ਫ਼ਾਜ਼ਿਲਕਾ, 5 ਦਸੰਬਰ (ਦਵਿੰਦਰ ਪਾਲ ਸਿੰਘ)- ਭਾਰਤ-ਪਾਕਿ 1971 ਦੀ ਜੰਗ ਫ਼ਾਜ਼ਿਲਕਾ ਸੈਕਟਰ ਵਿਚ ਲੜੀ ਗਈ | ਜੰਗ ਦੌਰਾਨ ਪਾਕਿਸਤਾਨੀ ਰੇਂਜਰਾਂ ਤੋਂ ਕਰੀਬ ਇਕ ਦਰਜਨ ਪਿੰਡ ਅਤੇ ਬੇਰੀ ਵਾਲਾ ਪੁਲ ਛੁਡਾਉਣ ਲਈ ਭਾਰਤ ਦੇ ਕਈ ਜਵਾਨਾਂ ਨੇ ਸ਼ਹੀਦੀ ਦਾ ਜਾਮ ਪੀਤਾ | 3 ਦਸੰਬਰ ਤੋਂ 17 ਦਸੰਬਰ ਤੱਕ ਚੱਲੀ ਇਸ ਜੰਗ ਵਿਚ ਸ਼ਹੀਦ ਹੋਏ ਜਵਾਨਾਂ ਦੀ 90 ਫੁੱਟ ਲੰਬੀ ਅਤੇ 18 ਫੁੱਟ ਚੌੜੀ ਚਿਤਾ ਬਣਾ ਕੇ ਸਸਕਾਰ ਕੀਤਾ ਗਿਆ | ਜਿੱਥੇ ਜੰਗ ਦੀ ਮਹਾ ਗਾਥਾ ਲਿਖੀ ਗਈ ਹੈ ਅਤੇ ਸ਼ਹੀਦ ਜਵਾਨਾਂ ਤੋਂ ਇਲਾਵਾ ਦੁਸ਼ਮਣ ਤੋਂ ਖੋਹੇ ਹਥਿਆਰਾਂ ਦੀਆਂ ਤਸਵੀਰਾਂ ਦਾ ਅਜਾਇਬ ਘਰ ਬਣਾਇਆ ਗਿਆ ਹੈ | ਇਸ ਜਗ੍ਹਾ 'ਤੇ 1991 ਵਿਚ 67 ਇਨਫੈਂਟਰੀ ਦੇ ਬਾਕੀ ਅੱਠ ਯੂਨਿਟਾਂ ਦੇ ਸਮਾਰਕ ਬਣਾਏ ਗਏ ਹਨ | ਜੰਗ ਵਿਚ 15 ਰਾਜਪੂਤ ਦੇ 6 ਅਫ਼ਸਰ, 2 ਜੇ.ਸੀ.ਓ., 62 ਜਵਾਨ, 4 ਜਾਟ ਬਟਾਲੀਅਨ ਦਾ ਇਕ ਅਫ਼ਸਰ, 4 ਜੇ.ਸੀ.ਓ. ਅਤੇ 64 ਜਵਾਨ, 3 ਆਸਾਮ ਦੇ 4 ਅਫ਼ਸਰ, 3 ਜੇ.ਸੀ.ਓ. ਅਤੇ 32 ਜਵਾਨਾਂ ਤੋਂ ਇਲਾਵਾ ਹੋਰ ਬਟਾਲੀਅਨਾਂ ਦੇ 2 ਜੇ.ਸੀ.ਓ. ਅਤੇ 27 ਜਵਾਨਾਂ ਨੇ ਧਰਤੀ ਮਾਂ ਦੀ ਰੱਖਿਆ ਕਰਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ, ਜਦੋਂਕਿ 364 ਜਵਾਨ ਜ਼ਖ਼ਮੀ ਹੋ ਗਏ | ਇਸ ਜੰਗ 'ਚ ਸ਼ਹੀਦ ਜਵਾਨਾਂ ਵਿਚੋਂ ਇਕ ਨੂੰ ਮਹਾਵੀਰ ਚੱਕਰ, 6 ਵੀਰ ਚੱਕਰ, 2 ਸੈਨਾ ਮੈਡਲ ਅਤੇ 4 ਮੈਨਸ਼ਨ ਇਨ ਡਿਸਪੈਚ ਦੇ ਸਨਮਾਨ ਨਾਲ ਨਿਵਾਜਿਆ ਗਿਆ | ਜੰਗ ਵਿਚ 6 ਦਸੰਬਰ ਦੀ ਰਾਤ ਦੋਵਾਂ ਪਾਸਿਆਂ ਤੋਂ ਲੜਾਕੂ ਜਹਾਜ਼ਾਂ ਦਾ ਜ਼ਿਆਦਾ ਇਸਤੇਮਾਲ ਕੀਤਾ ਗਿਆ | ਪਾਕਿਸਤਾਨੀ ਰੇਂਜਰ ਬੇਰੀ ਵਾਲਾ ਪੁਲ ਵਲੋਂ ਫ਼ਾਜ਼ਿਲਕਾ ਵੱਲ ਤੇਜ਼ੀ ਨਾਲ ਵਧਣਾ ਚਾਹੁੰਦੀ ਸੀ, ਪਰ ਭਾਰਤੀ ਸੈਨਿਕਾਂ ਨੇ ਉਨ੍ਹਾਂ ਨੂੰ ਬੇਰੀ ਵਾਲਾ ਪੁਲ 'ਤੇ ਹੀ ਰੋਕ ਲਿਆ | ਭਾਰਤੀ ਸੈਨਾ ਨੇ ਆਪਣੀ ਜੰਗ ਨੀਤੀ ਵਿਚ ਬਦਲਾਅ ਕੀਤਾ ਅਤੇ ਦੂਸਰੇ ਪਾਸੇ ਤੋਂ ਹਮਲਾ ਕਰ ਦਿੱਤਾ | ਭਾਵੇਂ ਬੰਦੀ ਬਣੇ ਪਿੰਡਾਂ ਦੇ ਲੋਕਾਂ ਨੂੰ ਤਾਂ ਪਾਕਿਸਤਾਨੀ ਰੇਂਜਰਾਂ ਨੇ ਨਹੀਂ ਛੱਡਿਆ, ਪਰ ਅੱਗੇ ਵੀ ਨਹੀਂ ਆਏ | ਇਸ ਦੌਰਾਨ ਭਾਰਤੀ ਸੈਨਿਕ ਪਾਕਿਸਤਾਨੀ ਦੀ ਧਰਤੀ ਦੀ ਉਸ ਥਾਂ 'ਤੇ ਪੁੱਜ ਗਏ, ਜਿੱਥੋਂ ਪਾਕਿਸਤਾਨੀ ਰੇਂਜਰ ਭਾਰਤੀ ਸੈਨਿਕਾਂ 'ਤੇ ਸ਼ੇਰਮਨ ਟੈਂਕ ਨਾਲ ਗੋਲੇ ਸੁੱਟ ਰਹੇ ਸਨ | ਉਨ੍ਹਾਂ ਰੇਂਜਰਾਂ ਨੂੰ ਧਰਤੀ 'ਤੇ ਵਿਛਾ ਕੇ ਸ਼ੇਰਮਨ ਟੈਂਕ ਖੋਹ ਲਿਆ | ਭਾਰਤੀ ਸੈਨਿਕਾਂ ਨੇ ਇਸ ਜੰਗ ਵਿਚ ਪਾਕਿਸਤਾਨੀ ਸੈਨਾ ਤੋਂ ਗਿਲਗਿਟ ਜੀਪ ਤੋਂ ਇਲਾਵਾ ਭਾਰੀ ਮਾਤਰਾ 'ਚ ਅਸਲਾ ਬਰੂਦ ਵੀ ਖੋਹ ਲਿਆ ਅਤੇ ਭਾਰਤੀ ਸੀਮਾ ਵਿਚ ਲੈ ਆਏ, ਜਿਨ੍ਹਾਂ ਦੀਆਂ ਤਸਵੀਰਾਂ ਆਸਫਵਾਲਾ ਦੇ ਅਜਾਇਬ ਘਰ ਵਿਚ ਸਜਾਈਆਂ ਗਈਆਂ ਹਨ |
ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਦੇ ਸੱਦੇ 'ਤੇ ਜਲ ਸਰੋਤ ਵਿਭਾਗ ਦੇ ਮੁੁਲਾਜ਼ਮਾਂ ਵਲੋਂ 7 ਦਸੰਬਰ ਤੋਂ ਮੁਕੰਮਲ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਰਜਿੰਦਰਪਾਲ ਗੋਇਲ ਐਸ.ਡੀ.ਓ, ਬਿਕਰਮਜੀਤ ...
ਚੰਡੀਗੜ੍ਹ, 5 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਕੱਚੇ ਅਧਿਆਪਕ ਜੋ ਆਪਣੀਆਂ ਮੰਗਾਂ ਨੂੰ ਲੈ ਕੇ ਮੁਹਾਲੀ ਵਿਚ 173 ਦਿਨਾਂ ਤੋਂ ਧਰਨੇ 'ਤੇ ਬੈਠੇ ਹਨ, ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵਿਚ ਦਾਖ਼ਲ ਹੋ ਗਏ | ...
ਮੋਰਿੰਡਾ, 5 ਦਸੰਬਰ (ਤਰਲੋਚਨ ਸਿੰਘ ਕੰਗ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਅੱਜ ਮੋਰਿੰਡਾ ਵਿਖੇ ਪੈਨਸ਼ਨ ਅਧਿਕਾਰ ਮਹਾਂ ਰੈਲੀ ਕਰਨ ਤੋਂ ਬਾਅਦ ਮੁੱਖ ਮੰਤਰੀ ਚੰਨੀ ਦੀ ਕੋਠੀ ਵੱਲ ਵਧੇ ਐੱਨ.ਪੀ.ਐੱਸ. ਮੁਲਾਜ਼ਮਾਂ 'ਤੇ ਪੁਲਿਸ ਵਲੋਂ ਪਾਣੀ ਦੀਆਂ ...
ਹਰਕਵਲਜੀਤ ਸਿੰਘ ਚੰਡੀਗੜ੍ਹ, 5 ਦਸੰਬਰ- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੀ ਆਲ ਇੰਡੀਆ ਕਾਂਗਰਸ ਕਮੇਟੀ ਦੀਆਂ ਮੀਟਿੰਗਾਂ ਵਿਚ ਸ਼ਮੂਲੀਅਤ ਤੇ ਰਾਹੁਲ ਗਾਂਧੀ ਦੇ ਬੁਲਾਇਆਂ ਦਿੱਲੀ ਜਾਣ ਲਈ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਕਰ ਸਕਦੇ ਹਨ ਅਤੇ ਕੀ ਇਕ ਮੁੱਖ ਮੰਤਰੀ ...
ਲੁਧਿਆਣਾ/ਕਪੂਰਥਲਾ, 5 ਦਸੰਬਰ (ਸਲੇਮਪੁਰੀ, ਸਡਾਨਾ)- ਵਿਜੀਲੈਂਸ ਵਿਭਾਗ ਵਲੋਂ ਮਾਹਿਲਪੁਰ 'ਚ ਤਾਇਨਾਤ ਨਾਇਬ ਤਹਿਸੀਲਦਾਰ ਅਤੇ ਇਕ ਰਜਿਸਟਰੀ ਕਲਰਕ ਵਿਰੁੱਧ ਕਥਿਤ ਤੌਰ 'ਤੇ ਰਿਸ਼ਵਤ ਦੇ ਮਾਮਲੇ ਨੂੰ ਲੈ ਕੇ ਕੀਤੀ ਗਈ ਪੁਲਿਸ ਕਾਰਵਾਈ ਦੇ ਰੋਸ ਵਜੋਂ ਸੂਬੇ ਦੇ ਸਮੂਹ ਮਾਲ ...
ਰੂਪਨਗਰ, 5 ਦਸੰਬਰ (ਸਤਨਾਮ ਸਿੰਘ ਸੱਤੀ)-ਬੀਤੇ ਦਿਨ ਸਤਲੁਜ ਦਰਿਆ 'ਤੇ ਹਲਕਾ ਸ੍ਰੀ ਚਮਕੌਰ ਸਾਹਿਬ 'ਚ ਪੈਂਦੇ ਜਿੰਦਾਪੁਰ ਖੇਤਰਾਂ 'ਚ ਜੰਗਲਾਤ ਵਿਭਾਗ ਦੇ ਖੇਤਰ 'ਚ ਹੋ ਰਹੀ ਵੱਡੇ ਪੱਧਰ 'ਤੇ ਮਾਈਨਿੰਗ ਸਥਾਨਾਂ 'ਤੇ 'ਆਪ' ਆਗੂ ਰਾਘਵ ਚੱਢਾ ਵਲੋਂ ਕੀਤੀ ਰੇਡ ਦੀ ਅਸਲੀਅਤ ...
ਚੰਡੀਗੜ੍ਹ, 5 ਦਸੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਝੂਠੇ ਕੇਸ ਵਿਚ ਫਸਾਉਣ ਦਾ ਯਤਨ ਕਰਨ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਝੂਠੇ ਕੇਸ ...
ਚੰਡੀਗੜ੍ਹ, 5 ਦਸੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਜਪਾ ਸਰਕਾਰ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਫਿਰ ਨਿਸ਼ਾਨਾ ਸਾਧਿਆ | ਉਨ੍ਹਾਂ ਭਾਜਪਾ ਨੂੰ ਵੰਡ ਪਾਉਣ ਵਾਲੀ ਪਾਰਟੀ ਦੱਸਦਿਆਂ ਕਿਹਾ ਕਿ ਪੰਜਾਬ 'ਚ ਆਪਣੇ ਵੰਡ-ਪਾਊ ...
ਲੁਧਿਆਣਾ, 5 ਦਸੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਕੌਮੀ ਸਿਹਤ ਮਿਸ਼ਨ ਅਧੀਨ ਸੇਵਾਵਾਂ ਨਿਭਾ ਰਹੇ ਕੱਚੇ ਕਾਮਿਆਂ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ | ਕੌਮੀ ਸਿਹਤ ਮਿਸ਼ਨ ਮੁਲਾਜ਼ਮ ਯੂਨੀਅਨ ਪੰਜਾਬ ...
ਚੰਡੀਗੜ੍ਹ, 5 ਦਸੰਬਰ (ਬਿ੍ਜੇਂਦਰ ਗੌੜ)- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੂਬੇ ਵਿਚ ਸਹਾਇਕ ਪ੍ਰੋਫੈਸਰਾਂ ਦੇ 1158 ਅਹੁਦੇ ਭਰੇ ਜਾਣ ਦੀ ਪ੍ਰਕਿਰਿਆ 'ਤੇ 13 ਦਸੰਬਰ ਦੀ ਅਗਲੀ ਸੁਣਵਾਈ ਤੱਕ ਅੰਤਰਿਮ ਰੋਕ ਲਗਾ ਦਿੱਤੀ ਹੈ | ਇਹ ਆਦੇਸ਼ ਜਸਟਿਸ ਮਹਾਂਬੀਰ ਸਿੰਘ ਸਿੰਧੂ ਦੀ ...
ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰਜ਼ੀ ਹੈਵੀ ਡਰਾਈਵਿੰਗ ਲਾਇਸੈਂਸ ਅਤੇ ਗੈਰਕਾਨੂੰਨੀ ਢੰਗ ਨਾਲ ਗੱਡੀਆਂ ਦੀਆਂ ਰਜਿਸਟ੍ਰੇਸ਼ਨ ਕਾਪੀਆਂ ਤਿਆਰ ਕਰਨ ਦੇ ਦੋਸ਼ਾਂ 'ਚ ਫ਼ਰੀਦਕੋਟ ਦੇ ਸਹਾਇਕ ਆਰ.ਟੀ.ਏ. ਅਤੇ ਇਕ ਸਹਾਇਕ ਕਲਰਕ ਨੂੰ ਵਿਜੀਲੈਂਸ ਵਿਭਾਗ ਨੇ ...
ਰੂਪਨਗਰ, 5 ਦਸੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਮਾਤਾ ਰਾਜ ਰਾਣੀ ਨੂੰ ਅੱਜ ਗੁਰਦੁਆਰਾ ਟਿੱਬੀ ਸਾਹਿਬ ਵਿਖੇ, ਉਨ੍ਹਾਂ ਨਮਿਤ ਅੰਤਿਮ ਅਰਦਾਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਉੱਘੀਆਂ ਸ਼ਖ਼ਸੀਅਤਾਂ ...
ਸੰਗਰੂਰ, 5 ਦਸੰਬਰ (ਸੁਖਵਿੰਦਰ ਸਿੰਘ ਫੁੱਲ)- ਸ਼੍ਰੋਮਣੀ ਅਕਾਲੀ ਦਲ (ਸ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਕੌਮੀ ਆਗੂ ਅਮਿਤ ਸ਼ਾਹ ਨਾਲ 3 ਦਸੰਬਰ ਨੂੰ ਹੋਈ ਮੁਲਾਕਾਤ ਦੌਰਾਨ ਉਨ੍ਹਾਂ ਨੇ ਪੰਜਾਬ ਅਤੇ ਸਿੱਖ ਕੌਮ ਨਾਲ ਸੰਬੰਧਤ ...
ਚੰਡੀਗਡ੍ਹ, 5 ਦਸੰਬਰ (ਮਨਜੋਤ ਸਿੰਘ ਜੋਤ)- ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਮਨਸੁੱਖ ਮਾਂਡਵੀਆ ਨੇ ਅੱਜ ਪੀ.ਜੀ.ਆਈ. ਦਾ ਦੌਰਾ ਕੀਤਾ | ਉਨ੍ਹਾਂ ਜਿੱਥੇ ਇੰਸਟੀਚਿਊਟ ਵਿਚ ਮਰੀਜ਼ਾਂ ਦੇ ਇਲਾਜ ਲਈ ਪ੍ਰਬੰਧਾਂ ਅਤੇ ਸਹੂਲਤਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਉਸ ...
ਮਹਿਤਪੁਰ, 5 ਦਸੰਬਰ (ਲਖਵਿੰਦਰ ਸਿੰਘ)- ਮਹਿਤਪੁਰ ਨੇੜੇ ਸਤਲੁਜ ਦਰਿਆ ਦੇ ਕੰਢੇ ਸੂਹ ਮਿਲਣ 'ਤੇ ਜਲੰਧਰ ਦਿਹਾਤੀ ਤੇ ਥਾਣਾ ਮਹਿਤਪੁਰ ਦੀ ਪੁਲਿਸ ਨਾਲ ਐਕਸਾਈਜ਼ ਵਿਭਾਗ ਤੇ ਲੁਧਿਆਣਾ ਪੁਲਿਸ ਨੇ ਸਾਂਝੇ ਤੌਰ 'ਤੇ ਛਾਪਾ ਮਾਰ ਕੇ ਨਾਜਾਇਜ਼ ਸ਼ਰਾਬ ਦੀਆਂ ਚੱਲਦੀਆਂ ...
ਚੰਡੀਗੜ੍ਹ, 5 ਦਸੰਬਰ (ਅਜੀਤ ਬਿਊਰੋ)- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਨੂੰ ਲੈ ਕੇ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਖਿਲਾਫ ਲਾਏ ਦੋਸ਼ਾਂ ਨੂੰ ਮਨਘੜਤ ਤੇ ਤੱਥ ਰਹਿਤ ਦੱਸਦਿਆਂ ਕਾਂਗਰਸੀ ਵਿਧਾਇਕਾਂ ਨੇ ...
ਲੁਧਿਆਣਾ, 5 ਦਸੰਬਰ (ਸਲੇਮਪੁਰੀ)-ਪੰਜਾਬ ਰੋਡਵੇਜ਼/ਪਨਬਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਜਨਰਲ ਸਕੱਤਰ ਬਲਜੀਤ ਸਿੰਘ ਗਿੱਲ, ਗਰਪ੍ਰੀਤ ਸਿੰਘ ਪੰਨੂ, ਹਰਕੇਸ਼ ਵਿੱਕੀ ਅਤੇ ਜਗਤਾਰ ਸਿੰਘ ਨੇ ਕਿਹਾ ਕਿ ਚੰਨੀ ...
ਅੰਮਿ੍ਤਸਰ, 5 ਦਸੰਬਰ (ਹਰਮਿੰਦਰ ਸਿੰਘ)-ਸਰਬੱਤ ਖ਼ਾਲਸਾ ਦੌਰਾਨ ਥਾਪੇ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਲਾਜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ...
ਇਯਾਲੀ/ਥਰੀਕੇ, 5 ਦਸੰਬਰ (ਮਨਜੀਤ ਸਿੰਘ ਦੁੱਗਰੀ)-ਸੱਚਖੰਡ ਵਾਸੀ ਬਾਬਾ ਗੁਲਜ਼ਾਰ ਸਿੰਘ ਦੀ 20ਵੀਂ ਬਰਸੀ ਨੂੰ ਸਮਰਪਿਤ ਰੂਹਾਨੀ ਦੀਵਾਨ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਸਜਾਏ ਗਏ | ਇਸ ਦੌਰਾਨ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋਏ | 13 ਪਾਠਾਂ ...
ਰਈਆ, 5 ਦਸੰਬਰ (ਸ਼ਰਨਬੀਰ ਸਿੰਘ ਕੰਗ)-ਆ ਰਹੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਗ੍ਰਹਿ ਵਿਖੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਮੂਹ ਚੇਅਰਮੈਨਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਸੰਮਤੀ ਮੈਂਬਰਾਂ, ਬਲਾਕ ਪ੍ਰਧਾਨਾ, ਸਰਪੰਚਾਂ ...
ਅੰਮਿ੍ਤਸਰ, 5 ਦਸੰਬਰ (ਸੁਰਿੰਦਰ ਕੋਛੜ)-ਸਾਈਬਰ ਸੁਰੱਖਿਆ ਬਾਰੇ ਵਿਚਾਰ ਸਾਂਝੇ ਕਰਨ ਲਈ ਸਾਰਕ ਦੇਸ਼ਾਂ ਦੇ ਕਰਾਏ ਜਾ ਰਹੇ ਦੋ ਰੋਜ਼ਾ ਸੈਮੀਨਾਰ 'ਚ ਹਿੱਸਾ ਲੈਣ ਲਈ ਪਾਕਿਸਤਾਨ ਵਿਦੇਸ਼ ਮੰਤਰਾਲੇ ਦੇ ਤਿੰਨ ਅਧਿਕਾਰੀ ਅੱਜ ਸਵੇਰੇ ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤ ...
ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਪ੍ਰਸਿੱਧ ਲੇਖਕ ਪ੍ਰੋ: ਗੁਰਨਾਮ ਸਿੰਘ ਮੁਕਤਸਰ (74) ਸਦੀਵੀ ਵਿਛੋੜਾ ਦੇ ਗਏ | ਉਹ ਤਿੰਨ ਮਹੀਨਿਆਂ ਤੋਂ ਪੀ.ਜੀ.ਆਈ. ਵਿਖੇ ਜ਼ੇਰੇ ਇਲਾਜ ਸਨ ਅਤੇ ਜਿਗਰ ਦੇ ਕੈਂਸਰ ਤੋਂ ਪੀੜਤ ਸਨ | ਪ੍ਰੋ: ...
ਮਾਨਸਾ, 5 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਵੇਂ ਕਾਂਗਰਸ ਪਾਰਟੀ ਵਲੋਂ ਹਾਲੇ ਤੱਕ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਿਸੇ ਵੀ ਹਲਕੇ ਤੋਂ ਕੋਈ ਉਮੀਦਵਾਰ ਨਹੀਂ ਐਲਾਨਿਆ ਗਿਆ ਅਤੇ ਸਥਾਨਕ ਬੱਚਤ ਭਵਨ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 10 ਦਸੰਬਰ ਦੀ ਮਾਨਸਾ ...
ਨਵੀਂ ਦਿੱਲੀ, 5 ਦਸੰਬਰ (ਪੀ. ਟੀ. ਆਈ.)-ਕੇਂਦਰ ਨੇ ਕੇਂਦਰੀ ਸਕੱਤਰੇਤ ਸੇਵਾ (ਸੀ. ਐਸ. ਐਸ.) ਕਾਡਰ ਦੇ ਅਧੀਨ ਸਹਾਇਕ ਸੈਕਸ਼ਨ ਅਧਿਕਾਰੀਆਂ ਨੂੰ ਮੰਤਰੀਆਂ ਤੇ ਸੰਸਦ ਮੈਂਬਰਾਂ ਤੋਂ ਤਬਾਦਲੇ ਦੀਆਂ ਸਿਫਾਰਸ਼ਾਂ ਪਾਉਣ 'ਤੇ ਅਨੁਸ਼ਾਸਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ | ਇਕ ...
ਨਵੀਂ ਦਿੱਲੀ, 5 ਦਸੰਬਰ (ਏਜੰਸੀ)-ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਲਈ ਕੱਟੜਾ ਪਹੁੰਚ ਰਹੇ ਸ਼ਰਧਾਲੂਆਂ 'ਚ ਕੋਰੋਨਾ ਵਾਇਰਸ ਦੇ ਲਗਾਤਾਰ ਵੱਧਦੇ ਮਾਮਲੇ ਰਿਪੋਰਟ ਹੋਣ ਤੋਂ ਬਾਅਦ ਸ੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਸ਼ਰਧਾਲੂਆਂ ਲਈ ਆਰ. ਟੀ.- ਪੀ. ਸੀ. ਆਰ. ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX