ਹਰਿੰਦਰ ਸਿੰਘ
ਤਰਨ ਤਾਰਨ, 7 ਦਸੰਬਰ-ਪੰਜਾਬ ਵਿਚ ਆ ਰਹੀਆਂ ਵਿਧਾਨ ਸਭਾ ਚੋਣਾਂ ਸਬੰਧੀ ਅਕਾਲੀ-ਬਸਪਾ ਗਠਜੋੜ ਵਲੋਂ ਮਿਲ ਕੇ ਲੜੀਆਂ ਜਾ ਰਹੀਆਂ 117 ਵਿਧਾਨ ਸਭਾ ਦੀਆਂ ਸੀਟਾਂ 'ਚੋਂ ਸਮਝੌਤੇ ਤਹਿਤ 20 ਸੀਟਾਂ 'ਤੇ ਬਸਪਾ ਤੇ 97 ਸੀਟਾਂ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ | ਇਸੇ ਕੜੀ ਤਹਿਤ ਸ਼ੋ੍ਰਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਪਣੀਆਂ 97 ਸੀਟਾਂ ਵਿਚੋਂ 91 ਸੀਟਾਂ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ | ਅੰਮਿ੍ਤਸਰ ਤੇ ਤਰਨ ਤਾਰਨ ਜ਼ਿਲ੍ਹੇ ਵਿਚ ਤਿੰਨਾਂ ਸੀਟਾਂ ਨੂੰ ਛੱਡ ਕੇ ਬਾਕੀ ਸਾਰੀਆਂ ਸੀਟਾਂ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਐਲਾਨ ਹੋ ਚੁੱਕਾ ਹੈ | ਤਰਨ ਤਾਰਨ ਜ਼ਿਲ੍ਹੇ 'ਚੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ, ਅੰਮਿ੍ਤਸਰ ਪੂਰਬੀ ਤੇ ਅੰਮਿ੍ਤਸਰ ਤੇ ਤਰਨ ਤਾਰਨ ਜ਼ਿਲ੍ਹੇ ਵਿਚ ਸਾਂਝੇ ਤੌਰ 'ਤੇ ਪੈਂਦੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਤੋਂ ਸ਼ੋ੍ਰਮਣੀ ਅਕਾਲੀ ਦਲ ਵਲੋਂ ਆਪਣਾ ਉਮੀਦਵਾਰ ਨਾ ਐਲਾਨੇ ਜਾਣ ਕਾਰਨ ਅਕਾਲੀ ਵਰਕਰਾਂ ਵਿਚ ਜਿੱਥੇ ਉਤਸ਼ਾਹ ਮੱਠਾ ਹੁੰਦਾ ਜਾ ਰਿਹਾ ਹੈ, ਉੱਥੇ ਵਿਰੋਧੀ ਪਾਰਟੀਆਂ ਕਾਂਗਰਸ ਤੇ ਆਮ ਆਦਮੀ ਪਾਰਟੀ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰਾਂ ਨੂੰ ਐਲਾਨਣ 'ਚ ਦੇਰੀ ਦਾ ਵੀ ਫ਼ਾਇਦਾ ਉਠਾਇਆ ਜਾ ਰਿਹਾ ਹੈ | ਇਨ੍ਹਾਂ ਤਿੰਨਾਂ ਹਲਕਿਆਂ ਵਿਚ ਇਸ ਸਮੇਂ ਕਾਂਗਰਸ ਪਾਰਟੀ ਨਾਲ ਸਬੰਧਤ ਵਿਧਾਇਕ ਹਨ | ਜੇਕਰ ਹਲਕਾ ਖਡੂਰ ਸਾਹਿਬ ਦੀ ਗੱਲ ਕਰੀਏ ਤਾਂ ਇਸ ਹਲਕੇ ਵਿਚ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਸ਼ੋ੍ਰਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਤੋਂ ਬਾਅਦ ਕਈ ਸੀਨੀਅਰ ਅਕਾਲੀ ਆਗੂ ਇਸ ਹਲਕੇ ਤੋਂ ਵਿਧਾਨ ਸਭਾ ਦੀ ਟਿਕਟ ਲੈਣ ਲਈ ਮੈਦਾਨ ਵਿਚ ਹਨ | ਮੋਹਰੀ ਆਗੂਆਂ 'ਚ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ, ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ, ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ, ਸ਼ੋ੍ਰਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਰੁਪਿੰਦਰ ਕੌਰ ਬ੍ਰਹਮਪੁਰਾ, ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਤੇ ਕੌਮੀ ਜਥੇਬੰਦਕ ਸਕੱਤਰ ਦਲਬੀਰ ਸਿੰਘ ਜਹਾਂਗੀਰ ਟਿਕਟ ਦੀ ਦਾਅਵੇਦਾਰੀ ਪੇਸ਼ ਕਰਕੇ ਇਲਾਕੇ ਵਿਚ ਵਿਚਰ ਰਹੇ ਹਨ | ਇਸ ਤੋਂ ਇਲਾਵਾ ਪੱਟੀ ਹਲਕੇ ਤੋਂ ਸਾਬਕਾ ਮੰਤਰੀ ਆਦੇਸ਼ਪ੍ਰਤਾਪ ਸਿੰਘ ਕੈਰੋਂ ਵੀ ਪੱਟੀ ਦੇ ਨਾਲ-ਨਾਲ ਖੇਮਕਰਨ ਹਲਕੇ ਤੋਂ ਟਿਕਟ ਦੀ ਦਾਅਵੇਦਾਰੀ ਪੇਸ਼ ਕਰ ਰਹੇ ਸਨ, ਪਰ ਪਾਰਟੀ ਸੁਪਰੀਮੋ ਸੁਖਬੀਰ ਸਿੰਘ ਬਾਦਲ ਵਲੋਂ ਖੇਮਕਰਨ ਹਲਕੇ ਤੋਂ ਸਾਬਕਾ ਮੁੱਖ ਸੰਸਦੀ ਸਕੱਤਰ ਪ੍ਰੋ. ਵਿਰਸਾ ਸਿੰਘ ਵਲਟੋਹਾ ਨੂੰ ਦੁਬਾਰਾ ਉਮੀਦਵਾਰ ਐਲਾਨ ਕੇ ਉਨ੍ਹਾਂ ਦੀ ਇਹ ਦਾਅਵੇਦਾਰੀ ਨੂੰ ਖਾਰਜ ਕਰ ਦਿੱਤਾ ਹੈ | ਤਾਜ਼ਾ ਘਟਨਾਕ੍ਰਮ ਅਨੁਸਾਰ ਅਕਾਲੀ ਦਲ ਸੰਯੁਕਤ ਦੇ ਸਰਪ੍ਰਸਤ ਮਾਝੇ ਦੇ ਜਰਨੈਲ ਕਹੇ ਜਾਂਦੇ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਭਾਜਪਾ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ 'ਪੰਜਾਬ ਲੋਕ ਕਾਂਗਰਸ' ਨਾਲ ਸਮਝੌਤੇ ਦੀਆਂ ਚੱਲ ਰਹੀਆਂ ਕਿਆਸ-ਅਰਾਈਆਂ ਨੂੰ ਵਿਰ੍ਹਾਮ ਲਗਾਉਂਦਿਆਂ ਇਸ ਗਠਜੋੜ ਵਿਚ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ ਤੇ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਸਿਆਸਤ ਦੇ ਬਾਬਾ ਬੋਹੜ ਮੰਨੇ ਜਾਂਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਉਣ ਵਾਲੇ ਦਿਨਾਂ ਵਿਚ ਸ. ਬ੍ਰਹਮਪੁਰਾ ਨੂੰ ਮਿਲ ਕੇ ਪਾਰਟੀ ਵਿਚ ਵਾਪਸ ਲਿਆਉਣ ਦਾ ਵੀ ਯਤਨ ਕਰਨਗੇ | ਕੁੱਲ ਮਿਲਾ ਕੇ ਇਹ ਹਲਕਾ ਅਕਾਲੀ ਦਲ ਲਈ ਉਮੀਦਵਾਰੀ ਪੱਖੋਂ ਸਿਰਦਰਦੀ ਬਣਿਆ ਹੋਇਆ ਹੈ | ਤਰਨ ਤਾਰਨ ਦੀ ਹੱਦ 'ਚ ਦੂਸਰੇ ਪੈਂਦੇ ਹਲਕਾ ਬਾਬਾ ਬਕਾਲਾ ਦੇ ਕਰੀਬ 55 ਤੋਂ ਵੱਧ ਪਿੰਡ ਜ਼ਿਲ੍ਹਾ ਤਰਨ ਤਾਰਨ ਵਿਚ ਪੈਂਦੇ ਹਨ | ਇਸ ਹਲਕੇ ਵਿਚ ਵੀ ਅਕਾਲੀ ਉਮੀਦਵਾਰ ਨੂੰ ਐਲਾਨਣ ਦੀ ਦੇਰੀ ਪਾਰਟੀ ਲਈ ਨੁਕਸਾਨਦੇਹ ਸਾਬਿਤ ਹੋ ਰਹੀ ਹੈ | ਇਸ ਹਲਕੇ ਤੋਂ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਮੰਨਾ ਤਿੰਨ ਵਾਰ ਵਿਧਾਇਕ ਜਿੱਤੇ ਹਨ ਤੇ ਹੁਣ ਪਿਛਲੇ ਚਾਰ ਸਾਲਾਂ ਤੋਂ ਹਲਕਾ ਬਾਬਾ ਬਕਾਲਾ ਦੇ ਲੋਕਾਂ ਵਿਚ ਵਿਚਰ ਕੇ ਆਪਣੀ ਵਧੀਆ ਪਕੜ ਬਣਾਈ ਬੈਠੇ ਹਨ | ਇਸ ਤੋਂ ਇਲਾਵਾ ਹਲਕਾ ਜੰਡਿਆਲਾ-ਗੁਰੂ ਦੇ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਵੀ ਇਸ ਹਲਕੇ ਤੋਂ ਆਪਣੀ ਦਾਅਵੇਦਾਰੀ ਜਿਤਾ ਕੇ ਟਿਕਟ ਹਾਸਲ ਕਰਨ ਦੇ ਯਤਨ ਕਰ ਰਹੇ ਹਨ | ਮਨਜੀਤ ਸਿੰਘ ਮੰਨਾ ਦਾ ਆਪਣਾ ਪਿੰਡ ਮੀਆਂਵਿੰਡ ਇਸ ਹਲਕੇ ਵਿਚ ਪੈਂਦਾ ਹੈ, ਜਦਕਿ ਬਲਜੀਤ ਸਿੰਘ ਜਲਾਲਉਸਮਾ ਦਾ ਪਿੰਡ ਜਲਾਲਉਸਮਾ ਜੰਡਿਆਲਾ ਹਲਕੇ ਵਿਚ ਪੈਂਦਾ ਹੈ ਤੇ ਇਨ੍ਹਾਂ ਦੋਵਾਂ ਦੇ ਵਿਚਕਾਰ ਟਿਕਟ ਹਾਸਲ ਕਰਨ ਦੀ ਕਸ਼ਮਕੱਸ਼ ਚੱਲ ਰਹੀ ਹੈ, ਪਰ ਸ਼ੋ੍ਰਮਣੀ ਅਕਾਲੀ ਦਲ ਵਲੋਂ ਟਿਕਟ ਐਲਾਨਣ ਵਿਚ ਦੇਰੀ ਪਾਰਟੀ ਲਈ ਜਿੱਥੇ ਨੁਕਸਾਨਦੇਹ ਹੋ ਰਹੀ ਹੈ, ਉੱਥੇ ਅਕਾਲੀ ਵਰਕਰਾਂ ਵਿਚ ਵੀ ਦੁਚਿਤੀ ਦੀ ਸਥਿਤੀ ਬਣੀ ਹੋਈ ਹੈ | ਸ. ਮੰਨਾ ਦੀ ਪਿੱਠ 'ਤੇ ਜਿੱਥੇ ਹਲਕੇ ਅਤੇ ਸੂਬੇ ਦੀ ਸੀਨੀਅਰ ਲੀਡਰਸ਼ਿਪ ਥਾਪੜ ਰਹੀ ਹੈ, ਉੱਥੇ ਇਸ ਹਲਕੇ ਵਿਚ ਪੈਂਦੇ ਇਕ ਵੱਡੇ ਡੇਰੇ ਵਲੋਂ ਵੀ ਸ. ਮੰਨਾ ਨੂੰ ਸਮੱਰਥਨ ਦੇਣ ਦੀਆਂ ਗੱਲਾਂ ਵੀ ਸਾਹਮਣੇ ਆ ਰਹੀਆਂ ਹਨ | ਇਸ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪ੍ਰੋ. ਵਿਰਸਾ ਸਿੰਘ ਵਲਟੋਹਾ ਦਾ ਕਹਿਣਾ ਹੈ ਕਿ ਪਾਰਟੀ ਸੁਪਰੀਮੋ ਵਲੋਂ ਇਨ੍ਹਾਂ ਹਲਕਿਆਂ ਦੇ ਉਮੀਦਵਾਰਾਂ ਦਾ ਐਲਾਨ ਵੀ ਜਲਦ ਕਰ ਦਿੱਤਾ ਜਾਵੇਗਾ ਤੇ ਸੀਟ ਜਿੱਤਣ ਵਾਲੇ ਹੀ ਉਮੀਦਵਾਰ ਨੂੰ ਮੈਦਾਨ ਵਿਚ ਉਤਾਰਿਆ ਜਾਵੇਗਾ |
ਤਰਨ ਤਾਰਨ, 7 ਦਸੰਬਰ (ਵਿਕਾਸ ਮਰਵਾਹਾ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਗੁਰਨਾਮ ਸਿੰਘ ਪਨਗੋਟਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਡੀ. ਐੱਸ. ਪੀ. ਰਤਨ ਸਿੰਘ, ਡੀ. ਐੱਸ. ਪੀ. ਗੁਰਮੇਜ ਸਿੰਘ, ਡੀ. ਐੱਸ. ਪੀ. ਭਜਨ ਸਿੰਘ, ਇੰਸਪੈਕਟਰ ਸਤਪਾਲ ...
ਅਮਰਕੋਟ, 7 ਦਸੰਬਰ (ਭੱਟੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਭਾਈ ਝਾੜੂ ਸਾਹਿਬ ਜੀ ਜ਼ੋਨ ਵਲਟੋਹਾ ਦੀ ਮੀਟਿੰਗ ਗੁਰਦੁਆਰਾ ਬਾਬਾ ਗੁਰਦਾਸ ਜੀ ਮਾਹਣੇਕੇ ਵਿਖੇ ਹੋਈ, ਜਿਸ ਵਿਚ ਫੈਸਲਾ ਲਿਆ ਗਿਆ ਕਿ ਪੰਜਾਬ ਤੇ ਕੇਂਦਰ ਸਰਕਾਰ ਦੇ ਖਿਲਾਫ਼ 13 ਦਸੰਬਰ ਨੂੰ ਰੇਲਾਂ ...
ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਪਾਸੋਂ ਲੁੱਟਖੋਹ ਕਰਨ ਦੇ ਦੋਸ਼ ਹੇਠ ਪਤੀ-ਪਤਨੀ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਵਿਖੇ ...
ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,28,729 ਲਾਭਪਾਤਰੀਆਂ ਨੂੰ 8,74,862 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ...
ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਮੁਹੱਲਾ ਮੁਰਾਦਪੁਰਾ ਵਿਖੇ ਗਾਇਕ ਸੋਨੀ ਮਾਨ ਵਲੋਂ ਗੀਤ ਗਾ ਕੇ ਸੋਸ਼ਲ ਮੀਡੀਆ 'ਤੇ ਪਾਉਣ ਤੋਂ ਭੜਕੇ ਕੁਝ ਨੌਜਵਾਨਾਂ ਨੇ ਮਿਊਜ਼ਿਕ ਪ੍ਰਮੋਟਰ ਦੇ ਘਰ ਜਾ ਕੇ ਹੱਲਾਗੁੱਲਾ ਕੀਤਾ ਤੇ ਗੋਲੀਆਂ ਚਲਾਈਆਂ | ਘਟਨਾ ਦੀ ...
ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਕਈ ਸਾਲਾਂ ਤੋਂ ਨਿਗੂਣੀਆਂ ਤਨਖਾਹਾਂ 'ਤੇ ਡਿਊਟੀ ਨਿਭਾ ਰਹੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀ ਜੋ ਆਪਣੀਆਂ ਭੱਖਦੀਆਂ ਮੰਗਾਂ ਨੂੰ ਲੈ ਕੇ ਕਈ ਸਾਲਾਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਅੱਜ ਤੱਕ ਕਿਸੇ ਵੀ ਸਰਕਾਰ ਵਲੋਂ ਉਨ੍ਹਾਂ ...
ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਤਰਨ ਤਾਰਨ ਸ਼ਹਿਰ 'ਚ ਪਿਛਲੇ ਕਈ ਦਿਨਾਂ ਤੋਂ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਰਾਹ ਜਾਂਦੇ ਵਿਅਕਤੀਆਂ ਪਾਸੋਂ ਮੋਬਾਈਲ ਖੋਹਣ ਦੀਆਂ ਵਾਰਦਾਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਮੰਗਲਵਾਰ ਨੂੰ ਮੋਟਰਸਾਈਕਲ ਸਵਾਰ ਲੁਟੇਰਿਆਂ ...
ਸਰਹਾਲੀ ਕਲਾਂ, 7 ਦਸੰਬਰ (ਅਜੈ ਸਿੰਘ ਹੁੰਦਲ)-ਬੀਤੀ ਰਾਤ ਚੋਰਾਂ ਨੇ ਸਰਹਾਲੀ ਬੱਸ ਅੱਡੇ 'ਤੇ ਦੋ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ | ਚੋਰਾਂ ਵਲੋਂ ਨਿਸ਼ਾਨ ਹਾਰਡਵੇਅਰ ਤੇ ਸੈਨੀਟੇਸ਼ਨ ਦੀ ਦੁਕਾਨ ਅਤੇ ਸੋਖੀ ਸਪੇਅਰ ਪਾਰਟਸ ਤੇ ਮਕੈਨਿਕ ਵਰਕਸ ਦੀ ਦੁਕਾਨ ਤੋਂ ਮੋਟਾ ...
ਖੇਮਕਰਨ, 7 ਦਸੰਬਰ (ਰਾਕੇਸ਼ ਬਿੱਲਾ)-ਖੇਮਕਰਨ ਆੜ੍ਹਤੀ ਯੂਨੀਅਨ ਤੇ ਟਰੱਕ ਯੂਨੀਅਨ ਖੇਮਕਰਨ ਵਿਚਕਾਰ ਅਨਾਜ ਮੰਡੀ ਖੇਮਕਰਨ ਵਿਚ ਝੋਨੇ ਦੀ ਚੁਕਾਈ ਨੂੰ ਲੈ ਕੇ ਬੀਤੇ ਸਮੇਂ ਤੋਂ ਚੱਲ ਰਹੇ ਵਿਵਾਦ ਦੌਰਾਨ ਕੱਲ੍ਹ ਪੱਟੀ ਨਜ਼ਦੀਕ ਕੈਰੋਂ ਗਰੈਂਡ ਪੇਲੈਸ 'ਚ ਹੋਏ ਝਗੜੇ ਕੁਝ ...
ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵਲੋਂ ਡੀ. ਏ. ਪੀ. ਤੇ ਯੂਰੀਆ ਖ਼ਾਦ ਦੇ ਵੱਧ ਰਹੇ ਰੇਟਾਂ ਤੇ ਸਪਲਾਈ ਵਿਚ ਕਮੀ ਦਾ ਮੁੱਦਾ ਸੰਸਦ ਵਿਚ ਜ਼ੋਰਦਾਰ ਢੰਗ ਉਠਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ...
ਤਰਨ ਤਾਰਨ, 7 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਬੀਜੀ ਹੋਈ ਫਸਲ ਵਾਹੁਣ ਦੇ ਦੋਸ਼ ਹੇਠ 2 ਵਿਅਕਤੀਆਂ ਤੋਂ ਇਲਾਵਾ 3 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਕੱਚਾ ਪੱਕਾ ਵਿਖੇ ਸਤਨਾਮ ਸਿੰਘ ...
ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਧੋਖਾਧੜੀ ਕਰਨ ਦੇ ਦੋਸ਼ ਹੇਠ 7 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ. ਐੱਸ. ਪੀ. ਕੋਲ ਪੰਕਜ ਕੁਮਾਰ ਸਿੰਘ ਪੁੱਤਰ ਵਿਕੂ ਕੁਮਾਰ ਸਿੰਘ ਵਾਸੀ ਗੋਪਾਲ ...
ਜੀਓਬਾਲਾ, 7 ਦਸੰਬਰ (ਰਜਿੰਦਰ ਸਿੰਘ ਰਾਜੂ)-ਸੱਚਖੰਡ ਵਾਸੀ ਸੰਤ ਬਾਬਾ ਜਰਨੈਲ ਸਿੰਘ ਦੀ ਪੰਜਵੀਂ ਬਰਸੀ 11 ਦਸੰਬਰ ਨੂੰ ਗੁਰਦੁਆਰਾ ਦਮਦਮਾ ਸਾਹਿਬ ਡਾਲੇਕੇ ਮੋੜ ਵਿਖੇ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਈ ਜਾ ਰਹੀ ਹੈ, ਜਿਸ ਸਬੰਧੀ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ...
ਸਰਾਏ ਅਮਾਨਤ ਖਾਂ, 7 ਦਸੰਬਰ (ਨਰਿੰਦਰ ਸਿੰਘ ਦੋਦੇ)-ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਹਵੇਲੀਆ 'ਚ ਵਿਕਾਸ ਦੇ ਕੰਮਾਂ ਨੂੰ ਲੈ ਕੇ ਬਲਾਕ ਦਫ਼ਤਰ ਵਿਚ ਦੋ ਧਿਰਾਂ ਵਿਚਕਾਰ ਝਗੜਾ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਮੁੱਖ ਸਿੰਘ ਪੁੱਤਰ ਜੋਗਿੰਦਰ ਸਿੰਘ ਤੇ ...
ਭਿੱਖੀਵਿੰਡ, 7 ਦਸੰਬਰ (ਬੌਬੀ)-ਪਿਛਲੇ ਦਿਨੀਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ 'ਤੇ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਭਿੱਖੀਵਿੰਡ ਇਲਾਕੇ ਦੇ ਕੁਝ ਨਿੱਜੀ ਸਕੂਲਾਂ ਵਲੋਂ ਸਕੂਲ ਖੋਲ੍ਹਣ ਦਾ ਨੋਟਿਸ ਲੈਂਦਿਆਂ ਐੱਸ. ਸੀ. ਕਮਿਸ਼ਨ ਪੰਜਾਬ ਦੇ ਦਫ਼ਤਰ ਕੁਝ ਲੋਕਲ ...
ਫਤਿਆਬਾਦ, 7 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਕਾਂਗਰਸ ਦੇ ਜਨ ਕਲਿਆਣ ਤੇ ਪ੍ਰਚਾਰ ਸੈੱਲ ਦੇ ਮਾਝਾ ਜ਼ੋਨ ਦੇ ਚੇਅਰਮੈਨ ਕੁਲਵੰਤ ਸਿੰਘ ਭੈਲ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹਲਕੇ ਦੇ ਲੋਕ ਆਗਾਮੀ ਵਿਧਾਨ ਚੋਣਾਂ ਵਿਚ ਹਲਕਾ ਖਡੂਰ ਸਾਹਿਬ ...
ਜੀਓਬਾਲਾਸ, 7 ਦਸੰਬਰ (ਰਜਿੰਦਰ ਸਿੰਘ ਰਾਜੂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਝਾਮਕਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿਚਲੀ ਕਾਂਗਰਸ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ 'ਚ ਅਸਫ਼ਲ ਸਾਬਤ ਹੋਈ ਹੈ | ਭਾਵੇਂ ਕਿ ...
ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਯੋਜਨਾ ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ 'ਚ ਆਯੋਜਿਤ ਸਵੈ-ਰੁਜ਼ਗਾਰ ਮੇਲੇ ਦੌਰਾਨ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵਲੋਂ ...
ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਦੇਸ਼ ਦੀ ਸੁਰੱਖਿਆ ਬਣਾਏ ਰੱਖਣ ਲਈ ਬਹਾਦਰ ਫੌਜੀ ਜਵਾਨਾਂ ਵਲੋਂ ਦਿੱਤੀਆਂ ਕੁਰਬਾਨੀਆਂ ਬੇ-ਮਿਸਾਲ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਇਆ ਨਹੀਂ ਜਾ ਸਕਦਾ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਕੁਲਵੰਤ ਸਿੰਘ ਨੇ ਜ਼ਿਲ੍ਹਾ ...
ਤਰਨ ਤਾਰਨ, 7 ਦਸੰਬਰ (ਵਿਕਾਸ ਮਰਵਾਹਾ)-ਸਿਟੀਜਨ ਕੌਂਸਲ ਤਰਨ ਤਾਰਨ ਵਲੋਂ ਸਮਾਜਿਕ ਗਤੀਵਿਧੀਆਂ ਨੂੰ ਅੱਗੇ ਤੋਰਦਿਆਂ ਸਵ. ਸ੍ਰੀਮਤੀ ਰਮੇਸ਼ ਰਾਣੀ ਪਤਨੀ ਪ੍ਰੇਮ ਸਾਗਰ ਸਿੰਗਲਾ (ਇੰਗਲੈਡ) ਦੀ ਯਾਦ 'ਚ ਦਰਜਨ ਤੋਂ ਵੱਧ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪੜ੍ਹਦੇ ...
ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਚੈਕਿੰਗ ਦੌਰਾਨ ਇਕ ਟਰੱਕ ਦੀ ਤਲਾਸ਼ੀ ਦੌਰਾਨ 2 ਵਿਅਕਤੀਆਂ ਨੂੰ ਕਾਬੂ ਕਰ ਕੇ ਟਰੱਕ ਵਿਚੋਂ 2 ਕਿਲੋ ਚੂਰਾ ਪੋਸਤ ਬਰਾਮਦ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਫ਼ੜੇ ਗਏ ਵਿਅਕਤੀਆਂ ਖਿਲਾਫ਼ ...
ਫਤਿਆਬਾਦ, 7 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਬਿੱਟੂ ਖੁਵਾਸਪੁਰ ਵਲੋਂ ਹਲਕੇ ਦੇ ਲੋਕਾਂ ਲਈ ਬਹੁਤ ਹੀ ਸ਼ਲਾਘਾਯੋਗ ਕੰਮ ਕੀਤੇ ਜਾ ਰਹੇ ਹਨ, ਜਿਸ ਦੀ ਹਰ ਪਾਸਿਓਾ ਪ੍ਰਸ਼ੰਸਾ ਹੋ ਰਹੀ ਹੈ | ਇਨ੍ਹਾਂ ...
ਖਡੂਰ ਸਾਹਿਬ, 7 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਅਨੇਕਾਂ ਸਹੂਲਤਾਂ ਸਦਕਾ ਪੰਜਾਬ ਵਿਚ ਮੁੜ 2022 'ਚ ਕਾਂਗਰਸ ਦੀ ਸਰਕਾਰ ਬਣੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਖਜਿੰਦਰ ਸਿੰਘ ...
ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)-ਪੰਜਾਬ ਰੋਡਵੇਜ਼ ਡੀਪੂ ਪੱਟੀ ਦੇ ਪਨਬੱਸ ਵਰਕਰ ਯੂਨੀਅਨ ਵਲੋਂ 'ਬਰਾਬਰ ਕੰਮ ਬਰਾਬਰ ਤਨਖਾਹ' ਸਮੇਤ ਦੂਸਰੀਆਂ ਮੰਗਾਂ ਮਨਵਾਉਣ ਲਈ ਪਨਬੱਸਾਂ ਦਾ ਚੱਕਾ ਜਾਮ ਕਰਦਿਆਂ ਡੀਪੂ ਦੇ ਗੇਟ ਅੱਗੇ ਰੋਸ ਧਰਨਾ ...
ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ ਸਮੇਤ ਤੇ ਹੋਰ ਚੋਣ ਵਾਅਦੇ ਕਰਨ ਵਾਲੀ ਕਾਂਗਰਸ ਸਰਕਾਰ ਵਿਰੁੱਧ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪੰਜਾਬ ਭਰ 'ਚ 13 ਦਸੰਬਰ ਨੂੰ ਰੇਲ ਰੋਕੋ 2 ਦਿਨਾਂ ਪੱਕੇ ਮੋਰਚੇ ...
ਤਰਨ ਤਾਰਨ, 7 ਦਸੰਬਰ (ਪਰਮਜੀਤ ਜੋਸ਼ੀ)-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਰਹਿਨੁਮਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਮਹਾਰਾਜਾ ਰਣਜੀਤ ਸਿੰਘ ਹਾਊਸ, ਹਰੀ ਸਿੰਘ ਨਲੂਆ ਹਾਊਸ ਤੇ ਬਾਬਾ ਬੰਦਾ ਸਿੰਘ ਬਹਾਦਰ ਹਾਊਸ ...
ਤਰਨ ਤਾਰਨ, 7 ਦਸੰਬਰ (ਪਰਮਜੀਤ ਜੋਸ਼ੀ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਪਿੰ੍ਰਸੀਪਲ ਮੈਡਮ ਵਲੋਂ ਬੱਚਿਆਂ ਨੂੰ ਦੱਸਿਆ ਗਿਆ ਕਿ ਗੁਰੂ ਜੀ ਨੇ ...
ਰਾਜਾਸਾਂਸੀ, 7 ਦਸੰਬਰ (ਹਰਦੀਪ ਸਿੰਘ ਖੀਵਾ)-14 ਨੂੰ ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਵਸ ਮੌਕੇ ਮੋਗਾ ਦੇ ਕਿੱਲੀ ਚਾਹਲ 'ਚ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਹਲਕਾ ਰਾਜਾਸਾਂਸੀ ...
ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਪਿਛਲੇ 75 ਸਾਲਾਂ ਤੋਂ ਆਜ਼ਾਦੀ ਤੋਂ ਬਾਅਦ ਰਵਾਇਤੀ ਪਾਰਟੀਆਂ ਵਲੋਂ ਪੂਰੇ ਦੇਸ਼ ਭਰ ਵਿਚ ਭਿ੍ਸ਼ਟਾਚਾਰ ਤੇ ਰਿਸ਼ਵਤਖੋਰੀ ਦੇ ਜਾਲ ਨੂੰ ਫੈਲਾ ਕੇ ਆਪਣੇ ਹੀ ਘਰ ਭਰੇ ਹਨ | ਦੇਸ਼ ਤੇ ਵਿਦੇਸ਼ਾਂ ਵਿਚ ਅਰਬਾਂ ਖਰਬਾਂ ਦੀ ਜਾਇਦਾਦ ...
ਫਤਿਆਬਾਦ, 7 ਦਸੰਬਰ ( ਹਰਵਿੰਦਰ ਸਿੰਘ ਧੂੰਦਾ)-ਫਤਿਆਬਾਦ ਤੋਂ ਮਹਿਜ ਦੋ ਕਿਲੋਮੀਟਰ ਦੀ ਦੂਰੀ 'ਤੇ ਪੈਂਦੇ ਹਲਕਾ ਖਡੂਰ ਸਾਹਿਬ ਦੇ ਪਿੰਡ ਖਾਨ ਰਜਾਦਾ ਜੋ ਪਿਛਲੇ ਪੰਜ ਸਾਲਾਂ ਤੋਂ ਬਿਨਾਂ ਕਿਸੇ ਪੰਚਾਇਤ ਦੇ ਸਰਪੰਚ ਤੇ ਮੈਬਰਾਂ ਤੋਂ ਸੱਖਣਾ ਰਿਹਾ, ਵਿਚ ਜੋ ਵਿਕਾਸ ਕਾਰਜ ...
ਸਰਹਾਲੀ ਕਲਾਂ, 7 ਦਸੰਬਰ (ਅਜੇ ਸਿੰਘ ਹੁੰਦਲ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੜ੍ਹਾਉਣ ਵਾਲੇ ਅਧਿਆਪਕ ਹੁਣ ਖੁਦ ਮੁੱਖ ਮੰਤਰੀ ਵਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਉਨ੍ਹਾਂ ਦੀ ਮੋਰਿੰਡਾ ਕੋਠੀ ਦਾ 9 ਦਸੰਬਰ ਨੂੰ ਘਿਰਾਓ ਕਰਨਗੇ | ਇਹ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX