ਹੁਸ਼ਿਆਰਪੁਰ, 7 ਦਸੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇੱਥੇ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਲਈ 4 ਗਾਰੰਟੀਆਂ ਦਾ ਐਲਾਨ ਕੀਤਾ | ਉਨ੍ਹਾਂ ਵਾਅਦਾ ਕੀਤਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਅਨੁਸੂਚਿਤ ਜਾਤੀ ਪਰਿਵਾਰਾਂ ਦੇ ਹਰੇਕ ਬੱਚੇ ਨੂੰ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ, ਜਿਹੜੇ ਨੌਜਵਾਨ ਇੰਜੀਨੀਅਰਿੰਗ, ਮੈਡੀਕਲ ਜਾਂ ਹੋਰ ਕੋਈ ਕਿੱਤਾਮੁਖੀ ਕੋਰਸ ਕਰਨਾ ਚਾਹੁੰਣਗੇ, ਉਨ੍ਹਾਂ ਨੂੰ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ, ਵਿਦੇਸ਼ ਜਾ ਕੇ ਪੜ੍ਹਾਈ ਕਰਨ ਵਾਲੇ ਨੌਜਵਾਨਾਂ ਦਾ ਸਾਰਾ ਖਰਚਾ ਸਰਕਾਰ ਦੇਵੇਗੀ, ਪਰਿਵਾਰ ਦੇ ਬਿਮਾਰ ਮੈਂਬਰ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ | ਇਸ ਤੋਂ ਇਲਾਵਾ ਉਨ੍ਹਾਂ 18 ਸਾਲ ਜਾਂ ਉਸ ਤੋਂ ਉੱਪਰ ਉਮਰ ਦੀਆਂ ਔਰਤਾਂ ਦੇ ਖਾਤੇ 'ਚ ਹਰ ਮਹੀਨੇ 1 ਹਜ਼ਾਰ ਰੁਪਏ ਪਾਉਣ ਦੀ ਗਾਰੰਟੀ ਦੁਹਰਾਈ | ਅੱਜ ਇੱਥੇ ਇਕ ਪੈਲਸ 'ਚ ਐਸ.ਸੀ. ਭਾਈਚਾਰੇ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਜਿਹੜੇ ਵਾਅਦੇ ਪੰਜਾਬ 'ਚ ਕਰ ਰਹੇ ਹਨ, ਉਹ ਸਾਰੇ ਦਿੱਲੀ 'ਚ ਪੂਰੇ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਸ.ਸੀ. ਭਾਈਚਾਰੇ ਨਾਲ ਸੰਬੰਧਿਤ ਹਨ, ਪਰ ਉਹ ਕੇਵਲ ਵੋਟਾਂ ਦੀ ਰਾਜਨੀਤੀ ਕਰ ਰਹੇ ਹਨ | ਉਨ੍ਹਾਂ ਆਖਿਆ ਕਿ ਉਹ ਭਾਵੇਂ ਐਸ.ਸੀ. ਨਹੀਂ, ਪਰ ਉਨ੍ਹਾਂ ਦੇ ਆਪਣੇ ਹਨ ਤੇ ਵੱਡਾ ਭਰਾ ਬਣ ਕੇ ਹਮੇਸ਼ਾਂ ਉਨ੍ਹਾਂ ਦੀ ਮਦਦ ਕਰਨਗੇ | ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਇਕ ਵਾਰ 'ਆਪ' ਨੂੰ ਪੰਜਾਬ 'ਚ ਸਰਕਾਰ ਬਣਾਉਣ ਦਾ ਮੌਕਾ ਮਿਲਦਾ ਹੈ ਤਾਂ ਲੋਕ ਬਾਕੀ ਸਾਰੀਆਂ ਪਾਰਟੀਆਂ ਨੂੰ ਭੁੱਲ ਜਾਣਗੇ | ਕੇਜਰੀਵਾਲ ਨੇ ਕਿਹਾ ਕਿ 75 ਸਾਲ ਸਾਰੀਆਂ ਪਾਰਟੀਆਂ ਨੇ ਐਸ.ਸੀ. ਭਾਈਚਾਰੇ ਦਾ ਇਸਤੇਮਾਲ ਕੀਤਾ ਅਤੇ ਜਾਣਬੁੱਝ ਕੇ ਉਨ੍ਹਾਂ ਨੂੰ ਪੱਛੜਾ ਰੱਖਿਆ | ਉਨ੍ਹਾਂ ਕਿਹਾ ਕਿ ਨੇਤਾਵਾਂ ਨੇ ਸਰਕਾਰੀ ਸਹੂਲਤਾਂ ਦਾ ਬੇੜਾ ਗਰਕ ਕਰ ਦਿੱਤਾ ਹੈ ਤਾਂ ਕਿ ਦਲਿਤਾਂ ਦੇ ਬੱਚੇ ਅੱਗੇ ਨਾ ਵਧ ਸਕਣ |
ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲਾਂ 'ਚ ਅਧਿਆਪਕ ਨਹੀਂ ਹਨ ਜਦਕਿ ਦਿੱਲੀ 'ਚ ਪਿਛਲੇ 7 ਸਾਲਾਂ 'ਚ ਸਰਕਾਰੀ ਸਕੂਲਾਂ ਨੂੰ ਇੰਨਾ ਸ਼ਾਨਦਾਰ ਬਣਾ ਦਿੱਤਾ ਗਿਆ ਹੈ ਕਿ ਨਿੱਜੀ ਸਕੂਲਾਂ ਤੋਂ ਵਿਦਿਆਰਥੀ ਸਰਕਾਰੀ ਸਕੂਲਾਂ 'ਚ ਤਬਦੀਲ ਹੋ ਰਹੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਚੰਗੀ ਸਿੱਖਿਆ ਚਾਹੁੰਦੇ ਹਨ ਤਾਂ ਸਰਕਾਰ ਬਦਲ ਦੇਣ | ਉਨ੍ਹਾਂ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰ ਰਹੇ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਗੈਸਟ ਫੈਕਲਟੀ ਲੈਕਚਰਾਰਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ | ਇਸ ਤੋਂ ਪਹਿਲਾਂ ਭਗਵੰਤ ਮਾਨ ਤੇ ਹਰਪਾਲ ਸਿੰਘ ਚੀਮਾ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਜਰਨੈਲ ਸਿੰਘ, ਕੁੰਵਰਵਿਜੇ ਪ੍ਰਤਾਪ ਸਿੰਘ, ਰਾਘਵ ਚੱਢਾ, ਡਾ: ਰਵਜੋਤ ਸਿੰਘ, ਜਸਵੀਰ ਸਿੰਘ ਰਾਜਾ, ਹਰਮਿੰਦਰ ਸਿੰਘ ਸੰਧੂ ਚੱਬੇਵਾਲ, ਬ੍ਰਹਮ ਸ਼ੰਕਰ ਜਿੰਪਾ ਹੁਸ਼ਿਆਰਪੁਰ, ਜਸਪਾਲ ਚੇਚੀ ਆਦਿ ਹਾਜ਼ਰ ਸਨ |
ਅੰਮਿ੍ਤਸਰ, 7 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਵਸਨੀਕ ਨੂੰ ਹਥਿਆਰਬੰਦ ਵਿਅਕਤੀਆਂ ਵਲੋਂ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਜ਼ਿਲ੍ਹਾ ਕਸ਼ਮੋਰ ਦਾ ਨਿਵਾਸੀ ਪ੍ਰਦੀਪ ਚੰਦਰ ਪੁੱਤਰ ਗਿਰਧਾਰੀ ਮੱਲ ਆਪਣੇ ...
ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਵੇਰੇ ਅਚਨਚੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਡ ਦਾ ਦੌਰਾ ਕੀਤਾ | ਸਾਰੇ ਸਕੂਲ ਦਾ ਜਾਇਜ਼ਾ ਲੈਣ ਅਤੇ ਬੱਚਿਆਂ ਨੂੰ ਮਿਲਣ ਉਪਰੰਤ ਉਨ੍ਹਾਂ ਪਿ੍ੰਸੀਪਲ, ...
ਸੰਗਰੂਰ, 7 ਦਸੰਬਰ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਡੇਰਾ ਸਿਰਸਾ ਕੋਲ ਵੋਟਾਂ ਮੰਗਣ ਲਈ ਨਹੀਂ ਜਾਵੇਗਾ | ਉਹ ਅੱਜ ਸੁਨਾਮ ਵਿਖੇ ...
ਸ੍ਰੀ ਮੁਕਤਸਰ ਸਾਹਿਬ, 7 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਹਰਾਜ ਦਾ ਕਿਸਾਨ ਨੈਬ ਸਿੰਘ (87) ਸ਼ੁਰੂ ਤੋਂ ਹੀ ਕਿਸਾਨੀ ਅੰਦੋਲਨ ਨਾਲ ਜੁੜਿਆ ਹੋਇਆ ਸੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਇਕਾਈ ਪਿੰਡ ਹਰਾਜ ਦਾ ...
ਭਦੌੜ, 7 ਦਸੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਬੀਤੀ ਰਾਤ ਕਸਬਾ ਭਦੌੜ ਵਿਖੇ ਭਾਈ ਵਲੋਂ ਆਪਣੀ ਪਤਨੀ ਨਾਲ ਮਿਲ ਕੇ ਆਪਣੇ ਛੋਟੇ ਭਾਈ ਦਾ ਕਤਲ ਕਰ ਦਿੱਤਾ ਗਿਆ | ਥਾਣਾ ਮੁਖੀ ਇੰਸ: ਰਮਨਦੀਪ ਸਿੰਘ ਨੇ ਦੱਸਿਆ ਮਿ੍ਤਕ ਦੇ ਪਿਤਾ ਮੇਜਰ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਪੱਤੀ ...
ਅੰਮਿ੍ਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੀ ਨਵੀਂ ਬਣੀ ਅੰਤਿ੍ੰਗ ਕਮੇਟੀ ਦੀ ਅੱਜ ਇਥੇ ਨਵ ਨਿਯੁਕਤ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਵਿਚ ਹੋਈ ਪਲੇਠੀ ਤੇ ਹੰਗਾਮੀ ਇਕੱਤਰਤਾ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ...
ਸੰਗਰੂਰ, ਭਵਾਨੀਗੜ੍ਹ, 7 ਦਸੰਬਰ (ਅਮਨਦੀਪ ਸਿੰਘ ਬਿੱਟਾ, ਰਣਧੀਰ ਸਿੰਘ ਫੱਗੂਵਾਲਾ)-ਜ਼ਿਲ੍ਹੇ ਦੀ ਤਹਿਸੀਲ ਭਵਾਨੀਗੜ੍ਹ ਦੀ ਸੁਨਾਮ ਰੋਡ ਨਜ਼ਦੀਕ ਫੱਗੂਵਾਲਾ ਕੈਂਚੀਆਂ ਵਿਖੇ ਇਕ ਨੌਜਵਾਨ ਜੋੜੇ ਨੂੰ ਸੜਕ 'ਤੇ ਤੜਫਦੇ ਦੇਖਿਆ ਗਿਆ ਤਾਂ ਪਲਾਂ ਵਿਚ ਹੀ ਭੀੜ ਇਕੱਠੀ ਹੋ ਗਈ ...
ਚੰਡੀਗੜ੍ਹ, 7 ਦਸੰਬਰ (ਐਨ.ਐਸ. ਪਰਵਾਨਾ)- ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਉਹ ਹਲਕਾ ਲਹਿਰਾਗਾਗਾ ਤੋਂ ਕਾਂਗਰਸ ਟਿਕਟ 'ਤੇ ਵਿਧਾਨ ਸਭਾ ਦੀ ਚੋਣ ਲੜਨ ਦੀ ਇੱਛੁਕ ਹੈ | ਮੈਂ ਇਸ ਸਬੰਧ ਵਿਚ ਹੁਣੇ ਜਿਹੇ ਕਾਂਗਰਸ ਪ੍ਰਧਾਨ ...
ਚੰਡੀਗੜ੍ਹ, 7 ਦਸੰਬਰ (ਬਿ੍ਜੇਂਦਰ ਗੌੜ)- ਬੇਅਦਬੀ ਦੇ ਜਿਸ ਮਾਮਲੇ ਵਿਚ ਡੇਰਾ ਸਿਰਸਾ ਮੁਖੀ ਤੋਂ ਪੰਜਾਬ ਪੁਲਿਸ ਦੀ ਐਸ.ਆਈ.ਟੀ. ਨੇ ਪੁੱਛਗਿੱਛ ਕੀਤੀ ਸੀ ਉਸ ਵਿਚ ਗਵਾਹ ਵਜੋਂ ਜਿਸ ਵਿਅਕਤੀ ਨੂੰ ਸੰਮਨ ਕੀਤਾ ਗਿਆ ਸੀ ਉਸ ਦੀ ਪਟੀਸ਼ਨ ਵਿਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ...
ਐੱਸ. ਏ. ਐੱਸ. ਨਗਰ, 7 ਦਸੰਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਹਾੜੇ ਮੌਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਨਾਭਾ ਰੋਡ ਪਟਿਆਲਾ ਸਥਿਤ ਹਰਪਾਲ ਟਿਵਾਣਾ ਆਡੀਟੋਰੀਅਮ ਵਿਖੇ 13 ਦਸੰਬਰ ਨੂੰ ਸਵੇਰੇ 11 ਵਜੇ ਤੋਂ ਲੈ ਕੇ 2 ਵਜੇ ਤੱਕ ...
ਚੰਡੀਗੜ੍ਹ, 7 ਦਸੰਬਰ (ਬਿ੍ਜੇਂਦਰ ਗੌੜ)-ਸੂਬੇ ਦੀਆਂ ਏਜੰਸੀਆਂ ਦੇ ਨਵੇਂ ਨਸ਼ੇ ਦੇ ਵਪਾਰ ਨਾਲ ਜੁੜੇ ਤਸਕਰਾਂ 'ਤੇ ਨੱਥ ਪਾਉਣ ਦੇ ਯਤਨਾਂ ਵਿਚਾਲੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਤਿੰਨ ਸਾਲ ਪੁਰਾਣੀ ਅਪੀਲ ਵਿਚ ਫ਼ੈਸਲਾ ਦਿੰਦਿਆਂ 2 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ | ...
ਅਟਾਰੀ, 7 ਦਸੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)- ਯੂ.ਕੇ. ਦੀ ਡਿਪਟੀ ਹਾਈ ਕਮਿਸ਼ਨਰ ਕਾਰੋਲਾਈਨ ਰੋਵਰ ਨੇ ਅੱਜ ਅਟਾਰੀ-ਵਾਹਗਾ ਸਰਹੱਦ 'ਤੇ ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਸੀਮਾ ਸੁਰੱਖਿਆ ਬਲ ਤੇ ਪਾਕਿਸਤਾਨ ਰੇਂਜਰਜ਼ ਵਿਚਕਾਰ ਝੰਡਾ ਉਤਾਰਨ ਦੀ ...
ਲੁਧਿਆਣਾ, 7 ਦਸੰਬਰ (ਸਲੇਮਪੁਰੀ)-ਇਸ ਵੇਲੇ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਵਿਚ ਤਾਇਨਾਤ ਮੁਲਾਜ਼ਮ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਚਲ ਰਹੇ ਹਨ, ਜਿਸ ਕਰਕੇ ਸੂਬੇ ਦੇ ਵਿਕਾਸ ਕਾਰਜ ਜੋ ਪਿਛਲੇ ਦੋ ਮਹੀਨਿਆਂ ਤੋਂ ਸ਼ੁਰੂ ਹੋਏ ਸਨ, ਦੀ ਚਾਲ ਠੰਢੀ ਪੈ ਗਈ ਹੈ ਕਿਉਂਕਿ ...
ਚੰਡੀਗੜ੍ਹ, 7 ਦਸੰਬਰ (ਬਿ੍ਜੇਂਦਰ ਗੌੜ)- ਇਕ ਕੈਦੀ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰ ਦੋਸ਼ ਲਾਏ ਹਨ ਕਿ ਜੇਲ੍ਹ ਵਿਚ ਉਸ ਨੂੰ ਪੁਲਿਸ ਅਫ਼ਸਰ ਜ਼ਮੀਨ 'ਤੇ ਥੁੱਕ ਕੇ ਚੱਟਣ ਨੂੰ ਕਹਿੰਦੇ ਹਨ ਅਤੇ ਮਨ੍ਹਾਂ ਕਰਨ 'ਤੇ ਜ਼ਬਰਦਸਤੀ ਚਟਵਾਉਂਦੇ ਹਨ | ਉਸ ਦੇ ਕੱਪੜੇ ਉਤਾਰ ਕੇ ...
ਲੁਧਿਆਣਾ, 7 ਦਸੰਬਰ (ਕਵਿਤਾ ਖੁਲਰ)-ਨਿਰਧਾਰਿਤ ਰਾਗਾਂ 'ਚ ਗੁਰਬਾਣੀ ਕੀਰਤਨ ਦੀਆਂ ਛਹਿਬਰਾਂ ਲਾਉਣ ਵਾਲਾ 30ਵਾਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੇਰ ਰਾਤ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ ਰੇਖ ਹੇਠ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ...
ਲੁਧਿਆਣਾ, 7 ਦਸੰਬਰ (ਪੁਨੀਤ ਬਾਵਾ)-ਪੰਜਾਬ ਦੀ ਆਬੋ-ਹਵਾ ਅਕਤੂਬਰ ਮਹੀਨੇ ਮੁਕਾਬਲੇ ਨਵੰਬਰ ਵਿਚ ਕਾਫੀ ਖ਼ਰਾਬ ਹੋ ਗਈ ਹੈ | ਅਕਤੂਬਰ ਮਹੀਨੇ ਵਿਚ ਵੱਧ ਤੋਂ ਵੱਧ ਹਵਾ ਗੁਣਵੱਤਾ 143 ਸੂਚਕ ਅੰਕ ਸੀ, ਜਦਕਿ ਇਹ ਹਵਾ ਗੁਣਵੱਤਾ ਨਵੰਬਰ ਮਹੀਨੇ ਵਿਚ 229 ਸੂਚਕ ਅੰਕ ਤੱਕ ਪੁੱਜ ਗਈ ਹੈ ...
ਚੰਡੀਗੜ੍ਹ, 7 ਦਸੰਬਰ (ਬਿ੍ਜੇਂਦਰ ਗੌੜ)-ਭਾਜਪਾ ਦੇਸ਼ ਦੀ ਇਕਲੌਤੀ ਪਾਰਟੀ ਹੈ ਜੋ ਪੰਜਾਬ ਦੇ ਵਿਕਾਸ ਲਈ ਵਿਸਤਿ੍ਤ ਰੂਪ-ਰੇਖਾ ਤਿਆਰ ਕਰਕੇ ਚੋਣ ਮੈਦਾਨ 'ਚ ਉਤਰੇਗੀ ਅਤੇ ਇਸ ਨੂੰ ਆਪਣੇ ਚੋਣ ਮਨੋਰਥ ਪੱਤਰ ਵਿਚ ਸ਼ਾਮਿਲ ਕਰੇਗੀ | ਪੰਜਾਬ ਨੂੰ ਨਸ਼ਾ ਮੁਕਤ, ਭਿ੍ਸ਼ਟਾਚਾਰ ...
ਅੰਮਿ੍ਤਸਰ, 7 ਦਸੰਬਰ (ਰੇਸ਼ਮ ਸਿੰਘ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ, ਹੋਟਲ ਤੇ ਟਰਾਂਸਪੋਰਟ ਕਾਰੋਬਾਰੀ ਚਰਨਜੀਤ ਸਿੰਘ ਚੱਢਾ (86) ਜੋ ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ, ਨਮਿਤ ਅੰਤਿਮ ਅਰਦਾਸ ਤੇ ਵੈਰਾਗਮਈ ਕੀਰਤਨ ਸਮਾਰੋਹ ਇਥੇ ਗੁਰਦੁਆਰਾ ...
ਹੁਸ਼ਿਆਰਪੁਰ, 7 ਦਸੰਬਰ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਸੋਨਾਲੀਕਾ ਗਰੁੱਪ ਦੇ ਚੇਅਰਮੈਨ ਐਲ.ਡੀ. ਮਿੱਤਲ ਦੀ ਪਤਨੀ ਰਾਜ ਰਾਣੀ ਮਿੱਤਲ ਦੇ ਦਿਹਾਂਤ 'ਤੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਉਨ੍ਹਾਂ ਦੇ ਗ੍ਰਹਿ ਹੁਸ਼ਿਆਰਪੁਰ ਵਿਖੇ ਮਿੱਤਲ ਪਰਿਵਾਰ ...
ਫ਼ਾਜ਼ਿਲਕਾ, 7 ਦਸੰਬਰ (ਦਵਿੰਦਰ ਪਾਲ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਫ਼ਾਜ਼ਿਲਕਾ ਆਮਦ ਮੌਕੇ ਕਾਂਗਰਸ ਤੇ ਯੂਥ ਕਾਂਗਰਸ ਦੇ ਆਗੂਆਂ, ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ, ਸਰਪੰਚਾਂ, ਪੰਚਾਂ, ਕੌਂਸਲਰ ਅਤੇ ਹੋਰ ਅਹੁਦੇਦਾਰਾਂ ਵਲੋਂ ਵੋਟਰ ਦੀ ਕਦਰ ਵਧਾਉਣ ...
ਕੇਵਲ ਸਿੰਗਲਾ ਮੂਣਕ, 7 ਦਸੰਬਰ - ਸੂਬੇ ਦੇ ਕਿਸਾਨਾਂ ਨੇ ਡੀ.ਏ.ਪੀ. ਖਾਦ ਦੀ ਘਾਟ ਦੇ ਚੱਲਦੇ ਭਾਵੇਂ ਕਣਕ ਦੀ ਬਿਜਾਈ ਮੁਕੰਮਲ ਕਰ ਲਈ ਹੈ ਪਰ ਹੁਣ ਕਿਸਾਨਾਂ ਨੂੰ ਯੂਰੀਆ ਖਾਦ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਯੂਰੀਆ ਖਾਦ ਦੀ ਘਾਟ ਦਾ ਕਾਰਨ ਭਾਵੇਂ ਕੌਮਾਂਤਰੀ ...
ਮੋਗਾ, 7 ਦਸੰਬਰ (ਸੁਰਿੰਦਰਪਾਲ ਸਿੰਘ)-ਉੱਘੀ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਗੋ ਗਲੋਬਲ ਕੰਸਲਟੈਂਟਸ ਮੋਗਾ ਜੋ ਕਿ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਪਿਛਲੇ ਕਈ ਸਾਲਾਂ ਤੋਂ ਇਮੀਗ੍ਰੇਸ਼ਨ ਖੇਤਰ ਵਿਚ ਆਪਣੀਆਂ ਵਧੀਆ ...
ਮੋਗਾ, 7 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਡਰੋਲੀ ਭਾਈ ਦੇ ਗੁਰਦੁਆਰਾ ਸਿਮਰਨ ਸਰ ਸਾਹਿਬ ਪਾਤਸ਼ਾਹੀ ਛੇਵੀਂ, ਸੱਤਵੀਂ, ਨੌਵੀਂ ਵਿਖੇ ਸੰਤ ਬਾਬਾ ਚਰਨ ਸਿੰਘ ਬੀੜ ਸਾਹਿਬ ਕਾਰ ਸੇਵਾ ਵਾਲੇ ਯਾਦਗਾਰੀ ਮਹਾਨ ਸ਼ਹੀਦੀ ਸਮਾਗਮ ਹੋਇਆ | ...
ਐੱਸ. ਏ. ਐੱਸ. ਨਗਰ, 7 ਦਸੰਬਰ (ਕੇ. ਐੱਸ. ਰਾਣਾ) - ਸੁਖਪਾਲ ਸਿੰਘ ਖਹਿਰਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਮੁਹਾਲੀ ਦੀ ਅਦਾਲਤ ਨੇ ਖਹਿਰਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ | ਜਾਣਕਾਰੀ ਅਨੁਸਾਰ ਡਰੱਗ ਤਸਕਰੀ, ਪਾਸਪੋਰਟ ਗੜਬੜੀ ਅਤੇ ਮਨੀ ਲਾਂਡਰਿੰਗ ਮਾਮਲੇ 'ਚ ਈ. ...
ਐੱਸ. ਏ. ਐੱਸ. ਨਗਰ, 7 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10 ਅਤੇ 11 ਨਵੰਬਰ ਨੂੰ ਕਰਵਾਈ ਗਈ ਮੈਟਿ੍ਕੁਲੇਸ਼ਨ ਪੱਧਰੀ ਪੰਜਾਬੀ ਵਿਸ਼ੇ ਦੀ ਪ੍ਰੀਖਿਆ ਦਾ ਨਤੀਜਾ 9 ਦਸੰਬਰ ਨੂੰ ਐਲਾਨਿਆ ਜਾਵੇਗਾ | ਇਸ ਸਬੰਧੀ ਕੰਟਰੋਲਰ ਪ੍ਰੀਖਿਆਵਾਂ ਜੇ. ...
ਚੰਡੀਗੜ੍ਹ, 7 ਦਸੰਬਰ (ਵਿਕਰਮਜੀਤ ਸਿੰਘ ਮਾਨ)- ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਆਗੂ ਅਵਤਾਰ ਸਿੰਘ ਪੰਨੂ ਦੇ ਕਰੀਬੀ ਰਿਸ਼ਤੇਦਾਰ ਨੂੰ ਪੰਜਾਬ ਜੈਨਕੋ ਦਾ ਚੇਅਰਮੈਨ ਲਾਉਣ ਦੇ ਮਾਮਲੇ 'ਚ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਭਾਵੇਂ ...
ਜਲੰਧਰ, 7 ਦਸੰਬਰ (ਰਣਜੀਤ ਸਿੰਘ ਸੋਢੀ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਕੀਤੇ ਜਾ ਰਹੇ ਐਲਾਨ ਕਈ ਵਾਰ ਸਚਾਈ ਤੋਂ ਕੋਹਾਂ ਦੂਰ ਜਾਪਦੇ ਹਨ | ਪਿਛਲੇ ਦਿਨੀਂ ਮੁੱਖ ਮੰਤਰੀ ਨੇ ਹਿੰਦੂ ਭਾਈਚਾਰੇ ਦੀਆਂ ਵੋਟਾਂ ਲੈਣ ਲਈ ਭਗਵਾਨ ਪਰਸ਼ੂ ...
ਚੰਡੀਗੜ੍ਹ, 7 ਦਸੰਬਰ (ਅਜੀਤ ਬਿਊਰੋ)-ਕੋਵਿਡ ਵੈਕਸੀਨ ਦੀ ਦੂਸਰੀ ਖ਼ੁਰਾਕ ਲੈਣ ਉਪਰੰਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲੋਕਾਂ ਨੂੰ ਕੋਵਿਡ ਦੇ ਨਵੇਂ ਰੂਪ ਓਮੀਕਰੋਨ ਤੋਂ ਹੋਣ ਵਾਲੇ ਸੰਭਾਵੀ ਇਨਫੈਕਸ਼ਨ ਤੋਂ ਆਪਣੇ ਆਪ ਨੂੰ ਬਚਾਉਣ ਲਈ ਕਿਸੇ ਵੀ ਕਿਸਮ ਦੀ ...
ਚੰਡੀਗੜ੍ਹ, 7 ਦਸੰਬਰ (ਅਜੀਤ ਬਿਊਰੋ)- ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵਲੋਂ ਅੱਜ ਸੂਬੇ ਦੇ ਸਰਕਾਰੀ ਸਕੂਲਾਂ ਵਿਚ 275 ਨਵੇਂ ਕਮਰਿਆਂ ਦੀ ਉਸਾਰੀ ਲਈ 8.25 ਕਰੋੜ ਰੁਪਏ ਜਾਰੀ ਕੀਤੇ ਗਏ | ਅੱਜ ਇੱਥੇ ਜਾਰੀ ਪੈੱ੍ਰਸ ਬਿਆਨ ਵਿਚ ਸਿੱਖਿਆ ਮੰਤਰੀ ਨੇ ਦੱਸਿਆ ਕਿ ਨਾਬਾਰਡ ...
ਐੱਸ. ਏ. ਟੈੱਸ. ਨਗਰ, 7 ਦਸੰਬਰ (ਕੇ. ਐੱਸ. ਰਾਣਾ)-ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੇ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਅੱਜ ਪੂਰੇ ਪੰਜਾਬ ਅੰਦਰ ਦੁਪਹਿਰ 12 ਵਜੇ ਤੋਂ ਲੈ ਕੇ 2 ...
ਚੰਡੀਗੜ੍ਹ, 7 ਦਸੰਬਰ (ਅਜੀਤ ਬਿਉਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਐਸ.ਓ.ਆਈ. ਦੇ ਸਰਪ੍ਰਸਤ ਭੀਮ ਸਿੰਘ ਵੜੈਚ ਅਤੇ ਪ੍ਰਧਾਨ ਅਰਸ਼ਦੀਪ ਸਿੰਘ ਰੋਬਿਨ ਬਰਾੜ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX