ਤਾਜਾ ਖ਼ਬਰਾਂ


ਬੈਤੂਲ: ਬੋਰਵੈੱਲ 'ਚ ਡਿੱਗੇ ਬੱਚੇ ਦੀ ਮੌਤ, 84 ਘੰਟਿਆਂ ਬਾਅਦ ਬਾਹਰ ਨਿਕਲੀ ਲਾਸ਼
. . .  45 minutes ago
ਭੋਪਾਲ, 10 ਦਸੰਬਰ-ਬੈਤੂਲ ਜ਼ਿਲ੍ਹਾ ਪ੍ਰਸ਼ਾਸਨ ਦੇ ਮੁਤਾਬਿਕ ਮੱਧ ਪ੍ਰਦੇਸ਼ ਦੇ ਮੰਡਾਵੀ ਪਿੰਡ 'ਚ 6 ਦਸੰਬਰ ਨੂੰ 55 ਫੁੱਟ ਡੂੰਘੇ ਬੋਰਵੈੱਲ 'ਚ ਡਿੱਗੇ ਤਨਮੇਅ ਨੂੰ ਕੱਢ ਲਿਆ ਗਿਆ ਹੈ, ਪਰ ਉਸ ਦੀ ਮੌਤ ਹੋ ਗਈ ਹੈ।
ਵੱਡੀ ਖ਼ਬਰ: ਪੁਲਿਸ ਥਾਣਾ ਸਰਹਾਲੀ 'ਤੇ ਰਾਕੇਟ ਲਾਂਚਰ ਨਾਲ ਹਮਲਾ
. . .  about 1 hour ago
ਸਰਹਾਲੀ ਕਲਾਂ,10 ਦਸੰਬਰ (ਅਜੇ ਸਿੰਘ ਹੁੰਦਲ)-ਬੀਤੀ ਰਾਤ ਕਰੀਬ 11.15 ਵਜੇ ਪੁਲਿਸ ਥਾਣਾ ਸਰਹਾਲੀ 'ਤੇ ਆਤੰਕੀ ਹਮਲਾ ਹੋਇਆ। ਅਣਪਛਾਤੇ ਹਮਲਾਵਰਾਂ ਨੇ ਨੈਸ਼ਨਲ ਹਾਈਵੇ ਤੋਂ ਰਾਕੇਟ ਲਾਂਚਰ ਨਾਲ ਥਾਣੇ ਦੀ ਇਮਾਰਤ ਨੂੰ ਨਿਸ਼ਾਨਾ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਕ੍ਰੋਏਸ਼ੀਆ ਤੇ ਅਰਜਨਟੀਨਾ ਸੈਮੀਫਾਈਨਲ 'ਚ -ਪੈਨਲਟੀ ਸ਼ੂਟਆਊਟ 'ਚ ਬ੍ਰਾਜ਼ੀਲ ਤੇ ਨੀਦਰਲੈਂਡ ਨੂੰ ਮਿਲੀ ਹਾਰ
. . .  about 5 hours ago
ਦੋਹਾ, 9 ਦਸੰਬਰ (ਏਜੰਸੀ)-ਦੋਹਾ ਦੇ ਲੁਸੇਲ ਸਟੇਡੀਅਮ 'ਚ ਖੇਡੇ ਗਏ ਫੀਫਾ ਵਿਸ਼ਵ ਕੱਪ ਦੇ ਦੂਸਰੇ ਕੁਆਰਟਰ ਫਾਈਨਲ 'ਚ ਅਰਜਨਟੀਨਾ ਨੇ ਨੀਦਰਲੈਂਡ ਨੂੰ ਪੈਨਲਟੀ ਸ਼ੂਟਆਊਟ 'ਚ ਹਰਾ ਕੇ ਸੈਮੀਫਾਈਨਲ 'ਚ ਪ੍ਰਵੇਸ਼ ਕੀਤਾ।
ਘਰ ਨੂੰ ਅੱਗ ਲੱਗਣ 'ਤੇ ਗੈਸ ਸਿਲੰਡਰ ਫਟਣ ਨਾਲ ਅੱਗ ਬੁਝਾਊ ਦਸਤੇ ਦੇ ਚਾਰ ਮੁਲਾਜ਼ਮ ਗੰਭੀਰ ਜ਼ਖ਼ਮੀ
. . .  1 day ago
ਛੇਹਰਟਾ, 9 ਦਸੰਬਰ (ਵਡਾਲੀ)-ਪੁਲਿਸ ਥਾਣਾ ਇਸਲਾਮਾਬਾਦ ਦੇ ਨੇੜੇ ਇਕ ਘਰ ਨੂੰ ਅੱਗ ਲੱਗ ਗਈ। ਘਰ ਨੂੰ ਲੱਗੀ ਅੱਗ 'ਤੇ ਅੱਗ ਬੁਝਾਊ ਦਸਤੇ ਵਲੋਂ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ ਸੀ ਤਾਂ ਘਰ ਵਿਚ ਪਏ ਚਾਰ ਗੈਸ ਸਿਲੰਡਰਾਂ ਵਿਚੋਂ 2 ਗੈਸ ਸਿਲੰਡਰ ਅਚਾਨਕ ਫਟ ਗਏ, ਜਿਸ ਨਾਲ...
ਹਿਮਾਚਲ ਪ੍ਰਦੇਸ਼: ਸਾਰੇ ਕਾਂਗਰਸੀ ਵਿਧਾਇਕਾਂ ਨੇ ਪਾਰਟੀ ਹਾਈਕਮਾਨ 'ਤੇ ਛੱਡਿਆ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ-ਰਾਜੀਵ ਸ਼ੁਕਲਾ
. . .  1 day ago
ਸ਼ਿਮਲਾ, 9 ਦਸੰਬਰ-ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜੀਵ ਸ਼ੁਕਲਾ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਅੱਜ ਸੀ.ਐਲ.ਪੀ. ਮੀਟਿੰਗ ਵਿਚ ਸਾਰੇ 40 ਵਿਧਾਇਕਾਂ ਨੇ ਹਿੱਸਾ ਲਿਆ ਅਤੇ ਸਾਰਿਆਂ ਨੇ ਰਾਜ ਦੇ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ ਪਾਰਟੀ ਹਾਈਕਮਾਨ 'ਤੇ ਛੱਡਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ...
11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 9 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਵਿਚ, ਪ੍ਰਧਾਨ ਮੰਤਰੀ 75,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਉਦਘਾਟਨ...
ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ ਅਜਨਾਲਾ ‘ਚ ਤਹਿਸੀਲਦਾਰ ਨਿਯੁਕਤ ਕਰਨ ਦੇ ਨਾਲ-ਨਾਲ ਬਾਬਾ ਬਕਾਲਾ ਦਾ ਦਿੱਤਾ ਗਿਆ ਵਾਧੂ ਚਾਰਜ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ ਹੈ। ਤਹਿਸੀਲਦਾਰ ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ...
ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਪਦਉੱਨਤ ਹੋਏ ਤਹਿਸੀਲਦਾਰ ਤਹਿਸੀਲਾਂ 'ਚ ਕੀਤੇ ਗਏ ਨਿਯੁਕਤ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ...
ਸ਼ਿਮਲਾ:ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ, ਹਾਈਕਮਾਨ ਦਾ ਫ਼ੈਸਲਾ ਹੋਵੇਗਾ ਅੰਤਿਮ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 9 ਦਸੰਬਰ-ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ ਹਾਂ। ਮੈਂ ਕਾਂਗਰਸ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ, ਵਰਕਰ ਅਤੇ ਵਿਧਾਇਕ ਹਾਂ। ਪਾਰਟੀ ਹਾਈਕਮਾਨ ਦਾ ਫ਼ੈਸਲਾ...
ਹਿਮਾਚਲ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸੋਚ ’ਤੇ ਮੋਹਰ ਲਗਾਈ-ਰਾਜਾ ਵੜਿੰਗ
. . .  1 day ago
ਮੁਹਾਲੀ, 9 ਦਸੰਬਰ (ਦਵਿੰਦਰ ਸਿੰਘ)- ਹਿਮਾਚਲ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ...
ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  1 day ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  1 day ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  1 day ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਬੀਬਾ ਬਾਦਲ ਵਲੋਂ ਬੁਲੇਟ ਦੀ ਸਵਾਰੀ, ਪਿੱਛੇ ਬੈਠੇ ਜਗਰੂਪ ਸਿੰਘ ਗਿੱਲ
. . .  1 day ago
ਬਠਿੰਡਾ, 9 ਦਸੰਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫੈਡਰੇਸ਼ਨ ਵਲੋਂ 16ਵਾਂ ਵਿਰਾਸਤੀ ਮੇਲਾ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਜਗਰੂਪ ਸਿੰਘ ਗਿੱਲ ਪਹੁੰਚੇ...
ਪੰਜਾਬ ਨੂੰ ਰੰਗਲਾ ਬਣਾਉਣ ਦੀ ਗੱਲ ਕਰਨ ਵਾਲਿਆਂ ਵਲੋਂ ਪੰਜਾਬ ਨੂੰ ਖ਼ੂਨ ਦੇ ਰੰਗ ਵਿਚ ਰੰਗਿਆ ਜਾ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਕਾਂਗਰਸੀ ਕਾਰਕੁੰਨਾਂ...
ਕਾਰਜਪਾਲਿਕਾ ਤੇ ਨਿਆਂਪਾਲਿਕਾ ਦੇ ਸੰਬੰਧ ਹੋਣ ਸ਼ਾਂਤੀਪੂਰਨ-ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਲਿਆਉਣ ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਵਿਚ ਸ਼ਾਂਤੀਪੂਰਨ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ...
ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਚੰਡੀਗੜ੍ਹ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ...
ਸ਼ਰਧਾ ਕਤਲ ਕੇਸ: ਆਫ਼ਤਾਬ ਦੇ ਪਰਿਵਾਰਕ ਮੈਂਬਰਾਂ ਨੂੰ ਸਭ ਪਤਾ ਸੀ-ਵਿਕਾਸ ਵਾਕਰ
. . .  1 day ago
ਮੁੰਬਈ, 9 ਦਸੰਬਰ-ਸ਼ਰਧਾ ਕਤਲ ਕੇਸ ਸੰਬੰਧੀ ਉਸ ਦੇ ਪਿਤਾ ਵਿਕਾਸ ਵਾਕਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸ਼ਰਧਾ ਅਤੇ ਆਫ਼ਤਾਬ ਪੂਨਾਵਾਲਾ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਸ਼ਰਧਾ ਨੂੰ ਆਫ਼ਤਾਬ ਵਲੋਂ ਘਰੇਲੂ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਸੀ। ਉਨ੍ਹਾਂ...
ਅੱਜ ਜੀ-20 ਨੂੰ ਲੈ ਕੇ ਅਹਿਮ ਮੀਟਿੰਗ,ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੋਵੇਗੀ ਮੀਟਿੰਗ
. . .  1 day ago
ਨਵੀਂ ਦਿੱਲੀ, 9 ਦਸੰਬਰ-ਅੱਜ ਜੀ-20 ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਾਣਕਾਰੀ ਮੁਤਾਬਿਕ ਇਹ ਮੀਟਿੰਗ ਵੀਡੀਓ....
ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
. . .  1 day ago
ਜਲੰਧਰ, 9 ਦਸੰਬਰ-ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਤੋੜਨ ਤੋਂ ਪਹਿਲਾਂ ਕੌਂਸਲਰ ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਲਿਆ ਹੈ। ਦਸ ਦੇਈਏ ਕਿ...
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  1 day ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 21 ਮੱਘਰ ਸੰਮਤ 553

ਖੰਨਾ / ਸਮਰਾਲਾ

ਗੁਰਦੁਆਰਾ ਸ੍ਰੀ ਕਟਾਣਾ ਸਾਹਿਬ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਦੇ ਰੋਸ 'ਚ ਇਲਾਕਾ ਵਾਸੀਆਂ ਵਲੋਂ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ

ਕੁਹਾੜਾ, 5 ਦਸੰਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਕਟਾਣੀ ਕਲਾਂ ਤੋਂ ਇਤਿਹਾਸਕ ਗੁਰਦੁਆਰਾ ਸ੍ਰੀ ਦੇਗਸਰ ਕਟਾਣਾ ਸਾਹਿਬ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਦੇ ਰੋਸ ਵਜੋਂ ਇਲਾਕਾ ਵਾਸੀਆਂ ਵਲੋਂ ਧਰਨਾ ਲਗਾ ਕੇ ਸਰਕਾਰਾਂ ਪ੍ਰਤੀ ਆਪਣਾ ਰੋਸ ਜ਼ਾਹਿਰ ਕੀਤਾ ਗਿਆ¢ ਰੋਸ ਜ਼ਾਹਿਰ ਕਰਨ ਸਮੇਂ ਇਲਾਕਾ ਵਾਸੀਆਂ ਨੇ ਦੱਸਿਆ ਕਿ ਕਟਾਣੀ ਕਲਾਂ ਪਿੰਡ ਤੋਂ ਗੁਰਦੁਆਰਾ ਸ੍ਰੀ ਦੇਗਸਰ ਕਟਾਣਾ ਸਾਹਿਬ ਨੂੰ ਜਾਂਦੀ ਢਾਈ ਕਿੱਲੋਮੀਟਰ ਦੇ ਕਰੀਬ ਸੜਕ ਦੀ ਹਾਲਤ ਇੰਨੀ ਤਰਸਯੋਗ ਹੈ ਕਿ ਨਤਮਸਤਕ ਹੋਣ ਵਾਲੀਆਂ ਸੰਗਤਾਂ ਦਾ ਇਸ ਸੜਕ ਤੋਂ ਗੁਜ਼ਰਨਾ ਬਹੁਤ ਔਖਾ ਹੋ ਗਿਆ ਹੈ, ਕਿਉਂਕਿ ਇਸ ਸੜਕ ਵਿਚ ਵੱਡੇ ਵੱਡੇ ਟੋਏ ਪੈ ਚੁੱਕੇ ਹਨ, ਜਿਸ ਨਾਲ ਹਰ ਸਮੇਂ ਕੋਈ ਨਾ ਕੋਈ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ | ਉਨ੍ਹਾਂ ਕਿਹਾ ਬਾਰਸ਼ ਦੇ ਮੌਸਮ ਵਿਚ ਇਹ ਸੜਕ ਪੂਰੀ ਤਰ੍ਹਾਂ ਨਾਲ ਛੱਪੜ ਦਾ ਰੂਪ ਧਾਰਨ ਕਰ ਲੈਂਦੀ ਹੈ, ਜਿਸ ਕਾਰਨ ਇੱਥੋਂ ਗੁਜ਼ਰਨ ਵਾਲੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਬਹੁਤ ਪਹੁੰਚਦੀ ਹੈ ਅਤੇ ਨਤਮਸਤਕ ਹੋਣ ਆਈਆਂ ਸੰਗਤਾਂ ਸੜਕ ਦੀ ਖ਼ਸਤਾ ਹਾਲਤ ਕਾਰਨ ਸਰਕਾਰਾਂ ਨੂੰ ਕੋਸਦੀਆਂ ਨਹੀਂ ਥੱਕਦੀਆਂ ¢ਜਿਸ ਦੇ ਰੋਸ ਵਿਚ ਪਿੰਡ ਕਟਾਣੀ ਕਲਾਂ ਦੇ ਸਰਦਾਰ ਕਰਤਾਰ ਸਿੰਘ ਮੈਮੋਰੀਅਲ ਯੂਥ ਕਲੱਬ ਅਤੇ ਹਲਕੇ ਦੀਆਂ ਸੰਗਤਾਂ ਵਲੋਂ ਲੁਧਿਆਣਾ ਚੰਡੀਗੜ੍ਹ ਮਾਰਗ ਤੇ ਧਰਨਾ ਦੇ ਕੇ ਮੌਜੂਦਾ ਸਰਕਾਰ ਨੂੰ ਗੁਰਦੁਆਰਾ ਸ੍ਰੀ ਕਟਾਣਾ ਸਾਹਿਬ ਦੀ ਸੜਕ ਨੂੰ ਜਲਦ ਤੋਂ ਜਲਦ ਬਣਾਉਣ ਦੀ ਮੰਗ ਕੀਤੀ ਗਈ¢ ਇਸ ਮੌਕੇ ਰੋਸ ਪ੍ਰਦਰਸ਼ਨ ਕਰ ਰਹੇ ਆਗੂਆਂ ਨੇ ਸਾਂਝੇ ਤੌਰ ਤੇ ਕਿਹਾ ਕਿ ਜੇਕਰ ਵਿਧਾਨ ਸਭਾ ਦੀਆਂ ਆਗਾਮੀ ਆ ਰਹੀਆਂ ਚੋਣਾਂ ਤੋਂ ਪਹਿਲਾਂ ਇਸ ਸੜਕ ਨੂੰ ਨਾ ਬਣਵਾਇਆ ਗਿਆ ਤਾਂ ਚੋਣਾਂ ਵਿਚ ਖੜ੍ਹਨ ਵਾਲ਼ੇ ਸਾਰੇ ਆਗੂਆਂ ਦਾ ਮੁਕੰਮਲ ਬਾਈਕਾਟ ਕਰਕੇ ਪਿੰਡਾਂ ਵਿਚ ਆਉਣ ਤੇ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ¢ ਮੌਕੇ ਤੇ ਪੁੱਜੇ ਥਾਣਾ ਕੂੰਮਕਲਾਂ ਦੇ ਐੱਸ. ਐੱਚ. ਓ. ਹਰਵਿੰਦਰ ਸਿੰਘ ਵਲੋਂ ਸਬੰਧਿਤ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਰਾਬਤਾ ਕਾਇਮ ਕਰਕੇ ਸੜਕ ਦਾ ਕੰਮ 5 ਦਿਨਾਂ ਅੰਦਰ ਸ਼ੁਰੂ ਕਰਵਾਉਣ ਦੇ ਵਿਸਵਾਸ਼ ਦਿਵਾਉਣ ਤੋਂ ਬਾਅਦ ਹਲਕੇ ਦੀਆਂ ਸੰਗਤਾਂ ਵਲੋਂ ਧਰਨੇ ਦੀ ਸਮਾਪਤੀ ਕੀਤੀ ਗਈ¢ ਇਸ ਮੌਕੇ ਗੁਰਚਰਨ ਸਿੰਘ ਹਵਾਸ ਕਿਸਾਨ ਆਗੂ, ਸਾਧੂ ਸਿੰਘ ਪੰਜੇਟਾ ਕਿਸਾਨ ਆਗੂ, ਲੋਕ ਇਨਸਾਫ ਪਾਰਟੀ ਦੇ ਹਲਕਾ ਸਾਹਨੇਵਾਲ ਦੇ ਇੰਚਾਰਜ ਗੁਰਮੀਤ ਸਿੰਘ ਮੁੰਡੀਆਂ, ਰਸ਼ਪਾਲ ਸਿੰਘ ਉਪਲਾਂ, ਪਰਮਿੰਦਰ ਸਿੰਘ ਪੱਪੂ, ਜ਼ੋਰਾ ਸਿੰਘ ਮੈਨੇਜਰ ਗੁਰਦੁਆਰਾ ਕਟਾਣਾ ਸਾਹਿਬ, ਗਿਆਨੀ ਕਿੰਗੀ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸਾਹਿਬ, ਗਈ ਹਰਮਿੰਦਰ ਸਿੰਘ ਲੱਲਕਲਾਂ, ਦਿਲਬਾਗ ਸਿੰਘ ਗਿੱਲ ਪ੍ਰਧਾਨ ਪੰਚਾਇਤ ਯੂਨੀਅਨ, ਲਖਵੰਤ ਸਿੰਘ ਦਬੁਰਜੀ ਪੰਥਕ ਆਗੂ, ਐਡਵੋਕੇਟ ਸਿਮਰਨਜੀਤ ਕੌਰ ਗਿੱਲ, ਮਨਪ੍ਰੀਤ ਸਿੰਘ ਧਾਮੀ, ਹਰਿੰਦਰ ਸਿੰਘ ਖ਼ਾਲਸਾ, ਰਾਜਿੰਦਰ ਸਿੰਘ ਰਾਜੂ ਨਾਮਧਾਰੀ, ਗੁਰਬਖ਼ਸ਼ ਸਿੰਘ ਪਨੇਸਰ, ਸੈਂਬੀ ਗੱਦੋਵਾਲ, ਗੁਰਬਖ਼ਸ਼ ਸਿੰਘ ਗੱਦੋਵਾਲ, ਤਰਲੋਕ ਸਿੰਘ ਸੱਤਿਆਗ੍ਰਹੀ, ਸਰਪੰਚ ਮਨਜਿੰਦਰ ਸਿੰਘ ਕੋਟ ਗੰਗੂਰਾਏ, ਜ਼ੋਰਾ ਸਿੰਘ ਜਪੰਜੇਟਾ, ਹਰਪ੍ਰੀਤ ਸਿੰਘ ਕਟਾਣੀ, ਗੁਰਮੁਖ ਸਿੰਘ ਕਟਾਣੀ, ਗੁਰਦੀਪ ਸਿੰਘ ਪੰਚ, ਬੂਟਾ ਸਿੰਘ ਪੰਚ, ਮਨਜੀਤ ਸਿੰਘ ਜੀਤੀ ਪੰਚ, ਰਾਜਵਿੰਦਰ ਸਿੰਘ ਪੰਚ ਰਾਜ ਕੁਮਾਰ ਵਰਮਾ ਆਦਿ ਹਾਜ਼ਰ ਸਨ ¢

ਪੁਰਾਣੀ ਪੈਨਸ਼ਨ ਬਹਾਲੀ ਲਈ 9 ਦਸੰਬਰ ਨੂੰ ਪਟਿਆਲੇ ਵਿਖੇ ਨਵਜੋਤ ਸਿੱਧੂ ਦੇ ਘਰ ਦਾ ਕੀਤਾ ਜਾਵੇਗਾ ਘਿਰਾਓ

ਖੰਨਾ, 5 ਦਸੰਬਰ (ਹਰਜਿੰਦਰ ਸਿੰਘ ਲਾਲ)-ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਆਗੂ ਸੁਖਦੇਵ ਸਿੰਘ ਬੈਨੀਪਾਲ ਤੇ ਹਰਦੀਪ ਸਿੰਘ ਬਾਹੋਮਾਜਰਾ ਨੇ ਦੱਸਿਆ,ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ 9 ਦਸੰਬਰ ਨੂੰ ਪਟਿਆਲਾ ਵਿਖੇ ਕਾਂਗਰਸ ਦੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਦਿੱਤਾ ਮੰਗ ਪੱਤਰ

ਖੰਨਾ, 5 ਦਸੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਧੀਮਾਨ)-ਖੰਨਾ ਵਿਖੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀ ਖੰਨਾ ਫੇਰੀ ਮੌਕੇ ਆਸ਼ਾ ਵਰਕਰਾਂ ਵਲੋਂ ਆਪਣੀਆਂ ਮੰਗਾਂ ਸੰਬੰਧੀ ਉਨ੍ਹਾਂ ਨੂੰ ਇਕ ਮੰਗ ਪੱਤਰ ਦਿੱਤਾ ਗਿਆ¢ ਇਸ ਮੌਕੇ ਸੂਬਾ ਪ੍ਰਧਾਨ ਆਸ਼ਾ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਉਜਾਗਰ ਸਿੰਘ ਬੈਨੀਪਾਲ ਪੀ.ਏ.ਸੀ. ਕਮੇਟੀ ਦੇ ਮੈਂਬਰ ਨਿਯੁਕਤ

ਮਾਛੀਵਾੜਾ ਸਾਹਿਬ, 5 ਦਸੰਬਰ (ਸੁਖਵੰਤ ਸਿੰਘ ਗਿੱਲ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਛੀਵਾੜਾ ਦੇ ਸੀਨੀਅਰ ਅਕਾਲੀ ਆਗੂ ਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ ਨੂੰ ਪਾਰਟੀ ਦੇ ਸਿਆਸੀ ਮਾਮਲਿਆਂ ਦੀ ਕਮੇਟੀ ...

ਪੂਰੀ ਖ਼ਬਰ »

ਡਾ. ਬੱਲੀ ਤੇ ਬੌਂਦਲੀ ਨੇ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਦਿੱਤਾ ਭਰੋਸਾ

ਸਮਰਾਲਾ, 5 ਦਸੰਬਰ (ਕੁਲਵਿੰਦਰ ਸਿੰਘ)-ਸ੍ਰੋ. ਅ. ਦਲ ਦੀ ਹਾਈਕਮਾਂਡ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਦੀਆ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਹਲਕਾ ਸਮਰਾਲਾ ਤੋਂ ਪਾਰਟੀ ਦੇ ਸਰਗਰਮ ਤੇ ਮਿਹਨਤੀ ਆਗੂ ਤੇ ਬੀ. ਸੀ. ਵਿੰਗ ਦੇ ਕੌਮੀ ਮੀਤ ਪ੍ਰਧਾਨ ਡਾ. ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ 'ਚ ਕਥਿਤ ਦੋਸ਼ੀ ਲੜਕੀ ਸਮੇਤ ਕਾਬੂ

ਖੰਨਾ, 5 ਦਸੰਬਰ (ਮਨਜੀਤ ਧੀਮਾਨ)-ਨਬਾਲਗ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾਉਣ ਦਾ ਦੋਸ਼ 'ਚ ਖੰਨਾ ਪੁਲਿਸ ਨੇ ਕਥਿਤ ਦੋਸ਼ੀ ਨੂੰ ਲੜਕੀ ਸਮੇਤ ਪੁਲਿਸ ਨੇ ਕਾਬੂ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਖੰਨਾ ਦੇ ਏ.ਐੱਸ.ਆਈ ਬਲਦੇਵ ਰਾਜ ਨੇ ...

ਪੂਰੀ ਖ਼ਬਰ »

10 ਗਰਾਮ ਸਮੈਕ ਸਮੇਤ 1 ਵਿਅਕਤੀ ਕਾਬੂ, ਪੁਲਿਸ ਰਿਮਾਂਡ 'ਤੇ

ਖੰਨਾ, 5 ਦਸੰਬਰ (ਮਨਜੀਤ ਧੀਮਾਨ)-ਥਾਣਾ ਸਿਟੀ ਖੰਨਾ-2 ਪੁਲਿਸ ਨੇ 10 ਗਰਾਮ ਸਮੈਕ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਆਕਾਸ਼ ਦੱਤ ਨੇ ਕਿਹਾ ਕਿ ਏ.ਐੱਸ.ਆਈ ਸਰਜੰਗਦੀਪ ਸਿੰਘ ਅਤੇ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਪੁਲਿਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX