ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  30 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  7 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  28 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  39 minutes ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 1 hour ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 2 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 3 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 minute ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 5 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 6 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 28 ਪੋਹ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਰਾਜਸੀ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ

ਗੁਰਦਾਸਪੁਰ, 10 ਜਨਵਰੀ (ਆਰਿਫ਼)-ਭਾਰਤੀ ਚੋਣ ਕਮਿਸ਼ਨ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ-2022 ਦੌਰਾਨ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਚੋਣ ਖ਼ਰਚਿਆਂ 'ਤੇ ਤਿੱਖੀ ਨਜ਼ਰ ਰੱਖੀ ਜਾਵੇਗੀ | ਇਕ ਉਮੀਦਵਾਰ ਆਪਣੀ ਚੋਣ ਮੁਹਿੰਮ 'ਤੇ ਵੱਧ ਤੋਂ ਵੱਧ 40 ਲੱਖ ਰੁਪਏ ਖ਼ਰਚ ਕਰ ਸਕੇਗਾ, ਪਹਿਲਾਂ ਇਹ ਹੱਦ 28 ਲੱਖ ਮਿਥੀ ਸੀ ਜੋ ਹੁਣ ਵਧਾ ਦਿੱਤੀ ਹੈ | ਇਸ ਸਬੰਧੀ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ ਰਾਜਸੀ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ ਗਈ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਰੈਲੀਆਂ, ਪ੍ਰਚਾਰ ਸਮਗਰੀ, ਇਸ਼ਤਿਹਾਰਬਾਜ਼ੀ, ਗੱਡੀਆਂ ਅਤੇ ਚੋਣ ਲਈ ਜ਼ਰੂਰੀ ਫੁਟਕਲ ਕੰਮਾਂ 'ਤੇ ਹੀ ਖ਼ਰਚ ਕਰ ਸਕਣਗੇ, ਇਸ ਲਈ ਉਨ੍ਹਾਂ ਨੂੰ ਨਾਮਜ਼ਦਗੀ ਪੱਤਰ ਭਰਨ ਤੋਂ ਇਕ ਦਿਨ ਪਹਿਲਾਂ ਆਪਣੇ ਨਾਮ 'ਤੇ ਜਾਂ ਆਪਣੇ ਚੋਣ ਏਜੰਟ ਨਾਲ ਸਾਂਝਾ ਬੈਂਕ ਜਾਂ ਪੋਸਟਲ ਖਾਤਾ ਖੁਲ੍ਹਵਾਉਣਾ ਹੋਵੇਗਾ | ਉਮੀਦਵਾਰ ਸਾਰਾ ਚੋਣ ਖਰਚਾ ਇਸ ਖਾਤੇ 'ਚੋਂ ਕਰ ਸਕਣਗੇ | 10 ਹਜ਼ਾਰ ਰੁਪਏ ਤੱਕ ਦੀ ਅਦਾਇਗੀ ਨਕਦੀ ਅਤੇ ਇਸ ਤੋਂ ਵੱਧ ਰਾਸ਼ੀ ਚੈੱਕ ਰਾਹੀਂ ਕਰਨੀ ਪਵੇਗੀ | ਉਮੀਦਵਾਰਾਂ ਵਲੋਂ ਕੀਤੇ ਜਾਣ ਵਾਲੇ ਖ਼ਰਚੇ 'ਤੇ ਨਿਗਰਾਨੀ ਰੱਖਣ ਲਈ ਜਿਥੇ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਖਰਚਾ ਨਿਗਰਾਨ ਭੇਜੇ ਜਾਣਗੇ, ਉੱਥੇ ਸਥਾਨਿਕ ਪੱਧਰ 'ਤੇ ਵੀ ਟੀਮਾਂ ਦਾ ਗਠਨ ਕੀਤਾ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ, ਚੋਣਾਂ ਦਾ ਨੋਟੀਫ਼ਿਕੇਸ਼ਨ 21 ਜਨਵਰੀ ਨੂੰ ਜਾਰੀ ਕੀਤਾ ਜਾਵੇਗਾ, ਨਾਮਜ਼ਦਗੀਆਂ ਦਾਖਲ ਕਰਨ ਲਈ ਆਖ਼ਰੀ ਮਿਤੀ 28 ਜਨਵਰੀ ਹੈ, ਨਾਮਜ਼ਦਗੀਆਂ ਦੀ ਜਾਂਚ 29 ਜਨਵਰੀ ਨੂੰ ਹੋਵੇਗੀ ਅਤੇ 31 ਜਨਵਰੀ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ | ਵੋਟਾਂ 14 ਫਰਵਰੀ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ | ਕੋਵਿਡ ਨੂੰ ਮੁੱਖ ਰੱਖਦਿਆਂ ਚੋਣ ਕਮਿਸ਼ਨ ਵਲੋਂ ਉਮੀਦਵਾਰਾਂ ਨੂੰ ਆਨਲਾਈਨ ਨਾਮਜ਼ਦਗੀ ਦਾਖ਼ਲ ਕਰਨ ਦੀ ਸਹੂਲਤ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਵਿਚ ਕੁੱਲ 12 ਲੱਖ 72 ਹਜ਼ਾਰ 64 ਵੋਟਰ ਹਨ, ਜਿਨ੍ਹਾਂ ਵਿਚੋਂ 671079 ਮਰਦ ਅਤੇ 600958 ਔਰਤਾਂ, 27 ਕਿੰਨਰ, 10416 ਦਿਵਿਆਂਗ ਵੋਟਰ, 396 ਪ੍ਰਵਾਸੀ ਵੋਟਰ ਅਤੇ 17596 ਨੌਜਵਾਨ (18-19) ਵੋਟਰ ਹਨ | ਸਰਵਿਸ ਵੋਟਰਾਂ ਦੀ ਗਿਣਤੀ 16661 ਹੈ | ਉਨ੍ਹਾਂ ਦੱਸਿਆ ਕਿ ਇਸ ਵਾਰ ਚੋਣਾਂ ਵਿਚ ਦਿਵਿਆਂਗ ਵੋਟਰਾਂ, 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ ਅਤੇ ਕੋਵਿਡ-19 ਤੋਂ ਪ੍ਰਭਾਵਿਤ ਵੋਟਰਾਂ ਨੂੰ ਪੋਸਟਲ ਬੈਲਟ ਦੀ ਸੁਵਿਧਾ ਦਿੱਤੀ ਜਾਵੇਗੀ | ਜ਼ਿਲੇ੍ਹ ਵਿਚ ਕੱੁਲ 1554 ਪੋਲਿੰਗ ਸਟੇਸ਼ਨ ਹਨ, ਵੋਟਾਂ ਦੀ ਗਿਣਤੀ ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਵਿਖੇ ਹੋਵੇਗੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣਾਂ ਦੀ ਪ੍ਰਕਿਰਿਆ ਦੀ ਨਿਗਰਾਨੀ ਲਈ ਐਕਸਪੈਂਡੀਚਰ ਮੋਨੀਟਰਿੰਗ ਟੀਮਾਂ ਸਥਾਪਿਤ ਕੀਤੀਆਂ ਹਨ | ਇਹ ਟੀਮਾਂ ਨਕਦੀ, ਸ਼ਰਾਬ ਅਤੇ ਨਸ਼ੀਲੇ ਪਦਾਰਥ ਵਾਲੀਆਂ ਗੱਡੀਆਂ ਦੀ ਖੋਜ ਕਰਨਗੀਆਂ | ਜ਼ਿਲੇ੍ਹ ਅੰਦਰ ਫਲਾਈਇੰਗ ਸੁਕੈਅਡ ਟੀਮਾਂ, ਫਲਾਇੰਗ ਸੁਕੈਅਡ ਸੀ-ਵਿਜ਼ਲ, ਸਟੇਟਿਕ ਸਰਵੀਲੈਂਸ ਟੀਮਾਂ, ਅਕਾਊਟਿੰਗ ਟੀਮਾਂ, ਵੀਡੀਓ ਸਰਵੀਲੈਂਸ ਟੀਮਾਂ, ਵੀਡੀਓ ਵੀਊਗ ਟੀਮਾਂ, ਲਿੱਕਰ ਮੋਨੀਟਰਿੰਗ ਟੀਮਾਂ ਤੇ ਸਹਾਇਕ ਖਰਚਾ ਅਬਜ਼ਰਵਰ ਤਾਇਨਾਤ ਕੀਤੇ ਹਨ | ਵੋਟਰ ਹੈਲਪ ਲਾਈਨ ਨੰਬਰ 1950 'ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ | ਇਸ ਮੌਕੇ ਸੀ.ਪੀ.ਆਈ (ਐਮ) ਤੋਂ ਅਮਰਜੀਤ ਸਿੰਘ ਸੈਣੀ, ਸ਼੍ਰੋਮਣੀ ਅਕਾਲੀ ਦਲ ਤੋਂ ਹਰਵਿੰਦਰ ਸਿੰਘ, ਭਾਜਪਾ ਤੋਂ ਵਿਜੇ ਕੁਮਾਰ, ਆਪ ਤੋਂ ਕਸ਼ਮੀਰ ਸਿੰਘ. ਬਸਪਾ ਤੋਂ ਮਹਿੰਦਰ ਸਿੰਘ, ਕਾਂਗਰਸ ਪਾਰਟੀ ਤੋਂ ਗੁਰਵਿੰਦਰ ਲਾਲਾ ਅਤੇ ਮਨਜਿੰਦਰ ਸਿੰਘ ਚੋਣ ਕਾਨੂੰਗੋ ਮੌਜੂਦ ਸਨ |

ਪਿੰਡ ਸਮਰਾਏ ਵਿਖੇ ਗੁਆਢੀਆਂ ਨਾਲ ਹੋਏ ਆਪਸੀ ਤਕਰਾਰ ਨੂੰ ਲੈ ਕੇ ਚੱਲੀ ਗੋਲੀ, ਇਕ ਜ਼ਖ਼ਮੀ

ਫਤਹਿਗੜ੍ਹ ਚੂੜੀਆਂ, 10 ਜਨਵਰੀ (ਧਰਮਿੰਦਰ ਸਿੰਘ ਬਾਠ)-ਥਾਣਾ ਡੇਰਾ ਬਾਬਾ ਨਾਨਕ ਦੇ ਅਧੀਨ ਪੈਂਦੇ ਪਿੰਡ ਸਮਰਾਏ ਵਿਖੇ ਗੁਆਢੀਆਂ ਵਲੋਂ ਗੋਲੀ ਚਲਾ ਕੇ ਵਿਅਕਤੀ ਨੂੰ ਜ਼ਖ਼ਮੀ ਕੀਤੇ ਜਾਣ ਦੀ ਖਬਰ ਹੈ | ਇਸ ਸਬੰਧੀ ਜ਼ਖ਼ਮੀ ਹੋਏ ਅੰਗਰੇਜ਼ ਸਿੰਘ (36) ਪੁੱਤਰ ਗੁਰਚਰਨ ਸਿੰਘ ...

ਪੂਰੀ ਖ਼ਬਰ »

ਮੇਰਾ ਸਿਆਸਤ 'ਚ ਆਉਣ ਦਾ ਮੁੱਖ ਮਨੋਰਥ ਲੋਕ ਸੇਵਾ- ਛੋਟੇਪੁਰ

ਬਟਾਲਾ, 10 ਜਨਵਰੀ (ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਤੋਂ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਨੇ ਸੂਰੀਆ ਇਨਕਲੇਵ ਵਿਖੇ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸਿਆਸਤ ਵਿਚ ਆਉਣ ਦਾ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਹੋਣ 'ਤੇ ਅਕਾਲੀ ਆਗੂਆਂ ਨੇ ਮਾਨਯੋਗ ਹਾਈਕੋਰਟ ਦੇ ਫ਼ੈਸਲੇ ਦਾ ਕੀਤਾ ਸਵਾਗਤ

ਬਟਾਲਾ, 10 ਜਨਵਰੀ (ਕਾਹਲੋਂ)-ਮਾਨਯੋਗ ਹਾਈਕੋਰਟ ਵਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਦਿੱਤੇ ਜਾਣ ਦਾ ਸਵਾਗਤ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਬਿਜਲੀਵਾਲ, ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ...

ਪੂਰੀ ਖ਼ਬਰ »

ਡੀ.ਸੀ. ਵਲੋਂ ਗਣਤੰਤਰ ਦਿਵਸ ਮਨਾਉਣ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 10 ਜਨਵਰੀ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਪੰਚਾਇਤ ਭਵਨ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਮਨਾਉਣ ਸਬੰਧੀ ਮੀਟਿੰਗ ਕੀਤੀ ਗਈ | ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਕੋਵਿਡ-19 ਤਹਿਤ ਜਾਰੀ ਹਦਾਇਤਾਂ ...

ਪੂਰੀ ਖ਼ਬਰ »

ਕਾਰ ਸਵਾਰ ਲੁਟੇਰਿਆਂ ਨੇ ਪਿਸਤੌਲ ਵਿਖਾ ਕੇ 2 ਨੌਜਵਾਨਾਂ ਕੋਲੋਂ ਖੋਹੀ ਕਾਰ

ਬਟਾਲਾ, 10 ਜਨਵਰੀ (ਹਰਦੇਵ ਸਿੰਘ ਸੰਧੂ)-ਅੱਜ ਸਵੇਰੇ ਕਰੀਬ 6 ਵਜੇ ਕਾਦੀਆਂ ਰੋਡ 'ਤੇ ਕੁਝ ਕਾਰ ਸਵਾਰ ਲੁਟੇਰਿਆਂ ਵਲੋਂ ਪਿਸਤੌਲ ਵਿਖਾ ਕੇੇ 2 ਨੌਜਵਾਨਾਂ ਕੋਲੋਂ ਕਾਰ ਖੋਹਣ ਦੀ ਵਾਰਦਾਤ ਸਾਹਮਣੇ ਆਈ ਹੈ | ਇਸ ਬਾਰੇ ਸਵਿਫਟ ਕਾਰ ਨੰ: ਪੀ.ਬੀ.06-ਏ.ਜੀ.0510 ਦੇ ਮਾਲਕ ਗੌਰਵ ਪੁੱਤਰ ...

ਪੂਰੀ ਖ਼ਬਰ »

ਉਮਰਪੁਰਾ ਵਾਸੀਆਂ ਨੇ ਨਗਰ ਨਿਗਮ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਬਟਾਲਾ, 10 ਜਨਵਰੀ (ਬੁੱਟਰ)-ਸਥਾਨਕ ਉਮਰਪੁਰਾ ਵਾਰਡ ਨੰ: 22 ਦੇ ਵਾਸੀਆਂ ਵਲੋਂ ਕੌਸਲਰ ਰਿੰਕੂ ਬਾਜਵਾ ਦੀ ਅਗਵਾਈ ਵਿਚ ਨਗਰ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ | ਐਮ.ਸੀ. ਰਿੰਕੂ ਬਾਜਵਾ, ਮਧੂ, ਰੁਪਿੰਦਰ ਕੌਰ ਅਤੇ ਆਦਿ ਵਾਸੀ ਸੰਸਥਾ ਦੇ ਉਪ ਚੇਅਰਮੈਨ ਸੁਖਪਾਲ ਸਿੰਘ ਨੇ ...

ਪੂਰੀ ਖ਼ਬਰ »

ਪਿੰਡ ਨੌਸ਼ਹਿਰਾ ਬਹਾਦਰ ਦੀ 10 ਏਕੜ ਕਣਕ ਬਰਸਾਤੀ ਪਾਣੀ 'ਚ ਡੁੱਬੀ, ਕਿਸਾਨਾਂ 'ਚ ਹਾਹਾਕਾਰ ਮਚੀ

ਪੁਰਾਣਾ ਸ਼ਾਲਾ, 10 ਜਨਵਰੀ (ਅਸ਼ੋਕ ਸ਼ਰਮਾ)-ਪਿੰਡ ਨੌਸ਼ਹਿਰਾ ਬਹਾਦਰ ਦੇ ਕਿਸਾਨਾਂ ਨੇ ਪਿੰਡ ਦੀ 10 ਏਕੜ ਕਣਕ ਪਾਣੀ 'ਚ ਡੁੱਬ ਕੇ ਸੜ ਜਾਣ ਦਾ ਖ਼ਦਸ਼ਾ ਜਾਹਿਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੇਵਾ-ਮੁਕਤ ਲੈਕ: ਪ੍ਰਤਾਪ ਸਿੰਘ ਸੈਣੀ, ਜਸਵਿੰਦਰ ਸਿੰਘ ਲਾਡੀ ...

ਪੂਰੀ ਖ਼ਬਰ »

100 ਦਿਨਾਂ 'ਚ ਚੰਨੀ ਵਲੋਂ 113 ਅਹਿਮ ਫ਼ੈਸਲੇ ਲੈ ਕੇ ਰਚਿਆ ਨਵਾਂ ਇਤਿਹਾਸ-ਸੁਭਾਸ਼ ਮੇਘੀਆਂ

ਪੁਰਾਣਾ ਸ਼ਾਲਾ, 10 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ)-ਸੁਭਾਸ਼ ਮੇਘੀਆਂ ਦੀ ਅਗਵਾਈ 'ਚ ਕਾਂਗਰਸ ਦੇ ਸਰਗਰਮ ਆਗੂਆਂ ਤੇ ਪੰਚਾਂ, ਸਰਪੰਚਾਂ ਦਾ ਇਕੱਠ ਪਿੰਡ ਮੇਘੀਆਂ 'ਚ ਜੁੜਿਆ, ਜਿੱਥੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰ ਸੁਭਾਸ਼ ਮੇਘੀਆਂ ਵਲੋਂ ਦਾਅਵਾ ਕੀਤਾ ...

ਪੂਰੀ ਖ਼ਬਰ »

ਕੋਰੋਨਾ ਕਾਰਨ ਨਵਾਂ ਪਿੰਡ ਬਹਾਦਰ ਦੇ ਨੌਜਵਾਨ ਦੀ ਹੋਈ ਮੌਤ

ਪੁਰਾਣਾ ਸ਼ਾਲਾ, 10 ਜਨਵਰੀ (ਅਸ਼ੋਕ ਸ਼ਰਮਾ)-ਸਿਹਤ ਕੇਂਦਰ ਰਣਜੀਤ ਬਾਗ਼ ਅਧੀਨ ਪੈਂਦੇ ਨਵਾਂ ਪਿੰਡ ਬਹਾਦਰ ਦੇ ਨੌਜਵਾਨ ਦੀ ਕੋਰੋਨਾ ਕਾਰਨ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਦੀਪ ਸਿੰਘ (30) ਪੁੱਤਰ ਬਲਬੀਰ ਸਿੰਘ ਵਾਸੀ ਨਵਾਂ ਪਿੰਡ ...

ਪੂਰੀ ਖ਼ਬਰ »

ਪੀੜਤ ਪਰਿਵਾਰ ਨੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ 'ਤੇ ਲਗਾਏ ਦੋਸ਼

ਗੁਰਦਾਸਪੁਰ, 10 ਜਨਵਰੀ (ਪੰਕਜ ਸ਼ਰਮਾ)-ਥਾਣਾ ਧਾਰੀਵਾਲ ਅਧੀਨ ਪੈਂਦੇ ਪਿੰਡ ਜ਼ਫਰਵਾਲ ਦੀ ਇਕ ਵਿਆਹੁਤਾ ਵਲੋਂ ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਬੀਤੀ 12 ਦਸੰਬਰ 2021 ਨੰੂ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ ਸੀ | ਜਿਸ ਨੰੂ ਲੈ ਕੇ ਪੁਲਿਸ ...

ਪੂਰੀ ਖ਼ਬਰ »

ਨੌਸ਼ਹਿਰਾ ਡਿਸਪੈਂਸਰੀ 'ਚ ਕੋਵਿਡ ਵੈਕਸੀਨ ਨਾ ਹੋਣ ਕਰਕੇ ਲੋਕ ਪ੍ਰੇਸ਼ਾਨ

ਪੁਰਾਣਾ ਸ਼ਾਲਾ, 10 ਜਨਵਰੀ (ਅਸ਼ੋਕ ਸ਼ਰਮਾ)-ਸਬ ਸਿਡਰੀ ਹੈਲਥ ਸੈਂਟਰ ਨੌਸ਼ਹਿਰਾ ਵਿਖੇ ਕਰੋਨਾ ਮਹਾਂਮਾਰੀ ਦੀ ਦੂਜੀ ਖੁਰਾਕ ਨਾ ਲੱਗਣ ਕਰਕੇ ਲੋਕ ਕਾਫ਼ੀ ਪ੍ਰੇਸ਼ਾਨ ਹਨ | ਸਾਬਕਾ ਸਰਪੰਚ ਬੂਆ ਸਿੰਘ ਨੌਸ਼ਹਿਰਾ ਅਤੇ ਜਸਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਲੱਖਾਂ ਰੁਪਏ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦਾ ਵਫ਼ਦ ਐੱਸ.ਡੀ.ਓ. ਧਾਰੀਵਾਲ ਨੂੰ ਮਿਲਿਆ

ਬਟਾਲਾ, 10 ਜਨਵਰੀ (ਕਾਹਲੋਂ)-ਇੰਪਲਾਈਜ਼ ਫ਼ੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਪਾਵਰਕਾਮ ਟਰਾਂਸਕੋ ਪੰਜਾਬ) ਦਾ ਵਫ਼ਦ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਤੇ ਮੰਡਲ ਧਾਰੀਵਾਲ ਦੇ ਪ੍ਰਧਾਨ ਗੁਰਦੀਪ ਸਿੰਘ ਗਿੱਲ ਦੀ ਅਗਵਾਈ ਵਿਚ ਉਪ ਮੰਡਲ ਧਾਰੀਵਾਲ ਦੇ ਨਵੇਂ ...

ਪੂਰੀ ਖ਼ਬਰ »

ਮੈਡੀਕਲ ਸਟੋਰ ਤੋਂ ਨਾਜਾਇਜ਼ ਗੋਲੀਆਂ ਬਰਾਮਦ

ਫਤਹਿਗੜ੍ਹ ਚੂੜੀਆਂ, 10 ਜਨਵਰੀ (ਧਰਮਿੰਦਰ ਸਿੰਘ ਬਾਠ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਅਤੇ ਸਿਵਲ ਸਰਜਨ ਡਾ. ਵਿਜੇ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਜ਼ਦੀਕੀ ਪਿੰਡ ਭੋਲੇਕੇ ਵਿਖੇ ਗੈਰ ਲਾਇਸੰਸਸ਼ੁਦਾ ਦਵਾਈਆਂ ਦੀ ਵਿਕਰੀ ਕਰਨ ਤਹਿਤ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸੰਬੰਧੀ ਪਸਨਾਵਾਲ ਵਿਖੇ ਨਗਰ ਕੀਰਤਨ ਸਜਾਇਆ

ਧਾਰੀਵਾਲ, 10 ਜਨਵਰੀ (ਸਵਰਨ ਸਿੰਘ)-ਇੱਥੋਂ ਨਜ਼ਦੀਕ ਪਿੰਡ ਪਸਨਾਵਾਲ ਵਿਖੇ ਵੱਡਾ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਸਬੰਧੀ ਸ੍ਰੀ ਗ੍ਰੰਥ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਤੋਂ ਹੋ ਕੇ ਸ਼ਾਹਬਾਦ ਪੁੱਜਣ 'ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ

ਵਡਾਲਾ ਗ੍ਰੰਥੀਆਂ, 10 ਜਨਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਹਰੇਕ ਸਾਲ ਦੀ ਤਰ੍ਹਾਂ ਨਜ਼ਦੀਕੀ ਪਿੰਡ ਸ਼ਾਹਬਾਦ ਤੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਸਬੰਧੀ ਨਗਰ ਕੀਰਤਨ ਸਜਾਏ ਗਏ, ਜੋ ਪਿੰਡ ਸ਼ਾਹਬਾਦ ਤੋਂ ਆਰੰਭ ਹੋ ਕੇ ਵਾਇਆ ਲੱਖੋਰਾਹ, ...

ਪੂਰੀ ਖ਼ਬਰ »

ਗੁਰੂ ਨਾਨਕ ਪਾਰਕ ਦੇ ਨਵੀਨੀਕਰਨ 'ਚ ਰਹੀਆਂ ਕਮੀਆਂ ਨੰੂ ਦਰੁਸਤ ਕਰਵਾਉਣ ਲਈ ਵਫ਼ਦ ਈ.ਓ. ਨੰੂ ਮਿਲਿਆ

ਗੁਰਦਾਸਪੁਰ, 10 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਸਥਾਨਕ ਸ਼ਹਿਰ ਦੇ ਗੁਰੂ ਨਾਨਕ ਪਾਰਕ ਦੇ ਹੋਏ ਨਵੀਨੀਕਰਨ ਵਿਚ ਪਾਈਆਂ ਗਈਆਂ ਕਮੀਆਂ ਨੰੂ ਦਰੁਸਤ ਕਰਵਾਉਣ ਲਈ ਜਨ ਹਿਤ ਮੰਚ ਦਾ ਵਫ਼ਦ ਜਨਰਲ ਸਕੱਤਰ ਨਰਿੰਦਰ ਸਿੰਘ ਕਾਹਲੋਂ ਦੀ ਅਗਵਾਈ ਹੇਠ ਨਗਰ ਕੌਂਸਲ ਦੇ ਈ.ਓ ਨੰੂ ...

ਪੂਰੀ ਖ਼ਬਰ »

ਮਜੀਠੀਆ ਦੀ ਜ਼ਮਾਨਤ ਹੋਣ 'ਤੇ ਵਿਰੋਧੀਆਂ ਨੰੂ ਮਿਲਿਆ ਕਰਾਰਾ ਜਵਾਬ-ਲਾਡੀ, ਕਾਕੀ

ਗੁਰਦਾਸਪੁਰ, 10 ਜਨਵਰੀ (ਆਰਿਫ਼)-ਬੀਤੇ ਦਿਨੀਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਉਪਰ ਪੰਜਾਬ ਪੁਲਿਸ ਵਲੋਂ ਨਸ਼ੇ ਨੰੂ ਲੈ ਕੇ ਮਾਮਲਾ ਦਰਜ ਕੀਤਾ ਗਿਆ ਸੀ | ਅੱਜ ਇਸ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਨੰੂ ਮਾਣਯੋਗ ਅਦਾਲਤ ਵਲੋਂ ਜ਼ਮਾਨਤ ਦੇ ਦਿੱਤੀ ਗਈ ਹੈ | ਇਸ ਸਬੰਧ ...

ਪੂਰੀ ਖ਼ਬਰ »

ਪੁਲੀਆਂ ਨਾ ਪੈਣ ਕਰਕੇ ਮੀਂਹ ਦੇ ਪਾਣੀ ਕਾਰਨ ਰੁੜੀ ਨਵੀਂ ਬਣ ਰਹੀ ਸੜਕ

ਪੁਰਾਣਾ ਸ਼ਾਲਾ, 10 ਜਨਵਰੀ (ਅਸ਼ੋਕ ਸ਼ਰਮਾ)-ਪਿੰਡ ਨੌਸ਼ਹਿਰਾ ਦੇ ਸਟੇਡੀਅਮ ਤੋਂ ਚਾਵਾ ਤੱਕ ਨਵੀਂ ਬਣ ਰਹੀ ਸੜਕ ਵਿਚ ਪੁਲੀਆਂ ਨਾ ਪੈਣ ਕਾਰਨ ਮੀਂਹ ਦੇ ਪਾਣੀ ਕਾਰਨ ਇਹ ਸੜਕ ਰੁੜ ਗਈ ਹੈ | ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਚੋਣ ਜ਼ਾਬਤੇ ਤੋਂ ਪਹਿਲਾਂ ਸੜਕ ਦਾ ਕੰਮ ਜੰਗੀ ...

ਪੂਰੀ ਖ਼ਬਰ »

ਪਿੰਡਾਂ 'ਚ ਵਿਕਾਸ ਨਹੀਂ ਹੋਇਆ, ਪੈਸੇ ਖੁਰਦ-ਬੁਰਦ ਹੋਏ- ਰਵੀਕਰਨ ਸਿੰਘ ਕਾਹਲੋਂ

ਕੋਟਲੀ ਸੂਰਤ ਮੱਲ੍ਹੀ, 10 ਜਨਵਰੀ (ਕੁਲਦੀਪ ਸਿੰਘ ਨਾਗਰਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਨੇ ਨੇੜਲੇ ਪਿੰਡ ਦਰਗਾਬਾਦ, ਰਾਏਚੱਕ ਤੇ ਚੈਨੇਵਾਨ 'ਚ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਤੋਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ 100 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ

ਡੇਰਾ ਬਾਬਾ ਨਾਨਕ, 10 ਜਨਵਰੀ (ਵਿਜੇ ਸ਼ਰਮਾ)-ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਜੀ ਦੇ ਆਗਮਨ ਪੁਰਬ ਮੌਕੇ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ' ਡੇਰਾ ਬਾਬਾ ਨਾਨਕ ਵਲੋਂ ਇਕ ਵੱਡਾ ਉਪਰਾਲਾ ਕਰਦਿਆਂ ਇਸ ਸਰਹੱਦੀ ਖੇਤਰ ਦੇ 100 ਤੋਂ ਵੱਧ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ...

ਪੂਰੀ ਖ਼ਬਰ »

ਪਿੰਡ ਪੁਰੋਵਾਲ ਅਰਾਈਆਂ ਵਿਖੇ ਨਗਰ ਕੀਰਤਨ ਸਜਾਇਆ

ਜੌੜਾ ਛੱਤਰਾਂ, 10 ਜਨਵਰੀ (ਪਰਮਜੀਤ ਸਿੰਘ ਘੁੰਮਣ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਗੁਰਦੁਆਰਾ ਸਿੰਘ ਸਭਾ ਪੁਰੋਵਾਲ ਅਰਾਈਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ...

ਪੂਰੀ ਖ਼ਬਰ »

ਮਾਤਾ ਮਹਿੰਦਰ ਕੌਰ ਪੰਨੰੂ ਦੀ ਹੋਈ ਅੰਤਿਮ ਅਰਦਾਸ

ਸ੍ਰੀ ਹਰਿਗੋਬਿੰਦਪੁਰ, 10 ਜਨਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਪੱਤੀ ਲੱਖਪੁਰ ਮਾੜੀ ਪੰਨਵਾਂ ਦੇ ਸਾਬਕਾ ਕਾਂਗਰਸੀ ਸਰਪੰਚ ਅਤੇ ਆੜ੍ਹਤੀਆ ਕੁਲਵਿੰਦਰ ਸਿੰਘ ਪੰਨੂ ਦੀ ਮਾਤਾ ਸਰਦਾਰਨੀ ਮਹਿੰਦਰ ਕੌਰ ਪਤਨੀ ਸ: ਦੁਸੰਧਾ ਸਿੰਘ, ਜੋ ਕਿ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ 26 ਦਸੰਬਰ ਨੂੰ 'ਵੀਰ ਬਾਲ ਦਿਵਸ' ਮਨਾਉਣ ਦਾ ਐਲਾਨ ਕਰਨ 'ਤੇ ਸਿੱਖ ਜਗਤ 'ਚ ਖੁਸ਼ੀ ਦੀ ਲਹਿਰ- ਲਾਟੀ ਮਚਰਾਏ

ਸ੍ਰੀ ਹਰਿਗੋਬਿੰਦਪੁਰ, 10 ਜਨਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਮਚਰਾਏ ਤੋਂ ਭਾਜਪਾ ਪਾਰਟੀ ਦੇ ਕਿਸਾਨ ਮੋਰਚਾ ਦੇ ਪ੍ਰਧਾਨ ਅਤੇ ਸਟੇਟ ਡੈਲੀਗੇਟ ਪੰਜਾਬ ਦੇ ਲਾਜਵੰਤ ਸਿੰਘ ਲਾਟੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਬਾਜਵਾ ਦੇ ਹੱਕ 'ਚ ਵਰਕਰਾਂ ਵਲੋਂ ਮੀਟਿੰਗ

ਧਾਰੀਵਾਲ, 10 ਜਨਵਰੀ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰਨ ਵਾਲੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਹੱਕ ਵਿਚ ਵੋਟਾਂ ਪਾਉਣ ਲਈ ਸੀਨੀਅਰ ਕਾਂਗਰਸੀ ਆਗੂ ਪਤਰਸ ਮਸੀਹ ਬਿੱਲਾ ਕਲਿਆਣਪੁਰ, ਤੇਜਿੰਦਰ ਸਿੰਘ ਗੁਰਾਇਆ, ...

ਪੂਰੀ ਖ਼ਬਰ »

ਲੁਬਾਣਾ ਬਰਾਦਰੀ ਦੀ ਵੋਟ ਪੰਜਾਬ ਕਾਂਗਰਸ ਨੂੰ ਜਾਵੇਗੀ- ਸਰਪੰਚ ਹਰਜਿੰਦਰ ਸਿੰਘ

ਪੁਰਾਣਾ ਸ਼ਾਲਾ, 10 ਜਨਵਰੀ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਲੁਬਾਣਾ ਬਰਾਦਰੀ ਦੀ ਵੋਟ ਪੰਜਾਬ ਕਾਂਗਰਸ ਨੰੂ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਹਰਜਿੰਦਰ ਸਿੰਘ, ਸਰਪੰਚ ਗੁਰਮੀਤ ਕੌਰ, ...

ਪੂਰੀ ਖ਼ਬਰ »

ਹਾਈਕੋਰਟ ਤੋਂ ਮਜੀਠੀਆ ਨੂੰ ਰਾਹਤ ਦਾ ਮਾਮਲਾ ਬਣੇਗਾ ਕਾਂਗਰਸ ਦੇ ਤਾਬੂਤ ਦਾ ਕਿੱਲ- ਰਵੀ ਮੋਹਨ

ਪੁਰਾਣਾ ਸ਼ਾਲਾ, 10 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ)-ਅੱਜ ਮਾਣਯੋਗ ਹਾਈਕੋਰਟ ਵਲੋਂ ਸ. ਮਜੀਠੀਆ ਨੂੰ ਦਿੱਤੀ ਰਾਹਤ ਦਾ ਮਾਮਲਾ ਕਾਂਗਰਸ ਪਾਰਟੀ ਦੇ ਸਿਆਸੀ ਤਾਬੂਤ ਦਾ ਕਿੱਲ ਬਣੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਦੀਨਾਨਗਰ ਦੇ ਸਰਗਰਮ ਆਗੂ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਕਾਂਗਰਸ ਹਾਈਕਮਾਂਡ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਮਨਦੀਪ ਸਿੰਘ ਨੂੰ ਉਮੀਦਵਾਰ ਐਲਾਨੇ- ਕਾਂਗਰਸੀ ਆਗੂ

ਅੱਚਲ ਸਾਹਿਬ, 10 ਜਨਵਰੀ (ਗੁਰਚਰਨ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪੰਚਾਂ-ਸਰਪੰਚਾਂ, ਬਲਾਕ ਸੰਮਤੀ ਮੈਂਬਰਾਂ, ਚੇਅਰਮੈਨਾਂ ਅਤੇ ਕਾਂਗਰਸੀ ਵਰਕਰਾਂ ਨੇ ਕਾਂਗਰਸ ਹਾਈਕਮਾਂਡ ਤੋਂ ਮਨਦੀਪ ਸਿੰਘ ਰੰਗੜ-ਨੰਗਲ ਨੂੰ ਉਮੀਦਵਾਰ ਐਲਾਨਣ ਦੀ ਮੰਗ ਕੀਤੀ ਹੈ | ਕਾਂਗਰਸੀ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਮਜੀਠੀਆ ਦੀ ਜ਼ਮਾਨਤ ਮਨਜ਼ੂਰ-ਕਾਂਗਰਸ ਨੂੰ ਲੱਗਾ ਕਰਾਰਾ ਝਟਕਾ-ਅਕਾਲੀ ਆਗੂ

ਪੁਰਾਣਾ ਸ਼ਾਲਾ, 10 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ)-ਡਰੱਗ ਮਾਮਲੇ 'ਚ ਹਾਈਕੋਰਟ ਵਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲੈਣ ਦੀ ਖ਼ਬਰ ਨਾਲ ਜਿੱਥੇ ਅਕਾਲੀ ਹਲਕਿਆਂ 'ਚ ਖੁਸ਼ੀ ਦੀ ਲਹਿਰ ਹੈ, ਉੱਥੇ ਹਾਈਕੋਰਟ ਤੋਂ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਫਤਹਿਗੜ੍ਹ ਚੂੜੀਆਂ ਦੀ ਹੋਈ ਅਹਿਮ ਮੀਟਿੰਗ

ਫਤਹਿਗੜ੍ਹ ਚੂੜੀਆਂ, 10 ਜਨਵਰੀ (ਧਰਮਿੰਦਰ ਸਿੰਘ ਬਾਠ)-ਯੂਥ ਅਕਾਲੀ ਦਲ ਦੀ ਅਹਿਮ ਮੀਟਿੰਗ ਫਤਹਿਗੜ੍ਹ ਚੂੜੀਆਂ 'ਚ ਯੂਥ ਆਗੂ ਸਚਿਨਦੀਪ ਸਿੰਘ ਕਾਹਲੋਂ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਯੂਥ ਵਿੰਗ ਦੇ ਸ਼ਹਿਰੀ ਪ੍ਰਧਾਨ ਮਿ੍ੰਕੂ ਭਾਟੀਆ, ਪਾਲ ਰੰਧਾਵਾ, ਅਮਰਿੰਦਰ ਸਿੰਘ, ...

ਪੂਰੀ ਖ਼ਬਰ »

ਗੁਰਇਕਬਾਲ ਸਿੰਘ ਮਾਹਲ ਦੇ ਹੱਕ ਵਿਚ ਡਾ: ਕਾਹਲੋਂ ਵਲੋਂ ਚੋਣ ਮੀਟਿੰਗ

ਧਾਰੀਵਾਲ, 10 ਜਨਵਰੀ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਰਇਕਬਾਲ ਸਿੰਘ ਮਾਹਲ ਦੇ ਹੱਕ ਵਿਚ ਪਿੰਡ ਕੋਟ ਸੰਤੋਖ ਰਾਏ ਵਿਖੇ ਅਕਾਲੀ ਆਗੂ ਡਾ: ਸੁਖਪ੍ਰੀਤ ਸਿੰਘ ਕਾਹਲੋਂ ਵਲੋਂ ਮੀਟਿੰਗ ਕਰਕੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੂੰ ਜਿਤਾਉਣ ਲਈ ਲੋਕਾਂ 'ਚ ਵੱਡਾ ਉਤਸ਼ਾਹ- ਅਕਾਲੀ ਆਗੂ

ਕੋਟਲੀ ਸੂਰਤ ਮੱਲ੍ਹੀ, 10 ਜਨਵਰੀ (ਕੁਲਦੀਪ ਸਿੰਘ ਨਾਗਰਾ)-ਸ਼ੋ੍ਰਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੇ ਹੱਕ 'ਚ ਪਿੰਡ ਚੈਨੇਵਾਲ 'ਚ ਲੋਕਾਂ ਨੂੰ ਲਾਮਬੰਦ ਕਰਨ ਉਪਰੰਤ ਸ਼ੋ੍ਰਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਸ਼ਰਨਜੀਤ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਧਾਰੀਵਾਲ, 10 ਜਨਵਰੀ (ਸਵਰਨ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਇਤਿਹਾਸਕ ਗੁਰਦੁਆਰਾ ਸੀ੍ਰ ਬੁਰਜ ਸਾਹਿਬ ਧਾਰੀਵਾਲ ਵਿਖੇ ਜ਼ਿਲ੍ਹਾ ਪ੍ਰਧਾਨ ਮਾਸਟਰ ਗੁਰਨਾਮ ਸਿੰਘ ਸੰਘਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਥੇਬੰਦੀ ...

ਪੂਰੀ ਖ਼ਬਰ »

ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਹਲਕੇ 'ਚ ਹੋ ਰਹੀ ਹੈ ਪ੍ਰਸੰਸਾ- ਸਰਪੰਚ ਸੈਦੋਵਾਲ

ਘੱਲੂਘਾਰਾ ਸਾਹਿਬ, 10 ਜਨਵਰੀ (ਮਿਨਹਾਸ)-ਹਲਕਾ ਕਾਦੀਆਂ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸੈਦੋਵਾਲ ਦੇ ਸਰਪੰਚ ਕਰਮ ਸਿੰਘ ਨੇ ਕਿਹਾ ਕਿ ਸਾਡੇ ਦੁੱਖ-ਸੁੱਖ ਦੇ ਸਾਥੀ, ਹਰਮਨ ਪਿਆਰੇ ਨੇਤਾ, ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਸਾਡੀ ਹਰ ਤਰ੍ਹਾਂ ਦੀ ਮੁਸ਼ਕਿਲ ਸੁਣਦੇ ...

ਪੂਰੀ ਖ਼ਬਰ »

ਹਲਕੇ ਦੇ ਲੋਕ ਬਲਵਿੰਦਰ ਸਿੰਘ ਲਾਡੀ ਨਾਲ ਚੱਟਾਨ ਵਾਂਗ ਖੜ੍ਹੇ- ਬਲਾਕ ਸੰਮਤੀ ਮੈਂਬਰ

ਹਰਚੋਵਾਲ, 10 ਜਨਵਰੀ (ਢਿੱਲੋਂ)-ਚੋਣਾਂ ਦਾ ਬਿਗਲ ਵੱਜਦੇ ਹੀ ਹਲਕਾ ਸ੍ਰੀ ਹਰਗੋਬਿੰਦਪੁਰ ਵਿਚ ਹਿੱਲਜੁਲ ਹੋਣੀ ਸ਼ੁਰੂ ਹੋ ਗਈ ਹੈ | ਕਾਂਗਰਸ ਪਾਰਟੀ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਜਿਸ ਨੇ ਹਲਕੇ ਦੀ ਵਿਕਾਸ ਕਾਰਜਾਂ ਰਾਹੀਂ ਨੁਹਾਰ ਬਦਲ ਦਿੱਤੀ ਹੈ | ਲੋਕ ਬਲਵਿੰਦਰ ...

ਪੂਰੀ ਖ਼ਬਰ »

ਪਿੰਡ ਡੇਹਰੀਵਾਲ ਦਰੋਗਾ ਦੇ ਕਈ ਪਰਿਵਾਰ ਮਾਹਲ ਦੀ ਅਗਵਾਈ ਹੇਠ ਅਕਾਲੀ ਦਲ 'ਚ ਸ਼ਾਮਿਲ

ਡੇਹਰੀਵਾਲ ਦਰੋਗਾ, 10 ਜਨਵਰੀ (ਹਰਦੀਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਆਉਂਦੇ ਪਿੰਡ ਡੇਹਰੀਵਾਲ ਦਰੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਕਈ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਗੁਰਦੇਵ ਸਿੰਘ ਸਾਹੀ ਬਲਾਕ ਇੰਚਾਰਜ ਨਿਯੁਕਤ

ਧਾਰੀਵਾਲ, 10 ਜਨਵਰੀ (ਸਵਰਨ ਸਿੰਘ)-ਸਥਾਨਕ ਨਵੀਂ ਅਬਾਦੀ ਵਿਖੇ ਆਮ ਆਦਮੀ ਪਾਰਟੀ ਦੇ ਦਫ਼ਤਰ ਵਿਖੇ ਹਲਕਾ ਕਾਦੀਆਂ ਇੰਚਾਰਜ ਅਤੇ 'ਆਪ' ਦੇ ਉਮੀਦਵਾਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਲੋਂ ਗੁਰਦੇਵ ਸਿੰਘ ਸਾਹੀ ਨੂੰ ਬਲਾਕ ਧਾਰੀਵਾਲ ਦਾ ਇੰਚਾਰਜ ਲਗਾਇਆ ਗਿਆ ਹੈ | ਇਸ ...

ਪੂਰੀ ਖ਼ਬਰ »

ਗੁਰਇਕਬਾਲ ਸਿੰਘ ਮਾਹਲ ਨੇ ਨਵਾਂ ਪਿੰਡ ਬੰਦਿਆਂਵਾਲੀ ਵਿਖੇ ਇਕੱਠ ਨੂੰ ਕੀਤਾ ਸੰਬੋਧਨ

ਧਾਰੀਵਾਲ, 10 ਜਨਵਰੀ (ਸਵਰਨ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਨਵਾਂ ਪਿੰਡ ਬੰਦਿਆਂਵਾਲੀ ਵਿਖੇ ਸ਼੍ਰੋ©ਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਇਕਬਾਲ ਸਿੰਘ ਮਾਹਲ ਨੇ ਵਿਧਾਨ ਸਭਾ ਚੋਣਾਂ ਲੈ ਕੇ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਜਨਤਾ ਨੂੰ ...

ਪੂਰੀ ਖ਼ਬਰ »

ਪਿੰਡ ਕੋਕਲਪੁਰ 'ਚ ਡੇਰਿਆਂ ਦੇ ਰਸਤੇ ਪੱਕੇ ਕਰਵਾਏ ਜਾ ਰਹੇ ਹਨ

ਊਧਨਵਾਲ, 10 ਜਨਵਰੀ (ਪਰਗਟ ਸਿੰਘ)-ਬਲਾਕ ਕਾਦੀਆਂ ਅਧੀਨ ਪਿੰਡ ਕੋਕਲਪੁਰ 'ਚ ਪੰਜਾਬ ਸਰਕਾਰ ਦੁਆਰਾ ਭੇਜੀ ਗ੍ਰਾਂਟ ਨਾਲ ਡੇਰਿਆਂ ਦੇ ਕੱਚੇ ਰਸਤੇ ਪੱਕੇ ਕੀਤੇ ਜਾ ਰਹੇ ਹਨ | ਇਸ ਸਬੰਧੀ ਸਰਪੰਚ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ...

ਪੂਰੀ ਖ਼ਬਰ »

ਟਰੱਕ ਯੂਨੀਅਨ ਬਹਾਲ ਕਰਨ 'ਤੇ ਟਰੱਕ ਆਪ੍ਰੇਟਰਾਂ ਨੇ ਮੁੱਖ ਮੰਤਰੀ ਚੰਨੀ ਅਤੇ ਰਾਜਾ ਵੜਿੰਗ ਦਾ ਕੀਤਾ ਧੰਨਵਾਦ

ਭਵਾਨੀਗੜ੍ਹ, 10 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਟਰੱਕ ਯੂਨੀਅਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਟਰੱਕ ਯੂਨੀਅਨਾਂ ਬਹਾਲ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਲੱਡੂ ਵੰਡ ਕੇ ਖ਼ੁਸ਼ੀ ਮਨਾਉਂਦਿਆਂ ਯੂਨੀਅਨਾਂ ਬਹਾਲ ਕਰਵਾਉਣ ...

ਪੂਰੀ ਖ਼ਬਰ »

ਸਿੱਧੂ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾਵੇ- ਸੁੱਖੀ ਘੁੰਮਣ

ਅਮਰਗੜ੍ਹ, 10 ਜਨਵਰੀ (ਸੁਖਜਿੰਦਰ ਸਿੰਘ ਝੱਲ)- ਪੰਜਾਬ ਵਿਚ ਕਾਂਗਰਸ ਸੱਤਾ ਉੱਪਰ ਦੂਜੀ ਵਾਰ ਕਾਬਜ਼ ਹੋਣਾ ਚਾਹੁੰਦੀ ਹੈ ਤਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਚੋਣ ਮੈਦਾਨ ਵਿਚ ਉਤਾਰਿਆ ਜਾਣਾ ਚਾਹੀਦਾ ਹੈ | ਇਹ ...

ਪੂਰੀ ਖ਼ਬਰ »

ਸਾਲਾਨਾ ਸਮਾਗਮ ਕੱਲ੍ਹ ਤੋਂ

ਸ਼ੇਰਪੁਰ, 10 ਜਨਵਰੀ (ਦਰਸ਼ਨ ਸਿੰਘ ਖੇੜੀ) - ਇਤਿਹਾਸਕ ਡੇਰਾ ਝਿੜੀ ਗੰਡੇਵਾਲ ਵਿਖੇ ਸਾਲਾਨਾ ਸਮਾਗਮ ਕੱਲ੍ਹ ਤੋਂ ਬਹੁਤ ਹੀ ਸਰਧਾ, ਭਾਵਨਾ ਅਤੇ ਉਤਸ਼ਾਹ ਨਾਲ ਸ਼ੁਰੂ ਹੋ ਰਹੇ ਹਨ | ਡੇਰੇ ਦੇ ਮੁੱਖ ਪ੍ਰਬੰਧਕ ਸੰਤ ਹਾਕਮ ਸਿੰਘ ਗੰਡੇਵਾਲ ਨੇ ਪੱਤਰਕਾਰਾਂ ਨੂੰ ਜਾਣਕਾਰੀ ...

ਪੂਰੀ ਖ਼ਬਰ »

ਘਰ-ਘਰ ਚੱਲੀ ਇਹੋ ਗੱਲ ਮੇਰੇ ਤੋਂ ਨਹੀਂ ਹੁੰਦੇ ਮਸਲੇ ਹੱਲ, ਬੀਬੀ ਭੱਠਲ ਦੇ ਲਾਰੇ ਮੁਲਾਜ਼ਮ ਭੁੱਖੇ ਮਾਰੇ

ਲਹਿਰਾਗਾਗਾ, 10 ਜਨਵਰੀ (ਪ੍ਰਵੀਨ ਖੋਖਰ)- ਪੰਜਾਬ ਵਿਚ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਵੀ ਵੱਖ-ਵੱਖ ਮੁਲਾਜਮ ਜਥੇਬੰਦੀਆਂ ਵੱਲੋਂ ਆਪੋ-ਆਪਣੀਆ ਹੱਕੀ ਮੰਗਾਂ ਨੂੰ ਮਨਵਾਉਣ ਲਈ ਅਰੰਭੇ ਸੰਘਰਸ਼ ਨੂੰ ਨਿਰਵਿਘਨ ਜਾਰੀ ਰੱਖਿਆ ਹੋਇਆ ਹੈ | ਇਵੇਂ ਹੀ ਇੱਥੇ ਬਾਬਾ ਹੀਰਾ ਸਿੰਘ ...

ਪੂਰੀ ਖ਼ਬਰ »

ਨੰਬਰਦਾਰਾਂ ਨੇ ਕਾਂਗਰਸ ਦਾ ਵਿਰੋਧ ਕਰਨ ਦਾ ਕੀਤਾ ਫ਼ੈਸਲਾ

ਭਵਾਨੀਗੜ੍ਹ, 10 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਨੰਬਰਦਾਰਾਂ ਕਾਂਗਰਸ ਪਾਰਟੀ ਦੇ ਆਗੂਆਂ ਦਾ ਪਿੰਡ ਪੱਧਰ 'ਤੇ ਵਿਧਾਨ ਸਭਾ ਚੋਣਾਂ ਵਿਚ ਵਿਰੋਧ ਕਰਨਗੇ, ਇਹ ਵਿਚਾਰ ਨੰਬਰਦਾਰ ਯੂਨੀਅਨ ਦੀ ਗੁਰੂ ਘਰ ਵਿਖੇ ਹੋਈ ਮੀਟਿੰਗ ਦੌਰਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਤੇਜਾ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਨੇ ਸੰਭਾਲਿਆ ਚਾਰਜ

ਚੀਮਾ ਮੰਡੀ, 10 ਜਨਵਰੀ (ਜਗਰਾਜ ਮਾਨ)- ਨਵੇਂ ਆਏ ਨਾਇਬ ਤਹਿਸੀਲਦਾਰ ਬਲਕਾਰ ਸਿੰਘ ਨੇ ਤਹਿਸੀਲ ਚੀਮਾ ਵਿਖੇ ਆਪਣਾ ਕਾਰਜ ਭਾਰ ਸੰਭਾਲਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਆਪਣੇ ਕੰਮ ਕਰਵਾਉਣ ਵਿਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਅਹੁਦਾ ...

ਪੂਰੀ ਖ਼ਬਰ »

ਕਲਾਕਾਰ ਪੂਜਾ ਸ਼ਰਮਾ ਨੰੂ ਕੀਤਾ ਸਨਮਾਨਿਤ

ਮਸਤੂਆਣਾ ਸਾਹਿਬ, 10 ਜਨਵਰੀ (ਦਮਦਮੀ)- ਧੀ ਪੰਜਾਬਣ ਮੰਚ ਵਲੋਂ ਇੱਥੇ ਕਰਵਾਏ ਧੀਆਂ ਦੀ ਲੋਹੜੀ ਸਮਾਗਮ ਮੌਕੇ ਯਮੁਨਾਨਗਰ ਤੋਂ ਪਹੁੰਚੇ ਮੰਚ ਕਲਾਕਾਰ ਪੂਜਾ ਸ਼ਰਮਾ ਨੰੂ ਸਨਮਾਨਤ ਕੀਤਾ ਗਿਆ | ਸਨਮਾਨਤ ਕਰਨ ਦੀ ਰਸਮ ਅਜੀਤ ਉਪ ਦਫਤਰ ਸੰਗਰੂਰ ਦੇ ਇੰਚਾਰਜ ਸ. ਸੁਖਵਿੰਦਰ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਬਨਭੌਰਾ ਦਾ ਕੀਤਾ ਸਨਮਾਨ

ਮਲੇਰਕੋਟਲਾ, 10 ਜਨਵਰੀ (ਪਰਮਜੀਤ ਸਿੰਘ ਕੁਠਾਲਾ) - ਦੇਸ਼ ਦੀ ਕਿਸਾਨੀ ਅਤੇ ਖੇਤੀ ਨੂੰ ਬਚਾਉਣ ਲਈ ਦਿੱਲੀ ਦੇ ਬਾਰਡਰਾਂ 'ਤੇ ਇਕ ਸਾਲ ਤੋਂ ਵੱਧ ਚੱਲੇ ਕਿਸਾਨ ਮੋਰਚੇ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਮੋਹਰੀ ਆਗੂ ਰਹੇ ਨੰਬਰਦਾਰ ਭੁਪਿੰਦਰ ਸਿੰਘ ਬਨਭੌਰਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਨੌਜਵਾਨ ਵਰਗ ਨੂੰ ਅਮੀਰ ਵਿਰਾਸਤ ਨਾਲ ਜੁੜਨ ਦਾ ਸੱਦਾ

ਸ਼ੇਰਪੁਰ, 10 ਜਨਵਰੀ (ਦਰਸ਼ਨ ਸਿੰਘ ਖੇੜੀ)- ਸਾਡੇ ਗੁਰੂ ਸਾਹਿਬਾਨ ਨੇ ਸੇਵਾ ਅਤੇ ਸਿਮਰਨ ਨੂੰ ਆਪਣੇ ਜੀਵਨ ਦਾ ਆਧਾਰ ਬਣਾਇਆ ਸਮੁੱਚੀ ਮਾਨਵਤਾ ਨੂੰ ਮਾਰਗ ਦਰਸ਼ਨ ਦਿੱਤਾ | ਜਿਸ ਕਰ ਕੇ ਸਮੁੱਚੀ ਨੌਜਵਾਨ ਪੀੜ੍ਹੀ ਨੂੰ ਆਪਣੀ ਵਿਰਾਸਤ ਤੇ ਫ਼ਖਰ ਹੋਣਾ ਚਾਹੀਦਾ ਹੈ | ...

ਪੂਰੀ ਖ਼ਬਰ »

ਨਿਰਭੈ ਸਿੰਘ ਮਾਨ ਬਣੇ 'ਆਪ' ਦੇ ਬਲਾਕ ਪ੍ਰਧਾਨ

ਚੀਮਾ ਮੰਡੀ, 10 ਜਨਵਰੀ (ਜਸਵਿੰਦਰ ਸਿੰਘ ਸ਼ੇਰੋਂ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਿਰਭੈ ਸਿੰਘ ਮਾਨ ਪੁੱਤਰ ਨਰੰਜਣ ਸਿੰਘ ਵਾਸੀ ਚੀਮਾ ਨੂੰ ਆਮ ਆਦਮੀ ਪਾਰਟੀ ਨੇ ਪਾਰਟੀ ਅਤੇ ਲੋਕਾਂ ਪ੍ਰਤੀ ਸੇਵਾਵਾਂ ਦੇਖਦੇ ਹੋਏ ਚੀਮਾ ਬਲਾਕ 2 ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਇਹ ...

ਪੂਰੀ ਖ਼ਬਰ »

ਪਿੰਡ ਕਾਕੜਾ ਵਿਖੇ ਇਕ ਵਿਅਕਤੀ ਦੀ ਮੌਤ, ਪਰਿਵਾਰ ਨੇ ਭਾਣਜੇ 'ਤੇ ਲਗਾਏ ਕਤਲ ਕਰਨ ਦੇ ਦੋਸ਼

ਭਵਾਨੀਗੜ੍ਹ, 10 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਘਰ ਨੂੰ ਲੈ ਕੇ ਹੋਏ ਵਿਵਾਦ ਕਾਰਨ ਪਿੰਡ ਕਾਕੜਾ ਵਿਖੇ ਇਕ ਵਿਅਕਤੀ ਦੀ ਮੌਤ ਹੋਣ 'ਤੇ ਪਰਿਵਾਰ ਵਲੋਂ ਮਿ੍ਤਕ ਦੇ ਭਾਣਜੇ 'ਤੇ ਕਤਲ ਦੇ ਦੋਸ਼ ਲਗਾਉਂਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ, ਪਰ ਪੁਲਿਸ ਵਲੋਂ ਇਸ ਨੂੰ ਨਸ ...

ਪੂਰੀ ਖ਼ਬਰ »

'ਗੋਲਡਨ ਮੂਵਮੈਂਟਸ 2022' ਦਾ ਕਰਵਾਇਆ ਸਮਾਗਮ

ਸੁਨਾਮ ਊਧਮ ਸਿੰਘ ਵਾਲਾ, 10 ਜਨਵਰੀ (ਭੁੱਲਰ, ਧਾਲੀਵਾਲ)- ਕੈਮਿਸਟ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਵੱਲੋਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਦੀ ਅਗਵਾਈ ਵਿਚ ਸਥਾਨਕ ਇਕ ਰੈਸਟੋਰੈਂਟ ਵਿਖੇ 'ਗੋਲਡਨ ਮੂਵਮੈਂਟਸ 2022' ਦੇ ਨਾਮ 'ਤੇ ਆਪਣਾ ਸਾਲਾਨਾ ...

ਪੂਰੀ ਖ਼ਬਰ »

ਵਿਜ਼ਟਰ ਅਤੇ ਸਟੱਡੀ ਵੀਜ਼ੇ ਦੇਣ ਵਿਚ ਆਸਟ੍ਰੇਲੀਆ ਬੇਹੱਦ ਮੋਹਰੀ-ਸੁਖਵਿੰਦਰ ਸਿੰਘ

ਸੰਗਰੂਰ, 10 ਜਨਵਰੀ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਵਿਜ਼ਟਰ ਅਤੇ ਸਟੱਡੀ ਵੀਜ਼ੇ ਦੇਣ ਵਿਚ ਇਸ ਵੇਲੇ ਆਸਟ੍ਰੇਲੀਆ ਬੜੀ ਤੇਜ਼ੀ ਨਾਲ ਸੇਵਾਵਾਂ ਨਿਭਾਅ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕੇਵਲ ਪੰਦਰਾਂ ਤੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX