ਤਾਜਾ ਖ਼ਬਰਾਂ


ਸਰਕਾਰ ਨੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਸੁਰੱਖਿਆ 'ਚ ਵੀ ਕੀਤੀ ਕਟੌਤੀ
. . .  11 minutes ago
ਸ੍ਰੀ ਅਨੰਦਪੁਰ ਸਾਹਿਬ, 28 ਮਈ ( ਕਰਨੈਲ ਸਿੰਘ ) - ਪੰਜਾਬ ਸਰਕਾਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਸੁਰੱਖਿਆ ਕਰਮਚਾਰੀਆਂ ਵਿਚ ਕਟੌਤੀ ਕੀਤੀ...
ਸਰਕਾਰ ਵਲੋਂ ਜਥੇਦਾਰ ਦੀ ਸੁਰੱਖਿਆ ਬਹਾਲ ਕਰਨ ਦਾ ਫ਼ੈਸਲਾ, ਪਰ ਜਥੇਦਾਰ ਵਲੋਂ ਸੁਰੱਖਿਆ ਲੈਣ ਤੋਂ ਇਨਕਾਰ
. . .  20 minutes ago
ਅੰਮ੍ਰਿਤਸਰ, 28 ਮਈ (ਜਸਵੰਤ ਸਿੰਘ ਜੱਸ) - ਪੰਜਾਬ ਸਰਕਾਰ ਵਲੋਂ ਅੱਜ ਸਵੇਰੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਿਚ ਕਟੌਤੀ ਕਰਨ ਦਾ ਐਲਾਨ ਕੀਤਾ ਗਿਆ ਸੀ,....
ਚੈਕਿੰਗ ਦੌਰਾਨ ਇਕ ਵਾਹਨ ਤੋਂ 7 ਕਿਲੋਗ੍ਰਾਮ ਹੈਰੋਇਨ ਬਰਾਮਦ
. . .  45 minutes ago
ਸ੍ਰੀਨਗਰ,28 ਮਈ - ਜੰਮੂ-ਕਸ਼ਮੀਰ ਦੇ ਕੁਪਵਾੜਾ ਵਿਚ ਪੁਲਿਸ ਅਤੇ ਆਰਮੀ 7 ਆਰ.ਆਰ. ਦੀ ਇਕ ਸੰਯੁਕਤ ਟੀਮ ਨੇ ਬੀਤੀ ਸ਼ਾਮ ਸਾਧਨਾ ਟਾਪ 'ਤੇ ਇਕ ਰੁਟੀਨ ...
ਦਸਤਾਰ ਨਾਲ ਸਵਰਗੀ ਰਾਜੀਵ ਗਾਂਧੀ ਦੇ ਬੁੱਤ ਦੀ ਕਾਲਖ ਸਾਫ਼ ਕਰਨ ਵਾਲੇ ਕਾਂਗਰਸੀ ਆਗੂ ਖ਼ਿਲਾਫ਼ ਪੁਲਿਸ ਨੇ ਕੀਤਾ ਕੇਸ ਦਰਜ
. . .  about 1 hour ago
ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੀਰੂ ਬੰਦਾ ਮੁਹੱਲਾ ਸਥਿਤ ਸਵਰਗੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਦੀ ਕਾਲਖ ਨੂੰ ਦਸਤਾਰ ਨਾਲ ਸਾਫ ...
ਸਰਕਾਰੀ ਸੁਰੱਖਿਆ ਛੱਡਦਿਆਂ ਹੀ ਸ਼੍ਰੋਮਣੀ ਕਮੇਟੀ ਨੇ ਸੰਭਾਲੀ ਜਥੇਦਾਰ ਅਕਾਲ ਤਖ਼ਤ ਦੀ ਸੁਰੱਖਿਆ
. . .  about 2 hours ago
ਤਲਵੰਡੀ ਸਾਬੋ, 28 ਮਈ (ਰਣਜੀਤ ਸਿੰਘ ਰਾਜੂ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲ਼ੋਂ ਅੱਜ ਸਮੁੱਚੀ ਸਰਕਾਰੀ ਸੁਰੱਖਿਆ...
ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਪੁਲਿਸ ਦੀ ਸੁਰੱਖਿਆ ਛੱਡਣ ਦਾ ਕੀਤਾ ਐਲਾਨ
. . .  about 2 hours ago
ਤਲਵੰਡੀ ਸਾਬੋ ,28 ਮਈ (ਰਣਜੀਤ ਸਿੰਘ ਰਾਜੂ) - ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ...
ਟਾਂਗਰਾ ਵਿਖੇ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ
. . .  about 3 hours ago
ਟਾਂਗਰਾ, 28 ਮਈ ( ਹਰਜਿੰਦਰ ਸਿੰਘ ਕਲੇਰ) - ਬਿਜਲੀ ਘਾਟ ਟਾਂਗਰਾ ਵਿਖੇ ਇਕ ਮੁਲਾਜ਼ਮ ਦੀ ਕਰੰਟ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੈ । ਪ੍ਰਾਪਤ...
ਆਂਧਰਾ ਪ੍ਰਦੇਸ਼ : ਗੈਸ ਸਿਲੰਡਰ ਫਟਣ ਕਾਰਨ ਚਾਰ ਲੋਕਾਂ ਦੀ ਮੌਤ
. . .  about 3 hours ago
ਆਂਧਰਾ ਪ੍ਰਦੇਸ਼, 28 ਮਈ - ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ ਦੇ ਪਿੰਡ ਮੁਲਕਾਲੇਦੂ ਵਿਚ ਇਕ ਗੁਆਂਢੀ ਘਰ ਵਿਚ ਗੈਸ ਸਿਲੰਡਰ ਫਟਣ ਕਾਰਨ ਇਕ ਘਰ ਦੀ ਕੰਧ ਡਿੱਗਣ...
ਵੀ.ਆਈ.ਪੀ. ਸੁਰੱਖਿਆ ‘ਤੇ ਵੱਡਾ ਐਕਸ਼ਨ, ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ
. . .  about 1 hour ago
ਚੰਡੀਗੜ੍ਹ, 28 ਮਈ - ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚ ਵੀ.ਆਈ.ਪੀ. ਸੁਰੱਖਿਆ ‘ਤੇ ਵੱਡਾ ਐਕਸ਼ਨ ਲਿਆ ਹੈ। ਸਰਕਾਰ ਨੇ ਕਈ ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਜਿਕਰਯੋਗ...
ਬੱਸ ਪਲਟ ਜਾਣ ਕਾਰਨ 25 ਯਾਤਰੀ ਹੋਏ ਜ਼ਖ਼ਮੀ
. . .  about 4 hours ago
ਸ੍ਰੀਨਗਰ, 28 ਮਈ - ਜੰਮੂ ਤੋਂ ਡੋਡਾ ਜ਼ਿਲ੍ਹੇ ਜਾ ਰਹੀ ਬੱਸ ਊਧਮਪੁਰ ਦੇ ਬਟਾਲ ਬਲਿਆਨ ਇਲਾਕੇ 'ਚ ਪਲਟ ਜਾਣ ਕਾਰਨ 25 ਯਾਤਰੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ....
ਚੋਰਾਂ ਨੇ ਤਿੰਨ ਘਰਾਂ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਦੇ ਗਹਿਣੇ ਕੀਤੇ ਚੋਰੀ
. . .  about 4 hours ago
ਉਸਮਾਨਪੁਰ/ਰਾਹੋਂ, 28 ਮਈ (ਸੰਦੀਪ ਮਝੂਰ/ ਬਲਬੀਰ ਸਿੰਘ ਰੂਬੀ) - ਪਿੰਡ ਪੱਲੀਆਂ ਕਲਾਂ ਵਿਖੇ ਬੀਤੀ ਰਾਤ ਚੋਰਾਂ ਵਲੋਂ ਤਿੰਨ ਵੱਖ-ਵੱਖ ਘਰਾਂ ਵਿਚ ਦਾਖ਼ਲ ਹੋ ਕੇ ਲੱਖਾਂ ਦੇ ਗਹਿਣੇ ਅਤੇ ਨਕਦੀ...
ਆਰ.ਬੀ.ਆਈ. ਭਾਰਤ ਵਿਚ ਸੈਂਟਰਲ ਬੈਂਕ ਡਿਜੀਟਲ ਕਰੰਸੀ ਦੇ ਫਾਇਦੇ - ਨੁਕਸਾਨ ਦੀ ਕਰ ਰਿਹਾ ਹੈ ਪੜਚੋਲ
. . .  about 4 hours ago
ਨਵੀਂ ਦਿੱਲੀ, 28 ਮਈ - ਆਰ.ਬੀ.ਆਈ. ਭਾਰਤ ਵਿਚ ਸੈਂਟਰਲ ਬੈਂਕ ਡਿਜੀਟਲ ਕਰੰਸੀ ਦੀ ਸ਼ੁਰੂਆਤ ਦੇ ਫਾਇਦੇ, ਨੁਕਸਾਨ ਦੀ ਪੜਚੋਲ ਕਰ ਰਿਹਾ ਹੈ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਸੰਗਰੂਰ 'ਚ ਪੋਸਟਰ ਲੱਗਣ ਤੋਂ ਬਾਅਦ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਦੇ ਸੰਗਰੂਰ ਲੋਕ ਸਭਾ ਜਿਮਨੀ ਚੋਣ ਲੜਨ ਦੀਆਂ ਚਰਚਾਵਾਂ ਫਿਰ ਹੋਈਆਂ ਗਰਮ
. . .  1 day ago
ਸੰਗਰੂਰ, 27 ਮਈ (ਧੀਰਜ ਪਸ਼ੋਰੀਆ) - ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੀ ਚੋਣ ਜਿੱਤਣ ਤੋਂ ਬਾਅਦ ਹੁਣ ਖਾਲੀ ਹੋਏ ਲੋਕ ਸਭਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਚੋਣ ਲਈ ਬੇਸ਼ੱਕ ਸ਼੍ਰੋਮਣੀ....
ਆਈ.ਪੀ.ਐੱਲ.2022 : ਰਾਜਸਥਾਨ ਪੁੱਜਿਆ ਫਾਈਨਲ 'ਚ , ਬੈਂਗਲੌਰ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ.2022 : ਬੈਂਗਲੌਰ ਨੇ ਰਾਜਸਥਾਨ ਨੂੰ 158 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪੰਜਾਬ ਸਰਕਾਰ ਨੇ ਮੁਲਾਜ਼ਮ ਜੀ.ਆਈ.ਐਸ. ਦੀਆਂ ਦਰਾਂ 4 ਗੁਣਾਂ ਵਧਾਈਆਂ
. . .  1 day ago
ਬੁਢਲਾਡਾ, 27 ਮਈ (ਸਵਰਨ ਸਿੰਘ ਰਾਹੀ)- ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਹਿਮਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਦੀ ਗਰੁੱਪ ਬੀਮਾ ਸਕੀਮ (ਜੀ. ਆਈ .ਐਸ.) ਦੀ ਅਦਾਇਗੀ ਵਿਚ ਚਾਰ ...
ਸੁਲਤਾਨਪੁਰ ਲੋਧੀ: ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰ ਕਾਬੂ
. . .  1 day ago
ਸੁਲਤਾਨਪੁਰ ਲੋਧੀ, 27 ਮਈ (ਲਾਡੀ, ਹੈਪੀ, ਥਿੰਦ)- ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ ਪੁਲਿਸ ਨੇ ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ 4 ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ।
ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 27 ਮਈ-ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
ਵਿਧਾਇਕ ਗੈਰੀ ਬੜਿੰਗ ਨੇ 54 ਲੱਖ ਦੀ ਕੀਮਤ ਵਾਲੀ ਕੈਮਬੀ ਮਸ਼ੀਨ ਨਗਰ ਕੌਂਸਲ ਅਮਲੋਹ ਦੇ ਕੀਤੀ ਹਵਾਲੇ
. . .  1 day ago
ਅਮਲੋਹ, 27 ਮਈ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅੱਜ ਸੀਵਰੇਜ ਦੀ ਸਫ਼ਾਈ ਲਈ 54 ਲੱਖ ਦੀ ਕੀਮਤ ਵਾਲੀ ਨਵੀ ਕੈਮਬੀ ਮਸ਼ੀਨ ਦੀਆਂ ਚਾਬੀਆਂ ਕਾਰਜ ਸਾਧਕ ਅਫ਼ਸਰ ਈ.ਓ. ਵਰਜਿੰਦਰ ਸਿੰਘ ਨੂੰ ਸੌਂਪੀਆਂ ਗਈਆਂ...
ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ ਗੁਰਦਾਸਪੁਰ
. . .  1 day ago
ਗੁਰਦਾਸਪੁਰ, 27 ਮਈ (ਗੁਰਪ੍ਰਤਾਪ ਸਿੰਘ)- ਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਬੀਤੇ ਕੱਲ੍ਹ ਕਾਹਨੂੰਵਾਨ ਬੇਟ ਦੇ ਇਲਾਕੇ 'ਚ ਨਿਸ਼ਾਨਦੇਹੀ ਕਰਨ ਗਏ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਿਸਾਨ...
ਮਾਛੀਵਾੜਾ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ, ਗਊ ਦੀ ਹੱਤਿਆ ਕਰਕੇ ਵਗਦੇ ਪਾਣੀ 'ਚ ਸੁੱਟਿਆ, ਜਾਂਚ 'ਚ ਜੁੱਟੀ ਪੁਲਿਸ
. . .  1 day ago
ਮਾਛੀਵਾੜਾ ਸਾਹਿਬ, 27 ਮਈ (ਮਨੋਜ ਕੁਮਾਰ)-ਸ਼ੁੱਕਰਵਾਰ ਦੀ ਸਵੇਰ ਮਾਛੀਵਾੜਾ ਤੋਂ ਝਾੜ ਸਾਹਿਬ ਜਾਂਦੀ ਸੜਕ 'ਤੇ ਪੈਂਦੇ ਦਿਨ-ਰਾਤ ਆਵਾਜਾਈ ਨਾਲ ਭਰੇ ਰਹਿਣ ਵਾਲੇ ਪਵਾਤ ਦੇ ਪੁੱਲ ਕੋਲ ਅਜਿਹਾ ਖ਼ੌਫ਼ਨਾਕ ਮੰਜਰ ਦੇਖਣ ਨੂੰ ਮਿਲਿਆ ਕਿ ਆਸ ਪਾਸ ਦਹਿਸ਼ਤ ਦਾ ਮਾਹੌਲ ਬਣ ਗਿਆ...
ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
. . .  1 day ago
ਨਵੀਂ ਦਿੱਲੀ, 27 ਮਈ-ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
ਖੰਨਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਬੱਚਿਆਂ ਸਮੇਤ ਮਾਂ ਦੀ ਮੌਕੇ 'ਤੇ ਮੌਤ
. . .  1 day ago
ਖੰਨਾ, 27 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨੇੜਲੇ ਪਿੰਡ ਅਲੌੜ ਨੇੜੇ ਜੀ.ਟੀ. ਰੋਡ 'ਤੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਕੰਟੇਨਰ ਕਾਰ ਹਾਦਸੇ ਦੌਰਾਨ 3 ਕਾਰ ਸਵਾਰਾਂ ਜਿਨ੍ਹਾਂ 'ਚ 2 ਬੱਚੇ ਅਤੇ ਉਨ੍ਹਾਂ ਦੀ ਮਾਂ ਦੀ ਮੌਤ ਹੋ ਜਾਣ ਦੀ ਖ਼ਬਰ...
ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਜਪਾ ਆਗੂਆਂ ਵਲੋਂ ਵਿਧਾਇਕ ਡਾ.ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਲਗਾਏ ਪੋਸਟਰ
. . .  1 day ago
ਛੇਹਰਟਾ, 27 ਮਈ (ਵਡਾਲੀ,ਸੁਰਿੰਦਰ ਸਿੰਘ ਵਿਰਦੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਵੱਖ-ਵੱਖ ਇਲਾਕਿਆਂ 'ਚ ਗੰਦਾ ਪਾਣੀ ਆਉਣ ਦੀ ਸਮੱਸਿਆ ਨੂੰ ਲੈ ਕੇ ਲੋਕ ਕਾਫੀ ਪ੍ਰੇਸ਼ਾਨ ਹਨ ਤੇ ਅੱਜ ਭਾਜਪਾ ਆਗੂ ਵਲੋਂ ਵਾਰਡ ਨੰਬਰ 83 'ਚ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਵਾਏ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਮੱਘਰ ਸੰਮਤ 553

ਪਹਿਲਾ ਸਫ਼ਾ

ਕਿਸਾਨ ਅੰਦੋਲਨ ਦੀ ਵਾਪਸੀ ਨੂੰ ਲੈ ਕੇ ਅੱਜ ਹੋ ਸਕਦੈ ਐਲਾਨ

ਕਿਸਾਨਾਂ ਦੀਆਂ ਸ਼ਰਤਾਂ ਨੂੰ ਲੈ ਕੇ ਸਰਕਾਰ ਨੇ ਭੇਜਿਆ ਪ੍ਰਸਤਾਵ
ਨਵੀਂ ਦਿੱਲੀ, 7 ਦਸੰਬਰ (ਉਪਮਾ ਡਾਗਾ ਪਾਰਥ)-ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਬਕਾਇਆ ਮੁੱਦਿਆਂ 'ਤੇ ਸਰਕਾਰ ਵਲੋਂ ਗੱਲਬਾਤ ਦੇ ਸੱਦੇ ਦੀ ਉਡੀਕ ਕਰ ਰਹੇ ਕਿਸਾਨਾਂ ਨੂੰ ਕੇਂਦਰ ਵਲੋਂ ਇਕ ਚਿੱਠੀ ਰਾਹੀਂ ਹਾਂ-ਪੱਖੀ ਹੁੰਗਾਰਾ ਮਿਲਿਆ ਹੈ | ਇਸ ਪ੍ਰਸਤਾਵ ਤੋਂ ਬਾਅਦ ਕਿਸਾਨ ਅੰਦੋਲਨ ਦੇ ਖ਼ਤਮ ਹੋਣ ਦੀ ਤਕਰੀਬਨ ਸੰਭਾਵਨਾ ਬਣ ਗਈ ਹੈ ਹਾਲਾਂਕਿ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਕਿਸਾਨ ਜਥੇਬੰਦੀਆਂ ਇਸ ਪ੍ਰਸਤਾਵ 'ਚ ਕੁਝ ਅੱਖਰੀ ਸੋਧਾਂ ਕਰਵਾਉਣ ਦੀ ਮੰਗ ਕਰ ਰਹੀਆਂ ਹਨ, ਜਿਸ ਕਾਰਨ ਮੰਗਲਵਾਰ ਨੂੰ ਅੰਦੋਲਨ ਵਾਪਸੀ ਬਾਰੇ ਲਿਆ ਜਾਣ ਵਾਲਾ ਫ਼ੈਸਲਾ ਫਿਲਹਾਲ ਬੁੱਧਵਾਰ ਭਾਵ ਅੱਜ 'ਤੇ ਪੈ ਗਿਆ ਹੈ | ਹੁਣ ਬੁੱਧਵਾਰ ਨੂੰ 2 ਵਜੇ ਦੀ ਬੈਠਕ ਤੋਂ ਬਾਅਦ ਹੀ ਕਿਸਾਨ ਵਾਪਸੀ ਨੂੰ ਲੈ ਕੇ ਵੱਡਾ ਐਲਾਨ ਕੀਤਾ ਜਾ ਸਕਦਾ ਹੈ |
ਕਿਸਾਨਾਂ ਦਾ ਇਤਰਾਜ਼
ਸਰਕਾਰ ਵਲੋਂ ਭੇਜੇ ਪ੍ਰਸਤਾਵ 'ਚ ਕੇਂਦਰ ਵਲੋਂ ਕਿਸਾਨਾਂ ਦੀਆਂ ਤਕਰੀਬਨ ਸਾਰੀਆਂ ਸ਼ਰਤਾਂ ਮੰਨ ਲਈਆਂ ਗਈਆਂ ਹਨ, ਜਿਨ੍ਹਾਂ 'ਚ ਕਿਸਾਨਾਂ 'ਤੇ ਦਰਜ ਪਰਚੇ ਵਾਪਸ ਲੈਣ, ਮੁਆਵਜ਼ੇ ਦੀ ਮੰਗ ਅਤੇ ਐੱਮ.ਐੱਸ.ਪੀ. ਦੇ ਕਾਨੂੰਨੀ ਢਾਂਚੇ ਦੀ ਮੰਗ ਸ਼ਾਮਿਲ ਹੈ | ਹਾਲਾਂਕਿ ਪ੍ਰਸਤਾਵ 'ਚ ਵਰਤੀ ਭਾਸ਼ਾ ਨੂੰ ਲੈ ਕੇ ਕਿਸਾਨਾਂ ਵਲੋਂ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ |
ਕੇਸ ਵਾਪਸੀ
ਭੇਜੇ ਪ੍ਰਸਤਾਵ ਮੁਤਾਬਿਕ ਸਰਕਾਰ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਵਾਪਸੀ ਕਰਨ ਤਾਂ ਉਨ੍ਹਾਂ 'ਤੇ ਦਰਜ ਸਾਰੇ ਕੇਸ ਵਾਪਸ ਲੈ ਲਏ ਜਾਣਗੇ | ਕਿਸਾਨ ਨੇਤਾ ਅਤੇ ਸਰਕਾਰ ਨਾਲ ਗੱਲਬਾਤ ਲਈ ਬਣੀ 5 ਮੈਂਬਰੀ ਕਮੇਟੀ ਦੇ ਮੈਂਬਰ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਸਰਕਾਰ ਵਲੋਂ ਲਾਈ ਸ਼ਰਤ 'ਪਹਿਲਾਂ ਅੰਦੋਲਨ ਵਾਪਸੀ ਫਿਰ ਕੇਸ ਵਾਪਸ' ਨੂੰ ਲੈ ਕੇ ਕਿਸਾਨ ਜਥੇਬੰਦੀਆਂ 'ਚ ਕੁਝ ਅਸਹਿਮਤੀ ਹੈ | ਹਲਕਿਆਂ ਮੁਤਾਬਿਕ ਹਰਿਆਣਾ ਦੇ ਸੰਗਠਨਾਂ ਦਾ ਮੰਨਣਾ ਹੈ ਕਿ ਜੇਕਰ ਕੇਸ ਵਾਪਸੀ ਤੋਂ ਬਿਨਾਂ ਕਿਸਾਨ ਅੰਦੋਲਨ ਖ਼ਤਮ ਕਰਨ ਦਾ ਐਲਾਨ ਕੀਤਾ ਤਾਂ ਇਸ ਦਾ ਅੰਜਾਮ ਜਾਟ ਅੰਦੋਲਨ ਵਰਗਾ ਹੋਵੇਗਾ | ਹਾਸਲ ਜਾਣਕਾਰੀ ਮੁਤਾਬਿਕ ਸਿਰਫ਼ ਹਰਿਆਣਾ 'ਚ ਹੀ ਕਿਸਾਨਾਂ 'ਤੇ 48 ਹਜ਼ਾਰ ਤੋਂ ਵੱਧ ਪਰਚੇ ਦਰਜ ਹਨ | ਇਸ ਤੋਂ ਇਲਾਵਾ ਉੱਤਰ ਪ੍ਰਦੇਸ਼, ਰਾਜਸਥਾਨ, ਉੱਤਰਾਖੰਡ ਅਤੇ ਮੱਧ ਪ੍ਰਦੇਸ਼ 'ਚ ਵੀ ਕਿਸਾਨਾਂ ਤੇ ਕਈ ਮਾਮਲੇ ਦਰਜ ਹਨ | ਇਸ ਤੋਂ ਇਲਾਵਾ ਦੇਸ਼ ਭਰ 'ਚ ਰੇਲਵੇ ਨੇ ਵੀ ਕਈ ਕੇਸ ਦਰਜ ਕਰਵਾਏ ਹਨ | ਕੁਝ ਕੇਸ ਅਦਾਲਤਾਂ 'ਚ ਵੀ ਚੱਲ ਰਹੇ ਹਨ, ਜਿਨ੍ਹਾਂ 'ਚੋਂ ਮੋਰਚੇ ਨੇ ਹੀ ਕਿਸਾਨ ਨੌਜਵਾਨਾਂ ਦੀ ਜ਼ਮਾਨਤ ਕਰਵਾਈ ਹੈ ਪਰ ਉਨ੍ਹਾਂ ਦੇ ਕੇਸ ਹਾਲੇ ਚੱਲ ਰਹੇ ਹਨ | ਮੋਰਚੇ ਵਲੋਂ ਲਈ ਕਾਨੂੰਨੀ ਰਾਇ ਮੁਤਾਬਿਕ ਵੀ ਇਸ ਕਾਨੂੰਨੀ ਅਮਲ ਨੂੰ ਪੂਰਾ ਕਰਨ 'ਚ ਕੁਝ ਸਮਾਂ ਲੱਗ ਸਕਦਾ ਹੈ | ਮੰਗਲਵਾਰ ਨੂੰ ਸਿੰਘੂ ਬਾਰਡਰ 'ਤੇ ਹੋਈ ਤਫਸੀਲੀ ਮੀਟਿੰਗ 'ਤ ਜਦ ਇਹ ਮੁੱਦਾ ਵਿਚਾਰਿਆ ਗਿਆ ਤਾਂ ਜਥੇਬੰਦੀਆਂ 'ਚ ਇਸ ਲਈ ਕੋਈ ਸਮਾਂਬੱਧ ਹੱਦ ਤੈਅ ਕਰਨ 'ਤੇ ਰਜ਼ਾਮੰਦੀ ਪ੍ਰਗਟਾਈ |
ਮੁਆਵਜ਼ਾ
ਸਰਕਾਰ ਵਲੋਂ ਮਿਲੇ ਪ੍ਰਸਤਾਵ 'ਚ ਮੁਆਵਜ਼ੇ ਨੂੰ ਲੈ ਕੇ ਕੇਂਦਰ ਨੇ ਸਿਧਾਂਤਕ ਮਨਜ਼ੂਰੀ ਨੂੰ ਪ੍ਰਵਾਨਗੀ ਦਿੱਤੀ ਹੈ ਜਦਕਿ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਪੰਜਾਬ ਸਰਕਾਰ ਵਾਂਗ ਮੁਆਵਜ਼ੇ ਦੀ ਮੰਗ ਨੂੰ ਸਵੀਕਾਰ ਕਰੇ, ਜਿਸ 'ਚ 5 ਲੱਖ ਰੁਪਏ ਦਾ ਮੁਆਵਜ਼ਾ ਅਤੇ ਇਕ ਸਰਕਾਰੀ ਨੌਕਰੀ ਦਾ ਜ਼ਿਕਰ ਹੈ |
ਐੱਮ.ਐੱਸ.ਪੀ. ਦੀ ਕਮੇਟੀ
ਮੋਰਚੇ ਵਲੋਂ ਰੱਖੀ ਹੋਰ ਅਹਿਮ ਮੰਗ ਐੱਮ.ਐੱਸ.ਪੀ. ਦੇ ਕਾਨੂੰਨੀ ਢਾਂਚੇ ਨੂੰ ਲੈ ਕੇ ਸਰਕਾਰ ਵਲੋਂ ਇਕ ਕਮੇਟੀ ਦੇ ਗਠਨ ਲਈ ਸਹਿਮਤੀ ਪ੍ਰਗਟਾਈ ਗਈ ਹੈ | ਬਲਬੀਰ ਸਿੰਘ ਰਾਜੇਵਾਲ ਨੇ ਸਰਕਾਰ ਵਲੋਂ ਭੇਜੇ ਪ੍ਰਸਤਾਵ 'ਤੇ ਕਿਹਾ ਕਿ ਕੇਂਦਰ ਨੇ ਕਮੇਟੀ ਦੇ ਗਠਨ ਬਾਰੇ ਇਹ ਵੀ ਲਿਖਿਆ ਹੈ ਕਿ ਇਸ 'ਚ ਦੂਜੇ ਰਾਜਾਂ ਅਤੇ ਸੰਸਥਾਵਾਂ ਦੇ ਨੁਮਾਇੰਦੇ ਹੋਣਗੇ | ਕਮੇਟੀ ਮੈਂਬਰ ਅਸ਼ੋਕ ਧਾਵਲੇ ਨੇ ਕਿਹਾ ਕਿ ਐੱਮ.ਐੱਸ.ਪੀ. ਕਮੇਟੀ 'ਚ ਕਿਸਾਨ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚੇ ਦੀ ਨੁਮਾਇੰਦਗੀ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਮੋਰਚੇ ਨੇ ਇਕ ਸਾਲ ਤੋਂ ਵੱਧ ਅੰਦੋਲਨ ਲੜਿਆ ਹੈ | ਸਰਕਾਰ ਉਨ੍ਹਾਂ ਨੂੰ ਵੀ ਕਮੇਟੀ 'ਚ ਥਾਂ ਦੇ ਸਕਦੀ ਹੈ, ਜੋ ਸਰਕਾਰ ਵਲੋਂ ਕਾਲੇ ਕਾਨੂੰਨ ਬਣਾਉਣ ਦੇ ਅਮਲ 'ਚ ਸ਼ਾਮਿਲ ਸਨ | ਇਸ ਲਈ ਸਭ ਦੀ ਰਾਇ ਹੈ ਕਿ ਕਿਸਾਨ ਨੁਮਾਇੰਦਿਆਂ ਦੇ ਤੌਰ 'ਤੇ ਸੰਯੁਕਤ ਕਿਸਾਨ ਮੋਰਚੇ ਤੋਂ ਹੀ ਮੈਂਬਰ ਲਏ ਜਾਣ |
ਸੰਸਦ 'ਚ ਨਾ ਲਿਆਂਦਾ ਜਾਏ ਬਿਜਲੀ ਸੋਧ ਬਿੱਲ
ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਬਿਜਲੀ ਬਿੱਲ ਸੰਸਦ 'ਚ ਨਾ ਲਿਆਂਦਾ ਜਾਵੇ, ਜਿਸ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ 'ਚ ਵਾਧਾ ਹੋਵੇਗਾ ਅਤੇ ਉਨ੍ਹਾਂ ਨੂੰ ਵਾਧੂ ਬਿੱਲ ਭਰਨਾ ਪਵੇਗਾ | ਜ਼ਿਕਰਯੋਗ ਹੈ ਕਿ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸਰਕਾਰ ਵਲੋਂ ਪੇਸ਼ ਕੀਤੇ ਜਾਣ ਵਾਲੇ ਬਿੱਲਾਂ 'ਚ ਬਿਜਲੀ ਸੋਧ ਬਿੱਲ ਵੀ ਸ਼ਾਮਿਲ ਹੈ |
ਬਰਕਰਾਰ ਰਹੇਗਾ ਸੰਯੁਕਤ ਕਿਸਾਨ ਮੋਰਚਾ
ਕਿਸਾਨ ਆਗੂ ਕੁਲਦੀਪ ਸਿੰਘ ਬਾਜ਼ੀਦਪੁਰ ਨੇ ਕਿਸਾਨ ਅੰਦੋਲਨ ਕਾਰਨ ਇਕੱਠੇ ਹੋਏ ਸੰਯੁਕਤ ਕਿਸਾਨ ਮੋਰਚੇ ਨੂੰ ਹੀ ਅੰਦੋਲਨ ਦਾ ਹਾਸਲ ਦੱਸਦਿਆਂ ਕਿਹਾ ਕਿ ਅੰਦੋਲਨ ਵਾਪਸੀ ਤੋਂ ਬਾਅਦ ਵੀ ਸੰਯੁਕਤ ਕਿਸਾਨ ਮੋਰਚਾ ਬਣਿਆ ਰਹੇਗਾ | ਬਾਜ਼ੀਦਪੁਰ ਨੇ 'ਅਜੀਤ' ਨਾਲ ਗੱਲ ਕਰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਕਿਸਾਨਾਂ ਦੀ ਜਿੱਤ ਦਾ ਇਕ ਪੜਾਅ ਹੈ ਜਦਕਿ ਕਿਸਾਨਾਂ ਦੀ ਆਪਣੇ ਹੱਕਾਂ ਨੂੰ ਲੈ ਕੇ ਲੜਾਈ ਮੌਜੂਦਾ ਅਤੇ ਆਉਣ ਵਾਲੀਆਂ ਸਰਕਾਰਾਂ ਨਾਲ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਐੱਮ.ਐੱਸ.ਪੀ. ਨੂੰ ਲੈ ਕੇ ਜੰਗ ਤਾਂ ਹੁਣ ਸ਼ੁਰੂ ਹੋਈ ਹੈ |
ਅੱਜ 2 ਵਜੇ ਮੁੜ ਹੋਵੇਗੀ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ
ਕਿਸਾਨਾਂ ਵਲੋਂ ਸਰਕਾਰ ਨੂੰ ਭੇਜੀਆਂ ਜਾਣ ਵਾਲੀਆਂ ਅੱਖਰੀ ਸੋਧਾਂ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਅੱਜ ਦੁਪਹਿਰ 2 ਵਜੇ ਦੁਬਾਰਾ ਮੀਟਿੰਗ ਕਰੇਗਾ | ਹਲਕਿਆਂ ਮੁਤਾਬਿਕ ਸਰਕਾਰ ਵਲੋਂ ਮੰਗਲਵਾਰ ਰਾਤ ਨੂੰ ਵੀ ਕੋਈ ਤਜਵੀਜ਼ ਭੇਜੀ ਜਾ ਸਕਦੀ ਹੈ ਕਿਉਂਕਿ ਪਹਿਲਾਂ ਵੀ ਇਹ ਪ੍ਰਸਤਾਵ ਉਨ੍ਹਾਂ ਨੂੰ ਸੋਮਵਾਰ ਰਾਤ ਨੂੰ ਹੀ ਮਿਲਿਆ ਸੀ |

ਰਾਹੁਲ ਵਲੋਂ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੀ ਸੂਚੀ ਪੇਸ਼

ਪੀੜਤ ਪਰਿਵਾਰਾਂ ਲਈ ਮੁਆਵਜ਼ਾ ਅਤੇ ਨੌਕਰੀ ਦੀ ਕੀਤੀ ਮੰਗ
ਨਵੀਂ ਦਿੱਲੀ, 7 ਦਸੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੀ ਸੂਚੀ ਹੇਠਲੇ ਸਦਨ 'ਚ ਪੇਸ਼ ਕਰਦਿਆਂ ਮੰਗ ਕੀਤੀ ਕਿ ਸਰਕਾਰ ਇਨ੍ਹਾਂ ਮਿ੍ਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਦਾ ਬਣਦਾ ਹੱਕ (ਮੁਆਵਜ਼ਾ ਅਤੇ ਨੌਕਰੀ) ਦੇਵੇ | ਰਾਹੁਲ ਗਾਂਧੀ ਵਲੋਂ ਉਕਤ ਮੰਗ ਉਸ ਵੇਲੇ ਕੀਤੀ ਗਈ ਹੈ ਜਦੋਂ ਮੌਜੂਦਾ ਇਜਲਾਸ 'ਚ ਸਰਕਾਰ ਵਲੋਂ ਇਕ ਲਿਖਤੀ ਸਵਾਲ ਦੇ ਜਵਾਬ 'ਚ ਕਿਹਾ ਗਿਆ ਸੀ ਕਿ ਸਰਕਾਰ ਕੋਲ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਸੰਬੰਧ 'ਚ ਕੋਈ ਡਾਟਾ ਨਹੀਂ ਹੈ | ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਸਿਫਰ ਕਾਲ 'ਚ ਇਹ ਮੁੱਦਾ ਉਠਾਉਂਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਅੰਦੋਲਨ ਦੌਰਾਨ ਤਕਰੀਬਨ 700 ਕਿਸਾਨਾਂ ਦੀ ਮੌਤ ਹੋਈ ਹੈ | ਰਾਹੁਲ ਗਾਂਧੀ ਨੇ ਦੋ ਵਾਰ ਦੁਹਰਾਉਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ਼ ਅਤੇ ਕਿਸਾਨਾਂ ਤੋਂ ਜੋ ਮੁਆਫ਼ੀ ਮੰਗੀ ਹੈ ਅਤੇ ਸਵੀਕਾਰ ਕੀਤਾ ਹੈ ਕਿ ਉਨ੍ਹਾਂ ਨੇ ਗ਼ਲਤੀ ਕੀਤੀ ਹੈ | ਪ੍ਰਧਾਨ ਮੰਤਰੀ ਵਲੋਂ
ਮੰਗੀ ਮੁਆਫ਼ੀ ਦਾ ਉਚੇਚੇ ਤੌਰ 'ਤੇ ਜ਼ਿਕਰ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ 30 ਨਵੰਬਰ ਨੂੰ ਸਰਕਾਰ ਇਕ ਸਵਾਲ ਦੇ ਜਵਾਬ 'ਚ ਕਹਿੰਦੀ ਹੈ ਕਿ ਉਨ੍ਹਾਂ ਕੋਲ ਕਿਸਾਨਾਂ ਦੀਆਂ ਮੌਤਾਂ ਦਾ ਕੋਈ ਡਾਟਾ ਨਹੀਂ ਹੈ | ਇਸ ਦੇ ਨਾਲ ਹੀ ਉਨ੍ਹਾਂ ਸਦਨ 'ਚ ਇਕ ਸੂਚੀ ਪੇਸ਼ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ 400 ਤੋਂ ਵੱਧ ਮਿ੍ਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਅਤੇ ਉਨ੍ਹਾਂ 'ਚੋਂ 152 ਨੂੰ ਨੌਕਰੀ ਦਿੱਤੀ ਹੈ | ਇਸ ਦੇ ਨਾਲ ਹੀ ਉਨ੍ਹਾਂ ਹਰਿਆਣਾ ਨਾਲ ਤਾਅਲੁੱਕ ਰੱਖਦੇ 70 ਮਿ੍ਤਕ ਕਿਸਾਨਾਂ ਦੀ ਇਕ ਹੋੋਰ ਸੂਚੀ ਵੀ ਸਦਨ 'ਚ ਪੇਸ਼ ਕੀਤੀ ਅਤੇ ਕਿਹਾ ਕਿ ਇਨ੍ਹਾਂ ਦਾ ਬਣਦਾ ਹੱਕ ਇਨ੍ਹਾਂ ਨੂੰ ਮਿਲਣਾ ਚਾਹੀਦਾ ਹੈ | ਰਾਹੁਲ ਗਾਂਧੀ ਦੇ ਸਮਰਥਨ 'ਚ ਆਉਂਦਿਆਂ ਡੀ.ਐੱਮ.ਕੇ. ਨੇਤਾ ਟੀ.ਆਰ. ਬਾਲੂ ਨੇ ਵੀ ਮੁਆਵਜ਼ੇ ਦੀ ਮੰਗ ਨੂੰ ਉੱਚਿਤ ਠਹਿਰਾਇਆ | ਹਾਲਾਂਕਿ ਕਿਸਾਨਾਂ ਦੇ ਮੁੱਦੇ 'ਤੇ ਸਰਕਾਰ ਵਲੋਂ ਜਵਾਬ ਨਾ ਮਿਲਣ 'ਤੇ ਵਿਰੋਧੀ ਧਿਰ ਨੇ ਲੋਕ ਸਭਾ 'ਚੋਂ ਵਾਕ ਆਊਟ ਕਰ ਦਿੱਤਾ | ਕਾਂਗਰਸ ਨੇਤਾ ਸ਼ਸ਼ੀ ਥਰੂਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੁਆਫ਼ੀ ਮੰਗਦੇ ਹਨ | ਬਿਨਾਂ ਚਰਚਾ ਤੋਂ ਕਾਨੂੰਨ ਵਾਪਸ ਲਏ ਜਾ ਰਹੇ ਹਨ ਪਰ ਸੱਤਾ ਧਿਰ ਵਲੋਂ ਕੋਈ ਜਵਾਬ ਨਹੀਂ |

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅੰਮਿ੍ਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਆਰੰਭਤਾ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪਿ੍ੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਕਰਨੈਲ ਸਿੰਘ ਪੰਜੌਲੀ ਸਮੇਤ ਹੋਰ ਸ਼ੋ੍ਰਮਣੀ ਕਮੇਟੀ ਮੈਂਬਰ ਤੇ ਪ੍ਰਮੁੱਖ ਸ਼ਖ਼ਸੀਅਤਾਂ ਵੀ ਸ਼ਾਮਿਲ ਸਨ | ਨਗਰ ਕੀਰਤਨ 'ਚ ਸ਼ਬਦੀ ਜਥਿਆਂ ਅਤੇ ਗਤਕਾ ਤੇ ਬੈਂਡ ਪਾਰਟੀਆਂ, ਸਕੂਲੀ ਬੱਚਿਆਂ ਸਮੇਤ ਸੰਗਤਾਂ ਨੇ ਸ਼ਮੂਲੀਅਤ ਕੀਤੀ | ਗਤਕਾ ਪਾਰਟੀਆਂ ਨੇ ਖ਼ਾਲਸਾਈ ਸ਼ਸ਼ਤਰ ਕਲਾ ਦੇ ਜੌਹਰ ਦਿਖਾਏ | ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ, ਗੁਰੂ ਰਾਮਦਾਸ ਨਿਵਾਸ, ਚੌਕ ਪ੍ਰਾਗਦਾਸ, ਚੌਕ ਮੰਨਾ ਸਿੰਘ, ਚੌਕ ਕਰੋੜੀ, ਚੌਕ ਬਾਬਾ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ, ਗਲਿਆਰਾ, ਗੁਰਦੁਆਰਾ ਸ੍ਰੀ ਕੌਲਸਰ ਸਾਹਿਬ, ਬਾਜ਼ਾਰ ਆਟਾ ਮੰਡੀ, ਬਾਜ਼ਾਰ ਬਾਂਸਾਂ, ਬਾਜ਼ਾਰ ਪਾਪੜਾਂ, ਬਾਜ਼ਾਰ ਕਾਠੀਆਂ ਅਤੇ ਗੁਰੂ ਬਾਜ਼ਾਰ ਤੋਂ ਹੁੰਦਾ ਹੋਇਆ ਬਾਅਦ ਦੁਪਹਿਰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪੁੱਜ ਕੇ ਸੰਪੂਰਨ ਹੋਇਆ |
ਗੁਰੂ ਸਾਹਿਬ ਦੀ ਸ਼ਹਾਦਤ ਪੂਰੀ ਮਨੁੱਖਤਾ ਲਈ ਹੀ ਪ੍ਰੇਰਣਾ ਸਰੋਤ-ਧਾਮੀ

ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸੰਸਾਰ ਦੇ ਇਤਿਹਾਸ ਅੰਦਰ ਵਿਲੱਖਣ ਸ਼ਹਾਦਤ ਹੈ ਤੇ ਸਿੱਖਾਂ ਦੇ ਨਾਲ-ਨਾਲ ਪੂਰੀ ਮਨੁੱਖਤਾ ਲਈ ਵੀ ਪ੍ਰੇਰਣਾ ਸਰੋਤ ਹੈ | ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਸੰਸਾਰ ਭਰ ਦੇ ਲੋਕਾਂ ਦੇ ਮਨ ਅੰਦਰੋਂ ਡਰ ਦੂਰ ਕੀਤਾ | ਨਗਰ ਕੀਰਤਨ ਦੀ ਰਵਾਨਗੀ ਸਮੇਂ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਅੰਤਿ੍ੰਗ ਮੈਂਬਰ ਸਰਵਣ ਸਿੰਘ ਕੁਲਾਰ, ਸੁਰਜੀਤ ਸਿੰਘ ਗੜ੍ਹੀ, ਜਰਨੈਲ ਸਿੰਘ ਡੋਗਰਾਂਵਾਲਾ, ਬਲਵਿੰਦਰ ਸਿੰਘ ਵੇਈਾਪੂਈਾ, ਹਰਜਾਪ ਸਿੰਘ ਸੁਲਤਾਨਵਿੰਡ, ਗੁਰਿੰਦਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਅਮਰਜੀਤ ਸਿੰਘ ਭਲਾਈਪੁਰ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਓ.ਐਸ.ਡੀ. ਸਤਬੀਰ ਸਿੰਘ ਧਾਮੀ, ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਮਲਕੀਤ ਸਿੰਘ ਬਹਿੜਵਾਲ, ਇਕਬਾਲ ਸਿੰਘ ਮੁਖੀ, ਨਰਿੰਦਰ ਸਿੰਘ, ਕੁਲਦੀਪ ਸਿੰਘ ਪੰਡੋਰੀ, ਜਗਦੀਸ਼ ਸਿੰਘ ਵਾਲੀਆ ਤੇ ਕੁਲਵੰਤ ਸਿੰਘ ਗੁਗਨਾਨੀ ਸਮੇਤ ਹੋਰ ਸ਼ਖਸੀਅਤਾਂ ਤੇ ਸੰਗਤਾਂ ਹਾਜ਼ਰ ਸਨ |

ਬਦਲ ਜਾਓ, ਨਹੀਂ ਤਾਂ ਬਦਲ ਦਿੱਤੇ ਜਾਓਗੇ-ਮੋਦੀ

ਸੰਸਦੀ ਦਲ ਦੀ ਬੈਠਕ 'ਚ ਭਾਜਪਾ ਸੰਸਦ ਮੈਂਬਰਾਂ ਦੀ ਲਾਈ ਕਲਾਸ
ਨਵੀਂ ਦਿੱਲੀ, 7 ਦਸੰਬਰ (ਉਪਮਾ ਡਾਗਾ ਪਾਰਥ)-ਸੰਸਦ ਦੇ ਸਰਦ ਰੁੱਤ ਦੇ ਇਜਲਾਸ ਦੌਰਾਨ ਸੰਸਦ ਮੈਂਬਰਾਂ ਦੀ ਗ਼ੈਰ ਹਾਜ਼ਰੀ ਨੂੰ ਲੈ ਕੇ ਸਖ਼ਤ ਰੁਖ ਅਖਤਿਆਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਸੰਸਦ ਮੈਂਬਰਾਂ ਦੀ ਕਲਾਸ ਲਾਉਂਦਿਆਂ ਉਨ੍ਹਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੇ 'ਚ ਬਦਲਾਅ ਲਿਆਉਣ ਨਹੀਂ ਤਾਂ ਆਉਣ ਵਾਲੇ ਸਮੇਂ 'ਚ ਆਪਣੇ ਆਪ ਬਦਲਾਅ ਹੋਵੇਗਾ | ਪ੍ਰਧਾਨ ਮੰਤਰੀ ਨੇ ਮੰਗਲਵਾਰ ਨੂੰ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਭਾਜਪਾ ਸੰਸਦੀ ਦਲ ਦੀ ਬੈਠਕ 'ਚ ਉਕਤ ਚਿਤਾਵਨੀ ਦਿੱਤੀ | ਉਨ੍ਹਾਂ ਭਾਜਪਾ ਸੰਸਦ ਮੈਂਬਰਾਂ ਨੂੰ ਸਦਨ 'ਚ ਮੌਜੂਦ ਰਹਿਣ ਦੀ ਹਿਦਾਇਤ ਦਿੰਦਿਆਂ ਕਿਹਾ ਕਿ ਭਾਵੇਂ ਕੋਈ ਬਿੱਲ ਹੋਵੇ ਜਾਂ ਨਾ ਹੋਵੇ, ਸੰਸਦ ਮੈਂਬਰ ਨੂੰ ਸਦਨ 'ਚ ਮੌਜੂਦ ਰਹਿਣਾ ਹੀ ਹੋਵੇਗਾ | ਮੋਦੀ ਨੇ ਸਦਨ 'ਚ ਹਾਜ਼ਰ ਰਹਿਣ ਦੇ ਨਾਲ-ਨਾਲ ਬੈਠਕਾਂ 'ਚ ਵੀ ਮੌਜੂਦ ਰਹਿਣ ਦੀ ਹਿਦਾਇਤ ਦਿੱਤੀ | ਉਨ੍ਹਾਂ ਸਖ਼ਤ ਲਫ਼ਜਾਂ 'ਚ ਅਨੁਸ਼ਾਸਨ 'ਚ ਰਹਿਣ ਸਮੇਂ 'ਤੇ ਆਉਣ ਅਤੇ ਵਾਰੀ ਨਾਲ ਬੋਲਣ ਨੂੰ ਕਿਹਾ | ਪ੍ਰਧਾਨ ਮੰਤਰੀ ਵਲੋਂ ਇਹ ਚਿਤਾਵਨੀ ਉਸ ਵੇਲੇ ਦਿੱਤੀ ਗਈ ਹੈ ਜਦੋਂ ਇਜਲਾਸ ਦੌਰਾਨ 12 ਸੰਸਦ ਮੈਂਬਰਾਂ ਦੀ ਮੁਅੱਤਲੀ ਅਤੇ ਨਾਗਾਲੈਂਡ ਗੋਲੀਬਾਰੀ ਨੂੰ ਲੈ ਕੇ ਵਿਰੋਧੀ ਧਿਰਾਂ ਵਲੋਂ ਸਰਕਾਰ ਖ਼ਿਲਾਫ਼ ਹਮਲਾਵਰ ਰੁਖ਼ ਅਖਤਿਆਰ ਕੀਤਾ ਜਾ ਰਿਹਾ ਹੈ | ਪ੍ਰਧਾਨ ਮੰਤਰੀ ਨੇ ਬੈਠਕ ਦੌਰਾਨ ਸਖ਼ਤੀ ਵਿਖਾਉਂਦਿਆਂ ਇਹ ਵੀ ਕਿਹਾ ਕਿ ਜੇਕਰ ਬੱਚਿਆਂ ਨੂੰ ਵੀ ਕੋਈ ਗੱਲ ਵਾਰ-ਵਾਰ ਕਹੀ ਜਾਵੇ ਤਾਂ ਉਹ ਵੀ ਅਜਿਹਾ ਨਹੀਂ ਕਰਦੇ |
ਸੰਸਦ ਤੋਂ ਬਾਹਰ ਹੋਈ ਮੀਟਿੰਗ

ਭਾਜਪਾ ਵਲੋਂ ਸੰਸਦੀ ਦਲ ਦੀ ਮੀਟਿੰਗ ਰਵਾਇਤਨ ਸੰਸਦ ਦੇ ਅਹਾਤੇ 'ਚ ਨਾ ਹੋ ਕੇ ਸੰਸਦ ਤੋਂ ਬਾਹਰ ਕੀਤੀ ਗਈ | ਸੰਸਦ 'ਚ ਚੱਲ ਰਹੇ ਉਸਾਰੀ ਦੇ ਕੰਮ ਕਾਰਨ ਇਹ ਮੀਟਿੰਗ ਦਿੱਲੀ 'ਚ ਜਨਪਥ ਕਥਿਤ ਅੰਬੇਡਕਰ ਇੰਟਰਨੈਸ਼ਨਲ ਸੈਂਟਰ 'ਚ ਕੀਤੀ ਗਈ | ਹਾਲਾਂਕਿ ਅੰਬੇਡਕਰ ਇੰਟਰਨੈਸ਼ਨਲ ਸੈਂਟਰ ਚੁਣਨ ਦੀ ਅਹਿਮੀਅਤ ਦਾ ਅੰਦਾਜ਼ਾ ਇਸ ਤੋਂ ਵੀ ਲਾਇਆ ਜਾ ਸਕਦਾ ਹੈ ਕਿ ਸੋਮਵਾਰ ਨੂੰ ਡਾ. ਅੰਬੇਡਕਰ ਦੀ ਬਰਸੀ ਤੋਂ ਬਾਅਦ ਹੋਈ ਇਸ ਮੀਟਿੰਗ ਨੂੰ ਭਾਜਪਾ ਵਲੋਂ ਡਾ. ਅੰਬੇਡਕਰ ਨੂੰ ਹੀ ਸਮਰਪਿਤ ਕੀਤਾ ਗਿਆ | ਇਸ ਬੈਠਕ 'ਚ ਭਾਜਪਾ ਮੁੱਖੀ ਜੇ.ਪੀ. ਨੱਢਾ, ਕੇਂਦਰੀ ਮੰਤਰੀ ਅਮਿਤ ਸ਼ਾਹ, ਪਿਊਸ਼ ਗੋਇਲ, ਐੱਸ. ਜੈਸ਼ੰਕਰ ਤੇ ਪ੍ਰਹਿਲਾਦ ਜੋਸ਼ੀ ਸਮੇਤ ਸਾਰੇ ਆਗੂ ਸ਼ਾਮਿਲ ਹੋਏ |

ਸ਼ੇਖਾਵਤ ਵਲੋਂ ਕੈਪਟਨ ਨਾਲ ਮੀਟਿੰਗ ਸੀਟਾਂ ਦੀ ਵੰਡ ਸੰਬੰਧੀ ਵਿਚਾਰ-ਵਟਾਂਦਰਾ

ਚੰਡੀਗੜ੍ਹ, 7 ਦਸੰਬਰ (ਹਰਕਵਲਜੀਤ ਸਿੰਘ)-ਭਾਜਪਾ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਤੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਨਾਲ ਚੋਣ ਗਠਜੋੜ ਸਬੰਧੀ ਬਕਾਇਦਾ ਗੱਲਬਾਤ ਸ਼ੁਰੂ ਹੋ ਗਈ ਹੈ | ਇਸ ਸਬੰਧੀ ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੇ ਸਿਸਵਾਂ ਸਥਿਤ ਮਹਿੰਦਰ ਬਾਗ਼ ਵਿਖੇ ਦੁਪਹਿਰ ਦੇ ਖਾਣੇ 'ਤੇ ਮੁਲਾਕਾਤ ਕੀਤੀ | ਦੋਵਾਂ ਦਰਮਿਆਨ ਇਹ ਮੀਟਿੰਗ ਕੋਈ ਡੇਢ ਘੰਟਾ ਚੱਲੀ ਤੇ ਇਸ ਦੌਰਾਨ ਚੋਣਾਂ ਸਬੰਧੀ ਰਣਨੀਤੀ ਤੇ ਤਿੰਨਾਂ ਪਾਰਟੀਆਂ ਦਰਮਿਆਨ ਟਿਕਟਾਂ ਦੀ ਵੰਡ ਸਬੰਧੀ ਵਿਚਾਰ-ਵਟਾਂਦਰਾ ਹੋਇਆ | ਸੂਚਨਾ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਸੀ ਕਿ ਟਿਕਟਾਂ ਦੀ ਵੰਡ ਦਾ ਆਧਾਰ ਜੇਤੂ ਉਮੀਦਵਾਰ ਹੋਣਾ ਚਾਹੀਦਾ ਹੈ ਤੇ ਤਿੰਨਾਂ 'ਚੋਂ ਜਿਸ ਪਾਰਟੀ ਕੋਲ ਜਿਸ ਸੀਟ ਲਈ ਬਿਹਤਰ ਉਮੀਦਵਾਰ ਹੈ ਉਸ ਨੂੰ ਸੀਟ ਛੱਡੀ ਜਾਣੀ ਚਾਹੀਦੀ ਹੈ | ਸ੍ਰੀ ਸ਼ੇਖਾਵਤ ਨੇ ਮੀਟਿੰਗ ਤੋਂ ਬਾਅਦ ਕੇਵਲ ਇੰਨਾ ਹੀ ਕਿਹਾ ਕਿ ਮੀਟਿੰਗ ਦੌਰਾਨ ਆਉਂਦੀਆਂ ਚੋਣਾਂ ਲਈ ਰੋਡ ਮੈਪ 'ਤੇ ਵਿਚਾਰ ਹੋਇਆ ਹੈ | ਵਰਨਣਯੋਗ ਹੈ ਕਿ
ਗ੍ਰਹਿ ਮੰਤਰੀ ਅਮਿਤ ਸ਼ਾਹ ਦੋ ਦਿਨ ਪਹਿਲਾਂ ਇਕ ਬਿਆਨ 'ਚ ਸਪੱਸ਼ਟ ਕਰ ਚੁੱਕੇ ਹਨ ਕਿ ਭਾਜਪਾ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਤੇ ਸੁਖਦੇਵ ਸਿੰਘ ਢੀਂਡਸਾ ਨਾਲ ਮਿਲ ਕੇ ਚੋਣ ਲੜੇਗੀ | ਮੀਟਿੰਗ ਤੋਂ ਬਾਅਦ ਅਜੇ ਇਹ ਸਪੱਸ਼ਟ ਨਹੀਂ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਆਗੂਆਂ ਨਾਲ ਅਗਲੀ ਮੀਟਿੰਗ ਕਦੋਂ ਹੋਵੇਗੀ ਜਾਂ ਹੁਣ ਉਹ ਦਿੱਲੀ ਕਦੋਂ ਜਾ ਰਹੇ ਹਨ | ਸੂਚਨਾ ਅਨੁਸਾਰ ਸ੍ਰੀ ਸ਼ੇਖਾਵਤ ਨੇ ਬਾਅਦ 'ਚ ਪੰਜਾਬ ਦੇ ਭਾਜਪਾ ਆਗੂਆਂ ਨਾਲ ਵੀ ਗੱਲਬਾਤ ਕੀਤੀ | ਜਾਣਕਾਰੀ ਅਨੁਸਾਰ ਭਾਜਪਾ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਕੋਈ 70 ਸੀਟਾਂ 'ਤੇ ਦਾਅਵਾ ਜਤਾਉਣਾ ਚਾਹੁੰਦੀ ਹੈ ਤੇ ਉਸ ਦਾ ਮੰਨਣਾ ਹੈ ਕਿ ਸੂਬੇ 'ਚ ਅਜਿਹੀਆਂ ਕੋਈ ਦੋ ਦਰਜਨ ਸੀਟਾਂ ਹਨ, ਜਿਨ੍ਹਾਂ 'ਤੇ ਭਾਜਪਾ 4 ਤੋਂ 5 ਫੀਸਦੀ ਵਾਧੂ ਸੀਟਾਂ ਲੈ ਕੇ ਕਾਂਗਰਸ ਨੂੰ ਹਰਾ ਸਕਦੀ ਹੈ, ਜੋ ਉਸ ਦਾ ਇਸ ਚੋਣ ਲਈ ਮੁੱਖ ਨਿਸ਼ਾਨਾ ਰਹਿਣ ਦੀ ਸੰਭਾਵਨਾ ਹੈ | ਭਾਜਪਾ ਆਗੂਆਂ ਦਾ ਦੱਸਣਾ ਹੈ ਕਿ ਆਉਂਦੀਆਂ ਚੋਣਾਂ ਲਈ ਭਾਜਪਾ ਨੇ ਕਈ ਸਰਵੇ ਕਰਵਾਏ ਹਨ ਤੇ ਮਗਰਲੇ ਸਮੇਂ ਦੌਰਾਨ ਇਸ ਮੰਤਵ ਲਈ ਕਾਫ਼ੀ ਕੰਮ ਕੀਤਾ ਹੈ | ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਉਹ ਕੈਪਟਨ ਦੀ ਪਾਰਟੀ ਲਈ ਕੋਈ 30-35 ਸੀਟਾਂ ਛੱਡਣੀਆਂ ਚਾਹੁੰਦੇ ਹਨ ਤੇ ਬਾਕੀ ਸ. ਢੀਂਡਸਾ ਦੀ ਅਗਵਾਈ ਵਾਲੀ ਪਾਰਟੀ ਲਈ ਛੱਡੀਆਂ ਜਾ ਸਕਦੀਆਂ ਹਨ, ਪਰ ਸੀਟਾਂ ਦੀ ਵੰਡ ਸਬੰਧੀ ਆਖ਼ਰੀ ਫ਼ੈਸਲਾ ਤਿੰਨਾਂ ਪਾਰਟੀਆਂ ਦੇ ਆਗੂਆਂ ਦੀ ਸਾਂਝੀ ਮੀਟਿੰਗ 'ਚ ਹੀ ਲਿਆ ਜਾਵੇਗਾ ਤੇ ਭਾਜਪਾ ਦੀਆਂ ਸੀਟਾਂ ਸਬੰਧੀ ਵੀ ਅੰਤਿਮ ਫ਼ੈਸਲਾ ਭਾਜਪਾ ਹਾਈਕਮਾਂਡ ਵਲੋਂ ਹੀ ਲਿਆ ਜਾਵੇਗਾ |

ਡੀ.ਆਰ.ਡੀ.ਓ. ਵਲੋਂ ਜ਼ਮੀਨ ਤੋਂ ਹਵਾ 'ਚ ਮਾਰ ਕਰਨ ਵਾਲੀ ਮਿਜ਼ਾਈਲ ਦਾ ਸਫਲ ਪ੍ਰੀਖਣ

ਬਾਲਾਸੋਰ (ਓਡੀਸ਼ਾ), 7 ਦਸੰਬਰ (ਏਜੰਸੀ)-ਡੀ.ਆਰ.ਡੀ.ਓ. ਨੇ ਓਡੀਸ਼ਾ ਤਟ ਤੋਂ ਘੱਟ ਦੂਰੀ ਦੀ ਮਾਰੂ ਸਮਰੱਥਾ ਵਾਲੀ ਤੇ ਜ਼ਮੀਨ ਤੋਂ ਹਵਾ 'ਚ ਮਾਰ ਕਰਨ ਵਾਲੀ ਮਿਜ਼ਾਈਲ ਦਾ ਸਫਲ ਪ੍ਰੀਖਣ ਕੀਤਾ ਹੈ | ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਮਿਜ਼ਾਈਲ ਦਾ ਪ੍ਰੀਖਣ ਚੰਦੀਪੁਰ ਸਥਿਤ ਪ੍ਰੀਖਣ ਕੇਂਦਰ ਤੋਂ ਦੁਪਹਿਰ 3.08 ਵਜੇ ਕੀਤਾ ਗਿਆ | ਇਸ ਨੂੰ ਭਾਰਤੀ ਜਲ ਸੈਨਾ ਦੇ ਵੱਖ-ਵੱਖ ਜੰਗੀ ਬੇੜਿਆਂ 'ਤੇ ਤਾਇਨਾਤ ਕੀਤਾ ਜਾਵੇਗਾ |

ਪੰਜਾਬ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ 'ਤੇ ਕੀਤੀ ਜਾਵੇਗੀ ਵੈੱਬਕਾਸਟਿੰਗ-ਡਾ. ਕਰੁਣਾ ਰਾਜੂ

ਚੰਡੀਗੜ੍ਹ, 7 ਦਸੰਬਰ (ਅਜੀਤ ਬਿਊਰੋ) - ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਕਿਸੇ ਵੀ ਕਿਸਮ ਦੀ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਨੂੰ ਰੋਕਣ ਲਈ, ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਲੋਂ ਸੂਬੇ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ 'ਤੇ ਵੈਬਕਾਸਟਿੰਗ ਦਾ ਪ੍ਰਬੰਧ ਕੀਤਾ ਜਾਵੇਗਾ | ਉਨ੍ਹਾਂ ਅੱਜ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ 100 ਫ਼ੀਸਦੀ ਵੈਬਕਾਸਟਿੰਗ ਕੀਤੀ ਜਾਵੇਗੀ | ਸੀ.ਈ.ਓ. ਡਾ. ਕਰੁਣਾ ਰਾਜੂ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਚਿੰਤਾਵਾਂ, ਵਿਸ਼ੇਸ਼ ਸੋਧ ਅਤੇ ਚੋਣ ਤਿਆਰੀਆਂ ਬਾਰੇ ਜਾਣਨ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ | ਇਸ ਮੌਕੇ ਵਧੀਕ ਸੀ.ਈ.ਓ. ਅਮਨਦੀਪ ਕੌਰ ਵੀ ਮੌਜੂਦ ਸਨ | ਡਾ. ਰਾਜੂ ਨੇ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਨ ਲਈ ਸੁਰੱਖਿਆ ਪਹਿਲੂਆਂ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਕੇਂਦਰੀ ਪੈਰਾ ਮਿਲਟਰੀ ਫੋਰਸਾਂ ਦੀ ਮੰਗ ਲਈ ਅੰਤਿਮ ਮੁਲਾਂਕਣ 10 ਦਸੰਬਰ, 2021 ਤੱਕ ਈ.ਸੀ.ਆਈ. ਨੂੰ ਭੇਜੇ ਜਾਣਗੇ | ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਹ ਵੀ ਕਿਹਾ ਕਿ ਜੇਕਰ ਕੋਈ ਸ਼ਰਾਬ ਜਾਂ ਪੈਸੇ ਨਾਲ ਵੋਟਰਾਂ ਨੂੰ ਭਰਮਾਉਣ ਦੀ ਕਥਿਤ ਕੋਸ਼ਿਸ਼ ਕਰਦਾ ਹੈ ਜਾਂ ਵੋਟ ਪ੍ਰਕਿਰਿਆ ਵਿਚ ਵਿਘਨ ਪਾਉਣ ਜਾਂ ਕੋਈ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਉਨ੍ਹਾਂ ਦੇ ਧਿਆਨ ਵਿਚ ਆਉਂਦੀਆਂ ਹਨ ਤਾਂ ਉਹ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਦਫ਼ਤਰ ਨੂੰ ਤੁਰੰਤ ਸੂਚਿਤ ਕਰਨ | ਉਨ੍ਹਾਂ ਕਿਹਾ ਕਿ ਹਰੇਕ ਜ਼ਿਲੇ੍ਹ 'ਚ ਲਾਇਸੰਸਸ਼ੁਦਾ ਹਥਿਆਰ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ | ਡਾ. ਰਾਜੂ ਨੇ ਦੱਸਿਆ ਕਿ ਇਹ ਚੋਣਾਂ ਕਰਵਾਉਣ ਲਈ ਸੂਬੇ 'ਚ 2.5 ਲੱਖ ਤੋਂ ਵੱਧ ਕਰਮਚਾਰੀ ਤਾਇਨਾਤ ਕੀਤੇ ਜਾਣਗੇ ਅਤੇ ਇਹਨਾਂ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕੋਈ ਵੀ ਨਵਾਂ ਵੋਟਰ ਬੂਥ ਲੈਵਲ ਅਫ਼ਸਰ ਨਾਲ ਸੰਪਰਕ ਕਰਕੇ ਜਾਂ ਵੋਟਰ ਹੈਲਪਲਾਈਨ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਕਰਕੇ ਆਪਣੀ ਵੋਟਰ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ |

ਨਾਗਾਲੈਂਡ ਗੋਲੀਬਾਰੀ ਘਟਨਾ

ਫ਼ੌਜ ਨੇ ਨਾਗਰਿਕਾਂ ਨੂੰ ਪਛਾਣਨ ਦੀ ਕੋਸ਼ਿਸ਼ ਨਹੀਂ ਕੀਤੀ-ਰਿਪੋਰਟ

ਕੋਹਿਮਾ, 7 ਦਸੰਬਰ (ਏਜੰਸੀ)- ਨਾਗਾਲੈਂਡ ਦੇ ਪੁਲਿਸ ਮੁਖੀ ਡੀ.ਜੀ.ਪੀ. ਟੀ ਜੋਹਨ ਲੋਂਗਕੁਮੁਰ ਤੇ ਕਮਿਸ਼ਨਰ ਰੋਵੀਲਟੂਓ ਵਲੋਂ ਸਾਂਝੀ ਰਿਪੋਰਟ 'ਚ ਕਿਹਾ ਗਿਆ ਹੈ ਕਿ ਨਾਗਾਲੈਂਡ ਦੇ ਮੋਨ ਜ਼ਿਲ੍ਹੇ 'ਚ ਗੋਲੀਬਾਰੀ ਕਰਨ ਤੋਂ ਪਹਿਲਾਂ ਫੌਜ ਨੇ ਕੰਮ ਤੋਂ ਪਰਤ ਰਹੇ ਆਮ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਸੰਬੰਧੀ ਰਜਿਸਟ੍ਰੇਸ਼ਨ ਦੀ ਸ਼ੁਰੂਆਤ

ਕਿਹਾ, ਰੇਤਾ ਤੋਂ ਹੋਣ ਵਾਲੀ ਆਮਦਨ ਹੀ ਔਰਤਾਂ ਨੂੰ ਦਿੱਤੀ ਜਾਣ ਵਾਲੀ ਰਾਸ਼ੀ ਲਈ ਕਾਫੀ ਕਰਤਾਰਪੁਰ (ਜਲੰਧਰ), 7 ਦਸੰਬਰ (ਜਸਪਾਲ ਸਿੰਘ, ਭਜਨ ਸਿੰਘ ਧੀਰਪੁਰ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਤੀਸਰੀ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਨੇ ਚੁੱਕਿਆ ਅਰੁਣਾਚਲ ਪ੍ਰਦੇਸ਼ 'ਚ ਚੀਨ ਵਲੋਂ ਰਿਹਾਇਸ਼ੀ ਇਲਾਕੇ ਬਣਾਉਣ ਦਾ ਮੁੱਦਾ

ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅਰੁਣਾਚਲ ਪ੍ਰਦੇਸ਼ ਅਤੇ ਡੋਕਲਾਮ 'ਚ ਚੀਨ ਵਲੋਂ ਰਿਹਾਇਸ਼ੀ ਇਲਾਕੇ ਬਣਾਉਣ ਦੇ ਮੁੱਦੇ 'ਤੇ ਚਿੰਤਾ ਦਾ ਪ੍ਰਗਟਾਅ ਕਰਦਿਆਂ ਕੇਂਦਰ ਸਰਕਾਰ ਤੋਂ ਇਸ 'ਤੇ ਸਪੱਸ਼ਟੀਕਰਨ ਦੀ ਮੰਗ ਕੀਤੀ | ਤਿਵਾੜੀ ਨੇ ਲੋਕ ਸਭਾ ਦੇ ਸਿਫਰ ਕਾਲ 'ਚ ...

ਪੂਰੀ ਖ਼ਬਰ »

ਡਾ: ਅਮਰ ਸਿੰਘ ਨੇ ਸ਼ਹੀਦੀ ਜੋੜ ਮੇਲੇ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਕੀਤੀ ਮੰਗ

ਨਵੀਂ ਦਿੱਲੀ, 7 ਦਸੰਬਰ (ਉਪਮਾ ਡਾਗਾ ਪਾਰਥ)-ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਸ਼ਹੀਦੀ ਜੋੜ ਮੇਲੇ ਮੌਕੇ ਕੇਂਦਰ ਸਰਕਾਰ ਨੂੰ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਅਤੇ ਰੱਦ ਕੀਤੀਆਂ ਰੇਲ ਗੱਡੀਆਂ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ | ਡਾ. ਅਮਰ ਸਿੰਘ ਨੇ ...

ਪੂਰੀ ਖ਼ਬਰ »

ਪੰਜਾਬ 'ਚ ਬੀ.ਐੱਸ.ਐੱਫ਼. ਦਾ ਘੇਰਾ ਵਧਾ ਕੇ ਕੇਂਦਰ ਕਰ ਰਿਹੈ ਸੰਘੀ ਢਾਂਚੇ 'ਤੇ ਹਮਲਾ-ਬਿੱਟੂ

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਹਾਲ 'ਚ ਕੇਂਦਰ ਸਰਕਾਰ ਦੇ ਪੰਜਾਬ 'ਚ ਬੀ.ਐੱਸ.ਐੱਫ਼. ਦਾ ਘੇਰਾ ਵਧਾਉਣ ਦੇ ਫ਼ੈਸਲੇ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਸੂਬਾਈ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਜਿਹਾ ਹੁਕਮ ਲਾਗੂ ਕਰਕੇ ਕੇਂਦਰ ਅਸਿੱਧੇ ਢੰਗ ...

ਪੂਰੀ ਖ਼ਬਰ »

ਡਿੰਪਾ ਨੇ ਚੁੱਕਿਆ ਖਾਦ ਦੀ ਕਿੱਲਤ ਦਾ ਮੁੱਦਾ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਨੇ ਪੰਜਾਬ 'ਚ ਖਾਦ ਦੀ ਕਿੱਲਤ ਦਾ ਮੁੱਦਾ ਉਠਾਉਂਦਿਆਂ ਕੇਂਦਰ ਸਰਕਾਰ ਨੂੰ ਫ਼ੌਰੀ ਅਤੇ ਪ੍ਰਭਾਵੀ ਕਦਮ ਚੁੱਕਣ ਦੀ ਅਪੀਲ ਕੀਤੀ ਤਾਂ ਜੋ ਕਿਸਾਨਾਂ ਨੂੰ ਦਰਪੇਸ਼ ਦਿੱਕਤਾਂ ਘੱਟ ਕੀਤੀਆਂ ਜਾ ਸਕਣ | ਡਿੰਪਾ ਨੇ ...

ਪੂਰੀ ਖ਼ਬਰ »

ਮੋਦੀ ਵਲੋਂ ਗੋਰਖਪੁਰ 'ਚ ਖਾਦ ਕਾਰਖਾਨੇ ਤੇ ਏਮਜ਼ ਦਾ ਉਦਘਾਟਨ

ਗੋਰਖਪੁਰ (ਉੱਤਰ ਪ੍ਰਦੇਸ਼), 7 ਦਸੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਥੇ ਖਾਦ ਕਾਰਖਾਨੇ ਦਾ ਉਦਘਾਟਨ ਕਰਨ ਮੌਕੇ ਕਿਹਾ ਕਿ ਸਾਲ 2014 ਤੋਂ ਪਹਿਲਾਂ ਭਾਰਤ ਨੂੰ ਯੂਰੀਆ ਆਯਾਤ ਕਰਨ ਵਾਲੇ ਦੇਸ਼ ਵਜੋਂ ਜਾਣਿਆ ਜਾਂਦਾ ਸੀ ਤੇ ਖਾਦ ਦੀ ਕਮੀ ਨੂੰ ਅਖਬਾਰਾਂ ਦੀਆਂ ...

ਪੂਰੀ ਖ਼ਬਰ »

80 ਸਾਲਾ ਫ਼ੌਜੀ ਨੇ 230 ਕਿੱਲੋਮੀਟਰ ਮੋਪਡ ਚਲਾ ਕੇ 1971 ਦੇ ਜੰਗੀ ਸ਼ਹੀਦ ਸਾਥੀਆਂ ਨੂੰ ਦਿੱਤੀ ਸ਼ਰਧਾਂਜਲੀ

ਅਖਨੂਰ, 7 ਦਸੰਬਰ (ਏਜੰਸੀ)-ਪੰਜਾਬ ਦਾ ਇਕ ਬਜੁਰਗ ਫ਼ੌਜੀ 1971 ਭਾਰਤ-ਪਾਕਿ ਜੰਗ ਦੌਰਾਨ ਸ਼ਹੀਦ ਹੋਏ ਆਪਣੇ ਸਾਥੀਆਂ ਨੂੰ ਸ਼ਰਧਾਂਜਲੀ ਦੇਣ ਲਈ ਆਪਣੇ ਜੱਦੀ ਸ਼ਹਿਰ ਮੁਕੇਰੀਆ ਤੋਂ 230 ਕਿਲੋਮੀਟਰ ਦਾ ਸਫਰ ਤੈਅ ਕਰਕੇ ਆਪਣੀ ਪੁਰਾਣੀ ਮੋਪੇਡ ਚਲਾ ਕੇ ਜੰਮੂ-ਕਸ਼ਮੀਰ ਦੇ ਅਖਨੂਰ ...

ਪੂਰੀ ਖ਼ਬਰ »

ਰਾਜ ਸਭਾ 'ਚ ਹੰਗਾਮਾ ਬਰਕਰਾਰ ਮੁਆਫ਼ੀਨਾਮੇ ਦੇ ਅੜਿੱਕੇ ਨੂੰ ਲੈ ਕੇ ਫਿਰ ਨਹੀਂ ਚੱਲੀ ਸਦਨ ਦੀ ਕਾਰਵਾਈ

ਨਵੀਂ ਦਿੱਲੀ, 7 ਦਸੰਬਰ (ਉਪਮਾ ਡਾਗਾ ਪਾਰਥ)-ਰਾਜ ਸਭਾ ਦੇ 12 ਮੁਅੱਤਲ ਮੈਂਬਰਾਂ ਦੇ ਮੁੱਦੇ 'ਤੇ ਮੰਗਲਵਾਰ ਨੂੰ ਵੀ ਉਪਰਲੇ ਸਦਨ 'ਚ ਹੰਗਾਮਾ ਜਾਰੀ ਰਿਹਾ | ਮੁਅੱਤਲ ਰਾਜ ਸਭਾ ਮੈਂਬਰ ਲਗਾਤਾਰ 6ਵੇਂ ਦਿਨ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਪ੍ਰਦਰਸ਼ਨ ਕਰਦੇ ਰਹੇ | ਰਾਜ ਸਭਾ 'ਚ ...

ਪੂਰੀ ਖ਼ਬਰ »

ਮਾਕਨ ਨੂੰ ਕਾਂਗਰਸ ਦੀ ਸਕ੍ਰੀਨਿੰਗ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ 'ਤੇ ਕੈਪਟਨ ਨੇ ਉਠਾਏ ਸਵਾਲ

ਚੰਡੀਗੜ੍ਹ, 7 ਦਸੰਬਰ (ਪੀ. ਟੀ. ਆਈ.)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜੇ ਮਾਕਨ ਨੂੰ ਸੂਬਾ ਵਿਧਾਨ ਸਭਾ ਚੋਣਾਂ ਲਈ ਸਕਰੀਨਿੰਗ ਕਮੇਟੀ ਦਾ ਮੁਖੀ ਨਿਯੁਕਤ ਕਰਨ ਲਈ ਕਾਂਗਰਸ 'ਤੇ ਸਵਾਲ ਚੁੱਕਦਿਆਂ ਦੋਸ਼ ਲਗਾਉਂਦੇ ਹੋਏ ਕਿਹਾ ਕਿ ਅਜੇ ਮਾਕਨ ਦੇ ਚਾਚਾ ...

ਪੂਰੀ ਖ਼ਬਰ »

ਸੁਪਰੀਮ ਕੋਰਟ 'ਚ ਕਿਸਾਨਾਂ ਵਲੋਂ ਸੜਕ ਜਾਮ ਕਰਨ ਖ਼ਿਲਾਫ਼ ਪਟੀਸ਼ਨ 'ਤੇ ਸੁਣਵਾਈ ਮੁਲਤਵੀ

ਨਵੀਂ ਦਿੱਲੀ, 7 ਦਸੰਬਰ (ਏਜੰਸੀ)-ਸੁਪਰੀਮ ਕੋਰਟ ਨੇ ਮੰਗਲਵਾਰ ਨੂੰ 3 ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਅੰਦੋਲਨਕਾਰੀ ਕਿਸਾਨਾਂ ਵਲੋਂ ਦਿੱਲੀ-ਐਨ.ਸੀ.ਆਰ. ਸਰਹੱਦ 'ਤੇ ਸੜਕ ਜਾਮ ਕਰਨ ਖ਼ਿਲਾਫ਼ ਇਕ ਨੋਇਡਾ ਨਿਵਾਸੀ ਵਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਮੁਲਤਵੀ ਕਰ ...

ਪੂਰੀ ਖ਼ਬਰ »

'ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀ ਨਾ ਦੇਣਾ ਹੋਵੇਗੀ ਵੱਡੀ ਗਲਤੀ'

ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀ ਨਾ ਦੇਣਾ ਅਤੇ ਕਿਸਾਨਾਂ ਖ਼ਿਲਾਫ਼ ਦਰਜ ਪੁਲਿਸ ਕੇਸਾਂ ਨੂੰ ਵਾਪਸ ਨਾ ਲੈਣਾ ਵੱਡੀਆਂ ਗਲਤੀਆਂ ...

ਪੂਰੀ ਖ਼ਬਰ »

ਓਮੀਕਰੋਨ ਤੋਂ ਠੀਕ ਹੋਏ ਬੈਂਗਲੁਰੂ ਦੇ ਡਾਕਟਰ ਨੂੰ ਮੁੜ ਹੋਇਆ ਕੋਰੋਨਾ

ਬੈਂਗਲੁਰੂ, 7 ਦਸੰਬਰ (ਏਜੰਸੀ)-ਦੇਸ਼ 'ਚ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਮੁੱਢਲੇ 2 ਕੇਸਾਂ 'ਚੋਂ ਇਕ ਸ਼ਹਿਰ ਨਾਲ ਸਬੰਧਿਤ ਡਾਕਟਰ ਓਮੀਕਰੋਨ ਤੋਂ ਭਾਵੇਂ ਠੀਕ ਹੋ ਗਿਆ ਸੀ ਪਰ ਉਹ ਮੁੜ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ | ਬੈਂਗਲੁਰੂ ਮਹਾਂਨਗਰ ਪਾਲਿਕਾ ਦੇ ਇਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX