੱਦੜਬਾਹਾ, 3 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੇ ਵੱਖ-ਵੱਖ ਮੁਹੱਲਿਆਂ ਵਿਚ ਔਰਤਾਂ ਨੂੰ ਕੇਜਰੀਵਾਲ ਵਲੋਂ 18 ਸਾਲ ਦੀ ਉਮਰ ਤੋਂ ਵੱਧ ਹਰ ਔਰਤ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਦੇਣ ਦੀ ਗਰੰਟੀ ਬਾਰੇ ਦੱਸਿਆ ਗਿਆ | ਬੋਲਦਿਆਂ ਕਿਹਾ ਕਿ ਇਹ ਪਹਿਲੀ ਵਾਰ ...

ਪੂਰੀ ਖ਼ਬਰ »

ਸੋਨ ਤਗਮਾ ਜੇਤੂ ਅਮਨਦੀਪ ਸਿੰਘ ਸਨਮਾਨਿਤ

ਮਲੋਟ, 3 ਦਸੰਬਰ (ਪਾਟਿਲ)-ਅਬੁਲ ਖੁਰਾਣਾ ਸਕਿੱਲ ਡਿਵੈਲਪਮੈਂਟ ਸੁਸਾਇਟੀ ਦੁਆਰਾ ਚਲਾਈ ਜਾ ਰਹੀ ਸੰਸਥਾ ਕੰਸਟਰੱਕਸ਼ਨ ਸਕਿੱਲਜ ਟਰੇਨਿੰਗ ਇੰਸਟੀਚਿਊਟ ਅਬੁਲ ਖੁਰਾਣਾ ਮਲੋਟ ਦੇ ਚੇਅਰਮੈਨ ਏ.ਡੀ.ਸੀ. (ਵਿਕਾਸ) ਸ੍ਰੀ ਮੁਕਤਸਰ ਸਾਹਿਬ ਅਰੁਨ ਕੁਮਾਰ ਵਲੋਂ ਸੰਸਥਾ ਦੇ ...

ਪੂਰੀ ਖ਼ਬਰ »

ਈ. ਐਸ. ਆਈ. ਅਬੋਹਰ ਵਲੋਂ ਮੈਡੀਕਲ ਕੈਂਪ ਲਾਇਆ

ਲੰਬੀ, 3 ਦਸੰਬਰ (ਮੇਵਾ ਸਿੰਘ)-ਕਰਮਚਾਰੀ ਰਾਜ ਬੀਮਾ ਨਿਗਮ ਦੇ ਖੇਤਰੀ ਦਫ਼ਤਰ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਲੰਬੀ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੰਨੂੰ ਸਥਿਤ ਮੈਂ: ਯੂਨੀਵਰਸਲ ਬਾਇਓਮਾਸ ਐਨਰਜੀ (ਪ੍ਰਾ:) ਲਿਮਟਿਡ ਵਿਚ ਈ.ਐਸ.ਆਈ. ...

ਪੂਰੀ ਖ਼ਬਰ »

ਅਧਿਆਪਕਾਂ ਤੇ ਬੱਚਿਆਂ ਨੂੰ ਕੀਤਾ ਸਨਮਾਨਿਤ

ਮੰਡੀ ਬਰੀਵਾਲਾ, 3 ਦਸੰਬਰ (ਨਿਰਭੋਲ ਸਿੰਘ)-ਸਰਕਾਰੀ ਹਾਈ ਸਕੂਲ ਡੋਡਾਂਵਾਲੀ ਵਿਚ ਪਿਛਲੀ ਦਿਨੀਂ ਕਰਵਾਏ ਗਏ ਸੁੰਦਰ ਲਿਖਾਈ ਮੁਕਾਬਲਿਆਂ ਵਿਚ ਭਾਸ਼ਨ ਪ੍ਰਤੀਯੋਗਤਾ ਅਤੇ ਇੰਗਲਿਸ਼ ਬੂਸਟਰ ਕਲੱਬ ਦੇ ਜੇਤੂ ਵਿਦਿਆਰਥੀਆਂ ਨੂੰ ਮੁੱਖ ਅਧਿਆਪਕ ਸ: ਯਾਦਵਿੰਦਰ ਸਿੰਘ ਦੀ ...

ਪੂਰੀ ਖ਼ਬਰ »

'ਕਲੀਨ ਪਿੰਡ ਗ੍ਰੀਨ ਪਿੰਡ' ਵਿਸ਼ੇ 'ਤੇ ਸਿਖਲਾਈ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਬਲਾਕ ਗਿੱਦੜਬਾਹਾ ਦੇ ਪਿੰਡ ਕੋਟਭਾਈ ਵਿਖੇ ਜ਼ਿਲ੍ਹਾ ਯੂਥ ਅਫ਼ਸਰ ਕੋਮਲ ਨਿਗਮ ਦੀ ਅਗਵਾਈ ਹੇਠ ਬਾਬਾ ਦੀਪ ਸਿੰਘ ਸਪੋਰਟਸ ਐਂਡ ਵੈੱਲਫ਼ੇਅਰ ਕਲੱਬ ਕੋਟਭਾਈ ...

ਪੂਰੀ ਖ਼ਬਰ »

ਐੱਨ.ਐੱਚ.ਐੱਮ. ਕਾਮਿਆਂ ਨੇ ਹਨੀ ਫ਼ੱਤਣਵਾਲਾ ਨੂੰ ਸੌਂਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਐੱਨ.ਐੱਚ.ਐੱਮ. ਕਾਮਿਆਂ ਨੇ ਅੱਜ ਆਪਣੀਆਂ ਮੰਗਾਂ ਸਬੰਧੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੂੰ ਮੰਗ ਪੱਤਰ ਦਿੱਤਾ ਅਤੇ ਕੋਰੋਨਾ ਸੇਵਾਵਾਂ ਬਦਲੇ ਮਿਲੇ ਪ੍ਰਸੰਸਾ ...

ਪੂਰੀ ਖ਼ਬਰ »

12 ਦੇ ਰੇਲਾਂ ਜਾਮ ਨੂੰ ਲੈ ਕੇ ਖੇਤ ਮਜ਼ਦੂਰ ਯੂਨੀਅਨ ਨੇ ਕੀਤੀ ਪਿੰਡਾਂ 'ਚ ਲਾਮਬੰਦੀ

ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਹਰਮਹਿੰਦਰ ਪਾਲ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਭਖਦੀਆਂ ਮਜ਼ਦੂਰ ਮੰਗਾਂ ਨੂੰ ਲੈ ਕੇ 12 ਦਸੰਬਰ ਨੂੰ ਰੇਲਾਂ ਜਾਮ ਕਰਨ ਦੇ ਸੱਦੇ ਨੂੰ ਸਫਲ ਬਣਾਉਣa ਨਵੰਬਰ ਨੂੰ ਮੁੱਖ ਮੰਤਰੀ ਵਲੋਂ ਮਜ਼ਦੂਰ ...

ਪੂਰੀ ਖ਼ਬਰ »

ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲਈ ਸਪਲਾਈ ਦਿੱਤੀ ਜਾਵੇ-ਕਿਸਾਨ ਆਗੂ

ਮੰਡੀ ਬਰੀਵਾਲਾ, 3 ਦਸੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਬਰੀਵਾਲਾ ਦੇ ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ, ਜਗਦੇਵ ਸਿੰਘ ਪ੍ਰਮੁੱਖ ਸਕੱਤਰ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ, ਦਵਿੰਦਰ ਸਿੰਘ ਭੰਗੇਵਾਲਾ, ਗੁਰਮੀਤ ਸਿੰਘ ਮਰਾੜ੍ਹ ...

ਪੂਰੀ ਖ਼ਬਰ »

ਕੋਰੋਨਾ ਦੇ ਨਵੇਂ ਰੂਪ ਓਮੀਕਰੋਨ ਤੋਂ ਲੋਕ ਸੁਚੇਤ ਰਹਿਣ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਦੇ ਸੰਭਾਵੀ ਖ਼ਤਰੇ ਨੂੰ ਲੈ ਕੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ | ਉਨ੍ਹਾਂ ਆਖਿਆ ਕਿ ਸਾਨੂੰ ਹੁਣ ਓਮੀਕਰੋਨ ਦੇ ...

ਪੂਰੀ ਖ਼ਬਰ »

ਆਟੋ ਰਿਕਸ਼ਾ ਤੇ ਈ-ਰਿਕਸ਼ਾ ਖੜੇ੍ਹ ਕਰਨ ਨੂੰ ਲੈ ਕੇ ਚਾਲਕਾਂ ਦੀਆਂ ਯੂਨੀਅਨਾਂ ਆਹਮੋ-ਸਾਹਮਣੇ

ਗਿੱਦੜਬਾਹਾ, 3 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੇ ਬੱਸ ਸਟੈਂਡ ਦੇ ਬਾਹਰ ਆਟੋ ਰਿਕਸ਼ਾ ਅਤੇ ਈ-ਰਿਕਸ਼ਾ ਨੂੰ ਖੜ੍ਹੇ ਕਰਨ ਨੂੰ ਲੈ ਕੇ ਦੋਵਾਂ ਯੂਨੀਅਨ ਵਿਚ ਵਿਵਾਦ ਕਾਫ਼ੀ ਵੱਧ ਗਿਆ ਹੈ | ਇਸੇ ਵਿਵਾਦ ਦੇ ਚੱਲਦਿਆਂ ਅੱਜ ਈ-ਰਿਕਸ਼ਾ ਯੂਨੀਅਨ ਦੇ ਮੈਂਬਰਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX