ਹੁਸ਼ਿਆਰਪੁਰ, 7 ਦਸੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ, ਹੁਸ਼ਿਆਰਪੁਰ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਇਆ ਤੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ, ਚੌਂਕਾਂ 'ਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਮੌਕੇ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਮਨੋਹਰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ ਜਦਕਿ ਪ੍ਰਚਾਰਕਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਫ਼ਲਸਫ਼ੇ ਤੋਂ ਸੰਗਤਾਂ ਨੂੰ ਜਾਣੂ ਕਰਵਾਉਂਦਿਆਂ ਸ਼ਬਦ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵੱਖ-ਵੱਖ ਸਥਾਨਾਂ 'ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਅਤੇ ਸੁੰਦਰ ਗੇਟ ਬਣਾ ਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸੰਗਤਾਂ ਦੇ ਛਕਣ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਮੀਤ ਪ੍ਰਧਾਨ ਭਾਈ ਅਵਤਾਰ ਸਿੰਘ, ਭਾਈ ਚਰਨਜੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਚੌਲਾਂਗ, (ਸੁਖਦੇਵ ਸਿੰਘ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ ਅੱਜ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਖਰਲ ਖ਼ੁਰਦ ਤੋਂ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਵਿਚ ਤੇ ਬਾਬਾ ਰਸ਼ਪਾਲ ਸਿੰਘ ਦੀ ਦੇਖ-ਰੇਖ ਵਿਚ ਸਜਾਏ ਗਏ ਨਗਰ ਕੀਰਤਨ ਵਿਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਆਈਆਂ ਸੰਗਤਾਂ ਨੇ ਹਾਜ਼ਰੀ ਭਰੀ | ਨਗਰ ਕੀਰਤਨ ਦਾ ਪਿੰਡ ਖਰਲ ਖ਼ੁਰਦ, ਖੋਖਰਾ, ਅੱਡਾ ਚੌਲਾਂਗ ਅਤੇ ਪਿੰਡ ਚੌਲਾਂਗ ਵਿਚ ਸੰਗਤਾਂ ਨੇ ਨਿੱਘਾ ਸਵਾਗਤ ਕੀਤਾ | ਇਸ ਦੌਰਾਨ ਰਾਗੀ-ਢਾਡੀ ਜਥਿਆਂ ਦੇ ਨਾਲ-ਨਾਲ ਸੰਗਤਾਂ ਗੁਰਬਾਣੀ ਦਾ ਜਾਪੁ ਕਰਦੇ ਜਾ ਰਹੀਆਂ ਸਨ | ਰਾਗੀ ਜਥਿਆਂ ਨੇ ਸੰਗਤ ਨੂੰ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਇਤਿਹਾਸ ਨਾਲ ਜੋੜਿਆ | ਇਸ ਮੌਕੇ ਅਮਰੀਕ ਸਿੰਘ, ਰਿੰਕੂ ਸੈਣੀ, ਕੁਲਵਿੰਦਰ ਸਿੰਘ, ਬਲਜਿੰਦਰ ਕੌਰ, ਸੰਤੋਖ ਸਿੰਘ, ਕਮਲਜੀਤ ਸਿੰਘ, ਅਮੋਲਕ ਸਿੰਘ ਮਰਵਾਹਾ, ਬਲਵਿੰਦਰ ਸਿੰਘ ਮਰਵਾਹਾ, ਲਾਡੀ, ਅਜੀਤ ਸਿੰਘ, ਸੁਖਵਿੰਦਰ ਸਿੰਘ, ਸੋਨੰੂ, ਕਰਨ, ਰੋਕੀ, ਮਨਪ੍ਰੀਤ ਸਿੰਘ, ਜੱਸੀ, ਜੋਤੀ, ਪੰਮਾ, ਵਿਜੇ ਆਦਿ ਨੇ ਹਾਜ਼ਰੀ ਲਗਵਾਈ |
ਹੁਸ਼ਿਆਰਪੁਰ, 7 ਦਸੰਬਰ (ਬਲਜਿੰਦਰਪਾਲ ਸਿੰਘ)-ਮਿਲਕ ਪਲਾਂਟ ਦੀ ਚੋਣ 'ਚ ਸਰਕਾਰ ਸ਼ਰੇਆਮ ਗੁੰਡਾਗਰਦੀ ਕਰ ਰਹੀ ਹੈ ਅਤੇ ਚੋਣ ਕਮਿਸ਼ਨ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਇਹ ਚੋਣ ਕਰਵਾਈ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ...
ਹੁਸ਼ਿਆਰਪੁਰ, 7 ਦਸੰਬਰ ( ਬਲਜਿੰਦਰਪਾਲ ਸਿੰਘ)- ਪਿੰਡ 'ਚ ਦੋ ਪਰਿਵਾਰਾਂ ਦੇ ਪਾਲਤੂ ਕੁਿੱਤਆਂ 'ਚ ਹੋਈ ਲੜਾਈ ਦੇ ਚਲਦਿਆਂ ਗੁੱਸੇ 'ਚ ਆਏ ਇੱਕ ਪੱਖ ਨੇ ਵਿਰੋਧੀ ਘਰ 'ਚ ਵੜ ਕੇ ਧਮਕੀਆਂ ਦੇਣ ਤੋਂ ਬਾਅਦ ਕੁੱਤੇ ਦੀ ਹੱਤਿਆ ਕਰ ਦਿੱਤੀ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ...
ਹੁਸ਼ਿਆਰਪੁਰ, 7 ਦਸੰਬਰ ( ਬਲਜਿੰਦਰਪਾਲ ਸਿੰਘ)- ਦਹੇਜ ਦੀ ਮੰਗ ਨੰੂ ਲੇੈ ਕੇ ਵਿਆਹੁਤਾ ਨੰੂ ਤੰਗ ਪਰੇਸ਼ਾਨ ਕਰਨ 'ਤੇ ਥਾਣਾ ਗੜ੍ਹਦੀਵਾਲ ਦੀ ਪਲਿਸ ਨੇ ਉਸ ਦੇ ਪਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਾਹਟੀਵਾਲ ਵਾਸੀ ਹਿਨਾ ਕੁਮਾਰੀ ਨੇ ...
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਵਿਜੀਲੈਂਸ ਵਿਭਾਗ ਵਲੋਂ ਮਾਹਿਲਪੁਰ ਵਿਖੇ ਨਾਇਬ ਤਹਿਸੀਲਦਾਰ ਤੇ ਰਜਿਸਟਰੀ ਕਲਰਕ ਨੂੰ ਰਿਸ਼ਵਤ ਲੈਣ ਦੇ ਦੋਸ਼ 'ਚ ਗਿ੍ਫਤਾਰ ਕਰਨ ਦੀ ਕਾਰਵਾਈ ਦੇ ਰੋਸ ਵਜੋਂ ਅਧਿਕਾਰੀਆਂ ਤੇ ਮੁਲਾਜ਼ਮਾਂ ਵਲੋਂ ਸੂਬੇ ਭਰ ਵਿਚ ਕੀਤੀ ਹੜਤਾਲ ਕਾਰਨ ...
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਸਾਬਕਾ ਵਿਧਾਇਕ ਦੇ ਨਜ਼ਦੀਕੀ ਕਾਂਗਰਸੀ ਆਗੂ ਖ਼ਿਲਾਫ਼ ਸ਼ਹਿਰ 'ਚ ਸਥਿਤ ਸੀ.ਆਈ.ਏ. ਸਟਾਫ਼ ਦੀ ਥਾਂ 'ਤੇ ਕਬਜ਼ਾ ਕਰਨ ਦੇ ਦੋਸ਼ ਹੇਠ ਮਾਮਲਾ ਦਰਜ਼ ਕੀਤਾ ਹੈ | ਉਧਰ ਦੂਜੇ ਪਾਸੇ ਕਾਂਗਰਸੀ ਆਗੂ ਨੇ ਆਪਣੇ 'ਤੇ ਹੋਏ ...
ਹੁਸ਼ਿਆਰਪੁਰ, 7 ਦਸੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਪੁਲਿਸ 'ਚ ਕਾਂਸਟੇਬਲਾਂ ਦੀ ਭਰਤੀ ਲਈ ਹੋਈ ਪ੍ਰੀਖਿਆ ਦੇ ਨਤੀਜੇ ਤੋਂ ਨੌਜਵਾਨ ਮੁੰਡੇ-ਕੁੜੀਆਂ ਵੱਡੀ ਗਿਣਤੀ ਵਿਚ ਨਿਰਾਸ਼ ਹਨ, ਜਿਨ੍ਹਾਂ ਨਾਲ ਇਸ ਪ੍ਰੀਖਿਆ ਦੌਰਾਨ ਬੇਇਮਾਨੀ ਕੀਤੀ ਗਈ ਹੈ, ਇਸ ਲਈ ਇਸ ਪ੍ਰੀਖਿਆ ...
ਹੁਸ਼ਿਆਰਪੁਰ, 7 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 3 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28872 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 2443 ਸੈਂਪਲਾਂ ਦੀ ਪ੍ਰਾਪਤ ...
ਦਸੂਹਾ, 7 ਦਸੰਬਰ (ਕੌਸ਼ਲ)- ਬਾਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਬਾਰ ਐਸੋਸੀਏਸ਼ਨ ਦਸੂਹਾ ਐਡਵੋਕੇਟ ਬਲਬੀਰ ਸਿੰਘ ਗਿੱਲ ਦੀ ਅਗਵਾਈ ਵਿਚ ਹੋਈ | ਇਸ ਮੌਕੇ ਸਮੂਹ ਵਕੀਲ ਭਾਈਚਾਰੇ ਵਲੋਂ ਧਰਨੀਸ਼ ਸਿੰਘ ਧਨੋਆ ਵਕੀਲ ਉੱਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ ਕੀਤੀ ਗਈ ...
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਪੀ. ਡਬਲਯੂ. ਡੀ. ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦੇ ਕੋਆਰਡੀਨੇਟ ਕਨਵੀਨਰ ਮੱਖਣ ਸਿੰਘ ਵਾਹਿਦਪੁਰੀ, ਸਤਪਾਲ ਭੱਟੀ, ਸੁਖਦੇਵ ਸਿੰਘ ਸੈਣੀ, ਕੁਲਦੀਪ ਸਿੰਘ ਬੁੱਡੇਵਾਲ, ਗਿਆਨ ਸਿੰਘ ਘਨੋਲੀ, ਸੰਦੀਪ ਕੁਮਾਰ ਸ਼ਰਮਾ, ਮਨਜੀਤ ਸਿੰਘ ...
ਬੁੱਲ੍ਹੋਵਾਲ, 7 ਦਸੰਬਰ (ਲੁਗਾਣਾ)-ਦੀ ਚੱਕ ਨੰਬਰ 7 ਸੈਣੀਬਾਰ ਸਕੂਲ ਕਾਲਜ ਐਜੂਕੇਸ਼ਨਲ ਕਮੇਟੀ ਦਾ ਸਾਲਾਨਾ ਜਨਰਲ ਇਜਲਾਸ ਪ੍ਰਧਾਨ ਅਜਵਿੰਦਰ ਸਿੰਘ ਦੀ ਅਗਵਾਈ ਹੇਠ ਦਫ਼ਤਰ ਸੈਣੀਬਾਰ ਐਜੂਕੇਸ਼ਨ ਕਮੇਟੀ ਬੁੱਲ੍ਹੋਵਾਲ (ਸੈਣੀਬਾਰ ਸਕੂਲ) ਵਿਖੇ ਕਰਵਾਇਆ ਗਿਆ | ਇਜਲਾਸ ...
ਦਸੂਹਾ, 7 ਦਸੰਬਰ (ਭੁੱਲਰ)- ਪਿੰਡ ਝਿੰਗੜ ਕਲਾਂ ਵਿਖੇ 29.30 ਲੱਖ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਅਮਨਪ੍ਰੀਤ ਸਿੰਘ ਮੰਨਾ ਤੇ ਪ੍ਰੋ. ਬਲਦੇਵ ਸਿੰਘ ਬੱਲੀ ਬਲਾਕ ਸੰਮਤੀ ਮੈਂਬਰ ਨੇ ਕਿਹਾ ਕਿ ਵਿਧਾਇਕ ਸ੍ਰੀ ਅਰੁਣ ਕੁਮਾਰ ਮਿੱਕੀ ...
ਮੁਕੇਰੀਆਂ, 7 ਦਸੰਬਰ (ਰਾਮਗੜ੍ਹੀਆ)- ਬੀ.ਡੀ.ਪੀ.ਓ. ਦਫ਼ਤਰ ਮੁਕੇਰੀਆਂ ਵਿਖੇ ਪੈਨਸ਼ਨਰਜ਼ ਤਹਿਸੀਲ ਯੂਨਿਟ ਮੁਕੇਰੀਆਂ ਦੀ ਮੀਟਿੰਗ ਸੁਰਿੰਦਰ ਕੁਮਾਰ ਰਾਣਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਆਗੂਆਂ ਨੇ ਪੰਚਾਇਤ ਵਿਭਾਗ ਵਲੋਂ ਨਵੰਬਰ 2021 ਦੀ ਪੈਨਸ਼ਨ ਹੁਣ ਤੱਕ ਵੀ ...
ਹੁਸ਼ਿਆਰਪੁਰ, 7 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਕੰਪਲੈਕਸ ਵਿਖੇ ਹਥਿਆਰਬੰਦ ਸੈਨਾ ਦਿਵਸ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਦਫ਼ਤਰੀ ਸਟਾਫ਼ ਅਤੇ ਜ਼ਿਲ੍ਹੇ ਦੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਜੰਗੀ ...
ਹੁਸ਼ਿਆਰਪੁਰ, 7 ਦਸੰਬਰ (ਬਲਜਿੰਦਰਪਾਲ ਸਿੰਘ)-ਕਲਾ ਉਤਸਵ-2021 ਦੌਰਾਨ ਹੋਏ ਸੂਬਾ ਪੱਧਰੀ ਮੁਕਾਬਲਿਆਂ 'ਚ ਸ.ਕੰ.ਸ.ਸ.ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ...
ਹੁਸ਼ਿਆਰਪੁਰ 7 ਦਸੰਬਰ (ਨਰਿੰਦਰ ਸਿੰੰਘ ਬੱਡਲਾ)- ਠੇਕੇ 'ਤੇ ਕੰੰਮ ਕਰ ਰਹੇ ਪਨਬੱਸ ਮੁਲਾਜਮਾਂ ਵਲੋਂ ਅੱਜ ਸਰਕਾਰ ਖਿਲਾਫ ਹੜ੍ਹਤਾਲ ਕਰਕੇ ਨਾਅਰੇਬਾਜੀ ਕੀਤੀ ਗਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰਾਂ ਬਦਲਦੀਆਂ ਰਹੀਆਂ ਪ੍ਰੰਤੂ ਉਨ੍ਹਾਂ ਦੀਆਂ ਮੰਗਾਂ ਵੱਲ ਕਿਸੇ ...
ਖੁੱਡਾ, 7 ਦਸੰਬਰ (ਸਰਬਜੀਤ ਸਿੰਘ)- ਹਲਕਾ ਉੜਮੁੜ ਟਾਂਡਾ ਦੇ ਨਾਲ ਲਗਦੇ ਪਿੰਡ ਖੁੱਡਾ ਦੇ ਪੰਚ ਦਲਜੀਤ ਸਿੰਘ ਤੇ ਉਸ ਦੇ ਮਾਤਾ ਸਾਬਕਾ ਪੰਚ ਨਰਿੰਦਰ ਕੌਰ ਉੱਘੇ ਸਮਾਜ ਸੇਵੀ ਤੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਸਰਦਾਰ ਮਨਜੀਤ ਸਿੰਘ ਦਸੂਹਾ ਦੀਆਂ ਹਲਕੇ ...
ਕੋਟਫ਼ਤੂਹੀ, 7 ਦਸੰਬਰ (ਅਟਵਾਲ)- ਪਿੰਡ ਲਕਸੀਹਾ ਦੇ ਸਰਕਾਰੀ ਹਾਈ ਸਕੂਲ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਹੁਸ਼ਿਆਰਪੁਰ ਜੋਨ ਵੱਲੋਂ ਭਾਈ ਸਾਹਿਬ ਭਾਈ ਵੀਰ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਆਰੰਭੇ ਸੈਮੀਨਾਰ ਤਹਿਤ ਕਵਿਤਾ ਮੁਕਾਬਲੇ ਤੇ ਕਿਤਾਬ ...
ਹੁਸ਼ਿਆਰਪੁਰ, 7 ਦਸੰਬਰ (ਹਰਪ੍ਰੀਤ ਕੌਰ)-ਜ਼ਿਲ੍ਹੇ ਵਿਚ ਅੱਜ ਕੋਵਿਡ ਦੇ 3 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ | ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੋਵਿਡ ਦੇ ਹੁਣ ਤੱਕ 30962 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ | ਜ਼ਿਲ੍ਹੇ 'ਚ ਇਸ ਵੇਲੇ ...
ਹੁਸ਼ਿਆਰਪੁਰ 7 ਦਸੰਬਰ (ਨਰਿੰਦਰ ਸਿੰੰਘ ਬੱਡਲਾ)- ਅਣਪਛਾਤੇ ਚੋਰਾਂ ਵਲੋਂ ਘਰ 'ਚੋਂ ਨਗਦੀ ਤੇ ਹੋੋਰ ਸਮਾਨ ਚੋਰੀ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਰਜੀਤ ਸਿੰਘ ਵਾਸੀ ਸ਼ੈਸ਼ਨ ਚੌਂਕ ਨੇ ਦੱਸਿਆ ਕਿ ਉਹ ਦੁਪਹਿਰ ਕਰੀਬ 11.40 ਵਜੇ ਘਰ ਨੰੂ ਤਾਲੇ ਲਗਾ ...
ਹਸ਼ਿਆਰਪੁਰ 7 ਦਸੰਬਰ (ਬਲਜਿੰਦਰਪਾਲ ਸਿੰੰਘ, ਹਰਪ੍ਰੀਤ ਕੌਰ)-ਸੂਬੇ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ ਤੇ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ...
ਗੜ੍ਹਦੀਵਾਲਾ, 7 ਦਸੰਬਰ (ਚੱਗਰ)- ਫੋਕਲ ਪੁਆਇੰਟ ਜੌਹਲ ਵਿਖੇ ਅਕਾਲੀ ਦਲ ਤੇ ਬਸਪਾ ਦੀ ਮੀਟਿੰਗ ਇਕਬਾਲ ਸਿੰਘ ਜੌਹਲ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਬਸਪਾ ਦੇ ਇੰਚਾਰਜ਼ ਲਖਵਿੰਦਰ ਸਿੰਘ ਲੱਖੀ ਗਿਲਜੀਆਂ, ...
ਮਿਆਣੀ, 7 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)- ਕਾਂਗਰਸ ਪਾਰਟੀ ਵਲੋਂ ਸੂਬੇ ਅੰਦਰ ਲੋਕਾਂ ਨਾਲ ਚੋਣਾਂ ਵਿਚ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਤਾਂ ਕੇ ਮੁੜ ਲੋਕ ਕਾਂਗਰਸ ਨੂੰ ਦੁਬਾਰਾ ਸਰਕਾਰ ਬਣਾਉਣ ਦਾ ਮੌਕਾ ਦੇਣ | ਇਹ ਪ੍ਰਗਟਾਵਾ ਜੰਗਲਾਤ, ਜੰਗਲੀ ਜੀਵ ...
ਟਾਂਡਾ ਉੜਮੁੜ, 7 ਦਸੰਬਰ (ਕੁਲਬੀਰ ਸਿੰਘ ਗੁਰਾਇਆ)- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਉਤੇ ਜ਼ਿਲ੍ਹਾ ਪ੍ਰਧਾਨ ਸਤਵਿੰਦਰਪਾਲ ਸਿੰਘ ਢੱਟ ਤੇ ਹਲਕਾ ਇੰਚਾਰਜ ਮਨਜੀਤ ਸਿੰਘ ਦਸੂਹਾ ਦੀਆਂ ਹਦਾਇਤਾਂ 'ਤੇ ਪਾਰਟੀ ...
ਤਲਵਾੜਾ, 7 ਦਸੰਬਰ (ਰਾਜੀਵ ਓਸ਼ੋ)- ਪੰਜਾਬ ਵਿਧਾਨ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜਰ ਚੋਣ ਕਮਿਸ਼ਨ ਕਿਸੇ ਵੇਲੇ ਵੀ ਸੂਬੇ ਵਿਚ ਚੋਣ ਜਾਬਤੇ ਦਾ ਐਲਾਨ ਕਰ ਸਕਦਾ ਹੈ ਤੇ ਇਸੇ ਕਾਰਨ ਕਾਹਲੀ ਵਿਚ ਕਾਂਗਰਸ ਸਰਕਾਰ ਰਿਆਇਤਾਂ ਦਾ ਐਲਾਨ ਕਰ ਰਹੀ ਹੈ ਲੇਕਿਨ ...
ਐਮਾ ਮਾਂਗਟ, 7 ਦਸੰਬਰ (ਗੁਰਾਇਆ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਮੀਨ ਵਿਖੇ ਗਣਿਤ ਲੈਕਚਰਾਰ ਵਜੋਂ ਸੇਵਾਵਾਂ ਨਿਭਾ ਰਹੇ ਸ਼੍ਰੀ ਗੁਰਜੀਤ ਸਿੰਘ ਕਤਨੌਰ ਵਲੋਂ ਆਪਣੀ ਪਤਨੀ ਜਸਬੀਰ ਕੌਰ ਦੀ ਨਿੱਘੀ ਯਾਦ 'ਚ ਬਰਸੀ ਮੌਕੇ ਹਰ ਸਾਲ ਦੀ ਤਰਾਂ ਸਕੂਲ ਦੇ ਲੋੜਵੰਦ ...
ਦਸੂਹਾ, 7 ਦਸੰਬਰ (ਕੌਸ਼ਲ)- ਭਾਜਪਾ ਲਿਆਓ ਪੰਜਾਬ ਬਚਾਓ ਮੁਹਿੰਮ ਤਹਿਤ ਪਿ੍ੰਸੀਪਲ ਬਲਕੀਸ਼ ਰਾਜ ਵਲੋਂ ਪੋਸਟਰ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ | ਇਸ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਪ੍ਰਧਾਨ ਭਾਰਤੀ ਜਨਤਾ ਪਾਰਟੀ ਸੰਜੀਵ ਮਿਨਹਾਸ ਵਲੋਂ ਕੀਤੀ ਗਈ | ਇਸ ਮੌਕੇ ...
ਅੱਡਾ ਸਰਾਂ, 7 ਦਸੰਬਰ (ਹਰਜਿੰਦਰ ਸਿੰਘ ਮਸੀਤੀ)- ਸਮਾਜ ਸੇਵੀ ਪ੍ਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਵੱਲੋਂ ਪਿੰਡ ਦੇਹਰੀਵਾਲ ਵਿਖੇ ਚਲਾਏ ਜਾ ਰਹੇ ਗੁਰੂ ਨਾਨਕ ਬਿਰਧ ਆਸ਼ਰਮ ਵਿਖੇ ਮੁਫਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਆਸ਼ਰਮ ਦੇ ਸੰਚਾਲਕ ਹਰਵਿੰਦਰ ਸਿੰਘ ਬਸੀ ...
ਤਲਵਾੜਾ, 7 ਦਸੰਬਰ (ਅ. ਪ੍ਰ)- ਅੱਜ ਦਸੂਹਾ ਵਿਧਾਨ ਸਭਾ ਦੇ ਪਿੰਡ ਸਵਾਰ ਵਿਖੇ ਭਾਜਪਾ ਮੰਡਲ ਪ੍ਰਧਾਨ ਸ੍ਰੀ ਵਿਪਨ ਕੁਮਾਰ ਦੀ ਅਗਵਾਈ ਵਿਚ ਭਾਜਪਾ ਕਾਰਕੁਨਾਂ ਦੀ ਇੱਕ ਵਿਸ਼ੇਸ਼ ਬੈਠਕ ਹੋਈ ਜਿਸ ਵਿਚ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਤੇ ਸ਼ਿਵਮ ਸ਼ਰਮਾ ...
ਹੁਸ਼ਿਆਰਪੁਰ, 7 ਦਸੰਬਰ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੀ ਵਿਦਿਆਰਥਣ ਕੁਲਬੀਰ ਨੇ ਕਰਾਟੇ ਚੈਂਪੀਅਨਸ਼ਿਪ 'ਚ ਗੋਲਡ ਮੈਡਲ ਜਿੱਤਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਡਾ: ਏ.ਪੀ. ਸਿੰਘ ਚਾਵਲਾ ਨੇ ਦੱਸਿਆ ...
ਗੜ੍ਹਦੀਵਾਲਾ 7 ਦਸੰਬਰ (ਚੱਗਰ)- ਆਮ ਆਦਮੀ ਪਾਰਟੀ ਦੀ ਮੀਟਿੰਗ ਇੱਥੇ ਯੂਥ ਵਿੰਗ ਦੇ ਜਿਲ੍ਹਾ ਮੀਤ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਹਲਕਾ ਉੜਮੁੜ ਦੇ ਇੰਚਾਰਜ ਜਸਵੀਰ ਸਿੰਘ ਰਾਜਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ, ਨੇ ...
ਹੁਸ਼ਿਆਰਪੁਰ, 7 ਦਸੰਬਰ (ਹਰਪ੍ਰੀਤ ਕੌਰ)-ਐਨ.ਐਚ.ਐਮ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਚੱਲ ਰਹੀ ਹੜਤਾਲ ਲਗਾਤਾਰ ਜਾਰੀ ਹੈ | ਅੱਜ ਕਰਮਚਾਰੀਆਂ ਨੇ ਪ੍ਰਭਾਤ ਚੌਕ 'ਚ ਇਕ ਘੰਟਾ ਚੱਕਾ ਜਾਮ ਕੀਤਾ ਅਤੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਗਟਾਇਆ | ਜਥੇਬੰਦੀ ਦੇ ਜ਼ਿਲ੍ਹਾ ...
ਬੁੱਲ੍ਹੋਵਾਲ, 7 ਦਸੰਬਰ (ਲੁਗਾਣਾ)-ਸ੍ਰੀ ਓਮ ਦਰਬਾਰ ਨੰਦਾਚੌਰ ਵਿਖੇ ਸ੍ਰੀ ਓਮ ਦਰਬਾਰ ਟਰੱਸਟ ਦੇ ਪ੍ਰਧਾਨ ਸ਼ਿਵ ਵਾਲੀਆ ਦੀ ਰਹਿਨੁਮਾਈ ਹੇਠ ਸੰਤ ਸ਼ਰਧਾ ਰਾਮ ਦਾ 47ਵਾਂ ਸਾਲਾਨਾ ਯੱਗ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਪਹਿਲੇ ਦਿਨ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ...
ਦਸੂਹਾ, 7 ਦਸੰਬਰ (ਭੁੱਲਰ)- ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪਿਛਲੇ ਦਿਨੀਂ ਕੇ.ਐਮ.ਐਸ ਕਾਲਜ ਦੇ ਮੰਜੁਲਾ ਸੈਣੀ ਫ਼ੈਸ਼ਨ ਟੈਕਨੌਲੋਜੀ ਵਿਭਾਗ ਦੇ ਵਿਦਿਆਰਥੀਆਂ ਦੁਆਰਾ ਫ਼ੈਸ਼ਨ ਐਕਸਪੋ 2021 ਪ੍ਰਦਰਸ਼ਨੀ ਲਗਾਈ ਗਈ | ਇਸ ...
ਅੱਡਾ ਸਰਾਂ, 7 ਦਸੰਬਰ (ਹਰਜਿੰਦਰ ਸਿੰਘ ਮਸੀਤੀ)- ਸਮਾਜ ਸੇਵੀ ਪ੍ਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਵੱਲੋਂ ਪਿੰਡ ਦੇਹਰੀਵਾਲ ਵਿਖੇ ਚਲਾਏ ਜਾ ਰਹੇ ਗੁਰੂ ਨਾਨਕ ਬਿਰਧ ਆਸ਼ਰਮ ਵਿਖੇ ਮੁਫਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਆਸ਼ਰਮ ਦੇ ਸੰਚਾਲਕ ਹਰਵਿੰਦਰ ਸਿੰਘ ਬਸੀ ...
ਨੰਗਲ ਬਿਹਾਲਾਂ, 7 ਦਸੰਬਰ (ਵਿਨੋਦ ਮਹਾਜਨ)- ਅੱਜ ਸ੍ਰੀ ਹੀਰਾ ਪੁਰੀ ਸਪੋਰਟਸ ਐਂਡ ਕਲਚਰਲ ਕਲੱਬ ਨੰਗਲ ਬਿਹਾਲਾਂ ਵਲੋਂ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ 49ਵਾਂ ਵਿਸ਼ਾਲ ਫੁੱਟਬਾਲ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ | ਕਲੱਬ ਦੇ ਪ੍ਰਧਾਨ ਡਾਕਟਰ ...
ਭੰਗਾਲਾ, 7 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)-ਪਿੰਡ ਖੁਸ਼ਨਗਰ ਵਿਖੇ ਲੰਬੜਦਾਰ ਰੂਪ ਲਾਲ ਅਤੇ ਸਰਪੰਚ ਉਰਮਲਾ ਦੇਵੀ ਦੀ ਦੇਖ-ਰੇਖ ਹੇਠਾਂ ਪਿੰਡ ਵਾਸੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਹੋਈ | ਇਸ ਮੌਕੇ ਉਚੇਚੇ ਤੌਰ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸੀਨੀਅਰ ...
ਮਾਹਿਲਪੁਰ, 7 ਦਸੰਬਰ (ਰਜਿੰਦਰ ਸਿੰਘ)- ਕਾਂਗਰਸ ਪਾਰਟੀ ਦੀ ਸਿਰਮੋਰ ਆਗੂ ਨਿਮਿਸ਼ਾ ਮਹਿਤਾ ਨੇ ਪਿੰਡ ਸਰਹਾਲਾ ਖੁਰਦ ਵਿੱਚ ਬੇਜ਼ਮੀਨੇ, ਗ਼ਰੀਬ ਤੇ ਮਜਦੂਰ ਲੋਕਾਂ ਨੰੂ ਕਰਜ਼ਾ ਮੁਆਫੀ ਦੇ ਚੈਕ ਵੰਡੇ | ਇਸ ਮੌਕੇ ਲੋਕਾਂ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਕਿਹਾ ਕਿ ...
ਦਸੂਹਾ, 7 ਦਸੰਬਰ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰੋਫੈਸ਼ਨਲ ਜੋਨ-ਏ ਦੇ ਐਜੂਕੇਸ਼ਨ ਕਾਲਜਾਂ ਦੇ 4 ਦਿਨ ਚੱਲਣ ਵਾਲੇ ਯੁਵਕ ਮੇਲੇ ਦੂਜੇ ਦਿਨ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX