ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਕਰਮਚਾਰੀਆਂ ਵਲੋਂ ਮੰਗਾਂ ਸੰਬੰਧੀ ਚੱਲ ਰਹੀ ਹੜਤਾਲ 15ਵੇਂ ਦਿਨ ਵੀ ਜਾਰੀ ਰਹੀ | ਇਸ ਮੌਕੇ ਐਨ. ਐਚ. ਐਮ. ਕਰਮਚਾਰੀਆਂ ਵਲੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਤੋਂ ਲੈ ਕੇ ਸੈਸ਼ਨ ਚੌਕ ਤੱਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ, ਜਿਸ 'ਚ ਸਿਹਤ ਵਿਭਾਗ ਦੇ ਐਨ. ਐਚ. ਐਮ. ਅਧੀਨ ਕੰਮ ਕਰ ਰਹੇ ਕਰਮਚਾਰੀ (ਕਲੈਰੀਕਲ, ਮੈਡੀਕਲ, ਪੈਰਾ-ਮੈਡੀਕਲ ਤੇ ਆਸ਼ਾ ਵਰਕਰਾਂ) ਨੇ ਭਰਵੀਂ ਸ਼ਮੂਲੀਅਤ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤਲਵਿੰਦਰ ਸਿੰਘ ਨੇ ਦੱਸਿਆ ਕਿ ਐਨ. ਐਚ. ਐਮ. ਕਰਮਚਾਰੀ ਪਿਛਲੇ 15 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ 'ਤੇ ਆਪਣੀ ਵਧੀਆਂ ਸੇਵਾਵਾਂ ਦੇ ਰਹੇ ਹਨ, ਫਿਰ ਵੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਪਾਸੋਂ ਪਾਸਾ ਵਟੀ ਬੈਠੀ ਹੈ | ਕੋਵਿਡ ਮਹਾਂਮਾਰੀ 'ਚ ਇਨ੍ਹਾਂ ਕਰਮਚਾਰੀਆਂ ਨੇ ਦਿਨ-ਰਾਤ ਇਕ ਕਰਕੇ ਸਮੁੱਚੀ ਮਾਨਵਤਾ ਦੀ ਸੇਵਾ ਕੀਤੀ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ 'ਦ ਪੰਜਾਬ ਪ੍ਰੋਟੈਕਸ਼ਨ ਐਂਡ ਰੈਗੁਲਰਾਈਜੇਸ਼ਨ ਆਫ਼ ਕਾਂਟ੍ਰੇਕਚੁਅਲ ਇੰਪਲਾਈਜ਼ ਬਿੱਲ-2021' ਬਣਾਇਆ ਗਿਆ ਹੈ, ਉਹ ਮੁਲਾਜ਼ਮਾਂ ਨਾਲ ਸਰਾਸਰ ਧੋਖਾ ਹੈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਪੰਜਾਬ ਚੀਫ਼ ਫਾਰਮੇਸੀ ਐਸੋਸੀਏਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ, ਪਰਮਿੰਦਰ ਸਿੰਘ, ਪ੍ਰਧਾਨ ਆਸ਼ਾ ਵਰਕਰ ਯੂਨੀਅਨ ਹਰਨਿੰਦਰ ਕੌਰ, ਗੁਰਜਿੰਦਰ ਸਿੰਘ ਬਣਵੈਤ ਸਰਵ ਸਿੱਖਿਆ ਅਭਿਆਨ ਤੇ ਮਿਡ-ਡੇ-ਮੀਲ ਦਫ਼ਤਰੀ ਮੁਲਾਜਮ ਵਲੋਂ ਸਾਥੀਆਂ ਸਮੇਤ ਐਨ. ਐਚ. ਐਮ. ਯੂਨੀਅਨ ਨੂੰ ਸਮਰਥਨ ਦਿੱਤਾ ਗਿਆ | ਇਸ ਮੌਕੇ ਯੂਨੀਅਨ ਵਲੋਂ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੂੰ ਮੰਗ-ਪੱਤਰ ਵੀ ਸੌਂਪਿਆ ਗਿਆ |
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 1 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28869, ਜਦ ਕਿ 1 ਮਰੀਜ਼ ਦੀ ਮੌਤ ਹੋ ਜਾਣ ਨਾਲ ਕੁੱਲ ਮੌਤਾਂ ਦੀ ਗਿਣਤੀ 994 ਹੋ ਗਈ ਹੈ | ਇਸ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਥਾਣਾ ਬੁੱਲ੍ਹੋਵਾਲ ਪੁਲਿਸ ਨੇ 2 ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ 42 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਕਾਬੂ ਕੀਤੇ ਕਥਿਤ ਦੋਸ਼ੀਆਂ ਦੀ ਪਹਿਚਾਣ ਦਲਵੀਰ ਸਿੰਘ ਵਾਸੀ ਬਰਿਆਲ ਤੇ ਰਾਜਿੰਦਰ ਸਿੰਘ ਵਾਸੀ ...
ਦਸੂਹਾ, 6 ਦਸੰਬਰ (ਕੌਸ਼ਲ)-ਹਲਕਾ ਵਿਧਾਇਕ ਅਰੁਣ ਡੋਗਰਾ ਮਿੱਕੀ ਵਲੋਂ ਹਲਕੇ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ, ਉਸ ਲਡੀ ਤਹਿਤ ਦਸੂਹਾ ਦੇ ਪਿੰਡ ਗਾਲੋਵਾਲ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ | ਇਸ ਮੌਕੇ ਵਿਧਾਇਕ ਅਰੁਣ ਡੋਗਰਾ ਮਿੱਕੀ ਵਲੋਂ 38.80 ਲੱਖ ਦੀ ਲਾਗਤ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਜ਼ਿਲ੍ਹਾ ਪੁਲਿਸ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਥਾਣਿਆਂ ਦੇ ਅਧਿਕਾਰ ਖੇਤਰ 'ਚ ਆਉਂਦੇ ਸਾਰੇ ਲਾਇਸੰਸੀ ਹਥਿਆਰ ਤੁਰੰਤ ਜਮ੍ਹਾਂ ਕਰਵਾਉਣ | ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ 'ਆਪ' ਦੇ ਸੂਬਾ ਪ੍ਰਧਾਨ ਭਗਵੰਤ ਮਾਨ 7 ਦਸੰਬਰ ਨੂੰ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ 'ਚ ਪਹੁੰਚ ਰਹੇ ਹਨ, ਜਿਥੇ ਇਹ ਆਗੂ ਹਲਕੇ ਨਾਲ ...
ਭੰਗਾਲਾ, 6 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)-ਪੁਲਿਸ ਪ੍ਰਸਾਸਨ ਦੁਆਰਾ ਵੱਖ-ਵੱਖ ਕੇਸਾਂ ਨੂੰ ਲਮਕਾ ਕੇ ਰੱਖਣ ਵਿਰੁੱਧ ਕੁਲ ਹਿੰਦ ਕਿਸਾਨ ਸਭਾ ਵਲੋਂ ਭੰਗਾਲਾ ਚੌਕੀ ਸਾਹਮਣੇ ਰੋਹ ਭਰਪੂਰ ਧਰਨਾ ਦਿੱਤਾ ਗਿਆ ਤੇ ਪੁਲਿਸ ਧੱਕੇਸ਼ਾਹੀ ਵਿਰੁੱਧ ਜੰਮ ਕੇ ਨਾਅਰੇਬਾਜ਼ੀ ...
ਹਰਿਆਣਾ, 6 ਦਸੰਬਰ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਵਲੋਂ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 55 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸੰਬੰਧੀ ਇੰਸ: ਹਰਗੁਰਦੇਵ ਸਿੰਘ ਐਸ. ਐਚ. ਓ. ਹਰਿਆਣਾ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਜਦੋਂ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਹਮੇਸ਼ਾ ਕੰਮ ਕਰਦੀ ਰਹੀ ਹੈ ਤੇ ਅੱਗੇ ਵੀ ਕਰਦੀ ਰਹੇਗੀ, ਇਨ੍ਹਾਂ ਕੰਮਾਂ ਨੂੰ ਦੇਖਦੇ ਹੋਏ ਹੀ ਲੋਕ ਕਾਂਗਰਸ ਪਾਰਟੀ ਨੂੰ ਅਪਣਾ ਰਹੇ ਹਨ | ਇਸ ਲੜੀ 'ਚ ਹੀ ਪਿੰਡ ਨੰਗਲ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਕੌਂਸਲ ਆਫ਼ ਡਿਪਲੋਮਾ ਇੰਜੀਨੀਅਰ ਹੁਸ਼ਿਆਰਪੁਰ ਜ਼ੋਨ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਜਲ ਸਰੋਤ ਵਿਭਾਗ ਦੇ ਸਰਕਲ ਦਫ਼ਤਰ ਹੁਸ਼ਿਆਰਪੁਰ ਵਿਖੇ ਰੋਸ ਧਰਨਾ ਲਗਾਇਆ ਗਿਆ | ਇਸ ਮੌਕੇ ਇੰਜ: ਮੁਨੀਸ਼ ਕੁਮਾਰ ਨੇ ਦੱਸਿਆ ਕਿ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ ਅਕਾਲੀ-ਬਸਪਾ ਗੱਠਜੋੜ ਨੂੰ ਅੱਜ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਕਾਂਗਰਸ ਦੀ ਸੀਨੀਅਰ ਆਗੂ ਲਾਲ ਚੰਦ ਭੱਟੀ ਵਲੋਂ ਅਕਾਲੀ ਦਲ ਦੇ ਸਾਬਕਾ ਸੰਸਦ ਮੈਂਬਰ ਤੇ ਕੌਮੀ ਸੀਨੀਅਰ ਮੀਤ ਪ੍ਰਧਾਨ ਵਰਿੰਦਰ ਸਿੰਘ ...
ਮਾਹਿਲਪੁਰ, 6 ਦਸੰਬਰ (ਰਜਿੰਦਰ ਸਿੰਘ)-ਜੇਜੋਂ ਰੋਡ ਮਾਹਿਲਪੁਰ ਵਿਖੇ ਪੈਂਦੀ ਇਲੈਕਟ੍ਰੀਕਲ ਤੇ ਫ਼ਰਨੀਚਰ ਦੀ ਦੁਕਾਨ ਤੋਂ ਅਣਪਛਾਤੇ ਚੋਰਾਂ ਵਲੋਂ ਬਾਥਰੂਮ ਕਰਨ ਗਏ ਦੁਕਾਨ ਪਿੱਛੋਂ ਗੱਲਾ ਭੰਨ ਕੇ 8000 ਹਜ਼ਾਰ ਦੀ ਨਕਦੀ ਤੇ ਹੋਰ ਜ਼ਰੂਰੀ ਕਾਗ਼ਜ਼ਾਤ ਲੈ ਗਏ | ਥਾਣਾ ...
ਮੁਕੇਰੀਆਂ, 6 ਦਸੰਬਰ (ਰਾਮਗੜ੍ਹੀਆ)-ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਸਾਹਿਬ ਦੇ ਪ੍ਰੀ-ਨਿਰਵਾਣ ਦਿਵਸ ਇਥੇ ਮੁਕੇਰੀਆਂ ਵਿਖੇ ਅਕਾਲੀ ਦਲ-ਬਸਪਾ ਵਰਕਰਾਂ ਵਲੋਂ ਸਾਂਝੇ ਤੌਰ 'ਤੇ ਮਨਾਉਂਦੇ ਹੋਏ ਬਾਬਾ ਸਾਹਿਬ ਨੂੰ ਯਾਦ ਕੀਤਾ ਗਿਆ | ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਰਾਜਸਥਾਨ ਦੇ ਜੈਸਲਮੇਰ ਵਿਖੇ ਹੋਈ ਸੀਮਾ ਸੁਰੱਖਿਆ ਬਲ ਦੇ 57ਵੇਂ ਸਥਾਪਨਾ ਦਿਵਸ ਪਰੇਡ ਦੌਰਾਨ ਵਧੀਆ ਸੇਵਾਵਾਂ ਲਈ ਆਈ. ਜੀ. ਮਧੂਸੁਦਨ ਸ਼ਰਮਾ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਰਾਸ਼ਟਰਪਤੀ ਪੁਲਿਸ ਮੈਡਲ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਪ੍ਰੀ-ਨਿਰਵਾਣ ਦਿਵਸ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਜਤਿੰਦਰ ਸਿੰਘ ਲਾਲੀ ਬਾਜਵਾ ਦੇ ਗ੍ਰਹਿ ਵਿਖੇ ਮਨਾਉਂਦੇ ਹੋਏ ...
ਤਲਵਾੜਾ, 6 ਦਸੰਬਰ (ਅ. ਪ)-ਹਲਕਾ ਦਸੂਹਾ ਤੋਂ ਅਕਾਲੀ-ਬਸਪਾ ਉਮੀਦਵਾਰ ਸ੍ਰੀ ਸੁਸ਼ੀਲ ਕੁਮਾਰ ਪਿੰਕੀ ਵਲੋਂ ਆਪਣੇ ਦਫ਼ਤਰ 'ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 65ਵਾਂ ਪ੍ਰੀ ਨਿਰਵਾਣ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ | ਇਸ ਮੌਕੇ ਉਨ੍ਹਾਂ ਨੇ ਬਾਬਾ ਸਾਹਿਬ ਨੂੰ ...
ਟਾਂਡਾ ਉੜਮੁੜ, 6 ਦਸੰਬਰ (ਭਗਵਾਨ ਸਿੰਘ ਸੈਣੀ)-ਸਰਬੱਤ ਦਾ ਭਲਾ ਸੇਵਾ ਸੁਸਾਇਟੀ ਮੂਨਕਾਂ ਵਲੋਂ ਸੁਸਾਇਟੀ ਦੇ ਪ੍ਰਧਾਨ ਸਰਪੰਚ ਗੁਰਵਿੰਦਰ ਸਿੰਘ ਦੀ ਅਗਵਾਈ 'ਚ ਜਥੇਦਾਰ ਦਵਿੰਦਰ ਸਿੰਘ ਮੂਨਕਾਂ ਨੂੰ ਸਿੰਘੂ ਬਾਰਡਰ 'ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ...
ਦਸੂਹਾ, 6 ਦਸੰਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰੋਫੈਸ਼ਨਲ ਜ਼ੋਨ-ਏ ਦੇ ਐਜੂਕੇਸ਼ਨ ਕਾਲਜਾਂ ਦੇ 4 ਦਿਨ ਚੱਲਣ ਵਾਲੇ ਯੁਵਕ ਮੇਲੇ ਦਾ ਆਗਾਜ਼ ਹੋ ਗਿਆ | ਪਿ੍ੰਸੀਪਲ ਡਾ. ਵਰਿੰਦਰ ਕੌਰ ...
ਦਸੂਹਾ, 6 ਦਸੰਬਰ (ਕੌਸ਼ਲ)-ਵੈਲਫੇਅਰ ਐਂਡ ਬਲੱਡ ਡੋਨਰ ਸੁਸਾਇਟੀ ਦਸੂਹਾ ਵਲੋਂ ਭਗਵਾਨ ਮਹਾਂਵੀਰ ਮੰਦਰ ਦਸੂਹਾ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਨਰਿੰਦਰ ਕੁਮਾਰ ਟੱਪੂ ਚੇਅਰਮੈਨ ਮਾਰਕਿਟ ਕਮੇਟੀ ਦਸੂਹਾ, ਚੰਦਰਸ਼ੇਖਰ ਬੰਟੀ ਵਾਈਸ ਪ੍ਰਧਾਨ ਨਗਰ ਕੌਂਸਲ ...
ਹੁਸ਼ਿਆਰਪੁਰ, 6 ਦਸੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਚੰਡੀਗੜ੍ਹ 'ਚ ਸੰਪੰਨ ਹੋਈ 60ਵੀਂ ਪੰਜਾਬ ਸਟੇਟ ਆਈਡੀਏ ਕਾਨਫਰੰਸ 'ਚ ਹੁਸ਼ਿਆਰਪੁਰ ਦੇ ਡੈਂਟਲ ਸਰਜਨ ਡਾ. ਅਵਨੀਸ਼ ਓਹਰੀ ਨੂੰ ਸਰਬਸੰਮਤੀ ਨਾਲ ਆਈਡੀਏ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਸਟੇਟ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਡਾ: ਬੀ. ਆਰ. ਅੰਬੇਡਕਰ ਦੀ ਬਰਸੀ ਮੌਕੇ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜਿਥੇ ਉਨ੍ਹਾਂ ਦੀ ਤਸਵੀਰ 'ਤੇ ਫੁੱਲ ਚੜ੍ਹਾਏ ਗਏ, ਉੱਥੇ ਹੀ ਵਿਦਿਆਰਥੀਆਂ ਨੂੰ ਬਾਬਾ ...
ਗੜ੍ਹਦੀਵਾਲਾ, 6 ਦਸੰਬਰ (ਚੱਗਰ)-ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੱਦੇ 'ਤੇ ਸਫ਼ਾਈ ਕਰਮਚਾਰੀਆਂ ਵਲੋਂ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਉਪਰੰਤ ਉਨ੍ਹਾਂ ਆਪਣੀਆਂ ਮੰਗਾਂ ਸੰਬੰਧੀ ਨਗਰ ਕੌਂਸਲ ...
ਟਾਂਡਾ ਉੜਮੁੜ, 6 ਦਸੰਬਰ (ਕੁਲਬੀਰ ਸਿੰਘ ਗੁਰਾਇਆ)-ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਹਾਈ ਸਕੂਲ ਤਲਵੰਡੀ ਡੱਡੀਆਂ ਵਿਖੇ ਆਰੰਭ ਹੋਏ ਖੇਡ ਮੇਲੇ ਦੇ ਅੰਤਿਮ ਦਿਨ ਓਵਰ ਆਲ ਟਰਾਫ਼ੀ ਖ਼ਾਲਸਾ ਹਾਊਸ ਨੇ ਜਿੱਤ ਕੇ ਆਪਣਾ ਲੋਹਾ ਮਨਵਾਇਆ | ਵੱਖ-ਵੱਖ ਖੇਡਾਂ ਦੇ ...
ਹੁਸ਼ਿਆਰਪੁਰ, 6 ਦਸੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਵਿਧਾਇਕ ਸੁੰਦਰ ਸਾਮ ਅਰੋੜਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਪਿੰਡਾਂ 'ਚ ਵਿਕਾਸ ਕਾਰਜਾਂ 'ਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ ਤੇ ਲੋਕਾਂ ਦੀ ਮੰਗ ਅਨੁਸਾਰ ਪਹਿਲ ਦੇ ਆਧਾਰ 'ਤੇ ...
ਬੀਣੇਵਾਲ, 6 ਦਸੰਬਰ (ਬੈਜ ਚੌਧਰੀ)-ਸੀਨੀਅਰ ਕਾਂਗਰਸ ਆਗੂ ਤੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੇ ਪਿੰਡ ਪਿੱਪਲੀਵਾਲ (ਬੀਣੇਵਾਲ) ਦੇ ਸਿੰਚਾਈ ਵਾਲੇ ਟਿਊਬਵੈੱਲ ਦੀਆਂ ਖੇਤਾਂ 'ਚ ਪਾਈਪਾਂ ਲਾਈਨਾਂ ਪਾਉਣ ਲਈ ਦੋ ਲੱਖ ਰੁਪਏ ਦੀ ਗਰਾਂਟ ਦਾ ਚੈੱਕ ਗਰਾਮ ਪੰਚਾਇਤ ਤੇ ...
ਮਾਹਿਲਪੁਰ, 6 ਦਸੰਬਰ (ਰਜਿੰਦਰ ਸਿੰਘ)-ਸਿਵਲ ਹਸਪਾਤਲ ਮਾਹਿਲਪੁਰ ਵਿਖੇ ਸਟਾਫ਼ ਨਰਸਾਂ ਵਲੋਂ ਆਪਣੀ ਜਾਇਜ਼ ਮੰਗਾਂ ਨੂੰ ਲੈ ਕੇ ਪੂਰਨ ਤੌਰ 'ਤੇ ਕੰਮਕਾਰ ਠੱਪ ਕਰਕੇ ਹੜਤਾਲ ਕਰਦੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਗੁਰਜੀਤ ਕੌਰ, ਨੀਲਮ ...
ਗੜ੍ਹਦੀਵਾਲਾ, 6 ਦਸੰਬਰ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਸਮੂਹ ਸਟਾਫ਼ ਦੀ ਮੀਟਿੰਗ ਕਾਲਜ ਦੇ ਪਿ੍ੰਸੀਪਲ ਡਾ. ਮਲਕੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਾਲਜ ਦੇ ਸਮੂਹ ਟੀਚਿੰਗ ...
ਬੀਣੇਵਾਲ, 6 ਦਸੰਬਰ (ਬੈਜ ਚੌਧਰੀ)-ਪਿੰਡ ਗੱਦੀਵਾਲ, ਮਲਕੋਵਾਲ, ਨਾਨੋਵਾਲ, ਜਗਾਤਪੁਰ, ਭੂਰੀਵਾਲੇ ਕਾਲਜ, ਕਾਣੇਵਾਲ ਤੇ ਰਤਨਪੁਰ ਸਣੇ 8 ਪਿੰਡਾਂ ਨੂੰ ਪੀਣ ਵਾਲਾ ਪਾਣੀ ਦੇ ਟਿਊਬਵੈੱਲ ਲਈ ਵਾਧੂ ਮੋਟਰ ਖਰੀਦ ਕਰਨ ਲਈ ਢਾਈ ਲੱਖ ਰੁਪਏ ਦੀ ਗਰਾਂਟ ਦਾ ਚੈੱਕ ਕਾਂਗਰਸ ਦੀ ...
ਦਸੂਹਾ, 6 ਦਸੰਬਰ (ਕੌਸ਼ਲ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਦੇ ਵਿਦਿਆਰਥੀਆਂ ਨੇ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਫਿਰ ਸਿੱਧ ਕਰ ਦਿੱਤਾ ਹੈ ਕਿ ਸਖ਼ਤ ਮਿਹਨਤ ਤੇ ਲਗਨ ਦੇ ਬਲ ਤੇ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ | ਇਸੇ ਗੱਲ ਨੂੰ ਪ੍ਰਮਾਣਿਤ ਕਰਦਿਆਂ ...
ਗੜ੍ਹਦੀਵਾਲਾ, 6 ਦਸੰਬਰ (ਚੱਗਰ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਕੈਰੀਅਰ ਗਾਈਡੈਂਸ ਸੰਬੰਧੀ 12ਵੀਂ ਦੇ ਵਿੱਦਿਆਰਥੀਆ ਲਈ ਮਾਸ ਕਾਊਸਲਿੰਗ ਲਗਾਈ ਗਈ, ਜਿਸ ਦੌਰਾਨ ਅਸ਼ਵਨੀ ਕੁਮਾਰ ਕੁੰਡਲ ਜਿਲ੍ਹਾ ਕੋਆਰਡੀਨੇਟਰ ਮਾਸ ਕਾਊਸਲਿੰਗ, ਸਰਕਾਰੀ ਫੂਡ ...
ਹਰਿਆਣਾ, 6 ਦਸੰਬਰ (ਹਰਮੇਲ ਸਿੰਘ ਖੱਖ)-ਚਾਰ ਸਾਹਿਬਜਾਦਿਆਂ ਤੇ ਸੰਯੁਕਤ ਕਿਸਾਨ ਮੋਰਚਾ ਨੂੰ ਸਮਰਪਿਤ ਬਾਬਾ ਮਹੇਸ਼ ਦਾਸ ਸਪੋਰਟਸ ਕਲੱਬ ਵਲੋਂ ਪਿੰਡ ਭੂੰਗਾ ਵਿਖੇ ਪਹਿਲਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਥੇ 6 ਨਾਮਵਾਰ ਕਬੱਡੀ ਕਲੱਬਾਂ ਨੇ ਭਾਗ ਲਿਆ ਤੇ ਨਿਸ਼ਾਨ ...
ਗੜ੍ਹਸ਼ੰਕਰ, 6 ਦਸੰਬਰ (ਧਾਲੀਵਾਲ)-ਏ. ਵਾਈ. ਸੋਲੂਸ਼ਨ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਪਿੰਡ ਬਡੇਸਰੋਂ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ | ਸੁਸਾਇਟੀ ਦੇ 11ਵੇਂ ...
ਐਮਾਂ ਮਾਂਗਟ, 6 ਦਸੰਬਰ (ਭੰਮਰਾ)-ਪਿਛਲੇ ਕਰੀਬ ਇਕ ਸਾਲ ਤੋਂ ਕੇਂਦਰ ਖ਼ਿਲਾਫ਼ ਕਿਸਾਨ ਵਿਰੋਧੀ ਕਾਲੇ ਕਾਨੂੰਨ ਬੀਤੇ ਦਿਨੀਂ ਰੱਦ ਹੋਣ ਦੀ ਖ਼ੁਸ਼ੀ 'ਚ ਪਿੰਡ ਧਨੋਆ ਦੇ ਪੱਗੜੀ ਸੰਭਾਲ ਜੱਟਾਂ ਲਹਿਰ ਵਲੋਂ ਇਕ ਸ਼ੁਕਰਾਨਾ ਸਮਾਗਮ ਸਮੂਹ ਕਿਸਾਨਾਂ ਵਲੋਂ ਰੱਖਿਆ ਗਿਆ ਹੈ | ਇਸ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜਾਂ 'ਚ ਕੰਮ ਕਰ ਰਹੇ ਗੈੱਸਟ ਫੈਕਲਟੀ ਲੈਕਚਰਾਰਾਂ ਵਲੋਂ ਮੰਗਾਂ ਨੂੰ ਲੈ ਕੇ ਸਰਕਾਰੀ ਕਾਲਜ ਹੁਸ਼ਿਆਰਪੁਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਨਵਜੋਤ ...
ਅੱਡਾ ਸਰਾਂ, 6 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਬੈਂਚ ਬਾਜਾ ਵਿਖੇ ਆ ਰਹੀਆਂ ਚੋਣਾਂ ਦੇ ਸਬੰਧ 'ਚ ਸਰਕਲ ਪ੍ਰਧਾਨ ਨਿਰਮਲ ਸਿੰਘ ਮੱਲੀ ਦੀ ਅਗਵਾਈ 'ਚ ਇਕ ਮੀਟਿੰਗ ਹੋਈ | ਮੀਟਿੰਗ 'ਚ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਵਿਧਾਨ ਸਭਾ ਉਮੀਦਵਾਰ ਲਖਵਿੰਦਰ ...
ਹੁਸ਼ਿਆਰਪੁਰ, 6 ਦਸੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸੇਵਾ ਕੇਂਦਰਾਂ 'ਚ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਦੀ ਹੁੰਦੀ ਖੱਜਲ ਖੁਆਰੀ ਤੇ ਉਨ੍ਹਾਂ ਦੇ ਆਰਥਿਕ ਸੋਸ਼ਣ ਦੇ ਵਿਰੋਧ 'ਚ ਲੇਬਰ ਪਾਰਟੀ ਵਲੋਂ ਮਿੰਨੀ ਸਕੱਤਰੇਤ ਵਿਖੇ ਸਥਿਤ ਸੇਵਾ ਕੇਂਦਰ ਦੇ ਬਾਹਰ ਜੈ ...
ਹੁਸ਼ਿਆਰਪੁਰ, 6 ਦਸੰਬਰ (ਨਰਿੰਦਰ ਸਿੰਘ ਬੱਡਲਾ)-ਭਾਜਪਾ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਿਰਫ਼ ਹੋਛੀ ਰਾਜਨੀਤੀ ਕਰ ਰਿਹਾ ਹੈ, ਜੇਕਰ ਉਸ ਕੋਲ ਕੋਈ ਭਾਜਪਾ ਆਗੂ ਨਾਲ ਗੱਲਬਾਤ ਕਰਨ ਦਾ ਸਬੂਤ ਹੈ ਤਾਂ ਉਹ ਤੁਰੰਤ ਪੇਸ਼ ਕਰੇ, ਨਹੀਂ ਤਾਂ ਸੂਬਾ ਵਾਸੀਆਂ ਨੂੰ ਗੁੰਮਰਾਹ ...
ਸ਼ਾਮਚੁਰਾਸੀ, 6 ਦਸੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਗਰਮ ਅਹੁਦੇਦਾਰ ਜਥੇ. ਬਲਵੰਤ ਸਿੰਘ ਬਰਿਆਲ ਦੀ ਧਰਮ ਪਤਨੀ ਬੀਬੀ ਪਰਮਿੰਦਰ ਕੌਰ ਬਰਿਆਲ ਨੂੰ ਸਮਾਜ ਦੇ ਵੱਖ-ਵੱਖ ਵਰਗ ਦੇ ਵਿਅਕਤੀਆਂ ਨੇ ਉਨ੍ਹਾਂ ਦੀਆਂ ਸਮਾਜ ਪ੍ਰਤੀ ...
ਚੱਬੇਵਾਲ, 6 ਦਸੰਬਰ (ਥਿਆੜਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ 'ਚ ਕਰਵਾਏ ਜ਼ੋਨਲ ਯੁਵਕ ਵਿਰਾਸਤੀ ਮੇਲਾ (ਜ਼ੋਨ-ਏ) ਵਿਚ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵਿਮੈਨ ਚੱਬੇਵਾਲ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ...
ਮੁਕੇਰੀਆਂ, 6 ਦਸੰਬਰ (ਰਾਮਗੜ੍ਹੀਆ)-ਭਾਰਤ-ਪਾਕਿਸਤਾਨ ਵਿਚਾਲੇ ਲੌਂਗੋਵਾਲ ਵਿਖੇ 1971 'ਚ ਹੋਈ ਲੜਾਈ ਦੌਰਾਨ 23 ਪੰਜਾਬ ਬਟਾਲੀਅਨ ਰੈਜੀਮੈਂਟ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਸੰਬੰਧੀ ਸਾਬਕਾ ਸੈਨਿਕਾਂ ਵਲੋਂ ਮੁਕੇਰੀਆਂ ਵਿਖੇ ਇਕ ਸਮਾਗਮ ਕਰਵਾਇਆ ਗਿਆ | ...
ਮਿਆਣੀ, 6 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)-ਜੰਗਲਾਤ ਜੰਗਲੀ ਜੀਵ ਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਮਿਆਣੀ ਦਸੂਹਾ ਰੋਡ ਤੋਂ ਪੱਤੀ ਨੰਗਲੀ ਸ਼ਮਸ਼ਾਨਘਾਟ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ | ਕੈਬਨਿਟ ਮੰਤਰੀ ਗਿਲਜੀਆਂ ਨੇ ਕਿਹਾ ਮੁੱਖ ਮੰਤਰੀ ਚਰਨਜੀਤ ...
ਅੱਡਾ ਸਰਾਂ, 6 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕੰਧਾਲੀ ਨਾਰੰਗਪੁਰ ਵਿਖੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਮਨਜੀਤ ਸਿੰਘ ਦਸੂਹਾ ਦੇ ਹੱਕ 'ਚ ਭਰਵੀਂ ਮੀਟਿੰਗ ਹੋਈ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ. ਦਸੂਹਾ ਨੇ ਕਿਹਾ ਕਿ ਜਿਥੇ ਮੇਰਾ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਵਲੋਂ ਕਰਵਾਈ ਹੁਸ਼ਿਆਰਪੁਰ ਜ਼ਿਲ੍ਹਾ ਅਥਲੈਟਿਕਸ ਮੀਟ 'ਚ ਟਰਿੱਪਲ ਐਮ. ਪਬਲਿਕ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀ ਅਭਿਸ਼ੇਕ ਸ਼ਰਮਾ ਪੁੱਤਰ ਕੁਲਤਾਰ ਸ਼ਰਮਾ ਨੇ ਸ਼ਾਨਦਾਰ ...
ਗੜ੍ਹਸ਼ੰਕਰ, 6 ਦਸੰਬਰ (ਧਾਲੀਵਾਲ)-ਇਥੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਰਿਹਾਇਸ਼ 'ਤੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 65ਵਾਂ ਪ੍ਰੀ ਨਿਰਵਾਣ ਦਿਵਸ ...
ਮੁਕੇਰੀਆਂ, 6 ਦਸੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਵਿਖੇ ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ 'ਚ 'ਧਰਮ ਅਧਿਐਨ ਸੈੱਲ' ਵਲੋਂ ਪੰਜਾਬੀ ਸਾਹਿਤ ਦੇ ਪਿਤਾਮਾ ਭਾਈ ਵੀਰ ਸਿੰਘ ਦੀ ਜਨਮ ਸ਼ਤਾਬਦੀ ਮੌਕੇ ਪ੍ਰੋਗਰਾਮ ਦਾ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਮੀਟਿੰਗ ਪਿੰਡ ਪੰਡੋਰੀ ਪਵਾਂ ਵਿਖੇ ਹੋਈ, ਜਿਸ 'ਚ ਐਸ. ਸੀ. ਵਿੰਗ ਦੇ ਪ੍ਰਧਾਨ ਦੇਸ ਰਾਜ ਸਿੰਘ ਧੁੱਗਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਧੁੱਗਾ ਨੇ ਕਿਹਾ ਕਿ ਕੇਂਦਰ ਤੇ ...
ਮਾਹਿਲਪੁਰ, 6 ਦਸੰਬਰ (ਰਜਿੰਦਰ ਸਿੰਘ)-ਡੇਰਾ ਸ਼ੇਰਪੁਰ ਕਲਰਾਂ ਦੇ ਸੰਚਾਲਕ ਸੰਤ ਰਾਮ ਕਿਸ਼ਨ ਦੇ ਅੰਤਿਮ ਅਰਦਾਸ ਮੌਕੇ ਕਰਵਾਏ ਸ਼ਰਧਾਂਜਲੀ ਸਮਾਰੋਹ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ ਗਏ | ਇਸ ਮੌਕੇ ਸੰਤ ਨਿਰਮਲ ਦਾਸ ਜੋੜਾ ਪ੍ਰਧਾਨ ਸ੍ਰੀ ਗੁਰੂ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਅਰਵਿੰਦ ਕੇਜਰੀਵਾਲ ਦੁਆਰਾ ਮਹਿਲਾਵਾਂ ਨੂੰ ਹਜ਼ਾਰ ਪ੍ਰਤੀ ਮਹੀਨਾ ਦੀ ਗਰੰਟੀ ਦੇ ਲਈ ਮਹਿਲਾਵਾਂ ਵਿੱਚ ਭਾਰੀ ਉਤਸ਼ਾਹ ਹੈ | ਇਹ ਪ੍ਰਗਟਾਵਾ ਬ੍ਰਹਮਸ਼ੰਕਰ ਜਿੰਪਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਨੇ ਕੀਤਾ | ਉਨ੍ਹਾਂ ...
ਗੜ੍ਹਸ਼ੰਕਰ, 6 ਦਸੰਬਰ (ਧਾਲੀਵਾਲ)-ਅਕਾਲੀ ਆਗੂ ਤੇ ਸਾਬਕਾ ਸਰਪੰਚ ਜਥੇਦਾਰ ਜੋਗਾ ਸਿੰਘ ਇਬਰਾਹੀਮਪੁਰ ਨੇ ਇਲਾਕੇ 'ਚ ਲੱਗ ਰਹੇ ਅਣ-ਐਲਾਨੇ ਬਿਜਲੀ ਕੱਟਾਂ ਨੂੰ ਲੈ ਕੇ ਸੂਬੇ ਦੀ ਕਾਂਗਰਸ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਇਕ ਪਾਸੇ ਸਰਕਾਰ ਮੁਫ਼ਤ ਬਿਜਲੀ ਦੇਣ ਦੇ ...
ਚੱਬੇਵਾਲ, 6 ਦਸੰਬਰ (ਥਿਆੜਾ)-ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਸੂਬੇ ਦੇ ਲੋਕਾਂ ਨੂੰ ਗਰੰਟੀਆਂ ਦੇ ਕੇ ਬਹੁਤਾ ਸਮਾਂ ਬੇਵਕੂਫ ਨਹੀਂ ਬਣਾ ਸਕਦਾ ਜਦ ਕਿ ਜਿਥੇ ਉਹ ਮੁੱਖ ਮੰਤਰੀ ਹੈ ਉਥੇ ਕੋਈ ਗਰੰਟੀ ਦੇ ਨਹੀਂ ਰਿਹਾ | ਇਹ ਪ©ਗਟਾਵਾ ਸਾਬਕਾ ਕੈਬਨਿਟ ਮੰਤਰੀ ...
ਗੜ੍ਹਸ਼ੰਕਰ, 6 ਦਸੰਬਰ (ਧਾਲੀਵਾਲ)-ਪੰਜਾਬ ਯੂਨੀਵਰਸਿਟੀ ਹੁਸ਼ਿਆਰਪੁਰ ਜ਼ੋਨ-ਏ ਦੇ ਖੇਤਰੀ ਯੁਵਕ ਤੇ ਵਿਰਾਸਤ ਮੇਲੇ 'ਚ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਨੇ ਆਪਣੀ ਸ਼ਾਨਦਾਰ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਓਵਰ ਆਲ ਤੀਜਾ ਸਥਾਨ ਹਾਸਲ ਕੀਤਾ ਹੈ | ...
ਮਾਹਿਲਪੁਰ, 6 ਦਸੰਬਰ (ਰਜਿੰਦਰ ਸਿੰਘ)-ਪਿੰਡ ਜੇਜੋਂ ਦੁਆਬਾ ਵਿਖੇ ਪਿਛਲੇ ਦੋ ਸਾਲਾਂ ਦੇ ਬੰਦ ਹੋਈ ਜਲੰਧਰ ਤੋਂ ਜੇਜੇਂ ਰੇਲ ਸੇਵਾ ਦੇ ਦੁਬਾਰਾ ਸ਼ੁਰੂ ਹੋਣ 'ਤੇ ਪਿੰਡ ਵਾਸੀ ਤੇ ਇਲਾਕਾ ਵਾਸੀਆਂ 'ਚ ਖੁਸ਼ੀ ਦੀ ਲਹਿਰ ਹੈ | ਇਸ ਮੌਕੇ ਨੰਬਰਦਾਰ ਪ੍ਰਵੀਨ ਸੋਨੀ ਜੇਜੋਂ ਨੇ ...
ਭੰਗਾਲਾ, 6 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)-ਮਾਡਰਨ ਗਰੁੱਪ ਆਫ਼ ਕਾਲਜਿਜ਼ ਪੰਡੋਰੀ ਭਗਤ 'ਚ ਹੋਟਲ ਮੈਨੇਜਮੈਂਟ ਵਿਭਾਗ ਦੇ ਪ੍ਰੋ. ਗੁਰਪ੍ਰੀਤ ਸਿੰਘ ਤੇ ਪ੍ਰੋ. ਰਾਹੁਲ ਠਾਕਰ ਦੀ ਯੋਗ ਅਗਵਾਈ 'ਚ ਸ਼ਾਹੀ ਰੈਸਟੋਰੈਂਟ ਦੀ ਸ਼ੁਰੂਆਤ ਕੀਤੀ ਗਈ ਹੈ | ਉਨ੍ਹਾਂ ਨੇ ਕਿਹਾ ਕਿ ...
ਭੰਗਾਲਾ, 6 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)-ਐਸ. ਡੀ. ਐੱਮ. ਮੈਡਮ ਨਵਨੀਤ ਕੌਰ ਮੁਕੇਰੀਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠਾਂ ਵਿਕਾਸ ਮਹਾਜਨ ਸਵੀਪ ਨੋਡਲ ਅਫ਼ਸਰ ਦੀ ਅਗਵਾਈ ਵਿਚ ਪਿੰਡ ਬੁੱਢਾਵੜ੍ਹ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਪਿ੍ੰਸੀਪਲ ...
ਭੰਗਾਲਾ, 6 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)-ਸਾਂਝੀ ਕਿਸਾਨ ਸੰਘਰਸ਼ ਕਮੇਟੀ ਟੋਲ ਪਲਾਜ਼ਾ ਹਰਸਾ ਮਾਨਸਰ ਮੁਕੇਰੀਆਂ ਵਲੋਂ ਸੰਯੁਕਤ ਕਿਸਾਨ ਮੋਰਚਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਦਿੱਤਾ ਜਾ ਰਿਹਾ ਨਿਰੰਤਰ ਧਰਨਾ ਜਾਰੀ ਹੈ | ਧਰਨੇ 'ਚ ਸ਼ਾਮਿਲ ਕਿਸਾਨਾਂ, ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਦੇ 3 ਖਿਡਾਰੀਆਂ ਵਲੋਂ ਨਾਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਸੰਬੰਧੀ ਪਿ੍ੰ: ...
ਹਰਿਆਣਾ, 6 ਦਸੰਬਰ (ਹਰਮੇਲ ਸਿੰਘ ਖੱਖ)-ਸੂਬੇ ਅੰਦਰ ਕਾਂਗਰਸ ਪਾਰਟੀ ਵਲੋਂ ਉਹ ਸਾਰੇ ਕੰਮ ਕੀਤੇ, ਜਿਨ੍ਹਾਂ ਦਾ ਚੋਣਾਂ 'ਚ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਤੇ ਹੁਣ ਲੋਕ ਮੁੜ ਕਾਂਗਰਸ ਨੂੰ ਮੌਕੇ ਦੇਣ ਲਈ ਕੰਮ ਕਰ ਰਹੇ ਹਨ | ਇਹ ਪ੍ਰਗਟਾਵਾ ਵਿਧਾਇਕ ਪਵਨ ਕੁਮਾਰ ਆਦੀਆ ...
ਗੜ੍ਹਦੀਵਾਲਾ, 6 ਦਸੰਬਰ (ਚੱਗਰ)-ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆ ਨੇ ਕੋਕਿਲਾ ਮਾਰਕੀਟ ਸਥਿਤ ਕਾਂਗਰਸ ਪਾਰਟੀ ਦੇ ਦਫਤਰ 'ਚ ਆਯੋਜਿਤ ਨੌਜਵਾਨਾਂ ਦੀ ਮੀਟਿੰਗ ਦੌਰਾਨ ਵਿਧਾਨ ਸਭਾ ਹਲਕਾ ਉੜਮੁੜ ਅਧੀਨ ਪੈਂਦੇ ਕਸਬਾ ਗੜ੍ਹਦੀਵਾਲਾ ਦੇ ਵੱਖ-ਵੱਖ ਪਿੰਡਾਂ ਦੇ ...
ਤਲਵਾੜਾ, 6 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਉਚੇਰੀ ਸਿੱਖਿਆਂ ਵਿਭਾਗ ਦੀਆਂ ਗੈਸਟ-ਫੈਕਲਟੀ/ ਪਾਰਟ -ਟਾਇਮ/ ਕੰਟਰੈਕਟ 'ਤੇ ਸਰਕਾਰੀ ਕਾਲਜਾਂ ਵਿਚ ਪਿਛਲੇ 15-20 ਸਾਲਾ ਤੋਂ ਕੰਮ ਕਰਦੇ ਕੱਚੇ ਪ੍ਰੋਫੈਸਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੂਰੇ ਪੰਜਾਬ ਭਰ ...
ਹੁਸ਼ਿਆਰਪੁਰ, 6 ਦਸੰਬਰ (ਹਰਪ੍ਰੀਤ ਕੌਰ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਚਲਾਏ ਜਾ ਰਹੇ ਆਸ ਕਿਰਨ ਡਰੱਗ ਕਾਊਾਸਲਿੰਗ ਤੇ ਮੁੜ ਵਸੇਬਾ ਕੇਂਦਰ ਵਿਖੇ ਵਿਸ਼ਵ ਏਡਜ਼ ਦਿਵਸ ਦੇ ਸੰਬੰਧ 'ਚ ਸੈਮੀਨਾਰ ਕਰਵਾਇਆ ਗਿਆ | ਕੇਂਦਰ ਦੇ ਪ੍ਰਾਜੈਕਟ ਡਾਇਰੈਕਟਰ ਹਰਵਿੰਦਰ ...
ਮੁਕੇਰੀਆਂ, 6 ਦਸੰਬਰ (ਰਾਮਗੜ੍ਹੀਆ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਇਕਾਈ ਮੁਕੇਰੀਆਂ ਦੀ ਇਕ ਹੰਗਾਮੀ ਮੀਟਿੰਗ ਬਲਾਕ ਕਨਵੀਨਰ ਰਜਤ ਮਹਾਜਨ ਦੀ ਅਗਵਾਈ ਹੇਠ ਰੈਸਟ ਹਾਊਸ ਮੁਕੇਰੀਆਂ ਵਿਖੇ ਹੋਈ | ਇਸ ਮੌਕੇ ਕਨਵੀਨਰ ਰਜਤ ਮਹਾਜਨ ਤੇ ਜਨਰਲ ਸੱਕਤਰ ਸਤੀਸ਼ ...
ਔੜ/ਝਿੰਗੜਾਂ, 6 ਦਸੰਬਰ (ਕੁਲਦੀਪ ਸਿੰਘ ਝਿੰਗੜ)-ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀ. ਬੀ. ਐੱਸ. ਈ. ਝਿੰਗੜਾਂ ਵਿਖੇ ਮਨਾਏ ਵਿਸ਼ਵ ਮਿੱਟੀ ਦਿਵਸ 'ਤੇ ਪਿ੍ੰਸੀਪਲ ਤਰਜੀਵਨ ਸਿੰਘ ਗਰਚਾ ਨੇ ਆਪਣੇ ਵਿਚਾਰ ਕਰਦਿਆਂ ਵਿਦਿਆਰਥੀਆਂ ਨੂੰ ਦੱਸਿਆ ਕਿ ਅਸੀਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX