ਲੁਧਿਆਣਾ, 7 ਦਸੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕ ਤੇ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਅਧਿਆਪਕ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੱਚੇ ਮੁਲਾਜ਼ਮਾਂ ਵਲੋਂ ਅੱਜ ਵੀ ਧਰਨਾ ਜਾਰੀ ਰੱਖਿਆ ਗਿਆ | ਪੀ.ਏ.ਯੂ. ਅਧਿਆਪਨ ਯੂਨੀਅਨ ਦੇ ਪ੍ਰਧਾਨ ਡਾ. ਹਰਮੀਤ ਸਿੰਘ ਕਿੰਗਰਾ ਅੱਜ ਵੀ ਮਰਨ ਵਰਤ 'ਤੇ ਰਹੇ | ਪੀ.ਏ.ਯੂ. ਤੇ ਗਡਵਾਸੂ ਦੇ ਅਧਿਆਪਕਾਂ ਅਤੇ ਪੀ.ਏ.ਯੂ. ਦੇ ਕੱਚੇ ਮੁਲਾਜ਼ਮਾਂ ਦੀ ਹਮਾਇਤ ਕਰਨ ਲਈ ਵਿਸ਼ੇਸ਼ ਤੌਰ 'ਤੇ ਪੀ.ਏ.ਯੂ. ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜ਼ਿਲ੍ਹਾ ਰਾਮ ਬਾਂਸਲ, ਜਨਰਲ ਸਕੱਤਰ ਸਤੀਸ਼ ਸੂਦ ਆਪਣੇ ਸਾਥੀਆਂ ਸਮੇਤ ਪੁੱਜੇ | ਬੈਂਕ ਮੁਲਾਜ਼ਮਾਂ ਦੀ ਜਥੇਬੰਦੀ ਵਲੋਂ ਕਾਮਰੇਡ ਨਰੇਸ਼ ਗੋੜ ਆਪਣੇ ਸਾਥੀਆਂ ਸਮੇਤ ਪੁੱਜੇ | ਪੀ. ਏ. ਯੂ. ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਸਿੰਘ ਵਾਲੀਆ ਦੀ ਅਗਵਾਈ ਵਿਚ ਮੁਲਾਜ਼ਮਾਂ ਵਲੋਂ ਅਧਿਆਪਕਾਂ ਤੇ ਮੁਲਾਜ਼ਮਾਂ ਦੇ ਹੱਕ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਵੱਖ-ਵੱਖ ਜਥੇਬੰਦੀਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਪੀ.ਏ.ਯੂ. ਤੇ ਗਡਵਾਸੂ ਦੇ ਅਧਿਆਪਕਾਂ ਅਤੇ ਪੀ.ਏ.ਯੂ. ਦੇ ਕੱਚੇ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਰਹੇਗਾ ਉਦੋਂ ਤੱਕ ਉਹ ਉਨ੍ਹਾਂ ਨੂੰ ਆਪਣੀ ਹਮਾਇਤ ਦੇਣਗੇ | ਮਰਨ ਵਰਤ 'ਤੇ ਬੈਠੇ ਪੀ.ਏ.ਯੂ. ਅਧਿਆਪਕ ਯੂਨੀਅਨ ਦੇ ਪ੍ਰਧਾਨ ਡਾ. ਕਿੰਗਰਾ ਨੇ ਕਿਹਾ ਕਿ 7ਵੇਂ ਤਨਖਾਹ ਕਮਿਸ਼ਨ ਤੇ ਯੂ.ਜੀ.ਸੀ. ਗਰੇਡ ਲਾਗੂ ਕਰਵਾਉਣ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ | ਪੀ.ਏ.ਯੂ. ਦੇ ਕੱਚੇ ਮੁਲਾਜ਼ਮਾਂ ਦੇ ਆਗੂ ਜਗਵਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪੀ.ਏ.ਯੂ. ਦੇ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ |
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹਥਿਆਰਾਂ, ਲੱਖਾਂ ਰੁਪਏ ਦਾ ਸਾਮਾਨ ਅਤੇ ਨਕਦੀ ਬਰਾਮਦ ਕੀਤੀ ਹੈ | ਇਸ ਸਬੰਧੀ ਪੁਲਿਸ ਕਮਿਸ਼ਨਰ ਗੁਰਪ੍ਰੀਤ ...
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰਿਸ਼ੀ ਨਗਰ ਸਥਿਤ ਵੂਮੈਨ ਸੈੱਲ ਦੇ ਬਾਹਰ ਅੱਜ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਪਿਓ-ਧੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਵਿਅਕਤੀਆਂ ਵਿਚ ...
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਸੁਨੇਤ 'ਚ ਸ਼ੱਕੀ ਹਾਲਤ 'ਚ ਇਕ ਨਾਬਾਲਗ ਲੜਕੀ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸੰਬੰਧੀ ਲੜਕੀ ਬਿਮਾਰ ਜੋਗਿੰਦਰ ਕੌਰ ...
ਲੁਧਿਆਣਾ, 7 ਦਸੰਬਰ (ਪੁਨੀਤ ਬਾਵਾ)-ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ (ਯੂ.ਐਫ.ਬੀ.ਯੂ.) ਦੇ ਦਿੱਤੇ ਸੱਦੇ 'ਤੇ ਯੂ.ਐਫ.ਬੀ.ਯੂ. ਲੁਧਿਆਣਾ ਵਲੋਂ ਸਟੇਟ ਬੈਂਕ ਆਫ਼ ਇੰਡੀਆ ਸਿਵਲ ਲਾਈਨਜ਼ ਫੁਹਾਰਾ ਚੌਕ ਲੁਧਿਆਣਾ ਦੇ ਸਾਹਮਣੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ...
ਲੁਧਿਆਣਾ, 7 ਦਸੰਬਰ (ਸਲੇਮਪੁਰੀ)-ਡੇਂਗੂ ਪੀੜਤ ਮਰੀਜ਼ਾਂ ਦੀ ਗਿਣਤੀ ਦੇ ਗ੍ਰਾਫ ਵਿਚ ਲਗਾਤਾਰ ਕਮੀ ਆਉਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ, ਜਦਕਿ ਅੱਜ 2 ਮਰੀਜ਼ ਹੋਰ ਸਾਹਮਣੇ ਆਏ ਹਨ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਅਤੇ ...
ਲੁਧਿਆਣਾ, 7 ਦਸੰਬਰ (ਕਵਿਤਾ ਖੁੱਲਰ)-ਹਲਕਾ ਆਤਮ ਨਗਰ ਦੇ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਅਤੇ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਵਿਸ਼ੇਸ਼ ਧਿਆਨ ਦੇ ਕੇ ਗ੍ਰਾਂਟਾਂ ਦੇ ਗੱਫ਼ੇ ਦਿੱਤੇ ਜਾ ਰਹੇ ਹਨ | ਇਹ ਪ੍ਰਗਟਾਵਾ ਹਲਕਾ ਆਤਮ ਨਗਰ ਅਧੀਨ ਪੈਂਦੇ ਵਾਰਡ ਨੰ. 34 ਵਿਖੇ 56 ...
ਲੁਧਿਆਣਾ, 7 ਦਸੰਬਰ (ਕਵਿਤਾ ਖੁੱਲਰ)-ਲੋਕ ਨਿਰਮਾਣ ਸਕੀਮ ਅਧੀਨ ਪੰਜਾਬ ਪ੍ਰਦੇਸ਼ ਕਾਂਗਰਸ ਇਕਨਾਮਿਕ ਐਂਡ ਪਾਲਿਟੀਕਲ ਪਲਾਨਿੰਗ ਸੈੱਲ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਦੱਖਣੀ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਨੇ ਵਾਰਡ ਨੰ. 31 ਵਿਖੇ ਵਾਰਡ ਇੰਚਾਰਜ ਸਰਬਜੀਤ ...
ਲੁਧਿਆਣਾ, 7 ਦਸੰਬਰ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਅਤੇ ਭਾਈ ਮੰਨਾ ਸੰਘ ਨਗਰ ਮੈਨੂਫੈਕਚਰਰ ਅਤੇ ਟਰੇਡਰ ਐਸੋਸੀਏਸ਼ਨ ਦੇ ਚੇਅਰਮੈਨ ਅਰਵਿੰਦਰ ਸਿੰਘ ਟੋਨੀ ਨੇ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਸਮਾਜ ਵਿਚ ਫੈਲੀਆਂ ਵੱਖ-ਵੱਖ ਕਿਸਮ ...
ਢੰਡਾਰੀ ਕਲਾਂ, 7 ਦਸੰਬਰ (ਪਰਮਜੀਤ ਸਿੰਘ ਮਠਾੜੂ)-ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ ਅਖਾੜਾ ਪੂਰੀ ਤਰ੍ਹਾਂ ਗਰਮ ਹੋ ਚੁੱਕਾ ਹੈ | ਰਾਜਨੀਤਕ ਦਲਾਂ ਵਲੋਂ ਐਲਾਨ ਤੇ ਐਲਾਨ ਹੋ ਰਹੇ ਹਨ, ਮਗਰ ਹਲਕਾ ਦੱਖਣੀ ਦੀ ਸਥਿਤੀ ਵਿਚ ਕੋਈ ਸੁਧਾਰ ਨਹੀਂ ਹੋ ਸਕਿਆ ...
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫੋਕਲ ਪੁਆਇੰਟ 'ਚ ਕਰੰਟ ਲੱਗਣ ਨਾਲ ਠੇਕੇ 'ਤੇ ਪਾਵਰਕਾਮ ਵਿਚ ਕੰਮ ਕਰਦੇ ਇਕ ਪ੍ਰਾਈਵੇਟ ਮੁਲਾਜ਼ਮ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਗੁਰਮੀਤ ਸਿੰਘ ਵਜੋਂ ਕੀਤੀ ਗਈ ਹੈ | ਗੁਰਮੀਤ ਸਿੰਘ ਦੇ ...
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 60 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਕਮਲ ...
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬਿਜਲੀ ਮਹਿਕਮੇ ਤੋਂ ਮਿਲੀ ਸੂਚਨਾ ਮੁਤਾਬਕ ਸ਼ਹਿਰ ਦੇ ਵੱਖ ਵੱਖ ਇਲਾਕਿਆਂ 'ਚ ਵੱਖ-ਵੱਖ ਸਮੇਂ ਬਿਜਲੀ ਬੰਦ ਰਹੇਗੀ, ਜਿਨ੍ਹਾਂ ਇਲਾਕਿਆਂ 'ਚ ਸਵੇਰੇ 9.00 ਵਜੇ ਤੋਂ ਦੁਪਹਿਰ 3.00 ਵਜੇ ਤੱਕ ਬਿਜਲੀ ਬੰਦ ਰਹੇਗੀ, ਉਨ੍ਹਾਂ ਵਿਚ ...
ਲੁਧਿਆਣਾ, 7 ਦਸੰਬਰ (ਸਲੇਮਪੁਰੀ-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਕੌਮੀ ਸਿਹਤ ਮਿਸ਼ਨ ਅਧੀਨ ਤਾਇਨਾਤ ਕੱਚੇ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕੀਤੀ ਹੋਈ ਹੈ, ਜਿਸ ਕਰਕੇ ਸਮੁੱਚੇ ਸਿਹਤ ਵਿਭਾਗ ਦਾ ਕੰਮ ਠੱਪ ਹੋਣ ਕਿਨਾਰੇ ਹੈ, ਜਦਕਿ ਇਸ ਵੇਲੇ ...
ਲੁਧਿਆਣਾ, 7 ਦਸੰਬਰ (ਕਵਿਤਾ ਖੁੱਲਰ)-ਭਾਵਾਧਸ ਦੇ ਰਾਸ਼ਟਰੀ ਸੰਚਾਲਕ ਤੇ ਮਿਊਾਸੀਪਲ ਕਰਮਚਾਰੀ ਦਲ ਦੇ ਪ੍ਰਧਾਨ ਚੌਧਰੀ ਯਸ਼ਪਾਲ ਵਲੋਂ ਪੱਤਰਕਾਰਾਂ ਨਾਲ ਗੱੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੋ ਕਿ ਸਿਰਫ਼ ਤੇ ਸਿਰਫ਼ ...
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਵਲੋਂ ਪਿੰਡ ਰਜਾਪੁਰ ਵਿਚ ...
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਆਰ.ਟੀ.ਆਈ. ਐਕਟੀਵਿਸਟ ਰੋਹਿਤ ਸੱਭਰਵਾਲ ਨੇ ਦੱਸਿਆ ਕਿ ਨਗਰ ਨਿਗਮ ਦਾ ਰਿਕਾਰਡ ਖੁਰਦ-ਬੁਰਦ ਕਰਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇ | ਅੱਜ ਇੱਥੇ ਗੱਲਬਾਤ ਕਰਦਿਆਂ ਰੋਹਿਤ ਸੱਭਰਵਾਲ ਨੇ ਕਿਹਾ ...
ਆਲਮਗੀਰ, 7 ਦਸੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਕਿਹਾ ਕਿ 14 ਦਸੰਬਰ ਦਿਨ ਐਤਵਾਰ ਨੂੰ ਮੋਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾ ਜਾਗਰੂਕਤਾ ...
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਸੰਯੁਕਤ ਪੁਲਿਸ ਕਮਿਸ਼ਨਰ ਦਿਆਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਵਲੋਂ ਜਾਰੀ ਕੀਤੇ ਗਏ ਹੁਕਮਾਂ 'ਚ ਦੱਸਿਆ ਗਿਆ ਹੈ ਕਿ ਸ਼ਹਿਰ ...
ਇਯਾਲੀ/ਥਰੀਕੇ, 7 ਦਸੰਬਰ (ਮਨਜੀਤ ਸਿੰਘ ਦੁੱਗਰੀ)-ਨੌਜਵਾਨ ਵੋਟਰਾਂ ਨੂੰ ਵੋਟਾਂ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੂਕ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਯਾਲੀ ਖੁਰਦ ਵਿਖੇ ਇਕ ਕੈਂਪ ਲਗਾਇਆ ਗਿਆ | ਜਿਸ ਦੌਰਾਨ ਚੋਣ ਰਜਿਸਟ੍ਰੇਸ਼ਨ ਅਫਸਰ 66 ਗਿੱਲ ਨਰਿੰਦਰ ...
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਖੁੱਡ ਮੁਹੱਲਾ ਵਿਚ ਅੱਜ ਦੇਰ ਰਾਤ ਦਾਜ ਮੰਗਣ 'ਤੇ ਇਕ ਲੜਕੀ ਵਲੋਂ ਵਿਆਹ ਕਰਵਾਉਣ ਤੋਂ ਹੀ ਇਨਕਾਰ ਕਰ ਦਿੱਤਾ | ਜਾਣਕਾਰੀ ਅਨੁਸਾਰ ਖੁੱਡ ਮੁਹੱਲੇ ਦੀ ਰਹਿਣ ਵਾਲੀ ਲੜਕੀ ਦਾ ਵਿਆਹ ਲੁਧਿਆਣਾ ਦੇ ਰਹਿਣ ਵਾਲੇ ਲੜਕੇ ...
ਲੁਧਿਆਣਾ, 7 ਦਸੰਬਰ (ਸਲੇਮਪੁਰੀ)-ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਕਿ੍ਟੀਕਲ ਕੇਅਰ ਮੈਡੀਸਨ ਵਿਭਾਗ ਅਤੇ ਐਨੇਸਥੀਸੀਓਲੋਜੀ ਵਿਭਾਗ ਵਲੋਂ ਡਾਕਟਰਾਂ ਦੀ ਜਥੇਬੰਦੀ ਆਈ. ਐੱਸ. ਸੀ.ਸੀ. ਐਮ. ਅਤੇ ਆਈ.ਐੱਸ.ਏ. ਲੁਧਿਆਣਾ ਸ਼ਹਿਰੀ ਸ਼ਾਖਾ ਦੇ ਸਹਿਯੋਗ ਨਾਲ ਡਾਕਟਰੀ ...
ਲੁਧਿਆਣਾ, 7 ਦਸੰਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ 65ਵਾਂ ਪ੍ਰੀ-ਨਿਰਵਾਣ ਦਿਵਸ ਸੰਸਥਾ ਦੇ ਮੁੱਖ ਸੰਚਾਲਕ ਵੀਰੇਸ਼ ਵਿਜੇ ਦਾਨਵ ਦੀ ਅਗਵਾਈ 'ਚ ਭਾਵਾਧਸ ਦੇ ਕੇਂਦਰੀ ਦਫ਼ਤਰ ਜ਼ੋਨ ਏ. ਵਿਖੇ ਮਨਾਇਆ ...
ਫੁੱਲਾਂਵਾਲ, 7 ਦਸੰਬਰ (ਮਨਜੀਤ ਸਿੰਘ ਦੁੱਗਰੀ)-ਕਾਂਗਰਸ ਦੇ ਪੌਣੇ 5 ਸਾਲ ਦੇ ਕਾਰਜਕਾਲ ਦੌਰਾਨ ਹਲਕਾ ਗਿੱਲ ਦਾ ਸਰਬਪੱਖੀ ਵਿਕਾਸ ਹੋਇਆ ਹੈ | ਸ਼ੁਰੂਆਤੀ ਦੌਰ ਦੇ 2 ਸਾਲ ਚਾਹੇ ਕੰਮ ਘੱਟ ਹੋਇਆ ਪਰ ਹੁਣ ਤਕ 90 ਪ੍ਰਤੀਸ਼ਤ ਕਾਰਜ ਮੁਕੰਮਲ ਹੋ ਚੁੱਕੇ ਹਨ | ਇਹ ਪ੍ਰਗਟਾਵਾ ਹਲਕਾ ...
ਲੁਧਿਆਣਾ, 7 ਦਸੰਬਰ (ਕਵਿਤਾ ਖੁੱਲਰ)-ਸਿਖਿਆ ਵਿਭਾਗ ਪੰਜਾਬ ਵਲੋਂ ਪੰਜਾਬੀ ਸਾਹਿਤ ਦੀ ਪ੍ਰਫੁੱਲਤਾ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਜਮਾਲਪੁਰ ਅਵਾਣਾ ਬਲਾਕ ਮਾਂਗਟ 2 ਜ਼ਿਲ੍ਹਾ ਲੁਧਿਆਣਾ ਵਿਖੇ ਬੱਚਿਆਂ ਵਲੋਂ ਹੱਥ ਲਿਖਤ ਮੈਗਜ਼ੀਨ ...
ਲੁਧਿਆਣਾ, 7 ਦਸੰਬਰ (ਕਵਿਤਾ ਖੁੱਲਰ)-ਪੰਜਾਬ ਪ੍ਰਦੇਸ਼ ਕਾਂਗਰਸ ਇਕਨਾਮਿਕ ਐਂਡ ਪੋਲੀਟੀਕਲ ਪਲਾਨਿੰਗ ਸੈੱਲ ਦੇ ਚੇਅਰਮੈਨ ਈਸ਼ਵਰਜੋਤ ਸਿੰਘ ਚੀਮਾ ਨੇ ਕਿਹਾ ਕਿ ਹਾਈਕਮਾਨ ਵਲੋਂ ਹਲਕਾ ਦੱਖਣੀ ਦੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਮੇਰੀ ਡਿਊਟੀ ਲਗਾਈ ਗਈ ਹੈ, ...
ਲੁਧਿਆਣਾ, 7 ਦਸੰਬਰ (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)-ਵਿਧਾਨ ਸਭਾ ਹਲਕਾ ਸਾਊਥ ਵਿਖੇ ਚੰਨੀ ਸਰਕਾਰ ਦੀਆਂ ਲੋਕ ਹਿੱਤ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਲਈ ਸੀਨੀਅਰ ਕਾਂਗਰਸੀ ਆਗੂ ਕਿ੍ਸਨ ਕੁਮਾਰ ਬਾਵਾ ਚੇਅਰਮੈਨ ਪੀ.ਐਸ.ਆਈ.ਡੀ.ਸੀ. ਵਲੋਂ ਕਾਂਗਰਸੀ ਵਰਕਰਾਂ ...
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੋਬਿੰਦ ਕਾਲੋਨੀ 'ਚ ਰਹਿੰਦੇ ਪ੍ਰਾਈਵੇਟ ਸੁਰੱਖਿਆ ਮੁਲਾਜ਼ਮ ਵਲੋਂ ਸ਼ੱਕੀ ਹਾਲਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ...
ਲੁਧਿਆਣਾ, 7 ਦਸੰਬਰ (ਪੁਨੀਤ ਬਾਵਾ)-ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਗੁਜਰਖਾਨ ਕੈਂਪਸ ਲੁਧਿਆਣਾ ਦੇ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਅਧੀਨ ਸਵੱਛਤਾ ਐਕਸ਼ਨ ਪਲਾਨ ਕਮੇਟੀ, ਹਰਿਆਲੀ ਪ੍ਰਬੰਧਨ ਦੀ ਅਗਵਾਈ ਹੇਠ ਕੰਪੋਸਟਿੰਗ ਯੂਨਿਟ ਸਥਾਪਿਤ ਕਰਕੇ ਕੂੜੇ ਦੇ ...
ਲੁਧਿਆਣਾ, 7 ਦਸੰਬਰ (ਸਲੇਮਪੁਰੀ)-ਭਾਈ ਰਣਧੀਰ ਸਿੰਘ ਨਗਰ ਦੇ ਨਿਵਾਸੀ ਰਾਜੂ ਗਾਵਰੀਆ ਨੇ ਫਿਰੋਜ਼ਗਾਂਧੀ ਮਾਰਕੀਟ ਦੇ ਇਕ ਦੁਕਾਨਦਾਰ ਉਪਰ ਦੋਸ਼ ਲਗਾਉਂਦਿਆਂ ਦੱਸਿਆ ਕਿ ਜਦੋਂ ਉਸ ਨੇ ਦੁਕਾਨਦਾਰ ਦੀ ਚਿਕਨ ਵਾਲੀ ਦੁਕਾਨ ਤੋਂ ਚਿਕਨ ਖਰੀਦਿਆ ਤਾਂ ਉਸ 'ਚੋਂ ਕਾਕਰੌਚ ...
ਢੰਡਾਰੀ ਕਲਾਂ, 7 ਦਸੰਬਰ (ਪਰਮਜੀਤ ਸਿੰਘ ਮਠਾੜੂ)-ਡਾ. ਭੀਮ ਰਾਓ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਦੇ ਮੌਕੇ 'ਤੇ ਪ੍ਰਮੁੱਖ ਕਾਂਗਰਸੀ ਮਹਿੰਦਰ ਸਿੰਘ ਢੰਡਾਰੀ ਦੀ ਅਗਵਾਈ ਵਿਚ ਇਲਾਕਾ ਨਿਵਾਸੀਆਂ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਬੋਲਦੇ ਢੰਡਾਰੀ ਨੇ ...
ਲੁਧਿਆਣਾ, 7 ਦਸੰਬਰ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ (ਯੂ. ਸੀ. ਪੀ. ਐਮ. ਏ.) ਦੇ ਝੰਡੇ ਹੇਠ ਐਮ. ਐਸ. ਐਮ. ਈ. ਸਨਅਤਕਾਰਾਂ ਦੇ ਇਕ ਵਫ਼ਦ ਨੇ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ...
ਲੁਧਿਆਣਾ, 7 ਦਸੰਬਰ (ਕਵਿਤਾ ਖੁੱਲਰ)-ਹਲਕਾ ਆਤਮ ਨਗਰ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਹੋਰ ਤੇਜ਼ ਕਰਦੇ ਹੋਏ ਹਲਕਾ ਆਤਮ ਨਗਰ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਨੇ ਦੂਸਰੇ ਦਿਨ ਵੀ ਵਾਰਡ ਨੰ. 34 'ਚ 95 ਲੱਖ, 13 ਹਜ਼ਾਰ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ...
ਲੁਧਿਆਣਾ, 7 ਦਸੰਬਰ (ਕਵਿਤਾ ਖੁੱਲਰ)-ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਡੰਗ ਨੇ ਕਿਹਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੇ 101ਵੇਂ ਸਥਾਪਨਾ ਦਿਵਸ ਮੌਕੇ 14 ਦਸੰਬਰ ਨੂੰ ਕਿੱਲੀ ਚਾਹਲਾਂ ਮੋਗਾ ਵਿਖੇ ਹੋ ਰਹੀ ਵਿਸ਼ਾਲ ਰੈਲੀ ਵਿਚ ਹਲਕਾ ਆਤਮ ...
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪਪੀਤਾ ਮਾਰਕੀਟ ਵਿਚ ਕੁਝ ਆੜ੍ਹਤੀਆਂ ਵਲੋਂ ਬਿਜਲੀ ਚੋਰੀ ਕਰਨ ਦੇ ਮਾਮਲੇ ਨੂੰ ਲੈ ਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਨੇ ਪੁਲਿਸ ਪਾਸ ਸ਼ਿਕਾਇਤ ਭੇਜ ਕੇ ਅਪਰਾਧਿਕ ਮਾਮਲਾ ਦਰਜ ਕਰਨ ਲਈ ਕਿਹਾ ਹੈ | ਇਸ ਸਬੰਧੀ ...
ਲੁਧਿਆਣਾ, 7 ਦਸੰਬਰ (ਸਲੇਮਪੁਰੀ)-ਮੰਗਾਂ ਨੂੰ ਲੈ ਕੇ ਸੂਬੇ ਦੇ ਐੱਸ.ਸੀ./ਬੀ.ਸੀ. ਮੁਲਾਜ਼ਮਾਂ ਵਲੋਂ ਵੀ ਸੰਘਰਸ਼ ਸ਼ੁਰੂ ਕੀਤਾ ਗਿਆ ਹੈ | ਅਨੁਸੂਚਿਤ ਜਾਤੀਆਂ/ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਅਤੇ ਲੋਕ ਏਕਤਾ ਫਰੰਟ ਦੇ ਸੂਬਾਈ ਕਨਵੀਨਰ ਅਵਤਾਰ ਸਿੰਘ ਕੈਂਥ ਨੇ ਦੱਸਿਆ ...
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੁੰਦਨਪੁਰੀ 'ਚ ਨਸ਼ੇ ਦੀ ਹਾਲਤ ਵਿਚ ਹੰਗਾਮਾ ਕਰ ਰਹੇ ਪੁਲਿਸ ਮੁਲਾਜ਼ਮ ਨੂੰ ਲੋਕਾਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਹੈ | ਜਾਣਕਾਰੀ ਅਨੁਸਾਰ ਪਿਛਲੇ ਕੁਝ ਸਮੇਂ ਤੋਂ ਨਿਊ ਕੁੰਦਨਪੁਰੀ ਚੌਕ ਵਿਚ ਕੁਝ ਨੌਜਵਾਨ ...
ਇਯਾਲੀ/ਥਰੀਕੇ, 7 ਦਸੰਬਰ (ਮਨਜੀਤ ਸਿੰਘ ਦੁੱਗਰੀ)-ਸਿੱਧਵਾਂ ਨਹਿਰ ਸਥਿਤ ਪਿੰਡ ਸਿੰਘਪੁਰਾ ਵਿਖੇ ਐਸ.ਸੀ. ਡਿਪਾਰਟਮੈਂਟ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਦਿਹਾਤੀ ਵਲੋਂ ਚੇਅਰਮੈਨ ਕਰਤਿੰਦਰਪਾਲ ਸਿੰਘ ਦੀ ਅਗਵਾਈ ਹੇਠ ਭਾਰਤ ਰਤਨ ਤੇ ਸੰਵਿਧਾਨ ਦੇ ਨਿਰਮਾਤਾ ਡਾ. ...
ਲੁਧਿਆਣਾ, 7 ਦਸੰਬਰ (ਪੁਨੀਤ ਬਾਵਾ)-ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਾਰਡ ਨੰਬਰ 44 ਅਰਬਨ ਅਸਟੇਟ ਦੁੱਗਰੀ ਫੇਸ 1 'ਚ ਪ੍ਰਧਾਨ ਹਰਪਾਲ ਸਿੰਘ ਕੋਹਲੀ ਦੀ ਅਗਵਾਈ 'ਚ ਵਾਰਡ ਵਾਸੀਆਂ ਨਾਲ ਬੂਥ ਕਮੇਟੀ ਦੀ ਮੀਟਿੰਗ ਕੀਤੀ ਅਤੇ ਬੂਥ ਕਮੇਟੀ ...
ਹੰਬੜਾਂ, 7 ਦਸੰਬਰ (ਮੇਜਰ ਹੰਬੜਾਂ)-ਲੁਧਿਆਣਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਕੋਟਲੀ ਦੇ ਨੈਸ਼ਨਲ ਸ਼ੂਟਰ ਸਰਪੰਚ ਮਨਮੋਹਨ ਸਿੰਘ ਗਿੱਲ ਦੇ ਹੋਣਹਾਰ ਸਪੁੱਤਰ ਰਾਜਵੀਰ ਸਿੰਘ ਗਿੱਲ ਵਲੋਂ ਜਿੱਥੇ ਇਸੇ ਸਾਲ ਪੇਰੂ ਅਮਰੀਕਾ ਵਿਖੇ ਹੋਏ ਨੈਸ਼ਨਲ ਸ਼ੂਟਿੰਗ ...
ਆਲਮਗੀਰ, 7 ਦਸੰਬਰ (ਜਰਨੈਲ ਸਿੰਘ ਪੱਟੀ)-ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਕਿਸੇ ਵੀ ਪਾਰਟੀ ਦੀ ਚੁਣੀ ਹੋਈ ਸਰਕਾਰ ਦਾ ਮੁੱਢਲਾ ਫਰਜ ਬਣਦਾ ਹੈ, ਪ੍ਰੰਤੂ ਮੌਜੂਦਾ ਸਮੇਂ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਪੰਜਾਬੀਆਂ ਨੂੰ ਮੁਫ਼ਤ ਸਹੂਲਤਾਂ ਦੇਣ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX