ਤਾਜਾ ਖ਼ਬਰਾਂ


ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  about 3 hours ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  about 3 hours ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  about 4 hours ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 5 hours ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 6 hours ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 6 hours ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 6 hours ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 6 hours ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 7 hours ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  about 7 hours ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  about 7 hours ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  about 7 hours ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  about 8 hours ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  about 8 hours ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  about 8 hours ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 8 hours ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  about 8 hours ago
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
⭐ਮਾਣਕ - ਮੋਤੀ⭐
. . .  about 9 hours ago
⭐ਮਾਣਕ - ਮੋਤੀ⭐
ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  1 day ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਮੱਘਰ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਜੁਆਇੰਟ ਐਕਸ਼ਨ ਕਮੇਟੀ ਵਲੋਂ ਮੰਗਾਂ ਪੂਰੀਆਂ ਨਾ ਹੋਣ ਦੇ ਚਲਦਿਆਂ ਹੜਤਾਲ 'ਤੇ ਜਾਣ ਦੀ ਚਿਤਾਵਨੀ

ਚੰਡੀਗੜ੍ਹ, 6 ਦਸੰਬਰ (ਪ੍ਰੋ. ਅਵਤਾਰ ਸਿੰਘ) - ਜੁਆਇੰਟ ਐਕਸ਼ਨ ਕਮੇਟੀ ਪੰਜਾਬ ਸਿਵਲ ਸਕੱਤਰੇਤ ਦੇ ਸੱਦੇ 'ਤੇ ਮੁੱਖ ਮੰਤਰੀ ਪੰਜਾਬ ਵਲੋਂ ਕੀਤੇ ਵਾਅਦੇ ਅਨੁਸਾਰ ਤਰੱਕੀ ਦੀ ਮਿਤੀ ਤੋਂ ਤਨਖ਼ਾਹ ਕਮਿਸ਼ਨ ਦਾ 15 ਫ਼ੀਸਦੀ ਦਾ ਵਾਧਾ ਦੇਣ ਸਬੰਧੀ ਬੇਲੋੜੀਆਂ ਰੁਕਾਵਟਾਂ ਪੈਦਾ ਕਰਨ ਦੇ ਕਾਰਨ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਅੱਜ ਇਕ ਵੱਡੀ ਰੈਲੀ ਕੀਤੀ ਗਈ | ਇਸ ਰੈਲੀ ਵਿਚ ਸਕੱਤਰੇਤ ਦੀ ਲੀਡਰਸ਼ਿਪ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੁੱਖ ਮੰਤਰੀ ਵਲੋਂ ਸਾਂਝੇ ਮੁਲਾਜ਼ਮ ਮੰਚ ਨਾਲ ਹੋਈ ਮੀਟਿੰਗ ਵਿਚ ਹੋਏ ਫ਼ੈਸਲੇ ਅਨੁਸਾਰ ਤਰੱਕੀ ਦੀ ਮਿਤੀ ਤੋਂ ਤਨਖ਼ਾਹ ਕਮਿਸ਼ਨ ਦਾ 15 ਪ੍ਰਤੀਸ਼ਤ ਦਾ ਵਾਧਾ ਦੇਣ ਸਬੰਧੀ ਫ਼ੈਸਲੇ ਨੂੰ ਇਨ-ਬਿਨ ਲਾਗੂ ਨਾ ਕੀਤਾ ਗਿਆ ਤਾਂ ਜੁਆਇੰਟ ਐਕਸ਼ਨ ਕਮੇਟੀ ਨੂੰ ਮੁੜ ਤੋਂ ਹੜਤਾਲ 'ਤੇ ਜਾਣਾ ਪਵੇਗਾ | ਸਕੱਤਰੇਤ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਮੁਲਾਜ਼ਮਾਂ ਮੰਗਾ ਸਬੰਧੀ ਜੋ ਵਾਅਦੇ/ਐਲਾਨ ਕੀਤੇ ਹਨ ਉਹ ਉਨ੍ਹਾਂ ਦੀ ਅਫ਼ਸਰਸ਼ਾਹੀ ਵਲੋਂ ਪੂਰੀ ਤਰ੍ਹਾਂ ਲਾਗੂ ਨਹੀਂ ਕੀਤੇ ਜਾਂ ਇਨ੍ਹਾਂ ਐਲਾਨਾਂ ਦੀ ਨੋਟੀਫ਼ਿਕੇਸ਼ਨ ਸਮੇਂ ਚੋਰ ਮੋਰੀਆਂ ਰੱਖ ਕੇ ਮੁਲਾਜ਼ਮਾਂ ਨੂੰ ਬੇਵਕੂਫ਼ ਬਣਾਉਣ ਦੀ ਕੋਝੀਆਂ ਚਾਲਾਂ ਚਲੀਆਂ ਜਾ ਰਹੀਆਂ ਹਨ, ਜਿਸ ਦੇ ਕਾਂਗਰਸ ਸਰਕਾਰ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ | ਇਸ ਮੌਕੇ ਗੁਰਪ੍ਰੀਤ ਸਿੰਘ, ਬਲਰਾਜ ਸਿੰਘ ਦਾਊਾ, ਕੇਸਰ ਸਿੰਘ, ਕੁਲਵੰਤ ਸਿੰਘ, ਮਿਥੁਨ ਚਾਵਲਾ, ਸੁਖਜੀਤ ਕੌਰ, ਸਾਹਿਲ, ਸੁਸ਼ੀਲ ਕੁਮਾਰ, ਗੁਰਵੀਰ ਸਿੰਘ, ਮਨਦੀਪ ਸਿੰਘ, ਸੰਦੀਪ, ਸੌਰਭ, ਅਲਕਾ ਚੌਪੜਾ, ਸੁਦੇਸ਼ ਕੁਮਾਰੀ, ਜਸਵੀਰ ਕੌਰ, ਮਨਜੀਤ ਰੰਧਾਵਾ, ਐਨ. ਪੀ. ਸਿੰਘ, ਰਾਜੀਵ ਸ਼ਰਮਾ, ਰਾਮਜੀ ਧਾਲੀਵਾਲ, ਮਨਦੀਪ ਸਿੱਧੂ, ਬਲਵਿੰਦਰ ਕੌਰ, ਸੁਖਵਿੰਦਰ ਸਿੰਘ, ਜੈ ਜਿੰਦਰ ਸਿੰਘ ਆਦਿ ਹਾਜ਼ਰ ਸਨ |

ਮਾਮਲਾ ਹਰਿਆਣਾ ਸਿੱਖ ਗੁ. ਪ੍ਰਬੰਧਕ ਐਡਹਾਕ ਕਮੇਟੀ ਦਾ ਹੁਣ ਅਗਲੀ ਸੁਣਵਾਈ 18 ਜਨਵਰੀ ਨੂੰ

ਚੰਡੀਗੜ੍ਹ, 6 ਦਸੰਬਰ (ਐਨ. ਐਸ. ਪਰਵਾਨਾ) - ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਹਾਕ ਦਾ ਕੇਸ ਲਟਕਦਾ ਹੀ ਜਾ ਰਿਹਾ ਹੈ, ਮੁੱਕਣ ਦਾ ਨਾਂ ਹੀ ਨਹੀਂ ਲੈ ਰਿਹਾ, ਜੋ ਕਈ ਵਰਿ੍ਹਆਂ ਤੋਂ ਲਟਕਦਾ ਹੀ ਜਾ ਰਿਹਾ ਹੈ | ਇਹ ਕੇਸ ਐਸ.ਜੀ.ਪੀ.ਸੀ ਕੁਰੂਕਸ਼ੇਤਰ ਤੋਂ ਮੈਂਬਰ ਸ. ...

ਪੂਰੀ ਖ਼ਬਰ »

ਕੋਰੋਨਾ ਦੇ 12 ਨਵੇਂ ਮਾਮਲੇ

ਚੰਡੀਗੜ੍ਹ, 6 ਦਸੰਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਮੁੜ੍ਹ ਵੱਧਣੇ ਸ਼ੁਰੂ ਹੋ ਗਏ ਹਨ | ਸ਼ਹਿਰ ਵਿਚ ਅੱਜ ਕੋਰੋਨਾ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ ਸਿਹਤਯਾਬ ਹੋਣ ਉਪਰੰਤ ਅੱਠ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਨੇ ਕੈਪਟਨ-ਸੁਖਬੀਰ-ਭਾਜਪਾ ਤਿਕੜੀ ਨੂੰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਹਿਤਾਂ ਨੂੰ ਢਾਹ ਲਾਉਣ ਲਈ ਜ਼ਿੰਮੇਵਾਰ ਠਹਿਰਾਇਆ

ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ) - ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਭਾਜਪਾ ਲੀਡਰਸ਼ਿਪ 'ਤੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਸਿਰਫ਼ ...

ਪੂਰੀ ਖ਼ਬਰ »

ਸਾਂਝਾ ਕਰਮਚਾਰੀ ਮੋਰਚਾ ਯੂ. ਟੀ. ਅਤੇ ਐਮ. ਸੀ. ਚੰਡੀਗੜ੍ਹ ਨੇ ਦਿੱਤਾ ਧਰਨਾ

ਚੰਡੀਗੜ੍ਹ, 6 ਦਸੰਬਰ (ਪ੍ਰੋ. ਅਵਤਾਰ ਸਿੰਘ) - ਐੱਨ. ਐੱਚ. ਐੱਮ. ਤੋਂ ਕੱਢੇ ਗਏ 178 ਮੁਲਾਜ਼ਮਾਂ ਨੂੰ ਬਹਾਲ ਕਰਨ ਲਈ ਸਮੁੱਚੀ ਲੀਡਰਸ਼ਿਪ ਨੇ ਹਜ਼ਾਰਾਂ ਵਰਕਰਾਂ ਸਮੇਤ ਡਾਇਰੈਕਟਰ ਸਿਹਤ ਦਫ਼ਤਰ ਅੱਗੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਧਰਨਾ ਦਿੱਤਾ | ਇਸ ਮੌਕੇ ਯੂ. ਟੀ. ...

ਪੂਰੀ ਖ਼ਬਰ »

¸ਚੰਡੀਗੜ੍ਹ ਨਗਰ ਨਿਗਮ ਚੋਣਾਂ—

102 ਉਮੀਦਵਾਰਾਂ ਦੇ ਕਾਗ਼ਜ਼ ਰੱਦ, 214 ਉਮੀਦਵਾਰ ਚੋਣ ਮੈਦਾਨ 'ਚ

ਚੰਡੀਗੜ੍ਹ, 6 ਦਸੰਬਰ (ਮਨਜੋਤ ਸਿੰਘ ਜੋਤ) - ਚੰਡੀਗੜ੍ਹ ਨਗਰ ਨਿਗਮ ਦੀਆਂ 24 ਦਸੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਲਈ 316 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ ਗਏ ਸਨ | ਅੱਜ ਕਾਗ਼ਜ਼ਾਂ ਦੀ ਪੜਤਾਲ ਤੋਂ ਬਾਅਦ ਘਾਟ ਪਾਏ ਜਾਣ ਕਾਰਨ 102 ਉਮੀਦਵਾਰਾਂ ਦੇ ...

ਪੂਰੀ ਖ਼ਬਰ »

ਉਮੀਦਵਾਰਾਂ ਦੀ ਸਕਰੂਟਿਨੀ ਮੁਕੰਮਲ ਹੁੰਦੇ ਹੀ ਪ੍ਰਧਾਨ ਅਰੁਣ ਸੂਦ ਨੇ ਚੋਣ ਰਣਨੀਤੀ 'ਤੇ ਵਿਚਾਰ-ਚਰਚਾ ਕੀਤੀ

ਚੰਡੀਗੜ੍ਹ, 6 ਦਸੰਬਰ (ਬਿ੍ਜੇਂਦਰ) - ਭਾਜਪਾ ਨਿਗਮ ਚੋਣਾਂ ਨੂੰ ਜਿੱਤਣ ਲਈ ਕੋਈ ਕਸਰ ਛੱਡਣਾ ਨਹੀਂ ਚਾਹੁੰਦੀ | ਭਾਜਪਾ ਦੇ ਸੂਬਾ ਪ੍ਰਧਾਨ ਅਰੁਣ ਸੂਦ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਨੂੰ ਜਿੱਤਣ ਲਈ ਮਾਈਕਰੋ ਮੈਨੇਜਮੈਂਟ ਤਹਿਤ ਕੰਮ ਕੀਤਾ ਜਾਵੇਗਾ, ਜਿਸ ਦੇ ਚੱਲਦਿਆਂ ...

ਪੂਰੀ ਖ਼ਬਰ »

ਕਾਰ ਚਾਲਕ ਵਲੋਂ ਅਚਾਨਕ ਗੱਡੀ ਰੋਕਣ ਕਰਕੇ ਵਾਪਰਿਆ ਹਾਦਸਾ-7 ਗੱਡੀਆਂ ਦੀ ਹੋਈ ਟੱਕਰ

ਡੇਰਾਬੱਸੀ, 6 ਦਸੰਬਰ (ਗੁਰਮੀਤ ਸਿੰਘ)-ਚੰਡੀਗੜ੍ਹ ਤੋਂ ਅੰਬਾਲਾ ਮੁੱਖ ਸੜਕ 'ਤੇ ਅੱਜ ਸ਼ਾਮ ਵਾਪਰੇ ਹਾਦਸੇ 'ਚ 7 ਗੱਡੀਆਂ ਨੁਕਸਾਨੀ ਗਈਆਂ, ਜਿਸ ਗੱਡੀ ਦੇ ਚਾਲਕ ਕਰਕੇ ਹਾਦਸਾ ਵਾਪਰਿਆ ਉਹ ਮੌਕੇ ਤੋਂ ਗੱਡੀ ਸਮੇਤ ਖਿਸਕ ਗਿਆ ਅਤੇ ਨੁਕਸਾਨੇ ਵਾਹਨ ਚਾਲਕ ਉਸਦੀ ਭਾਲ ਕਰਦੇ ...

ਪੂਰੀ ਖ਼ਬਰ »

ਬੀ. ਬੀ. ਐਮ. ਬੀ. ਵਲੋਂ ਊਰਜਾ ਸੰਭਾਲ ਬਾਰੇ ਪੇਂਟਿੰਗ ਮੁਕਾਬਲੇ ਕਰਵਾਏ

ਚੰਡੀਗੜ੍ਹ, 6 ਦਸੰਬਰ (ਪ੍ਰੋ: ਅਵਤਾਰ ਸਿੰਘ)- ਭਾਖੜਾ ਬਿਆਸ ਮੈਨੇਜਮੈਂਟ ਬੋਰੜ ਵਲੋਂ ਊਰਜਾ ਸੰਭਾਲ ਬਾਰੇ ਚੰਡੀਗੜ੍ਹ ਵਿਚਲੇ 21 ਦੇ ਲਗਭਗ ਵੱਖ-ਵੱਖ ਸਕੂਲਾਂ ਵਿਚ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਤਿੰਨ ਹਜ਼ਾਰ ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ | ਗਰੁਪ ਏ ...

ਪੂਰੀ ਖ਼ਬਰ »

7 ਕਿੱਲੋ ਗਾਂਜੇ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 6 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੇ ਕ੍ਰਾਈਮ ਸੈੱਲ ਨੇ ਇਕ ਵਿਅਕਤੀ ਨੂੰ 7 ਕਿੱਲੋ ਗਾਂਜੇ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਮਨੀਮਾਜਰਾ ਐਨ.ਆਈ.ਸੀ. ਦੇ ਰਹਿਣ ਵਾਲੇ ਅਰੁਨ ਵਜੋਂ ਹੋਈ ਹੈ | ਪੁਲਿਸ ਟੀਮ ਨੇ ...

ਪੂਰੀ ਖ਼ਬਰ »

ਮੈਂ ਹੁਣ ਚੋਣ ਨਹੀਂ ਲੜਾਂਗਾ-ਕੰਵਰ ਸੰਧੂ

ਚੰਡੀਗੜ੍ਹ, 6 ਦਸੰਬਰ (ਐਨ. ਐਸ. ਪਰਵਾਨਾ) - ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਜਾਣ ਕਾਰਨ ਸਿਆਸੀ ਤਬਦੀਲੀਆਂ ਵੀ ਨੇੜੇ ਆਉਣ ਲੱਗੀਆਂ ਹਨ | ਕਈ ਸਿਆਸੀ ਪਾਰਟੀਆਂ ਵਿਚ ਹਿਲਜੁਲ ਹੋਣ ਦਿਖਾਈ ਦੇ ਰਹੀਆਂ ਹਨ | ਦਲ ਬਦਲੂਆਂ ਕਾਰਨ ਬਦਨਾਮ ਹੋਈ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਮਾਲ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਫੀਲਡ ਸਟਾਫ਼ ਨੇ ਵਿਜੀਲੈਂਸ ਦੀ ਧੱਕੇਸ਼ਾਹੀ ਖ਼ਿਲਾਫ਼ ਦਫ਼ਤਰ ਅੱਗੇ ਲਗਾਇਆ ਧਰਨਾ

ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ) - ਮਾਲ ਵਿਭਾਗ ਦੇ ਰੂਪਨਗਰ ਅਤੇ ਪਟਿਆਲਾ ਮੰਡਲ ਦੇ ਸਮੂਹ ਮਾਲ ਅਧਿਕਾਰੀਆਂ, ਡੀ. ਸੀ. ਦਫ਼ਤਰ ਦੇ ਕਰਮਚਾਰੀਆਂ, ਪਟਵਾਰੀਆਂ ਅਤੇ ਕਾਨੂੰਗੋਆਂ ਵਲੋਂ ਸਮੂਹਿਕ ਛੁੱਟੀ ਲੈ ਕੇ ਰੂਪਨਗਰ ਦੇ ਮੰਡਲ ਦਫ਼ਤਰ ਸਾਹਮਣੇ ਧਰਨਾ ਦਿੱਤਾ ...

ਪੂਰੀ ਖ਼ਬਰ »

ਮੋਰਨੀ ਦੇ ਪਿੰਡ ਭੋਜ ਜਬਿਆਲ 'ਚ ਜਾਅਲੀ ਜੀ. ਪੀ. ਏ. ਬਣਾ ਕੇ ਜ਼ਮੀਨ ਵੇਚਣ ਦਾ ਮਾਮਲਾ ਆਇਆ ਸਾਹਮਣੇ

ਪੰਚਕੂਲਾ, 6 ਦਸੰਬਰ (ਕਪਿਲ) - ਮੋਰਨੀ ਦੇ ਪਿੰਡ ਭੋਜ ਜਬਿਆਲ 'ਚ ਜਾਅਲੀ ਜੀ. ਪੀ. ਏ. ਬਣਾ ਕੇ ਜ਼ਮੀਨ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ | ਜ਼ਮੀਨ ਮਾਲਕ ਨੂੰ ਮਾਮਲੇ ਦੀ ਜਾਣਕਾਰੀ ਮਿਲਣ 'ਤੇ ਚੰਡੀਮੰਦਰ ਥਾਣੇ 'ਚ ਸ਼ਿਕਾਇਤ ਦਿੱਤੀ ਗਈ | ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ...

ਪੂਰੀ ਖ਼ਬਰ »

ਹਸਪਤਾਲਾਂ 'ਚ ਐਂਬੂ ਬੈਗ ਦੀ ਥਾਂ ਵੈਂਟੀਲੇਟਰ ਮੁਹੱਈਆ ਕਰਵਾਏ ਜਾਣ ਦੀ ਮੰਗ ਵਾਲੀ ਜਨਹਿਤ ਪਟੀਸ਼ਨ ਦਾ ਨਿਪਟਾਰਾ

ਚੰਡੀਗੜ੍ਹ, 6 ਦਸੰਬਰ (ਬਿ੍ਜੇਂਦਰ ਗੌੜ) - ਹਸਪਤਾਲਾਂ 'ਚ ਗੰਭੀਰ ਹਾਲਾਤ ਵਿਚ ਸਾਹ ਲੈਣ ਵਿਚ ਦਿੱਕਤ ਦਾ ਸਾਹਮਣਾ ਕਰਨ ਵਾਲੇ ਮਰੀਜ਼ਾਂ ਨੂੰ ਐਂਬੂ ਬੈਗ ਲਾਉਣ ਦੀ ਬਜਾਏ ਉਨ੍ਹਾਂ ਲਈ ਵੈਂਟੀਲੇਟਰ ਦੀ ਮੰਗ ਕਰਨ ਵਾਲੀ ਇਕ ਜਨਹਿਤ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਪੰਜਾਬ ਅਤੇ ...

ਪੂਰੀ ਖ਼ਬਰ »

ਬਾਬਾ ਸਾਹਿਬ ਡਾ. ਅੰਬੇਡਕਰ ਨੂੰ ਮੁੱਖ ਮੰਤਰੀ ਖੱਟਰ ਨੇ ਕੀਤਾ ਸਿਜਦਾ

ਚੰਡੀਗੜ੍ਹ, 6 ਦਸੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਬਾਬਾ ਸਾਹਿਬ ਡਾ. ਭੀਮਰਾਓ ਅੰਬਡੇਕਰ ਦੇ ਮਹਾਂ ਨਿਵਾਰਣ ਦਿਵਸ 'ਤੇ ਉਨ੍ਹਾਂ ਨੂੰ ਸਿਜਦਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਤੀਬਰ ਯਤਨ ਅਤੇ ਵਿਜ਼ਨ ਨਾਲ ਹੀ ਰਾਸ਼ਟਰ ਨੂੰ ਇਕ ...

ਪੂਰੀ ਖ਼ਬਰ »

ਪ੍ਰਤੀ ਕਿਲੋਮੀਟਰ ਸਕੀਮ ਵਿਰੁੱਧ ਸੀ.ਟੀ.ਯੂ ਦੇ ਮੁਲਾਜ਼ਮਾਂ ਵਲੋਂ ਭੁੱਖ ਹੜਤਾਲ

ਚੰਡੀਗੜ੍ਹ, 6 ਦਸੰਬਰ (ਪ੍ਰੋ. ਅਵਤਾਰ ਸਿੰਘ) - ਸੀ.ਟੀ.ਯੂ ਵਰਕਰਜ਼ ਯੂਨੀਅਨ (ਸਾਂਝਾ ਮੋਰਚਾ) ਦੀ ਅਗਵਾਈ 'ਚ ਸੀ.ਟੀ.ਯੂ ਦੀਆਂ ਸਾਰੀਆਂ ਜਥੇਬੰਦੀਆਂ ਵਲੋਂ ਪ੍ਰਤੀ ਕਿਲੋਮੀਟਰ ਸਕੀਮ ਤਹਿਤ ਖ਼ਰੀਦੀਆਂ ਜਾ ਰਹੀਆਂ ਪ੍ਰਾਈਵੇਟ ਬੱਸਾਂ ਦੇ ਵਿਰੋਧ 'ਚ ਡਾਇਰੈਕਟਰ ਟਰਾਂਸਪੋਰਟ ...

ਪੂਰੀ ਖ਼ਬਰ »

'ਪੂਟਾ' ਵਲੋਂ ਮੰਗਾਂ ਨੂੰ ਲੈ ਕੇ ਵੀ.ਸੀ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ

ਚੰਡੀਗੜ੍ਹ, 6 ਦਸੰਬਰ (ਪ੍ਰੋ. ਅਵਤਾਰ ਸਿੰਘ) - ਪੀਫੈਕਟੋ ਦੇ ਸੱਦੇ 'ਤੇ ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਵਲੋਂ ਪੇਅ ਸਕੇਲ ਨੂੰ ਲੈ ਕੇ ਉੱਪ ਕੁਲਪਤੀ ਦੇ ਦਫ਼ਤਰ ਅੱਗੇ ਐਸੋਸੀਏਸ਼ਨ ਪ੍ਰਧਾਨ ਡਾ. ਮਿ੍ਤੁੰਜੇ ਕੁਮਾਰ ਅਤੇ ਜਨਰਲ ਸਕੱਤਰ ਪ੍ਰੋ. ਅਮਰਜੀਤ ...

ਪੂਰੀ ਖ਼ਬਰ »

ਇਕਬਾਲ ਸਿੰਘ ਚੰਨੀ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਾਰਨ ਪਾਰਟੀ 'ਚੋਂ 6 ਸਾਲਾਂ ਲਈ ਕੱਢਿਆ

ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਵਲੋਂ ਸ਼ਿਕਾਇਤਾਂ ਮਿਲਣ ਕਰਕੇ ਸ. ਇਕਬਾਲ ਸਿੰਘ ਚੰਨੀ ਖੰਨਾ ਨੂੰ ਪਾਰਟੀ ਵਿਚੋਂ ਕੱਢਣ ਦਾ ਫ਼ੈਸਲਾ ਕੀਤਾ ਹੈ | ...

ਪੂਰੀ ਖ਼ਬਰ »

ਹਰਿਆਣਾ ਪੁਲਿਸ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ, 6 ਦਸੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਪੁਲਿਸ ਨੇ ਮੌਜੂਦਾ ਮੌਸਮ ਦੀ ਸਥਿਤੀ ਨੂੰ ਦੇਖਦੇ ਹੋਏ ਸਰਦਿਆਂ ਵਿਚ ਧੰੁਦ ਤੇ ਕੋਹਰੇ ਦੌਰਾਨ ਸੜਕ ਆਵਾਜਾਈ ਨੂੰ ਸੁਰੱਖਿਅਤ ਬਣਾਏ ਰੱਖਣ ਲਈ ਇਕ ਏਡਵਾਈਜਰੀ ਜਾਰੀ ਕਰ ਵਾਹਨ ਡਰਾਈਵਰਾਂ ਤੋਂ ਏਹਤਿਆਤ ਉਪਾਆਂ ਤੇ ...

ਪੂਰੀ ਖ਼ਬਰ »

ਵਿਜੈਇੰਦਰ ਸਿੰਗਲਾ ਨੇ ਲੋਕ ਨਿਰਮਾਣ ਵਿਭਾਗ 'ਚ ਨਵ-ਨਿਯੁਕਤ 20 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ) - ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਲੋਕ ਨਿਰਮਾਣ ਵਿਭਾਗ ਵਿਚ 20 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ | ਇਨ੍ਹਾਂ ਸਾਰੇ ਮੁਲਾਜ਼ਮਾਂ ਨੂੰ ਤਰਸ ਦੇ ਆਧਾਰ 'ਤੇ ਵਿਭਾਗ 'ਚ ਵੱਖ-ਵੱਖ ...

ਪੂਰੀ ਖ਼ਬਰ »

ਡੇਰਾਬੱਸੀ ਦੇ ਵੱਖ-ਵੱਖ ਵਾਰਡਾਂ 'ਚ ਲੋਕਾਂ ਦੇ ਬੈਠਣ ਲਈ ਰੱਖੇ ਬੈਂਚ ਕੁਝ ਹੀ ਸਮੇਂ 'ਚ ਟੁੱਟਣੇ ਸ਼ੁਰੂ

ਡੇਰਾਬੱਸੀ, 6 ਦਸੰਬਰ (ਗੁਰਮੀਤ ਸਿੰਘ) - ਨਗਰ ਕੌਂਸਲ ਵਲੋਂ ਲੱਖਾਂ ਰੁਪਏ ਖ਼ਰਚ ਕੇ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਲੋਕਾਂ ਦੇ ਬੈਠਣ ਲਈ ਰਖਵਾਏ ਸੀਮੇਂਟ ਦੇ ਬਣੇ ਬੈਂਚ ਟੁੱਟਣੇ ਸ਼ੁਰੂ ਹੋ ਗਏ | ਸ਼ਹਿਰ ਵਾਸੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਨਗਰ ਕੌਂਸਲ ਇਸ ਵੱਲ ...

ਪੂਰੀ ਖ਼ਬਰ »

ਪਿੰਡ ਰੁੜਕਾ ਦੇ ਵਿਅਕਤੀ ਨੇ ਸਰਪੰਚ 'ਤੇ ਧੱਕੇਸ਼ਾਹੀ ਨਾਲ ਕਮਰੇ ਤੇ ਚਾਰਦੀਵਾਰੀ ਨੂੰ ਢਾਹੁਣ ਦਾ ਲਗਾਇਆ ਦੋਸ਼

ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ) - ਇਥੋਂ ਨੇੜਲੇ ਪਿੰਡ ਰੁੜਕਾ ਦੇ ਕੁਝ ਵਿਅਕਤੀਆਂ ਨੇ ਪਿੰਡ ਦੇ ਸਰਪੰਚ 'ਤੇ ਧੱਕੇਸ਼ਾਹੀ ਨਾਲ ਪਿੰਡ ਦੀ ਲਾਲ ਲਕੀਰ ਦੇ ਅੰਦਰ ਫਿਰਨੀ 'ਤੇ ਬਣਾਏ ਕਮਰੇ ਤੇ ਚਾਰ ਦੀਵਾਰੀ ਨੂੰ ਢਾਹੁਣ ਦਾ ਦੋਸ਼ ਲਗਾਇਆ ਜਦਕਿ ਪਿੰਡ ...

ਪੂਰੀ ਖ਼ਬਰ »

ਵਿਹਾਨ ਗਲੋਬਲ ਸਕੂਲ ਵਿਖੇ ਲਗਾਈ ਮਾਡਲ ਪ੍ਰਦਰਸ਼ਨੀ

ਲਾਲੜੂ, 6 ਦਸੰਬਰ (ਰਾਜਬੀਰ ਸਿੰਘ)-ਵਿਹਾਨ ਗਲੋਬਲ ਸਕੂਲ ਲਾਲੜੂ ਵਿਖੇ ਮੁੱਖ ਅਧਿਆਪਕਾ ਰੁਚੀ ਗਰਗ ਦੀ ਅਗਵਾਈ ਹੇਠ ਮਾਡਲ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਰੁਚੀ ਗਰਗ ਨੇ ਦੱਸਿਆ ਕਿ ਸਕੂਲ ਵਿਚ ਵਿਦਿਆਰਥੀਆਂ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਪੁੱਟੇ ਖੱਡੇ ਕਾਰਨ ਕਦੇ ਵੀ ਵਾਪਰ ਸਕਦੈ ਹਾਦਸਾ

ਮਾਜਰੀ, 6 ਦਸੰਬਰ (ਕੁਲਵੰਤ ਸਿੰਘ ਧੀਮਾਨ) - ਕਸਬਾ ਨਵਾਂ ਗਰਾਓਾ ਦੀ ਹਦੂਰ ਅੰਦਰ ਦਸਮੇਸ਼ ਨਗਰ ਵਿਖੇ ਗਲੀ 'ਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਵਲੋਂ ਪੁੱਟੇ ਗਏ ਖੱਡੇ ਕਾਰਨ ਕਿਸੇ ਸਮੇਂ ਵੀ ਰਾਹਗੀਰ ਨਾਲ ਹਾਦਸਾ ਵਾਪਰ ਸਕਦਾ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਨੇ ਇਸਾਈ ਭਾਈਚਾਰੇ ਨੂੰ ਸੌਂਪੀਆਂ ਕਬਰਿਸਤਾਨ ਦੀਆਂ ਚਾਬੀਆਂ

ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਅੱਜ ਇਸਾਈ ਭਾਈਚਾਰੇ ਨਾਲ ਸੰਬੰਧਿਤ ਕਿ੍ਸ਼ਚੀਅਨ ਐਸੋਸੀਏਸ਼ਨ ਮੁਹਾਲੀ ਦੇ ਨੁਮਾਇੰਦਿਆਂ ਨੂੰ ਬਲੌਂਗੀ ਵਿਖੇ ਕਬਿਰਸਤਾਨ ਦੀਆਂ ਚਾਬੀਆਂ ਸੌਂਪੀਆਂ ...

ਪੂਰੀ ਖ਼ਬਰ »

ਮੁਹਾਲੀ ਵਿਖੇ ਕਿਸਾਨ ਸੰਘਰਸ਼ ਦੇ ਸ਼ਹੀਦਾਂ ਨੂੰ ਸਮਰਪਿਤ ਕਬੱਡੀ ਕੱਪ 12 ਨੂੰ

ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ) - ਸ਼ਹੀਦ ਭਗਤ ਸਿੰਘ ਸਪੋਟਰਸ ਐਂਡ ਵੈੱਲਫ਼ੇਅਰ ਕਲੱਬ ਮੁਹਾਲੀ ਵਲੋਂ ਤੀਜਾ ਸਾਲਾਨਾ ਕਬੱਡੀ ਕੱਪ ਏਅਰਪੋਰਟ ਰੋਡ ਉੱਤੇ ਐਰੋਸਿਟੀ ਵਿਖੇ 12 ਦਸੰਬਰ ਨੂੰ ਕਰਾਇਆ ਜਾਵੇਗਾ | ਕਲੱਬ ਦੇ ਪ੍ਰਧਾਨ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਵਲੋਂ ਫੇਜ਼-7 ਦੇ ਗੁਰਦੁਆਰਾ ਬੀਬੀ ਭਾਨੀ ਵਿਖੇ ਨਵੇਂ ਖੁੱਲ੍ਹੇ ਅੱਖਾਂ ਦੇ ਹਸਪਤਾਲ ਦਾ ਦੌਰਾ

ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ) - ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਅੱਜ ਫੇਜ਼-7 ਸਥਿਤ ਗੁਰਦੁਆਰਾ ਬੀਬੀ ਭਾਨੀ ਵਿਖੇ ਨਵੇਂ ਖੁੱਲ੍ਹੇ ਅੱਖਾਂ ਦੇ ਹਸਪਤਾਲ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਡਿਪਟੀ ਮੇਅਰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੀ ਟੀਮ ਨੇ ਕਿਸਾਨਾਂ ਨੂੰ ਖ਼ਾਦਾਂ ਦੀ ਸੰਤੁਲਿਤ ਵਰਤੋਂ ਕਰਨ ਸੰਬੰਧੀ ਕੀਤਾ ਜਾਗਰੂਕ

ਕੁਰਾਲੀ, 6 ਦਸੰਬਰ (ਹਰਪ੍ਰੀਤ ਸਿੰਘ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਖ਼ਾਦਾਂ ਦੀ ਸੰਤੁਲਿਤ ਵਰਤੋਂ ਕਰਨ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ | ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜੇਸ਼ ਕੁਮਾਰ ਰਹੇਜਾ ਦੀ ਅਗਵਾਈ ਅਤੇ ...

ਪੂਰੀ ਖ਼ਬਰ »

ਰੋਟਰੀ ਕਲੱਬ ਖਰੜ ਵਲੋਂ ਟ੍ਰੈਫ਼ਿਕ ਪੁਲਿਸ ਖਰੜ ਦੇ ਸਹਿਯੋਗ ਨਾਲ ਵਾਹਨਾਂ 'ਤੇ ਲਗਾਏ ਰਿਫਲੈਕਟਰ

ਖਰੜ, 6 ਦਸੰਬਰ (ਗੁਰਮੁੱਖ ਸਿੰਘ ਮਾਨ)-ਟ੍ਰੈਫ਼ਿਕ ਪੁਲਿਸ ਖਰੜ ਦੇ ਸਹਿਯੋਗ ਨਾਲ ਰੋਟਰੀ ਕਲੱਬ ਖਰੜ ਵਲੋਂ ਬੱਸ ਅੱਡਾ ਖਰੜ ਵਿਖੇ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ ਗਏ ਤਾਂ ਕਿ ਧੁੰਦ ਸਮੇਂ ਵਾਪਰ ਰਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ | ਕਲੱਬ ਦੇ ਪ੍ਰਧਾਨ ਕਮਲਦੀਪ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਇਆ

ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ) - ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਹੇਠ ਪੰਜ ਪਿਆਰਿਆਂ ਦੀ ਅਗਵਾਈ ...

ਪੂਰੀ ਖ਼ਬਰ »

ਕੇਂਦਰ ਕਿਸਾਨਾਂ ਦੀ ਸ਼ਹਾਦਤ ਨੂੰ ਮਾਨਤਾ ਦੇ ਕੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਵੇ - ਬੀਬਾ ਬਾਦਲ

ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ) - ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੰਗ ਕੀਤੀ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 800 ਕਿਸਾਨਾਂ ਦੀ ਸ਼ਹਾਦਤ ਨੂੰ ਸੰਸਦ ਵਿਚ ਮਾਨਤਾ ਦਿੱਤੀ ਜਾਵੇ, ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਹਰ ਘਰ ਦਸਤਕ ਮੁਹਿੰਮ - ਓ.ਪੀ. ਸੋਨੀ ਨੇ ਸੌ ਫ਼ੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਜਾਗਰੂਕਤਾ ਵੈਨਾਂ ਨੂੰ ਦਿਖਾਈ ਹਰੀ ਝੰਡੀ

ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ) - ਮੌਜੂਦਾ ਸਮੇਂਾ ਕੋਰੋਨਾ ਦੇ ਨਵੇਂਾ ਵੇਰੀਐਂਟ ਓਮੀਕਰੋਨ ਦੇ ਖ਼ਤਰੇ ਦੇ ਨਾਲ-ਨਾਲ ਕੋਵਿਡ ਦੀ ਤੀਜੀ ਲਹਿਰ ਦੀ ਕਿਸੇ ਵੀ ਸੰਭਾਵਨਾ ਨੂੰ ਟਾਲਣ ਦੇ ਮੱਦੇਨਜ਼ਰ, ਉਪ ਮੁੱਖ ਮੰਤਰੀ ਓ.ਪੀ. ਸੋਨੀ, ਜੋ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ...

ਪੂਰੀ ਖ਼ਬਰ »

ਮੀਟਿੰਗ ਰੱਦ ਹੋਣ ਦੇ ਚੱਲਦਿਆਂ ਰੋਸ ਵਜੋਂ 2 ਮਹਿਲਾ ਕੱਚੇ ਅਧਿਆਪਕਾਵਾਂ ਵਿੱਦਿਆ ਭਵਨ ਦੀ 7ਵੀਂ ਮੰਜ਼ਿਲ 'ਤੇ ਚੜ੍ਹੀਆਂ

ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ) - ਬੀਤੇ ਦਿਨ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦੇ ਭਰੋਸੇ ਤੋਂ ਬਾਅਦ ਵੀ ਅੱਜ ਮੀਟਿੰਗ ਨਾ ਹੋਣ ਦੇ ਚੱਲਦਿਆਂ ਰੋਸ ਵਜੋਂ ਅੱਜ ਕੱਚੇ ਅਧਿਆਪਕ ਯੂਨੀਅਨ ਦੇ 2 ਮਹਿਲਾ ਆਗੂ ਮੈਡਮ ਹਰਪ੍ਰੀਤ ਕੌਰ ਜਲੰਧਰ ਤੇ ਮੈਡਮ ...

ਪੂਰੀ ਖ਼ਬਰ »

ਮਾਲ ਵਿਭਾਗ ਦੇ ਅਫ਼ਸਰਾਂ ਦੀ ਹੜਤਾਲ 15ਵੇਂ ਦਿਨ 'ਚ ਪਹੁੰਚੀ

ਡੇਰਾਬੱਸੀ, 6 ਦਸੰਬਰ (ਰਣਬੀਰ ਸਿੰਘ ਪੜ੍ਹੀ) - ਡੇਰਾਬੱਸੀ ਤਹਿਸੀਲ ਕੰਪਲੈਕਸ ਵਿਖੇ ਮਾਲ ਵਿਭਾਗ ਦੇ ਅਫ਼ਸਰਾਂ ਦੀ ਹੜਤਾਲ 15ਵੇਂ ਦਿਨ ਵਿਚ ਪਹੁੰਚ ਗਈ, ਜਿਸ ਕਾਰਨ ਮਾਲ ਵਿਭਾਗ ਨਾਲ ਜੁੜੇ ਕੰਮਕਾਜ ਰਜਿਸਟਰੀਆਂ ਸਰਟੀਫ਼ਿਕੇਟ ਸਮੇਤ ਹੋਰ ਦਸਤਾਵੇਜ਼ ਤਸਦੀਕ ਨਾ ਹੋਣ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਐਨ. ਕੇ. ਸ਼ਰਮਾ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਲਾਲੜੂ, 6 ਦਸੰਬਰ (ਰਾਜਬੀਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਡੇਰਾਬੱਸੀ ਤੋਂ ਵਿਧਾਇਕ ਐਨ. ਕੇ. ਸ਼ਰਮਾ ਨੇ ਲਾਲੜੂ ਖੇਤਰ ਦੇ ਪਿੰਡ ਕੁਰਲੀ, ਬਟੋਲੀ, ਰਾਮਗੜ੍ਹ ਰੁੜਕੀ, ਜੜੌਤ ਅਤੇ ਧਰਮਗੜ੍ਹ ਸਮੇਤ ਵੱਖ-ਵੱਖ ਪਿੰਡਾਂ 'ਚ ਰੱਖੀਆਂ ਮੀਟਿੰਗਾਂ ਦੌਰਾਨ ਲੋਕਾਂ ਦੀਆਂ ...

ਪੂਰੀ ਖ਼ਬਰ »

ਕੋਰੋਨਾ ਦੇ 8 ਨਵੇਂ ਮਰੀਜ਼ ਸਾਹਮਣੇ ਆਏ

ਐੱਸ. ਏ. ਐੱਸ. ਨਗਰ, 6 ਦਸੰਬਰ (ਰਾਣਾ) - ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਦੇ 8 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 10 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜੈਨ ਸਥਾਨਕ ਦੀ ਨਵੀਂ ਬਣੀ ਬਿਲਡਿੰਗ ਦਾ ਉਦਘਾਟਨ

ਖਰੜ, 6 ਦਸੰਬਰ (ਜੰਡਪੁਰੀ) - ਜੈਨ ਸਥਾਨਕ ਦੀ ਖਰੜ ਵਿਖੇ ਬਣੀ ਨਵੀਂ ਬਿਲਡਿੰਗ ਦਾ ਉਦਘਾਟਨ ਬਹੁਤ ਉਤਸ਼ਾਹ ਅਤੇ ਮੰਤਰਾਂ ਦੇ ਉਚਾਰਨ ਦੇ ਨਾਲ ਕੀਤਾ ਗਿਆ | ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਦੇ ਵੱਡੇ ਭਰਾ ਮਨਮੋਹਨ ਸਿੰਘ, ਛੋਟੇ ਭਰਾ ਸੁਖਵੰਤ ...

ਪੂਰੀ ਖ਼ਬਰ »

ਸਾਬਕਾ ਮੇਅਰ ਕੁਲਵੰਤ ਸਿੰਘ ਵਲੋਂ ਜਗਤਪੁਰਾ ਕਾਲੋਨੀ ਵਿਖੇ ਜ਼ਰੂਰਤਮੰਦ ਔਰਤਾਂ ਨੂੰ ਸੂਟ ਤਕਸੀਮ

ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ) - ਵਿਧਾਨ ਸਭਾ ਹਲਕੇ ਦੇ ਲੋਕਾਂ ਨੇ ਬਲਬੀਰ ਸਿੰਘ ਸਿੱਧੂ ਨੂੰ ਦੋ ਵਾਰੀ ਵਿਧਾਇਕ ਅਤੇ ਇਕ ਵਾਰ ਪੰਜਾਬ ਸਰਕਾਰ ਵਿਚ ਮੰਤਰੀ ਬਣਾ ਕੇ ਭੇਜਿਆ, ਪ੍ਰੰਤੂ ਸਿੱਧੂ ਕੋਲੋਂ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ 15 ਵਰਿ੍ਹਆਂ ...

ਪੂਰੀ ਖ਼ਬਰ »

ਮਹਿਲਾਵਾਂ ਨੇ ਕੀਤਾ ਕੇਜਰੀਵਾਲ ਦੀ ਤੀਜੀ ਗਾਰੰਟੀ ਦਾ ਪ੍ਰਚਾਰ

ਡੇਰਾਬੱਸੀ, 6 ਦਸੰਬਰ (ਗੁਰਮੀਤ ਸਿੰਘ)-ਆਮ ਆਦਮੀ ਪਾਰਟੀ ਹਲਕਾ ਇੰਚਾਰਜ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਪਿੰਡ ਭਾਂਖਰਪੁਰ 'ਚ, ਕੇਜਰੀਵਾਲ ਵਲੋਂ ਪੰਜਾਬ ਦੀ ਮਹਿਲਾਵਾਂ ਲਈ ਦਿੱਤੀ ਗਈ ਤੀਜੀ ਗਾਰੰਟੀ ਤਹਿਤ ਬੁਢਾਪਾ ਪੈਨਸ਼ਨ ਤੋਂ ਇਲਾਵਾ ਹਰ ਮਹਿਲਾ ...

ਪੂਰੀ ਖ਼ਬਰ »

ਡੇਰਾਬੱਸੀ ਹਲਕੇ 'ਚ ਕਾਂਗਰਸ ਨੂੰ ਵੱਡਾ ਝਟਕਾ ਪਿੰਡ ਈਸਾਪੁਰ ਜੰਗੀ 'ਚ ਪੰਚਾਇਤ ਸਮੇਤ 25 ਪਰਿਵਾਰ ਅਕਾਲੀ ਦਲ 'ਚ ਹੋਏ ਸ਼ਾਮਿਲ

ਡੇਰਾਬੱਸੀ, 6 ਦਸੰਬਰ (ਗੁਰਮੀਤ ਸਿੰਘ) - ਹਲਕਾ ਡੇਰਾਬੱਸੀ ਅੰਦਰ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਪਿੰਡ ਈਸਾਪੁਰ ਜੰਗੀ ਦੀ ਪੰਚਾਇਤ ਸਮੇਤ ਸਮੂਹ ਵਸਨੀਕਾਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ੍ਹ ਲਿਆ | ...

ਪੂਰੀ ਖ਼ਬਰ »

ਸਵੱਛ ਸਰਵੇਖਣ-2022 ਸੰਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਵਾਰਡਾਂ 'ਚ ਪ੍ਰੋਗਰਾਮ ਕਰਵਾਏ

ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ) - ਨਗਰ ਨਿਗਮ ਵਲੋਂ ਸਵਛੱਤਾ ਸਰਵੇਖਣ 2022 'ਚ ਮੁਹਾਲੀ ਸ਼ਹਿਰ ਨੂੰ ਪਹਿਲੇ ਨੰਬਰ 'ਤੇ ਲਿਆਉਣ ਦੇ ਟੀਚੇ ਤਹਿਤ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਵਾਰਡਾਂ 'ਚ ਪ੍ਰੋਗਰਾਮ ਕਰਵਾਏ ਗਏ | ਇਸ ਸੰਬੰਧੀ ਵਾ. ਨੰ. 2 'ਚ ਨਗਰ ...

ਪੂਰੀ ਖ਼ਬਰ »

ਕੈਬਨਿਟ ਮੀਟਿੰਗ 'ਚ ਜਨਰਲ ਕੈਟਾਗਰੀ ਕਮਿਸ਼ਨ ਤੇ ਭਲਾਈ ਬੋਰਡ ਦੀ ਸਥਾਪਨਾ ਨਾ ਕੀਤੀ ਤਾਂ ਕਾਂਗਰਸ ਦਾ ਕੀਤਾ ਜਾਵੇਗਾ ਵਿਰੋਧ- ਫੈੱਡਰੇਸ਼ਨ

ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਜੇਕਰ ਪੰਜਾਬ ਸਰਕਾਰ ਦੀ 9 ਦਸੰਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿਚ ਜਨਰਲ ਕੈਟਾਗਰੀ ਕਮਿਸ਼ਨ ਅਤੇ ਜਨਰਲ ਕੈਟਾਗਰੀ ਭਲਾਈ ਬੋਰਡ ਦੀ ਸਥਾਪਨਾ ਨਾ ਕੀਤੀ ਤਾਂ ਇਕੱਲੇ-ਇਕੱਲੇ ਪਿੰਡ ਜਾ ਕੇ ਜਨਰਲ ਵਰਗ ਦੇ ਨਾਲ ...

ਪੂਰੀ ਖ਼ਬਰ »

ਘਰ ਅੱਗੇ ਖੜ੍ਹੀ ਅਸਟੀਮ ਕਾਰ ਚੋਰੀ

ਮਾਜਰੀ, 6 ਦਸੰਬਰ (ਧੀਮਾਨ)-ਕਸਬਾ ਨਵਾਂਗਰਾਉਂ ਦੀ ਸ਼ਿਵਾਲਿਕ ਵਿਹਾਰ ਵਿਖੇ ਘਰ ਦੇ ਅੱਗੇ ਖੜ੍ਹੀ ਅਸਟੀਮ ਕਾਰ ਦੇ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਸ਼ਿਕਾਇਤਕਰਤਾ ਨਵੀਨ ਯਾਦਵ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਹੈ ਕਿ ਉਸ ਨੇ ਆਪਣੀ ...

ਪੂਰੀ ਖ਼ਬਰ »

ਮਾਲ ਵਿਭਾਗ ਦੇ ਅਫ਼ਸਰਾਂ ਦੀ ਹੜਤਾਲ 15ਵੇਂ ਦਿਨ 'ਚ ਪਹੁੰਚੀ

ਡੇਰਾਬੱਸੀ, 6 ਦਸੰਬਰ (ਰਣਬੀਰ ਸਿੰਘ ਪੜ੍ਹੀ) - ਡੇਰਾਬੱਸੀ ਤਹਿਸੀਲ ਕੰਪਲੈਕਸ ਵਿਖੇ ਮਾਲ ਵਿਭਾਗ ਦੇ ਅਫ਼ਸਰਾਂ ਦੀ ਹੜਤਾਲ 15ਵੇਂ ਦਿਨ ਵਿਚ ਪਹੁੰਚ ਗਈ, ਜਿਸ ਕਾਰਨ ਮਾਲ ਵਿਭਾਗ ਨਾਲ ਜੁੜੇ ਕੰਮਕਾਜ ਰਜਿਸਟਰੀਆਂ ਸਰਟੀਫ਼ਿਕੇਟ ਸਮੇਤ ਹੋਰ ਦਸਤਾਵੇਜ਼ ਤਸਦੀਕ ਨਾ ਹੋਣ ...

ਪੂਰੀ ਖ਼ਬਰ »

ਅਸ਼ਵਨੀ ਸ਼ਰਮਾ ਨੇ ਆਸ਼ੂਤੋਸ਼ ਵਧਵਾ ਨੂੰ ਸੂਬਾਈ ਇੰਡਸਟਰੀ ਸੈੱਲ ਦਾ ਕਨਵੀਨਰ ਨਿਯੁਕਤ ਕੀਤਾ

ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ) - ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਸੂਬੇ ਦੇ ਉਦਯੋਗਪਤੀਆਂ ਨਾਲ ਤਾਲਮੇਲ ਕਰਨ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਭਾਜਪਾ ਉਦਯੋਗ ਸੈੱਲ ਦਾ ਗਠਨ ਕੀਤਾ ਗਿਆ ਹੈ, ਜਿਸ ਲਈ ਸੂਬਾ ਕਨਵੀਨਰ ...

ਪੂਰੀ ਖ਼ਬਰ »

ਔਰਤ ਨੇ ਫ਼ਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਅਧੀਨ ਪੈਂਦੇ ਉਦਯੋਗਿਕ ਖੇਤਰ ਵਿਚਲੀ ਇਕ ਫੈਕਟਰੀ 'ਚ ਰਹਿਣ ਵਾਲੀ ਮਹਿਲਾ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ, ਜਿਸ ਦੀ ਪਛਾਣ ਸੰਗੀਤਾ (24) ਵਾਸੀ ਯੂ. ਪੀ ਵਜੋਂ ਹੋਈ ਹੈ | ਇਸ ਸੰਬੰਧੀ ਜਾਂਚ ਅਧਿਕਾਰੀ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਨ 'ਤੇ ਸਮੁੱਚੇ ਵਰਗਾਂ ਦੀਆਂ ਸਮੱਸਿਆਵਾਂ ਹੱਲ ਹੋਣਗੀਆਂ - ਗਿੱਲ

ਕੁਰਾਲੀ, 6 ਦਸੰਬਰ (ਬਿੱਲਾ ਅਕਾਲਗੜ੍ਹੀਆ) - ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣਨ 'ਤੇ ਰਾਜ ਦੇ ਸਮੁੱਚੇ ਵਰਗਾਂ ਦੀਆਂ ਸਮੱਸਿਆਵਾਂ ਹੱਲ ਹੋਣਗੀਆਂ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਵਿਧਾਨ ਸਭਾ ਹਲਕਾ ਖਰੜ ਤੋਂ ...

ਪੂਰੀ ਖ਼ਬਰ »

ਔੌਰਤਾਂ ਵਿਰੁੱਧ ਵਧ ਰਹੇ ਸਾਈਬਰ ਅਪਰਾਧਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਹਰਿਆਣਾ ਰਾਜ ਮਹਿਲਾ ਕਮਿਸ਼ਨ ਵਲੋਂ ਕਿਤਾਬ ਰਿਲੀਜ਼

ਪੰਚਕੂਲਾ, 6 ਦਸੰਬਰ (ਕਪਿਲ) - ਔਰਤਾਂ ਵਿਰੁੱਧ ਵੱਧ ਰਹੇ ਸਾਈਬਰ ਅਪਰਾਧਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਹਰਿਆਣਾ ਰਾਜ ਮਹਿਲਾ ਕਮਿਸ਼ਨ ਵਲੋਂ ਇਕ ਕਿਤਾਬ ਜਾਰੀ ਕੀਤੀ ਗਈ | ਇਸ ਪੁਸਤਕ ਲਾਂਚ ਪ੍ਰੋਗਰਾਮ ਵਿਚ ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਕਾਰਜਕਾਰੀ ਪ੍ਰਧਾਨ ...

ਪੂਰੀ ਖ਼ਬਰ »

ਵਕੀਲਾਂ ਨਾਲ ਕੁੱਟਮਾਰ ਕਰਨ 'ਤੇ ਵਕੀਲਾਂ ਵਲੋਂ ਅਦਾਲਤ 'ਚ ਕੰਮ ਬੰਦ ਕਰਕੇ ਪ੍ਰਗਟਾਇਆ ਰੋਸ

ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ) - ਖਰੜ ਵਿਖੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਵਕੀਲਾਂ 'ਤੇ ਹੋਏ ਹਮਲੇ ਦੇ ਰੋਸ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਵਲੋਂ ਮੁਹਾਲੀ ਅਦਾਲਤ ਵਿਖੇ ਕੰਮ ਬੰਦ ਰੱਖ ਕੇ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਨਾਮਜ਼ਦ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਨੇ 4 ਨਸ਼ਾ ਤਸਕਰਾਂ ਨੂੰ ਨਸ਼ੀਲੇ ਟੀਕਿਆਂ ਤੇ ਗੱਡੀ ਸਮੇਤ ਕੀਤਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ) - ਸੀ. ਆਈ. ਏ. ਸਟਾਫ਼ ਵਲੋਂ ਨਸ਼ਿਆ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਨਾਕਾਬੰਦੀ ਦੌਰਾਨ 4 ਨੌਜਵਾਨਾਂ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮਾਂ ਦੀ ਪਛਾਣ ਯੋਗੇਸ਼ ...

ਪੂਰੀ ਖ਼ਬਰ »

15 ਗ੍ਰਾਮ ਹੈਰੋਇਨ ਸਮੇਤ ਮੁੁਲਜ਼ਮ ਗਿ੍ਫ਼ਤਾਰ

ਡੇਰਾਬੱਸੀ, 6 ਦਸੰਬਰ (ਰਣਬੀਰ ਸਿੰਘ ਪੜ੍ਹੀ) - ਡੇਰਾਬੱਸੀ ਪੁਲਿਸ ਨੇ ਦਿੱਲੀ ਤੋਂ ਨਸ਼ੀਲਾ ਪਦਾਰਥ ਲੈ ਕੇ ਆਉਦਾ ਇਕ ਹੋਰ ਮੁਲਜ਼ਮ ਪੁਲਿਸ ਨੇ ਕਾਬੂ ਕਰਕੇ ਗਿ੍ਫ਼ਤਾਰ ਕੀਤਾ ਹੈ, ਜਿਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਮੁਲਜ਼ਮ ਦੀ ਪਛਾਣ ਹਰਦੇਵ ਸਿੰਘ ਪੁੱਤਰ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ 'ਚ ਭੁੱਖ ਹੜਤਾਲ 184ਵੇਂ ਦਿਨ 'ਚ ਦਾਖ਼ਲ

ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ) - ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ 'ਚ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਦਰਸ਼ਨੀ ਡਿਊਢੀ ਨੇੜੇ ਪੁਆਧ ਇਲਾਕੇ (ਮੁਹਾਲੀ) ਦੇ ਸਹਿਯੋਗ ਨਾਲ ਜਾਰੀ ਲੜੀਵਾਰ ਭੁੱਖ ਹੜਤਾਲ ਅੱਜ 184ਵੇਂ ਦਿਨ 'ਚ ਦਾਖ਼ਲ ਹੋ ਗਈ | ਅੱਜ ਪੁਆਧ ...

ਪੂਰੀ ਖ਼ਬਰ »

ਘਰ-ਘਰ ਦਸਤਕ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵਲੋਂ ਪਿੰਡ ਘੜੂੰਆਂ ਦਾ ਦੌਰਾ

ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਨੇ ਭਾਰਤ ਸਮੇਤ ਕੁਝ ਹੋਰਨਾਂ ਦੇਸ਼ਾਂ ਵਿਚ ਕੋਵਿਡ-19 ਦੇ ਨਵੇਂ ਸਰੂਪ 'ਓਮੀਕਰੋਨ' ਦੇ ਉਭਾਰ ਦੇ ਸਨਮੁੱਖ ਲੋਕਾਂ ਨੂੰ ਅਪੀਲ ਕਰਦਿਆਂ ਆਖਿਆ ਕਿ ਕੋਵਿਡ-19 ਦੀ ਤੀਜੀ ਸੰਭਾਵੀ ਲਹਿਰ ਤੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX