ਤਾਜਾ ਖ਼ਬਰਾਂ


ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ਅਰਜ਼ੀ ਰੱਦ
. . .  0 minutes ago
ਲੁਧਿਆਣਾ , 3 ਦਸੰਬਰ (ਪਰਮਿੰਦਰ ਸਿੰਘ ਆਹੂਜਾ) -ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ
. . .  14 minutes ago
ਅੰਮ੍ਰਿਤਸਰ ,3 ਦਸੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਰਜਿੰਦਰ ...
ਗੁਜਰਾਤ: 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ ਵਿਚ ਹਿੱਸਾ ਲੈ ਰਹੇ
. . .  52 minutes ago
ਅਹਿਮਦਾਬਾਦ, 3 ਦਸੰਬਰ - ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ.ਭਾਰਤੀ ਨੇ ਦੱਸਿਆ ਕਿ 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ 'ਚ ਹਿੱਸਾ ਲੈ ਰਹੇ ਹਨ । ਕੁੱਲ ਵੋਟਰ 2,51,58,730 ...
ਅਰਵਿੰਦ ਕੇਜਰੀਵਾਲ ਨੇ ਸ਼ਰਾਬ, ਸਿੱਖਿਆ, ਡੀਟੀਸੀ ਬੱਸ ਘੁਟਾਲਿਆਂ ‘ਚ ਪੇਸ਼ ਕੀਤਾ ਭ੍ਰਿਸ਼ਟਾਚਾਰ ਦਾ ਨਵਾਂ ਮਾਡਲ - ਕੇਂਦਰੀ ਮੰਤਰੀ ਅਨੁਰਾਗ ਠਾਕੁਰ
. . .  about 1 hour ago
ਲਾਰੈਂਸ ਬਿਸ਼ਨੋਈ ਗਰੋਹ ਨੇ ਲਈ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਦੀ ਜ਼ਿੰਮੇਵਾਰੀ
. . .  about 2 hours ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਚ ਗੈਂਗਵਾਰ ਦੌਰਾਨ ਹੋਈ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਗੋਲੀਬਾਰੀ ਦੀ ਘਟਨਾ ਵਿਚ ਮਾਰੇ ਗਏ ਲੋਕਾਂ ਵਿਚ ਗੈਂਗਸਟਰ ਰਾਜੂ ਠੇਠ ਵੀ ਸ਼ਾਮਿਲ ਹੈ ਜੋ ਕਿ ਵੀਰ ਤਾਜ ਸੈਨਾ ਗਰੋਹ ਨਾਲ...
ਸੀਕਰ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਇਕ ਹੋਰ ਵਿਅਕਤੀ ਦੀ ਮੌਤ
. . .  about 2 hours ago
ਸੀਕਰ, 3 ਦਸੰਬਰ-ਸੀਕਰ ਗੋਲੀਬਾਰੀ ਦੌਰਾਨ ਇਕ ਹੋਰ ਵਿਅਕਤੀ ਤਾਰਾਚੰਦ ਜਾਟ ਜੋ ਕਿ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਸੀ, ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਤਾਰਾਚੰਦ...
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ ਦਾ ਵਾਧਾ
. . .  about 2 hours ago
ਨਵੀਂ ਦਿੱਲੀ, 3 ਦਸੰਬਰ-ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨ ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਦਿੱਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ...
ਦਾਮਨ ਬਾਜਵਾ ਬਣੇ ਭਾਜਪਾ ਦੇ ਸੂਬਾ ਸਕੱਤਰ
. . .  about 3 hours ago
ਲੌਂਗੋਵਾਲ/ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਵਿਨੋਦ, ਖੰਨਾ, ਭੁੱਲਰ) - ਸੁਨਾਮ ਹਲਕੇ ਤੋਂ ਸੀਨੀਅਰ ਆਗੂ ਦਾਮਨ ਥਿੰਦ ਬਾਜਵਾ ਨੂੰ ਭਾਜਪਾ ਹਾਈ ਕਮਾਨ ਨੇ ਪੰਜਾਬ ਰਾਜ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਹੈ। ਮੈਡਮ...
ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 3 hours ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)- ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਇੰਜ.ਕੰਵਰਵੀਰ ਸਿੰਘ ਟੌਹੜਾ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਨਿਯੁਕਤ
. . .  about 3 hours ago
ਅਮਲੋਹ, 3 ਦਸੰਬਰ (ਕੇਵਲ ਸਿੰਘ)- ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਹਲਕਾ ਅਮਲੋਹ ਤੋਂ ਸੀਨੀਅਰ ਆਗੂ ਇੰਜੀਨੀਅਰ ਕੰਵਰਵੀਰ...
ਨੌਜਵਾਨ ਨਜਾਇਜ਼ ਅਸਲੇ ਤੇ ਕਾਰਤੂਸਾਂ ਸਮੇਤ ਕਾਬੂ
. . .  about 4 hours ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਇਕ ਵਿਅਕਤੀ ਨੂੰ ਥਾਣਾ ਛਾਜਲੀ ਦੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ ’ਤੇ ਨਜਾਇਜ਼ ਅਸਲਾ ਅਤੇ ਕਾਰਤੂਸਾਂ ਸਮੇਤ...
ਨੌਜਵਾਨ ਨੇ ਆਪਣੇ ਘਰ ਵਿਚ ਫ਼ਾਹਾ ਲੈ ਕੇ ਕੀਤੀ ਖੁਦਕੁਸ਼ੀ
. . .  about 4 hours ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਵਿਖੇ ਇਕ ਨੌਜਵਾਨ ਵਲੋਂ ਆਪਣੇ ਘਰ ’ਚ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਕਰਮਜੀਤ ਸਿੰਘ ਕਾਲੂ (20)...
ਕਿਸੇ ਵੀ ਸ਼ਹਿਰ ਨੂੰ ਭੋਪਾਲ ਨਹੀਂ ਬਣਨ ਦੇਣਾ - ਸ਼ਿਵਰਾਜ ਸਿੰਘ ਚੌਹਾਨ
. . .  about 4 hours ago
ਭੋਪਾਲ, 3 ਦਸੰਬਰ- ਭੋਪਾਲ ਗੈਸ ਤ੍ਰਾਸਦੀ ਦੀ 38ਵੀਂ ਬਰਸੀ ’ਤੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਸਰਵਧਰਮ ਪ੍ਰਾਰਥਨਾ ਸਭਾ ’ਚ ਸ਼ਿਰਕਤ ਕੀਤੀ ਗਈ। ਇੱਥੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੈਂ ਵਿਛੜੀਆਂ ਰੂਹਾਂ ਲਈ...
ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ’ਚ ਪੂਰੀ ਤਰ੍ਹਾਂ ਸ਼ਾਮਿਲ- ਸੰਬਿਤ ਪਾਤਰਾ
. . .  about 4 hours ago
ਨਵੀਂ ਦਿੱਲੀ, 3 ਦਸੰਬਰ- ਅੱਜ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੇ ਜਾਰੀ ਇਕ ਬਿਆਨ ’ਚ ਕਿਹਾ ਕਿ ਦਿੱਲੀ ਦੀ ਆਬਕਾਰੀ ਨੀਤੀ ਵਿਚ ਮਨੀਸ਼ ਸਿਸੋਦੀਆ ਦੀ ਵੱਡੀ ਭੂਮਿਕਾ ਹੈ, ਉਹ...
ਅਸ਼ਵਨੀ ਸ਼ਰਮਾ ਵਲੋਂ ਪੰਜਾਬ ਭਾਜਪਾ ਦੇ ਅਹੁਦੇਦਾਰਾਂ ਦਾ ਐਲਾਨ
. . .  about 4 hours ago
ਚੰਡੀਗੜ੍ਹ, 3 ਦਸੰਬਰ-ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਪ੍ਰਵਾਨਗੀ ਤੋਂ ਬਾਅਦ ਭਾਜਪਾ ਪੰਜਾਬ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ...
ਤਾਮਿਲਨਾਡੂ:ਮਦਰਾਸ ਹਾਈ ਕੋਰਟ ਨੇ ਮੰਦਰ 'ਚ ਮੋਬਾਈਲ ਫੋਨ 'ਤੇ ਲਗਾਈ ਪਾਬੰਦੀ
. . .  about 5 hours ago
ਚੇਨਈ, 3 ਦਸੰਬਰ- ਮਦਰਾਸ ਹਾਈ ਕੋਰਟ ਨੇ ਮੰਦਰ ਦੇ ਅੰਦਰ ਮੋਬਾਈਲ ਫੋਨ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ...
ਰਾਜਸਥਾਨ:ਗੈਂਗਸਟਰ ਰਾਜੂ ਠੇਠ ਦੀ ਗੋਲੀਆਂ ਮਾਰ ਕੇ ਹੱਤਿਆ
. . .  about 4 hours ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਖੇ ਗੈਂਗਸਟਰ ਰਾਜੂ ਠੇਠ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸੀਕਰ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਾਜੂ ਠੇਠ ਲੰਬੇ ਸਮੇਂ ਤੋਂ ਅਪਰਾਧ...
ਚੀਫ ਖ਼ਾਲਸਾ ਦੀਵਾਨ ਵਲੋਂ ਅੰਮ੍ਰਿਤਸਰ ਵਿਖੇ 67ਵੀਂ ਤਿੰਨ ਦਿਨਾਂ ਵਿਸ਼ਵ ਸਿੱਖ ਵਿਦਿਅਕ ਕਾਨਫ਼ਰੰਸ ਦੀ ਨਗਰ ਕੀਰਤਨ ਨਾਲ ਅਰੰਭਤਾ
. . .  about 5 hours ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਹਾੜੇ ਨੂੰ ਸਮਰਪਿਤ 67ਵੀਂ ਤਿੰਨ ਦਿਨਾ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਅੱਜ ਅਰੰਭਤਾ ਜੀ.ਟੀ. ਰੋਡ ਸਕੂਲ ਤੋਂ ਵਿਸ਼ਾਲ ਨਗਰ ਕੀਰਤਨ ਨਾਲ ਹੋਈ। ਇਸ...।
ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  about 7 hours ago
ਡੇਰਾਬੱਸੀ, 3 ਦਸੰਬਰ (ਗੁਰਮੀਤ ਸਿੰਘ)-ਬੀਤੇ ਦਿਨ ਡੇਰਾਬੱਸੀ ਵਿਖੇ ਕਿਰਾਏ 'ਤੇ ਟੈਕਸੀ ਮੰਗਵਾ 4 ਲੁਟੇਰਿਆਂ ਵਲੋਂ ਪਿਸਤੌਲ ਵਿਖਾ ਕੇ ਗੱਡੀ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਗੱਡੀ ਚਾਲਕ ਦਸ਼ਰਥ ਪੁੱਤਰ ਰਾਜ ਕੁਮਾਰ ਵਾਸੀ ਪੰਚਕੂਲਾ ਦੀ ਸ਼ਿਕਾਇਤ ਤੇ ਡੇਰਾਬੱਸੀ ਪੁਲਿਸ...
ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਪਹਿਲੇ ਰਾਸ਼ਟਰਪਤੀ ਡਾਕਟਰ ਰਾਜੇਂਦਰ ਪ੍ਰਸਾਦ ਨੂੰ ਜਨਮਦਿਨ 'ਤੇ ਦਿੱਤੀ ਸ਼ਰਧਾਂਜਲੀ
. . .  about 6 hours ago
ਨਵੀਂ ਦਿੱਲੀ, 3 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾਕਟਰ ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਯਾਦ...
ਮੁਹੰਮਦ ਸ਼ਮੀ ਦੀ ਜਗ੍ਹਾ ਉਮਰਾਨ ਮਲਿਕ ਭਾਰਤੀ ਕ੍ਰਿਕਟ ਟੀਮ 'ਚ ਸ਼ਾਮਿਲ
. . .  about 7 hours ago
ਮੁੰਬਈ, 3 ਦਸੰਬਰ-ਮੁਹੰਮਦ ਸ਼ਮੀ ਦੀ ਜਗ੍ਹਾ ਉਮਰਾਨ ਮਲਿਕ ਨੂੰ ਭਾਰਤੀ ਕ੍ਰਿਕਟ ਟੀਮ 'ਚ ਚੁਣਿਆ ਗਿਆ ਹੈ। ਸ਼ਮੀ ਨੂੰ ਬੰਗਲਾਦੇਸ਼ ਦੇ ਖ਼ਿਲਾਫ਼ ਇਕ ਦਿਨਾਂ ਲੜੀ ਦੀ ਲੀਡ-ਅਪ ਵਿਚ ਇਕ ਟਰੇਨਿੰਗ ਸੈਸ਼ਨ ਦੌਰਾਨ ਮੋਢੇ ਦੀ ਸੱਟ ਲੱਗ ਗਈ ਸੀ। ਉਹ ਬੀ.ਸੀ.ਸੀ.ਆਈ. ਮੈਡੀਕਲ ਟੀਮ...
ਸਕੂਲ ਬੱਸ ਤੇ ਟਰੱਕ ਦੀ ਟੱਕਰ 'ਚ ਇਕ ਵਿਦਿਆਰਥੀ ਅਤੇ ਡਰਾਈਵਰ ਦੀ ਮੌਤ
. . .  about 6 hours ago
ਤਰਨਤਾਰਨ, 3 ਦਸੰਬਰ (ਹਰਿੰਦਰ ਸਿੰਘ)-ਤਰਨਤਾਰਨ ਦੇ ਪਿੰਡ ਸ਼ੇਖਚੱਕ ਨੇੜੇ ਇਕ ਨਿੱਜੀ ਸਕੂਲ ਦੀ ਬੱਸ ਅਤੇ ਟਰੱਕ ਦੀ ਆਹਮੋ ਸਾਹਮਣੇ ਹੋਈ ਟੱਕਰ 'ਚ ਇਕ ਵਿਦਿਆਰਥੀ ਅਤੇ ਬੱਸ ਡਰਾਈਵਰ ਦੀ ਮੌਤ ਹੋ ਗਈ। ਹਾਦਸੇ 'ਚ ਕੁੱਝ ਬੱਚੇ ਜ਼ਖ਼ਮੀ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ...
ਲਗਾਤਾਰ ਤੀਜੇ ਹਫ਼ਤੇ ਵਧਿਆ ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ
. . .  about 7 hours ago
ਮੁੰਬਈ, 3 ਦਸੰਬਰ-ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ ਲਗਾਤਾਰ ਤੀਜੇ ਹਫ਼ਤੇ ਵਧਿਆ...
ਮੁਹੰਮਦ ਸ਼ਮੀ ਬੰਗਲਾਦੇਸ਼ ਵਿਰੁੱਧ ਇਕ ਦਿਨਾਂ ਮੈਚਾਂ ਦੀ ਲੜੀ ਤੋਂ ਹੋਏ ਬਾਹਰ
. . .  about 7 hours ago
ਢਾਕਾ, 3 ਦਸੰਬਰ-ਸੂਤਰਾਂ ਅਨੁਸਾਰ ਭਾਰਤ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਕਥਿਤ ਤੌਰ 'ਤੇ ਹੱਥ ਦੀ ਸੱਟ ਕਾਰਨ ਬੰਗਲਾਦੇਸ਼ ਵਿਰੁੱਧ 4 ਦਸੰਬਰ ਤੋਂ ਸ਼ੁਰੂ ਹੋ ਰਹੀ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਤੋਂ ਬਾਹਰ...
ਪਾਕਿਸਤਾਨ ਦੇ ਮੰਤਰੀ ਇਸ਼ਾਕ ਡਾਰ ਵਲੋਂ ਵਿੱਤ ਪ੍ਰਬੰਧਨ 'ਤੇ ਆਈ.ਐਮ.ਐਫ. ਤੋਂ ਨਿਰਦੇਸ਼ ਲੈਣ ਤੋਂ ਇਨਕਾਰ
. . .  about 8 hours ago
ਇਸਲਾਮਾਬਾਦ, 3 ਦਸੰਬਰ - ਅੰਤਰਰਾਸ਼ਟਰੀ ਮੁਦਰਾ ਕੋਸ਼ (ਆਈ. ਐੱਮ. ਐੱਫ.) ਨੇ ਪਾਕਿਸਤਾਨ ਸਰਕਾਰ ਤੋਂ ਹੜ੍ਹਾਂ ਦੇ ਬਾਅਦ ਖ਼ਾਸ ਤੌਰ 'ਤੇ ਸਿੰਧ ਅਤੇ ਬਲੋਚਿਸਤਾਨ ਦੇ ਸੂਬਿਆਂ ਦੁਆਰਾ ਸੰਭਾਵਿਤ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਮੱਘਰ ਸੰਮਤ 553

ਤਰਨਤਾਰਨ

ਪੰਜਾਬ ਰੋਡਵੇਜ਼, ਪਨਬੱਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋ ਅੱਜ ਦੀ ਹੜਤਾਲ ਸਬੰਧੀ ਮੀਟਿੰਗ

ਪੱਟੀ, 6 ਦਸੰਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)-ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਪੱਟੀ ਬ੍ਰਾਂਚ ਵਿਖੇ ਮੀਟਿੰਗ ਨੂੰ ਸੰਬੋਧਨ ਕਰਨ ਸਮੇਂ ਸਰਪਰਸਤ ਵਜੀਰ ਸਿੰਘ ਕੈਰੋਂ, ਚੇਅਰਮੈਨ ਗੁਰਵੇਲ ਸਿੰਘ ਵੀਰਮ, ਸਾੈਟਰ ਬਾਡੀ ਸਹਾਇਕ ਅਵਤਾਰ ਸਿੰਘ ਨਬੀਪੁਰ, ਪ੍ਰਧਾਨ ਗੁਰਬਿੰਦਰ ਸਿੰਘ ਗਿੱਲ, ਸੈਕਟਰੀ ਸਤਨਾਮ ਸਿੰਘ ਕੈਰੋ, ਕੈਸ਼ੀਅਰ ਸਤਨਾਮ ਸਿੰਘ ਜੌਣੇਕੇ, ਪ੍ਰੈੱਸ ਸਕੱਤਰ ਹਰਮਿੰਦਰ ਸਿੰਘ ਮੰਮਣਕੇ, ਗੁਰਸੇਵਕ ਸਿੰਘ ਕੋਹਾੜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਲੰਮੇ ਸਮੇਂ ਤੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ ਅਤੇ ਸਿਰਫ ਭਰੋਸਾ ਦਿੱਤਾ ਜਾ ਰਿਹਾ ਹੈ, ਪਰ ਨਵਾਂ ਐਕਟ ਆਉਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਕਿ ਟਰਾਂਸਪੋਰਟ ਵਿਭਾਗ ਦਾ ਇਕ ਵੀ ਮੁਲਾਜ਼ਮ ਪੱਕਾ ਨਹੀਂ ਹੁੰਦਾ ਤੇ ਬੋਰਡ/ਕਾਰਪੋਰੇਸ਼ਨਾਂ ਐਕਟ ਤੋਂ ਬਾਹਰ ਰੱਖ ਕੇ ਸਰਕਾਰੀ ਵਿਭਾਗਾਂ ਨਾਲੋਂ ਸਿੱਧਾ ਕੱਚੇ ਮੁਲਾਜ਼ਮਾਂ ਦਾ ਨਾਤਾ ਤੋੜਨ ਦੀ ਨੀਤੀ ਨਜ਼ਰ ਆਉਂਦੀ ਹੈ | ਉਨ੍ਹਾਂ ਕਿਹਾ ਕਿ ਯੂਨੀਅਨ ਦੀ ਮੰਗ ਹੈ ਕਿ 10 ਹਜ਼ਾਰ ਸਰਕਾਰੀ ਬੱਸਾਂ ਕੀਤੀਆਂ ਜਾਣ, ਪਰ ਪੰਜਾਬ ਸਰਕਾਰ ਵਲੋਂ ਕੋਈ ਵੀ ਬੱਸ ਸਰਕਾਰੀ ਖਜ਼ਾਨੇ ਵਿਚੋਂ ਨਹੀਂ ਪਾਈ ਜਾਂਦੀ | ਪਨਬੱਸ ਤੇ ਪੀ.ਆਰ.ਟੀ.ਸੀ. ਬੈਂਕਾਂ ਤੋਂ ਕਰਜ਼ਾ ਲੈ ਕੇ ਬੱਸਾਂ ਪਾਉਂਦੀ ਹੈ | ਮੁਲਾਜ਼ਮ ਕਰਜ਼ਾ ਆਪਣੀ ਮਿਹਨਤ ਨਾਲ ਉਤਾਰਦੇ ਹਨ ਤੇ ਲੋਕਾਂ ਨੂੰ ਟਰਾਂਸਪੋਰਟ ਦੀ ਸਹੂਲਤ ਦਿੰਦੇ ਹਨ, ਖਜ਼ਾਨੇ ਦਾ ਇਸ ਨਾਲ ਦੂਰ-ਦੂਰ ਸਬੰਧ ਨਹੀਂ ਹੈ | ਸਰਕਾਰ ਆਪਣੀ ਫੋਕੀ ਵਾਹ-ਵਾਹ ਖੱਟ ਰਹੀ ਹੈ, ਪਰ ਸਰਕਾਰ ਦਾ ਇਨ੍ਹਾਂ ਬੱਸਾਂ ਨਾਲ ਕੋਈ ਸਬੰਧ ਨਹੀਂ ਹੈ | ਉਲਟਾ ਬੱਸਾਂ ਕਰਜ਼ੇ 'ਤੇ ਪਾਉਣ ਨੂੰ ਮਨਜ਼ੂਰੀ ਵੀ ਬਹੁਤ ਦੇਰੀ ਨਾਲ ਦਿੱਤੀ ਜਾਂਦੀ ਹੈ, ਜਿਸ ਕਾਰਨ ਪੰਜਾਬ ਰੋਡਵੇਜ਼ ਦੀਆਂ 2407 ਬੱਸਾਂ ਵਿਚੋਂ 399 ਬੱਸਾਂ ਹੀ ਰਹਿ ਗਈਆਂ ਹਨ | ਪੰਜਾਬ ਦੀ ਅਬਾਦੀ 3 ਕਰੋੜ ਹੈ ਮੁੱਖ ਮੰਤਰੀ ਪੰਜਾਬ ਤੇ ਟਰਾਂਸਪੋਰਟ ਮੰਤਰੀ ਪੰਜਾਬ ਮੁਫ਼ਤ ਸਫ਼ਰ ਸਹੂਲਤਾਂ ਦੇਣ ਦੇ ਐਲਾਨ ਕਰ ਰਹੇ ਹਨ, ਇਹ ਹਵਾ ਵਿਚ ਤਲਵਾਰਾ ਮਾਰਨ 'ਤੇ ਚੋਣਾਂ ਵੀ ਜੁੰਮਲਿਆਂ ਤੋਂ ਬਿਨਾਂ ਕੁੱਝ ਵੀ ਨਹੀਂ ਹੈ | ਹੁਣ ਵੀ ਸਰਕਾਰ ਮੀਟਿੰਗ ਕਰਕੇ ਸਾਰਥਿਕ ਹੱਲ ਕਰਨ ਦੀ ਥਾਂ 'ਤੇ ਉਲਟਾ ਡਰਾਉਣ ਧਮਕਾਉਣ 'ਤੇ ਲੱਗੀ ਹੈ ਤੇ ਉਲਟਾ ਪਨਬੱਸ ਯੂਨੀਅਨ ਦੇ ਵਰਕਰਾਂ 'ਤੇ ਪਰਚੇ ਕਰਵਾ ਰਹੀ ਹੈ ਤੇ ਮਹਿਕਮੇ ਵਿਚੋਂ ਕੱਢਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਤੇ ਅਣਜਾਣ ਬੰਦੇ ਲਿਆ ਕੇ ਬੱਸਾਂ ਚਲਾਉਣ ਦਾ ਪ੍ਰਬੰਧ ਕਰ ਰਹੀ ਹੈ | ਇਸ ਨੂੰ ਟਰਾਂਸਪੋਰਟ ਕਾਮੇ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ ਤੇ ਆਮ ਜਨਤਾ, ਸਟੂਡੈਂਟਸ ਯੂਨੀਅਨ, ਕਿਸਾਨ ਯੂਨੀਅਨਾਂ, ਮਜ਼ਦੂਰ ਜਥੇਬੰਦੀਆਂ, ਟ੍ਰੇਡ ਯੂਨੀਅਨਾਂ ਅਤੇ ਲੋਕਾਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਕਰਨਗੇ | 7 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ ਟਰਾਂਸਪੋਰਟ ਮੰਤਰੀ ਪੰਜਾਬ ਤੇ ਮੁੱਖ ਮੰਤਰੀ ਪੰਜਾਬ ਦੇ ਹਲਕੇ ਵਿਚ ਰੋਸ ਧਰਨਾ, ਝੰਡਾ ਮਾਰਚ ਸਮੇਤ ਤਿੱਖੇ ਐਕਸ਼ਨ ਕੀਤੇ ਜਾਣਗੇ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਰਵਿੰਦਰ ਸਿੰਘ, ਦਵਿੰਦਰ ਸਿੰਘ ਬੁਰਜ, ਗੁਰਮੀਤ ਸਿੰਘ, ਮਹਿਲ ਸਿੰਘ, ਜਸਵਿੰਦਰ ਸਿੰਘ, ਸਰਬਜੀਤ ਸਿੰਘ, ਪਰਮਜੀਤ ਸਿੰਘ, ਹਰਜੀਤ ਸਿੰਘ, ਗੁਰਜੰਟ ਸਿੰਘ, ਗੁਰਵਿੰਦਰ ਸਿੰਘ, ਅਮੋਲਕ ਸਿੰਘ, ਮਹਾਵੀਰ ਸਿੰਘ, ਅਮਰਜੀਤ ਸਿੰਘ, ਗੁਰਲਾਲ ਸਿੰਘ, ਗੁਰਪ੍ਰੀਤ ਸਿੰਘ, ਦਲਜੀਤ ਸਿੰਘ , ਗੁਰਜੰਟ ਸਿੰਘ, ਜੰਗ ਸਿੰਘ ਤੇ ਗੁਰਸਾਬ ਸਿੰਘ ਆਦਿ ਹਾਜ਼ਰ ਸਨ |

ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਸਿੱਖਿਆ ਮੰਤਰੀ ਦੇ ਹਲਕੇ 'ਚ ਰੈਲੀ ਤੇ ਮਾਰਚ ਭਲਕੇ

ਅੰਮਿ੍ਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੇ ਆਗੂਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਬਲਕਾਰ ਸਿੰਘ ਵਲਟੋਹਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਦੇ ਦਫਤਰ ਸਾਹਮਣੇ ਹੋਈ, ਜਿਸ 'ਚ 8 ...

ਪੂਰੀ ਖ਼ਬਰ »

ਕੈਰੋਂ ਪਰਿਵਾਰ ਦਾ ਨਜ਼ਦੀਕੀ ਮੀਤਾ ਬੋਪਾਰਾਏ ਕਾਂਗਰਸ 'ਚ ਸ਼ਾਮਿਲ

ਪੱਟੀ, 6 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਬੋਪਾਰਾਏ ਵਿਖੇ ਸ਼੍ਰੋਮਣੀ ਅਕਾਲੀ ਦਲ ਪੱਟੀ ਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਉਸ ਵੇਲੇ ਭਾਰੀ ਝਟਕਾ ਲੱਗਾ ਜਦ ਉਨ੍ਹਾਂ ਦਾ ...

ਪੂਰੀ ਖ਼ਬਰ »

ਪਿੰਡ ਨਾਗਕੇ ਦੇ ਲੋੜਵੰਦਾਂ ਨੇ ਪਲਾਟਾਂ ਦੀ ਮੁੱਖ ਮੰਤਰੀ ਤੋਂ ਕੀਤੀ ਮੰਗ

ਖਡੂਰ ਸਾਹਿਬ, 6 ਦਸੰਬਰ(ਰਸ਼ਪਾਲ ਸਿੰਘ ਕੁਲਾਰ)-ਘੁੱਗ ਵਸਦੇ ਪਿੰਡ ਨਾਗੋਕੇ ਦੇ ਦਲਿਤ ਭਾਈਚਾਰੇ ਦੇ ਵਿਅਕਤੀਆਂ ਮੇਜਰ ਸਿੰਘ, ਸੇਵਾ ਮੁਕਤ ਫੌਜੀ ਕਮਲਜੀਤ ਸਿੰਘ ਆਦਿ ਨੇ ਦੱਸਿਆਂ ਕਿ ਨੂੰ 1974-75 ਵਿਚ ਦਲਿਤ ਭਾਈਚਾਰੇ ਨੂੰ ਪਲਾਟ ਦੇਣ ਲਈ ਪਿੰਡ ਦੇ ਸਰਪੰਚ ਵਲੋਂ ਸਾਢੇ ਚਾਰ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ 8 ਨੂੰ ਘੇਰੇਗਾ ਸਿੱਖਿਆ ਮੰਤਰੀ ਦੀ ਕੋਠੀ

ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਮੀਟਿੰਗ ਸਾਂਝਾ ਅਧਿਆਪਕ ਮੋਰਚਾ ਦੇ ਆਗੂ ਨਛੱਤਰ ਸਿੰਘ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਂਝੇ ਮੋਰਚੇ ਦੇ ਆਗੂ ਕਾਰਜ ਸਿੰਘ ਕੈਰੋਂ, ਦਿਲਬਾਗ ...

ਪੂਰੀ ਖ਼ਬਰ »

ਅਗਾਮੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਇਤਿਹਾਸਕ ਜਿੱਤ ਪ੍ਰਾਪਤ ਕਰੇਗਾ- ਔਲਖ

ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਜਦੋਂ ਵੀ ਪੰਜਾਬ 'ਚ ਬਣੀ, ਉਦੋਂ-ਉਦੋਂ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ, ਉੱਥੇ ਪੰਜਾਬ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਹੋਈਆਂ, ਪਰ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਵਲੋਂ ...

ਪੂਰੀ ਖ਼ਬਰ »

ਝਬਾਲ ਵਿਖੇ ਆਈ. ਟੀ. ਆਈ. ਤੇ ਡੀ-ਫਾਰਮੇਸੀ ਕਾਲਜ ਬਨਣ ਨਾਲ ਬੱਚਿਆਂ ਨੂੰ ਮਿਲੇਗੀ ਉੱਚ ਸਿੱਖਿਆ- ਵਿਧਾਇਕ ਅਗਨੀਹੋਤਰੀ

ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)-ਸਰਹੱਦੀ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਝਬਾਲ ਵਿਖੇ ਪੰਜਾਬ ਸਰਕਾਰ ਵਲੋਂ ਪਿੰਡ ਮੰਨਣ ਨਜ਼ਦੀਕ ਆਈ. ਟੀ. ਆਈ. ਕਾਲਜ ਅਤੇ ਪਿੰਡ ਪੰਜਵੜ ਵਿਖੇ ਡੀ-ਫਾਰਮੇਸੀ ਕਾਲਜ ਬਣਾਉਣ ਦਾ ਫੈਸਲਾ ਸ਼ਲਾਘਾਯੋਗ ਹੈ, ਕਿਉਂਕਿ ਇਸ ਨਾਲ ਸਰਹੱਦੀ ...

ਪੂਰੀ ਖ਼ਬਰ »

ਪ੍ਰਵੀਨ ਕੌਰ ਦੇ ਕਾਤਲਾਂ ਨੂੰ ਜਲਦੀ ਗਿ੍ਫ਼ਤਾਰ ਕਰੇ ਸਰਕਾਰ- ਔਲਖ

ਗੋਇੰਦਵਾਲ ਸਾਹਿਬ, 6 ਦਸੰਬਰ (ਸਕੱਤਰ ਸਿੰਘ ਅਟਵਾਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਲਕਾ ਖਾਡੂਰ ਸਾਹਿਬ ਤੋਂ ਗੁਰਸੇਵਕ ਸਿੰਘ ਔਲਖ ਵਲੋਂ ਪਿਛਲੇ ਕੁਝ ਦਿਨਾਂ ਤੋਂ ਗੋਇੰਦਵਾਲ ਸਾਹਿਬ ਤੋਂ ਲਾਪਤਾ ਤੇ ਕੱਲ੍ਹ ਲਾਸ਼ ਮਿਲੀ ਲੜਕੀ ਪਰਵੀਨ ਕੌਰ ਦੇ ਘਰ ਜਾ ਕੇ ਪਰਿਵਾਰਕ ...

ਪੂਰੀ ਖ਼ਬਰ »

ਗਿਆਨੀ ਰਘਬੀਰ ਸਿੰਘ ਨੇ ਮੈਨੇਜਰ ਨਵਤੇਜ ਸਿੰਘ ਠੱਟਾ ਨੂੰ ਕੀਤਾ ਸਨਮਾਨਿਤ

ਝਬਾਲ, 6 ਦਸੰਬਰ (ਸੁਖਦੇਵ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੋਆਪ੍ਰਟਿਵ ਬੈਂਕ ਕਸੇਲ ਦੇ ਮੈਨੇਜ਼ਰ ਨਵਤੇਜ ਸਿੰਘ ਠੱਟਾ ਨੂੰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸਨਮਾਨਿਤ ਕੀਤਾ | ਇਸ ਮੌਕੇ ਮੈਨੇਜ਼ਰ ਨਵਤੇਜ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਸੰਸਦ ਮੈਂਬਰ ਡਿੰਪਾ ਨੂੰ ਦਿੱਤਾ ਮੰਗ ਪੱਤਰ

ਖਡੂਰ ਸਾਹਿਬ, 6 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਤਹਿਸੀਲ ਖਡੂਰ ਸਾਹਿਬ ਦੇ ਡਾਕਟਰ ਸਾਥੀਆਂ ਵਲੋਂ ਤਹਿਸੀਲ ਪ੍ਰਧਾਨ ਡਾ. ਬਲਜਿੰਦਰ ਸਿੰਘ ਨਾਗੋਕੇ ਦੀ ਅਗਵਾਈ ਹੇਠ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਨੂੰ ...

ਪੂਰੀ ਖ਼ਬਰ »

ਵਿਧਾਇਕ ਡਾ. ਅਗਨੀਹੋਤਰੀ ਵਲੋਂ ਆਈ. ਟੀ. ਆਈ. ਮੰਨਣ ਬਣਾਉਣਾ ਸ਼ਲਾਘਾਯੋਗ ਉਪਰਾਲਾ- ਬੁਰਜ, ਝਬਾਲ

ਝਬਾਲ, 6 ਦਸੰਬਰ (ਸਰਬਜੀਤ ਸਿੰਘ)-ਤਰਨ ਤਾਰਨ ਵਿਧਾਨ ਸਭਾ ਹਲਕੇ 'ਚ ਪੈਂਦੇ ਨਜਦੀਕੀ ਪਿੰਡ ਮੰਨਣ ਵਿਖੇ ਇਲਾਕੇ ਦੇ ਬੱਚਿਆਂ ਦੀ ਸਹੂਲਤ ਲਈ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਵਿਸ਼ੇਸ਼ ਤੌਰ 'ਤੇ ਉਦਮ ਕਰਕੇ ਆਈ. ਟੀ. ਆਈ. ਬਣਾਉਣ ਦਾ ਯਤਨ ਜਿੱਥੇ ਸ਼ਲਾਘਾਯੋਗ ...

ਪੂਰੀ ਖ਼ਬਰ »

ਬਾਜ਼ਾਰਾਂ 'ਚੋਂ ਸਖ਼ਤੀ ਨਾਲ ਨਾਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈ ਕਰੇ ਨਗਰ ਕੌਂਸਲ-ਸੰਘਾ

ਤਰਨ ਤਾਰਨ, 6 ਦਸੰਬਰ (ਵਿਕਾਸ ਮਰਵਾਹਾ)-ਤਰਨ ਤਾਰਨ ਸ਼ਹਿਰ 'ਚ ਟ੍ਰੈਫਿਕ ਦੀ ਸਮੱਸਿਆ ਗੰਭੀਰ ਬਣਦੀ ਜਾ ਰਹੀ ਹੈ, ਜਿਸ ਦਾ ਮੁੱਖ ਕਾਰਨ ਹੈ ਦੁਕਾਨਦਾਰਾਂ ਤੇ ਰੇਹੜੀ ਵਾਲਿਆਂ ਵਲੋਂ ਬਾਜ਼ਾਰਾਂ ਵਿਚ ਕੀਤੇ ਨਾਜਾਇਜ਼ ਕਬਜੇ ਹਨ, ਜਿਸ ਕਾਰਨ ਟ੍ਰੈਫਿਕ ਜਾਮ ਹੋ ਜਾਂਦੀ ਹੈ, ਪਰ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਦਾ ਇਕ ਕਾਬੂ

ਤਰਨ ਤਾਰਨ, 6 ਦਸੰਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ | ਥਾਣਾ ਸਿਟੀ ਪੱਟੀ ਵਿਖੇ ਨਿਤਿਸ਼ ਕੁਮਾਰ ਪੁੱਤਰ ਤਰਸੇਮ ਚੰਦ ਵਾਸੀ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »

ਘਰ 'ਚੋਂ ਲਾਇਸੰਸੀ ਰਿਵਾਲਵਰ ਤੇ ਗਹਿਣੇ ਚੋਰੀ

ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਘਰ 'ਚੋਂ ਲਾਇਸੰਸੀ ਰਿਵਾਲਵਰ ਤੇ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਅਗਵਾਈ 'ਚ ਲੋਕਾਂ ਨੂੰ ਮਿਲ ਰਿਹਾ ਸਹੂਲਤਾਂ ਦਾ ਲਾਭ- ਗਿੱਲ ਕਾਜ਼ੀਕੋਟ

ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਵਲੋਂ ਨਵੀਆਂ-ਨਵੀਆਂ ਸਕੀਮਾਂ ਤਿਆਰ ਕਰਕੇ ਲੋਕਾਂ ਨੂੰ ਵੱਡਾ ਲਾਭ ਦਿੱਤਾ ਜਾ ਰਿਹਾ ਹੈ ਤੇ ਹਰੇਕ ਵਰਗ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਦਾ ਦਫ਼ਤਰ ਪੁੱਜਣ 'ਤੇ ਭਰਵਾਂ ਸਵਾਗਤ

ਤਰਨ ਤਾਰਨ, 6 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਭਗਵੰਤ ਸਿੰਘ ਦਾ ਪਹਿਲੇ ਦਿਨ ਦਫਤਰ ਪੁੱਜਣ ਤੇ ਭਰਵਾਂ ਸਵਾਗਤ ਕੀਤਾ ਗਿਆ | ਉਨ੍ਹਾਂ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਗਵਿੰਦਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਪਿੰਡ ਕੈਰੋਂ 'ਚ ਪੈਲੇਸ ਦੇ ਬਾਹਰ ਹੋਈ ਗੋਲੀਬਾਰੀ ਦੌਰਾਨ 4 ਵਿਅਕਤੀ ਜ਼ਖ਼ਮੀ

ਪੱਟੀ, 6 ਦਸੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸਥਾਨਿਕ ਸਹਿਰ ਦੇ ਨਜ਼ਦੀਕ ਪਿੰਡ ਕੈਰੋਂ ਵਿਖੇ ਸਥਿਤ ਕੈਰੋਂ ਗਰੈਂਡ ਰਿਜ਼ੋਰਟ ਦੇ ਬਾਹਰ ਆਪਸੀ ਰੰਜਿਸ਼ ਨੂੰ ਲੈ ਕੇ ਹੋਏ ਗੋਲੀਕਾਂਡ ਦੌਰਾਨ 4 ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ 3 ਨੂੰ ...

ਪੂਰੀ ਖ਼ਬਰ »

ਰੇਲਾਂ ਦਾ ਚੱਕਾ ਜਾਮ 13 ਨੂੰ - ਧਾਰੀਵਾਲ

ਪੱਟੀ, 6 ਦਸੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪੱਟੀ ਜ਼ੋਨ ਦੀ ਕੋਰ ਕਮੇਟੀ ਦੀ ਮੀਟਿੰਗ ਜ਼ੋਨ ਆਗੂ ਰੂਪ ਸਿੰਘ ਸੈਦੋਂ ਦੇ ਗ੍ਰਹਿ ਵਿਖੇ ਚਾਨਣ ਸਿੰਘ ਬੰਗਲਾ ਰਾਏ, ਸਵਰਣ ਸਿੰਘ ਹਰੀਕੇ ਨਿਸ਼ਾਨ ਸਿੰਘ ...

ਪੂਰੀ ਖ਼ਬਰ »

ਅਰਵਿੰਦ ਕੇਜਰੀਵਾਲ ਵਲੋਂ ਕੀਤੇ ਜਾ ਰਹੇ ਐਲਾਨਾਂ ਤੋਂ ਵਿਰੋਧੀ ਪਾਰਟੀਆਂ ਘਬਰਾਹਟ 'ਚ- ਧੁੰਨ

ਅਮਰਕੋਟ, 6 ਦਸੰਬਰ (ਗੁਰਚਰਨ ਸਿੰਘ ਭੱਟੀ)-ਪੰਜਾਬ 'ਚ ਰਿਵਾਇਤੀ ਪਾਰਟੀਆਂ ਅੰਦਰੋਂ-ਅੰਦਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਲਗਾਤਾਰ ਪੰਜਾਬ ਵਾਸੀਆਂ ਨੂੰ ਸੂਬੇ 'ਚ ਸਰਕਾਰ ਬਨਣ 'ਤੇ ਬੁਨਿਆਦੀ ਸਹੂਲਤਾਂ ਦੇਣ ਦੀਆਂ ਦਿੱਤੀਆਂ ਜਾ ਰਹੀਆਂ ਗਰੰਟੀਆਂ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਕਾਫ਼ੀ ਲੰਮੇ ਸਮੇਂ ਤੋਂ ਐੱਨ. ਐੱਚ. ਐੱਮ. ਮੁਲਾਜਮਾਂ ਨੂੰ ਰੈਗੂਲਰ ਕਰਨ ਸੰਬੰਧੀ ਲਾਅਰੇ ਲਗਾ ਰਹੀ ਹੈ, ਇਸ ਸੰਬੰਧੀ ਕਈ ਮੀਟਿੰਗਾਂ ਵੀ ਕੀਤੀਆਂ ਜਾ ਚੁੱਕੀਆਂ ਹਨ, ਪਰ ਅਜੇ ਤੱਕ ਸਾਡੇ ਮੁਲਾਜ਼ਮਾਂ ਨੂੰ ਰੈਗੂਲਰ ...

ਪੂਰੀ ਖ਼ਬਰ »

ਪੰਜਾਬ ਨੂੰ ਖੇਤੀ ਅਧਾਰਤ ਸਨਅਤਾਂ ਦੀ ਬੇਹੱਦ ਲੋੜ- ਗਿੱਲ

ਖਾਲੜਾ, 6 ਦਸੰਬਰ (ਜੱਜਪਾਲ ਸਿੰਘ ਜੱਜ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਗਿੱਲ ਨੇ ਹਲਕੇ ਦੇ ਲੋਕਾਂ ਨਾਲ ਮੀਟਿੰਗ ਉਪਰੰਤ ਹਾਜ਼ਰੀਨ ਕੁਝ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਅਗਲੇ ਸਾਲ ਹੋ ਰਹੀਆਂ ...

ਪੂਰੀ ਖ਼ਬਰ »

ਕੁੱਟਮਾਰ ਮਾਰ ਕਰਕੇ ਲਗਾਈਆਂ ਗੰਭੀਰ ਸੱਟਾਂ, ਕੇਸ ਦਰਜ

ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਕੁੱਟਮਾਰ ਕਰ ਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਤੇ ਧਮਕੀਆਂ ਦੇਣ ਦੇ ਦੋਸ਼ 'ਚ 6 ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਚੋਹਲਾ ਸਾਹਿਬ ਦੇ ਏ. ਐੱਸ. ਆਈ. ਗੁਰਭੇਜ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਧੋਖਾਧੜੀ ਕਰਨ 'ਤੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਧੋਖਾਧੜੀ ਕਰਨ 'ਤੇ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਕੁਲਦੀਪ ਕੌਰ ਪਤਨੀ ਗੁਰਪ੍ਰੀਤ ਸਿੰਘ ਵਾਸੀ 151 ਇੰਡਸਟਰੀ ਏਰੀਆ ਚੀਮਾ ਚੌਂਕ ਅਲਾਦੀਨਪੁਰ ...

ਪੂਰੀ ਖ਼ਬਰ »

ਪੈਨਸ਼ਨਰਜ਼ ਦਿਵਸ ਮਨਾਉਣ ਸੰਬੰਧੀ ਮੀਟਿੰਗ ਹੋਈ

ਤਰਨ ਤਾਰਨ, 6 ਦਸੰਬਰ (ਪਰਮਜੀਤ ਜੋਸ਼ੀ)-ਪੈਨਸ਼ਨਰਜ਼ ਐਂਡ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਤਰਨ ਤਾਰਨ ਦੀ ਮਹੀਨੇਵਾਰ ਮੀਟਿੰਗ ਅਜੀਤ ਸਿੰਘ ਫਤਿਹਚੱਕ ਦੀ ਪ੍ਰਧਾਨਗੀ ਹੇਠ ਸਥਾਨਿਕ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ, ਜਿਸ ਵਿਚ ਪੈਨਸ਼ਨਰਜ਼ ਵੱਡੀ ਗਿਣਤੀ ਵਿਚ ਹਾਜ਼ਰ ...

ਪੂਰੀ ਖ਼ਬਰ »

ਸਰਕਾਰ ਵਲੋਂ ਦਿੱਤੀਆਂ ਸਹੂਲਤਾਂ ਦਾ ਲਾਭ ਹਰ ਵਰਗ ਨੂੰ ਦਿੱਤਾ ਜਾ ਰਿਹਾ-ਮੁਨੀਮ

ਤਰਨ ਤਾਰਨ, 6 ਦਸੰਬਰ (ਵਿਕਾਸ ਮਰਵਾਹਾ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਲੋਕ ਸਹੂਲਤਾਂ ਲਈ ਕਈ ਸਕੀਮਾਂ ਚਲਾ ਕੇ ਲੋਕਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ ਅਤੇ ਇਨ੍ਹਾਂ ਸਹੂਲਤਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਕਾਂਗਰਸੀ ਵਰਕਰ ਤੱਤਪਰ ਰਹਿੰਦੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਖਡੂਰ ਸਾਹਿਬ, 6 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਬਹੁਜਨ ਸਮਾਜ ਪਾਰਟੀ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀਨਿਰਮਾਣ ਦਿਵਸ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਕੰਵਲਜੀਤ ਸਿੰਘ ਗਿੱਲ ਖਡੂਰ ਸਾਹਿਬ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਵਿਧਾਨ ਸਭਾ ...

ਪੂਰੀ ਖ਼ਬਰ »

ਅਧਿਕਾਰ ਰੈਲੀ ਮੋਰਿੰਡਾ ਵਿਖੇ ਐੱਨ. ਪੀ. ਐੱਸ. ਮੁਲਾਜ਼ਮਾਂ 'ਤੇ ਹੋਇਆ ਪੁਲਿਸ ਤਸ਼ਦੱਦ ਸ਼ਰਮਨਾਕ-ਸਰਕਾਰੀਆ

ਅੰਮਿ੍ਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਮੋਰਿੰਡਾ ਸਥਿਤ ਕੋਠੀ ਦਾ ਘਿਰਾਓ ਕਰਨ ਗਏ ਐੱਨ. ਪੀ. ਐੱਸ. ਮੁਲਾਜ਼ਮਾਂ ਤੇ ਪੁਲਿਸ ਵਲੋਂ ਵਾਟਰ ਕੈਨਨ ਦੀ ਵਰਤੋਂ ਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ 'ਚ ...

ਪੂਰੀ ਖ਼ਬਰ »

ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਡਰਾਈਵਰ 9 ਤੇ 10 ਨੂੰ ਕਰਨਗੇ ਪੂਰਨ ਹੜਤਾਲ

ਤਰਨ ਤਾਰਨ, 6 ਦਸੰਬਰ (ਵਿਕਾਸ ਮਰਵਾਹਾ)-ਡਰਾਈਵਰ ਤੇ ਟੈਕਨੀਕਲ ਇੰਪਲਾਇਜ ਯੂਨੀਅਨ ਦੇ ਪੰਜਾਬ ਪ੍ਰਧਾਨ ਗੁਰਤੇਜ ਸਿੰਘ ਬਰਾੜ, ਉੱਪ-ਪ੍ਰਧਾਨ ਸੰਦੀਪ ਕੁਮਾਰ ਤੇ ਜਨਰਲ ਸਕੱਤਰ ਗੁਰਦੀਪ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਖਾਲਸਾ ਨੇ ...

ਪੂਰੀ ਖ਼ਬਰ »

ਹਥਿਆਰਾਂ ਨਾਲ ਲੈਸ ਹੋ ਕੇ ਸੱਟਾਂ ਮਾਰੀਆਂ, ਕੇਸ ਦਰਜ

ਤਰਨ ਤਾਰਨ, 6 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀ ਨਾਲ ਕੁੱਟਮਾਰ ਕਰ ਕੇ ਉਸ ਨੂੰ ਸੱਟਾਂ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਲਏ ਜਾ ਰਹੇ ਫੈਸਲੇ ਸ਼ਲਾਘਾਯੋਗ- ਚੇਅਰਮੈਨ ਧੁੰਨ

ਤਰਨ ਤਾਰਨ, 6 ਦਸੰਬਰ (ਪਰਮਜੀਤ ਜੋਸ਼ੀ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਲਏ ਜਾ ਰਹੇ ਫੈਸਲੇ ਸ਼ਲਾਘਾਯੋਗ ਹਨ ਕਿਉਂਕਿ ਇਨ੍ਹਾਂ ਫੈਸਲਿਆਂ ਦਾ ਲਾਭ ਹਰ ਵਰਗ ਦੇ ਲੋਕਾਂ ਨੂੰ ਮਿਲ ਰਿਹਾ ਹੈ | ...

ਪੂਰੀ ਖ਼ਬਰ »

ਮੌਜੂਦਾ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁਖੀ- ਪੱਖੋਕੇ

ਤਰਨ ਤਾਰਨ, 6 ਦਸੰਬਰ (ਵਿਕਾਸ ਮਰਵਾਹਾ)-ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁਖੀ ਹੈ, ਕਿਉਂਕਿ ਕਾਂਗਰਸ ਸਰਕਾਰ ਵਲੋਂ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਲੋਕ ਦੁਖੀ ਹਨ, ਉੱਥੇ ਪੰਜਾਬ ਦਾ ਮੁਲਾਜ਼ਮ ...

ਪੂਰੀ ਖ਼ਬਰ »

ਅਵਾਰਾ ਪਸ਼ੂ ਕਿਸਾਨਾਂ ਲਈ ਬਣੇ ਸਿਰਦਰਦੀ

ਸੁਰ ਸਿੰਘ, 6 ਦਸੰਬਰ (ਧਰਮਜੀਤ ਸਿੰਘ)-ਇਲਾਕੇ ਅੰਦਰ ਅਵਾਰਾ ਪਸ਼ੂਆਂ ਦੀ ਭਰਮਾਰ ਜਿੱਥੇ ਹਾਦਸਿਆਂ ਦਾ ਕਾਰਨ ਬਣ ਰਹੀ ਹੈ, ਉੱਥੇ ਇਹ ਅਵਾਰਾ ਪਸ਼ੂ ਖ਼ੇਤਾਂ ਵਿਚ ਵੜ੍ਹ ਕੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਵੀ ਨੁਕਸਾਨ ਪਹੁੰਚਾ ਰਹੇ ਹਨ | ਕੁਝ ਕਿਸਾਨਾਂ ਨੇ ਫ਼ਸਲ ਨੂੰ ...

ਪੂਰੀ ਖ਼ਬਰ »

ਸੰਸਦ ਮੈਂਬਰ ਡਿੰਪਾ ਬਿਨਾਂ ਭੇਦਭਾਵ ਵੰਡ ਰਹੇ ਪਿੰਡਾਂ ਨੂੰ ਗ੍ਰਾਂਟਾਂ- ਸ਼ਾਹ ਮੀਆਂਵਿੰਡ

ਮੀਆਂਵਿੰਡ, 6 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਆਪਣੇ ਐੱਮ. ਪੀ. ਫੰਡ ਵਿਚੋਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ ਨੂੰ ਬਿਨਾਂ ਭੇਦਭਾਵ ਗ੍ਰਾਂਟਾਂ ਵੰਡ ਰਹੇ ਹਨ | ਇਹ ਸ਼ਬਦ ਡਿੰਪਾ ਦੇ ਕਰੀਬੀ ...

ਪੂਰੀ ਖ਼ਬਰ »

ਫੋਰ. ਐੱਸ. ਸਕੂਲ ਬੂਹ ਹਰੀਕੇ ਵਿਖੇ ਇੰਡੀਅਨ ਨੇਵੀ ਡੇ ਮਨਾਇਆ

ਹਰੀਕੇ ਪੱਤਣ, 6 ਦਸੰਬਰ (ਸੰਜੀਵ ਕੁੰਦਰਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਫੋਰ. ਐੱਸ. ਖਾਲਸਾ ਪਬਲਿਕ ਸਕੂਲ ਬੂਹ ਹਰੀਕੇ ਵਿਖੇ ਇੰਡੀਅਨ ਨੇਵੀ ਡੇ ਮਨਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐੱਨ.ਓ. ਵਿਨੋਦ ਕੁਮਾਰ ਨੇ ਦੱਸਿਆ ਕਿ ਐੱਨ. ਸੀ. ਸੀ. ਕੈਡਿਟ ਨੂੰ ...

ਪੂਰੀ ਖ਼ਬਰ »

ਸਮਾਜ ਸੇਵਕ ਆਗੂਆਂ ਨੇ ਭੇੇਜੇ ਸਕੂਲ ਵਿਦਿਆਰਥੀਆਂ ਲਈ ਸਹਾਇਤਾ ਰਾਸ਼ੀ ਦੇ ਚੈੱਕ

ਝਬਾਲ, 6 ਦਸੰਬਰ (ਸਰਬਜੀਤ ਸਿੰਘ)-ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਬਾਬਾ ਬੁੱਢਾ ਸਾਹਿਬ ਦੇ ਪੁਰਾਣੇ ਵਿਦਿਆਰਥੀ, ਸਮਾਜ ਸੇਵਕ ਤੇ ਐੱਨ.ਆਰ.ਆਈ. ਅਮਨਬੀਰ ਸਿੰਘ ਸਪੁੱਤਰ ਅਜਮੇਰ ਸਿੰਘ ਵਾਸੀ ਝਬਾਲ ਨੇ ਆਰਥਿਕ ਤੌਰ 'ਤੇ ਪੱਛੜੇ ਵਿਦਿਆਰਥੀਆਂ ਲਈ 93 ਹਜ਼ਾਰ ਦੀ ਸਹਾਇਤਾ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਭਜਾਉਣ 'ਤੇ ਚਾਰ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 6 ਦਸੰਬਰ (ਵਿਕਾਸ ਮਰਵਾਹਾ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਭਜਾਉਣ ਵਾਲੇ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਵਿਖੇ ...

ਪੂਰੀ ਖ਼ਬਰ »

ਭਰਤੀ ਦੇ ਨਾਂਅ 'ਤੇ ਸਰਕਾਰ ਬੇਰੁਜ਼ਗਾਰਾਂ ਕੋਲੋਂ ਧੋਖੇ ਨਾਲ ਕਰ ਰਹੀ ਕਰੋੜਾਂ ਦਾ ਮਾਲੀਆ ਇੱਕਠਾ- ਡਾ. ਸੋਹਲ

ਤਰਨ ਤਾਰਨ, 6 ਦਸੰਬਰ (ਵਿਕਾਸ ਮਰਵਾਹਾ)-ਆਮ ਆਦਮੀ ਪਾਰਟੀ ਦੇ ਹਲਕਾ ਤਰਨ ਤਾਰਨ ਦੇ ਇੰਚਾਰਜ ਡਾ. ਕਸ਼ਮੀਰ ਸਿੰਘ ਸੋਹਲ ਨੇ ਪੰਜਾਬ ਸਰਕਾਰ ਵਲੋਂ ਥੋੜ੍ਹਾ ਸਮਾਂ ਪਹਿਲਾਂ ਪੁਲਿਸ ਭਰਤੀ ਦੀ ਸ਼ੁਰੂ ਕੀਤੀ ਪ੍ਰਕਿਰਿਆ ਪਾਰਦਰਸ਼ੀ ਨਾ ਹੋਣ ਦੀ ਸਖ਼ਤ ਨਿੰਦਿਆ ਕੀਤੀ ਹੈ | ਡਾ. ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਲਈ ਨਾਮਵਰ ਵਕੀਲ ਘੁੰਮਣ ਰਿਟਰਨਿੰਗ ਅਧਿਕਾਰੀ ਨਿਯੁਕਤ

ਅੰਮਿ੍ਤਸਰ, 6 ਦਸੰਬਰ (ਰੇਸ਼ਮ ਸਿੰਘ)-ਦੇਸ਼ ਦੀਆਂ ਸਭ ਤੋਂ ਪੁਰਾਣੀਆਂ ਬਾਰਾਂ 'ਚ ਸ਼ਾਮਿਲ ਅੰਮਿ੍ਤਸਰ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਦਾ ਬਿਗਲ ਵੱਜ ਗਿਆ ਹੈ, ਜਿਸ ਲਈ ਬਾਰ ਵਲੋਂ ਨਾਮਵਰ ਵਕੀਲ ਜਸਬੀਰ ਸਿੰਘ ਘੁੰਮਣ ਨੂੰ ਰਿਟਰਨਿੰਗ ਅਧਿਕਾਰੀ ਨਿਯੁਕਤ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਸਰਕਾਰ ਵਲੋਂ ਚਲਾਈਆਂ ਸਕੀਮਾਂ ਦਾ ਲਾਭ ਹਰ ਵਰਗ ਨੂੰ ਮਿਲ ਰਿਹਾ- ਭੋਲਾ ਸਿੱਧੂ

ਤਰਨ ਤਾਰਨ, 6 ਦਸੰਬਰ (ਪਰਮਜੀਤ ਜੋਸ਼ੀ)-ਕਾਂਗਰਸ ਸਰਕਾਰ ਵਲੋਂ ਲੋਕ ਹਿੱਤ ਲਈ ਕਈ ਅਹਿਮ ਸਕੀਮਾਂ ਚਲਾ ਕੇ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਜਾ ਰਹੀ ਹੈ ਤੇ ਇਨ੍ਹਾਂ ਸਕੀਮਾਂ ਦਾ ਲਾਭ ਹਰ ਵਰਗ ਦੇ ਲੋਕਾਂ ਨੂੰ ਮਿਲ ਰਿਹਾ ਹੈ | ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸੀਨੀਅਰ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਪੰਜ ਮਹਾਨ ਸ਼ਖ਼ਸੀਅਤਾਂ ਦੀਆਂ ਚੇਅਰਾਂ ਸਥਾਪਿਤ

ਅੰਮਿ੍ਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ 'ਪੰਜਾਬ ਮਾਡਲ' ਸਾਰਿਆਂ ਲਈ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਯਕੀਨੀ ਬਣਾਉਣ 'ਤੇ ਅਧਾਰਿਤ ਹੈ | ਅੱਜ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਜ਼ਮੀਨ ਨਾਂਅ ਕਰਕੇ ਕਬਜ਼ਾ ਨਾ ਦੇਣ 'ਤੇ ਕੇਸ ਦਰਜ

ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਇਕ ਵਿਅਕਤੀ ਵਲੋਂ ਜ਼ਮੀਨ ਨਾਂਅ ਕਰਕੇ ਕਬਜਾ ਨਾ ਦੇਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ. ਐੱਸ. ਪੀ. ਤਰਨ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਐਲਾਨ ਸਿਰਫ਼ ਐਲਾਨ ਹੀ ਬਣ ਕੇ ਰਹਿ ਗਏ- ਸ਼ੇਖ

ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਏ ਦਿਨ ਲੋਕਾਂ ਦੀ ਸਹੂਲਤਾਂ ਲਈ ਐਲਾਨਾਂ ਦੀ ਝੜੀ ਲਗਾ ਦਿੱਤੀ ਗਈ ਹੈ, ਪਰ ਇਹ ਐਲਾਨ ਸਿਰਫ਼ ਐਲਾਨ ਹੀ ਹਨ ਤੇ ਇਨ੍ਹਾਂ ਐਲਾਨਾਂ ਦਾ ਲੋਕਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਲਾਭ ...

ਪੂਰੀ ਖ਼ਬਰ »

ਗ਼ਦਰੀ ਬਾਬਾ ਵਸਾਖਾ ਸਿੰਘ ਦਾ ਸਾਲਾਨਾ ਜੋੜ ਮੇਲਾ ਮਨਾਇਆ

ਸਰਹਾਲੀ ਕਲਾਂ, 6 ਦਸੰਬਰ (ਅਜੇ ਸਿੰਘ ਹੁੰਦਲ)-ਗ਼ਦਰੀ ਬਾਬੇ ਸੰਤ ਬਾਬਾ ਵਿਸਾਖਾ ਸਿੰਘ ਦੇ ਸਾਲਾਨਾ ਜੋੜ ਮੇਲੇ ਮੌਕੇ ਗ਼ਦਰੀਆਂ ਦੀ ਯਾਦ ਵਿਚ ਪਿੰਡ ਦਦੇਹਰ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਸੀ.ਪੀ.ਆਈ. ਵਲੋਂ ਕਿਸਾਨ ਸੰਘਰਸ਼ ਦੀ ਜਿੱਤ ਨੂੰ ਸਮਰਪਿਤ ਦੀਵਾਨ ਹਾਲ ਵਿਚ ...

ਪੂਰੀ ਖ਼ਬਰ »

ਵਪਾਰ ਦੇ ਨਾਲ-ਨਾਲ ਵੋਟਰਾਂ ਨੂੰ ਵੀ ਜਾਗਰੂਕ ਕਰ ਗਿਆ ਪਾਈਟੈਕਸ ਮੇਲਾ

ਅੰਮਿ੍ਤਸਰ, 6 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਦਰੇਸ਼ਾਂ ਦੀ ਪਾਲਣਾ ਕਰਦੇ ਹੋਏ ਆਮ ਲੋਕਾਂ ਵਿਚ ਵੋਟਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵਪਾਰ ਮੇਲੇ ਦੌਰਾਨ ਅਨੇਕਾਂ ...

ਪੂਰੀ ਖ਼ਬਰ »

ਥਾਣਾ ਗੇਟ ਹਕੀਮਾਂ ਦੇ ਬਾਹਰ ਹੋਇਆ ਰੋਸ ਪ੍ਰਦਰਸ਼ਨ : ਕਤਲ ਦੇ ਮਾਮਲੇ 'ਚ ਦੋਸ਼ੀਆਂ ਨੂੰ ਗਿ੍ਫਤਾਰ ਕਰਨ ਦੀ ਮੰਗ

ਅੰਮਿ੍ਤਸਰ, 6 ਦਸੰਬਰ (ਰੇਸ਼ਮ ਸਿੰਘ)-ਜਨਮ ਦਿਨ ਮਨਾਉਣ ਮੌਕੇ ਇਕ ਨੌਜਵਾਨ ਦਾ ਉਸਦੇ ਦੋਸਤਾਂ ਵਲੋਂ ਗੋਲੀਆਂ ਮਾਰ ਕੇ ਕਤਲ ਹੋਣ ਦੇ ਚਰਚਿਤ ਮਾਮਲੇ 'ਚ ਦੋਸ਼ੀਆਂ ਦੀ ਗਿ੍ਫਤਾਰੀ ਨਾ ਹੋਣ 'ਤੇ ਭੜਕੇ ਇਲਾਕਾ ਵਾਸੀਆਂ ਤੇ ਲੋਕਾਂ ਵਲੋਂ ਥਾਣਾ ਗੇਟ ਹਕੀਮਾਂ ਦੇ ਬਾਹਰ ਰੋਸ ...

ਪੂਰੀ ਖ਼ਬਰ »

ਕੇਜਰੀਵਾਲ ਦੀ ਰਿਸ਼ਤਾ ਮੰਗਣ ਵਾਲੀ ਅਸੱਭਿਅਕ ਗੱਲ ਨੂੰ ਪੰਜਾਬੀ ਬਰਦਾਸ਼ਤ ਨਹੀਂ ਕਰਨਗੇ-ਚੰਨੀ

ਅੰਮਿ੍ਤਸਰ, 6 ਦਸੰਬਰ (ਰੇਸ਼ਮ ਸਿੰਘ)-ਆਮ ਆਦਮੀ ਪਾਰਟੀ ਦੇ ਮੁੱਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੂੰ ਕਾਲਾ ਅੰਗਰੇਜ ਕਹੇ ਜਾਣ ਤੋਂ ਭੜਕ ਕੇ ਉਸ ਵਲੋਂ 'ਰਿਸ਼ਤਾ ਦੇਣ ਵਾਲੀ' ਗੱਲ ਕਹਿਣੀ ਅਸਭਿਅਕ ਹੈ, ਜਿਸ ਨੂੰ ਸੂਬੇ ਦੇ ਲੋਕ ਕਦੇ ਵੀ ਬਰਦਾਸ਼ਤ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਨਰਸਿੰਗ ਵਲੋਂ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਪ੍ਰੋਗਰਾਮ

ਅੰਮਿ੍ਤਸਰ, 6 ਦਸੰਬਰ (ਜੱਸ)-ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਵਲੋਂ ਡੇਂਗੂ ਦੇ ਪ੍ਰਕੋਪ ਦੇ ਚੱਲਦਿਆ ਪਿੰ੍ਰਸੀਪਲ ਡਾ: ਕਮਲਜੀਤ ਕੌਰ ਦੀ ਯੋਗ ਅਗਵਾਈ ਹੇਠ ਮੈਟੇਲਾਈਟ ਹਸਪਤਾਲ, ਰਣਜੀਤ ਐਵੀਨਿਊ ਵਿਖੇ ਜਾਗਰੂਕਤਾ ਕੈਂਪ ਲਗਾਇਆ | ਇਸ ਮੌਕੇ ਕਾਲਜ ਦੀ ...

ਪੂਰੀ ਖ਼ਬਰ »

ਨਿਗਮ ਮੁਲਾਜ਼ਮਾਂ ਦੀ ਹੜਤਾਲ ਮਾਮਲੇ 'ਚ ਦੋ ਹਿੱਸਿਆਂ 'ਚ ਵੰਡੀਆਂ ਗਈਆਂ ਜਥੇਬੰਦੀਆਂ

ਅੰਮਿ੍ਤਸਰ, 6 ਦਸੰਬਰ (ਹਰਮਿੰਦਰ ਸਿੰਘ)-ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਕੀਤੀ ਗਈ ਹੜਤਾਲ ਦੇ ਮਾਮਲੇ 'ਚ ਨਗਰ ਨਿਗਮ ਦੇ ਕਰਮਚਾਰੀਆਂ ਦੀਆਂ ਵੱਖ-ਵੱਖ ਮੁਲਾਜ਼ਮਾਂ ਜਥੇਬੰਦੀਆਂ ਦੋ ਹਿੱਸਿਆਂ ਵਿਚ ਵੰਡੀਆਂ ਗਈਆਂ ਹਨ | ਇਕ ਪਾਸੇ ਜਿੱਥੇ ਕੁਝ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਅਧਿਆਪਕਾਂ ਦੇ ਭਾਰੀ ਵਿਰੋਧ ਦਾ ਕਰਨਾ ਪਿਆ ਸਾਹਮਣਾ

ਛੇਹਰਟਾ, 6 ਦਸੰਬਰ (ਸੁਰਿੰਦਰ ਸਿੰਘ ਵਿਰਦੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਉਦਘਾਟਨੀ ਸਮਾਰੋਹ ਵਿਚ ਪੁੱਜੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਉਸ ਵੇਲੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਜਦੋਂ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ...

ਪੂਰੀ ਖ਼ਬਰ »

ਸਿੱਖ ਧਾਰਮਿਕ ਚਿੰਨ੍ਹਾਂ ਦੀ ਹੋ ਰਹੀ ਬੇਅਦਬੀ

ਅੰਮਿ੍ਤਸਰ, 6 ਦਸੰਬਰ (ਸੁਰਿੰਦਰ ਕੋਛੜ)-ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਖ਼ਾਸ ਤੌਰ 'ਤੇ ਪੰਜਾਬ ਤੋਂ ਬਾਹਰ ਹੋਰਨਾਂ ਸੂਬਿਆਂ ਤੋਂ ਆਉਣ ਵਾਲੇ ਗੈਰ-ਸਿੱਖ ਸ਼ਰਧਾਲੂਆਂ ਵਲੋਂ ਅਗਿਆਨਤਾ ਦੇ ਚੱਲਦਿਆਂ ਧਾਰਮਿਕ ਚਿੰਨ੍ਹ ਵਾਲੇ ਰੁਮਾਲਿਆਂ ਦੀ ਬੇਅਦਬੀ ਦੇ ਮਾਮਲੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX