ਤਾਜਾ ਖ਼ਬਰਾਂ


ਆਈ.ਪੀ.ਐੱਲ.2022 : ਰਾਜਸਥਾਨ ਪੁੱਜਿਆ ਫਾਈਨਲ 'ਚ , ਬੈਂਗਲੌਰ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ.2022 : ਬੈਂਗਲੌਰ ਨੇ ਰਾਜਸਥਾਨ ਨੂੰ 158 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪੰਜਾਬ ਸਰਕਾਰ ਨੇ ਮੁਲਾਜ਼ਮ ਜੀ.ਆਈ.ਐਸ. ਦੀਆਂ ਦਰਾਂ 4 ਗੁਣਾਂ ਵਧਾਈਆਂ
. . .  1 day ago
ਬੁਢਲਾਡਾ, 27 ਮਈ (ਸਵਰਨ ਸਿੰਘ ਰਾਹੀ)- ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਹਿਮਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਦੀ ਗਰੁੱਪ ਬੀਮਾ ਸਕੀਮ (ਜੀ. ਆਈ .ਐਸ.) ਦੀ ਅਦਾਇਗੀ ਵਿਚ ਚਾਰ ...
ਸੁਲਤਾਨਪੁਰ ਲੋਧੀ: ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰ ਕਾਬੂ
. . .  1 day ago
ਸੁਲਤਾਨਪੁਰ ਲੋਧੀ, 27 ਮਈ (ਲਾਡੀ, ਹੈਪੀ, ਥਿੰਦ)- ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ ਪੁਲਿਸ ਨੇ ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ 4 ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ।
ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 27 ਮਈ-ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
ਵਿਧਾਇਕ ਗੈਰੀ ਬੜਿੰਗ ਨੇ 54 ਲੱਖ ਦੀ ਕੀਮਤ ਵਾਲੀ ਕੈਮਬੀ ਮਸ਼ੀਨ ਨਗਰ ਕੌਂਸਲ ਅਮਲੋਹ ਦੇ ਕੀਤੀ ਹਵਾਲੇ
. . .  1 day ago
ਅਮਲੋਹ, 27 ਮਈ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅੱਜ ਸੀਵਰੇਜ ਦੀ ਸਫ਼ਾਈ ਲਈ 54 ਲੱਖ ਦੀ ਕੀਮਤ ਵਾਲੀ ਨਵੀ ਕੈਮਬੀ ਮਸ਼ੀਨ ਦੀਆਂ ਚਾਬੀਆਂ ਕਾਰਜ ਸਾਧਕ ਅਫ਼ਸਰ ਈ.ਓ. ਵਰਜਿੰਦਰ ਸਿੰਘ ਨੂੰ ਸੌਂਪੀਆਂ ਗਈਆਂ...
ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ ਗੁਰਦਾਸਪੁਰ
. . .  1 day ago
ਗੁਰਦਾਸਪੁਰ, 27 ਮਈ (ਗੁਰਪ੍ਰਤਾਪ ਸਿੰਘ)- ਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਬੀਤੇ ਕੱਲ੍ਹ ਕਾਹਨੂੰਵਾਨ ਬੇਟ ਦੇ ਇਲਾਕੇ 'ਚ ਨਿਸ਼ਾਨਦੇਹੀ ਕਰਨ ਗਏ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਿਸਾਨ...
ਮਾਛੀਵਾੜਾ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ, ਗਊ ਦੀ ਹੱਤਿਆ ਕਰਕੇ ਵਗਦੇ ਪਾਣੀ 'ਚ ਸੁੱਟਿਆ, ਜਾਂਚ 'ਚ ਜੁੱਟੀ ਪੁਲਿਸ
. . .  1 day ago
ਮਾਛੀਵਾੜਾ ਸਾਹਿਬ, 27 ਮਈ (ਮਨੋਜ ਕੁਮਾਰ)-ਸ਼ੁੱਕਰਵਾਰ ਦੀ ਸਵੇਰ ਮਾਛੀਵਾੜਾ ਤੋਂ ਝਾੜ ਸਾਹਿਬ ਜਾਂਦੀ ਸੜਕ 'ਤੇ ਪੈਂਦੇ ਦਿਨ-ਰਾਤ ਆਵਾਜਾਈ ਨਾਲ ਭਰੇ ਰਹਿਣ ਵਾਲੇ ਪਵਾਤ ਦੇ ਪੁੱਲ ਕੋਲ ਅਜਿਹਾ ਖ਼ੌਫ਼ਨਾਕ ਮੰਜਰ ਦੇਖਣ ਨੂੰ ਮਿਲਿਆ ਕਿ ਆਸ ਪਾਸ ਦਹਿਸ਼ਤ ਦਾ ਮਾਹੌਲ ਬਣ ਗਿਆ...
ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
. . .  1 day ago
ਨਵੀਂ ਦਿੱਲੀ, 27 ਮਈ-ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
ਖੰਨਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਬੱਚਿਆਂ ਸਮੇਤ ਮਾਂ ਦੀ ਮੌਕੇ 'ਤੇ ਮੌਤ
. . .  1 day ago
ਖੰਨਾ, 27 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨੇੜਲੇ ਪਿੰਡ ਅਲੌੜ ਨੇੜੇ ਜੀ.ਟੀ. ਰੋਡ 'ਤੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਕੰਟੇਨਰ ਕਾਰ ਹਾਦਸੇ ਦੌਰਾਨ 3 ਕਾਰ ਸਵਾਰਾਂ ਜਿਨ੍ਹਾਂ 'ਚ 2 ਬੱਚੇ ਅਤੇ ਉਨ੍ਹਾਂ ਦੀ ਮਾਂ ਦੀ ਮੌਤ ਹੋ ਜਾਣ ਦੀ ਖ਼ਬਰ...
ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਜਪਾ ਆਗੂਆਂ ਵਲੋਂ ਵਿਧਾਇਕ ਡਾ.ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਲਗਾਏ ਪੋਸਟਰ
. . .  1 day ago
ਛੇਹਰਟਾ, 27 ਮਈ (ਵਡਾਲੀ,ਸੁਰਿੰਦਰ ਸਿੰਘ ਵਿਰਦੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਵੱਖ-ਵੱਖ ਇਲਾਕਿਆਂ 'ਚ ਗੰਦਾ ਪਾਣੀ ਆਉਣ ਦੀ ਸਮੱਸਿਆ ਨੂੰ ਲੈ ਕੇ ਲੋਕ ਕਾਫੀ ਪ੍ਰੇਸ਼ਾਨ ਹਨ ਤੇ ਅੱਜ ਭਾਜਪਾ ਆਗੂ ਵਲੋਂ ਵਾਰਡ ਨੰਬਰ 83 'ਚ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਵਾਏ...
ਮੁੱਖ ਮੰਤਰੀ ਭਗਵੰਤ ਮਾਨ ਜਲਦ ਪੰਜਾਬ ਪੁਲਿਸ ਦੇ 4358 ਸਿਪਾਹੀਆਂ ਨੂੰ ਦੇਣਗੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ, 27 ਮਈ-ਮੁੱਖ ਮੰਤਰੀ ਭਗਵੰਤ ਮਾਨ ਜਲਦ ਪੰਜਾਬ ਪੁਲਿਸ ਦੇ 4358 ਸਿਪਾਹੀਆਂ ਨੂੰ ਦੇਣਗੇ ਨਿਯੁਕਤੀ ਪੱਤਰ
ਮੁੱਖ ਮੰਤਰੀ ਵਲੋਂ ਪੰਜਾਬ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ
. . .  1 day ago
ਸੀਚੇਵਾਲ (ਜਲੰਧਰ), 27 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ ਦਿੱਤਾ ਹੈ। ਇੱਥੇ ਸ਼ੁੱਕਰਵਾਰ ਨੂੰ ਸੰਤ ਅਵਤਾਰ ਸਿੰਘ ਜੀ ਦੀ 34ਵੀਂ ਬਰਸੀ ਮੌਕੇ ਕਰਵਾਏ ਸਮਾਗਮ 'ਚ ਭਾਗ ਲੈਣ ਪੁੱਜੇ ਮੁੱਖ ਮੰਤਰੀ...
ਲੱਦਾਖ ਦੇ ਤੁਰਤੁਕ ਸੈਕਟਰ ’ਚ ਵੱਡਾ ਹਾਦਸਾ, ਫ਼ੌਜੀਆਂ ਨੂੰ ਲੈ ਕੇ ਜਾ ਰਿਹਾ ਟਰੱਕ ਨਦੀ ’ਚ ਡਿੱਗਿਆ, 7 ਜਵਾਨਾਂ ਦੀ ਮੌਤ
. . .  1 day ago
ਲੇਹ, 27 ਮਈ-ਲੱਦਾਖ ਦੇ ਤੁਰਤੁਕ ਸੈਕਟਰ 'ਚ ਇਕ ਸੜਕ ਹਾਦਸੇ 'ਚ ਸੱਤ ਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਜਵਾਨਾਂ ਨੂੰ ਰੈਸਕਿਊ ਦੇ ਲਈ ਹਵਾਈ ਫ਼ੌਜ ਦੀ ਮਦਦ ਲਈ ਜਾ ਰਹੀ ਹੈ। ਮੀਡੀਆ ਰਿਪੋਰਟ ਮੁਤਾਬਿਕ ਫ਼ੌਜ ਦੀ ਗੱਡੀ ਦੇ ਸ਼ਯੋਦ ਨਹਿਰ 'ਚ ਡਿੱਗਣ ਕਾਰਨ ਇਹ ਹਾਦਸਾ ਹੋਇਆ।
ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਬਾਬਾ ਬਕਾਲਾ ਸਾਹਿਬ ਮੋੜ 'ਤੇ ਰੇਲਵੇ ਟਰੈਕ ਕੀਤਾ ਜਾਮ
. . .  1 day ago
ਬਾਬਾ ਬਕਾਲਾ ਸਾਹਿਬ, 27 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਮੋੜ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਕਿਸਾਨਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਖੰਡ...
ਅਦਾਲਤ ਨੇ ਵਿਜੈ ਸਿੰਗਲਾ ਅਤੇ ਉਸ ਦੇ ਭਾਣਜੇ ਨੂੰ ਭੇਜਿਆ 14 ਦਿਨਾਂ ਦੀ ਨਿਆਇਕ ਹਿਰਾਸਤ 'ਤੇ
. . .  1 day ago
ਐੱਸ.ਏ.ਐੱਸ.ਨਗਰ, 27 ਮਈ (ਜਸਬੀਰ ਸਿੰਘ ਜੱਸੀ)-ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਓ.ਐੱਸ. ਡੀ. ਭਾਣਜੇ ਪ੍ਰਦੀਪ ਕੁਮਾਰ ਨੂੰ ਅੱਜ ਮੁਹਾਲੀ ਅਦਾਲਤ 'ਚ ਪੇਸ਼ ਕੀਤਾ ਗਿਆ...
ਟਰਾਂਸਪੋਰਟ ਮੰਤਰੀ ਵਲੋਂ ਅੱਧੀ ਰਾਤ ਤੱਕ ਅੰਮ੍ਰਿਤਸਰ ਜੀ.ਟੀ. ਰੋਡ ਵਿਖੇ ਵਾਹਨਾਂ ਦੀ ਕੀਤੀ ਜਾਂਚ
. . .  1 day ago
ਅੰਮ੍ਰਿਤਸਰ, 27 ਮਈ (ਸੁਰਿੰਦਰਪਾਲ ਸਿੰਘ ਵਰਪਾਲ )-ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵਲੋਂ ਅੰਮ੍ਰਿਤਸਰ 'ਚ ਵਾਹਨਾਂ ਦੀ ਜਾਂਚ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀਤੀ ਰਾਤ ਵੀ ਉਨ੍ਹਾਂ ਨੇ ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ ਅਤੇ ਵੱਲਾ ਬਾਈਪਾਸ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਤਲਵੰਡੀ ਸਾਬੋ/ ਸੀਂਗੋ ਮੰਡੀ, 27 ਮਈ (ਲਖਵਿੰਦਰ ਸ਼ਰਮਾ)-ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਨਥੇਹਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਪਰਮਜੀਤ ਸਿੰਘ (57) ਪੁੱਤਰ ਸੁਖਦੇਵ ਸਿੰਘ ਨੇ ਕਰਜ਼ੇ ਦੀ ਪ੍ਰੇਸ਼ਾਨੀ ਤੇ ਚੱਲਦਿਆਂ ਆਪਣੇ ਖੇਤ 'ਚ ਜਾ ਕੇ ਜ਼ਹਿਰੀਲੀ ਦਵਾਈ ਪੀ ਲਈ, ਜਿਸ ਬਾਰੇ ਉਸ ਨੇ ਆਪਣੇ...
ਬਰਖ਼ਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਦਾਲਤ ਵਿਚ ਪੇਸ਼
. . .  1 day ago
ਐੱਸ. ਏ. ਐੱਸ .ਨਗਰ, 27 ਮਈ (ਜਸਬੀਰ ਸਿੰਘ ਜੱਸੀ) - ਬਰਖ਼ਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਅਦਾਲਤ ਵਿਚ ਲਿਆਂਦਾ ਗਿਆ ਹੈ,...
ਕਰੂਜ਼ ਮਾਮਲੇ 'ਤੇ ਐਨ.ਸੀ.ਬੀ. ਦੇ ਮੁਖੀ ਐਸ.ਐਨ. ਦਾ ਬਿਆਨ
. . .  1 day ago
ਮੁੰਬਈ, 27 ਮਈ - ਕਰੂਜ਼ ਮਾਮਲੇ 'ਤੇ ਮੁੰਬਈ ਡਰੱਗਜ਼ 'ਤੇ ਐਨ.ਸੀ.ਬੀ. ਦੇ ਮੁਖੀ ਐਸ.ਐਨ. ਦਾ ਕਹਿਣਾ ਹੈ ਕਿ ਸਾਰੀਆਂ ਜਾਂਚਾਂ ਦੇ ਸਿੱਟੇ 'ਤੇ, ਅਸੀਂ ਇਸ ਨਤੀਜੇ 'ਤੇ ...
ਹਰਪਾਲ ਸਿੰਘ ਚੀਮਾ ਨੇ ਮਿਲਕਫੈੱਡ 'ਚ 21 ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ, 27 ਮਈ-ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮਿਲਕਫੈੱਡ 'ਚ 21 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ। ਇਸ ਮੌਕੇ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਵਧਾਈ ਵੀ ਦਿੱਤੀ।
ਸਾਢੇ 27 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਮਈ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ ਦੀ ਪੁਲਿਸ ਨੇ ਸਾਢੇ 27 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਨ੍ਹਾਂ ਦੇ ਕਬਜ਼ੇ 'ਚੋਂ ਸਾਢੇ ਪੰਜ ਕਿੱਲੋ ਹੈਰੋਇਨ ਬਰਾਮਦ...
ਫ਼ਾਜ਼ਿਲਕਾ: ਬੀ.ਐੱਸ.ਐੱਫ਼. ਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਫ਼ਾਜ਼ਿਲਕਾ, 27 ਮਈ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ 'ਚ ਇਕ ਬੀ.ਐੱਸ.ਐੱਫ. ਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜਵਾਨ ਦੇ ਆਪਣੇ ਸਰਵਿਸ ਹਥਿਆਰ ਨਾਲ ਗੋਲੀ ਲੱਗੀ...
ਓ.ਪੀ. ਚੌਟਾਲਾ ਨੂੰ ਹੋਈ 4 ਸਾਲ ਦੀ ਸਜ਼ਾ
. . .  1 day ago
ਨਵੀਂ ਦਿੱਲੀ, 27 ਮਈ-ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ 'ਚ ਦਿੱਲੀ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓ.ਪੀ. ਚੌਟਾਲਾ ਨੂੰ 4 ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਓ.ਪੀ. ਚੌਟਾਲਾ ਨੂੰ 50 ਲੱਖ ਰੁਪਏ ਦਾ ਜੁਰਮਾਨਾ...
ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਖ਼ਾਨ ਨੂੰ ਡਰੱਗ ਕੇਸ 'ਚ ਮਿਲੀ ਰਾਹਤ
. . .  1 day ago
ਨਵੀਂ ਦਿੱਲੀ, 27 ਮਈ-ਅਦਾਕਾਰ ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਖ਼ਾਨ ਨੂੰ ਡਰੱਗ ਕੇਸ ਤੋਂ ਛੁਟਕਾਰਾ ਮਿਲ ਗਿਆ ਹੈ। ਨਾਰਕੋਟਿਕਸ ਕੰਟਰੋਲ ਬਿਊਰੋ ਯਾਨੀ ਐੱਨ.ਸੀ.ਬੀ. ਨੇ ਆਰੀਅਨ ਖ਼ਾਨ ਨੂੰ ਡਰੱਗ ਕੇਸ ਮਾਮਲੇ 'ਚ ਕਲੀਨ ਚਿੱਟ ਦੇ ਦਿੱਤੀ ਹੈ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 21 ਮੱਘਰ ਸੰਮਤ 553

ਬਰਨਾਲਾ

ਉਸਾਰੀ ਅਧੀਨ ਫ਼ੈਕਟਰੀ ਦੇ ਗੇਟ ਦੇ ਧਰਨਾਕਾਰੀਆਂ ਵਲੋਂ ਨਾਅਰੇਬਾਜ਼ੀ

ਰੂੜੇਕੇ ਕਲਾਂ, 5 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਰੂੜੇਕੇ ਖ਼ੁਰਦ ਤੋਂ ਪਿੰਡ ਬੱਲ੍ਹੋ ਰੋਡ 'ਤੇ ਬੱਲ੍ਹੋ ਦੀ ਜ਼ਮੀਨ 'ਚ ਲੱਗ ਰਹੀ ਉਸਾਰੀ ਅਧੀਨ ਫ਼ੈਕਟਰੀ ਦੇ ਵਿਰੋਧ 'ਚ ਪਿੰਡ ਰੂੜੇਕੇ ਖ਼ੁਰਦ ਅਤੇ ਬੱਲ੍ਹੋ ਦੇ ਵਸਨੀਕਾਂ ਵਲੋਂ ਸਾਂਝੇ ਤੌਰ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਦੀ ਅਗਵਾਈ ਵਿਚ ਪਿਛਲੇ 17 ਦਿਨਾਂ ਤੋਂ ਦਿਨ-ਰਾਤ ਦੇ ਲਾਏ ਰੋਸ ਧਰਨੇ ਦੌਰਾਨ ਧਰਨਾਕਾਰੀਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਫ਼ੈਕਟਰੀ ਲਗਾਉਣ ਦਾ ਤਿੱਖਾ ਵਿਰੋਧ ਕੀਤਾ | ਧਰਨਾਕਾਰੀਆਂ ਪ੍ਰਧਾਨ ਜਸਵੀਰ ਸਿੰਘ ਰੂੜੇਕੇ ਖ਼ੁਰਦ, ਗੁਰਵਿੰਦਰ ਸਿੰਘ, ਸੁਖਜਿੰਦਰ ਸਿੰਘ, ਪ੍ਰਧਾਨ ਗੁਰਵਿੰਦਰ ਸਿੰਘ ਬੱਲ੍ਹੋ, ਕਰਮਜੀਤ ਸਿੰਘ ਬੱਲ੍ਹੋ, ਸੁਖਦੇਵ ਸਿੰਘ, ਦਾਰਾ ਸਿੰਘ, ਗੁਰਪ੍ਰੀਤ ਸਿੰਘ, ਰੂਪ ਸਿੰਘ, ਗੁਰਤੇਜ ਸਿੰਘ ਆਦਿ ਨੇ ਕਿਹਾ ਕਿ ਰਹਾਇਸ਼ੀ ਘਰਾਂ ਅਤੇ ਪਿੰਡ ਰੂੜੇਕੇ ਖ਼ੁਰਦ ਦੇ ਬਿਲਕੁਲ ਨੇੜੇ ਲੱਗ ਰਹੀ ਫ਼ੈਕਟਰੀ ਨਾਲ ਪਿੰਡ ਵਾਸੀਆਂ ਦਾ ਉਜਾੜਾ ਹੋਵੇਗਾ | ਫ਼ੈਕਟਰੀ ਵਿਚੋਂ ਪੈਦਾ ਹੋਏ ਸ਼ੋਰ, ਹਵਾ, ਪਾਣੀ ਪ੍ਰਦੂਸ਼ਣ ਕਾਰਨ ਪਿੰਡ ਵਾਸੀਆਂ ਨੂੰ ਆਪਣੇ ਘਰ ਛੱਡ ਕੇ ਜਾਣ ਲਈ ਮਜਬੂਰ ਹੋਣਾ ਪਵੇਗਾ | ਜਦੋਂ ਇੱਥੇ ਇਹ ਫ਼ੈਕਟਰੀ ਲੱਗ ਗਈ ਤਾਂ ਇਸ ਨਾਲ ਹੋਰ ਸਹਾਇਕ ਉਦਯੋਗ ਲਗਾਏ ਜਾਣਗੇ | ਜਿਨ੍ਹਾਂ ਨੂੰ ਲਗਾਉਣ ਲਈ ਕਿ ਇਲਾਕੇ ਦੇ ਕਿਸਾਨਾਂ ਦੀਆਂ ਜ਼ਮੀਨਾਂ ਧੌਲਾ ਅਤੇ ਸੰਘੇੜਾ ਦੀ ਤਰ੍ਹਾਂ ਧੱਕੇਸ਼ਾਹੀ ਨਾਲ ਖੋਹੀਆਂ ਜਾਣਗੀਆਂ | ਧਰਨਾਕਾਰੀਆਂ ਨੇ ਪੰਜਾਬ ਸਰਕਾਰ ਅਤੇ ਸਬੰਧਿਤ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਰਿਹਾਇਸ਼ੀ ਖੇਤਰ ਵਿਚ ਲਗਾਈ ਜਾ ਰਹੀ ਫ਼ੈਕਟਰੀ ਤੁਰੰਤ ਬੰਦ ਕੀਤੀ ਜਾਵੇ | ਜਦੋਂ ਇਸ ਸਬੰਧੀ ਫ਼ੈਕਟਰੀ ਦੇ ਅਧਿਕਾਰੀ ਗੁਰਮੀਤ ਸਿੰਘ ਬੱਲ੍ਹੋ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਭਲਾਈ ਲਈ ਫ਼ੈਕਟਰੀ ਲਗਾ ਰਹੇ ਹਾਂ | ਜਿਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ, ਸਾਡੀ ਫ਼ੈਕਟਰੀ ਕੋਈ ਪ੍ਰਦੂਸ਼ਣ ਪੈਦਾ ਨਹੀਂ ਕਰੇਗੀ | ਸਾਡੇ ਵਲੋਂ ਪਿੰਡ ਬੱਲ੍ਹੋ ਵਿਖੇ ਇਲਾਕਾ ਨਿਵਾਸੀਆਂ ਦੀ ਭਲਾਈ ਲਈ ਅਨੇਕਾਂ ਕਾਰਜ ਕੀਤੇ ਜਾ ਰਹੇ ਹਨ | ਫ਼ੈਕਟਰੀ ਵਿਚ ਇਲਾਕੇ ਦੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਪਹਿਲ ਦੇ ਅਧਾਰ 'ਤੇ ਰੁਜ਼ਗਾਰ ਦਿੱਤਾ ਜਾਵੇਗਾ |

ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ 'ਤੇ ਧਰਨਾ 431ਵੇਂ ਦਿਨ ਵੀ ਜਾਰੀ

ਬਰਨਾਲਾ, 5 ਦਸੰਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ਾ ਦਿਵਾਉਣ, ਕਿਸਾਨਾਂ 'ਤੇ ਦਰਜ ਕੇਸ ਰੱਦ ਕਰਵਾਉਣ ਅਤੇ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਭਾਜਪਾ ਐਸ.ਟੀ. ਸੈੱਲ ਦਾ ਜ਼ਿਲ੍ਹਾ ਪ੍ਰਧਾਨ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਬਰਨਾਲਾ, 5 ਦਸੰਬਰ (ਰਾਜ ਪਨੇਸਰ)-ਬਰਨਾਲਾ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਭਾਰਤੀ ਜਨਤਾ ਪਾਰਟੀ ਦਾ ਐਸ.ਟੀ. ਸੈਲ ਦਾ ਜ਼ਿਲ੍ਹਾ ਪ੍ਰਧਾਨ ਸਿੰਦਾ ਨਾਥ ਆਪਣੇ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਿਲ ਹੋ ਗਿਆ | ਇਨ੍ਹਾਂ ਨੂੰ ਪੰਜਾਬ ...

ਪੂਰੀ ਖ਼ਬਰ »

ਸੁਖਬੀਰ ਦੀ ਆਮਦ ਨੂੰ ਲੈ ਕੇ ਹਲਕਾ ਇੰਚਾਰਜ ਰਾਹੀ ਨੇ ਯੂਥ ਵਿੰਗ ਨਾਲ ਕੀਤੀ ਮੀਟਿੰਗ

ਤਪਾ ਮੰਡੀ, 5 ਦਸੰਬਰ (ਪ੍ਰਵੀਨ ਗਰਗ)-ਯੂਥ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਰਣਦੀਪ ਸਿੰਘ ਢਿਲਵਾਂ ਦੀ ਪ੍ਰੇਰਨਾ ਸਦਕਾ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਹੇਠ ਯੂਥ ਵਿੰਗ ਦੀ ਇਕ ਮੀਟਿੰਗ ਤਪਾ ਵਿਖੇ ਹੋਈ, ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੀ ਅਗਵਾਈ ਵਾਲੀ ਸਰਕਾਰ ਤੋਂ ਹਰ ਵਰਗ ਖ਼ੁਸ਼-ਪਰਮਜੀਤ ਸਿੰਘ ਮੌੜ

ਟੱਲੇਵਾਲ, 5 ਦਸੰਬਰ (ਸੋਨੀ ਚੀਮਾ)-ਮੁੱਖ ਮੰਤਰੀ ਪੰਜਾਬ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਜਿੱਥੇ ਪੰਜਾਬ ਦੇ ਸਭ ਵਰਗਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰ ਵਲੋਂ ਐਲਾਨ ਹੀ ਨਹੀਂ ਕੀਤੇ ਜਾ ਰਹੇ, ਸਗੋਂ ਲੋਕਾਂ ਦੇ ਹੱਕ ਵੀ ਉਨ੍ਹਾਂ ਨੂੰ ...

ਪੂਰੀ ਖ਼ਬਰ »

ਟੱਲੇਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਆਗੂਆਂ ਨੇ ਕੀਤੀ ਮੀਟਿੰਗ

ਟੱਲੇਵਾਲ, 5 ਦਸੰਬਰ (ਸੋਨੀ ਚੀਮਾ)-ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ 2022 ਦੀਆਂ ਚੋਣਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਵਿਕਾਸ ਅਤੇ ਪੰਜਾਬ ਦੇ ਲੋਕਾਂ ਨੂੰ ਮਿਲੀਆਂ ਸਹੂਲਤਾਂ ਨੂੰ ਅੱਗੇ ਰੱਖ ਕੇ ਲੜੇਗਾ | ਇਹ ਸ਼ਬਦ ਕੁਲਵੰਤ ਸਿੰਘ ਕੀਤੂ ਹਲਕਾ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮੋਤੀਆ ਬਿੰਦ ਜਾਂਚ ਲਈ ਪਿੰਡ ਢਿਲਵਾਂ 'ਚ ਕੈਂਪ

ਤਪਾ ਮੰਡੀ, 5 ਦਸੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ ਤਹਿਤ ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਪ੍ਰਵੇਸ਼ ਕੁਮਾਰ ਦੀ ਅਗਵਾਈ ਵਿਚ ਪਿੰਡ ਢਿਲਵਾਂ ਦੇ ...

ਪੂਰੀ ਖ਼ਬਰ »

ਮਜ਼ਦੂਰ ਵਰਗ ਵਲੋਂ ਸਬਸਿਡੀ 'ਤੇ ਦਿੱਤੇ ਜਾਣ ਵਾਲੇ ਖੇਤੀਬਾੜੀ ਸੰਦਾਂ ਦੇ ਮਾਮਲੇ 'ਚ ਦੋਗਲੀ ਨੀਤੀ ਅਪਣਾਏ ਜਾਣ ਦਾ ਦੋਸ਼

ਸ਼ਹਿਣਾ, 5 ਦਸੰਬਰ (ਸੁਰੇਸ਼ ਗੋਗੀ)-ਪਰਾਲੀ ਦੀ ਸਾਂਭ ਸੰਭਾਲ ਲਈ ਮਜਦੂਰ ਵਰਗ ਵਲੋਂ ਖੇਤੀਬਾੜੀ ਸੰਦ ਦੇਣ ਦੇ ਮਾਮਲੇ ਵਿਚ ਖੇਤੀਬਾੜੀ ਵਿਭਾਗ 'ਤੇ ਕੁੱਝ ਮਜਦੂਰ ਵਰਗ ਦੇ ਲੋਕਾਂ ਨੇ ਦੋਗਲੀ ਨੀਤੀ ਅਪਣਾ ਕੇ ਖੱਜਲ ਖੁਆਰ ਕਰਨ ਦੇ ਦੋਸ਼ ਲਾਏ ਹਨ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਡਿਊਟੀ 'ਚ ਵਿਘਨ ਪਾਉਣ ਦੇ ਦੋਸ਼ 'ਚ ਨਾਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਬਰਨਾਲਾ, 5 ਦਸੰਬਰ (ਰਾਜ ਪਨੇਸਰ)-ਥਾਣਾ ਸਿਟੀ ਬਰਨਾਲਾ ਪੁਲਿਸ ਵਲੋਂ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ ਵਿਚ ਨਾਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਦਲਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੁਲਿਸ ਵਲੋਂ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਮੈਂਬਰ ਨੂੰ ਪਿਸਤੌਲ ਤੇ ਕਾਰ ਸਮੇਤ ਕੀਤਾ ਕਾਬੂ

ਬਰਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਬਰਨਾਲਾ ਵਲੋਂ ਇੱਕ ਵਿਅਕਤੀ ਨੂੰ ਇਕ ਪਿਸਤੌਲ, 2 ਕਾਰਤੂਸਾਂ ਅਤੇ ਕਾਰ ਸਮੇਤ ਕਾਬੂ ਕੀਤਾ ਗਿਆ ਹੈ | ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਲਕਾ ਮੀਨਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ਾ ...

ਪੂਰੀ ਖ਼ਬਰ »

ਸੀ.ਪੀ.ਆਈ. (ਐਮ) ਜ਼ਿਲ੍ਹਾ ਬਰਨਾਲਾ ਦੀ ਜਨਰਲ ਬਾਡੀ ਮੀਟਿੰਗ

ਬਰਨਾਲਾ, 5 ਦਸੰਬਰ (ਅਸ਼ੋਕ ਭਾਰਤੀ)-ਸੀ.ਪੀ.ਆਈ. (ਐਮ.) ਜ਼ਿਲ੍ਹਾ ਬਰਨਾਲਾ ਦੀ ਜਨਰਲ ਬਾਡੀ ਦੀ ਮੀਟਿੰਗ ਸਾਥੀ ਮਨਪ੍ਰੀਤ ਸਿੰਘ ਕਾਹਨੇਕੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਅਤੇ ਭੂਪ ਚੰਦ ਚੰਨੋ ਨੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ

ਹੰਡਿਆਇਆ, 5 ਦਸੰਬਰ (ਗੁਰਜੀਤ ਸਿੰਘ ਖੁੱਡੀ)-ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਇਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿਆਰਾ ਸਿੰਘ (60) ਵਾਸੀ ਵਾਰਡ ਨੰ: 5 ਹੰਡਿਆਇਆ 3 ਦਸੰਬਰ ਨੂੰ ਪਿੰਡ ਰੂੜੇਕੇ ਤੋਂ ਆਪਣੇ ਘਰ ਆ ਰਿਹਾ ਸੀ ਤਾਂ ਸੜਕ ...

ਪੂਰੀ ਖ਼ਬਰ »

ਰਾਜ ਕੁਮਾਰ ਧਨੌਲਾ ਜ਼ਿਲ੍ਹਾ ਮਿਉਂਸੀਪਲ ਯੂਨੀਅਨ ਦੇ ਪ੍ਰਧਾਨ ਬਣੇ

ਧਨੌਲਾ, 5 ਦਸੰਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਜ਼ਿਲ੍ਹਾ ਮਿਉਂਸੀਪਲ ਯੂਨੀਅਨ ਦੀ ਇਕ ਵਿਸ਼ੇਸ਼ ਇਕੱਤਰਤਾ ਅਸ਼ਵਨੀ ਕੁਮਾਰ ਲੇਖਾਕਾਰ ਅਤੇ ਰਮੇਸ਼ ਕੁਮਾਰ ਰਿਟਾਇਰਡ ਲੇਖਾਕਾਰ ਦੀ ਨਿਗਰਾਨੀ ਹੇਠ ਹੋਈ | ਜਿਸ ਦੌਰਾਨ ਸਰਬਸੰਮਤੀ ਨਾਲ ਦੋ ਸਾਲ ਲਈ ਜ਼ਿਲ੍ਹਾ ਜਥੇਬੰਦੀ ...

ਪੂਰੀ ਖ਼ਬਰ »

ਕਾਂਗਰਸੀ ਤੇ 'ਆਪ' ਲੜ ਰਹੇ ਹਨ ਦੂਜੇ ਨੰਬਰ ਦੀ ਲੜਾਈ-ਝੂੰਦਾਂ

ਸੰਗਰੂਰ, 5 ਦਸੰਬਰ (ਅਮਨਦੀਪ ਸਿੰਘ ਬਿੱਟਾ) - ਸ਼੍ਰੋਮਣੀ ਅਕਾਲੀ ਦਲ (ਬਾਦਲ), ਬਸਪਾ ਗੱਠਜੋੜ ਦੇ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਅਤੇ ਪਾਰਟੀ ਦੇ ਜ਼ਿਲ੍ਹਾ ਜੱਥੇਦਾਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਗੱਠਜੋੜ ਵਿਧਾਨ ਸਭਾ ਚੋਣਾਂ 2022 ਵਿਚ ...

ਪੂਰੀ ਖ਼ਬਰ »

ਬਾਦਲ ਪਰਿਵਰ ਦੀ ਅਕਾਲ ਤਖ਼ਤ ਦੇ ਜਥੇਦਾਰ ਰਾਹੀਂ ਸਿਆਸੀ ਮਾਮਲਿਆਂ 'ਚ ਵਰਤੋਂ ਮੰਦਭਾਗੀ- ਜਤਿੰਦਰ ਮੰਡੇਰ

ਧੂਰੀ, 5 ਦਸੰਬਰ (ਸੁਖਵੰਤ ਸਿੰਘ ਭੁੱਲਰ) - ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਸ. ਜਤਿੰਦਰ ਸਿੰਘ ਮੰਡੇਰ ਨੇ ਗੱਲਬਾਤ ਕਰਦੇ ਕਿਹਾ ਕਿ ਬਾਦਲ ਪਰਿਵਾਰ ਜਿਸ ਤਰ੍ਹਾਂ ਸਿੱਖ ਸੰਸਥਾਵਾਂ ਨੰੂ ਆਪਣੇ ਨਿੱਜੀ ਮੁਫਾਦਾ, ਸਿਆਸੀ ਹਿੱਤਾਂ ਲਈ ਵਰਤ ਰਹੇ ਹਨ ਉਸ ...

ਪੂਰੀ ਖ਼ਬਰ »

ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੀਤੀ ਨੁੱਕੜ ਮੀਟਿੰਗ

ਜਖੇਪਲ, 5 ਨਵੰਬਰ (ਮੇਜਰ ਸਿੰਘ ਸਿੱਧੂ) - ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾ ਦੇ ਸੰਬੰਧ ਵਿਚ ਆਮ ਆਦਮੀ ਪਾਰਟੀ ਦੇ ਦਿੜ੍ਹਬਾ ਤੋਂ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਸ. ਹਰਪਾਲ ਸਿੰਘ ਚੀਮਾ ਨੇ ਪਾਰਟੀ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਜਿਵੇਂ ਕਿ ਔਰਤਾਂ ਨੂੰ ...

ਪੂਰੀ ਖ਼ਬਰ »

ਪਾਵਰਕਾਮ ਦੇ ਕਰਮਚਾਰੀਆਂ ਕੀਤੀ ਰੋਸ ਰੈਲੀ

ਭਵਾਨੀਗੜ੍ਹ, 5 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਪਾਵਰਕਾਮ ਦਫ਼ਤਰ ਅੱਗੇ ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ, ਟੀ.ਐਸ.ਯੂ ਅਤੇ ਐਮ.ਐਸ.ਯੂ ਵਲੋਂ ਪਾਵਰਕਾਮ ਮੈਨੇਜਮੈਂਟ ਅਤੇ ਪਾਵਰਕਾਮ ਦੇ ਜੁਆਇੰਟ ਫੋਰਮ ਅਤੇ ਏਕਤਾ ਮੰਚ ਨਾਲ ਕੀਤੇ ਸਮਝੌਤਿਆਂ ਨੂੰ ਲਾਗੂ ਨਾ ਕਰਨ ਦੇ ...

ਪੂਰੀ ਖ਼ਬਰ »

ਭੀਮ ਸਿੰਘ ਆਪ ਦੇ ਵਪਾਰ ਮੰਡਲ ਦੇ ਸ਼ਹਿਰੀ ਪ੍ਰਧਾਨ ਨਿਯੁਕਤ

ਭਵਾਨੀਗੜ੍ਹ, 2 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਆਮ ਆਦਮੀ ਪਾਰਟੀ ਵਲੋਂ ਪਾਰਟੀ ਦਾ ਵਿਸਥਾਰ ਕਰਦਿਆਂ ਭੀਮ ਸਿੰਘ ਭਵਾਨੀਗੜ੍ਹ ਨੂੰ ਵਪਾਰ ਵਿੰਗ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਆਪ ਆਗੂ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਲੱਡੂ ਵੰਡ ਕੇ ਮਨਾਈ ਖ਼ੁਸ਼ੀ

ਲਹਿਰਾਗਾਗਾ, 5 ਦਸੰਬਰ (ਗਰਗ, ਢੀਂਡਸਾ, ਖੋਖਰ) - ਮੰਡਲ ਲਹਿਰਾ ਗਾਗਾ ਵਿਖੇ ਸਮੂਹ ਬਿਜਲੀ ਮੁਲਾਜ਼ਮ ਸਾਰੀਆਂ ਹੀ ਜਥੇਬੰਦੀਆਂ ਦੇ ਆਗੂਆਂ ਨੇ ਪਾਵਰਕਾਮ ਵਲੋਂ ਲੰਮੇ ਸਮੇਂ 1-12-11 ਤੋਂ ਲਟਕਦੇ ਆ ਰਹੇ ਪੇ-ਬੈਂਡ ਨੂੰ ਸੰਘਰਸ਼ ਰਾਹੀਂ ਜਿੱਤ ਕੇ ਖ਼ੁਸ਼ੀ ਜ਼ਾਹਰ ਕਰਦਿਆਂ ਲੱਡੂ ...

ਪੂਰੀ ਖ਼ਬਰ »

ਸੂਬੇਦਾਰ ਕੁੰਭਾ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਕੌਹਰੀਆਂ, 5 ਦਸੰਬਰ (ਮਾਲਵਿੰਦਰ ਸਿੰਘ ਸਿੱਧੂ) - ਬੀਤੇ ਦਿਨੀਂ ਸੂਬੇਦਾਰ ਕੁੰਭਾ ਸਿੰਘ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੇ ਨਮਿੱਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਗੁਰਦੁਆਰਾ ਸਾਹਿਬ ਪਿੰਡ ਲਾਡਬੰਨਜਾਰਾ ਖ਼ੁਰਦ ਵਿਚ ਪਾਏ ਗਏ | ਭੋਗ ਉਪਰੰਤ ਬਾਬਾ ...

ਪੂਰੀ ਖ਼ਬਰ »

ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਦੇਸ਼ ਭਗਤੀ ਤੇ ਰਾਸ਼ਟਰ ਨਿਰਮਾਣ ਵਿਸ਼ੇ 'ਤੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਕਰਵਾਏ

ਬਰਨਾਲਾ, 5 ਦਸੰਬਰ (ਅਸ਼ੋਕ ਭਾਰਤੀ)-ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਦਫ਼ਤਰ ਵਿਖੇ ਕਰਵਾਏ ਗਏ, ਜਿਸ ਵਿਚ ਬਲਾਕ ਬਰਨਾਲਾ, ਸ਼ਹਿਣਾ, ਮਹਿਲ ਕਲਾਂ ਵਿਚ ਹੋਏ ਬਲਾਕ ਪੱਧਰੀ ਭਾਸ਼ਣ ਮੁਕਾਬਲੇ ...

ਪੂਰੀ ਖ਼ਬਰ »

ਬੀਕਾ ਸੂਚ ਪੱਤੀ ਵਿਖੇ ਨਰੇਗਾ ਮਜ਼ਦੂਰਾਂ ਨੂੰ ਕੀਤਾ ਜਾਗਰੂਕ

ਹੰਡਿਆਇਆ, 5 ਦਸੰਬਰ (ਗੁਰਜੀਤ ਸਿੰਘ ਖੁੱਡੀ)-ਬੀਕਾ ਸੂਚ ਪੱਤੀ ਵਿਖੇ ਮਨਰੇਗਾ ਮਜ਼ਦੂਰਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਗਿਆ | ਪਿੰਡ ਦੇ ਸਰਪੰਚ ਰਜਿੰਦਰ ਸਿੰਘ ਨੇ ਦੱਸਿਆ ਕਿ ਮਨਰੇਗਾ ਮਜ਼ਦੂਰ ਨੂੰ ਕੰਮ ਦੇਣ, ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਚੀਮਾ ਵਿਖੇ ਕਮਰਿਆਂ ਤੇ ਬਰਾਂਡੇ ਦਾ ਲੈਂਟਰ ਪਾਇਆ

ਟੱਲੇਵਾਲ, 5 ਦਸੰਬਰ (ਸੋਨੀ ਚੀਮਾ)-ਪਿੰਡ ਚੀਮਾ ਜੋਧਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੁਰਾਣੇ ਕਮਰਿਆਂ ਦੇ ਨਵੀਨੀਕਰਨ ਤਹਿਤ ਸਕੂਲ ਦੇ ਕਮਰਿਆਂ ਸਮੇਤ ਵਰਾਂਡੇ ਦਾ ਲੈਂਟਰ ਪਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਅਨਿਲ ਕੁਮਾਰ ਮੋਦੀ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਭਾਜਪਾ ਮੰਡਲ ਦੀ ਮੀਟਿੰਗ

ਹੰਡਿਆਇਆ, 5 ਦਸੰਬਰ (ਗੁਰਜੀਤ ਸਿੰਘ ਖੁੱਡੀ)-ਭਾਰਤੀ ਜਨਤਾ ਪਾਰਟੀ ਮੰਡਲ ਹੰਡਿਆਇਆ ਦੀ ਮੀਟਿੰਗ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਹੰਡਿਆਇਆ ਦੇ ਗ੍ਰਹਿ ਵਿਖੇ ਮੰਡਲ ਪ੍ਰਧਾਨ ਰਾਕੇਸ਼ ਕੁਮਾਰ ਕੇਸੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਗੁਰਮੀਤ ਸਿੰਘ ਨੇ ...

ਪੂਰੀ ਖ਼ਬਰ »

ਜੈ ਜਵਾਲਾ ਭਜਨ ਮੰਡਲੀ ਕਲੱਬ ਨੇ 6ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ

ਤਪਾ ਮੰਡੀ, 5 ਦਸੰਬਰ (ਪ੍ਰਵੀਨ ਗਰਗ)-ਜੈ ਜਵਾਲਾ ਭਜਨ ਮੰਡਲੀ ਕਲੱਬ ਤਪਾ ਵਲੋਂ ਸਮੂਹ ਨਗਰ ਦੇ ਸਹਿਯੋਗ ਨਾਲ 6ਵਾਂ ਵਿਸ਼ਾਲ ਭਗਵਤੀ ਜਾਗਰਨ ਬਾਬਾ ਮੱਠ ਨਜ਼ਦੀਕ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਨੇ ਵੰਡੀਆਂ 300 ਵਿਦਿਆਰਥੀਆਂ ਨੂੰ ਬੂਟ ਜੁਰਾਬਾਂ

ਸ਼ਹਿਣਾ, 5 ਦਸੰਬਰ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਇਕਾਈ ਮੌੜ ਨਾਭਾ ਵਲੋਂ 300 ਦੇ ਕਰੀਬ ਸਕੂਲੀ ਵਿਦਿਆਰਥੀਆਂ ਨੂੰ ਬੂਟ ਜੁਰਾਬਾਂ ਤੇ ਕੋਟੀਆਂ ਦੀ ਵੰਡ ਕੀਤੀ | ਸੁਸਾਇਟੀ ਦੇ ਆਗੂ ਭਾਈ ਜਗਸੀਰ ਸਿੰਘ ਮੌੜ ਨੇ ਦੱਸਿਆ ਕਿ ਰਾਜਾ ਮੁਲਤਾਨੀ ਯੂ.ਐਸ.ਏ., ਮਾਈ ...

ਪੂਰੀ ਖ਼ਬਰ »

ਹਲਕੇ 'ਚ 10 ਕਰੋੜ ਦੀ ਲਾਗਤ ਨਾਲ ਨਵੀਆਂ ਸੜਕਾਂ ਬਣਨਗੀਆਂ-ਪਿਰਮਲ ਸਿੰਘ ਧੌਲਾ

ਸ਼ਹਿਣਾ, 5 ਦਸੰਬਰ (ਸੁਰੇਸ਼ ਗੋਗੀ)-ਹਲਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਸਨਅਤੀ ਕਸਬਾ ਪੱਖੋ ਕੈਂਚੀਆਂ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਭਦੌੜ ਹਲਕੇ ਵਿਚ ਜਿੱਥੇ ਸੂਬਾ ਸਰਕਾਰ ਵਲੋਂ ਦਿੱਤੀ 15 ਕਰੋੜ ਰੁਪਏ ਦੀ ਰਾਸ਼ੀ ਪੰਚਾਇਤਾਂ ਨੂੰ ਛੇਤੀ ਵੰਡੀ ਜਾਵੇਗੀ, ਉੱਥੇ ...

ਪੂਰੀ ਖ਼ਬਰ »

ਪ੍ਰਸਿੱਧ ਨਾਟਕਕਾਰ ਤੇ ਲੇਖਕ ਬਲਵੰਤ ਗਾਰਗੀ ਦੇ 105ਵੇਂ ਜਨਮ ਦਿਵਸ 'ਤੇ ਸ਼ਹਿਣਾ ਵਿਖੇ ਕਰਵਾਇਆ ਸਮਾਗਮ

ਸ਼ਹਿਣਾ, 5 ਦਸੰਬਰ (ਸੁਰੇਸ਼ ਗੋਗੀ)-ਪ੍ਰਸਿੱਧ ਨਾਟਕਕਾਰ ਤੇ ਲੇਖਕ ਬਲਵੰਤ ਗਾਰਗੀ ਦੇ ਜਨਮ ਸਥਾਨ ਨਹਿਰੀ ਕੋਠੀ ਸ਼ਹਿਣਾ ਵਿਖੇ ਬਲਵੰਤ ਗਾਰਗੀ ਯਾਦਗਾਰੀ ਟਰੱਸਟ ਵਲੋਂ ਉਨ੍ਹਾਂ ਦੇ 105ਵੇਂ ਜਨਮ ਦਿਵਸ 'ਤੇ ਸਾਹਿਤਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸੇਵਾ ਮੁਕਤ ਪਿ੍ੰਸੀਪਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX