ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਾਂ ਵਲੋਂ ਦੂਸਰੇ ਦਿਨ ਵੀ ਆਈ.ਬੀ. ਮੰਡਲ ਜਵਾਹਰਕੇ ਅੱਗੇ ਧਰਨਾ ਜਾਰੀ ਰੱਖਿਆ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਤੇ ਵਿਭਾਗ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਤੋਂ ਕੰਨੀਂ ਕਤਰਾ ਰਿਹਾ ਹੈ, ਜਿਸ ਕਰ ਕੇ ਮੁਲਾਜ਼ਮਾਂ 'ਚ ਰੋਸ ਫ਼ੈਲਿਆ ਹੋਇਆ ਹੈ | ਸੰਬੋਧਨ ਕਰਦਿਆਂ ਇੰਜੀਨਅਰ ਰਾਕੇਸ਼ ਅਰੋੜਾ ਤੇ ਸੌਰਵ ਸਿੰਗਲਾ ਨੇ ਦੱਸਿਆ ਕਿ ਜੂਨੀਅਰ ਇੰਜੀਨੀਅਰਾਂ ਨੂੰ ਪਹਿਲਾਂ 4800 ਗ੍ਰੇਡ ਪੇਅ ਦੇ ਹਿਸਾਬ ਨਾਲ ਤਨਖ਼ਾਹ ਮਿਲਦੀ ਸੀ ਪਰ 6ਵੇਂ ਤਨਖ਼ਾਹ ਕਮਿਸ਼ਨ 'ਚ ਉਨ੍ਹਾਂ ਨੂੰ 3800 ਗ੍ਰੇਡ ਪੇਅ 'ਚ ਤਨਖ਼ਾਹ ਤੈਅ ਕਰ ਦਿੱਤੀ ਗਈ ਹੈ | ਇਸ ਦੇ ਨਾਲ ਹੀ ਹਰ ਜੇ.ਈ./ਏ.ਈ. ਨੂੰ 30 ਲੀਟਰ ਪੈਟਰੋਲ ਕੰਮ 'ਤੇ ਜਾਣ ਲਈ ਮਿਲਦਾ ਸੀ, ਉਹ ਵੀ ਕੱਟ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ 2011 'ਚ ਸੰਘਰਸ਼ ਤੋਂ ਬਾਅਦ ਜੂਨੀਅਰ ਇੰਜੀਨੀਅਰਾਂ ਨੂੰ 10, 20 ਅਤੇ 25 ਸਾਲਾਂ ਏ.ਸੀ.ਪੀ. ਦੇ ਤਹਿਤ 10 ਸਾਲਾਂ ਉਪਰੰਤ ਉਪ ਮੰਡਲ ਇੰਜੀਨੀਅਰ ਦੇ ਸਕੇਲ ਨਾਲ ਸਹਾਇਕ ਇੰਜੀਨੀਅਰ ਦਾ ਅਹੁਦਾ ਮਿਲ ਜਾਂਦਾ ਸੀ, ਵੀ ਇਸ ਪੇਅ ਕਮਿਸ਼ਨ ਵਿਚ ਖ਼ਤਮ ਕਰ ਦਿੱਤਾ ਗਿਆ ਹੈ | ਬੁਲਾਰਿਆਂ ਅਨੁਸਾਰ ਜਥੇਬੰਦੀ ਵਲੋਂ 2 ਦਸੰਬਰ ਤੋਂ ਮੋਹਾਲੀ ਵਿਖੇ ਭੁੱਖ ਹੜਤਾਲ ਜਾਰੀ ਰੱਖੀ ਹੋਈ ਹੈ | ਉਨ੍ਹਾਂ ਐਲਾਨ ਕੀਤਾ ਕਿ ਮੰਗਾਂ ਮੰਨਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਕਾਂਗਰਸ ਨੂੰ ਵਿਧਾਨ ਸਭਾ ਚੋਣਾਂ 'ਚ ਵਾਅਦੇ ਤੋਂ ਮੁੱਕਰਨ ਦਾ ਖਮਿਆਜ਼ਾ ਭੁਗਤਣਾ ਪਵੇਗਾ | ਇਸ ਮੌਕੇ ਇੰਜ: ਸੁਖਬੀਰ ਸਿੰਘ ਸਿੱਧੂ, ਨਗਿੰਦਰ ਸ਼ਰਮਾ, ਵੇਦ ਪ੍ਰਕਾਸ਼, ਰਾਮਪਾਲ, ਮਨਜੀਤ ਸਿੰਘ, ਚੈਰੀ ਜਿੰਦਲ, ਰਜਨੀਸ਼ ਗਰਗ, ਸਵਰਨ ਸਿੰਘ, ਮੋਹਿਤ ਕਾਂਸਲ, ਹਰਮਨਪੀ੍ਰਤ ਸਿੰਘ, ਚਿਤਰੇਸ਼ ਕੁਮਾਰ, ਗੁਰਦੀਪ ਸਿੰਘ, ਗੁਰਮੀਤ ਗਰੋਵਰ, ਅਮਨ ਕੁਮਾਰ, ਲਵਪ੍ਰੀਤ ਸਿੰਘ, ਰੁਪਿੰਦਰ ਕੁਮਾਰ, ਜਤਿੰਦਰ ਕੁਮਾਰ, ਪ੍ਰਦੀਪ ਕੁਮਾਰ ਆਦਿ ਹਾਜ਼ਰ ਸਨ |
ਮਾਨਸਾ, 7 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਵਲੋਂ ਐਕਸੀਅਨ ਸੀਵਰੇਜ ਬੋਰਡ ਮਾਨਸਾ ਦੇ ਦਫ਼ਤਰ ਅੱਗੇ ਸੁਖਚੈਨ ਸਿੰਘ ਬਠਿੰਡਾ ਦੀ ਪ੍ਰਧਾਨਗੀ ਹੇਠ ਧਰਨਾ ਲਗਾਇਆ ਗਿਆ | ਬੁਲਾਰਿਆਂ ਨੇ ਮੰਗ ਕੀਤੀ ਕਿ ਕਰਮਚਾਰੀਆਂ ਨੂੰ ਤਨਖਾਹ ਹਰ ...
ਮਾਨਸਾ, 7 ਦਸੰਬਰ (ਵਿ. ਪ੍ਰਤੀ.)-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮਾਨਸਾ ਸ਼ਿਲਪਾ ਨੇ ਦੱਸਿਆ ਕਿ 11 ਦਸੰਬਰ ਨੂੰ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ | ਉਨ੍ਹਾਂ ਵਕੀਲਾਂ, ਸਰਪੰਚਾਂ, ਨੰਬਰਦਾਰਾਂ, ਬੈਂਕ ...
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਡਾ. ਹਰਜਿੰਦਰ ਸਿੰਘ ਨੇ ਸਿਵਲ ਸਰਜਨ ਮਾਨਸਾ ਵਜੋਂ ਅਹੁਦਾ ਸੰਭਾਲਿਆ ਹੈ | ਉਹ ਇਸ ਤੋਂ ਪਹਿਲਾਂ ਡਿਪਟੀ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਤਾਇਨਾਤ ਸਨ | ਅਹੁਦਾ ਸੰਭਾਲਣ ਉਪਰੰਤ ...
ਗੁਰਿੰਦਰ ਸਿੰਘ ਔਲਖ
ਭੀਖੀ, 7 ਦਸੰਬਰ- ਇੱਥੋਂ ਥੋੜ੍ਹੀ ਹੀ ਦੂਰੀ 'ਤੇ ਮਾਨਸਾ-ਪਟਿਆਲਾ ਮੁੱਖ ਮਾਰਗ 'ਤੇ ਸਥਿਤ ਪਿੰਡ ਹਮੀਰਗੜ੍ਹ ਢੈਪਈ 'ਚ ਅਜੇ ਕਈ ਵਿਕਾਸ ਕਾਰਜ ਹੋਣੇ ਰਹਿੰਦੇ ਹਨ, ਜੋ ਸਰਕਾਰ ਤੇ ਪ੍ਰਸ਼ਾਸਨ ਕੋਲੋਂ ਫ਼ੌਰੀ ਧਿਆਨ ਦੇਣ ਦੀ ਮੰਗ ਕਰਦਾ ਹੈ | ਪਿੰਡ ਦੀ ਦਾਣਾ ...
ਮਾਨਸਾ, 7 ਦਸੰਬਰ (ਵਿ.ਪ੍ਰਤੀ.)-ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਨੇ ਫ਼ੈਸਲਾ ਕੀਤਾ ਹੈ ਕਿ ਮੰਗਾਂ ਨਾ ਮੰਨਣ ਦੇ ਰੋਸ 'ਚ ਯੂਨੀਅਨ ਵਲੋਂ 10 ਦਸੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮਾਨਸਾ ਫੇਰੀ ਮੌਕੇ ਤਿੱਖਾ ਵਿਰੋਧ ਕੀਤਾ ਜਾਵੇਗਾ | ...
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਐੱਮ.ਐੱਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨ ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ 'ਤੇ ਰੋਸ ਧਰਨਿਆਂ 'ਚ ਡਟੇ ਰਹੇ | ਸਥਾਨਕ ਰੇਲਵੇ ਪਾਰਕਿੰਗ 'ਚ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸਾਰੀਆਂ ਮੰਗਾਂ ਮੰਨਣ ਤੋਂ ...
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਕੌਮੀ ਸਿਹਤ ਮਿਸ਼ਨ ਤਹਿਤ ਸੇਵਾਵਾਂ ਨਿਭਾਅ ਰਹੇ ਕਰਮਚਾਰੀਆਂ ਨੇ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਸੰਘਰਸ਼ ਦੇ ਚੱਲਦਿਆਂ ਵੱਖ ਵੱਖ ਥਾਵਾਂ 'ਤੇ ਪੰਜਾਬ ਸਰਕਾਰ ਖ਼ਿਲਾਫ਼ 'ਪੋਲ ਖੋਲ੍ਹ' ਪਰਚੇ ਵੰਡ ਕੇ ਸਰਕਾਰ ਖ਼ਿਲਾਫ਼ ਰੋਸ ...
ਬੁਢਲਾਡਾ, 7 ਦਸੰਬਰ (ਸਵਰਨ ਸਿੰਘ ਰਾਹੀ)-ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਨੂਮ ਲੈ ਕੇ ਪਿਛਲੇ 20 ਦਿਨਾਂ ਤੋਂ ਹੜਤਾਲ ਤੇ ਚਲੇ ਆ ਰਹੇ ਐਨ. ਐਚ. ਐਮ. ਕਰਮਚਾਰੀਆਂ ਨੇ ਅੱਜ ਪੰਜਾਬ ਸਰਕਾਰ ਦੇ ਵਾਅਦਿਆਂ ਦੇ ਭੰਡੀ ਪ੍ਰਚਾਰ ਸਬੰਧੀ ਸ਼ਹਿਰ ਤੇ ਬੱਸ ਸਟੈਂਡ 'ਚ ਪਰਚੇ ਵੰਡ ...
ਸਰਦੂਲਗੜ੍ਹ, 7 ਦਸੰਬਰ ( ਪ੍ਰਕਾਸ਼ ਸਿੰਘ ਜ਼ੈਲਦਾਰ/ਜੀ.ਐਮ.ਅਰੋੜਾ)-ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸੌਰਵ ਭਾਰਦਵਾਜ ਨੇ ਸਥਾਨਕ ਸ਼ਹਿਰ ਵਿਖੇ ਹਲਕਾ ਸਰਦੂਲਗੜ੍ਹ ਦੇ ਵਪਾਰੀਆਂ ਨਾਲ ਇਕੱਤਰਤਾ ਕੀਤੀ ਗਈ | ਵਪਾਰ ਦੀਆਂ ਵੱਖ-ਵੱਖ ...
ਜੋਗਾ, 7 ਦਸੰਬਰ (ਘੜੈਲੀ)-ਸੀਨੀਅਰ ਕਾਂਗਰਸੀ ਆਗੂ ਹਰਭਜਨ ਸਿੰਘ ਰੱਲਾ ਨੂੰ ਲਗਾਤਾਰ ਦੂਸਰੀ ਵਾਰ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਮਾਨਸਾ ਦਾ ਸਰਬਸੰਮਤੀ ਨਾਲ ਚੇਅਰਮੇਨ ਚੁਣੇ ਜਾਣ ਦਾ ਉਨਾਂ ਦੇ ਸਮਰਥਕਾਂ ਅਤੇ ਪਿੰਡ ਵਾਸੀਆਂ ਨੇ ਭਰਵਾਂ ਸਵਾਗਤ ਕੀਤਾ ਹੈ | ਗੱਲਬਾਤ ...
ਮਾਨਸਾ, 7 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਪੱਲੇਦਾਰਾਂ ਨੇ ਮੰਗਾਂ ਨਾ ਮੰਨਣ ਦੇ ਰੋਸ 'ਚ ਅੱਜ ਕੰਮ ਬੰਦ ਕਰ ਕੇ ਪ੍ਰਦਰਸ਼ਨ ਕੀਤਾ | ਪੱਲੇਦਾਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਇੱਕਮੁੱਠਤਾ ਪ੍ਰਗਟ ਕਰਦਿਆਂ ਮੰਗ ਕੀਤੀ ਕਿ ਕਾਂਗਰਸ ਪਾਰਟੀ 2016 'ਚ ਉਨ੍ਹਾਂ ਨਾਲ ਕੀਤੇ ...
ਮਾਨਸਾ, 7 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਰੱਖਿਆ ਸੇਵਾਵਾਂ ਦਫ਼ਤਰ ਵਲੋਂ 'ਆਰਮਡ ਫੋਰਸਿਜ਼ ਝੰਡਾ ਦਿਵਸ' ਮਨਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਮਹਿੰਦਰਪਾਲ ਤੇ ਹੋਰਾਂ ਨੇ ਵਿਭਾਗ ਵਲੋਂ ਪ੍ਰਕਾਸ਼ਿਤ 'ਰਣਯੋਧੇ' ਕਿਤਾਬਚਾ ਵੀ ਜਾਰੀ ਕੀਤਾ | ਉਨ੍ਹਾਂ ਕਿਹਾ ...
ਬੁਢਲਾਡਾ, 7 ਦਸੰਬਰ (ਸਵਰਨ ਸਿੰਘ ਰਾਹੀ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਸਬੰਧੀ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਦੀਆਂ ਸੰਗਤਾਂ ਵਲੋਂ ਬਾਬਾ ਅਮਰੀਕ ਸਿੰਘ ਕਾਰ ਸੇਵਾ ਪਟਿਆਲਾ ਵਾਲਿਆਂ ਦੀ ਸਰਪ੍ਰਸਤੀ ਹੇਠ ਮਨਾਏ ...
ਭੀਖੀ, 7 ਦਸੰਬਰ (ਨਿ. ਪ. ਪ.)-ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਬੱਚਿਆਂ ਦੁਆਰਾ ਸ਼ਬਦ ਕੀਰਤਨ ਕੀਤਾ ਗਿਆ | ਇਸ ਤੋਂ ਇਲਾਵਾ ਪ੍ਰਾਇਮਰੀ ਵਿੰਗ ਦੇ ਬੱਚਿਆਂ ਨੂੰ ਇਤਿਹਾਸਕ ਗੁਰਦੁਆਰਾ ਸਾਹਿਬ ...
ਬਰੇਟਾ, 7 ਦਸੰਬਰ (ਪਾਲ ਸਿੰਘ ਮੰਡੇਰ)- ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਪਿੰਡ ਕਿਸ਼ਨਗੜ੍ਹ ਦੇ ਨੀਲਾ ਕਾਰਡ ਧਾਰਕਾਂ ਨੇ ਪਿਛਲੇ 5 ਮਹੀਨਿਆਂ ਦੀ ਕਣਕ ਨਾ ਮਿਲਣ ਕਰ ਕੇ ਸਥਾਨਕ ਫੂਡ ਸਪਲਾਈ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ | ਕਿਸਾਨ ਆਗੂ ਚਰਨਜੀਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX