ਤਾਜਾ ਖ਼ਬਰਾਂ


ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 81ਵਾਂ ਦਿਨ
. . .  1 minute ago
ਭੋਪਾਲ, 27 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 81ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 81ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨ ਮੈਚ: ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  25 minutes ago
⭐ਮਾਣਕ - ਮੋਤੀ⭐
. . .  23 minutes ago
⭐ਮਾਣਕ - ਮੋਤੀ⭐
ਉਨ੍ਹਾਂ ਦੀ ਪਾਰਟੀ ਨੇ ਸਾਰੀਆਂ ਵਿਧਾਨ ਸਭਾਵਾਂ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ – ਪੀ.ਟੀ.ਆਈ. ਦੇ ਚੇਅਰਮੈਨ ਇਮਰਾਨ ਖਾਨ
. . .  1 day ago
ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤਿੰਨ ਇਕ ਦਿਨਾ ਮੈਚਾਂ ਦੀ ਲੜੀ ਦਾ ਦੂਜਾ ਮੈਚ ਕੱਲ੍ਹ ਸਵੇਰੇ 7 ਵਜੇ ਕ੍ਰਾਈਸਟਚਰਚ 'ਚ
. . .  1 day ago
ਜਾਅਲੀ ਬਿੱਲਾਂ ਰਾਹੀਂ ਲਗ-ਪਗ 2 ਲੱਖ ਦਾ ਘੋਟਾਲਾ ਕਰਨ ਦੇ ਦੋਸ਼ਾਂ ਹੇਠ ਨਗਰ ਕੌਂਸਲ ਦਾ ਈ.ਓ. ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਗੁਰਦਾਸਪੁਰ, 26 ਨਵੰਬਰ (ਗੁਰਪ੍ਰਤਾਪ ਸਿੰਘ)-ਅੱਜ ਵਿਜੀਲੈਂਸ ਬਿਊਰੋ ਵਲੋਂ ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜਕਾਰੀ ਅਧਿਕਾਰੀ (ਈ.ਓ.) ਅਸ਼ੋਕ ਕੁਮਾਰ ਨੂੰ ਸੂਬਾ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਗਰਾਂਟਾਂ ਵਿਚ ਲਗ-ਪਗ ...
ਸਰਕਾਰੀ ਸਕੂਲ ਦੀ ਇਕ ਕੰਧ ਡਿੱਗੀ, ਛੱਤ ਤੋਂ ਡਿੱਗੇ ਸਕੂਲੀ ਸੱਤ ਬੱਚੇ ਹੋਏ ਜ਼ਖਮੀ
. . .  1 day ago
ਕਰਨਾਲ , 26 ਨਵੰਬਰ ( ਗੁਰਮੀਤ ਸਿੰਘ ਸੱਗੂ )-ਸਰਕਾਰੀ ਆਦਰਸ਼ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਤਰਾਵੜੀ ਦੀ ਛਤ ਦੀ ਚਾਰ ਦੀਵਾਰੀ ਦੀ ਇਕ ਕੰਧ ਉਸ ਸਮੇਂ ਡਿਗ ਗਈ ਜਦ ਸਕੂਲ ਦੇ ਬੱਚੇ ...
ਉੱਤਰ ਪ੍ਰਦੇਸ਼ : ਮੇਰਠ ਦੇ ਮੋਹੀਉਦੀਨਪੁਰ ਵਿਚ ਇੱਕ ਸ਼ੂਗਰ ਮਿੱਲ ਵਿਚ ਲੱਗੀ ਅੱਗ
. . .  1 day ago
ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  1 day ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  1 day ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  1 day ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ...
ਜੇਕਰ ਭਾਰਤ ਏਸ਼ੀਆ ਕੱਪ 'ਚ ਨਹੀਂ ਆਉਂਦਾ ਤਾਂ ਪਾਕਿਸਤਾਨ ਵੀ 2023 ਵਿਸ਼ਵ ਕੱਪ 'ਚ ਨਹੀਂ ਜਾਵੇਗਾ ਭਾਰਤ- ਰਮੀਜ਼ ਰਾਜਾ
. . .  1 day ago
ਇਸਲਾਮਾਬਾਦ, 26 ਨਵੰਬਰ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਰਮੀਜ਼ ਰਾਜਾ ਨੇ ਕਿਹਾ ਹੈ ਕਿ ਜੇਕਰ ਭਾਰਤ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋਣ ਦੀ ਚੋਣ...
ਡੀ.ਜੀ.ਪੀ. ਪੰਜਾਬ ਵਲੋਂ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ
. . .  1 day ago
ਚੰਡੀਗੜ੍ਹ, 26 ਨਵੰਬਰ-ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿਚ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼...
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗਰੂ ਤੇਗ ਬਹਾਦਰ ਸਾਹਿਬ ਦੇ 28 ਨਵੰਬਰ ਨੂੰ ਆ ਰਹੇ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ...
ਸੜਕ ਹਾਦਸੇ 'ਚ ਦੋ ਚਚੇਰੇ ਭਰਾਵਾਂ ਦੀ ਮੌਤ
. . .  1 day ago
ਲੌਂਗੋਵਾਲ, 26 ਨਵੰਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਕਸਬੇ ਦੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਹਾਕਮ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਦੋਵੇਂ ਵਾਸੀ ਪਿੰਡੀ ਬਟੁਹਾ‌...
ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
. . .  1 day ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਨੈ ਕੁਮਾਰ ਉਮਰ 28 ਸਾਲ ਪੁੱਤਰ ਲੇਖ ਰਾਜ ਵਾਸੀ ਗਿੱਲ ਰੋਡ ਲੁਧਿਆਣਾ ਆਪਣੇ ਚਾਚਾ ਹਰੀਸ਼ ਕੁਮਾਰ ਪੁੱਤਰ ਚਿਮਨ ਲਾਲ ਮਹੱਲਾ ਕਸ਼ਮੀਰੀਆਂ ਵਾਲਾ ਕੋਟਕਪੂਰਾ ਵਿਖੇ ਆਇਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 21 ਮੱਘਰ ਸੰਮਤ 553

ਦਿੱਲੀ / ਹਰਿਆਣਾ

ਕਿਸਾਨਾਂ ਦਾ ਅੰਦੋਲਨ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ-ਅਜਨਾਲਾ, ਜਾਮਾਰਾਏ

ਨਵੀਂ ਦਿੱਲੀ, 5 ਦਸੰਬਰ (ਬਲਵਿੰਦਰ ਸਿੰਘ ਸੋਢੀ)-ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਸਿੰਘੂ ਬਾਰਡਰ 'ਤੇ ਇਕ ਬੈਠਕ ਮੁਖਤਿਆਰ ਸਿੰਘ ਮੱਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿਚ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਡਾ. ਸਤਨਾਮ ਸਿੰਘ ਅਜਨਾਲਾ ਅਤੇ ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰੈੱਸ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਨਵੀਆਂ ਬੁਲੰਦੀਆਂ ਛੋਹ ਰਿਹਾ ਹੈ ਅਤੇ ਇਤਿਹਾਸਕ ਜਿੱਤ ਤੋਂ ਬਾਅਦ ਰਹਿੰਦੀਆਂ ਮੰਗਾਂ ਪ੍ਰਤੀ ਕਿਸਾਨਾਂ ਦੀ ਏਕਤਾ ਸਾਹਮਣੇ ਆ ਰਹੀ ਹੈ ਅਤੇ ਲੋਕਾਂ ਦੀ ਇਲਾਕਾਈ ਧਾਰਮਿਕ ਹੱਦਾਂ ਨੂੰ ਲੰਘ ਕੇ ਉਸਾਰੀ ਭਾਈਚਾਰਕ ਸਾਂਝ ਜਿੱਤ ਦਾ ਆਧਾਰ ਬਣੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਦੇਸ਼-ਵਿਦੇਸ਼ ਵਿਚੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਨ ਅਤੇ ਹੋਰ ਅਨੇਕਾਂ ਸੇਵਾਵਾਂ ਦੇਣ ਵਾਲੇ ਦਾਨੀ ਸੱਜਣਾਂ ਨੇ ਕੋਈ ਕਸਰ ਨਹੀਂ ਛੱਡੀ ਅਤੇ ਨਾਲ ਹੀ ਦਿਨ-ਰਾਤ ਕੰਮ ਕਰਨ ਵਾਲੇ ਕਿਸਾਨ ਵਰਕਰਾਂ ਨੇ ਬਹੁਤ ਹੀ ਯੋਗਦਾਨ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਰਹਿੰਦੀਆਂ ਮੰਗਾਂ ਨੂੰ ਤੁਰੰਤ ਮੰਨੇ ਅਤੇ ਕਿਸਾਨਾਂ ਦੇ ਵਿਰੱੁਧ ਕਿਸੇ ਨੂੰ ਵੀ ਗੁੰਮਰਾਹ ਨਾ ਕੀਤਾ ਜਾਵੇ | ਉਨ੍ਹਾਂ 7 ਦਸੰਬਰ ਦੀ ਬੈਠਕ ਬਾਰੇ ਕਿਹਾ ਕਿ ਜੇਕਰ ਸਰਕਾਰ ਰਹਿੰਦੀਆਂ ਮੰਗਾਂ ਦਾ ਨਿਪਟਾਰਾ ਨਹੀਂ ਕਰਦੀ ਤਾਂ ਇਸ ਤੋਂ ਬਾਅਦ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ | ਇਸ ਬੈਠਕ ਵਿਚ ਜਸਵਿੰਦਰ ਸਿੰਘ ਢੇਸੀ, ਮੋਹਨ ਸਿੰਘ, ਨਿਰਪਾਲ ਸਿੰਘ, ਮਨਜੀਤ ਸਿੰਘ, ਕੁਲਵੰਤ ਸਿੰਘ, ਬਲਜੀਤ ਸਿੰਘ, ਧਰਮਿੰਦਰ ਸਿੰਘ ਅਤੇ ਹੋਰ ਆਗੂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਕੁੱਤਿਆਂ ਦੇ ਦਾਹ-ਸੰਸਕਾਰ ਲਈ ਬਣਨਗੇ ਸ਼ਮਸ਼ਾਨਘਾਟ

ਨਵੀਂ ਦਿੱਲੀ, 5 ਦਸੰਬਰ (ਬਲਵਿੰਦਰ ਸਿੰਘ ਸੋਢੀ)-ਉੱਤਰੀ ਅਤੇ ਦੱਖਣੀ ਨਗਰ ਨਿਗਮ ਦੇ ਖੇਤਰ ਵਿਚ ਕੁੱਤਿਆਂ ਲਈ ਸ਼ਮਸ਼ਾਨਘਾਟ ਬਣਾਏ ਜਾਣਗੇ, ਜੋ ਕਿ ਆਉਣ ਵਾਲੇ ਸਾਲ ਵਿਚ ਤਿਆਰ ਹੋ ਜਾਣਗੇ | ਇਸ ਯੋਜਨਾ ਲਈ ਪ੍ਰੀਯੋਜਨਾ ਬਣਾਈ ਜਾ ਰਹੀ ਹੈ | ਇਸ ਯੋਜਨਾ ਲਈ ਡੀ.ਡੀ.ਏ. ਕੋਲ ਥਾਂ ...

ਪੂਰੀ ਖ਼ਬਰ »

ਵਿਆਹ ਸ਼ਾਦੀਆਂ 'ਚ ਲੁਟੇਰੇ ਹੋਏ ਸਰਗਰਮ

ਨਵੀਂ ਦਿੱਲੀ, 5 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਹੋ ਰਹੇ ਵਿਆਹ ਸ਼ਾਦੀਆਂ ਵਿਚ ਲੁਟੇਰੇ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਉਹ ਸੂਟ-ਬੂਟ ਪਾ ਕੇ ਵਿਆਹ ਵਿਚ ਆ ਵੜਦੇ ਹਨ ਅਤੇ ਚੁੱਪ-ਚਾਪ ਗਹਿਣੇ, ਪੈਸੇ ਅਤੇ ਹੋਰ ਸਾਮਾਨ ਲੈ ਕੇ ਫ਼ਰਾਰ ਹੋ ਰਹੇ ਹਨ | ਪਿਛਲੇ ਦਿਨਾਂ ...

ਪੂਰੀ ਖ਼ਬਰ »

ਈ-ਰਿਕਸ਼ਿਆਂ ਦੇ ਕਾਰਨ ਰਾਣੀਬਾਗ਼ ਬਾਜ਼ਾਰ 'ਚ ਟ੍ਰੈਫ਼ਿਕ ਜਾਮ ਹੋਇਆ

ਨਵੀਂ ਦਿੱਲੀ, 5 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸ਼ਕੂਰਬਸਤੀ ਦੇ ਰਾਣੀ ਬਾਜ਼ਾਰ ਵਿਚ ਈ-ਰਿਕਸ਼ਾ ਜ਼ਿਆਦਾ ਗਿਣਤੀ ਵਿਚ ਚੱਲਣ 'ਤੇ ਟ੍ਰੈਫ਼ਿਕ ਜਾਮ ਦੀ ਸਥਿਤੀ ਬਣੀ ਹੋਈ ਹੈ, ਜਿਸ ਕਰਕੇ ਇੱਥੋਂ ਦੇ ਦੁਕਾਨਦਾਰ ਅਤੇ ਆਉਣ-ਜਾਣ ਵਾਲੇ ਲੋਕ ਬਹੁਤ ਪ੍ਰੇਸ਼ਾਨ ਹੋ ...

ਪੂਰੀ ਖ਼ਬਰ »

ਨਰਸਰੀ ਤੇ ਹੋਰ ਕਲਾਸਾਂ ਲਈ ਪ੍ਰੋਗਰਾਮ ਹੋਇਆ ਜਾਰੀ

ਨਵੀਂ ਦਿੱਲੀ, 5 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਨਰਸਰੀ ਕਲਾਸ ਦੇ ਦਾਖ਼ਲੇ (ਸੈਸ਼ਨ 2022-23) ਲਈ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ ਅਤੇ ਨਿੱਜੀ ਸਕੂਲਾਂ ਵਿਚ 6 ਸਾਲ ਦੀ ਉਮਰ ਤੋਂ ਘੱਟ ਵਾਲੇ ਬੱਚਿਆਂ ਲਈ ਫ਼ਾਰਮ 15 ਦਸੰਬਰ ਤੋਂ ਮਿਲਣਗੇ ...

ਪੂਰੀ ਖ਼ਬਰ »

ਠੰਢ ਆਉਣ 'ਤੇ ਬਾਜ਼ਾਰਾਂ 'ਚ ਹੋਈ ਗਰਮ ਕੱਪੜਿਆਂ ਦੀ ਭਰਮਾਰ

ਨਵੀਂ ਦਿੱਲੀ, 5 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਠੰਢ ਵਧਣ ਦੇ ਕਾਰਨ ਦਿੱਲੀ ਦੇ ਹਰ ਇਲਾਕੇ ਵਿਚ ਗਰਮ ਕੱਪੜਿਆਂ ਦੇ ਬਾਜ਼ਾਰ ਪੂਰੀ ਤਰ੍ਹਾਂ ਨਾਲ ਸਜ ਗਏ ਹਨ ਅਤੇ ਦੁਕਾਨਦਾਰਾਂ ਨੇ ਆਪਣਾ ਗਰਮ ਕੱਪੜਿਆਂ ਦਾ ਸਟਾਕ ਦੁਕਾਨਾਂ 'ਤੇ ਰੱਖ ਲਿਆ ਹੈ | ਪਟੜੀ ਬਾਜ਼ਾਰ ...

ਪੂਰੀ ਖ਼ਬਰ »

ਦਿੱਲੀ ਸਰਕਾਰ ਦੇ ਸਰਕਾਰੀ ਵਿਭਾਗ ਦੇ ਪੈਨਸ਼ਨਧਾਰਕਾਂ ਨੂੰ ਨਹੀਂ ਮਿਲ ਰਹੀਆਂ ਦਵਾਈਆਂ

ਨਵੀਂ ਦਿੱਲੀ, 5 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਸਰਕਾਰੀ ਵਿਭਾਗ ਤੋਂ ਸੇਵਾਮੁਕਤ ਹੋਏ ਮੁਲਾਜ਼ਮਾਂ ਨੂੰ ਮੈਡੀਕਲ ਸਹੂਲਤ ਲੈਣ ਲਈ ਪਿਛਲੇ ਕਾਫ਼ੀ ਦਿਨਾਂ ਤੋਂ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਨਿਰਧਾਰਤ ਕੀਤੀਆਂ ਗਈਆਂ ...

ਪੂਰੀ ਖ਼ਬਰ »

ਤਿਹਾੜ ਜੇਲ੍ਹ 'ਚ ਪੰਜਾਬੀ ਪ੍ਰੋਮੋਸ਼ਨ ਕੌਂਸਲ ਨੇ ਕੀਤਾ ਕੀਰਤਨ ਦਰਬਾਰ

ਨਵੀਂ ਦਿੱਲੀ, 5 ਦਸੰਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬੀਅਤ ਅਤੇ ਪੰਜਾਬੀ ਨੂੰ ਪੂਰੀ ਤਰ੍ਹਾਂ ਨਾਲ ਸਮਰਪਿਤ ਪੰਜਾਬੀ ਪ੍ਰਮੋਸ਼ਨ ਕੌਂਸਲ ਦਿੱਲੀ ਵਲੋਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕੀਰਤਨ ਦਰਬਾਰ ਦਾ ...

ਪੂਰੀ ਖ਼ਬਰ »

ਔਰਤ ਦੀ ਲਾਸ਼ ਮਿਲੀ

ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)-ਅੱਜ ਇੱਥੇ ਚਹੇੜੂ ਰੇਲਵੇ ਲਾਈਨਾਂ ਦੇ ਨਜ਼ਦੀਕ ਝਾੜੀਆਂ 'ਚੋਂ 30-32 ਸਾਲਾ ਔਰਤ ਦੀ ਲਾਸ਼ ਮਿਲੀ ਹੈ | ਜਾਣਕਾਰੀ ਦਿੰਦਿਆਂ ਰੇਲਵੇ ਚੌਂਕੀ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਅੱਜ ਚਹੇੜੂ ਚੌਂਕੀ ਇੰਚਾਰਜ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਤੇ ਫੈਸਿਲੀਟੇਟਰ ਯੂਨੀਅਨ ਵਲੋਂ ਦੂਸਰੇ ਦਿਨ ਵੀ ਰੋਸ ਰੈਲੀ

ਖਲਵਾੜਾ, 5 ਦਸੰਬਰ (ਮਨਦੀਪ ਸਿੰਘ ਸੰਧੂ)-ਆਸ਼ਾ ਵਰਕਰਾਂ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਹੱਕੀ ਮੰਗਾਂ ਦੇ ਘੱਟੋ-ਘੱਟ ਉਜਰਤ ਤਹਿਤ ਪੱਕੀਆਂ ਤਨਖ਼ਾਹਾਂ ਨਾ ਦੇਣ ਅਤੇ ਉਨ੍ਹਾਂ ਦੀ ਕਿਸੇ ਵੀ ਮੰਗ ਦਾ ਨਿਪਟਾਰਾ ਨਾ ਕਰਨ ਦੇ ਵਿਰੁੱਧ ਸਮੁੱਚੇ ਪੰਜਾਬ ਵਿਚ ...

ਪੂਰੀ ਖ਼ਬਰ »

ਮੁੱਖ ਮੰਤਰੀ ਮਨੋਹਰ ਲਾਲ ਅਤੇ ਖੇਡ ਮੰਤਰੀ ਸੰਦੀਪ ਸਿੰਘ ਸਮੇਤ ਭਾਜਪਾ ਆਗੂਆਂ ਨੇ ਦਿੱਤਾ ਨਵੇਂ-ਵਿਆਹੇ ਜੋੜੇ ਨੂੰ ਆਸ਼ੀਰਵਾਦ

ਪਿਹੋਵਾ, 5 ਦਸੰਬਰ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਨਵੇਂ-ਵਿਆਹੇ ਜੋੜੇ ਜਨਵੀਰ ਸਿੰਘ ਅਤੇ ਤਨਵੀਰ ਕੌਰ ਨੂੰ ਆਸ਼ੀਰਵਾਦ ਦਿੱਤਾ ਅਤੇ ਪਰਿਵਾਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਵਿਆਹ ਸਮਾਗਮ 'ਚ ਮੁੱਖ ਮੰਤਰੀ ਦੇ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਦੋ ਜ਼ਖ਼ਮੀ

ਏਲਨਾਬਾਦ, 5 ਦਸੰਬਰ (ਜਗਤਾਰ ਸਮਾਲਸਰ )-ਪਿਛਲੀ ਰਾਤ ਇੱਥੋਂ ਦੇ ਪਿੰਡ ਭੁਰਟਵਾਲਾ ਕੋਲ ਦੋ ਮੋਟਰਸਾਈਕਲ ਸਵਾਰ ਇਕ ਕਾਰ ਦੀ ਲਪੇਟ ਵਿਚ ਆਉਣ ਨਾਲ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਸਿਰਸਾ ਲਈ ਰੈਂਫ਼ਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸੁਦੇਸ਼ ...

ਪੂਰੀ ਖ਼ਬਰ »

ਮੈਰਿਜ਼ ਪੈਲੇਸ ਦੇ ਬਾਹਰ ਖੜ੍ਹੀ ਕਾਰ ਚੋਰੀ

ਏਲਨਾਬਾਦ,5 ਦਸੰਬਰ (ਜਗਤਾਰ ਸਮਾਲਸਰ )-ਇੱਥੋਂ ਦੀ ਤਲਵਾੜਾ ਰੋਡ 'ਤੇ ਸਥਿਤ ਯਸ਼ ਮੈਰਿਜ਼ ਪੈਲੇਸ ਦੇ ਬਾਹਰ ਖੜ੍ਹੀ ਇੱਕ ਆਲਟੋ ਕਾਰ ਚੋਰ ਦਿਨ ਸਮੇ ਹੀ ਚੋਰੀ ਕਰ ਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਕੁਲਵੰਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ 1 ਆਰਕੇ ਰਾਠੀਖੇੜਾ ...

ਪੂਰੀ ਖ਼ਬਰ »

ਮੋਰਿੰਡਾ ਦੇ ਦੁਕਾਨਦਾਰ ਦੀ ਹੋਈ ਕੁੱਟਮਾਰ

ਮੋਰਿੰਡਾ, 5 ਦਸੰਬਰ (ਕੰਗ)- ਅੱਜ ਮੋਰਿੰਡਾ ਦੇ ਸੰਘਣੀ ਆਬਾਦੀ ਵਾਲੇ ਬਾਜ਼ਾਰ ਵਿਚ ਇੱਕ ਰਾਜਪਾਲ ਜਿਊਲਰਜ਼ ਦੀ ਦੁਕਾਨ ਵਿਚ ਦੁਕਾਨ ਦੇ ਮਾਲਕ ਸੁਰਿੰਦਰ ਕੁਮਾਰ ਵਰਮਾ ਦੀ ਕੁੱਟਮਾਰ ਕੀਤੇ ਜਾਣ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ...

ਪੂਰੀ ਖ਼ਬਰ »

ਸੇਵਾਮੁਕਤ ਹੋਮ ਗਾਰਡ ਜਵਾਨਾਂ ਦਾ ਮੰਗਾਂ ਨੂੰ ਲੈ ਕੇ ਧਰਨਾ ਲਗਾਤਾਰ ਜਾਰੀ

ਰੂਪਨਗਰ, 5 ਦਸੰਬਰ (ਸਤਨਾਮ ਸਿੰਘ ਸੱਤੀ)-ਸੂਬਾ ਪ੍ਰਧਾਨ ਗੁਰਦੀਪ ਸਿੰਘ ਦੀ ਅਗਵਾਈ ਹੇਠ ਟੋਲ ਪਲਾਜ਼ਾ ਸੋਲਖੀਆਂ ਦੇ ਧਰਨਾ ਸਥਾਨ 'ਤੇ ਹੰਗਾਮੀ ਮੀਟਿੰਗ ਬੁਲਾਈ ਗਈ | ਧਰਨਾ ਅਰੰਭ ਹੋਇਆ ਨੂੰ ਅੱਜ 3 ਸਾਲ ਮਹੀਨੇ ਹੋ ਗਏ ਹਨ ਅਤੇ 1 ਦਸੰਬਰ 2021 ਤੋਂ ਭੁੱਖ ਹੜਤਾਲ ਸ਼ੁਰੂ ਕੀਤੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰੈਲੀ ਦੇ ਮੱਦੇਨਜ਼ਰ ਨੌਜਵਾਨਾਂ ਨੂੰ ਲਾਮਬੰਦ ਕੀਤਾ

ਘਨੌਲੀ, 5 ਦਸੰਬਰ (ਜਸਵੀਰ ਸਿੰਘ ਸੈਣੀ)- ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 10 ਦਸੰਬਰ ਦੀ ਅਨਾਜ ਮੰਡੀ ਰੂਪਨਗਰ ਵਿਖੇ ਹੋ ਰਹੀ ਰੈਲੀ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਸਪੁੱਤਰ ਆਸਦੀਪ ...

ਪੂਰੀ ਖ਼ਬਰ »

ਨੈਸ਼ਨਲ ਆਈਡੀਅਲ ਕਾਨਵੈਂਟ ਸਕੂਲ ਸਹੇੜੀ ਵਲੋਂ ਵਾਤਾਵਰਨ ਨੂੰ ਬਚਾਉਣ ਲਈ ਚਲਾਈ ਮੁਹਿੰਮ

ਮੋਰਿੰਡਾ, 5 ਦਸੰਬਰ (ਕੰਗ)- ਨੈਸ਼ਨਲ ਆਈਡੀਅਲ ਕਾਨਵੈਂਟ ਸਕੂਲ ਸਹੇੜੀ ਵਲੋਂ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ 'ਹਰਿਆਵਲ ਪੰਜਾਬ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੁਹਿੰਮ ਦੀ ਸ਼ੁਰੂਆਤ ਪਿ੍ੰਸੀਪਲ ਵਿਜੇ ਸ਼ਰਮਾ ਵਲੋਂ ਕੀਤੀ ਗਈ ਅਤੇ ਇਸ ਦੌਰਾਨ ਸਕੂਲ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਫੋਕਲ ਪੁਆਇੰਟ ਨੰਗਲ ਇਲਾਕੇ 'ਚ ਹਲਕਾ ਪੱਧਰੀ ਮੀਟਿੰਗ

ਨੰਗਲ, 5 ਦਸੰਬਰ (ਪ੍ਰੀਤਮ ਸਿੰਘ ਬਰਾਰੀ)- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ 'ਚ ਸਰਕਾਰ ਬਣਨ ਉਪਰੰਤ ਹਰੇਕ ਮਹਿਲਾ ਨੂੰ ਹਰੇਕ ਮਹੀਨੇ ਇਕ ਹਜ਼ਾਰ ਰੁਪਏ ਖਾਤੇ ਵਿਚ ਪਾਉਣ ਦੀ ਪਿਛਲੇ ਦਿਨੀਂ ਦਿੱਤੀ ਗਈ ਤੀਜੀ ਗਾਰੰਟੀ ਨੂੰ ਘਰ-ਘਰ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਸਾਈਕਲ ਚਾਲਕ ਦੀ ਮੌਤ

ਮੋਰਿੰਡਾ, 5 ਦਸੰਬਰ (ਕੰਗ)- ਬੀਤੇ ਦਿਨ ਮੋਰਿੰਡਾ-ਰੂਪਨਗਰ ਸੜਕ 'ਤੇ ਪੈਂਦੇ ਐੱਚ.ਡੀ.ਐੱਫ.ਸੀ. ਬੈਂਕ ਲਾਗੇ ਇੱਕ ਖਾਦ ਨਾਲ ਭਰੇ ਟਰੱਕ ਨੰਬਰ ਪੀ.ਬੀ. 12 ਕੇ 7351 ਨਾਲ ਸਾਈਕਲ ਚਾਲਕ ਦਾ ਹਾਦਸਾ ਹੋ ਗਿਆ | ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਹਾਦਸਾ ਉਦੋਂ ਵਾਪਰਿਆ ਜਦੋਂ ਸਾਈਕਲ ...

ਪੂਰੀ ਖ਼ਬਰ »

ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਦੀ ਪੋਕਲੇਨ ਮਸ਼ੀਨ ਫੜੀ

ਨੰਗਲ, 5 ਦਸੰਬਰ (ਪ੍ਰੀਤਮ ਸਿੰਘ ਬਰਾਰੀ)- ਨੰਗਲ ਪੁਲਿਸ ਵਲੋਂ ਨਾਜਾਇਜ਼ ਮਾਈਨਿੰਗ ਕਰਦੀ ਇੱਕ ਪੋਕਲੇਨ ਮਸ਼ੀਨ ਫੜਨ ਦਾ ਸਮਾਚਾਰ ਹੈ | ਇਸ ਸੰਬੰਧੀ ਚੌਕੀ ਇੰਚਾਰਜ ਨਵਾਂ ਨੰਗਲ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਖੇੜਾ ਕਲਮੋਟ ਥਾਣਾ ਨੰਗਲ ਵਿਚ ...

ਪੂਰੀ ਖ਼ਬਰ »

ਬਿਜਲੀ ਬੋਰਡ ਦੇ ਮੀਟਰ ਰੀਡਰਾਂ ਨੂੰ ਤਨਖਾਹਾਂ ਜਾਰੀ ਨਾ ਹੋਣ ਦੇ ਰੋਸ ਵਜੋਂ ਦਿੱਤਾ ਧਰਨਾ

ਰੂਪਨਗਰ, 5 ਦਸੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਬਿਜਲੀ ਬੋਰਡ ਅਧੀਨ ਪੂਰੇ ਪੰਜਾਬ ਵਿਚ ਹਰ ਦੋ ਮਹੀਨੇ ਬਾਅਦ ਹਰ ਘਰ, ਹਰ ਦੁਕਾਨ, ਹਸਪਤਾਲ, ਕਾਲਜਾਂ ਵਿਚ ਬਿਜਲੀ ਦੇ ਬਿੱਲ ਵੰਡਣ ਲਈ ਜਾਂਦੇ ਮੀਟਰ ਰੀਡਰਾਂ ਨੂੰ ਬਿਜਲੀ ਵਿਭਾਗ ਨੇ ਆਊਟਸੋਰਸ ਕੰਪਨੀਆਂ ਰਾਹੀਂ ...

ਪੂਰੀ ਖ਼ਬਰ »

ਗੁਰਦੁਆਰਾ ਅਕਾਲਗੜ੍ਹ ਸਾਹਿਬ ਘੜੂੰਆਂ ਵਿਖੇ ਤਿੰਨ ਦਿਨਾ ਧਾਰਮਿਕ ਸਮਾਗਮ ਅੱਜ ਤੋਂ

ਮੋਰਿੰਡਾ, 5 ਦਸੰਬਰ (ਕੰਗ)- ਗੁਰਦੁਆਰਾ ਅਕਾਲਗੜ੍ਹ ਸਾਹਿਬ ਘੜੂੰਆਂ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਤਿੰਨ ਦਿਨਾ ਸਾਲਾਨਾ ਧਾਰਮਿਕ ਸਮਾਗਮ 6 ਤੋਂ 8 ਦਸੰਬਰ ਤੱਕ ਆਯੋਜਿਤ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ 8 ਨੂੰ

ਮੋਰਿੰਡਾ, 5 ਦਸੰਬਰ (ਕੰਗ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ 8 ਦਸੰਬਰ 2021, ਦਿਨ ਬੁੱਧਵਾਰ ਨੂੰ ਸ਼ਾਮ 6 ਤੋਂ 9 ਵਜੇ ਤੱਕ ਕੀਰਤਨ ਦਰਬਾਰ ਆਯੋਜਿਤ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਦਾਸਤਾਨ-ਏ-ਸ਼ਹਾਦਤ ਵੇਖਣ ਵਾਲੇ ਸੈਲਾਨੀਆਂ ਦਾ ਅੰਕੜਾ 10 ਹਜ਼ਾਰ ਤੋਂ ਪਾਰ

ਸ੍ਰੀ ਚਮਕੌਰ ਸਾਹਿਬ, 5 ਦਸੰਬਰ (ਜਗਮੋਹਨ ਸਿੰਘ ਨਾਰੰਗ)-ਪੰਜਾਬ ਦੇ ਸੈਰ ਸਪਾਟਾ ਤੇ ਸਭਿਆਚਾਰਕ ਵਿਭਾਗ ਵਲੋਂ ਤਿਆਰ ਕੀਤੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸੁਪਨਮਈ ਪ੍ਰੋਜੈਕਟ ਦਾਸਤਾਨ-ਏ-ਸ਼ਹਾਦਤ ਨੂੰ ਇਲਾਕੇ, ਪੰਜਾਬ, ਦੇਸ਼ ਹੀ ਨਹੀਂ ਬਲਕਿ ਵਿਦੇਸ਼ਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX