ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  about 1 hour ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 1 hour ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 2 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 3 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 3 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 3 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 4 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 5 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 6 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 6 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 7 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 7 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 7 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 7 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 7 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 8 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 8 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 28 ਪੋਹ ਸੰਮਤ 553

ਪਹਿਲਾ ਸਫ਼ਾ

ਸੁਰੱਖਿਆ 'ਚ ਕੁਤਾਹੀ ਦਾ ਮਾਮਲਾ

ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਾਲੀ ਟੀਮ ਕਰੇਗੀ ਪੜਤਾਲ

* ਕੇਂਦਰ ਅਤੇ ਪੰਜਾਬ ਸਰਕਾਰ ਦੀ ਜਾਂਚ 'ਤੇ ਲਗਾਈ ਰੋਕ * ਕੇਂਦਰ ਸਰਕਾਰ ਦੀ ਕਾਰਵਾਈ 'ਤੇ ਚੁੱਕੇ ਸਵਾਲ

ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 10 ਜਨਵਰੀ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ 'ਚ ਹੋਈ ਕੁਤਾਹੀ ਦੇ ਮਾਮਲੇ ਦੀ ਪੜਤਾਲ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਾਲੀ ਕਮੇਟੀ ਕਰੇਗੀ। ਚੀਫ਼ ਜਸਟਿਸ ਐੱਨ.ਵੀ. ਰਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਉਕਤ ਆਦੇਸ਼ ਦੇਣ ਦੇ ਨਾਲ ਹੀ ਪਹਿਲਾਂ ਤੋਂ ਮਾਮਲੇ ਦੀ ਜਾਂਚ ਕਰ ਰਹੀਆਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਪੜਤਾਲੀਆ ਕਮੇਟੀਆਂ ਦੇ ਜਾਂਚ ਕਰਨ 'ਤੇ ਰੋਕ ਲਗਾ ਦਿੱਤੀ ਹੈ। ਸਰਬਉੱਚ ਅਦਾਲਤ ਵਲੋਂ ਗਠਿਤ ਕਮੇਟੀ ਦੀ ਅਗਵਾਈ ਸੁਪਰੀਮ ਕੋਰਟ ਦੇ ਇਕ ਸੇਵਾਮੁਕਤ ਜੱਜ ਵਲੋਂ ਕੀਤੀ ਜਾਵੇਗੀ। ਜਦਕਿ ਇਸ ਦੇ ਮੈਂਬਰਾਂ 'ਚ ਚੰਡੀਗੜ੍ਹ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ, ਰਾਸ਼ਟਰੀ ਪੜਤਾਲੀਆ ਏਜੰਸੀ (ਐੱਨ.ਆਈ.ਏ.) ਦੇ ਇੰਸਪੈਕਟਰ ਜਨਰਲ, ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਜਿਸਟਰਾਰ ਜਨਰਲ ਅਤੇ ਪੰਜਾਬ ਤੋਂ ਕੋਈ ਇਕ ਹੋਰ ਅਧਿਕਾਰੀ ਜੋ ਵਧੀਕ ਡੀ.ਜੀ.ਪੀ. (ਸੁਰੱਖਿਆ) ਹੋ ਸਕਦਾ ਹੈ।
ਚੀਫ਼ ਜਸਟਿਸ ਐੱਨ.ਵੀ. ਰਮੰਨਾ, ਜਸਟਿਸ ਸੂਰਯਾਕਾਂਤ ਅਤੇ ਹਿਮਾ ਕੋਹਲੀ ਦੇ ਬੈਂਚ ਨੇ ਉੱਚ ਪੱਧਰੀ ਕਮੇਟੀ ਦਾ ਗਠਨ ਕਰਨ ਦੇ ਨਾਲ-ਨਾਲ ਕੇਂਦਰ ਸਰਕਾਰ ਦੀ ਕਾਰਵਾਈ 'ਤੇ ਵੀ ਸਵਾਲ ਉਠਾਏ। ਸੁਣਵਾਈ ਦੌਰਾਨ ਸਰਬਉੱਚ ਅਦਾਲਤ ਨੇ ਕੇਂਦਰ ਸਰਕਾਰ ਨੂੰ ਸਵਾਲੀਆ ਘੇਰੇ 'ਚ ਲੈਂਦਿਆਂ ਕਿਹਾ ਕਿ ਜੇਕਰ ਕੇਂਦਰ ਪਹਿਲਾਂ ਤੋਂ ਹੀ ਕਾਰਨ ਦੱਸੋ ਨੋਟਿਸ 'ਚ ਸਭ ਕੁਝ ਮੰਨ ਰਿਹਾ ਹੈ ਤਾਂ ਅਦਾਲਤ 'ਚ ਆਉਣ ਦਾ ਕੀ ਮਤਲਬ ਹੈ? ਅਦਾਲਤ ਨੇ ਸਖ਼ਤ ਲਹਿਜ਼ੇ 'ਚ ਪੁੱਛਦਿਆਂ ਸਾਰਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਕਰਨ ਤੋਂ ਮਨ੍ਹਾਂ ਕੀਤਾ ਸੀ ਪਰ ਕੇਂਦਰ ਇਕ ਪਾਸੇ ਐੱਸ.ਐੱਸ.ਪੀ. ਨੂੰ ਨੋਟਿਸ ਭੇਜ ਰਿਹਾ ਹੈ ਅਤੇ ਨਾਲ ਹੀ ਉਸ ਨੂੰ ਦੋਸ਼ੀ ਵੀ ਕਰਾਰ ਦੇ ਰਿਹਾ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਇਕ ਪਾਸੇ ਕਮੇਟੀ ਦਾ ਗਠਨ ਕਰਕੇ ਇਹ ਪੁੱਛਿਆ ਜਾ ਰਿਹਾ ਹੈ ਕਿ ਕੀ ਐੱਸ.ਪੀ.ਜੀ. ਦੀ ਧਾਰਾ ਦੀ ਉਲੰਘਣਾ ਹੋਈ ਹੈ। ਫਿਰ ਸੂਬੇ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਦੋਸ਼ੀ ਕਿਉਂ ਠਹਿਰਾਇਆ ਜਾ ਰਿਹਾ ਹੈ। ਅਦਾਲਤ ਨੇ ਕੇਂਦਰ ਸਰਕਾਰ ਵਲੋਂ ਕੀਤੀ ਕਾਰਵਾਈ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਅਨੁਸ਼ਾਸਨਾਤਮਿਕ ਅਤੇ ਸਜ਼ਾ ਸੰਬੰਧੀ ਕਾਰਵਾਈ ਦੀ ਸ਼ੁਰੂਆਤ ਕਰ ਚੁੱਕੀ ਹੈ ਤਾਂ ਅਦਾਲਤ ਤੋਂ ਕਿਹੋ ਜਿਹਾ ਆਦੇਸ਼ ਚਾਹੁੰਦੀ ਹੈ?
ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਹੋਏ ਆਹਮੋ-ਸਾਹਮਣੇ
ਸੁਣਵਾਈ ਦੌਰਾਨ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੇ ਆਪੋ-ਆਪਣਾ ਪੱਖ ਰੱਖਦਿਆਂ ਇਕ-ਦੂਜੇ ਨੂੰ ਜ਼ਿੰਮੇਵਾਰ ਠਹਿਰਾਇਆ, ਜਿੱਥੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਇਸ ਨੂੰ ਪੂਰੀ ਤਰ੍ਹਾਂ ਖੁਫ਼ੀਆ ਨਾਕਾਮੀ ਕਰਾਰ ਦਿੱਤਾ, ਉੱਥੇ ਪੰਜਾਬ ਸਰਕਾਰ ਨੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਨਿਰਪੱਖ ਸੁਣਵਾਈ ਦਾ ਮੌਕਾ ਨਹੀਂ ਮਿਲਿਆ। ਕੇਂਦਰ ਦੀ ਨੁਮਾਇੰਦਗੀ ਕਰਦਿਆਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਪੂਰੀ ਘਟਨਾ ਨੂੰ ਐੱਸ.ਪੀ.ਜੀ. ਕਾਨੂੰਨ ਦੀ ਉਲੰਘਣਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਪੁਲਿਸ ਦੇ ਡੀ.ਜੀ.ਪੀ. ਨੂੰ ਪ੍ਰਧਾਨ ਮੰਤਰੀ ਦੇ ਕਾਫਲੇ ਦੀ ਜਾਣਕਾਰੀ ਦੇਣੀ ਸੀ। ਮਹਿਤਾ ਨੇ ਪੁਲਿਸ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਇਹ ਬਹੁਤ ਗੰਭੀਰ ਹੈ ਕਿ ਰਾਜ ਸਰਕਾਰ ਆਪਣੇ ਲਾਪ੍ਰਵਾਹ ਅਧਿਕਾਰੀਆਂ ਨੂੰ ਬਚਾ ਰਹੀ ਹੈ। ਮਹਿਤਾ ਨੇ ਇਹ ਵੀ ਕਿਹਾ ਕਿ ਕਾਰਨ ਦੱਸੋ ਨੋਟਿਸ ਬਲੂ ਬੁੱਕ ਦੇ ਆਧਾਰ 'ਤੇ ਦਿੱਤਾ ਗਿਆ ਹੈ, ਜਿਸ ਮੁਤਾਬਿਕ ਡੀ.ਜੀ.ਪੀ. ਨੂੰ ਨੇਮਾਂ ਦੀ ਪਾਲਣਾ ਕਰਨੀ ਚਾਹੀਦੀ ਸੀ।
ਸਾਡੇ ਅਧਿਕਾਰੀਆਂ 'ਤੇ ਇਲਜ਼ਾਮ ਨਾ ਲਾਏ ਕੇਂਦਰ
ਪੰਜਾਬ ਸਰਕਾਰ ਦੀ ਪੈਰਵੀ ਕਰ ਰਹੇ ਐਡਵੋਕੇਟ ਜਨਰਲ ਤੇ ਸੀਨੀਅਰ ਵਕੀਲ ਡੀ.ਐੱਸ.ਪਟਵਾਲੀਆ ਨੇ ਕਿਹਾ ਕਿ ਰਾਜ ਦੇ ਅਧਿਕਾਰੀਆਂ ਨੂੰ 7 ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ ਪਰ ਉਨ੍ਹਾਂ ਨੂੰ ਸੁਣਵਾਈ ਦਾ ਮੌਕਾ ਨਹੀਂ ਦਿੱਤਾ ਗਿਆ। ਪਟਵਾਲੀਆ ਨੇ ਸੁਪਰੀਮ ਕੋਰਟ ਵਲੋਂ ਗਠਿਤ ਕਮੇਟੀ ਦਾ ਸਹਿਯੋਗ ਕਰਨ ਦਾ ਦਾਅਵਾ ਕਰਦਿਆਂ ਕੇਂਦਰ ਵਲੋਂ ਗਠਿਤ ਕਮੇਟੀ ਪ੍ਰਤੀ ਇਕ ਵਾਰ ਫਿਰ ਬੇਭਰੋਸਗੀ ਪ੍ਰਗਟਾਉਂਦਿਆਂ ਕਿਹਾ ਕਿ ਕੇਂਦਰੀ ਏਜੰਸੀ ਦੇ ਸਾਹਮਣੇ ਨਿਰਪੱਖ ਸੁਣਵਾਈ ਨਹੀਂ ਹੋ ਸਕੇਗੀ। ਇਸ ਲਈ ਅਦਾਲਤ ਸੁਤੰਤਰ ਕਮੇਟੀ ਦਾ ਗਠਨ ਕਰੇ ਤਾਂ ਜੋ ਨਿਰਪੱਖ ਸੁਣਵਾਈ ਯਕੀਨੀ ਬਣਾਈ ਜਾ ਸਕੇ।

ਦੇਸ਼ ਭਰ 'ਚ ਕੋਰੋਨਾ ਵੈਕਸੀਨ ਦੀ ਇਹਤਿਆਤੀ ਖ਼ੁਰਾਕ ਲੱਗਣੀ ਸ਼ੁਰੂ

* 24 ਘੰਟਿਆਂ 'ਚ ਆਏ 1 ਲੱਖ 80 ਹਜ਼ਾਰ ਨਵੇਂ ਮਾਮਲੇ * ਫਿਲਹਾਲ 5 ਤੋਂ 10 ਫੀਸਦੀ ਮਰੀਜ਼ਾਂ ਨੂੰ ਹੀ ਹਸਪਤਾਲ ਦੀ ਲੋੜ, ਪਰ ਸਥਿਤੀ ਬਦਲ ਸਕਦੀ ਹੈ-ਕੇਂਦਰ

ਨਵੀਂ ਦਿੱਲੀ, 10 ਜਨਵਰੀ (ਉਪਮਾ ਡਾਗਾ ਪਾਰਥ)-ਕੋਰੋਨਾ ਦੇ ਵਧ ਰਹੇ ਮਾਮਲਿਆਂ ਦਰਮਿਆਨ ਸਰਕਾਰ ਵਲੋਂ ਦੇਸ਼ ਭਰ 'ਚ ਸੋਮਵਾਰ ਤੋਂ ਸਿਹਤ ਮੁਲਾਜ਼ਮਾਂ ਅਤੇ ਪਹਿਲੀ ਸਫ਼ 'ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਲਈ ਕੋਵਿਡ ਬੂਸਟਰ ਖੁਰਾਕ (ਇਹਤਿਆਤੀ ਖ਼ੁਰਾਕ) ਸ਼ੁਰੂ ਕਰ ਦਿੱਤੀ ਗਈ ਹੈ। ਲਗਾਤਾਰ ਚੌਥੇ ਦਿਨ 1 ਲੱਖ ਤੋਂ ਵੱਧ ਰੋਜ਼ਾਨਾ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ 'ਚ ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ, 80 ਹਜ਼ਾਰ ਤੱਕ ਪਹੁੰਚ ਗਈ ਜਦਕਿ 146 ਲੋਕਾਂ ਦੀ ਮੌਤ ਹੋਈ ਹੈ। ਹਾਲਾਂਕਿ ਇਸ ਦੌਰਾਨ ਰਾਹਤ ਵਾਲੀ ਗੱਲ ਇਹ ਹੈ ਕਿ ਫਿਲਹਾਲ ਸਰਗਰਮ ਮਾਮਲਿਆਂ ਦੇ 5 ਤੋਂ 10 ਫ਼ੀਸਦੀ ਮਾਮਲਿਆਂ 'ਚ ਹੀ ਮਰੀਜ਼ਾਂ ਨੂੰ ਹਸਪਤਾਲ 'ਚ ਭਰਤੀ ਕਰਵਾਉਣ ਦੀ ਲੋੜ ਪੈ ਰਹੀ ਹੈ। ਕੇਂਦਰ ਸਰਕਾਰ ਨੇ ਨਾਲ ਹੀ ਸੁਚੇਤ ਰਹਿਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਹਾਲਾਤ 'ਚ ਤੇਜ਼ੀ ਨਾਲ ਬਦਲਾਅ ਵੀ ਹੋ ਸਕਦਾ ਹੈ।
5.75 ਕਰੋੜ ਨੂੰ ਲੱਗੇਗੀ ਬੂਸਟਰ ਖ਼ੁਰਾਕ
ਕੇਂਦਰ ਸਰਕਾਰ ਵਲੋਂ ਸੋਮਵਾਰ ਨੂੰ ਸਿਹਤ ਮੁਲਾਜ਼ਮਾਂ ਅਤੇ ਫਰੰਟਲਾਈਨ ਮੁਲਾਜ਼ਮਾਂ ਲਈ ਬੂਸਟਰ ਖੁਰਾਕ ਸ਼ੁਰੂ ਕਰ ਦਿੱਤੀ ਗਈ ਹੈ। ਬੂਸਟਰ ਖੁਰਾਕ ਦਾ ਐਲਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਸੰਬਰ ਦੇ ਅਖੀਰ 'ਚ ਅਚਨਚੇਤ ਕੀਤੇ ਰਾਸ਼ਟਰ ਦੇ ਨਾਂਅ ਸੰਬੋਧਨ 'ਚ ਕੀਤਾ ਸੀ। ਅੰਕੜਿਆਂ ਮੁਤਾਬਿਕ ਦੇਸ਼ ਦੇ 5.75 ਕਰੋੜ ਲੋਕਾਂ ਨੂੰ ਕੋਰੋਨਾ ਦੀ ਬੂਸਟਰ ਖੁਰਾਕ ਦਿੱਤੀ ਜਾਵੇਗੀ, ਜਿਨ੍ਹਾਂ 'ਚ ਇਕ ਕਰੋੜ ਸਿਹਤ ਮੁਲਾਜ਼ਮ, ਦੋ ਕਰੋੜ ਫਰੰਟਲਾਈਨ ਵਰਕਰ ਅਤੇ 60 ਤੋਂ ਵੱਧ ਉਮਰ ਦੇ 2.75 ਕਰੋੜ ਬਜ਼ੁਰਗ ਸ਼ਾਮਿਲ ਹਨ। ਸਿਹਤ ਮੰਤਰਾਲੇ ਮੁਤਾਬਿਕ ਬੂਸਟਕ ਖੁਰਾਕ ਲਈ ਰਜਿਸਟ੍ਰੇਸ਼ਨ ਕਰਵਾਉਣ ਦੀ ਲੋੜ ਨਹੀਂ ਹੋਵੇਗੀ ਅਤੇ ਪਾਤਰ ਵਿਅਕਤੀ ਸਿੱਧੇ ਹੀ ਟੀਕਾਕਰਨ ਕੇਂਦਰ 'ਚ ਜਾ ਕੇ ਟੀਕਾ ਲਗਵਾ ਸਕਦਾ ਹੈ। ਹਾਲਾਂਕਿ ਪਾਤਰ ਵਿਅਕਤੀ ਨੂੰ ਕੋਵਿਡ ਟੀਕੇ ਦੀ ਦੂਜੀ ਖੁਰਾਕ ਲੈਣ ਤੋਂ 9 ਮਹੀਨੇ ਬਾਅਦ ਹੀ ਬੂਸਟਰ ਖੁਰਾਕ ਦਿੱਤੀ ਜਾਵੇਗੀ।
ਮਾਮਲਿਆਂ 'ਚ 12.5 ਫ਼ੀਸਦੀ ਦਾ ਵਾਧਾ
ਕੋਰੋਨਾ ਮਾਮਲਿਆਂ 'ਚ ਲਗਾਤਾਰ ਆ ਰਹੇ ਉਛਾਲ ਦਰਮਿਆਨ ਸੋਮਵਾਰ ਨੂੰ ਨਵੇਂ ਮਾਮਲਿਆਂ 'ਚ 12.5 ਫ਼ੀਸਦੀ ਦੀ ਇਜ਼ਾਫ਼ਾ ਦਰਜ ਕੀਤਾ ਗਿਆ। ਸਿਹਤ ਮੰਤਰਾਲੇ ਮੁਤਾਬਿਕ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 1,79,723 ਨਵੇਂ ਮਾਮਲੇ ਦਰਜ ਕੀਤੇ ਗਏ ਜਦਕਿ ਸਰਗਰਮ ਮਾਮਲਿਆਂ ਦੀ ਗਿਣਤੀ 7 ਲੱਖ ਤੋਂ ਪਾਰ ਹੋ ਗਈ ਹੈ। ਕੋਰੋਨਾ ਦੇ ਨਾਲ ਚਿੰਤਾ ਦਾ ਵੱਡਾ ਕਾਰਨ ਬਣੇ ਓਮੀਕਰੋਨ ਦੇ ਮਾਮਲਿਆਂ 'ਚ ਵੀ ਪਿਛਲੇ 24 ਘੰਟਿਆਂ 'ਚ ਓਮੀਕਰੋਨ ਦੇ 410 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ 'ਚ ਓਮੀਕਰੋਨ ਦੇ ਕੁਲ ਮਾਮਲਿਆਂ ਦੀ ਗਿਣਤੀ 4000 ਪਾਰ ਕਰ ਚੁੱਕੀ ਹੈ ਜਦਕਿ 1552 ਲੋਕ ਠੀਕ ਹੋ ਚੁੱਕੇ ਹਨ। ਇਨ੍ਹਾਂ 'ਚ ਸਭ ਤੋਂ ਵੱਧ ਮਾਮਲੇ (1216) ਮਹਾਰਾਸ਼ਟਰ 'ਚ ਦਰਜ ਕੀਤੇ ਗਏ ਹਨ।
ਫਿਲਹਾਲ ਘੱਟ ਲੋਕਾਂ ਨੂੰ ਕਰਵਾਉਣਾ ਪੈ ਰਿਹਾ ਹੈ ਹਸਪਤਾਲ 'ਚ ਭਰਤੀ-ਕੇਂਦਰ
ਕੇਂਦਰ ਸਰਕਾਰ ਨੇ ਕੋਰੋਨਾ ਦੇ ਹਾਲਾਤ 'ਤੇ ਰਾਜਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਫਿਲਹਾਲ ਸਰਗਰਮ ਮਾਮਲਿਆਂ ਦੇ 5 ਤੋਂ 10 ਫ਼ੀਸਦੀ ਮਾਮਲਿਆਂ 'ਚ ਹੀ ਮਰੀਜ਼ਾਂ ਨੂੰ ਹਸਪਤਾਲ 'ਚ ਭਰਤੀ ਕਰਨ ਦੀ ਲੋੜ ਪੈ ਰਹੀ ਹੈ ਪਰ ਹਾਲਾਤ 'ਚ ਤੇਜ਼ੀ ਨਾਲ ਬਦਲਾਅ ਹੋ ਸਕਦਾ ਹੈ। ਕੇਂਦਰ ਸਰਕਾਰ ਨੇ ਰਾਜ ਸਰਕਾਰ ਨੂੰ ਚਿੱਠੀ ਲਿਖ ਕੇ ਦੂਜੀ ਲਹਿਰ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੂਜੀ ਲਹਿਰ 'ਚ ਸਰਗਰਮ ਮਾਮਲਿਆਂ ਦੇ 20 ਤੋਂ 25 ਫ਼ੀਸਦੀ ਨੂੰ ਹਸਪਤਾਲ 'ਚ ਭਰਤੀ ਕਰਵਾਉਣ ਦੀ ਲੋੜ ਪਈ ਸੀ, ਜਦਕਿ ਹੁਣ ਫਿਲਹਾਲ ਇਹ ਤਾਦਾਦ 5 ਤੋਂ 10 ਫ਼ੀਸਦੀ ਹੈ। ਕੇਂਦਰ ਨੇ ਰਾਜਾਂ ਨੂੰ ਸਰਗਰਮ ਮਾਮਲਿਆਂ ਦੀ ਗਿਣਤੀ ਹਸਪਤਾਲ 'ਚ ਭਰਤੀ ਮਾਮਲਿਆਂ, ਆਕਸੀਜਨ ਬੈੱਡ, ਆਈ.ਸੀ.ਯੂ. ਬੈੱਡ ਅਤੇ ਵੈਂਟੀਲੇਟਰ ਸਪੋਰਟ ਦੀ ਸਥਿਤੀ 'ਤੇ ਰੋਜ਼ਾਨਾ ਨਿਗਰਾਨੀ ਰੱਖਣ ਨੂੰ ਵੀ ਕਿਹਾ ਹੈ। ਮੰਤਰਾਲੇ ਨੇ ਫ਼ੋਨ 'ਤੇ ਸਲਾਹ ਲੈਣ ਲਈ ਸੇਵਾਮੁਕਤ ਡਾਕਟਰਾਂ ਅਤੇ ਐੱਮ.ਬੀ.ਬੀ.ਐੱਸ. ਵਿਦਿਆਰਥੀਆਂ ਦੀ ਨਿਯੁਕਤੀ ਕਰਨ ਦੀ ਸਲਾਹ ਦਿੱਤੀ।
ਸਪੋਰਟਸ ਅਥਾਰਟੀ ਨੇ 67 ਸਿਖਲਾਈ ਕੇਂਦਰ ਬੰਦ ਕਰਨ ਦਾ ਕੀਤਾ ਫ਼ੈਸਲਾ
ਕੋਰੋਨਾ ਦੇ ਵਿਗੜਦੇ ਹਾਲਾਤ ਦੇ ਮੱਦੇਨਜ਼ਰ ਸਪੋਰਟਸ ਅਥਾਰਟੀ ਆਫ਼ ਇੰਡੀਆ ਨੇ 67 ਸਿਖਲਾਈ ਕੇਂਦਰ ਬੰਦ ਕਰ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਅਥਾਰਟੀ ਵਲੋਂ ਸਿਖਲਾਈ ਕੇਂਦਰਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ ਪਰ ਹੁਣ ਕੇਂਦਰ ਬੰਦ ਕਰ ਦਿੱਤੇ ਗਏ ਹਨ।
ਟੀਕਾਕਰਨ ਕੇਂਦਰਾਂ 'ਤੇ ਕੰਮ ਲਈ ਕੋਈ ਸਮਾਂ ਹੱਦ ਤੈਅ ਨਹੀਂ-ਸਰਕਾਰ
ਨਵੀਂ ਦਿੱਲੀ, 10 ਜਨਵਰੀ (ਏਜੰਸੀ)-ਕੇਂਦਰ ਨੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਹ ਸਪੱਸ਼ਟ ਕੀਤਾ ਹੈ ਕਿ ਕੋਵਿਡ ਟੀਕਾਕਰਨ ਕੇਂਦਰਾਂ ਦੇ ਕੰਮ ਲਈ ਕੋਈ ਵੀ ਸਮਾਂ ਹੱਦ ਤੈਅ ਨਹੀਂ ਕੀਤੀ ਗਈ ਹੈ ਤੇ ਉਹ ਮਨੁੱਖੀ ਵਸੀਲੇ ਤੇ ਬੁਨਿਆਦੀ ਢਾਂਚੇ ਦੀ ਉਪਲਬਧਤਾ 'ਤੇ ਰੋਜ਼ਾਨਾ ਰਾਤ 10 ਵਜੇ ਤੱਕ ਕੰਮ ਕਰ ਸਕਦੇ ਹਨ। ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਲਿਖੀ ਚਿੱਠੀ 'ਚ ਕੇਂਦਰੀ ਸਿਹਤ ਮੰਤਰਾਲੇ ਦੇ ਵਧੀਕ ਸਕੱਤਰ ਮਨੋਹਰ ਅਗਨਾਨੀ ਨੇ ਕਿਹਾ ਕਿ ਇਹ ਸਮਝਿਆ ਜਾ ਰਿਹਾ ਹੈ ਕਿ ਟੀਕਾਕਰਨ ਕੇਂਦਰ ਸਿਰਫ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਹੀ ਕੰਮ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸੇ ਸੰਬੰਧ 'ਚ ਇਹ ਵਾਰ-ਵਾਰ ਦੁਹਰਾਇਆ ਜਾਂਦਾ ਹੈ ਕਿ ਕੋਵਿਡ ਟੀਕਾਕਰਨ ਕੇਂਦਰਾਂ ਲਈ ਕੋਈ ਵੀ ਸਮਾਂ ਹੱਦ ਤੈਅ ਨਹੀਂ ਕੀਤੀ ਗਈ ਹੈ।

ਰਾਜਨਾਥ ਨੂੰ ਹੋਇਆ ਕੋਰੋਨਾ

ਨਵੀਂ ਦਿੱਲੀ, 10 ਜਨਵਰੀ (ਏਜੰਸੀ)-ਰੱਖਿਆ ਮੰਤਰੀ ਰਾਜਨਾਥ ਸਿੰਘ ਕੋਰੋਨਾ ਪਾਜ਼ੀਟਿਵ ਹੋ ਗਏ ਹਨ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਅੱਜ ਮੈਂ ਹਲਕੇ ਲੱਛਣਾਂ ਨਾਲ ਕੋਰੋਨਾ ਪਾਜ਼ੀਟਿਵ ਆਇਆ ਹਾਂ। ਮੈਂ ਘਰ 'ਚ ਇਕਾਂਤਵਾਂਸ ਹੋ ਗਿਆ ਹਾਂ। ਇਸ ਤੋਂ ਇਲਾਵਾ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।

ਮਜੀਠੀਆ ਨੂੰ ਹਾਈਕੋਰਟ 'ਚੋਂ ਮਿਲੀ ਅਗਾਊਂ ਜ਼ਮਾਨਤ

* ਗ੍ਰਿਫ਼ਤਾਰੀ 'ਤੇ ਲੱਗੀ ਰੋਕ * ਜਾਂਚ 'ਚ ਸ਼ਾਮਿਲ ਹੋਣ ਦੇ ਹੁਕਮ* ਅਗਲੀ ਸੁਣਵਾਈ 18 ਨੂੰ

ਚੰਡੀਗੜ੍ਹ, 10 ਜਨਵਰੀ (ਅੰਕੁਰ ਤਾਂਗੜੀ)-ਡਰੱਗਜ਼ ਮਾਮਲੇ 'ਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ। ਅਦਾਲਤ ਨੇ ਮਜੀਠੀਆ ਨੂੰ 12 ਜਨਵਰੀ (ਬੁੱਧਵਾਰ) ਨੂੰ ਜਾਂਚ 'ਚ ਸ਼ਾਮਿਲ ਹੋਣ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਬਿਕਰਮ ਸਿੰਘ ਮਜੀਠੀਆ 'ਤੇ ਲਟਕ ਰਹੀ ਗ੍ਰਿਫ਼ਤਾਰੀ ਦੀ ਤਲਵਾਰ ਫ਼ਿਲਹਾਲ ਹਟ ਗਈ ਹੈ। ਡਰੱਗਜ਼ ਮਾਮਲੇ ਸੰਬੰਧੀ ਹਾਈਕੋਰਟ 'ਚ ਹੋਈ ਸੁਣਵਾਈ ਵਿਚ ਪੰਜਾਬ ਸਰਕਾਰ ਦੀ ਤਰਫ਼ੋਂ ਪੀ. ਚਿਦੰਬਰਮ ਅਤੇ ਮਜੀਠੀਆ ਵਲੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਵਿਚਕਾਰ ਤਿੱਖੀ ਬਹਿਸ ਹੋਈ। ਮਜੀਠੀਆ ਦੇ ਵਕੀਲ ਡੀ.ਐਸ. ਸੋਬਤੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਹ ਬਹੁਤ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੂੰ ਬਹੁਤ ਵੱਡਾ ਇਨਸਾਫ਼ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਚਿਦੰਬਰਮ ਨੇ ਕਰੀਬ 45 ਮਿੰਟ ਬਹਿਸ ਕੀਤੀ। ਇਸ ਦੇ ਬਾਵਜੂਦ ਅਦਾਲਤ ਨੇ ਉਨ੍ਹਾਂ ਦੀਆਂ ਦਲੀਲਾਂ 'ਤੇ ਸਹਿਮਤੀ ਜਤਾਈ। ਸੋਬਤੀ ਨੇ ਦੱਸਿਆ ਕਿ ਮਜੀਠੀਆ ਖ਼ਿਲਾਫ਼ ਕੇਸ ਦੀ ਜਾਂਚ ਕਰ ਰਹੇ ਐਸ.ਆਈ.ਟੀ. ਮੁਖੀ ਬਲਰਾਜ ਸਿੰਘ ਦੇ ਪੁੱਤਰ ਪ੍ਰਿੰਸਪ੍ਰੀਤ ਸਿੰਘ ਨੂੰ ਨਿਯਮਾਂ ਤੋਂ ਉਲਟ ਤਰੱਕੀ ਦੇਣ ਦਾ ਵੀ ਮੁੱਦਾ ਚੁੱਕਿਆ ਗਿਆ। ਐਡਵੋਕੇਟ ਸੋਬਤੀ ਨੇ ਕਿਹਾ ਕਿ ਹਾਈਕੋਰਟ ਨੂੰ ਦੱਸਿਆ ਗਿਆ ਕਿ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਨੇ ਇਹ ਤਰੱਕੀ ਇਨਾਮ ਦੇ ਤੌਰ 'ਤੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਦੀ ਅਗਲੀ ਸੁਣਵਾਈ 18 ਜਨਵਰੀ ਨੂੰ ਹੋਵੇਗੀ ਤੇ ਮਜੀਠੀਆ ਨੂੰ ਜਾਂਚ ਵਿਚ ਸ਼ਾਮਿਲ ਹੋਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹਦਾਇਤ ਦਿੱਤੀ ਗਈ ਹੈ ਕਿ ਜਦੋਂ ਉਹ ਜਾਂਚ ਵਿਚ ਆਉਣਗੇ ਤਾਂ ਉਸ ਦੀ ਗ੍ਰਿਫ਼ਤਾਰੀ ਨਹੀਂ ਹੋਵੇਗੀ। ਇਸ ਲਈ ਮਜੀਠੀਆ ਬੁੱਧਵਾਰ ਨੂੰ ਸਵੇਰੇ 11 ਵਜੇ ਜਾਂਚ 'ਚ ਸ਼ਾਮਿਲ ਹੋਣਗੇ। ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਲਗਾਤਾਰ ਪੰਜਾਬ ਪੁਲਿਸ ਵਲੋਂ ਐਸ.ਆਈ.ਟੀ. ਦੀਆਂ ਟੀਮਾਂ ਬਣਾਈਆਂ ਗਈਆਂ ਸਨ, ਜੋ ਛਾਪੇ ਮਾਰ ਰਹੀਆਂ ਸਨ ਕਿ ਉਹ ਕਿੱਥੇ ਹਨ। ਇਹ ਪੂਰਾ ਮਾਮਲਾ 6 ਹਜ਼ਾਰ ਕਰੋੜ ਰੁਪਏ ਦੇ ਡਰੱਗ ਰੈਕੇਟ (ਨਸ਼ਾ ਤਸਕਰੀ) ਨਾਲ ਜੁੜਿਆ ਹੋਇਆ ਹੈ। ਇਸ ਮਾਮਲੇ ਦੀ ਰਿਪੋਰਟ ਦੇ ਆਧਾਰ 'ਤੇ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਇਸ ਪੂਰੇ ਮਾਮਲੇ 'ਚ ਪੰਜਾਬ ਸਰਕਾਰ ਵਲੋਂ ਮਜੀਠੀਆ ਖ਼ਿਲਾਫ਼ ਚਲਦੇ ਕੇਸ 'ਚ ਹਾਈਕੋਰਟ 'ਚ 17 ਪੰਨਿਆਂ ਦਾ ਆਪਣਾ ਜਵਾਬ ਦਾਖ਼ਲ ਕੀਤਾ ਗਿਆ। ਇਸ 'ਚ ਸਰਕਾਰ ਦਾ ਕਹਿਣਾ ਕਿ ਮਜੀਠੀਆ ਖ਼ਿਲਾਫ਼ ਗੰਭੀਰ ਦੋਸ਼ ਹਨ। ਇਸ ਨਵੇਂ ਨਸ਼ੇ ਨੇ ਪੰਜਾਬ ਦੇ ਕਈ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ 'ਚ ਧੱਕਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਮਾਮਲੇ 'ਚ ਸਭ ਤੋਂ ਪਹਿਲਾਂ ਮਜੀਠੀਆ ਦਾ ਨਾਂਅ ਨਸ਼ਾ ਤਸਕਰੀ 'ਚ ਗ੍ਰਿਫ਼ਤਾਰ ਜਗਦੀਸ਼ ਭੋਲਾ ਵਲੋਂ ਲਿਆ ਗਿਆ ਸੀ। ਇਸ ਦੇ ਨਾਲ ਹੀ ਈ.ਡੀ. ਦੀ ਜਾਂਚ ਤੋਂ ਬਾਅਦ ਵੀ ਮਜੀਠੀਆ ਦਾ ਨਾਂਅ ਨਿਕਲ ਕੇ ਸਾਹਮਣੇ ਆਇਆ ਹੈ।

ਨਿਆਂਪਾਲਿਕਾ ਦੀ ਨਿਰਪੱਖਤਾ 'ਚ ਵਿਸ਼ਵਾਸ ਸੱਚਾ ਸਾਬਤ ਹੋਇਆ-ਸੁਖਬੀਰ

ਚੰਡੀਗੜ੍ਹ, 10 ਜਨਵਰੀ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ ਵਲੋਂ ਰੋਕ ਲਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਤੇ ਕਿਹਾ ਕਿ ਪਾਰਟੀ ਵਲੋਂ ਨਿਆਂਪਾਲਿਕਾ ਦੀ ਨਿਰਪੱਖਤਾ 'ਚ ਪ੍ਰਗਟਾਇਆ ਵਿਸ਼ਵਾਸ ਸੱਚਾ ਸਾਬਤ ਹੋਇਆ ਹੈ। ਜਾਰੀ ਬਿਆਨ 'ਚ ਪਾਰਟੀ ਪ੍ਰਧਾਨ ਨੇ ਕਿਹਾ ਕਿ ਨਿਆਂਪਾਲਿਕਾ ਸਾਡੇ ਦੇਸ਼ 'ਚ ਤੰਗ ਪ੍ਰੇਸ਼ਾਨ ਕਰਨ ਅਤੇ ਮੁਕੱਦਮੇਬਾਜ਼ੀ 'ਚ ਫਸਾਉਣ ਖ਼ਿਲਾਫ਼ ਬਚਾਅ ਕਰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕਾਨੂੰਨ ਦੀ ਸਿਆਸੀ ਮੰਤਵਾਂ ਵਾਸਤੇ ਦੁਰਵਰਤੋਂ ਹੁੰਦੀ ਹੈ ਤਾਂ ਇਹ ਨਿਆਂਪਾਲਕਾ ਹੈ ਜੋ ਦਖ਼ਲ ਦੇ ਕੇ ਵਿਅਕਤੀ ਦਾ ਮਾਣ ਸਤਿਕਾਰ ਬਹਾਲ ਰੱਖਦੀ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਇਹੋ ਕੁਝ ਹੋਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਇਹ ਕਹਿੰਦਾ ਰਿਹਾ ਹੈ ਕਿ ਕਾਂਗਰਸ ਸਰਕਾਰ ਅਕਾਲੀ ਲੀਡਰਸ਼ਿਪ ਖ਼ਿਲਾਫ਼ ਨਿੱਜੀ ਤੇ ਸਿਆਸੀ ਬਦਲਾਖੋਰੀ ਨਾਲ ਕੰਮ ਕਰ ਰਹੀ ਹੈ ਤੇ ਇਹ ਹਾਲ ਹੀ 'ਚ ਵਾਪਰੇ ਘਟਨਾਕ੍ਰਮ ਤੋਂ ਸਾਬਤ ਵੀ ਹੋ ਗਿਆ ਹੈ।

ਅਦਾਲਤ ਦਾ ਫ਼ੈਸਲਾ ਕਾਂਗਰਸ ਦੀ ਹਾਰ-ਨਰੇਸ਼ ਗੁਜਰਾਲ

ਜਲੰਧਰ, 10 ਜਨਵਰੀ (ਜਸਪਾਲ ਸਿੰਘ)-ਕਾਂਗਰਸ ਸਰਕਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੱਡਾ ਝਟਕਾ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੂੰ ਅਗਾਊਂ ਜ਼ਮਾਨਤ ਦੇ ਕੇ ਜਿਥੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ, ਉਥੇ ਇਸ ਫ਼ੈਸਲੇ ਨਾਲ ਸੱਚਾਈ ਦੀ ਵੀ ਜਿੱਤ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਨਰੇਸ਼ ਗੁਜਰਾਲ ਨੇ ਕਿਹਾ ਕਿ ਇਕ ਵਾਰ ਫਿਰ ਅਦਾਲਤ ਨੇ ਇਕ ਬੇਕਸੂਰ ਵਿਅਕਤੀ ਨੂੰ ਝੂਠੇ ਮਾਮਲੇ 'ਚ ਫਸਾਉਣ ਦੀਆਂ ਕੋਸ਼ਿਸ਼ਾਂ ਨੂੰ ਅਸਫਲ ਕਰ ਦਿੱਤਾ ਹੈ ਤੇ ਅਦਾਲਤ ਦੇ ਫ਼ੈਸਲੇ ਨਾਲ ਸਾਬਤ ਹੋ ਗਿਆ ਹੈ ਕਿ ਪੁਲਿਸ ਵਲੋਂ ਆਪਣੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਲਈ ਮਜੀਠੀਆ ਖ਼ਿਲਾਫ਼ ਝੂਠਾ ਕੇਸ ਤਿਆਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅਦਾਲਤ ਦਾ ਫ਼ੈਸਲਾ ਉਨ੍ਹਾਂ ਸਾਰੇ ਸਿਆਸੀ ਆਗੂਆਂ ਲਈ ਵੀ ਇਕ ਸਬਕ ਹੈ, ਜੋ ਆਪਣੀ ਸਿਆਸੀ ਰੰਜਿਸ਼ ਕੱਢਣ ਲਈ ਆਪਣੀ ਤਾਕਤ (ਸੱਤਾ) ਦਾ ਦੁਰਉਪਯੋਗ ਕਰਦੇ ਹਨ। ਉਨ੍ਹਾਂ ਨਿਆਂਪਾਲਿਕਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦੇ ਫ਼ੈਸਲੇ ਨਾਲ ਲੋਕਾਂ ਦਾ ਨਿਆਂ ਪ੍ਰਬੰਧ 'ਚ ਵਿਸ਼ਵਾਸ ਹੋਰ ਵਧਿਆ ਹੈ।

ਅਫ਼ਗਾਨਿਸਤਾਨ 'ਚ ਸਕੂਲ ਦੇ ਬਾਹਰ ਧਮਾਕਾ- 9 ਵਿਦਿਆਰਥੀਆਂ ਦੀ ਮੌਤ

ਅੰਮ੍ਰਿਤਸਰ, 10 ਜਨਵਰੀ (ਸੁਰਿੰਦਰ ਕੋਛੜ)- ਪੂਰਬੀ ਅਫ਼ਗਾਨਿਸਤਾਨ 'ਚ ਇਕ ਸਕੂਲ ਦੇ ਬਾਹਰ ਹੋਏ ਬੰਬ ਧਮਾਕੇ 'ਚ ਘੱਟੋ-ਘੱਟ 9 ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਨਾਗਰਹਾਰ ਪ੍ਰਾਂਤ ਦੇ ਜ਼ਿਲ੍ਹਾ ਲਾਲੋਪਰ ਦੇ ਪਿੰਡ ਦੇਗਨਾਨ 'ਚ ਇਕ ਸਕੂਲ ਦੇ ਬਾਹਰ ਧਮਾਕਾ ਹੋਇਆ। ਧਮਾਕੇ 'ਚ ਗੰਭੀਰ ਜ਼ਖ਼ਮੀ ਹੋਏ ਵਿਦਿਆਰਥੀਆਂ ਦੀ ਹਾਲਤ ਚਿੰਤਾਜਨਕ ਦੱਸੀ ਜਾ ਰਹੀ ਹੈ। ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਅਫ਼ਗਾਨ ਤਾਲਿਬਾਨ ਨੇ ਧਮਾਕੇ ਵਾਲੀ ਥਾਂ ਨੂੰ ਘੇਰੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਚਸ਼ਮਦੀਦਾਂ ਨੇ ਦੱਸਿਆ ਕਿ ਐਲੀਮੈਂਟਰੀ ਸਕੂਲ ਦੇ ਅਫ਼ਗਾਨ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾ ਕੇ ਮੋਟਰਾਰ ਦਾਗੇ ਗਏ। ਅਜੇ ਤੱਕ ਕਿਸੇ ਵੀ ਅੱਤਵਾਦੀ ਸਮੂਹ ਨੇ ਇਸ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ, ਪਰ ਮੰਨਿਆ ਜਾ ਰਿਹਾ ਹੈ ਕਿ ਇਸਲਾਮਿਕ ਸਟੇਟ (ਆਈ. ਐਸ.) ਦੇ ਅੱਤਵਾਦੀਆਂ ਨੇ ਇਹ ਹਮਲਾ ਕੀਤਾ ਹੈ।

ਰੈਲੀਆਂ, ਜਲੂਸਾਂ ਤੇ ਰੋਡ ਸ਼ੋਅ 'ਤੇ ਪਾਬੰਦੀ ਨੇ ਬਦਲੀ ਚੋਣ ਮੁਹਿੰਮ ਦੀ ਨੁਹਾਰ

ਸਿਆਸੀ ਪਾਰਟੀਆਂ ਵਲੋਂ ਨਵੀਆਂ ਰਣਨੀਤੀਆਂ 'ਤੇ ਵਿਚਾਰ

ਹਰਕਵਲਜੀਤ ਸਿੰਘ ਚੰਡੀਗੜ੍ਹ, 10 ਜਨਵਰੀ -ਕੋਰੋਨਾ ਕਾਰਨ ਚੋਣ ਰੈਲੀਆਂ, ਜਲੂਸਾਂ ਤੇ ਰੋਡ ਸ਼ੋਅ ਆਦਿ 'ਤੇ ਚੋਣ ਕਮਿਸ਼ਨ ਵਲੋਂ 15 ਜਨਵਰੀ ਤੱਕ ਲਗਾਈ ਗਈ ਪਾਬੰਦੀ ਨੂੰ ਲੈ ਕੇ ਰਾਜ ਦੀਆਂ ਸਾਰੀਆਂ ਸਿਆਸੀ ਧਿਰਾਂ ਨੂੰ ਚੋਣ ਪ੍ਰਚਾਰ ਦੇ ਰਵਾਇਤੀ ਤੌਰ-ਤਰੀਕਿਆਂ ਦੀ ਥਾਂ ਨਵੇਂ ...

ਪੂਰੀ ਖ਼ਬਰ »

ਸੋਨੂੰ ਸੂਦ ਦੀ ਭੈਣ ਮਾਲਵਿਕਾ ਕਾਂਗਰਸ 'ਚ ਸ਼ਾਮਿਲ ਹੋਈ

ਮੋਗਾ ਤੋਂ ਲੜ ਸਕਦੀ ਹੈ ਚੋਣ

ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਸਾਰੀਆਂ ਅਟਕਲਾਂ ਨੂੰ ਰੋਕਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੇ ਮੋਗਾ ਗ੍ਰਹਿ ਵਿਖੇ ...

ਪੂਰੀ ਖ਼ਬਰ »

ਪਾਕਿ 'ਚ ਆਈ. ਐਸ. ਆਈ. ਐਸ. ਦੇ 6 ਅੱਤਵਾਦੀ ਹਲਾਕ

ਅੰਮ੍ਰਿਤਸਰ, 10 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਬਲੋਚਿਸਤਾਨ ਦੀ ਰਾਜਧਾਨੀ ਕੁਏਟਾ ਦੇ ਈਸਟਰਨ ਬਾਈਪਾਸ ਇਲਾਕੇ 'ਚ ਅੱਤਵਾਦੀਆਂ ਦੇ ਟਿਕਾਣੇ 'ਤੇ ਅੱਤਵਾਦੀ ਵਿਰੋਧੀ ਪੁਲਿਸ ਦੀ ਛਾਪੇਮਾਰੀ ਦੌਰਾਨ ਪਾਬੰਦੀਸ਼ੁਦਾ ਇਸਲਾਮਿਕ ਸਟੇਟ ਸਮੂਹ ਦੇ 6 ਮੈਂਬਰ ਮਾਰੇ ...

ਪੂਰੀ ਖ਼ਬਰ »

ਸੂ ਕੀ ਨੂੰ 4 ਸਾਲ ਹੋਰ ਕੈਦ ਦੀ ਸਜ਼ਾ

ਬੈਂਕਾਕ, 10 ਜਨਵਰੀ (ਏਜੰਸੀ)-ਇਕ ਨਿਆਇਕ ਅਧਿਕਾਰੀ ਨੇ ਦੱਸਿਆ ਕਿ ਮਿਆਂਮਾਰ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਬੇਦਖ਼ਲ ਨੇਤਾ ਆਂਗ ਸਾਨ ਸੂ ਕੀ (76) ਨੂੰ ਗੈਰ-ਕਾਨੂੰਨੀ ਤੌਰ 'ਤੇ ਆਯਾਤ ਕਰਨ, ਵਾਕੀ-ਟਾਕੀਜ਼ ਰੱਖਣ ਤੇ ਕੋਰੋਨਾ ਪਾਬੰਦੀਆਂ ਦੀ ਉਲੰਘਣਾ ਕਰਨ ਦੀ ਦੋਸ਼ੀ ਪਾਏ ਜਾਣ 'ਤੇ ...

ਪੂਰੀ ਖ਼ਬਰ »

ਪਠਾਨਕੋਟ ਦੇ ਚੱਕੀ ਪੁਲ ਤੇ ਫ਼ੌਜ ਦੇ ਉਪ ਖੇਤਰ ਨੇੜੇ ਧਮਾਕੇ ਕਰਨ ਵਾਲੇ ਕਾਬੂ

* 6 ਹੱਥ ਗੋਲੇ, 1 ਪਿਸਤੌਲ, 1 ਰਾਈਫ਼ਲ, ਜ਼ਿੰਦਾ ਰੌਂਦ ਤੇ ਮੈਗਜ਼ੀਨ ਬਰਾਮਦ * ਇੰਟਰਨੈਸ਼ਨਲ ਸਿੱਖ ਯੂਥ ਫੈੱਡਰੇਸ਼ਨ ਨਾਲ ਸੰਬੰਧਿਤ ਹਨ ਸਾਰੇ

ਨਵਾਂਸ਼ਹਿਰ, 10 ਜਨਵਰੀ (ਗੁਰਬਖਸ਼ ਸਿੰਘ ਮਹੇ)-ਨਵਾਂਸ਼ਹਿਰ ਪੁਲਿਸ ਵਲੋਂ ਪਿਛਲੇ ਸਮੇਂ 'ਚ ਪਠਾਨਕੋਟ 'ਚ ਦੋ ਬੰਬ ਧਮਾਕੇ ਕਰਨ ਵਾਲੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ਆਈ.ਐੱਸ.ਆਈ.ਐਫ) ਨਾਲ ਸੰਬੰਧਿਤ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਧਮਾਕਾਖ਼ੇਜ਼ ਸਮੱਗਰੀ ...

ਪੂਰੀ ਖ਼ਬਰ »

ਹਵਾਲਾ ਮਾਮਲੇ 'ਚ ਸੁਪਰੀਮ ਕੋਰਟ 25 ਤੋਂ ਸ਼ੁਰੂ ਕਰੇਗੀ ਸੁਣਵਾਈ

ਨਵੀਂ ਦਿੱਲੀ, 10 ਜਨਵਰੀ (ਏਜੰਸੀ)- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਉਹ 25 ਜਨਵਰੀ ਨੂੰ ਉਨ੍ਹਾਂ ਪਟੀਸ਼ਨਾਂ 'ਤੇ ਦਲੀਲਾਂ ਸੁਣੇਗੀ, ਜਿਨ੍ਹਾਂ ਨੇ ਹਵਾਲਾ ਰਾਸ਼ੀ ਵਿਰੋਧੀ ਕਾਨੂੰਨ ਦੀਆਂ ਕੁਝ ਵਿਵਸਥਾਵਾਂ ਦੀ ਵਿਆਖਿਆ ਨਾਲ ਸੰਬੰਧਿਤ ਮੁੱਦਾ ਉਠਾਇਆ ਹੈ। ਸੁਪਰੀਮ ...

ਪੂਰੀ ਖ਼ਬਰ »

ਭਾਰਤ ਤੇ ਚੀਨ ਵਿਚਕਾਰ 14ਵੇਂ ਦੌਰ ਦੀ ਸੈਨਿਕ ਗੱਲਬਾਤ ਕੱਲ੍ਹ

ਨਵੀਂ ਦਿੱਲੀ, 10 ਜਨਵਰੀ (ਪੀ.ਟੀ.ਆਈ.)-ਸੁਰੱਖਿਆ ਅਦਾਰਿਆਂ ਵਿਚਲੇ ਸੂਤਰਾਂ ਨੇ ਭਾਰਤ ਤੇ ਚੀਨ ਦੀਆਂ ਸੈਨਾ ਵਿਚਕਾਰ 14ਵੇਂ ਦੌਰ ਦੀ ਗੱਲਬਾਤ ਤੋਂ ਪਹਿਲਾਂ ਕਿਹਾ ਹੈ ਕਿ ਭਾਰਤ ਪੂਰਬੀ ਲੱਦਾਖ 'ਚ ਬਾਕੀ ਬਚੇ ਟਕਰਾਅ ਵਾਲੇ ਸਥਾਨਾਂ ਦੇ ਮੁੱਦਿਆਂ ਨੂੰ ਸੁਲਝਾਉਣ ਲਈ ਚੀਨ ਨਾਲ ...

ਪੂਰੀ ਖ਼ਬਰ »

ਸੁਪਰੀਮ ਕੋਰਟ ਕਰੇਗੀ ਧਰਮ ਸੰਸਦ 'ਚ ਹੋਏ ਭੜਕਾਊ ਭਾਸ਼ਨਾਂ ਦੇ ਮਾਮਲੇ ਦੀ ਸੁਣਵਾਈ

ਨਵੀਂ ਦਿੱਲੀ, 10 ਜਨਵਰੀ (ਉਪਮਾ ਡਾਗਾ ਪਾਰਥ)-ਹਰਿਦੁਆਰ 'ਚ 17 ਤੋਂ 19 ਦਸੰਬਰ ਤੱਕ ਹੋਈ ਸੰਸਦ 'ਚ ਕੀਤੇ ਨਫ਼ਰਤੀ ਭਾਸ਼ਨਾਂ ਦਾ ਮੁੱਦਾ ਹੁਣ ਅਦਾਲਤ 'ਚ ਪਹੁੰਚ ਗਿਆ ਹੈ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐੱਨ.ਵੀ. ਰਮੰਨਾ ਨੇ ਕਿਹਾ ਹੈ ਕਿ ਅਦਾਲਤ ਇਸ ਮਾਮਲੇ ਦੀ ਸੁਣਵਾਈ ਕਰੇਗੀ। ...

ਪੂਰੀ ਖ਼ਬਰ »

ਹਰਿਆਣਾ 'ਚ ਮਿੱਟੀ ਦੀ ਢਿੱਗ ਹੇਠਾਂ ਆਉਣ ਕਾਰਨ 4 ਲੜਕੀਆਂ ਦੀ ਮੌਤ

ਨੂਹ (ਹਰਿਆਣਾ), 10 ਜਨਵਰੀ (ਏਜੰਸੀ)-ਪੁਲਿਸ ਨੇ ਕਿਹਾ ਕਿ ਹਰਿਆਣੇ ਦੇ ਨੂਹ ਜ਼ਿਲ੍ਹੇ ਦੇ ਇਕ ਪਿੰਡ 'ਚ ਸੋਮਵਾਰ ਨੂੰ ਮਿੱਟੀ ਦੀ ਢਿੱਗ ਡਿਗਣ ਨਾਲ 4 ਲੜਕੀਆਂ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖਮੀ ਹੋ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਤਾਓਰੂ ਸਬ ਡਵੀਜ਼ਨ ਅੰਦਰ ਆਉਂਦੇ ਪਿੰਡ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX