ਦੀਨਾਨਗਰ, 7 ਦਸੰਬਰ (ਸੰਧੂ, ਸ਼ਰਮਾ)-ਐਨ. ਆਰ. ਐਚ. ਐਮ. ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਵਿਭਾਗ ਵਿਚ ਪੱਕੇ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਐਨ.ਆਰ.ਐਚ.ਐਮ ਮੁਲਾਜ਼ਮਾਂ ਵਲੋਂ ਸੂਬਾ ਵਾਇਸ ਪ੍ਰਧਾਨ ਜਸਵਿੰਦਰ ਕੌਰ ਦੀ ਅਗਵਾਈ ਹੇਠ ਝੰਡੇਚੱਕ ਬਾਈਪਾਸ 'ਤੇ ਆਵਾਜਾਈ ਠੱਪ ਕਰ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੂਬਾ ਵਾਇਸ ਪ੍ਰਧਾਨ ਜਸਵਿੰਦਰ ਕੌਰ ਨੇ ਕਿਹਾ ਕਿ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਵਿਭਾਗ ਵਿਚ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ ਤੇ ਕੋਰੋਨਾ ਕਾਲ ਦੌਰਾਨ ਉਕਤ ਕਰਮਚਾਰੀਆਂ ਨੇ ਪੂਰੀ ਤਨਦੇਹੀ ਨਾਲ ਕੰਮ ਕੀਤਾ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਬਣਾਏ ਗਏ 2021 ਦੇ ਬਿੱਲ ਵਿਚ ਐਨ ਐਚ ਆਰ ਐਮ ਦੇ ਇੰਪਲਾਈਜ਼ ਨੂੰ ਸ਼ਾਮਿਲ ਕੀਤਾ ਜਾਵੇ ਤੇ ਇਸ ਬਿੱਲ ਨੰੂ ਤੁਰੰਤ ਅਮਲੀ ਰੂਪ ਦੇ ਕੇ ਜਿਹੜੇ ਮੁਲਾਜ਼ਮ ਇਸ ਬਿੱਲ ਵਿਚ ਸ਼ਾਮਿਲ ਹੋਣ ਤੋਂ ਰਹਿ ਜਾਂਦੇ ਹਨ, ਉਨ੍ਹਾਂ ਨੂੰ ਹਰਿਆਣਾ ਸਰਕਾਰ ਵਾਂਗ ਪੂਰੀਆਂ ਤਨਖ਼ਾਹਾਂ ਦਿੱਤੀ ਜਾਣ | ਉਨ੍ਹਾਂ ਕਿਹਾ ਕਿ ਕਰਮਚਾਰੀ ਪਿਛਲੇ ਲੰਮੇ ਸਮੇਂ ਤੋਂ ਬਹੁਤ ਘੱਟ ਤਨਖ਼ਾਹ 'ਤੇ ਕੰਮ ਕਰ ਰਹੇ ਹਨ, ਜਿਸ ਕਾਰਨ ਕਰਮਚਾਰੀਆਂ ਨੂੰ ਭਾਰੀ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਡਾ: ਸੰਗੀਤਾ ਪਾਲ, ਪ੍ਰਦੀਪ ਕੁਮਾਰ, ਗੁਰਪ੍ਰੀਤ ਸਿੰਘ, ਅਮਨਦੀਪ, ਮੁਕਤ ਸ਼ਰਮਾ, ਪੰਕਜ ਕੁਮਾਰ, ਹਰਵਿੰਦਰ ਕੌਰ, ਨੀਤੂ ਸਿੰਘ, ਡਾ: ਰਾਜਨ, ਯੱਧਵੀਰ ਸਿੰਘ ਸਮੇਤ ਹੋਰ ਹਾਜ਼ਰ ਸਨ |
ਬਟਾਲਾ, 7 ਦਸੰਬਰ (ਕਾਹਲੋਂ)-ਆਜ਼ਾਦ ਪਾਰਟੀ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਕਲਸੀ, ਲੋਕ ਇਨਸਾਫ ਪਾਰਟੀ ਬਟਾਲਾ ਦੇ ਹਲਕਾ ਇੰਚਾਰਜ ਵਿਜੈ ਤ੍ਰੇਹਨ, ਸ਼ਿਵ ਸੈਨਾ ਬਾਲ ਠਾਕਰੇ ਉਪ ਪ੍ਰਧਾਨ ਰਮੇਸ਼ ਨਈਅਰ ਅਤੇ ਧਰਮਵੀਰ ਸੇਠ ਦੀ ਅਗਵਾਈ ਹੇਠ ਚੱਲ ਰਹੀ ਭੁੱਖ ਹੜਤਾਲ ਅੱਜ ...
ਗੁਰਦਾਸਪੁਰ, 7 ਦਸੰਬਰ (ਆਰਿਫ਼)-ਸਾਂਝਾ ਅਧਿਆਪਕ ਮੋਰਚਾ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਸੱਦੇ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਦਫ਼ਤਰ ਸਾਹਮਣੇ ਅੱਜ ਦੂਜੇ ਦਿਨ ਵੀ ਅਧਿਆਪਕਾਂ ਵਲੋਂ ਤਰੱਕੀਆਂ ਦੀ ਮੰਗ ਨੂੰ ਲੈ ਕੇ ਲਗਾਤਾਰ ਧਰਨੇ ਦੀ ਸ਼ੁਰੂਆਤ ਕੀਤੀ ਗਈ | ...
ਬਟਾਲਾ, 7 ਦਸੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਪਿੰਡ ਪੁਰੀਆਂ ਦੇ ਕਈ ਪਰਿਵਾਰਾਂ ਨੇ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਨਿੱਕੂ ਬਾਜਵਾ ਦੀ ...
ਬਟਾਲਾ, 7 ਦਸੰਬਰ (ਬੁੱਟਰ)-ਸਥਾਨਕ ਅਰਬਨ ਅਸਟੇਟ ਕੋਠੀ ਨੰ: 28 'ਚ ਬੀਤੇ ਦਿਨ ਚੋਰੀ ਕਰ ਰਹੇ ਤਿੰਨ ਚੋਰਾਂ ਨੂੰ ਗੁਆਂਢੀਆਂ ਨੇ ਕਾਬੂ ਕਰ ਕੇ ਪੁਲਿਸ ਹਵਾਲੇ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਹੁਕਮ ਸਿੰਘ ਪੁੱਤਰ ਹਰਭਜਨ ਸਿੰਘ ਨੇ ਦੱਸਿਆ ਕਿ ਉਹ ...
ਬਟਾਲਾ, 7 ਦਸੰਬਰ (ਕਾਹਲੋਂ)-ਸਿਵਲ ਹਸਪਤਾਲ ਬਟਾਲਾ ਦੇ ਸਮੂਹ ਨਰਸਿੰਗ ਸਟਾਫ਼ ਵਲੋਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਹੈ | ਕੇਡਰ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਸਿਹਤ ਮੰਤਰੀ ਪੰਜਾਬ ਵਲੋਂ ਕਾਫ਼ੀ ਮੀਟਿੰਗਾਂ ਹੋਣ ਦੇ ਬਾਵਜੂਦ ਵੀ ਮੰਗਾਂ ...
ਦੀਨਾਨਗਰ, 7 ਦਸੰਬਰ (ਸ਼ਰਮਾ)-ਆਮ ਆਦਮੀ ਪਾਰਟੀ ਦੀਆਂ ਮਹਿਲਾ ਵਲੰਟੀਅਰਾਂ ਵਲੋਂ ਦੀਨਾਨਗਰ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਇਕ ਸਰਪੰਚ ਦੇ ਪੁੱਤਰ ਵਲੋਂ ਮਾੜਾ ਵਿਵਹਾਰ ਕਰਨ ਦੇ ਦੋਸ਼ ਲਗਾਏ ਹਨ | ਆਮ ਆਦਮੀ ਪਾਰਟੀ ਦੀ ਵਲੰਟੀਅਰ ਮਧੂ ਕੁਮਾਰੀ ਪੱਤਰਕਾਰਾਂ ਨਾਲ ...
ਬਟਾਲਾ, 7 ਦਸੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਤੋਂ ਸੀਟ ਲੈਣ ਲਈ ਇਸਾਈ ਭਾਈਚਾਰੇ ਨੇ ਆਪਣਾ ਦਾਅਵਾ ਠੋਕ ਦਿੱਤਾ ਹੈ | ਇਸਾਈ ਭਾਈਚਾਰੇ ਦੇ ਆਗੂਆਂ ਨੇ ਅੱਜ ਦਿੱਲੀ ਵਿਖੇ ਆਲ ਇੰਡੀਆ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਨੂ ਗੋਪਾਲ ਅਤੇ ਹੋਰ ਸੀਨੀਅਰ ...
ਬਟਾਲਾ, 7 ਦਸੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਇੰਜੀਨੀਅਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਵੀ ਦਾਅਵੇਦਾਰੀ ਜਿਤਾਈ ਹੈ | ਇੰਜੀਨੀਅਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਸੂਬਾ ਪੱਧਰ 'ਤੇ ਕਾਂਗਰਸ ਪਾਰਟੀ ਦੇ ...
ਨਿੱਕੇ ਘੁੰਮਣ, 7 ਦਸੰਬਰ (ਸਤਬੀਰ ਸਿੰਘ ਘੁੰਮਣ)-ਥਾਣਾ ਘੁੰਮਣ ਕਲਾਂ ਦੀ ਪੁਲਿਸ ਵਲੋਂ ਪਿਛਲੇ ਦਿਨੀਂ ਦਰਜ ਇਕ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪੱਧਰੀ ਆਗੂ ਨੂੰ ਗਿ੍ਫਤਾਰ ਕੀਤਾ ਹੈ | ਥਾਣਾ ਮੁਖੀ ਸੁਖਜੀਤ ਸਿੰਘ ਨੇ ਦੱਸਿਆ ਕਿ ਇਕ ਮਾਮਲਾ 17 ਅਗਸਤ 2021 ਨੂੰ ...
ਗੁਰਦਾਸਪਰ, 7 ਦਸੰਬਰ (ਆਰਿਫ਼)-ਜੁਆਇੰਟ ਐਕਸ਼ਨ ਨਰਸਿੰਗ ਕਮੇਟੀ ਪੰਜਾਬ ਐਂਡ ਯੂ.ਟੀ ਦੇ ਸੱਦੇ 'ਤੇ ਨਰਸਿੰਗ ਐਸੋਸੀਏਸ਼ਨ ਦੀ ਚੱਲ ਰਹੀ ਹੜਤਾਲ ਦੇ ਤਹਿਤ ਅੱਜ ਗੁਰਦਾਸਪੁਰ ਵਿਖੇ ਵੀ ਜ਼ਿਲ੍ਹਾ ਦੀਆਂ ਸਮੂਹ ਨਰਸਿੰਗ ਸਟਾਫ਼ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਦੂਜੇ ਦਿਨ ...
ਕਲਾਨੌਰ, 7 ਦਸੰਬਰ (ਪੁਰੇਵਾਲ)-ਕੋਆਪ੍ਰੇਸ਼ਨ ਵਿਭਾਗ ਪੰਜਾਬ ਸਰਕਾਰ ਦੇ ਵਧੀਕ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ ਵਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਤਹਿਤ ਜ਼ਿਲ੍ਹਾ ਗੁਰਦਾਸਪੁਰ ਅਧੀਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਮਾਹਲ ਵਾਸੀ ਸ: ...
ਬਟਾਲਾ, 7 ਦਸੰਬਰ (ਕਾਹਲੋਂ)-ਪੰਜਾਬ ਰੋਡਵੇਜ਼/ਪਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਅਣਮਿੱਥੇ ਸਮੇਂ ਲਈ ਹੜ੍ਹਤਾਲ ਕੀਤੀ ਗਈ | ਇਸ ਮੌਕੇ ਬੋਲਦਿਆਂ ਜਨਰਲ ਸਕੱਤਰ ਬਲਜੀਤ ਸਿੰਘ ਗਿੱਲ, ਮੀਤ ਪ੍ਰਧਾਨ ਪਰਦੀਪ ਕੁਮਾਰ ਅਤੇ ਪ੍ਰਧਾਨ ਪਰਮਜੀਤ ਸਿੰਘ ਨੇ ...
ਬਟਾਲਾ, 7 ਦਸੰਬਰ (ਕਾਹਲੋਂ)-ਹਾਊਸਫੈੱਡ ਪੰਜਾਬ ਦੇ ਉਪ ਚੇਅਰਮੈਨ ਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਕਾਂਗਰਸੀ ਆਗੂ ਸਾਹਿਬ ਸਿੰਘ ਮੰਡ ਦੀ ਅਗਵਾਈ 'ਚ ਘੁਮਾਣ ਵਿਖੇ ਮਨਦੀਪ ਸਿੰਘ ਰੰਗੜ ਨੰਗਲ ਦੇ ਹੱਕ 'ਚ ਭਰਵੀਂ ਮੀਟਿੰਗ ਹੋਈ | ਇਸ ਮੌਕੇ ਸਾਹਿਬ ਸਿੰਘ ਮੰਡ ਨੇ ...
ਧਾਰੀਵਾਲ, 7 ਦਸੰਬਰ (ਜੇਮਸ ਨਾਹਰ)-ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਕਾਂਗਰਸ ਹਾਈਕਮਾਂਡ ਵਲੋਂ ਕੀਤੀਆਂ ਅਹਿਮ ਨਿਯੁਕਤੀਆਂ ਵਿਚ ਰਾਜ ਸਭਾ ਮੈਂਬਰ ਅਤੇ ਸੁਹਿਰਦ ਸੋਚ ਦੇ ਮਾਲਕ ਹਰ ਦਿਲ ਅਜੀਜ਼ ਸ: ਪ੍ਰਤਾਪ ਸਿੰਘ ਬਾਜਵਾ ਨੂੰ ਚੇਅਰਮੈਨ ਚੋਣ ਮੈਨੀਫੈਸਟੋ ਕਮੇਟੀ ...
ਧਾਰੀਵਾਲ, 7 ਦਸੰਬਰ (ਜੇਮਸ ਨਾਹਰ)-ਪ੍ਰਭੂ ਯਿਸੂ ਮਸੀਹ ਜੀ ਦੇ ਦਰਸਾਏ ਮਾਰਗਾਂ ਨੂੰ ਪਵਿੱਤਰ ਬਾਈਬਲ ਰਾਹੀਂ ਹਮ ਕਲਾਮ ਹੋ ਕੇ ਅਵਾਮ ਨੂੰ ਦੱਸਣ ਦੇ ਮੰਤਵ ਨਾਲ ਸਾਂਝਾ ਮਸੀਹ ਸੰਮੇਲਨ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡਾਂ ਦੀਆਂ ...
ਗੁਰਦਾਸਪੁਰ, 7 ਦਸੰਬਰ (ਆਰਿਫ਼)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਵਲੋਂ ਆਪਣੇ ਪਿੰਡ ਤੋਂ ਸ਼ੁਰੂ ਕੀਤੀ ਚੋਣ ਮੁਹਿੰਮ ਤੋਂ ਬਾਅਦ ਪਿੰਡਾਂ ਅੰਦਰ ਨੁੱਕੜ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ | ਜਿਸ ਤਹਿਤ ਪਿੰਡ ...
ਘੁਮਾਣ, 7 ਦਸੰਬਰ (ਬੰਮਰਾਹ)-ਰਾਜਨਬੀਰ ਸਿੰਘ ਘੁਮਾਣ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਉਮੀਦਵਾਰ ਬਣਾਏ ਜਾਣ 'ਤੇ ਹਲਕੇ ਦੇ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਹਲਕੇ ਦੇ ਵਰਕਰਾਂ ਵਲੋਂ ਰਾਜਨਬੀਰ ਸਿੰਘ ਦੇ ਘੁਮਾਣ ਸਥਿਤ ਦਫਤਰ ਵਿਖੇ ਪਹੁੰਚ ...
ਧਾਰੀਵਾਲ, 7 ਦਸੰਬਰ (ਜੇਮਸ ਨਾਹਰ)-ਰਾਜ ਸਭਾ ਮੈਂਬਰ ਸ: ਪ੍ਰਤਾਪ ਸਿੰਘ ਬਾਜਵਾ ਦੁਆਰਾ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਚੋਣ ਲੜਨ ਲਈ ਕੀਤੇ ਐਲਾਨ ਤੋਂ ਬਾਅਦ ਅੱਜ ਸ: ਬਾਜਵਾ ਸੰਤਨੀ ਤਰੇਜਾ ਕੈਥੋਲਿਕ ਚਰਚ ਸੋਹਲ ਵਿਖੇ ਸਾਥੀਆਂ ਸਮੇਤ ਪਹੁੰਚ ਕੇ ਗਿਰਜਾ ਘਰ ਵਿਖੇ ਨਤਮਸਤਕ ...
ਬਟਾਲਾ, 7 ਦਸੰਬਰ (ਕਾਹਲੋਂ)-ਧੰਨ-ਧੰਨ ਸੰਤ ਬਾਬਾ ਤੇਜਾ ਸਿੰਘ ਨਾਮਧਾਰੀ ਨਕੌੜੇ ਵਾਲੇ ਅਤੇ ਉਨ੍ਹਾਂ ਦੇ ਪਰਮ ਸੇਵਕ ਬਾਬਾ ਹਰਭਜਨ ਸਿੰਘ ਭਾਗੋਵਾਲ ਵਾਲਿਆਂ ਦੀ ਸਾਂਝੀ ਬਰਸੀ ਮੁੱਖ ਸੇਵਾਦਾਰ ਬਾਬਾ ਸਰਬਜੀਤ ਸਿੰਘ ਦੀ ਅਗਵਾਈ ਵਿਚ ਗੁਰਦੁਆਰਾ ਸੰਤ ਬਾਬਾ ਮੋਹਨ ਸਿੰਘ ...
ਪੁਰਾਣਾਂ ਸ਼ਾਲਾ, 7 ਦਸੰਬਰ (ਅਸ਼ੋਕ ਸ਼ਰਮਾ)-ਸਿੱਖਿਆ ਵਿਭਾਗ 'ਚ ਪਿਛਲੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰ ਜੋ ਥੋੜ੍ਹੀ ਅਜਿਹੀ ਤਨਖ਼ਾਹ 'ਤੇ ਆਪਣਾ ਜੀਵਨ ਚਲਾ ਰਹੇ ਹਨ | ਪਰ ਸਿਹਤ ਸਿੱਖਿਆ ਤੋਂ ਉਨ੍ਹਾਂ ਦੇ ਬੱਚੇ ਵਾਂਝੇ ਰਹਿ ਰਹੇ ਹਨ ਅਤੇ ਸਰਕਾਰ ਨੇ ...
ਘੁਮਾਣ, 7 ਦਸੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਦਾ ਡਾ. ਕੁਲਦੀਪ ਸਿੰਘ ਭਿੰਡਰ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚਣ 'ਤੇ ਮਾਣ-ਸਨਮਾਨ ਕੀਤਾ ਤੇ ਟਿਕਟ ਮਿਲਣ 'ਤੇ ਵਧਾਈ ਦਿੱਤੀ | ਇਸ ਮÏਕੇ ...
ਗੁਰਦਾਸਪੁਰ, 7 ਦਸੰਬਰ (ਆਰਿਫ਼)-ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ 2022 ਦੀਆਂ ਚੋਣਾਂ ਨੰੂ ਲੈ ਕੇ ਹਯਾਤ ਨਗਰ ਕਾਲੋਨੀ ਵਿਖੇ ਪੰਚਾਇਤ ਮੈਂਬਰਾਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਪਾਹੜਾ ਨੇ ਕਿਹਾ ਕਿ ਉਨ੍ਹਾਂ ...
ਘੱਲੂਘਾਰਾ ਸਾਹਿਬ, 7 ਦਸੰਬਰ (ਮਿਨਹਾਸ)-ਸਥਾਨਕ ਗੁਰਦੁਆਰਾ ਘੱਲੂਘਾਰਾ ਸਾਹਿਬ ਛੰਭ ਕਾਹਨੂੰਵਾਨ ਵਿਖੇ ਸਾਲਾਨਾ 2 ਰੋਜ਼ਾ ਸਾਲਾਨਾ ਗੁਰਮਤਿ ਸਮਾਗਮ 10 ਅਤੇ 11 ਦਸੰਬਰ ਨੂੰ ਮਹਾਨ ਕੌਮੀ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਜਾ ਰਹੇ ਹਨ | ਸਮਾਗਮਾਂ ਬਾਰੇ ਜਾਣਕਾਰੀ ਦਿੰਦੇ ਹੋਏ ...
ਗੁਰਦਾਸਪੁਰ, 7 ਦਸੰਬਰ (ਆਰਿਫ਼)-'ਸੈਵਨਸੀਜ਼ ਇਮੀਗ੍ਰੇਸ਼ਨ' ਵਲੋਂ ਇਕ ਹੋਰ ਵੱਡੀ ਪ੍ਰਾਪਤੀ ਹਾਸਲ ਕੀਤੀ ਗਈ ਹੈ | ਇਸ ਸਬੰਧੀ 'ਸੈਵਨਸੀਜ਼ ਇਮੀਗ੍ਰੇਸ਼ਨ' ਦੇ ਐਮ.ਡੀ ਕੁਲਦੀਪ ਸਿੰਘ ਖਹਿਰਾ ਨੇ ਦੱਸਿਆ ਕਿ ਵਿਦਿਆਰਥੀ ਯੁਵਰਾਜ ਸਿੰਘ ਨੇ +2 ਕੀਤੀ ਸੀ ਅਤੇ ਆਪਣੀ ਅਗਲੀ ...
ਪਠਾਨਕੋਟ, 7 ਦਸੰਬਰ (ਚੌਹਾਨ)-ਐਸ.ਐਮ.ਓ. ਡਾ: ਰਾਕੇਸ਼ ਸਰਪਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਵਿਚ ਇਕ ਆਦਮੀ ਕੋਰੋਨਾ ਪਾਜ਼ੀਟਿਵ ਆਇਆ ਹੈ | ਪੰਜ ਕੋਰੋਨਾ ਮਰੀਜ਼ ਠੀਕ ਹੋ ਕੇ ਹਸਪਤਾਲ ਤੋਂ ਘਰਾਂ ਨੰੂ ਪਰਤੇ ਹਨ | ਜ਼ਿਲ੍ਹੇ ਅੰਦਰ ਕੋਰੋਨਾ ਐਕਟਿਵ ਮਰੀਜ਼ਾਂ ...
ਬਟਾਲਾ, 7 ਦਸੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਮੁੱਲਾਂਪੁਰ ਵਿਖੇ ਹਲਕਾ ਇੰਚਾਰਜ ਵਕੀਲ ਜਗਰੂਪ ਸਿੰਘ ਸੇਖਵਾਂ ਦੇ ਹੱਕ ਵਿਚ ਉਨ੍ਹਾਂ ਦੀ ਭੈਣ ਡਾ. ਜੀਵਨਜੋਤ ਕੌਰ, ਮੈਡਮ ਬਹਾਰਪ੍ਰੀਤ ਕੌਰ ਤੇ ਚੇਅਰਮੈਨ ਚੈਂਚਲ ਸਿੰਘ ਬਾਗੜੀਆਂ ਨੇ ਘਰ-ਘਰ ਜਾ ਕੇ ਚੋਣ ...
ਘੁਮਾਣ, 7 ਦਸੰਬਰ (ਬੰਮਰਾਹ)-ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਦੀ ਚੋਣ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਬਣਾਉਣ 'ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਕਾਂਗਰਸੀ ਆਗੂ ਤੇ ਡਾਇਰੈਕਟਰ ਮਾਰਕੀਟ ...
ਬਟਾਲਾ, 7 ਦਸੰਬਰ (ਕਾਹਲੋਂ)-ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਕਾਰਜਕਾਰਨੀ ਮੈਂਬਰ ਅਤੇ ਨਗਰ ਸੁਧਾਰ ਟਰੱਸਟ ਬਟਾਲਾ ਦੇ ਸਾ: ਚੇਅਰਮੈਨ ਐਡਵੋਕੇਟ ਸੁਰੇਸ਼ ਭਾਟੀਆ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਝੂਠੀ ...
ਘੁਮਾਣ, 7 ਦਸੰਬਰ (ਬੰਮਰਾਹ)-22 ਪੰਜਾਬ ਬਟਾਲੀਅਨ ਐਨ.ਸੀ.ਸੀ. ਬਟਾਲਾ ਵਲੋਂ ਏ.ਟੀ.ਸੀ.-30 ਕੈਂਪ ਬੇਰਿੰਗ ਕਾਲਜ ਬਟਾਲਾ ਵਿਖੇ ਲਗਾਇਆ ਗਿਆ, ਜਿਸ ਵਿਚ ਸੈਂਟਰਲ ਪਬਲਿਕ ਸਕੂਲ ਘੁਮਾਣ ਦੇ ਵਿਦਿਆਰਥੀਆਂ ਤੇ ਹੋਰ ਵੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਕੈਂਪ ...
ਗੁਰਦਾਸਪੁਰ, 7 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਗਿਆਨ ਅੰਜਨ ਪਬਲਿਕ ਹਾਈ ਸਕੂਲ ਵਿਖੇ ਤਿੰਨ ਰੋਜ਼ਾ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਜਸਪ੍ਰੀਤ ਕੌਰ ਨੇ ਦੱਸਿਆ ਕਿ ਵੱਖ ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ...
ਧਾਰੀਵਾਲ, 7 ਦਸੰਬਰ (ਜੇਮਸ ਨਾਹਰ)-ਲੋਕ ਹਿੱਤ ਵਿਚ ਲਗਤਾਰ ਫੈਸਲੇ ਲੈ ਕੇ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਹਾ ਦਿਵਾਉਣ ਵਾਲੇ ਮੁੱਖ ਮੰਤਰੀ ਪੰਜਾਬ ਸ: ਚਰਨਜੀਤ ਸਿੰਘ ਚੰਨੀ ਦੀ ਦੂਰ ਅੰਦੇਸੀ ਸੋਚ ਤੋਂ ਹਰੇਕ ਵਰਗ ਖੁਸ਼ ਤੇ ਸੰਤੁਸ਼ਟ ਹੈ | ...
ਗੁਰਦਾਸਪੁਰ, 7 ਦਸੰਬਰ (ਆਰਿਫ਼)-ਜੀਆ ਲਾਲ ਮਿੱਤਲ ਸਕੂਲ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਬਲੀਦਾਨ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਪਾਠ ਅਤੇ ਸ਼ਬਦ ਗਾਇਣ ਕੀਤਾ ਗਿਆ | ਉਪਰੰਤ ਭਾਸ਼ਣ, ਕਵਿਤਾ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ...
ਘੁਮਾਣ, 7 ਦਸੰਬਰ (ਬੰਮਰਾਹ)-ਨਜ਼ਦੀਕੀ ਪਿੰਡ ਦਕੋਹਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਨੇ ...
ਘੁਮਾਣ, 7 ਦਸੰਬਰ (ਬੰਮਰਾਹ)-ਸਤਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਕਰਵਾਏ ਸਾਲਾਨਾ ਧਾਰਮਿਕ ਮੁਕਾਬਲਿਆਂ 'ਚ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੁਕਾਬਲੇ 'ਚ ਗੁਰਦਾਸਪੁਰ ਜ਼ੋਨ ਦੇ 30 ਸਕੂਲਾਂ ਦੇ ...
ਕੋਟਲੀ ਸੂਰਤ ਮੱਲ੍ਹੀ, 7 ਦਸੰਬਰ (ਕੁਲਦੀਪ ਸਿੰਘ ਨਾਗਰਾ)-ਕ੍ਰਿਸ਼ਚਨ ਸੇਵਾ ਫਰੰਟ ਵਲੋਂ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜਵਾਂ ਸਾਲਾਨਾ ਮਸੀਹ ਸਮਾਗਮ 17 ਦਸੰਬਰ ਨੂੰ ਪਿੰਡ ਰਾਏਚੱਕ ਦੇ ਖੇਡ ਮੈਦਾਨ 'ਚ ਕਰਵਾਇਆ ਜਾ ਰਿਹਾ ਹੈ | ਕ੍ਰਿਸ਼ਚਨ ਸੇਵਾ ...
ਗੁਰਦਾਸਪੁਰ, 7 ਦਸੰਬਰ (ਪੰਕਜ ਸ਼ਰਮਾ)-ਸਥਾਨਿਕ ਸ਼ਹਿਰ ਦੇ ਗੀਤਾ ਭਵਨ ਰੋਡ ਵਿਖੇ ਦੇਰ ਸ਼ਾਮ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਲੜਕੀ ਦਾ ਮੋਬਾਇਲ ਖੋਹ ਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਇਕ ਲੜਕੀ ਸ਼ਹਿਰ ਦੇ ਹਨੂੰਮਾਨ ਚੌਕ ਤੋਂ ਗੀਤਾ ਭਵਨ ਰੋਡ ਨੂੰ ਪੈਦਲ ਆ ਰਹੇ ...
ਫਤਹਿਗੜ੍ਹ ਚੂੜੀਆਂ, 7 ਦਸੰਬਰ (ਐਮ.ਐਸ. ਫੁੱਲ)-ਪੰਜਾਬ ਪੈਨਸ਼ਨਰਜ਼ ਫਰੰਟ ਦੀ ਮੀਟਿੰਗ ਐਡਵੋਕੇਟ ਬਲਦੇਵ ਸਿੰਘ ਹੇਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮÏਕੇ ਬਲਦੇਵ ਸਿੰਘ ਹੇਰ ਨੇ ਪੰਜਾਬ ਸਰਕਾਰ ਵਲੋਂ ਨਵੰਬਰ 2021 ਨੂੰ ਪੱਤਰ ਜਾਰੀ ਹੋਣ ਦੀ ਸੂਰਤ ਵਿਚ ਵੀ ਨਵੀਂ ਪੈਂਨਸ਼ਨ ਨਾ ...
ਬਟਾਲਾ, 7 ਦਸੰਬਰ (ਕਾਹਲੋਂ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਗੁਰੂ ਨਾਨਕ ਨਗਰ ਤੋਂ 11 ਦਸੰਬਰ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ | ਨਗਰ ਕੀਰਤਨ ਦੇ ਸੰਬੰਧ 'ਚ ਗੁਰਦੁਆਰਾ ਗੁਰੂ ...
ਪੁਰਾਣਾ ਸ਼ਾਲਾ, 7 ਦਸੰਬਰ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਤੋਂ 2022 ਦੀਆਂ ਚੋਣਾਂ ਵਿਚ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਨੰੂ ਸ਼ਾਨ ਨਾਲ ਜਿਤਾ ਕੇ ਜਿੱਤ ਪਾਰਟੀ ਦੀ ਝੋਲੀ ਪਾਈ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਦੀਨਾਨਗਰ ਦੇ ...
ਰਾਜਾਸਾਂਸੀ, 7 ਦਸੰਬਰ (ਹਰਦੀਪ ਸਿੰਘ ਖੀਵਾ)-14 ਨੂੰ ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਵਸ ਮੌਕੇ ਮੋਗਾ ਦੇ ਕਿੱਲੀ ਚਾਹਲ 'ਚ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਹਲਕਾ ਰਾਜਾਸਾਂਸੀ ...
ਗੁਰਦਾਸਪੁਰ, 7 ਦਸੰਬਰ (ਪੰਕਜ ਸ਼ਰਮਾ)-ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ 'ਤੇ ਮਰੀਜ਼ਾਂ ਦੇ ਰਿਸ਼ਤੇਦਾਰਾਂ ਵਲੋਂ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਦੇ ਰੋਸ ਵਜੋਂ ਪ੍ਰਾਈਵੇਟ ਡਾਕਟਰਜ਼ ਐਸੋਸੀਏਸ਼ਨ ਵਲੋਂ ਐਸ.ਐਸ.ਪੀ.ਨੰੂ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਆਗੂਆਂ ...
ਪੁਰਾਣਾ ਸ਼ਾਲਾ, 7 ਦਸੰਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਸੜਕ 'ਤੇ ਅੱਪਰਬਾਰੀ ਦੁਆਬ ਤੇ ਕਸੂਰ ਬਰਾਂਚ ਨਹਿਰਾਂ 'ਤੇ ਸੋਲਰ ਲਾਈਟਾਂ ਬੰਦ ਹੋਣ ਕਰਕੇ ਸੜਕ ਹਾਦਸਿਆਂ 'ਚ ਨਿਰੰਤਰ ਵਾਧਾ ਹੋਇਆ ਹੈ | ਇਸ ਪਾਸੇ ਲੋਕ ਨਿਰਮਾਣ ਵਿਭਾਗ ਧਿਆਨ ਨਹੀਂ ਦੇ ਰਿਹਾ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX